ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਵਿਚ ਕਾਲ-ਵੰਡ ਦੀਆਂ ਸਮੱਸਿਆਵਾਂ
ਸਾਹਿਤਕ ਇਤਿਹਾਸਕਾਰੀ ਦੇ ਸਿੱਧਾਂਤਕ ਪੱਖ ਨੂੰ ਉਭਾਰਨ ਵਿੱਚ ਜਿੱਥੇ ਬਾਕੀ ਪੱਖਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਥੇ ਕਾਲ ਵੰਡ ਦਾ ਵੀ ਬਹੁਤ ਮਹੱਤਵ ਹੈ। ਸਾਹਿਤ ਇਤਿਹਾਸ ਦਾ ਘੇਰਾ ਵਿਸ਼ਾਲ ਹੋਣ ਦੇ ਕਾਰਨ ਕਾਲਵੰਡ ਦੇ ਵੀ ਬਹੁਤ ਸਾਰੇ ਤਰੀਕੇ ਸਾਡੇ ਸਾਹਮਣੇ ਆਉਂਦੇ ਹਨ ਜਿਹਨਾਂ ਵਿੱਚ ਬਹੁਤ ਸਮੱਸਿਆਵਾਂ ਪਾਈਆਂ ਗਈਆਂ ਹਨ। ਜਿਨ੍ਹਾਂ-ਜਿਨ੍ਹਾਂ ਇਤਿਹਾਸਕਾਰਾਂ ਵਲੋਂ ਕਾਲ-ਵੰਡ ਕੀਤੀ ਗਈ ਹੈ ਉਹਨਾਂ ਨੇ ਵੱਖ-ਵੱਖ ਤਰੀਕੇ ਅਪਣਾਏ ਗਏ ਹਨ। ਜਿਸ ਕਾਰਨ ਇਹ ਸਮੱਸਿਆ ਪੈਦਾ ਹੁੰਦੀ ਹੈ ਕਿ ਕਿਸ ਸਾਹਿਤ ਇਤਿਹਾਸ ਦੀ ਕਾਲਵੰਡ ਨੂੰ ਠੀਕ ਮੰਨਿਆ ਜਾਵੇ। ਹੇਠਾਂ ਅਸੀਂ ਵੱਖ-ਵੱਖ ਇਤਿਹਾਸਕਾਰਾਂ ਵਲੋਂ ਕੀਤੀ ਕਾਲ-ਵੰਡ ਵਿੱਚ ਪਾਈਆਂ ਜਾਣ ਵਾਲੀਆ ਸਮੱਸਿਆਵਾ ਦੀ ਚਰਚਾ ਕਰਾਂਗੇ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਮਹਾਂਕੁੰਭ ਦੀ ਸ਼ੁਰੂਆਤ 14 ਜਨਵਰੀ ਨੂੰ ਮਕਰ ਸਕਰਾਂਤੀ ਮੌਕੇ ਪ੍ਰਯਾਗਰਾਜ ਵਿਖੇ ਗੰਗਾ, ਜਮੁਨਾ ਤੇ ਅਦ੍ਰਿਸ਼ ਸਰਸਵਤੀ ਦੇ ਸੰਗਮ ’ਤੇ ਪੂਰੀ ਸ਼ਾਨੋ-ਸ਼ੌਕਤ ਨਾਲ ਹੁੰਦੀ ਹੈ। ਇਹ ਮੇਲਾ 11 ਮਾਰਚ ਸੋਮਵਾਰੀ ਮੱਸਿਆ ਤਕ ਚੱਲਦਾ ਹੈ। ਇਸ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਸ਼ਨਾਨ ਕਰਦੇ ਹਨ। ਮਾਘੀ ਵਾਲੇ ਦਿਨ ਬਹੁਤ ਸਾਰੇ ਸਰਧਾਲੂ ਤ੍ਰਿਵੈਣੀ ਦੇ ਤਟ ’ਤੇ ਡੁਬਕੀ ਲਗਾਉਂਦੇ ਹਨ। ਸਭ ਤੋਂ ਪਹਿਲਾਂ ਸਾਧੂ ਸੰਤ ਤੇ ਨਾਂਗੇ ਸਾਧੂ ਸ਼ਾਹੀ ਇਸ਼ਨਾਨ ਕਰਦੇ ਹਨ ਜੋ ਰਵਾਇਤੀ ਢੰਗ ਨਾਲ ਹੁੰਦਾ ਹੈ। ਸਾਧੂ ਸੰਨਿਆਸੀਆਂ ਦੇ 13 ਅਖਾੜੇ ਹਨ ਜੋ ਆਪਣੀ-ਆਪਣੀ ਮਰਿਆਦਾ ’ਤੇ ਵਾਰੀ ਸਿਰ, ਸੁਗੰਧਤ ਫੁੱਲਾਂ ਨਾਲ ਸਜੇ ਹਾਥੀ, ਘੋੜੇ, ਪਾਲਕੀਆਂ ਤੇ ਰਥਾਂ ਵਿੱਚ ਸਵਾਰ ਹੋ ਬੈਂਡ-ਵਾਜੇ ਤੇ ਢੋਲ-ਢਮੱਕਿਆਂ ਨਾਲ ਜੈਕਾਰੇ ਛੱਡਦੇ ਜਦੋਂ ਇਸ਼ਨਾਨ ਲਈ ਆਉਂਦੇ ਹਨ। ਜਦੋਂ ਬ੍ਰਹਿਸਪਤੀ ਬਿਰਖ ਰਾਸ਼ੀ ਅਤੇ ਸੂਰਜ ਮਕਰ ਰਾਸ਼ੀ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਪ੍ਰਯਾਗਰਾਜ ਵਿਖੇ ਕੁੰਭ ਮੇਲਾ ਲੱਗਦਾ ਹੈ। ਪ੍ਰਯਾਗ ਤੀਰਥਾਂ ਦਾ ਰਾਜਾ ਮੰਨਿਆ ਜਾਂਦਾ ਹੈ। ਇਸ ਲਈ ਇਹ ਮੇਲਾ ਸਾਰੇ ਕੁੰਭ ਮੇਲਿਆਂ ਤੋਂ ਵਿਸ਼ਾਲ ਹੁੰਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਕੈਨੇਡਾ ( ਜਾਂ ਕੰਨੇਡਾ ) ਉੱਤਰੀ ਅਮਰੀਕਾ ਵਿੱਚ ਸਥਿੱਤ ਇੱਕ ਦੇਸ਼ ਹੈ। ਇਸਦੇ ਦਸ ਪ੍ਰਾਂਤ ਅਤੇ ਤਿੰਨ ਖੇਤਰ ਐਟਲਾਂਟਿਕ ਮਹਾਂਸਾਗਰ ਤੋਂ ਪ੍ਰਸ਼ਾਤ ਮਹਾਂਸਾਗਰ ਅਤੇ ਉੱਤਰ ਵੱਲ ਆਰਕਟਿਕ ਮਹਾਂਸਾਗਰ ਤੱਕ ਫ਼ੈਲੇ ਹੋਏ ਹਨ, ਜੋ ਕਿ ਕੁੱਲ 99,84,670 ਵਰਗ ਕਿਲੋਮੀਟਰ ਖੇਤਰ ਵਿੱਚ ਫ਼ੈਲੇ ਹੋਏ ਹਨ, ਜੋ ਇਸਨੂੰ ਦੁਨਿਆਂ ਦਾ ਦੂਜਾ ਸੱਭ ਤੋਂ ਵੱਡਾ ਦੇਸ਼ ਬਣਾਉਂਦੇ ਹਨ। ਅਮਰੀਕਾ ਨਾਲ ਇਸਦੀ ਦੱਖਣੀ ਅਤੇ ਪੱਛਮੀ ਸਰਹੱਦ 8,890 ਕਿਲੋਮੀਟਰ ਲੰਬੀ ਹੈ, ਜੋ ਦੋ ਦੇਸ਼ਾਂ ਵਿਚਕਾਰ ਦੁਨੀਆਂ ਦੀ ਸਭ ਤੋਂ ਵੱਡੀ ਸਰਹੱਦ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਹੈ ਅਤੇ ਇਸਦੇਂ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਆਲ ਆਦਿ ਸ਼ਹਿਰ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿੱਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿੱਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਂਕਿ ਇਸ ਵਿੱਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ਇਸ ਵਿੱਚ ਆਸਟ੍ਰੇਲੀਆ ਤਸਮਾਨੀਆ ਅਤੇ ਹੋਰ ਕਈ ਟਾਪੂ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ਇਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ਇਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ਇਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ਇੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆਏ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ਇਸ ਦੇਸ਼ ਦੀ ਵੀ ਆਗੂ ਹੈ।
ਮਮਤਾ ਬੈਨਰਜੀ(ਜਨਮ 5 ਜਨਵਰੀ 1955) ਭਾਰਤ ਦੀ ਸਿਆਸਤਦਾਨ ਹੈ। ਇਹ 2011 ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣੀ। ਇਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨ ਵਾਲੀ ਪਹਿਲੀ ਔਰਤ ਹੈ। 1997 ਵਿੱਚ ਇਸ ਨੇ ਤ੍ਰਿਣਮੂਲ ਕਾਂਗਰਸ ਦੀ ਨੀਹ ਰੱਖੀ ਅਤੇ ਇਸ ਦੀ ਆਪ ਮੁੱਖੀ ਬਣੀ। ਇਸ ਦੀ ਨੀਹ ਭਾਰਤੀ ਰਾਸ਼ਟਰੀ ਕਾਂਗਰਸ ਤੋ ਵੱਖ ਹੋਣ ਬਾਅਦ ਰੱਖੀ। ਉਸਨੂੰ ਅਕਸਰ ਦੀਦੀ ਕਿਹਾ ਜਾਂਦਾ ਹੈ (ਬੰਗਾਲੀ ਵਿੱਚ ਇਸ ਦਾ ਅਰਥ ਵੱਡੀ ਭੈਣ ਹੈ)। ਬੈਨਰਜੀ ਇਸ ਤੋਂ ਪਹਿਲਾਂ ਦੋ ਵਾਰ ਰੇਲ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ, ਅਜਿਹਾ ਕਰਨ ਵਾਲੀ ਪਹਿਲੀ ਔਰਤ ਹੈ। ਉਹ ਭਾਰਤ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੋਲਾ ਦੀ ਪਹਿਲੀ ਮਹਿਲਾ ਮੰਤਰੀ ਅਤੇ ਮਨੁੱਖੀ ਸਰੋਤ ਵਿਕਾਸ, ਯੁਵਾ ਮਾਮਲੇ, ਖੇਡ, ਔਰਤ ਅਤੇ ਬਾਲ ਵਿਕਾਸ ਰਾਜ ਮੰਤਰੀ ਵੀ ਹੈ। ਸਿੰਗੂਰ ਵਿਖੇ ਖੇਤੀਬਾੜੀਕਾਰਾਂ ਅਤੇ ਕਿਸਾਨਾਂ ਦੀ ਕੀਮਤ 'ਤੇ ਵਿਸ਼ੇਸ਼ ਆਰਥਿਕ ਖੇਤਰਾਂ ਲਈ ਪੱਛਮੀ ਬੰਗਾਲ ਵਿੱਚ ਕਮਿਊਨਿਸਟ ਸਰਕਾਰ ਦੇ ਉਦਯੋਗੀਕਰਨ ਲਈ ਭੂਮੀ ਗ੍ਰਹਿਣ ਕਰਨ ਵਾਲੀਆਂ ਨੀਤੀਆਂ ਦਾ ਵਿਰੋਧ ਕਰਨ ਤੋਂ ਬਾਅਦ ਉਹ ਪ੍ਰਮੁੱਖਤਾ ਪ੍ਰਾਪਤ ਹੋਈ। ਸਾਲ 2011 ਵਿੱਚ ਬੈਨਰਜੀ ਨੇ ਪੱਛਮੀ ਬੰਗਾਲ ਵਿੱਚ ਏਆਈਟੀਸੀ ਗੱਠਜੋੜ ਲਈ ਵੱਡੀ ਜਿੱਤ ਹਾਸਲ ਕੀਤੀ ਅਤੇ 34 ਸਾਲਾਂ ਦੀ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਅਗਵਾਈ ਵਾਲੀ ਖੱਬੇ ਮੋਰਚੇ ਦੀ ਸਰਕਾਰ ਨੂੰ ਹਰਾਇਆ, ਜੋ ਇਸ ਪ੍ਰਕ੍ਰਿਆ ਵਿੱਚ ਵਿਸ਼ਵ ਦੀ ਸਭ ਤੋਂ ਲੰਬੀ ਸੇਵਾ ਨਿਭਾ ਰਹੀ ਕਮਿਊਨਿਸਟ ਸਰਕਾਰ ਸੀ।.
