ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਾਈ ਮਤੀ ਦਾਸ (ਅੰਗ੍ਰੇਜ਼ੀ ਵਿੱਚ: Bhai Mati Das; ਮੌਤ 11 ਨਵੰਬਰ 1675; ਦੀਵਾਨ ਮਤੀ ਦਾਸ ਵਜੋਂ ਵੀ ਜਾਣਿਆ ਜਾਂਦਾ ਹੈ), ਆਪਣੇ ਛੋਟੇ ਭਰਾ ਭਾਈ ਸਤੀ ਦਾਸ ਸਮੇਤ ਮੁੱਢਲੇ ਸਿੱਖ ਇਤਿਹਾਸ ਦੇ ਸ਼ਹੀਦ ਸਨ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਠੀਕ ਪਹਿਲਾਂ ਬਾਦਸ਼ਾਹ ਔਰੰਗਜ਼ੇਬ ਦੇ ਸਪੱਸ਼ਟ ਹੁਕਮਾਂ ਹੇਠ, ਭਾਈ ਮਤੀ ਦਾਸ, ਭਾਈ ਦਿਆਲਾ ਅਤੇ ਭਾਈ ਸਤੀ ਦਾਸ ਨੂੰ ਦਿੱਲੀ ਦੇ ਚਾਂਦਨੀ ਚੌਕ ਖੇਤਰ ਵਿੱਚ ਇੱਕ ਕੋਤਵਾਲੀ (ਪੁਲਿਸ-ਸਟੇਸ਼ਨ) ਵਿਖੇ ਵੱਖ ਵੱਖ ਜੁਲਮੀ ਤਰੀਕਿਆਂ ਨਾਲ ਫਾਂਸੀ ਦੇ ਦਿੱਤੀ ਗਈ ਸੀ। ਭਾਈ ਮਤੀ ਦਾਸ ਨੂੰ ਦੋ ਥੰਮ੍ਹਾਂ ਵਿਚਕਾਰ ਬੰਨ੍ਹ ਕੇ ਅਤੇ ਦੋ ਹਿੱਸਿਆਂ ਵਿੱਚ ਕੱਟ ਕੇ ਫਾਂਸੀ ਦਿੱਤੀ ਗਈ ਸੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਭਾਈ ਸਤੀ ਦਾਸ (ਅੰਗ੍ਰੇਜ਼ੀ: Bhai Sati Das; ਮੌਤ 11 ਨਵੰਬਰ 1675) ਆਪਣੇ ਵੱਡੇ ਭਰਾ ਭਾਈ ਮਤੀ ਦਾਸ ਦੇ ਨਾਲ ਸਿੱਖ ਇਤਿਹਾਸ ਦੇ ਮੁੱਢਲੇ ਸ਼ਹੀਦ ਸਨ। ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲ ਦਾਸ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਠੀਕ ਪਹਿਲਾਂ ਬਾਦਸ਼ਾਹ ਔਰੰਗਜ਼ੇਬ ਦੇ ਸਪੱਸ਼ਟ ਹੁਕਮਾਂ ਹੇਠ ਦਿੱਲੀ ਦੇ ਚਾਂਦਨੀ ਚੌਕ ਇਲਾਕੇ ਦੇ ਕੋਤਵਾਲੀ (ਪੁਲਿਸ-ਸਟੇਸ਼ਨ) ਵਿਖੇ ਫਾਂਸੀ ਦੇ ਦਿੱਤੀ ਗਈ ਸੀ। ਭਾਈ ਸਤੀ ਦਾਸ ਨੂੰ ਤੇਲ ਵਿੱਚ ਭਿੱਜੇ ਹੋਏ ਰੂੰ ਦੇ ਉੱਨ ਵਿੱਚ ਲਪੇਟ ਕੇ ਅੱਗ ਲਗਾ ਕੇ ਫਾਂਸੀ ਦਿੱਤੀ ਗਈ ਸੀ।
ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਦੇ ਨੌਂ ਇਤਿਹਾਸਕ ਗੁਰੂਦੁਆਰਿਆਂ ਵਿਚੋਂ ਇੱਕ ਹੈ। ਇਹ ਗੁਰੂਦੁਆਰਾ ਭਾਈ ਬਘੇਲ ਸਿੰਘ ਦੁਆਰਾ 1783 ਵਿਚ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਥਾਂ ਚਾਂਦਨੀ ਚੌਂਕ,ਪੁਰਾਣੀ ਦਿੱਲੀ ਵਿੱਚ ਬਣਵਾਇਆ ਗਿਆ। ਗੁਰੂ ਤੇਗ਼ ਬਹਾਦਰ ਜੀ ਨੂੰ ਮੁਗ਼ਲ ਬਾਦਸ਼ਾਹ ਔਰੰਗਜੇਬ ਦੇ ਹੁਕਮ 'ਤੇ ਧਰਮ ਪਰਿਵਰਤਨ ਕਰਕੇ ਮੁਸਲਮਾਨ ਬਣਨ ਤੋਂ ਇੰਨਕਾਰ ਕਰਨ 'ਤੇ 11 ਨਵੰਬਰ 1675 ਵਿੱਚ ਸ਼ਹੀਦ ਕਰਵਾ ਦਿੱਤਾ ਗਿਆ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1624 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਸਿੱਖ ਬੀਬੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰ ਸਿੱਖ ਬੀਬੀਆਂ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਗੁਰੂਦੁਆਰਾ ਰਕਾਬ ਗੰਜ ਸਾਹਿਬ ਇੱਕ ਇਤਿਹਾਸਕ ਗੁਰੂਦੁਆਰਾ ਹੈ, ਜੋ ਸੰਸਦ ਭਵਨ ਦੇ ਨੇੜੇ ਦਿੱਲੀ ਵਿੱਚ ਸਥਿਤ ਹੈ। ਇਹ ਗੁਰੂਦੁਆਰਾ 1783 ਵਿੱਚ ਸਿੱਖ ਸੈਨਾ ਦੇ ਮੁੱਖੀ ਬਘੇਲ ਸਿੰਘ ਦੁਆਰਾ ਦਿੱਲੀ ਉੱਪਰ ਕਬਜ਼ਾ ਕਰਨ ਤੋਂ ਬਾਅਦ ਬਣਵਾਇਆ। ਔਰੰਗਜ਼ੇਬ ਦੇ ਹੁਕਮ 'ਤੇ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਕਰਕੇ ਸ਼ਹੀਦ ਕਰ ਦਿੱਤਾ। ਇਹ ਗੁਰੂਦੁਆਰਾ ਰਾਏਸੀਨਾ ਹਿੱਲ ਦੇ ਨੇੜੇ ਪੁਰਾਣੇ ਰਾਏਸੀਨਾ ਪਿੰਡ (ਵਰਤਮਾਨ ਪੰਡਿਤ ਪੰਤ ਮਾਰਗ) ਵਿੱਚ 12 ਸਾਲਾਂ ਵਿੱਚ ਬਣਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਔਚਿਤਯ ਸੰਪ੍ਰਦਾਇ ਔਚਿਤਯ ਸਿਧਾਂਤ ਭਾਰਤੀ ਕਾਵਿ ਸ਼ਾਸਤਰ ਦਾ ਇੱਕ ਹੋਰ ਮਹੱਤਵਪੂਰਨ ਸਿਧਾਂਤ ਹੈ। ਇਸ ਦੀ ਸਥਾਪਨਾ ਗਿਆਰਵੀਂ ਸਦੀ ਵਿੱਚ ਆਚਾਰੀਆ ਕ੍ਸੇ਼ਮੇਂਦ੍ ਨੇ ਆਪਣੇ ਗ੍ਰੰਥ 'ਔਚਿਤਯ ਵਿਚਾਰ ਚਰਚਾ' ਵਿੱਚ ਕੀਤੀ ।ਇਸ ਤੋਂ ਪਹਿਲਾਂ ਰਸ, ਅਲੰਕਾਰ, ਧੁਨੀ, ਰੀਤੀ ਅਤੇ ਵਕੋ੍ਕਤੀ ਸਿਧਾਂਤ ਸਥਾਪਿਤ ਹੋ ਚੁੱਕੇ ਸਨ। ਪਰ ਕ੍ਸੇ਼ਮੇਂਦ੍ ਨੇ ਆਪਣੇ ਸਿਧਾਂਤ ਦੀ ਵਿਸਥਾਰ ਪੂਰਵਕ ਵਿਆਖਿਆ ਕਰਕੇ ਇਹਨਾਂ ਪੰਜ ਸਿਧਾਂਤਾਂ ਨੂੰ ਆਪਣੇ ਸਿਧਾਂਤ ਵਿੱਚ ਸਮੋਣ ਦੀ ਕੋਸ਼ਿਸ਼ ਕੀਤੀ ਹੈ। ਕਸੇ਼ਮੇਂਦ੍ਰ ਅਚਾਰੀਆ ਅਭਿਨਵ ਗੁਪਤ ਦਾ ਚੇਲਾ ਸੀ। ਉਸਨੂੰ ਔਚਿਤਯ ਸਿਧਾਂਤ ਦੀ ਪ੍ਰੇਰਨਾ ਆਨੰਦ ਵਰਧਨ ( ਧੁਨੀ ਸਿਧਾਂਤ )ਦੇ ਗ੍ਰੰਥ 'ਧਵਨਯਲੋਕ' ਤੋਂ ਮਿਲੀ ਹੈ। ਭਾਰਤੀ ਕਾਵਿ ਸ਼ਾਸਤਰ ਦੇ ਇਤਿਹਾਸ ਵਿੱੱਚ 'ਔਚਿਤਯ ਸੰਪ੍ਰਦਾਇਬਾਕੀ ਦੀਆਂ ਪੰਜ ਸੰਪ੍ਰਦਾਵਾਂ ਦੇ ਚੰਗੀ ਤਰ੍ਹਾਂ ਪ੍ਰਚਲਿਤ ਹੋ ਜਾਣ ਤੋਂ ਬਾਅਦ ਹੋਂਦ ਵਿੱਚ ਆਉਂਦੀ ਹੈ। ਇਸ ਤਰ੍ਹਾਂ ਇਹ ਸੰਸਕ੍ਰਿਤ ਕਾਵਿ ਸ਼ਾਸਤਰ ਦੀ ਅੰਤਿਮ ਸੰਪ੍ਰਦਾਇ ਹੈ। ਇਸ ਦਾ ਮੋਢੀ ਆਚਾਰੀਆ ਕਸ਼ੇਮੇਂਦ੍ਰ ਹੈ। ਔਚਿਤਯ ਤੋਂ ਭਾਵ ਉਚਿੱਤਤਾ ਤੋਂ ਹੈ।ਉਚਿੱਤਤਾ ਨੂੂੰ ਹੀ ਔਚਿਤਯ ਕਿਹਾ ਜਾਂਦਾ ਹੈ। ਕਾਵਿ ਵਿੱਚ ਇਸ ਨੂੰ ਤਰਤੀਬਤਾ ਵਜੋਂ ਲਿਆਂ ਜਾਂਦਾ ਹੈ। ਭਾਵ ਵੱਖ ਵੱਖ ਤੱਤਾਂ ਦੀ ਤਰਤੀਬਤਾ ਵਜੋਂ ਵਰਤੋਂ ਕਰਨ ਨੂੰ ਹੀ ਔਚਿਤਯ ਕਿਹਾ ਜਾਂਦਾ ਹੈ। ਕਸ਼ੇੇੇੇਮੇਂਦ੍ ਨੇ ਕਾਵਿ ਵਿੱਚ ਔਚਿਤਯ ਦੀ ਸਾਰਥਿਕਤਾ ਸਮਝਾਉਂਦਿਆਂ ਇਹ ਦਲੀਲ ਦਿੱਤੀ ਹੈ ਕਿ - "ਜੀਵਨ ਵਿਚ ਔਚਿਤਯ ਦਾ ਬਹੁਤ ਮਹੱਤਵ ਹੈ।"ਇਸ ਨੂੂੰ ਉਦਾਹਰਣ ਦੁੁੁਆਰਾ ਪੇਸ਼ ਕੀਤਾ ਹੈ। ਔਚਿਤਯ ਕਾਵਿ ਸਾਹਿਤ ਦੇ ਹਰੇਕ ਅੰਗ ਵਿੱਚ ਹੋੋੋੋਣਾ ਚਾਹੀਦਾ ਹੈ। ਕਿਓਂਕਿ ਇਸ ਤੋਂ ਬਿਨਾ ਰਸ ਭੰਗ ਹੋ ਜਾਣ ਤੇ ਕਾਵਿ ਵਿੱਚ ਪਾਠਕਾਂ ਦੀ ਰੁਚੀ ਉਤਪੰਨ ਹੋ ਜਾਵੇੇਗੀ। ਅਸਲ ਵਿੱਚ ਕਾਵਿ ਦਾ ਸੌਂਦਰਯ ਔਚਿਤਯ ਦੇ ਆਸਰੇ ਹੀ ਰਹਿੰਦਾ ਹੈ। ਜਿਵੇਂ ਕੋਈ ਸੋੋੋਹਣੀ ਮੁਟਿਆਰ ਗਲੇ ਵਿੱਚ ਮੇੇੇਖਲਾ,(ਤਰਾਗੜੀ) ਨਿਤੰਭਾ ਤੇੇੇ ਗਲੇ ਦੇ ਹਾਰ,ਹੱਥਾਂ 'ਚ ਨੂਪੁਰ (ਪਾਯਜੇਯ) ਪਾ ਲਵੇ ਤਾਂ ਲੋਕ ਉਸ ਦਾ ਮਖ਼ੌਲ ਹੀ ਕਰਨਗੇ। ਇਸੇ ਤਰ੍ਹਾਂ ਜੇ ਕੋਈ ਬੰਦਾ ਸ਼ਰਨ ਵਿੱਚ ਆਏ ਕਿਸੇ ਬੰਦੇ ਉੱਤੇ ਬਹਾਦਰੀ ਦਿਖਾਵੇ ਜਾਂ ਆਪਣੇ ਦੁਸ਼ਮਣ ਉੱਤੇ ਦਇਆ ਕਰੇ ਤਾਂ ਲੋਕ ਅਜਿਹੇ ਬੰਦੇ ਨੂੰ ਮੂਰਖ ਆਖ ਕੇ ਉਸਦਾ ਮਜ਼ਾਕ ਹੀ ਉਡਾਉਣਗੇ। ਇਸ ਤਰ੍ਹਾਂ ਉਹ ਔਚਿਤਯ ਤੋਂ ਬਿਨਾਂ ਕਾਵਿ ਦੀ ਸ਼ੋਭਾ ਅਤੇ ਸੌਂਦਰਯ (ਸੁਹਜ) ਦਾ ਨਾਸ਼ ਹੋ ਜਾਂਦਾ ਹੈ । ਇਹੋ ਨਿਯਮ ਕਾਵਿ ਤੇ ਵੀ ਲਾਗੂ ਹੁੁੰਦਾ ਹੈ। ਰਸ , ਅਲੰਕਾਰ ਆਦਿ ਕਾਵਿਗਤ ਤੱਤ ਉਦੋਂ ਹੀ ਕਾਵਿ ਵਿੱਚ ਚਮਤਕਾਰ ,ਰਮਣੀਯਤਾ ਅਥਵਾ ਰੋਚਕਤਾ ਪੈਦਾ ਕਰ ਸਕਦੇ ਹਨ ,ਜਦੋਂ ਇਹਨਾਂ ਦਾ ਰਚਨਾ ਵਿਚ ਔਚਿਤਯਪੂਰਨ ਵਿਨਿਆਸ ਹੁੰਦਾ ਹੈ ।ਇਸੇ ਲਈ ਕ੍ਸ਼ੇਮੇਂਦ੍ਰ ਨੇ ਔਚਿਤਯ ਤੱਤ ਨੂੰ ਹੀ ਕਾਵਿ ਦੀ ਆਤਮਾ ਅਥਵਾ ਜੀਵਿਤ ( ਪ੍ਰਾਣ) ਮੰਨਿਆ ਹੈ। ਔਚਿਤਯ ਸ਼ਬਦ ਦਾ ਆਰੰੰਭਿਕ ਪ੍ਰਯੋਗ ਤੇ ਵਿਕਾਸ- ਔਚਿਤਯ ਸ਼ਬਦ ਦੀ ਵਰਤੋਂ ਕਾਵਿ ਸ਼ਾਸ਼ਤਰੀ ਗ੍ਰੰਥਾਂ ਵਿੱਚ ਸਭ ਤੋ ਪਹਿਲਾਂ ਆਚਾਰੀਆ ਰੁੁਦ੍ਰਟ ਨੇ ਕੀਤੀ ਹੈ। ਇਸ ਤੋਂ ਪਹਿਲਾਂ ਆਚਾਰੀਆ ਭਾਵੇਂ ਇਸ ਤੱਤ ਤੋ ਜਾਣੂ ਸਨ ਪਰ ਉਹਨਾ ਨੇ ਸਪਸ਼ਟ ਤੌਰ ਤੇ ਕੋਈ ਵੀ ਗੱਲ ਇਸ ਬਾਰੇ ਨਹੀਂ ਕੀਤੀ। ਕਸ਼ੇਮੇਂਦ੍ ਨੇ ਸਪਸ਼ਟ ਰੂਪ ਵਿੱਚ ਔਚਿਤਯ ਸ਼ਬਦ ਦੀ ਵਰਤੋ ਕਰਕੇ ਇਸ ਨੂੰ ਕਾਵਿ ਦੀ ਆਤਮਾ ਮੰਨਿਆ ਹੈ। ਇਸ ਤੋਂ ਬਾਅਦ ਦੇ ਆਚਾਰੀਆ ਨੇ ਵੀ ਇਸ ਸੰਪ੍ਰਦਾਇ ਦਾ ਵਿਕਾਸ ਕੀਤਾ ਅਤੇ ਆਪਣੇ ਆਪਣੇ ਢੰਗ ਅਨੁਸਾਰ ਇਸ ਨੂੰ ਸਿੱਧੇ ਜਾ ਅਸਿੱਧੇ ਢੰਗ ਨਾਲ ਵਰਤੋ ਕਰਕੇ ਪੇਸ਼ ਕੀਤਾ ਹੈ। ਪਰਵਰਤੀ ਸੰਸਕ੍ਰਿਤ ਕਾਵਿ ਸ਼ਾਸਤਰ ਦੇ ਆਚਾਰੀਆਂ ਨੇ ਕਵੀ ਨੂੰ ਕਾਵਿ ਵਿੱਚ -ਰਸ, ਅਲੰਕਾਰ, ਗੁਣ ,ਰੀਤੀ ਆਦਿ- ਸਾਰਿਆਂ ਤੱਤਾਂ ਦੇ ਵੀਨਿਯੋਜਨ ਲਈ 'ਔਚਿਤਯ 'ਨੂੰ ਮਹੱਤਵ ਦੇਣ ਦੀ ਸਲਾਹ ਦਿੱਤੀ ਹੈ।ਮੰਮਟ ਨੇ ਰਸ- ਦੋਸ਼ਾਂ ਦੇ ਵਿਵੇਚਨ ਵਿੱਚ ਕਿਹਾ ਹੈ ਕਿ" ਕਾਵੀ ਵਿੱਚ ਦੋਸ਼ ਉਦੋਂ ਤੱਕ ਹੀ ਦੋਸ਼ ਹੁੰਦੇ ਹਨ ਜਦੋਂ ਤੱਕ ਰਸਾਂ ਦੇ ਸੰਨਿਧਾਨ ਵਿੱਚੋਂ ਔਚਿਤਯ ਹੁੰਦਾ ਹੈ।" ਇਹਨਾਂ ਨੇ ਆਨੰਦਵਰਧਨ ਨੂੰ ਉਧਿ੍ਤ ਕਰਦੇ ਹੋਏ ਕਿਹਾ ਹੈ ਕਿ , "ਰਸਭੰਗ ਹੋਣ 'ਚ ਅਨੁਚਿਤਤਾ ਤੋਂ ਬਿਨਾਂ ਹੋਰ ਕੋਈ ਕਾਰਨ ਨਹੀਂ ਹੁੰਦਾ। ਅਤੇ ਪ੍ਰਸਿੱਧ ਔਚਿਤਯ ਦਾ ਅਨੁਸਰਣ ਕਰਨਾ ਹੀ ਰਸ (ਸਿੱਧੀ )ਦਾ ਪਰਮ ਰਹੱਸ ਹੈ।" ਔਚਿਤਯ ਸਬੰਧੀ ਵਿਦਵਾਨਾ ਦੀਆ ਪਰਿਭਾਸ਼ਾਵਾ ਰੁੁਦ੍ਰਟ ਤੋ ਪ੍ਰੇਰਨਾ ਲੈ ਕੇ ਅਨੰਦਵਰਧਨ ਨੇ ਔਚਿਤਯ ਨੂੰ ਇੱਕ ਵਿਸ਼ਾਲ ਪਿੱਠ ਭੂੂੂੂਮੀ ਤੇ ਸਥਾਪਿਤ ਕੀਤਾ ਹੈ ਅਤੇ ਆਚਾਰੀਆ ਅਭਿਨਵ ਗੁੁੁਪਤ ਨੇ ਇਸ ਧਾਰਾ ਦਾ ਪੂੂਰਾ ਸਮਰਥਨ ਕੀਤਾ। ਭਰਤ ਅਨੁਸਾਰ ~ ਭਰਤ ਦਾ ਕਥਨ ਹੈ ਕਿ ਸੰਸਾਰਿਕ ਵਿਅਕਤੀਆ ਦਾ ਚਰਿੱਤਰ ਇੱਕ ਤਰਾਂ ਦਾ ਨਹੀਂ ਹੁੰਦਾ ਅਤੇ ਨਾ ਹੀ ਉਹਨਾ ਦੀਆ ਅਵਸਥਾਵਾਂ ਇੱਕ ਸਮਾਨ ਹੁੰਦੀਆ ਹਨ। ਭੇਸ ਦੇ ਸਬੰਧ ਵਿੱਚ ਸਪਸ਼ਟ ਕਰਦੇ ਹੋਏ ਕਹਿੰਦੇ ਹਨ ਕਿ ਜੇ ਦੇਸ਼ ਦੇ ਅਨੁਸਾਰ ਭੇਸ ਨਾ ਹੋਵੇ ਤਾ ਉਹ ਸ਼ੋਭਾਜਨਕ ਨਹੀਂ ਹੁੰਦਾ। ਜੇ ਤਰਾਗੜੀ ਗਲੇ ਵਿੱਚ ਪਾਈ ਜਾਏ ਤਾਂ ਉਸ ਦਾ ਮਖੌਲ ਹੀ ਉਡੇਗਾ। ਇਸ ਤੋ ਸਪਸ਼ਟ ਹੈ ਕਿ ਭਰਤ ਨੇ ਨਾਟ ਦੇ ਪ੍ਰਸੰਗ ਵਿੱਚ ਔਚਿਤਯ ਸ਼ਬਦ ਦਾ ਉਲੇਖ ਨਾ ਕਰਨ ਤੇ ਵੀ ਔਚਿਤ ਤੱਤ ਨੂੰ ਕਾਫੀ ਸਨਮਾਨ ਦਿੱਤਾ ਹੈ। ਨਾਟਯਸ਼ਾਸਤ੍ ਵਿੱਚ ਇਸ ਤੱਤ ਦਾ ਵਿਆਪਕ ਪ੍ਰਭਾਵ ਦਿੱਸਦਾ ਹੈ। ਇਨਾ ਦੀ ਇਸ ਤੰਦ ਨੂੰ ਫੜ ਕੇ ਹੀ ਬਾਅਦ ਦੇ ਕਾਵਿ ਸ਼ਾਸ਼ਤਰੀਆ ਨੇ ਇਸ ਤੱਤ ਦੀ ਵਿਸਤ੍ਰਿਤ ਵਿਆਖਿਆ ਕੀਤੀ ਹੈ। ਭਾਮਹ ~ ਭਾਮਹ ਅਨੁਸਾਰ ਬੁਰੇ ਆਦਮੀ ਦੀ ਉਕਤੀ(ਕਥਨ)ਵੀ ਸੰਨਿਵੇਸ਼ ਦੀ ਵਿਸ਼ੇਸ਼ਤਾ ਕਰਕੇ ਉਸੇ ਤਰਾ ਸ਼ੋਭਾ ਪੈੈਦਾ ਕਰਦੀ ਹੈ। ਜਿਵੇਂ ਕਿ ਗਲੇ ਦੇ ਹਾਰ ਦੇ ਵਿਚਕਾਰ ਗੁੰਥਿਆ ਹੋਇਆ ਨੀਲ ਕਮਲ ਸ਼ੋਭਾਜਨਕ ਹੁੰਦਾ ਹੈ। ਆਚਾਰੀਆ ਦੰਡੀ ~ ਆਚਾਰੀਆ ਦੰੰਡੀ ਨੇ ਕਾਵਿਗਤ ਗੁਣ-ਦੋਸ਼ ਦੇ ਵਿਵੇਚਨ ਵਿੱਚ ਔਚਿਤਯ ਅਤੇ ਅਨੌਚਿਤਯ ਦੇ ਕਾਰਣਾ ਵੱਲ ਧਿਆਨ ਕਰਵਾਉਂਦੇ ਹੋਏ ਕਾਵਿ ਵਿੱਚ ਦੇਸ਼,ਕਾਲ, ਕਲਾ, ਲੋਕ, ਨਿਆਇ, ਆਗਮ (ਸ਼ਾਸ਼ਤ੍ )ਦੇ ਵਿਰੁੱਧ ਕਥਨ ਨੂੰ ਵਿਰੋਧ -ਨਾਮ ਦਾ ਦੋਸ਼ ਦੱਸਿਆ ਹੈ। ਪਰ ਵਿਸ਼ੇਸ਼ ਸਥਿਤੀ ਵਿੱਚ ਕਵੀ ਕੋਸ਼ਲ ਦੁਆਰਾ ਵਿਰੋਧ ਵੀ ਗੁਣ ਬਣ ਜਾਂਦਾ ਹੈ। ਅਲੰਕਾਰਵਾਦੀ ਆਚਾਰੀਆ ਰੁੁਦ੍ਰਟ ਅਨੁਸਾਰ ~ ਕਾਵਿ ਵਿੱਚ ਅਨੁਪ੍ਰਾਸ ਯਮਕ ਦੇ ਪ੍ਰਯੋਗ ਦਾ ਆਧਾਰ ਔਚਿਤਯ ਨੂੰ ਮੰਨਿਆ ਹੈ ਅਤੇ ਕਿਹਾ ਹੈ ਕਿ ਯਮਕ ਅਲੰਕਾਰ ਦਾ ਪ੍ਰਯੋਗ ਕੋਈ ਔਚਿਤਯ ਤੱਤ ਦਾ ਪਾਰਖੂ ਮਹਾਂਕਵੀ ਹੀ ਰਸ ਦੀ ਪੁਸ਼ਟੀ ਕਰਨ ਵਾਲੇ ਯਮਕ ਦੀ ਵਰਤੋ ਕਰ ਸਕਦਾ ਹੈ। ਰੁੁਦ੍ਰਟ ਅਨੁਸਾਰ ~ ਕਾਵਿ ਵਿੱਚ ਦੋਸ਼ ਅਨੌਚਿਤਯ ਦੇ ਕਾਰਣ ਹੀ ਹੁੰਦਾ ਹੈ। ਆਚਾਰੀਆ ਅਨੰਦਵਰਧਨ ਅਨੁਸਾਰ ~ ਰਸ,ਅਲੰਕਾਰ ਗੁਣ,ਰੀਤੀ ਆਦਿ। ਸਾਰਿਆ ਕਾਵਿ ਤੱਤਾ ਦੇ ਨਿਯੋਜਨ ਲਈ ਔਚਿਤਯ ਦੀ ਅਨਿਵਾਰਯਤਾ ਤੇ ਬਹੁਤ ਜੋਰ ਦਿੱਤਾ ਹੈ। ਇਹਨਾਂ ਦੱਸੇ ਕਾਵਿ ਤੱਤਾ ਰਸ,ਅਲੰਕਾਰ ਆਦਿ ਵਿੱੱਚੋ ਰਸ ਨੂੰ ਹੀ ਪ੍ਰਮੁੱਖਤੌਰ ਤੇ ਅਲੰੰਕਾਰ ਕਿਹਾ ਹੈ। ਆਚਾਰੀਆ ਅਭਿਨਵ ਗੁੁੁਪਤ ~ ਆਚਾਰੀਆ ਅਭਿਨਵ ਗੁੁੁਪਤ ਦੇ ਅਨੁੁੁੁੁਸਾਰ ਕਾਵਿ ਵਿੱਚ ਅਲੰਕਾਰ ਰਸ ਨੂੰ ਉਚਿਤ ਰੂਪ ਨਾਲ ਸ਼ੁਸ਼ੋਭਿਤ ਕਰਨ ਵਾਲੇ ਅਲੰਕਾਰ ਦਾ ਹੀ ਔਚਿਤਯ ਹੁੰਦਾ ਹੈ। ਅਚਾਰੀਆ ਭੋਜ ਅਨੁਸਾਰ ~ ਗੁਣ,ਦੋਸ਼ ਆਦਿ ਦੇ ਨਿਰਧਾਰਨ ਲਈ ਔਚਿਤਯ ਨੂੰ ਹੀ ਇਹਨਾਂ ਦਾ ਅਧਾਰ ਬਣਾਇਆ ਹੈ। ਆਚਾਰੀਆ ਕੁੰਤਕ ~ ਅਚਾਰੀਆ ਕੁੰਤਕ ਨੇ ਵਕ੍ਰੋਕਤੀ ਦੇ ਭੇਦਾ ਅਤੇ ਉਪਭੇਦਾ ਦਾ ਵਿਸਤ੍ਰਿਤ ਵਿਵੇਚਨ ਕਰਦੇ ਹੋਏ ਸਾਰੀਆ ਵਕ੍ਤਾਵਾਂ ਦਾ ਮੂਲ- ਆਧਾਰ ਔਚਿਤਯ ਨੂੰ ਹੀ ਸਵੀਕਾਰ ਕੀਤਾ ਹੈ। ਔਚਿਤ ਦੀ ਪਰਿਭਾਸ਼ਾ ਕਰਦੇ ਹੋਏ ਕਿਹਾ ਹੈ ਕਿ ਜਿਸ ਸਪਸ਼ਟ ਵਰਣਨ ਪ੍ਰਕਾਰ ਰਾਹੀਂ ਸੁਭਾ ਦੇ ਮਹੱਤਵ ਦਾ ਪੋਸ਼ਣ ਹੁੰਦਾ ਹੈ। ਉਹੋ ਹੀ ਔਚਿਤ ਨਾਂ ਦਾ ਗੁਣ ਹੈ। ਇਸ ਦਾ ਮੂਲ ਹੈ ਉਚਿਤ ਕਾਵਿ ਕਥਨ।ਇਸ ਤੋ ਸਿੱਧ ਹੁੰਦਾ ਹੈ ਕਿ ਕੁੰਤਕ ਔਚਿਤ ਨੂੰ ਸਭ ਤੋ ਵਿਆਪਕ ਤੱਤ ਮੰਨਦੇ ਹਨ। ਮਹਿਮਭੱਟ~ਮਹਿਮਭੱਟ ਨੇ ਕਾਵਿ ਵਿੱਚ ਰਸ ਦੇ ਅਨੌਚਿਤਯ ਨੂੰ ਸਭ ਤੋ ਵੱਡਾ ਦੋਸ਼ ਮੰਨਿਆ ਹੈ। ਭੋਜਰਾਜ ~ ਭੋਜਰਾਜ ਆਚਾਰੀਆ ਨੇ ਅਨੇਕ ਥਾਵਾਂ ਤੇ ਗੁਣ ਦੋਸ਼ ਆਦਿ ਦੇ ਨਿਰਧਾਰਨ ਲਈ ਔਚਿਤਯ ਨੂੰ ਹੀ ਇਹਨਾਂ ਦਾ ਅਧਾਰ ਬਣਾਇਆ ਹੈ ਤੇ ਕਿਹਾ ਹੈ ਕਿ ਕਵੀ ਵਿਸ਼ੇ,ਵਕਤਾ,ਕਾਲ, ਦੇਸ਼ ਤੇ ਔਚਿਤਯ ਦੇ ਅਨੁਸਾਰ ਹੀ ਭਾਸ਼ਾ ਦਾ ਪ੍ਰਯੋਗ ਕਰੇ। ਧਨੰਜਯ ~ ਧਨੰਜਯ ਨੇ ਕਿਹਾ ਹੈ ਕਿ ਨਾਟਕ ਵਿੱਚ ਨਾਇਕ ਅਥਵਾ ਰਸ ਦੇ ਜੋ ਵੀ ਵਿਰੁੱਧ ਹੋਵੇ ਉਸ ਨੂੰ ਛੱਡ ਕੇ ਨਵੀਂ ਕਲਪਨਾ ਕਰ ਲੈਣੀ ਚਾਹੀਦੀ ਹੈ। ਪਰਵਰਤੀ ਸੰਸਕ੍ਰਿਤੀ ਕਾਵਿ ਸ਼ਾਸਤਰ ਦੇ ਆਚਾਰੀਆ ~ ਪਰਵਰਤੀ ਕਾਵਿ ਸ਼ਾਸ਼ਤਰ ਦੇ ਆਚਾਰੀਆ ਨੇ ਕਵੀ ਨੂੰ ਕਾਵਿ ਵਿੱਚ ਰਸ, ਅਲੰਕਾਰ, ਗੁਣ, ਰੀਤੀ ਆਦਿ ਸਾਰਿਆ ਤੱਤਾ ਦੇ ਵਿਨਿਯੋਜਨ ਲਈ ਔਚਿਤਯ ਨੂੂੰ ਮਹਤੱਵ ਦੇੇਣ ਦੀ ਸਲਾਹ ਦਿੱਤੀ ਹੈ। ਮੰਮਟ ~ ਮੰਮਟ ਨੇ ਕਿਹਾ ਹੈ ਕਿ ਕਾਵਿ ਵਿੱਚ ਦੋਸ਼ ਓਦੋ ਤਕ ਹੀ ਦੋਸ਼ ਹੁੰਦਾ ਹੈ ਜਦੋਂ ਤੱਕ ਰਸਾ ਦੇ ਸੰਧਿਆਨ ਵਿੱਚ ਅਨੌਚਿਤਯ ਹੁੰਦਾ ਹੈ। ਔਚਿਤਯ ਦੀ ਪ੍ਰਮੁੱਖ (ਆਤਮਾ )ਤੱਤ ਵਜੋ ਪਰਿਭਾਸ਼ਾ ਅਤੇ ਸਰੂਪ- ਰੁਦ੍ਟ ਦੁਆਰਾ ਔਚਿਤਯ ਸ਼ਬਦ ਦੀ ਪਹਿਲੀ ਵਾਰ ਵਰਤੋਂ ਕਰਨ ਤੋਂ ਬਾਅਦ ਭਾਵੇਂ ਕਿ ਬਾਅਦ ਦੇ ਬਹੁਤ ਸਾਰੇ ਭਾਰਤੀ ਤੇ ਪੱਛਮੀ ਅਲੋਚਕਾਂ ਨੇ ਇਸ ਤੱਤ ਦੀ ਸਿੱਧੇ ਜਾਂ ਅਸਿੱਧੇ ਢੰਗ ਨਾਲ ਵਰਤੋ ਕਰਕੇ ਇਸ ਤੱਤ ਦਾ ਵਿਸਥਾਰ ਕੀਤਾ। ਅਚਾਰੀਆ ਦੰਡੀ ਨੇ ਅਸਿੱਧੇ ਰੂਪ ਵਿੱਚ ਇਸ ਵੱਲ ਸੰਕੇਤ ਕੀਤਾ। ਆਨੰਦਵਰਧਨ ਨੇ ਇਸ ਦੇ ਵਿਆਪਕ ਮਹੱਤਵ ਨੂੰ ਸਮਝ ਕੇ ਇਸ ਦਾ ਉਚਿਤ ਵਿਸਥਾਰ ਕੀਤਾ। ਕੁੁੰਤਕ ਨੇ ਇਸ ਦਾ ਮਹੱਤਵ ਤਾਂ ਮੰਨਿਆ ਪਰ ਕਾਵਿ ਵਿੱਚ ਉਸ ਨੂੰ ਗੌੌਣ ਥਾਂ ਦਿੱਤੀ। ਮਹਿਮਾਨ ਭੱਟ ਨੇ ਇਸ ਤੋ ਵੀ ਘੱਟ ਮਹਤੱਵ ਦਿੱਤਾ। ਪਰ ਕਿਸੇੇ ਨੇ ਵੀ ਕਸ਼ੇਮੇੇਂਦ੍ ਤੋ ਬਿਨਾ ਇਸ ਤੱਤ ਨੂੂੰ ਕਾਵਿ ਦੇ ਪ੍ਰਮੁੱਖ ਤੱਤ(ਆਤਮਾ )ਵੱਜੋ ਸਵੀਕਾਰ ਨਹੀਂ ਕੀਤਾ। ਅਚਾਰੀਆ ਆਨੰਦਵਰਧਨ ਨੇ ਧੁਨਿਆਲੋਕ ਵਿੱਚ ਜਿਸ 'ਔਚਿਤਯ 'ਨੂੰ ਕਾਵਿ ਤੇ ਰਸ ਦੀ ਦ੍ਰਿਸ਼ਟੀ ਤੋਂ ਅਨਿਵਾਰਯ ਤੱਤ ਦੱਸਿਆ, ਉਸੇ ਔਚਿਤਯ ਨੂੰ ਕ੍ਸੇ਼ਮੇਂਦ੍ ਨੇ ਕਾਵਿ ਦੀ ਆਤਮਾ (ਜੀਵਿਤ) ਦੇ ਰੂਪ ਵਿੱਚ ਪ੍ਰਤਿਸ਼ਠਿਤ ਕੀਤਾ ਹੈ। ਕ੍ਸੇ਼ਮੇਂਦ੍ ਨੇ 'ਔਚਿਤਯ ਦਾ ਸਰੂਪ ਦੱਸਦੇ ਹੋਏ ਕਿਹਾ ਹੈ ਕਿ ' " ਜਿਹੜੀ ਵਸਤੂ ਜਿਸ ਦੇ ਅਨੁਰੂਪ ਹੁੰਦੀ ਹੈ; ਅਚਾਰੀਆ ਉਸਨੂੰ 'ਉਚਿਤ' ਕਹਿੰਦੇ ਹਨ। ਉਚਿਤ ਦਾ ਭਾਵ ਹੀ ਔਚਿਤਯ ਹੈ।" I ਇਸ ਔਚਿਤਯ ਦੀ ਸਥਿਤੀ ( ਹੋਂਦ) ਸਿਰਫ਼ ਕਾਵਿ ਵਿੱਚ ਹੀ ਨਹੀਂ ;ਬਲਕਿ ਲੋਕ ਵਿੱਚ ,ਲੋਕ ਵਿਹਾਰ ਵਿੱਚ, ਲੋਕ ਦੀਆਂ ਸਭ ਥਾਵਾਂ 'ਤੇ ਵਿਦਮਾਨ ਹੈ । ਕਾਵਿ ਵਿੱਚ ਰਹਿਣ ਵਾਲੀਆਂ ਔਚਿਤਯ ਦੀਆਂ ਹੇਠ ਲਿਖੀਆਂ ਵਿਸ਼ੇਸ਼ਤਾਵਾਂ ਹੋ ਸਕਦੀਆਂ ਹਨ:- 1. ਔਚਿਤਯ ਕਾਵਿ ਵਿੱਚ ਚਮਤਕਾਰ ਨੂੰ ਉਤਪੰਨ ਕਰਦਾ ਹੈ। 2. ਔਚਿਤਯ ਕਾਵਿ ਵਿਚ ਆਸੁਆਦਤਾ ( ਰਸ ਦਾ ਅਨੁਭਵ ਕਰਨ ਜਾਂ ਚਖਣ ਦੀ ਸਮਰੱਥਾ) ਪੈਦਾ ਕਰਦਾ ਹੈ। 3.
'ਧੁਨੀ ਸੰਪਰਦਾਇ ਧੁਨੀ ਸਿਧਾਂਤ ਦੇ ਮੋਢੀ ਆਚਾਰੀਆ ਆਨੰਦ ਵਰਧਨ ਹਨ। ਉਹਨਾਂ ਦੁਆਰਾ ਲਿਖੇ ਗ੍ਰੰਥ ‘ਧਵਨਯਲੋਕ’ ਨਾਲ ਇਸ ਸੰਪਰਦਾਇ ਦੀ ਸਥਾਪਨਾ ਹੋਈ ਮੰਨੀ ਜਾਂਦੀ ਹੈ ਜੋ ਕਿ 9ਵੀਂ ਸਦੀ ਵਿੱਚ ਲਿਖਿਆ ਗਿਆ। ਇਸ ਸੰਪਰਦਾਇ ਬਾਰੇ ਸੰਖੇਪ ਵੇਰਵਾ ਹੇਠ ਲਿਖੇ ਅਨੁਸਾਰ ਹੈ।ਭਾਰਤੀ ਸੀਮਿਖਿਆ ਵਿੱਚ ਛੇ ਕਾਵਿ ਸਿਧਾਂਤਾਂ ਦੀ ਸਥਾਪਨਾ ਕੀਤੀ ਗਈ ਹੈ। ਇਹਨਾਂ ਸਿਧਾਂਤਾਂ ਨੂੰ ਸ੍ਰੰਪਰਦਾਇ, ਵਿਚਾਰਧਾਰਾ ਜਾਂ ਸਕੂਲ ਕਿਹਾ ਜਾਂਦਾ ਹੈ, ਕਿਉੰਕਿ ਇਹਨਾਂ ਵਿੱਚ ਇੱਕ ਤੋਂ ਵੱਧ ਸਮੀਖਿਆਕਾਰ ਇਹਨਾਂ ਸਿਧਾਂਤਾਂ ਦੇ ਸਮਰਥਕ ਹਨ। ਇਸ ਲਈ ਇਹਨਾਂ ਸਮੀਖਿਆਕਾਰਾਂ ਦੇ ਵਰਗ ਨੂੰ ਸ੍ਰੰਪਰਦਾਇ ਕਿਹਾ ਜਾਂਦਾ ਹੈ। ਇਹ ਛੇ ਸਿਧਾਂਤ ਹਨ:-
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਜਨਮ ਤੇ ਮੌਤ ਸੰਬੰਧੀ ਪੰਜਾਬ ਦੇ ਰਸਮਾਂ-ਰਿਵਾਜ਼ ਅਤੇ ਲੋਕ ਵਿਸ਼ਵਾਸ
ਰਸਮ-ਰਿਵਾਜ਼, ਰਹੁ-ਰੀਤਾਂ ਤੇ ਸੰਸਕਾਰ ਭਾਇਚਾਰਕ ਜੀਵਾਂ ਦੇ ਮਨਾਂ ਦੀਆਂ ਸਿੱਕਾਂ, ਸੱਧਰਾਂ ਤੇ ਜਜ਼ਬਿਆ ਦੀ ਤਰਜਮਾਨੀ ਕਰਦੇ ਹਨ। ਭਾਇਚਾਰਕ ਜੀਵਾਂ ਦੇ ਜਨਮ, ਮਰਨ ਤੇੇ ਵਿਆਹ-ਸ਼ਾਦੀ ਤੇੇ ਇਹਨਾਂ ਦਾ ਅਸਲੀ ਰੂਪ ਸਾਮ੍ਹਣੇੇ ਆਉਂਦਾ ਹੈ। ਜੀਵਨ-ਨਾਟਕ ਦੀਆਂ ਇਹਨਾਂ ਤਿੰਨਾਂ ਝਾਕੀਆਂ ਦੇ ਰੰਗ-ਮੰਚ ਆਮ ਤੌਰ 'ਤੇ ਸਾਡੇ ਘਰਾਂ ਦੇ ਵਿਹੜੇੇ ਹੁੰਦੇ ਹਨ। ਸਾਡੇ ਬਹੁਤ ਸੰਸਕਾਰ ਅਗਨੀ, ਪਾਣੀ, ਲੋਹੇ, ਅਨਾਜ ਅਤੇ ਬਿਰਖਾਂਂ ਦੀਆਂ ਟਾਹਣੀਆਂ ਰਾਹੀਂ ਨੇੇੇਪਰੇ ਚਾੜੇ ਜ੍ਹਾਦੇ ਰਹੇੇ ਹਨ। ਮੁੁੁਢਲੇ ਮਨੁੱਖ ਨੂੰ ਦੈੈਵੀ ਤਾਕਤਾਂ ਦਾ ਸਾਥੋ ਜ਼ਿਆਦਾ ਸੀ। ਬਹੁਤ ਸਾਰੇ ਸੰਸਕਾਰਾਂ ਦਾ ਅਰੰਭ ਇਹਨਾਂ ਦੈਵੀ ਤਾਕਤਾਂ ਨੂੰ ਪਤਿਆਉਣ ਜਾਂ ਰਿਝਾਉਣ ਕਰਕੇ ਹੋਇਆ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਭਾਰਤੀ ਕਾਵਿ ਸ਼ਾਸਤਰ ਵਿੱਚ ਚਾਹੇ ਆਚਾਰੀਆ ਵਾਮਨ ਤੋਂ ਪਹਿਲਾਂ ਰੀਤੀ ਤੱਤ ਦੀ ਖੋਜ਼ ਹੋ ਚੁੱਕੀ ਸੀ,ਫਿਰ ਵੀ ਵਾਮਨ ਨੇ ਸਭ ਤੋਂ ਪਹਿਲਾਂ ਰੀਤੀ ਦਾ ਸਪਸ਼ਟ ਵਿਵੇਚਨ ਕਰਦੇ ਹੋਏ ਰੀਤੀ ਨੂੰ "ਕਾਵਿ ਦੀ ਆਤਮਾ" ਕਿਹਾ ਹੈ। ਆਚਾਰੀਆ ਵਾਮਨ ਦੇ ਗਰੰਥ 'ਕਾਵ੍ਯ ਅਲੰਕਾਰ ਸੂਤ੍ਰ ਵਿਤ੍ਰਿ' ਵਿੱਚ ਇਹ ਜ਼ਿਕਰ ਹੈ, "ਰੀਤੀ ਰੀਤਿਰਾਤਮਾ ਕਾਵਯਸਯ" ਰੀਤੀ ਦੀ ਲੱਛਣ ਵਿਸ਼ਿਸ਼ਟ ਪਦ ਰਚਨਾ ਕਿਹਾ ਹੈ। ਵਾਮਨ ਅਨੁਸਾਰ ਵਿਸ਼ਿਸ਼ਟ ਪਦ ਰਚਨਾ ਰੀਤੀ ਅਖਵਾਉਂਦੀ ਹੈ ('ਵਸ਼ਿਸ਼ਟ ਪਦਰਚਨਾ ਰੀਤੀ')। ਸੰਪ੍ਰਾਦਾਇ ਦੀ ਮਹੱਤਤਾ ਰਸ, ਧੁਨੀ ਸੰਪ੍ਰਦਾਵਾਂ ਦੀ ਤੁਲਨਾ ਵਿੱਚ ਭਾਵੇਂ ਵਧੇਰੇ ਨਹੀ, ਪ੍ਰੰਤੂ ਕਾਵਿ-ਸ਼ਾਸਤਰ ਦੇ ਇਤਿਹਾਸ ਵਿੱਚ ਇਹ ਸੰਪ੍ਰਾਦਾਇ ਇੱਕ ਉਲੇਖਨੀ ਸੰਪ੍ਰਾਦਾਇ ਰਹੀ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।
