ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਮਲੇਸ਼ੀਆ ਦੱਖਣ ਪੂਰਵ ਏਸ਼ੀਆ ਵਿੱਚ ਸਥਿਤ ਇੱਕ ਉਸ਼ਣਕਟਿਬੰਧੀ ਦੇਸ਼ ਹੈ। ਇਹ ਦੱਖਣ ਚੀਨ ਸਾਗਰ ਦੁਆਰਾ ਦੋ ਭਾਗਾਂ ਵਿੱਚ ਵੰਡਿਆ ਹੈ। ਮਲਾ ਪ੍ਰਾਯਦੀਪ ਉੱਤੇ ਸਥਿਤ ਮੁੱਖ ਭੂਮੀ ਦੇ ਪੱਛਮੀ ਤਟ ਉੱਤੇ ਮਲੱਕਾ ਜਲਡਮਰੂ ਅਤੇ ਇਸਦੇ ਪੂਰਵ ਤਟ ਉੱਤੇ ਦੱਖਣ ਚੀਨ ਸਾਗਰ ਹੈ। ਦੇਸ਼ ਦਾ ਦੂਜਾ ਹਿੱਸਾ, ਜਿਸਨੂੰ ਕਦੇ - ਕਦੇ ਪੂਰਵ ਮਲੇਸ਼ੀਆ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦੱਖਣ ਚੀਨ ਸਾਗਰ ਵਿੱਚ ਬੋਰਨਯੋ ਟਾਪੂ ਦੇ ਉੱਤਰੀ ਭਾਗ ਉੱਤੇ ਸਥਿਤ ਹੈ। ਮਲਾ ਪ੍ਰਾਯਦੀਪ ਉੱਤੇ ਸਥਿਤ ਕੁਆਲਾਲੰਪੁਰ ਦੇਸ਼ ਦੀ ਰਾਜਧਾਨੀ ਹੈ, ਲੇਕਿਨ ਹਾਲ ਹੀ ਵਿੱਚ ਸਮੂਹ ਰਾਜਧਾਨੀ ਨੂੰ ਖਾਸ ਤੌਰ ਤੇ ਪ੍ਰਸ਼ਾਸਨ ਲਈ ਬਣਾਏ ਗਏ ਨਵੇਂ ਸ਼ਹਿਰ ਪੁਤਰਜਆ ਵਿੱਚ ਮੁੰਤਕਿਲ ਕਰ ਦਿੱਤਾ ਗਿਆ ਹੈ। ਇਹ 13 ਰਾਜਾਂ ਤੋਂ ਬਣਾਇਆ ਗਿਆ ਇੱਕ ਇੱਕ ਸਮੂਹ ਰਾਜ ਹੈ।
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
13 ਮਾਘ ਨਾ: ਸ਼ਾ: 26 ਜਨਵਰੀ ਗ੍ਰੈਗਰੀ ਕਲੰਡਰ ਦੇ ਮੁਤਾਬਕ ਸਾਲ ਦਾ 26ਵਾਂ ਦਿਨ ਹੁੰਦਾ ਹੈ। ਸਾਲ ਦੇ 339 (ਲੀਪ ਸਾਲ ਵਿੱਚ 340) ਦਿਨ ਬਾਕੀ ਹੁੰਦੇ ਹਨ। ਇਸ ਦਿਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਇਹ ਦਿਨ 1930 ਵਿੱਚ ਚੁਣੇ ਗਏ ਅਜ਼ਾਦੀ ਦਿਵਸ ਨੂੰ ਸਨਮਾਨਿਤ ਕਰਨ ਲਈ ਚੁਣਿਆ ਗਿਆ ਸੀ। ਇਸ ਦਿਨ ਹਰ ਸਾਲ ਦਿਲੀ ਵਿੱਚ ਇੱਕ ਬਹੁਤ ਵੱਡੀ ਪ੍ਰੇਡ ਕੱਢੀ ਜਾਂਦੀ ਹੈ.
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪਹਿਰਾਵਾ ਮੂਲ ਰੂਪ ਵਿੱਚ ਮਨੁੱਖ ਦੀ ਸਰੀਰਕ ਲੋੜ ਨੂੰ ਪੂਰਾ ਕਰਦਾ ਹੈ। ਪਹਿਰਾਵਾ ਵਿਅਕਤੀ ਦੇ ਸ਼ਰੀਰ ਨੂੰ ਕੱਜਣ ਦੇ ਨਾਲ-ਨਾਲ ਪ੍ਰਕ੍ਰਿਤਕ ਆਫ਼ਤਾ ਤੋਂ ਵੀ ਬਚਾਉਂਦਾ ਹੈ। ਪਹਿਰਾਵਾ ਸਭਿਆਚਾਰ ਦੀ ਵਿਸ਼ੇਸ਼ ਪਹਿਚਾਣ ਹੈ ਕੋਈ ਵੀ ਸਭਿਆਚਾਰ ਪਹਿਰਾਵੇ ਤੋਂ ਪਛਾਣਿਆ ਜਾਂਦਾ ਹੈ ਕਿ ਮਨੁੱਖ ਕਿਥੋਂ ਦਾ ਰਹਿਣ ਵਾਲਾ ਹੈ ਅਤੇ ਕਿਸ ਸਭਿਆਚਾਰ ਨਾਲ ਸੰਬੰਧਿਤ ਹੈ। ਕਿਸੇ ਵੀ ਸਭਿਆਚਾਰ ਦੇ ਵਿਕਸਤ ਹੋਣ ਦੀ ਪਛਾਣ ਵੀ ਉਥੋਂ ਦੇ ਲੋਕਾਂ ਦੇ ਪਹਿਰਾਵੇਂ ਤੋਂ ਕੀਤੀ ਜਾ ਸਕਦੀ ਹੈ ਕੋਈ ਵਿਅਕਤੀ ਕਿਸ ਤਰ੍ਹਾਂ ਦਾ ਪਹਿਰਾਵਾ ਪਾਉਂਦਾ ਹੈ ਉਸ ਤੋਂ ਹੀ ਉਸਦੀ ਬੌਧਿਕ ਅਤੇ ਮਾਨਸਿਕ ਹਾਲਤਾਂ ਦਾ ਪ੍ਰਗਟਾ ਹੁੰਦਾ ਹੈ। ਪਹਿਰਾਵੇ ਤੋਂ ਹੀ ਕਿਸੇ ਵਿਅਕਤੀ, ਸਮਾਜ ਦੀ ਆਰਥਿਕ ਖੁਸ਼ਾਹਲੀ ਦੀ ਪਛਾਣ ਹੁੰਦੀ ਹੈ।
ਕਣਕ (ਅੰਗਰੇਜ਼ੀ ਨਾਮ: Wheat), ਇੱਕ ਤਰ੍ਹਾਂ ਦੀ ਘਾਹ ਪ੍ਰਜਾਤੀ ਦੀ ਫ਼ਸਲ ਹੈ, ਜੋ ਕਿ ਪੂਰੀ ਦੁਨੀਆਂ ਵਿੱਚ ਇੱਕ ਵਿਸ਼ਵਵਿਆਪੀ ਮੁੱਖ ਭੋਜਨ ਹੈ। ਮੱਕੀ ਤੋਂ ਬਾਦ ਇਹ ਦੁਨੀਆ ਭਰ ਵਿੱਚ ਉਗਾਈ ਜਾਣ ਵਾਲੀ ਦੂਸਰੀ ਵੱਡੀ ਅਨਾਜ ਦੀ ਫਸਲ ਹੈ। ਤੀਸਰੇ ਪੱਧਰ 'ਤੇ ਝੋਨੇ (ਚੌਲ) ਦੀ ਫ਼ਸਲ ਆਉਂਦੀ ਹੈ। ਕਣਕ, ਕਿਸੇ ਵੀ ਹੋਰ ਖੁਰਾਕੀ ਫਸਲ (220.4 ਮਿਲੀਅਨ ਹੈਕਟੇਅਰ ਜਾਂ 545 ਮਿਲੀਅਨ ਏਕੜ, 2014) ਨਾਲੋਂ ਵੱਧ ਜ਼ਮੀਨੀ ਖੇਤਰ 'ਤੇ ਉਗਾਈ ਜਾਂਦੀ ਹੈ। ਕਣਕ ਦਾ ਵਿਸ਼ਵ ਵਪਾਰ ਬਾਕੀ ਸਾਰੀਆਂ ਫ਼ਸਲਾਂ ਨਾਲੋਂ ਵੱਧ ਹੈ। ਕਣਕ ਆਟਾ ਬਣਾਉਣ ਲਈ ਵਰਤੀ ਜਾਂਦੀ ਹੈ ਜੋ ਇੱਕ ਮਨਭਾਉਂਦਾ ਖਾਣਾ ਹੈ, ਇਹ ਜਾਨਵਰ ਖੁਰਾਕ ਲਈ ਵੀ ਵਰਤੀ ਜਾਂਦੀ ਹੈ ਅਤੇ ਬੀਅਰ ਕੱਢਣ ਵਿੱਚ ਵੀ ਇੱਕ ਜ਼ਰੂਰੀ ਅੰਗ ਦੇ ਤੌਰ 'ਤੇ ਵਰਤੀ ਜਾਂਦੀ ਹੈ। ਛਿਲਕਾ ਵਖਰਾ ਕਰਕੇ ਛਾਣਬੂਰਾ ਪੀਹ ਕੇ ਵੀ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਕਣਕ ਦੀ ਬਿਜਾਈ ਹਰੇ ਜਾਂ ਸੁੱਕੇ ਚਾਰੇ (forage crop) ਦੇ ਤੌਰ 'ਤੇ ਵੀ ਕੀਤੀ ਜਾਂਦੀ ਹੈ।
ਮੰਗੋਲੀਆ (English: ( ਸੁਣੋ); ਮੰਗੋਲੀ: ᠮᠤᠩᠭᠤᠯᠤᠯᠤᠰ ਮੰਗੋਲ ਲਿਪੀ ਵਿੱਚ ਮੰਗੋਲ ਉਲੁਸ) ਪੂਰਬੀ ਏਸ਼ੀਆ ਵਿੱਚ ਇੱਕ ਖ਼ੁਦਮੁਖ਼ਤਿਆਰ ਤੇ ਬੰਦ-ਹੱਦ ਵਾਲਾ ਦੇਸ਼ ਹੈ। ਇਸ ਦੀ ਉੱਤਰੀ ਸਰਹੱਦ ਰੂਸ ਤੇ ਦੱਖਣੀ ਸਰਹੱਦ ਚੀਨ ਨਾਲ ਲੱਗਦੀ ਹੈ। ਹਾਲਾਂਕਿ ਮੰਗੋਲੀਆ ਦੀ ਹੱਦ ਕਜ਼ਾਖਿਸਤਾਨ ਨਾਲ ਨਹੀਂ ਲੱਗਦੀ ਪਰ ਇਸ ਦੀ ਸਭ ਤੋਂ ਪੱਛਮੀ ਨੋਕ ਕਜ਼ਾਖਿਸਤਾਨ ਦੇ ਪੂਰਬੀ ਸਿਰੇ ਤੋਂ ਸਿਰਫ਼ 36.76 ਕਿ.ਮੀ. (22.84 ਮੀਲ) ਦੂਰ ਹੈ। ਮੰਗੋਲੀਆ ਦਾ ਕੁੱਲ ਖੇਤਰਫ਼ਲ 1,564,116 ਵਰਗ ਕਿ.ਮੀ.
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਵੀ ਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਨਾਲ ਪੜ੍ਹੀ ਨਹੀਂ ਜਾ ਸਕੀ। ਸਿੰਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਵੀ ਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000ਈਸਵੀ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦੀ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ ਗਿਆ ਹੈ। ਆਰੀਆਂ ਦੀ ਭਾਸ਼ਾ ਵੈਦਿਕ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੈਲੀਲੀਓ ਡੀ ਵਿਨਸੈਂਜ਼ੋ ਬੋਨਾਯੂਟੀ ਡੀ' ਗੈਲਿਲੀ (15 ਫਰਵਰੀ 1564 – 8 ਜਨਵਰੀ 1642), ਆਮ ਤੌਰ 'ਤੇ 'ਗੈਲੀਲੀਓ ਗੈਲੀਲੀ' ਵਜੋਂ ਜਾਣਿਆ ਜਾਂਦਾ ਹੈ ਜਾਂ ਸਿਰਫ਼'ਗੈਲੀਲੀਓ', ਇਟਲੀ ਦੇ ਖਗੋਲ ਵਿਗਿਆਨੀ ਸਨ ਜਿਹਨਾਂ ਨੇ ਦੂਰਬੀਨ ਦੀ ਖੋਜ ਕੀਤੀ, ਫਿਰ ਇਸਨੂੰ ਉੱਨਤ ਬਣਾਇਆ ਅਤੇ ਇਸਦੀ ਸਹਾਇਤਾ ਨਾਲ਼ ਅਨੇਕ ਖਗੋਲੀ ਤਜਰਬੇ ਕੀਤੇ ਅਤੇ ਕਾਪਰਨਿਕਸ ਦੇ ਸਿਧਾਂਤ ਦੀ ਹਿਮਾਇਤ ਕੀਤੀ। ਉਹਨਾਂ ਨੂੰ ਆਧੁਨਿਕ ਪ੍ਰਯੋਗਿਕ ਖਗੋਲਿਕੀ ਦਾ ਜਨਕ ਮੰਨਿਆ ਜਾਂਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ। ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਆਸਾਮ ਭਾਰਤ ਦਾ ਇੱਕ ਰਾਜ ਹੈ। ਇਹਦੀ ਰਾਜਧਾਨੀ ਦਿਸਪੁਰ ਹੈ ਜੋ ਕਿ ਗੁਹਾਟੀ ਸ਼ਹਿਰ ਦੇ ਨਗਰਪਾਲਿਕਾ ਖੇਤਰ ਵਿੱਚ ਆਉਂਦਾ ਹੈ। ਇਹ ਆਲੇ ਦੁਆਲਿਓਂ ਸੱਤ ਭੈਣ ਰਾਜਾਂ ਵਿੱਚੋਂ ਛੇ ਨਾਲ ਘਿਰਿਆ ਹੋਇਆ ਹੈ। ਅਸਾਮ, ਭਾਰਤ ਦਾ ਇੱਕੋ ਇੱਕ ਰਾਜ ਹੈ ਜਿਸ ਵਿੱਚ ਨਾਗਰਿਕਾਂ ਦੀ ਸ਼ਨਾਖ਼ਤ ਲਈ ਕੌਮੀ ਰਜਿਸਟਰ (ਐੱਨਆਰਸੀ) ਲਾਗੂ ਹੈ। ਇਸ ਦੇ ਤਹਿਤ ਪਹਿਲੀ ਰਜਿਸਟਰੇਸ਼ਨ 1951 ਦੀ ਕੌਮੀ ਮਰਦਮਸ਼ੁਮਾਰੀ ਸਮੇਂ ਹੋਈ ਸੀ। ਅਸਾਮ ਇਕੱਲਾ ਰਾਜ ਹੈ ਜਿਸ ਕੋਲ ਐਨਸੀਆਰ ਹੈ ਤੇ ਇਸ ਨੂੰ ਪਹਿਲੀ ਵਾਰ 1951 ਵਿੱਚ ਤਿਆਰ ਕੀਤਾ ਗਿਆ ਸੀ। ਅਸਮੀਯਾ ਅਤੇ ਬੰਗਾਲੀ ਅਸਾਮ ਵਿੱਚ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਹਨ।
ਅੰਗਰੇਜ਼ੀ ਜਾਂ ਅੰਗਰੇਜੀ (English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਵਗ਼ੈਰਾ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਾਨੀ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭੂਟਾਨ ਹਿਮਾਲਾ ਉੱਤੇ ਵਸਿਆ ਦੱਖਣ ਏਸ਼ੀਆ ਦਾ ਇੱਕ ਛੋਟਾ ਅਤੇ ਮਹੱਤਵਪੂਰਨ ਦੇਸ਼ ਹੈ। ਇਹ ਦੇਸ਼ ਚੀਨ (ਤਿੱਬਤ) ਅਤੇ ਭਾਰਤ ਦੇ ਵਿੱਚ ਸਥਿਤ ਹੈ। ਇਸ ਦੇਸ਼ ਦਾ ਮਕਾਮੀ ਨਾਮ ਦਰੁਕ ਯੂ ਹੈ, ਜਿਸਦਾ ਮਤਲਬ ਹੁੰਦਾ ਹੈ ਅਝਦਹਾ ਦਾ ਦੇਸ਼। ਇਹ ਦੇਸ਼ ਮੁੱਖ ਤੌਰ ਤੇ ਪਹਾੜੀ ਹੈ ਕੇਵਲ ਦੱਖਣ ਭਾਗ ਵਿੱਚ ਥੋੜ੍ਹੀ ਜਿਹੀ ਪੱਧਰੀ ਜ਼ਮੀਨ ਹੈ। ਭੁਟਾਨ ਦੇਸ਼ ਦਾ ਨਾਂਅ ਸੰਸਕ੍ਰਿਤ ਦੇ ਸ਼ਬਦ 'ਭੂਤਾਨ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਅਖ਼ੀਰ ਵਿੱਚ ਜਾਂ ਫਿਰ 'ਭੂ-ਉਤਾਨ', ਜਿਸ ਦਾ ਮਤਲਬ ਹੈ ਉੱਚੀ ਜਗ੍ਹਾ। ਪ੍ਰੰਤੂ ਕਈ ਲੋਕਾਂ ਦੇ ਵਿਚਾਰ ਵਿੱਚ ਇਹ ਨਾਂਅ ਸੰਸਕ੍ਰਿਤ ਦੇ ਅੱਖਰ 'ਭੂਤਿਆਸ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਵਸਨੀਕ। ਇਸ ਦੇ ਲੋਕ ਇਸ ਨੂੰ 'ਡਰੁਕਯੁਲ' ('ਡਰੁਕ' ਮਤਲਬ ਡਰੈਗਨ ਅਤੇ 'ਧੁਲ' ਮਤਲਬ ਧਰਤੀ) ਥੰਡਰ ਡਰੈਗਨ ਦੀ ਧਰਤੀ ਅਤੇ ਆਪਣੇ ਆਪ ਨੂੰ 'ਡਰੁਕਪਾ' ਕਹਿਲਾਉਂਦੇ ਹਨ। ਇਹ ਸੰਸਕ੍ਰਿਤਕ ਅਤੇ ਧਾਰਮਿਕ ਤੌਰ ਤੇ ਤਿੱਬਤ ਨਾਲ ਜੁੜਿਆ ਹੈ, ਲੇਕਿਨ ਭੂਗੋਲਿਕ ਅਤੇ ਰਾਜਨੀਤਕ ਪਰਿਸਥਿਤੀਆਂ ਦੇ ਮੱਦੇਨਜਰ ਵਰਤਮਾਨ ਵਿੱਚ ਇਹ ਦੇਸ਼ ਭਾਰਤ ਦੇ ਕਰੀਬ ਹੈ। ਭੂਟਾਨ ਖ਼ੂਬਸੂਰਤ ਹਰਿਆਵਲ ਭਰੀਆਂ ਪਹਾੜੀਆਂ ਵਾਲਾ ਛੋਟਾ ਜਿਹਾ ਦੇਸ਼ ਹੈ ਜਿਸ ਦੀ ਬੋਧੀ ਜੀਵਨ ਸ਼ੈਲੀ ਹੈ। ਉਹਨਾਂ ਦੀ ਜੀਵਨ ਸ਼ੈਲੀ ਉਹਨਾਂ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਵੀ ਦਰਸ਼ਾਉਂਦੀ ਹੈ। ਇਸ ਦੀ ਆਬਾਦੀ ਤਕਰੀਬਨ ਪੌਣੇ ਕੁ ਅੱਠ ਲੱਖ ਹੈ। ਭੂਟਾਨ ਚੀਨ ਵੱਲੋਂ ਤਿੱਬਤ ਨਾਲ, ਭਾਰਤ ਵੱਲੋਂ ਸਿਕਿਮ, ਪੱਛਮੀ ਬੰਗਾਲ, ਆਸਾਮ ਤੇ ਅਰੁਣਾਚਲ ਪ੍ਰਦੇਸ਼ ਨਾਲ ਲੱਗਦਾ ਹੈ। ਇਹ ਤਕਰੀਬਨ 47000 ਵਰਗ ਕਿਲੋਮੀਟਰ ਵਿੱਚ ਫੈਲਿਆ ਦੇਸ਼ ਹੈ। ਭੁਟਾਨ ਨਾਮਕ ਜੰਨਤ ਕੇਵਲ 300 ਕਿਲੋਮੀਟਰ ਲੰਬਾਈ ਵਿੱਚ ਅਤੇ 150 ਕਿਲੋਮੀਟਰ ਚੌੜਾਈ ਵਿੱਚ ਹੈ ਅਤੇ ਇਸ ਦਾ ਖੇਤਰਫਲ ਕੇਵਲ 46500 ਵਰਗ ਕਿਲੋਮੀਟਰ ਹੈ। ਭੁਟਾਨ ਦੀ ਕੁੱਲ ਜਨਸੰਖਿਆ ਸਾਲ 2015 ਦੀ ਜਨਵਰੀ ਮੁਤਾਬਕ 7,67,629 ਹੈ।
ਜੈਪੁਰ, ਭਾਰਤੀ ਸੂਬੇ ਰਾਜਸਥਾਨ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਸ ਸ਼ਹਿਰ ਦੀ ਸਥਾਪਨਾ 18 ਨਵੰਬਰ 1727 ਨੂੰ ਮਹਾਰਾਜਾ ਸਵਾਈ ਜੈ ਸਿੰਘ ਦੂਜਾ, ਜੋ ਕਿ ਅੰਬੇਰ ਦਾ ਸ਼ਾਸਕ ਸੀ, ਵੱਲੋਂ ਹੋਈ ਜਿਸ ਪਿੱਛੋਂ ਇਸ ਦਾ ਨਾਂ ਪਿਆ ਹੈ। ਇਸ ਦੀ ਅਜੋਕੀ ਅਬਾਦੀ ਲਗਭਗ 31 ਲੱਖ ਹੈ। ਇਸਨੂੰ ਗੁਲਾਬੀ ਸ਼ਹਿਰ ਅਤੇ ਭਾਰਤ ਦਾ ਪੈਰਿਸ ਵੀ ਕਿਹਾ ਜਾਂਦਾ ਹੈ। ਜੈਪੁਰ ਰਾਜਸਥਾਨ ਦਾ ਸੁੰਦਰ ਸ਼ਹਿਰ ਹੋਣ ਕਾਰਨ ਸੈਰ ਸ਼ਫ਼ਰ ਲਈ ਵੀ ਜਾਣਿਆ ਜਾਂਦਾ ਹੈ। ਜੈਪੁਰ ਭਾਰਤ ਦੇ ਪੁਰਾਤਨ ਸੱਭਿਆਚਾਰ ਦਾ ਗੜ੍ਹ ਹੈ। ਇੱਥੋਂ ਦੇ ਮਹਿਲਾਂ, ਕਿਲ੍ਹੇ ਅਤੇ ਆਰਟ ਗੈਲਰੀ ਵਿੱਚ ਰੱਖੀਆਂ ਪੁਰਾਤਨ ਵਸਤੂਆਂ ਤੋਂ ਉਸ ਸਮੇਂ ਦੇ ਰਾਜਿਆਂ ਅਤੇ ਆਮ ਲੋਕਾਂ ਦੀ ਜ਼ਿੰਦਗੀ ਬਾਰੇ ਸਹਿਜ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਬੋਲੀਵੀਆ, ਅਧਿਕਾਰਕ ਤੌਰ 'ਤੇ ਬੋਲੀਵੀਆ ਦਾ ਬਹੁ-ਕੌਮੀ ਮੁਲਕ (Spanish: Estado Plurinacional de Bolivia, ਕੇਚੂਆ: Bulivya Mamallaqta}}, ਆਈਮਾਰਾ: Wuliwya Suyu}}), ਦੱਖਣੀ ਅਮਰੀਕਾ ਦਾ ਇੱਕ ਘਿਰਿਆ ਹੋਇਆ ਦੇਸ਼ ਹੈ। ਇਸਦੀਆਂ ਹੱਦਾਂ ਉੱਤਰ ਅਤੇ ਪੂਰਬ ਵੱਲ ਬ੍ਰਾਜ਼ੀਲ, ਦੱਖਣ ਵੱਲ ਅਰਜਨਟੀਨਾ ਅਤੇ ਪੈਰਾਗੁਏ, ਦੱਖਣ-ਪੱਛਮ ਵੱਲ ਚਿਲੀ ਅਤੇ ਪੱਛਮ ਵੱਲ ਪੇਰੂ ਨਾਲ ਲੱਗਦੀਆਂ ਹਨ।
