ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬ ਵਿੱਚ 2024 ਭਾਰਤ ਦੀਆਂ ਆਮ ਚੋਣਾਂ
ਪੰਜਾਬ ਵਿੱਚ 2024 ਦੀਆਂ ਭਾਰਤੀ ਆਮ ਚੋਣਾਂ 1 ਜੂਨ 2024 ਨੂੰ 18ਵੀਂ ਲੋਕ ਸਭਾ ਦੇ 13 ਮੈਂਬਰਾਂ ਦੀ ਚੋਣ ਕਰਨ ਲਈ ਕਰਵਾਈਆਂ ਗਈਆਂ ਸਨ।
ਭਾਰਤੀ ਚੋਣ ਕਮਿਸ਼ਨ (ਅੰਗਰੇਜ਼ੀ: Election Commission of India, ਹਿੰਦੀ: भारत निर्वाचन आयोग) ਇੱਕ ਖੁਦਮੁਖਤਿਆਰ ਅਤੇ ਸੰਵਿਧਾਨਿਕ ਤੌਰ 'ਤੇ ਸਥਾਪਿਤ ਸੰਘੀ ਅਥਾਰਿਟੀ ਹੈ ਜਿਸਦਾ ਗਠਨ ਭਾਰਤ ਵਿੱਚ ਆਜ਼ਾਦ ਅਤੇ ਨਿਰਪੱਖ ਤੌਰ 'ਤੇ ਭਾਰਤ ਦੇ ਵੱਖ-ਵੱਖ ਪ੍ਰਤੀਨਿਧੀ ਅਦਾਰਿਆਂ ਵਿੱਚ ਪ੍ਰਤੀਨਿਧੀ ਚੁਣਨ ਲਈ ਕੀਤਾ ਗਿਆ ਸੀ। ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ 25 ਜਨਵਰੀ 1950 ਨੂੰ ਕੀਤੀ ਗਈ ਸੀ। ਇਹ ਸੰਵਿਧਾਨ ਦੇ ਅਧੀਨ ਕੰਮ ਕਰਦਾ ਹੈ। ਭਾਰਤ ਦੇ ਸੁਪਰੀਮ ਕੋਰਟ ਅਨੁਸਾਰ ਜਦੋਂ ਕਿਸੇ ਸਥਿਤੀ ਵਿੱਚ ਭਾਰਤੀ ਕਾਨੂੰਨ ਸ਼ਾਂਤ ਹੁੰਦਾ ਹੈ ਤਾਂ ਸੰਵਿਧਾਨ ਅਧੀਨ ਚੋਣ ਕਮਿਸ਼ਨ ਆਪਣੇ ਵਾਜਬ ਫੈਸਲੇ ਲੈ ਸਕਦਾ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਲੋਕ ਸਭਾ, ਸੰਵਿਧਾਨਕ ਤੌਰ 'ਤੇ ਲੋਕਾਂ ਦਾ ਸਦਨ, ਭਾਰਤ ਦੀ ਦੋ-ਸਦਨੀ ਸੰਸਦ ਦਾ ਹੇਠਲਾ ਸਦਨ ਹੈ, ਜਿਸ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਦੇ ਮੈਂਬਰ ਬਾਲਗ ਯੂਨੀਵਰਸਲ ਮਤਾਧਿਕਾਰ ਦੁਆਰਾ ਚੁਣੇ ਜਾਂਦੇ ਹਨ ਅਤੇ ਉਹਨਾਂ ਦੇ ਸਬੰਧਤ ਹਲਕਿਆਂ ਦੀ ਨੁਮਾਇੰਦਗੀ ਕਰਨ ਲਈ ਪਹਿਲੀ-ਪਾਸਟ-ਦ-ਪੋਸਟ ਪ੍ਰਣਾਲੀ ਦੁਆਰਾ ਚੁਣੇ ਜਾਂਦੇ ਹਨ, ਅਤੇ ਉਹ ਪੰਜ ਸਾਲਾਂ ਲਈ ਜਾਂ ਮੰਤਰੀ ਮੰਡਲ ਦੀ ਸਲਾਹ 'ਤੇ ਰਾਸ਼ਟਰਪਤੀ ਦੁਆਰਾ ਸੰਸਥਾ ਨੂੰ ਭੰਗ ਕਰਨ ਤੱਕ ਆਪਣੀਆਂ ਸੀਟਾਂ 'ਤੇ ਕਾਇਮ ਰਹਿੰਦੇ ਹਨ। ਸਦਨ ਦੀ ਬੈਠਕ ਸੰਸਦ ਭਵਨ, ਨਵੀਂ ਦਿੱਲੀ ਦੇ ਲੋਕ ਸਭਾ ਚੈਂਬਰਾਂ ਵਿੱਚ ਹੁੰਦੀ ਹੈ।
ਭਾਰਤ ਦਾ ਮੁੱਖ ਚੋਣ ਕਮਿਸ਼ਨ ਖ਼ੁਦਮੁਖ਼ਤਿਆਰ, ਸੁਤੰਤਰ ਅਤੇ ਸੰਵਿਧਾਨਕ ਸੰਸਥਾ ਹੈ ਜੋ ਕਿ ਗਣਤੰਤਰ ਭਾਰਤ ਦੀਆਂ ਸਾਰੀਆਂ ਚੋਣ ਪ੍ਰੀਕ੍ਰਿਰਿਆਂ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਹੈ। ਇਸ ਕਮਿਸ਼ਨ ਦੀ 25 ਜਨਵਰੀ 1950 ਨੂੰ ਸਥਾਪਨਾ ਕੀਤੀ ਗਈ। ਇਸ ਦੀ ਯੋਗ ਪ੍ਰਬੰਧ ਹੇਠ ਸਮੇਂ ਅਤੇ ਲੜੀਵਧ ਅਨੁਸਾਰ ਚੋਣਾਂ ਕਰਵਾਈਆਂ ਜਾਂਦੀਆਂ ਹਨ। ਭਾਰਤ ਦੁਨੀਆ ਦਾ ਪਹਿਲਾ ਦੇਸ਼ ਹੈ ਜਿਸ ਵਿੱਚ ਸਾਰੀ ਚੋਣ ਪ੍ਰੀਕ੍ਰਿਆ ਇਲੋਕਟ੍ਰੋਨਿਕ ਵੋਟਿੰਗ ਮਸ਼ੀਨ (EVM) ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਵਿੱਚ ਮੁਖ ਚੋਣ ਕਮਿਸ਼ਨਰ ਅਤੇ ਦੋ ਚੋਣ ਕਮਿਸ਼ਨਰ ਹੁੰਦੇ ਹਨ। ਦੋ ਚੋਣ ਕਮਿਸ਼ਨਰ ਪਹਿਲੀ ਵਾਰ 16 ਅਕਤੂਬਰ 1989 ਨੂੰ ਨਿਯੁਕਤ ਕੀਤੇ ਗਏ। ਜਿਹਨਾ ਦਾ ਸਮਾਂ ਕਾਲ ਬਹੁਤ ਥੋੜਾ ਸੀ ਸਿਰਫ 1 ਜਨਵਰੀ 1990 ਤੱਕ ਅਤੇ ਫਿਰ 1 ਅਕਤੂਬਰ 1993 ਤੋਂ ਇਸ ਕਮਿਸ਼ਨ ਦੀਆਂ ਸ਼ਕਤੀਆਂ ਵੰਡ ਦਿਤੀਆਂ ਗਈ ਤੋਂ ਕਿ ਬਹੁਮਤ ਨਾਲ ਫੈਸਲਾ ਲਿਆ ਜਾ ਸਕੇ। ਮੁੱਖ ਚੋਣ ਕਮਿਸ਼ਨਰ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਦੋ ਤਿਹਾਈ ਬਹੁਮਤ ਨਾਲ ਆਪਣੇ ਅਹੁਦੇ ਤੋਂ ਬਰਖਾਸਿਤ ਕੀਤਾ ਜਾ ਸਕਦਾ ਹੈ। ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰ ਦੀ ਤਨਖਾਹ ਅਤੇ ਹੋਰ ਭੱਤੇ ਸਪਰੀਮ ਕੋਰਟ ਦੇ ਜੱਜਾ ਦੇ ਬਰਾਬਰ ਹੁੰਦੀ ਹੈ।
ਪੰਜਾਬ ਰਾਜ ਚੋਣ ਕਮਿਸ਼ਨ ਭਾਰਤ ਦੇ ਪੰਜਾਬ ਰਾਜ ਵਿੱਚ ਗਠਿਤ ਇੱਕ ਖੁਦਮੁਖਤਿਆਰੀ ਅਤੇ ਵਿਧਾਨਕ ਸੰਸਥਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੋਣਾਂ ਆਜ਼ਾਦ, ਨਿਰਪੱਖ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾਣ। ਧਾਰਾ 243K ਅਤੇ 243 ZA ਅਤੇ ਅਨੁਛੇਦ 324 ਦੇ ਅਨੁਸਾਰ ਉਪਬੰਧਾਂ ਵਾਲਾ ਭਾਰਤ ਦਾ ਸੰਵਿਧਾਨ ਰਾਜ ਚੋਣ ਕਮਿਸ਼ਨਾਂ ਦੀਆਂ ਸ਼ਕਤੀਆਂ ਦੀ ਸਿਰਜਣਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਪੰਜਾਬ ਰਾਜ ਚੋਣ ਕਮਿਸ਼ਨ ਸ਼ਹਿਰੀ ਸਥਾਨਕ ਸੰਸਥਾਵਾਂ ਜਿਵੇਂ ਕਿ ਨਗਰ ਪਾਲਿਕਾਵਾਂ, ਨਗਰ ਨਿਗਮਾਂ, ਪੰਚਾਇਤਾਂ ਅਤੇ ਭਾਰਤ ਦੇ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਕਿਸੇ ਵੀ ਹੋਰ ਲਈ ਚੋਣਾਂ ਕਰਵਾਉਣ ਲਈ ਜ਼ਿੰਮੇਵਾਰ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਦੀ ਨਿਯੁਕਤੀ ਪੰਜਾਬ ਦੇ ਰਾਜਪਾਲ ਦੁਆਰਾ ਕੀਤੀ ਜਾਂਦੀ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਮਹਾਂਕੁੰਭ ਦੀ ਸ਼ੁਰੂਆਤ 14 ਜਨਵਰੀ ਨੂੰ ਮਕਰ ਸਕਰਾਂਤੀ ਮੌਕੇ ਪ੍ਰਯਾਗਰਾਜ ਵਿਖੇ ਗੰਗਾ, ਜਮੁਨਾ ਤੇ ਅਦ੍ਰਿਸ਼ ਸਰਸਵਤੀ ਦੇ ਸੰਗਮ ’ਤੇ ਪੂਰੀ ਸ਼ਾਨੋ-ਸ਼ੌਕਤ ਨਾਲ ਹੁੰਦੀ ਹੈ। ਇਹ ਮੇਲਾ 11 ਮਾਰਚ ਸੋਮਵਾਰੀ ਮੱਸਿਆ ਤਕ ਚੱਲਦਾ ਹੈ। ਇਸ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਸ਼ਨਾਨ ਕਰਦੇ ਹਨ। ਮਾਘੀ ਵਾਲੇ ਦਿਨ ਬਹੁਤ ਸਾਰੇ ਸਰਧਾਲੂ ਤ੍ਰਿਵੈਣੀ ਦੇ ਤਟ ’ਤੇ ਡੁਬਕੀ ਲਗਾਉਂਦੇ ਹਨ। ਸਭ ਤੋਂ ਪਹਿਲਾਂ ਸਾਧੂ ਸੰਤ ਤੇ ਨਾਂਗੇ ਸਾਧੂ ਸ਼ਾਹੀ ਇਸ਼ਨਾਨ ਕਰਦੇ ਹਨ ਜੋ ਰਵਾਇਤੀ ਢੰਗ ਨਾਲ ਹੁੰਦਾ ਹੈ। ਸਾਧੂ ਸੰਨਿਆਸੀਆਂ ਦੇ 13 ਅਖਾੜੇ ਹਨ ਜੋ ਆਪਣੀ-ਆਪਣੀ ਮਰਿਆਦਾ ’ਤੇ ਵਾਰੀ ਸਿਰ, ਸੁਗੰਧਤ ਫੁੱਲਾਂ ਨਾਲ ਸਜੇ ਹਾਥੀ, ਘੋੜੇ, ਪਾਲਕੀਆਂ ਤੇ ਰਥਾਂ ਵਿੱਚ ਸਵਾਰ ਹੋ ਬੈਂਡ-ਵਾਜੇ ਤੇ ਢੋਲ-ਢਮੱਕਿਆਂ ਨਾਲ ਜੈਕਾਰੇ ਛੱਡਦੇ ਜਦੋਂ ਇਸ਼ਨਾਨ ਲਈ ਆਉਂਦੇ ਹਨ। ਜਦੋਂ ਬ੍ਰਹਿਸਪਤੀ ਬਿਰਖ ਰਾਸ਼ੀ ਅਤੇ ਸੂਰਜ ਮਕਰ ਰਾਸ਼ੀ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਪ੍ਰਯਾਗਰਾਜ ਵਿਖੇ ਕੁੰਭ ਮੇਲਾ ਲੱਗਦਾ ਹੈ। ਪ੍ਰਯਾਗ ਤੀਰਥਾਂ ਦਾ ਰਾਜਾ ਮੰਨਿਆ ਜਾਂਦਾ ਹੈ। ਇਸ ਲਈ ਇਹ ਮੇਲਾ ਸਾਰੇ ਕੁੰਭ ਮੇਲਿਆਂ ਤੋਂ ਵਿਸ਼ਾਲ ਹੁੰਦਾ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਅਕਾਲੀ ਫੂਲਾ ਸਿੰਘ ਨਿਹੰਗ (ਜਨਮ ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਅਕਾਲੀ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਕੈਨੇਡਾ ( ਜਾਂ ਕੰਨੇਡਾ ) ਉੱਤਰੀ ਅਮਰੀਕਾ ਵਿੱਚ ਸਥਿੱਤ ਇੱਕ ਦੇਸ਼ ਹੈ। ਇਸਦੇ ਦਸ ਪ੍ਰਾਂਤ ਅਤੇ ਤਿੰਨ ਖੇਤਰ ਐਟਲਾਂਟਿਕ ਮਹਾਂਸਾਗਰ ਤੋਂ ਪ੍ਰਸ਼ਾਤ ਮਹਾਂਸਾਗਰ ਅਤੇ ਉੱਤਰ ਵੱਲ ਆਰਕਟਿਕ ਮਹਾਂਸਾਗਰ ਤੱਕ ਫ਼ੈਲੇ ਹੋਏ ਹਨ, ਜੋ ਕਿ ਕੁੱਲ 99,84,670 ਵਰਗ ਕਿਲੋਮੀਟਰ ਖੇਤਰ ਵਿੱਚ ਫ਼ੈਲੇ ਹੋਏ ਹਨ, ਜੋ ਇਸਨੂੰ ਦੁਨਿਆਂ ਦਾ ਦੂਜਾ ਸੱਭ ਤੋਂ ਵੱਡਾ ਦੇਸ਼ ਬਣਾਉਂਦੇ ਹਨ। ਅਮਰੀਕਾ ਨਾਲ ਇਸਦੀ ਦੱਖਣੀ ਅਤੇ ਪੱਛਮੀ ਸਰਹੱਦ 8,890 ਕਿਲੋਮੀਟਰ ਲੰਬੀ ਹੈ, ਜੋ ਦੋ ਦੇਸ਼ਾਂ ਵਿਚਕਾਰ ਦੁਨੀਆਂ ਦੀ ਸਭ ਤੋਂ ਵੱਡੀ ਸਰਹੱਦ ਹੈ। ਕੈਨੇਡਾ ਦੀ ਰਾਜਧਾਨੀ ਓਟਾਵਾ ਹੈ ਅਤੇ ਇਸਦੇਂ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ, ਵੈਨਕੂਵਰ ਅਤੇ ਮਾਂਟਰੀਆਲ ਆਦਿ ਸ਼ਹਿਰ ਹਨ।
ਚਾਬੀਆਂ ਦਾ ਮੋਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ 15-16 ਨਵੰਬਰ, 1920 ਨੂੰ ਹੋਈ ਤੇ ਅੰਗਰੇਜ਼ ਸਰਕਾਰ ਨੇ ਕੋਈ ਇਤਰਾਜ਼ ਨਹੀਂ ਕੀਤਾ ਕਿਉਂਕਿ ਇਸ ਦੇ ਮੁੱਖ ਅਹੁਦੇਦਾਰ ਸਰਕਾਰ ਪੱਖੀ ਸਨ ਪਰ ਜਦ 28 ਅਗਸਤ, 1921 ਦੇ ਦਿਨ ਨਵੀਂ ਚੋਣ ਵਿੱਚ ਬਾਬਾ ਖੜਕ ਸਿੰਘ ਪ੍ਰਧਾਨ ਬਣੇ ਤਾਂ ਸਰਕਾਰ ਨੇ ਸ਼੍ਰੋਮਣੀ ਕਮੇਟੀ ਵਿੱਚ ਦਖ਼ਲ ਦੇਣਾ ਸ਼ੁਰੂ ਕਰ ਦਿਤਾ। 