ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ।ਧੁਰੀ ਰਾਸਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ।ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਡੇਂਗੂ ਬੁਖਾਰ ਨੂੰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦੇ ਹਨ। ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਗੰਦੇ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ ਵੇਲੇ ਮਰੀਜ਼ ਨੂੰ ਕੱਟਦੇ ਹਨ ਅਤੇ ਮਰੀਜ਼ ਦੀ ਸਲਾਇਵਗੀ ਗ੍ਰੰਥੀ ਵਿੱਚ ਵਧਣ ਲੱਗ ਜਾਂਦੇ ਹਨ। ਫਿਰ 3 ਤੋਂ 10 ਦਿਨਾਂ ਦੇ ਅੰਦਰ ਇਨ੍ਹਾਂ ਫੀਮੇਲ ਮੱਛਰਾਂ ਦੀ ਜਾਤੀ ਇਸ ਰੋਗ ਨੂੰ ਦੂਜੇ ਮਰੀਜ਼ ਤੱਕ ਪਹੁੰਚਾਉਂਦੀ ਹੈ। ਡੇਂਗੂ ਬੁਖਾਰ ਬੱਚਿਆਂ ਵਿੱਚ ਜ਼ਿਆਦਾ ਹੁੰਦਾ ਹੈ, ਖ਼ਾਸ ਕਰਕੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਇਹ ਜ਼ਿਆਦਾ ਪਾਇਆ ਜਾਂਦਾ ਹੈ। ਇਸ ਬੁਖਾਰ ਵਿੱਚ ਹੱਡੀਆਂ ਦੇ ਟੁੱਟਣ ਜਿਹੀ ਪੀੜ ਹੁੰਦੀ ਹੈ। ਇਸ ਲਈ ਇਸ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ।
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦੀਵਾਲ਼ੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ਼ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ਼ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ਼ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਝਾਸੀ ਦੀ ਰਾਣੀ ਲਕਸ਼ਮੀ ਬਾਈ ਉਚਾਰਨ (ਮਰਾਠੀ: 