ਕਾਵਿ ਦੀ ਪਰਿਭਾਸ਼ਾ ਕੁੰਤਕ ਭਾਰਤੀ ਕਾਵਿ ਸ਼ਾਸਤਰ ਦਾ ਸਥਾਪਤ ਵਿਦਵਾਨ ਸੀ। ਉਹ ਕਸ਼ਮੀਰ ਦਾ ਵਸਨੀਕ ਸੀ ਵਕ੍ਰੋਕਤੀ ਜੀਵਿਤ ਉਸਦਾ ਪ੍ਸਿੱਧ ਗ੍ਰੰਥ ਹੈ। ਉਸਦੇ ਇਸ ਗ੍ਰੰਥ ਨਾਲ ਭਾਰਤੀ ਕਾਵਿ ਸ਼ਾਸਤਰ ਪਰੰਪਰਾ ਅੰਦਰ ਇੱਕ ਨਵੀਂ ਸੰਪਰਦਾਇ ਵਕ੍ਰੋਕਤੀ, ਦੀ ਸਥਾਪਨਾ ਹੋਈ ਸੀ। ਵਿਦਵਾਨਾਂ ਦਾ ਮੰਨਣਾ ਹੈ ਕਿ ਵਕ੍ਰੋਕਤੀ ਦੀ ਮੂਲ ਕਲਪਨਾ ਤਾਂ ਭਾਮਹ ਨੇ ਕੀਤੀ ਸੀ ਪਰ ਇਸ ਦਾ ਵਿਕਾਸ ਕੁੰਤਕ ਨੇ ਇਸ ਗ੍ਰੰਥ ਵਿੱਚ ਕੀਤਾ ਸੀ। ਆਚਾਰੀਆ ਕੁੰਤਕ ਕਾਵਿ-ਸ਼ਾਸਤਰ ਦੇ ਇੱਕ ਮੌਲਕ ਵਿਦਵਾਨ ਸਨ। ਇਹ ਅਭਿਧਾਵਾਦੀ ਆਚਾਰੀਆ ਸਨ ਜਿਹਨਾਂ ਦੀ ਨਜ਼ਰ ਵਿੱਚ ਅਭਿਧਾ ਸ਼ਕਤੀ ਹੀ ਕਵੀ ਦੇ ਇੱਛਿਤ ਮਤਲਬ ਦੇ ਪ੍ਰਗਟਾ ਲਈ ਪੂਰੀ ਤਰ੍ਹਾਂ ਸਮਰਥ ਹੁੰਦੀ ਹੈ। ਉਹ ਕਸ਼ਮੀਰ ਦੇ ਸਨ ਪਰ ਉਹਨਾਂ ਦਾ ਕਾਲ ਨਿਸ਼ਚਿਤ ਤੌਰ 'ਤੇ ਗਿਆਤ ਨਹੀਂ। ਉਹਨਾਂ ਦੀ ਇੱਕਮਾਤਰ ਰਚਨਾ ਵਕਰੋਕਤੀਜੀਵਿਤ ਹੈ ਜੋ ਅਧੂਰੀ ਹੀ ਮਿਲਦੀ ਹੈ। ਭਾਵ ਟੇਢੇ ਢੰਗ ਨਾਲ ਗੱਲ ਕੁੰਤਕ ਅਲੰਕਾਰ ਸ਼ਾਸਤਰ ਦਾ ਮੂਲ ਚਿੰਤਕ ਅਤੇ ਵਿਦਵਾਨ ਸੀ। ਉਹ ਇੱਕ ਅਭਿਧਾਵਾਦੀ ਆਚਾਰੀਆ ਸੀ ਜਿਸ ਦੀ ਦ੍ਰਿਸ਼ਟੀ ਵਿੱਚ ਕੇਵਲ ਅਭਿਧਾ ਸ਼ਕਤੀ ਹੀ ਕਵੀ ਦੇ ਲੋੜੀਂਦੇ ਅਰਥਾਂ ਨੂੰ ਪਹੁੰਚਾਉਣ ਦੇ ਸਮਰੱਥ ਹੈ। ਉਹਨਾਂ ਦੀ ਮਿਆਦ ਨਿਸ਼ਚਤ ਤੌਰ ਤੇ ਨਹੀਂ ਜਾਣੀ ਜਾਂਦੀ.
ਵਿਅੰਜਨ ਅਜਿਹੀ ਭਾਸ਼ਾਈ ਧੁਨੀ ਨੂੰ ਕਿਹਾ ਜਾਂਦਾ ਹੈ ਜਿਸਦੇ ਉਚਾਰਨ ਸਮੇਂ ਫੇਫੜਿਆਂ ਤੋਂ ਬਾਹਰ ਆਉਂਦੀ ਹਵਾ ਨੂੰ ਮੂੰਹ ਪੋਲ ਵਿੱਚ ਕਿਸੇ ਨਾ ਕਿਸੇ ਜਗ੍ਹਾ ਉੱਤੇ ਪੂਰਨ ਜਾਂ ਅਪੂਰਨ ਰੂਪ ਵਿੱਚ ਰੋਕਿਆ ਜਾਂਦਾ ਹੈ। ਉਦਾਹਰਨ ਦੇ ਤੌਰ ਉੱਤੇ /ਪ/ ਧੁਨੀ ਦੇ ਉਚਾਰਨ ਲਈ ਹਵਾ ਨੂੰ ਬੁੱਲਾਂ ਦੁਆਰਾ ਰੋਕ ਕੇ ਛੱਡਿਆ ਜਾਂਦਾ ਹੈ।ਦਸ ਸਵਰਾ ਨੂੰ ਛੱਡ ਕੇ ਵਾਕੀ ਬਚੀਆ ਧੁਨੀਆ ਵਿਅੰਜਨ ਹੁੰਦੇ ਹਨ
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਜੰਞ ਜਾਂ ਪੱਤਲ ਬੰਨਣਾ ਜੰਞ ਦੇ ਰੋਟੀ ਖਾਣ ਸਮੇਂ ਗਾਈ ਜਾਣ ਵਾਲੀ ਰਚਨਾ ਹੋਣ ਕਰਾਨ ਇਸ ਨੂੰ ਜੰਞ ਕਿਹਾ ਜਾਂਦਾ ਹੈ। ਪੁਰਾਣੇ ਸਮੇਂ ਵਿੱਚ ਜਦੋਂ ਅਜੇ ਮਿੱਟੀ ਦੇ ਬਰਤਨ ਨਹੀਂ ਸਨ ਪ੍ਰਚੱਲਿਤ ਹੋਏ ਤਾਂ ਬ੍ਰਿਛ-ਬੂਟਿਆਂ ਦੇ ਪੱਤਿਆਂ ਉੱਤੇ ਹੀ ਭੋਜਨ ਛਕਿਆ-ਛਕਾਇਆ ਜਾਂਦਾ ਸੀ। ਇਹਨਾਂ ਨੂੰ ਪੱਤਲ ਜਾਂ ਪੱਤਲਿ {ਸੰਸਕ੍ਰਿਤ: ਪੱਤਿਆਂ ਦੀ ਥਾਲੀ} ਕਿਹਾ ਜਾਂਦਾ ਸੀ। ਜਾਂ ਪੱਤਲ ਜਾਂ ਜੰਞ, ਛੰਦਾ-ਬੰਦੀ ਵਿੱਚ ਰਚੀ ਉਸ ਰਚਨਾ ਨੂੰ ਕਹਿੰਦੇ ਹਨ, ਜੋ ਬਰਾਤੀਆਂ ਲਈ ਪਰੋਸੇ ਗਏ ਭੋਜਨ ਨੂੰ ਔਰਤਾਂ ਵੱਲੋਂ ਬੰਨ੍ਹਣ ਜਾਂ ਇਸਤਰੀਆਂ ਦੁਆਰਾ ਬੱਧੀ ਰੋਟੀ ਨੂੰ ਛੁਡਾਉਣ ਲਈ ਬਰਾਤੀਆਂ ਵਿਚੋਂ ਕਿਸੇ ਇੱਕ ਦੁਆਰਾ ਗਾਈ ਜਾਂਦੀ ਹੈ।
ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ
ਗੁਰਦੁਆਰਾ ਦੁਖ ਨਿਵਾਰਨ ਸਾਹਿਬ ਲਹਿਲ ਪਿੰਡ ਵਿੱਚ ਸਥਿਤ ਇੱਕ ਗੁਰਦੁਆਰਾ ਹੈ ਜੋ ਕਿ ਅੱਜ ਕੱਲ ਪਟਿਆਲਾ ਸ਼ਹਿਰ ਦਾ ਹਿੱਸਾ ਹੈ। ਇਹ ਗੁਰਦੁਆਰਾ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਬਣਾਇਆ ਗਿਆ ਹੈ।
ਯੂਰਪੀ ਸੰਘ (ਯੂਰਪੀ ਯੂਨੀਅਨ) ਮੁੱਖ ਯੂਰਪ ਵਿੱਚ ਸਥਿਤ 27 ਦੇਸ਼ਾਂ ਦਾ ਇੱਕ ਰਾਜਨੀਤਕ ਅਤੇ ਅਤੇ ਆਰਥਕ ਰੰਗ-ਮੰਚ ਹੈ ਜਿਨ੍ਹਾਂ ਵਿੱਚ ਆਪਸ ਵਿੱਚ ਪ੍ਰਸ਼ਾਸਨੀ ਸਾਂਝ ਹੁੰਦੀ ਹੈ ਜੋ ਸੰਘ ਦੇ ਕਈ ਜਾਂ ਸਾਰੇ ਰਾਸ਼ਟਰਾਂ ਉੱਤੇ ਲਾਗੂ ਹੁੰਦੀ ਹੈ। ਇਸਦਾ ਸਥਾਪਨਾ 1957 ਵਿੱਚ, ਰੋਮ ਦੀ ਸਲਾਹ ਨਾਲ, ਯੂਰਪੀ ਆਰਥਿਕ ਪਰਿਸ਼ਦ ਦੇ ਮਾਧਿਅਮ ਦੁਆਰਾ ਛੇ ਯੂਰਪੀ ਦੇਸ਼ਾਂ ਦੀ ਆਰਥਿਕ ਭਾਗੀਦਾਰੀ ਨਾਲ ਹੋਇਆ ਸੀ। ਉਦੋਂ ਤੋਂ ਇਸ ਵਿੱਚ ਮੈਂਬਰ ਦੇਸ਼ਾਂ ਦੀ ਗਿਣਤੀ ਵਿੱਚ ਵਧ ਰਹੀ ਅਤੇ ਇਸਦੀ ਨੀਤੀਆਂ ਵਿੱਚ ਬਹੁਤ ਸਾਰੀਆਂ ਤਬਦੀਲੀ ਵੀ ਕੀਤੀਆਂ ਗਈਆਂ ਹਨ। 1993 ਵਿੱਚ ਮਾਸਤਰਿਖ ਸੁਲਾਹ ਦੁਆਰਾ ਇਸਦੇ ਆਧੁਨਿਕ ਵੈਧਾਨਿਕ ਸਵਰੂਪ ਦੀ ਨੀਂਹ ਰੱਖੀ ਗਈ। ਦਸੰਬਰ ੨੦੦੭ ਵਿੱਚ ਲਿਸਬਨ ਸਮੱਝੌਤਾ ਜਿਸਦੇ ਦੁਆਰਾ ਇਸ ਵਿੱਚ ਅਤੇ ਵਿਆਪਕ ਸੁਧਾਰਾਂ ਦੀ ਪਰਿਕ੍ਰੀਆ 1 ਜਨਵਰੀ 2008 ਵਲੋਂ ਸ਼ੁਰੂ ਕੀਤੀ ਗਈ ਹੈ। ਯੂਰਪੀ ਸੰਘ ਮੈਂਬਰ ਰਾਸ਼ਟਰੋਂ ਨੂੰ ਏਕਲ ਬਾਜ਼ਾਰ ਦੇ ਰੂਪ ਵਿੱਚ ਮਾਨਤਾ ਦਿੰਦਾ ਹੈ ਅਤੇ ਇਸਦੇ ਕਨੂੰਨ ਸਾਰੇ ਮੈਂਬਰ ਰਾਸ਼ਟਰੋਂ ਉੱਤੇ ਲਾਗੂ ਹੁੰਦਾ ਹੈ ਜੋ ਮੈਂਬਰ ਰਾਸ਼ਟਰ ਦੇ ਨਾਗਰਿਕਾਂ ਦੀ ਚਾਰ ਤਰ੍ਹਾਂ ਦੀਸਵਤੰਤਰਤਾਵਾਂਸੁਨਿਸਚਿਤ ਕਰਦਾ ਹੈ: - ਲੋਕਾਂ, ਸਾਮਾਨ, ਸੇਵਾਵਾਂ ਅਤੇ ਪੂਂਜੀ ਦਾ ਆਜਾਦ ਲੈਣਾ-ਪ੍ਰਦਾਨ.