7 ਨਵੰਬਰ, 1921 ਦੇ ਦਿਨ ਬਾਅਦ ਦੁਪਹਿਰ ਤਿੰਨ ਵਜੇ ਪੁਲਿਸ, ਸੁੰਦਰ ਸਿੰਘ ਰਾਮਗੜ੍ਹੀਆਂ ਦੇ ਘਰ ਗਿਆ ਅਤੇ ਉਸ ਤੋਂ ਦਰਬਾਰ ਸਾਹਿਬ ਦੇ ਤੋਸ਼ੇਖਾਨੇ (ਖ਼ਜ਼ਾਨੇ) ਦੀਆਂ ਤੇ ਕੁੱਝ ਹੋਰ ਚਾਬੀਆਂ ਲੈ ਲਈਆਂ। ਸਰਕਾਰ ਨੇ ਐਲਾਨ ਕੀਤਾ ਕਿਉਂਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਨਹੀਂ ਹੈ ਇਸ ਕਰ ਕੇ ਚਾਬੀਆਂ ਲਈਆਂ ਗਈਆਂ ਹਨ। ਇਸ ਹਰਕਤ ਨਾਲ ਸਿੱਖਾਂ ਵਿੱਚ ਸਰਕਾਰ ਵਿਰੁੱਧ ਗੁੱਸੇ ਦੀ ਲਹਿਰ ਫੈਲ ਗਈ। 11 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਇੱਕ ਮੀਟਿੰਗ ਅਕਾਲ ਤਖ਼ਤ ਸਾਹਿਬ 'ਤੇ ਹੋਈ। 12 ਨਵੰਬਰ ਨੂੰ ਮੀਟਿੰਗ ਵਿੱਚ ਫ਼ੈਸਲਾ ਹੋਇਆ ਕਿ ਬਹਾਦਰ ਸਿੰਘ ਨੂੰ ਗੁਰਦਵਾਰਾ ਇੰਤਜ਼ਾਮ ਵਿੱਚ ਦਖ਼ਲ ਨਾ ਦੇਣ ਦਿਤਾ ਜਾਏ। ਅਖ਼ੀਰ ਸਰਕਾਰ ਨੇ ਵੀ ਹਥਿਆਰ ਸੁੱਟਣ ਦਾ ਫ਼ੈਸਲਾ ਕਰ ਲਿਆ। ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਸੁਨੇਹਾ ਭੇਜਿਆ ਕਿ ਸਰਕਾਰ ਉਹਨਾਂ ਨੂੰ ਚਾਬੀਆਂ ਦੇਣ ਵਾਸਤੇ ਤਿਆਰ ਹੈ। 6 ਦਸੰਬਰ, 1921 ਦੇ ਦਿਨ ਹੋਈ ਇੱਕ ਮੀਟਿੰਗ ਵਿੱਚ ਮਤਾ ਪਾਸ ਕੀਤਾ ਗਿਆ ਕਿ ਕੋਈ ਵੀ ਸਿੱਖ ਦਰਬਾਰ ਸਾਹਿਬ ਦੀਆਂ ਚਾਬੀਆਂ ਉਦੋਂ ਤਕ ਵਾਪਸ ਨਾ ਲਵੇ ਜਦੋਂ ਤਕ ਸਰਕਾਰ ਇਸ ਸਬੰਧ ਵਿੱਚ ਗਿ੍ਫ਼ਤਾਰ ਕੀਤੇ ਆਗੂ ਰਿਹਾਅ ਨਹੀਂ ਕਰ ਦੇਂਦੀ। ਇਸ 'ਤੇ 17 ਜਨਵਰੀ, ਨੂੰ 193 'ਚੋਂ 150 ਆਗੂ ਰਿਹਾਅ ਕਰ ਦਿਤੇ ਗਏ ਪਰ ਪੰਡਤ ਦੀਨਾ ਨਾਥ ਨੂੰ ਰਿਹਾਅ ਨਾ ਕੀਤਾ ਗਿਆ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਭਾਰਤ ਦਾ ਰਾਸ਼ਟਰਪਤੀ (ਹਿੰਦੀ भारत के राष्ट्रपति) ਭਾਰਤ ਦੇ ਗਣਰਾਜ ਦੇ ਰਾਜ ਦਾ ਮੁੱਖੀ ਹੁੰਦਾ ਹੈ, ਕਿਉਕਿ ਭਾਰਤ ਸੰਸਦੀ ਪ੍ਰਣਾਲੀ ਨਾਲ ਚਲਦਾ ਹੈ ਇਸਲਈ ਭਾਰਤ ਦੇ ਰਾਸ਼ਟਰਪਤੀ ਰਸਮੀ ਤੌਰ ਤੇ ਮੁਖੀ ਹੁੰਦੇ ਹਨ। ਭਾਰਤ ਦਾ ਰਾਸ਼ਟਰਪਤੀ ਭਾਰਤ ਦੀ ਫੌਜ ਦਾ ਸੁਪਰੀਮ ਕੰਮਾਡਰ-ਇਨ-ਚੀਫ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ਇਸ ਵਿੱਚ ਆਸਟ੍ਰੇਲੀਆ ਤਸਮਾਨੀਆ ਅਤੇ ਹੋਰ ਕਈ ਟਾਪੂ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ਇਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ਇਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ਇਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ਇੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆਏ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ਇਸ ਦੇਸ਼ ਦੀ ਵੀ ਆਗੂ ਹੈ।
ਜਸਵੰਤ ਸਿੰਘ ਖਾਲੜਾ ਨੂੰ ਜੇ ਅਸੀਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਣਾ ਕਹਿ ਲਈਏ ਤਾਂ ਅਤਿਕਥਨੀ ਨਹੀਂ ਹੋਵੇਗੀ। ਭਾਈ ਜਸਵੰਤ ਸਿੰਘ ਖਾਲੜਾ ਨੂੰ ਬਚਪਨ ਵਿੱਚ ਹੀ ਅਜਿਹਾ ਲੋਕ ਸੇਵਾ ਦਾ ਮਾਰਗ ਚੁਣਨ ਲਈ ਸੁਭਾਗ ਪ੍ਰਾਪਤ ਹੋਇਆ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਹ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜਗ ਜ਼ਾਹਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ (English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਵਗ਼ੈਰਾ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਾਨੀ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵੋਟ ਦਾ ਹੱਕ ਰਾਜ ਦੇ ਨਾਗਰਿਕਾਂ ਨੂੰ ਦੇਸ਼ ਦੇ ਸੰਵਿਧਾਨ ਦੁਆਰਾ ਦਿੱਤਾ ਹੋਇਆ ਸਰਕਾਰ ਚਲਾਣ ਲਈ, ਆਪਣੇ ਪ੍ਰਤਿਨਿਧੀ ਚੁਣ ਕੇ ਭੇਜਣ ਦੇ ਅਧਿਕਾਰ ਨੂੰ ਵੋਟ ਅਧਿਕਾਰ (ਫਰੈਂਚਾਇਜ) ਕਹਿੰਦੇ ਹਨ। ਜਨਤੰਤਰੀ ਪ੍ਰਣਾਲੀ ਵਿੱਚ ਇਸ ਦਾ ਬਹੁਤ ਮਹੱਤਵ ਹੁੰਦਾ ਹੈ। ਗਣਰਾਜ ਦੀ ਨੀਂਹ ਵੋਟ ਦੇ ਹੱਕ ਤੇ ਹੀ ਰੱਖੀ ਜਾਂਦੀ ਹੈ। ਇਸ ਪ੍ਰਣਾਲੀ ਉੱਤੇ ਆਧਾਰਿਤ ਸਮਾਜ ਅਤੇ ਸ਼ਾਸਨ ਦੀ ਸਥਾਪਨਾ ਲਈ ਜ਼ਰੂਰੀ ਹੈ ਕਿ ਹਰ ਇੱਕ ਬਾਲਗ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਵੋਟ ਪਾਉਣ ਦਾ ਅਧਿਕਾਰ ਪ੍ਰਦਾਨ ਕੀਤਾ ਜਾਵੇ। ਸਖ਼ਸ਼ੀ ਵਿਕਾਸ ਦੀਆਂ ਅਨੇਕਾਂ ਮਿਸਾਲਾਂ ਸਾਹਮਣੇ ਲਿਆ ਰਹੇ ਸਿਆਸੀ ਉਭਾਰ ਸਾਡਾ ਧਿਆਨ ਲੋਕਤੰਤਰ ਤੋਂ ਹਟਾ ਕੇ ਰਾਜਾਸ਼ਾਹੀ ਵੱਲ ਲਿਜਾ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਿਨਾਂ ਵੋਟਰ ਦਾ ਪੱਖ ਜਾਣਿਆਂ ਵੱਡੇ ਵਜ਼ੀਰ ਦੀ ਤਾਜਪੋਸ਼ੀ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ। ਜੇ ਇਹ ਕਹਿ ਲਿਆ ਜਾਵੇ ਕਿ ਇੱਥੇ ਤਾਂ ‘ਲੋਕਤੰਤਰੀ ਰਾਜੇ’ ਨੂੰ ਲੋਕਾਂ ’ਤੇ ਠੋਸ ਦਿੱਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਅਤਿਕਥਨੀ ਨਹੀਂ ਹੋਵੇਗੀ। ਵੋਟਰ ਦੀ ਉਮਰ ਦੀ ਹੱਦ 18 ਤੋਂ 21 ਹੁੰਦੀ ਹੈ।
ਖ਼ਾਲਿਸਤਾਨ (ਭਾਵ: "ਖ਼ਾਲਸੇ ਦੀ ਸਰਜ਼ਮੀਨ") ਭਾਰਤ ਦੇ ਪੰਜਾਬ ਪ੍ਰਾਂਤ ਦੇ ਸਿੱਖ ਵੱਖਵਾਦੀਆਂ ਦੁਆਰਾ ਪ੍ਰਸਤਾਵਿਤ ਦੇਸ਼ ਨੂੰ ਦਿੱਤਾ ਗਿਆ ਨਾਮ ਹੈ। ਖ਼ਾਲਿਸਤਾਨ ਦੇ ਖੇਤਰੀ ਦਾਅਵੇ ਵਿੱਚ ਮੌਜੂਦਾ ਭਾਰਤੀ ਪ੍ਰਾਂਤ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਦੇ ਵੀ ਕੁਝ ਇਲਾਕੇ ਸ਼ਾਮਿਲ ਹਨ। ਖ਼ਾਲਿਸਤਾਨੀ ਵੱਖਵਾਦੀਆਂ ਨੇ 29 ਅਪ੍ਰੈਲ 1986 ਨੂੰ ਭਾਰਤ ਤੋਂ ਆਪਣੀ ਇੱਕਪਾਸੜ ਆਜ਼ਾਦੀ ਦਾ ਐਲਾਨ ਕੀਤਾ ਅਤੇ 1993 ਵਿੱਚ ਖ਼ਾਲਿਸਤਾਨ UNPO ਦਾ ਮੈਂਬਰ ਬਣਿਆ। 1980 ਅਤੇ 1990 ਦੇ ਦਹਾਕੇ ਦੌਰਾਨ ਖ਼ਾਲਿਸਤਾਨ ਦੀ ਆਜ਼ਾਦੀ ਦੀ ਲਹਿਰ ਆਪਣੇ ਸਿਖਰ ਤੇ ਸੀ ਪਰ ਬਾਅਦ ਵਿੱਚ 1995 ਤੱਕ ਭਾਰਤ ਸਰਕਾਰ ਨੇ ਇਸ ਲਹਿਰ ਨੂੰ ਦਬਾ ਦਿੱਤਾ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਮਤਦਾਨ ਜਾਂ ਵੋਟਿੰਗ ਇੱਕ ਅਜਿਹਾ ਤਰੀਕਾ ਹੈ ਜਿਸ ਦੁਆਰਾ ਇੱਕ ਸਮੂਹ, ਜਿਵੇਂ ਕਿ ਇੱਕ ਮੀਟਿੰਗ, ਇੱਕ ਸਮੂਹਿਕ ਫੈਸਲਾ ਲੈਣ ਜਾਂ ਆਮ ਤੌਰ 'ਤੇ ਵਿਚਾਰ ਵਟਾਂਦਰੇ, ਬਹਿਸਾਂ ਜਾਂ ਚੋਣ ਮੁਹਿੰਮਾਂ ਤੋਂ ਬਾਅਦ ਇੱਕ ਰਾਏ ਪ੍ਰਗਟ ਕਰਨ ਦੇ ਉਦੇਸ਼ ਲਈ ਇਕੱਠੇ ਹੁੰਦੇ ਹਨ। ਲੋਕਤੰਤਰ ਵੋਟ ਦੁਆਰਾ ਉੱਚ ਅਹੁਦੇ ਦੇ ਧਾਰਕਾਂ ਨੂੰ ਚੁਣਦਾ ਹੈ। ਇੱਕ ਚੁਣੇ ਹੋਏ ਅਧਿਕਾਰੀ ਦੁਆਰਾ ਨੁਮਾਇੰਦਗੀ ਕੀਤੇ ਗਏ ਅਧਿਕਾਰ ਖੇਤਰ ਦੇ ਨਿਵਾਸੀਆਂ ਨੂੰ "ਹਲਕਿਆਂ" ਕਿਹਾ ਜਾਂਦਾ ਹੈ, ਅਤੇ ਜਿਹੜੇ ਹਲਕੇ ਆਪਣੇ ਚੁਣੇ ਹੋਏ ਉਮੀਦਵਾਰ ਲਈ ਵੋਟ ਪਾਉਣ ਦੀ ਚੋਣ ਕਰਦੇ ਹਨ ਉਹਨਾਂ ਨੂੰ "ਵੋਟਰ" ਕਿਹਾ ਜਾਂਦਾ ਹੈ। ਵੋਟਾਂ ਇਕੱਠੀਆਂ ਕਰਨ ਲਈ ਵੱਖ-ਵੱਖ ਪ੍ਰਣਾਲੀਆਂ ਹਨ, ਪਰ ਜਦੋਂ ਕਿ ਫੈਸਲੇ ਲੈਣ ਵਿੱਚ ਵਰਤੀਆਂ ਜਾਂਦੀਆਂ ਬਹੁਤ ਸਾਰੀਆਂ ਪ੍ਰਣਾਲੀਆਂ ਨੂੰ ਚੋਣ ਪ੍ਰਣਾਲੀਆਂ ਵਜੋਂ ਵੀ ਵਰਤਿਆ ਜਾ ਸਕਦਾ ਹੈ, ਕੋਈ ਵੀ ਜੋ ਅਨੁਪਾਤਕ ਪ੍ਰਤੀਨਿਧਤਾ ਨੂੰ ਪੂਰਾ ਕਰਦਾ ਹੈ ਸਿਰਫ ਚੋਣਾਂ ਵਿੱਚ ਵਰਤਿਆ ਜਾ ਸਕਦਾ ਹੈ।
ਅਫਰੀਕਾ, ਏਸ਼ੀਆ ਤੋਂ ਬਾਅਦ ਦੁਨੀਆਂ ਦਾ ਦੂਸਰਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦਾ ਖੇਤਰਫਲ 3,03,35,000 ਕਿਮੀ.² (ਵਰਗ ਕਿਲੋਮੀਟਰ) ਹੈ। ਅਫ਼ਰੀਕਾ ਯੂਰਪ ਦੇ ਦੱਖਣ ਵਿੱਚ ਸਥਿਤ ਹੈ। ਇਸ ਦੇ ਪੂਰਬ ਵਿੱਚ ਹਿੰਦ ਮਹਾਂਸਾਗਰ ਅਤੇ ਪੱਛਮ ਵਿੱਚ ਅਟਲਾਂਟਿਕ ਮਹਾਂਸਾਗਰ ਹਨ। ਅਫ਼ਰੀਕਾ ਵਿੱਚ 53 ਦੇਸ਼ ਹਨ। ਸੂਡਾਨ ਅਫ਼ਰੀਕਾ ਦਾ ਸਭ ਤੋਂ ਵੱਡਾ ਦੇਸ਼ ਹੈ, ਜਿਸ ਦਾ ਖੇਤਰਫਲ 2,505,800 ਕਿਮੀ.² ਹੈ। ਆਬਾਦੀ ਦੇ ਲਿਹਾਜ਼ ਨਾਲ ਨਾਈਜੀਰੀਆ ਪਹਿਲੇ ਨੰਬਰ ’ਤੇ ਆਉਂਦਾ ਹੈ। ਨਾਈਜੀਰੀਆ ਦੀ ਆਬਾਦੀ 125-145 ਮਿਲੀਅਨ ਹੈ। ਸਭ ਤੋਂ ਉੱਚਾ ਸਥਾਨ ਤਨਜਾਨੀਆ ਵਿੱਚ 'ਕਿਲੀਮਨਜਾਰੋ' ਹੈ, ਜੋ 5895 ਮੀਟਰ ਉੱਚਾ ਹੈ। ਸਭ ਤੋਂ ਵੱਡੀ ਝੀਲ ਵਿਕਟੋਰੀਆ ਝੀਲ ਹੈ, ਜੋ ਪੂਰਬੀ ਅਫ਼ਰੀਕਾ ਵਿੱਚ ਸਥਿਤ ਹੈ। ਇਸ ਦਾ ਕੈਚਮੈਂਟ ਏਰੀਆ 68,880 ਵਰਗ ਕਿਲੋਮੀਟਰ ਹੈ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਭਾਰਤ ਦੀ ਰਾਜਨੀਤੀ ਦੇਸ਼ ਦੇ ਸੰਵਿਧਾਨ ਦੇ ਢਾਂਚੇ ਦੇ ਅੰਦਰ ਕੰਮ ਕਰਦੀ ਹੈ। ਭਾਰਤ ਇੱਕ ਸੰਸਦੀ ਧਰਮ ਨਿਰਪੱਖ ਲੋਕਤੰਤਰੀ ਗਣਰਾਜ ਹੈ ਜਿਸ ਵਿੱਚ ਭਾਰਤ ਦਾ ਰਾਸ਼ਟਰਪਤੀ ਰਾਜ ਦਾ ਮੁਖੀ ਅਤੇ ਭਾਰਤ ਦਾ ਪਹਿਲਾ ਨਾਗਰਿਕ ਹੈ ਅਤੇ ਭਾਰਤ ਦਾ ਪ੍ਰਧਾਨ ਮੰਤਰੀ ਸਰਕਾਰ ਦਾ ਮੁਖੀ ਹੈ। ਇਹ ਸਰਕਾਰ ਦੇ ਸੰਘੀ ਢਾਂਚੇ 'ਤੇ ਆਧਾਰਿਤ ਹੈ, ਹਾਲਾਂਕਿ ਇਹ ਸ਼ਬਦ ਸੰਵਿਧਾਨ ਵਿੱਚ ਹੀ ਨਹੀਂ ਵਰਤਿਆ ਗਿਆ ਹੈ। ਭਾਰਤ ਦੋਹਰੀ ਰਾਜਨੀਤਿਕ ਪ੍ਰਣਾਲੀ ਦਾ ਪਾਲਣ ਕਰਦਾ ਹੈ, ਭਾਵ ਸੰਘੀ ਸ਼ਾਸ਼ਨ ਪ੍ਰਣਾਲੀ, ਜਿਸ ਵਿੱਚ ਕੇਂਦਰ ਵਿੱਚ ਕੇਂਦਰੀ ਦੇ ਹੱਥ ਵਿੱਚ ਤਾਕਤ ਹੁੰਦੀ ਹੈ ਅਤੇ ਰਾਜ ਕੇਂਦਰ ਨੂੰ ਜਵਾਬਦੇਹ ਹੈ। ਸੰਵਿਧਾਨ ਕੇਂਦਰ ਅਤੇ ਰਾਜ ਸਰਕਾਰਾਂ ਦੋਵਾਂ ਦੀਆਂ ਸੰਗਠਨਾਤਮਕ ਸ਼ਕਤੀਆਂ ਅਤੇ ਸੀਮਾਵਾਂ ਨੂੰ ਪਰਿਭਾਸ਼ਿਤ ਕਰਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭਾਰਤ ਦੀ ਸੰਵਿਧਾਨ ਸਭਾ ਨੂੰ ਭਾਰਤ ਦਾ ਸੰਵਿਧਾਨ ਬਣਾਉਣ ਲਈ ਚੁਣਿਆ ਗਿਆ ਸੀ। ਇਸ ਦੀ ਚੋਣ 'ਸੂਬਾਈ ਅਸੈਂਬਲੀ' ਦੁਆਰਾ ਕੀਤੀ ਗਈ ਸੀ। 1947 ਵਿੱਚ ਬ੍ਰਿਟਿਸ਼ ਸ਼ਾਸਨ ਤੋਂ ਭਾਰਤ ਦੀ ਆਜ਼ਾਦੀ ਤੋਂ ਬਾਅਦ, ਇਸਦੇ ਮੈਂਬਰਾਂ ਨੇ 'ਭਾਰਤ ਦੀ ਅਸਥਾਈ ਸੰਸਦ' ਵਜੋਂ ਦੇਸ਼ ਦੀ ਪਹਿਲੀ ਸੰਸਦ ਵਜੋਂ ਸੇਵਾ ਕੀਤੀ। ਸੰਵਿਧਾਨ ਸਭਾ ਦਾ ਵਿਚਾਰ ਦਸੰਬਰ 1934 ਵਿੱਚ ਭਾਰਤ ਵਿੱਚ ਕਮਿਊਨਿਸਟ ਲਹਿਰ ਦੇ ਮੋਢੀ ਐਮ.ਐਨ. ਰਾਏ ਦੁਆਰਾ ਪ੍ਰਸਤਾਵਿਤ ਕੀਤਾ ਗਿਆ ਸੀ ਜੋ ਕਿ1935 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੀ ਇੱਕ ਅਧਿਕਾਰਤ ਮੰਗ ਬਣ ਗਈ। ਭਾਰਤੀ ਰਾਸ਼ਟਰੀ ਕਾਂਗਰਸ ਨੇ ਅਪ੍ਰੈਲ 1936 ਵਿੱਚ ਲਖਨਊ ਵਿਖੇ ਜਵਾਹਰ ਲਾਲ ਨਹਿਰੂ ਦੀ ਪ੍ਰਧਾਨਗੀ ਵਿੱਚ ਆਪਣਾ ਸੈਸ਼ਨ ਆਯੋਜਿਤ ਕੀਤਾ। ਜਿੱਥੇ ਸੰਵਿਧਾਨ ਸਭਾ ਦੀ ਅਧਿਕਾਰਤ ਮੰਗ ਉਠਾਈ ਗਈ ਸੀ ਅਤੇ ਭਾਰਤ ਸਰਕਾਰ ਐਕਟ, 1935 ਨੂੰ ਰੱਦ ਕਰ ਦਿੱਤਾ ਗਿਆ ਸੀ। ਸੀ.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਰਾਜ ਸਭਾ ਭਾਰਤੀ ਲੋਕਤੰਤਰ ਦੀ ਉੱਪਰੀ ਪ੍ਰਤਿਨਿੱਧੀ ਸਭਾ ਹੈ। ਲੋਕਸਭਾ ਹੇਠਲੀ ਪ੍ਰਤਿਨਿੱਧੀ ਸਭਾ ਹੈ। ਕਾਉਂਸਿਲ ਆਫ ਸਟੇਟਸ, ਜਿਨੂੰ ਰਾਜ ਸਭਾ ਵੀ ਕਿਹਾ ਜਾਂਦਾ ਹੈ, ਇੱਕ ਅਜਿਹਾ ਨਾਮ ਹੈ ਜਿਸਦੀ ਘੋਸ਼ਣਾ ਸਭਾਪੀਠ ਦੁਆਰਾ ਸਭਾ ਵਿੱਚ 23 ਅਗਸਤ, 1954 ਨੂੰ ਕੀਤੀ ਗਈ ਸੀ। ਇਸ ਦੀ ਆਪਣੀ ਖਾਸ ਵਿਸ਼ੇਸ਼ਤਾਵਾਂ ਹਨ। ਭਾਰਤ ਵਿੱਚ ਦੂਸਰਾ ਸਦਨ ਦਾ ਸ਼ੁਰੂ 1918 ਦੇ ਮੋਂਟੇਗ - ਚੇੰਸਫੋਰਡ ਪ੍ਰਤੀਵੇਦਨ ਵਲੋਂ ਹੋਇਆ। ਭਾਰਤ ਸਰਕਾਰ ਅਧਿਨਿਯਮ, 1919 ਵਿੱਚ ਤਤਕਾਲੀਨ ਵਿਧਾਨਮੰਡਲ ਦੇ ਦੂਸਰੇ ਸਦਨ ਦੇ ਤੌਰ ਉੱਤੇ ਕਾਉਂਸਿਲ ਆਫ ਸਟੇਟਸ ਦਾ ਸਿਰਜਣ ਕਰਣ ਦਾ ਨਿਰਦੇਸ਼ ਕੀਤਾ ਗਿਆ ਜਿਸਦਾ ਵਿਸ਼ੇਸ਼ਾਧਿਕਾਰ ਸੀਮਿਤ ਸੀ ਅਤੇ ਜੋ ਵਾਕਈ: 1921 ਵਿੱਚ ਅਸਤੀਤਵ ਵਿੱਚ ਆਇਆ। ਗਵਰਨਰ - ਜਨਰਲ ਤਤਕਾਲੀਨ ਕਾਉਂਸਿਲ ਆਫ ਸਟੇਟਸ ਦਾ ਪਦੇਨ ਪ੍ਰਧਾਨ ਹੁੰਦਾ ਸੀ। ਭਾਰਤ ਸਰਕਾਰ ਅਧਿਨਿਯਮ, 1935 ਦੇ ਮਾਧਿਅਮ ਵਲੋਂ ਇਸ ਦੇ ਗਠਨ ਵਿੱਚ ਸ਼ਾਇਦ ਹੀ ਕੋਈ ਤਬਦੀਲੀ ਕੀਤੇ ਗਏ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਮਾਤਾ ਖੀਵੀ(1506 - 1582) ਸਿੱਖ ਇਤਿਹਾਸ ਦੀ ਮਹਾਨ ਔਰਤ ਤੇ ਲੰਗਰ ਪ੍ਰਥਾ ਦੀ ਸਿਰਜਣਹਾਰੀ ਦਾ ਜਨਮ ਸੰਨ 1506 ਈ: ਵਿੱਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ, ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਉਸ ਸਮੇਂ ਦੇ ਅੰਮ੍ਰਿਤਸਰ ਜ਼ਿਲ੍ਹਾ ਦੇ ਨਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨਗਰ ਤਰਨਤਾਰਨ ਜ਼ਿਲ੍ਹਾ ਵਿਚ ਸਥਿਤ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ ਸਨ ਅਤੇ ਛੋਟੇ ਪੱਧਰ ਉੱਤੇ ਸ਼ਾਹੂਕਾਰੀ ਦਾ ਕੰਮ ਵੀ ਕਰਦੇ ਸਨ।