ਅੰਗਰੇਜ਼ੀ ਜਾਂ ਅੰਗਰੇਜੀ (English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਵਗ਼ੈਰਾ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਾਨੀ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ (ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ (ਲੋਕਉਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਵਿੱਚੋਂ ਆਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਆਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਆਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਆਂ ਆਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ਉਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਅਫਰੀਕਾ, ਏਸ਼ੀਆ ਤੋਂ ਬਾਅਦ ਦੁਨੀਆਂ ਦਾ ਦੂਸਰਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦਾ ਖੇਤਰਫਲ 3,03,35,000 ਕਿਮੀ.² (ਵਰਗ ਕਿਲੋਮੀਟਰ) ਹੈ। ਅਫ਼ਰੀਕਾ ਯੂਰਪ ਦੇ ਦੱਖਣ ਵਿੱਚ ਸਥਿਤ ਹੈ। ਇਸ ਦੇ ਪੂਰਬ ਵਿੱਚ ਹਿੰਦ ਮਹਾਂਸਾਗਰ ਅਤੇ ਪੱਛਮ ਵਿੱਚ ਅਟਲਾਂਟਿਕ ਮਹਾਂਸਾਗਰ ਹਨ। ਅਫ਼ਰੀਕਾ ਵਿੱਚ 53 ਦੇਸ਼ ਹਨ। ਸੂਡਾਨ ਅਫ਼ਰੀਕਾ ਦਾ ਸਭ ਤੋਂ ਵੱਡਾ ਦੇਸ਼ ਹੈ, ਜਿਸ ਦਾ ਖੇਤਰਫਲ 2,505,800 ਕਿਮੀ.² ਹੈ। ਆਬਾਦੀ ਦੇ ਲਿਹਾਜ਼ ਨਾਲ ਨਾਈਜੀਰੀਆ ਪਹਿਲੇ ਨੰਬਰ ’ਤੇ ਆਉਂਦਾ ਹੈ। ਨਾਈਜੀਰੀਆ ਦੀ ਆਬਾਦੀ 125-145 ਮਿਲੀਅਨ ਹੈ। ਸਭ ਤੋਂ ਉੱਚਾ ਸਥਾਨ ਤਨਜਾਨੀਆ ਵਿੱਚ 'ਕਿਲੀਮਨਜਾਰੋ' ਹੈ, ਜੋ 5895 ਮੀਟਰ ਉੱਚਾ ਹੈ। ਸਭ ਤੋਂ ਵੱਡੀ ਝੀਲ ਵਿਕਟੋਰੀਆ ਝੀਲ ਹੈ, ਜੋ ਪੂਰਬੀ ਅਫ਼ਰੀਕਾ ਵਿੱਚ ਸਥਿਤ ਹੈ। ਇਸ ਦਾ ਕੈਚਮੈਂਟ ਏਰੀਆ 68,880 ਵਰਗ ਕਿਲੋਮੀਟਰ ਹੈ।
ਸੁਖਵੰਤ ਕੌਰ ਮਾਨ ਦੇ ਜੀਵਨ ਅਤੇ ਚਾਦਰ ਹੇਠਲਾ ਬੰਦਾ ਕਹਾਣੀ ਸੰਗ੍ਰਹਿ ਵਿਚ ਪੇਸ਼ ਵਿਸ਼ੇ ਅਤੇ ਮਿੱਥ ਬਾਰੇ ਜਾਣਕਾਰੀ
ਸੁਖਵੰਤ ਕੌਰ ਮਾਨ ਦੇ ਜੀਵਨ ਅਤੇ ਚਾਦਰ ਹੇਠਲਾ ਬੰਦਾ ਕਹਾਣੀ ਸੰਗ੍ਰਹਿ ਵਿਚ ਪੇਸ਼ ਵਿਸ਼ੇ ਅਤੇ ਮਿੱਥ ਬਾਰੇ ਜਾਣਕਾਰੀ । ਆਧੁਨਿਕ ਪੰਜਾਬੀ ਕਹਾਣੀ ਦੀ ਸਥਾਪਤ ਕਹਾਣੀਕਾਰ ਸੁਖਵੰਤ ਕੌਰ ਮਾਨ ਦਾ ਜਨਮ 19 ਜਨਵਰੀ 1937 ਨੂੰ ਮਾਨਾਂ ਵਾਲਾ ਬਾਰ, ਜਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਵਿੱਚ ਕਰਤਾਰ ਕੌਰ ਵਿਰਕ ਤੇ ਪਿਤਾ ਕਿਸ਼ਨ ਸਿੰਘ ਮਾਨ ਦੇ ਘਰ ਹੋਇਆ। ਪਰਿਵਾਰ ਦਾ ਜੱਦੀ-ਪੁਸ਼ਤੀ ਕਿੱਤਾ ਖੇਤੀਬਾੜੀ ਸੀ। ਦੇਸ਼ ਦੀ ਵੰਡ ਤੋ ਬਾਅਦ ਉਹ ਲੁਧਿਆਣਾ ਆ ਗਏ,ਜਿੱਥੇ ਉਨ੍ਹਾ ਨੇ ਗਿਆਨੀ ਦੀ ਪੜ੍ਹਾਈ ਕੀਤੀ। ਉਨ੍ਹਾ ਨੇ ਪੱਤਰ ਵਿਹਾਰ ਸਿੱਖਿਆ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਪੰਜਾਬੀ ਦੀ ਐਮ.ਏ ਕੀਤੀ। ਸੁਖਵੰਤ ਕੌਰ ਮਾਨ ਦੀ ਰਚਨਾ ਪ੍ਰਕਿਰਿਆ ਦਾ ਆਰੰਭ 1964 ਵਿਚ ਹੁੰਦਾ ਹੈ। ਜਨਵਰੀ 1965 ਵਿਚ ਉਨ੍ਹਾ ਦੀ ਪਹਿਲੀ ਕਹਾਣੀ ‘ਘਰ ਵਾਲੀ’ ਆਰਸੀ ਪੱਤਰਿਕਾ ਵਿਚ ਛਪੀ। ਕਹਾਣੀ ਸੰਗ੍ਰਹਿ ਚਾਦਰ ਹੇਠਲਾ ਬੰਦਾ (2001) ਰੁੱਤ(2013) ਮਹਿਰੂਮੀਆਂ ਭੱਖੜੇ ਦੇ ਫੁੱਲ (1982) ਤਰੇੜ (1984) ਇਸ ਦੇ ਬਾਵਜੂਦ (1985) ਮੋਹ ਮਿੱਟੀ (1999) ਮਨ ਮਤੀਆਂ ਨਾਵਲ ਜਜੀਰੇ (1982) ਨਾਵਲਿਟ ਉਹ ਨਹੀਂ ਆਉਣਗੇ (1978) ਪੈਰਾਂ ਹੇਠਲੇ ਅੰਗਿਅਾਰ (1984) ਗਲਪ-ਕਾਵਿ ਵਿਹੜਾ (2002) ਡਿਓੁੜੀ (2001) ਬਾਲ-ਸਾਹਿਤ ਸੋਨੇ ਦਾ ਰੁੱਖ ਭਰਮਾ ਦੇ ਘੋੜੇ ਸੁਣੋ ਕਹਾਣੀ ਨਾਨਕ ਨਿੱਕਿਆ ਲਈ ਲੰਗੜੀ ਤਿਤਲੀ ਇਕ ਸੀ ਕਾਲੂ ਜੰਗਲ ਵਿਚ ਸਕੂਲ ਸੱਤ ਕਤੂਰੇ ਸ਼ਿਮਲੇ ਚਲੇ ਟਾਹਲੀ ਟੰਗਿਆ ਆਲ੍ਹਣਾ ਪੰਪ ਪੰਪ ਪੰਪੀ ਚਾਦਰ ਹੇਠਲਾ ਬੰਦਾ ਇਸ ਸੰਗ੍ਰਹਿ ਵਿੱਚ ਵੱਖ -ਵੱਖ ਸਰੋਕਾਰਾਂ ਨਾਲ ਸੰਬੰਧਿਤ ਦਸ ਕਹਾਣੀਆਂ ਹਨ। ਇਹ ਸਮਾਜ ਦੇ ਹਰ ਵਰਗ ਦੇ ਜੀਵਨ ਨੂੰ ਸਪਰਸ਼ ਕਰਦੀਆਂ ਹਨ। ਇਹ ਕਹਾਣੀਆਂ ਇਸ ਪ੍ਰਕਾਰ ਹਨ, ਸੱਪ ਤੇ ਸ਼ਹਿਰ "ਸੱਪ ਤੇ ਸ਼ਹਿਰ" ਕਹਾਣੀ ਦੇਸ਼-ਵੰਡ ਦੇ ਦੌਰਾਨ ਫੈਲੀ ਅੰਨ੍ਹੀ ਧਾਰਮਿਕ ਕੱਟੜਤਾ ਨੂੰ ਬਿਆਨ ਕਰਦੀ ਹੈ, ਜੋ ਲੇਖਿਕਾ ਦੀ ਆਪਣੀ ਹੋਂਣੀ ਵੀ ਹੈ। ਕਿਉਂਕਿ ਜੋ ਵਿਅਕਤੀ ਸਿੱਖ ਹੋਣ ਦੇ ਬਾਵਜੂਦ ਆਪਣੇ ਹੀ ਸਿੱਖ ਭਰਾਵਾਂ ਵੱਲੋਂ ਮੁਸਲਮਾਨਸਮਝ ਕੇ ਮਾਰ ਦਿੱਤਾ ਜਾਂਦਾ ਹੈ, ਉਹ ਲੇਖਿਕਾ ਦਾ "ਪਿਤਾ" ਹੀ ਸੀ। ਇਸ ਤਰ੍ਹਾ ਕਹਾਣੀ ਸੁਝਾਉਂਦੀ ਹੈ ਕਿ ਅਜੋਕੇ ਸਮਿਆਂ ਵਿੱਚ ਮਨੁੱਖ(ਸ਼ਹਿਰ) ਸੱਪ ਨਾਲੋਂ ਵਧੇਰੇ ਖਤਰਨਾਕ ਹੈ। ਚਾਦਰ ਹੇਠਲਾ ਬੰਦਾ ਇਹ ਕਹਾਣੀ ਪੰਜਾਬ ਸੰਕਟ ਨਾਲ ਸੰਬੰਧਿਤ ਹੈ ਕਿ ਜਿਵੇਂ ਜਾਦੂਗਰ ਦੇ ਜਾਦੂ ਦੌਰਾਨ ਚਾਦਰ ਹੇਠਲਾ ਬੰਦਾ ਵੱਢੇ ਜਾਣ ਉਪਰੰਤ ਵੀ ਪੈਂਦਾ ਉੱਠ ਪੈਂਦਾ ਹੈ। ਬਿਲਕੁੱਲ ਉਸੇ ਤਰ੍ਹਾਂ ਮਨੁੱਖ ਵੀ ਸੰਘਰਸ਼ਸ਼ੀਲ ਹੋਣ ਕਰਕੇ ਫਿਰ ਆਪਣੇ ਹਾਲਾਤਾਂ ਵਿੱਚੋਂ ਉੱਭਰ ਪੈਂਦਾ ਹੈ। ਇਸ ਦਾਸਤਾਨ ਦੀ ਗਵਾਹੀ ਇਸ ਕਹਾਣੀ ਦਾ ਪਾਤਰ "ਮਾਸਟਰ ਸਤਿਨਾਮ" ਭਰਦਾ ਹੈ। ਜੋ ਪੰਜਾਬ ਸੰਕਟ ਸਮੇਂ ਦਿੱਲੀ ਵਿੱਚ ਪੀੜਤ ਹੁੰਦਾ ਹੈ। ਬਿਤਤਾਂਤਕਾਰ ਅਨੁਸਾਰ ਉਸਨੂੰ ਇਹਨਾਂ ਸਤਰਾਂ 'ਤੇ ਹੈਰਾਨੀ ਹੁੰਦੀ ਹੈ ਕਿ, "ਹਿੰਦੂ ਮੁਸਲਿਮ ਸਿੱਖ ਈਸਾਈ, ਅਸੀਂ ਹਾਂ ਸਾਰੇ ਭਾਈ ਭਾਈ।"[3] ਜ਼ਿੰਦਗਾਨੀ 'ਜ਼ਿੰਦਗਾਨੀ' ਕਹਾਣੀ ਨਿਮਨ ਵਰਗ ਦੀ ਲੁੱਟ ਨੂੰ ਦਰਸਾਉਂਦੀ ਹੈ ਅਤੇ ਇਹ ਦੱਸਦੀ ਹੈ ਕਿ ਕਿਵੇਂ ਆਰਥਿਕ ਤੰਗੀਆਂ ਤੋਂ ਮਜ਼ਬੂਰ ਹੋ ਕਿ ਇੱਕ ਵਿਅਕਤੀ ਗਲ਼ਤ ਰਾਸਤਾ ਫੜ੍ਹਦਾ ਹੈ। ਇਸ ਤਰ੍ਹਾ ਨਿਮਨ ਵਰਗ ਜ਼ਿੰਦਗਾਨੀ ਬਦਤਰ ਹੈ ਪਰ ਅਮੀਰ ਘਰਾਂ ਦੇ ਕੋਝੇ-ਕਮਲੇ ਵਿਅਕਤੀਆਂ ਨਾਲ ਵੀ ਇਹਨਾਂ ਗਰੀਬ ਦੀ ਤਰ੍ਹਾਂ ਹੀ ਹੁੰਦਾ ਹੈ। ਜਿਸ ਦੀ ਗਵਾਹੀ ਕਹਾਣੀ ਦਾ ਪਾਤਰ 'ਲੱਲ੍ਹਾ' ਭਰਦਾ ਹੈ। ਕਾਣਾ ਦਿਓ 'ਕਾਣਾ ਦਿਓ' ਕਹਾਣੀ ਅਧੂਰੀ ਅਜ਼ਾਦੀ ਦੀ ਵਾਰਤਾ ਦੱਸਦੀ ਹੈ, ਜਿਸ ਰਾਹੀਂ ਇੱਕ ਬੱਚੇ ਦੇ ਨਜ਼ਰੀਏ ਤੋਂ ਅਜ਼ਾਦੀ ਦੇ ਯੋਧਿਆਂ ਨੂੰ ਵਰਤਮਾਨ ਸਮੇਂ ਤੱਕ ਵੀ ਸੰਘਰਸ਼ ਕਰਦੇ ਦਿਖਾਇਆ ਹੈ। ਕਹਾਣੀ 'ਚ 'ਕਾਣਾ ਦਿਓ' ਅਧੂਰੀ ਅਜ਼ਾਦੀ ਨੂੰ ਕਿਹਾ ਹੈ। ਕਿੳਂਕਿ ਇਹ ਅਜ਼ਾਦੀ ਹਾਲੇ ਵੀ ਸੰਪੂਰਨ ਰੂਪ 'ਚ ਹਰ ਤਬਕੇ ਤੱਕ ਨਹੀਂ ਅਪੜੀ, ਜਦਕਿ ਅਜ਼ਾਦੀ ਪ੍ਰਵਾਨਿਆ ਦਾ ਸੁਪਨਾ 'ਅਜ਼ਾਦੀ ਪੂਰਨ' ਅਜ਼ਾਦੀ ਸੀ। ਅਜੰਡਾ 'ਅਜੰਡਾ' ਦੇਸ਼ ਦੀ ਅਜ਼ਾਦੀ ਤੋਂ ਬਾਅਦ ਵੀ ਨਿਮਨ ਵਰਗਾਂ ਦੀ ਸਿੱਧੇ-ਅਸਿੱਧੇ ਤਰੀਕੇ ਨਾਲ ਹੋ ਰਹੀ ਲੁੱਟ ਨੂੰ ਬਿਆਨ ਕਰਦੀ ਕਹਾਣੀ ਹੈ। ਪਿੰਡ ਦੇ ਪੰਚ-ਸਰਪੰਚ ਤੋਂ ਲੈ ਕੇ ਅਫ਼ਸਰਸ਼ਾਹੀ ਤੱਕ ਹਰ ਸ਼ੈਅ ਵੱਲੋਂ ਇਸ ਨਿਮਨ ਵਰਗ ਦਾ ਸ਼ੋਸ਼ਣ ਜਾਰੀ ਹੈ। ਇਹ ਕਹਾਣੀ ਸ਼ਾਸਕ ਧਿਰ ਵੱਲੋਂ ਅਖੌਤੀ 'ਅਜੰਡੇ' ਬਣਾ ਕੇ ਹੋ ਰਹੀ ਲੁੱਟ ਨੂੰ ਬਿਆਨਦੀ ਹੈ, ਇਸ ਲੁੱਟ ਨਾਲ ਜਮਾਤੀ ਵਰਗ 'ਚ ਪਾੜਾ ਵਧਦਾ ਜਾ ਰਿਹਾ ਹੈ। ਕੱਛੂ ਕੁੰਮਾ 'ਕੱਛੂ-ਕੁੰਮਾ' ਕਹਾਣੀ ਮਿਹਨਤਕਸ਼ ਵਰਗ ਦੇ ਧੀਮੀ ਚਾਲ ਨਾਲ ਆਰਥਿਕ ਪੱਖੋਂ ਸੁਤੰਤਰ ਹੋਣ ਦੀ ਗਾਥਾ ਹੈ। ਜਿਸ ਵਿੱਚ ਕਾਮਾ ਵਰਗ ਪੈਟੀ-ਬੁਰਜੂਆ ਧਿਰ ਵੱਲੋਂ ਅਜ਼ਾਦ ਹੁੰਦਾ ਹੈ ਤੇ ਨਾਲ ਹੀ ਕਹਾਣੀ ਵਿੱਚ ਪੈਟੀ-ਬੁਰਜੂਆ ਧਿਰ ਦੀ ਡਿਗ ਰਹੀ ਹਾਲਤ ਨੂੰ ਬਿਆਨਿਆ ਹੈ। ਡੁੱਬਦੇ ਸੂਰਜ ਨਾਲ ਇਹ ਕਹਾਣੀ ਵੱਖਰੇ ਵਿਸ਼ੇ-ਸਰੋਕਾਰਾਂ ਵਾਲੀ ਹੈ। ਕਹਾਣੀ ਵਿੱਚ ਇੱਕ ਬਜ਼ੁਰਗ ਜੋੜਾਂ, ਜੋ ਤੰਗੀ ਤੁਰਸੀਆਂ ਤੇ ਵਿਛੋੜੇ 'ਚ ਜੀਵਨ ਕੱਟ ਰਿਹਾ ਹੈ, ਨੂੰ ਜ਼ਿੰਦਗੀ ਦੇ ਡੁੱਬ ਰਹੇ ਸੂਰਜ ਨਾਲ ਦੋ-ਚਾਰ ਹੁੰਦੇ ਦਿਖਾਇਆ ਹੈ। ਜਿਸ 'ਚ ਜੀਵਨ ਦੇ ਅੰਤਲੇ ਸਮੇਂ ਵੀ ਆਸ਼ਾਵਾਦੀ ਤੇ ਸਕਾਰਾਤਮਕ ਸੋਚ ਅਪਣਾਉਂਦੇ ਹਨ। ਦੇਰ ਆਇਤ ਦਰੁਸਤ ਆਇਤ 'ਦੇਰ ਅਇਤ ਦਰੁਸਤ ਆਇਤ' ਕਹਾਣੀ ਗਲਤਫ਼ਹਿਮੀਆਂ ਉਪਰੰਤ ਸਹੀ ਤੱਥ ਸਾਹਮਣੇ ਆਉਂਣ ਆਪਸ 'ਚ ਰਹੇ ਵਿਰੋਧ ਉਪਰੰਤ ਸਾਂਝ ਦੀ ਕਹਾਣੀ ਹੈ। ਕਹਾਣੀ 'ਚ "ਮੈਂ" ਪਾਤਰ ਦੇ ਆਪਣੀ ਮਤਰੇਈ ਮਾਂ ਨਾਲ ਸੰਬੰਧਾਂ 'ਚ ਤਣਾਅ ਤੇ ਖਟਾਸ ਦੂਰ ਹੁੰਦੀ ਹੈ। ਤੁਰਨਾ ਇਹ ਕਹਾਣੀ ਅਜੋਕੀ ਵਰਤਮਾਨ ਪੀੜ੍ਹੀ ਦੇ ਗਲਤ ਰਸਤਿਆ 'ਤੇ ਤੁਰਨ ਅਤੇ ਉਸਦੇ ਜੀਵਨ 'ਤੇ ਪਏ ਪ੍ਰਭਾਵਾਂ ਨੂੰ ਦਰਸਾਉਂਦੀ ਹੈ। ਕਹਾਣੀ ਵਿੱਚ ਇਹ ਵਿਸ਼ਾ-ਸਰੋਕਾਰ ਹੈ ਕਿ ਵਿਚਾਰਾਂ 'ਚ ਵੱਖਰੇਪਣ ਕਰਕੇ "ਘਰ" ਕਿਵੇਂ "ਮਕਾਨਾਂ" 'ਚ ਬਦਲ ਰਹੇ ਹਨ। ਜਿਵੇਂ ਕਹਾਣੀ ਵਿੱਚ ਬਿਤਤਾਂਤਕਾਰ ਕਹਿੰਦੀ ਹੈ ਕਿ, "ਕਈ ਵੇਰ ਤਿੱਖਾ ਜਿਹਾ ਅਹਿਸਾਸ ਜ਼ੋਰ ਫੜ੍ਹ ਜਾਂਦਾ ਹੈ ਕਿ ਭਰਾ ਸਵੇਰ ਦਾ ਗਿਆ ਵਾਪਿਸ ਨਹੀਂ ਪਰਤੇਗਾ......