ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
"ਬੰਦੀ ਛੋੜ ਦਿਵਸ" (ਜਿਸਦਾ ਅਰਥ ਹੈ "ਮੁਕਤੀ ਦਾ ਦਿਨ"), ਜਿਸਨੂੰ ਬੰਦੀ ਛੋੜ ਦਿਹਾੜਾ ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਤਿਉਹਾਰ ਹੈ ਜੋ ਉਸ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਦੋਂ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਅਤੇ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁਗਲ ਸਮਰਾਟ ਜਹਾਂਗੀਰ ਦੁਆਰਾ ਕੈਦ ਕੀਤਾ ਗਿਆ ਸੀ। ਸਮਰਾਟ ਜਹਾਂਗੀਰ ਨੇ ਕਈ ਮਹੀਨਿਆਂ ਤੱਕ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਰੱਖਿਆ ਸੀ। ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹੇ ਵਿੱਚ ਗੁਰੂ ਜੀ ਦੀ ਨਜ਼ਰਬੰਦੀ ਵਾਲੀ ਥਾਂ 'ਤੇ ਸਥਿਤ ਹੈ। ਇਹ ਦਿਨ ਅੱਸੂ ਮਹੀਨੇ ਵਿੱਚ ਪਤਝੜ ਵਿੱਚ ਆਉਂਦਾ ਹੈ ਅਤੇ ਅਕਸਰ ਹਿੰਦੂ ਦੀਵਾਲੀ ਦੇ ਨਾਲ ਮਿਲਦਾ ਹੈ, ਜੋ ਕਿ ਪੰਜਾਬ ਅਤੇ ਬਾਕੀ ਭਾਰਤ ਵਿੱਚ ਮਨਾਇਆ ਜਾਂਦਾ ਰੌਸ਼ਨੀ ਦਾ ਤਿਉਹਾਰ ਹੈ। ਇਤਿਹਾਸਕ ਤੌਰ 'ਤੇ, ਤੀਜੇ ਸਿੱਖ ਗੁਰੂ ਅਮਰਦਾਸ ਦੇ ਸਮੇਂ ਤੋਂ, ਉਸ ਸਮੇਂ ਦੇ ਸਿੱਖ ਅਤੇ ਹਿੰਦੂ ਦੀਵਾਲੀ, ਵਿਸਾਖੀ ਅਤੇ ਹੋਰ ਅਜਿਹੇ ਤਿਉਹਾਰਾਂ ਦੇ ਮੌਕੇ ਗੁਰੂਆਂ ਦੇ ਅਸਥਾਨ 'ਤੇ ਇਕੱਠੇ ਹੁੰਦੇ ਸਨ। 2003 ਵਿੱਚ, ਸਿੱਖ ਧਾਰਮਿਕ ਆਗੂਆਂ ਅਤੇ ਪ੍ਰੋ.
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਇਲੂਮੀਨਾਤੀ ਜਾਂ ਇਲੂਮਿਨੇਟੀ (ਲਾਤੀਨੀ ਇਲੂਮਿਨੇਟਸ ਦਾ ਬਹੁਵਚਨ, 'ਪ੍ਰਬੋਧਿਤ') ਕਈ ਸਮੂਹਾਂ (ਅਸਲ ਅਤੇ ਕਾਲਪਨਿਕ ਦੋਵੇਂ) ਨੂੰ ਦਿੱਤਾ ਗਿਆ ਇੱਕ ਨਾਮ ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨੇਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ -ਯੁੱਗ ਗੁਪਤ ਸਮਾਜ ਜਿਸਦੀ ਸਥਾਪਨਾ 1 ਮਈ 1776 ਨੂੰ ਬਾਵੇਰੀਆ ਵਿੱਚ ਕੀਤੀ ਗਈ ਸੀ, ਜੋ ਅੱਜ ਜਰਮਨੀ ਦਾ ਹਿੱਸਾ ਹੈ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸਪਸ਼ਟਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ, ਅਤੇ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ," ਉਹਨਾਂ ਨੇ ਆਪਣੇ ਆਮ ਕਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਕਰਨ ਵਾਲਿਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਹਨਾਂ ਉੱਤੇ ਹਾਵੀ ਹੋਏ ਬਿਨਾਂ ਉਹਨਾਂ ਨੂੰ ਨਿਯੰਤਰਿਤ ਕਰਨਾ ਹੈ।" 1784, 1785, 1787 ਅਤੇ 1790 ਵਿੱਚ, ਕੈਥੋਲਿਕ ਚਰਚ ਦੇ ਉਤਸ਼ਾਹ ਨਾਲ, ਬਾਵੇਰੀਆ ਦੇ ਚੋਣਕਾਰ ਚਾਰਲਸ ਥੀਓਡੋਰ ਦੁਆਰਾ ਫਰੀਮੇਸਨਰੀ ਅਤੇ ਹੋਰ ਗੁਪਤ ਸਮਾਜਾਂ ਦੇ ਨਾਲ-ਨਾਲ ਇਲੂਮੀਨੇਟੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਸੀ। ਬਾਅਦ ਦੇ ਸਾਲਾਂ ਦੌਰਾਨ, ਸਮੂਹ ਨੂੰ ਆਮ ਤੌਰ 'ਤੇ ਰੂੜੀਵਾਦੀ ਅਤੇ ਧਾਰਮਿਕ ਆਲੋਚਕਾਂ ਦੁਆਰਾ ਬਦਨਾਮ ਕੀਤਾ ਗਿਆ ਸੀ, ਜਿਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਇਲੁਮਿਨਾਟੀ ਭੂਮੀਗਤ ਜਾਰੀ ਰਿਹਾ ਅਤੇ ਫਰਾਂਸੀਸੀ ਕ੍ਰਾਂਤੀ ਲਈ ਜ਼ਿੰਮੇਵਾਰ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਦੀਵਾ, ਚਰਾਗ ਜਾਂ ਦੀਪਕ ਮਿੱਟੀ, ਆਟੇ ਜਾਂ ਕਿਸੇ ਹੋਰ ਧਾਤ ਸਮੱਗਰੀ ਦਾ ਬਣਿਆ ਇੱਕ ਤਰ੍ਹਾਂ ਕੌਲੀਨੁਮਾ ਭਾਂਡਾ ਹੁੰਦਾ ਹੈ ਜਿਸ ਵਿੱਚ ਸੂਤ ਦੀ ਵੱਟੀ ਅਤੇ ਤੇਲ ਜਾਂ ਘਿਓ ਪਾ ਕੇ ਜੋਤ ਜਲਾਈ ਜਾਂਦੀ ਹੈ। ਪ੍ਰਾਚੀਨ ਸਮੇਂ ਵਿੱਚ ਇਸ ਦਾ ਪ੍ਰਯੋਗ ਮੁੱਖ ਤੌਰ 'ਤੇ ਚਾਨਣ ਕਰਨ ਲਈ ਕੀਤਾ ਜਾਂਦਾ ਸੀ ਪਰ ਬਿਜਲੀ ਦੇ ਲਾਟੂ ਆ ਜਾਣ ਦੇ ਬਾਅਦ ਇਹ ਸਜਾਵਟ ਜਾਂ ਪੂਜਾ ਦੀ ਚੀਜ਼ ਵਜੋਂ ਵਧੇਰੇ ਪ੍ਰਯੋਗ ਹੁੰਦਾ ਹੈ। ਹਨੇਰੇ ਵਿੱਚ ਰੋਸ਼ਨੀ ਦਾ ਸਰੋਤ ਹੋਣ ਨਾਤੇ ਮਨੁੱਖੀ ਸੱਭਿਆਚਾਰ ਵਿੱਚ ਇਸ ਦੀ ਅਹਿਮੀਅਤ ਨੂੰ ਘਟਾ ਕੇ ਨਹੀਂ ਦੇਖਿਆ ਜਾ ਸਕਦਾ। ਭਾਰਤੀ ਉਪਮਹਾਦੀਪ ਅਤੇ ਏਸ਼ੀਆ ਦੇ ਹੋਰਨਾਂ ਦੇਸ਼ਾਂ ਦੀ ਕਵਿਤਾ ਵਿੱਚ ਸ਼ਾਇਦ ਇਹ ਸਭ ਤੋਂ ਵਧੇਰੇ ਵਰਤੀਂਦਾ ਚਿਹਨ ਹੈ। ਆਰਤੀ ਵਿੱਚ ਦੀਵਿਆਂ ਦੀ ਅਹਿਮੀਅਤ ਤੋਂ ਇਹ ਗੱਲ ਭਲੀਭਾਂਤ ਸਪਸ਼ਟ ਹੈ। ਚਾਨਣ ਦਾ ਪ੍ਰਤੀਕ : ਦੀਵਾ ਦੀਵਾ ਪੰਜਾਬੀ ਸੱਭਿਆਚਾਰ ਦਾ ਅਹਿਮ ਅੰਗ ਹੈ। ਪੰਜਾਬੀ ਸਮਾਜ ਦੀਆਂ ਬਹੁਤ ਸਾਰੀਆਂ ਰਸਮਾਂ ਵਿਚ ਦੀਵੇ ਦਾ ਹੋਣਾ ਲਾਜ਼ਮੀ ਹੈ। ਦੀਵਾ, ਜੋਤ,ਚਿਰਾਗ, ਦੀਪ ਇਹ ਸਾਰੇ ਸ਼ਬਦ ਸਮਾਨਾਰਥੀ ਹਨ। ਦੀਵਾ ਪੰਜਾਬੀ ਭਾਸ਼ਾ, ਜੋਤ ਸੰਸਕਿ੍ਤੀ,ਦੀਪ ਹਿੰਦੀ ਅਤੇ ਚਿਰਾਗ ਫਾਰਸੀ ਭਾਸ਼ਾ ਦੇ ਸ਼ਬਦ ਹਨ। ਜਗਦਾ ਦੀਵਾ ਜੀਵਨ ਰੂਪੀ ਜੋਤ ਹੈ ਅਤੇ ਬੁਝਿਆ ਦੀਵਾ ਅਜੀਵਨ ਦਾ ਪ੍ਰਤੀਕ ਹੈ। ਇਸ ਲਈ ਜਗਦਾ ਦੀਵਾ ਬੁੜ ਅਤੇ ਦੀਵੇ ਦਾ ਬੁੱਛਣਾ ਅਸਤ ਮੰਨਿਆ ਗਿਆ ਹੈ। ਦੀਵਾ ਮਿੱਟੀ, ਆਏ ਅਤੇ ਧਾਤ ਦਾ ਬਣਿਆ ਹੁੰਦਾ ਹੈ। ਈਸਾਈ ਧਰਮ ਵਿਚ ਦੀਵੇ ਦੀ ਥਾਂ ਮੋਮਬਤੀ ਅਤੇ ਲੈਂਪ ਦੀ ਵਰਤੋਂ ਕੀਤੀ ਜਾਂਦੀ ਹੈ। ਲੈਂਪ ਦੀਵੇ ਦਾ ਹੀ ਪਰਵਰਤਿਤ ਰੂਪ ਹੈ। ਇਸ ਲੈਂਪ ਨੂੰ ਜਗਾਉਣ ਲਈ ਨਾਰੀਅਲ ਦੇ ਤੇਲ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਦੀਵੇ ਲਈ ਤੇਲ ਅਤੇ ਘਿਉ ਦੀ। ਘਿਉ ਪੰਜ ਅੰਮ੍ਰਿਤਾਂ (ਪਵਿੱਤਰ ਵਸਤੂਆਂ) ਵਿਚ ਸ਼ਾਮਲ ਕੀਤਾ ਜਾਂਦਾ ਹੈ। ਇਹ ਪੰਜ - ਅੰਮ੍ਰਿਤ ਦੁੱਧ, ਦਹੀਂ, ਘਿਉ, ਖੰਡ, ਗੁੜ ਜਾਂ ਮਿਸ਼ਰੀ ਹਨ। ਮਿਥ ਕਥਾ ਅਨੁਸਾਰ ਜਦੋਂ ਦੇਵਤਿਆਂ ਅਤੇ ਦੈਤਾਂ ਨੇ ਰਲ ਕੇ ਸਮੁੰਦਰ ਮੰਥਨ ਕੀਤਾ ਤਾਂ ਉਸ ਸਮੇਂ ਉਸ ਵਿੱਚੋਂ ਚੌਦਾਂ ਰਤਨ ਪ੍ਰਾਪਤ ਹੋਏ, ਜਿੰਨ੍ਹਾਂ ਵਿੱਚੋਂ ਘਿਓ ਵੀ ਇਕ ਰਤਨ ਸੀ। ਲੋਕ ਧਾਰਨਾ ਹੈ ਕਿ ਘਿਉ ਅਤੇ ਰੇਸ਼ਮ ਨੂੰ ਕੋਈ ਭਿੱਟੜ ਨਹੀਂ ਕਹਿੰਦਾ : ਘਿਅ ਪਟ ਭਾਂਡਾ ਕਹੈ ਨ ਕੋਇ ॥ (ਸ੍ਰੀ ਗੁਰੂ ਗ੍ਰੰਥ ਸਾਹਿਬ,ਪੰਨਾ ੭੨੧) 721 ਹਿੰਦੂ ਧਰਮ ਵਿਚ ਗਊ ਦੀ ਪੂਜਾ ਕੀਤੀ ਜਾਂਦੀ ਰਹੀ ਹੈ। ਭਾਰਤ ਖੇਤੀ ਪ੍ਰਧਾਨ ਦੇਸ਼ ਹੈ ਅਤੇ ਖੇਤੀਬਾੜੀ ਦਾ ਧੰਦਾ ਕਰਨ ਵਾਲੇ ਘਰਾਂ ਵਿੱਚ ਲਵੇਗਾ ਆਮ ਹੁੰਦਾ ਹੈ। ਛਾਂ ਦੇ ਦੁੱਧ ਤੋਂ ਹੀ ਘਿਉਂ ਬਣਦਾ ਹੈ। ਇਸ ਲਈ ਘਰਾਂ ਵਿਚ ਘਿਉ ਆਮ ਤੌਰ 'ਤੇ ਮਿਲ ਹੀ ਜਾਂਦਾ ਹੈ। ਲੋਕ ਮੁਹਾਵਰਾ ਹੈ ਕਿ ਘਿਓ ਜੱਟੀ ਦਾ ,ਤੇਲ ਹੱਟੀ ਦਾ| (ਲੋਕ ਅਖਾਣ) ਹਿੰਦੂ ਧਰਮ ਵਿਚ ਇਸ਼ਟ/ਦੇਵਤੇ ਅੱਗੇ ਜੋਤ ਜਗਾਈ ਜਾਂਦੀ ਹੈ ਅਤੇ ਇਸ ਜੋਤ ਵਿਚ ਘਿਉ ਦੀ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਘਿਉ ਨੂੰ ਸਭ ਤੋਂ ਵੱਧ ਪਵਿੱਤਰ ਮੰਨਿਆ ਗਿਆ ਹੈ। ਸਿੱਖ ਧਰਮ ਭਾਰਤੀ ਧਰਮਾਂ ਵਿੱਚ ਵਿਕਸਿਤ ਹੋਇਆ ਧਰਮ ਹੈ, ਇਸ ਲਈ ਸਿੱਖਾਂ ਵਿਚ ਵੀ ਘਿਉ ਨੂੰ ਸਭ ਤੋਂ ਵੱਧ ਪਵਿੱਤਰ ਮੰਨਿਆ ਜਾਂਦਾ ਹੈ। ਕੜਾਹ ਪ੍ਰਸਾਦਿ ਵਿਚ ਤੀਜਾ ਹਿੱਸਾ ਘਿਉ ਦਾ ਹੁੰਦਾ ਹੈ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕ ਪਵਿਤੁ ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 473) ਗੁਰਦੁਆਰਿਆਂ ਵਿਚ ਜਗਾਈ ਜਾਂਦੀ ਜੋਤ ਵਿਚ ਘਿਉ ਵਰਤਿਆ ਜਾਂਦਾ ਹੈ। ਸ਼ੁਭ ਮੌਕਿਆਂ ਜਾਂ ਮਨੋ ਕਾਮਨਾਵਾਂ ਦੀ ਪੂਰਤੀ ਲਈ ਕੀਤੇ ਜਾਂਦੇ ਹਵਨ ਵਿਚ ਹੋਰ ਸਾਮੱਗਰੀ ਦੇ ਨਾਲ ਨਾਲ ਘਿਉ ਵੀ ਪਾਇਆ ਜਾਂਦਾ ਹੈ। ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 150) ਔੜਾਂ ਦੇ ਦਿਨਾਂ ਵਿਚ ਇੰਦਰ ਦੇਵਤਾ ਨੂੰ ਖ਼ੁਸ਼ ਕਰਨ ਲਈ ਜੋ ਹਵਨ ਕੀਤੇ ਜਾਂਦੇ ਹਨ, ਉਹਨਾਂ ਵਿਚ ਵਧੇਰ ਘਿਉ ਦੀ ਵਰਤੋਂ ਕੀਤੀ ਜਾਂਦੀ ਹੈ, ਕਿਉਂਕਿ ਇਹ ਵਿਸ਼ਵਾਸ ਹੈ ਕਿ ਘਿਉ ਦੇ ਅਣਬਲੇ ਕਣ ਹਵਾ ਵਿਚ ਰਲ ਕੇ ਮੀਂਹ ਲਿਆਉਣ ਦਾ ਕਾਰਨ ਬਣਦੇ ਹਨ। ਲੋਕ ਜਾਦੂ ਚਿੰਤਨ ਅਨੁਸਾਰ ਘਿਉ ਦੇ ਬਲਣ ਨਾਲ ਚੰਦਰੀਆਂ ਰੂਹਾਂ ਨੱਸ ਜਾਂਦੀਆਂ ਹਨ ਤੇ ਦੇਵਤੇ ਪ੍ਰਸੰਨ ਹੁੰਦੇ ਹਨ। ਇਸ ਨਾਲ ਵਾਤਾਵਰਣ ਵੀ ਸਾਫ਼ ਤੇ ਪਵਿੱਤਰ ਹੁੰਦਾ ਹੈ। ਇਸੇ ਲਈ ਖੁਸ਼ੀ ਦੇ ਮੌਕਿਆਂ 'ਤੇ ਘਿਉ ਦੇ ਦੀਵੇ ਬਾਲੇ ਜਾਂਦੇ ਹਨ। ਵਿਅਕਤੀ ਦੇ ਅੰਤਿਮ ਸੰਸਕਾਰ ਦੀ ਰਸਮ ਸਮੇਂ ਅਗਨ ਭੇਂਟ ਕਰਨ ਤੋਂ ਪਹਿਲਾਂ ਮੂੰਹ ਵਿਚ ਘਿਉ ਪਾਇਆ ਜਾਂਦਾ ਹੈ। ਕਈ ਲੋਕ ਆਪਣੇ ਸ਼ਰੀਕ ਨੂੰ ਇਹ ਮਿਹਣਾ ਦੇਂਦੇ ਹਨ ਕਿ ਉਹ ਉਸ ਦੇ ਮਰਨ 'ਤੇ ਘਿਉ ਦੇ ਦੀਵੇ ਬਾਲਣਗੇ। ਰਾਮਾਇਣ ਦੀ ਕਥਾ ਅਨੁਸਾਰ ਮਰਯਾਦਾ ਪਰਸ਼ੋਤਮ ਰਾਮ ਚੰਦਰ ਜੀ ਜਦੋਂ ਚੌਦਾਂ ਸਾਲਾਂ ਦੇ ਬਨਵਾਸ ਬਾਅਦ ਅਯੁਧਿਆ ਵਾਪਸ ਆਏ ਤਾਂ ਲੋਕਾਂ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਘਿਉ ਦੇ ਦੀਵੇ ਬਾਲ ਕੇ ਕੀਤਾ। ਸਿੱਖ ਇਤਿਹਾਸ ਵਿਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਤਾ ਲੋਕਾਂ ਨੇ ਖੁਸ਼ੀ ਵਿਚ ਘਿਉ ਦੇ ਦੀਵੇ ਬਾਲੇ। ਜਗਰਾਤੇ ਸਮੇਂ ਮਾਤਾ ਦੀ ਜੋਤ ਘਿਉ ਦੀ ਜੋਤ ਨਾਲ ਜਗਾਈ ਜਾਂਦੀ ਹੈ। ਇਹ ਜੋਤ ਵੀ ਇਕ ਖ਼ਾਸ ਵਿਧੀ ਨਾਲ ਪ੍ਰਗਟ ਕੀਤੀ ਜਾਂਦੀ ਹੈ, ਜੋ ਇਸ ਪ੍ਰਕਾਰ ਨਾਲ ਪ੍ਰਚੰਡ ਕੀਤੀ ਜਾਂਦੀ ਹੈ। ਪਹਿਲਾ ਮੌਲੀ ਚੰਗੀ ਤਰ੍ਹਾਂ ਘਿਉ ਵਿਚ ਭਿਉਂ ਕੇ ਇਸ ਨੂੰ ਅੱਗ ਨਾਲ ਬਾਲਿਆ ਜਾਂਦਾ ਹੈ। ਆਟੇ ਦਾ ਦੀਵਾ ਬਣਾ ਕੇ ਇਸ ਵਿਚ ਘਿਉ ਅਤੇ ਵੱਟੀ ਰੱਖ ਦਿੱਤੀ ਜਾਂਦੀ ਹੈ। ਵੱਟੀ ਦੇ ਉਪਰ ਬਲਦੀ ਮੌਲੀ ਲਟਕਾਈ ਜਾਂਦੀ ਹੈ। ਮੌਲੀ ਵਿੱਚ ਘਿਉ ਦੇ ਬਲਦੇ ਛਿੱਟੇ ਜੋਤ ਦੀ ਵੱਟੀ ਉਪਰ ਡਿਗਦੇ ਹਨ ਅਤੇ ਇਸ ਤਰ੍ਹਾਂ ਬਲਦੇ ਘਿਉ ਨਾਲ ਇਹ ਜੋਤ ਜਗਾਈ ਜਾਂਦੀ ਹੈ। ਦੇਵੀ-ਦੇਵਤਿਆਂ ਨੂੰ ਸਵੇਰ ਦੇ ਸਮੇਂ ਇਸ਼ਨਾਨ ਕਰਾਉਣ ਸਮੇਂ ਦੁੱਧ, ਦਹੀਂ, ਘਿਉ, ਸ਼ਹਿਦ ਅਤੇ ਪਾਣੀ ਪੰਜ ਪਦਾਰਥਾਂ ਦੀ ਵਰਤੋਂ ਕੀਤੀ ਜਾਂਦੀਹੈ। ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਮੰਦਰ ਚਿੰਤਪੁਰਨੀ ਵਿਖੇ ਰੋਜ਼ਾਨਾ ਇਹਨਾਂ ਪਦਾਰਥਾ ਨਾਲ ਪਿੰਡੀ ਇਸ਼ਨਾਨ ਕਰਨ ਤੋਂ ਬਾਅਦ ਮਾਤਾ ਦਾ ਸ਼ਿੰਗਾਰ ਕੀਤਾ ਜਾਂਦਾ ਹੈ। ਸਰੋਂ ਦੇ ਤੇਲ ਦਾ ਦੀਵਾ ਬਾਲਣ ਦੀ ਪ੍ਰਥਾ ਕਦੋਂ ਸ਼ੁਰੂ ਹੋਈ। ਇਸ ਬਾਰੇ ਦੱਸਣਾ ਮੁਸ਼ਕਿਲ ਹੈ। ਇਸ ਸੰਬੰਧੀ ਮਿਲਦੀਆਂ ਮਿੱਥ ਕਥਾਵਾਂ ਇਸ ਗੱਲ ਦੀ ਪੌੜਤਾ ਕਰਦੀਆਂ ਹਨ ਕਿ ਤੇਲ ਦਾ ਦੀਵਾ ਬਾਲਣ ਦੀ ਪ੍ਰਥਾ ਮਨੁੱਖੀ ਇਤਿਹਾਸ ਜਿੰਨੀ ਹੀ ਪੁਰਾਣੀ ਹੈ। ਤੇਲ ਦੇ ਦੀਵੇ ਬਾਲਣ ਸੰਬੰਧੀ ਇਕ ਮਿੱਥ-ਕਥਾ ਹੈ ਕਿ ਇਕ ਵਾਰ ਦੇਵਤੇ ਅਮਾਵਸ ਦੀ ਰਾਤ ਨੂੰ ਹਨੇਰੇ ਵਿਚ ਬੈਠੇ ਆਪੇ ਵਿਚ ਵਿਚਾਰ ਵਟਾਂਦਰਾ ਕਰ ਰਹੇ ਸਨ ਕਿ ਬਸੰਤ ਦੇਵੀ ਨੇ ਸਰੋਂ ਦੇ ਬੀਜਾਂ ਵਿੱਚੋਂ ਤੇਲ ਕੱਢ ਕੇ ਦੀਵਾ ਜਗਾਇਆ ਸੀ। ਉਸ ਸਮੇਂ ਦੇਵਤਿਆਂ ਨੇ ਵਰ ਦਿੱਤਾ ਕਿ ਜਿਥੇ ਸਰੋਂ ਦੇ ਤੇਲ ਦਾ ਦੀਵਾ ਬਲੇਗਾ, ਉਥੇ ਕੋਈ ਬਦਰੂਹ ਨਹੀਂ ਠਹਿਰੇਗੀ। ਇਸ ਸੰਬੰਧੀ ਇਕ ਹੋਰ ਮਿੱਥ ਕਥਾ ਵੀ ਪ੍ਰਚਲਿਤ ਹੈ ਕਿ ਇਕ ਵਾਰੀ ਲਕਸ਼ਮੀ ਤੇ ਸ਼ਨੀ ਦੇਵ ਵਿਚਕਾਰ ਬਹਿਸ ਸ਼ੁਰੂ ਹੋ ਗਈ ਕਿ ਦੋਵਾਂ ਵਿੱਚ ਕੋਣ ਤਾਕਤਵਰ ਹੈ। ਦੋਵਾਂ ਨੇ ਆਪਣੀਆਂ ਸ਼ਕਤੀਆਂ ਦਿਖਾਉਣ ਲਈ ਇਕ ਗਰੀਬ ਵਿਅਕਤੀ ਨੂੰ ਚੁਣ ਲਿਆ। ਲਕਸ਼ਮੀ ਨੇ ਆਪਣੀ ਅਪਾਰ ਸ਼ਕਤੀ ਨਾਲ ਉਸ ਨੂੰ ਅਮੀਰ ਬਣਾ ਦਿੱਤਾ ਅਤੇ ਸੋਨੇ ਦੇ ਮਹਿਲਾਂ ਵਿਚ ਵਸਾ ਦਿੱਤਾ। ਸ਼ਨੀ ਦੇਵਤੇ ਨੇ ਆਪਣੀ ਨਿਗਾਹ ਉਸ ਉੱਤੇ ਪਾ ਕੇ ਉਸਦੇ ਮਹਿਲ ਨੂੰ ਲੋਹੇ ਦੇ ਮਹਿਲ ਵਿਚ ਬਦਲ ਦਿੱਤਾ ਅਤੇ ਉਸਦਾ ਜੀਵਨ ਪਹਿਲਾਂ ਨਾਲੋਂ ਵੀ ਬਦਤਰ ਬਣਾ ਦਿੱਤਾ। ਇਸ ਤਰ੍ਹਾਂ ਲਕਸ਼ਮੀ ਦੇਵੀ, ਸ਼ਨੀ ਦੇਵਤੇ ਦੇ ਸਾਹਮਣੇ ਝੁੰਝਲਾ ਗਈ ਅਤੇ ਉਸਨੇ ਆਪਣੀ ਹਾਰ ਸਵੀਕਾਰ ਕਰ ਲਈ। ਇਸ ਘਟਨਾ ਤੋਂ ਬਾਅਦ ਸ਼ਨੀ ਨੇ ਕਿਹਾ ਕਿ ਲਕਸ਼ਮੀ ਦੀ ਪੂਜਾ ਤਦ ਹੀ ਸੰਪੂਰਨ ਹੋਵੇਗੀ, ਜੇਕਰ ਉਸ ਸਮੇਂ ਸਰ੍ਹੋਂ ਦੇ ਤੇਲ ਦਾ ਦੀਵਾ ਬਾਲਿਆ ਜਾਵੇ। ਸਰ੍ਹੋਂ ਦਾ ਤੇਲ ਸ਼ਨੀ ਦੀ ਹਾਜ਼ਰੀ ਦਾ ਪ੍ਰਤੀਕ ਹੈ। ਦੀਵਾਲੀ ਦੀ ਰਾਤ ਨੂੰ ਲਕਸ਼ਮੀ ਦੀ ਪੂਜਾ ਕਰਨ ਸਮੇਂ ਲੋਕ ਸਰ੍ਹੋਂ ਦੇ ਤੇਲ ਦਾ ਦੀਵਾ ਜਗਾਉਂਦੇ ਹਨ। ਕਿਸੇ ਵੀ ਸ਼ੁਭ ਕਾਰਜ ਨੂੰ ਕਰਨ ਤੋਂ ਪਹਿਲਾਂ ਤੇਲ ਚੋਣਾਂ ਜਾਂ ਤੇਲ ਦੀ ਵਰਤੋਂ ਇਸ ਗੱਲ ਦਾ ਪ੍ਰਤੀਕ ਹੈ ਕਿ ਸ਼ਨੀ ਦੇਵਤਾ ਜਾਂ ਬਦਰੂਹਾਂ ਕਿਸੇ ਵੀ ਸ਼ੁਭ ਕਾਰਜ ਵਿਚ ਵਿਘਨ ਨਾ ਪਾਉਣ। ਕੁਝ ਥਾਵਾਂ 'ਤੇ ਸੰਗਰਾਂਦ ਵਾਲੇ ਦਿਨ ਘਰ ਦੀਆਂ ਦਹਿਲੀਜ਼ਾਂ ਵਿਚ ਸਰ੍ਹੋਂ ਦਾ ਤੇਲ ਚੋਇਆ ਜਾਂਦਾ ਹੈ। ਪੀਰਾਂ-ਫ਼ਕੀਰਾਂ ਦੀਆਂ ਦਰਗਾਹਾਂ ਜਾਂ ਵਡੇਰਿਆਂ ਦੀਆਂ ਸਮਾਧਾਂ ਅਤੇ ਮੜ੍ਹੀਆਂ ਤੇ ਸਰ੍ਹੋਂ ਦੇ ਤੇਲ ਦਾ ਦੀਵਾ ਬਾਲਿਆ ਜਾਂਦਾ ਹੈ। ਇਸਲਾਮੀ ਸੱਭਿਆਚਾਰ ਵਿਚ ਮੁਰਦੇ ਨੂੰ ਕਬਰ ਵਿਚ ਦੱਬਿਆ ਜਾਂਦਾ ਹੈ। ਇਸ ਲਈ ਕਬਰ ਉੱਤੇ ਬਲਣ ਵਾਲੇ ਦੀਵੇ ਨੂੰ ਚਿਰਾਗ ਜਗਾਉਣਾ ਕਿਹਾ ਜਾਂਦਾ ਹੈ। ਲੋਕ ਧਾਰਨਾ ਹੈ ਕਿ ਚਿਰਾਗ ਜਗਾਉਣ ਨਾਲ ਵਿਅਕਤੀ ਦੀ ਮਨੋ-ਕਾਮਨਾ ਛੇਤੀ ਪੂਰੀ ਹੋ ਜਾਂਦੀ ਹੈ ਤੁਸੀਂ ਆਸੋਂ ਵੇ ਕਿਹੜੇ ਕਿਹੜੇ ਰਾਹੀਂ ਦੀਵਾ ਬਾਲ ਧਰਾ ਰਾਤੀਂ ਖ਼ਾਨਗਾਹੀਂ ਮੌਲਾ ਸਾਡਾ ਹੁਣ ਡਾਢਾ ਫ਼ਜ਼ਲ ਕਰੇਸੀ ਮਾਵਾਂ ਦੇ ਸਭ ਬੱਚੜੇ ਰੱਬਾ ਪਰਦੇਸੀ | ਘਰ ਘਰ ਬਲਦੇ ਖ਼ੈਰੀਂ ਸੋਹਣੇ ਦੀਵੇ ਸ਼ਾਲਾ ਸਾਈਂ ਸਾਹਿਬਾਂ ਦਾ ਖ਼ੋਰੀ ਜੀਵੇ। ਮੁਰਸ਼ਦ ਵੇ ਲਾਮਾਂ ਦੀ ਸੁਲਾਹ ਕਰਾ ਫੌਜਾਂ ਘਰ ਮੁੜੀ ਆ ਜਹਾਜ਼ ਕਿਨਾਰੇ ਲਾ। ਝੂਲੇ ਲਾਲ ਦੀ ਦਰਗਾਹ 'ਤੇ ਵੀ ਚਿਰਾਗ਼ ਜਗਾਏ ਜਾਂਦੇ ਹਨ, ਪਰ ਚਿਰਾਗ ਜਗਾਉਣ ਵੇਲੇ ਸਰ੍ਹੋਂ ਦੇ ਤੇਲ ਦੀ ਵਰਤੋਂ ਹੁੰਦੀ ਹੈ। ਹਿੰਦੂ ਧਰਮ ਵਿਚ ਜਿਹਨਾਂ ਮੰਦਰਾਂ ਵਿਚ ਸਨਾਤਨੀ ਵਿਧੀ ਰਾਹੀਂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ, ਉਥੇ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਦਾ ਹੈ। ਸ਼ਿਵਾਲਾ ਮੰਦਰਾਂ ਵਿਚ ਆਮ ਲੋਕ ਭਾਵੇਂ ਘਿਉ ਦੀ ਜੋਤ ਜਗਾਉਂਦੇ ਹਨ, ਪਰ ਸਨਾਤਨੀ ਵਿਧੀ ਅਨੁਸਾਰ ਸ਼ਿਵ ਅਰਾਧਨਾ ਲਈ ਤੇਲ ਦਾ ਦੀਵਾ ਹੀ ਜਗਾਇਆ ਜਾਂਦਾ ਹੈ। ਇਸ ਤੋਂ ਬਿਨਾਂ ਜਿਨ੍ਹਾਂ ਮੰਦਰਾਂ ਵਿਚ ਨੌਂ-ਗ੍ਰਹਿਆਂ ਦੀ ਪੂਜਾ ਕੀਤੀ ਜਾਂਦੀ ਹੈ, ਉਥੇ ਵੀ ਸਨਾਤਨੀ ਵਿਧੀ ਅਨੁਸਾਰ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਾਇਆ ਜਾਂਦਾ ਹੈ। ਅੰਮ੍ਰਿਤਸਰ ਸ਼ਹਿਰ ਵਿਚ ਟਾਹਲੀ ਵਾਲੇ ਚੌਕ ਵਿਚ ਇਕ ਮੰਦਰ ਹੈ, ਜਿਥੇ ਸਨਾਤਨੀ ਵਿਧੀ ਰਾਹੀਂ ਨੌ ਗ੍ਰਹਿਆਂ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਸਰ੍ਹੋਂ ਦੇ ਤੇਲ ਦਾ ਦੀਵਾ ਜਗਦਾ ਹੈ। ਇਸੇ ਤਰ੍ਹਾਂ ਸਿੱਖ ਗੁਰਦੁਆਰਿਆਂ ਵਿਚ ਜਿਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੈ, ਉਥੇ ਘਿਉ ਦੀ ਜੋਤ ਜਗਦੀ ਹੈ ਅਤੇ ਉਹ ਗੁਰਦੁਆਰੇ ਜੋ ਸਮਾਧਾਂ ਤੇ ਉਸਰੇ ਹੋਏ ਹਨ, ਉਹਨਾਂ ਥਾਵਾਂ ਉੱਤੇ ਸਰ੍ਹੋਂ ਦੇ ਤੇਲ ਦਾ ਦੀਵਾ ਹੀ ਜਗਦਾ ਹੈ। ਅੰਮ੍ਰਿਤਸਰ ਸ਼ਹਿਰ ਦੇ ਵਿਚ ਹੀ ਗੁਰਦੁਆਰਾ ਬਾਬਾ ਬੋਤਾ ਸਿੰਘ (ਨੇੜੇ ਗੁਰਦੁਆਰਾ ਰਾਮਸਰ) ਵਿਖੇ ਸਰ੍ਹੋਂ ਦੇ ਤੇਲ ਦਾ ਦੀਵਾ ਜਗਦਾ ਹੈ। ਕਿਸੇ ਵੀ ਇਸ਼ਟ ਦੇਵਤਾ ਨੂੰ ਪ੍ਰਸੰਨ ਕਰਨ ਹਿੱਤ ਉਸ ਅੱਗੇ ਜਗਾਈ ਜੋਤਿ ਪ੍ਰਕਾਸ਼, ਚਾਨਣ, ਤੇਜ਼ ਚਮਕ ਦੀ ਪ੍ਤੀਕ ਹੈ। ਇਹ ਆਤਮਿਕ ਗਿਆਨ ਦੀ ਵੀ ਪ੍ਰਤੀਕ ਹੈ। ਇਸੇ ਲਈ ਪੂਜਾ ਦੀ ਥਾਲੀ ਵਿਚ ਫੁੱਲ, ਧੂਪ ਅਤੇ ਦੀਵਾ ਵੀ ਰੱਖਿਆ ਜਾਂਦਾ ਹੈ: ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ 694) ਧੂਪ ਦੀਪ ਘ੍ਰਿਤ ਸਾਜਿ ਆਰਤੀ॥ ਵਾਰਨੇ ਜਾਉ ਕਮਲਾ ਪਤੀ॥ (ਸ੍ਰੀ ਗੁਰੂ ਗ੍ਰੰਥ ਸਾਹਿਬ ਪੰਨਾ 695) ਆਰਤੀ ਅਸਲ ਵਿਚ ਵਾਰਨੇ ਦੀ ਪ੍ਰਥਾ ਦਾ ਹੀ ਰੂਪ ਹੈ। ਮੱਧਕਾਲ ਵਿਚ ਮਾਵਾਂ ਯੁੱਧ ਦੇ ਮੈਦਾਨ ਵਿੱਚ ਜਿੱਤ ਪ੍ਰਾਪਤ ਕਰਕੇ ਆਏ ਪੁੱਤਰਾਂ ਦੀ ਆਰਤੀ ਉਤਾਰਦੀਆਂ ਸਨ ਅਤੇ ਉਹਨਾਂ ਦੀਆਂ ਬਲਾਵਾਂ ਆਪਣੇ ਸਿਰ ਲੈਂਦੀਆਂ ਸਨ। ਅਜੋਕੇ ਯੁੱਗ ਵਿਚ ਵੀ ਵਾਰਨੇ ਦੀ ਰਸਮ ਪ੍ਰਚਲਿਤ ਹੈ। ਵਿਆਹ ਤੋਂ ਬਾਅਦ ਜਦੋਂ ਡੋਲੀ ਘਰ ਵਿਚ ਆਉਂਦੀ ਹੈ ਤਾਂ ਕਈ ਥਾਵਾਂ ਉੱਤੇ ਪਾਣੀ ਵਾਰਨ ਦੀ ਰਸਮ ਸਮੇਂ ਥਾਲੀ ਵਿਚ ਘਿਉ ਦਾ ਦੀਵਾ ਜਗਾ ਕੇ ਇਹ ਰਸਮ ਨਿਭਾਈ ਜਾਂਦੀ ਹੈ। ਦੀਵੇ ਵਿਚ ਹੋਰ ਮਹੱਤਵਪੂਰਨ ਚੀਜ਼ ਹੈ— ਰੂੰ ਦੀ ਬੱਤੀ ਅਤੇ ਅੱਗ |ਅੱਗ ਨੂੰ ਭਾਰਤੀ ਸੱਭਿਆਚਾਰ ਵਿਚ ਸਭ ਤੋਂ ਵੱਧ ਮਹੱਤਵਪੂਰਨ ਤੇ ਪਵਿੱਤਰ ਮੰਨਿਆ ਜਾਂਦਾ ਹੈ। ਜਾਦੂ ਚਿੰਤਨ ਅਨੁਸਾਰ ਰੂਹਾਂ ਅੱਗ ਦੇ ਨੇੜੇ ਨਹੀਂ ਆਉਂਦੀਆਂ। ਇਸੇ ਲਈ ਦੀਵੇ ਦੀ ਬਲਦੀ ਲੋਅ ਬਦਰੂਹਾਂ ਨੂੰ ਨੇੜੇ ਨਹੀਂ ਆਉਣ ਦਿੰਦੀ। ਸੂਤਕ ਵਾਲੇ ਕਮਰੇ ਵਿਚ ਬਲਦਾ ਦੀਵਾ ਇਸ ਲਈ ਰੱਖਿਆ ਜਾਂਦਾ ਹੈ। ਲੋਕ ਵਿਸ਼ਵਾਸ ਹੈ ਕਿ ਅੱਗ ਆਪਣੇ ਵਿਚ ਸਾਰੀ ਕਰੋਪੀ ਜਜ਼ਬ ਕਰਕੇ ਉਸ ਨੂੰ ਸਾੜ ਦਿੰਦੀ ਹੈ। ਇਸੇ ਲਈ ਨਜ਼ਰ ਉਤਾਰਨ ਲਈ ਇਕ ਅਜਿਹਾ ਟੂਣਾ ਪ੍ਰਚਲਿਤ ਹੈ। ਜਿਸ ਆਦਮੀ ਨੂੰ ਨਜ਼ਰ ਲੱਗੀ ਹੋਵੇ, ਉਸ ਦੀ ਨਜ਼ਰ ਉਤਾਰਨ ਲਈ ਰੂੰ ਦੀ ਬੱਤੀ ਨੂੰ ਸਰ੍ਹੋਂ ਦੇ ਤੇਲ ਵਿਚ ਭਿਉਂ ਲਿਆ ਜਾਂਦਾ ਹੈ, ਫਿਰ ਉਸ ਵਿਅਕਤੀ ਦੇ ਸਾਰੇ ਸਰੀਰ ਤੋਂ ਇੱਕੀ ਵਾਰ ਉਹ ਬੱਤੀ ਬਾਲ ਕੇ ਵਾਰੀ ਜਾਂਦੀ ਹੈ । ਉਸ ਬੱਤੀ ਨੂੰ ਪੁੱਠਿਆਂ ਕਰਕੇ ਕਿਸੇ ਉੱਚੀ ਥਾਂ 'ਤੇ ਟੰਗ ਦਿੱਤਾ ਜਾਂਦਾ ਹੈ। ਲੋਕ ਵਿਸ਼ਵਾਸ ਹੈ ਕਿ ਜੇਕਰ ਉਸ ਵਿਅਕਤੀ ਨੂੰ ਨਜ਼ਰ ਲੱਗੀ ਹੋਵੇ ਤਾਂ ਉਸ ਬੱਤੀ ਵਿੱਚੋਂ ਸ਼ਾ... ਦੀ ਆਵਾਜ਼ ਆਉਂਦੀ ਹੈ ਅਤੇ ਇਹ ਆਵਾਜ਼ ਤਦ ਤਕ ਆਉਂਦੀ ਰਹਿੰਦੀ ਹੈ, ਜਦ ਤਕ ਨਜ਼ਰ ਸੜ ਨਾ ਜਾਵੇ। ਦੀਵੇ ਨਾਲ ਸਬੰਧਿਤ ਕਈ ਲੋਕ ਵਿਸ਼ਵਾਸ ਵੀ ਪ੍ਰਚਲਿਤ ਹਨ। ਦੀਵਾ ਮਨੁੱਖੀ ਸਰੀਰ ਦਾ ਪ੍ਰਤੀਕ ਹੈ। ਲੋਕ ਵਿਸ਼ਵਾਸ ਹੈ ਕਿ ਜਿੰਨੀ ਦੇਰ ਤਕ ਸਰੀਰ ਵਿਚ ਸਵਾਸਾਂ ਦਾ ਤੇਲ ਹੈ, ਉਤਨਾ ਹੀ ਚਿਰ ਮਨੁੱਖੀ ਸਰੀਰ ਜੀਵੰਤ ਰਹਿੰਦਾ ਹੈ, ਜਦੋਂ ਸਰੀਰ ਵਿੱਚ ਸਵਾਸ ਰੂਪੀ ਤੇਲ ਖਤਮ ਹੋ ਜਾਂਦਾ ਹੈ ਤਾਂ ਫਿਰ ਦੀਵਾ ਬੁੱਝ ਜਾਂਦਾ ਹੈ। ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੁਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨਾ ਸੁੰਨਾ ਮੰਦਰੁ ਹੋਈ ॥ (ਸ੍ਰੀ ਗੂਰੁ ਗ੍ੰਥ ਸਾਹਿਬ ,ਪੰਨਾ 477-78) ਬਾਤੀ ਸੂਕੀ ਤੇਲੁ ਨਿਖੂਟਾ || ਮੰਦਲੁ ਨ ਬਾਜੈ ਨਟੁ ਪੈ ਸੂਤਾ ॥ ਬੁਝਿ ਗਈ ਅਗਨਿ ਨ ਨਿਕਸਿਓ ਧੂੰਆ॥ ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥ (ਸ੍ਰੀ ਗੁਰੂ ਗ੍ਰੰਥ ਸਾਹਿਬ, ਪੰਨਾ ੨੮੪) ਹਿੰਦੂ ਧਰਮ ਵਿਚ ਜਦੋਂ ਕੋਈ ਵਿਅਕਤੀ ਮਰਨ ਲੱਗਦਾ ਹੈ ਤਾਂ ਉਸਦੇ ਸਿਰ ਵਾਲੇ ਪਾਸੇ ਕਣਕ ਦੇ ਢੇਰ ਤੇ ਆਟੇ ਦਾ ਦੀਵਾ ਜਗਾ ਕੇ ਰੱਖਿਆ ਜਾਂਦਾ ਹੈ। ਇਹ ਦੀਵਾ ਇਸ ਤਰ੍ਹਾਂ ਰੱਖਿਆ ਜਾਂਦਾ ਹੈ ਕਿ ਦੀਵੇ ਦੀ ਲੋਅ ਉਸ ਵਿਅਕਤੀ ਦੀਆਂ ਅੱਖਾਂ ਵਿਚ ਪਵੇ। ਇਹ ਮੰਨਿਆ ਜਾਂਦਾ ਹੈ ਕਿ ਜਦੋਂ ਤਕ ਦੀਵੇ ਦੀ ਲੋਅ ਵਿਅਕਤੀ ਦੀਆਂ ਅੱਖਾਂ ਵਿਚ ਰਹਿੰਦੀ ਹੈ, ਤਦ ਤੱਕ ਉਸ ਦੇ ਅੰਦਰ ਸਵਾਸ ਚਲਦੇ ਹਨ। ਇਸ ਰਸਮ ਨੂੰ ਦੀਵਾ ਵੱਟੀ ਦੀ ਰਸਮ ਕਿਹਾ ਜਾਂਦਾ ਹੈ| ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰ ਖਬਰਿ ਨ ਪਾਈ ॥ ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਲੋਕ ਚਲਿਓ ਜਗੁ ਜਾਈ॥ ਇੱਕ ਲਖੁ ਪੂਤ ਸਵਾ ਲਖੁ ਨਾਹੀ ॥ ਵਿਚ ਰਾਵਨ ਘਰ ਦੀਆ ਨ ਬਾਣੀ ॥ ( ਸ੍ਰੀ ਗੂਰੁ ਗ੍ਰੰਥ ਸਾਹਿਬ, ਪੰਨਾ 481) ਇਕ ਹੋਰ ਧਾਰਨਾ ਹੈ ਕਿ ਜਦੋਂ ਮੈਡੀਕਲ ਸਾਇੰਸ ਵਿਕਸਿਤ ਨਹੀਂ ਸੀ ਹੋਈ ਤਾਂ ਕਈ ਵਿਅਕਤੀਆਂ ਦੇ ਅੰਤਿਮ ਚਲਦੇ ਸਵਾਸਾਂ ਬਾਰੇ ਪਤਾ ਨਹੀਂ ਸੀ ਲੱਗਦਾ .
ਵਿਸ਼ਵਕਰਮਾ ਦਿਹਾੜਾ, ਜਿਸ ਨੂੰ ਵਿਸ਼ਵਕਰਮਾ ਜਯੰਤੀ ਜਾਂ ਵਿਸ਼ਵਕਰਮਾ ਪੂਜਾ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ। ਇੱਕ ਇੱਕ ਹਿੰਦੂ ਪਰਮੇਸ਼ੁਰ, ਬ੍ਰਹਮ ਆਰਕੀਟੈਕਟ ਵਿਸ਼ਵਕਰਮਾ ਦੇ ਜਸ਼ਨਾਂ ਵਜੋਂ ਮਨਾਇਆ ਜਾਂਦਾ ਹੈ। ਉਸ ਨੂੰ ਸੈਭੰ ਅਤੇ ਸੰਸਾਰ ਦਾ ਸਿਰਜਣਹਾਰ ਮੰਨਿਆ ਜਾਂਦਾ ਹੈ। ਉਸ ਨੇ ਪਵਿੱਤਰ ਸ਼ਹਿਰ ਦੁਆਰਕਾ, ਜਿੱਥੇ ਕ੍ਰਿਸ਼ਨ ਦਾ ਰਾਜ ਸੀ, ਦਾ ਅਤੇ ਪਾਂਡਵਾਂ ਦੇ ਮਾਯਾ ਸਭਾ ਮਹਲ ਦਾ ਨਿਰਮਾਣ ਕੀਤਾ ਸੀ ਅਤੇ ਦੇਵਤਿਆਂ ਲਈ ਬਹੁਤ ਸਾਰੇ ਸ਼ਾਨਦਾਰ ਹਥਿਆਰ ਬਣਾਏ ਸਨ। ਉਸ ਨੂੰ ਬ੍ਰਹਮ ਤਰਖਾਣ ਵੀ ਕਿਹਾ ਜਾਂਦਾ ਹੈ। ਉਸਦਾ ਜ਼ਿਕਰ ਰਿਗ ਵੇਦ ਵਿੱਚ ਆਉਂਦਾ ਹੈ ਅਤੇ ਮਕੈਨਿਕ ਅਤੇ ਆਰਕੀਟੈਕਚਰ ਦੇ ਵਿਗਿਆਨ ਸਥਾਪਤੀਆ ਵੇਦ ਦਾ ਰਚਣਹਾਰ ਹੋਣ ਦਾ ਸਿਹਰਾ ਪ੍ਰਾਪਤ ਹੈ।
ਨਾਲੰਦਾ ਯੂਨੀਵਰਸਿਟੀ ਪ੍ਰਾਚੀਨ ਭਾਰਤ ਵਿੱਚ ਉੱਚ ਸਿੱਖਿਆ ਦਾ ਸਭ ਤੋਂ ਵਧੇਰੇ ਮਹੱਤਵਪੂਰਨ ਅਤੇ ਪ੍ਰਸਿੱਧ ਕੇਂਦਰ ਸੀ। ਮਹਾਯਾਨ ਬੋਧੀ ਧਰਮ ਦੇ ਇਸ ਸਿੱਖਿਆ-ਕੇਂਦਰ ਵਿੱਚ ਹੀਨਯਾਨ ਬੋਧੀ-ਧਰਮ ਦੇ ਨਾਲ ਹੀ ਹੋਰ ਧਰਮਾਂ ਦੇ ਅਤੇ ਅਨੇਕ ਦੇਸ਼ਾਂ ਦੇ ਵਿਦਿਆਰਥੀ ਪੜ੍ਹਦੇ ਸਨ। ਵਰਤਮਾਨ ਬਿਹਾਰ ਰਾਜ ਵਿੱਚ ਪਟਨਾ ਤੋਂ 88.5 ਕਿਲੋਮੀਟਰ ਦੱਖਣ-ਪੂਰਵ ਅਤੇ ਰਾਜਗੀਰ ਤੋਂ 11.5 ਕਿਲੋਮੀਟਰ ਉੱਤਰ ਵਿੱਚ ਇੱਕ ਪਿੰਡ ਦੇ ਕੋਲ ਅਲੈਗਜ਼ੈਂਡਰ ਕਨਿੰਘਮ ਦੁਆਰਾ ਖੋਜੇ ਗਏ ਇਸ ਮਹਾਨ ਬੋਧੀ ਯੂਨੀਵਰਸਿਟੀ ਦੇ ਖੰਡਰ ਇਸ ਦੇ ਪ੍ਰਾਚੀਨ ਗੌਰਵ ਦਾ ਬਹੁਤ ਕੁੱਝ ਅਨੁਮਾਨ ਕਰਾ ਦਿੰਦੇ ਹਨ। ਅਨੇਕ ਪੁਰਾਭਿਲੇਖਾਂ ਅਤੇ ਸੱਤਵੀਂ ਸਦੀ ਵਿੱਚ ਭਾਰਤ ਭ੍ਰਮਣ ਲਈ ਆਏ ਚੀਨੀ ਪਾਂਧੀ ਹਿਊਨ ਸਾਂਗ ਅਤੇ ਇਤਸਿੰਗ ਦੇ ਯਾਤਰਾ ਵਿਵਰਨਾਂ ਤੋਂ ਇਸ ਯੂਨੀਵਰਸਿਟੀ ਦੇ ਬਾਰੇ ਵਿੱਚ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਹੁੰਦੀ ਹੈ। ਇੱਥੇ 10,000 ਵਿਦਿਆਰਥੀਆਂ ਨੂੰ ਪੜਾਉਣ ਲਈ 2,000 ਅਧਿਆਪਕ ਸਨ।