ਵੀਅਤਨਾਮੀ ਭਾਸ਼ਾ ਵੀਅਤਨਾਮ ਦੀ ਰਾਜਭਾਸ਼ਾ ਹੈ। ਜਦੋਂ ਵੀਅਤਨਾਮ ਫ਼ਰਾਂਸ ਦੀ ਬਸਤੀ ਸੀ ਤਦ ਇਹਨੂੰ ਅੰਨਾਮੀ (Annamese) ਕਿਹਾ ਜਾਂਦਾ ਸੀ। ਵੀਅਤਨਾਮ ਦੇ ਅੰਦਾਜ਼ਨ 7.6 ਕਰੋੜ ਲੋਕ (2009 ਤੱਕ) ਇਹ ਬੋਲੀ ਬੋਲਦੇ ਹਨ, ਇਹ ਵੀਅਤਨਾਮੀ (ਕਿਨਹ) ਲੋਕਾਂ ਦੀ ਮੂਲ ਭਾਸ਼ਾ ਹੈ, ਅਤੇ ਨਾਲ ਹੀ ਇਹ ਵੀਅਤਨਾਮ ਦੀਆਂ ਕਈ ਨਸਲੀ ਘੱਟ ਗਿਣਤੀਆਂ ਦੀ ਪਹਿਲੀ ਜਾਂ ਦੂਜੀ ਭਾਸ਼ਾ ਵੀ ਹੈ। ਵੀਅਤਨਾਮੀ ਪਰਵਾਸ ਅਤੇ ਸਭਿਆਚਾਰਕ ਪ੍ਰਭਾਵ ਦੇ ਨਤੀਜੇ ਵਜੋਂ, ਵੀਅਤਨਾਮੀ ਬੋਲਣ ਵਾਲੇ ਪੂਰੇ ਵਿਸ਼ਵ ਵਿੱਚ ਪਾਏ ਜਾਂਦੇ ਹਨ, ਖ਼ਾਸਕਰ ਪੂਰਬ ਅਤੇ ਦੱਖਣ-ਪੂਰਬੀ ਏਸ਼ੀਆ, ਉੱਤਰੀ ਅਮਰੀਕਾ, ਆਸਟਰੇਲੀਆ ਅਤੇ ਪੱਛਮੀ ਯੂਰਪ ਵਿੱਚ। ਵੀਅਤਨਾਮੀ ਨੂੰ ਅਧਿਕਾਰਤ ਤੌਰ 'ਤੇ ਚੈੱਕ ਗਣਰਾਜ ਵਿੱਚ ਘੱਟਗਿਣਤੀ ਭਾਸ਼ਾ ਵਜੋਂ ਮਾਨਤਾ ਦਿੱਤੀ ਗਈ ਹੈ। ਲਗਪਗ 30 ਲੱਖ ਵੀਅਤਨਾਮੀ ਬੋਲਣ ਵਾਲੇ ਯੂਐੱਸਏ ਵਿੱਚ ਰਹਿੰਦੇ ਹਨ। ਇਹ ਆਸਟਰੋ-ਏਸ਼ੀਆਈ ਪਰਵਾਰ ਦੀ ਭਾਸ਼ਾ ਹੈ। ਵੀਅਤਨਾਮੀ ਭਾਸ਼ਾ ਦੀ ਸਾਰੀ ਸ਼ਬਦਰਾਸ਼ੀ ਚੀਨੀ ਭਾਸ਼ਾ ਤੋਂ ਲਈ ਗਈ ਹੈ। ਇਹ ਉਂਜ ਹੀ ਹੈ ਜਿਵੇਂ ਯੂਰਪੀ ਭਾਸ਼ਾਵਾਂ ਨੇ ਲੈਟਿਨ ਅਤੇ ਯੂਨਾਨੀ ਭਾਸ਼ਾ ਤੋਂ ਸ਼ਬਦ ਸਵੀਕਾਰ ਕੀਤੇ ਹਨ ਉਸੇ ਤਰ੍ਹਾਂ ਵੀਅਤਨਾਮੀ ਭਾਸ਼ਾ ਨੇ ਚੀਨੀ ਭਾਸ਼ਾ ਤੋਂ ਮੁੱਖ ਤੌਰ ਤੇ ਅਮੂਰਤ ਵਿਚਾਰਾਂ ਨੂੰ ਵਿਅਕਤ ਕਰਨ ਵਾਲੇ ਸ਼ਬਦ ਉਧਾਰ ਲਏ ਹਨ। ਵੀਅਤਨਾਮੀ ਭਾਸ਼ਾ ਪਹਿਲਾਂ ਚੀਨੀ ਲਿਪੀ ਵਿੱਚ ਹੀ ਲਿਖੀ ਜਾਂਦੀ ਸੀ (ਵਧਾਈ ਹੋਈ ਚੀਨੀ ਲਿਪੀ ਵਿੱਚ) ਪਰ ਵਰਤਮਾਨ ਵਿੱਚ ਵੀਅਤਨਾਮੀ ਲਿਖਾਈ ਪੱਧਤੀ ਵਿੱਚ ਲੈਟਿਨ ਵਰਨਮਾਲਾ ਵਿੱਚ ਢਾਲ ਕੇ ਅਤੇ ਕੁੱਝ ਡਾਇਆਕਰਿਟਿਕਸ (diacritics) ਦਾ ਪ੍ਰਯੋਗ ਕਰ ਕੇ ਲਿਆ ਜਾਂਦਾ ਹੈ।
ਸੰਯੁਕਤ ਰਾਜ ਦੇ ਰਾਸ਼ਟਰਪਤੀਆਂ ਦੀ ਸੂਚੀ
ਸੰਯੁਕਤ ਰਾਜ ਦਾ ਰਾਸ਼ਟਰਪਤੀ ਰਾਜ ਦਾ ਮੁਖੀ ਅਤੇ ਸੰਯੁਕਤ ਰਾਜ ਦੀ ਸਰਕਾਰ ਦਾ ਮੁਖੀ ਹੁੰਦਾ ਹੈ, ਅਪ੍ਰਤੱਖ ਤੌਰ 'ਤੇ ਇਲੈਕਟੋਰਲ ਕਾਲਜ ਦੁਆਰਾ ਚਾਰ ਸਾਲਾਂ ਦੀ ਮਿਆਦ ਲਈ ਚੁਣਿਆ ਜਾਂਦਾ ਹੈ। ਅਹੁਦੇਦਾਰ ਸੰਘੀ ਸਰਕਾਰ ਦੀ ਕਾਰਜਕਾਰੀ ਸ਼ਾਖਾ ਦੀ ਅਗਵਾਈ ਕਰਦਾ ਹੈ ਅਤੇ ਸੰਯੁਕਤ ਰਾਜ ਦੀਆਂ ਆਰਮਡ ਫੋਰਸਿਜ਼ ਦਾ ਕਮਾਂਡਰ-ਇਨ-ਚੀਫ਼ ਹੈ। 1789 ਵਿੱਚ ਦਫ਼ਤਰ ਦੀ ਸਥਾਪਨਾ ਤੋਂ ਬਾਅਦ, 45 ਆਦਮੀਆਂ ਨੇ 46 ਪ੍ਰੈਜ਼ੀਡੈਂਸੀ ਵਿੱਚ ਸੇਵਾ ਕੀਤੀ ਹੈ। ਪਹਿਲੇ ਰਾਸ਼ਟਰਪਤੀ, ਜਾਰਜ ਵਾਸ਼ਿੰਗਟਨ ਨੇ ਇਲੈਕਟੋਰਲ ਕਾਲਜ ਦੀ ਸਰਬਸੰਮਤੀ ਨਾਲ ਵੋਟ ਜਿੱਤੀ। ਗਰੋਵਰ ਕਲੀਵਲੈਂਡ ਨੇ ਦੋ ਗੈਰ-ਲਗਾਤਾਰ ਕਾਰਜਕਾਲਾਂ ਦੀ ਸੇਵਾ ਕੀਤੀ ਅਤੇ ਇਸਲਈ ਸੰਯੁਕਤ ਰਾਜ ਦੇ 22ਵੇਂ ਅਤੇ 24ਵੇਂ ਰਾਸ਼ਟਰਪਤੀ ਵਜੋਂ ਗਿਣਿਆ ਜਾਂਦਾ ਹੈ, ਜਿਸ ਨਾਲ ਪ੍ਰੈਜ਼ੀਡੈਂਸੀ ਦੀ ਸੰਖਿਆ ਅਤੇ ਰਾਸ਼ਟਰਪਤੀ ਦੇ ਤੌਰ 'ਤੇ ਸੇਵਾ ਕਰਨ ਵਾਲੇ ਵਿਅਕਤੀਆਂ ਦੀ ਸੰਖਿਆ ਵਿੱਚ ਅੰਤਰ ਪੈਦਾ ਹੁੰਦਾ ਹੈ। ਮੌਜੂਦਾ ਰਾਸ਼ਟਰਪਤੀ ਜੋ ਬਾਈਡਨ ਹਨ।
ਜਰਮਨ (Deutsch ਡੋਇਚ) ਗਿਣਤੀ ਦੇ ਅਨੁਸਾਰ ਯੂਰਪ ਦੀ (ਰੂਸੀ ਨੂੰ ਛੱਡ ਕੇ) ਸਭ ਵਲੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਜਰਮਨੀ, ਸਵਿਟਜਰਲੈਂਡ ਅਤੇ ਆਸਟਰੀਆ ਦੀ ਮੁੱਖ ਅਤੇ ਰਾਜਭਾਸ਼ਾ ਹੈ। ਇਹ ਰੋਮਨ ਲਿਪੀ ਵਿੱਚ (ਕੁਝ ਹੋਰ ਵਾਧੂ ਚਿੰਨਾਂ ਨਾਲ) ਲਿਖੀ ਜਾਂਦੀ ਹੈ। ਇਹ ਹਿੰਦ-ਯੂਰੋਪੀ ਬੋਲੀ- ਪਰਵਾਰ ਵਿੱਚ ਜਰਮਨਿਕ ਸ਼ਾਖਾ ਵਿੱਚ ਆਉਂਦੀ ਹੈ। ਅੰਗਰੇਜ਼ੀ ਨਾਲ ਇਸਦਾ ਕਰੀਬੀ ਰਿਸ਼ਤਾ ਹੈ। ਲੇਕਿਨ ਰੋਮਨ ਲਿਪੀ ਦੇ ਅੱਖਰਾਂ ਦਾ ਇਸ ਦੀਆਂ ਧੁਨੀਆਂ ਦੇ ਨਾਲ ਮੇਲ ਅੰਗਰੇਜ਼ੀ ਦੇ ਮੁਕ਼ਾਬਲੇ ਕਿਤੇ ਬਿਹਤਰ ਹੈ। ਆਧੁਨਿਕ ਮਾਨਕੀਕ੍ਰਿਤ ਜਰਮਨ ਨੂੰ ਉੱਚ ਜਰਮਨ ਕਹਿੰਦੇ ਹਨ। ਜਰਮਨ ਭਾਸ਼ਾ ਭਾਰੋਪੀ ਪਰਵਾਰ ਦੇ ਜਰਮੇਨਿਕ ਵਰਗ ਦੀ ਭਾਸ਼ਾ, ਆਮ ਤੌਰ 'ਤੇ ਉੱਚ ਜਰਮਨ ਦਾ ਉਹ ਰੂਪ ਹੈ ਜੋ ਜਰਮਨੀ ਵਿੱਚ ਸਰਕਾਰੀ, ਸਿੱਖਿਆ, ਪ੍ਰੈਸ ਆਦਿ ਦਾ ਮਾਧਿਅਮ ਹੈ। ਇਹ ਆਸਟਰੀਆ ਵਿੱਚ ਵੀ ਬੋਲੀ ਜਾਂਦੀ ਹੈ। ਇਸਦਾ ਉਚਾਰਣ 1898 ਈ. ਦੇ ਇੱਕ ਕਮਿਸ਼ਨ ਦੁਆਰਾ ਨਿਸ਼ਚਿਤ ਹੈ। ਲਿਪੀ ਫਰਾਂਸੀਸੀ ਅਤੇ ਅੰਗਰੇਜ਼ੀ ਨਾਲ ਮਿਲਦੀ ਜੁਲਦੀ ਹੈ। ਰਤਮਾਨ ਜਰਮਨ ਦੇ ਸ਼ਬਦ ਦੇ ਸ਼ੁਰੂ ਵਿੱਚ ਅਘਾਤ ਹੋਣ ਉੱਤੇ ਕਾਕਲਿਅ ਸਪਰਸ਼ ਹਨ। ਤਾਨ (ਟੋਨ) ਅੰਗਰੇਜ਼ੀ ਵਰਗੀ ਹੈ। ਉਚਾਰਣ ਜਿਆਦਾ ਬਲਸ਼ਾਲੀ ਅਤੇ ਸ਼ਬਦਕਰਮ ਜਿਆਦਾ ਨਿਸ਼ਚਿਤ ਹੈ। ਦਾਰਸ਼ਨਕ ਅਤੇ ਵਿਗਿਆਨਕ ਸ਼ਬਦਾਵਲੀ ਨਾਲ ਪਰਿਪੂਰਣ ਹੈ। ਸ਼ਬਦਰਾਸ਼ੀ ਅਨੇਕ ਸਰੋਤਾਂ ਤੋਂ ਲਈ ਗਈ ਹੈ। ਉੱਚ ਜਰਮਨ, ਕੇਂਦਰ, ਉੱਤਰ ਅਤੇ ਦੱਖਣ ਵਿੱਚ ਬੋਲੀ ਜਾਣ ਵਾਲੀ ਆਪਣੀ ਪੱਛਮੀ ਸ਼ਾਖਾ (ਲਓ ਜਰਮਨ - ਫਰਿਜਿਅਨ, ਅੰਗਰੇਜ਼ੀ) ਤੋਂ ਲਗਭਗ ਛੇਵੀਂ ਸ਼ਤਾਬਦੀ ਵਿੱਚ ਵੱਖ ਹੋਣ ਲੱਗੀ ਸੀ। ਭਾਸ਼ਾ ਦੀ ਦ੍ਰਿਸ਼ਟੀ ਤੋਂ ਪ੍ਰਾਚੀਨ ਹਾਈ ਜਰਮਨ (750-1050), ਕੇਂਦਰੀ ਹਾਈ ਜਰਮਨ (1350 ਈ . ਤੱਕ), ਆਧੁਨਿ ਹਾਈ ਜਰਮਨ (1200 ਈ .
