ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਵੇਦ (ਸੰਸਕ੍ਰਿਤ: वेद; ਅੰਗ੍ਰੇਜ਼ੀ: véda, "ਗਿਆਨ") ਪ੍ਰਾਚੀਨ ਭਾਰਤ ਦੇ ਵੈਦਿਕ ਸੰਸਕ੍ਰਿਤ ਵਿੱਚ ਰਚੇ ਗਏ ਗ੍ਰੰਥਾਂ ਦੇ ਇੱਕ ਸਮੂਹ ਦਾ ਨਾਮ ਹੈ। ਇਨ੍ਹਾਂ ਨੂੰ ਹਿੰਦੂ ਮੱਤ ਦੀਆਂ ਪ੍ਰਾਚੀਨਤਮ ਪੁਸਤਕਾਂ ਮੰਨਿਆ ਜਾਂਦਾ ਹੈ। ਅਨੁਮਾਨ ਹੈ ਕਿ ਇਹ ਪੰਦਰ੍ਹਵੀਂ ਔਰ ਪੰਜਵੀਂ ਸਦੀ ਈ ਪੂ ਦੌਰਾਨ ਰਚੀਆਂ ਗਈਆਂ। ਇਨ੍ਹਾਂ ਨੂੰ ਦੋ ਬੁਨਿਆਦੀ ਕਿਸਮਾਂ ਯਾਨੀ, ਸ਼ਰੁਤੀ ਔਰ ਸਿਮਰਤੀ ਵਿੱਚ ਵੰਡਿਆ ਜਾਂਦਾ ਹੈ। ਸ਼ਰੁਤੀ ਵਿੱਚ ਸਿਰਫ ਚਾਰ ਵੇਦ ਸ਼ਾਮਲ ਹਨ: ਰਿਗਵੇਦ, ਸਾਮਵੇਦ, ਯਜੁਰਵੇਦ ਅਤੇ ਅਥਰਵ ਵੇਦ। ਇਨ੍ਹਾਂ ਨੂੰ ਅਪੌਰੁਸੇਯ ਯਾਨੀ ਕਿਸੇ ਮਨੁੱਖ ਦੁਆਰਾ ਨਹੀਂ ਰਚਿਆ ਗਿਆ - ਮੰਨਿਆ ਜਾਂਦਾ ਹੈ। ਇਹ ਸਿਧੇ ਬ੍ਰਹਮ (ਰੱਬ)ਦੇ ਮੂੰਹੋਂ ਉਚਰੇ ਗਏ ਮੰਨੇ ਜਾਂਦੇ ਹਨ। ਇਸੇ ਲਈ ਇਨ੍ਹਾਂ ਨੂੰ ਸ਼ਰੁਤੀ ਕਿਹਾ ਜਾਂਦਾ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਭਾਈ ਮਤੀ ਦਾਸ ਜੀ ਪਿੰਡ ਕਰਿਆਲਾ ਜਿਲ੍ਹਾ ਜਿਹਲਮ ਦੇ ਵਸਨੀਕ ਸਨ।ਆਪ ਜੀ ਦੇ ਪਿਤਾ ਦਾ ਨਾਂਅ ਭਾਈ ਨੰਦ ਲਾਲ ਜੀ ਸੀ। ਭਾਈ ਨੰਦ ਲਾਲ ਜੀ, ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਫੌਜ ਵਿੱਚ ਜਥੇਦਾਰ ਸਨ। ਜਦੋਂ ਭਾਈ ਮਤੀ ਦਾਸ ਜੀ, ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਕੋਲ ਬਾਬਾ ਬਕਾਲੇ ਵਿਖੇ ਦਰਸ਼ਨਾਂ ਲਈ ਆਏ ਤਾਂ ਆਪਣਾ ਸਾਰਾ ਜੀਵਨ ਸਤਿਗੁਰੂ ਜੀ ਨੂੰ ਅਰਪਣ ਕਰ ਦਿੱਤਾ। ਗੁਰੂ ਸਾਹਿਬ ਜੀ ਨੇ ਭਾਈ ਮਤੀ ਦਾਸ ਜੀ ਨੂੰ ਦੀਵਾਨ ਥਾਪਿਆ। ਭਾਈ ਮਤੀ ਦਾਸ ਜੀ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨਾਲ ਬਿਹਾਰ, ਬੰਗਾਲ ਤੇ ਆਸਾਮ ਦੇ ਪ੍ਰਚਾਰ ਦੌਰੇ ਤੇ ਨਾਲ ਗਏ ਸਨ। ਜਦੋਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਹਿੰਦੂਆਂ ਤੇ ਹੋ ਰਹੇ ਜੁਲਮ ਨੂੰ ਰੋਕਣ ਲਈ ਦਿੱਲੀ ਗਏ ਤਾਂ ਆਪ ਨਾਲ ਸਨ। ਭਾਈ ਦਿਆਲਾ ਜੀ, ਭਾਈ ਗੁਰਦਿੱਤਾ ਜੀ, ਭਾਈ ਉਦੈ ਜੀ, ਭਾਈ ਜੈਤਾ ਜੀ ਤੇ ਭਾਈ ਸਤੀ ਦਾਸ ਦੀ ਆਦਿ ਗੁਰਸਿੱਖ ਵੀ ਨਾਲ ਸਨ। ਜਦੋਂ ਮੁਗਲ ਹਕੂਮਤ ਨਾਲ ਗੱਲਬਾਤ ਸਿਰੇ ਨਾ ਚੜ੍ਹੀ ਤਾਂ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦਿੱਤਾ ਗਿਆ। ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਗੁਰੂ ਸਾਹਿਬ ਜੀ ਕੋਲ ਹੀ ਰਹੇ। ਉਨ੍ਹਾਂ ਫੈਸਲਾ ਕੀਤਾ ਕਿ ਉਹ ਗੁਰੂ ਜੀ ਨੂੰ ਇਕੱਲਿਆਂ ਸ਼ਹੀਦ ਨਹੀਂ ਹੋਣ ਦੇਣਗੇ। ਮੁਗਲ ਹਕੂਮਤ ਨੇ ਫੈਸਲਾ ਕੀਤਾ ਕਿ ਪਹਿਲਾਂ ਭਾਈ ਮਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਸ਼ਹੀਦ ਕੀਤਾ ਜਾਵੇ। ਪਹਿਲਾਂ ਭਾਈ ਮਤੀ ਦਾਸ ਜੀ ਨੂੰ ਕੋਤਵਾਲੀ ਵਿੱਚੋ ਬਾਹਰ ਲਿਆਂਦਾ ਗਿਆ, ਜਿਥੇ ਜਲਾਦ ਪਹਿਲਾਂ ਹੀ ਆਰਾ ਤੇ ਸ਼ਕੰਜਾ ਲੈ ਕੇ ਖੜ੍ਹੇ ਕੀਤੇ ਗਏ ਸਨ। ਭਾਈ ਮਤੀ ਦਾਸ ਜੀ ਨੂੰ ਕਾਜੀ ਨੇ ਆਖਿਆ 'ਸਿੱਖੀ ਛੱਡ ਕੇ ਮੁਸਲਮਾਨ ਹੋ ਜਾਉ, ਤੁਹਾਨੂੰ ਬਹੁਤ ਸੁਖ ਦਿੱਤੇ ਜਾਣਗੇ। ਪਰੰਤੂ ਭਾਈ ਜੀ ਨੇ ਸਾਰੇ ਦੁਨਿਆਵੀ ਸੁਖ ਤੇ ਲਾਲਚ ਠੁਕਰਾ ਦਿੱਤੇ। ਕਾਜ਼ੀ ਨੇ ਭਾਈ ਸਾਹਿਬ ਨੂੰ ਆਰੇ ਨਾਲ ਦੋਫਾੜ ਕਰਨ ਦਾ ਹੁਕਮ ਸੁਣਾ ਦਿੱਤਾ। ਦੁਨੀਆਂ ਦੇ ਇਤਿਹਾਸ ਵਿੱਚ ਭਾਈ ਸਾਹਿਬ ਦੀ ਸ਼ਹਾਦਤ ਬੇਮਿਸਾਲ ਹੈ।ਜਿਨ੍ਹਾਂ ਲੋਕਾਂ ਨੇ ਇਹ ਭਿਆਨਕ ਸਾਕਾ ਵੇਖਿਆ ਜਾਂ ਸੁਣਿਆ ਉਨ੍ਹਾਂ ਅੰਦਰ ਸਿੱਖ ਧਰਮ ਪ੍ਰਤੀ ਦ੍ਰਿੜਤਾ ਤੇ ਪਿਆਰ ਹੋਰ ਵਧਿਆ। ਲੋਕਾਂ ਨੇ ਮਹਿਸੂਸ ਕੀਤਾ ਕਿ ਸਿੱਖ ਧਰਮ ਹੀ ਇੱਕ ਮਹਾਨ ਧਰਮ ਹੈ, ਜੋ ਅਸਲੀ ਜੀਵਨ ਜਾਚ ਸਿਖਾਉਂਦਾ ਹੈ। ਸਿੱਖੀ ਨਾਲ ਮਨੁੱਖ ਦੀ ਆਤਮਾ ਇਤਨੀ ਬਲਵਾਨ ਹੋ ਜਾਂਦੀ ਹੈ ਕਿ ਮੌਤ ਉਸ ਨੂੰ ਡਰਾ ਨਹੀਂ ਸਕਦੀ। ੴ ਸਤਿਗੁਰ ਪ੍ਰਸਾਦਿ ॥ ਗੁਰਦੁਆਰਾ ਚਰਨ ਕਮਲ ਕਮਲ ਸਾਹਿਬ ਅੱਡਾ ਪੁਰਾਣਾ ਭੱਠਾ ਸ਼ੇਰ ਸ਼ਾਹ ਸੂਰੀ ਮਾਰਗ , ਸ੍ਰੀ ਗੋਇੰਦਵਾਲ ਸਾਹਿਬ ਰੋਡ , ਪਿੰਡ ਕੱਲਾ ( ਤਰਨ ਤਾਰਨ ) ਜੱਥੇਦਾਰ ਹਰਭੇਜ਼ ਸਿੰਘ ਮੋਬਾ : 99884-73298 ਭਾਈ ਦਿਆਲਾ ਜੀ ਦਾ ਇਤਿਹਾਸ ਮੈਂ ਬੜੀ ਮਿਹਨਤ ਤੇ ਖੋਜ਼ ਕਰਕੇ ਭਾਈ ਦਿਆਲਾ ਜੀ ਸ਼ਹੀਦ ਬਾਰੇ ਸਹੀ ਹਾਲਤ ਦਰਿਆਫਤ ਕਰਨ ਮਗਰੋਂ ਇਸ ਇਤਿਹਾਸ ਵਿੱਚ ਦਿਜ ਮਜ਼ਮੂਨ ਲਿਖਿਆ ਹੈ । ਭਾਈ ਦਿਆਲਾ ਜੀ ਸ਼ਹੀਦ ਅਤੇ ਉਨ੍ਹਾਂ ਦੀ ਅੰਸ਼ ਦਾ ਹਾਲ ਮੁਤੀ ' ਕਾਮਬੋਜਾਂ ਦੇ ਮਰਾਸ਼ੀ ' ਮੀਰਾਂ ਬਖਸ਼ ' ਅਤੇ ' ਮਤੀ ਕਾਮਬੋਜਾਂ ਦੇ ਦੋਹਤਰੇ ਸੰਤਨਰੈਣ ਸਿੰਘ ਜੀ ' ਬੰਦੀ ' ( ਜਿਹਨਾਂ ਨੇ ਉੱਪ ਦੀ ਸਾਰੀ ਉਮਰ ਪਿੰਡ ਹੁਨਾਮਪੁਰ ਵਢਾਲ ਜਿਲ੍ਹਾ ਕਪੂਰਥਲਾ ਵਿੱਚ ਹਕੀਮੀ ਦਾ ਕੰਮ ਕਰਦਿਆ ਜਨਤਾ ਦੀ ਸੇਵਾ ਅੰਦਰ ਬਤੀਤ ਕਰ ਦਿੱਤੀ ਸੀ । ਆਪ ਜੀ ਪਚਾਨਵੇਂ ਸਾਲ ਦੀ ਉਮਰ ਭੋਗ ਸਵਰਗਵਾਸ ਹੋਏ ਸਨ ) ਨੇ ਦਾਸ ਨੂੰ ਇਸ ਤਰ੍ਹਾਂ ਦੱਸਿਆਂ : ਸੂਥਾ ਚੜ੍ਹਦੀ ਤਵ ਪਿੰਡ ' ਕੰਗ ' - ਕੱਲੇ ਆਬਾਦ ਹਨ । ਖਾਸ ਕੱਲੇ ਵਿੱਚ ਭਾਈ ਲਾਲ ਚੰਦ ‘ ਮੁਤੀ ਕਾਮਝੌਜ਼ ਦੇ ਘਰ ਮਾਤਾ ਚੰਡਕਾ ਦੀ ਕੁਖੋਂ ਭਾਈ ਦਿਆਲਾ ਜੀ ਦਾ ਜਨਮ ਹੋਇਆ ਸੀ । ਕੁੱਲ ਵਿੱਚ ਲਾਲ ਚੰਦ ਦੀ ਮਾਲਕੀਤ ਕਾਫੀ ਧਰਤੀ ਸੀ ਜਿਸ ਵਿੱਚ ਇਹ ਵਾਹੀ ਦਾ ਕੰਮ ਕਰਦਾ ਸੀ । ਭਾਈ ਦਿਆਲਾ ਜੀ ਗੁਰੂ ਘਰ ਸੀ ਸੇਵਾ ਵਿੱਚ ਭਾਈ ਦਿਆਲਾ ਜੀ ਪਿਤਾ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਸੇਵ ਜੀ ਦੀ ਗੁਰਗੱਦੀ ਦੇ ਸੇਵਕ ਭਾਵ ਸਿੱਖ ਸਜ਼ ਗਏ । ਉਸ ਵਕਤ ਗੁਰਗੱਦੀ ਤੇ ਨੌਵੇ ਸ੍ਰੀ ਗੁਰੂ ਤੇਗ ਬਹਾਦਰ ਜੀ ਸੋਸ਼ਥਤ ਸਨ । ਆਪ ਜੀ ਬਹੁਤਾ ਗੁਰੂ ਜੀ ਦੇ ਹਜੂਰ ਹੀ ਰਿਹਾ ਕਰਦੇ ਜਿਸ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਆਪ ਜੀ ਨਾਲ ਅਪਾਰ ਪਰੇਮ ਸੀ । | ਭਾਈ ਦਿਆਲਾ ਜੀ ਗੁਰੂ ਜੀ ਨਾਲ ਦਿੱਲੀ ਵਿੱਚ ਜਿਸ ਵਕਤ ਔਰੰਗਜੇਬ ਦੇ ਜੁਲਮ ਦਾ ਪਿਆਲਾ ਭਰਪੂਰ ਹੋ ਗਿਆ ਤਾਂ ਇਸ ਅੱਤਿਆਚਾਰ ਨੂੰ ਭਾਰਤ ਵਿੱਚੋਂ ਖਤਮ ਕਰਨ ਖਾਤਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਸੀਸ ਬਲਿਦਾਨ ਕਰਨ ਵਾਸਤੇ ਸੰਨ ੧੬੭੫ ਈਸਵੀਂ ਵਿੱਚ ਦਿੱਲੀ ਜਾਣ ਲਈ ਤਿਆਰ ਕੀਤੇ ਤਾਂ ਉਹਨਾਂ ਪੰਜ ਸਿੱਖਾਂ ਵਿੱਚ ਜਿਹਨਾਂ ਨੂੰ ਗੁਰੂ ਜੀ ਨੇ ਆਪਣੇਨਾਲ ਦਿੱਲੀ ਲੈ ਜਾਣ ਵਾਸਤੇ ਨਿਯਤ ਕੀਤਾ ਸੀ ) ਸ਼ਾਮਲ ਹੋ ਕੇ ਦਿੱਲੀ ਗਏ ਔਰਜਜੇਬ ਚਹੁੰਦਾ ਸੀ ਜੋ ਸ੍ਰੀ ਗੁਰੂ ਤੇਗ ਬਹਾਦਰ ਦੀਨ ਇਸਲਾਮ ਕਬੂਲ ਕਰ ਲੈਣ ਤਾਂ ਸਾਰਾ ਹਿੰਦੋਸਤਾਨ ਹੀ ਮੁਸਲਮਾਨ ਹੋ ਸਕਦਾ ਹੈ ਉਸਨੇ ਇਸ ਕਰਕੇ ਗੁਰੂ ਜੀ ਨੂੰ ਦਿੱਲੀ ਬੁਲਾਇਆ ਸੀ । ਜਿਸ ਵਕਤ ਭਾਈ ਦਿਆਲ ਜੀ ਦੇ ਸਹਮਣੇ ਗੁਰੂ ਜੀ ਨੇ ਭਾਈ ਮਤੀ ਦਾਸ ਨੂੰ ਔਰੰਗਜੇਬ ਨੇ ਸਾਰੇ ਚਿਰਾ ਕੇ ਸ਼ਹੀਦ ਕਰ ਦਿੱਤਾ ਤਾਂ ਭਾਈ ਦਿਆਲਾ ਜੀ ਨੇ ਉਸਨੇ ਪੁਛਿਆ , ' ਤੇਰੇ ਉਤੇ ਵੀ ਸ਼ਰਾ ਦਾ ਫਤਵਾ ਲੱਗਣ ਨੂੰ ਤਿਆਰ ਹੈ , ਤੈਨੂੰ ਇਸਲਾਮ ਮੰਨਜੂਰ ਹੈ ਜਾਂ ਮੀਤ ॥ ਔਰੰਗਜੇਬ : ਔਰੰਗਜੇਬ ਦਿਆਲੇ ਨੂੰ ਆਖਦਾ ਤੇਰੇ ਨਫੇ ਦੀ ਬਾਤ ਸੁਣਾ ਦੇਵਾਂ । ਛੱਡ ਕੁਫਰ ਤੋ ਦੀਨ ਕਬੂਲ ਕਰ ਲੈਂ , ਤੂੰ ਨੇਕੀ ਦੀ ਗਲ ਸਮਝਾ ਦੇਵਾਂ । ਫਤਵਾ ਸ਼ਰੂ ਦਾ ਮੌਤ ਸਜ਼ਾ , ਪਰ ਜੋ , ਪੜੇ ਕਲਮਾ ਤਾਂ ਤੈਨੂੰ ਬਚਾ ਦੇਵਾਂ । ਸਿੱਖੀ ਵਿੱਚੋਂ ਕੀ ਖਟਣਾ ਸੌਚ ਤਾਂ ਸਹੀ , ਸਚੇ ਦੀਨ ਦੀ ਸਾਂਝੀ ਬਣਾ ਦੋਵਾਂ । ਭਾਈ ਦਿਆਲਾ ਜੀ : ਅੱਗੇ ਕਿਹਾਂ ਦਿਆਲ ਨੇ ਸੁਈਂ ਸ਼ਾਹਾ , ਜਿੰਦ ਸਿਖੀ ਤੋਂ ਘੋਲ ਘੁਮਾਵਾਂਗਾ ਮੈਂ । ਰੋਮ - ਰੋਮ ਅੰਦਰ ਗੁਰੂ ਨਾਨਕ ਰਚਿਆ , ਡਰ ਕੇ ਮੌਤ ਤੋਂ ਨਹੀਂ ਘਬਰਾਵਾਂਗਾ ਮੈਂ । ਮੈਨੂੰ ਦੀਨ ਇਸਲਾਮ ਮਨਜੂਰ ਨਹੀਂ , ਨਾਨਾਕ ਗੁਰੂ ਸਿੱਖ ਸਦਾਵਾਂਗਾ ਮੈਂ । ਤੇਰੇ ਫਤਵੇ ਦਾ ਖੋਵ ਨਾ ਮੂਲ ਮੈਨੂੰ , ਸੀਸ ਸਿਖੀ ਦੇ ਨਾਮ ਤੇ ਲਾਵਾਂਗਾ ਮੈਂ । ਭਾਈ ਜੀ ਦੇ ਮੁਖੀ ਇਸ ਕਦਰ ਕਰੜਾਂ ਜਵਾਬ ਸੁਣ ਕੇ ਔਰੰਗਜੇਬ ਅਤੇ ਕਾਜ਼ੀ , ਮੁਫਤੀ ਨਹੀਤ ਗੁੱਸੇ ਵਿੱਚ ਆ ਗਏ । ਔਰੰਗਜੇਬ ਨੇ ਫਿਰ ਭਾਈ ਜੀ ਨੂੰ ਧਮਕੀਆਂ ਦੇ ਕੇ ਆਖਿਆ ਤੇਰੇ ਸਾਹਮਣੇ ਤੋਂ ਸਾਥੀ ਮਤੀ ਦਾਸ ਨੂੰ ਅਤਿਅੰਤ ਕਸ਼ਟ ਦੇ ਕੇ ਆਰੇ ਨਾਲ ਚੀਰ ਕੇ ਦੁਫਾੜ ਕਰ ਦਿੱਤਾ ਗਿਆ ਹੈ । ਮੁਸਲਮਾਨਾਂ ਨੂੰ ਰਸੂਲ ਖੁਦਾ ਅੱਗੇ ਸ਼ਿਫਾਰਸ਼ ਕਰਕੇ ਬਹਿਸ਼ਤ ਵਿੱਚ ਦਾਖਲ ਕਰਾ ਦੇਵੇਗਾ । ਫਿਰ ਥਹਿਸ਼ਤ ਦੇ ਸੁਖ ਛੱਡ ਕੇ ਸੱਚੇ ਧਰਮ ਪਿੱਛੇ ਲੱਗ ਐਵੇਂ ਜਾਣ ਗੁਆ ਲੈਣੀ ਕਿਹਵੀ ਦਾਨਈ ਹੋ ? ਔਰੰਗਜੇਬ ਦੇ ਮੂੰਹੋਂ ਧਮਕੀਆਂ , ਮੌਤ ਦਾ ਡਰਾਵਾ , ਅਤੇ ਲਾਲਚਭਰੀਆਂ ਬਾਤਾਂ ਸੁਣ ਕੇ ਸਿਦਕੀ ਭਾਈ ਦਿਆਲਾ ਜੀ ਨੇ ਜੁਆਬ ਦਿੱਤਾ : ‘ ਸ਼ਾਹਾ ! ਜਿਹੜਾ ਤੂੰ ਮੈਨੂੰ ਮੌਤ ਦਾ ਡਰ ਦੱਸਦਾ ਹੈ , ਗੁਰੂ ਕੇ ਸਿੱਖ ਵਾਸਤੇ ਤਾਂ ਇਹ ਮਮੂਲੀ ਚੀਜ਼ ਹੈ । ਸਿਖ ਮੱਤ ਨੂੰ ਤਾਂ ਸਿਰਫ ਇਤਨਾ ਹੀ ਸਮਝਦਾ ਹੈ ਜੈਸਾ ਕਿ ਕੋਈ ਆਦਮੀ ਜਾਗਦਾ ਸੌਂ ਜਾਵੇ ਤੇ ਗੂਵੀ ਨੀਂਦ ਦਾ ਅਨੰਦ ਭੋਗ ਦੂਸਰਾ ਰਿਹਾ ਸਵਾਲ ਇਸਲਾਮ ਅਤੇ ਗੁਰੂ ਜੀ ਦੀ ਸਿਖੀ ਦਾ ਇਸ ਬਾਬਤ ਮੈਂ ਪਹਿਲਾ ਹੀ ਤਾਂ ਕਹਿ ਚੁੱਕਾ ਹਾਂ ਕਿ ਸਿਖੀ ਮੇਰੋ ਕੋਸਾਂ , ਸੁਵਾਸਾਂ ਨਾਲ ਨਿਭੇਗੀ ਕਿਉਂਕਿ ਗੁਰੂ ਜੀ ਦੀ ਸਿਖੀ ਤੋਂ ਵੱਡੀ ਅਨੰਦ ਦਾਇਕ ਵਸਤੂ ਮੈਨੂੰ ਸੰਸਾਰ ਭਰ ਅੰਦਰ ਦੂਸਰੀ ਕੋਈ ਨਜਰ ਨਹੀਂ ਆਉਂਦੀ । ਤੇਰੋ ਬਹਿਸ਼ਤ ਦੇ ਸੁਖਾਂ ਨੂੰ ਸਿਖੀ ਉਪਰੋਂ ਵਾਰਦਾ ਹਾਂ ਜਿਸ ਕਰਕੇ ਮੈਨੂੰ ਇਸਲਾਮ ਮਨਜੂਰ ਨਜੀ ਅਤੇ ਜਿਹੜਾ ਤੂੰ ਕਹਿੰਦਾ ਏ ਕੀ ਮੁਸਲਮਾਨਾਂ ਦੀ ਰਸੂਲ ਖੁਦਾ ਅੱਗੇ ਸ਼ਿਵਾਸ਼ ਕਰੇਗਾ ਇਹ ਬਿਲਕੁਲ ਝੂਠ ਤੇ ਤੇਰੇ ਖੁਦਾ ਰਸੂਲ ਦੇ ਹੁਕਮ ਦੇ ਉਲਟ ਹੈ । ਇਹ ਤਾਂ ਤੁਸਥ ਅਨਪੜ੍ਹ ਤੇ ਬੇ - ਸਮਝ ਲੋਕਾਂ ਨੂੰ ਵੋਹਣ ਇੱਕ ਪੌਂਸਲਾ ਬਣਾ ਰੱਖਿਆ ਹੈ । ਜਿਹਾ ਕਿ : - ਇਤਿਆਦਕ ਕੁਰਾਨ ਦੀਆਂ ਆਇਤਾਂ ਅਤੇ ਨਮਾਜ਼ ਅੰਦਰ ਆਏ ਜ਼ਿਕਰ ਤੋਂ ਸਾਬਤ ਹੁੰਦਾ ਹੈ ਕਿ ਖੁਦਾ ਦੀ ਦਰਗਾਹ ਅੰਦਰ ਕਿਸੇ ਵੀ ਆਦਮੀ ਨੂੰ ਕਿਸੇ ਬਾਬਤ ਸ਼ਵਾਰਸ਼ ਕਰਨ ਦਾ ਦਮ ਮਾਰਨ ਦੀ ਤਾਕਤ ਨਹੀਂ ਹੈ । ਉਥੇ ਤਾਂ ਸਿਰਫ ਅਮਲਾਂ ਤੇ ਨਬੇੜ ਹੋਣੇ ਹਨ ( ਹਜ਼ਰਤ ਮੁਹੰਮਦ ਸਾਹਿਬ ਦਾ ਆਪਣੀ ਸਾਰੀਆਂ ਤੋਂ ਛੋਟੀ ਬੇਟੀ ਫਾਤਮਾ ਪ੍ਰਤੀ ਪੁਰਮਾਨ : ਐ ਫਤਮਾ !
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਬਿਰਸਾ ਮੁੰਡਾ (15 ਨਵੰਬਰ 1875 – 9 ਜੂਨ 1900) ਇੱਕ ਭਾਰਤੀ ਕਬਾਇਲੀ ਸੁਤੰਤਰਤਾ ਸੈਨਾਨੀ, ਅਤੇ ਲੋਕ ਨਾਇਕ ਸੀ ਜੋ ਮੁੰਡਾ ਕਬੀਲੇ ਨਾਲ ਸਬੰਧਤ ਸੀ। ਉਸਨੇ 19ਵੀਂ ਸਦੀ ਦੇ ਅਖੀਰ ਵਿੱਚ ਬੰਗਾਲ ਪ੍ਰੈਜ਼ੀਡੈਂਸੀ (ਹੁਣ ਝਾਰਖੰਡ) ਵਿੱਚ ਬ੍ਰਿਟਿਸ਼ ਰਾਜ ਦੇ ਦੌਰਾਨ ਪੈਦਾ ਹੋਈ ਇੱਕ ਕਬਾਇਲੀ ਧਾਰਮਿਕ ਹਜ਼ਾਰਾਂ ਸਾਲਾਂ ਦੀ ਲਹਿਰ ਦੀ ਅਗਵਾਈ ਕੀਤੀ, ਜਿਸ ਨਾਲ ਉਹ ਭਾਰਤੀ ਸੁਤੰਤਰਤਾ ਅੰਦੋਲਨ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਸ਼ਖਸੀਅਤ ਬਣ ਗਿਆ। ਬਗਾਵਤ ਮੁੱਖ ਤੌਰ 'ਤੇ ਖੁੰਟੀ, ਤਾਮਰ, ਸਰਵਾਦਾ ਅਤੇ ਬੰਦਗਾਓਂ ਦੀ ਮੁੰਡਾ ਪੱਟੀ ਵਿੱਚ ਕੇਂਦਰਿਤ ਸੀ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਪੁਸਤਕਾਲਾ ਸ਼ਬਦ ਦੀ ਉਤਪਤੀ ਹੜੱਪੀ ਸ਼ਬਦ ' ਪੁਸਤਕ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ। ਪੁਸਤਕਾਲਾ ਦੇ ਭੰਡਾਰ ਵਿੱਚ - ਕਿਤਾਬਾਂ ਫ਼ਿਲਮਾਂ ਰਸਾਲੇ (ਮੈਗਜ਼ੀਨ) ਗ੍ਰਾਮੋਫ਼ੋਨ ਰਿਕਾਰਡ ਹੱਥੀਂ ਲਿਖੇ ਗਰੰਥ ਆਦਿ ਮੌਜੂਦ ਹੁੰਦੇ ਹਨ। ਪਹਿਲਾ ਕਿਤਾਬ ਘਰ ਸੁਮੇਰ ਵਿਚ ਲੱਭੀ ਕਨੀਫਾਰਮ ਲਿਪੀ ਵਿਚ ਮਿੱਟੀ ਦੀਆਂ ਗੋਲੀਆਂ ਲਿਖਣ ਦੇ ਮੁੱਢਲੇ ਰੂਪ ਦੇ ਪੁਰਾਲੇਖਾਂ ਸ਼ਾਮਲ ਸਨ, ਕੁਝ 2600 ਬੀ.ਸੀ. ਲਿਖਤੀ ਕਿਤਾਬਾਂ ਨਾਲ ਬਣੀਆਂ ਨਿੱਜੀ ਜਾਂ ਨਿੱਜੀ ਕਿਤਾਬ ਘਰ 5 ਵੀਂ ਸਦੀ ਬੀ.ਸੀ. ਵਿੱਚ ਪ੍ਰਾਚੀਨ ਗ੍ਰੀਸ ਵਿੱਚ ਪ੍ਰਗਟ ਹੋਈਆਂ। ਪੁਸਤਕਾਲਾ ਇੱਕ ਜਨਤਕ ਸੰਸਥਾ, ਇੱਕ ਸੰਸਥਾ, ਇੱਕ ਕਾਰਪੋਰੇਸ਼ਨ, ਜਾਂ ਇੱਕ ਨਿਜੀ ਵਿਅਕਤੀ ਦੁਆਰਾ ਵਰਤੋਂ ਅਤੇ ਪ੍ਰਬੰਧਨ ਲਈ ਰੱਖੀ ਜਾਂਦੀ ਹੈ। ਜਨਤਕ ਅਤੇ ਸੰਸਥਾਗਤ ਸੰਗ੍ਰਹਿ ਅਤੇ ਸੇਵਾਵਾਂ ਉਹਨਾਂ ਲੋਕਾਂ ਦੁਆਰਾ ਵਰਤੋਂ ਲਈ ਤਿਆਰ ਕੀਤੀਆਂ ਜਾ ਸਕਦੀਆਂ ਹਨ ਜੋ ਆਪਣੇ ਆਪ ਵਿੱਚ ਇੱਕ ਵਿਸ਼ਾਲ ਸੰਗ੍ਰਹਿ ਖਰੀਦਣਾ ਨਹੀਂ ਚਾਹੁੰਦੇ ਜਾਂ ਨਹੀਂ ਕਰ ਸਕਦੇ, ਜਿਨ੍ਹਾਂ ਨੂੰ ਅਜਿਹੀ ਸਮੱਗਰੀ ਦੀ ਜਰੂਰਤ ਹੁੰਦੀ ਹੈ ਜਿਸਦੀ ਕਿਸੇ ਵਿਅਕਤੀ ਕੋਲੋਂ ਵਾਜਬ ਢੰਗ ਨਾਲ ਉਮੀਦ ਨਹੀਂ ਕੀਤੀ ਜਾ ਸਕਦੀ, ਜਾਂ ਜਿਨ੍ਹਾਂ ਨੂੰ ਆਪਣੀ ਖੋਜ ਨਾਲ ਪੇਸ਼ੇਵਰ ਸਹਾਇਤਾ ਦੀ ਲੋੜ ਹੁੰਦੀ ਹੈ। ਸਮੱਗਰੀ ਪ੍ਰਦਾਨ ਕਰਨ ਤੋਂ ਇਲਾਵਾ, ਲਾਇਬ੍ਰੇਰੀਆਂ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਦੀਆਂ ਹਨ ਜੋ ਜਾਣਕਾਰੀ ਨੂੰ ਲੱਭਣ ਅਤੇ ਸੰਗਠਿਤ ਕਰਨ ਅਤੇ ਜਾਣਕਾਰੀ ਦੀਆਂ ਜ਼ਰੂਰਤਾਂ ਦੀ ਵਿਆਖਿਆ ਕਰਨ ਦੇ ਮਾਹਰ ਹਨ। ਲਾਇਬ੍ਰੇਰੀਆਂ ਅਕਸਰ ਅਧਿਐਨ ਕਰਨ ਲਈ ਸ਼ਾਂਤ ਖੇਤਰ ਪ੍ਰਦਾਨ ਕਰਦੀਆਂ ਹਨ, ਅਤੇ ਉਹ ਅਕਸਰ ਸਮੂਹ ਅਧਿਐਨ ਅਤੇ ਸਹਿਯੋਗ ਦੀ ਸਹੂਲਤ ਲਈ ਸਾਂਝੇ ਖੇਤਰ ਵੀ ਪੇਸ਼ ਕਰਦੇ ਹਨ।ਲਾਇਬ੍ਰੇਰੀਆਂ ਅਕਸਰ ਆਪਣੇ ਇਲੈਕਟ੍ਰਾਨਿਕ ਸਰੋਤਾਂ ਅਤੇ ਇੰਟਰਨੈਟ ਦੀ ਵਰਤੋਂ ਲਈ ਜਨਤਕ ਸਹੂਲਤਾਂ ਪ੍ਰਦਾਨ ਕਰਦੀਆਂ ਹਨ। ਬਹੁਤ ਸਾਰੇ ਫਾਰਮੈਟਾਂ ਵਿਚ ਅਤੇ ਬਹੁਤ ਸਾਰੇ ਸਰੋਤਾਂ ਤੋਂ ਜਾਣਕਾਰੀ ਤੱਕ ਪ੍ਰਤੀਬੰਧਿਤ ਪਹੁੰਚ ਪ੍ਰਾਪਤ ਕਰਨ ਲਈ ਆਧੁਨਿਕ ਲਾਇਬ੍ਰੇਰੀਆਂ ਨੂੰ ਸਥਾਨਾਂ ਦੇ ਤੌਰ ਤੇ ਤੇਜ਼ੀ ਨਾਲ ਪਰਿਭਾਸ਼ਤ ਕੀਤਾ ਜਾ ਰਿਹਾ ਹੈ। ਉਹ ਇਮਾਰਤ ਦੀਆਂ ਭੌਤਿਕ ਕੰਧਾਂ ਤੋਂ ਪਰੇ ਸੇਵਾਵਾਂ ਦਾ ਵਿਸਤਾਰ ਕਰ ਰਹੇ ਹਨ, ਇਲੈਕਟ੍ਰਾਨਿਕ ਮਾਧਨਾਂ ਨਾਲ ਪਹੁੰਚਯੋਗ ਸਮੱਗਰੀ ਪ੍ਰਦਾਨ ਕਰਕੇ, ਅਤੇ ਬਹੁਤ ਸਾਰੇ ਡਿਜੀਟਲ ਸਰੋਤਾਂ ਨਾਲ ਜਾਣਕਾਰੀ ਦੀ ਬਹੁਤ ਵੱਡੀ ਮਾਤਰਾ ਵਿੱਚ ਨੈਵੀਗੇਟ ਕਰਨ ਅਤੇ ਵਿਸ਼ਲੇਸ਼ਣ ਕਰਨ ਵਿੱਚ ਲਾਇਬ੍ਰੇਰੀਅਨਾਂ ਦੀ ਸਹਾਇਤਾ ਪ੍ਰਦਾਨ ਕਰਕੇ.
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
"ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਪੂਰਬ ਦਿਸ਼ਾ ਵੱਲ ਸੀ। ਇਸ ਉਦਾਸੀ ਵਿੱਚ ਉਹਨਾਂ ਦੇ ਨਾਲ ਭਾਈ ਮਰਦਾਨਾ ਜੀ ਸਨ।ਇਹ ਉਦਾਸੀ ਸੰਨ 1507 ਤੋਂ 1515ਤੱਕ ਰਹੀ। ਗੁਰੂ ਜੀ ਸੁਲਤਾਨਪੁਰ ਲੋਧੀ ਤੋਂ ਚਲ ਕੇ ਤੁਲੰਬਾ (ਅੱਜ-ਕੱਲ੍ਹ ਮਖਦੂਮਪੁਰ) ਜ਼ਿਲ੍ਹਾ ਮੁਲਤਾਨ ਹੁੰਦੇ ਹੋਏ ਪਾਨੀਪਤ, ਬਨਾਰਸ,ਨਾਨਕਮਤਾ (ਜ਼ਿਲ੍ਹਾ ਨੈਨੀਤਾਲ) ਪਹੁੰਚੇ। ਉਥੋਂ ਟਾਂਡਾ ਵਣਜਾਰਾ (ਜ਼ਿਲ੍ਹਾ ਰਾਮਪੁਰ), ਅਸਾਮ ਦੇ ਸ਼ਹਿਰ ਕਾਮਰੂਪ ਤੇ ਆਸਾ ਦੇਸ਼ ਪਹੁੰਚੇ। ਵਾਪਸੀ ਤੇ ਸੈਦਪੁਰ (ਅੱਜ-ਕੱਲ੍ਹ ਐਮਨਾਬਾਦ (ਪਾਕਿਸਤਾਨ),ਸਿਆਲਕੋਟ(ਪਾਕਿਸਤਾਨ) ਹੁੰਦੇ ਹੋਏ ਤਲਵੰਡੀ (ਨਨਕਾਣਾ ਸਾਹਿਬ) ਠਹਿਰੇ।ਗੁਰੂ ਨਾਨਕ ਸਾਹਿਬ ਦੀ ਉਮਰ ਇਸ ਉਦਾਸੀ ਦੌਰਾਨ 31-37 ਸਾਲ ਸੀ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਵਾਲੀਬਾਲ ਇੱਕ ਟੀਮ ਖੇਡ ਹੈ। ਹਰ ਟੀਮ ਵਿੱਚ ਛੇ-ਛੇ ਖਿਡਾਰੀ ਹੁੰਦੇ ਹਨ। ਮੈਦਾਨ ਦੀ ਲੰਬਾਈ 18 ਮੀਟਰ ਅਤੇ ਚੋੜਾਈ 9 ਮੀਟਰ ਹੁੰਦੀ ਹੈ। ਗਰਾਊਂਡ ਦੇ ਵਿਚਕਾਰ ਇੱਕ ਜਾਲ ਲਗਾ ਹੁੰਦਾ ਹੈ ਜੋ ਦੋਵਾਂ ਟੀਮਾਂ ਦੇ ਪਾੜੇ ਨਿਸਚਿਤ ਕਰਦਾ ਹੈ ਅਤੇ ਇਸ ਤਰ੍ਹਾਂ ਇੱਕ ਪਾਸਾ 9 ਮੀਟਰ ਦਾ ਵਰਗਾਕਾਰ ਹੁੰਦਾ ਹੈ। ਹਰੇਕ ਟੀਮ ਦੇ ਖਿਡਾਰੀ ਵਿਰੋਧੀ ਟੀਮ ਦੇ ਪਾੜੇ ਵਿੱਚ ਗੇਂਦ ਸੁਟ ਕੇ ਆਪਣਾ ਪੂਆਇਟ ਲੈਣ ਦਾ ਯਤਨ ਕਰਦੇ ਹਨ। ਇਹ ਖੇਡ 1964 ਤੋਂ ਲੈ ਕੇ ਹੁਣ ਤਕ ਓਲੰਪਿਕ ਖੇਡਾਂ ਦਾ ਹਿੱਸਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
"ਬੰਦੀ ਛੋੜ ਦਿਵਸ" (ਜਿਸਦਾ ਅਰਥ ਹੈ "ਮੁਕਤੀ ਦਾ ਦਿਨ"), ਜਿਸਨੂੰ ਬੰਦੀ ਛੋੜ ਦਿਹਾੜਾ ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਤਿਉਹਾਰ ਹੈ ਜੋ ਉਸ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਦੋਂ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਅਤੇ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁਗਲ ਸਮਰਾਟ ਜਹਾਂਗੀਰ ਦੁਆਰਾ ਕੈਦ ਕੀਤਾ ਗਿਆ ਸੀ। ਸਮਰਾਟ ਜਹਾਂਗੀਰ ਨੇ ਕਈ ਮਹੀਨਿਆਂ ਤੱਕ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਰੱਖਿਆ ਸੀ। ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹੇ ਵਿੱਚ ਗੁਰੂ ਜੀ ਦੀ ਨਜ਼ਰਬੰਦੀ ਵਾਲੀ ਥਾਂ 'ਤੇ ਸਥਿਤ ਹੈ। ਇਹ ਦਿਨ ਅੱਸੂ ਮਹੀਨੇ ਵਿੱਚ ਪਤਝੜ ਵਿੱਚ ਆਉਂਦਾ ਹੈ ਅਤੇ ਅਕਸਰ ਹਿੰਦੂ ਦੀਵਾਲੀ ਦੇ ਨਾਲ ਮਿਲਦਾ ਹੈ, ਜੋ ਕਿ ਪੰਜਾਬ ਅਤੇ ਬਾਕੀ ਭਾਰਤ ਵਿੱਚ ਮਨਾਇਆ ਜਾਂਦਾ ਰੌਸ਼ਨੀ ਦਾ ਤਿਉਹਾਰ ਹੈ। ਇਤਿਹਾਸਕ ਤੌਰ 'ਤੇ, ਤੀਜੇ ਸਿੱਖ ਗੁਰੂ ਅਮਰਦਾਸ ਦੇ ਸਮੇਂ ਤੋਂ, ਉਸ ਸਮੇਂ ਦੇ ਸਿੱਖ ਅਤੇ ਹਿੰਦੂ ਦੀਵਾਲੀ, ਵਿਸਾਖੀ ਅਤੇ ਹੋਰ ਅਜਿਹੇ ਤਿਉਹਾਰਾਂ ਦੇ ਮੌਕੇ ਗੁਰੂਆਂ ਦੇ ਅਸਥਾਨ 'ਤੇ ਇਕੱਠੇ ਹੁੰਦੇ ਸਨ। 2003 ਵਿੱਚ, ਸਿੱਖ ਧਾਰਮਿਕ ਆਗੂਆਂ ਅਤੇ ਪ੍ਰੋ.