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸਤਿ ਸ੍ਰੀ ਅਕਾਲ (listen ) ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਗੁਰਮੁਖੀ (Punjabi: گُرمُکھی (ਸ਼ਾਹਮੁਖੀ)) ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ (ਸ਼ਬਦ-ਵਿਗਿਆਨ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਫੁੱਟਬਾਲ ਟੀਮ ਖੇਡਾਂ ਦਾ ਇੱਕ ਪਰਿਵਾਰ ਹੈ ਜਿਸ ਵਿੱਚ ਵੱਖ-ਵੱਖ ਡਿਗਰੀਆਂ, ਗੋਲ ਕਰਨ ਲਈ ਇੱਕ ਗੇਂਦ ਨੂੰ ਲੱਤ ਮਾਰਨਾ ਸ਼ਾਮਲ ਹੁੰਦਾ ਹੈ। ਅਯੋਗ, ਫੁੱਟਬਾਲ ਸ਼ਬਦ ਦਾ ਅਰਥ ਆਮ ਤੌਰ 'ਤੇ ਫੁੱਟਬਾਲ ਦਾ ਰੂਪ ਹੈ ਜੋ ਸਭ ਤੋਂ ਵੱਧ ਪ੍ਰਸਿੱਧ ਹੈ ਜਿੱਥੇ ਇਹ ਸ਼ਬਦ ਵਰਤਿਆ ਜਾਂਦਾ ਹੈ। ਖੇਡਾਂ ਨੂੰ ਆਮ ਤੌਰ 'ਤੇ ਫੁੱਟਬਾਲ ਕਿਹਾ ਜਾਂਦਾ ਹੈ, ਜਿਸ ਵਿੱਚ ਐਸੋਸੀਏਸ਼ਨ ਫੁੱਟਬਾਲ (ਆਸਟਰੇਲੀਆ, ਕੈਨੇਡਾ, ਦੱਖਣੀ ਅਫਰੀਕਾ, ਸੰਯੁਕਤ ਰਾਜ ਅਮਰੀਕਾ, ਅਤੇ ਕਈ ਵਾਰ ਆਇਰਲੈਂਡ ਅਤੇ ਨਿਊਜ਼ੀਲੈਂਡ ਵਿੱਚ ਫੁਟਬਾਲ ਵਜੋਂ ਜਾਣਿਆ ਜਾਂਦਾ ਹੈ); ਆਸਟ੍ਰੇਲੀਆਈ ਨਿਯਮ ਫੁੱਟਬਾਲ; ਗੇਲਿਕ ਫੁੱਟਬਾਲ; ਗ੍ਰਿਡਿਰੋਨ ਫੁੱਟਬਾਲ (ਖਾਸ ਤੌਰ 'ਤੇ ਅਮਰੀਕੀ ਫੁੱਟਬਾਲ, ਅਰੇਨਾ ਫੁੱਟਬਾਲ, ਜਾਂ ਕੈਨੇਡੀਅਨ ਫੁੱਟਬਾਲ); ਅੰਤਰਰਾਸ਼ਟਰੀ ਨਿਯਮ ਫੁੱਟਬਾਲ; ਰਗਬੀ ਲੀਗ ਫੁੱਟਬਾਲ; ਅਤੇ ਰਗਬੀ ਯੂਨੀਅਨ ਫੁੱਟਬਾਲ। ਫੁੱਟਬਾਲ ਸ਼ੇਅਰ ਦੇ ਇਹ ਵੱਖ-ਵੱਖ ਰੂਪ, ਵੱਖ-ਵੱਖ ਡਿਗਰੀ, ਆਮ ਮੂਲ ਅਤੇ "ਫੁੱਟਬਾਲ ਕੋਡ" ਵਜੋਂ ਜਾਣੇ ਜਾਂਦੇ ਹਨ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਆਰੀਆ ਸਮਾਜ ਇੱਕ ਹਿੰਦੂ ਸੁਧਾਰ ਲਹਿਰ ਹੈ ਜਿਸਦੀ ਸਥਾਪਨਾ ਸਵਾਮੀ ਦਯਾਨੰਦ ਸਰਸਵਤੀ ਨੇ 1875 ਵਿੱਚ ਬੰਬੇ ਵਿੱਚ ਮਥੁਰਾ ਦੇ ਸਵਾਮੀ ਵਿਰਜਾਨੰਦ ਦੀ ਪ੍ਰੇਰਨਾ ਨਾਲ ਕੀਤੀ ਸੀ। ਇਹ ਅੰਦੋਲਨ ਹਿੰਦੂ ਧਰਮ ਵਿਚ ਸੁਧਾਰ ਲਿਆਉਣ ਦੇ ਪੱਛਮੀ ਪ੍ਰਭਾਵਾਂ ਦੇ ਜਵਾਬ ਵਿਚ ਸ਼ੁਰੂ ਕੀਤਾ ਗਿਆ ਸੀ। ਆਰੀਆ ਸਮਾਜ ਸ਼ੁੱਧ ਵੈਦਿਕ ਪਰੰਪਰਾ ਵਿਚ ਵਿਸ਼ਵਾਸ ਰੱਖਦਾ ਸੀ ਅਤੇ ਮੂਰਤੀ ਪੂਜਾ, ਅਵਤਾਰ, ਕੁਰਬਾਨੀ, ਝੂਠੇ ਰੀਤੀ ਰਿਵਾਜਾਂ ਅਤੇ ਵਹਿਮਾਂ-ਭਰਮਾਂ ਨੂੰ ਰੱਦ ਕਰਦਾ ਸੀ। ਇਸ ਵਿਚ ਉਸਨੇ ਅਛੂਤਤਾ ਅਤੇ ਜਾਤੀ-ਅਧਾਰਤ ਵਿਤਕਰੇ ਦਾ ਵਿਰੋਧ ਕੀਤਾ ਅਤੇ ਔਰਤ ਤੇ ਸ਼ੂਦਰਾਂ ਨੂੰ ਯੱਗਯੋਪਵੀਤ ਪਹਿਨਣ ਅਤੇ ਵੇਦ ਪੜ੍ਹਨ ਦਾ ਅਧਿਕਾਰ ਦਿੱਤਾ। ਸਵਾਮੀ ਦਯਾਨੰਦ ਸਰਸਵਤੀ ਦੁਆਰਾ ਰਚੀ ਗਈ ਸੱਤਿਆ ਪ੍ਰਕਾਸ਼ ਪ੍ਰਕਾਸ਼ ਆਰੀਆ ਸਮਾਜ ਦਾ ਮੂਲ ਪਾਠ ਹੈ। ਆਰੀਆ ਸਮਾਜ ਦਾ ਮੰਤਵ ਹੈ: ਕ੍ਰਿਵਨੰਤੋ ਵਿਸ਼ਵਾਮਰਯਮ, ਜਿਸਦਾ ਅਰਥ ਹੈ - ਦੁਨੀਆਂ ਨੂੰ ਆਰੀਅਨ ਹੋਣ ਦਿਓ। ਮਸ਼ਹੂਰ ਆਰੀਆ ਸਮਾਜ ਦੇ ਲੋਕਾਂ ਵਿਚ ਸਵਾਮੀ ਦਯਾਨੰਦ ਸਰਸਵਤੀ, ਸਵਾਮੀ ਸ਼ਰਧਾਂਧਨ, ਮਹਾਤਮਾ ਹੰਸਰਾਜ, ਲਾਲਾ ਲਾਜਪਤ ਰਾਏ, ਭਾਈ ਪਰਮਾਨੰਦ, ਰਾਮ ਪ੍ਰਸਾਦ 'ਬਿਸਮਿਲ', ਪੰਡਿਤ ਗੁਰੂ ਦੱਤ, ਸਵਾਮੀ ਆਨੰਦਬੋਧ ਸਰਸਵਤੀ, ਚੌਧਰੀ ਛੋਟੂਰਾਮ, ਚੌਧਰੀ ਚਰਨ ਸਿੰਘ, ਪੰਡਿਤ ਵੰਦੇ ਮਾਤਰਮ ਰਾਮਚੰਦਰ ਰਾਓ, ਕੇ.
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਕਬੀਰ (ਹਿੰਦੀ: कबीर) (1398-1518) ਭਾਰਤ ਦੇ ਇੱਕ ਤਤਬਦ੍ਰਸ਼ੀ ਸੰਤ ਅਤੇ ਕਵਿ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹਨ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥ ਪਰਮੇਸ਼ਵਰ ਕਬੀਰ ਜੀ ਦੇ ਸਮੇਂ ਤੋਂ ਸ਼ੁਰੂ ਹੋਇਆ ਅਤੇ ਵਰਤਮਾਨ ਵਿਚ ਸੰਤ ਰਾਮਪਾਲ ਜੀ ਮਹਾਰਾਜ ਜੀ ਇਸ ਸਤ ਕਬੀਰ ਪੰਥ ਦੇ ਸੰਚਾਲਕ ਹਨ ਕਬੀਰ ਪਰਮੇਸ਼ਵਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ:ਜੀਵਨ ਤੇ ਬਾਣੀ'ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ ।ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ ਤੇ ਲਿਖਿਆ ਗਿਆ ਹੈ ।
ਭਾਰਤ ਵਿੱਚ ਪਾਣੀ ਦਾ ਪ੍ਰਦੂਸ਼ਣ ਇੱਕ ਪ੍ਰਮੁੱਖ ਵਾਤਾਵਰਨ ਸਮੱਸਿਆ ਹੈ। ਭਾਰਤ ਵਿੱਚ ਜਲ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਸਰੋਤ ਅਣਸੋਧਿਆ ਸੀਵਰੇਜ ਹੈ। ਪ੍ਰਦੂਸ਼ਣ ਦੇ ਹੋਰ ਸਰੋਤਾਂ ਵਿੱਚ ਸ਼ਾਮਲ ਹਨ ਖੇਤੀਬਾੜੀ ਰਨ -ਆਫ ਅਤੇ ਅਨਿਯੰਤ੍ਰਿਤ ਛੋਟੇ-ਸਕੇਲ ਉਦਯੋਗ। ਭਾਰਤ ਵਿੱਚ ਜ਼ਿਆਦਾਤਰ ਨਦੀਆਂ, ਝੀਲਾਂ ਅਤੇ ਸਤਹ ਦਾ ਪਾਣੀ ਉਦਯੋਗਾਂ, ਅਣਸੋਧਿਆ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਕਾਰਨ ਪ੍ਰਦੂਸ਼ਿਤ ਹੁੰਦਾ ਹੈ। ਹਾਲਾਂਕਿ ਭਾਰਤ ਵਿੱਚ ਔਸਤ ਸਾਲਾਨਾ ਵਰਖਾ ਲਗਭਗ 4000 ਬਿਲੀਅਨ ਕਿਊਬਿਕ ਮੀਟਰ ਹੈ, ਪਰ ਬੁਨਿਆਦੀ ਢਾਂਚੇ ਦੀ ਘਾਟ ਕਾਰਨ ਸਿਰਫ਼ 1122 ਬਿਲੀਅਨ ਘਣ ਮੀਟਰ ਜਲ ਸਰੋਤ ਵਰਤੋਂ ਲਈ ਉਪਲਬਧ ਹਨ। ਇਸ ਪਾਣੀ ਦਾ ਬਹੁਤਾ ਹਿੱਸਾ ਅਸੁਰੱਖਿਅਤ ਹੈ, ਕਿਉਂਕਿ ਪ੍ਰਦੂਸ਼ਣ ਪਾਣੀ ਦੀ ਗੁਣਵੱਤਾ ਨੂੰ ਘਟਾਉਂਦਾ ਹੈ। ਜਲ ਪ੍ਰਦੂਸ਼ਣ ਭਾਰਤੀ ਖਪਤਕਾਰਾਂ, ਇਸਦੇ ਉਦਯੋਗ ਅਤੇ ਇਸਦੀ ਖੇਤੀਬਾੜੀ ਲਈ ਉਪਲਬਧ ਪਾਣੀ ਦੀ ਮਾਤਰਾ ਨੂੰ ਬੁਰੀ ਤਰ੍ਹਾਂ ਸੀਮਤ ਕਰਦਾ ਹੈ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਸਿੱਖ ਧਰਮ ਨੂੰ ਵਿਵਸਥਿਤ ਰੂਪ ਪ੍ਰਦਾਨ ਕਰਨ ਲਈ ਗੁਰੂ ਅਰਜਨ ਦੇਵ ਜੀ ਨੇ ਜੋ ਮਹਾਨ ਕੰਮ ਕੀਤੇ, ਉਹਨਾਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਇੱਕ ਇਤਿਹਾਸਕ ਘਟਨਾ ਹੈ। ਇਸ ਸੰਬੰਧੀ ਬਾਣੀ ਭਾਈ ਗੁਰਦਾਸ ਨੇ 1601 ਤੱਕ ਇੱਕਤਰ ਕੀਤੀ ਤੇ ਇਸ ਦੀ ਸਮਾਪਤੀ 1604 ਈ. ਵਿੱਚ ਮੰਨੀ ਗਈ। ਇਸ ਗ੍ਰੰਥ ਦੀ ਬਾਣੀ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ। ਇਸ ਦਾ ਦੂਜਾ ਭਾਗ ਰਾਗ ਬੱਧ ਬਾਣੀ ਦਾ ਹੈ ਜਿਸ ਵਿੱਚ ਤਾਂ ਰਾਗ ਸ਼ਾਮਿਲ ਹਨ। ਜਿਹਨਾਂ ਦਾ ਵੇਰਵਾ ਇਸ ਪ੍ਰਕਾਰ ਹੈ:- 1. ਸਿਰੀ ਰਾਗ:- ਇਸ ਰਾਗ ਨਾਲ ਸਬੰਧਿਤ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਕ 14 ਤੋਂ 93 ਤੱਕ ਦਰਜ਼ ਹੈ। ਗੁਰਬਾਣੀ ਵਿੱਚ ਇਸ ਰਾਗ ਨੂੰ ਸਰਵ ਪ੍ਰਮੁੱਖ ਸਥਾਨ ਪ੍ਰਾਪਤ ਹੈ। ਭਾਈ ਗੁਰਦਾਸ ਨੇ ਇਸ ਦੀ ਮਹੱਤਤਾ ਨੂੰ ਇਸ ਤਰ੍ਹਾਂ ਚਿਤ੍ਰਿਆ ਹੈ: 'ਰਾਗਨ ਮੇਂ ਸਿਰੀ ਰਾਗ ਪਾਰਮ ਬਖਾਨ ਹੈ' ਗਾਉਣ ਦਾ ਸਮਾਂ: ਪਿਛਲਾ ਪਹਿਰ ਜਾਂ ਲੌਢਾ ਵੇਲਾ ਇਸ ਰਾਗ ਅਧੀਨ: 100 ਚਉਪਦੇ, 29 ਅਸ਼ਟਪਦੀਆਂ, 3 ਛੰਤ, 1 ਵਣਜਾਰਾ, 1 ਮਹਲਾ 8 ਦਰਜ਼ ਹੈ। 2.
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help)), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਵਾਲੀਬਾਲ ਇੱਕ ਟੀਮ ਖੇਡ ਹੈ। ਹਰ ਟੀਮ ਵਿੱਚ ਛੇ-ਛੇ ਖਿਡਾਰੀ ਹੁੰਦੇ ਹਨ। ਮੈਦਾਨ ਦੀ ਲੰਬਾਈ 18 ਮੀਟਰ ਅਤੇ ਚੋੜਾਈ 9 ਮੀਟਰ ਹੁੰਦੀ ਹੈ। ਗਰਾਊਂਡ ਦੇ ਵਿਚਕਾਰ ਇੱਕ ਜਾਲ ਲਗਾ ਹੁੰਦਾ ਹੈ ਜੋ ਦੋਵਾਂ ਟੀਮਾਂ ਦੇ ਪਾੜੇ ਨਿਸਚਿਤ ਕਰਦਾ ਹੈ ਅਤੇ ਇਸ ਤਰ੍ਹਾਂ ਇੱਕ ਪਾਸਾ 9 ਮੀਟਰ ਦਾ ਵਰਗਾਕਾਰ ਹੁੰਦਾ ਹੈ। ਹਰੇਕ ਟੀਮ ਦੇ ਖਿਡਾਰੀ ਵਿਰੋਧੀ ਟੀਮ ਦੇ ਪਾੜੇ ਵਿੱਚ ਗੇਂਦ ਸੁਟ ਕੇ ਆਪਣਾ ਪੂਆਇਟ ਲੈਣ ਦਾ ਯਤਨ ਕਰਦੇ ਹਨ। ਇਹ ਖੇਡ 1964 ਤੋਂ ਲੈ ਕੇ ਹੁਣ ਤਕ ਓਲੰਪਿਕ ਖੇਡਾਂ ਦਾ ਹਿੱਸਾ ਹੈ।
