ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪ੍ਰਿਅੰਕਾ ਚੋਪੜਾ (ਜਨਮ 18 ਜੁਲਾਈ 1982) ਆਪਣੇ ਵਿਆਹ ਦੇ ਨਾਮ ਪ੍ਰਿਅੰਕਾ ਚੋਪੜਾ ਜੋਨਸ ਨਾਲ ਵੀ ਜਾਣੀ ਜਾਂਦੀ, ਇੱਕ ਭਾਰਤੀ ਅਦਾਕਾਰਾ, ਗਾਇਕਾ, ਫਿਲਮ ਨਿਰਮਾਤਾ, ਸਮਾਜ ਸੇਵਿਕਾ ਹੈ, ਜੋ 2000 ਵਿੱਚ ਵਿਸ਼ਵਸੁੰਦਰੀ ਚੁਣੀ ਗਈ। ਪ੍ਰਿਅੰਕਾ ਬਾਲੀਵੁੱਡ ਦੀ ਸਬ ਤੋਂ ਜਿਆਦਾ ਸ਼ੋਹਰਤ ਕਮਾਉਣ ਵਾਲਿਆਂ ਅਭਿਨੇਤਰੀਆਂ ਵਿੱਚੋਂ ਅਤੇ ਭਾਰਤ ਵਿੱਚ ਉੱਚਾ ਰੁਤਬਾ ਹਾਸਿਲ ਕਰਨ ਵਾਲਿਆਂ ਵਿੱਚੋਂ ਇੱਕ ਹੈ। ਉਸਨੇ ਕਈ ਪੁਰਸਕਾਰ ਪ੍ਰਾਪਤ ਕੀਤੇ,ਜਿਹਨਾਂ ਵਿੱਚੋਂ ਉਸਨੂੰ ਸਰਵੋਤਮ ਅਦਾਕਾਰਾ ਲਈ ਨੈਸ਼ਨਲ ਫਿਲਮ ਅਵਾਰਡ ਅਤੇ ਫਿਲਮਫ਼ੇਅਰ ਅਵਾਰਡ ਵਰਗੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਸਰਕਾਰ ਨੇ ਉਸ ਨੂੰ 2016 ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਟਾਈਮ ਮੈਗਜ਼ੀਨ ਨੇ ਉਸਨੂੰ ਸੰਸਾਰ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਵਿੱਚੋਂ ਇੱਕ ਚੁਣਿਆ ਸੀ। ਫੋਰਬਜ਼ ਨੇ 2017 ਵਿੱਚ ਉਸਨੂੰ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਵਿਚ ਵਿਚ ਸੂਚੀਬੱਧ ਕੀਤਾ ਸੀ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਬਾਬਾ ਮੋਤੀ ਰਾਮ ਮਹਿਰਾ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਸਮਰਪਤ ਸੇਵਕ ਸਨ। ਜਿਨ੍ਹਾ ਨੇ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਕੇ, ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ। ਉਹਨਾ ਦਾ ਨਿੱਕਾ ਤੇ ਗਰੀਬ ਜਿਹਾ ਪ੍ਰਵਾਰ ਸੀ ਜਿਨ੍ਹਾਂ ਨੂੰ ਨਵਾਬ ਵਜ਼ੀਦ ਖਾਨ ਸੂਬਾ ਸਰਹਿੰਦ ਨੇ ਕੈਦੀਆਂ ਨੂੰ ਭੋਜਨ ਛੁਕਾਉਣ ਦੀ ਜਿੰਮੇਵਾਰੀ ਸੌਂਪੀ ਹੋਈ ਸੀ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸਮਾਜ ਸ਼ਾਸਤਰ (ਅੰਗ੍ਰੇਜ਼ੀ: Sociology) ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ। ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼, ਅਤੇ ਆਲੋਚਨਾਤਮਿਕ ਵਿਸ਼ਲੇਸ਼ਣ ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।ਸਮਾਜ ਸ਼ਾਸਤਰ ਨੂੰ ਸਮਾਜ ਦੇ ਆਮ ਵਿਗਿਆਨ ਵਜੋਂ ਵੀ ਪਰਿਭਾਸ਼ਤ ਕੀਤਾ ਜਾ ਸਕਦਾ ਹੈ। ਕੁਝ ਸਮਾਜ ਸ਼ਾਸਤਰੀ ਖੋਜ ਕਰਕੇ ਸਿੱਧੇ ਤੌਰ 'ਤੇ ਸਮਾਜਿਕ ਨੀਤੀ ਅਤੇ ਭਲਾਈ' ਤੇ ਲਾਗੂ ਕਰਦੇ ਹਨ, ਦੂਸਰੇ ਮੁੱਖ ਤੌਰ ਤੇ ਸਮਾਜਿਕ ਪ੍ਰਕਿਰਿਆਵਾਂ ਦੀ ਸਿਧਾਂਤਕ ਸਮਝ ਨੂੰ ਸੁਧਾਰਨ 'ਤੇ ਕੇਂਦ੍ਰਤ ਕਰਦੇ ਹਨ।ਵਿਸ਼ਾ ਵਸਤੂ ਸਮਾਜ ਦੇ ਮਾਈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਵਿਅਕਤੀਗਤ ਪਰਸਪਰ ਪ੍ਰਭਾਵ ਅਤੇ ਏਜੰਸੀ ਦੇ) ਤੋਂ ਲੈ ਕੇ ਮੈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਪ੍ਰਣਾਲੀਆਂ ਅਤੇ ਸਮਾਜਿਕ ਢਾਂਚੇ) ਤੱਕ ਹੋ ਸਕਦੀ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੋਹ ਨਾਨਕਸ਼ਾਹੀ ਜੰਤਰੀ ਦਾ ਦਸਵਾਂ ਮਹੀਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਦਸੰਬਰ ਅਤੇ ਜਨਵਰੀ ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ 30 ਦਿਨ ਹੁੰਦੇ ਹਨ। ਪੰਜਾਬ ਵਿੱਚ ਕੋਰਾ, ਧੁੰਦ ਆਦਿ ਇਸ ਮਹੀਨੇ ਦਾ ਆਮ ਵਰਤਾਰਾ ਹੈ। ਇਹ ਮਹੀਨਾ ਠੰਡਾ ਕਿਉਂ ਹੁੰਦਾ ਹੈ, ਇਸ ਬਾਰੇ ਇੱਕ ਦਿਲਚਸਪ ਪੌਰਾਣਿਕ ਕਥਾ ਹੈ। ਬਲਜੀਤ ਬਾਸੀ ਦੇ ਸ਼ਬਦਾਂ ਵਿੱਚ:ਸੂਰਜ ਦੇਵਤੇ ਦਾ ਰਥ ਸੱਤ ਘੋੜੇ ਹਿੱਕਦੇ ਹਨ। ਇੱਕ ਵਾਰੀ ਘੋੜੇ ਬਹੁਤ ਪਿਆਸੇ ਹੋ ਗਏ। ਸੂਰਜ ਨੇ ਘੋੜਿਆਂ ਨੂੰ ਪਾਣੀ ਪਿਲਾਉਣ ਦੀ ਠਾਣੀ ਪਰ ਉਸ ਨੂੰ ਖਿਆਲ ਆਇਆ ਕਿ ਉਸ ਦਾ ਰਥ ਤਾਂ ਚਲਦਾ ਹੀ ਰਹਿਣਾ ਚਾਹੀਦਾ ਹੈ। ਉਸ ਨੇ ਇੱਕ ਛੱਪੜ ‘ਤੇ ਦੋ ਗਧਿਆਂ ਨੂੰ ਪਾਣੀ ਪੀਂਦਿਆਂ ਦੇਖਿਆ। ਸੂਰਜ ਨੂੰ ਤਰਕੀਬ ਸੁਝ ਗਈ। ਉਸ ਨੇ ਘੋੜਿਆਂ ਨੂੰ ਰੱਥ ਤੋਂ ਲਾਹ ਕੇ ਛੱਪੜ ‘ਤੇ ਪਾਣੀ ਪੀਣ ਲਾ ਦਿੱਤਾ ਤੇ ਗਧਿਆਂ ਨੂੰ ਰਥ ਨਾਲ ਜੋੜ ਦਿੱਤਾ। ਗਧਿਆਂ ਵਿੱਚ ਘੋੜਿਆਂ ਜਿੰਨੀ ਤੇਜ਼ੀ ਕਿਥੇ?