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਭਾਸ਼ਾ ਜਾਂ ਬੋਲੀ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਕਪਾਲ ਮੋਚਨ ਜਾਂ ਗੋਪਾਲ ਮੋਚਨ ਹਰਿਆਣਾ ਦੇ ਸ਼ਹਿਰ ਜਗਾਧਰੀ ਤੋਂ 20 ਕੁ ਕਿਲੋਮੀਟਰ ਦੂਰ ਸਿੰਧੂ ਵਣ ਵਿਖੇ ਹੈ। ਇਥੇ ਹਰ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ ਵਾਲੇ ਦਿਨ (ਗੁਰਪੁਰਬ) ਮੇਲਾ ਲਗਦਾ ਹੈ। ਇਸ ਸਥਾਨ ਨੂੰ ਪਾਪ ਮੁਕਤੀ ਦਾ ਸਥਾਨ ਕਿਹਾ ਜਾਂਦਾ ਹੈ। ਇਸ ਤੀਰਥ ਅਸਥਾਨ ਨੂੰ ਤਿੰਨ ਲੋਕਾਂ ਦਾ ਪ੍ਰਸਿੱਧ ਤੇ ਪਾਪਾਂ ਤੋਂ ਛੁਟਕਾਰਾ ਦਿਵਾਉਣ ਵਾਲਾ ਮੰਨਿਆ ਗਿਆ ਹੈ। ਕਪਾਲ ਮੋਚਨ ਨਦੀ ਦੇ ਵਹਿਣ 'ਚ ਕੋਈ ਰੁਕਾਵਟ ਆ ਜਾਣ ਕਾਰਨ ਬਣਿਆ ਤਲਾਅ ਜਿਸ ਦੇ ਕਿਨਾਰਿਆਂ 'ਤੇ ਹੀ ਇੱਕ ਉੱਚਾ ਟਿੱਲਾ ਇੱਟਾਂ ਅਤੇ ਪੱਥਰ ਦਾ 100 ਵਰਗ ਫੁੱਟ ਦੇ ਘੇਰਾ ਦਾ ਬਣਿਆ ਹੋਇਆ ਹੈ। ਕਪਾਲ ਮੋਚਨ ਦੇ ਉੱਤਰ ਵੱਲ ਲੱਗਭਗ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਬ੍ਰਹਮ ਕੁੰਡ ਹੈ। ਇਸ ਦੇ ਦੱਖਣ ਵੱਲ 500 ਫੁੱਟ ਵਰਗਾਕਾਰ ਸਰੋਵਰ ਰਿਣ ਮੋਚਨ ਹੈ ਜਿਸ 'ਤੇ ਉੱਤਰੀ-ਪੱਛਮੀ ਕਿਨਾਰਿਆਂ 'ਤੇ ਪੌੜੀਆਂ ਬਣੀਆਂ ਹੋਈਆਂ ਹਨ।
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ, ਜਿਸ ਨੂੰ ਗੁਰੂ ਨਾਨਕ ਦੇ ਪ੍ਰਕਾਸ਼ ਉਤਸਵ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਦਿਨ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਸਭ ਤੋਂ ਪਹਿਲੇ ਸਿੱਖ ਗੁਰੂ ਅਤੇ ਸਿੱਖ ਧਰਮ ਦੇ ਸੰਸਥਾਪਕ ਹੋਏ ਹਨ। ਗੁਰੂ ਨਾਨਕ ਦੇਵ ਜੀ ਨੂੰ ਸਿੱਖ ਕੌਮ ਦੁਆਰਾ ਬਹੁਤ ਸਤਿਕਾਰਿਆ ਜਾਂਦਾ ਹੈ। ਇਹ ਸਿੱਖ ਧਰਮ, ਜਾਂ ਸਿੱਖੀ ਵਿੱਚ ਸਭ ਤੋਂ ਪਵਿੱਤਰ ਤਿਉਹਾਰਾਂ ਵਿੱਚੋਂ ਇੱਕ ਹੈ। ਸਿੱਖ ਧਰਮ ਵਿੱਚ ਤਿਉਹਾਰ 10 ਸਿੱਖ ਗੁਰੂਆਂ ਦੀ ਬਰਸੀ ਦੇ ਦੁਆਲੇ ਘੁੰਮਦੇ ਹਨ। ਇਹ ਗੁਰੂ ਸਾਹਿਬਾਨ ਸਿੱਖਾਂ ਦੇ ਵਿਸ਼ਵਾਸਾਂ ਨੂੰ ਰੂਪ ਦੇਣ ਲਈ ਜ਼ਿੰਮੇਵਾਰ ਸਨ। ਉਹਨਾਂ ਦੇ ਜਨਮ ਦਿਨ, ਗੁਰਪੁਰਬ ਵਜੋਂ ਜਾਣੇ ਜਾਂਦੇ ਹਨ। ਇਹ ਸਿੱਖਾਂ ਵਿੱਚ ਜਸ਼ਨ ਅਤੇ ਪ੍ਰਾਰਥਨਾ ਦੇ ਮੌਕੇ ਹਨ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਕਿੱਸਾ ਕਾਵਿ ਮੱਧਕਾਲੀਨ ਪੰਜਾਬੀ ਸਾਹਿਤ ਜਗਤ ਵਿੱਚ ਵਿਸ਼ੇਸ਼ ਮਹੱਤਵ ਦਾ ਧਾਰਣੀ ਹੈ। ਵਿਚਾਰਧੀਨ ਕਾਲਖੰਡ ਬਰਤਾਨਵੀਂ ਰਾਜ ਦੀ ਸਥਾਪਤੀ ਤੋਂ ਲੈ ਕੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੱਕ ਪਸਰਿਆ ਹੋਇਆ ਹੈ। ਇਸ ਸਮੇਂ ਦੌਰਾਨ ਹੀ ਪੰਜਾਬੀ ਸਾਹਿਤ ਪਰੰਪਰਕ ਸਾਹਿਤ ਰੂਪਾਕਾਰਾਂ ਨਾਲੋਂ ਆਪਣਾ ਨਾਤਾ ਤੋੜ ਕੇ ਨਵੀਨ ਸਾਹਿਤ ਰੂਪਾਕਾਰਾਂ ਅਤੇ ਚਿੰਤਨ ਤੇ ਚੇਤਨਾ ਦੇ ਨਵੇਂ ਸਰੋਕਾਰਾਂ ਨਾਲ ਜੁੜਦਾ ਹੈ। ਕਿੱਸਾ ਕਾਵਿ ਸਾਹਿਤ ਦੀ ਇੱਕ ਅਜਿਹੀ ਕਾਵਿ ਵਿਧਾ ਹੈ ਜੋ ਦੂਸਰੇ ਸਾਹਿਤ ਰੂਪਾਕਾਰਾਂ ਨਾਲੋਂ ਭਿੰਨ ਤੇ ਵਿਲੱਖਣ ਹੈ। ਇਸ ਸਮੁੱਚੇ ਕਾਲ ਦਾ ਕਿੱਸਾ ਕਾਵਿ ਬਹੁਪੱਖੀ ਅਧਿਐਨ ਦੀ ਮੰਗ ਕਰਦਾ ਹੈ। ਹੱਥਲੇ ਖੋਜ ਪੱਤਰ ਵਿੱਚ ਸਾਡਾ ਮੁੱਖ ਉਦੇਸ਼ ਅਧਿਐਨ ਕਾਲ ਦੇ ਕਿੱਸਾ ਕਾਵਿ ਦਾ ਨਵੇਂ ਵਿਸ਼ਿਆਂ ਦੇ ਪ੍ਰਸੰਗ ਵਿੱਚ ਅਧਿਐਨ ਕਰਨਾ ਹੈ ਅਤੇ ਇਹ ਵਾਚਨ ਹੈ ਕਿ ਇਸ ਸਮੂੱਚੇ ਸਮੇਂ ਵਿੱਚ ਬਹੁਪਾਸਾਰੀ ਵਿਸ਼ਿਆਂ ਦੀ ਧਾਰਣੀ ਇਹ ਕਾਵਿ ਪਰੰਪਰਾ ਕਿੰਨਾ ਨਵੇਂ ਵਿਸ਼ਿਆ ਨਾਲ ਆਪਣਾ ਸਰੋਕਾਰ ਜੋੜਦੀ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ। ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉੱਠਦਾ?
