ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕਰਵਾ ਚੌਥ ਇੱਕ ਦਿਨ ਦਾ ਤਿਉਹਾਰ ਹੁੰਦਾ ਹੈ ਜੋ ਕਿ ਉੱਤਰੀ ਭਾਰਤ ਦੀਆਂ ਹਿੰਦੂ ਔਰਤਾਂ ਵੱਲੋਂ ਮਨਾਇਆ ਜਾਂਦਾ ਹੈ ਜਿਸ ਵਿੱਚ ਵਿਆਹੀਆਂ ਔਰਤਾਂ ਆਪਣੇ ਪਤੀਆਂ ਦੀ ਲੰਬੀ ਉਮਰ ਅਤੇ ਖੁਸ਼ਾਮਦੀ ਲਈ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਤੋਂ ਲੈ ਕੇ ਚੰਨ ਚੜ੍ਹਨ ਤੱਕ ਵਰਤ ਰੱਖਦੀਆਂ ਹਨ। ਔਰਤਾ ਦੁਪਿਹਰ ਵੇਲੇ ਵਰਤ ਦੀ ਕਥਾ ਸੁਣ ਕੇ ਪਾਣੀ,ਚਾਹ ਜਾਂ ਦੁੱਧ ਪਈ ਸਕਦੀਆਂ ਹਨ| ਇਹ ਵਰਤ ਸੁਹਾਗਣਾਂ ਆਪਣੇ ਪਤੀ ਦੇਵ ਦੀ ਚੰਗੀ ਸਿਹਤ ਲਈ ਅਤੇ ਚਿਰ ਜਿਊਣ ਦੀ ਕਾਮਨਾ ਕਰਨ ਲਈ ਰੱਖਦੀਆਂ ਸਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਵਰਿੰਦਰ ਸਿੰਘ ਘੁਮਣ ਇੱਕ ਪੰਜਾਬੀ ਪਹਿਲਵਾਨ ਅਤੇ ਬਾਡੀ-ਬਿਲਡਰ ਹੈ। ਵਰਿੰਦਰ ਸਿੰਘ ਘੁਮਣ ਦਾ ਜਨਮ 14 ਮਈ, 1972 ਵਿੱਚ ਜਲੰਧਰ ਵਿਖੇ ਹੋਇਆ। ਉਹ ਇਸ ਵਿਸ਼ਵ ਦਾ ਪਹਿਲਾ ਸ਼ਾਕਾਹਾਰੀ ਬਾਡੀ ਬਿਲਡਰ ਹੈ। ਘੁਮਣ ਨੇ 2009 ਵਿੱਚ ਮਿਸਟਰ ਇੰਡੀਆ ਦਾ ਖਿਤਾਬ ਜਿੱਤਿਆ ਅਤੇ ਉਸੇ ਸਾਲ ਮਿਸਟਰ ਏਸ਼ੀਆ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਵਰਿੰਦਰ ਸਿੰਘ ਘੁਮਣ ਨੇ 2012 ਵਿੱਚ ਪੰਜਾਬੀ ਫਿਲਮ "ਕਬੱਡੀ ਵੰਸ ਅਗੇਨ" ਵਿੱਚ ਮੁੱਖ ਕਿਰਦਾਰ ਦੀ ਭੂਮਿਕਾ ਨਿਭਾਈ। ਉਹਨਾਂ ਇੱਕ ਪੰਜਾਬੀ ਸੰਗੀਤ ਵੀਡੀਓ ਅਤੇ ਤਾਰਾ ਨਿਊਟ੍ਰਿਸ਼ਨ ਨਾਲ ਵੀ ਕੰਮ ਕੀਤਾ|।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਕਰਵਾ ਚੌਥ ਦੀ ਵਰਤ ਕਥਾ ਅਤੇ ਨਾਰੀ ਸੰਵੇਦਨਾ
ਭਾਰਤੀ ਲੋਕ ਸੰਸਕ੍ਰਿਤੀ ਅਤੇ ਲੋਕ ਧਰਮ ਵਿਚ ਵਰਤਾਂ ਦੀ ਖ਼ਾਸ ਮਹਾਨਤਾ ਹੈ। ਵਰਤ ਧਾਰਮਿਕ ਅਤੇ ਨੈਤਿਕ ਮਨੋਕਾਮਨਾ ਅਧੀਨ ਰੱਖ ਜਾਂਦੇ ਹਨ। ਵਰਤ ਲਈ ਉਪਵਾਸ ਅਤੇ ਉਪਾਸ ਸ਼ਬਦ ਪ੍ਰਚਲਿਤ ਹਨ | ਉਪਵਾਸ ਦਾ ਅਰਥ ਹੈ ਬਿਨਾਂ ਭੋਜਨ ਤੋਂ ਰਹਿਣਾ। ਗੁਰਮਤਿ ਅਨੁਸਾਰ ‘ਸਤਯ ਨਿਯਮਾਂ ਨੂੰ ਧਾਰਨ ਕਰਨਾ ਹੀ ਵਰਤ ਦਾ ਵਿਧਾਨ ਹੈ:
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਅਡੋਲਫ ਹਿਟਲਰ (ਜਰਮਨ: [ˈadɔlf ˈhɪtlɐ] ( ਸੁਣੋ); 20 ਅਪ੍ਰੈਲ 1889 – 30 ਅਪ੍ਰੈਲ 1945) ਇੱਕ ਆਸਟ੍ਰੀਆ ਵਿੱਚ ਪੈਦਾ ਹੋਇਆ ਜਰਮਨ ਸਿਆਸਤਦਾਨ ਸੀ ਜੋ 1933 ਤੋਂ 1945 ਵਿੱਚ ਆਪਣੀ ਖੁਦਕੁਸ਼ੀ ਤੱਕ ਜਰਮਨੀ ਦਾ ਤਾਨਾਸ਼ਾਹ ਸੀ। ਉਹ ਨਾਜ਼ੀ ਪਾਰਟੀ ਦੇ ਆਗੂ ਵਜੋਂ ਸੱਤਾ ਵਿੱਚ ਆਇਆ, 1933 ਵਿੱਚ ਚਾਂਸਲਰ ਬਣਿਆ ਅਤੇ ਫਿਰ 1934 ਵਿੱਚ ਫੁਹਰਰ ਅੰਡ ਰੀਚਸਕੈਂਜ਼ਲਰ ਦਾ ਖਿਤਾਬ ਲੈ ਲਿਆ। ਆਪਣੀ ਤਾਨਾਸ਼ਾਹੀ ਦੇ ਦੌਰਾਨ, ਉਸਨੇ 1 ਸਤੰਬਰ 1939 ਨੂੰ ਪੋਲੈਂਡ 'ਤੇ ਹਮਲਾ ਕਰਕੇ ਯੂਰਪ ਵਿੱਚ ਦੂਜੇ ਵਿਸ਼ਵ ਯੁੱਧ ਦੀ ਸ਼ੁਰੂਆਤ ਕੀਤੀ। ਉਹ ਪੂਰੇ ਯੁੱਧ ਦੌਰਾਨ ਫੌਜੀ ਕਾਰਵਾਈਆਂ ਵਿੱਚ ਨੇੜਿਓਂ ਸ਼ਾਮਲ ਸੀ ਅਤੇ ਸਰਬਨਾਸ਼ ਦੇ ਅੰਜਾਮ ਵਿੱਚ ਕੇਂਦਰੀ ਸੀ: ਲਗਭਗ 60 ਲੱਖ ਯਹੂਦੀਆਂ ਅਤੇ ਲੱਖਾਂ ਹੋਰ ਲੋਕਾਂ ਦੀ ਨਸਲਕੁਸ਼ੀ। ਪੀੜਤ
ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ। ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਚੰਦਰਮਾ (ਚਿੰਨ੍ਹ: ) ਧਰਤੀ ਦਾ ਇਕੋ ਇੱਕ ਕੁਦਰਤੀ ਉਪਗ੍ਰਹਿ ਹੈ। ਇਹ ਧਰਤੀ ਤੋਂ 384,403 ਕਿਲੋਮੀਟਰ ਦੂਰ ਹੈ। ਚੰਦਰਮਾ ਨੂੰ ਧਰਤੀ ਦਾ ਇੱਕ ਚੱਕਰ ਲਗਾਉਣ ਲਈ 27.3 ਦਿਨ ਲੱਗਦੇ ਹਨ। ਦਿਨ ਨੂੰ ਚੰਦ ਦਾ ਤਾਪਮਾਨ 107 °C, ਅਤੇ ਰਾਤ ਨੂੰ -153 °C ਹੂੰਦਾ ਹੈ। ਚੰਦਰਮਾ ਉੱਤੇ ਗੁਰੁਤਵਾਕਰਸ਼ਣ ਧਰਤੀ ਵਲੋਂ 1 / 6 ਹੈ। ਧਰਤੀ-ਚੰਦਰਮਾ-ਸੂਰਜ ਜਿਆਮਿਤੀ ਦੇ ਕਾਰਨ ਚੰਦਰਮਾ ਦੀ ਸਥਿਤੀ ਹਰ 29.5 ਦਿਨਾਂ ਵਿੱਚ ਬਦਲਦੀ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਇਲੂਮੀਨਾਤੀ ਜਾਂ ਇਲੂਮਿਨੇਟੀ (ਲਾਤੀਨੀ ਇਲੂਮਿਨੇਟਸ ਦਾ ਬਹੁਵਚਨ, 'ਪ੍ਰਬੋਧਿਤ') ਕਈ ਸਮੂਹਾਂ (ਅਸਲ ਅਤੇ ਕਾਲਪਨਿਕ ਦੋਵੇਂ) ਨੂੰ ਦਿੱਤਾ ਗਿਆ ਇੱਕ ਨਾਮ ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨੇਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ -ਯੁੱਗ ਗੁਪਤ ਸਮਾਜ ਜਿਸਦੀ ਸਥਾਪਨਾ 1 ਮਈ 1776 ਨੂੰ ਬਾਵੇਰੀਆ ਵਿੱਚ ਕੀਤੀ ਗਈ ਸੀ, ਜੋ ਅੱਜ ਜਰਮਨੀ ਦਾ ਹਿੱਸਾ ਹੈ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸਪਸ਼ਟਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ, ਅਤੇ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ," ਉਹਨਾਂ ਨੇ ਆਪਣੇ ਆਮ ਕਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਕਰਨ ਵਾਲਿਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਹਨਾਂ ਉੱਤੇ ਹਾਵੀ ਹੋਏ ਬਿਨਾਂ ਉਹਨਾਂ ਨੂੰ ਨਿਯੰਤਰਿਤ ਕਰਨਾ ਹੈ।" 1784, 1785, 1787 ਅਤੇ 1790 ਵਿੱਚ, ਕੈਥੋਲਿਕ ਚਰਚ ਦੇ ਉਤਸ਼ਾਹ ਨਾਲ, ਬਾਵੇਰੀਆ ਦੇ ਚੋਣਕਾਰ ਚਾਰਲਸ ਥੀਓਡੋਰ ਦੁਆਰਾ ਫਰੀਮੇਸਨਰੀ ਅਤੇ ਹੋਰ ਗੁਪਤ ਸਮਾਜਾਂ ਦੇ ਨਾਲ-ਨਾਲ ਇਲੂਮੀਨੇਟੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਸੀ। ਬਾਅਦ ਦੇ ਸਾਲਾਂ ਦੌਰਾਨ, ਸਮੂਹ ਨੂੰ ਆਮ ਤੌਰ 'ਤੇ ਰੂੜੀਵਾਦੀ ਅਤੇ ਧਾਰਮਿਕ ਆਲੋਚਕਾਂ ਦੁਆਰਾ ਬਦਨਾਮ ਕੀਤਾ ਗਿਆ ਸੀ, ਜਿਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਇਲੁਮਿਨਾਟੀ ਭੂਮੀਗਤ ਜਾਰੀ ਰਿਹਾ ਅਤੇ ਫਰਾਂਸੀਸੀ ਕ੍ਰਾਂਤੀ ਲਈ ਜ਼ਿੰਮੇਵਾਰ ਸੀ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਸ਼੍ਰੀ ਗੁਰੂ ਅਮਰਦਾਸ ਜੀ ਦੀ ਬਾਣੀ, ਕਲਾ ਤੇ ਵਿਚਾਰਧਾਰਾ