ਏਰੀਆਨਾ ਗ੍ਰਾਂਡੇ-ਬੁਟੇਰਾ ( /ˌ ɑːr i ˈ ɑː n ə ˈ ɡ r ɑː n d eɪ / ; [note 1] ਜਨਮ 26 ਜੂਨ, 1993) ਇੱਕ ਅਮਰੀਕੀ ਗਾਇਕ, ਗੀਤਕਾਰ, ਅਤੇ ਅਦਾਕਾਰਾ ਹੈ। ਉਸਦੀ ਚਾਰ-ਅਸ਼ਟਵ ਵੋਕਲ ਰੇਂਜ ਨੇ ਆਲੋਚਨਾਤਮਕ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ, ਅਤੇ ਉਸਦੀ ਨਿੱਜੀ ਜ਼ਿੰਦਗੀ ਮੀਡੀਆ ਦੇ ਵਿਆਪਕ ਧਿਆਨ ਦਾ ਵਿਸ਼ਾ ਰਹੀ ਹੈ। ਉਸਨੇ ਆਪਣੇ ਪੂਰੇ ਕਰੀਅਰ ਦੌਰਾਨ ਕਈ ਪ੍ਰਸ਼ੰਸਾ ਪ੍ਰਾਪਤ ਕੀਤੀ ਹੈ, ਜਿਸ ਵਿੱਚ ਦੋ ਗ੍ਰੈਮੀ ਅਵਾਰਡ, ਇੱਕ ਬ੍ਰਿਟ ਅਵਾਰਡ, ਇੱਕ ਬਾਂਬੀ ਅਵਾਰਡ, ਦੋ ਬਿਲਬੋਰਡ ਮਿਊਜ਼ਿਕ ਅਵਾਰਡ, ਤਿੰਨ ਅਮਰੀਕੀ ਮਿਊਜ਼ਿਕ ਅਵਾਰਡ, ਨੌਂ ਐਮਟੀਵੀ ਵੀਡੀਓ ਮਿਊਜ਼ਿਕ ਅਵਾਰਡ, ਅਤੇ 30 ਗਿਨੀਜ਼ ਵਰਲਡ ਰਿਕਾਰਡ ਸ਼ਾਮਲ ਹਨ।
ਆਨੰਦਪੁਰ ਸਾਹਿਬ ਦੀ ਦੂਜੀ ਘੇਰਾਬੰਦੀ
ਆਨੰਦਪੁਰ ਦੀ ਦੂਜੀ ਘੇਰਾਬੰਦੀ ਸਿੱਖ ਅਤੇ ਆਨੰਦਪੁਰ ਸਾਹਿਬ ਦੇ ਵਿਚਕਾਰ ਇੱਕ ਸੀ। ਮੁਗ਼ਲ ਗਵਰਨਰ ਵਜ਼ੀਰ ਖ਼ਾਨ, ਦਿਲਵਾਰ ਖ਼ਾਨ ਅਤੇ ਜ਼ਬਰਦਸਤ ਖ਼ਾਨ ਨੇ ਸ਼ਿਵਾਲਿਕ ਪਹਾੜੀਆਂ ਦੇ ਰਾਜਿਆਂ ਦੀ ਸਹਾਇਤਾ ਕੀਤੀ ਜੋ ਮਈ 1704 ਤੋਂ 19 ਦਸੰਬਰ 1704 ਤੱਕ ਚੱਲੀ
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਡੇਵਿਡ (/ˈdeɪvɪd/; ਹਿਬਰੂ: דָּוִד, ਆਧੁਨਿਕ: David, Tiberian: Dāwīḏ, "ਪਿਆਰੇ") ਇਬਰਾਨੀ ਬਾਈਬਲ ਦੇ ਅਨੁਸਾਰ, ਇਜ਼ਰਾਈਲ ਦੇ ਯੂਨਾਈਟਿਡ ਕਿੰਗਡਮ ਦਾ ਤੀਜਾ ਰਾਜਾ ਸੀ। ਸੈਮੂਅਲ ਦੀਆਂ ਕਿਤਾਬਾਂ ਵਿੱਚ, ਉਸਨੂੰ ਇੱਕ ਨੌਜਵਾਨ ਚਰਵਾਹੇ ਅਤੇ ਰਬਾਬ ਵਾਦਕ ਵਜੋਂ ਦਰਸਾਇਆ ਗਿਆ ਹੈ ਜੋ ਦੱਖਣੀ ਕਨਾਨ ਵਿੱਚ ਫਲਿਸਤੀਆਂ ਦੇ ਇੱਕ ਚੈਂਪੀਅਨ ਗੋਲਿਅਥ ਨੂੰ ਮਾਰ ਕੇ ਪ੍ਰਸਿੱਧੀ ਪ੍ਰਾਪਤ ਕਰਦਾ ਹੈ। ਡੇਵਿਡ ਇਜ਼ਰਾਈਲ ਦੇ ਪਹਿਲੇ ਰਾਜੇ ਸ਼ਾਊਲ ਦਾ ਪਸੰਦੀਦਾ ਬਣ ਜਾਂਦਾ ਹੈ; ਉਹ ਸ਼ਾਊਲ ਦੇ ਪੁੱਤਰ ਜੋਨਾਥਨ ਨਾਲ ਵੀ ਖਾਸ ਤੌਰ 'ਤੇ ਗੂੜ੍ਹੀ ਦੋਸਤੀ ਕਰਦਾ ਹੈ। ਹਾਲਾਂਕਿ, ਡੇਵਿਡ ਦੀ ਗੱਦੀ ਨੂੰ ਹਥਿਆਉਣ ਦੀ ਕੋਸ਼ਿਸ਼ ਕਰਨ ਵਾਲੇ ਵਿਵੇਕ ਦੇ ਤਹਿਤ, ਸ਼ਾਊਲ ਨੇ ਡੇਵਿਡ ਨੂੰ ਮਾਰਨ ਦੀ ਕੋਸ਼ਿਸ਼ ਕੀਤੀ, ਸ਼ਾਊਲ ਅਤੇ ਯੋਨਾਥਾਨ ਦੋਨੋਂ ਫਲਿਸਤੀਆਂ ਦੇ ਵਿਰੁੱਧ ਲੜਾਈ ਵਿੱਚ ਮਾਰੇ ਜਾਣ ਤੋਂ ਬਾਅਦ, ਇੱਕ 30 ਸਾਲਾਂ ਦਾ ਡੇਵਿਡ ਸਾਰੇ ਇਸਰਾਏਲ ਅਤੇ ਯਹੂਦਾਹ ਦਾ ਰਾਜਾ ਚੁਣਿਆ ਗਿਆ ਹੈ। ਸੱਤਾ ਵਿੱਚ ਆਉਣ ਤੋਂ ਬਾਅਦ, ਡੇਵਿਡ ਨੇ ਯਰੂਸ਼ਲਮ ਸ਼ਹਿਰ ਨੂੰ ਜਿੱਤ ਲਿਆ ਅਤੇ ਇਸਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਸਥਾਪਿਤ ਕੀਤਾ, ਬਾਅਦ ਵਿੱਚ ਨੇਮ ਦੇ ਸੰਦੂਕ ਨੂੰ ਇਜ਼ਰਾਈਲੀ ਧਰਮ ਵਿੱਚ ਪੂਜਾ ਦਾ ਕੇਂਦਰੀ ਬਿੰਦੂ ਹੋਣ ਲਈ ਸ਼ਹਿਰ ਵਿੱਚ ਲੈ ਗਿਆ।
ਸ਼ੌਨ ਪੀਟਰ ਰਾਉਲ ਮੇਂਡੇਸ / / ˈmɛn dɛz / ; ਜਨਮ 8 ਅਗਸਤ, 1998) ਇੱਕ ਕੈਨੇਡੀਅਨ ਗਾਇਕ ਅਤੇ ਗੀਤਕਾਰ ਹੈ। ਉਸਨੇ 2013 ਵਿੱਚ ਵੀਡੀਓ-ਸ਼ੇਅਰਿੰਗ ਐਪਲੀਕੇਸ਼ਨ ਵਾਈਨ 'ਤੇ ਗੀਤ ਦੇ ਕਵਰ ਪੋਸਟ ਕਰਦੇ ਹੋਏ ਇੱਕ ਅਨੁਸਰਣ ਪ੍ਰਾਪਤ ਕੀਤਾ। ਅਗਲੇ ਸਾਲ, ਉਸਨੇ ਕਲਾਕਾਰ ਮੈਨੇਜਰ ਐਂਡਰਿਊ ਗਰਟਲਰ ਅਤੇ ਆਈਲੈਂਡ ਰਿਕਾਰਡਸ ਏ ਐਂਡ ਆਰ ਜ਼ਿਗੀ ਚੈਰੇਟਨ ਦਾ ਧਿਆਨ ਖਿੱਚਿਆ, ਜਿਸ ਕਾਰਨ ਉਸਨੇ ਰਿਕਾਰਡ ਲੇਬਲ ਨਾਲ ਇੱਕ ਸੌਦੇ 'ਤੇ ਦਸਤਖਤ ਕੀਤੇ। ਮੈਂਡੇਸ ਦੀ ਸਵੈ-ਸਿਰਲੇਖ ਵਾਲੀ ਪਹਿਲੀ ਈਪੀ 2014 ਵਿੱਚ ਰਿਲੀਜ਼ ਕੀਤੀ ਗਈ ਸੀ, ਇਸਦੇ ਬਾਅਦ 2015 ਵਿੱਚ ਉਸਦੀ ਪਹਿਲੀ ਸਟੂਡੀਓ ਐਲਬਮ ਹੈਂਡਰਾਈਟਨ ਆਈ । ਹੱਥ ਲਿਖਤ ਨੇ ਯੂਐਸ ਬਿਲਬੋਰਡ 200 ਦੇ ਸਿਖਰ 'ਤੇ ਸ਼ੁਰੂਆਤ ਕੀਤੀ, ਮੇਂਡੇਸ ਨੂੰ 18 ਸਾਲ ਦੀ ਉਮਰ ਤੋਂ ਪਹਿਲਾਂ ਪਹਿਲੇ ਨੰਬਰ 'ਤੇ ਡੈਬਿਊ ਕਰਨ ਵਾਲੇ ਪੰਜ ਕਲਾਕਾਰਾਂ ਵਿੱਚੋਂ ਇੱਕ ਬਣਾ ਦਿੱਤਾ। ਸਿੰਗਲ " ਸਟਿੱਚ " ਯੂਕੇ ਵਿੱਚ ਪਹਿਲੇ ਨੰਬਰ 'ਤੇ ਅਤੇ ਅਮਰੀਕਾ ਅਤੇ ਕੈਨੇਡਾ ਵਿੱਚ ਚੋਟੀ ਦੇ 10 'ਤੇ ਪਹੁੰਚ ਗਿਆ।
ਸੁਖਦੇਵ ਸਿੰਘ ਢਿੱਲੋਂ (1952 – 12 ਜੁਲਾਈ 1988), ਜਿਸਨੂੰ ਜਨਰਲ ਲਾਭ ਸਿੰਘ ਵਜੋਂ ਜਾਣਿਆ ਜਾਂਦਾ ਹੈ ਅਤੇ ਸੁੱਖਾ ਸਿਪਾਹੀ ਵਜੋਂ ਵੀ ਜਾਣਿਆ ਜਾਂਦਾ ਹੈ, ਇੱਕ ਸਾਬਕਾ ਪੰਜਾਬ ਪੁਲਿਸ ਅਧਿਕਾਰੀ ਸੀ ਜੋ ਖਾੜਕੂ ਬਣ ਗਿਆ ਸੀ ਅਤੇ ਜਿਸਨੇ ਖਾਲਿਸਤਾਨ ਕਮਾਂਡੋ ਫੋਰਸ ਦੇ ਪਹਿਲੇ ਨੇਤਾ ਤੋਂ ਬਾਅਦ ਕਮਾਨ ਸੰਭਾਲੀ ਸੀ। ਉਹ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਸਾਥੀ ਸੀ ਅਤੇ ਸਾਕਾ ਨੀਲਾ ਤਾਰਾ ਦੌਰਾਨ ਭਾਰਤੀ ਫੌਜਵਿਰੁੱਧ ਲੜਿਆ ਸੀ। ਓਹ ਪੰਜਾਬ ਪੁਲਿਸ ਦੇ ਡੀ.ਜੀ.ਪੀ.
"ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਅਬੂਲ-ਫਤਿਹ ਜਲਾਲ-ਉਦ-ਦੀਨ ਮੁਹੰਮਦ ਅਕਬਰ (25 ਅਕਤੂਬਰ 1542 – 27 ਅਕਤੂਬਰ 1605), ਅਕਬਰ ਮਹਾਨ ਦੇ ਨਾਂ ਨਾਲ ਮਸ਼ਹੂਰ (ਫ਼ਾਰਸੀ: اکبر اعظم ਫ਼ਾਰਸੀ ਉਚਾਰਨ: [akbarɪ azam]), ਅਤੇ ਅਕਬਰ ਪਹਿਲੇ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ (ਫ਼ਾਰਸੀ ਉਚਾਰਨ: [akbar]), ਤੀਜਾ ਮੁਗਲ ਬਾਦਸ਼ਾਹ ਸੀ, ਜਿਸਨੇ 1556 ਤੋਂ 1605 ਤੱਕ ਰਾਜ ਕੀਤਾ। ਅਕਬਰ ਨੇ ਆਪਣੇ ਪਿਤਾ, ਹੁਮਾਯੂੰ, ਇੱਕ ਰਾਜਕੁਮਾਰ, ਬੈਰਮ ਖਾਨ ਦੇ ਅਧੀਨ, ਉੱਤਰਾਧਿਕਾਰੀ ਬਣਾਇਆ, ਜਿਸ ਨੇ ਨੌਜਵਾਨ ਸਮਰਾਟ ਦੀ ਭਾਰਤ ਵਿੱਚ ਮੁਗਲ ਡੋਮੇਨ ਨੂੰ ਵਧਾਉਣ ਅਤੇ ਮਜ਼ਬੂਤ ਕਰਨ ਵਿੱਚ ਮਦਦ ਕੀਤੀ।
ਲੋਕ-ਨਾਟਕ ਲੋਕਧਾਰਾ ਦਾ ਇੱਕ ਭਾਗ ਹੈ ਜਿਸ ਦਾ ਸੰਬੰਧ ਲੋਕ-ਸਾਹਿਤ ਅਤੇ ਲੋਕ-ਕਲਾ ਦੋਹਾਂ ਨਾਲ ਹੈ।ਲੋਕ ਨਾਟ ਮਿਥਿਕ-ਕਥਾਵਾਂ ਵਾਂਗ ਹਰ ਤਰ੍ਹਾਂ ਦੀਆਂ ਪਰਿਸਥਿਤੀਆਂ ਤੇ ਹਰ ਇਤਿਹਾਸਿਕ ਦੌਰ ਵਿੱਚ ਪੈਦਾ ਨਹੀਂ ਹੋ ਸਕਦਾ। ਪੰਜਾਬ ਵਿੱਚ ਨ੍ਰਿਤ-ਕਲਾ ਆਰੀਅਨ ਲੋਕਾਂ ਦੇ ਭਾਰਤ ਵਿੱਚ ਆਉਣ ਤੋਂ ਪਹਿਲਾ ਵਿਕਸਿਤ ਹੋ ਚੁੱਕੀ ਸੀ। ਹਰਚਰਨ ਸਿੰਘ ਦੇ ਕਥਨ ਅਨੁਸਾਰ,” ਹੜੱਪਾ ਤੇ ਮਹਿਜੋਦੜੋ ਦੀ ਖੁਦਾਈ ਦੀ ਲੱਭੀਆਂ ਨਚਾਰਾਂ ਦੀਆਂ ਸ਼ਰਤੀਆਂ ਤੋਂ ਇਹ ਸਪਸ਼ਟ ਹੈ ਕਿ ਉਸ ਕਾਲ ਵਿੱਚ ਲੋਕਾਂ ਦੇ ਨ੍ਰਿਤ ਕਲਾ ਵਿੱਚ ਕਾਫ਼ੀ ਪਰਪਕਤਾ ਪ੍ਰਾਪਤ ਕਰ ਲਈ ਸੀ।” ਨ੍ਰਿਤ ਨੂੰ ਤਾਲ ਵਿੱਚ ਕਰਨ ਲਈ ਸਾਜ਼ ਦੀ ਲੋੜ ਹੰੁਦੀ ਹੈ।” ਨਾਚ ਦਾ ਰਾਗ ਨਾਲ ਸੰਬੰਧ ਮੁਢੋਂ ਤੁਰਿਆਂ ਆ ਰਿਹਾ ਹੈ। ਇਸ ਦੇ ਸਬੂਤ ਹੜੱਪਾ ਸੱਭਿਅਤਾ ਵਿੱਚ ਮਿਲ ਚੁੱਕੇ ਹਨ।”