ਤੇ ਬੰਟੀ ਵਾਂਙ ਘਰ ਉਹਦਾ ਜ਼ਿਕਰ ਵੀ..." ਬੋਲ ਮੇਰੀ ਮੱਛਲੀ ਇਹ ਕਹਾਣੀ ਵਰਤਮਾਨ ਪੀੜ੍ਹੀ ਦੇ ਵਿਦੇਸ਼ ਜਾਣ ਦੀ ਲੱਗੀ ਹੋੜ ਤੇ ਉਸਦੇ ਬੁਰੇ ਪ੍ਰਭਾਵਾਂ ਨੂੰ ਬਿਆਨਦੀ ਹੈ। ਜਿਵੇਂ ਘੱਟ ਪਾਣੀ ਕਰਕੇ ਮੱਛਲੀ ਦਾ ਜਿਉਂਣਾ ਮੁਹਾਲ ਹੋ ਜਾਂਦਾ ਹੈ, ਉਵੇਂ ਹੀ ਅਜੋਕੀ ਪੀੜ੍ਹੀ ਦਾ ਹਾਲ ਹੈ। ਭਾਵੇਂ ਕਿ ਇਹ ਪੀੜ੍ਹੀ ਵਿਦੇਸ਼ਾਂ ਦੀਆਂ ਮੁਸ਼ਕਿਲਾਂ ਤੋਂ ਅਣਜਾਣ ਹੈ। ਕਹਾਣੀਆਂ ਦੇ ਵਿਸ਼ੇ-ਸਰੋਕਾਰ ਇਹ ਦਸ ਕਹਾਣੀਆਂ ਸਮਾਜ ਦੇ ਕਈ ਮਹੱਤਵਪੂਰਨ ਵਿਸ਼ਿਆਂ ਨੂੰ ਪਾਠਕਾਂ ਦੇ ਅੱਗੇ ਪੇਸ਼ ਕਰਦੀਆਂ ਹਨ, ਜੋ ਸਮਾਜਿਕ ਜੀਵਨ 'ਤੇ ਸਦਾ ਪ੍ਰਭਾਵ ਪਾਉਂਦੇ ਰਹੇ। ਇਹ ਵਿਸ਼ੇ ਹੇਠ ਲਿਖੇ ਹਨ। ਜਿਵੇਂ, ਦੇਸ਼-ਵੰਡ। ਅੰਨ੍ਹੀ ਧਾਰਮਿਕ ਕੱਟੜਤਾ। ਸਮਾਜਿਕ ਭੇਦ-ਭਾਵ ਅਤੇ ਨਿਮਨ ਵਰਗ ਦੀ ਲੁੱਟ। ਅਜ਼ਾਦੀ ਦੀ ਅਸਮਾਨ ਵੰਡ। ਸਰਕਾਰਾਂ ਤੇ ਉਸਦੇ ਨੁਮਾਇੰਦੁਆਂ ਦੁਆਰਾ ਲੁੱਟ ਤੇ ਭੇਦ-ਭਾਵ। ਪਰੋਲੋਤਾਰੀ(ਨਿਮਨ ਕਾਮਾ ਵਰਗ) ਦੇ ਮਿਹਨਤਕਸ਼ ਕਰਕੇ ਹਾਲਾਤਾਂ'ਚ ਸੁਧਾਰ। ਵਿਦੇਸ਼ਾਂ ਜਾਣ ਕਰਕੇ ਦੁੱਖ ਅਤੇ ਇਕਲਾਪਾਪਣ। ਇਨਸਾਨੀਅਤ ਦੀ ਹੋਂਦ। ਰਿਸ਼ਤਿਆਂ 'ਚ ਆਈ ਗਿਰਾਵਟ। ਉਚ-ਨੀਚ ਦਾ ਭੇਦ ਭਾਵ ਕਹਾਣੀਆਂ ਅਤੇ ਮਿੱਥ "ਚਾਦਰ ਹੇਠਲਾ ਬੰਦਾ" ਕਹਾਣੀ-ਸੰਗ੍ਰਹਿ ਦੀਆਂ ਅੰਧ ਤੋਂ ਵੱਧ ਕਹਾਣੀਆਂ ਕਿਸੇ ਨਾ ਕਿਸੇ ਮਿੱਥ ਨੂੰ ਲੈ ਕੇ ਬੁਣੀਆਂ ਗਈਆਂ ਹਨ। ਇਹ ਕਿਸੇ ਨਾ ਕਿਸੇ ਮਿੱਥ ਨੂੰ ਪੁਨਰ ਪ੍ਰਭਾਸਿਤ ਕਰਦੀਆਂ ਹਨ। ਕੁਝ ਹੇਠ ਲਿਖੀਆਂ ਕਹਾਣੀਆਂ ਮਿੱਥ ਨੂੰ ਪੁਨਰ-ਪ੍ਰਭਾਸਿਤ ਕਰਦੀਆਂ ਹਨ। ਜਿਵੇਂ, ਇਸ ਸੰਗ੍ਰਹਿ ਦੀ ਪਹਿਲੀ ਕਹਾਣੀ "ਸੱਪ ਤੇ ਸ਼ਹਿਰ" ਦਾ ਸਿਰਲੇਖ ਹੀ ਮਿੱਥ ਅਧਾਰਿਤ ਹੈ। ਇਸ ਕਹਾਣੀ ਵਿੱਚ "ਮੈਂ" ਪਾਤਰ ਦੇ ਪਿਤਾ ਨੂੰ ਸੱਪ ਕੱਟ ਲੈਂਦਾ ਹੈ, ਉਸ ਤੋਂ ਤਾਂ ਉਹ ਬਚ ਜਾਂਦਾ ਹੈ ਪਰ ਸ਼ਹਿਰ ਵਿੱਚ ਦੰਗਾਕਾਰੀਆਂ ਹੱਥੋਂ ਉਹ ਮਾਰਿਆ ਜਾਦਾਂ ਹੈ। ਇਸ ਤਰ੍ਹਾਂ ਸੱਪ ਨਾਲੋਂ ਮੌਜੂਦਾ ਦੌਰ 'ਚ ਬੰਦੇ ਵੱਧ ਖਤਰਨਾਕ ਹੋ ਗਏ ਹਨ। ਇਹ ਹੀ ਬਿਆਨ ਇਹ ਕਹਾਣੀ ਕਰਦੀ ਹੈ। ਦੂਸਰੀ ਕਹਾਣੀ, "ਚਾਦਰ ਹੇਠਲਾ ਬੰਦਾ", ਜੋ ਸੰਗ੍ਰਹਿ ਦੀ ਮੁੱਖ ਕਹਾਣੀ ਹੈ, ਵੀ ਇੱਕ ਮਿੱਥ ਦੁਆਲੇ ਬੁਣੀ ਗਈ ਹੈ। ਪਹਿਲਾਂ ਇੱਕ ਜਾਦੂਗਰ ਜਾਦੂ ਵਿੱਚ ਵਿਅਕਤੀ ਉੱਪਰ ਚਾਦਰ ਪਾ ਕੇ ਤੇ ਫਿਰ ਉਸਨੂੰ ਵੱਢ ਦਿੰਦਾ ਸੀ। ਕੁਝ ਪਲਾਂ ਲਈ ਉਹ ਮੋਇਆ ਲਗਦਾ ਸੀ, ਪਰ ਫਿਰ ਚਾਦਰ ਚੁਕਣ ਉਪਰੰਤ ਉਹ ਜ਼ਿਉਂਦਾ ਨਿਕਲ ਆਉਂਦਾ ਸੀ। ਬਿਲਕੁੱਲ ਇਸੇ ਤਰ੍ਹਾਂ ਹੀ ਪੰਜਾਬ ਸੰਕਟ ਪਿੱਛੋਂ ਇਸ ਕਹਾਣੀ ਦਾ ਮੁੱਖ ਪਾਤਰ ਉਭਰਦਾ ਹੈ, ਜਿਸਦੀ ਤੁਲਨਾ ਕਹਾਣੀਕਾਰ 'ਚਾਦਰ ਬੇਠਲੇ ਬੰਦੇ' ਨਾਲ ਕਰਦੀ ਹੈ। ਸੰਗ੍ਰਹਿ ਦੀ ਚੌਥੀ ਕਹਾਣੀ "ਕਾਣਾ ਦਿਓ" ਵੀ ਇੱਕ ਪੁਰਾਤਨ ਮਿੱਥ ਨਸਲ ਜੁੜਦੀ ਹੈ, ਜਿਸ 'ਚ ਇੱਕ ਅੱਖੋਂ ਕਾਣਾ ਦਿਓ ਸਭ ਪਾਸੇ ਉਜਾੜਾ ਕਰੀ ਜਾ ਰਿਹਾ ਸੀ ਤੇ ਇਸ ਨਾਲ ਹੀ ਕਾਣੀ ਵੰਡ ਹੋ ਰਹੀ ਸੀ। ਇਸ ਕਹਾਣੀ 'ਚ 'ਕਾਣਾ ਦਿਓ' ਅਜ਼ਾਦੀ ਨੂੰ ਕਿਹਾ ਹੈ ਜੋ ਅਮੀਰਾਂ ਲਈ ਅਲੱਗ ਅਤੇ ਗਰੀਬਾਂ ਲਈ ਅਲੱਗ-ਅਲੱਗ ਆਈ ਹੈ ਤੇ ਅਰਥ ਵੀ ਵੱਖਰੇ-ਵੱਖਰੇ ਰਖਦੀ ਹੈ। ਕਹਾਣੀ ਸੰਗ੍ਹਹਿ ਦੀ ਛੇਵੀ ਕਹਾਣੀ "ਕੱਛੂ ਕੁੰਮਾ" ਵੀ ਪਰੋਲੋਤਾਰੀ ਅਤੇ ਮਿਹਤਕਸ਼ ਵਰਗ ਦੇ ਕੱਛੂ ਕੁੰਮੇ ਦੀ ਚਾਲ ਦੀ ਰਫ਼ਤਾਰ ਨਾਲ ਆਪਣੇ ਹਾਲਾਤ ਸੁਧਾਰਨ ਬਾਰੇ ਹੈ ਕਿ ਕਿਵੇਂ ਨਿਮਨ ਵਰਗ ਮਿਹਨਤ ਕਰਕੇ ਉੱਪਰ ਉੱਠਦਾ ਹੈ। ਇਹ ਕਹਾਣੀ ਕੱਛੂ-ਕੁੰਮੇੇ ਦੀ ਦੌੜ ਨਾਲ ਜੋੜੀ ਗਈ ਹੈ। ਜਿਸ ਵਿੱਚ ਕੱਛੂ-ਕੁੰਮਾ ਸਹਿਜਤਾ ਅਤੇ ਦ੍ਰਿੜ ਇਰਾਦੇ ਕਰਕੇ ਜਿੱਤ ਜਾਂਦਾ ਹੈ। ਕਹਾਣੀ ਸੰਗ੍ਰਹਿ ਦੀ ਆਖਰੀ ਭਾਵ ਦਸਵੀ ਕਹਾਣੀ "ਬੋਲ ਮੇਰੀ ਮੱਛਲੀ" ਵੀ ਉਸ ਮਿੱਥ ਨਾਲ ਹੈ, ਜਿਸ ਨੂੰ ਬੱਚੇ ਗਾਉਂਦੇ ਹਨ ਕਿ, "ਬੋਲ ਮੇਰੀ ਮੱਛਲੀ ਕਿੰਨਾਂ ਕਿਨਾਂ ਪਾਣੀ, ਥੋੜਾਂ-ਥੋੜਾਂ ਪਾਣੀ।....