ਗੁਰੂ ਅਮਰਦਾਸ ਜੀ ਸਿੱਖ ਧਰਮ ਵਿੱਚ ਤੀਜੇ ਗੁਰੂ ਵਜੋਂ ਪ੍ਰਤਿਸ਼ਠਿਤ ਹਨ। ਇਨ੍ਹਾਂ ਦੀ ਜਨਮ-ਤਿਥੀ ਬਾਰੇ ਵਿਦਵਾਨਾਂ ਵਿੱਚ ਮਤ-ਏਕਤ ਨਹੀਂ ਹੈ। ਮਹਾਨ ਕੋਸ਼ਕਾਰ ਭਾਈ ਕਾਨ੍ਹ ਸਿੰਘ ਨਾਭਾ ਨੇ ਆਪ ਦਾ ਜਨਮ 5 ਮਈ 1479 (ਵੈਸਾਖ ਸੁਦਿ 14, ਸੰਮਤ 1536) ਮੰਨਿਆ ਹੈ। ਜਦ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਤਰ੍ਹਾਂ ਘੋਖ ਕਰਵਾ ਕੇ 11 ਮਈ 1479 ਨੂੰ ਆਪ ਦਾ ਜਨਮ ਸਿੱਧ ਕੀਤਾ ਗਿਆ। ਆਪ ਜਾ ਜਨਮ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਵਿੱਚ ਭੱਲਾ ਖਤਰੀ ਕੁਲ ਵਿੱਚ ਹੋਇਆ। ਗੁਰੂ ਅਮਰਦਾਸ ਨੈ ਬਿਰਧ ਅਵਸਥਾ ਵਿੱਚ ਗੁਰ-ਗੱਦੀ ਪ੍ਰਾਪਤ ਕੀਤੀ ਅਤੇ ਪਿੱਛੋ ਉਹਨਾਂ ਨੇ ਬਾਣੀ ਦੀ ਰਚਨਾ ਆਰੰਭ ਕੀਤੀ। ਉਨ੍ਹਾਂ ਦੀ ਬਾਣੀ ਵਿੱਚ ਹਰ ਗੱਲ ਬੜੇ ਸੰਜਮ ਅਤੇ ਭਰਪੂਰ ਸ਼ਰਧਾ ਨਾਲ ਕਹੀ ਗਈ ਹੈ। ਗੁਰੂ ਅਮਰਦਾਸ ਜੀ ਦਾ ਬਾਣੀ ਵੇਰਵਾ ਇਸ ਪ੍ਰਕਾਰ ਹੈ:- ਬਾਣੀ ਵੇਰਵਾ:- ਗੁਰੂ ਜੀ ਨੇ ਗੁਰੂ-ਗੱਦੀ ਉੱਪਰ ਬੈਠਣ ਉਪਰੰਤ ਆਪਣੇ ਰਹੱਸਵਾਦੀ ਅਨੁਭਵ ਨੂੰ ਬਾਣੀ ਰਾਹੀ ਅਭਿਵਿਅਕਤ ਕਰਨਾ ਸ਼ੁਰੂ ਕੀਤਾ। ਆਪ ਦੁਆਰਾ 18 ਰਾਗਾਂ ਵਿੱਚ ਬਾਣੀ ਰਚੀ ਗਈ। ਆਪ ਦੁਆਰਾ ਰਚਿਤ ਭਿੰਨ-ਭਿੰਨ ਰਾਗਾਂ ਵਿੱਚ ਰਚਿਤ 171 ਚਉਪਦੇ, 91 ਅਸ਼ਟਪਦੀਆਂ 85 ਪਉੜੀਆਂ ਤੇ 305 ਸਲੋਕ ਉਪਲੱਬਧ ਹਨ। ਗੁਰੂ ਨਾਨਕ ਤੇ ਗੁਰੂ ਅਰਜਨ ਦੇਵ ਦੁਆਰਾ ਰਚਿਤ ਬਾਣੀਆਂ ਆਕਾਰ ਦੇ ਪੱਖੋਂ ਸ੍ਰੀ ਗੁਰੂ ਅਮਰਦਾਸ ਦੀ ਬਾਣੀ ਤੋਂ ਇੱਕਲੀ-2 ਕਰਕੇ ਵਡੇਰੀਆਂ ਹਨ, ਜਿਸ ਕਰਕੇ ਇਸ ਬਾਣੀ ਨੁੂੰ ਆਕਾਰ ਤੇ ਹਿਸਾਬ ਨਾਲ ਤੀਜੇ ਨੰਬਰ ਉੱਤੇ ਰੱਖਿਆ ਜਾ ਸਕਦਾ ਹੈ ਪਰ ਵਸਤੂ ਤੇ ਉਤਦ੍ਰਿਸ਼ਟ-ਕਾਵਿ ਵਜੋਂ ਇਹ ਬਾਕੀ ਗੁਰਮਤਿ-ਕਾਵਿ ਵਿੱਚ ਖਲੋਤੀ ਹੋਈ ਹੈ। ਬਾਣੀ ਦਾ ਵੇਰਵਾ ਇਸ ਪ੍ਰਕਾਰ ਹੈ:- ਤਿਪਦੇ, ਚਉਪਦੇ, ਪੰਚ ਪਦੇ, ਅਸ਼ਟਪਦੀਆਂ, ਸੋਹਿਲੇ ਅਤੇ ਬਹਪਦੇ। ਸ਼ਲੋਕ, ਪਉੜੀਆਂ ਤੇ ਵਾਰਾਂ ਛੰਤ, ਕਾਫ਼ੀਆਂ ਪੱਟੀ, ਅਲਾਹੁਣੀਆਂ, ਵਾਰ ਸਤ (ਸਤਵਾਰਾ), ਅੰਨਦ ਗੁਜਰੀ, ਸੂਹੀ, ਰਾਮਕਲੀ ਅਤੇ ਮਾਰੂ-ਰਾਗਾਂ ਵਿੱਚ ਆਪ ਦੁਆਰਾ ਰਚਿਤ ਚਾਰ ਵਾਰਾਂ ਹਨ। ਕਬੀਰ ਤੇ ਫਰੀਦ ਦੇ ਸ਼ਲੋਕਾਂ ਵਿੱਚ ਕ੍ਰਮਵਾਰ ਇੱਕ ਤੇ ਤਿੰਨ ਸ਼ਲੋਕ ਟਿੱਪਣੀ ਵਜੋਂ ਅੰਕਿਤ ਹਨ। ਆਪ ਦੇ 67 ਸ਼ਲੋਕ, ‘ਸ਼ਲੋਕ ਵਾਰਾਂ ਤੋਂ ਵਧੀਕ` ਦੇ ਅੰਤਰਗਤ ਹਨ। ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ਦਾ ਕਲਾ ਕੌਸ਼ਲ:- ਗੁਰੂ ਅਮਰਦਾਸ ਜੀ ਦੀ ਸਾਰੀ ਬਾਣੀ ਰਾਗਾਨੂਸ਼ਾਸ਼ਿਤ ਹੈ। ਗੁਰੂ ਅਮਰਦਾਸ ਜੀ ਨੇ ਆਪਣੀ ਬਾਣੀ 17 ਰਾਗਾਂ ਵਿੱਚ ਉਚਾਰਣ ਕੀਤੀ ਹੈ ਸਪਸ਼ਟ ਹੈ ਕਿ ਗੁਰੂ ਜੀ ਨੂੰ ਰਾਗ-ਰਾਗਨੀਆਂ ਦੀਆਂ ਭਾਵਨਾਗਤ ਸੂਖਮਤਾਵਾਂ ਦਾ ਪੂਰਾ ਗਿਆਨ ਸੀ। ਛੰਦ:- ਡਾ. ਬਲਵੀਰ ਸਿੰਘ ‘ਦਿਲ` ਨੇ ਕਿਹਾ ਹੈ ਕਿ, ਸ੍ਰੀ ਗੁਰੂ ਅਮਰਦਾਸ ਜੀ ਨੇ ‘ਕਾਵਿ-ਭੇਦਾਂ` ਅਤੇ ਛੰਦ ਪ੍ਰਬੰਧ ਦੇ ਖੇਤਰ ਵਿੱਚ ਸ਼ਬਦ, ਬਾਣੀ ਜਾ ਭਾਵ ਨੂੰ ਪਹਿਲੀ ਥਾਂ ਦਿੱਤੀ ਗਈ ਅਤੇ ਛੰਦ-ਪ੍ਰਬੰਧ ਨੂੰ ਦੂਜੀ ਥਾਂ ਰੱਖਿਆ ਹੈ। ......... ਤੋਲ ਤੇ ਤੁਕਾਂਤ ਦਾ ਰਵਾਇਤੀ ਇਕਸਾਰਤਾ ਵਿੱਚ ਕੈਦ ਹੋਣ ਵਾਲੇ ਛੰਦ ਪ੍ਰਬੰਧ ਦੀ ਥਾਂ ਗੁਰਦੇਵ ਨੇ ਵੰਨ-ਸੁਵੰਨੇ ਛੰਦਾਂ ਨਾਲ ਧੜਕਦੇ ਕਾਵਿ-ਭੇਦਾਂ ਨੂੰ ਬਾਣੀ ਦੇ ਸਿਰਲੇਖਾਂ ਵਜੋਂ ਪ੍ਰਵਾਨ ਕੀਤਾ ਹੈ। ਆਪ ਜੀ ਨੇ ਬੇਸ਼ੱਕ ਅਨੇਕ ਪਰੰਪਰਾਗਤ ਛੰਦਾਂ ਦਾ ਪ੍ਰਯੋਗ ਕੀਤਾ ਹੈ। ਰਸ:- ਗੁਰੂ ਅਮਰਦਾਸ ਦੁਆਰਾ ਰਚਿਤ ਬਾਣੀ ਦਾ ਪ੍ਰਧਾਨ ਰਸ ਸ਼ਾਤ ਰਸ ਹੈ। ਜੋ ਉਤਕ੍ਰਿਸ਼ਟਤਾਂ ਦੀਆਂ ਸਿਖਰਾਂ ਛੂਹਣ ਉਪਰੰਤ ‘ਹਰਿ ਰਸ` ਬਣ ਜਾਂਦਾ ਹੈ। ਇਹ ਸ਼ਾਂਤ-ਰਸ ਭਗਤੀ ਰਸ ਪੂਰਕ ਹੈ। ਭਗਤੀ ਦੀ ਪ੍ਰਧਾਨਤਾਂ ਕਾਰਣ ਸੰਯੋਗ ਅਤੇ ਵਿਯੋਗ ਦੀਆਂ ਭਾਵਨਾਵਾਂ ਦੀ ਉਜਵਲ ਅਭਿਵਿਅਕਤੀ ਹੋਈ ਹੈ। ਪ੍ਰਤੀਕ:- ਅਧਿਆਤਮਿਕ ਅਨੁਭਵ ਨੂੰ ਸਰਲ ਢੰਗ ਨਾਲ ਜਿਗਿਆਸੂਆਂ ਪ੍ਰਤਿ ਪ੍ਰਗਟ ਕਰਨ ਲਈ ਗੁਰੂ ਜੀ ਨੇ ਪ੍ਰਤੀਕਾਂ ਦੀ ਖੁਲ੍ਹ ਕੇ ਵਰਤੋਂ ਕੀਤੀ ਹੈ ਪ੍ਰਤੀਕਾਂ ਤੋਂ ਬਿਨ੍ਹਾਂ ਕਈ ਵਾਰ ਰਹੱਸ-ਅਨੁਭੂਤੀ ਨੂੰ ਪ੍ਰਗਟ ਕਰਨਾ ਔਖਾ ਹੋ ਜਾਂਦਾ ਹੈ। ਇਸ ਲਈ ਗੁਰੂ ਜੀ ਨੇ ਪਰਮਾਤਮਾ ਅਤੇ ਜੀਵ ਆਤਮਾ ਦੇ ਪਰਸਪਰ ਸੰਬੰਧ, ਆਯਾ, ਮਨ, ਸ਼ਰੀਰ ਆਦਿ ਨੂੰ ਲੈ ਕੇ ਭਿੰਨ-ਭਿੰਨ ਢੰਗ ਨਾਲ ਪ੍ਰਤੀਕਾਂ ਦਾ ਪ੍ਰਯੋਗ ਕੀਤਾ। ਅਲੰਕਾਰ:- ਗੁਰੂ ਜੀ ਨੇ ਆਪਣੀ ਬਾਣੀ ਨੂੰ ਅਲੰਕਾਰਾਂ ਦੀ ਚਮਕ-ਦਮਕ ਤੋਂ ਮੁਕਤ ਰੱਖਿਆ ਹੈ। ਕਿਤੇ-ਕਿਤੇ ਹੀ ਸਰਲ ਅਲੰਕਾਰਾਂ ਦੀ ਵਰਤੋਂ ਮਿਲਦੀ ਹੈ। ਉਨ੍ਹਾਂ ਵਿੱਚੋਂ ਵੀ ਅਧਿਕਤਰ ਉਪਮਾਂ, ਰੂਪਕ, ਦ੍ਰਿਸ਼ਟਾਂਤ ਆਦਿ ਸਦ੍ਰਿਸ਼ਤਾ-ਮੂਲਕ ਹਨ। ਬਿੰਬ-ਵਿਧਾਨ:- ਪ੍ਰਤੀਕਾਂ ਅਤੇ ਅਲੰਕਾਰਾਂ ਤੋਂ ਇਲਾਵਾ ਗੁਰੂ ਜੀ ਦੇ ਵਿਸ਼ਾਲ ਅਨੁਭਵ ਦਾ ਪਰਿਚਯ ਉਨ੍ਹਾਂ ਦੇ ਬਿੰਬ-ਵਿਧਾਨ ਤੋਂ ਹੁੰਦਾ ਹੈ। ਇਹ ਬਿੰਬ ਰੂਪ, ਨਾਦ, ਸਪਰਸ਼, ਰਸ, ਗੰਧ ਆਦਿ ਸਾਰੀਆਂ ਇੰਦਰੀਆਂ ਨਾਲ ਸਬੰਧਿਤ ਹੋਣ ਤੋਂ ਇਲਾਵਾ ਇਤਿਹਾਸਕ, ਪੌਰਾਣਿਕ ਅਤੇ ਪ੍ਰਾਕ੍ਰਿਤਿਕ ਖੇਤਰਾਂ ਤੋਂ ਵੀ ਬਹੁਤ ਸਾਮਗਰੀ ਲੈਂਦੇ ਹਨ। ਭਾਸ਼ਾ:- ਡਾ.
ਇਸਲਾਮ (ਅਰਬੀ: الإسلام; ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਅਬਰਾਹਾਮਿਕ ਏਕਾਧਿਕਾਰਵਾਦੀ ਧਰਮ ਹੈ ਜੋ ਅੱਲਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰੰਤਿਮ ਰੱਬੀ ਕਿਤਾਬ "ਕੁਰਾਨ" ਅਤੇ ਮੁਹੰਮਦ ਦੀਆਂ ਸਿੱਖਿਆਵਾਂ 'ਤੇ ਅਧਾਰਤ ਹੈ। ਇਸਲਾਮ ਦੇ ਅਨੁਯਾਈਆਂ ਨੂੰ ਮੁਸਲਮਾਨ ਕਿਹਾ ਜਾਂਦਾ ਹੈ, ਜਿਨ੍ਹਾਂ ਦੀ ਦੁਨੀਆ ਭਰ ਵਿੱਚ 2 ਅਰਬ ਦੀ ਗਿਣਤੀ ਹੋਣ ਦਾ ਅਨੁਮਾਨ ਹੈ ਅਤੇ ਈਸਾਈਆਂ ਤੋਂ ਬਾਅਦ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਧਾਰਮਿਕ ਆਬਾਦੀ ਹੈ। ਦੁਨਿਆਵੀ ਤੌਰ 'ਤੇ ਅਤੇ ਧਾਰਮਿਕ ਤੌਰ 'ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ ਦੁਨੀਆ ਦੀ ਕੁਲ ਆਬਾਦੀ ਦਾ 24% ਹਿੱਸਾ ਯਾਨੀ ਲਗਭਗ 106 ਤੋਂ 108 ਕਰੋੜ ਲੋਕ ਇਸਨੂੰ ਪੜ੍ਹਦੇ ਹਨ; ਇਹਨਾਂ ਵਿੱਚ (ਸਰੋਤਾਂ ਦੇ ਅਨੁਸਾਰ) ਲਗਭਗ 20 ਤੋਂ 30 ਕਰੋੜ ਹੀ ਹਨ ਜਿਹਨਾਂ ਦੀ ਮਾਤ ਭਾਸ਼ਾ ਅਰਬੀ ਹੈ ਜਦੋਂ ਕਿ 70 ਤੋਂ 80 ਕਰੋੜ, ਗੈਰ ਅਰਬ ਜਾਂ ਇਜਮੀ ਹਨ ਜਿਹਨਾਂ ਦੀ ਮਾਤ ਭਾਸ਼ਾ ਅਰਬੀ ਦੇ ਸਿਵਾ ਕੋਈ ਹੋਰ ਹੈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਅਵੁਰ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ ਭਾਰਤ ਰਤਨ (15 ਅਕਤੂਬਰ 1931 – 27 ਜੁਲਾਈ 2015) ਇੱਕ ਭਾਰਤੀ ਵਿਗਿਆਨੀ ਸਨ, ਜਿਨ੍ਹਾ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਅਬਦੁੱਲ ਕਲਾਮ ਭਾਰਤ ਦੇ ਪਹਿਲੇ ਗੈਰ-ਸਿਆਸੀ ਰਾਸ਼ਟਰਪਤੀ ਸਨ, ਜਿਨ੍ਹਾਂ ਨੂੰ ਤਕਨਾਲੋਜੀ ਅਤੇ ਵਿਗਿਆਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਕਾਰਨ ਇਹ ਅਹੁਦਾ ਮਿਲਿਆ ਸੀ। ਉਹ ਇੱਕ ਇੰਜੀਨੀਅਰ ਅਤੇ ਵਿਗਿਆਨੀ ਸਨ। ਰਾਸ਼ਟਰਪਤੀ ਬਣਨ ਤੋਂ ਬਾਅਦ ਕਲਾਮ ਜੀ ਸਾਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਸਤਿਕਾਰਤ ਅਤੇ ਨਿਪੁੰਨ ਵਿਅਕਤੀ ਰਹੇ ਹਨ। ਉਹਨਾਂ ਨੂੰ ਲੋਕ ਦਿ ਮਿਜ਼ਾਇਲ ਮੈਨ ਆਫ ਇੰਡੀਆ ਅਤੇ ਪੀਪਲਜ਼ ਪ੍ਰੇਜੀਡੇਂਟ ਵੀ ਕਹਿੰਦੇ ਹਨ ।ਕਲਾਮ ਜੀ ਨੇ ਲਗਭਗ ਚਾਰ ਦਹਾਕਿਆਂ ਤੱਕ ਇੱਕ ਵਿਗਿਆਨੀ ਵਜੋਂ ਕੰਮ ਕੀਤਾ ਹੈ, ਉਹ ਕਈ ਵੱਕਾਰੀ ਸੰਸਥਾਵਾਂ ਦੇ ਪ੍ਰਸ਼ਾਸਕ ਵੀ ਰਹੇ ਹਨ। ਭਾਰਤ ਨੂੰ ਪ੍ਰਮਾਣੂ ਸ਼ਕਤੀ ਦੇਸ਼ ਬਣਾਉਣ ਵਿੱਚ ਉਹਨਾਂ ਦਾ ਇੱਕ ਮਹੱਤਵਪੂਰਨ ਯੋਗਦਾਨ ਹੈ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਟਕਸਾਲੀ ਬੋਲੀ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਭਾਬੀ ਮੈਨਾ ਗੁਰਬਖਸ਼ ਸਿੰਘ ਪ੍ਰੀਤਲੜੀ ਦੀ ਲਿਖੀ ਨਿੱਕੀ ਕਹਾਣੀ ਜਿਸ ਵਿੱਚ ਵਿਧਵਾ ਮੁਟਿਆਰ ਮੈਨਾ ਨਾਲ ਕੀਤੀ ਜਾ ਰਹੀ ਸਮਾਜਕ ਧੱਕੜਸ਼ਾਹੀ ਨੂੰ ਵਿਸ਼ਾ ਬਣਾਇਆ ਗਿਆ ਹੈ। ਇਹ ਪਹਿਲੀ ਵਾਰ ਭਾਬੀ ਮੈਨਾ ਤੇ ਹੋਰ ਕਹਾਣੀਆਂ ਨਾਮ ਦੇ ਕਹਾਣੀ ਸੰਗ੍ਰਹਿ (1950) ਵਿੱਚ ਛਪੀ ਸੀ ਅਤੇ ਬਾਅਦ ਵਿੱਚ ਇਹ ਪੰਜਾਬੀ ਸਾਹਿਤ ਦੇ ਵਿਦਿਆਰਥੀਆਂ ਲਈ ਪ੍ਰਕਾਸ਼ਿਤ ਅਨੇਕ ਪਾਠ-ਪੁਸਤਕਾਂ ਦਾ ਹਿੱਸਾ ਬਣੀ। ਅਤੇ ਹੁਣ ਇਹ ਡਾ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਪੁਸਤਕਾਲਾ ਸ਼ਬਦ ਦੀ ਉਤਪਤੀ ਹੜੱਪੀ ਸ਼ਬਦ ' ਪੁਸਤਕ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ। ਪੁਸਤਕਾਲਾ ਦੇ ਭੰਡਾਰ ਵਿੱਚ - ਕਿਤਾਬਾਂ ਫ਼ਿਲਮਾਂ ਰਸਾਲੇ (ਮੈਗਜ਼ੀਨ) ਗ੍ਰਾਮੋਫ਼ੋਨ ਰਿਕਾਰਡ ਹੱਥੀਂ ਲਿਖੇ ਗਰੰਥ ਆਦਿ ਮੌਜੂਦ ਹੁੰਦੇ ਹਨ। ਪਹਿਲਾ ਕਿਤਾਬ ਘਰ ਸੁਮੇਰ ਵਿਚ ਲੱਭੀ ਕਨੀਫਾਰਮ ਲਿਪੀ ਵਿਚ ਮਿੱਟੀ ਦੀਆਂ ਗੋਲੀਆਂ ਲਿਖਣ ਦੇ ਮੁੱਢਲੇ ਰੂਪ ਦੇ ਪੁਰਾਲੇਖਾਂ ਸ਼ਾਮਲ ਸਨ, ਕੁਝ 2600 ਬੀ.ਸੀ. ਲਿਖਤੀ ਕਿਤਾਬਾਂ ਨਾਲ ਬਣੀਆਂ ਨਿੱਜੀ ਜਾਂ ਨਿੱਜੀ ਕਿਤਾਬ ਘਰ 5 ਵੀਂ ਸਦੀ ਬੀ.ਸੀ. ਵਿੱਚ ਪ੍ਰਾਚੀਨ ਗ੍ਰੀਸ ਵਿੱਚ ਪ੍ਰਗਟ ਹੋਈਆਂ। ਪੁਸਤਕਾਲਾ ਇੱਕ ਜਨਤਕ ਸੰਸਥਾ, ਇੱਕ ਸੰਸਥਾ, ਇੱਕ ਕਾਰਪੋਰੇਸ਼ਨ, ਜਾਂ ਇੱਕ ਨਿਜੀ ਵਿਅਕਤੀ ਦੁਆਰਾ ਵਰਤੋਂ ਅਤੇ ਪ੍ਰਬੰਧਨ ਲਈ ਰੱਖੀ ਜਾਂਦੀ ਹੈ। ਜਨਤਕ ਅਤੇ ਸੰਸਥਾਗਤ ਸੰਗ੍ਰਹਿ ਅਤੇ ਸੇਵਾਵਾਂ ਉਹਨਾਂ ਲੋਕਾਂ ਦੁਆਰਾ ਵਰਤੋਂ ਲਈ ਤਿਆਰ ਕੀਤੀਆਂ ਜਾ ਸਕਦੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਵਿਸ਼ਾਲ ਸੰਗ੍ਰਹਿ ਖਰੀਦਣਾ ਨਹੀਂ ਚਾਹੁੰਦੇ ਜਾਂ ਨਹੀਂ ਕਰ ਸਕਦੇ, ਜਿਨ੍ਹਾਂ ਨੂੰ ਅਜਿਹੀ ਸਮੱਗਰੀ ਦੀ ਜਰੂਰਤ ਹੁੰਦੀ ਹੈ ਜਿਸਦੀ ਕਿਸੇ ਵਿਅਕਤੀ ਕੋਲੋਂ ਵਾਜਬ ਢੰਗ ਨਾਲ ਉਮੀਦ ਨਹੀਂ ਕੀਤੀ ਜਾ ਸਕਦੀ, ਜਾਂ ਜਿਨ੍ਹਾਂ ਨੂੰ ਆਪਣੀ ਖੋਜ ਨਾਲ ਪੇਸ਼ੇਵਰ ਸਹਾਇਤਾ ਦੀ ਲੋੜ ਹੁੰਦੀ ਹੈ। ਸਮੱਗਰੀ ਪ੍ਰਦਾਨ ਕਰਨ ਤੋਂ ਇਲਾਵਾ, ਲਾਇਬ੍ਰੇਰੀਆਂ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਦੀਆਂ ਹਨ ਜੋ ਜਾਣਕਾਰੀ ਨੂੰ ਲੱਭਣ ਅਤੇ ਸੰਗਠਿਤ ਕਰਨ ਅਤੇ ਜਾਣਕਾਰੀ ਦੀਆਂ ਜ਼ਰੂਰਤਾਂ ਦੀ ਵਿਆਖਿਆ ਕਰਨ ਦੇ ਮਾਹਰ ਹਨ। ਲਾਇਬ੍ਰੇਰੀਆਂ ਅਕਸਰ ਅਧਿਐਨ ਕਰਨ ਲਈ ਸ਼ਾਂਤ ਖੇਤਰ ਪ੍ਰਦਾਨ ਕਰਦੀਆਂ ਹਨ, ਅਤੇ ਉਹ ਅਕਸਰ ਸਮੂਹ ਅਧਿਐਨ ਅਤੇ ਸਹਿਯੋਗ ਦੀ ਸਹੂਲਤ ਲਈ ਸਾਂਝੇ ਖੇਤਰ ਵੀ ਪੇਸ਼ ਕਰਦੇ ਹਨ।ਲਾਇਬ੍ਰੇਰੀਆਂ ਅਕਸਰ ਆਪਣੇ ਇਲੈਕਟ੍ਰਾਨਿਕ ਸਰੋਤਾਂ ਅਤੇ ਇੰਟਰਨੈਟ ਦੀ ਵਰਤੋਂ ਲਈ ਜਨਤਕ ਸਹੂਲਤਾਂ ਪ੍ਰਦਾਨ ਕਰਦੀਆਂ ਹਨ। ਬਹੁਤ ਸਾਰੇ ਫਾਰਮੈਟਾਂ ਵਿਚ ਅਤੇ ਬਹੁਤ ਸਾਰੇ ਸਰੋਤਾਂ ਤੋਂ ਜਾਣਕਾਰੀ ਤੱਕ ਪ੍ਰਤੀਬੰਧਿਤ ਪਹੁੰਚ ਪ੍ਰਾਪਤ ਕਰਨ ਲਈ ਆਧੁਨਿਕ ਲਾਇਬ੍ਰੇਰੀਆਂ ਨੂੰ ਸਥਾਨਾਂ ਦੇ ਤੌਰ ਤੇ ਤੇਜ਼ੀ ਨਾਲ ਪਰਿਭਾਸ਼ਤ ਕੀਤਾ ਜਾ ਰਿਹਾ ਹੈ। ਉਹ ਇਮਾਰਤ ਦੀਆਂ ਭੌਤਿਕ ਕੰਧਾਂ ਤੋਂ ਪਰੇ ਸੇਵਾਵਾਂ ਦਾ ਵਿਸਤਾਰ ਕਰ ਰਹੇ ਹਨ, ਇਲੈਕਟ੍ਰਾਨਿਕ ਮਾਧਨਾਂ ਨਾਲ ਪਹੁੰਚਯੋਗ ਸਮੱਗਰੀ ਪ੍ਰਦਾਨ ਕਰਕੇ, ਅਤੇ ਬਹੁਤ ਸਾਰੇ ਡਿਜੀਟਲ ਸਰੋਤਾਂ ਨਾਲ ਜਾਣਕਾਰੀ ਦੀ ਬਹੁਤ ਵੱਡੀ ਮਾਤਰਾ ਵਿੱਚ ਨੈਵੀਗੇਟ ਕਰਨ ਅਤੇ ਵਿਸ਼ਲੇਸ਼ਣ ਕਰਨ ਵਿੱਚ ਲਾਇਬ੍ਰੇਰੀਅਨਾਂ ਦੀ ਸਹਾਇਤਾ ਪ੍ਰਦਾਨ ਕਰਕੇ.
ਪੰਜਾਬੀ ਲੋਕ ਸੰਗੀਤ (ਸ਼ਾਹਮੁਖੀ: پنجابی لوک موسیقی) ਲੋਕ ਸੰਗੀਤ ਅਤੇ ਭੰਗੜਾ, ਗਿੱਧਾ ਆਦਿ ਵਰਗੇ ਨਾਚਾਂ ਵਿੱਚ ਵਰਤੇ ਜਾਂਦੇ ਰਵਾਇਤੀ ਸੰਗੀਤ ਯੰਤਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਹੈ। ਕੁਝ ਯੰਤਰ ਦੁਰਲੱਭ ਵਰਤੋਂ ਵਿੱਚ ਹਨ ਅਤੇ ਲੱਭਣ ਲਈ ਵੀ ਹਨ। ਇੱਥੇ ਪੰਜਾਬ ਖੇਤਰ ਦੇ ਕੁਝ ਸਭ ਤੋਂ ਮਸ਼ਹੂਰ ਰਵਾਇਤੀ ਸਾਜ਼ ਹਨ ਜੋ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਰਤੇ ਜਾਂਦੇ ਹਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਰਾਜਵੀਰ ਸਿੰਘ ਜਵੰਦਾ (1990 - 8 ਅਕਤੂਬਰ 2025) ਇੱਕ ਭਾਰਤੀ ਪੰਜਾਬੀ ਗਾਇਕ ਅਤੇ ਅਦਾਕਾਰ ਸੀ। ਉਸਨੇ "ਕਲੀ ਜਵੰਦੇ ਦੀ", "ਖੁਸ਼ ਰਿਹਾ ਕਰ", ਅਤੇ "ਦੋ ਨੀ ਸੱਜਣਾ " ਵਰਗੇ ਗੀਤਾਂ ਨਾਲ ਪ੍ਰਸਿੱਧੀ ਪ੍ਰਾਪਤ ਕੀਤੀ। ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਮੋਟਰਸਾਈਕਲ ਹਾਦਸੇ ਉਪਰੰਤ 11 ਦਿਨਾਂ ਤੱਕ ਹਸਪਤਾਲ ਵਿੱਚ ਦਾਖ਼ਲ ਰਹਿਣ ਤੋਂ ਬਾਅਦ, 35 ਸਾਲ ਦੀ ਉਮਰ ਵਿੱਚ 8 ਅਕਤੂਬਰ 2025 ਨੂੰ ਉਸਦੀ ਮੌਤ ਹੋ ਗਈ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਆ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ।.
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਭੂਗੋਲ ਸਭਿਆਚਾਰ ਦਾ ਅਜਿਹਾ ਤੱਤ ਹੈ, ਜੋ ਹਰ ਸਭਿਆਚਾਰ ਦੀ ਵੱਖਰੀ ਨੁਹਾਰ ਨੂੰ ਨਿਰਧਾਰਿਤ ਕਰਦਾ ਹੈ। ਇਸ ਗੱਲ ਨੂੰ ਸਪਸ਼ਟ ਕਰਦੇ ਹੋਏ ਡਾ. ਜਸਵਿੰਦਰ ਸਿੰਘ ਆਪਣੀ ਪੁਸਤਕ ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ ਵਿੱਚ ਲਿਖਦੇ ਹਨ ਕਿ ਸਭਿਆਚਾਰ ਦਾ ਪ੍ਰਾਥਮਿਕ ਪਛਾਣ ਚਿੰਨ੍ਹ ਭੂਗੋਲ ਹੈ। ਪ੍ਰੰਤੂ ਇਸ ਸਬੰਧੀ ਵਿਦਵਾਨਾਂ ਵਿੱਚ ਮਤਭੇਦ ਪਾਏ ਜਾਂਦੇ ਹਨ, ਕੁਝ ਵਿਦਵਾਨ ਮੰਨਦੇ ਹਨ ਕਿ ਸਭਿਆਚਾਰ ਦੀ ਰੂਪ-ਰੇਖਾ ਭੂਗੋਲਿਕ ਹਾਲਾਤ ਨਿਰਧਾਰਿਤ ਕਰਦੇ ਹਨ। ਜਿਵੇਂ ਕਿ ਸਾਡਾ ਖਾਣ ਪੀਣ,ਪਹਿਰਾਵਾ, ਭਾਸ਼ਾ, ਹਾਰ ਸਿੰਗਾਰ, ਕਦਰਾਂ-ਕੀਮਤਾਂ ਆਦਿ। ਪਰ ਕੁਝ ਵਿਦਵਾਨਾਂ ਅਨੁਸਾਰ ਇਤਿਹਾਸ ਸਭਿਆਚਾਰ ਦੇ ਸਰੂਪ ਨੂੰ ਨਿਰਧਾਰਿਤ ਕਰਦਾ ਹੈ। ਜਿਵੇਂ ਕਿ ਪੰਜਾਬੀ ਔਰਤਾਂ ਦਾ ਪਹਿਰਾਵਾ ਸਲਵਾਰ ਸੂਟ ਮੱਧ ਏਸੀਆ ਦੀ ਦੇਣ ਹੈ ਅਤੇ ਮਰਦਾਂ ਦਾ ਪਹਿਰਾਵਾ ਪਛਮੀ ਦੇਸ਼ਾ ਦੀ ਦੇਣ ਹੈ। ਪੰਜਾਬ ਵਿੱਚ ਮੱਕੀ ਸਾਡੇ ਇਤਿਹਾਸ ਵਿਚੋਂ ਆਈ ਹੈ, ਇਸ ਤਰ੍ਹਾਂ ਇਹ ਇੱਕ ਵਿਵਾਦ ਦਾ ਵਿਸ਼ਾ ਹੈ। ਇਸ ਵਿਵਾਦ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਅਸੀਂ ਭੂਗੋਲ ਤੇ ਸਭਿਆਚਾਰ ਦੇ ਆਪਸੀ ਸੰਬੰਧਾਂ ਬਾਰੇ ਵਿਚਾਰ ਚਰਚਾ ਕਰਾਂਗੇ, ਪਰ ਇਸ ਵਿਚਾਰ ਚਰਚਾ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਸਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਅਸੀਂ ਭੂਗੋਲ ਨੂੰ ਸਭਿਆਚਾਰ ਰੂਪ ਵਿੱਚ ਕੀ ਮੰਨਦੇ ਹਾਂ। ਇਸ ਗੱਲ ਨੂੰ ਸਪਸ਼ਟ ਕਰਦੇ ਹੋਏ ਕਿਹਾ ਜਾ ਸਕਦਾ ਹੈ ਕਿ ਕਿਸੇ ਵੀ ਖਿਤੇ ਦੇ ਭੂਗੋਲ ਵਿੱਚ ਉਸ ਇਲਾਕੇ ਜਾਂ ਦੇਸ਼ ਦੇ ਚੌਗਿਰਦੇ ਦੀ ਹੱਦਬੰਦੀ ਅਤੇ ਧਰਤੀ ਨਾਲ ਸਬੰਧਿਤ ਸਾਰੇ ਤੱਤ ਸ਼ਾਮਿਲ ਹੁੰਦੇ ਹਨ। ਉਪਰੋਕਤ ਦੋਨਾਂ ਵਿਦਵਾਨਾਂ ਦੇ ਅਧਾਰ ਤੇ ਅਸੀਂ ਇਸ ਨਤੀਜੇ ਤੇ ਪਹੁੰਚਦੇ ਹਾਂ ਕਿ ਹਰ ਇੱਕ ਸਭਿਆਚਾਰ ਵਿੱਚ ਸ਼ਾਮਿਲ ਭਾਸ਼ਾ, ਕਦਰਾਂ ਕੀਮਤਾਂ, ਰਹਿਣ ਸਹਿਣ, ਖਾਣ ਪੀਣ, ਪਹਿਰਾਵਾ, ਹਾਰ ਸਿੰਗਾਰ, ਆਦਿ ਦੀ ਸ਼ੁਰੂਆਤ ਤਾਂ ਭੂਗੋਲ ਤੋਂ ਹੋਈ ਹੈ ਤੇ ਫਿਰ ਓਹੀ ਭੂਗੋਲ ਦੂਸਰੀਆਂ ਥਾਵਾਂ ਲਈ ਇਤਿਹਾਸ ਬਣ ਕੇ ਸਾਡੇ ਸਾਹਮਣੇ ਪੇਸ਼ ਹੋਇਆ ਹੈ | ਭੂਗੋਲ ਦੀ ਸਭਿਆਚਾਰ ਦੇ ਪ੍ਰਸੰਗ ਵਿੱਚ ਆਦਿ ਕਾਲ ਤੋਂ ਅਜੋਕੇ ਯੁੱਗ ਤੱਕ ਲਗਾਤਾਰ ਬੁਨਿਆਦੀ ਮਹੱਤਤਾ ਰਹੀ ਹੈ। ਇਸ ਸਬੰਧੀ ਦੋ ਮਤ ਸਾਡੇ ਸਾਹਮਣੇ ਆਉਂਦੇ ਹਨ:- ਪਹਿਲਾ ਮਤ:- ਪਹਿਲਾ ਮਤ ਭੂਗੋਲਿਕ ਸਥਿਤੀ ਨੂੰ ਸਭਿਆਚਾਰਕ ਰੂਪ ਰੇਖਾ ਨਿਸ਼ਚਿਤ ਕਰਨ ਵਾਲੀ ਮੁੱਢਲੀ ਚੀਜ਼ ਮੰਨਦਾ ਹੈ। ਇਥੋਂ ਤੱਕ ਕਿ ਬਹੁਤੀ ਵਾਰੀ ਵਿਸ਼ੇਸ਼ ਸਭਿਆਚਾਰ ਦਾ ਨਾਮਕਰਣ ਵੀ ਭੂਗੋਲ ਜਾਂ ਖਿਤੇ ਤੋਂ ਹੀ ਹੁੰਦਾ ਹੈ, ਜਿਵੇਂ ਪੰਜਾਬ ਤੋਂ ਪੰਜਾਬੀ ਸਭਿਆਚਾਰ, ਬੰਗਾਲ ਤੋਂ ਬੰਗਾਲੀ ਸਭਿਆਚਾਰ ਇਸ ਵਿਚਾਰਧਾਰਾ ਦੇ ਸਮਰਥਕ ਕੁੱਝ ਅਜਿਹੇ ਪੱਖਾਂ ਤੇ ਜੋਰ ਦਿੰਦੇ ਹਨ, ਜੋ ਮਨੁੱਖੀ ਸ਼ਕਤੀ ਤੋਂ ਪਰ੍ਹੇ ਹਨ, ਜਿਵੇਂ ਕਿ ਭੂਮੀ ਦਾ ਚੰਨ ਨਾਲ ਤੇ ਸੂਰਜ ਨਾਲ ਸੰਬੰਧ, ਭੂਮੀ ਦੀਆਂ ਕਿਸਮਾਂ, ਦਰਿਆਵਾਂ ਦੀ ਹੋਂਦ, ਸਮੁੰਦਰੀ ਖੇਤਰ, ਮੈਦਾਨੀ ਪਹਾੜੀ ਇਲਾਕੇ ਆਦਿ।ਬਕਲ ਨੇ ਹਿਸਟਰੀ ਆਫ਼ ਸਿਵਿਲਾਈਜੇਸ਼ਨ ਇੰਨ ਇੰਗਲਿਸ਼ ਵਿੱਚ ਲਿਖਦਿਆਂ ਇਸ ਗੱਲ ਤੇ ਜੋਰ ਦਿਤਾ ਹੈ ਕਿ ਸਭਿਆਚਾਰ ਤੇ ਭੂਗੋਲਿਕ ਤੱਥਾਂ ਦਾ ਪ੍ਰਭਾਵ ਸਭ ਤੋਂ ਵਧੇਰੇ ਪੈਂਦਾ ਹੈ। ਡਾ.