ਗੁਰੂ ਗੱਦੀ ( ਪੰਜਾਬੀ : ਗੁਰੂ ਗੱਦੀ), ਵਿਕਲਪਿਕ ਤੌਰ 'ਤੇ ਗੁਰਗੱਦੀ, ਗੁਰਗੱਦੀ, ਜਾਂ ਗੁਰਗੱਦੀ, ਦਾ ਅਰਥ ਹੈ "ਗੁਰੂ ਦਾ ਆਸਨ"। ਗੁਰਗੱਦੀ ਨੂੰ ਇੱਕ ਸਿੱਖ ਗੁਰੂ ਤੋਂ ਦੂਜੇ ਗੁਰੂ ਤੱਕ ਪਹੁੰਚਾਉਣਾ ਇੱਕ ਰਸਮ ਸੀ ਜੋ ਨਵੇਂ ਗੁਰੂ ਨੂੰ ਗੁਰਗੱਦੀ ਪ੍ਰਦਾਨ ਕਰਦੀ ਸੀ। ਗੁਰੂ-ਤਾ-ਗੱਦੀ ਇੱਕ ਮਹੱਤਵਪੂਰਨ ਸਿੱਖ ਧਾਰਮਿਕ ਸਮਾਗਮ ਹੈ ਜੋ ਹਰ 3 ਨਵੰਬਰ ਨੂੰ ਹੁੰਦਾ ਹੈ। ਇਹ ਸਮਾਗਮ ਉਸ ਸਮੇਂ ਦਾ ਸਨਮਾਨ ਕਰਦਾ ਹੈ ਜਦੋਂ ਦਸਵੇਂ ਅਤੇ ਆਖਰੀ ਸਿੱਖ ਗੁਰੂਆਂ ਨੇ ਕਿਹਾ ਸੀ ਕਿ 'ਅਗਲਾ ਗੁਰੂ ਪਵਿੱਤਰ ਸਿੱਖ ਗ੍ਰੰਥ' ਗੁਰੂ ਗ੍ਰੰਥ ਸਾਹਿਬ ਹੋਵੇਗਾ। ਗੁਰੂ ਗੋਬਿੰਦ ਸਿੰਘ ਜੀ ਨੇ ਐਲਾਨ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਉਸ ਸਮੇਂ ਤੋਂ ਗੁਰੂ ਜਾਂ ਮਾਰਗਦਰਸ਼ਕ ਸ਼ਕਤੀ ਹੋਣਗੇ। ਇਹ ਸੰਦੇਸ਼ 3 ਨਵੰਬਰ 1708 ਨੂੰ ਭਾਰਤ ਦੇ ਮਹਾਰਾਸ਼ਟਰ ਰਾਜ ਦੇ ਨਾਂਦੇੜ ਵਿਖੇ ਗੁਰੂ ਗੋਬਿੰਦ ਸਿੰਘ ਦੁਆਰਾ ਦਿੱਤਾ ਗਿਆ ਸੀ। ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਥਾਪਨਾ ਕੀਤੀ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਦਾ ਦਰਜਾ ਦਿੱਤਾ ਅਤੇ ਇਸ ਨੂੰ ਸਦੀਵੀ ਗੁਰੂ ਵਜੋਂ ਉੱਚਾ ਕੀਤਾ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸ਼ਹੀਦੀ ਸਭਾ (ਪਹਿਲਾਂ ਸ਼ਹੀਦੀ ਜੋੜ ਮੇਲਾ) ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ, 10ਵੇਂ ਸਿੱਖ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਪੁੱਤਰ, ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਹਰ ਸਾਲ ਦਸੰਬਰ ਵਿੱਚ ਪੰਜਾਬ, ਭਾਰਤ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਤਿੰਨ-ਰੋਜ਼ਾ ਸਾਲਾਨਾ ਧਾਰਮਿਕ ਇਕੱਠ (ਮਿਲਣ-ਮਿਲਣ) ਦਾ ਆਯੋਜਨ ਕੀਤਾ ਜਾਂਦਾ ਹੈ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਸ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਸ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਹੈੱਡਕੁਆਰਟਰ ਉਸ ਸਥਾਨ ਨੂੰ ਦਰਸਾਉਂਦਾ ਹੈ ਜਿੱਥੇ ਜ਼ਿਆਦਾਤਰ, ਜੇ ਸਾਰੇ ਨਹੀਂ, ਤਾਂ ਕਿਸੇ ਸੰਗਠਨ ਦੇ ਮਹੱਤਵਪੂਰਨ ਕਾਰਜਾਂ ਦਾ ਤਾਲਮੇਲ ਕੀਤਾ ਜਾਂਦਾ ਹੈ। ਸੰਯੁਕਤ ਰਾਜ ਵਿੱਚ, ਕਾਰਪੋਰੇਟ ਹੈੱਡਕੁਆਰਟਰ ਕੇਂਦਰ ਜਾਂ ਕਿਸੇ ਕਾਰਪੋਰੇਸ਼ਨ ਦੇ ਸਿਖਰ 'ਤੇ ਇਕਾਈ ਨੂੰ ਦਰਸਾਉਂਦਾ ਹੈ ਜੋ ਸਾਰੀਆਂ ਵਪਾਰਕ ਗਤੀਵਿਧੀਆਂ ਦੇ ਪ੍ਰਬੰਧਨ ਲਈ ਪੂਰੀ ਜ਼ਿੰਮੇਵਾਰੀ ਲੈਂਦੀ ਹੈ। ਯੂਨਾਈਟਿਡ ਕਿੰਗਡਮ ਵਿੱਚ, ਮੁੱਖ ਦਫਤਰ (ਜਾਂ HO) ਸ਼ਬਦ ਦੀ ਵਰਤੋਂ ਆਮ ਤੌਰ 'ਤੇ ਵੱਡੀਆਂ ਕਾਰਪੋਰੇਸ਼ਨਾਂ ਦੇ ਮੁੱਖ ਦਫਤਰਾਂ ਲਈ ਕੀਤੀ ਜਾਂਦੀ ਹੈ। ਹੈੱਡਕੁਆਰਟਰ ਦਾ ਇਰਾਦਾ ਲਾਭ ਉਦੇਸ਼ਪੂਰਨ ਰੈਗੂਲੇਟਰੀ ਸਮਰੱਥਾ ਨੂੰ ਪੂਰਾ ਕਰਨਾ ਹੈ। ਇਹ ਸ਼ਬਦ ਫੌਜੀ ਸੰਗਠਨਾਂ ਬਾਰੇ ਵੀ ਵਰਤਿਆ ਜਾਂਦਾ ਹੈ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਧੁਰੀ ਰਾਸ਼ਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ। ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ, ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਆਜ਼ਰਬਾਈਜਾਨ, ਅਧਿਕਾਰਕ ਤੌਰ 'ਤੇ ਆਜ਼ਰਬਾਈਜਾਨ ਦਾ ਗਣਤੰਤਰ, ਪੱਛਮੀ ਏਸ਼ੀਆ ਅਤੇ ਪੂਰਬੀ ਯੂਰਪ ਦੇ ਚੌਰਾਹੇ ਤੇ ਵਸੇ ਕਾਕਸਸ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹਦੀਆਂ ਹੱਦਾਂ ਪੂਰਬ ਵੱਲ ਕੈਸਪੀਅਨ ਸਾਗਰ, ਉੱਤਰ ਵੱਲ ਰੂਸ, ਉੱਤਰ-ਪੱਛਮ ਵੱਲ ਜਾਰਜੀਆ, ਪੱਛਮ ਵੱਲ ਅਰਮੀਨੀਆ ਅਤੇ ਦੱਖਣ ਵੱਲ ਇਰਾਨ ਨਾਲ ਲੱਗਦੀਆਂ ਹਨ। ਨਾਖਚੀਵਾਨ ਦਾ ਬਾਹਰੀ ਇਲਾਕਾ ਉੱਤਰ ਤੇ ਪੂਰਬ ਵੱਲ ਅਰਮੀਨੀਆ, ਦੱਖਣ ਤੇ ਪੱਛਮ ਵੱਲ ਇਰਾਨ ਨਾਲ ਘਿਰਿਆ ਹੋਇਆ ਹੈ ਅਤੇ ਉੱਤਰ-ਪੱਛਮ ਵੱਲ ਤੁਰਕੀ ਨਾਲ ਛੋਟੀ ਜਿਹੀ ਸਰਹੱਦ ਲੱਗਦੀ ਹੈ।
ਮੱਖਣ ਸ਼ਾਹ ਲਬਾਨਾ (ਲਬਾਣਾ ਦੇ ਰੂਪ ਵਿੱਚ ਵੀ ਲਿਖਿਆ ਜਾਂਦਾ ਹੈ; 7 ਜੁਲਾਈ 1619-1674) ਇੱਕ ਸ਼ਰਧਾਲੂ ਸਿੱਖ ਅਤੇ ਇੱਕ ਅਮੀਰ ਵਪਾਰੀ ਸਨ, ਜਿਸ ਨੇ ਸਿੱਖਾਂ ਦੇ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਦੀ ਖੋਜ 16 ਅਪ੍ਰੈਲ 1664 ਵਿੱਚ ਬਕਾਲਾ ਵਿਖੇ, ਪੰਜਾਬ ਵਿੱਚ ਕੀਤੀ ਸੀ।ਉਹ ਪੱਛਮੀ ਪੰਜਾਬ ਅਤੇ ਵਿਦੇਸ਼ਾਂ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਨ, ਧੀਰ ਮੱਲ ਅਤੇ ਉਸ ਦੇ ਮਸੰਦ ਸ਼ਿਹਾਨ ਨੂੰ ਹਮਲੇ ਲਈ ਸਜ਼ਾ ਦੇਣ ਅਤੇ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਦੀ ਸ਼ੁਰੂਆਤੀ ਬੰਦੋਬਸਤ ਕਰਨ ਵਰਗੇ ਹੋਰ ਯੋਗਦਾਨਾਂ ਲਈ ਵੀ ਜਾਣਿਆ ਜਾਂਦਾ ਹੈ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ। ਉਹਨਾਂ ਨੂੰ ਆਧੁਨਿਕ ਪੰਜਾਬੀ ਨਾਟਕ ਅਤੇ ਪੰਜਾਬੀ ਰੰਗਮੰਚ ਦਾ ਮੋਢੀ ਮੰਨਿਆ ਜਾਂਦਾ ਹੈ। ਰੰਗਮੰਚੀ ਆਧੁਨਿਕ ਤਕਨੀਕ ਦੇ ਆਧਾਰ 'ਤੇ ਲਿਖੇ ਗਏ ਉਹਨਾਂ ਦੇ ਪਹਿਲੇ ਇਕਾਂਗੀ 'ਦੁਲਹਨ' ਨੂੰ ਪੰਜਾਬੀ ਦਾ ਪਹਿਲਾ ਇਕਾਂਗੀ/ਨਾਟਕ ਮੰਨਿਆ ਜਾਂਦਾ ਹੈ।
ਵਿਗਿਆਨ/ਸਾਇੰਸ ਦਾ ਇਤਿਹਾਸ ਵਿਗਿਆਨ ਅਤੇ ਵਿਗਿਆਨਿਕ ਗਿਆਨ, ਕੁਦਰਤੀ ਅਤੇ ਸਮਾਜਕ ਵਿਗਿਆਨ ਦੋਵਾਂ ਸਮੇਤ, ਦੇ ਵਿਕਾਸ ਦਾ ਅਧਿਐਨ ਹੈ। (ਕਲਾਵਾਂ ਅਤੇ ਹਿਊਮੈਨਟੀਜ਼ ਦੇ ਇਤਿਹਾਸ ਨੂੰ ਸਕਾਲਰਸ਼ਿਪ ਦਾ ਇਤਿਹਾਸ ਕਿਹਾ ਜਾਂਦਾ ਹੈ।) ਸਾਇੰਸ ਕੁਦਰਤੀ ਸੰਸਾਰ ਬਾਰੇ ਅਨੁਭਵੀ, ਸਿਧਾਂਤਕ ਅਤੇ ਵਿਵਹਾਰਕ ਗਿਆਨ ਦੀ ਇੱਕ ਸੰਸਥਾ ਹੈ, ਜੋ ਵਿਗਿਆਨੀਆਂ ਦੁਆਰਾ ਤਿਆਰ ਕੀਤਾ ਗਿਆ ਹੈ ਜੋ ਅਸਲ ਸੰਸਾਰ ਵਰਤਾਰਿਆਂ ਦੇ ਨਿਰੀਖਣ, ਸਪਸ਼ਟੀਕਰਨ ਅਤੇ ਪੂਰਵਕਥਨ ਤੇ ਜ਼ੋਰ ਦਿੰਦੇ ਹਨ। ਵਿਗਿਆਨ ਦੀ ਹਿਸਟੋਰੀਓਗ੍ਰਾਫੀ, ਇਸ ਦੇ ਟਾਕਰੇ ਤੇ, ਵਿਗਿਆਨ ਦੇ ਇਤਿਹਾਸਕਾਰਾਂ ਵਲੋਂ ਵਰਤੇ ਅਧਿਐਨ ਦੇ ਤਰੀਕਿਆਂ ਦਾ ਅਧਿਐਨ ਕਰਦੀ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
‘ਸਾਹਿਤ` ਸੰਸਕ੍ਰਿਤ ਸ਼ਬਦ ਸਾਹਿਤਯਮ ਦਾ ਪੰਜਾਬੀ ਰੂਪ ਹੈ। ਇਸ ਦੇ ਕੋਸ਼ਗਤ ਅਰਥ ਸੰਜੋਗ, ਮੇਲ ਤੇ ਸਾਥ ਹਨ। ਅਰਥ ਵਿਸਤਾਰ ਕਾਰਣ ਇਸ ਸ਼ਬਦ ਨੂੰ ਵਾਕਾਂ ਵਿੱਚ ਪਦਾ ਦੇ ਸੁਯੋਗ ਸੰਬੰਧ ਲਈ ਵਰਤਿਆ ਜਾਣ ਲੱਗ ਪਿਆ। ਅੱਜ ਕਲ੍ਹ ਸਾਹਿਤ ਦਾ ਭਾਵ ਅਜਿਹੀ ਰਚਨਾ ਹੈ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ-ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਗਏ ਹੋਣ। ਸਾਹਿਤ ਨੂੰ ਉਰਦੂ, ਫ਼ਾਰਸੀ ਤੇ ਅਰਬੀ ਵਾਲੇ ‘ਅਦਬ` ਕਹਿੰਦੇ ਹਨ। ‘ਅਦਬ` ਤੋਂ ਭਾਵ ਅਜਿਹੀ ਰਚਨਾ ਤੋਂ ਹੈ ਜੋ ਜੀਵਨ ਦੇ ਤੌਰ ਤਰੀਕੇ ਨੂੰ ਸੋਹਣੇ ਢੰਗ ਨਾਲ ਇਸ ਤਰ੍ਹਾਂ ਬਿਆਨ ਕਰੇ ਕਿ ਉਸ ਤੋਂ ਸੁੰਦਰ ਜੀਵਨ ਜਾਂਚ ਦੀ ਪ੍ਰੇਰਣਾ ਮਿਲਦੀ ਹੋਵੇ। ਸਾਹਿਤ ਲਈ ਅੰਗਰੇਜ਼ੀ ਵਿੱਚ ਸ਼ਬਦ ਲਿਟਰੇਚਰ (Literature) ਹੈ। ਲਿਟਰੇਚਰ ਦੇ ਮੂਲ ਭਾਵ ਹਨ ਕੁਝ ਵਿਚਾਰਾਂ ਨੂੰ ਲੈਟਰਜ਼ (Letters) ਭਾਵ ਅੱਖਰਾਂ ਰਾਹੀਂ ਬਿਆਨ ਕਰਨਾ।1 ਹੌਲੀ-ਹੌਲੀ ਇਨ੍ਹਾਂ ਭਾਵਾਂ ਵਿੱਚ ਵਿਕਾਸ ਆਇਆ ਤੇ ਅੱਜ ਲਿਟਰੇਚਰ ਤੋਂ ਭਾਵ ਅਜਿਹੀ ਰਚਨਾ ਹੈ ਜੋ ਮੂਲ ਰੂਪ ਵਿੱਚ ਮਨੁੱਖੀ ਜੀਵਨ ਨਾਲ ਸੰਬੰਧਿਤ ਹੋਵੇ ਤੇ ਜਿਸਨੂੰ ਸੋਹਣੇ ਦੇ ਦਿਲ ਖਿੱਚਵੇਂ ਢੰਗ ਨਾਲ ਬਿਆਨ ਕੀਤਾ ਗਿਆ ਹੋਵੇ। ਸਾਹਿਤ ਇੱਕ ਸੂਖ਼ਮ ਕਲਾ ਹੈ ਜਿਸ ਦਾ ਮੁੱਖ ਉਦੇਸ਼ ਸੁਹਜ ਸੁਆਦ ਉਪਜਾਣਾ ਤੇ ਇਸ ਰਾਹੀਂ ਇੱਕ ਚੰਗੇਰੇ ਜੀਵਨ ਲਈ ਪ੍ਰੇਰਣਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਾਹਿਤ ਇੱਕ ਵਿਆਪਕ ਸ਼ਬਦ ਹੈ।ਆਦਿ ਕਾਲ ਤੋਂ ਪੂਰਬੀ ਤੇ ਪੱਛਮੀ ਸਾਹਿਤ ਆਚਾਰੀਆ ਭਾਵੇਂ ਇਸਨੂੰ ਭਿੰਨ-ਭਿੰਨ ਰੂਪਾਂ ਵਿੱਚ ਪਰਿਭਾਸ਼ਿਤ ਕਰਦੇ ਰਹੇ ਹਨ।ਪਰੰਤੂ ਕਿਸੇ ਇੱਕ ਦੀ ਵੀ ਪਰਿਭਾਸ਼ਾ ਇਸਦੇ ਮਨੁੱਖੀ ਜੀਵਨ ਨਾਲ ਮੇਲ ਤੋਂ ਮੁਨਕਰ ਨਹੀਂ।