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਜੇਹਲਮ ਦਰਿਆ (ਉਰਦੂ: دریاۓ جہلم; ਸੰਸਕ੍ਰਿਤ: वितस्ता; ਕਸ਼ਮੀਰੀ: Vyeth; ਹਿੰਦੀ: झेलम)ਪੰਜਾਬ ਦਾ ਸਭ ਤੋਂ ਵੱਡਾ ਅਤੇ ਕੇਂਦਰੀ ਦਰਿਆ ਹੈ, ਜੋ ਕਿ ਜੇਹਲਮ ਸ਼ਹਿਰ ਵਿੱਚੋਂ ਦੀ ਗੁਜ਼ਰਦਾ ਹੈ। ਇਹ ਸਿੰਧ ਦਰਿਆ ਦਾ ਸਹਾਇਕ ਦਰਿਆ ਹੈ। ਇਸ ਨੂੰ ਵੈਦਿਕ ਸੱਭਿਅਤਾ ਦੌਰਾਨ ਭਾਰਤੀਆ ਵਲੋਂ ਵੀਤਾਸਤਾ ਅਤੇ ਗਰੀਕਾਂ ਵਲੋਂ ਹਏਡਾਪੀਸ ਕਿਹਾ ਜਾਦਾ ਸੀ। ਐਲਗਜੈਂਡਰ ਮਹਾਨ ਨੇ ਇਸ ਜੇਹਲਮ ਦਰਿਆ ਨੂੰ 326 ਈ.ਪੂ ਵਿੱਚ ਪੋਰਸ ਨੂੰ ਹਾਈਡਪਸ ਦੀ ਲੜਾਈ ਹਰਾਉਣ ਲਈ ਪਾਰ ਕੀਤਾ। ਉਸ ਨੇ ਦਰਿਆ ਦੇ ਕੰਢੇ ਉੱਤੇ ਸ਼ਹੈਰ ਵਸਾਇਆ, ਜਿਸ ਦਾ ਨਾਂ ਬੁਕੀਫਾਲਾ, ਆਪਣੇ ਪਰਸਿੱਧ ਘੋੜੇ ਬੁਕੀਫਲਿਸ ਦੇ ਨਾਂ ਉੱਤੇ ਰੱਖਿਆ, ਜਿਸ ਨੂੰ ਇੱਥੇ ਦੱਬਿਆ ਗਿਆ ਸੀ। ਇਹ ਮੰਨਿਆ ਜਾਦਾ ਹੈ ਕਿ ਇਹ ਘਟਨਾ ਮੌਜੂਦਾ ਜੇਹਲਮ ਸ਼ਹਿਰ ਦੇ ਨੇੜੇ ਤੇੜੇ ਕਿਤੇ ਹੋਈ ਸੀ।
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ। ਯੂਰਪੀ ਸੰਘ ਮੈਂਬਰ ਰਾਸ਼ਟਰੋਂ ਨੂੰ ਏਕਲ ਬਾਜ਼ਾਰ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਇਸਦੇ ਕਨੂੰਨ ਸਾਰੇ ਮੈਂਬਰ ਰਾਸ਼ਟਰੋਂ ਉੱਤੇ ਲਾਗੂ ਹੁੰਦਾ ਹੈ ਜੋ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦੀ ਚਾਰ ਤਰ੍ਹਾਂ ਦੀਸਵਤੰਤਰਤਾਵਾਂਸੁਨਿਸਚਿਤ ਕਰਦਾ ਹੈ: - ਲੋਕਾਂ, ਸਾਮਾਨ, ਸੇਵਾਵਾਂ ਅਤੇ ਪੂਂਜੀ ਦਾ ਆਜਾਦ ਲੈਣਾ-ਪ੍ਰਦਾਨ.
ਸੀਰੀਆ (ਅਰਬੀ: سوريّة Sūrriya ਜਾਂ Sūrya), ਆਧਿਕਾਰਿਕ ਤੌਰ ਤੇ ਸੀਰੀਆਈ ਅਰਬ ਗਣਰਾਜ (ਅਰਬੀ: الجمهورية العربية السورية), ਦੱਖਣ-ਪੱਛਮ ਏਸ਼ੀਆ ਦਾ ਇੱਕ ਰਾਸ਼ਟਰ ਹੈ। ਇਸਦੇ ਪੂਰਵ ਵਿੱਚ ਲੇਬਨਾਨ ਅਤੇ ਭੂ-ਮੱਧ ਸਾਗਰ, ਦੱਖਣ-ਪੱਛਮ ਵਿੱਚ ਇਸਰਾਈਲ, ਦੱਖਣ ਵਿੱਚ ਜਾਰਡਨ, ਪੂਰਬ ਵਿੱਚ ਇਰਾਕ ਅਤੇ ਉਤਰ ਵਿੱਚ ਤੁਰਕੀ ਹੈ। ਇਸਰਾਈਲ ਅਤੇ ਇਰਾਕ ਦੇ ਵਿੱਚ ਸਥਿਤ ਹੋਣ ਦੇ ਕਾਰਨ ਇਹ ਮਧ–ਪੂਰਬ ਦਾ ਇੱਕ ਮਹੱਤਵਪੂਰਣ ਦੇਸ਼ ਹੈ। ਇਸਦੀ ਰਾਜਧਾਨੀ ਦਮਿਸ਼ਕ ਹੈ ਜੋ ਉਂਮਇਦ ਖਿਲਾਫਤ ਅਤੇ ਮਾਮਲੁਕ ਸਾਮਰਾਜ ਦੀ ਰਾਜਧਾਨੀ ਰਹਿ ਚੁੱਕਿਆ ਹੈ।
ਜੈਵਿਕ ਖੇਤੀ ਜਾਂ ਕੁਦਰਤੀ ਖੇਤੀ (ਅੰਗਰੇਜ਼ੀ: Organic farming) ਖੇਤੀ ਦੀ ਉਸ ਢੰਗ ਨੂੰ ਆਖਦੇ ਹਨ ਜਿਸ ਵਿੱਚ ਜੈਵਿਕ ਜਾਂ ਕੁਦਰਤੀ ਖਾਦਾਂ, ਹਰੀਆਂ ਖਾਦਾਂ ਅਤੇ ਕੁਦਰਤੀ ਢੰਗ ਨਾਲ਼ ਤਿਆਰ ਕੀਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ। ਜੈਵਿਕ ਜਾਂ ਕੁਦਰਤੀ ਖਾਦਾਂ ਵਿੱਚ ਕੰਪੋਸਟ ਖਾਦ, ਮੁਰਗ਼ੀਆਂ ਦੀ ਖਾਦ ਅਤੇ ਰੂੜੀ ਦੀ ਖਾਦ ਸ਼ਾਮਿਲ ਹਨ ਅਤੇ ਹਰੀ ਖਾਦ ਕਿਸੇ ਫ਼ਸਲ ਦੇ ਹਰੇ ਮਾਦੇ ਨੂੰ ਜ਼ਮੀਨ ਵਿੱਚ ਵਾਹ ਜਾਂ ਦੱਬ ਦੇਣ ਨਾਲ਼ ਤਿਆਰ ਹੁੰਦੀ ਹੈ। ਆਮ ਤੌਰ ’ਤੇ ਜੰਤਰ ਜਾਂ ਢੈਂਚਾ, ਗਵਾਰਾ, ਮੂੰਗੀ ਅਤੇ ਰਵਾਂਹ ਆਦਿ ਫਲੀਦਾਰ ਫ਼ਸਲਾਂ ਦੀ ਵਰਤੋਂ ਹਰੀ ਖਾਦ ਵਜੋਂ ਕੀਤੀ ਜਾਂਦੀ ਹੈ। ਇਸ ਰਸਾਇਣਕ ਖਾਦਾਂ, ਕੀਟਨਾਸ਼ਕਾਂ ਆਦਿ ਦੀ ਵਰਤੋਂ ਨਹੀਂ ਕੀਤੀ ਜਾਂਦੀ ਜਾਂ ਨਾ ਦੇ ਬਰਾਬਰ ਕੀਤੀ ਜਾਂਦੀ ਹੈ। ਇਸ ਦੇ ਤਹਿਤ ਸਬਜ਼ੀਆਂ, ਫਲਾਂ, ਅਨਾਜ ਇਤਿਆਦਿ ਦੀ ਕਾਸ਼ਤ ਕੀਤੀ ਜਾਂਦੀ ਹੈ। ਕੁਦਰਤੀ ਖੇਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਾਲ 2006 ਵਿੱਚ ਆਰਗੈਨਿਕ ਫ਼ਾਰਮਿੰਗ ਕੌਂਸਲ ਆੱਫ਼ ਪੰਜਾਬ ਕਾਇਮ ਕੀਤੀ ਗਈ ਜੋ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਟ੍ਰੇਨਿੰਗ ਵੀ ਦਿੰਦੀ ਹੈ ਅਤੇ ਉਹਨਾਂ ਦੇ ਖੇਤਾਂ ਨੂੰ ਜੈਵਿਕ ਖੇਤਾਂ ਵਜੋਂ ਰਜਿਸਟਰ ਵੀ ਕਰਦੀ ਹੈ। ਜੈਵਿਕ ਖੇਤੀ ਇੱਕ ਬਦਲਵੀਂ ਖੇਤੀ ਪ੍ਰਣਾਲੀ ਹੈ ਜੋ 20 ਵੀਂ ਸਦੀ ਦੇ ਸ਼ੁਰੂ ਵਿੱਚ ਤੇਜ਼ੀ ਨਾਲ ਬਦਲਣ ਵਾਲੇ ਖੇਤੀਬਾੜੀ ਅਮਲ ਦੇ ਪ੍ਰਤੀਕਰਮ ਵਜੋਂ ਪੈਦਾ ਹੋਈ ਸੀ। ਅੱਜ ਕਈ ਜੈਵਿਕ ਖੇਤੀਬਾੜੀ ਸੰਗਠਨਾਂ ਦੁਆਰਾ ਆਰਗੈਨਿਕ ਖੇਤੀ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ। ਇਹ ਜੈਵਿਕ ਮੂਲ ਦੇ ਖਾਦਾਂ ਤੇ ਨਿਰਭਰ ਕਰਦਾ ਹੈ ਜਿਵੇਂ ਕਿ ਖਾਦ, ਖਾਦ, ਹਰੀ ਦੇ ਖਾਦ ਅਤੇ ਹੱਡੀਆਂ ਦਾ ਭੋਜਨ ਅਤੇ ਥਾਵਾਂ ਜਿਵੇਂ ਕਿ ਫਸਲ ਰੋਟੇਸ਼ਨ ਅਤੇ ਸਾਥੀ ਪੌਦੇ ਜੀਵ ਵਿਗਿਆਨਕ ਪੈਸਟ ਕੰਟਰੋਲ, ਮਿਕਸਡ ਫਾਰਪਿੰਗ ਅਤੇ ਕੀੜੇ ਜਾਨਵਰਾਂ ਦੇ ਪਾਲਣ-ਪੋਸਣ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਆਮ ਤੌਰ 'ਤੇ, ਜੈਵਿਕ ਮਿਆਰਾਂ ਨੂੰ ਸਧਾਰਨ ਤੌਰ 'ਤੇ ਪੈਦਾ ਹੋਣ ਵਾਲੇ ਪਦਾਰਥਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਲਈ ਤਿਆਰ ਕੀਤਾ ਜਾਂਦਾ ਹੈ ਜਦੋਂ ਕਿ ਸਿੰਥੈਟਿਕ ਪਦਾਰਥਾਂ ਨੂੰ ਮਨਜ਼ੂਰ ਜਾਂ ਸਖ਼ਤੀ ਨਾਲ ਸੀਮਿਤ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਕੁਦਰਤੀ ਤੌਰ 'ਤੇ ਕੀੜੇਮਾਰ ਦਵਾਈਆਂ ਜਿਵੇਂ ਕਿ ਪਾਈਰੇਥ੍ਰਿਨ ਅਤੇ ਰੋਟਿਨੋਨ ਦੀ ਇਜਾਜ਼ਤ ਹੁੰਦੀ ਹੈ, ਜਦੋਂ ਕਿ ਸਿੰਥੈਟਿਕ ਖਾਦਾਂ ਅਤੇ ਕੀਟਨਾਸ਼ਕਾਂ ਨੂੰ ਆਮ ਤੌਰ 'ਤੇ ਮਨਾਹੀ ਹੁੰਦੀ ਹੈ। ਸਿੰਥੈਟਿਕ ਪਦਾਰਥ ਜਿਹਨਾਂ ਦੀ ਇਜਾਜ਼ਤ ਹੈ, ਉਦਾਹਰਣ ਵਜੋਂ, ਪਿੱਤਲ ਸੈਲਫੇਟ, ਤੱਤਕ੍ਰਿਤ ਸਲਫਰ ਅਤੇ ਇਵੇਰਮੈਕਟਿਨ। ਜੀਵਨੀ ਤੌਰ 'ਤੇ ਸੋਧੇ ਹੋਏ ਜੀਵਾਣੂ, ਨੈਨੋਮੋਟਰਾਈਰੀਅਸ, ਮਨੁੱਖੀ ਸੀਵੇਜ ਸਲੱਜ, ਪੌਦਾ ਵਿਕਾਸ ਰੈਗੂਲੇਟਰਜ਼, ਹਾਰਮੋਨਸ, ਅਤੇ ਪਸ਼ੂ ਪਾਲਣ ਦੇ ਪੇਂਡੂ ਖੇਤਰਾਂ ਵਿੱਚ ਐਂਟੀਬਾਇਟਿਕ ਦੀ ਵਰਤੋਂ ਨੂੰ ਮਨਾਹੀ ਹੈ। ਜੈਵਿਕ ਖੇਤੀ ਦੇ ਸਮਰਥਨ ਦੀ ਵਜ੍ਹਾ ਵਿੱਚ ਸਥਿਰਤਾ, ਖੁੱਲ੍ਹਣ, ਸਵੈ-ਸੰਤੋਖਤਾ, ਖੁਦਮੁਖਤਿਆਰੀ / ਸੁਤੰਤਰਤਾ, ਸਿਹਤ, ਖੁਰਾਕ ਸੁਰੱਖਿਆ ਅਤੇ ਖਾਣੇ ਦੀ ਸੁਰੱਖਿਆ ਵਿੱਚ ਅਸਲ ਜਾਂ ਵਾਜਬ ਲਾਭ ਸ਼ਾਮਲ ਹਨ, ਹਾਲਾਂਕਿ ਧਾਰਣਾ ਅਤੇ ਅਸਲੀਅਤ ਦੇ ਵਿਚਕਾਰ ਮੇਲ ਨੂੰ ਲਗਾਤਾਰ ਚੁਣੌਤੀ ਦਿੱਤੀ ਜਾਂਦੀ ਹੈ। ਜੈਵਿਕ ਖੇਤੀਬਾੜੀ ਦੇ ਢੰਗਾਂ ਨੂੰ ਕੌਮਾਂਤਰੀ ਪੱਧਰ 'ਤੇ ਨਿਯੰਤ੍ਰਿਤ ਕੀਤਾ ਜਾਂਦਾ ਹੈ ਅਤੇ ਕਾਨੂੰਨੀ ਤੌਰ' ਤੇ ਬਹੁਤ ਸਾਰੇ ਦੇਸ਼ਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ, ਜੋ ਇੰਟਰਨੈਸ਼ਨਲ ਫੈਡਰੇਸ਼ਨ ਆਫ ਓਨੈਗੈਨਿਕ ਐਗਰੀਕਲਚਰ ਮੂਵਮੈਂਟਸ (ਆਈਓਐਫਐਮ) ਵੱਲੋਂ ਸਥਾਪਤ ਮਿਆਰਾਂ 'ਤੇ ਅਧਾਰਿਤ ਹੈ, ਜੋ ਕਿ 1972 ਵਿੱਚ ਸਥਾਪਿਤ ਕੀਤੀਆਂ ਗਈਆਂ ਜੈਵਿਕ ਖੇਤੀ ਸੰਸਥਾਵਾਂ ਲਈ ਕੌਮਾਂਤਰੀ ਛਤਰੀ ਸੰਸਥਾ ਹੈ, ਜਿਵੇਂ: an integrated farming system that strives for sustainability, the enhancement of soil fertility and biological diversity whilst, with rare exceptions, prohibiting synthetic pesticides, antibiotics, synthetic fertilizers, genetically modified organisms, and growth hormones.
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਜਪਾਨ (ਜਪਾਨੀ: 日本 ਜਾਂ 日本国, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੋ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜ੍ਹਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ 6852 ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸ ਦੇ ਸਭ ਤੋ ਵੱਡੇ 4 ਟਾਪੂ ਹਨ ਜੋ ਇਸ ਦੇ ਥਲ ਭਾਗ ਦਾ 97% ਹਿੱਸਾ ਹਨ। ਇਸ ਦੀ ਆਬਾਦੀ 12 ਕਰੋੜ 80 ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਬਰਾਕ ਹੁਸੈਨ ਓਬਾਮਾ (ਜਨਮ 4 ਅਗਸਤ 1961) ਇੱਕ ਅਮਰੀਕੀ ਸਿਆਸਤਦਾਨ ਅਤੇ ਰਾਜਨੇਤਾ ਹਨ ਜਿਨ੍ਹਾ ਨੇ ਸੰਯੁਕਤ ਰਾਜ ਦੇ 44ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਉਹ ਪਹਿਲੇ ਅਫਰੀਕੀ-ਅਮਰੀਕੀ ਮੂਲ ਦੇ ਸਖਸ਼ ਸਨ ਜਿਹਨਾਂ ਨੇ ਇਸ ਤਰ੍ਹਾਂ ਦਾ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਇਲੀਨੋਇਸ ਵਿੱਚ ਜਨਵਰੀ 1997 ਤੋਂ ਨਵੰਬਰ 2004 ਤੱਕ ਸੈਨੇਟਰ ਦੇ ਪਦ 'ਤੇ ਰਹੇ ਅਤੇ ਬਾਅਦ ਵਿੱਚ ਉਹ ਇਲੀਨੋਇਸ ਤੋਂ ਅਮਰੀਕੀ ਸੈਨੇਟਰ ਰਹੇ ਅਤੇ ਬਾਅਦ ਵਿੱਚ ਰਾਸ਼ਤਰਪਤੀ ਦੀ ਚੋਣਾਂ ਦੀ ਜਿੱਤ ਤੋਂ ਬਾਅਦ ਉਹਨਾਂ ਨੇ ਇਸ ਪਦਵੀ ਤੋਂ ਅਸਤੀਫਾ ਦੇ ਦਿੱਤਾ।
ਪੈਰਿਸ (ਫਰਾਂਸੀਸੀ:Paris) ਫਰਾਂਸ ਦਾ ਇੱਕ ਸੁੰਦਰ ਸ਼ਹਿਰ ਅਤੇ ਰਾਜਧਾਨੀ ਹੈ। ਇਹ ਉੱਤਰੀ ਫ੍ਰਾਂਸ ਵਿੱਚ,ਸੈਨ ਨਦੀ ਦੇ ਕਿਨਾਰੇ, ਈਲ-ਡ-ਫ੍ਰਾਂਸ (Ile-de-France) ਕਹੇ ਜਾਣ ਵਾਲੇ ਖੇਤਰ ਵਿੱਚ ਵਸਿਆ ਹੋਇਆ ਹੈ। ਇਸ ਵਿੱਚ ਫਰਾਂਸਿਸੀ ਭਾਸ਼ਾ ਭਾਸ਼ਾ ਬੋਲੀ ਜਾਂਦੀ ਹੈ। ਇਸ ਦੀ ਅਨੁਮਾਨਿਤ ਜਨਸੰਖਿਆ 2,193,031 (ਜਨਵਰੀ 2007) ਹੈ। ਪੈਰਿਸ (ਫਰਾਂਸਿਸੀ ਉਚਾਰਣ: ਪਾਰੀ) ਫ਼ਰਾਂਸ ਦਾ ਸਭ ਤੋਂ ਪ੍ਰਸਿੱਧ ਨਗਰ ਅਤੇ ਉਸਦੀ ਰਾਜਧਾਨੀ ਹੈ। ਇਹਨਾਂ ਹੀ ਨਹੀਂ, ਇਸਨੂੰ ਦੁਨੀਆ ਦੇ ਸਭ ਤੋਂ ਸੁੰਦਰ ਨਗਰਾਂ ਵਿੱਚੋਂ ਇੱਕ ਅਤੇ ਦੁਨੀਆ ਦੀ ਫ਼ੈਸ਼ਨ ਅਤੇ ਗਲੈਮਰ ਰਾਜਧਾਨੀ ਮੰਨਿਆ ਜਾਂਦਾ ਹੈ। ਇੱਥੇ ਉੱਤੇ ਦੁਨੀਆ ਦੀ ਸਭ ਤੋਂ ਪ੍ਰਸਿੱਧ ਅੱਟਾਲਿਕਾ ਆਈਫਾਲ ਟਾਵਰ (ਫਰਾਂਸਿਸੀ: Tour Eiffel ਤੂਰ ਏਫੀਲ) ਸਥਿਤ ਹੈ। ਪੈਰਿਸ ਸ਼ੁਮਾਲ ਵੁਸਤੀ ਫ਼ਰਾਂਸ ਵਿੱਚ ਦਰਯਾਐ ਸੇਨ ਦੇ ਕੰਡੇ ਵਾਸਿਆ ਇੱਕ ਸ਼ਹਿਰ ਹੈ ਜੋ ਬਲਹਾਜ ਆਬਾਦੀ ਮੁਲਕ ਦਾ ਸਭ ਵਲੋਂ ਬਹੁਤ ਸ਼ਹਿਰ ਅਤੇ ਦਾਰੁਲਹਕੂਮਤ ਹੈ। ਸ਼ਹਿਰ, ਜਿਸ ਦੀ ਇੰਤੀਜਾਮੀ ਸਰਹਦੇਂ 1860ਏ ਵਲੋਂ ਤਬਦੀਲ ਨਹੀਂ ਹੋਈ, ਦੀ ਕੁਲ ਆਬਾਦੀ 2,203,817 (ਜਨਵਰੀ 2006) ਹੈ ਜਦੋਂ ਕਿ ਅਮ ਏਲਬਲਦ ਦੇ ਇਲਾਕੇ ਦੀ ਕੁਲ ਆਬਾਦੀ 11,769,433 (ਜਨਵਰੀ 2006ਏ) ਹੈ ਅਤੇ ਇਸ ਤਰ੍ਹਾਂ ਇਹ ਯੂਰੋਪ ਦੇ ਵੱਡੇ ਅਮ ਏਲਬਲਦ ਵਿੱਚੋਂ ਇੱਕ ਹੈ। ਗੁਜਸ਼ਤਾ ਦੋ ਹਜ਼ਾਰ ਸਾਲਾਂ ਵਲੋਂ ਕਾਇਮ ਇਹ ਅਹਿਮ ਸ਼ਹਿਰ ਅੱਜ ਦੁਨੀਆ ਦਾ ਅਹਿਮ ਕਾਰੋਬਾਰੀ ਅਤੇ ਸਕਾਫਤੀ ਮਰਕਜ ਹੈ ਅਤੇ ਆਲਮੀ ਸਿਆ ਸਿਆਤ, ਗਿਆਨ, ਤਫਰੀਹ, ਅਬਲਾਗ, ਫੈਸ਼ਨ, ਅਲਵਮ ਅਤੇ ਫਨੂਨ ਉੱਤੇ ਇਸ ਦੇ ਗਹਿਰੇ ਅਸਰਾਤ ਹਨ ਅਤੇ ਜੋ ਉਸਨੂੰ ਵੱਡੇ ਆਲਮੀ ਸ਼ਹਿਰਾਂ ਵਿੱਚੋਂ ਇੱਕ ਬਣਾਉਂਦੇ ਹਨ। ਪੈਰਿਸ ਸ਼ਹਿਰ ਅਤੇ ਪੈਰਿਸ ਖਿੱਤਾ ਫ਼ਰਾਂਸ ਦੀ ਕੁਲ ਜੀ ਡੀ ਪੀ ਦਾ ਇੱਕ ਚੌਥਾਈ ਪੈਦਾ ਕਰਦਾ ਹੈ ਜੋ 2007ਏ ਦੇ ਮੁਤਾਬਕ 533 . 6 ਅਰਬ ੀਵਰਓ - (731 .