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਕਿਸੇ ਖਿੱਤੇ ਜਾਂ ਕੌਮ ਦੇ ਲੋਕਾਂ ਦਾ ਜੀਵਨ, ਰਹਿਣ ਸਹਿਣ ਤੇ ਓਥੋਂ ਦੇ ਲੋਕਾਂ ਦੇ ਵਿਚਰਨ ਦੇ ਬਿਰਤਾਂਤ ਨੂੰ ਕਿਸੇ ਵੀ ਲਿਖਤ ਦੇ ਰੂਪ ਵਿਚ ਪੇਸ਼ ਕਰਨਾ ਸਾਹਿਤ ਹੁੰਦਾ ਹੈ। ਪੰਜਾਬੀ ਲੋਕਾਂ ਦੇ ਰਹਿਣ ਸਹਿਣ ਨੂੰ ਵੱਖ ਵੱਖ ਲਿਖਤਾਂ (ਕਵਿਤਾਵਾਂ, ਲੇਖਾਂ, ਗੀਤਾਂ, ਕਹਾਣੀਆਂ, ਗ਼ਜ਼ਲਾਂ, ਵਾਰਾਂ, ਕਿੱਸਿਆਂ, ਇਤਿਹਾਸਿਕ ਲੇਖਾਂ ਤੇ ਹੋਰ ਸਭ ਤਰ੍ਹਾਂ ਦੀਆਂ ਧਾਰਮਿਕ ਰਚਨਾਵਾਂ) ਬਿਆਨ ਕਰਦੀਆਂ ਹਨ ਉਹ ਸਭ ਪੰਜਾਬੀ ਸਾਹਿਤ ਦਾ ਹਿੱਸਾ ਹਨ। ਸਾਹਿਤ ਲੋਕਾਂ ਨੂੰ ਉਹਨਾਂ ਦੇ ਪਿਛੋਕੜ ਨਾਲ ਜੋੜ ਕੇ ਰੱਖਣ ਦਾ ਕੰਮ ਕਰਦਾ ਹੈ ਤੇ ਉਹਨਾਂ ਦਾ ਮਨੋਰੰਜਨ ਕਰਨ ਦੇ ਨਾਲ ਨਾਲ ਉਹਨਾਂ ਵਿਚ ਸਭ ਤਰ੍ਹਾਂ ਦੇ ਰਸ ਵੀ ਭਰਦਾ ਹੈ। ਪੰਜਾਬੀ ਸਾਹਿਤ ਪੰਜਾਬੀ ਭਾਸ਼ਾ ਵਿੱਚ ਲਿਖੇ ਗਏ ਸਾਹਿਤ ਨੂੰ ਕਿਹਾ ਜਾਂਦਾ ਹੈ। ਇਹ ਖਾਸਕਰ ਪੰਜਾਬ ਖੇਤਰ ਦੇ ਲੋਕਾਂ ਅਤੇ ਪੰਜਾਬੀ ਡਾਇਆਸਪੋਰਾ ਦੁਆਰਾ ਲਿਖਿਆ ਗਿਆ ਹੈ। ਪੰਜਾਬੀ ਲਿਖਣ ਲਈ ਕਈ ਲਿਪੀਆਂ ਪ੍ਰਚਲਿਤ ਹਨ ਜਿਹਨਾਂ ਵਿੱਚੋਂ ਸ਼ਾਹਮੁਖੀ ਅਤੇ ਗੁਰਮੁਖੀ ਪ੍ਰਮੁੱਖ ਹਨ। ਪਾਕਿਸਤਾਨੀ ਪੰਜਾਬ ਵਿੱਚ 'ਪੰਜਾਬੀ ਸਾਹਿਤ' ਲਈ 'ਪੰਜਾਬੀ ਅਦਬ' ਸ਼ਬਦ ਦੀ ਵਰਤੋਂ ਵਧੇਰੇ ਆਮ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਸਫ਼ਰਨਾਮਿਆਂ ਦੀ ਪਰੰਪਰਾ ਸਾਹਿਤ ਵਿੱਚ ਆਦਿ ਕਾਲ ਤੋਂ ਚਲੀ ਆ ਰਹੀ ਹੈ। ਭਾਰਤੀ ਸਾਹਿਤ ਵਿੱਚ ਸਭ ਤੋਂ ਪਹਿਲਾ ਸਫ਼ਰਨਾਮਿਆਂ ਦੀ ਝਲਕ ਸੰਸਕ੍ਰਿਤ ਸਾਹਿਤ ਵਿੱਚ ਦੇਖਣ ਜਾਂ ਪੜ੍ਹਨ ਨੂੰ ਮਿਲਦੀ ਹੈ। ਪੂਰਵ ਇਤਿਹਾਸਕ ਕਾਲ ਵਿੱਚ ਮਨੁੱਖ ਦੀ ਯਾਤਰਾ ਕਰਨ ਦੀ ਪ੍ਰਵਿਰਤੀ ਦੀ ਅਨੇਕਾਂ ਉਦਾਹਰਨਾਂ ਮਿਲਦੀਆਂ ਹਨ। ਬੁੱਧ ਧਰਮ ਦੇ ਭਿਖਸ਼ੂ ਤੇ ਭਿਕਸ਼ਣੀਆਂ, ਜੈਨ ਮਤ ਦੇ ਦਿਗੰਬਰ ਆਮ ਜਨਤਾ ਵਿੱਚ ਧਰਮ ਦਾ ਪ੍ਰਚਾਰ ਕਰਨ ਲਈ ਦੂਰ-ਦੂਰ ਤੱਕ ਯਾਤਰਾ ਕਰਦੇ ਸਨ। ਕਾਲੀਦਾਸ ਦਾ ਵਿਭਿੰਨ ਦੇਸ਼ਾਂ ਦੇ ਪ੍ਰਕਿਰਤੀ ਚਿਤਰਨ ਤੋਂ ਉਸ ਦੀ ਯਾਤਰਾ ਮਨੋਵਿਰਤੀਆਂ ਦਾ ਪਤਾ ਲਗਦਾ ਹੈ। ਅਜਨਬੀ ਅਤੇ ਬੇਗਾਨੀਆਂ ਧਰਤੀਆਂ ਦੀ ਯਾਤਰਾ ਕਰਨਾ ਵੱਖਰੇ-ਵੱਖਰੇ ਸੱਭਿਆਚਾਰਾਂ ਨੂੰ ਦੇਖਣਾ ਘੋਖਣਾ ਮਨੁੱਖ ਦੀ ਸ਼ੁਰੂ ਤੋਂ ਪ੍ਰਵਿਰਤੀ ਰਹੀ ਹੈ। ਮੈਗਸਥਨੀਜ਼, ਹਿਊਨਸਾਂਗ, ਇਬਨ ਬਤੂਤਾ, ਫਾਹੀਆਨ ਆਦਿ ਸੈਲਾਨੀ ਵਿਸ਼ਵ ਭਰ ਵਿੱਚ ਪ੍ਰਸਿਧ ਰਹੇ ਹਨ। ਇਹਨਾਂ ਨੇ ਆਪਣੀਆਂ ਯਾਤਰਾਵਾਂ ਦਾ ਵਰਣਨ ‘ਸਫ਼ਰਨਾਮਿਆਂ` ਦੇ ਰੂਪ ਵਿੱਚ ਕੀਤਾ ਹੈ ਤਾਂ ਜੋ ਲੋਕ ਬੇਗਾਨੀਆਂ ਤੇ ਅਜਨਬੀ ਧਰਤੀਆਂ ਸੱਭਿਆਚਾਰਾਂ ਬਾਰੇ ਜਾਣ ਸਕਣ ਕਿਉਂਕਿ ਸਫ਼ਨਾਮਾ ਇੱਕ ਅਜਿਹੀ ਸਿਰਜਨ ਪ੍ਰਕਿਰਿਆ ਹੈ ਜਿਸ ਵਿੱਚ ਲੇਖਕ ਆਪਣੇ ਆਪ ਨਾਲ ਜੁੜੀਆਂ ਘਟਨਾਵਾਂ ਦੇ ਰਾਹੀਂ ਆਪਣੇ ਸਮੇਂ, ਸਥਾਨ ਅਤੇ ਦੇਸ਼ ਦੀਆਂ ਰਾਜਨੀਤਿਕ, ਸਮਾਜਿਕ, ਧਾਰਮਿਕ, ਸੱਭਿਆਚਾਾਰਕ ਪ੍ਰਸਥਿਤੀਆਂ ਦਾ ਗਿਆਨ ਕਰਾਵਉਂਦਾ ਹੈ। ਆਧੁਨਿਕ ਸਮੇਂ ਵਿੱਚ ਆਵਾਜਾਈ ਦੇ ਸਾਧਨਾਂ ਵਿੱਚ ਕ੍ਰਾਂਤੀ ਆਉਣ ਅਤੇ ਸੂਚਨਾ ਤਕਨਾਲੋਜੀ ਦੇ ਵਿਕਸਿਤ ਹੋਣ ਨਾਲ ਅਸੀਂ ਦੁਨੀਆ ਦੇ ਹਰ ਕੋਨੇ ਵਿਚਲੀਆਂ ਸਰਗਰਮੀਆਂ ਤੇ ਘਟਨਾਵਾਂ ਬਾਰੇ ਸੂਚਨਾ ਪ੍ਰਾਪਤ ਕਰ ਸਕਦੇ ਹਾਂ, ਪ੍ਰੰਤੂ ਮੱਧਕਾਲ ਵਿੱਚ ਅਜਿਹਾ ਸੰਭਵ ਨਹੀਂ ਸੀ। ਇਸ ਕਰਕੇ ਸਫ਼ਰਨਾਮੇ ਨੂੰ ਦੂਜੀਆਂ ਥਾਵਾਂ ਦੀਆਂ ਸੂਚਨਾਵਾਂ ਪ੍ਰਾਪਤ ਕਰਨ ਦਾ ਪ੍ਰਮਾਣਿਕ ਸ੍ਰੋਤ ਮੰਨਿਆ ਜਾਂਦਾ ਸੀ।
ਖਾਮੋਸ਼ ਪਾਣੀ 2003 ਵਿੱਚ ਬਣੀ ਇੱਕ ਪੰਜਾਬੀ ਫ਼ਿਲਮ ਹੈ। ਦੇਸ਼ ਦੇ ਬਟਵਾਰੇ ਨੂੰ ਲੈ ਕੇ ਪਹਿਲਾਂ ਵੀ ਕਈ ਫ਼ਿਲਮਾਂ ਬਣੀਆਂ ਹਨ, ਜਿਹਨਾਂ ਵਿੱਚ ਬਟਵਾਰੇ ਦੇ ਦਰਦ ਨੂੰ ਪੇਸ਼ ਕੀਤਾ ਗਿਆ ਹੈ ਪਰ ਇਸ ਫ਼ਿਲਮ ਵਿੱਚ ਇਸ ਦਰਦ ਨੂੰ ਔਰਤ ਦੇ ਦ੍ਰਿਸ਼ਟੀਕੋਣ ਤੋਂ ਪੇਸ਼ ਕੀਤਾ ਗਿਆ ਹੈ। ਇਸ ਲੜੀ ਵਿੱਚ ਪਾਕਿਸਤਾਨ ਮੂਲ ਦੀ ਨਿਰਦੇਸ਼ਿਕਾ ਸਬੀਹਾ ਸੁਮਰ ਦੀ ਇਹ ਫ਼ਿਲਮ ਸ਼ਾਇਦ ਪਹਿਲੀ ਅਜਿਹੀ ਫ਼ਿਲਮ ਹੈ, ਜਿਸ ਨੂੰ ਪਾਕਿਸਤਾਨ ਵਿੱਚ ਜਨਮੀ ਇੱਕ ਔਰਤ ਨੇ ਪਾਕਿਸਤਾਨ ਦੇ ਹੀ ਇੱਕ ਪਿੰਡ ਵਿੱਚ ਬਣਾਇਆ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਪੇਨ (ਸਪੈਨਿਸ਼: España, ਏਸਪਾਨਿਆ), ਆਧਿਕਾਰਿਕ ਤੌਰ ਉੱਤੇ ਸਪੇਨ ਦੀ ਰਾਜਸ਼ਾਹੀ, ਇੱਕ ਯੂਰਪੀ ਦੇਸ਼ ਅਤੇ ਯੂਰਪੀ ਸੰਘ ਦਾ ਇੱਕ ਮੈਂਬਰ ਰਾਸ਼ਟਰ ਹੈ। ਇਹ ਯੂਰਪ ਦੇ ਦੱਖਣ ਪੱਛਮ ਵਿੱਚ ਇਬੇਰੀਅਨ ਪ੍ਰਾਯਦੀਪ ਉੱਤੇ ਸਥਿਤ ਹੈ। ਇਸਦੇ ਦੱਖਣ ਅਤੇ ਪੂਰਬ ਵਿੱਚ ਭੂਮਧ ਸਾਗਰ ਇਲਾਵਾ ਬ੍ਰਿਟਿਸ਼ ਪਰਵਾਸੀ ਖੇਤਰ, ਜਿਬਰਾਲਟਰ ਦੀ ਇੱਕ ਛੋਟੀ ਜਿਹੀ ਸੀਮਾ ਦੇ, ਉੱਤਰ ਵਿੱਚ ਫ਼ਰਾਂਸ, ਅੰਡੋਰਾ ਅਤੇ ਬੀਸਕਾਏ ਦੀ ਖਾੜੀ ਅਤੇ ਅਤੇ ਪੱਛਮ-ਉੱਤਰ ਅਤੇ ਪੱਛਮ ਵਿੱਚ ਕਰਮਵਾਰ: ਅਟਲਾਂਟਿਕ ਮਹਾਸਾਗਰ ਅਤੇ ਪੁਰਤਗਾਲ ਸਥਿਤ ਹਨ।