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਪੀਨਾਂਗ ਟਾਪੂ ਮਲੇਸ਼ੀਆ (ਉਦੋਂ ਮਲਾਇਆ) ਦੀ ਰਾਜਧਾਨੀ ਸੀ। ਹੁਣ ਇਹ ਸੂਬਾਈ ਰਾਜਧਾਨੀ ਹੈ। ਸਮੁੰਦਰ ਦੇ ਵਿਚਕਾਰ ਸਥਿਤ ਇਸ ਸ਼ਹਿਰ ਦਾ ਖੇਤਰਫਲ 293 ਵਰਗ ਕਿਲੋਮੀਟਰ ਹੈ। ਪੁਰਾਤਨ ਸਮੇਂ ਵਿੱਚ ਸਮੁੰਦਰੀ ਜਹਾਜ਼ਾਂ ਰਾਹੀਂ ਆਵਾਜਾਈ ਹੁੰਦੀ ਸੀ। ਇਹ ਮਲੇਸ਼ੀਆ ਦਾ ਸਭ ਤੋਂ ਵਧੀਆ ਸੈਰਗਾਹ ਹੈ। ਇਹ ਮਲੇਸ਼ੀਆ ਦੇ ਉੱਤਰ ਪੱਛਮ ਵਿੱਚ ਸਥਿਤ ਹੈ। ਇਸ ਟਾਪੂ ’ਤੇ ਵੱਖ-ਵੱਖ ਧਰਮਾਂ ਦੇ ਲੋਕ ਵੱਸਦੇ ਹਨ ਅਤੇ ਰਿਹਾਇਸ਼ ਪੱਖੋਂ ਇਸ ਨੂੰ ਲੋਕਾਂ ਦੀ ਪਹਿਲੀ ਪਸੰਦ ਮੰਨਿਆ ਜਾਂਦਾ ਹੈ। ਇੱਥੇ 59 ਫ਼ੀਸਦੀ ਚੀਨੀ, 32 ਫ਼ੀਸਦੀ ਮਾਲੇਈ ਅਤੇ 7 ਫ਼ੀਸਦੀ ਭਾਰਤੀ ਮੂਲ ਦੇ ਲੋਕ ਵੱਸਦੇ ਹਨ। ਪੀਨਾਂਗ ਸਥਾਨਕ ਪਕਵਾਨਾਂ ਦੇ ਮਾਮਲੇ ਬਿਹਤਰੀਨ ਸਥਾਨ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਨੂੰ ਮਲੇਸ਼ੀਆ ਦੇ ਭੋਜਨ ਦੀ ਰਾਜਧਾਨੀ ਕਿਹਾ ਜਾਂਦਾ ਹੈ। ਇਸ ਟਾਪੂ ’ਤੇ ਵੱਡੀ ਗਿਣਤੀ ਵਿੱਚ ਹੋਟਲ ਅਤੇ ਰਿਜ਼ੋਰਟਸ ਹਨ। ਇੱਥੇ ਆਵਾਜਾਈ ਦੇ ਸਾਧਨ ਵੱਡੀ ਮਾਤਰਾ ਵਿੱਚ ਉਪਲੱਬਧ ਹਨ। ਇੱਥੇ ਦਸੰਬਰ ਵਿੱਚ ਛੁੱਟੀਆਂ ਹੁੰਦੀਆਂ ਹਨ ਜਿਸ ਕਾਰਨ ਮਲੇਸ਼ੀਆ ਦੇ ਵੱਖ ਵੱਖ ਰਾਜਾਂ ਅਤੇ ਵਿਦੇਸ਼ਾਂ ਤੋਂ ਲੋਕ ਸਮੁੰਦਰੀ ਤੱਟ ’ਤੇ ਕੁਦਰਤੀ ਨਜ਼ਾਰੇ ਤੱਕਣ ਆਉਂਦੇ ਹਨ।
ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।
ਟਕਸਾਲੀ ਬੋਲੀ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ।
ਦਿੱਲੀ ਸਲਤਨਤ ਦਿੱਲੀ ਵਿੱਚ ਸਥਿਤ ਇੱਕ ਇਸਲਾਮੀ ਸਾਮਰਾਜ ਸੀ ਜੋ 320 ਸਾਲਾਂ (1206-1526) ਲਈ ਭਾਰਤੀ ਉਪ ਮਹਾਂਦੀਪ ਦੇ ਵੱਡੇ ਹਿੱਸੇ ਵਿੱਚ ਫੈਲਿਆ ਹੋਇਆ ਸੀ। ਘੁਰਿਦ ਖ਼ਾਨਦਾਨ ਦੁਆਰਾ ਦੱਖਣੀ ਏਸ਼ੀਆ ਉੱਤੇ ਹਮਲੇ ਤੋਂ ਬਾਅਦ, ਪੰਜ ਰਾਜਵੰਸ਼ਾਂ ਨੇ ਦਿੱਲੀ ਸਲਤਨਤ ਉੱਤੇ ਕ੍ਰਮਵਾਰ ਰਾਜ ਕੀਤਾ: ਮਾਮਲੂਕ ਰਾਜਵੰਸ਼ (1206-1290), ਖ਼ਿਲਜੀ ਰਾਜਵੰਸ਼ (1290-1320), ਤੁਗ਼ਲਕ ਰਾਜਵੰਸ਼ (1320-1414), ਸੱਯਦ ਖ਼ਾਨਦਾਨ (1414–1451), ਅਤੇ ਲੋਧੀ ਰਾਜਵੰਸ਼ (1451–1526)। ਇਸ ਨੇ ਆਧੁਨਿਕ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ ਦੇ ਨਾਲ-ਨਾਲ ਦੱਖਣੀ ਨੇਪਾਲ ਦੇ ਕੁਝ ਹਿੱਸਿਆਂ ਦੇ ਵੱਡੇ ਹਿੱਸੇ ਨੂੰ ਕਵਰ ਕੀਤਾ।
ਪਲਾਸੀ ਦਾ ਲੜਾਈ (ਬੰਗਾਲੀ: পলাশীর যুদ্ধ, ਪੋਲਾਸ਼ੀਰ ਜੂਧੋ) 23 ਜੂਨ 1757 ਨੂੰ ਕਲਕੱਤਾ (ਹੁਣ ਕੋਲਕਾਤਾ) ਤੋਂ ਲਗਪਗ 150 ਕਿਮੀਃ ਉੱਤਰ ਵੱਲ ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ 22 ਮੀਲ ਦੂਰ ਨਾਦੀਆ ਜਿਲ੍ਹੇ ਵਿੱਚ ਹੁਗਲੀ ਨਦੀ ਦੇ ਕੰਢੇ ਪਲਾਸੀ ਨਾਮਕ ਸਥਾਨ 'ਤੇ ਹੋਈ ਸੀ। ਇਸ ਲੜਾਈ ਵਿੱਚ ਇੱਕ ਪਾਸੇ ਬਰਤਾਨਵੀ ਈਸਟ ਇੰਡੀਆ ਕੰਪਨੀ ਦੀ ਫੌਜ ਸੀ ਅਤੇ ਦੂਜੇ ਪਾਸੇ ਬੰਗਾਲ ਦੇ ਨਵਾਬ ਅਤੇ ਉਸਦੇ ਫਰਾਂਸੀਸੀ ਹਮਾਇਤੀਆਂ ਦੀ ਫੌਜ। ਇਹ ਲੜਾਈ ਸੱਤ ਸਾਲ (1756–63) ਲੰਮੀ ਜੰਗ ਦੇ ਦੌਰਾਨ ਹੋਈ ਸੀ। ਕੰਪਨੀ ਦੀ ਫੌਜ ਨੇ ਰਾਬਰਟ ਕਲਾਈਵ ਦੀ ਅਗਵਾਈ ਵਿੱਚ ਨਵਾਬ ਸਿਰਾਜ-ਉਦ-ਦੌਲਾ ਨੂੰ ਹਰਾ ਦਿੱਤਾ ਸੀ l ਪਲਾਸੀ ਦੀ ਲੜਾਈ ਰੌਬਰਟ ਕਲਾਈਵ ਦੀ ਅਗਵਾਈ ਵਿੱਚ 23 ਜੂਨ 1757 ਨੂੰ ਬੰਗਾਲ ਦੇ ਨਵਾਬ ਅਤੇ ਉਸਦੇ ਫ੍ਰਾਂਸੀਸੀ ਸਹਿਯੋਗੀਆਂ ਦੀ ਇੱਕ ਕਿਤੇ ਵੱਡੀ ਤਾਕਤ ਉੱਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਇੱਕ ਨਿਰਣਾਇਕ ਜਿੱਤ ਸੀ। ਲੜਾਈ ਨੇ ਕੰਪਨੀ ਨੂੰ ਬੰਗਾਲ ਦਾ ਕੰਟਰੋਲ ਹਾਸਲ ਕਰਨ ਵਿੱਚ ਸਹਾਇਤਾ ਕੀਤੀ l ਅਗਲੇ ਸੌ ਸਾਲਾਂ ਵਿੱਚ, ਉਨ੍ਹਾਂ ਨੇ ਭਾਰਤੀ ਉਪ -ਮਹਾਂਦੀਪ, ਮਿਆਂਮਾਰ ਅਤੇ ਅਫ਼ਗਾਨਿਸਤਾਨ ਦੇ ਜ਼ਿਆਦਾਤਰ ਹਿੱਸੇ ਉੱਤੇ ਕਬਜ਼ਾ ਕਰ ਲਿਆ l ਇਹ ਲੜਾਈ ਹੁਗਲੀ ਨਦੀ ਦੇ ਕਿਨਾਰੇ ਪਲਾਸ਼ੀ (ਅੰਗਰੇਜ਼ੀ ਸੰਸਕਰਣ: ਪਲਾਸੀ) , ਜੋ ਕਲਕੱਤੇ ਦੇ ਉੱਤਰ ਵਿੱਚ ਲਗਭਗ 150 ਕਿਲੋਮੀਟਰ (93 ਮੀਲ) ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ, ਜੋ ਉਸ ਸਮੇਂ ਬੰਗਾਲ ਦੀ ਰਾਜਧਾਨੀ ਸੀ (ਹੁਣ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ) ਵਿਖੇ ਹੋਈ l ਲੜਨ ਵਾਲੇ ਨਵਾਬ ਸਿਰਾਜ-ਉਦ-ਦੌਲਾ, ਬੰਗਾਲ ਦੇ ਆਖਰੀ ਸੁਤੰਤਰ ਨਵਾਬ ਅਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਸਨ l ਉਹ, ਅਲੀਵਰਦੀ ਖਾਨ (ਉਸਦੇ ਨਾਨਾ) ਦਾ ਉੱਤਰਾਧਿਕਾਰੀ ਸੀ l ਸਿਰਾਜ-ਉਦ-ਦੌਲਾ ਸਾਲ ਪਹਿਲਾਂ ਹੀ ਬੰਗਾਲ ਦਾ ਨਵਾਬ ਬਣਿਆ ਸੀ ਅਤੇ ਉਸਨੇ ਅੰਗਰੇਜਾਂ ਨੂੰ ਉਨ੍ਹਾਂ ਦੇ ਕਿਲ੍ਹੇ ਦੇ ਵਿਸਥਾਰ ਨੂੰ ਰੋਕਣ ਦਾ ਹੁਕਮ ਦਿੱਤਾ ਸੀ l ਰਾਬਰਟ ਕਲਾਈਵ ਨੇ ਨਵਾਬ ਦੀ ਫ਼ੌਜ ਦੇ ਕਮਾਂਡਰ-ਇਨ-ਚੀਫ਼ ਮੀਰ ਜਾਫ਼ਰ ਨੂੰ ਰਿਸ਼ਵਤ ਦਿੱਤੀ ਅਤੇ ਉਸਨੂੰ ਬੰਗਾਲ ਦਾ ਨਵਾਬ ਬਣਾਉਣ ਦਾ ਵਾਅਦਾ ਵੀ ਕੀਤਾ। ਕਲਾਈਵ ਨੇ 1757 ਵਿੱਚ ਪਲਾਸੀ ਵਿਖੇ ਸਿਰਾਜ-ਉਦ-ਦੌਲਾ ਨੂੰ ਹਰਾਇਆ ਅਤੇ ਕਲਕੱਤੇ ਉੱਤੇ ਕਬਜ਼ਾ ਕਰ ਲਿਆ। ਇਹ ਲੜਾਈ ਨਵਾਬ ਸਿਰਾਜ-ਉਦ-ਦੌਲਾ ਦੁਆਰਾ ਬ੍ਰਿਟਿਸ਼-ਨਿਯੰਤਰਿਤ ਕਲਕੱਤੇ 'ਤੇ ਹਮਲੇ ਅਤੇ ਬਲੈਕ ਹੋਲ ਕਤਲੇਆਮ ਤੋਂ ਪਹਿਲਾਂ ਹੋਈ ਸੀ। ਅੰਗਰੇਜ਼ਾਂ ਨੇ ਕਰਨਲ ਰੌਬਰਟ ਕਲਾਈਵ ਅਤੇ ਐਡਮਿਰਲ ਚਾਰਲਸ ਵਾਟਸਨ ਦੀ ਅਗਵਾਈ ਵਿੱਚ ਮਦਰਾਸ ਤੋਂ ਬੰਗਾਲ ਫੌਜ ਭੇਜੀ ਅਤੇ ਕਲਕੱਤੇ ਉੱਤੇ ਮੁੜ ਕਬਜ਼ਾ ਕਰ ਲਿਆ। ਕਲਾਈਵ ਨੇ ਫਿਰ ਚੰਦਰਨਗਰ ਦੇ ਫਰਾਂਸੀਸੀ ਕਿਲ੍ਹੇ ਉੱਤੇ ਕਬਜ਼ੇ ਦੀ ਪਹਿਲ ਕੀਤੀ l ਸਿਰਾਜ-ਉਦ-ਦੌਲਾ ਅਤੇ ਬ੍ਰਿਟਿਸ਼ ਦਰਮਿਆਨ ਤਣਾਅ ਅਤੇ ਸ਼ੱਕ ਦਾ ਨਤੀਜਾ ਪਲਾਸੀ ਦੀ ਲੜਾਈ ਵਿੱਚ ਨਿੱਕਲਿਆ l ਇਹ ਲੜਾਈ ਸੱਤ ਸਾਲਾਂ ਦੀ ਲੜਾਈ (1756–1763) ਦੇ ਦੌਰਾਨ ਚਲਾਈ ਗਈ ਸੀ, ਅਤੇ, ਉਨ੍ਹਾਂ ਦੀ ਯੂਰਪ ਵਿੱਚ ਦੁਸ਼ਮਣੀ ਦੇ ਅਕਸ ਵਜੋਂ, ਫ੍ਰੈਂਚ ਈਸਟ ਇੰਡੀਆ ਕੰਪਨੀ (ਲਾ ਕੰਪੈਨੀ ਡੇਸ ਇੰਡੀਜ਼ ਓਰੀਐਂਟੇਲਸ) ਨੇ ਅੰਗਰੇਜ਼ਾਂ ਦੇ ਵਿਰੁੱਧ ਲੜਨ ਲਈ ਇੱਕ ਛੋਟੀ ਜਿਹੀ ਟੁਕੜੀ ਭੇਜੀ l ਸਿਰਾਜ-ਉਦ-ਦੌਲਾ ਕੋਲ ਗਿਣਤੀ ਦੇ ਪੱਖੋਂ ਬਿਹਤਰ ਸ਼ਕਤੀ ਸੀ ਅਤੇ ਉਸਨੇ ਪਲਾਸੀ ਵਿਖੇ ਆਪਣਾ ਪੱਖ ਰੱਖਿਆ l ਵੱਡੀ ਗਿਣਤੀ ਤੋਂ ਚਿੰਤਤ ਅੰਗਰੇਜ਼ਾਂ ਨੇ ਸਿਰਾਜ-ਉਦ-ਦੌਲਾ ਦੇ ਰੁਤਬਾ ਘਟਾਏ ਹੋਏ ਫ਼ੌਜ ਮੁਖੀ ਮੀਰ ਜਾਫਰ, ਇਸਦੇ ਨਾਲ ਯਾਰ ਲੂਤੁਫ਼ ਖ਼ਾਨ, ਜਗਤ ਸੇਠਾਂ (ਮਹਤਾਬ ਚੰਦ ਅਤੇ ਸਵਰੂਪ ਚੰਦ), ਉਮੀਚੰਦ ਅਤੇ ਰਾਏ ਦੁਰਲਭ ਨਾਲ ਮਿਲ ਕੇ ਇੱਕ ਸਾਜ਼ਿਸ਼ ਰਚੀ। ਇਸ ਤਰ੍ਹਾਂ,ਮੀਰ ਜਾਫਰ, ਰਾਏ ਦੁਰਲਭ ਅਤੇ ਯਾਰ ਲੂਤੁਫ ਖਾਨ ਨੇ ਆਪਣੀਆਂ ਫੌਜਾਂ ਨੂੰ ਜੰਗ ਦੇ ਮੈਦਾਨ ਦੇ ਨੇੜੇ ਇਕੱਠਾ ਕੀਤਾ ਪਰ ਅਸਲ ਵਿੱਚ ਲੜਾਈ ਵਿੱਚ ਸ਼ਾਮਲ ਹੋਣ ਲਈ ਕੋਈ ਕਦਮ ਨਹੀਂ ਚੁੱਕਿਆ l ਲਗਭਗ 50,000 ਸਿਪਾਹੀਆਂ, 40 ਤੋਪਾਂ ਅਤੇ 10 ਜੰਗੀ ਹਾਥੀਆਂ ਵਾਲੀ ਸਿਰਾਜ-ਉਦ-ਦੌਲਾ ਦੀ ਫੌਜ ਨੂੰ ਕਰਨਲ ਰੌਬਰਟ ਕਲਾਈਵ ਦੇ 3,000 ਸਿਪਾਹੀਆਂ ਨੇ ਹਰਾ ਦਿੱਤਾ। ਲੜਾਈ ਲਗਭਗ 11 ਘੰਟਿਆਂ ਵਿੱਚ ਸਮਾਪਤ ਹੋ ਗਈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ। 1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿੱਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿੱਚ ਇਹ ਸੰਘਰਸ਼ ਵਧੇਰੇ ਸਪਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸ ਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸ ਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਭਾਰਤ ਦੀ ਰਾਸ਼ਟਰੀ ਫੁੱਟਬਾਲ ਟੀਮ ਪੁਰਸ਼ਾਂ ਦੇ ਅੰਤਰਰਾਸ਼ਟਰੀ ਫੁੱਟਬਾਲ ਵਿੱਚ ਭਾਰਤ ਦੀ ਨੁਮਾਇੰਦਗੀ ਕਰਦੀ ਹੈ ਅਤੇ ਇਸਨੂੰ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਦੁਆਰਾ ਨਿਯੰਤਰਿਤ ਕੀਤਾ ਜਾਂਦਾ ਹੈ। ਭਾਰਤੀ ਟੀਮ ਨੂੰ ਦੱਖਣੀ ਏਸ਼ੀਆ ਵਿੱਚ ਸਭ ਤੋਂ ਵਧੀਆ ਟੀਮ ਮੰਨਿਆ ਜਾਂਦਾ ਹੈ, ਨੇ 1951 ਅਤੇ 1962 ਦੀਆਂ ਏਸ਼ੀਅਨ ਖੇਡਾਂ ਵਿੱਚ ਦੋ ਸੋਨ ਤਗਮੇ ਜਿੱਤੇ ਜਦੋਂ ਕਿ 1956 ਦੇ ਸਮਰ ਓਲੰਪਿਕ ਵਿੱਚ ਚੌਥੇ ਸਥਾਨ 'ਤੇ ਰਿਹਾ। ਭਾਰਤ ਨੇ ਕਦੇ ਵੀ ਫੀਫਾ ਵਿਸ਼ਵ ਕੱਪ ਵਿੱਚ ਹਿੱਸਾ ਨਹੀਂ ਲਿਆ ਹੈ, ਹਾਲਾਂਕਿ ਉਹ 1950 ਵਿਸ਼ਵ ਕੱਪ ਲਈ ਡਿਫੌਲਟ ਤੌਰ 'ਤੇ ਕੁਆਲੀਫਾਈ ਕਰ ਗਈ ਸੀ ਜਦੋਂ ਉਨ੍ਹਾਂ ਦੇ ਕੁਆਲੀਫ਼ਿਕੇਸ਼ਨ ਗਰੁੱਪ ਵਿੱਚ ਬਾਕੀ ਸਾਰੇ ਦੇਸ਼ਾਂ ਦੇ ਪਿੱਛੇ ਹਟ ਗਏ ਸਨ। ਹਾਲਾਂਕਿ, ਭਾਰਤ ਟੂਰਨਾਮੈਂਟ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਹਟ ਗਿਆ। ਟੀਮ ਏ.ਐਫ.ਸੀ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਰੋਂਡਾ ਜੀਨ ਰੌਸੀ ( / ˈr aʊz i / ; ਜਨਮ 1 ਫਰਵਰੀ 1987) ਇੱਕ ਅਮਰੀਕੀ ਪੇਸ਼ੇਵਰ ਪਹਿਲਵਾਨ, ਅਭਿਨੇਤਰੀ, ਸਾਬਕਾ ਜੂਡੋਕਾ ਅਤੇ ਮਿਕਸਡ ਮਾਰਸ਼ਲ ਕਲਾਕਾਰ ਹੈ। ਉਹ ਵਰਤਮਾਨ ਵਿੱਚ ਡਬਲਯੂਡਬਲਯੂਈ ਨਾਲ ਸਾਈਨ ਕੀਤੀ ਹੋਈ ਹੈ, ਜਿੱਥੇ ਉਹ ਸਮੈਕਡਾਊਨ ਬ੍ਰਾਂਡ 'ਤੇ ਪ੍ਰਦਰਸ਼ਨ ਕਰਦੀ ਹੈ। ਡਬਲਯੂਡਬਲਯੂਈ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ, ਉਹ ਅਲਟੀਮੇਟ ਫਾਈਟਿੰਗ ਚੈਂਪੀਅਨਸ਼ਿਪ (UFC) ਵਿੱਚ ਆਪਣੇ ਸਮੇਂ ਲਈ ਜਾਣੀ ਜਾਂਦੀ ਸੀ। ਉਸਦਾ ਲੰਬੇ ਸਮੇਂ ਤੋਂ ਉਪਨਾਮ, "ਰਾਊਡੀ", ਪੇਸ਼ੇਵਰ ਪਹਿਲਵਾਨ ਰੌਡੀ ਪਾਈਪਰ ਤੋਂ ਵਿਰਾਸਤ ਵਿੱਚ ਮਿਲਿਆ ਸੀ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਮੀਰ ਮੰਨੂ (1700-4 ਨਵੰਬਰ 1753) ਪੰਜਾਬ ਦਾ ਸੂਬੇਦਾਰ ਸੀ। ਉਸ ਨੂੰ ਜਾਲਮ ਸੂਬੇਦਾਰ ਮੰਨਿਆ ਜਾਂਦਾ ਹੈ। ਜਿਸ ਦਾ ਜਨਮ ਲਹੌਰ ਵਿੱਖੇ ਹੋਇਆ। ਉਹ 1748 ਤੋਂ 1753 ਤੱਕ ਪੰਜਾਬ ਦਾ ਸੂਬੇਦਾਰ ਰਿਹਾ। ਮੀਰ ਮੰਨੂੰ ਆਪਣੇ ਸਾਰੇ ਭੈਣ ਭਰਾਵਾਂ ਵਿੱਚੋਂ ਸਭ ਤੋਂ ਵੱਡਾ ਸੀ। ਉਸ ਦੇ ਪਿਤਾ ਦਾ ਨਾਮ ਕਮਰੁਦੀਨ ਸੀ ਜੋ ਦਿੱਲੀ ਦਰਬਾਰ ਦਾ ਪ੍ਰਧਾਨ ਮੰਤਰੀ ਸੀ। ਉਸ ਦੇ ਜੁਲਮ ਦੇਖ ਕਿ ਇਹ ਮੁਹਾਵਰਾ ਬਣ ਗਿਆ “ਮੰਨੂ ਸਾਡੀ ਦਾਤਰੀ, ਅਸੀਂ ਮੰਨੂ ਦੇ ਸੋਏ। ਉਹ ਜਿਉਂ ਜਿਉਂ ਸਾਨੂੰ ਵੱਢਦਾ, ਅਸੀਂ ਦੂਨ ਸਵਾਏ ਹੋਏ।”
ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ,ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ,ਸਿਲਾਈ ਕਢਾਈ ਵਿੱਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿੱਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿੱਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਲੋਕਾਂ ਵੱਲੋਂ ਇਸ ਪ੍ਰਗਟਾਵੇ ਲਈ ਵਰਤੀਆਂ ਯੁਗਤਾਂ ਰੂੜ੍ਹੀਆਂ ਅਤੇ ਬਿਨ੍ਹਾਂ ਪ੍ਰਤੀਕ ਆਤਮਿਕ ਵਸਤੂਆਂ ਅਤੇ ਜੀਵਾਂ ਨੂੰ ਕਿਸੇ ਸਖਿਅਤ ਕਲਾਕਾਰ ਵਾਂਗ ਹੂ-ਬ-ਹੂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੁੰਦੀ ਸਗੋਂ ਇਨ੍ਹਾਂ ਦੀ ਬਣਾਟ ਦਾ ਖੁਦਰਾਪਣ ਹੀ ਇਸ ਦੀ ਖੂਬਸ਼ੁਰਤੀ ਅਤੇ ਸੋਜ ਦਾ ਗੁਣ ਹੈ। ਜੇਕਰ ਇਸ ਕਲਾ ਨੂੰ ਗੋਰ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪਵੇਗੀ ਕਿ ਕੱਪੜਿਆ ਦਾ ਕਢਾਈ, ਬਰਤਨਾਂ ਦੀ ਸਜਾਵਟ ਲਈ ਬਣਾਏ ਇਨ੍ਹਾਂ ਚਿੱਤਰਾਂ ਮੋਟਿਫਾ ਗ੍ਰਾਫਾਂ, ਅਤੇ ਖਾਨਿਆਂ ਵਿਚੋਂ ਸਾਨੰ ਪੂਰੇ ਬ੍ਰਹਿਮੰਡ ਦੇ ਦਰਸ਼ਨ ਹੁੰਦੇ ਹਨ। ਇਹ ਲੋਕਾਂ ਦਾ ਬ੍ਰਹਿਮੰਡ ਹੈ ਨਾ ਕਿ ਕਿਸੇ ਵਿਗਿਆਨੀ ਦਾ ਨਹੀਂ। ਜਿਹੜਾ ਕਦੀ ਸਾਡੇ ਪੁਰਖਿਆ ਨੇ ਦੇਖਿਆ ਸੋਚਿਆ ਅਤੇ ਸਿਰਜਿਆ ਹੋਵੇਗਾ ਇਸ ਚਿੱਤਰਕਾਰੀ ਵਿੱਚ ਕਾਂ, ਤੋਤੇ, ਚਿੜ੍ਹਿਆ, ਮੋਰ, ਘੁੱਗੀਆਂ, ਕੁੱਤੇ ਆਦਿ ਜਾਨਵਰ ਪੰਜਾਬੀ ਮਨੁੱਖ ਨਾਲ ਉਹਨਾਂ ਦੇ ਰਿਸ਼ਤਿਆਂ ਦੀ ਗਵਾਹੀ ਭਰਦੇ ਹਨ। ਇਹ ਪਸ਼ੂ ਪੰਛੀ ਅਤੇ ਜੀਵ ਸਾਡੀਆਂ ਹੀ ਮਿੱਥਾਂ, ਦੰਦ ਕਥਾਵਾਂ, ਪਰੀ ਕਹਾਣੀਆਂ ਵਿਚੋਂ ਰੂਪਾਂਤਰਿਤ ਹੋ ਲੋਕ ਰੂੜ੍ਹੀਆਂ ਵਿੱਚ ਸਾਡੀ ਚਿੱਤਰਕਾਰੀ ਕਲਾ ਵਿੱਚ ਪੇਸ਼ ਹੋਏ ਹਨ। ਲੋਕ ਕਲਾ ਬਾਰੇ ਅਰਨਿਸਟਰ ਫੀਸਰ ਲਿਖਦੇ ਹਨ-ਸਭਿਅਤਾ ਦੇ ਮੁੱਢਲੇ ਪੜਾਵਾ ਉੱਤੇ ਕਲਾ ਦਾ ਸੁਹਜ ਨਾਲ ਕੋਈ ਲਾਗਾ ਦੇਗਾ ਨਹੀਂ ਸੀ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਕਸ਼ਮੀਰ (ਕਸ਼ਮੀਰੀ:کٔشِیر / कॅशीर; ਸਥਾਨਕ ਨਾਂ 'ਕਁਸ਼ੀਰ') ਭਾਰਤੀ ਉਪ ਮਹਾਂਦੀਪ ਦਾ ਉੱਤਰ-ਪੱਛਮੀ ਖੇਤਰ ਹੈ। 19ਵੀਂ ਸਦੀ ਦੇ ਮੱਧ ਤੱਕ ਕਸ਼ਮੀਰ ਦਾ ਭਾਵ ਸਿਰਫ਼ ਉੱਪਰਲੇ ਹਿਮਾਲਿਆ ਅਤੇ ਪੀਰ ਪੰਜਾਲ ਪਰਬਤ ਲੜੀ ਦੇ ਵਿਚਕਾਰ ਕਸ਼ਮੀਰ ਘਾਟੀ ਹੁੰਦਾ ਸੀ। ਅੱਜ ਇਹ ਇੱਕ ਬਹੁਤ ਵੱਡੇ ਖੇਤਰ ਨੂੰ ਦਰਸਾਉਂਦਾ ਹੈ ਜਿਸ ਵਿੱਚ ਭਾਰਤ ਦੁਆਰਾ ਪ੍ਰਸ਼ਾਸ਼ਨਿਤ ਜੰਮੂ ਅਤੇ ਕਸ਼ਮੀਰ ਪ੍ਰਦੇਸ਼ ਵੀ ਸ਼ਾਮਲ ਹੈ ਅਤੇ ਇਸ ਪ੍ਰਦੇਸ਼ ਵਿੱਚ ਕਸ਼ਮੀਰ ਘਾਟੀ ਤੋਂ ਇਲਾਵਾ ਜੰਮੂ, ਅਤੇ ਲੱਦਾਖ ਖੇਤਰ ਵੀ ਸ਼ਾਮਲ ਹਨ। ਪਾਕਿਸਤਾਨ ਦੇ ਪ੍ਰਸ਼ਾਸ਼ਨ ਹੇਠਲੇ ਆਜ਼ਾਦ ਕਸ਼ਮੀਰ ਅਤੇ ਗਿਲਗਿਤ–ਬਾਲਿਤਸਤਾਨ, ਅਤੇ ਚੀਨ ਦੇ ਪ੍ਰਸ਼ਾਸ਼ਨ ਹੇਠਲੇ ਅਕਸਾਈ ਚਿਨ ਅਤੇ ਟਰਾਂਸ-ਕਰਾਕੁਰਮ ਖੇਤਰ ਵੀ ਕਸ਼ਮੀਰ ਦੇ ਖੇਤਰ ਦਾ ਹਿੱਸਾ ਹਨ।