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਵੈਟੀਕਨ (ਇਤਾਲਵੀ: Vaticano) ਯੂਰਪ ਵਿੱਚ ਸਥਿਤ ਇੱਕ ਦੇਸ਼ ਹੈ, ਇਹ ਦੇਸ਼ ਚਾਰੇ ਪਾਸਿਆਂ ਤੋਂ ਇਟਲੀ ਦੀ ਰਾਜਧਾਨੀ ਰੋਮ ਨਾਲ ਘਿਰਿਆ ਹੋਇਆ ਹੈ। ਇਸਦੀ ਰਾਜਭਾਸ਼ਾ ਇਤਾਲਵੀ ਹੈ। ਵੈਟੀਕਨ 1929 ਵਿੱਚ ਲੈਟਰਨ ਸੰਧੀ ਦੁਆਰਾ ਇਟਲੀ ਤੋਂ ਆਜ਼ਾਦੀ ਹਾਸਿਲ ਕਰਕੇ ਇੱਕ ਆਜ਼ਾਦ ਦੇਸ਼ ਬਣਿਆ। 120 ਏਕੜ ਰਕਬੇ ਅਤੇ ਕੁਲ 825 ਲੋਕਾਂ ਦੀ ਆਬਾਦੀ ਨਾਲ ਇਹ ਰਕਬੇ ਅਤੇ ਆਬਾਦੀ ਦੋਹਾਂ ਪੱਖੋ ਦੁਨਿਆਂ ਦਾ ਸਭ ਤੋਂ ਛੋਟਾ ਦੇਸ਼ ਹੈ। ਵੈਟੀਕਨ ਇੱਕ ਧਰਮ‐ਅਧਾਰਿਤ ਦੇਸ਼ ਹੈ ਈਸਾਈ ਧਰਮ ਦੀ ਪ੍ਰਮੁੱਖ ਸੰਪਰਦਾ ਰੋਮਨ ਕੈਥੋਲਿਕ ਗਿਰਜਾਘਰ ਦਾ ਇਹ ਕੇਂਦਰ ਹੈ ਅਤੇ ਇਸ ਸੰਪਰਦਾ ਦੇ ਸਰਬ‐ਉਚ ਧਰਮਗੁਰੂ ਪੋਪ ਦਾ ਨਿਵਾਸ ਵੀ ਇੱਥੇ ਹੀ ਹੈ ਅਤੇ ਪੋਪ ਹੀ ਵੈਟੀਕਨ ਉੱਤੇ ਸ਼ਾਸਨ ਕਰਦੇ ਹਨ।
ਨੰਦ ਲਾਲ ਨੂਰਪੁਰੀ (1906-13 ਮਈ 1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੀ। ਉਸ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਉਮਰ ਖ਼ੱਯਾਮ (18 ਮਈ 1048 – 4 ਦਸੰਬਰ 1131)ਫ਼ਾਰਸੀ ਸਾਹਿਤਕਾਰ, ਹਿਸਾਬਦਾਨ, ਖਗੋਲਸ਼ਾਸਤਰੀ ਅਤੇ ਫ਼ਿਲਾਸਫਰ ਸੀ। ਉਹਨਾਂ ਨੇ ਇਸਲਾਮੀ ਜੋਤਿਸ਼ ਨੂੰ ਇੱਕ ਨਵੀਂ ਪਹਿਚਾਣ ਦਿੱਤੀ ਅਤੇ ਇਸਦੇ ਸੁਧਾਰਾਂ ਦੇ ਕਾਰਨ ਸੁਲਤਾਨ ਮਲਿਕਸ਼ਾਹ ਦਾ ਪਤਰਾ (ਤਾਰੀਖ਼-ਏ-ਮਲਿਕਸ਼ਾਹੀ), ਜਲਾਲੀ ਸੰਵਤ ਦਾ ਚਲਨ ਹੋਇਆ। ਉਹਨਾਂ ਦੀਆਂ ਰੁਬਾਈਆਂ (ਚਾਰ ਲਾਈਨਾ ਵਿੱਚ ਲਿਖੀ ਇੱਕ ਕਿਸਮ ਦੀ ਕਵਿਤਾ) ਨੂੰ ਦੁਨੀਆ ਪੱਧਰ ਤੇ ਮਸ਼ਹੂਰ ਕਰਨ ਵਿੱਚ ਅੰਗਰੇਜ਼ੀ ਕਵੀ ਐਡਵਰਡ ਫਿਜਜੇਰਾਲਡ ਦਾ ਵੱਡਾ ਯੋਗਦਾਨ ਰਿਹਾ ਹੈ।
ਮਿਆਂਮਾਰ ਜਾਂ ਬਰਮਾ ਏਸ਼ੀਆ ਦਾ ਇੱਕ ਦੇਸ਼ ਹੈ। ਇਸ ਦਾ ਭਾਰਤੀ ਨਾਮ 'ਬਰਹਮਦੇਸ਼' ਹੈ। ਇਸ ਦਾ ਪੁਰਾਣਾ ਅੰਗਰੇਜ਼ੀ ਨਾਮ ਬਰਮਾ ਸੀ ਜੋ ਇੱਥੇ ਦੇ ਸਭ ਤੋਂ ਜਿਆਦਾ ਮਾਤਰਾ ਵਿੱਚ ਆਬਾਦ ਨਸਲ ਬਰਮੀ ਦੇ ਨਾਮ ਉੱਤੇ ਰੱਖਿਆ ਗਿਆ ਸੀ। ਇਸ ਦੇ ਉੱਤਰ ਵਿੱਚ ਚੀਨ, ਪੱਛਮ ਵਿੱਚ ਭਾਰਤ, ਬੰਗਲਾਦੇਸ਼, ਹਿੰਦ ਮਹਾਸਾਗਰ ਅਤੇ ਦੱਖਣ, ਪੂਰਬ ਦੀ ਦਿਸ਼ਾ ਵਿੱਚ ਇੰਡੋਨੇਸ਼ੀਆ ਦੇਸ਼ ਸਥਿਤ ਹਨ। ਇਹ ਭਾਰਤ ਅਤੇ ਚੀਨ ਦੇ ਵਿੱਚ ਇੱਕ ਰੋਕਣ ਵਾਲਾ ਰਾਜ ਦਾ ਵੀ ਕੰਮ ਕਰਦਾ ਹੈ। ਇਸ ਦੀ ਰਾਜਧਾਨੀ ਨੇਪੀਡੋ ਅਤੇ ਸਭ ਤੋਂ ਵੱਡਾ ਸ਼ਹਿਰ ਦੇਸ਼ ਦੀ ਪੂਰਵ ਰਾਜਧਾਨੀ ਯਾਂਗੂਨ ਹੈ, ਜਿਸਦਾ ਪਹਿਲਾ ਨਾਮ ਰੰਗੂਨ ਸੀ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਾਰਤੀ ਰੇਲ ਏਸ਼ੀਆ ਦਾ ਸਭ ਤੋਂ ਵੱਡਾ ਰੇਲ ਜ਼ਾਲਕਾਰਜ (ਨੈੱਟਵਰਕ) ਹੈ ਅਤੇ ਇੱਕੋ ਪ੍ਰਬੰਧਨ ਦੇ ਅਧੀਨ ਇਹ ਸੰਸਾਰ ਦਾ ਦੂਜਾ ਸਭ ਤੋਂ ਵੱਡਾ ਰੇਲ ਜ਼ਾਲਕਾਰਜ ਹੈ। ਇਹ 150 ਸਾਲਾਂ ਤੋਂ ਵੀ ਜਿਆਦਾ ਸਮਾਂ ਤੱਕ ਭਾਰਤ ਦੇ ਯਾਤਾਯਾਤ(ਟਰਾਂਸਪੋਰਟ) ਖੇਤਰ ਦਾ ਮੁੱਖ ਸੰਘਟਕ ਰਿਹਾ ਹੈ। ਇਹ ਸੰਸਾਰ ਦਾ ਸਭ ਤੋਂ ਵੱਡਾ ਨਯੋਕਤਾ ਹੈ, ਇਸਦੇ 16 ਲੱਖ ਤੋਂ ਵੀ ਜ਼ਿਆਦਾ ਕਰਮਚਾਰੀ ਹਨ। ਇਹ ਨਾ ਕੇਵਲ ਦੇਸ਼ ਦੀਆਂ ਮੂਲ ਸੰਰਚਨਾਤਮਕ ਜਰੂਰਤਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਸਗੋਂ ਬਿਖਰੇ ਹੋਏ ਖੇਤਰਾਂ ਨੂੰ ਇਕੱਠੇ ਜੋੜਨ ਵਿੱਚ ਅਤੇ ਦੇਸ਼ ਦੀ ਰਾਸ਼ਟਰੀ ਅਖੰਡਤਾ ਦਾ ਵੀ ਸੰਵਰਧਨ ਕਰਦਾ ਹੈ। ਰਾਸ਼ਟਰੀ ਸੰਕਟਕਾਲ ਹਾਲਤ ਦੇ ਦੌਰਾਨ ਸੰਕਟ-ਗ੍ਰਸਤ ਖੇਤਰਾਂ ਵਿੱਚ ਰਾਹਤ ਸਮੱਗਰੀ ਪਹੁੰਚਾਉਣ ਵਿੱਚ ਭਾਰਤੀ ਰੇਲਵੇ ਮੋਹਰੀ ਰਿਹਾ ਹੈ। ਅਰਥਵਿਵਸਥਾ ਵਿੱਚ ਅੰਤਰਦੇਸ਼ੀ ਯਾਤਾਯਾਤ ਦਾ ਰੇਲ ਮੁੱਖ ਮਾਧਿਅਮ ਹੈ। ਇਹ ਊਰਜਾ ਸੁਯੋਗ ਯਾਤਾਯਾਤ ਵਿਧੀ, ਜੋ ਵੱਡੀ ਮਾਤਰਾ ਵਿੱਚ ਜਨਸ਼ਕਤੀ ਦੇ ਮਰਨਾ-ਜੰਮਣਾ ਲਈ ਬਹੁਤ ਹੀ ਆਦਰਸ਼ ਅਤੇ ਉਪਯੁਕਤ ਹੈ, ਵੱਡੀ ਮਾਤਰਾ ਵਿੱਚ ਵਸਤਾਂ ਨੂੰ ਲਿਆਉਣ, ਲਿਜਾਣ ਅਤੇ ਲੰਮੀ ਦੂਰੀ ਦੀ ਯਾਤਰਾ ਲਈ ਬਹੁਤ ਜ਼ਰੂਰੀ ਹੈ। ਇਹ ਦੇਸ਼ ਦੀ ਜੀਵਨ ਧਾਰਾ ਹੈ ਅਤੇ ਇਸਦੇ ਸਾਮਾਜਿਕ-ਆਰਥਿਕ ਵਿਕਾਸ ਲਈ ਇਸ ਦਾ ਮਹੱਤਵਪੂਰਨ ਸਥਾਨ ਹੈ। ਸੁਸਥਾਪਿਤ ਰੇਲ ਪ੍ਰਣਾਲੀ ਦੇਸ਼ ਦੇ ਦੂਰਤਮ ਸਥਾਨਾਂ ਤੋਂ ਲੋਕਾਂ ਨੂੰ ਇਕੱਠੇ ਮਿਲਾਂਦੀ ਹੈ ਅਤੇ ਵਪਾਰ ਕਰਨਾ, ਦ੍ਰਿਸ਼ ਦਰਸ਼ਨ, ਤੀਰਥ ਅਤੇ ਸਿੱਖਿਆ ਸੰਭਵ ਬਣਾਉਂਦੀ ਹੈ।