ਪਰਮਿੰਦਰ ਕੌਰ ਸੰਧੂ (ਪਰਮਿੰਦਰ ਸੰਧੂ) (1959 - 5 ਫ਼ਰਵਰੀ 2011) ਇੱਕ ਪੰਜਾਬੀ ਲੋਕ ਗਾਇਕ ਅਤੇ ਅਭਿਨੇਤਰੀ ਸੀ। ਉਸਨੇ ਸੱਤ ਸਾਲ ਦੀ ਬਹੁਤ ਛੋਟੀ ਉਮਰ ਵਿੱਚ ਗਾਉਣਾ ਸ਼ੁਰੂ ਕਰ ਦਿੱਤਾ ਸੀ। ਉਸ ਦੇ ਪਿਤਾ ਵੀ ਸੰਗੀਤ ਦਾ ਸ਼ੌਕੀਨ ਸੀ, ਉਸਨੇ ਹਮੇਸ਼ਾਂ ਆਪਣੀ ਪੁਤਰੀ ਨੂੰ ਉਤਸਾਹਿਤ ਕੀਤਾ। ਉਸਨੇ ਪਟਿਆਲਾ ਘਾਰਾਣਾ ਦੇ ਉਸਤਾਦ ਬਾਕਰ ਹੁਸੈਨ ਤੋਂ ਸੰਗੀਤ ਸਿੱਖਿਆ।ਉਸਨੇ ਜਸਵੰਤ ਸੰਦੀਲਾ, ਕੁਲਦੀਪ ਮਾਣਕ, ਕਰਨੈਲ ਗਿੱਲ, ਸੁਰਿੰਦਰ ਸ਼ਿੰਦਾ, ਸੀਤਲ ਸਿੰਘ ਸੀਤਲ ਅਤੇ ਹੋਰ ਬਹੁਤ ਸਾਰੇ ਲੋਕਾਂ ਨਾਲ ਬਹੁਤ ਸਾਰੇ ਸੋਲੋ ਅਤੇ ਡਿਊਟ ਗਾਣੇ ਕਰਵਾਏ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ ਵਜੋਂ ਮਸ਼ਹੂਰ, ਇੱਕ ਭਾਰਤੀ ਗਾਇਕ, ਗੀਤਕਾਰ ਅਤੇ ਰੈਪਰ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਉਸਨੂੰ ਸਭ ਤੋਂ ਮਸ਼ਹੂਰ ਅਤੇ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2020 ਵਿੱਚ, ਮੂਸੇ ਵਾਲਾ ਦਾ ਨਾਮ ਦ ਗਾਰਡੀਅਨ ਦੁਆਰਾ 50 ਆਉਣ ਵਾਲੇ ਕਲਾਕਾਰਾਂ ਵਿੱਚ ਸ਼ਾਮਲ ਕੀਤਾ ਗਿਆ ਸੀ। ਉਹ ਵਾਇਰਲੈੱਸ ਫੈਸਟੀਵਲ ਵਿੱਚ ਪ੍ਰਦਰਸ਼ਨ ਕਰਨ ਵਾਲਾ ਪਹਿਲਾ ਪੰਜਾਬੀ ਅਤੇ ਭਾਰਤੀ ਗਾਇਕ ਵੀ ਬਣਿਆ ਅਤੇ ਬ੍ਰਿਟ ਏਸ਼ੀਆ ਟੀਵੀ ਮਿਊਜ਼ਿਕ ਅਵਾਰਡਜ਼ ਵਿੱਚ ਚਾਰ ਪੁਰਸਕਾਰ ਜਿੱਤੇ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਅਵੁਰ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ (15 ਅਕਤੂਬਰ 1931 – 27 ਜੁਲਾਈ 2015) ਇੱਕ ਭਾਰਤੀ ਵਿਗਿਆਨੀ ਸਨ, ਜਿਨ੍ਹਾ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਅਬਦੁੱਲ ਕਲਾਮ ਭਾਰਤ ਦੇ ਪਹਿਲੇ ਗੈਰ-ਸਿਆਸੀ ਰਾਸ਼ਟਰਪਤੀ ਸਨ, ਜਿਨ੍ਹਾਂ ਨੂੰ ਤਕਨਾਲੋਜੀ ਅਤੇ ਵਿਗਿਆਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਕਾਰਨ ਇਹ ਅਹੁਦਾ ਮਿਲਿਆ ਸੀ। ਉਹ ਇੱਕ ਇੰਜੀਨੀਅਰ ਅਤੇ ਵਿਗਿਆਨੀ ਸਨ। ਰਾਸ਼ਟਰਪਤੀ ਬਣਨ ਤੋਂ ਬਾਅਦ ਕਲਾਮ ਜੀ ਸਾਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਸਤਿਕਾਰਤ ਅਤੇ ਨਿਪੁੰਨ ਵਿਅਕਤੀ ਰਹੇ ਹਨ। ਉਹਨਾਂ ਨੂੰ ਲੋਕ ਦਿ ਮਿਜ਼ਾਇਲ ਮੈਨ ਆਫ ਇੰਡੀਆ ਅਤੇ ਪੀਪਲਜ਼ ਪ੍ਰੇਜੀਡੇਂਟ ਵੀ ਕਹਿੰਦੇ ਹਨ ।ਕਲਾਮ ਜੀ ਨੇ ਲਗਭਗ ਚਾਰ ਦਹਾਕਿਆਂ ਤੱਕ ਇੱਕ ਵਿਗਿਆਨੀ ਵਜੋਂ ਕੰਮ ਕੀਤਾ ਹੈ, ਉਹ ਕਈ ਵੱਕਾਰੀ ਸੰਸਥਾਵਾਂ ਦੇ ਪ੍ਰਸ਼ਾਸਕ ਵੀ ਰਹੇ ਹਨ। ਭਾਰਤ ਨੂੰ ਪ੍ਰਮਾਣੂ ਸ਼ਕਤੀ ਦੇਸ਼ ਬਣਾਉਣ ਵਿੱਚ ਉਹਨਾਂ ਦਾ ਇੱਕ ਮਹੱਤਵਪੂਰਨ ਯੋਗਦਾਨ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਸਤਿ ਸ੍ਰੀ ਅਕਾਲ () ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਸਾਈਬਰ ਕ੍ਰਾਈਮ, ਜਾਂ ਕੰਪਿਊਟਰ-ਅਧਾਰਿਤ ਅਪਰਾਧ, ਇੱਕ ਜੁਰਮ ਹੈ ਜਿਸ ਵਿੱਚ ਕੰਪਿਊਟਰ ਅਤੇ ਇੱਕ ਨੈਟਵਰਕ ਦੀ ਵਰਤੋਂ ਹੁੰਦੀ ਹੈ। ਕੰਪਿਊਟਰ ਦੀ ਵਰਤੋਂ ਕਿਸੇ ਜੁਰਮ ਦੇ ਆਯੋਗ ਵਿੱਚ ਕੀਤੀ ਗਈ ਹੋ ਸਕਦੀ ਹੈ, ਜਾਂ ਇਹ ਟੀਚਾ ਹੋ ਸਕਦਾ ਹੈ। ਸਾਈਬਰ ਕ੍ਰਾਈਮ ਨੂੰ ਪਰਿਭਾਸ਼ਤ ਕੀਤਾ ਜਾ ਸਕਦਾ ਹੈ: “ਅਪਰਾਧ ਜੋ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹਾਂ ਵਿਰੁੱਧ ਅਪਰਾਧਕ ਮਨੋਰਥ ਨਾਲ ਪੀੜਤ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਜਾਂ ਪੀੜਤ ਨੂੰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ, ਸਰੀਰਕ ਜਾਂ ਮਾਨਸਿਕ ਨੁਕਸਾਨ ਲਈ ਨੈਟਵਰਕ ਦੀ ਵਰਤੋਂ ਕਰਕੇ ਕੀਤੇ ਜਾਂਦੇ ਹਨ। ਜਿਵੇਂ ਇੰਟਰਨੈਟ (ਨੈੱਟਵਰਕ ਜਿਵੇਂ ਚੈਟ ਰੂਮ, ਈਮੇਲਾਂ, ਨੋਟਿਸ ਬੋਰਡ ਅਤੇ ਸਮੂਹ) ਅਤੇ ਮੋਬਾਈਲ ਫੋਨ (ਬਲੂਟੁੱਥ / ਐਸ ਐਮ ਐਸ / ਐਮ ਐਮ ਐਸ) "। ਸਾਈਬਰ ਕ੍ਰਾਈਮ ਕਿਸੇ ਵਿਅਕਤੀ ਜਾਂ ਦੇਸ਼ ਦੀ ਸੁਰੱਖਿਆ ਅਤੇ ਵਿੱਤੀ ਸਿਹਤ ਲਈ ਖਤਰਾ ਪੈਦਾ ਕਰ ਸਕਦਾ ਹੈ।
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਭਾਈ ਦੂਜ, ਭਾਉਬੀਜ, ਭਾਈ ਟਿੱਕਾ ਜਾਂ ਭਾਈ ਫੋਂਟਾ ਇੱਕ ਤਿਉਹਾਰ ਹੈ ਜੋ ਹਿੰਦੂਆਂ ਦੁਆਰਾ ਵਿਕਰਮ ਸੰਵਤ ਹਿੰਦੂ ਕੈਲੰਡਰ ਵਿੱਚ ਜਾਂ ਕਾਰਤਿਕਾ ਦੇ ਸ਼ਾਲੀਵਾਹਨ ਸ਼ਕ ਕੈਲੰਡਰ ਮਹੀਨੇ ਦੇ ਸ਼ੁਕਲ ਪੱਖ (ਚਮਕੀਲੇ ਪੰਦਰਵਾੜੇ) ਦੇ ਦੂਜੇ ਚੰਦਰ ਦਿਨ ਨੂੰ ਮਨਾਇਆ ਜਾਂਦਾ ਹੈ। ਇਹ ਦੀਵਾਲੀ ਜਾਂ ਤਿਹਾੜ ਤਿਉਹਾਰ ਅਤੇ ਹੋਲੀ ਦੇ ਤਿਉਹਾਰ ਦੌਰਾਨ ਮਨਾਇਆ ਜਾਂਦਾ ਹੈ। ਇਹ ਤਿਉਹਾਰ ਰੱਖੜੀ ਵਰਗਾ ਹੀ ਹੈ। ਇਸ ਦਿਨ ਭਰਾ ਆਪਣੀਆਂ ਭੈਣਾਂ ਨੂੰ ਤੋਹਫ਼ੇ ਦਿੰਦੇ ਹਨ। ਦੇਸ਼ ਦੇ ਦੱਖਣੀ ਹਿੱਸੇ ਵਿੱਚ, ਇਸ ਦਿਨ ਨੂੰ ਯਮ ਦਵਿਤੀਆ ਵਜੋਂ ਮਨਾਇਆ ਜਾਂਦਾ ਹੈ। ਕਾਇਆਸਥ ਭਾਈਚਾਰੇ ਵਿੱਚ ਦੋ ਭਾਈ ਦੂਜ ਮਨਾਏ ਜਾਂਦੇ ਹਨ। ਜ਼ਿਆਦਾਤਰ ਇਹ ਦੀਵਾਲੀ ਤੋਂ ਦੂਜੇ ਦਿਨ ਮਨਾਇਆ ਜਾਂਦਾ ਹੈ। ਪਰ ਕਈ ਵਾਰ ਦੀਵਾਲੀ ਇੱਕ ਜਾਂ ਦੋ ਦਿਨ ਬਾਅਦ ਵੀ ਮਨਾਇਆ ਜਾਂਦਾ ਹੈ। ਹਰਿਆਣੇ ਵਿੱਚ, ਇੱਕ ਰੀਤ ਵੀ ਚੱਲਦੀ ਹੈ, ਇੱਕ ਸੁੱਕਾ ਨਾਰੀਅਲ (ਖੇਤਰੀ ਭਾਸ਼ਾ ਵਿੱਚ ਜਿਸਦਾ ਨਾਮ "ਗੋਲਾ" ਹੈ) ਪੂਜਾ ਕਰਨ ਲਈ ਇਸਦੀ ਚੌੜਾਈ ਨਾਲ ਬੰਨ੍ਹਿਆ ਹੋਇਆ ਕਲੇਵਾ ਵੀ ਇੱਕ ਭਰਾ ਦੀ ਆਰਤੀ ਕਰਨ ਵੇਲੇ ਵਰਤਿਆ ਜਾਂਦਾ ਹੈ।