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸ਼੍ਰੀਮਦ੍ਭਗਵਦ੍ਗੀਤਾ (ਸੰਸਕ੍ਰਿਤ: श्रीमद्भगवद्गीता), ਜਾਂ ਕੇਵਲ ਭਗਵਦ ਗੀਤਾ; ਹਿੰਦੂ ਧਰਮ ਗਰੰਥਾਂ ਵਿੱਚੋਂ ਇੱਕ ਹੈ ਅਤੇ ਇਹ ਮਹਾਂਭਾਰਤ ਵਿੱਚ (23 ਤੋਂ 40 ਅਧਿਆਏ) ਸ਼ਾਮਲ ਹੈ। ਇਸ ਦੇ 18 ਅਧਿਆਏ ਅਤੇ 700 ਸਲੋਕ ਹਨ। ਭਗਵਦ ਗੀਤਾ ਦੇ ਸ਼ਬਦੀ ਮਾਹਨੇ ਹਨ: ਭਗਵਾਨ ਦੇ ਗੀਤ। ਵਿਸ਼੍ਵ ਦੀ ਹਰੇਕ ਉਘੀ ਭਾਸ਼ਾ ਵਿੱਚ ਇਸ ਦੇ ਅਨੁਵਾਦ ਮਿਲਦੇ ਹਨ। ਇਹ ਮਹਾਂਭਾਰਤ ਦੇ ਭੀਸ਼ਮਪਰਵ ਦੇ ਅੰਤਰਗਤ ਦਿੱਤਾ ਗਿਆ ਇੱਕ ਉਪਨਿਸ਼ਦ੍ ਹੈ। ਇਸ ਵਿੱਚ ਇੱਕ-ਈਸ਼ਵਰਵਾਦ, ਕਰਮ ਯੋਗ, ਗਿਆਨ ਯੋਗ, ਧਿਆਨ ਯੋਗ ਦੀ ਬਹੁਤ ਸੁੰਦਰ ਢੰਗ ਨਾਲ਼ ਚਰਚਾ ਹੋਈ ਹੈ। ਇਸ ਵਿੱਚ ਦੇਹ ਨਾਲ਼ ਆਤਮਾ ਦੇ ਸੰਬੰਧ ਦਾ ਨਿਰਣਾ ਕੀਤਾ ਗਿਆ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਪੰਜਾਬੀ ਲੋਕ ਸੰਗੀਤ (ਸ਼ਾਹਮੁਖੀ: پنجابی لوک موسیقی) ਲੋਕ ਸੰਗੀਤ ਅਤੇ ਭੰਗੜਾ, ਗਿੱਧਾ ਆਦਿ ਵਰਗੇ ਨਾਚਾਂ ਵਿੱਚ ਵਰਤੇ ਜਾਂਦੇ ਰਵਾਇਤੀ ਸੰਗੀਤ ਯੰਤਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਹੈ। ਕੁਝ ਯੰਤਰ ਦੁਰਲੱਭ ਵਰਤੋਂ ਵਿੱਚ ਹਨ ਅਤੇ ਲੱਭਣ ਲਈ ਵੀ ਹਨ। ਇੱਥੇ ਪੰਜਾਬ ਖੇਤਰ ਦੇ ਕੁਝ ਸਭ ਤੋਂ ਮਸ਼ਹੂਰ ਰਵਾਇਤੀ ਸਾਜ਼ ਹਨ ਜੋ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਰਤੇ ਜਾਂਦੇ ਹਨ।
ਨੈਸ਼ਨਲ ਡਿਜੀਟਲ ਲਾਇਬ੍ਰੇਰੀ ਆਫ ਇੰਡੀਆ
ਨੈਸ਼ਨਲ ਡਿਜੀਟਲ ਲਾਇਬ੍ਰੇਰੀ ਆਫ ਇੰਡੀਆ (ਐਨਡੀਐਲਆਈ) ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਅਧੀਨ ਇੱਕ ਪ੍ਰਾਜੈਕਟ ਹੈ। ਇਸ ਦਾ ਉਦੇਸ਼ ਮੈਟਾਡੇਟਾ ਨੂੰ ਇਕੱਤਰ ਕਰਨਾ, ਉਸ ਦਾ ਉਤਾਰਾ ਕਰਨਾ ਅਤੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਡਿਜੀਟਲ ਲਾਇਬ੍ਰੇਰੀਆਂ ਅਤੇ ਨਾਲ ਹੀ ਹੋਰ ਸੰਬੰਧਿਤ ਸਰੋਤਾਂ ਤੋਂ ਪੂਰਾ ਪਾਠ ਸੂਚਕਾਂਕ ਪ੍ਰਦਾਨ ਕਰਨਾ ਹੈ। ਇਹ ਇਕ ਡਿਜੀਟਲ ਭੰਡਾਰ ਹੈ ਜਿਸ ਵਿਚ ਪਾਠ-ਪੁਸਤਕਾਂ, ਲੇਖ, ਵੀਡੀਓ, ਆਡੀਓ ਕਿਤਾਬਾਂ, ਲੈਕਚਰ, ਸਿਮੂਲੇਸ਼ਨ, ਗਲਪ ਅਤੇ ਹੋਰ ਸਾਰੀਆਂ ਕਿਸਮਾਂ ਦ ਸਿੱਖਣ ਮੀਡੀਆ ਮੌਜੂਦ ਹੈ। ਨੈਸ਼ਨਲ ਡਿਜੀਟਲ ਲਾਇਬ੍ਰੇਰੀ ਅੰਗਰੇਜ਼ੀ ਅਤੇ ਭਾਰਤੀ ਭਾਸ਼ਾਵਾਂ ਦੀਆਂ ਬਹੁਤ ਸਾਰੀਆਂ ਕਿਤਾਬਾਂ ਦੀ ਮੁਫਤ ਪਹੁੰਚ ਪ੍ਰਦਾਨ ਕਰਦਾ ਹੈ।