ਕੁਆਂਟਮ ਕੰਪਿਊਟਰ ਅਜਿਹੇ ਸਿਧਾਂਤਿਕ ਕੰਪਿਊਟੇਸ਼ਨ ਸਿਸਟਮਾਂ (ਕੁਆਂਟਮ ਕੰਪਿਊਟਰ) ਦਾ ਅਧਿਐਨ ਕਰਦੀ ਹੈ ਜੋ ਡੈਟੇ ਉੱਤੇ ਓਪਰੇਸ਼ਨ ਕਰਨ ਲਈ, ਕੁਆਂਟਮ ਮਕੈਨੀਕਲ ਫੀਨੋਮੈਨਾ (ਵਰਤਾਰੇ) ਦੀ ਸਿੱਧੀ ਵਰਤੋਂ ਕਰਦੇ ਹਨ, ਜਿਵੇਂ ਸੁਪਰਪੁਜੀਸ਼ਨ ਅਤੇ ਇੰਟੈਂਗਲਮੈਂਟ। ਕੁਆਂਟਮ ਕੰਪਿਊਟਰ ਟਰਾਂਜ਼ਿਸਟਰਾਂ ਉੱਤੇ ਅਧਾਰਿਤ ਬਾਇਨਰੀ ਡਿਜੀਟਲ ਇਲੈਕਟ੍ਰੌਨਿਕ ਕੰਪਿਊਟਰਾਂ ਤੋਂ ਵੱਖਰੇ ਹੁੰਦੇ ਹਨ। ਜਿੱਥੇ ਆਮ ਡਿਜੀਟਲ ਕੰਪਿਊਟਿੰਗ ਇਹ ਮੰਗ ਕਰਦੀ ਹੈ ਕਿ ਡੈਟੇ ਨੂੰ ਬਾਇਨਰੀ ਡਿਜਿਟਾਂ (ਬਿੱਟਾਂ ਵਿੱਚ ਐੱਨਕੋਡ (ਸੰਕੇਤਬੱਧ) ਕੀਤਾ ਜਾਵੇ, ਜਿਸ ਵਿੱਚ ਹਰੇਕ ਬਿੱਟ ਹਮੇਸ਼ਾ ਹੀ ਦੋ ਨਿਸ਼ਚਿਤ ਅਵਸਥਾਵਾਂ (0 ਜਾਂ 1) ਵਿੱਚੋਂ ਕਿਸੇ ਇੱਕ ਵਿੱਚ ਹੁੰਦਾ ਹੈ, ਉੱਥੇ ਕੁਆਂਟਮ ਕੰਪਿਊਟੇਸ਼ਨ ਕੁਆਂਟਮ ਬਿੱਟਸ Archived 2016-07-28 at the Wayback Machine.
ਮਹਾਂਕੁੰਭ ਦੀ ਸ਼ੁਰੂਆਤ 14 ਜਨਵਰੀ ਨੂੰ ਮਕਰ ਸਕਰਾਂਤੀ ਮੌਕੇ ਪ੍ਰਯਾਗਰਾਜ ਵਿਖੇ ਗੰਗਾ, ਜਮੁਨਾ ਤੇ ਅਦ੍ਰਿਸ਼ ਸਰਸਵਤੀ ਦੇ ਸੰਗਮ ’ਤੇ ਪੂਰੀ ਸ਼ਾਨੋ-ਸ਼ੌਕਤ ਨਾਲ ਹੁੰਦੀ ਹੈ। ਇਹ ਮੇਲਾ 11 ਮਾਰਚ ਸੋਮਵਾਰੀ ਮੱਸਿਆ ਤਕ ਚੱਲਦਾ ਹੈ। ਇਸ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਸ਼ਨਾਨ ਕਰਦੇ ਹਨ। ਮਾਘੀ ਵਾਲੇ ਦਿਨ ਬਹੁਤ ਸਾਰੇ ਸਰਧਾਲੂ ਤ੍ਰਿਵੈਣੀ ਦੇ ਤਟ ’ਤੇ ਡੁਬਕੀ ਲਗਾਉਂਦੇ ਹਨ। ਸਭ ਤੋਂ ਪਹਿਲਾਂ ਸਾਧੂ ਸੰਤ ਤੇ ਨਾਂਗੇ ਸਾਧੂ ਸ਼ਾਹੀ ਇਸ਼ਨਾਨ ਕਰਦੇ ਹਨ ਜੋ ਰਵਾਇਤੀ ਢੰਗ ਨਾਲ ਹੁੰਦਾ ਹੈ। ਸਾਧੂ ਸੰਨਿਆਸੀਆਂ ਦੇ 13 ਅਖਾੜੇ ਹਨ ਜੋ ਆਪਣੀ-ਆਪਣੀ ਮਰਿਆਦਾ ’ਤੇ ਵਾਰੀ ਸਿਰ, ਸੁਗੰਧਤ ਫੁੱਲਾਂ ਨਾਲ ਸਜੇ ਹਾਥੀ, ਘੋੜੇ, ਪਾਲਕੀਆਂ ਤੇ ਰਥਾਂ ਵਿੱਚ ਸਵਾਰ ਹੋ ਬੈਂਡ-ਵਾਜੇ ਤੇ ਢੋਲ-ਢਮੱਕਿਆਂ ਨਾਲ ਜੈਕਾਰੇ ਛੱਡਦੇ ਜਦੋਂ ਇਸ਼ਨਾਨ ਲਈ ਆਉਂਦੇ ਹਨ। ਜਦੋਂ ਬ੍ਰਹਿਸਪਤੀ ਬਿਰਖ ਰਾਸ਼ੀ ਅਤੇ ਸੂਰਜ ਮਕਰ ਰਾਸ਼ੀ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਪ੍ਰਯਾਗਰਾਜ ਵਿਖੇ ਕੁੰਭ ਮੇਲਾ ਲੱਗਦਾ ਹੈ। ਪ੍ਰਯਾਗ ਤੀਰਥਾਂ ਦਾ ਰਾਜਾ ਮੰਨਿਆ ਜਾਂਦਾ ਹੈ। ਇਸ ਲਈ ਇਹ ਮੇਲਾ ਸਾਰੇ ਕੁੰਭ ਮੇਲਿਆਂ ਤੋਂ ਵਿਸ਼ਾਲ ਹੁੰਦਾ ਹੈ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਸ਼ਿੰਜ਼ੋ ਆਬੇ (ਜਪਾਨੀ: 安倍 晋三; 21 ਸਤੰਬਰ 1954 - 8 ਜੁਲਾਈ 2022) ਦਸੰਬਰ 2012 ਵਿੱਚ ਜਾਪਾਨ ਦੇ ਪ੍ਰਧਾਨਮੰਤਰੀ ਦੇ ਅਹੁਦੇ ਲਈ ਦੁਬਾਰਾ ਚੁਣਿਆ ਗਿਆ। ਅਬੇ ਅਜ਼ਾਦ ਖਿਆਲਾਂ ਵਾਲੀ ਲੋਕਤੰਤਰ ਦੀ ਪਾਰਟੀ ਦਾ ਪ੍ਰਧਾਨ ਵੀ ਸੀ ਅਤੇ ਸ਼ਕਤੀ ਦਾ ਸੰਚਾਲਨ ਕਰਨ ਵਾਲੇ ਸੰਸਦੀਏ ਦਲ ਓਆਗਾਕੁ ਦਾ ਪ੍ਰਧਾਨ ਵੀ ਸੀ। ਅਬੇ 2006 ਤੋਂ 2007 ਤਕ ਪ੍ਰਧਾਨਮੰਤਰੀ ਬਣਿਆ ਰਿਹਾ। ਉਹ ਰਾਜਨੀਤੀ ਦਾ ਗੜ ਮੰਨੀ ਜਾਂਦੀ ਮਸ਼ਹੂਰ ਪਰਿਵਾਰ ਨਾਲ ਸੰਬੰਧ ਰਖਦਾ ਸੀ। ਜੰਗ ਤੋਂ ਬਾਅਦ 52 ਸਾਲ ਦੀ ਉਮਰ ਵਿੱਚ ਓਹ ਜਾਪਾਨ ਦਾ ਸਭ ਤੋਂ ਛੋਟੀ ਉਮਰ ਦਾ ਪ੍ਰਧਾਨ ਮੰਤਰੀ ਬਣਿਆ ਅਤੇ ਜਿਸ ਦਾ ਜਨਮ ਸੰਸਾਰ ਜੁੱਧ IIਤੋਂ ਬਾਅਦ ਹੋਇਆ, ਅਬੇ ਨੇਸ਼ਨਲ ਡਾਇਟਦੇ ਖ਼ਾਸ ਸੈਸ਼ਨ ਲਈ ਚੁਣਿਆ ਗਿਆ ਸੀ। ਸਤੰਬਰ 2007 ਵਿੱਚ ਉਸਨੇ ਸੇਹਤ ਖਰਾਬ ਹੋਣ ਕਰ ਕੇ ਅਹੁਦੇ ਤੋਂਤਿਆਗ ਪੱਤਰ ਦੇ ਦਿੱਤਾ। ਉਸ ਦੀ ਜਗਹ ਤੇ ਯਸੁਓ ਫੁਕੂਦਾਨੇ ਅਹੁਦਾ ਸੰਭਾਲਿਆ। ਸਤੰਬਰ 26, 2012 ਅਬੇ ਨੇ ਸਾਬਕਾ ਮੰਤਰੀ ਡਿਫੇਂਸ ਸ਼ੀਗੇਰੂ ਇਸ਼ੀਵਾਂਨੂੰ ਹਰਾ ਕੇ LDP ਦੇ ਪ੍ਰਧਾਨ ਦੀਆਂ2012 ਦੀਆਂ ਜਰਨਲ ਚੋਣਾਂ ਵਿੱਚ ਜਿੱਤ ਪ੍ਰਾਪਤ ਕੀਤੀ। ਅਬੇ ਫਿਰ ਤੋਂ ਪ੍ਰਧਾਨ ਮੰਤਰੀ ਬਣਿਆ. ਸ਼ੀਗੇਰੂ ਯੋਸ਼ੀਦਾ1948,ਤੋਂ ਬਾਅਦ ਅਬੇ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਸੀ ਜਿਸ ਨੇ ਦਫਤਰ ਵਿੱਚ ਵਾਪਸੀ ਕੀਤੀ. ਅਬੇ2014 ਜਰਨਲ ਚੋਣਾਂਵਿੱਚ ਦੋ-ਤਿੰਨ ਬਹੁਮਤ ਪ੍ਰਾਪਤ ਕਰ ਕੇ ਨਯੂ ਕੋਮੇਟੋ ਪਾਰਟੀ ਨਾਲ ਗਠਜੋੜ ਕਰ ਕੇਦੁਆਰਾ ਚੁਣ ਲਿਆ ਗਿਆ.