ਵੋਟ ਦਾ ਹੱਕ ਰਾਜ ਦੇ ਨਾਗਰਿਕਾਂ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤਾ ਹੋਇਆ ਸਰਕਾਰ ਚਲਾਣ ਲਈ, ਆਪਣੇ ਪ੍ਰਤਿਨਿਧੀ ਚੁਣ ਕੇ ਭੇਜਣ ਦੇ ਅਧਿਕਾਰ ਨੂੰ ਵੋਟ ਅਧਿਕਾਰ (ਫਰੈਂਚਾਇਜ) ਕਹਿੰਦੇ ਹਨ। ਜਨਤੰਤਰੀ ਪ੍ਰਣਾਲੀ ਵਿੱਚ ਇਸ ਦਾ ਬਹੁਤ ਮਹੱਤਵ ਹੁੰਦਾ ਹੈ। ਗਣਰਾਜ ਦੀ ਨੀਂਹ ਵੋਟ ਦੇ ਹੱਕ ਤੇ ਹੀ ਰੱਖੀ ਜਾਂਦੀ ਹੈ। ਇਸ ਪ੍ਰਣਾਲੀ ਉੱਤੇ ਆਧਾਰਿਤ ਸਮਾਜ ਅਤੇ ਸ਼ਾਸਨ ਦੀ ਸਥਾਪਨਾ ਲਈ ਜ਼ਰੂਰੀ ਹੈ ਕਿ ਹਰ ਇੱਕ ਬਾਲਗ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਪਾਉਣ ਦਾ ਅਧਿਕਾਰ ਪ੍ਰਦਾਨ ਕੀਤਾ ਜਾਵੇ। ਸਖ਼ਸ਼ੀ ਵਿਕਾਸ ਦੀਆਂ ਅਨੇਕਾਂ ਮਿਸਾਲਾਂ ਸਾਹਮਣੇ ਲਿਆ ਰਹੇ ਸਿਆਸੀ ਉਭਾਰ ਸਾਡਾ ਧਿਆਨ ਲੋਕਤੰਤਰ ਤੋਂ ਹਟਾ ਕੇ ਰਾਜਾਸ਼ਾਹੀ ਵੱਲ ਲਿਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਿਨਾਂ ਵੋਟਰ ਦਾ ਪੱਖ ਜਾਣਿਆਂ ਵੱਡੇ ਵਜ਼ੀਰ ਦੀ ਤਾਜਪੋਸ਼ੀ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਜੇ ਇਹ ਕਹਿ ਲਿਆ ਜਾਵੇ ਕਿ ਇੱਥੇ ਤਾਂ ‘ਲੋਕਤੰਤਰੀ ਰਾਜੇ’ ਨੂੰ ਲੋਕਾਂ ’ਤੇ ਠੋਸ ਦਿੱਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਵੋਟਰ ਦੀ ਉਮਰ ਦੀ ਹੱਦ 18 ਤੋਂ 21 ਹੁੰਦੀ ਹੈ।
ਅਕਾਲੀ ਫੂਲਾ ਸਿੰਘ ਨਿਹੰਗ (ਜਨਮ ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਅਕਾਲੀ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਖ਼ਾਲਿਸਤਾਨ (ਭਾਵ: "ਖ਼ਾਲਸੇ ਦੀ ਸਰਜ਼ਮੀਨ") ਭਾਰਤ ਦੇ ਪੰਜਾਬ ਪ੍ਰਾਂਤ ਦੇ ਸਿੱਖ ਵੱਖਵਾਦੀਆਂ ਦੁਆਰਾ ਪ੍ਰਸਤਾਵਿਤ ਦੇਸ਼ ਨੂੰ ਦਿੱਤਾ ਗਿਆ ਨਾਮ ਹੈ। ਖ਼ਾਲਿਸਤਾਨ ਦੇ ਖੇਤਰੀ ਦਾਅਵੇ ਵਿੱਚ ਮੌਜੂਦਾ ਭਾਰਤੀ ਪ੍ਰਾਂਤ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਦੇ ਵੀ ਕੁਝ ਇਲਾਕੇ ਸ਼ਾਮਿਲ ਹਨ। ਖ਼ਾਲਿਸਤਾਨੀ ਵੱਖਵਾਦੀਆਂ ਨੇ 29 ਅਪ੍ਰੈਲ 1986 ਨੂੰ ਭਾਰਤ ਤੋਂ ਆਪਣੀ ਇੱਕਪਾਸੜ ਆਜ਼ਾਦੀ ਦਾ ਐਲਾਨ ਕੀਤਾ ਅਤੇ 1993 ਵਿੱਚ ਖ਼ਾਲਿਸਤਾਨ UNPO ਦਾ ਮੈਂਬਰ ਬਣਿਆ। 1980 ਅਤੇ 1990 ਦੇ ਦਹਾਕੇ ਦੌਰਾਨ ਖ਼ਾਲਿਸਤਾਨ ਦੀ ਆਜ਼ਾਦੀ ਦੀ ਲਹਿਰ ਆਪਣੇ ਸਿਖਰ ਤੇ ਸੀ ਪਰ ਬਾਅਦ ਵਿੱਚ 1995 ਤੱਕ ਭਾਰਤ ਸਰਕਾਰ ਨੇ ਇਸ ਲਹਿਰ ਨੂੰ ਦਬਾ ਦਿੱਤਾ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਪੁਸਤਕਾਲਾ ਸ਼ਬਦ ਦੀ ਉਤਪਤੀ ਹੜੱਪੀ ਸ਼ਬਦ ' ਪੁਸਤਕ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ। ਪੁਸਤਕਾਲਾ ਦੇ ਭੰਡਾਰ ਵਿੱਚ - ਕਿਤਾਬਾਂ ਫ਼ਿਲਮਾਂ ਰਸਾਲੇ (ਮੈਗਜ਼ੀਨ) ਗ੍ਰਾਮੋਫ਼ੋਨ ਰਿਕਾਰਡ ਹੱਥੀਂ ਲਿਖੇ ਗਰੰਥ ਆਦਿ ਮੌਜੂਦ ਹੁੰਦੇ ਹਨ। ਪਹਿਲਾ ਕਿਤਾਬ ਘਰ ਸੁਮੇਰ ਵਿਚ ਲੱਭੀ ਕਨੀਫਾਰਮ ਲਿਪੀ ਵਿਚ ਮਿੱਟੀ ਦੀਆਂ ਗੋਲੀਆਂ ਲਿਖਣ ਦੇ ਮੁੱਢਲੇ ਰੂਪ ਦੇ ਪੁਰਾਲੇਖਾਂ ਸ਼ਾਮਲ ਸਨ, ਕੁਝ 2600 ਬੀ.ਸੀ. ਲਿਖਤੀ ਕਿਤਾਬਾਂ ਨਾਲ ਬਣੀਆਂ ਨਿੱਜੀ ਜਾਂ ਨਿੱਜੀ ਕਿਤਾਬ ਘਰ 5 ਵੀਂ ਸਦੀ ਬੀ.ਸੀ. ਵਿੱਚ ਪ੍ਰਾਚੀਨ ਗ੍ਰੀਸ ਵਿੱਚ ਪ੍ਰਗਟ ਹੋਈਆਂ। ਪੁਸਤਕਾਲਾ ਇੱਕ ਜਨਤਕ ਸੰਸਥਾ, ਇੱਕ ਸੰਸਥਾ, ਇੱਕ ਕਾਰਪੋਰੇਸ਼ਨ, ਜਾਂ ਇੱਕ ਨਿਜੀ ਵਿਅਕਤੀ ਦੁਆਰਾ ਵਰਤੋਂ ਅਤੇ ਪ੍ਰਬੰਧਨ ਲਈ ਰੱਖੀ ਜਾਂਦੀ ਹੈ। ਜਨਤਕ ਅਤੇ ਸੰਸਥਾਗਤ ਸੰਗ੍ਰਹਿ ਅਤੇ ਸੇਵਾਵਾਂ ਉਹਨਾਂ ਲੋਕਾਂ ਦੁਆਰਾ ਵਰਤੋਂ ਲਈ ਤਿਆਰ ਕੀਤੀਆਂ ਜਾ ਸਕਦੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਵਿਸ਼ਾਲ ਸੰਗ੍ਰਹਿ ਖਰੀਦਣਾ ਨਹੀਂ ਚਾਹੁੰਦੇ ਜਾਂ ਨਹੀਂ ਕਰ ਸਕਦੇ, ਜਿਨ੍ਹਾਂ ਨੂੰ ਅਜਿਹੀ ਸਮੱਗਰੀ ਦੀ ਜਰੂਰਤ ਹੁੰਦੀ ਹੈ ਜਿਸਦੀ ਕਿਸੇ ਵਿਅਕਤੀ ਕੋਲੋਂ ਵਾਜਬ ਢੰਗ ਨਾਲ ਉਮੀਦ ਨਹੀਂ ਕੀਤੀ ਜਾ ਸਕਦੀ, ਜਾਂ ਜਿਨ੍ਹਾਂ ਨੂੰ ਆਪਣੀ ਖੋਜ ਨਾਲ ਪੇਸ਼ੇਵਰ ਸਹਾਇਤਾ ਦੀ ਲੋੜ ਹੁੰਦੀ ਹੈ। ਸਮੱਗਰੀ ਪ੍ਰਦਾਨ ਕਰਨ ਤੋਂ ਇਲਾਵਾ, ਲਾਇਬ੍ਰੇਰੀਆਂ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਦੀਆਂ ਹਨ ਜੋ ਜਾਣਕਾਰੀ ਨੂੰ ਲੱਭਣ ਅਤੇ ਸੰਗਠਿਤ ਕਰਨ ਅਤੇ ਜਾਣਕਾਰੀ ਦੀਆਂ ਜ਼ਰੂਰਤਾਂ ਦੀ ਵਿਆਖਿਆ ਕਰਨ ਦੇ ਮਾਹਰ ਹਨ। ਲਾਇਬ੍ਰੇਰੀਆਂ ਅਕਸਰ ਅਧਿਐਨ ਕਰਨ ਲਈ ਸ਼ਾਂਤ ਖੇਤਰ ਪ੍ਰਦਾਨ ਕਰਦੀਆਂ ਹਨ, ਅਤੇ ਉਹ ਅਕਸਰ ਸਮੂਹ ਅਧਿਐਨ ਅਤੇ ਸਹਿਯੋਗ ਦੀ ਸਹੂਲਤ ਲਈ ਸਾਂਝੇ ਖੇਤਰ ਵੀ ਪੇਸ਼ ਕਰਦੇ ਹਨ।ਲਾਇਬ੍ਰੇਰੀਆਂ ਅਕਸਰ ਆਪਣੇ ਇਲੈਕਟ੍ਰਾਨਿਕ ਸਰੋਤਾਂ ਅਤੇ ਇੰਟਰਨੈਟ ਦੀ ਵਰਤੋਂ ਲਈ ਜਨਤਕ ਸਹੂਲਤਾਂ ਪ੍ਰਦਾਨ ਕਰਦੀਆਂ ਹਨ। ਬਹੁਤ ਸਾਰੇ ਫਾਰਮੈਟਾਂ ਵਿਚ ਅਤੇ ਬਹੁਤ ਸਾਰੇ ਸਰੋਤਾਂ ਤੋਂ ਜਾਣਕਾਰੀ ਤੱਕ ਪ੍ਰਤੀਬੰਧਿਤ ਪਹੁੰਚ ਪ੍ਰਾਪਤ ਕਰਨ ਲਈ ਆਧੁਨਿਕ ਲਾਇਬ੍ਰੇਰੀਆਂ ਨੂੰ ਸਥਾਨਾਂ ਦੇ ਤੌਰ ਤੇ ਤੇਜ਼ੀ ਨਾਲ ਪਰਿਭਾਸ਼ਤ ਕੀਤਾ ਜਾ ਰਿਹਾ ਹੈ। ਉਹ ਇਮਾਰਤ ਦੀਆਂ ਭੌਤਿਕ ਕੰਧਾਂ ਤੋਂ ਪਰੇ ਸੇਵਾਵਾਂ ਦਾ ਵਿਸਤਾਰ ਕਰ ਰਹੇ ਹਨ, ਇਲੈਕਟ੍ਰਾਨਿਕ ਮਾਧਨਾਂ ਨਾਲ ਪਹੁੰਚਯੋਗ ਸਮੱਗਰੀ ਪ੍ਰਦਾਨ ਕਰਕੇ, ਅਤੇ ਬਹੁਤ ਸਾਰੇ ਡਿਜੀਟਲ ਸਰੋਤਾਂ ਨਾਲ ਜਾਣਕਾਰੀ ਦੀ ਬਹੁਤ ਵੱਡੀ ਮਾਤਰਾ ਵਿੱਚ ਨੈਵੀਗੇਟ ਕਰਨ ਅਤੇ ਵਿਸ਼ਲੇਸ਼ਣ ਕਰਨ ਵਿੱਚ ਲਾਇਬ੍ਰੇਰੀਅਨਾਂ ਦੀ ਸਹਾਇਤਾ ਪ੍ਰਦਾਨ ਕਰਕੇ.
ਹਰਿਆਣਾ ਭਾਰਤ ਦਾ ਇੱਕ ਰਾਜ ਹੈ। ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਹੈ। 1 ਨਵੰਬਰ 1966 ਨੂੰ ਹਰਿਆਣਾ ਪੰਜਾਬ ਦੇ ਵਿੱਚੋਂ ਭਾਸ਼ਾ ਦੇ ਆਧਾਰ ਉੱਤੇ ਬਣਾਇਆ ਗਿਆ ਹੈ। ਭਾਵੇਂ ਪੰਜਾਬ ਦੀ ਸਿੱਖ ਵਸੋਂ ਪੰਜਾਬੀ ਸੂਬੇ ਦੀ ਮੰਗ ਕਰ ਰਹੀ ਸੀ ਪਰ ਹਿੰਦੀ ਬੋਲਦੇ ਲੋਕਾਂ ਦੀ ਪ੍ਰਤਨਿਧਤਾ ਕਰਦਿਆਂ ਕੇਂਦਰ ਸਰਕਾਰ ਨੇ ਹਰਿਆਣਾ ਅਤੇ ਹਿਮਾਚਲ ਸੂਬੇ ਬਣਾਏ ਗਏ। ਇਸ ਦੀਆਂ ਹੱਦਾਂ ਰਾਜਸਥਾਨ, ਪੰਜਾਬ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਨਾਲ ਮਿਲਦੀਆਂ ਹਨ ।ਦੇਸ਼ ਦੀ ਰਾਜਧਾਨੀ ਦਿੱਲੀ ਦੇ ਬਿਲਕੁੱਲ ਨਾਲ ਜੁੜਿਆ ਹੋਣ ਕਰ ਕੇ ਹਰਿਆਣਾ ਦੇ ਕਈ ਜਿਲ੍ਹਿਆਂ ਨੂੰ ਰਾਸ਼ਟਰੀ ਰਾਜਧਾਨੀ ਖੇਤਰ (ਭਾਰਤ) ਦੇ ਤੌਰ ਤੇ ਯੋਜਨਾਬੱਧ ਵਿਕਾਸ ਅਧੀਨ ਲਿਆਂਦਾ ਗਿਆ ਹੈ।
ਸਵਿਟਜ਼ਰਲੈਂਡ (ਜਰਮਨ: (die) Schweiz (ਡੀ) ਸ਼ਵਾਇਤਸ, ਫਰਾਂਸਿਸੀ: (la) Suisse (ਲਿਆ) ਸੁਈਸ, ਲਾਤੀਨੀ: Helvetia ਕੋਨਫੋਦੇਰਾਤਿਓ ਹੇਲਵੇਤੀਆ), ਜਿਸਦਾ ਪੂਰਾ ਨਾਂ ਸ੍ਵਿਸ ਰਾਜਮੰਡਲ (Swiss Confederation) ਹੈ, ਇੱਕ ਸੰਘੀ ਗਣਤੰਤਰ ਹੈ ਜੋ ਕਿ ੨੬ ਕੈਂਟਨਾਂ (ਪ੍ਰਾਂਤਾਂ) ਵਿੱਚ ਵੰਡਿਆ ਹੋਇਆ ਹੈ ਅਤੇ ਬਰਨ ਇਸ ਸੰਘ ਦਾ ਕੇਂਦਰ ਹੈ। ਇਹ ਦੇਸ਼ ਪੱਛਮੀ ਯੂਰਪ ਵਿੱਚ ਸਥਿਤ ਹੈ ਜਿਸਦੀਆਂ ਸੀਮਾਵਾਂ ਉੱਤਰ ਵੱਲ ਜਰਮਨ, ਪੱਛਮ ਵੱਲ ਫ਼੍ਰਾਂਸ, ਦੱਖਣ ਵੱਲ ਇਟਲੀ ਅਤੇ ਪੂਰਬ ਵੱਲ ਔਸਟ੍ਰੀਆ ਅਤੇ ਲੀਖਟਨਸ਼ਟਾਈਨ ਨਾਲ ਲੱਗਦੀਆਂ ਹਨ । ਸਵਿਟਜ਼ਰਲੈਂਡ ਭੂਗੋਲਿਕ ਤੌਰ ਤੇ ਐਲਪਜ਼ ਪਹਾੜਾਂ, ਸ੍ਵਿਸ ਪਠਾਰ ਅਤੇ ਜੂਰਾ ਪਹਾੜੀਆਂ ਵਿੱਚ ਵੰਡਿਆ ਹੋਇਆ ਹੈ। ਇਸਦਾ ਕੁਲ ਖ਼ੇਤਰਫ਼ਲ ੪੧,੨੮੫ ਵਰਗ ਕਿ. ਮੀ.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਪੰਜਾਬ ਕਿੰਗਜ਼ ਮੋਹਾਲੀ ਵਿੱਚ ਸਥਿਤ ਇੱਕ ਕ੍ਰਿਕਟ ਦੀ ਟੀਮ ਹੈ, ਜੋ ਇੰਡੀਅਨ ਪ੍ਰੀਮੀਅਰ ਲੀਗ ਦੀਆਂ ਅੱਠ ਟੀਮਾਂ ਵਿੱਚੋਂ ਇੱਕ ਹੈ। ਟੀਮ ਦਾ ਮੁੱਖ ਖਿਡਾਰੀ ਅਤੇ ਕਪਤਾਨ ਲੋਕੇਸ਼ ਰਾਹੁਲ ਹੈ। ਟੀਮ ਦਾ ਕੋਚ ਅਨਿਲ ਕੁੁੰਬਲੇ ਹੈ, ਜੋ ਇੱਕ ਪੁਰਾਣਾ ਖਿਡਾਰੀ ਹੈ। ਟੀਮ ਦੇ ਮਾਲਿਕ ਪ੍ਰੀਤੀ ਜ਼ਿੰਟਾ, ਨੇਸ ਵਾਡੀਆ, ਕਰਨ ਪਾਲ, ਅਤੇ ਮੋਹਿਤ ਬਰਮਨ ਹਨ। ਟੀਮ ਦਾ ਨਿੱਜੀ ਮੈਦਾਨ ਮੋਹਾਲੀ ਵਿਖੇ ਸਥਿਤ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਹੈ। 2010 ਦੇ ਆਈਪੀਐਲ ਤੋਂ, ਉਹ ਆਪਣੀਆਂ ਕੁਝ ਘਰੇਲੂ ਖੇਡਾਂ ਧਰਮਸ਼ਾਲਾ ਜਾਂ ਇੰਦੌਰ ਵਿੱਚ ਖੇਡ ਰਹੇ ਹਨ.