ਕਬੱਡੀ (ਅੰਗ੍ਰੇਜ਼ੀ: Kabaddi) ਇੱਕ ਟੀਮ ਖੇਡ ਹੈ ਜੋ ਆਮ ਤੌਰ ਤੇ ਸੱਤ-ਸੱਤ ਖਿਡਾਰੀਆਂ ਦੀਆਂ ਦੋ ਟੀਮਾਂ ਵਿਚਕਾਰ ਖੇਡੀ ਜਾਂਦੀ ਹੈ। ਇਹ ਦੱਖਣੀ ਏਸ਼ੀਆ ਦੇ ਰਵਾਇਤੀ ਖੇਡਾਂ ਵਿੱਚੋਂ ਇੱਕ ਹੈ। ਇਸ ਖੇਡ ਵਿੱਚ, ਇੱਕ ਰੇਡਰ ਡਿਫੈਂਡਰਾਂ ਨੂੰ ਛੂਹਣ ਲਈ ਕੋਰਟ ਦੇ ਵਿਰੋਧੀ ਅੱਧ ਵਿੱਚ ਦਾਖਲ ਹੁੰਦਾ ਹੈ ਅਤੇ 30 ਸਕਿੰਟਾਂ ਦੇ ਅੰਦਰ ਟੈਕਲ ਕੀਤੇ ਬਿਨਾਂ ਵਾਪਸ ਆਉਣ ਦੀ ਕੋਸ਼ਿਸ਼ ਕਰਦਾ ਹੈ। ਸਫਲ ਟੈਗਾਂ ਲਈ ਅੰਕ ਦਿੱਤੇ ਜਾਂਦੇ ਹਨ, ਜਦੋਂ ਕਿ ਡਿਫੈਂਡਰ ਰੇਡਰ ਨੂੰ ਰੋਕਣ ਲਈ ਇੱਕ ਅੰਕ ਕਮਾਉਂਦੇ ਹਨ। ਟੈਗ ਕੀਤੇ ਜਾਂ ਟੈਕਲ ਕੀਤੇ ਖਿਡਾਰੀ ਅਸਥਾਈ ਤੌਰ 'ਤੇ ਬਾਹਰ ਹੁੰਦੇ ਹਨ ਪਰ ਜਦੋਂ ਉਨ੍ਹਾਂ ਦੀ ਟੀਮ ਸਕੋਰ ਕਰਦੀ ਹੈ ਤਾਂ ਦੁਬਾਰਾ ਦਾਖਲ ਹੋ ਸਕਦੇ ਹਨ। ਪੂਰੇ ਖੇਡ ਦੌਰਾਨ ਟੀਮਾਂ ਵਿਚਕਾਰ ਰੇਡ ਵਿਕਲਪਿਕ ਹੁੰਦੇ ਹਨ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਦੁਸ਼ਹਿਰਾ ਜਾਂ ਵਿਜੇ ਦਸਮੀ (ਫਤਹਿ ਦਾ ਦਿਹਾੜਾ) ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਹ ਤਿਉਹਾਰ ਮਨਾਇਆ ਜਾਂਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਉੱਤੇ ਸੱਚਾਈ ਦੀ ਜਿੱਤ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਜਿੱਤ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਜਾਂ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਿਉਹਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦਾ ਉਪਾਸਕ ਹੈ, ਸੂਰਮਗਤੀ ਦਾ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਖੂਨ ਵਿੱਚ ਬਹਾਦਰੀ ਪ੍ਰਗਟ ਹੋਵੇ, ਇਸ ਲਈ ਦੁਸ਼ਹਿਰੇ ਦਾ ਤਿਉਹਾਰ ਰੱਖਿਆ ਗਿਆ ਹੈ। ਦੁਸ਼ਹਿਰੇ ਦਾ ਤਿਉਹਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।
ਸੂਰਜ (ਚਿੰਨ੍ਹ: ) ਇੱਕ ਤਾਰਾ ਹੈ, ਜਿਸ ਦੇ ਦੁਆਲੇ ਸੌਰ ਮੰਡਲ ਸਥਿਤ ਹੈ। ਇਹ ਧਰਤੀ ਲਈ ਊਰਜਾ ਦਾ ਮੁੱਖ ਸ੍ਰੋਤ ਹੈ ਤੇ ਇਸ ਨਾਲ ਹੀ ਇੱਥੇ ਜੀਵਨ ਪੈਦਾ ਹੋ ਕੇ ਵਿਕਸਿਤ ਹੋਇਆ। ਇਸਦਾ ਕੁੱਲ ਵਿਆਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਆਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ਇਸ ਤੋਂ ਇਲਾਵਾ ਥੋੜੀ ਮਾਤਰਾ ਵਿੱਚ ਆਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ। ਸੂਰਜ ਦਾ ਇੱਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿੱਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਸਰਗਰਮੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ ਅਤੇ ਇਹ ਉਮਰ ਦੇ ਅੱਧ ਵਿੱਚ ਹੈ।