ਅਰਬੀ (العربية) ਸਾਮੀ ਭਾਸ਼ਾ ਪਰਵਾਰ ਦੀ ਇੱਕ ਭਾਸ਼ਾ ਹੈ। ਇਹ ਹਿੰਦ-ਯੂਰਪੀ ਪਰਵਾਰ ਦੀਆਂ ਬੋਲੀਆਂ ਤੋਂ ਵੱਖਰੀ ਹੈ, ਇੱਥੋਂ ਤੱਕ ਕਿ ਫ਼ਾਰਸੀ ਤੋਂ ਵੀ। ਇਹ ਇਬਰਨੀ ਬੋਲੀ ਨਾਲ਼ ਸਬੰਧਤ ਹੈ। ਅਰਬੀ ਇਸਲਾਮ ਧਰਮ ਦੀ ਧਰਮਭਾਸ਼ਾ ਹੈ, ਜਿਸ ਵਿੱਚ ਕੁਰਾਨ ਲਿਖੀ ਗਈ ਹੈ ਇਸ ਕਰਕੇ ਮੁਸਲਮਾਨਾਂ ਵਾਸਤੇ ਇਹਦੀ ਬੜੀ ਅਹਿਮੀਅਤ ਹੈ। ਇਹ ਅਰਬ ਟਾਪੂ, ਲਹਿੰਦੇ ਏਸ਼ੀਆ, ਅਤੇ ਉੱਤਰੀ ਅਫ਼ਰੀਕਾ ਦਿਆਂ ਮੁਲਕਾਂ ਵਿੱਚ ਬੋਲੀ ਜਾਣ ਵਾਲ਼ੀ ਇੱਕ ਬੋਲੀ ਹੈ। ਇਹ ਸਾਉਦੀ ਅਰਬ, ਯਮਨ, ਓਮਾਨ, ਦੁਬਈ, ਬਹਿਰੀਨ, ਕੁਵੈਤ, ਇਰਾਕ, ਜੋਰਡਨ, ਸ਼ਾਮ (ਸੀਰੀਆ), ਲੈਬਨਾਨ, ਮਿਸਰ, ਲੀਬੀਆ, ਅਲਜੀਰੀਆ, ਮਰਾਕਸ਼, ਤਿਊਨਸ, ਸੂਡਾਨ ਅਤੇ ਸੋਮਾਲੀਆ ਦੀ ਸਰਕਾਰੀ ਜ਼ਬਾਨ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਚੋਣ ਫ਼ੈਸਲਾ ਕਰਨ ਦੀ ਇੱਕ ਰਸਮੀ ਕਾਰਵਾਈ ਹੁੰਦੀ ਹੈ ਜਿਸ ਵਿੱਚ ਲੋਕ ਕਿਸੇ ਇਨਸਾਨ ਨੂੰ ਕਿਸੇ ਸਰਕਾਰੀ ਦ਼ਫਤਰ ਵਾਸਤੇ ਚੁਣਦੇ ਹਨ। 17ਵੀਂ ਸਦੀ ਤੋਂ ਲੈ ਕੇ ਚੋਣਾਂ ਅਜੋਕੇ ਪ੍ਰਤੀਨਿਧੀ ਲੋਕਰਾਜ ਦੀ ਕਾਰਜ-ਪ੍ਰਨਾਲੀ ਦਾ ਆਮ ਤਰੀਕਾ ਰਹੀਆਂ ਹਨ। ਇਹ ਚੋਣਾਂ ਵਿਧਾਨ ਸਭਾ, ਇਲਾਕਾਈ ਜਾਂ ਸਥਾਨਕ ਸਰਕਾਰ ਦੇ ਅਹੁਦਿਆਂ ਲਈ ਹੋ ਸਕਦੀਆਂ ਹਨ ਅਤੇ ਕਈ ਵਾਰ ਸਰਕਾਰ ਦੇ ਕਨੂੰਨੀ ਅਤੇ ਪ੍ਰਬੰਧਕੀ ਅੰਗਾਂ ਵਾਸਤੇ ਵੀ ਹੋ ਸਕਦੀਆਂ ਹਨ। ਇਹ ਕਾਰਵਾਈ ਹੋਰ ਕਈ ਨਿੱਜੀ ਅਤੇ ਕਾਰੋਬਾਰੀ ਜੱਥੇਬੰਦੀਆਂ ਵਿੱਚ ਵੀ ਵਰਤੀ ਜਾਂਦੀ ਹੈ ਜਿਵੇਂ ਕਿ ਕਲੱਬ, ਐਸੋਸੀਏਸ਼ਨਾਂ ਅਤੇ ਨਿਗਮ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਈ ਵੀ ਐਮ ਇੱਕ ਮਸ਼ੀਨ ਹੈ ਜੋ ਵੋਟਿੰਗ ਲਈ ਵਰਤੀ ਜਾਂਦੀ ਹੈ। ਇਸ ਦਾ ਪੂਰਾ ਨਾਮ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ ਹੈ ਇਸ ਦਾ ਇਸਤੇਮਾਲ ਭਾਰਤ ਵਿੱਚ ਆਮ ਚੋਣਾਂ ਅਤੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਵਿੱਚ 1999 ਵਿੱਚ ਸ਼ੁਰੂ ਹੋਇਆ ਅਤੇ 2004 ਤੋਂ ਇਸ ਦਾ ਪੂਰੀ ਤਰ੍ਹਾਂ ਇਸਤੇਮਾਲ ਹੋ ਰਿਹਾ ਹੈ। ਭਾਰਤ ਦਾ ਚੋਣ ਕਮਿਸ਼ਨ ਅਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਪ੍ਰੀਕਿਰਿਆ ਵਿੱਚ ਸੁਧਾਰ ਦੀ ਕੋਸ਼ਿਸ਼ ਕਰਦਾ ਰਿਹਾ ਹੈ।
ਗੁਰੂ ਕੇ ਬਾਗ਼ ਦਾ ਮੋਰਚਾ ਅਕਾਲੀ ਲਹਿਰ ਦਾ ਮਹੱਤਵਪੂਰਨ ਮੋਰਚਾ ਹੈ। ਅੰਮ੍ਰਿਤਸਰ ਤੋਂ 13 ਕੁ ਮੀਲ ਦੂਰ ਇਕ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਹੈ, ਜੋ ਪਿੰਡ ਘੁਕੇਵਾਲੀ ਵਿੱਚ ਸਥਿਤ ਹੈ। ਜਿਥੇ ਪੰਜਵੇਂ ਅਤੇ ਨੌਵੇਂ ਗੁਰੂ ਸਾਹਿਬ ਨੇ ਆਪਣੇ ਪਾਵਨ ਚਰਨ ਪਾਏ। ਇਥੋਂ ਦਾ ਮਹੰਤ ਸੁੰਦਰ ਦਾਸ ਬਹੁਤ ਹੀ ਘਟੀਆ ਆਚਰਣ ਦਾ ਮਾਲਕ ਸੀ, ਪਰ ਸਰਕਾਰ ਦੀ ਸ਼ਹਿ ਹੋਣ ਕਰਕੇ ਸਿੱਖ ਕੌਮ ਨੂੰ ਮਜਬੂਰਨ ਕੌੜਾ ਘੁੱਟ ਪੀਣਾ ਪੈ ਰਿਹਾ ਸੀ। ਸ੍ਰੀ ਨਨਕਾਣਾ ਸਾਹਿਬ ਦਾ ਮਹੰਤ ਲਛਮਣ ਦਾਸ ਇਸ ਮਹੰਤ ਸੁੰਦਰ ਦਾਸ ਦਾ ਲੰਗੋਟੀਆ ਯਾਰ ਸੀ। ਇਸੇ ਕਰਕੇ 20 ਫਰਵਰੀ 1921 ਈ: ਨੂੰ ਵਾਪਰੇ ਸ੍ਰੀ ਨਨਕਾਣਾ ਸਾਹਿਬ ਦੇ ਖੂਨੀ ਸਾਕੇ ਬਾਅਦ ਇਕ ਸਾਕਾ ਹੋਰ ਵੀ ਸਿੰਘਾਂ ਦੇ ਸਾਹਮਣੇ ਆ ਗਿਆ।
ਭੁੱਖ ਲੱਗਣਾ ਤੇ ਕੁਝ ਖਾ ਲੈਣਾ ਦੇਖਣ ਵਿੱਚ ਇੱਕ ਸਰਲ ਅਤੇ ਸੁਭਾਵਿਕ ਜਿਹੀ ਪ੍ਰਕਿਰਿਆ ਲੱਗਦੀ ਹੈ। ਕਦੇ ਕਿਸੇ ਨੇ ਇਹ ਖਿਆਲ ਨਹੀਂ ਕੀਤਾ ਕਿ ਭੋਜਨ ਜੀਵਾਂ ਦੇ ਲਈ ਕਿੰਨੀ ਅਹਿਮੀਅਤ ਰੱਖਦਾ ਹੈ।ਉਝ ਤਾਂ ਭੋਜਨ ਸਮੁੱਚੀ ਕਾਇਨਾਤ ਦੇ ਜੀਵ ਜੰਤੂਆ ਪਸ਼ੂ ਪੰਛੀਆਂ ਅਤੇ ਬਨਸਪਤੀ ਲਈ ਬੇਹੱਦ ਜਰੂਰੀ ਹੈ।ਪ੍ਰਤੂ ਮਨੁੱਖ ਅਤੇ ਬਾਕੀ ਜੀਵ ਜੰਤੂਆਂ ਦੇ ਭੋਜਨ ਪ੍ਰਾਪਤ ਕਰਨ ਅਤੇ ਪ੍ਰਾਪਤ ਹੋਏ ਭੋਜਨ ਨੂੰ ਗ੍ਰਹਿਣ ਕਰਨ ਦੇ ਢੰਗਾਂ ਅਤੇ ਸਾਧਨਾ ਵਿੱਚ ਢੇਰ ਸਾਰਾ ਅੰਤਰ ਹੈ।ਮਨੁੱਖ ਜਾਤੀ ਕੇਵਲ ਪੇਟ ਭਰਨ ਦੇ ਲਈ ਹੀ ਭੋਜਨ ਨਹੀਂ ਖਾਂਦੀ ਸਗੋ ਮਨੁੱਖੀ ਨਸਲ ਨੇ ਸਮੁੱਚੀ ਭੋਜਨ ਪ੍ਰਣਾਲੀ ਨੂੰ ਇੱਕ ਸੱਭਿਆਚਾਰਕ ਅਮਲ ਵਜੋਂ ਅਪਣਾਇਆ ਹੋਇਆ ਹੈ।ਕੁੱਲੀ, ਗੁੱਲੀ,ਜੁੱਲੀ,ਦੀ ਬੁਨਿਆਦੀ ਲੋੜ ਤੋਂ ਲੈ ਕੇ ਅੰਨ ਜਲ ਮੁੱਕ ਜਾਣ ਤਕ ਭੋਜਨ ਨਾਲ ਕਿੰਨੀ ਹੀ ਸੱਭਿਆਚਾਰਕ ਕਦਰਾਂ ਮਨੁੱਖੀ ਨਸਲ ਦੇ ਨਾਲ ਜੋੜ ਲਈਆ ਹਨ। ਜੇ ਮਨੁੱਖ ਕੇਵਲ ਪੇਟ ਭਰਨ ਦੇ ਲਈ ਭੋਜਨ ਕਰਦਾ ਤਾਂ ਉਸ ਨੂੰ ਛੱਤੀ ਪਕਵਾਨਾਂ ਦੀ ਲਾਲਸਾ ਨਾ ਹੁੰਦੀ ਜੇ ਉਹ ਦਾਲ ਰੋਟੀ ਨਾਲ ਗੁਜ਼ਾਰਾ ਕਰ ਸਕਦਾ ਸੀ ਤਾਂ ਵੰਨ ਸਵੰਨੇ ਖਾਣ ਦਾ ਸਵਾਦ ਨਾ ਰੱਖਦਾ ਭੋਜਨ ਦਾ ਪ੍ਰਯੋਗ ਤਾਂ ਹਰ ਇੱਕ ਮਨੁੱਖੀ ਸਮਾਜ ਚ ਹੁੰਦਾ ਹੈ ਪ੍ਰੰਤੂ ਕੋਈ ਸਮਾਜ ਭੋਜਨ ਪ੍ਰਤੀ ਕਿਸ ਕਿਸਮ ਦੀ ਪਹੁੰਚ ਅਪਣਾਉਦਾ ਹੈ।ਅਰਥਾਤ ਕਿਸੇ ਸਮਾਜ ਦੇ ਲੋਕ ਭੋਜਨ ਕਿਸ ਸਮੇਂ ਗ੍ਰਹਿਣ ਕਰਦੇ ਹਨ।ਉਹਨਾ ਦੇ ਭੋਜਨ ਦੀ ਕਿਸਮ ਕਿਹੋ ਜਿਹੀ ਹੈ?ਇਹ ਸਾਰੇ ਪੱਖ ਮਿਲ ਕੇ ਸਬੰਧਿਤ ਸਮਾਜ ਦੇ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਬਣ ਜਾਂਦੇ ਹਨ।ਮਨੁੱਖ ਦੇ ਜੀਵਨ ਲਈ ਰੋਟੀ ਕੱਪੜਾ ਅਤੇ ਮਕਾਨ ਮਨੁੱਖ ਦੀਆਂ ਮੁੱਢਲੀਆਂ ਲੋੜਾ ਹਨ। ਮਨੁੱਖੀ ਜੀਵਨ ਦੀਆਂ ਲੋੜਾ ਅਤੇ ਸਹੂਲਤਾ ਲਈ ਵਰਤੋ ਵਿੱਚ ਆਉਣ ਵਾਲੀਆਂ ਵਸਤੂਆ ਸੱਭਿਆਚਾਰ ਦਾ ਪਦਾਰਥਕ ਪੱਖ ਪੇਸ ਕਰਦੀਆ ਹਨ ਖਾਣ ਪੀਣ ਵੀ ਲੋਕਾਂ ਦੇ ਜੀਵਨ ਦੀ ਮੁੱਢਲੀ ਤਸਵੀਰ ਪੇਸ ਕਰਦਾ ਹੈ ਇਹ ਤਿੰਨ ਮੁੱਖ ਲੋੜਾਂ ਹੀ ਮਨੁੱਖ ਦੇ ਕਾਰ-ਵਿਹਾਰ ਸਿਹਤ ਆਦਿ ਨੂੰ ਪ੍ਰਭਾਵਿਤ ਕਰਦੀਆਂ ਹਨ।ਇੱਥੋਂ ਤੱਕ ਕਿ ਮਨੁੱਖ ਦੇ ਖਾਣ ਪੀਣ ਤੋਂ ਹੀ ਉਸ ਦੀ ਕੰਮ ਪ੍ਰਤੀ ਲਗਨ ਜਾਂ ਸਮਰੱਥਾ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ। ਜਿਵੇਂ:- 'ਜਿਹਾ ਤੇਰਾ ਅੰਨ ਪਾਣੀ ਤੇਹਾ ਸਾਡਾ ਕੰਮ ਜਾਣੀ ਪੰਜਾਬੀ ਸੱਭਿਆਚਾਰ ਦੀ ਭੋਜਨ ਪ੍ਰਣਾਲੀ ਦੀ ਗੱਲ ਕਰਦਿਆ ਇਹ ਕਿਹਾ ਜਾ ਸਕਦਾ ਹੈ ਕਿ ਪੰਜਾਬੀਆਂ ਦਾ ਵਧੇਰਾ ਭੋਜਨ ਕਣਕ ਹੈ ਜਿਵੇਂ ਮੁਹਾਵਰਾ ਹੈ...
ਜਗਜੀਤ ਸਿੰਘ ਡੱਲੇਵਾਲ (ਅੰਗ੍ਰੇਜ਼ੀ: Jagjit Singh Dallewal) ਪੰਜਾਬ, ਭਾਰਤ ਵਿੱਚ ਸਰਗਰਮ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਮੌਜੂਦਾ ਸੂਬਾ ਪ੍ਰਧਾਨ ਹੈ। ਉਹ ਪੰਜਾਬ ਦੇ ਪਿੰਡ ਡੱਲੇਵਾਲ, ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨ ਪਰਿਵਾਰ ਨਾਲ ਸਬੰਧਤ ਹੈ। ਕੇਂਦਰ ਸਰਕਾਰ ਵਿਰੁੱਧ ਸ਼ੁਰੂ ਹੋਏ ਕਿਸਾਨ ਸੰਘਰਸ਼ ਦੀ ਅਗਵਾਹੀ ਕਰ ਰਹੀਆਂ ਪੰਜਾਬ ਦੀਆਂ 30 ਤੋਂ ਵੱਧ ਕਿਸਾਨ ਯੂਨੀਅਨਾਂ ਵਿਚੋਂ ਸਿੱਧੂਪੁਰ ਸਭ ਤੋਂ ਵੱਡੇ ਸੰਗਠਨਾਂ ਵਿੱਚੋਂ ਇੱਕ ਹੈ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਰਾਜ ਸਭਾ ਮੈਂਬਰ (ਸੰਖੇਪ: MP) ਭਾਰਤ ਦੀ ਸੰਸਦ ਦੇ ਉੱਪਰਲੇ ਸਦਨ ਰਾਜ ਸਭਾ ਵਿੱਚ ਭਾਰਤੀ ਰਾਜਾਂ ਦਾ ਪ੍ਰਤੀਨਿਧੀ ਹੁੰਦਾ ਹੈ। ਰਾਜ ਸਭਾ ਦੇ ਸੰਸਦ ਮੈਂਬਰਾਂ ਦੀ ਚੋਣ ਰਾਜ ਵਿਧਾਨ ਸਭਾ ਦੇ ਚੁਣੇ ਗਏ ਮੈਂਬਰਾਂ ਦੇ ਇਲੈਕਟੋਰਲ ਕਾਲਜ ਦੁਆਰਾ ਅਨੁਪਾਤਕ ਪ੍ਰਤੀਨਿਧਤਾ ਦੀ ਪ੍ਰਣਾਲੀ ਦੇ ਨਾਲ ਇੱਕ ਇੱਕਲੇ ਤਬਾਦਲੇਯੋਗ ਵੋਟ ਦੁਆਰਾ ਕੀਤੀ ਜਾਂਦੀ ਹੈ। ਭਾਰਤ ਦੀ ਸੰਸਦ ਦੋ ਸਦਨਾਂ ਵਾਲੀ ਹੈ; ਰਾਜ ਸਭਾ (ਉਪਰੀ ਸਦਨ) ਅਤੇ ਲੋਕ ਸਭਾ (ਹੇਠਲਾ ਸਦਨ)। ਰਾਜ ਸਭਾ ਦੇ ਕੁੱਲ ਮੈਂਬਰਾਂ ਦੀ ਗਿਣਤੀ ਲੋਕ ਸਭਾ ਦੇ ਸੰਸਦ ਮੈਂਬਰਾਂ ਨਾਲੋਂ ਘੱਟ ਹੈ ਅਤੇ ਹੇਠਲੇ ਸਦਨ ਨਾਲੋਂ ਜ਼ਿਆਦਾ ਸੀਮਤ ਸ਼ਕਤੀਆਂ ਹਨ। ਲੋਕ ਸਭਾ ਦੀ ਮੈਂਬਰਸ਼ਿਪ ਦੇ ਉਲਟ, ਰਾਜ ਸਭਾ ਦੀ ਮੈਂਬਰਸ਼ਿਪ ਸਥਾਈ ਸੰਸਥਾ ਹੈ ਅਤੇ ਕਿਸੇ ਵੀ ਸਮੇਂ ਭੰਗ ਨਹੀਂ ਕੀਤੀ ਜਾ ਸਕਦੀ। ਹਾਲਾਂਕਿ ਹਰ ਦੂਜੇ ਸਾਲ, ਇੱਕ ਤਿਹਾਈ ਮੈਂਬਰ ਸੇਵਾਮੁਕਤ ਹੋ ਜਾਂਦੇ ਹਨ ਅਤੇ ਹਰ ਤੀਜੇ ਸਾਲ ਦੀ ਸ਼ੁਰੂਆਤ ਵਿੱਚ ਨਵੀਆਂ ਚੋਣਾਂ ਅਤੇ ਰਾਸ਼ਟਰਪਤੀ ਨਾਮਜ਼ਦਗੀ ਦੁਆਰਾ ਖਾਲੀ ਥਾਂ ਭਰੀ ਜਾਂਦੀ ਹੈ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ ਬੁਲਾਉਂਦੇ ਸਨ– ਚੌਧਰੀ ‘ਮੱਸਾ ਰੰਘੜ’। ੧੭੪੦ ਵਿੱਚ ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇੇ ਕਾਜ਼ੀ ਅਬਦੁਲ ਰਹਿਮਾਨ ਦੇ ਮਾਰੇੇ ਜਾਣ ਤੋਂ ਬਾਅਦ ਅੰਮ੍ਰਿਤਸਰ ਦਾ ਕੋਤਵਾਲ ਨਿਯੁਕਤ ਕੀਤਾ ਸੀ। ਇਸਨੇੇ ਸਿੱੱਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਉੱੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਵੇਸਵਾ ਦਾ ਨਾਚ ਦੇਖਦਾ, ਸ਼ਰਾਬ ਅਤੇ ਤੰਬਾਕੂ ਪੀਦਾਂ ਸੀ। ਜਿਸ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਸਿੱਖਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ। ਇਸੇ ਦੌਰਾਨ ਅੰਮ੍ਰਿਤਸਰ ਤੋਂ ਭਾਈ ਬਲਾਕਾ ਸਿੰਘ ਇਹ ਖਬਰ ਲੈ ਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪ੍ਰਚਾਰਦਾ ਹੋਇਆ ਰਾਜਸਥਾਨ ਦੇ ਬੀਕਾਨੇਰ (ਹੁਣ ਬੁੱਢਾ ਜੌਹੜ) ਪਹੁੰਚਿਆ। ਜਿੱਥੇ ਉਸਨੇ ਸਿੱਖਾਂ ਨੂੰ ਇਹ ਖਬਰ ਦੁਖੀ ਹਿਰਦੇ ਨਾਲ ਰੋਂਦਿਆਂ ਹੋਇਆਂ ਸੁਣਾਈ। ਇਹ ਸੁਣ ਕੇ ਜਿੱਥੇ ਨੌਜਵਾਨਾਂ ਦਾ ਖੂਨ ਉਬਾਲੇ ਖਾਣ ਲੱਗ ਪਿਆ ਉੱਥੇ ਹੀ ਮੱਸੇ ਰੰਘੜ ਦਾ ਸਿਰ ਲਾਹੁਣ ਲਈ ਵਿਉਂਤਬੰਦੀ ਵੀ ਕੀਤੀ ਜਾਣ ਲੱਗੀ ਜਿਸ ਤਹਿਤ ਸਿੱਖਾਂ ਦੇ ਉੱਥੋਂ ਦੇ ਆਗੂ ਸ੍ਰ. ਸ਼ਾਮ ਸਿੰਘ ਨੇ ਸਿੱਖਾਂ ਨੂੰ ਇਕੱਠੇ ਕਰਕੇ ਕਿਹਾ 'ਹੈ ਕੋਈ ਜੋ ਮੱਸੇ ਰੰਘੜ ਨੂੰ ਪਾਰ ਬੁਲਾ ਸਕੇ ਤੇ ਹਰਿਮੰਦਰ ਸਾਹਿਬ ਨੂੰ ਬਚਾ ਸਕੇ?
ਕੈਨੇਡੀਅਨ ਪੰਜਾਬੀ ਲੇਖਕਾਂ ਦੀਆਂ ਕਿਤਾਬਾਂ
ਕੈਨੇਡਾ ਵਿੱਚ ਪੰਜਾਬੀ ਲੇਖਕਾਂ ਦਾ ਇੱਕ ਸਰਗਰਮ ਭਾਈਚਾਰਾ ਹੈ। ਇਸ ਭਾਈਚਾਰੇ ਦਾ ਹਿੱਸਾ ਲੇਖਕਾਂ ਦੀ ਗਿਣਤੀ 100 ਤੋਂ ਵੱਧ ਹੈ ਅਤੇ ਪਿਛਲੇ ਚਾਰ ਪੰਜ ਦਹਾਕਿਆਂ ਦੌਰਾਨ ਇਹਨਾਂ ਲੇਖਕਾਂ ਦੀਆਂ ਸੈਂਕੜੇ ਕਿਤਾਬਾਂ ਛੱਪ ਚੁੱਕੀਆਂ ਹਨ। ਪੇਸ਼ ਹੈ ਇਹਨਾਂ ਕਿਤਾਬਾਂ ਦੀ ਸੂਚੀ। ਇਹ ਸੂਚੀ ਪੂਰੀ ਤਰ੍ਹਾਂ ਮੁਕੰਮਲ ਨਹੀਂ। ਇਸ ਨੂੰ ਮੁਕੰਮਲ ਕਰਨ ਵਿੱਚ ਤੁਸੀਂ ਵੀ ਹਿੱਸਾ ਪਾ ਸਕਦੇ ਹੋ।
ਵਿਧਾਨ ਸਭਾ (ਹਿੰਦੀ: विधान सभा) ਭਾਰਤ ਦੇ ਰਾਜਾਂ ਵਿੱਚ ਰਾਜ ਸਰਕਾਰ ਦਾ ਹੇਠਲਾ (ਦੋ ਸਦਨੀ ਸਰਕਾਰ ਵਿੱਚ) ਜਾਂ ਇੱਕਲਾ ਸਦਨ (ਇੱਕ ਸਦਨੀ ਵਿੱਚ) ਹੁੰਦਾ ਹੈ। ਦੋ ਕੇਂਦਰੀ ਸ਼ਾਸ਼ਿਤ ਪ੍ਰਦੇਸ਼ਾਂ ਦਿੱਲੀ ਅਤੇ ਪੁਡੂਚੇਰੀ ਦੇ ਹੇਠਲੇ ਸਦਨ ਨੂੰ ਵੀ ਵਿਧਾਨ ਸਭਾ ਕਿਹਾ ਜਾਂਦਾ ਹੈ। ਛੇ ਦੋ ਸਦਨੀ ਰਾਜ ਸਰਕਾਰਾਂ ਦੇ ਉੱਪਰਲੇ ਸਦਨ ਨੂੰ ਵਿਧਾਨ ਪ੍ਰੀਸ਼ਦ ਕਿਹਾ ਜਾਂਦਾ ਹੈ। ਕਿਸੇ ਰਾਜ ਦੇ ਵਿਧਾਨ ਸਭਾ ਦੇ ਸਦੱਸ, ਉਸ ਰਾਜ ਦੇ ਲੋਕਾਂ ਦੇ ਸਿੱਧੇ ਨੁਮਾਇੰਦੇ ਹੁੰਦੇ ਹਨ ਅਤੇ 18 ਸਾਲ ਦੀ ਉਮਰ ਤੋਂ ਉੱਪਰ ਦੇ ਨਾਗਰਿਕਾਂ ਦੁਆਰਾ ਸਿੱਧੇ ਰੂਪ ਵਿੱਚ ਚੁਣੇ ਜਾਂਦੇ ਹਨ। ਭਾਰਤ ਦੇ ਸੰਵਿਧਾਨ ਅਨੁਸਾਰ ਇਸ ਦੇ ਸਦੱਸਾਂ ਦੀ ਸੰਖਿਆਂ ਵੱਧ ਤੋ ਵੱਧ 500 ਅਤੇ ਘੱਟ ਤੋਂ ਘੱਟ 60 ਹੋ ਸਕਦੀ ਹੈ। ਪਰ, ਸੰਸਦ ਦੀ ਇੱਕ ਐਕਟ ਦੁਆਰਾ ਵਿਧਾਨ ਸਭਾ ਦੇ ਆਕਾਰ 60 ਤੋਂ ਘੱਟ ਹੋ ਸਕਦਾ ਹੈ, ਜਿਵੇਂ ਕਿ ਗੋਆ, ਸਿੱਕਮ ਅਤੇ ਮਿਜ਼ੋਰਮ ਵਿੱਚ ਹੈ। ਰਾਜਪਾਲ ਆਪਣੀ ਇੱਛਾ ਅਨੁਸਾਰ ਇੱਕ ਸਦੱਸ ਘੱਟ ਗਿਣਤੀ (ਜਿਵੇਂ ਐਂਗਲੋ-ਭਾਰਤੀ) ਦੀ ਨੁਮਾਇੰਦਗੀ ਕਰਨ ਲਈ ਨਿਯੁਕਤ ਕਰ ਸਕਦਾ ਹੈ ਜੇ ਉਸਨੂੰ ਸਭਾ ਵਿੱਚ ਘੱਟ ਗਿਣਤੀ ਦੀ ਨੁਮਾਇੰਦਗੀ ਮੁਨਾਸਬ ਨਾ ਲੱਗੇ।