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਤੁਰਕੀ ਜਾਂ ਤੁਰਕਿਸਤਾਨ ਜਾਂ ਓਟੋਮਨਿਆ (ਤੁਰਕ ਭਾਸ਼ਾ: Türkiye ਉੱਚਾਰਣ: ਤੁਰਕਿਆ) ਯੂਰੇਸ਼ਿਆ ਵਿੱਚ ਸਥਿਤ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਅੰਕਾਰਾ ਹੈ। ਇਸ ਦੀ ਸਰਕਾਰੀ ਭਾਸ਼ਾ ਤੁਰਕੀ ਹੈ। ਇਹ ਦੁਨੀਆ ਦਾ ਇਕੱਲਾ ਮੁਸਲਮਾਨ ਬਹੁਮਤ ਵਾਲਾ ਦੇਸ਼ ਹੈ ਜੋ ਕਿ ਧਰਮ-ਨਿਰਪੱਖ ਹੈ। ਇਹ ਇੱਕ ਲੋਕਤਾਂਤਰਿਕ ਲੋਕ-ਰਾਜ ਹੈ। ਇਸ ਦੇ ਏਸ਼ੀਆਈ ਹਿੱਸੇ ਨੂੰ ਅਨਾਤੋਲਿਆ ਅਤੇ ਯੂਰੋਪੀ ਹਿੱਸੇ ਨੂੰ ਥਰੇਸ ਕਹਿੰਦੇ ਹਨ। ਹਾਲਤ: 39 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 36 ਡਿਗਰੀ ਪੂਰਵੀ ਦੇਸ਼ਾਂਤਰ। ਇਸ ਦਾ ਕੁੱਝ ਭਾਗ ਯੂਰੋਪ ਵਿੱਚ ਅਤੇ ਸਾਰਾ ਭਾਗ ਏਸ਼ਿਆ ਵਿੱਚ ਪੈਂਦਾ ਹੈ ਅਤ: ਇਸਨੂੰ ਯੂਰੋਪ ਅਤੇ ਏਸ਼ਿਆ ਦੇ ਵਿੱਚ ਦਾ ਪੁੱਲ ਕਿਹਾ ਜਾਂਦਾ ਹੈ। ਇਜੀਇਨ ਸਾਗਰ (Aegean sea) ਦੇ ਪਤਲੇ ਜਲਖੰਡ ਦੇ ਵਿੱਚ ਵਿੱਚ ਆ ਜਾਣ ਵਲੋਂ ਇਸ ਪੁੱਲ ਦੇ ਦੋ ਭਾਗ ਹੋ ਜਾਂਦੇ ਹਨ, ਜਿਹਨਾਂ ਨੂੰ ਸਾਧਾਰਣਤਾ ਯੂਰੋਪੀ ਟਰਕੀ ਅਤੇ ਏਸ਼ੀਆਈ ਟਰਕੀ ਕਹਿੰਦੇ ਹਨ। ਟਰਕੀ ਦੇ ਇਹ ਦੋਨਾਂ ਭਾਗ ਬਾਸਪੋਰਸ ਦੇ ਜਲਡਮਰੂਪਧਿਅ, ਮਾਰਮਾਰਾ ਸਾਗਰ ਅਤੇ ਡਾਰਡਨੇਲਜ ਦੁਆਰਾ ਇੱਕ ਦੂੱਜੇ ਵਲੋਂ ਵੱਖ ਹੁੰਦੇ ਹਨ। ਟਰਕੀ ਗਣਤੰਤਰ ਦਾ ਕੁਲ ਖੇਤਰਫਲ 2, 96, 185 ਵਰਗ ਮੀਲ ਹੈ ਜਿਸ ਵਿੱਚ ਯੂਰੋਪੀ ਟਰਕੀ (ਪੂਰਵੀ ਥਰੈਸ) ਦਾ ਖੇਤਰਫਲ 9, 068 ਵਰਗ ਮੀਲ ਅਤੇ ਏਸ਼ੀਆਈ ਟਰਕੀ (ਐਨਾਟੋਲਿਆ) ਦਾ ਖੇਤਰਫਲ 2, 87, 117 ਵਰਗ ਮੀਲ ਹੈ। ਇਸ ਦੇ ਅਨੁਸਾਰ 451 ਦਲਦਲੀ ਥਾਂ ਅਤੇ 3, 256 ਖਾਰੇ ਪਾਣੀ ਦੀਆਂ ਝੀਲਾਂ ਹਨ। ਪੂਰਵ ਵਿੱਚ ਰੂਸ ਅਤੇ ਈਰਾਨ, ਦੱਖਣ ਦੇ ਵੱਲ ਇਰਾਕ, ਸੀਰਿਆ ਅਤੇ ਭੂਮਧਿਅਸਾਗਰ, ਪੱਛਮ ਵਿੱਚ ਗਰੀਸ ਅਤੇ ਬਲਗੇਰਿਆ ਅਤੇ ਜਵਾਬ ਵਿੱਚ ਕਾਲਾਸਾਗਰ ਇਸ ਦੀ ਰਾਜਨੀਤਕ ਸੀਮਾ ਨਿਰਧਾਰਤ ਕਰਦੇ ਹਨ। ਯੂਰੋਪੀ ਟਰਕੀ - ਤਰਿਭੁਜਾਕਰ ਪ੍ਰਾਇਦਵੀਪੀ ਪ੍ਰਦੇਸ਼ ਹੈ ਜਿਸਦਾ ਸਿਰਲੇਖ ਪੂਰਵ ਵਿੱਚ ਬਾਸਪੋਰਸ ਦੇ ਮੁਹਾਨੇ ਉੱਤੇ ਹੈ। ਉਸ ਦੇ ਜਵਾਬ ਅਤੇ ਦੱਖਣ ਦੋਨਾਂ ਵੱਲ ਪਰਵਤਸ਼ਰੇਣੀਆਂ ਫੈਲੀ ਹੋਈਆਂ ਹਨ। ਵਿਚਕਾਰ ਵਿੱਚ ਨੀਵਾਂ ਮੈਦਾਨ ਮਿਲਦਾ ਹੈ ਜਿਸ ਵਿੱਚ ਹੋਕੇ ਮਾਰੀਤਸਾ ਅਤੇ ਇਰਜਿਨ ਨਦੀਆਂ ਵਗਦੀਆਂ ਹਨ। ਇਸ ਭਾਗ ਵਲੋਂ ਹੋਕੇ ਇਸਤੈਸੰਮਿਊਲ ਦਾ ਸੰਬੰਧ ਪੱਛਮ ਵਾਲਾ ਦੇਸ਼ਾਂ ਵਲੋਂ ਹੈ। ਏਸ਼ੀਆਈ ਟਰਕੀ - ਇਸਨ੍ਹੂੰ ਅਸੀਂ ਤਿੰਨ ਕੁਦਰਤੀ ਭੱਜਿਆ ਵਿੱਚ ਵੰਡਿਆ ਕਰ ਸਕਦੇ ਹਨ: 1 . ਜਵਾਬ ਵਿੱਚ ਕਾਲ਼ਾ ਸਾਗਰ ਦੇ ਤਟ ਉੱਤੇ ਪਾਂਟਸ ਪਹਾੜ, 2 . ਵਿਚਕਾਰ ਵਿੱਚ ਐਨਾਟੋਲਿਆ ਵੱਲ ਆਰਮੀਨਿਆ ਦੇ ਹੇਠਲੇ ਭਾਗ, 3 .
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਚਾਬੀਆਂ ਦਾ ਮੋਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ 15-16 ਨਵੰਬਰ, 1920 ਨੂੰ ਹੋਈ ਤੇ ਅੰਗਰੇਜ਼ ਸਰਕਾਰ ਨੇ ਕੋਈ ਇਤਰਾਜ਼ ਨਹੀਂ ਕੀਤਾ ਕਿਉਂਕਿ ਇਸ ਦੇ ਮੁੱਖ ਅਹੁਦੇਦਾਰ ਸਰਕਾਰ ਪੱਖੀ ਸਨ ਪਰ ਜਦ 28 ਅਗਸਤ, 1921 ਦੇ ਦਿਨ ਨਵੀਂ ਚੋਣ ਵਿੱਚ ਬਾਬਾ ਖੜਕ ਸਿੰਘ ਪ੍ਰਧਾਨ ਬਣੇ ਤਾਂ ਸਰਕਾਰ ਨੇ ਸ਼੍ਰੋਮਣੀ ਕਮੇਟੀ ਵਿੱਚ ਦਖ਼ਲ ਦੇਣਾ ਸ਼ੁਰੂ ਕਰ ਦਿਤਾ। 7 ਨਵੰਬਰ, 1921 ਦੇ ਦਿਨ ਬਾਅਦ ਦੁਪਹਿਰ ਤਿੰਨ ਵਜੇ ਪੁਲਿਸ, ਸੁੰਦਰ ਸਿੰਘ ਰਾਮਗੜ੍ਹੀਆਂ ਦੇ ਘਰ ਗਿਆ ਅਤੇ ਉਸ ਤੋਂ ਦਰਬਾਰ ਸਾਹਿਬ ਦੇ ਤੋਸ਼ੇਖਾਨੇ (ਖ਼ਜ਼ਾਨੇ) ਦੀਆਂ ਤੇ ਕੁੱਝ ਹੋਰ ਚਾਬੀਆਂ ਲੈ ਲਈਆਂ। ਸਰਕਾਰ ਨੇ ਐਲਾਨ ਕੀਤਾ ਕਿਉਂਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਨਹੀਂ ਹੈ ਇਸ ਕਰ ਕੇ ਚਾਬੀਆਂ ਲਈਆਂ ਗਈਆਂ ਹਨ। ਇਸ ਹਰਕਤ ਨਾਲ ਸਿੱਖਾਂ ਵਿੱਚ ਸਰਕਾਰ ਵਿਰੁੱਧ ਗੁੱਸੇ ਦੀ ਲਹਿਰ ਫੈਲ ਗਈ। 11 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਇੱਕ ਮੀਟਿੰਗ ਅਕਾਲ ਤਖ਼ਤ ਸਾਹਿਬ 'ਤੇ ਹੋਈ। 12 ਨਵੰਬਰ ਨੂੰ ਮੀਟਿੰਗ ਵਿੱਚ ਫ਼ੈਸਲਾ ਹੋਇਆ ਕਿ ਬਹਾਦਰ ਸਿੰਘ ਨੂੰ ਗੁਰਦਵਾਰਾ ਇੰਤਜ਼ਾਮ ਵਿੱਚ ਦਖ਼ਲ ਨਾ ਦੇਣ ਦਿਤਾ ਜਾਏ। ਅਖ਼ੀਰ ਸਰਕਾਰ ਨੇ ਵੀ ਹਥਿਆਰ ਸੁੱਟਣ ਦਾ ਫ਼ੈਸਲਾ ਕਰ ਲਿਆ। ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਸੁਨੇਹਾ ਭੇਜਿਆ ਕਿ ਸਰਕਾਰ ਉਹਨਾਂ ਨੂੰ ਚਾਬੀਆਂ ਦੇਣ ਵਾਸਤੇ ਤਿਆਰ ਹੈ। 6 ਦਸੰਬਰ, 1921 ਦੇ ਦਿਨ ਹੋਈ ਇੱਕ ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਕੋਈ ਵੀ ਸਿੱਖ ਦਰਬਾਰ ਸਾਹਿਬ ਦੀਆਂ ਚਾਬੀਆਂ ਉਦੋਂ ਤਕ ਵਾਪਸ ਨਾ ਲਵੇ ਜਦੋਂ ਤਕ ਸਰਕਾਰ ਇਸ ਸਬੰਧ ਵਿੱਚ ਗਿ੍ਫ਼ਤਾਰ ਕੀਤੇ ਆਗੂ ਰਿਹਾਅ ਨਹੀਂ ਕਰ ਦੇਂਦੀ। ਇਸ 'ਤੇ 17 ਜਨਵਰੀ, ਨੂੰ 193 'ਚੋਂ 150 ਆਗੂ ਰਿਹਾਅ ਕਰ ਦਿਤੇ ਗਏ ਪਰ ਪੰਡਤ ਦੀਨਾ ਨਾਥ ਨੂੰ ਰਿਹਾਅ ਨਾ ਕੀਤਾ ਗਿਆ।