ਨੰਦ ਲਾਲ ਨੂਰਪੁਰੀ (1906-13 ਮਈ 1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੀ। ਉਸ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਸਾਈਬਰ ਕ੍ਰਾਈਮ, ਜਾਂ ਕੰਪਿਊਟਰ-ਅਧਾਰਿਤ ਅਪਰਾਧ, ਇੱਕ ਜੁਰਮ ਹੈ ਜਿਸ ਵਿੱਚ ਕੰਪਿਊਟਰ ਅਤੇ ਇੱਕ ਨੈਟਵਰਕ ਦੀ ਵਰਤੋਂ ਹੁੰਦੀ ਹੈ। ਕੰਪਿਊਟਰ ਦੀ ਵਰਤੋਂ ਕਿਸੇ ਜੁਰਮ ਦੇ ਆਯੋਗ ਵਿੱਚ ਕੀਤੀ ਗਈ ਹੋ ਸਕਦੀ ਹੈ, ਜਾਂ ਇਹ ਟੀਚਾ ਹੋ ਸਕਦਾ ਹੈ। ਸਾਈਬਰ ਕ੍ਰਾਈਮ ਨੂੰ ਪਰਿਭਾਸ਼ਤ ਕੀਤਾ ਜਾ ਸਕਦਾ ਹੈ: “ਅਪਰਾਧ ਜੋ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹਾਂ ਵਿਰੁੱਧ ਅਪਰਾਧਕ ਮਨੋਰਥ ਨਾਲ ਪੀੜਤ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਜਾਂ ਪੀੜਤ ਨੂੰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ, ਸਰੀਰਕ ਜਾਂ ਮਾਨਸਿਕ ਨੁਕਸਾਨ ਲਈ ਨੈਟਵਰਕ ਦੀ ਵਰਤੋਂ ਕਰਕੇ ਕੀਤੇ ਜਾਂਦੇ ਹਨ। ਜਿਵੇਂ ਇੰਟਰਨੈਟ (ਨੈੱਟਵਰਕ ਜਿਵੇਂ ਚੈਟ ਰੂਮ, ਈਮੇਲਾਂ, ਨੋਟਿਸ ਬੋਰਡ ਅਤੇ ਸਮੂਹ) ਅਤੇ ਮੋਬਾਈਲ ਫੋਨ (ਬਲੂਟੁੱਥ / ਐਸ ਐਮ ਐਸ / ਐਮ ਐਮ ਐਸ) "। ਸਾਈਬਰ ਕ੍ਰਾਈਮ ਕਿਸੇ ਵਿਅਕਤੀ ਜਾਂ ਦੇਸ਼ ਦੀ ਸੁਰੱਖਿਆ ਅਤੇ ਵਿੱਤੀ ਸਿਹਤ ਲਈ ਖਤਰਾ ਪੈਦਾ ਕਰ ਸਕਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਈ ਘਨੱਈਆ (1648–1718), ਸਿੰਧ ਵਿੱਚ ਖਾਟ ਵਾਰੋ ਬਾਓ ਅਤੇ ਖਾਟਵਾਲਾ ਬਾਬਾ ਵਜੋਂ ਜਾਣੇ ਜਾਂਦੇ ਹਨ, ਮਾਤਾ ਸੁੰਦਰੀ ਜੀ ਅਤੇ ਪਿਤਾ ਸ੍ਰੀ ਨੱਥੂ ਰਾਮ ਦੇ ਗ੍ਰਹਿ ਪਿੰਡ ਸੌਦਰਾ ਜ਼ਿਲ੍ਹਾ ਸਿਆਲਕੋਟ ਹੁਣ ਪਾਕਿਸਤਾਨ ਵਿੱਚ ਪੈਦਾ ਹੋਏ, ਗੁਰੂ ਤੇਗ ਬਹਾਦਰ ਜੀ ਦੇ ਸਿੱਖ ਸਨ ਅਤੇ ਗੁਰੂ ਗੋਬਿੰਦ ਸਿੰਘ ਦੁਆਰਾ ਸਿੱਖਾਂ ਦੇ ਸੇਵਾਪੰਥੀ ਜਾਂ ਅਦਾਨਸ਼ਾਹੀ ਹੁਕਮ ਦੀ ਸਥਾਪਨਾ ਲਈ ਬੇਨਤੀ ਕੀਤੀ ਗਈ ਸੀ। ਉਹ ਜੰਗ ਦੇ ਮੈਦਾਨ ਦੇ ਸਾਰੇ ਜ਼ਖਮੀ ਸਿਪਾਹੀਆਂ ਲਈ ਪਾਣੀ ਪਿਆਉਣ ਤੇ ਮਲਮ ਪੱਟੀ ਦੀ ਸੇਵਾ ਕਰਦੇ ਸੰਨ। ਭਾਵੇਂ ਉਹ ਸਿੱਖ ਸਨ ਜਾਂ ਸਿੱਖਾਂ ਦੇ ਵਿਰੁੱਧ ਲੜ ਰਹੇ ਸਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਨੌਜਵਾਨ ਭਾਰਤ ਸਭਾ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦਾ ਜਨਤਕ ਚਿਹਰਾ ਸੀ ਜਿਸਦੀ ਸਥਾਪਨਾ ਮਾਰਚ 1926 ਨੂੰ ਭਗਤ ਸਿੰਘ ਨੇ ਕੀਤੀ ਸੀ। ਇਸ ਦਾ ਮੁੱਖ ਮਕਸਦ ਕਿਸਾਨਾਂ, ਨੌਜਵਾਨਾਂ ਤੇ ਮਜਦੂਰਾਂ ਨੂੰ ਬ੍ਰਿਟਿਸ਼ ਰਾਜ ਖਿਲਾਫ਼ ਸੰਘਰਸ਼ ਵਿੱਚ ਸ਼ਾਮਿਲ ਕਰਨਾ ਸੀ। ਨੌਜਵਾਨ ਭਾਰਤ ਸਭਾ ਵਿੱਚ ਹਿੰਦੂ, ਮੁਸਲਿਮ ਅਤੇ ਸਿੱਖ ਭਾਈਚਾਰਿਆਂ ਦੇ ਮੈਂਬਰ ਸ਼ਾਮਲ ਸਨ ਅਤੇ ਭਾਸ਼ਣ, ਜਨਤਕ ਮੀਟਿੰਗਾਂ ਅਤੇ ਵਿਰੋਧ ਪ੍ਰਦਰਸ਼ਨਾਂ ਦਾ ਆਯੋਜਨ ਕੀਤਾ ਗਿਆ ਸੀ। ਰਾਹੀਂ ਲੋਕਾਂ ਨੂੰ ਬ੍ਰਿਟਿਸ਼ ਰਾਜ ਤੇ ਸਾਮਰਾਜਵਾਦ ਖਿਲਾਫ਼ ਜਾਗ੍ਰਿਤ ਕਰਦੇ ਸਨ। ਭਗਤ ਸਿੰਘ ਤੇ ਉਸ ਦੇ ਸਾਥੀਆਂ ਦੁਆਰਾ 1928 ਵਿੱਚ ਸਾਂਡਰਸ ਦੇ ਕਤਲ ਤੋਂ ਬਾਅਦ ਇਸ ਸੰਸਥਾ ਉੱਤੇ 1929 ਵਿੱਚ ਬ੍ਰਿਟਿਸ਼ ਸਰਕਾਰ ਦੁਆਰਾ ਪਾਬੰਦੀ ਲਗਾ ਦਿੱਤੀ ਗਈ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਰੂਸੀ ਅਨੁਵਾਦਕ ਨਤਾਲੀਆ ਤਾਲਸਤਾਏ (ਜਿਸਦਾ ਲੀਓ ਤਾਲਸਤਾਏ ਨਾਲ ਕੋਈ ਸੰਬੰਧ ਨਹੀਂ) ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"