ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇੱਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋਂ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਸ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਸ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਚਿਪਕੋ ਅੰਦੋਲਨ ਦਰਖ਼ਤਾਂ ਨੂੰ ਕੱਟਣ ਤੋਂ ਬਚਾਉਣ ਲਈ ਉਹਨਾਂ ਨੂੰ ਜੱਫੀਆਂ ਪਾਉਣ ਵਾਲਾ ਗਾਂਧੀਵਾਦੀ ਧਾਰਨਾਵਾਂ ਸੱਤਿਆਗ੍ਰਹਿ ਅਤੇ ਅਹਿੰਸਾ ਉੱਤੇ ਅਧਾਰਤ ਇੱਕ ਅੰਦੋਲਨ ਸੀ। ਆਧੁਨਿਕ ਚਿਪਕੋ ਅੰਦੋਲਨ ਅਗੇਤਰੇ '70 ਦੇ ਦਹਾਕੇ ਵਿੱਚ ਉੱਤਰਾਖੰਡ (ਜੋ ਉਦੋਂ ਉੱਤਰ ਪ੍ਰਦੇਸ਼ ਵਿੱਚ ਸੀ) ਦੇ ਗੜ੍ਹਵਾਲ ਇਲਾਕੇ ਵਿੱਚ ਗਤੀਸ਼ੀਲ ਜੰਗਲ-ਵਾਢੇ ਖ਼ਿਲਾਫ਼ ਜਾਗਰੁਕਤਾ ਵਜੋਂ ਸ਼ੁਰੂ ਹੋਇਆ। ਇਸ ਸੰਘਰਸ਼ ਦੀ ਮਾਰਗ-ਦਰਸ਼ਕੀ ਵਾਰਦਾਤ 26 ਮਾਰਚ, 1974 ਨੂੰ ਹੋਈ ਜਦੋਂ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਵਾਲਘਾਟੀ ਦੇ ਰੇਣੀ ਪਿੰਡ ਦੀਆਂ ਔਰਤਾਂ ਨੇ ਦਰਖ਼ਤ ਵੱਢਣ ਖ਼ਿਲਾਫ਼ ਕਦਮ ਚੁੱਕੇ ਅਤੇ ਰਾਜ ਦੇ ਜੰਗਲਾਤ ਮਹਿਕਮੇ ਦੀ ਠੇਕੇਦਾਰੀ ਪ੍ਰਨਾਲੀ ਕਰ ਕੇ ਖ਼ਤਰੇ ਵਿੱਚ ਆਏ ਰਿਵਾਇਤੀ ਜੰਗਲਾਤੀ ਹੱਕਾਂ ਨੂੰ ਮੁੜ-ਪ੍ਰਾਪਤ ਕੀਤਾ। ਇਹਨਾਂ ਕਾਰਵਾਈਆਂ ਨੇ ਪੂਰੇ ਖੇਤਰ ਵਿੱਚ ਸੈਂਕੜਿਆਂ ਜਨ ਸਧਾਰਨ ਲੋਕਾਂ ਅਤੇ ਹੋਰਾਂ ਨੂੰ ਪ੍ਰੇਰਿਤ ਕੀਤਾ। '80 ਦੇ ਦਹਾਕੇ ਤੱਕ ਇਹ ਅੰਦੋਲਨ ਪੂਰੇ ਭਾਰਤ ਵਿੱਚ ਫੈਲ ਚੁੱਕਾ ਸੀ ਜਿਸ ਕਰ ਕੇ ਲੋਕ-ਮਿਜ਼ਾਜ਼ ਜੰਗਲਾਤੀ ਨੀਤੀਆਂ ਬਣਨ ਲੱਗੀਆਂ ਅਤੇ ਜਿਸਨੇ ਖੁੱਲ੍ਹੇਆਮ ਦਰਖ਼ਤਾਂ ਦੀ ਕਟਾਈ ਉੱਤੇ ਵਿੰਧਿਆ ਅਤੇ ਪੱਛਮੀ ਘਾਟਾਂ ਤੱਕ ਰੋਕ ਲਾ ਦਿੱਤੀ। ਅੱਜਕੱਲ੍ਹ ਇਸਨੂੰ ਗੜ੍ਹਵਾਲ ਦੇ ਚਿਪਕੋ ਅੰਦੋਲਨ ਦਾ ਪੂਰਵਗਾਮੀ ਅਤੇ ਪ੍ਰੇਰਨਾ-ਸਰੋਤ ਮੰਨਿਆ ਜਾਂਦਾ ਹੈ। "ਮਾਤੂ ਹਮਰੂ, ਪਾਨੀ ਹਮਰੂ, ਹਮਰਾ ਹੀ ਛਾਂ ਈ ਬੌਨ ਭੀ...
ਪ੍ਰਕਾਸ਼ ਸੰਸਲੇਸ਼ਣ ਜਾਂ ਫ਼ੋਟੋਸਿੰਥਸਿਸ (English: Photosynthesis) ਪੌਦਿਆਂ ਅਤੇ ਕਈ ਹੋਰ ਖ਼ੁਦ ਭੋਜਨ ਤਿਆਰ ਕਰਨ ਵਾਲੇ ਜੀਵਾਂ ਵੱਲੋਂ ਵਰਤੀ ਜਾਣ ਵਾਲੀ ਇੱਕ ਕਿਰਿਆ ਹੈ ਜਿਸ ਰਾਹੀਂ ਉਹ ਪ੍ਰਕਾਸ਼ ਊਰਜਾ (ਆਮ ਤੌਰ ਉੱਤੇ ਸੂਰਜ ਤੋਂ ਪ੍ਰਾਪਤ) ਨੂੰ ਰਸਾਇਣਕ ਊਰਜਾ ਵਿੱਚ ਬਦਲ ਕੇ ਆਪਣੇ ਸਰੀਰ ਦੀਆਂ ਊਰਜਾ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ। ਇਸ ਪ੍ਰਨਾਲੀ ਵਿੱਚ ਕਾਰਬਨ ਡਾਈਆਕਸਾਈਡ ਅਤੇ ਪਾਣੀ ਤੋਂ ਕਾਰਬੋਹਾਈਡਰੇਟ, ਜਿਵੇਂ ਕਿ ਸ਼ੱਕਰ, (ਇਸੇ ਕਰ ਕੇ ਫੋਟੋਸਿੰਥਸਿਸ ਜਾਂ ਪ੍ਰਕਾਸ਼ ਸੰਸਲੇਸ਼ਣ ਨਾਂ ਰੱਖਿਆ ਗਿਆ ਹੈ; ਯੂਨਾਨੀ φώτο- [photo-], "ਪ੍ਰਕਾਸ਼," ਅਤੇ σύνθεσις [ਸਿੰਥਸਿਸ], "ਇਕੱਠੇ ਕਰਨਾ" ਤੋਂ) ਬਣਾਏ ਜਾਂਦੇ ਹਨ। ਵਿਅਰਥ ਉਪਜ ਵਜੋਂ ਆਕਸੀਜਨ ਵੀ ਛੱਡੀ ਜਾਂਦੀ ਹੈ। ਬਹੁਤੇ ਪੌਦੇ, ਬਹੁਤੇ ਸਾਵਲ (ਸਮੁੰਦਰੀ ਕਾਈ) ਅਤੇ ਸਾਈਨੋਬੈਕਟੀਰੀਆ ਇਸ ਕਿਰਿਆ ਨੂੰ ਅਪਣਾਉਂਦੇ ਹਨ ਅਤੇ ਇਸੇ ਕਰ ਕੇ ਉਹਨਾਂ ਨੂੰ ਫ਼ੋਟੋਟਰਾਫ਼ ਕਿਹਾ ਜਾਂਦਾ ਹੈ। ਇਸੇ ਪ੍ਰਨਾਲੀ ਸਦਕਾ ਵਾਯੂਮੰਡਲ ਵਿੱਚ ਆਕਸੀਜਨ ਦਾ ਸਤਰ ਥਿਰ ਰਹਿੰਦਾ ਹੈ ਅਤੇ ਧਰਤੀ ਉਤਲੇ ਜੀਵਨ ਲਈ ਲੋੜੀਂਦੀ ਜ਼ਿਆਦਾਤਰ ਊਰਜਾ ਇੱਥੋਂ ਹੀ ਆਉਂਦੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਦਲਜੀਤ ਸਿੰਘ ਦੋਸਾਂਝ (ਜਨਮ: 6 ਜਨਵਰੀ 1984), ਇੱਕ ਭਾਰਤੀ ਅਦਾਕਾਰ, ਗਾਇਕ, ਟੈਲੀਵਿਜ਼ਨ ਪੇਸ਼ਕਰਤਾ ਅਤੇ ਇੰਟਰਨੈਟ ਸ਼ਖਸ਼ੀਅਤ ਹੈ। ਉਹ ਪੰਜਾਬੀ ਅਤੇ ਹਿੰਦੀ ਫਿਲਮਾਂ ਵਿੱਚ ਕੰਮ ਕਰਦਾ ਹੈ। ਉਹ ਪੰਜਾਬੀ ਸੰਗੀਤ ਉਦਯੋਗ ਦੇ ਪ੍ਰਮੁੱਖ ਕਲਾਕਾਰਾਂ ਵਿਚੋਂ ਇੱਕ ਵਜੋਂ ਜਾਣਿਆ ਜਾਂਦਾ ਹੈ। ਉਸਨੇ ਪੰਜਾਬੀ ਸਿਨਮੇ ਵਿੱਚ 'ਜੱਟ ਐਂਡ ਜੂਲੀਅਟ'(2012), ਜੱਟ ਐਂਡ ਜੂਲੀਅਟ 2 (2013), ਪੰਜਾਬ 1984 (2015), ਸਰਦਾਰ ਜੀ (2016), 'ਅੰਬਰਸਰੀਆ' (2016), ਸਰਦਾਰ ਜੀ 2 (2016) ਅਤੇ ਸੁਪਰ ਸਿੰਘ (2017) ਵਰਗੀਆਂ ਸੁਪਰਹਿੱਟ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਹੈ, ਜੋ ਕਿ ਇਤਿਹਾਸ ਦੀਆਂ ਸਭ ਤੋਂ ਸਫਲ ਪੰਜਾਬੀ ਫਿਲਮਾਂ ਵਿੱਚੋਂ ਹਨ। ਉਸਨੇ ਨੇ ਆਪਣੇ ਗਾਇਕੀ ਦੀ ਸ਼ੁਰੂਆਤ ਸਾਲ 2004 ਵਿੱਚ ਆਪਣੀ ਪਹਿਲੀ ਐਲਬਮ ਇਸ਼ਕ ਦਾ ਊੜਾ ਐੜਾ ਨਾਲ ਕੀਤੀ। ਉਸ ਨੇ 2016 ਵਿੱਚ ਉੜਤਾ ਪੰਜਾਬ ਫਿਲਮ ਨਾਲ ਆਪਣੀ ਬਾਲੀਵੁੱਡ ਵਿੱਚ ਸ਼ੁਰੂਆਤ ਕੀਤੀ ਜਿਸ ਲਈ ਉਸ ਨੇ ਸਭ ਤੋਂ ਵਧੀਆ ਪੁਰਸ਼ ਸ਼ੁਰੂਆਤ ਲਈ ਫਿਲਮਫੇਅਰ ਅਵਾਰਡ ਹਾਸਲ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪੰਜਾਬ ਵਾਈਡ ਏਰੀਆ ਨੈਟਵਰਕ ਪਰੋਜੈਕਟ ਪਵਨ (PAWAN) ਤੇ ਇਲੈਕਟ੍ਰਾਨਿਕ-ਗਵਰਨੈਂਸ
20 ਅਗਸਤ ੨੦੦੮ ਤੌਂ ਇਹ ਪ੍ਰੋਜੈਕਟ ਪੂਰੇ ਪੰਜਾਬ ਪੱਧਰ ਤੇ ਲਾਗੂ ਕਰ ਦਿੱਤਾ ਗਿਆ ਹੈ ਅਤੇ HCL Infosys ਦਵਾਰਾ BOOT ਬਣਾਓ ਚਲਾਓ ਮਲਕੀਅਤ ਬਦਲਾਓ ਦੇ ਅਧਾਰ ਤੇ ਠੇਕੇ ਤੇ ਚਲਾਇਆ ਜਾ ਰਿਹਾ ਹੈ।
ਸੂਰਜੀ ਸੈੱਲ ਜਾਂ ਸਿਲੀਕਾਨ ਸੈੱਲ ਇੱਕ ਅਜਿਹਾ ਹੀ ਸੈਮੀ-ਕੰਡਕਟਰ ਯੰਤਰ ਹੈ ਜੋ ਸੂਰਜ ਦੇ ਪ੍ਰਕਾਸ਼ ਨੂੰ ਬਿਜਲੀ ਊਰਜਾ ਵਿੱਚ ਬਦਲਦਾ ਹੈ। ਜਦੋਂ ਸੂਰਜੀ ਉਰਜਾਂ ਸੋਲਰ ਪੈਨਲ ਤੇ ਪੈਂਦੀ ਹੈ ਤੇ ਸੈਮੀਕੰਡਕਟਰ ਇਸ ਨੂੰ ਸੋਖ ਲੈਦਾ ਹੈ ਜਿਸ ਨਾਲ ਇਲੈਕਟ੍ਰਾਨ ਉਤਸਾਹਿਤ ਹੋ ਜਾਂਦਾ ਹੈ ਇਹ ਜਾਂ ਤਾਂ ਗਰਮੀ ਛੱਡੇਗਾ ਜਾਂ ਸੈੱਲ ਵਿੱਚ ਦੋੜੇਗਾ ਅਤੇ ਇਲੈਕਟ੍ਰੋਡ ਤੇ ਪਹੁੰਚ ਜਾਵੇਗਾ ਜਿਸ ਨਾਲ ਕਰੰਟ ਪਰਵਾਹਿਤ ਹੋ ਜਾਵੇਗਾ। ਸੌਰ ਊਰਜਾ (ਤਾਪ ਊਰਜਾ+ਪ੍ਰਕਾਸ਼ ਊਰਜਾ) ਇੱਕ ਅਜਿਹੀ ਸਸਤੀ ਤੇ ਪ੍ਰਦੂਸ਼ਣ ਰਹਿਤ ਊਰਜਾ ਹੈ ਜਿਸ ਨੂੰ ਆਸਾਨੀ ਨਾਲ ਸਿਲੀਕਾਨ ਸੂਰਜੀ ਸੈੱਲਾਂ ਦੀ ਮਦਦ ਨਾਲ ਬਿਜਲੀ ਊਰਜਾ ਵਿੱਚ ਬਦਲਿਆ ਜਾ ਸਕਦਾ ਹੈ। ਸਿਲੀਕਾਨ ਸੂਰਜੀ ਸੈੱਲਾਂ ਦਾ ਪੈਨਲ ਸੂਰਜ ਦੀ ਦਿਸ਼ਾ ਵਿੱਚ ਲਾਇਆ ਜਾਂਦਾ ਹੈ। ਜਦੋਂ ਪ੍ਰਕਾਸ਼ ਦੀਆਂ ਕਿਰਨਾਂ ਇਨ੍ਹਾਂ ਸੈੱਲਾਂ ’ਤੇ ਪੈਂਦੀਆਂ ਹਨ ਤਾਂ ਸੈੱਲ ਸੂਰਜੀ ਊਰਜਾ ਨੂੰ ਇੱਕ ਬੈਟਰੀ ਵਿੱਚ ਬਿਜਲੀ ਊਰਜਾ ਦੇ ਰੂਪ ਵਿੱਚ ਸੰਭਾਲਣਾ ਸ਼ੁਰੂ ਕਰ ਦਿੰਦੇ ਹਨ। ਫਿਰ ਇਸ ਬਿਜਲੀ ਊਰਜਾ ਨੂੰ ਅਸੀਂ ਰੋਜ਼ਾਨਾ ਜ਼ਿੰਦਗੀ ਦੇ ਲੋੜੀਂਦੇ ਕੰਮਾਂ ਵਿੱਚ ਵਰਤ ਸਕਦੇ ਹਾਂ। ਸਿਲੀਕਾਨ ਵਰਗੇ ਸੈਮੀ-ਕੰਡਕਟਰ ਸੌਰ ਊਰਜਾ ਨੂੰ ਬਿਜਲੀ ਊਰਜਾ ਵਿੱਚ ਬਦਲਣ ਦੇ ਕੰਮ ਆਉਂਦੇ ਹਨ। ਸੈਮੀ-ਕੰਡਕਟਰ ਵਿੱਚ ਕੰਡਕਟਰ ਤੇ ਇਨਸੂਲੇਟਰ ਦੋਵਾਂ ਦੀਆਂ ਵਿਸ਼ੇਸ਼ਤਾਵਾਂ ਹੁੰਦੀਆਂ ਹਨ। ਸਿਲੀਕਾਨ, ਜਰਮੇਨੀਅਮ, ਇੰਡੀਅਮ ਫਾਸਫਾਈਡ ਆਦਿ ਕੁਝ ਮਹੱਤਵਪੂਰਨ ਸੈਮੀ-ਕੰਡਕਟਰ ਪਦਾਰਥ ਹਨ। ਸੈਮੀ-ਕੰਡਕਟਰ ਤਾਪ ਊਰਜਾ ਦੇ ਚਾਲਕ ਹਨ। ਇਨ੍ਹਾਂ ਸੈੱਲਾਂ ਦੀ ਆਊਟਪੁਟ ਸਿਰਫ਼ 15-20 ਫ਼ੀਸਦੀ ਹੀ ਹੈ।
ਗੁਰਦੁਆਰਾ, ਗੁਰੂਦੁਆਰਾ ਜਾਂ ਗੁਰੂਦਵਾਰਾ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। ਗੁਰੂ ਨਾਨਕ ਦੇਵ ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ, ਉਸ ਨੂੰ ‘ਸਿੱਖ ਸ਼ਬਦਾਵਲੀ’ ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ। ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। ਪੰਜਾਬੀ ’ਚ ਗੁਰਦੁਆਰਾ ਦੇ ਅੱਖਰੀ ਅਰਥ ਹਨ ਗੁਰੂ ਦਾ ਦੁਆਰਾ (ਦਰਵਾਜ਼ਾ ਜਾਂ ਬੂਹਾ)। ਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ ਨਿਸ਼ਾਨ ਸਾਹਿਬ ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ ਨਿਸਬ ਵੀ ਲੱਗੇ ਹੁੰਦੇ ਹਨ ਜੋ ਕਿ ਮੀਰੀ ਅਤੇ ਪੀਰੀ ਦੀ ਨਿਸ਼ਾਨੀ ਹਨ। ਗੁਰੂ ਨਾਨਕ ਦੇਵ ਜੀ ਨੇ ਗੁਰੂ ਰਵਿਦਾਸ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤੀ ਸੀ ।
ਫ਼ਰਵਰੀ ਸਾਲ ਦਾ ਦੂਜਾ ਅਤੇ ਸਾਲ ਦਾ ਸਭ ਤੋਂ ਛੋਟਾ ਮਹੀਨਾ ਹੈ। ਇਸ ਮਹੀਨੇ ਦੇ ਦਿਨ 30 ਤੋਂ ਘੱਟ ਹੁੰਦੇ ਹਨ। ਇਸ ਮਹੀਨੇ ਵਿੱਚ ਲੀਪ ਦੇ ਸਾਲ ਵਿੱਚ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ 29 ਦਿਨ ਹੁੰਦੇ ਹਨ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨ੍ਹਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)। ਆਮ ਤੋਰ ਤੇ ਫ਼ਰਵਰੀ ਵਿੱਚ 28 ਦਿਨ ਹੁੰਦੇ ਹਨ।
ਅਫਰੀਕਾ, ਏਸ਼ੀਆ ਤੋਂ ਬਾਅਦ ਦੁਨੀਆਂ ਦਾ ਦੂਸਰਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦਾ ਖੇਤਰਫਲ 3,03,35,000 ਕਿਮੀ.² (ਵਰਗ ਕਿਲੋਮੀਟਰ) ਹੈ। ਅਫ਼ਰੀਕਾ ਯੂਰਪ ਦੇ ਦੱਖਣ ਵਿੱਚ ਸਥਿਤ ਹੈ। ਇਸ ਦੇ ਪੂਰਬ ਵਿੱਚ ਹਿੰਦ ਮਹਾਂਸਾਗਰ ਅਤੇ ਪੱਛਮ ਵਿੱਚ ਅਟਲਾਂਟਿਕ ਮਹਾਂਸਾਗਰ ਹਨ। ਅਫ਼ਰੀਕਾ ਵਿੱਚ 53 ਦੇਸ਼ ਹਨ। ਸੂਡਾਨ ਅਫ਼ਰੀਕਾ ਦਾ ਸਭ ਤੋਂ ਵੱਡਾ ਦੇਸ਼ ਹੈ, ਜਿਸ ਦਾ ਖੇਤਰਫਲ 2,505,800 ਕਿਮੀ.² ਹੈ। ਆਬਾਦੀ ਦੇ ਲਿਹਾਜ਼ ਨਾਲ ਨਾਈਜੀਰੀਆ ਪਹਿਲੇ ਨੰਬਰ ’ਤੇ ਆਉਂਦਾ ਹੈ। ਨਾਈਜੀਰੀਆ ਦੀ ਆਬਾਦੀ 125-145 ਮਿਲੀਅਨ ਹੈ। ਸਭ ਤੋਂ ਉੱਚਾ ਸਥਾਨ ਤਨਜਾਨੀਆ ਵਿੱਚ 'ਕਿਲੀਮਨਜਾਰੋ' ਹੈ, ਜੋ 5895 ਮੀਟਰ ਉੱਚਾ ਹੈ। ਸਭ ਤੋਂ ਵੱਡੀ ਝੀਲ ਵਿਕਟੋਰੀਆ ਝੀਲ ਹੈ, ਜੋ ਪੂਰਬੀ ਅਫ਼ਰੀਕਾ ਵਿੱਚ ਸਥਿਤ ਹੈ। ਇਸ ਦਾ ਕੈਚਮੈਂਟ ਏਰੀਆ 68,880 ਵਰਗ ਕਿਲੋਮੀਟਰ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਅੰਟਾਰਕਟਿਕਾ ਇੱਕ ਵਿਲੱਖਣ ਮਹਾਂਦੀਪ ਹੈ। ਇਸ ਦਾ ਜ਼ਿਆਦਾਤਰ ਭਾਗ ਬਰਫ਼ ਦੀ ਮੋਟੀ ਪੱਥਰ ਰੂਪੀ ਪਰਤ ਨਾਲ ਢਕਿਆ ਹੈ। ਐਂਟਾਰਕਟਿਕਾ ਦਾ ਇਤਿਹਾਸ 100 ਕਰੋੜ ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਇਸ ਦੀ ਖੋਜ ਸੰਨ 1772 ਤੋਂ 1775 ਈਸਵੀ ਵਿੱਚ ਬਰਤਾਨੀਆ ਦੇ ਖੋਜੀ ਕੈਪਟਨ ਜੇਮਜ਼ ਕੁੱਕ ਨੇ ਕੀਤੀ ਸੀ। 15 ਜਨਵਰੀ, 1912 ਵਿੱਚ ਪਹਿਲੀ ਵਾਰ ਕੈਪਟਨ ਸਕਾਟ ਦੱਖਣੀ ਧਰੁਵ ਤੱਕ ਗਿਆ ਸੀ। ਇਸ ਤੋਂ ਬਾਅਦ 60 ਸਾਲਾਂ ਵਿੱਚ ਕਈ ਯਾਤਰਾਵਾਂ ਹੋਈਆਂ ਪਰ ਸਾਰੇ ਇਸ ਮਹਾਂਦੀਪ ਦੇ ਤਟ ਦੇ ਨੇੜੇ ਤੋਂ ਹੋ ਕੇ ਵਾਪਸ ਆ ਗਏ। ਐਂਟਾਰਕਟਿਕਾ ਸਮੁੰਦਰੀ ਮਾਰਗ ਦੇ ਆਧਾਰ 'ਤੇ ਦੱਖਣੀ ਅਮਰੀਕਾ ਦੇ ਦੱਖਣੀ ਭਾਗ ਤੋਂ 900 ਕਿੱਲੋਮੀਟਰ, ਆਸਟ੍ਰੇਲੀਆ ਤੋਂ 2500 ਕਿੱਲੋਮੀਟਰ, ਦੱਖਣੀ ਅਫਰੀਕਾ ਤੋਂ 3800 ਕਿੱਲੋਮੀਟਰ ਅਤੇ ਭਾਰਤ ਤੋਂ ਲਗਪਗ 13000 ਕਿੱਲੋਮੀਟਰ ਦੂਰ ਹੈ। ਇਹ ਬਰਫ਼ ਨਾਲ ਢੱਕਿਆ ਇਲਾਕਾ ਹੈ। ਇਸ ਦਾ ਖੇਤਰਫਲ 1 ਕਰੋੜ 40 ਲੱਖ ਵਰਗ ਕਿੱਲੋਮੀਟਰ ਹੈ ਜਿਸ ਦੇ 98 ਫ਼ੀਸਦੀ ਤੋਂ ਵਧੇਰੇ 2000 ਤੋਂ 3000 ਮੀਟਰ ਮੋਟੀ ਬਰਫ਼ ਨਾਲ ਭਰੀ ਹੋਈ ਹੈ। ਇਥੇ ਪਾਣੀ ਦੀ ਦੀ 3 ਕਰੋੜ ਕਿਊਬਿਕ ਕਿਮੀ ਜਾਂ 72 ਲੱਖ ਕਿਊਬੀਕ ਹੈ। ਐਂਟਾਰਕਟਿਕਾ ਸਮੁੰਦਰੀ ਤੱਟ 32 ਹਜ਼ਾਰ ਕਿੱਲੋਮੀਟਰ ਲੰਮਾ ਹੈ ਇਸ ਦੇ ਇਲਾਕਾ ਦਾ 13 ਫ਼ੀਸਦੀ ਹਿੱਸਾ ਗਲੇਸ਼ੀਅਰਾਂ ਨਾਲ ਘਿਰਿਆ ਹੋਇਆ ਹੈ, 5 ਫ਼ੀਸਦੀ ਹਿੱਸੇ ਵਿੱਚ ਗਲੇਸ਼ੀਅਰਾਂ ਵਾਲੀਆਂ ਝੀਲਾਂ ਅਤੇ ਤਲਾਬ ਹਨ। ਐਂਟਾਰਕਟਿਕਾ ਵਿਸ਼ਵ ਦਾ ਸਭ ਤੋਂ ਵੱਡਾ ਗਲੇਸ਼ੀਅਰ ਐਂਟਾਰਕਟਿਕਾ ਲੈਮਬਰਟ ਗਲੇਸ਼ੀਅਰ ਹੈ ਜੋ 40 ਕਿੱਲੋਮੀਟਰ ਲੰਮਾ ਹੈ। ਐਂਟਾਰਕਟਿਕਾ ਦੇ ਗਰਮੀਆਂ ਅਤੇ ਸਰਦੀਆਂ ਦੇ ਤਾਪਮਾਨ ਵਿੱਚ ਬਹੁਤ ਅੰਤਰ ਹੁੰਦਾ ਹੈ ਇਸ ਮਹਾਂਦੀਪ ਵਿੱਚ 6 ਮਹੀਨੇ ਦਿਨ ਅਤੇ ਰਾਤ ਹੁੰਦੇ ਹਨ।
ਨੁਸਰਤ ਫ਼ਤਿਹ ਅਲੀ ਖ਼ਾਨ (13 ਅਕਤੂਬਰ 1948- 16 ਅਗਸਤ 1997) ਪਾਕਿਸਤਾਨ ਦੇ ਇੱਕ ਗਾਇਕ ਅਤੇ ਸੰਗੀਤਕਾਰ ਸਨ। ਇਹਨਾਂ ਨੇ ਫ਼ਿਲਮਾਂ ਵਿੱਚ ਗਾਇਆ। ਇਹਨਾਂ ਦਾ ਜਨਮ ਪੰਜਾਬ, ਪਾਕਿਸਤਾਨ ਦੇ ਵਿੱਚ ਹੋਇਆ। ਇਹਨਾਂ ਨੇ ਕਰੀਬ 40 ਦੇਸ਼ਾਂ ਵਿੱਚ ਆਪਣੇ ਕਨਸਰਟ ਕੀਤੇ। ਉਹ ਆਵਾਜ਼ ਦੀ ਅਸਾਧਾਰਣ ਰੇਂਜ ਵਾਲੀਆਂ ਖੂਬੀਆਂ ਦਾ ਮਾਲਕ ਸੀ। ਇਹਨਾਂ ਦਾ ਨਾ ਗਿਨਿਜ ਬੁਕ ਆਫ ਵਰਲਡ ਰਿਕਾਰਡ ਵਿੱਚ ਵੀ ਦਰਜ ਹੈ। 13 ਅਕਤੂਬਰ 2015 ਨੂੰ ਉਹਨਾਂ ਦੇ ਜਨਮ ਦਿਨ ਉੱਪਰ ਗੂਗਲ ਨੇ ਉਹਨਾਂ ਨੂੰ ਇੱਕ ਡੂਡਲ ਬਣਾ ਸ਼ਰਧਾਂਜਲੀ ਭੇਂਟ ਕੀਤੀ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਸੀ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਪਰ ਬੇਸਿੱਟਾ ਰਹੀ। ਇਸ ਲਈ ਦੇਸ਼ ਦੇ 500 ਤੋਂ ਵੱਧ ਕਿਸਾਨ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ। ਕਿਸਾਨ ਯੂਨੀਅਨਾਂ ਦੁਆਰਾ ਇਹਨਾਂ ਖੇਤੀ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਸੀ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਸਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣਾ ਆਸਾਨ ਬਣਾਉਣਗੇ ਅਤੇ ਉਸ ਦੁਆਰਾ ਕਿਹਾ ਗਿਆ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਸਨ। ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਈਰਾਨ (جمهوری اسلامی ايران, ਜਮਹੂਰੀ-ਏ-ਇਸਲਾਮੀ-ਏ-ਈਰਾਨ) ਏਸ਼ੀਆ ਦੇ ਦੱਖਣ-ਪੱਛਮ ਖੰਡ ਵਿੱਚ ਸਥਿਤ ਦੇਸ਼ ਹੈ। ਇਸਨੂੰ ਸੰਨ 1935 ਤੱਕ ਫਾਰਸ ਨਾਂਅ ਨਾਲ ਵੀ ਜਾਣਿਆ ਜਾਂਦਾ ਸੀ। ਇਸ ਦੀ ਰਾਜਧਾਨੀ ਤਹਿਰਾਨ ਹੈ ਅਤੇ ਇਹ ਦੇਸ਼ ਉੱਤਰ-ਪੂਰਬ ਵਿੱਚ ਤੁਰਕਮੇਨਿਸਤਾਨ, ਉੱਤਰ ਵਿੱਚ ਕੈਸਪੀਅਨ ਸਾਗਰ ਅਤੇ ਅਜਰਬਾਈਜਾਨ, ਦੱਖਣ ਵਿੱਚ ਫਾਰਸ ਦੀ ਖਾੜੀ, ਪੱਛਮ ਵਿੱਚ ਇਰਾਕ ( ਕੁਰਦਿਸਤਾਨ ਸਰਜ਼ਮੀਨ) ਅਤੇ ਤੁਰਕੀ, ਪੂਰਬ ਵਿੱਚ ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ਨਾਲ ਘਿਰਿਆ ਹੈ। ਇੱਥੇ ਦਾ ਪ੍ਰਮੁੱਖ ਧਰਮ ਇਸਲਾਮ ਹੈ ਅਤੇ ਇਹ ਖੇਤਰ ਸ਼ੀਆ ਬਹੁਲ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਫਿਲਿਸਤੀਨ (ਅਰਬੀ: فلسطين) ਦੁਨੀਆ ਦੇ ਪੁਰਾਣੇ ਦੇਸਾਂ ਵਿੱਚੋਂ ਇੱਕ ਹੈ। ਇਹ ਉਸ ਇਲਾਕੇ ਦਾ ਨਾਮ ਹੈ ਜਿਹੜਾ ਲਿਬਨਾਨ ਅਤੇ ਮਿਸਰ ਦੇ ਦਰਮਿਆਨ ਸੀ। ਉਸ ਦੇ ਵੱਡੇ ਹਿੱਸੇ ’ਤੇ ਇਸਰਾਈਲ ਦੀ ਰਿਆਸਤ ਕਾਇਮ ਕੀਤੀ ਗਈ ਹੈ। 1948 ਤੋਂ ਪਹਿਲੇ ਇਹ ਸਾਰਾ ਇਲਾਕਾ ਫ਼ਲਸਤੀਨ ਅਖਵਾਉਂਦਾ ਸੀ ਅਤੇ ਸਲਤਨਤ ਉਸਮਾਨੀਆ ’ਚ ਇੱਕ ਅਹਿਮ ਇਲਾਕੇ ਦੇ ਤੌਰ 'ਤੇ ਸ਼ਾਮਿਲ ਰਿਹਾ ਪਰ ਪਹਿਲੀ ਜੰਗ-ਏ-ਅਜ਼ੀਮ ਚ ਅਰਬਾਂ ਨੇ ਆਪਣੀ ਬੇਵਕੂਫ਼ੀ ਨਾਲ਼ ਅੰਗਰੇਜ਼ਾਂ ਦੀਆਂ ਚਾਲਾਂ ’ਚ ਫਸ ਕੇ, ਜਿਹੜੇ ਕਿ ਸਲਤਨਤ ਉਸਮਾਨੀਆ ਨੂੰ ਖ਼ਤਮ ਕਰਨ ਦੇ ਦਰ ਪਏ ਸਨ, ਅਰਬ ਕੌਮੀਅਤ ਦਾ ਨਾਅਰਾ ਲਾਇਆ ਤੇ ਅੰਗਰੇਜ਼ਾਂ ਦੇ ਸ਼ਾਨਾ ਬਾ ਸ਼ਾਨਾ ਤੁਰਕਾਂ ਦੇ ਖ਼ਿਲਾਫ਼ ਲੜੇ ਤਾਂ ਕਿ ਆਪਣੀ ਇੱਕ ਆਜ਼ਾਦ ਅਰਬ ਰਿਆਸਤ ਕਾਇਮ ਕਰ ਸਕਣ ਪਰ ਜੰਗ ਵਿੱਚ ਤੁਰਕਾਂ ਦੀ ਹਾਰ ਦੇ ਬਾਅਦ ਅੰਗਰੇਜ਼ ਅੰਗਰੇਜ਼ਾਂ ਨੇ ਫ਼ਲਸਤੀਨ ਅਤੇ ਫ਼ਰਾਂਸੀਸੀਆਂ ਨੇ ਸ਼ਾਮ ਅਤੇ ਲਿਬਨਾਨ ਉੱਤੇ ਕਬਜ਼ਾ ਕਰ ਲਿਆ ਅਤੇ ਬਾਕੀ ਅਰਬ ਇਲਾਕਿਆਂ ਨੂੰ ਨਿੱਕੀਆਂ ਵੱਡੀਆਂ ਜ਼ੇਰ ਦਸਤ ਬਾਦਸ਼ਾਹਤਾਂ ਚ ਵੰਡ ਦਿੱਤਾ। 1948 ਵਿੱਚ ਅੰਗਰੇਜ਼ਾਂ ਨੇ ਫ਼ਲਸਤੀਨ ਦੇ ਰਕਬੇ ਦੇ ਵੱਡੇ ਹਿੱਸੇ ਤੇ ਇਜ਼ਰਾਈਲ ਦੀ ਨਾਜ਼ਾਇਜ਼ ਰਿਆਸਤ ਦੇ ਕਿਆਮ ਦਾ ਐਲਾਨ ਕਰ ਦਿੱਤਾ ਅਤੇ ਖਿਲਾਫਤ ਉਸਮਾਨੀਆ ਦੇ ਖ਼ਿਲਾਫ਼ ਅੰਗਰੇਜ਼ਾਂ ਦੀ ਹਿਮਾਇਤ ਚ ਲੜਨ ਵਾਲੇ ਅਰਬ ਕੁਝ ਵੀ ਨਾ ਕਰ ਸਕੇ। ਇਸ ਤਰ੍ਹਾਂ ਇਜ਼ਰਾਈਲ ਦੀ ਨਾਜ਼ਾਇਜ਼ ਰਿਆਸਤ ਦਾ ਕਿਆਮ ਅਰਬਾਂ ਦੀ ਹਮਾਕਤ ਦੇ ਨਤੀਜੇ ਵਜੋਂ ਅਮਲ ਚ ਆਇਆ ਅਤੇ 1967 ਦੀ ਜੰਗ ਚ ਇਸਰਾਈਲ ਨੇ ਪੱਛਮੀ ਉਰਦਨ ਤੇ ਗ਼ਿਜ਼ਾ ਤੇ ਫ਼ਲਸਤੀਨੀ ਇਲਾਕੇ ਤੇ ਵੀ ਕਬਜ਼ਾ ਕਰ ਲਿਆ ਅਤੇ ਆਪਣੀਆਂ ਯਹੂਦੀਆਂ ਦੀਆਂ ਬਸਤੀਆਂ ਬਣਾਉਣੀ ਸ਼ੁਰੂ ਕਰ ਦਿੱਤੀਆਂ। ਅੱਜ ਕੱਲ੍ਹ ਫ਼ਲਸਤੀਨੀਆਂ ਨੇ ਥੋੜੀ ਜੀ ਖੁੱਲ ਦਿੱਤੀ ਹੋਈ ਏ। ਯਰੋਸ਼ਲਮ ਨੂੰ ਫ਼ਲਸਤੀਨੀ ਆਪਣੀ ਰਾਜਧਾਨੀ ਕਹਿੰਦੇ ਹਨ ਜਦ ਕਿ ਇਜ਼ਰਾਈਲ ਨੇ ਵੀ ਇਸਨੂੰ ਆਪਣੀ ਰਾਜਧਾਨੀ ਆਖਿਆ ਹੋਇਆ ਹੈ।
ਮੁੰਬਈ (1995 ਤੱਕ ਬੰਬਈ) ਭਾਰਤ ਦੇ ਮਹਾਂਰਾਸ਼ਟਰ ਸੂਬੇ ਦੀ ਰਾਜਧਾਨੀ ਹੈ ਅਤੇ ਇਹ ਭਾਰਤ ਦਾ ਦੂਸਰਾ ਵੱਡਾ ਮਹਾਂਨਗਰ ਹੈ। ਭਾਰਤ ਦੇ ਪੱਛਮੀ ਤੱਟ ਉੱਤੇ ਸਥਿਤ ਹੈ। ਇਸ ਦੀ ਜਨਸੰਖਿਆ ਲਗਭਗ 6 ਕਰੋੜ 60 ਲੱਖ ਹੈ। ਇਹ ਭਾਰਤ ਦਾ ਸਭ ਤੋਂ ਜਿਆਦਾ ਆਬਾਦੀ ਵਾਲਾ ਸ਼ਹਿਰ ਹੈ। ਇਸ ਦਾ ਗਠਨ ਲਾਵਾ ਨਿਰਮਿਤ ਸੱਤ ਛੋਟੇ-ਛੋਟੇ ਦੀਪਾਂ ਦੁਆਰਾ ਹੋਇਆ ਹੈ ਅਤੇ ਇਹ ਪੁਲਾਂ ਦੁਆਰਾ ਪ੍ਰਮੁੱਖ ਧਰਤੀ-ਖੰਡ ਦੇ ਨਾਲ ਜੁੜਿਆ ਹੋਇਆ ਹੈ। ਮੁੰਬਈ ਬੰਦਰਗਾਹ ਭਾਰਤ ਦਾ ਸਭ ਤੋਂ ਵੱਡੀ ਸਮੁੰਦਰੀ ਬੰਦਰਗਾਹ ਹੈ। ਮੁੰਬਈ ਦਾ ਸਮੁੰਦਰੀ ਕਿਨਾਰਾ ਕਟਿਆ-ਫੱਟਿਆ ਹੈ ਜਿਸਦੇ ਕਾਰਨ ਇਸ ਦਾ ਬੰਦਰਗਾਹ ਸੁਭਾਵਕ ਅਤੇ ਸੁਰੱਖਿਅਤ ਹੈ। ਯੂਰਪ, ਅਮਰੀਕਾ, ਅਫਰੀਕਾ ਆਦਿ ਪੱਛਮੀ ਦੇਸ਼ਾਂ ਨਾਲ ਜਲਮਾਰਗ ਜਾਂ ਵਾਯੂ ਮਾਰਗ ਰਾਹੀਂ ਆਉਣ ਵਾਲੇ ਜਹਾਜ ਅਤੇ ਯਾਤਰੀ ਸਭ ਤੋਂ ਪਹਿਲਾਂ ਮੁੰਬਈ ਹੀ ਆਉਂਦੇ ਰਹੇ ਹਨ ਇਸ ਲਈ ਮੁੰਬਈ ਨੂੰ ਭਾਰਤ ਦਾ ਪ੍ਰਵੇਸ਼ਦਵਾਰ ਕਿਹਾ ਜਾਂਦਾ ਹੈ।
ਪਣ ਬਿਜਲੀ ਪਾਣੀ ਦੀ ਤਾਕਤ ਨਾਲ਼ ਪੈਦਾ ਕੀਤੀ ਬਿਜਲੀ ਨੂੰ ਆਖਦੇ ਹਨ; ਹੇਠਾਂ ਡਿੱਗਦੇ ਜਾਂ ਵਗਦੇ ਪਾਣੀ ਦੇ ਗੁਰੂਤਾ ਬਲ ਨੂੰ ਵਰਤ ਕੇ ਬਿਜਲੀ ਪੈਦਾ ਕਰਨੀ। ਇਹ ਨਵਿਆਉਣਯੋਗ ਊਰਜਾ ਦਾ ਸਭ ਤੋਂ ਵੱਧ ਵਰਤਿਆ ਜਾਂਦਾ ਰੂਪ ਹੈ ਜੋ ਦੁਨੀਆ ਭਰ ਦੀ ਬਿਜਲੀ ਪੈਦਾਵਾਰ ਦਾ 16 ਫ਼ੀਸਦੀ ਬਣਦਾ ਹੈ – 2010 ਵਿੱਚ ਬਿਜਲੀ ਪੈਦਾਵਾਰ ਦੇ 3,427 ਟੈਰਾਵਾਟ-ਘੰਟੇ, ਅਤੇ ਅਗਲੇ 25 ਵਰ੍ਹਿਆਂ ਤੱਕ ਹਰੇਕ ਸਾਲ਼ 3.1% ਦੀ ਦਰ ਨਾਲ਼ ਵਧਣ ਦੀ ਉਮੀਦ ਹੈ। ਪਣ ਬਿਜਲੀ 150 ਮੁਲਕਾਂ ਵਿੱਚ ਪੈਦਾ ਕੀਤੀ ਜਾਂਦੀ ਹੈ ਜਿਸ ਵਿੱਚ 2010 ਵਿੱਚ ਏਸ਼ੀਆ-ਪ੍ਰਸ਼ਾਂਤ ਦੇ ਇਲਾਕੇ ਨੇ ਦੁਨੀਆ ਭਰ ਦੀ ਪਣ ਬਿਜਲੀ ਦਾ 32% ਪੈਦਾ ਕੀਤਾ। ਚੀਨ ਪਣ ਬਿਜਲੀ ਦਾ ਸਭ ਤੋਂ ਵੱਡਾ ਪੈਦਾ ਕਰਨ ਵਾਲ਼ਾ ਦੇਸ਼ ਹੈ ਜਿਸਦੀ 2010 ਵਿਚਲੀ ਪੈਦਾਵਾਰ 721 ਟੈਰਾਵਾਟ-ਘੰਟੇ ਸੀ ਜੋ ਬਿਜਲੀ ਦੀ ਘਰੇਲੂ ਵਰਤੋਂ ਦਾ ਤਕਰੀਬਨ 17 ਫ਼ੀਸਦੀ ਸੀ। ਅਜੋਕੇ ਸਮੇਂ ਵਿੱਚ 10 ਗੀ.ਵਾ. ਤੋਂ ਵੱਧ ਬਿਜਲਈ ਊਰਜਾ ਪੈਦਾ ਕਰਨ ਵਾਲ਼ੇ ਚਾਰ ਪਣ-ਬਿਜਲੀ ਸਟੇਸ਼ਨ ਹਨ: ਚੀਨ ਦੇ ਥ੍ਰੀ ਗੌਰਜਿਜ਼ ਬੰਨ੍ਹ ਅਤੇ ਸ਼ੀਲਵੋਦੂ ਬੰਨ੍ਹ, ਬਰਾਜ਼ੀਲ।ਪੈਰਾਗੁਏ ਸਰਹੱਦ ਉਤਲਾ ਇਤਾਈਪੂ ਬੰਨ੍ਹ ਅਤੇ ਵੈਨੇਜ਼ੁਐਲਾ ਦਾ ਗੁਰੀ ਬੰਨ੍ਹ। ਪਣ ਬਿਜਲੀ ਦੀ ਕੀਮਤ ਘੱਟ ਹੁੰਦੀ ਹੈ ਜਿਸ ਕਰ ਕੇ ਇਹ ਨਵਿਆਉਣਯੋਗ ਊਰਜਾ ਦਾ ਇੱਕ ਤਰਜੀਹੀ ਸੋਮਾ ਹੈ। 10 ਮੈਗਾਵਾਟ ਤੋਂ ਵੱਡੇ ਪਣ-ਬਿਜਲੀ ਸਟੇਸ਼ਨ ਤੋਂ ਬਿਜਲੀ ਪੈਦਾ ਕਰਨ ਦੀ ਕੀਮਤ ਸਿਰਫ਼ 3 ਤੋਂ 5 ਯੂ.ਐੱਸ.
ਸੋਵੀਅਤ ਸੰਘ (Сою́з Сове́тских Социалисти́ческих Респу́блик, ਸਯੂਜ਼ ਸਵਯੇਤਸਕੀਖ਼ ਸਸਤੀਆਲੀਸਤੀਚਯੇਸਕੀਖ਼ ਰਿਸਪੂਬਲਿਕ), ਜਿਸ ਨੂੰ USSR ਜਾਂ ਸੋਵੀਅਤ ਯੂਨੀਅਨ ਵੀ ਕਿਹਾ ਜਾਂਦਾ ਸੀ, ਇੱਕ ਸਮਾਜਵਾਦੀ (ਸੋਸ਼ਲਿਸਟ) ਦੇਸ਼ ਸੀ ਜੋ ਕਿ 1922 ਤੋਂ 1991 ਤੱਕ ਕਾਇਮ ਰਿਹਾ। ਉਸ ਨੂੰ ਆਮ ਬੋਲੀ ਵਿੱਚ ਰੂਸ ਯਾਨੀ ਰਸ਼ੀਆ ਵੀ ਆਖਿਆ ਜਾਂਦਾ ਸੀ, ਜਿਹੜਾ ਕਿ ਗਲਤ ਸੀ ਕਿਉਂਕਿ ਰੂਸ ਇਸ ਸੰਘ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਤਾਕਤਵਰ ਰਿਪਬਲਿਕ ਸੀ। ਇਹ ਇੰਨਾਂ ਵੱਡਾ ਸੀ ਕਿ ਸੋਵੀਅਤ ਸੰਘ ਵਿੱਚ ਮੌਜੂਦ ਰੂਸ ਤੋਂ ਇਲਾਵਾ 14 ਰਿਆਸਤਾਂ ਦਾ ਕੁੱਲ ਰਕਬਾ ਰੂਸ ਦੇ ਰਕਬੇ ਦੇ ਘੱਟ ਸੀ। 1945 ਤੋਂ ਉਸ ਦੀ 1991 ਦੀ ਤਹਲੀਲ ਤੱਕ ਸੋਵੀਅਤ ਯੂਨੀਅਨ ਅਮਰੀਕਾ ਦੇ ਨਾਲ-ਨਾਲ ਦੁਨੀਆ ਦਾ ਸਭ ਤੋਂ ਤਾਕਤਵਰ ਦੇਸ਼ ਸੀ। ਇਸ ਦੀ ਰਾਜਧਾਨੀ ਮਾਸਕੋ ਸੀ।
ਆਸਟਰੀਆ (ਅੰਗਰੇਜੀ: Austria ਅਤੇ ਜਰਮਨ: Österreich) ਯੂਰਪ ਦਾ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਵਿਆਨਾ ਹੈ। ਇਹ ਚਾਰੇ ਪਾਸੇਓਂ ਬਾਕੀ ਦੇਸ਼ਾਂ ਨਾਲ ਘਿਰਿਆ ਹੈ ਅਤੇ ਇਸ ਨਾਲ ਕੋਈ ਦੀ ਸਮੁੰਦਰ ਨਹੀਂ ਲੱਗਦਾ। ਉੱਤਰੀ ਦਿਸ਼ਾ ਤੋਂ ਇਸ ਦੇ ਨਾਲ ਜਰਮਨੀ ਅਤੇ ਚੈੱਕ ਰਿਪਬਲਿਕ, ਪੂਰਬੀ ਦਿਸ਼ਾ ਤੋਂ ਸਲੋਵਾਕੀਆ ਅਤੇ ਹੰਗਰੀ, ਦੱਖਣੀ ਦਿਸ਼ਾ ਤੋਂ ਸਲੋਵੇਨੀਂਆਂ ਅਤੇ ਇਟਲੀ, ਅਤੇ ਪੱਛਮੀ ਦਿਸ਼ਾ ਤੋਂ ਸਵੀਟਜ਼ਰਲੈਂਡ ਲੱਗਦੇ ਹਨ।
ਮਾਓ ਤਸੇ-ਤੁੰਗ ਜਾਂ ਮਾਓ ਜ਼ੇਦੋਂਗ (26 ਦਸੰਬਰ 1893 – 9 ਸਤੰਬਰ 1976) ਚੀਨੀ ਕ੍ਰਾਂਤੀਕਾਰੀ, ਰਾਜਨੀਤਿਕ ਚਿੰਤਕ ਅਤੇ ਕਮਿਊਨਿਸਟ ਪਾਰਟੀ ਦੇ ਨੇਤਾ ਸਨ, ਜਿਨ੍ਹਾਂ ਦੀ ਅਗਵਾਈ ਵਿੱਚ ਸੱਭਿਆਚਾਰਿਕ ਕ੍ਰਾਂਤੀ ਸਫਲ ਹੋਈ। ਉਹ ਚੇਅਰਮੈਨ ਮਾਓ ਦੇ ਨਾਂ ਨਾਲ ਵੀ ਮਸ਼ਹੂਰ ਸਨ। ਉਨ੍ਹਾਂ ਨੇ ਜਨਵਾਦੀ ਚੀਨ ਗਣਰਾਜ ਦੀ ਸਥਾਪਨਾ (1949) ਤੋਂ ਆਪਣੀ ਮੌਤ (1976) ਤੱਕ ਚੀਨ ਦੀ ਅਗਵਾਈ ਕੀਤੀ। ਮਾਰਕਸਵਾਦੀ-ਲੈਨਿਨਵਾਦੀ ਵਿਚਾਰਧਾਰਾ ਨੂੰ ਫੌਜੀ ਰਣਨੀਤੀ ਵਿੱਚ ਜੋੜ ਕੇ ਉਨ੍ਹਾਂ ਨੇ ਜਿਸ ਸਿਧਾਂਤ ਨੂੰ ਜਨਮ ਦਿੱਤਾ ਉਸਨੂੰ ਮਾਓਵਾਦ ਨਾਮ ਨਾਲ ਜਾਣਿਆ ਜਾਂਦਾ ਹੈ।
ਬੰਗਾਲੀ ਭਾਸ਼ਾ ਜਾਂ ਬਾਂਗਲਾ ਭਾਸ਼ਾ (বাংলা ਬਾਙਲਾ [ˈbaŋla] ( ਸੁਣੋ)) ਬੰਗਲਾਦੇਸ਼ ਅਤੇ ਭਾਰਤ ਦੇ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਭਾਰਤ ਦੇ ਤ੍ਰਿਪੁਰਾ ਅਤੇ ਅਸਮ ਰਾਜਾਂ ਦੇ ਕੁਝ ਪ੍ਰਾਂਤਾਂ ਵਿੱਚ ਬੋਲੀ ਜਾਣ ਵਾਲੀ ਇੱਕ ਪ੍ਰਮੁੱਖ ਭਾਸ਼ਾ ਹੈ। ਭਾਸ਼ਾਈ ਪਰਿਵਾਰ ਦੀ ਨਜ਼ਰ ਵਿੱਚ ਇਹ ਹਿੰਦ-ਯੂਰਪੀ ਭਾਸ਼ਾ ਪਰਿਵਾਰ ਦੀ ਮੈਂਬਰ ਹੈ। ਇਸ ਪਰਿਵਾਰ ਦੀਆਂ ਹੋਰ ਪ੍ਰਮੁੱਖ ਭਾਸ਼ਾਵਾਂ ਪੰਜਾਬੀ, ਹਿੰਦੀ, ਨੇਪਾਲੀ, ਗੁਜਰਾਤੀ, ਅਸਮੀਆ, ਉੜੀਆ, ਮੈਥਲੀ ਆਦਿ ਭਾਸ਼ਾਵਾਂ ਹਨ। ਬਾਂਗਲਾ ਬੋਲਣ ਵਾਲਿਆਂ ਦੀ ਗਿਣਤੀ ਲਗਭਗ 23 ਕਰੋੜ ਹੈ ਅਤੇ ਇਹ ਸੰਸਾਰ ਦੀ ਛੇਵੀਂ ਸਭ ਤੋਂ ਵੱਡੀ ਭਾਸ਼ਾ ਹੈ। ਇਸ ਨੂੰ ਬੋਲਣ ਵਾਲੇ ਬੰਗਲਾਦੇਸ਼ ਅਤੇ ਭਾਰਤ ਦੇ ਇਲਾਵਾ ਸੰਸਾਰ ਦੇ ਬਹੁਤ ਸਾਰੇ ਹੋਰ ਦੇਸ਼ਾਂ ਵਿੱਚ ਵੀ ਫੈਲੇ ਹਨ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੋਲੈਂਡ ਆਧਿਕਾਰਿਕ ਰੂਪ ਵਲੋਂ ਪੋਲੈਂਡ ਲੋਕ-ਰਾਜ ਇੱਕ ਵਿਚਕਾਰ ਯੁਰੋਪਿਅ ਰਾਸ਼ਟਰ ਹੈ . ਪੋਲੈਂਡ ਪੱਛਮ ਵਿੱਚ ਜਰਮਨੀ, ਦੱਖਣ ਵਿੱਚ ਚੇਕ ਲੋਕ-ਰਾਜ ਅਤੇ ਸਲੋਵਾਕਿਆ, ਪੂਰਵ ਵਿੱਚ ਯੁਕਰੇਨ, ਬੇਲਾਰੂਸ ਅਤੇ ਲਿਥੁਆਨੀਆ ਅਤੇ ਜਵਾਬ ਵਿੱਚ ਬਾਲਟਿਕ ਸਾਗਰ ਅਤੇ ਕਾਲਿਨਿਨਗਰਾਦ ਓਬਲਾਸਟ ਜੋ ਕਿ ਇੱਕ ਰੂਸੀ ਏਕਸਕਲੇਵ ਹੈ ਦੇ ਦੁਆਰੇ ਘਿਰਿਆ ਹੋਇਆ ਹੈ . ਪੋਲੈਂਡ ਦਾ ਕੁਲ ਖੇਤਰਫਲ 312, 679 ਵਰਗ ਕਿ .
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਨਾ-ਮਿਲਵਰਤਨ ਲਹਿਰ ਜਾਂ ਅਸਹਿਯੋਗ ਅੰਦੋਲਨ ਬਰਤਾਨਵੀ ਸ਼ਾਸਨ ਦੇ ਖਿਲਾਫ਼ ਆਜ਼ਾਦੀ ਲਈ ਭਾਰਤ ਦੇ ਸੰਘਰਸ਼ ਦਾ ਇੱਕ ਮਹੱਤਵਪੂਰਨ ਪੜਾਅ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਪੂਰਨ ਸਮਰਥਨ ਨਾਲ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਕੀਤਾ ਗਿਆ ਸੀ। ਜਲਿਆਂਵਾਲਾ ਬਾਗ ਦੀ ਘਟਨਾ ਤੋਂ ਬਾਅਦ ਗਾਂਧੀਜੀ ਨੇ ਨਾ-ਮਿਲਵਰਤਨ ਅੰਦੋਲਨ ਸ਼ੁਰੂ ਕਰ ਦਿੱਤਾ ਸੀ। ਇਹ ਅਹਿੰਸਕ ਸਾਧਨਾਂ ਦੇ ਮਾਧਿਅਮ ਰਾਹੀਂ ਭਾਰਤ ਵਿੱਚ ਬਰਤਾਨਵੀ ਕਬਜੇ ਦਾ ਵਿਰੋਧ ਕਰਨ ਦੇ ਉਦੇਸ਼ ਨਾਲ ਆਰੰਭ ਕੀਤਾ ਗਿਆ ਸੀ। ਪ੍ਰਦਰਸ਼ਨਕਾਰੀ, ਬਰਤਾਨਵੀ ਮਾਲ ਖਰੀਦਣ ਨਾ ਖਰੀਦਣਾ, ਮਕਾਮੀ ਹਸਤਸ਼ਿਲਪ ਦਾ ਮਾਲ ਅਪਣਾਉਣਾ, ਸ਼ਰਾਬ ਦੀਆਂ ਦੁਕਾਨਾਂ ਅੱਗੇ ਧਰਨੇ ਦੇਣਾ ਅਤੇ ਸਵੈਮਾਨ ਅਤੇ ਅਖੰਡਤਾ ਦੇ ਭਾਰਤੀ ਮੁੱਲਾਂ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕਰ ਰਹੇ ਸਨ।
ਰੈਗੂਲੇਟਿੰਗ ਐਕਟ 1773 (ਰਸਮੀ ਤੌਰ 'ਤੇ, ਈਸਟ ਇੰਡੀਆ ਕੰਪਨੀ ਐਕਟ 1772) ਗ੍ਰੇਟ ਬ੍ਰਿਟੇਨ ਦੀ ਪਾਰਲੀਮੈਂਟ ਦਾ ਇੱਕ ਐਕਟ ਸੀ ਜਿਸਦਾ ਇਰਾਦਾ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਪ੍ਰਬੰਧਨ ਨੂੰ ਸੁਧਾਰਨਾ ਸੀ। ਇਹ ਐਕਟ ਕੰਪਨੀ ਦੇ ਮਾਮਲਿਆਂ ਬਾਰੇ ਚਿੰਤਾਵਾਂ ਦਾ ਲੰਬੇ ਸਮੇਂ ਲਈ ਹੱਲ ਸਾਬਤ ਨਹੀਂ ਹੋਇਆ; ਪਿਟਜ਼ ਇੰਡੀਆ ਐਕਟ ਨੂੰ ਬਾਅਦ ਵਿੱਚ 1784 ਵਿੱਚ ਇੱਕ ਹੋਰ ਰੈਡੀਕਲ ਸੁਧਾਰ ਵਜੋਂ ਲਾਗੂ ਕੀਤਾ ਗਿਆ ਸੀ। ਇਹ ਕੰਪਨੀ ਉੱਤੇ ਸੰਸਦੀ ਨਿਯੰਤਰਣ ਅਤੇ ਭਾਰਤ ਵਿੱਚ ਕੇਂਦਰੀਕ੍ਰਿਤ ਪ੍ਰਸ਼ਾਸਨ ਵੱਲ ਪਹਿਲਾ ਕਦਮ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਲੰਡਨ ( ( ਸੁਣੋ)) ਇੰਗਲੈਂਡ ਦੀ ਰਾਜਧਾਨੀ ਹੈ ਅਤੇ ਇਹ ਇੰਗਲੈਂਡ ਦਾ ਸਭ ਤੋਂ ਪ੍ਰਸਿੱਧ ਸ਼ਹਿਰ ਹੈ। ਇਹ ਸ਼ਹਿਰ ਗ੍ਰੇਟ ਬ੍ਰਿਟੇਨ ਦੇ ਟਾਪੂ ਦੇ ਦੱਖਣ ਪੂਰਬ ਵਿੱਚ ਥੇਮਜ਼ ਦਰਿਆ ਦੇ ਕੰਢੇ ਵਸਿਆ ਹੋਇਆ ਹੈ। ਇਹ ਸ਼ਹਿਰ ਰੋਮਨ ਰਾਜਿਆਂ ਦੁਆਰਾ ਸਥਾਪਿਤ ਕੀਤਾ ਗਿਆ ਸੀ, ਜਿੰਨ੍ਹਾ ਨੇ ਇਸਦਾ ਨਾਂਮ "ਲੰਡੇਨੀਅਮ" ਰੱਖਿਆ ਸੀ। ਲੰਡਨ ਦਾ ਪ੍ਰਾਚੀਨ ਮੂਲ, ਸਿਟੀ ਆਫ ਲੰਡਨ, ਇਸਦਾ ਵੱਡਾ ਹਿੱਸਾ 1.12-square-mile (2.9 km2) ਮੱਧਕਾਲ ਸੀਮਾਵਾਂ ਰੱਖਦਾ ਹੈ। ਇਹ ਮਹਾਂਨਗਰ ਸ਼ਹਿਰ ਹੈ। ਇਸਨੂੰ ਗ੍ਰੇਟਰ ਲੰਡਨ ਵੀ ਕਹਿੰਦੇ ਹਨ। ਲੰਡਨ ਸ਼ਹਿਰ ਨੂੰ ਇੱਥੋਂ ਦਾ ਮੇਅਰ ਅਤੇ ਲੰਡਨ ਅਸੈਂਬਲੀ ਆਪਣੀ ਦੇਖ-ਰੇਖ ਹੇਠ ਚਲਾਉਂਦੀ ਹੈ। ਲੰਡਨ ਅੱਗੇ ਵਧਦਾ ਹੋਇਆ ਗਲੋਬਲ ਸ਼ਹਿਰ ਹੈ, ਜੋ ਕਿ ਕਲਾ, ਕਾਮਰਸ, ਸਿੱਖਿਆ, ਮਨੋਰੰਜਨ, ਫੈਸ਼ਨ, ਫਾਇਨਾਂਸ, ਸਿਹਤ ਸਹੂਲਤਾਂ, ਮੀਡੀਆ, ਪ੍ਰੋਫੈਸ਼ਨਲ ਸਰਵਿਸ, ਖੋਜ ਅਤੇ ਵਿਕਾਸ, ਯਾਤਰਾਸਥੱਲ ਅਤੇ ਆਵਾਜਾਈ ਪੱਖੋਂ ਅੱਗੇ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਵਿੱਤੀ ਕੇਂਦਰ ਹੈ। ਇਸਦਾ ਜੀਡੀਪੀ ਖੇਤਰ ਪੱਖੋਂ ਵਿਸ਼ਵ ਵਿੱਚ ਪੰਜਵਾਂ/ਛੇਵਾਂ ਸਥਾਨ ਹੈ। ਲੰਡਨ ਵਿੱਚ ਵੱਖੋ-ਵੱਖਰੇ ਲੋਕ ਅਤੇ ਸਭਿਆਚਾਰ ਹਨ, ਅਤੇ ਇਸ ਖੇਤਰ ਵਿੱਚ 300 ਤੋਂ ਵੱਧ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸਦੀ ਅਨੁਮਾਨਤ ਮਿਡ-2016 ਨਗਰਪਾਲਿਕਾ ਜਨਸੰਖਿਆ (ਗ੍ਰੇਟਰ ਲੰਡਨ ਨਾਲ ਸੰਬੰਧਿਤ) 8,787,892 ਸੀ, ਯੂਰਪੀ ਸੰਘ ਦੇ ਕਿਸੇ ਵੀ ਸ਼ਹਿਰ ਦਾ ਸਭ ਤੋਂ ਵੱਡਾ ਸ਼ਹਿਰ ਹੈ ਅਤੇ ਯੂ.ਕੇ. ਦੀ ਆਬਾਦੀ ਦਾ 13.4% ਹਿੱਸਾ ਗਿਣਿਆ ਜਾਂਦਾ ਹੈ। 2011 ਦੀ ਮਰਦਮਸ਼ੁਮਾਰੀ ਵਿੱਚ 9,787,426 ਲੋਕਾਂ ਦੇ ਨਾਲ, ਲੰਡਨ ਸ਼ਹਿਰੀ ਖੇਤਰ ਵਿੱਚ ਯੂਰਪ ਵਿੱਚ ਦੂਜਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਰਿਹਾ ਹੈ। ਪੈਰਿਸ ਇਸ ਵਿੱਚ ਪਹਿਲਾ ਹੈ। ਸ਼ਹਿਰ ਦਾ ਮਹਾਂਨਗਰ ਖੇਤਰ 2016 ਵਿੱਚ ਯੂਰਪ ਵਿੱਚ 14,040,163 ਲੋਕਾਂ ਦੇ ਨਾਲ ਸਭ ਤੋਂ ਵੱਧ ਆਬਾਦੀ ਵਾਲਾ ਹੈ, ਜਦਕਿ ਗ੍ਰੇਟਰ ਲੰਡਨ ਅਥਾਰਟੀ ਸ਼ਹਿਰ-ਖੇਤਰ (ਦੱਖਣ ਪੂਰਬ ਦਾ ਵੱਡਾ ਹਿੱਸਾ) ਦੀ ਜਨਸੰਖਿਆ ਦੇ ਤੌਰ ਤੇ 22.7 ਮਿਲੀਅਨ। ਲੰਡਨ 1831 ਤੋਂ 1925 ਤੱਕ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਸੀ। ਲੰਡਨ ਵਿੱਚ ਚਾਰ ਵਿਸ਼ਵ ਵਿਰਾਸਤੀ ਥਾਵਾਂ ਸ਼ਾਮਲ ਹਨ: ਲੰਡਨ ਦਾ ਟਾਵਰ; ਕੇਊ ਗਾਰਡਨ; ਵੈਸਟਮਿੰਸਟਰ ਦੇ ਪੈਲੇਸ, ਵੈਸਟਮਿੰਸਟਰ ਐਬੇ ਅਤੇ ਸੇਂਟ ਮਾਰਗਰੇਟ ਚਰਚ ਦੁਆਰਾ ਬਣਾਈ ਗਈ ਇਹ ਸਾਈਟ; ਅਤੇ ਗ੍ਰੀਨਵਿਚ ਦਾ ਇਤਿਹਾਸਕ ਸਮਝੌਤਾ (ਜਿਸ ਵਿੱਚ ਰਾਇਲ ਆਬਜਰਵੇਟਰੀ, ਗ੍ਰੀਨਵਿਚ ਪ੍ਰਾਈਮ ਮੈਰੀਡੀਅਨ, 0 ° ਲੰਬਕਾਰ ਅਤੇ ਗ੍ਰੀਨਵਿੱਚ ਮੀਨ ਟਾਈਮ ਪਰਿਭਾਸ਼ਿਤ ਕਰਦਾ ਹੈ)। ਹੋਰ ਥਾਂਵਾਂ ਵਿੱਚ ਬਕਿੰਘਮ ਪੈਲਸ, ਲੰਡਨ ਆਈ, ਪਿਕਕਾਡੀਲੀ ਸਰਕਸ, ਸੈਂਟ ਪੌਲੀਜ਼ ਕੈਥੇਡ੍ਰਲ, ਟਾਵਰ ਬ੍ਰਿਜ, ਟਰਫਲਗਰ ਸਕਵੇਅਰ ਅਤੇ ਦ ਸ਼ਾਰਡ ਸ਼ਾਮਲ ਹਨ.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਤੁਰਕਮੇਨਸਤਾਨ ( ( ਸੁਣੋ) or ( ਸੁਣੋ); ਤੁਰਕਮੇਨ: [] Error: {{Lang}}: no text (help)Türkmenistan) (ਤੁਰਕਮੇਨਿਆ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ) ਮਧ ਏਸ਼ੀਆ ਵਿੱਚ ਸਥਿਤ ਇੱਕ ਤੁਰਕ ਦੇਸ਼ ਹੈ। 1991 ਤੱਕ ਤੁਰਕਮੇਨ ਸੋਵੀਅਤ ਸਮਾਜਵਾਦੀ ਲੋਕ-ਰਾਜ (ਤੁਰਕਮੇਨ ਐੱਸ ਐੱਸ ਆਰ) ਵਜੋਂ ਇਹ ਸੋਵੀਅਤ ਸੰਘ ਦਾ ਇੱਕ ਘਟਕ ਗਣਤੰਤਰ ਸੀ। ਇਸ ਦੀ ਸੀਮਾ ਦੱਖਣ ਪੂਰਵ ਵਿੱਚ ਅਫਗਾਨਿਸਤਾਨ, ਦੱਖਣ ਪੱਛਮ ਵਿੱਚ ਈਰਾਨ, ਉਤਰ ਪੂਰਵ ਵਿੱਚ ਉਜਬੇਕਿਸਤਾਨ,ਉਤਰ ਪੱਛਮ ਵਿੱਚ ਕਜਾਖਿਸਤਾਨ ਅਤੇ ਪੱਛਮ ਵਿੱਚ ਕੇਸਪਿਅਨ ਸਾਗਰ ਨਾਲ ਮਿਲਦੀ ਹੈ। ਤੁਰਕਮੇਨਸਤਾਨ ਨਾਮ ਫਾਰਸੀ ਤੋਂ ਆਇਆ ਹੈ, ਜਿਸਦਾ ਭਾਵ ਹੈ, ਤੁਰਕਾਂ ਦੀ ਭੂਮੀ। ਦੇਸ਼ ਦੀ ਰਾਜਧਾਨੀ ਅਸ਼ਗਾਬਾਤ ਹੈ। ਇਸ ਦਾ ਹਲਕੇ ਤੌਰ ਉੱਤੇ ਪਿਆਰ ਦਾ ਸ਼ਹਿਰ ਜਾਂ ਸ਼ਹਿਰ ਜਿਸ ਨੂੰ ਮੁਹੱਬਤ ਨੇ ਬਣਾਇਆ ਦੇ ਰੂਪ ਵਿੱਚ ਅਨੁਵਾਦ ਹੁੰਦਾ ਹੈ। ਇਹ ਅਰਬੀ ਦੇ ਸ਼ਬਦ ਇਸ਼ਕ ਅਤੇ ਫਾਰਸੀ ਪਿਛੇਤਰ ਆਬਾਦ ਨਾਲ ਮਿਲ ਕੇ ਬਣਿਆ ਹੈ।
ਮੋਨਾਕੋ, ਅਧਿਕਾਰਕ ਨਾਮ ਮੋਨਾਕੋ ਦੀ ਪ੍ਰਿੰਸੀਪੈਲਿਟੀ, ਇੱਕ ਖੁਦਮੁਖਤਿਆਰ ਸ਼ਹਿਰ ਰੂਪੀ ਰਾਸ਼ਟਰ ਹੈ ਜੋ ਕਿ ਪੱਛਮੀ ਯੂਰਪ ਵਿੱਚ 'ਫ਼੍ਰੈਂਚ ਰੀਵਿਏਰਾ' ਜਾਂ 'ਕੋਤ ਡ'ਐਜ਼ੂਰ' ਨਾਮਕ ਤਟਰੇਖਾ ਤੇ ਸਥਿਤ ਹੈ। ਤਿੰਨ ਪਾਸਿਓਂ ਫ਼੍ਰਾਸ ਨਾਲ ਘਿਰੇ ਹੋਏ ਅਤੇ ਚੌਥਾ ਪਾਸਿਓਂ ਭੂ-ਮੱਧ ਸਾਗਰ ਨਾਲ ਲੱਗਦੇ ਇਸ ਦੇਸ਼ ਦਾ ਕੇਂਦਰ ਇਟਲੀ ਤੋਂ ੧੬ ਕਿ.ਮੀ. ਅਤੇ ਫ਼੍ਰਾਂਸ ਦੇ ਨੀਸ ਸ਼ਹਿਰ ਤੋਂ ਸਿਰਫ਼ ੧੩ ਕਿ.ਮੀ. ਹੈ। ਇਸਦਾ ਕੁਲ ਖੇਤਰਫ਼ਲ ੧.੯ ੮ ਵਰਗ ਕਿ.ਮੀ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਕਾਰਬਨੀ ਰਸਾਇਣ ਵਿਗਿਆਨ ਵਿੱਚ ਬਿਰਤੀਮੂਲਕ ਸਮੂਹ (ਹੋਰ ਨਾਂ ਕਿਰਿਆਸ਼ੀਲ ਸਮੂਹ ਅਤੇ ਕਿਰਿਆਤਮਕ ਸਮੂਹ ਹਨ) ਅਣੂਆਂ ਵਿਚਲੇ ਪਰਮਾਣੂਆਂ ਜਾਂ ਜੋੜਾਂ ਦੇ ਉਹਨਾਂ ਖ਼ਾਸ ਝੁੰਡਾਂ ਨੂੰ ਆਖਿਆ ਜਾਂਦਾ ਹੈ ਜਿਹੜੇ ਉਹਨਾਂ ਅਣੂਆਂ ਦੀਆਂ ਵਿਸ਼ੇਸ਼ ਰਸਾਇਣਕ ਕਿਰਿਆਵਾਂ ਭਾਵ ਉਹਨਾਂ ਦੀ ਬਿਰਤੀ ਲਈ ਜੁੰਮੇਵਾਰ ਹੁੰਦੇ ਹਨ। ਕੋਈ ਇੱਕ ਕਿਰਿਆਸ਼ੀਲ ਸਮੂਹ ਇੱਕੋ ਹੀ ਜਾਂ ਇੱਕੋ ਜਿਹੀ ਰਸਾਇਣਕ ਕਿਰਿਆ ਵਿੱਚ ਹਿੱਸਾ ਲੈਂਦਾ ਹੈ ਭਾਵੇਂ ਜਿਸ ਅਣੂ ਦਾ ਉਹ ਹਿੱਸਾ ਹੈ, ਦਾ ਅਕਾਰ ਕਿੰਨਾ ਵੀ ਹੋਵੇ। ਪਰ ਉਹਦੀ ਤੁਲਨਾਤਮਕ ਕਿਰਿਆਸ਼ੀਲਤਾ ਨੇੜਲੇ ਹੋਰ ਬਿਰਤੀਮੂਲਕ ਸਮੂਹ ਬਦਲ ਸਕਦੇ ਹਨ।
ਡ੍ਰੋਨ ਜਹਾਜ (drone plane) ਇੱਕ ਪਾਇਲਟ ਤੋਂ ਬਿਨਾਂ ਉਡਣ ਵਾਲਾ ਜਹਾਜ਼ (unmanned aerial vehicle ਜਾਂ UAV) ਹੈ। ਇਸ ਨੂੰ ਰਿਮੋਟ ਨਾਲ ਚਲਾਇਆ ਜਾਂਦਾ ਹੈ ਜਾਂ ਪਹਿਲਾਂ ਹੀ ਜਾਣਕਾਰੀ ਭਰ ਕੇ ਇਹ ਆਪਣੇ ਆਪ ਵੀ ਜਾ ਸਕਦਾ ਹੈ। ਇਹ ਜ਼ਿਆਦਾਤਰ ਦੁਸ਼ਮਣ ਤੇ ਨਜ਼ਰ ਅਤੇ ਹਮਲੇ ਕਰਨ ਲਈ ਵਰਤੇ ਜਾਂਦੇ ਹਨ। ਇਹ ਜਹਾਜ ਉਹਨਾਂ ਮਿਸ਼ਨਾਂ ਲਈ ਵਰਤੇ ਜਾਂਦੇ ਹਨ ਜੋ ਆਦਮੀ ਲਈ ਖਤਰਨਾਕ ਹੁੰਦੇ ਹਨ।
ਵਿਸ਼ੇਸ਼ ਆਰਥਕ ਜ਼ੋਨ (SEZ) ਉਸ ਭੂਗੋਲਿਕ ਖੇਤਰ ਲਈ ਦਿੱਤਾ ਨਾਮ ਹੈ ਜਿਸ ਦੀ ਨਿਸ਼ਾਨਦੇਹੀ ਵਸਤਾਂ ਬਰਾਮਦ ਕਰਨ ਅਤੇ ਰੁਜ਼ਗਾਰ ਵਧਾਉਣ ਲਈ ਕੀਤੀ ਜਾਂਦੀ ਹੈ। ਇਨ੍ਹਾਂ ਖੇਤਰਾਂ ਨੂੰ ਟੈਕਸਾਂ, ਕੋਟਿਆਂ, ਬਦੇਸ਼ੀ ਨਿਵੇਸ ਤੇ ਪਾਬੰਦੀਆਂ, ਕਿਰਤ ਕਾਨੂੰਨਾਂ ਅਤੇ ਹੋਰ ਬੰਦਸ਼ਾਂ ਸੰਬੰਧੀ ਦੇਸ਼ ਦੇ ਕਾਨੂੰਨਾਂ ਤੋਂ ਛੋਟ ਦੇ ਦਿੱਤੀ ਜਾਂਦੀ ਹੈ, ਤਾਂ ਜੋ ਉਥੇ ਬਣੀਆਂ ਵਸਤਾਂ ਸੰਸਾਰ ਮੰਡੀ ਵਿੱਚ ਕੀਮਤ ਮੁਕਾਬਲੇ ਵਿੱਚ ਟਿਕ ਸਕਣ।