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ਇਹ ਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ਇਨ੍ਹਾ ਦੋਵਾਂ ਵਿਚਕਾਰ ਕੋਈ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਇਸ ਲਈ ਏਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਮਾਨਚੈਸਟਰ ਯੂਨਾਈਟਿਡ ਫੁੱਟਬਾਲ ਕਲੱਬ
ਮਾਨਚੈਸਟਰ ਯੂਨਾਈਟਿਡ ਫੁੱਟਬਾਲ ਕਲੱਬ, ਓਲਡ ਟਰੈਫੋਰਡ, ਗ੍ਰੇਟਰ ਮੈਨਚੇਸ੍ਟਰ, ਇੰਗਲੈਂਡ ਵਿੱਚ ਅਧਾਰਿਤ ਇੱਕ ਪ੍ਰੋਫੈਸ਼ਨਲ ਫੁੱਟਬਾਲ ਕਲੱਬ ਹੈ, ਜੋ ਕਿ ਇੰਗਲਿਸ਼ ਫੁਟਬਾਲ ਦੀ ਸਿਖਰ ਫਲਾਈਟ, ਪ੍ਰੀਮੀਅਰ ਲੀਗ ਵਿੱਚ ਖੇਡਦਾ ਹੈ। ਇਸ ਕਲੱਬ ਦੀ ਸਥਾਪਨਾ 1878 ਵਿੱਚ ਨਿਊਟਨ ਹੀਥ ਲੀਯਰ ਫੁੱਟਬਾਲ ਕਲੱਬ ਦੇ ਰੂਪ ਵਿੱਚ ਕੀਤੀ ਗਈ ਸੀ, ਇਸਦੇ ਨਾਂ ਨੂੰ 1902 ਵਿੱਚ ਆਪਣਾ ਨਾਮ ਬਦਲ ਕੇ ਮੈਨਚੇਸ੍ਟਰ ਯੂਨਾਈਟਡ ਕਰਕੇ 1910 ਵਿੱਚ ਆਪਣੇ ਮੌਜੂਦਾ ਸਟੇਡੀਅਮ ਓਲਡ ਟਰੈਫੋਰਡ ਵਿੱਚ ਬਦਲ ਦਿੱਤਾ। ਇੰਗਲੈਂਡ ਵਿੱਚ ਮਾਨਚੈਸਟਰ ਯੂਨਾਈਟਿਡ ਸਭ ਤੋਂ ਸਫ਼ਲ ਕਲੱਬ ਹੈ ਜਿਸ ਨੇ 20 ਲੀਗ ਖ਼ਿਤਾਬ, 12 ਐਫ.ਏ. ਕੱਪ, 5 ਲੀਗ ਕੱਪ ਅਤੇ ਇੱਕ ਰਿਕਾਰਡ 21 ਐਫ਼.ਏ. ਕਮਿਊਨਿਟੀ ਸ਼ੀਲਡ ਦੇ ਖਿਤਾਬ ਜਿੱਤੇ ਹਨ। ਕਲੱਬ ਨੇ ਤਿੰਨ ਯੂਈਐੱਫਏ ਚੈਂਪੀਅਨਜ਼ ਲੀਗ, ਇੱਕ ਯੂਈਐਫਏ ਯੂਰੋਪਾ ਲੀਗ, ਇੱਕ ਯੂਈਐਫਏ ਕੱਪ ਜੇਤੂ ਟੀਮ, ਇੱਕ ਯੂਈਐਫਏ ਸੁਪਰ ਕੱਪ, ਇੱਕ ਇੰਟਰਕਨਿੰਚੇਂਨਟਲ ਕੱਪ ਅਤੇ ਇੱਕ ਫੀਫਾ ਕਲੱਬ ਵਰਲਡ ਕੱਪ ਵੀ ਜਿੱਤੇ ਹਨ। 1998-99 ਵਿੱਚ ਕਲੱਬ ਨੇ ਪ੍ਰੀਮੀਅਰ ਲੀਗ, ਐਫ਼.ਏ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਅਰਬੀ (العربية) ਸਾਮੀ ਭਾਸ਼ਾ ਪਰਵਾਰ ਦੀ ਇੱਕ ਭਾਸ਼ਾ ਹੈ। ਇਹ ਹਿੰਦ-ਯੂਰਪੀ ਪਰਵਾਰ ਦੀਆਂ ਬੋਲੀਆਂ ਤੋਂ ਵੱਖਰੀ ਹੈ, ਇੱਥੋਂ ਤੱਕ ਕਿ ਫ਼ਾਰਸੀ ਤੋਂ ਵੀ। ਇਹ ਇਬਰਨੀ ਬੋਲੀ ਨਾਲ਼ ਸਬੰਧਤ ਹੈ। ਅਰਬੀ ਇਸਲਾਮ ਧਰਮ ਦੀ ਧਰਮਭਾਸ਼ਾ ਹੈ, ਜਿਸ ਵਿੱਚ ਕੁਰਾਨ ਲਿਖੀ ਗਈ ਹੈ ਇਸ ਕਰਕੇ ਮੁਸਲਮਾਨਾਂ ਵਾਸਤੇ ਇਹਦੀ ਬੜੀ ਅਹਿਮੀਅਤ ਹੈ। ਇਹ ਅਰਬ ਟਾਪੂ, ਲਹਿੰਦੇ ਏਸ਼ੀਆ, ਅਤੇ ਉੱਤਰੀ ਅਫ਼ਰੀਕਾ ਦਿਆਂ ਮੁਲਕਾਂ ਵਿੱਚ ਬੋਲੀ ਜਾਣ ਵਾਲ਼ੀ ਇੱਕ ਬੋਲੀ ਹੈ। ਇਹ ਸਾਉਦੀ ਅਰਬ, ਯਮਨ, ਓਮਾਨ, ਦੁਬਈ, ਬਹਿਰੀਨ, ਕੁਵੈਤ, ਇਰਾਕ, ਜੋਰਡਨ, ਸ਼ਾਮ (ਸੀਰੀਆ), ਲੈਬਨਾਨ, ਮਿਸਰ, ਲੀਬੀਆ, ਅਲਜੀਰੀਆ, ਮਰਾਕਸ਼, ਤਿਊਨਸ, ਸੂਡਾਨ ਅਤੇ ਸੋਮਾਲੀਆ ਦੀ ਸਰਕਾਰੀ ਜ਼ਬਾਨ ਹੈ।
ਅਰਜੁਨ ਰਾਮਪਾਲ (ਜਨਮ 26 ਨਵੰਬਰ 1972) ਇੱਕ ਭਾਰਤੀ ਫ਼ਿਲਮ ਅਭਿਨੇਤਾ, ਨਿਰਮਾਤਾ, ਪਟਕਥਾ ਲੇਖਕ, ਮਾਡਲ, ਉਦਯੋਗਪਤੀ ਅਤੇ ਇੱਕ ਟੈਲੀਵਿਜ਼ਨ ਸ਼ਖਸੀਅਤ ਹੈ। ਉਨ੍ਹਾਂ ਨੇ ਰਾਜੀਵ ਰਾਇ ਨਾਲ "ਪ੍ਰੇਮ ਇਸ਼ਕ ਔਰ ਮੋਹੱਬਤ" (2001) ਵਿੱਚ ਆਪਣੀ ਕਰੀਅਰ ਦੀ ਸ਼ੁਰੂਆਤ ਕੀਤੀ, ਜਿਸ ਨੂੰ ਬਾਕਸ ਆਫਿਸ 'ਤੇ ਫਲਾਪ ਕੀਤਾ ਗਿਆ ਸੀ, ਪਰ ਰਾਮਪਾਲ ਨੇ ਆਪਣੇ ਪ੍ਰਦਰਸ਼ਨ ਲਈ ਕਮਾਲ ਦੀ ਪ੍ਰਸ਼ੰਸਾ ਖੱਟੀ ਅਤੇ ਫਿਲਮ ਵਿੱਚ ਆਪਣੇ ਕੰਮ ਲਈ ਕਈ ਪੁਰਸਕਾਰ ਜਿੱਤੇ। ਉਹ ਆਪਣੇ ਕਰੀਅਰ ਦੇ ਸ਼ੁਰੂਆਤੀ ਪੜਾਅ ਦੌਰਾਨ ਦੀਵਾਨਾਪਨ (2001), ਦਿਲ ਹੈ ਤੁਮਹਾਰਾ (2002), ਦਿਲ ਕਾ ਰਿਸ਼ਤਾ (2003), ਵਾਧਾ (2005) ਅਤੇ ਆਈ ਸੀ ਯੂ (2006) ਸਮੇਤ ਆਪਣੀਆਂ ਫਿਲਮਾਂ ਦੀ ਅਸਫਲਤਾ ਕਾਰਨ ਬਾਲੀਵੁੱਡ ਵਿੱਚ ਮੁੱਖ ਅਦਾਕਾਰ ਬਣਨ ਵਿੱਚ ਅਸਫਲ ਰਹੇ। ਉਸ ਨੇ ਆਪਣੀ ਪਹਿਲੀ ਵਪਾਰਕ ਸਫਲਤਾ ਡੌਨ (2006) ਦੇ ਨਾਲ ਇੰਡਸਟਰੀ ਵਿੱਚ ਆਪਣੀ ਸਫਲਤਾ ਪ੍ਰਾਪਤ ਕੀਤੀ। ਹੋਰ ਵਪਾਰਕ ਸਫਲਤਾਵਾਂ ਵਿੱਚ ਆਖੇਂ (2002), ਓਮ ਸ਼ਾਂਤੀ ਓਮ (2007), ਰਾਕ ਆਨ !!
ਵੁੱਡਰੋਅ ਵਿਲਸਨ (ਅੰਗਰੇਜੀ: Woodrow Wilson; 28 ਦਸੰਬਰ 1856 - 3 ਫਰਵਰੀ 1924) 1913 ਤੋਂ 1921 ਤੱਕ ਅਮਰੀਕਾ ਦੇ 28ਵੇਂ ਰਾਸ਼ਟਰਪਤੀ ਸਨ। ਵਿਲਸਨ ਨੂੰ ਪ੍ਰਸ਼ਾਸਨ ਦੀ ਵਿਆਖਿਆ ਕਰਨ ਵਾਲੇ ਅਕਾਦਮਿਕ ਵਿਦਵਾਨ, ਪ੍ਰਸ਼ਾਸਕ, ਇਤਿਹਾਸਕਾਰ, ਕਾਨੂੰਨਦਾਨ ਅਤੇ ਸਿਆਸਤਦਾਨ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਉਹ 1902 ਤੋਂ 1910 ਤੱਕ ਪ੍ਰਿੰਸਟਨ ਯੂਨੀਵਰਸਿਟੀ ਦੇ ਪ੍ਰਧਾਨ ਅਤੇ 1911 ਤੋਂ 1913 ਤੱਕ ਨਿਊ ਜਰਸੀ ਦੇ ਗਵਰਨਰ ਰਹੇ।
ਜਸਵੰਤ ਸਿੰਘ ਖਾਲੜਾ ਨੂੰ ਜੇ ਅਸੀਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਣਾ ਕਹਿ ਲਈਏ ਤਾਂ ਅਤਿਕਥਨੀ ਨਹੀਂ ਹੋਵੇਗੀ। ਭਾਈ ਜਸਵੰਤ ਸਿੰਘ ਖਾਲੜਾ ਨੂੰ ਬਚਪਨ ਵਿੱਚ ਹੀ ਅਜਿਹਾ ਲੋਕ ਸੇਵਾ ਦਾ ਮਾਰਗ ਚੁਣਨ ਲਈ ਸੁਭਾਗ ਪ੍ਰਾਪਤ ਹੋਇਆ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਹ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜਗ ਜ਼ਾਹਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ।