ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਾਈ ਮਰਦਾਨਾ ਜੀ (1459-1534), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਹਨਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ।ਭਾਈ ਮਰਦਾਨਾ ਦਾ ਪਹਿਲਾ ਨਾਂ ਦਾਨਾ ਸੀ ਤੇ ਜਾਤ ਮਿਰਾਸੀ । ਮਿਰਾਸੀਆਂ ਨੂੰ ਸਮਾਜ ਵਿੱਚ ਨੀਵੀਂ ਜਾਤ ਗਿਣਿਆ ਜਾਂਦਾ ਸੀ। ਇਨ੍ਹਾਂ ਦਾ ਮੁੱਖ ਕਿੱਤਾ ਮਨੋਰੰਜਨ ਲਈ ਗਾਉਣਾ ਵਜਾਉਣਾ ਹੁੰਦਾ ਹੈ ਚਾਹੇ ਉਹ ਰਾਜਿਆਂ ਮਹਾਰਾਜਿਆਂ ਲਈ ਹੋਵੇ ਜਾਂ ਆਮ ਲੋਕਾਂ ਲਈ। ਗੁਰੂ ਸਾਹਿਬ ਨੇ ਜਦ ਭਾਈ ਮਰਦਾਨੇ ਦਾ ਰਾਗਾਂ ਵਿੱਚ ਰਬਾਬ ਵਜਾਉਣਾ ਸੁਣਿਆਂ ਤਾਂ ਉਸ ਨੂੰ ਆਪਣਾ ਮਿੱਤਰ ਤੇ ਲੰਮੇਂ ਸਫਰਾਂ ਨੰਦਾ ਸਾਥੀ ਹੋਣ ਦਾ ਮਾਣ ਬਖਸ਼ਿਆ।ਦਾਨਾ ਨੂੰ ਮਰਦਾਨਾ ਦਾ ਨਾਂ ਗੁਰੂ ਨਾਨਕ ਸਾਹਿਬ ਨੇ ਬਖ਼ਸ਼ਿਆ। ਭਾਈ ਮਰਦਾਨੇ ਲਈ ਪਹਾੜੀਆਂ ਦੀ ਠੰਡ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ। ਉਸਨੂੰ ਇੱਕ ਸੰਤ ਅਤੇ ਸਾਰਿਆਂ ਦਾ ਭਰਾ ਹੋਣ ਦਾ ਮਾਣ ਬਖਸ਼ ਦਿੱਤਾ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
‘ਸਾਹਿਤ` ਸੰਸਕ੍ਰਿਤ ਸ਼ਬਦ ਸਾਹਿਤਯਮ ਦਾ ਪੰਜਾਬੀ ਰੂਪ ਹੈ। ਇਸ ਦੇ ਕੋਸ਼ਗਤ ਅਰਥ ਸੰਜੋਗ, ਮੇਲ ਤੇ ਸਾਥ ਹਨ। ਅਰਥ ਵਿਸਤਾਰ ਕਾਰਣ ਇਸ ਸ਼ਬਦ ਨੂੰ ਵਾਕਾਂ ਵਿੱਚ ਪਦਾ ਦੇ ਸੁਯੋਗ ਸੰਬੰਧ ਲਈ ਵਰਤਿਆ ਜਾਣ ਲੱਗ ਪਿਆ। ਅੱਜ ਕਲ੍ਹ ਸਾਹਿਤ ਦਾ ਭਾਵ ਅਜਿਹੀ ਰਚਨਾ ਹੈ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ-ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਗਏ ਹੋਣ। ਸਾਹਿਤ ਨੂੰ ਉਰਦੂ, ਫ਼ਾਰਸੀ ਤੇ ਅਰਬੀ ਵਾਲੇ ‘ਅਦਬ` ਕਹਿੰਦੇ ਹਨ। ‘ਅਦਬ` ਤੋਂ ਭਾਵ ਅਜਿਹੀ ਰਚਨਾ ਤੋਂ ਹੈ ਜੋ ਜੀਵਨ ਦੇ ਤੌਰ ਤਰੀਕੇ ਨੂੰ ਸੋਹਣੇ ਢੰਗ ਨਾਲ ਇਸ ਤਰ੍ਹਾਂ ਬਿਆਨ ਕਰੇ ਕਿ ਉਸ ਤੋਂ ਸੁੰਦਰ ਜੀਵਨ ਜਾਂਚ ਦੀ ਪ੍ਰੇਰਣਾ ਮਿਲਦੀ ਹੋਵੇ। ਸਾਹਿਤ ਲਈ ਅੰਗਰੇਜ਼ੀ ਵਿੱਚ ਸ਼ਬਦ ਲਿਟਰੇਚਰ (Literature) ਹੈ। ਲਿਟਰੇਚਰ ਦੇ ਮੂਲ ਭਾਵ ਹਨ ਕੁਝ ਵਿਚਾਰਾਂ ਨੂੰ ਲੈਟਰਜ਼ (Letters) ਭਾਵ ਅੱਖਰਾਂ ਰਾਹੀਂ ਬਿਆਨ ਕਰਨਾ।1 ਹੌਲੀ-ਹੌਲੀ ਇਨ੍ਹਾਂ ਭਾਵਾਂ ਵਿੱਚ ਵਿਕਾਸ ਆਇਆ ਤੇ ਅੱਜ ਲਿਟਰੇਚਰ ਤੋਂ ਭਾਵ ਅਜਿਹੀ ਰਚਨਾ ਹੈ ਜੋ ਮੂਲ ਰੂਪ ਵਿੱਚ ਮਨੁੱਖੀ ਜੀਵਨ ਨਾਲ ਸੰਬੰਧਿਤ ਹੋਵੇ ਤੇ ਜਿਸਨੂੰ ਸੋਹਣੇ ਦੇ ਦਿਲ ਖਿੱਚਵੇਂ ਢੰਗ ਨਾਲ ਬਿਆਨ ਕੀਤਾ ਗਿਆ ਹੋਵੇ। ਸਾਹਿਤ ਇੱਕ ਸੂਖ਼ਮ ਕਲਾ ਹੈ ਜਿਸ ਦਾ ਮੁੱਖ ਉਦੇਸ਼ ਸੁਹਜ ਸੁਆਦ ਉਪਜਾਣਾ ਤੇ ਇਸ ਰਾਹੀਂ ਇੱਕ ਚੰਗੇਰੇ ਜੀਵਨ ਲਈ ਪ੍ਰੇਰਣਾ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਭਾਸ਼ਾ ਵਿਗਿਆਨ ਅਤੇ ਵਿਆਕਰਣ ਵਿੱਚ ਵਾਕ ਇੱਕ ਭਾਸ਼ਾਈ ਪ੍ਰਗਟਾ ਹੁੰਦਾ ਹੈ। ਕੋਈ ਸ਼ਬਦ ਲੜੀ ਵਾਕ ਤਦ ਹੀ ਬਣਦੀ ਹੈ ਜਦ ਉਹ ਕਿਸੇ ਕੜੀਦਾਰ ਸੰਬੰਧਾਂ ਵਿੱਚ ਬੱਝ ਕੇ ਕਿਸੇ ਕਾਰਜ ਦਾ ਪ੍ਰਗਟਾਵਾ ਕਾਲ ਵਿੱਚ ਕਰੇ। ਰਵਾਇਤੀ ਵਿਆਕਰਨ ਅਨੁਸਾਰ ਵਾਕ ਉਦੇਸ਼ ਤੇ ਵਿਧੇ ਦੀ ਰਚਨਾ ਵਾਲ਼ਾ ਪ੍ਰਬੰਧ ਹੈ। ਉਦੇਸ਼ ਅਤੇ ਵਿਧੇ ਦੋਵੇਂ ਵਾਕ ਦੇ ਕਾਰਜੀ ਅੰਗ ਹਨ। ਵਾਕ ਵਿੱਚ ਜਿਸ ਬਾਰੇ ਕੁੱਝ ਕਿਹਾ ਗਿਆ ਹੁੰਦਾ ਹੈ ਉਸਨੂੰ ਉਦੇਸ਼ ਕਿਹਾ ਜਾਂਦਾ ਹੈ ਅਤੇ ਜੋ ਕੁੱਝ ਉਦੇਸ਼ ਬਾਰੇ ਕਿਹਾ ਜਾਂਦਾ ਹੈ ਉਸਨੂੰ ਵਿਧੇ ਦਾ ਨਾਂ ਦਿੱਤਾ ਜਾਂਦਾ ਹੈ। ਜਿਵੇਂ: ਕੁੜੀ ਖੇਡ ਰਹੀ ਹੈ। 1. ਬਲੂਮਫੀਲਡ ਅਨੁਸਾਰ, “ਵਾਕ ਇੱਕ ਸੁਤੰਤਰ ਭਾਸ਼ਕ ਰੂਪ ਹੈ, ਜੋ ਕਿਸੇ ਵਾਕ ਵਿਆਕਰਨਕ ਵਿਸ਼ਲੇਸ਼ਣ ਦੀ ਸਭ ਤੋਂ ਵੱਡੀ ਇਕਾਈ ਹੈ।” 2. ਬਲਦੇਵ ਸਿੰਘ ਚੀਮਾ ਅਨੁਸਾਰ, “ਵਿਆਕਰਨਕ ਅਧਿਐਨ ਦੀ ਵੱਡੀ ਤੋਂ ਵੱਡੀ ਇਕਾਈ ਨੂੰ ਵਾਕ ਆਖਿਆ ਜਾਂਦਾ ਹੈ। ਵਾਕ ਆਪਣੀ ਸੰਰਚਨਾਤਮਕ ਬਤਰ ਕਰਕੇ ਕਿਸੇ ਦੂਜੀ ਇਕਾਈ ਦੇ ਅਧੀਨ ਨਹੀਂ ਹੁੰਦਾ।” 3.
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਭਾਈ ਮਤੀ ਦਾਸ (ਅੰਗ੍ਰੇਜ਼ੀ ਵਿੱਚ: Bhai Mati Das; ਮੌਤ 11 ਨਵੰਬਰ 1675; ਦੀਵਾਨ ਮਤੀ ਦਾਸ ਵਜੋਂ ਵੀ ਜਾਣਿਆ ਜਾਂਦਾ ਹੈ), ਆਪਣੇ ਛੋਟੇ ਭਰਾ ਭਾਈ ਸਤੀ ਦਾਸ ਸਮੇਤ ਮੁੱਢਲੇ ਸਿੱਖ ਇਤਿਹਾਸ ਦੇ ਸ਼ਹੀਦ ਸਨ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਠੀਕ ਪਹਿਲਾਂ ਬਾਦਸ਼ਾਹ ਔਰੰਗਜ਼ੇਬ ਦੇ ਸਪੱਸ਼ਟ ਹੁਕਮਾਂ ਹੇਠ, ਭਾਈ ਮਤੀ ਦਾਸ, ਭਾਈ ਦਿਆਲਾ ਅਤੇ ਭਾਈ ਸਤੀ ਦਾਸ ਨੂੰ ਦਿੱਲੀ ਦੇ ਚਾਂਦਨੀ ਚੌਕ ਖੇਤਰ ਵਿੱਚ ਇੱਕ ਕੋਤਵਾਲੀ (ਪੁਲਿਸ-ਸਟੇਸ਼ਨ) ਵਿਖੇ ਵੱਖ ਵੱਖ ਜੁਲਮੀ ਤਰੀਕਿਆਂ ਨਾਲ ਫਾਂਸੀ ਦੇ ਦਿੱਤੀ ਗਈ ਸੀ। ਭਾਈ ਮਤੀ ਦਾਸ ਨੂੰ ਦੋ ਥੰਮ੍ਹਾਂ ਵਿਚਕਾਰ ਬੰਨ੍ਹ ਕੇ ਅਤੇ ਦੋ ਹਿੱਸਿਆਂ ਵਿੱਚ ਕੱਟ ਕੇ ਫਾਂਸੀ ਦਿੱਤੀ ਗਈ ਸੀ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਜ਼ਿਲ੍ਹਾ ਪੰਚਾਇਤ ਜਾਂ ਜ਼ਿਲ੍ਹਾ ਵਿਕਾਸ ਕੌਂਸਲ ਜਾਂ ਜ਼ਿਲ੍ਹਾ ਪ੍ਰੀਸ਼ਦ ਜਾਂ ਪੰਚਾਇਤੀ ਰਾਜ ਪ੍ਰਣਾਲੀ ਦਾ ਤੀਜਾ ਦਰਜਾ ਹੈ ਅਤੇ ਸਾਰੇ ਰਾਜਾਂ ਵਿੱਚ ਜ਼ਿਲ੍ਹਾ ਪੱਧਰ 'ਤੇ ਕੰਮ ਕਰਦਾ ਹੈ। ਜ਼ਿਲ੍ਹਾ ਪ੍ਰੀਸ਼ਦ ਇੱਕ ਚੁਣੀ ਹੋਈ ਸੰਸਥਾ ਹੈ ਜੋ ਇੱਕ ਜ਼ਿਲ੍ਹੇ ਦੇ ਸਮੁੱਚੇ ਪੇਂਡੂ ਖੇਤਰ ਦੀ ਨੁਮਾਇੰਦਗੀ ਕਰਦੀ ਹੈ। ਇੱਕ ਜ਼ਿਲ੍ਹਾ ਪੰਚਾਇਤ ਦੀ ਅਗਵਾਈ ਇੱਕ ਪ੍ਰਧਾਨ ਕਰਦਾ ਹੈ, ਜੋ ਇੱਕ ਚੁਣਿਆ ਹੋਇਆ ਮੈਂਬਰ ਹੁੰਦਾ ਹੈ। ਬਲਾਕ ਪੰਚਾਇਤ ਦੇ ਬਲਾਕ ਪ੍ਰਧਾਨ ਵੀ ਜ਼ਿਲ੍ਹਾ ਪ੍ਰੀਸ਼ਦ ਵਿੱਚ ਨੁਮਾਇੰਦਗੀ ਕਰਦੇ ਹਨ। ਰਾਜ ਵਿਧਾਨ ਸਭਾ ਦੇ ਮੈਂਬਰ ਅਤੇ ਭਾਰਤ ਦੀ ਸੰਸਦ ਦੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਹਨ। ਜ਼ਿਲ੍ਹਾ ਪ੍ਰੀਸ਼ਦ ਰਾਜ ਸਰਕਾਰ ਅਤੇ ਪਿੰਡ ਪੱਧਰੀ ਗ੍ਰਾਮ ਪੰਚਾਇਤ ਵਿਚਕਾਰ ਕੜੀ ਵਜੋਂ ਕੰਮ ਕਰਦੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਭਾਈ ਦਿਆਲਾ ਜਾਂ ਭਾਈ ਦਿਆਲ ਦਾਸ, ਸਿੱਖ ਧਰਮ ਦੇ ਇੱਕ ਸ਼ੁਰੂਆਤੀ ਸ਼ਹੀਦ ਸਨ। ਉਹਨਾਂ ਨੂੰ ਆਪਣੇ ਸਿੱਖ ਸਾਥੀਆਂ ਭਾਈ ਮਤੀ ਦਾਸ ਅਤੇ ਭਾਈ ਸਤੀ ਦਾਸ ਅਤੇ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਦੇ ਨਾਲ ਉੱਬਲਦੇ ਪਾਣੀ ਦੀ ਦੇਗ ਵਿੱਚ ਸ਼ਹੀਦ ਕੀਤਾ ਗਿਆ ਸੀ। ੴ ਸਤਿਗੁਰ ਪ੍ਰਸਾਦਿ ॥ ਗੁਰਦੁਆਰਾ ਚਰਨ ਕਮਲ ਸਾਹਿਬ ਅੱਡਾ ਪੁਰਾਣਾ ਭੱਠਾ ਸ਼ੇਰ ਸ਼ਾਹ ਸੂਰੀ ਮਾਰਗ, ਸ੍ਰੀ ਗੋਇੰਦਵਾਲ ਸਾਹਿਬ ਰੋਡ, ਪਿੰਡ ਕੱਲ੍ਹਾ (ਤਰਨ ਤਾਰਨ) ਜੱਥੇਦਾਰ ਹਰਭੇਜ਼ ਸਿੰਘ ਮੋਬਾ: 99884-73298 ਭਾਈ ਦਿਆਲਾ ਜੀ ਦਾ ਇਤਿਹਾਸ ਮੈਂ ਬੜੀ ਮਿਹਨਤ ਤੇ ਖੋਜ਼ ਕਰਕੇ ਭਾਈ ਦਿਆਲਾ ਜੀ ਸ਼ਹੀਦ ਬਾਰੇ ਸਹੀ ਹਾਲਤ ਦਰਿਆਫਤ ਕਰਨ ਮਗਰੋਂ ਇਸ ਇਤਿਹਾਸ ਵਿੱਚ ਦਿਜ ਮਜ਼ਮੂਨ ਲਿਖਿਆ ਹੈ। ਭਾਈ ਦਿਆਲਾ ਜੀ ਸ਼ਹੀਦ ਅਤੇ ਉਨ੍ਹਾਂ ਦੀ ਅੰਸ਼ ਦਾ ਹਾਲ 'ਮੁਤੀ' ਕਾਮਬੋਜਾਂ ਦੇ ਮਰਾਸ਼ੀ 'ਮੀਰਾਂ ਬਖਸ਼' ਅਤੇ 'ਮਤੀ ਕਾਮਬੋਜਾਂ ਦੇ ਦੋਹਤਰੇ ਸੰਤਨਰੈਣ ਸਿੰਘ ਜੀ 'ਚੰਦੀ’ (ਜਿਹਨਾਂ ਨੇ ਉੱਪ ਦੀ ਸਾਰੀ ਉਮਰ ਪਿੰਡ ਹੁਨਾਮਪੁਰ ਵਢੇਲ ਜਿਲ੍ਹਾ ਕਪੂਰਥਲਾ ਵਿੱਚ ਹਕੀਮੀ ਦਾ ਕੰਮ ਕਰਦਿਆ ਜਨਤਾ ਦੀ ਸੇਵਾ ਅੰਦਰ ਬਤੀਤ ਕਰ ਦਿੱਤੀ ਸੀ। ਆਪ ਜੀ ਪਚਾਨਵੇਂ ਸਾਲ ਦੀ ਉਮਰ ਭੋਗ ਸਵਰਗਵਾਸ ਹੋਏ ਸਨ) ਨੇ ਦਾਸ ਨੂੰ ਇਸ ਤਰ੍ਹਾਂ ਦੱਸਿਆ: ਸੂਬਾ ਚੜ੍ਹਦੀ ਤਰਫ ਪਿੰਡ 'ਕੰਗ'-ਕੱਲੇ ਆਬਾਦ ਹਨ। ਖਾਸ ਕੱਲੇ ਵਿੱਚ ਭਾਈ ਲਾਲ ਚੰਦ 'ਮੁਤੀ ਕਾਮਬੋਜ਼ ਦੇ ਘਰ ਮਾਤਾ ਚੰਡਕਾ ਦੀ ਕੁਖੋਂ ਭਾਈ ਦਿਆਲਾ ਜੀ ਦਾ ਜਨਮ ਹੋਇਆ ਸੀ। ਕੱਲ ਵਿੱਚ ਲਾਲ ਚੰਦ ਦੀ ਮਾਲਕੀਤ ਕਾਫੀ ਧਰਤੀ ਸੀ ਜਿਸ ਵਿੱਚ ਇਹ ਵਾਹੀ ਦਾ ਕੰਮ ਕਰਦਾ ਸੀ। ਭਾਈ ਦਿਆਲਾ ਜੀ ਗੁਰੂ ਘਰ ਸੀ ਸੇਵਾ ਵਿੱਚ ਭਾਈ ਦਿਆਲਾ ਜੀ ਪਿਤਾ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਸੇਵ ਜੀ ਦੀ ਗੁਰਗੱਦੀ ਦੇ ਸੇਵਕ ਭਾਵ ਸਿੱਖ ਸਜ਼ ਗਏ। ਉਸ ਵਕਤ ਗੁਰਗੱਦੀ ਤੇ ਨੌਵੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਸੋਸ਼ਬਤ ਸਨ। ਆਪ ਜੀ ਬਹੁਤਾ ਸ੍ਰੀਗੁਰੂ ਜੀ ਦੇ ਹਜ਼ੂਰ ਹੀ ਰਿਹਾ ਕਰਦੇ ਜਿਸ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਆਪ ਜੀ ਨਾਲ ਅਪਾਰ ਪਰੇਮ ਸ੍ਰੀ । ਭਾਈ ਦਿਆਲਾ ਜੀ ਗੁਰੂ ਜੀ ਨਾਲ ਦਿੱਲੀ ਵਿੱਚ ਜਿਸ ਵਕਤ ਔਰੰਗਜੇਬ ਦੇ ਜੁਲਮ ਦਾ ਪਿਆਲਾ ਭਰਪੂਰ ਹੋ ਗਿਆ ਤਾਂ ਇਸ ਅੱਤਿਆਚਾਰ ਨੂੰ ਭਾਰਤ ਵਿੱਚੋਂ ਖਤਮ ਕਰਨ ਖਾਤਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਸੀਸ ਬਲਿਦਾਨ ਕਰਨ ਵਾਸਤੇ ਸੰਨ ੧੬੭੫ ਈਸਵੀਂ ਵਿੱਚ ਦਿੱਲੀ ਜਾਣ ਲਈ ਤਿਆਰੇ ਕੀਤੇ ਤਾਂ ਉਹਨਾਂ ਪੰਜ ਸਿੱਖਾਂ ਵਿੱਚ ਜਿਹਨਾਂ ਨੂੰ ਗੁਰੂ ਜੀ ਨੇ ਆਪਣੇਨਾਲ ਦਿੱਲੀ ਲੈ ਜਾਣ ਵਾਸਤੇ ਨਿਯਤ ਕੀਤਾ ਸੀ) ਸ਼ਾਮਲ ਹੋ ਕੇ ਦਿੱਲੀ ਗਏ ਔਰਜਜੇਬ ਚਹੁੰਦਾ ਸੀ ਜੇ ਸ੍ਰੀ ਗੁਰੂ ਤੇਗ ਬਹਾਦਰ ਦੀਨ ਇਸਲਾਮ ਕਬੂਲ ਕਰ ਲੈਣ ਤਾਂ ਸਾਰਾ ਹਿੰਦੋਸਤਾਨ ਹੀ ਮੁਸਲਮਾਨ ਹੋ ਸਕਦਾ ਹੈ ਉਸਨੇ ਇਸ ਕਰਕੇ ਗੁਰੂ ਜੀ ਨੂੰ ਦਿੱਲੀ ਬੁਲਾਇਆ ਸੀ। ਜਿਸ ਵਕਤ ਭਾਈ ਦਿਆਲ ਜੀ ਦੇ ਸਹਮਣੇ ਗੁਰੂ ਜੀ ਨੇ ਭਾਈ ਮਤੀ ਦਾਸ ਨੂੰ 7 ਨੂੰ ਔਰੰਗਜੇਬ ਨੇ ਸਾਰੇ ਚਿਰਾ ਕੇ ਸ਼ਹੀਦ ਕਰ ਦਿੱਤਾ ਤਾਂ ਭਾਈ ਦਿਆਲਾ ਜੀ ਨੇ ਉਸਨੇ ਪੁਛਿਆ, 'ਤੇਰੇ ਉਤੇ ਵੀ ਸ਼ਰਾ ਦਾ ਫਤਵਾ ਲੱਗਣ ਨੂੰ ਤਿਆਰ ਹੈ, ਤੈਨੂੰ ਇਸਲਾਮ ਮੰਨਜ਼ੂਰ ਹੈ ਜਾਂ ਮੀਤ। ਔਰੰਗਜੇਬ: ਔਰੰਗਜੇਬ ਦਿਆਲੇ ਨੂੰ ਆਖਦਾ ਤੇਰੇ ਨਫੇ ਦੀ ਬਾਤ ਸੁਣਾ ਦੇਵਾਂ। ਛੱਡ ਕੁਫਰ ਤੇ ਦੀਨ ਕਬੂਲ ਕਰ ਲੇ, ਤੈਂ ਨੇਕੀ ਦੀ ਗਲ ਸਮਝਾ ਦੇਵਾਂ। ਫਤਵਾ ਸ਼ਰ੍ਹਾ ਦਾ ਮੋਤ ਸਜਾ, ਪਰ ਜੇ, ਪੜੋਂ ਕਲਮਾ ਤਾਂ ਤੈਨੂੰ ਬਚਾ ਦੇਵਾਂ। ਸਿੱਖੀ ਵਿੱਚੋਂ ਕੀ ਖਟਣਾ ਸੋਚ ਤਾਂ ਸਹੀ, ਸਚੇ ਦੀਨ ਦੀ ਸਾਂਝੀ ਬਣਾ ਦੇਵਾਂ। ਭਾਈ ਦਿਆਲਾ ਜੀ: ਅੱਗੋਂ ਕਿਹਾ ਦਿਆਲੇ ਨੇ ਸੁਣੀਂ ਸ਼ਾਹਾ, ਜਿੰਦ ਸਿਖੀ ਤੋਂ ਘੋਲ ਘੁਮਾਵਾਂਗਾ ਮੈਂ। ਰੋਮ-ਰੋਮ ਅੰਦਰ ਗੁਰੂ ਨਾਨਕ ਰਚਿਆ, ਡਰ ਕੇ ਮੌਤ ਤੋਂ ਨਹੀਂ ਘਬਰਾਵਾਂਗਾ ਮੈਂ । ਮੈਨੂੰ ਦੀਨ ਇਸਲਾਮ ਮਨਜੂਰ ਨਹੀਂ, ਨਾਨਾਕ ਗੁਰੂ ਸਿੱਖ ਸਦਾਵਾਂਗਾ ਮੈਂ। ਤੇਰੇ ਫਤਵੇ ਦਾ ਖੌਫ ਨਾ ਮੂਲ ਮੈਨੂੰ, ਸੀਸ ਸਿੱਖੀ ਦੇ ਨਾਮ ਤੇ ਲਾਵਾਂਗਾ ਮੈਂ। ਭਾਈ ਜੀ ਦੇ ਮੁੱਖੋਂ ਇਸ ਕਦਰ ਕਰੜਾ ਜਵਾਬ ਸੁਣ ਕੇ ਔਰੰਗਜੇਬ ਅਤੇ ਕਾਜ਼ੀ, ਮੁਫਤੀ ਨਹੋਤ ਗੁੱਸੇ ਵਿੱਚ ਆ ਗਏ। ਔਰੰਗਜੇਬ ਨੇ ਫਿਰ ਭਾਈ ਜੀ ਨੂੰ ਧਮਕੀਆਂ ਦੇ ਕੇ ਆਖਿਆ ਤੇਰੇ ਸਾਹਮਣੇ ਤੇ ਸਾਥੀ ਮਤੀ ਦਾਸ ਨੂੰ ਅਤਿਅੰਤ ਕਸ਼ਟ ਦੇ ਕੇ ਆਰੇ ਨਾਲ ਚੀਰ ਕੇ ਦੁਫਾੜ ਕਰ ਦਿੱਤਾ ਗਿਆ ਹੈ। ਮੁਸਲਮਾਨਾਂ ਨੂੰ ਰਸੂਲ ਖੁਦਾ ਅੱਗੇ ਸ਼ਿਵਾਰਸ਼ ਕਰਕੇ ਬਹਿਸ਼ਤ ਵਿੱਚ ਦਾਖਲ ਕਰਾ ਦੇਵੇਗਾ। ਫਿਰ ਬਹਿਸ਼ਤ ਦੇ ਸੁਖ ਛੱਡ ਕੇ ਸੱਚੇ ਧਰਮ ਪਿੱਛੇ ਲੱਗ ਐਵੇਂ ਜਾਣ ਗੁਆ ਲੈਣੀ ਕਿਹਵੀ ਦਾਨਈ ਹੈ? ਔਰੰਗਜੇਬ ਦੇ ਮੂੰਹੋਂ ਧਮਕੀਆਂ, ਮੋਤ ਦਾ ਡਰਾਵਾ ਅਤੇ ਲਾਲਚਭਰੀਆਂ ਬਾਤਾਂ ਸੁਣ ਕੇ ਸਿਦਕੀ ਭਾਈ ਦਿਆਲਾ ਜੀ ਨੇ ਜੁਆਬ ਦਿੱਤਾ: 'ਸ਼ਾਹਾ! ਜਿਹੜਾ ਤੁੰ ਮੈਨੂੰ ਮੌਤ ਦਾ ਡਰ ਦੱਸਦਾ ਹੈ, ਗੁਰੂ ਕੇ ਸਿੱਖ ਵਾਸਤੇ ਤਾਂ ਇਹ ਮਮੂਲੀ ਚੀਜ਼ ਹੈ। ਸਿਖ ਮੌਤ ਨੂੰ ਤਾਂ ਸਿਰਫ ਇਤਨਾ ਹੀ ਸਮਝਦਾ ਹੈ ਜੈਸਾ ਕਿ ਕੋਈ ਆਦਮੀ ਜਾਗਦਾ ਸੌਂ ਜਾਵੇ ਤੇ ਗੂਵੀ ਨੀਂਦ ਦਾ ਅਨੰਦ ਭੇਗੋ ਦੂਸਰਾ ਰਿਹਾ ਸਵਾਲ ਇਸਲਾਮ ਅਤੇ ਗੁਰੂ ਜੀ ਦੀ ਸਿਖੀ ਦਾ ।ਇਸ ਬਾਬਤ ਮੈਂ ਪਹਿਲਾ ਹੀ ਤੂੰ ਕਹਿ ਚੁੱਕਾ ਹਾਂ ਕਿ ਸਿਖੀ ਮੇਰੇ ਕੇਸਾਂ, ਸੁਵਾਸਾਂ ਨਾਲ ਨਿਭੇਗੀ ਕਿਉਂਕਿ ਗੁਰੂ ਜੀ ਦੀ ਸਿਖੀ ਤੋਂ ਵੱਡੀ ਅਨੰਦ ਦਾਇਕ ਵਸਤੂ ਮੈਨੂੰ ਸੰਸਾਰ ਭਰ ਅੰਦਰ ਦੂਸਰੀ ਕੋਈ ਨਜਰ ਨਹੀਂ ਆਉਂਦੀ। ਤੇਰੇ ਬਹਿਸ਼ਤ ਦੇ ਸੁਖਾਂ ਨੂੰ ਸਿਖੀ ਉਪਰੋਂ ਵਾਰਦਾ ਹਾਂ ਜਿਸ ਕਰਕੇ ਮੈਨੂੰ ਇਸਲਾਮ ਮਨਜੂਰ ਨਜੀ ਅਤੇ ਜਿਹੜਾ ਤੂੰ ਕਹਿੰਦਾ ਏਂ ਕੀ ਮੁਸਲਮਾਨਾਂ ਦੀ ਰਸੂਲ ਖੁਦਾ ਅੱਗੇ ਸ਼ਿਫਾਸ਼ ਕਰੇਗਾ ਇਹ ਬਿਲਕੁਲ ਝੂਠ ਤੇ ਤੇਰੇ ਖੁਦਾ ਰਸੂਲ ਦੇ ਹੁਕਮ ਦੇ ਉਲਟ ਹੈ। ਇਹ ਤਾਂ ਤੁਸਥ ਅਨਪੜ੍ਹ ਤੇ ਬੇ-ਸਮਝ ਲੋਕਾਂ ਨੂੰ ਫੋਹਣ ਇੱਕ ਢਘੋਂਸਲਾ ਬਣਾ ਰੱਖਿਆ ਹੈ। ਜਿਹਾ ਕਿ:- ਇਤਿਆਦਕ ਕੁਰਾਨ ਦੀਆਂ ਆਇਤਾਂ ਅਤੇ ਨਮਾਜ਼ ਅੰਦਰ ਆਏ ਜ਼ਿਕਰ ਤੋਂ ਸਾਬਤ ਹੁੰਦਾ ਹੈ ਕਿ ਖੁਦਾ ਦੀ ਦਰਗਾਹ ਅੰਦਰ ਕਿਸੇ ਵੀ ਆਦਮੀ ਨੂੰ ਕਿਸੇ ਬਾਬਤ ਸ਼ਫਾਰਸ਼ ਕਰਨ ਦਾ ਦਮ ਮਾਰਨ ਦੀ ਤਾਕਤ ਨਹੀਂ ਹੈ। ਉਥੇ ਤਾਂ ਸਿਰਫ ਅਮਲਾਂ ਤੇ ਨਬੇੜੇ ਹੋਣੇ ਹਨ (ਹਜ਼ਰਤ ਮੁਹੰਮਦ ਸਾਹਿਬ ਦਾ ਆਪਣੀ ਸਾਰੀਆਂ ਤੋਂ ਛੋਟੀ ਬੇਟੀ ਫਾਤਮਾ ਪ੍ਰਤੀ ਪੁਰਮਾਨ:'ਐ ਫਤਮਾ!
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਸ਼ਬਦ ਅਸਲ ਵਿਚ ਦੋ ਸ਼ਬਦਾਂ ਸੱਭਿਆਚਾਰ ਦਾ ਸੁਮੇਲ ਹੈ 'ਸੱਭਯ' ਦਾ ਸ਼ਾਬਦਿਕ ਅਰਥ ਨਿਯਮਬੱਧਤਾ ਹੈ ਜਦਕਿ 'ਅਚਾਰ' ਦਾ ਅਰਥ ਆਚਰਨ ਹੈ ਭਾਵੇਂ ਉਹ ਚਰਿਤਰ ਜੋ ਜੀਵਨ ਵਿੱਚ ਕਿਸੇ ਨਿਯਮਬੱਧਤਾ ਦਾ ਧਾਰਨੀ ਹੈ ਉਸ ਨੂੰ ਸੱਭਿਆਚਾਰ ਕਿਹਾ ਜਾਂਦਾ ਹੈ। ਸਭਿਆਚਾਰ ਤੇ ਪੰਜਾਬੀ ਸਭਿਆਚਾਰ ਵਿੱਚੋਂ ਸਭਿਆਚਾਰ ਨੂੂੰ ਦੇਖੀਏ ਤਾਂ ਸਭਿਆਚਾਰ ਇੱਕ ਸਰਵ ਵਿਆਪਕ ਵਰਤਾਰਾ ਹੈ ਪਰ ਹਰ ਸਮਾਜ 'ਚ ਕੋਈ ਵੀ ਕੌਮ ਜਾਂ ਕੋਈ ਵੀ ਜਨ ਸਮੂਹ ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈੇ, ਉਹ ਸਭਿਆਚਾਰ ਤੋਂ ਸੱਖਣਾ ਨਹੀਂ ਹੁੰਦਾ, ਭਾਵੇਂ ਵਿਕਾਸ ਦੇ ਕਿਸੇ ਪੜਾਅ 'ਤੇ ਕਿਉਂ ਨਾ ਹੋਵੇ। ਉਸ ਵਿੱਚ ਕਿੱਤੇ, ਰੁਤਬੇ, ਜਮਾਤ, ਧਰਮ ਤੇ ਅੱਗੋਂ ਉਪ-ਸਮੂਹ ਬਣੇ ਹੁੰਦੇ ਹਨ। ਇਹ ਉਪ ਸਮੂਹ ਆਪਣੇ ਵੱਡੇ ਜਨ-ਸਮੂਹ ਨਾਲ ਵਧੇਰੇ ਸਾਂਝ ਰੱਖਦੇ ਹੋਏ ਵੀ ਕੁਝ ਵਿਲੱਖਣ ਤੱਤ ਰੱਖਦੇ ਹਨ। ਸਾਰੇ ਉਪ-ਸਭਿਆਚਾਰਾਂ ਦੇ ਸਾਂਝੇ ਤੱਤ ਮਿਲ ਕਰ ਮੂਲ ਸਭਿਆਚਾਰ ਦਾ ਕੇਂਦਰਤਿਤਵ ਬਣਦੇ ਹਨ।
ਭਾਈ ਸਤੀ ਦਾਸ (ਅੰਗ੍ਰੇਜ਼ੀ: Bhai Sati Das; ਮੌਤ 11 ਨਵੰਬਰ 1675) ਆਪਣੇ ਵੱਡੇ ਭਰਾ ਭਾਈ ਮਤੀ ਦਾਸ ਦੇ ਨਾਲ ਸਿੱਖ ਇਤਿਹਾਸ ਦੇ ਮੁੱਢਲੇ ਸ਼ਹੀਦ ਸਨ। ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲ ਦਾਸ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਠੀਕ ਪਹਿਲਾਂ ਬਾਦਸ਼ਾਹ ਔਰੰਗਜ਼ੇਬ ਦੇ ਸਪੱਸ਼ਟ ਹੁਕਮਾਂ ਹੇਠ ਦਿੱਲੀ ਦੇ ਚਾਂਦਨੀ ਚੌਕ ਇਲਾਕੇ ਦੇ ਕੋਤਵਾਲੀ (ਪੁਲਿਸ-ਸਟੇਸ਼ਨ) ਵਿਖੇ ਫਾਂਸੀ ਦੇ ਦਿੱਤੀ ਗਈ ਸੀ। ਭਾਈ ਸਤੀ ਦਾਸ ਨੂੰ ਤੇਲ ਵਿੱਚ ਭਿੱਜੇ ਹੋਏ ਰੂੰ ਦੇ ਉੱਨ ਵਿੱਚ ਲਪੇਟ ਕੇ ਅੱਗ ਲਗਾ ਕੇ ਫਾਂਸੀ ਦਿੱਤੀ ਗਈ ਸੀ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ। ਉਹਨਾਂ ਨੂੰ ਆਧੁਨਿਕ ਪੰਜਾਬੀ ਨਾਟਕ ਅਤੇ ਪੰਜਾਬੀ ਰੰਗਮੰਚ ਦਾ ਮੋਢੀ ਮੰਨਿਆ ਜਾਂਦਾ ਹੈ। ਰੰਗਮੰਚੀ ਆਧੁਨਿਕ ਤਕਨੀਕ ਦੇ ਆਧਾਰ 'ਤੇ ਲਿਖੇ ਗਏ ਉਹਨਾਂ ਦੇ ਪਹਿਲੇ ਇਕਾਂਗੀ 'ਦੁਲਹਨ' ਨੂੰ ਪੰਜਾਬੀ ਦਾ ਪਹਿਲਾ ਇਕਾਂਗੀ/ਨਾਟਕ ਮੰਨਿਆ ਜਾਂਦਾ ਹੈ।
ਮਸ਼ੀਨੀ ਬੁੱਧ, ਮਸ਼ੀਨੀ ਬੁੱਧੀਮਾਨਤਾ, ਮਸਨੂਈ ਬੁੱਧੀ ਜਾਂ ਬਣਾਉਟੀ ਬੁੱਧੀ ,ਬਣਾਵਟੀ ਬੌਧਿਕਤਾ, ਜਾਂ ਆਰਟੀਫੀਸ਼ਲ ਇੰਟੈਲਜੈਂਸ (AI), ਤਕਨੀਕ ਦੀ ਇੱਕ ਪਰਣਾਲੀ ਹੈ ਜਿਸ ਵਿੱਚ ਮਸ਼ੀਨਾਂ ਅਤੇ ਕੰਪਿਊਟਰ ਸਿਸਟਮ ਐਸੀ ਖੁਬੀਆਂ ਦੇ ਨਾਲ ਬਣਾਏ ਜਾਂਦੇ ਹਨ ਜੋ ਕਿ ਮਨੁੱਖੀ ਬੌਧਿਕਤਾ ਨੂੰ ਨਕਲ ਕਰਨ ਦੀ ਯੋਗਤਾ ਰੱਖਦੇ ਹਨ। ਇਸ ਵਿੱਚ ਮਸ਼ੀਨਾਂ ਨੂੰ ਸਿੱਖਣ, ਸਮਝਣ, ਸਵੀਕਾਰ ਕਰਨ, ਅਤੇ ਅਨੁਮਾਨ ਲਗਾਉਣ ਦੀ ਕਾਬਲੀਅਤ ਸ਼ਾਮਲ ਹੁੰਦੀ ਹੈ। ਮੈਕਾਰਥੀ ਦੀ ਪ੍ਰੀਭਾਸ਼ਾ ਦਾ ਭਾਵ ਮਸ਼ੀਨਾਂ ਅਤੇ ਸਾਫ਼ਟਵੇਅਰ ਵਿੱਚ ਸਥਾਪਿਤ ਬੁੱਧੀ ਹੈ। ਮਨੁੱਖ ਸੋਚਣ, ਵਿਸ਼ਲੇਸ਼ਣ ਕਰਨ ਅਤੇ ਯਾਦ ਰੱਖਣ ਦਾ ਕੰਮ ਵੀ ਆਪਣੀ ਬੁੱਧੀ ਦੀ ਥਾਂ ਤੇ ਕੰਪਿਊਟਰ ਤੋਂ ਕਰਾਉਣ ਵੱਲ ਵਧ ਰਿਹਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪਰਗਟ ਸਿੰਘ ਸਿੱਧੂ (ਜਨਮ 30 ਅਗਸਤ 1944) ਪੰਜਾਬੀ ਦੇ ਪ੍ਰਸਿੱਧ ਗਲਪਕਾਰ ਹਨ। ਪਰਗਟ ਸਿੰਘ ਸਿੱਧੂ ਆਪਣੀ ਰਚਨਾ ਬਾਰੇ ਆਪ ਦੱਸਦਾ ਹੈ:“ਮੈਂ ਨਹੀਂ ਜਾਣਦਾ ਕਿ ਤਕੜੀ ਤੇ ਕਾਲਜੀਵੀ ਕਹਾਣੀ ਕਿਵੇਂ ਲਿਖੀ ਜਾਂਦੀ ਹੈ। ਮੈਨੂੰ ਇਹ ਵੀ ਨਹੀਂ ਪਤਾ ਕਿ ਚੰਗੀ ਕਹਾਣੀ ਵਿੱਚ ਕਿਹੜੇ ਕਿਹੜੇ ਗੁਣ ਹੁੰਦੇ ਹਨ। ਮੈਂ ਤਾਂ ਹਮੇਸ਼ਾ ਸਾਧਾਰਨ ਮਨੁੱਖਾਂ ਦੀਆਂ ਸਾਧਾਰਨ ਜਿਹੀਆ ਕਹਾਣੀਆਂ ਲਿਖੀਆਂ ਹਨ।"
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਪੰਜਾਬੀ ਸਭਿਆਚਾਰ ਉੱਤੇ ਬਾਹਰੀ ਪ੍ਰਭਾਵ
ਪੰਜਾਬੀ ਸੱਭਿਆਚਾਰ ਸਮੇਂ-ਸਮੇਂ ਉੱਪਰ ਬਾਹਰੀ ਪ੍ਰਭਾਵ ਕਬੂਲਦਾ ਰਿਹਾ ਹੈ। ਹਰੇਕ ਸੱਭਿਆਚਾਰ ਦੂਜੇ ਸੱਭਿਆਚਾਰਾਂ ਤੋਂ ਅੰਸ਼ ਲੈ ਕੇ ਆਪਣੇ ਸਿਸਟਮ ਵਿੱਚ ਰਚਾਉਂਦਾ ਰਹਿੰਦਾ ਹੈ। ਪੰਜਾਬੀ ਸੱਭਿਆਚਾਰ ਲਈ ਇਹ ਗੱਲ ਹੋਰ ਵੀ ਜ਼ਿਆਦਾ ਠੀਕ ਹੈ ਕਿਉਂਕਿ ਪੰਜਾਬ ਸਰੱਹਦੀ ਸੂਬਾ ਹੋਣ ਕਰਕੇ ਇੱਥੇ ਬਾਹਰੋਂ ਆਇਆ ਹਰ ਹਮਲਾਵਰ ਆਪਣੇ ਸਭਿਆਚਰ ਚਿੰਨ੍ਹ-ਛੱਡ ਜਾਂਦਾ ਰਿਹਾ ਹੈ। ਆਪਣੀ ਸੱਭਿਆਚਾਰਕ ਉੱਚਤਾ ਦੀ ਹਉਮੈ ਦੇ ਬਾਵਜੂਦ ਕੋਈ ਵੀ ਜਨ-ਸਮੂਹ ਸੱਭਿਆਚਾਰੀਕਰਨ ਦੇ ਅਮਲ ਤੋਂ ਬਚ ਨਹੀਂ ਸਕਿਆ। ਇਹ ਪਰਿਵਤਨ ਉਸ ਸਮੇਂ ਵਾਪਰਦਾ ਹੈ ਜਦੋਂ ਦੋ ਵੱਖਰੇ ਸੱਭਿਆਚਾਰਾਂ ਨਾਲ ਸੰਬੰਧਿਤ ਗਰੂੱਪ ਇੱਕ ਦੂਜੇ ਤੇ ਸਿੱਧੇ ਹਮਲੇ ਕਰਦੇ ਹਨ| ਇਸ ਦਾ ਪੰਜਾਬ ਅਤੇ ਪੰਜਾਬ ਦੇ ਸੱਭਿਆਚਾਰ ਉੱਤੇ ਕਾਫੀ ਜ਼ਿਆਦਾ ਪ੍ਰਭਾਵ ਪਿਆ।
ਹੇਮਾ ਮਾਲਿਨੀ (ਤਾਮਿਲ: ஹேமா மாலினி; ਹਿੰਦੀ: हेमा मालिनी; ਜਨਮ 16 ਅਕਤੂਬਰ 1948) ਇੱਕ ਭਾਰਤੀ ਅਦਾਕਾਰਾ, ਹਦਾਇਤਕਾਰਾ, ਨਿਰਮਾਤਾ ਅਤੇ ਸਿਆਸਤਦਾਨ ਹੈ। ਉਨ੍ਹਾਂ ਨੂੰ ਡ੍ਰੀਮ ਗਰਲ ਵੀ ਕਿਹਾ ਜਾਂਦਾ ਹੈ। ਹੇਮਾ ਮਾਲਿਨੀ ਨੇ 'ਸਪਨੋਂ ਕਾ ਸੌਦਾਗਰ' (1968) ਫ਼ਿਲਮ 'ਚ ਪਹਿਲੀ ਵਾਰ ਮੁੱਖ ਭੂਮਿਕਾ ਨਿਭਾਈ ਇਸ ਤੋਂ ਬਾਅਦ ਇਨ੍ਹਾਂ ਨੇ ਅਣਗਿਣਤ ਭਾਰਤੀ ਫ਼ਿਲਮਾਂ ਵਿੱਚ ਅਦਾਕਾਰੀ ਕੀਤੀ ਜਿਨ੍ਹਾਂ ਵਿਚੋਂ ਜ਼ਿਆਦਾਤਰ ਫ਼ਿਲਮਾਂ ਧਰਮਿੰਦਰ ਅਤੇ ਰਾਜੇਸ਼ ਖੰਨਾ ਨਾਲ਼ ਹਨ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਬਾਵਾ ਬਲਵੰਤ (21 ਅਗਸਤ, 1915 - 24 ਜੂਨ, 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ। ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ (Bawa Balwant) ਨੂੰ ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ (Bawa Balwant) ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਬਾਵਾ ਬਲਵੰਤ (Bawa Balwant) ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(ਅੰਗਰੇਜ਼ੀ: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਗੁਰੂਦੁਆਰਾ ਰਕਾਬ ਗੰਜ ਸਾਹਿਬ ਇੱਕ ਇਤਿਹਾਸਕ ਗੁਰੂਦੁਆਰਾ ਹੈ, ਜੋ ਸੰਸਦ ਭਵਨ ਦੇ ਨੇੜੇ ਦਿੱਲੀ ਵਿੱਚ ਸਥਿਤ ਹੈ। ਇਹ ਗੁਰੂਦੁਆਰਾ 1783 ਵਿੱਚ ਸਿੱਖ ਸੈਨਾ ਦੇ ਮੁੱਖੀ ਬਘੇਲ ਸਿੰਘ ਦੁਆਰਾ ਦਿੱਲੀ ਉੱਪਰ ਕਬਜ਼ਾ ਕਰਨ ਤੋਂ ਬਾਅਦ ਬਣਵਾਇਆ। ਔਰੰਗਜ਼ੇਬ ਦੇ ਹੁਕਮ 'ਤੇ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਕਰਕੇ ਸ਼ਹੀਦ ਕਰ ਦਿੱਤਾ। ਇਹ ਗੁਰੂਦੁਆਰਾ ਰਾਏਸੀਨਾ ਹਿੱਲ ਦੇ ਨੇੜੇ ਪੁਰਾਣੇ ਰਾਏਸੀਨਾ ਪਿੰਡ (ਵਰਤਮਾਨ ਪੰਡਿਤ ਪੰਤ ਮਾਰਗ) ਵਿੱਚ 12 ਸਾਲਾਂ ਵਿੱਚ ਬਣਿਆ।
ਭਾਸ਼ਾ ਜਾਂ ਬੋਲੀ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਕਜ ਤ੍ਰਿਪਾਠੀ ਇੱਕ ਭਾਰਤੀ ਅਦਾਕਾਰ ਹੈ ਜੋ ਮੁੱਖ ਤੌਰ 'ਤੇ ਹਿੰਦੀ ਫਿਲਮਾਂ ਵਿਚ ਕੰਮ ਕਰਦਾ ਹੈ। ਆਪਣੀ ਕੁਦਰਤੀ ਅਦਾਕਾਰੀ ਲਈ ਮਸ਼ਹੂਰ, ਉਸਨੇ 2004 ਵਿੱਚ ਰਨ ਅਤੇ ਓਮਕੁਰਾ ਵਿੱਚ ਇੱਕ ਛੋਟੀ ਜਿਹੀ ਭੂਮਿਕਾ ਦੇ ਨਾਲ ਸ਼ੁਰੂਆਤ ਕੀਤੀ ਸੀ ਅਤੇ ਹੁਣ ਤੋਂ 40 ਤੋਂ ਵੱਧ ਫਿਲਮਾਂ ਅਤੇ 60 ਟੀਵੀ ਸ਼ੋਅ ਵਿੱਚ ਕੰਮ ਕਰ ਚੁੱਕਾ ਹੈ। ਤ੍ਰਿਪਾਠੀ ਨੂੰਗੈਂਗਸ ਆਫ ਵਾਸੇਪੁਰ ਫਿਲਮ ਸੀਰੀਜ਼ ਵਿਚ ਆਪਣੀ ਸਹਾਇਕ ਭੂਮਿਕਾ ਨਾਲ ਸਫਲਤਾ ਮਿਲੀ। ਉਸ ਤੋਂ ਬਾਅਦ ਫੁਕਰੇ (2013), ਮਾਸਾਨ (2015), ਨੀਲ ਬੱਟੇ ਸੰਨਾਟਾ (2016), ਬਰੇਲੀ ਕੀ ਬਰਫੀ (2017), ਨਿਊਟਨ (2017), ਫੁਕਰੇ ਰਿਟਰਨਸ (2017) ਅਤੇ ਸਤ੍ਰੀ (2018) ਸਮੇਤ ਕਈ ਫਿਲਮਾਂ ਲਈ ਮਹੱਤਵਪੂਰਣ ਮੁਲਾਂਕਣ ਪ੍ਰਾਪਤ ਹੋਈ ਹੈ। ਨਿਊਟਨ ਲਈ, ਤ੍ਰਿਪਾਠੀ ਨੇ ਨੈਸ਼ਨਲ ਫਿਲਮ ਅਵਾਰਡ ਸਮੇਤ ਕਈ ਪੁਰਸਕਾਰ ਹਾਸਲ ਕੀਤੇ।