ਮਹਾਂਕੁੰਭ ਦੀ ਸ਼ੁਰੂਆਤ 14 ਜਨਵਰੀ ਨੂੰ ਮਕਰ ਸਕਰਾਂਤੀ ਮੌਕੇ ਪ੍ਰਯਾਗਰਾਜ ਵਿਖੇ ਗੰਗਾ, ਜਮੁਨਾ ਤੇ ਅਦ੍ਰਿਸ਼ ਸਰਸਵਤੀ ਦੇ ਸੰਗਮ ’ਤੇ ਪੂਰੀ ਸ਼ਾਨੋ-ਸ਼ੌਕਤ ਨਾਲ ਹੁੰਦੀ ਹੈ। ਇਹ ਮੇਲਾ 11 ਮਾਰਚ ਸੋਮਵਾਰੀ ਮੱਸਿਆ ਤਕ ਚੱਲਦਾ ਹੈ। ਇਸ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਸ਼ਨਾਨ ਕਰਦੇ ਹਨ। ਮਾਘੀ ਵਾਲੇ ਦਿਨ ਬਹੁਤ ਸਾਰੇ ਸਰਧਾਲੂ ਤ੍ਰਿਵੈਣੀ ਦੇ ਤਟ ’ਤੇ ਡੁਬਕੀ ਲਗਾਉਂਦੇ ਹਨ। ਸਭ ਤੋਂ ਪਹਿਲਾਂ ਸਾਧੂ ਸੰਤ ਤੇ ਨਾਂਗੇ ਸਾਧੂ ਸ਼ਾਹੀ ਇਸ਼ਨਾਨ ਕਰਦੇ ਹਨ ਜੋ ਰਵਾਇਤੀ ਢੰਗ ਨਾਲ ਹੁੰਦਾ ਹੈ। ਸਾਧੂ ਸੰਨਿਆਸੀਆਂ ਦੇ 13 ਅਖਾੜੇ ਹਨ ਜੋ ਆਪਣੀ-ਆਪਣੀ ਮਰਿਆਦਾ ’ਤੇ ਵਾਰੀ ਸਿਰ, ਸੁਗੰਧਤ ਫੁੱਲਾਂ ਨਾਲ ਸਜੇ ਹਾਥੀ, ਘੋੜੇ, ਪਾਲਕੀਆਂ ਤੇ ਰਥਾਂ ਵਿੱਚ ਸਵਾਰ ਹੋ ਬੈਂਡ-ਵਾਜੇ ਤੇ ਢੋਲ-ਢਮੱਕਿਆਂ ਨਾਲ ਜੈਕਾਰੇ ਛੱਡਦੇ ਜਦੋਂ ਇਸ਼ਨਾਨ ਲਈ ਆਉਂਦੇ ਹਨ। ਜਦੋਂ ਬ੍ਰਹਿਸਪਤੀ ਬਿਰਖ ਰਾਸ਼ੀ ਅਤੇ ਸੂਰਜ ਮਕਰ ਰਾਸ਼ੀ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਪ੍ਰਯਾਗਰਾਜ ਵਿਖੇ ਕੁੰਭ ਮੇਲਾ ਲੱਗਦਾ ਹੈ। ਪ੍ਰਯਾਗ ਤੀਰਥਾਂ ਦਾ ਰਾਜਾ ਮੰਨਿਆ ਜਾਂਦਾ ਹੈ। ਇਸ ਲਈ ਇਹ ਮੇਲਾ ਸਾਰੇ ਕੁੰਭ ਮੇਲਿਆਂ ਤੋਂ ਵਿਸ਼ਾਲ ਹੁੰਦਾ ਹੈ।
ਹਰੇ ਇਨਕਲਾਬ ਜਾਂ ਹਰੀ ਕ੍ਰਾਂਤੀ ਤੋਂ ਭਾਵ (1940 ਤੋਂ 1960 ਦੇ ਦਰਮਿਆਨ) ਖੇਤੀਬਾੜੀ ਖੇਤਰ ਵਿੱਚ ਹੋਈ ਤਰੱਕੀ, ਖੋਜਾਂ ਅਤੇ ਤਕਨੀਕੀ ਬਦਲਾਵਾਂ ਦੀ ਲੜੀ ਤੋਂ ਹੈ। ਇਸ ਨਾਲ ਵਿਸ਼ਵ ਦੇ ਖੇਤੀਬਾੜੀ ਉਤਪਾਦਨ ਵਿੱਚ ਬਹੁਤ ਵਾਧਾ ਹੋਇਆ, ਵਿਸੇਸ਼ ਤੌਰ ਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਇਸਦਾ ਵਿਸ਼ਵ ਪੱਧਰ ਤੇ ਆਰੰਭ ਨੌਰਮਨ ਬੋਰਲੌਗ ਦੁਆਰਾ (ਜਿਸਨੂੰ ਕਿ ਹਰੀ ਕ੍ਰਾਂਤੀ ਦਾ ਪਿਤਾਮਾ ਕਿਹਾ ਜਾਂਦਾ ਹੈ) ਹੋਇਆ। ਉਸਨੇ ਕਰੋੜਾਂ ਲੋਕਾਂ ਨੂੰ ਭੁੱਖਮਰੀ ਤੋਂ ਬਚਾਇਆ। ਹਰੀ ਕ੍ਰਾਂਤੀ ਦੋਰਾਨ ਕਿਸਾਨਾ ਨੂੰ ਅਨਾਜ ਦੀਆਂ ਉਨਤ ਕਿਸਮਾਂ, ਸਿੰਜਾਈ ਦੇ ਸਾਧਨਾ ਦਾ ਵਿਕਾਸ, ਬਨਾਉਟੀ ਖਾਧ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਹਰੀ ਕ੍ਰਾਂਤੀ ਸ਼ਬਦ ਪਹਿਲੀ ਵਾਰ 1968ਈ.
ਪੰਜਾਬੀ ਲੋਕਧਾਰਾ ਵਿੱਚ ਬਨਸਪਤੀ ਬਾਰੇ ਵਿਸਥਾਰ ਪੂਰਵਕ ਵੇਰਵੇ ਮਿਲਦੇ ਹਨ। ਲੋਕਧਾਰਾ ਅਤੇ ਸਾਹਿਤ ਦਾ ਸੰਬੰਧ ਅਟੁੱਟ ਹੈ। "ਲੋਕ ਸਾਹਿਤ, ਲੋਕਗੀਤ, ਲੋਕ-ਕਹਾਣੀ, ਲੋਕ-ਗਾਥਾ, ਲੋਕੋਕਤੀ, ਅਖਾਣ, ਮੁਹਾਵਰੇ ਅਤੇ ਬੁਝਾਰਤ ਆਦਿ ਦੇ ਰੂਪ ਵਿੱਚ ਲੋਕਧਾਰਾ ਦੇ ਇੱਕ ਵਿਲੱਖਣ ਅੰਗ ਵਜੋਂ ਆਪਣੀ ਹੋਂਦ ਗ੍ਰਹਿਣ ਕਰਦਾ ਹੈ।" ਪੰਜਾਬੀ ਲੋਕਗੀਤਾਂ, ਲੋਕ-ਬੋਲੀਆਂ, ਲੋਕ-ਸਾਹਿਤ ਤੋਂ ਬਿਨ੍ਹਾਂ ਵਿਸ਼ਿਸ਼ਟ ਸਾਹਿਤ, ਧਰਮ, ਦਰਸ਼ਨ ਦੇ ਖੇਤਰ ਵਿੱਚ ਬਨਸਪਤੀ ਬਾਰੇ ਗੱਲ ਹੋਈ ਮਿਲਦੀ ਹੈ। "ਪੰਜਾਬੀ ਲੋਕ ਗੀਤ ਦੇ ਪਿੜ ਵਿੱਚ ਕਿਹੜੇ ਰੁੱਖ ਸਾਡੇ ਨਾਲ ਸਾਂਝ ਪਾਉਂਦੇ ਹਨ ? ੳਹ ਹਨ ਪਿੱਪਲ ਤੇ ਬੋਹੜਾ, ਅੰਬ, ਬੇਰੀਆਂ ਤੇ ਕਿੱਕਰਾਂ, ਤੂਤ, ਟਾਹਲੀਆਂ, ਵਣ, ਕਰੀਰ ਤੇ ਜੰਡ, ਨਿੰਮ੍ਹ ਤੇ ਫੁਲਾਹੀ, ਇਮਲੀ ਤੇ ਨਿੰਬੂ। ਕਿਤੇ ਰੋਹੀ ਵਾਲਾ ਜੰਡ ਵੱਢਣ ਦਾ ਪ੍ਰਸੰਗ ਆਉਂਦਾ ਹੈ, ਕਿਤੇ ਵਿਹੜੇ ਤ੍ਰਿਬੈਣੀ ਲਾਉਣ ਦਾ, ਕਿਤੇ 'ਧੰਨ ਭਾਗ ਮੇਰੇ ਆਖੇ ਪਿੱਪਲ' ਵਾਲੀ ਗੱਲ ਸਾਡਾ ਧਿਆਨ ਖਿੱਚਦੀ ਹੈ।" ਕਿਤੇ ਪਿੱਪਲ ਵਾਲੀ ਢਾਬ ਲੋਕ-ਗੀਤ ਨਾਲ ਸਾਹ ਵਟਾਉਂਦੀ ਹੈ ਤੇ ਪਿੱਪਲ ਨਾਲ ਕੀਤੀਆਂ ਗੱਲਾਂ 'ਚ ਸਿਪਾਹੀ ਦੀ ਵਹੁਟੀ ਦਾ ਵਿਛੋੜਾ ਹੰਝੂ ਰੋਲਦਾ ਹੈ: "ਪਿੱਪਲਾ ਵੇ ਮੇਰੇ ਪੇਕੇ ਪਿੰਡ ਦਿਆ, ਤੇਰੀਆਂ ਠੰਢੀਆਂ ਛਾਵਾਂ। ਢਾਬ ਤੇਰੀ ਦਾ ਗੰਧਲਾ ਪਾਣੀ, ਉੱਤੋਂ ਬੂਰ ਹਟਾਵਾਂ। ਸੱਭੇ ਸਹੇਲੀਆਂ ਸਹੁਰੇ ਗਈਆਂ, ਕਿਸਨੂੰ ਹਾਲ ਸੁਣਾਵਾਂ ?
ਸਾਈਲੇਜ (Eng: silage), ਉੱਚ-ਨਮੀ ਤੇ ਸਟੋਰ ਕੀਤੇ ਗਏ ਚਾਰੇ ਹਨ ਜੋ ਪਸ਼ੂਆਂ, ਭੇਡਾਂ ਅਤੇ ਹੋਰ ਅਜਿਹੇ ਰੁੱਗਣ ਵਾਲੇ ਜਾਨਵਰਾਂ (ਕਰੂਡ-ਚਬਾਉਣ ਵਾਲੇ ਜਾਨਵਰਾਂ) ਨੂੰ ਭੋਜਨ ਲਈ ਦਿੱਤੇ ਜਾ ਸਕਦੇ ਹਨ ਜਾਂ ਐਨਾਓਰੋਬਿਕ ਡਾਈਜ਼ਰਰਾਂ ਲਈ ਇੱਕ ਜੈਵਿਕ ਫੀਡਸਟੌਕ ਵਜੋਂ ਵਰਤਿਆ ਜਾ ਸਕਦਾ ਹੈ। ਇਹ ਇੱਕ ਫੋਰਲਜ, ਐਗਲਗਿਲਡ ਜਾਂ ਸਿਲੇਜਿੰਗ ਨਾਮਕ ਇੱਕ ਪ੍ਰਕਿਰਿਆ ਵਿੱਚ ਸਟੋਰ ਕੀਤੀ ਜਾਂਦੀ ਹੈ, ਅਤੇ ਆਮ ਤੌਰ 'ਤੇ ਮੱਕੀ, ਜਵਾਰ ਜਾਂ ਹੋਰ ਅਨਾਜ ਸਮੇਤ ਘਾਹ ਦੀਆਂ ਫਸਲਾਂ ਤੋਂ ਬਣਾਈ ਜਾਂਦੀ ਹੈ, ਜਿਸ ਨਾਲ ਸਾਰਾ ਗ੍ਰੀਨ ਪੌਂਡ (ਨਾ ਸਿਰਫ ਅਨਾਜ) ਦੀ ਵਰਤੋਂ ਕੀਤੀ ਜਾਂਦੀ ਹੈ। ਕਈ ਖੇਤ ਫਸਲਾਂ ਤੋਂ ਸਿੰਜਣਾ ਕੀਤਾ ਜਾ ਸਕਦਾ ਹੈ, ਅਤੇ ਕਿਸਮ ਦੇ ਆਧਾਰ ਤੇ ਵਿਸ਼ੇਸ਼ ਸ਼ਰਤਾਂ ਦਾ ਉਪਯੋਗ ਕੀਤਾ ਜਾ ਸਕਦਾ ਹੈ; ਓਟਸ ਲਈ ਓਟਰੇਜ, ਅਲੀਫਾਲਫਾ ਲਈ ਘਾਹ - ਪਰ ਹੇਠਾਂ ਦਿੱਤੇ ਸ਼ਬਦ ਹਵਾਲਾ ਦੇ ਵੱਖ-ਵੱਖ ਬ੍ਰਿਟਿਸ਼ ਵਰਤੋਂ ਲਈ ਹੇਠਾਂ ਦੇਖੋ:
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।