ਸਾਡੇ ਵਿਦਵਾਨ ਸਾਹਿਤ ਸ਼ਬਦ ਦੀ ਉਤਪਤੀ ਸਾਹਿਤ(ਸ+ਹਿਤ)ਸ਼ਬਦ ਤੋਂ ਮੰਨਦੇ ਹਨ।ਜਿਸਦਾ ਅਰਥ ਸੰਯੋਗ / ਸੁਮੇਲ/ ਸਾਥ ਹੈ।ਭਾਵਾਂ ਦਾ ਭਾਵਾਂ ਨਾਲ, ਵਿਚਾਰਾਂ ਦਾ ਵਿਚਾਰਾਂ ਨਾਲ ਤੇ ਮਨੁੱਖ ਦਾ ਮਨੁੱਖ ਨਾਲ ਮੇਲ। ਇਹ ਗੱਲ ਸਰਬ ਸਾਂਝੇ ਤੌਰ ਤੇ ਮੰਨਣਯੋਗ ਹੈ ਕਿ ਸਾਹਿਤ ਮਨੁੱਖੀ ਜੀਵਨ ਦੀ ਅਭਿਵਿਅਕਤੀ ਹੈ ਭਾਵ ਸਾਹਿਤ ਦਾ ਆਧਾਰ ਜੀਵਨ ਹੈ।ਸਾਹਿਤ ਸਮਾਜ ਦਾ ਦਰਪਨ ਹੈ ਜਾਂ ਸਾਹਿਤ ਜੀਵਨ ਦਾ ਪ੍ਰਤਿਬਿੰਬ ਹੈ, ਇਹ ਇਕ ਅਧੂਰਾ ਅਤੇ ਗਲ਼ਤ ਮੁਹਾਵਰਾ ਹੈ । ਦਰਪਣ ਜਾਂ ਪ੍ਰਤਿਬਿੰਬ ਚੀਜ਼ਾਂ ਨੂੰ ਉਵੇਂ ਹੀ ਦਰਸਾਉਂਦੇ ਹਨ ਜਿਵੇਂ ਕਿ ਉਹ ਵਾਸਤਵਿਕ ਸ਼ਕਲ ਵਿੱਚ ਮੌਜੂਦ ਹਨ। ਇਸ ਲਈ ਸਾਹਿਤ ਸਮਾਜ ਦਾ ਦਰਪਨ ਜਾਂ ਜੀਵਨ ਦਾ ਪ੍ਰਤਿਬਿੰਬ ਨਾ ਹੋ ਕੇ ਆਪਣੇ ਆਪ ਵਿਚ ਇਕ ਸਮਾਜ ਹੁੰਦਾ ਹੈ । ਇਕ ਅਜਿਹਾ ਜੀਵਨ ਹੁੰਦਾ ਹੈ ਜਿਹੜਾ ਨਿਸ਼ਚੇ ਹੀ ਅਸਲੀ ਸਮਾਜ ਅਤੇ ਜੀਵਨ ਨਾਲੋਂ ਵੱਖਰਾ ਹੁੰਦਾ ਹੈ । ਪ੍ਰਤੂੰ ਹੁੰਦਾ ਹੈ ਉਸਦੇ ਸਮਾਨੰਤਰ, ਸੁਤੰਤਰ ਅਤੇ ਸਵੈਪੂਰਨ । ਗੱਲ ਭਾਵੇਂ ਮਨੁੱਖ ਦੀ ਆਰਥਿਕ ਸਮੱਸਿਆ ਬਾਰੇ ਹੋਵੇ ਤੇ ਭਾਵੇਂ ਸਮਾਜਿਕ ਸੰਬੰਧਾਂ ਬਾਰੇ,ਪਰੰਤੂ ਮਨੁੱਖ ਅੰਦਰ ਵਾਪਰ ਰਹੀ ਮਾਨਸਿਕ ਪ੍ਰਕਿਰਿਆ ਨੂੰ ਅਸੀਂ ਅੱਖੋਂ ਪਰੋਖੇ ਨਹੀਂ ਕਰ ਸਕਦੇ।ਇਹ ਪ੍ਰਕਿਰਿਆ ਕਿਸੇ ਨਾ ਕਿਸੇ ਮਾਨਸਿਕ ਤਣਾਉ ਦੇ ਕਾਰਨ ਹੀ ਹੁੰਦੀ ਹੈ। ਇਹ ਤਣਾਉ ਸਾਹਿਤ ਦਾ ਵਿਸ਼ਾ ਹੀ ਨਹੀਂ ਸਗੋਂ ਸਿਰਜਣ ਪ੍ਰਕਿਰਿਆ ਦਾ ਮੂਲ ਆਧਾਰ ਹੈ ਅਤੇ ਸਾਹਿਤ ਦੀ ਸਮੁੱਚੀ ਬਣਤਰ ਤੇ ਉਸਦੀ ਹੋਂਦ ਦਾ ਹਰ ਅੰਗ,ਉਪ-ਅੰਗ,ਸਿੱਧੇ/ ਅਸਿੱਧੇ ਰੂਪ ਵਿੱਚ ਭਾਵਾਂ ਦੇ ਇਸ ਤਣਾਉ ਤੇ ਸੁਲਝਾਉ ਜਾਂ ਇਹਨਾਂ ਦੀ ਅੰਤਰ ਸੰਬੰਧਤਾ ਉੱਤੇ ਨਿਰਭਰ ਕਰਦਾ ਹੈ। ਮਨ ਦੀ ਇਸ ਜਟਿਲਤਾ ਦੇ ਵਿਗਿਆਨਕ ਅਧਿਐਨ ਲਈ ਮਨੁੱਖ ਨੇ ਜਿਸ ਸ਼ਾਸਤਰ ਨੂੰ ਆਧਾਰ ਬਣਾਇਆ,ਉਸਨੂੰ ਮਨੋਵਿਗਿਆਨ ਕਿਹਾ ਗਿਆ ਹੈ। ਜਿਵੇਂ ਮਨੁੱਖੀ ਵਿਵਹਾਰ ਦੀਆਂ ਕੋਈ ਸੀਮਾਵਾਂ ਨਹੀਂ,ਉਵੇਂ ਹੀ ਮਨੋਵਿਗਿਆਨ ਦਾ ਖੇਤਰ ਵੀ ਵਿਸ਼ਾਲ ਹੈ। ਮਾਨਵ ਦੇ ਆਪਣੇ ਆਲੇ-ਦੁਆਲੇ ਨਾਲ ਸੰਬੰਧਾਂ ਦਾ ਸਮੁੱਚਾ ਖੇਤਰ ਮਨੋਵਿਗਿਆਨ ਦਾ ਖੇਤਰ ਹੈ। ਹੁਣ ਤਾਂ ਮਨੋਵਿਗਿਆਨ ਦੀਆਂ ਅਨੇਕ ਸ਼ਾਖਾਵਾਂ ਹੋਂਦ ਵਿੱਚ ਆ ਗਈਆਂ ਹਨ, ਜਿਹਨਾਂ ਵਿੱਚੋਂ ਤੁਲਨਾਤਮਕ ਮਨੋਵਿਗਿਆਨ,ਜਾਤੀ ਮਨੋਵਿਗਿਆਨ,ਆਸਾਧਾਰਣ ਮਨੋਵਿਗਿਆਨ,ਸਮਾਜਿਕ ਮਨੋਵਿਗਿਆਨ,ਉਦਯੋਗਿਕ ਆਦਿ ਪ੍ਰਮੁੱਖ ਹਨ।ਨਿਰਸੰਦੇਹ ਮਨੋਵਿਗਿਆਨ ਦਾ ਖੇਤਰ ਅਸੀਮ ਹੈ। ਭਾਵੇਂ ਮਨੁੱਖ ਦਾ ਆਪਣੇ ਆਲੇ-ਦੁਆਲੇ ਨਾਲ ਰਿਸ਼ਤਾ ਅਤੇ ਸੰਬੰਧ ਇਸਦਾ ਮੁੱਢਲਾ ਵਿਸ਼ਾ ਹੈ ਪਰ ਮਨ ਦਾ ਵਿਕਾਸ,ਤੰਤਰਿਕ ਪ੍ਰਬੰਧ ਦਾ ਵਿਕਾਸ,ਮੂਲ ਪ੍ਰਵਿਰਤੀਆਂ,ਸਿੱਖਿਆ ਗ੍ਰਹਿਣ ਕਰਨ ਦੀ ਵਿਧੀ,ਪ੍ਰਤੱਖਣ ਸੰਵੇਦਨਾਵਾਂ ਆਦਿ ਰਾਹੀਂ ਉਸਾਰਨ ਦੀ ਕਿਰਿਆ,ਭਾਸ਼ਾ ਦਾ ਨਿਰਮਾਣ,ਗਿਆਨ ਗ੍ਰਹਿਣ ਕਰਨ ਦੀ ਸਮਰੱਥੀ ਅਤੇ ਯਾਦ ਸ਼ਕਤੀ,ਸੁਪਨੇ,ਯਾਦਾਂ ਅਰਥਾਤ ਸੁਚੇਤ ਅਤੇ ਅਚੇਤ ਮਨ ਆਦਿ ਇਸ ਦੇ ਅਨੇਕਾਂ ਮਹੱਤਵਪੂਰਨ ਖੇਤਰ ਹਨ।ਮਨੋਵਿਗਿਆਨ ਨੇ ਜੀਵਨ ਦੇ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ ਪਰ ਸਾਹਿਤ ਉੱਤੇ ਇਸ ਦਾ ਪ੍ਰਭਾਵ ਕਿਸੇ ਵੀ ਹੋਰ ਖੇਤਰ ਦੇ ਮੁਕਾਬਲੇ ਵਧੇਰੇ ਡੂੰਘਾ ਅਤੇਵਿਸ਼ਾਲ ਹੈ। ਮਨੋਵਿਗਿਆਨ ਨੇ ਮਨੁੱਖ ਅਤੇ ਸਮਾਜ ਨੂੰ ਜਾਂਚਣ ਸਮਝਣ ਅਤੇ ਪਰਖਣ ਅਰਥਾਤ ਅਧਿਅੈਨ ਕਰਨ ਦੇ ਦ੍ਰਿਸ਼ਟੀਕੋਣ ਹੀ ਬਦਲ ਦਿੱਤੇ ਹਨ। ਸਾਹਿਤ ਦੇ ਖੇਤਰ ਵਿੱਚ ਮਨੋਵਿਗਿਆਨ ਨੇ ਵਿਸ਼ੇ , ਪਾਤਰ- ਉਸਾਰੀ, ਘਟਨਾਵਾਂ ਦੀ ਪੇਸ਼ਕਾਰੀ, ਦ੍ਰਿਸ਼-ਚਿਤਰਣ ਆਦਿ ਸਭ ਖੇਤਰਾਂ ਅਤੇ ਪੱਖਾਂ ਵਿੱਚ ਇਨਕਲਾਬੀ ਤਬਦੀਲੀ ਲਿਆਂਦੀ।ਇੱਕ ਮਨੋਵਿਗਿਆਨੀ ਇੱਕ ਮਨੋਰੋਗੀ ਦੇ ਅਸੰਤੁਲਨ ਨੂੰ ਦੂਰ ਕਰਨ ਦੀ ਜਿਹੜੀ ਵਿਧੀ ਅਪਣਾਉਂਦਾ ਹੈ ਉਸਨੂੰ ਮਨੋਵਿਸ਼ਲੇਸ਼ਣ ਵਿਧੀ ਕਹਿੰਦੇ ਹਨ। ਇਸ ਵਿਧੀ ਦਾ ਨਿਰਮਾਣ ਅਤੇ ਵਿਕਾਸ ਸਿਗਮੰਡ ਫਰਾਈਡ ਨੇ ਕੀਤਾ ਸੀ ਅਤੇ ਇਸ ਵਿਧੀ ਨੇ ਪਰਿਭਾਸ਼ਾ ਹੀ ਬਦਲ ਦਿੱਤੀ ਹੈ। ਮਨੋਵਿਸ਼ਲੇਸ਼ਣ ਵਿਧੀ ਸੰਬੰਧਿਤ ਵਿਅਕਤੀ ਦੀਆਂ ਨਿੱਜੀ ਸਮੱਸਿਆਵਾਂ ਦਾ ਅਧਿਐਨ ਕਰਦੀ ਹੈ। ਅਤੇ ਉਸਦੇ ਜੀਵਨ ਸੰਬੰਧੀ ਦ੍ਰਿਸ਼ਟੀਕੋਣ ਨੂੰ ਘੋਖ ਦੀ ਪਰਖਦੀ ਹੈ, ਉਸਦੇ ਜੀਵਨ ਆਦਰਸ਼ਾਂ ਦਾ ਅਧਿਐਨ ਕਰਦੀ ਹੈ ਅਤੇ ਉਸਦੇ ਅਤੀਤ ਨੂੰ ਫਰੋਲਦੀ ਹੈ।