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ 'ਮਹੱਲਾ' ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਮਿਆ ਖ਼ਲੀਫ਼ਾ (ਅੰਗ੍ਰੇਜ਼ੀ: Mia Khalifa; ਅਰਬੀ: ميا خليفة; ਜਨਮ 1993) ਇੱਕ ਲੇਬਨਾਨੀ-ਅਮਰੀਕੀ ਮੀਡੀਆ ਸ਼ਖਸੀਅਤ ਅਤੇ ਸਾਬਕਾ ਅਸ਼ਲੀਲ ਫ਼ਿਲਮ ਅਦਾਕਾਰਾ (ਪੌਰਨਸਟਾਰ) ਅਤੇ ਵੈਬਕੈਮ ਮਾਡਲ ਹੈ। ਲੇਬਨਾਨ ਵਿੱਚ ਜੰਮੀ ਅਤੇ ਵੱਡੀ ਹੋਈ, ਉਹ ਅਤੇ ਉਸਦਾ ਪਰਿਵਾਰ 2001 ਵਿੱਚ ਸੰਯੁਕਤ ਰਾਜ ਅਮਰੀਕਾ ਆ ਗਿਆ। ਉਸਨੇ ਅਕਤੂਬਰ 2014 ਵਿੱਚ ਸੈਕਸ ਉਦਯੋਗ ਵਿੱਚ ਪ੍ਰਵੇਸ਼ ਕੀਤਾ, ਦੋ ਮਹੀਨਿਆਂ ਵਿੱਚ ਪੋਰਨਹਬ 'ਤੇ ਸਭ ਤੋਂ ਵੱਧ ਦੇਖੀ ਜਾਣ ਵਾਲੀ ਅਦਾਕਾਰਾ ਬਣ ਗਈ। ਉਸਦੀ ਕੈਰੀਅਰ ਦੀ ਚੋਣ ਇੱਕ ਵੀਡੀਓ ਦੇ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਸੀ ਜਿਸ ਵਿੱਚ ਉਹ ਇੱਕ ਹਿਜਾਬ ਪਹਿਨ ਕੇ ਇੱਕ ਤਿੱਕੜੀ ਵਿੱਚ ਰੁੱਝੀ ਹੋਈ ਹੈ; ਇਸ ਦ੍ਰਿਸ਼ ਨੇ ਖਲੀਫਾ ਨੂੰ ਤੁਰੰਤ ਪ੍ਰਸਿੱਧੀ ਦੇ ਨਾਲ-ਨਾਲ ਲੇਖਕਾਂ ਅਤੇ ਧਾਰਮਿਕ ਸ਼ਖਸੀਅਤਾਂ ਦੀ ਆਲੋਚਨਾ ਵੀ ਦਿੱਤੀ। 2015 ਵਿੱਚ, ਖਲੀਫਾ ਨੂੰ ਪੋਰਨਹਬ 'ਤੇ "ਨੰਬਰ 1 ਪੋਰਨ ਸਟਾਰ" ਵਜੋਂ ਵੋਟ ਦਿੱਤਾ ਗਿਆ ਸੀ। ਜਨਵਰੀ 2017 ਵਿੱਚ, xHamster ਨੇ ਦੱਸਿਆ ਕਿ ਉਹ 2016 ਦੀ ਸਭ ਤੋਂ ਵੱਧ ਖੋਜੀ ਗਈ ਬਾਲਗ ਅਭਿਨੇਤਰੀ ਸੀ। 2018 ਵਿੱਚ, ਉਹ ਪੋਰਨਹਬ 'ਤੇ ਸਭ ਤੋਂ ਵੱਧ ਖੋਜੀ ਜਾਣ ਵਾਲੀ ਅਦਾਕਾਰਾ ਬਣ ਗਈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਰਬਿੰਦਰਨਾਥ ਟੈਗੋਰ (ਬੰਗਾਲੀ: রবীন্দ্রনাথ ঠাকুর; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਆਪਣੀ ਕਾਵਿ-ਪੁਸਤਕ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸ਼ਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ। ਉਸ ਦੀਆਂ ਕੁਝ ਰਚਨਾਵਾਂ ਪੰਜਾਬੀ ਵਿੱਚ ਵੀ ਅਨੁਵਾਦ ਕੀਤੀਆਂ ਗਈਆਂ ਹਨ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕਿ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ। ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ। ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸ ਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਨੰਦਨ ਨੀਲੇਕਣੀ ਇੰਫੋਸਿਸ ਦੇ ਸਹਿ-ਪ੍ਰਧਾਨ ਅਤੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਹਨ। ਭਾਰਤ ਸਰਕਾਰ ਨੇ ਦੇਸ਼ ਦੇ ਹਰ ਨਾਗਰਿਕ ਨੂੰ ਇੱਕ ਵਿਸ਼ੇਸ਼ ਪਹਿਚਾਣ ਅੰਕ ਜਾਂ ਯੂਨਿਕ ਆਇਡੈਂਟੀਫਿਕੇਸ਼ਨ ਨੰਬਰ ਪ੍ਰਦਾਨ ਕਰਨ ਲਈ ਪ੍ਰਸਤਾਵਿਤ ਯੂਆਈਡੀ ਅਥਾਰਟੀ ਅਤੇ ਵਿਸ਼ੇਸ਼ ਪਛਾਣ ਅਥਾਰਟੀ ਦਾ ਗਠਨ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨੰਦਨ ਨੀਲੇਕਣੀ ਇਸ ਦੇ ਪਹਿਲੇ ਪ੍ਰਧਾਨ ਹੋਣਗੇ। ਨੀਲੇਕਣੀ ਦਾ ਰੈਂਕ ਕੈਬੀਨਟ ਪੱਧਰ ਦਾ ਹੋਵੇਗਾ। ਇਹ ਅਥਾਰਟੀ ਇੱਕ ਡਾਟਾ ਬੇਸ ਤਿਆਰ ਕਰੇਗੀ ਅਤੇ ਹਰ ਇੱਕ ਨਾਗਰਿਕ ਲਈ ਇੱਕ ਵਿਸ਼ੇਸ਼ ਪਛਾਣ ਅੰਕ ਪ੍ਰਦਾਨ ਕਰੇਗਾ। ਇਸ ਨੰਬਰ ਦੇ ਆਧਾਰ ਉੱਤੇ ਉਸ ਨਾਗਰਿਕ ਦੀ ਪੂਰੀ ਜਾਣਕਾਰੀ ਸਰਕਾਰ ਦੇ ਕੋਲ ਉਪਲੱਬਧ ਹੋਵੇਗੀ। ਇਨ੍ਹਾਂ ਨੂੰ ਭਾਰਤ ਸਰਕਾਰ ਦੁਆਰਾ 2006 ਵਿੱਚ ਵਿਗਿਆਨ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਇਹ ਕਰਨਾਟਕ ਤੋਂ ਹਨ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਬਿਧੀ ਚੰਦ ਛੀਨਾ ( ਗੁਰਮੁਖੀ : ਬਿਧੀ ਚੰਦ; 26 ਅਪ੍ਰੈਲ 1579 – 30 ਅਗਸਤ 1638 ਜਾਂ 1640 ) ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਇੱਕ ਸਿੱਖ, ਧਾਰਮਿਕ ਪ੍ਰਚਾਰਕ ਅਤੇ ਫੌਜੀ ਕਮਾਂਡਰ ਸੀ, ਜੋ ਅੰਮ੍ਰਿਤਸਰ ਤੋਂ 37 ਕਿਲੋਮੀਟਰ ਦੂਰੀ `ਤੇ ਦੱਖਣ ਵਿੱਚ ਸਥਿਤ ਛੀਨਾ ਬਿਧੀ ਚੰਦ ਪਿੰਡ ਦਾ ਵਾਸੀ ਸੀ। ਛੀਨਾ ਬਿਧੀ ਚੰਦ ਲਾਹੌਰ ਦਾ ਨਹੀਂ ਅੰਮ੍ਰਿਤਸਰ ਜ਼ਿਲ੍ਹੇ ਦਾ ਹਿੱਸਾ ਸੀ। ਉਨ੍ਹਾਂ ਦਾ ਜਨਮ ਅਸਥਾਨ ਦੀ ਯਾਦਗਾਰ ਉਨ੍ਹਾਂ ਦੇ ਹੀ ਪਿੰਡ ਛੀਨਾ ਬਿਧੀ ਚੰਦ ਵਿੱਚ ਸਥਿਤ ਹੈ, ਜਿਸ ਨੂੰ ਪਿੰਡ ਵਾਸੀਆਂ ਨੇ ਬਾਬਾ ਦਇਆ ਸਿੰਘ ਦੇ ਸਹਿਯੋਗ ਨਾਲ ਬਣਵਾਇਆ ਸੀ। ਬਾਬਾ ਦਇਆ ਸਿੰਘ ਨੇ ਆਪਣੇ ਹੱਥੀਂ ਇਸ ਦੀ ਨੀਂਹ ਰੱਖੀ। ਹਰ ਸਾਲ ਉਨ੍ਹਾਂ ਦੇ (ਬਾਬਾ ਬਿਧੀ ਚੰਦ) ਦੇ ਜਨਮ ਦਿਹਾੜੇ 'ਤੇ ਬਾਬਾ ਦਇਆ ਸਿੰਘ ਅਤੇ ਹੁਣ ਬਾਬਾ ਅਵਤਾਰ ਸਿੰਘ ਪਿੰਡ ਛੀਨਾ ਬਿਧੀ ਚੰਦ ਜਾਂਦੇ ਸਨ ਅਤੇ ਅੱਜ ਤੱਕ ਇੱਥੇ ਮਨਾਉਂਦੇ ਸਨ। ਉਹ ਗੁਰੂ ਅਰਜਨ ਦੇਵ ਜੀ ਦੇ ਚੇਲੇ ਸਨ ਅਤੇ ਉਨ੍ਹਾਂ ਨੇ ਆਪਣੀ ਜ਼ਿਆਦਾਤਰ ਜ਼ਿੰਦਗੀ ਗੁਰੂ ਹਰਗੋਬਿੰਦ ਦੀ ਸੇਵਾ ਵਿੱਚ ਬਿਤਾਈ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਸ਼ੁਭਮਨ ਗਿੱਲ (ਜਨਮ 8 ਸਤੰਬਰ 1999) ਇੱਕ ਭਾਰਤੀ ਅੰਤਰਰਾਸ਼ਟਰੀ ਕ੍ਰਿਕਟਰ ਹੈ ਜੋ ਘਰੇਲੂ ਕ੍ਰਿਕਟ ਵਿੱਚ ਪੰਜਾਬ ਲਈ ਸੱਜੇ ਹੱਥ ਦੇ ਸਲਾਮੀ ਬੱਲੇਬਾਜ਼ ਵਜੋਂ ਖੇਡਦਾ ਹੈ। ਉਹ 2018 ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ ਭਾਰਤੀ ਅੰਡਰ-19 ਟੀਮ ਦਾ ਉਪ-ਕਪਤਾਨ ਸੀ। ਉਸ ਨੂੰ ਉਸੇ U-19 ਕ੍ਰਿਕਟ ਵਿਸ਼ਵ ਕੱਪ ਲਈ 'ਪਲੇਅਰ ਆਫ ਦਿ ਟੂਰਨਾਮੈਂਟ' ਨਾਲ ਸਨਮਾਨਿਤ ਕੀਤਾ ਗਿਆ। ਉਹ ਵਨਡੇ ਕ੍ਰਿਕਟ ਵਿੱਚ ਦੋਹਰਾ ਸੈਂਕੜਾ ਲਗਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਕ੍ਰਿਕਟਰ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਜਾਂ ਸਿਰਫ਼ ਮਹਾਨ ਕੋਸ਼ ਅਤੇ ਅੰਗਰੇਜ਼ੀ ਸਿਰਲੇਖ ਐਨਸਾਈਕਲੋਪੀਡੀਆ ਆਫ਼ ਸਿੱਖ ਲਿਟਰੇਚਰ ਦੁਆਰਾ ਜਾਣਿਆ ਜਾਂਦਾ ਹੈ, ਇੱਕ ਪੰਜਾਬੀ ਭਾਸ਼ਾ ਦਾ ਵਿਸ਼ਵਕੋਸ਼ ਹੈ ਜਿਸ ਨੂੰ ਭਾਈ ਕਾਨ੍ਹ ਸਿੰਘ ਨਾਭਾ ਨੇ ਚੌਦਾਂ ਸਾਲਾਂ ਵਿੱਚ ਸੰਕਲਿਤ ਕੀਤਾ ਸੀ। ਇਹ ਪਹਿਲਾ ਪੰਜਾਬੀ ਐਨਸਾਈਕਲੋਪੀਡੀਆ ਸੀ, ਇਸ ਵਿੱਚ 70,000 ਤੋਂ ਵੱਧ ਸ਼ਬਦ ਹਨ, ਜਿਨ੍ਹਾਂ ਵਿੱਚੋਂ ਕੁਝ ਦਾ ਗੁਰੂ ਗ੍ਰੰਥ ਸਾਹਿਬ, ਦਸਮ ਗ੍ਰੰਥ, ਗੁਰ ਪ੍ਰਤਾਪ ਸੂਰਜ ਗ੍ਰੰਥ ਅਤੇ ਹੋਰ ਸਿੱਖ ਪੁਸਤਕਾਂ ਤੋਂ ਲੋੜੀਂਦਾ ਹਵਾਲਾ ਹੈ। ਇਸ ਨੂੰ ਇਸਦੇ ਪ੍ਰਭਾਵ ਅਤੇ ਇਸਦੀ ਸਕਾਲਰਸ਼ਿਪ ਦੇ ਪੱਧਰ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਕੰਮ ਮੰਨਿਆ ਜਾਂਦਾ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਰਾਜਵੀਰ ਸਿੰਘ ਜਵੰਦਾ (1990 - 8 ਅਕਤੂਬਰ 2025) ਇੱਕ ਭਾਰਤੀ ਪੰਜਾਬੀ ਗਾਇਕ ਅਤੇ ਅਦਾਕਾਰ ਸੀ। ਉਸਨੇ "ਕਲੀ ਜਵੰਦੇ ਦੀ", "ਖੁਸ਼ ਰਿਹਾ ਕਰ", ਅਤੇ "ਦੋ ਨੀ ਸੱਜਣਾ " ਵਰਗੇ ਗੀਤਾਂ ਨਾਲ ਪ੍ਰਸਿੱਧੀ ਪ੍ਰਾਪਤ ਕੀਤੀ। ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਮੋਟਰਸਾਈਕਲ ਹਾਦਸੇ ਉਪਰੰਤ 11 ਦਿਨਾਂ ਤੱਕ ਹਸਪਤਾਲ ਵਿੱਚ ਦਾਖ਼ਲ ਰਹਿਣ ਤੋਂ ਬਾਅਦ, 35 ਸਾਲ ਦੀ ਉਮਰ ਵਿੱਚ 8 ਅਕਤੂਬਰ 2025 ਨੂੰ ਉਸਦੀ ਮੌਤ ਹੋ ਗਈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਕਸ਼ਮੀਰ (ਕਸ਼ਮੀਰੀ:کٔشِیر / कॅशीर; ਸਥਾਨਕ ਨਾਂ 'ਕਁਸ਼ੀਰ') ਭਾਰਤੀ ਉਪ ਮਹਾਂਦੀਪ ਦਾ ਉੱਤਰ-ਪੱਛਮੀ ਖੇਤਰ ਹੈ। 19ਵੀਂ ਸਦੀ ਦੇ ਮੱਧ ਤੱਕ ਕਸ਼ਮੀਰ ਦਾ ਭਾਵ ਸਿਰਫ਼ ਉੱਪਰਲੇ ਹਿਮਾਲਿਆ ਅਤੇ ਪੀਰ ਪੰਜਾਲ ਪਰਬਤ ਲੜੀ ਦੇ ਵਿਚਕਾਰ ਕਸ਼ਮੀਰ ਘਾਟੀ ਹੁੰਦਾ ਸੀ। ਅੱਜ ਇਹ ਇੱਕ ਬਹੁਤ ਵੱਡੇ ਖੇਤਰ ਨੂੰ ਦਰਸਾਉਂਦਾ ਹੈ ਜਿਸ ਵਿੱਚ ਭਾਰਤ ਦੁਆਰਾ ਪ੍ਰਸ਼ਾਸ਼ਨਿਤ ਜੰਮੂ ਅਤੇ ਕਸ਼ਮੀਰ ਪ੍ਰਦੇਸ਼ ਵੀ ਸ਼ਾਮਲ ਹੈ ਅਤੇ ਇਸ ਪ੍ਰਦੇਸ਼ ਵਿੱਚ ਕਸ਼ਮੀਰ ਘਾਟੀ ਤੋਂ ਇਲਾਵਾ ਜੰਮੂ, ਅਤੇ ਲੱਦਾਖ ਖੇਤਰ ਵੀ ਸ਼ਾਮਲ ਹਨ। ਪਾਕਿਸਤਾਨ ਦੇ ਪ੍ਰਸ਼ਾਸ਼ਨ ਹੇਠਲੇ ਆਜ਼ਾਦ ਕਸ਼ਮੀਰ ਅਤੇ ਗਿਲਗਿਤ–ਬਾਲਿਤਸਤਾਨ, ਅਤੇ ਚੀਨ ਦੇ ਪ੍ਰਸ਼ਾਸ਼ਨ ਹੇਠਲੇ ਅਕਸਾਈ ਚਿਨ ਅਤੇ ਟਰਾਂਸ-ਕਰਾਕੁਰਮ ਖੇਤਰ ਵੀ ਕਸ਼ਮੀਰ ਦੇ ਖੇਤਰ ਦਾ ਹਿੱਸਾ ਹਨ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।