ਉੱਤਰਾਖੰਡ, ਉੱਤਰ ਭਾਰਤ ਵਿੱਚ ਸਥਿਤ ਇੱਕ ਰਾਜ ਹੈ। ਸੰਨ 2000 ਤੋਂ 2006 ਤੱਕ ਇਹ ਉੱਤਰਾਂਚਲ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਜਨਵਰੀ 2007 ਵਿੱਚ ਮਕਾਮੀ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜ ਦਾ ਆਧਿਕਾਰਿਕ ਨਾਮ ਬਦਲਕੇ ਉੱਤਰਾਖੰਡ ਕਰ ਦਿੱਤਾ ਗਿਆ। ਉੱਤਰਖੰਡ ਦਾ ਨਿਰਮਾਣ 9 ਨਵੰਬਰ 2000 ਨੂੰ ਕਈ ਸਾਲਾਂ ਦੇ ਅੰਦੋਲਨ ਦੇ ਬਾਦ ਭਾਰਤ ਲੋਕ-ਰਾਜ ਦੇ ਸਤਾਈਵੇਂ ਰਾਜ ਦੇ ਰੂਪ ਵਿੱਚ ਕੀਤਾ ਗਿਆ ਸੀ। ਰਾਜ ਦੀ ਸੀਮਾਵਾਂ ਉੱਤਰ ਵਿੱਚ ਤਿੱਬਤ ਅਤੇ ਪੂਰਬ ਵਿੱਚ ਨੇਪਾਲ ਨਾਲ ਲੱਗਦੀਆਂ ਹਨ। ਪੱਛਮ ਵਿੱਚ ਹਿਮਾਚਲ ਪ੍ਰਦੇਸ਼ ਅਤੇ ਦੱਖਣ ਵਿੱਚ ਉੱਤਰ ਪ੍ਰਦੇਸ਼ ਇਸ ਦੀ ਸੀਮਾ ਨਾਲ ਲੱਗੇ ਰਾਜ ਹਨ। ਸੰਨ 2000 ਵਿੱਚ ਆਪਣੇ ਗਠਨ ਤੋਂ ਪਹਿਲਾਂ ਇਹ ਉੱਤਰ ਪ੍ਰਦੇਸ਼ ਦਾ ਇੱਕ ਭਾਗ ਸੀ। ਹਿਕਾਇਤੀ ਹਿੰਦੂ ਗਰੰਥਾਂ ਅਤੇ ਪ੍ਰਾਚੀਨ ਸਾਹਿਤ ਵਿੱਚ ਇਸ ਖੇਤਰ ਦਾ ਚਰਚਾ ਉੱਤਰਾਖੰਡ ਦੇ ਰੂਪ ਵਿੱਚ ਕੀਤਾ ਗਿਆ ਹੈ। ਹਿੰਦੀ ਅਤੇ ਸੰਸਕ੍ਰਿਤ ਵਿੱਚ ਉੱਤਰਾਖੰਡ ਦਾ ਮਤਲਬ ਉੱਤਰੀ ਖੇਤਰ ਜਾਂ ਭਾਗ ਹੁੰਦਾ ਹੈ। ਰਾਜ ਵਿੱਚ ਹਿੰਦੂ ਧਰਮ ਦੀ ਪਵਿਤਰਤਮ ਅਤੇ ਭਾਰਤ ਦੀਆਂ ਸਭ ਤੋਂ ਵੱਡੀਆਂ ਨਦੀਆਂ ਗੰਗਾ ਅਤੇ ਜਮੁਨਾ ਦੇ ਉਦਗਮ ਥਾਂ ਹੌਲੀ ਹੌਲੀ ਗੰਗੋਤਰੀ ਅਤੇ ਯਮੁਨੋਤਰੀ ਅਤੇ ਇਨ੍ਹਾਂ ਦੇ ਤਟਾਂ ਉੱਤੇ ਬਸੇ ਵੈਦਿਕ ਸੰਸਕ੍ਰਿਤੀ ਦੇ ਕਈ ਮਹੱਤਵਪੂਰਨ ਤੀਰਥਸਥਾਨ ਹਨ।
ਗੁਆਲਾਟੀਰੀ ਚਿਲੀ ਵਿੱਚ ਇੱਕ ਜੁਆਲਾਮੁਖੀ ਹੈ ਜਿਸਦੀ ਉਚਾਈ 6,060 ਤੋਂ 6,071 ਮੀਟਰ (19,882 ਤੋਂ 19,918 ) ਹੈ ਜੋ ਇਸ ਦੀ ਬਰਫ਼ ਦੀ ਟੋਪੀ ਦੇ ਅਧਾਰ ਤੇ ਹੈ। ਇਹ ਨੇਵਾਡੋਸ ਡੀ ਕਿਮਸਾਚਟਾ ਜੁਆਲਾਮੁਖੀ ਸਮੂਹ ਦੇ ਦੱਖਣ-ਪੱਛਮ ਵਿੱਚ ਸਥਿਤ ਹੈ-ਕੁਝ ਸਰੋਤ ਗੁਆਲਾਟੀਰੀ ਨੂੰ ਇੱਕ ਮੈਂਬਰ ਵਜੋਂ ਸ਼੍ਰੇਣੀਬੱਧ ਕਰਦੇ ਹਨ। ਗੁਆਲਾਟੀਰੀ ਇੱਕ ਸਟ੍ਰੈਟੋਵੋਲਕੈਨੋ ਹੈ ਜਿਸ ਦੇ ਸਿਖਰ ਦੇ ਆਲੇ-ਦੁਆਲੇ ਕਈ ਫਿਊਮਰੋਲ ਹਨ। ਸਿਖਰ ਇੱਕ ਲਾਵਾ ਗੁੰਬਦ ਜਾਂ ਜੁਆਲਾਮੁਖੀ ਪਲੱਗ ਹੋ ਸਕਦਾ ਹੈ, ਜਦੋਂ ਕਿ ਜੁਆਲਾਮੁਖੀ ਦੇ ਹੇਠਲੇ ਪਾਸੇ ਲਾਵਾ ਦੇ ਵਹਾਅ ਅਤੇ ਲਾਵਾ ਗੁੰਬਦਾਂ ਨਾਲ ਢੱਕੇ ਹੋਏ ਹਨ। ਜੁਆਲਾਮੁਖੀ ਦੇ ਫਟਣ ਨਾਲ ਜ਼ਿਆਦਾਤਰ ਡਾਸਾਈਟ ਦੇ ਨਾਲ-ਨਾਲ ਐਂਡੀਸਾਈਟ ਅਤੇ ਰਾਇਓਲਾਈਟ ਪੈਦਾ ਹੋਏ ਹਨ। ਪਿਛਲੇ ਗਲੇਸ਼ੀਏਸ਼ਨ ਨੇ ਗੁਆਲਾਟੀਰੀ ਉੱਤੇ ਮੋਰਾਇਨ ਛੱਡ ਦਿੱਤੇ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਸ਼ਰੀਨਿਵਾਸ ਰਾਮਾਨੁਜਨ ਆਇੰਗਰ (ਤਮਿਲ ஸ்ரீனிவாஸ ராமானுஜன் ஐயங்கார் ) (22 ਦਸੰਬਰ 1887 – 26 ਅਪਰੈਲ 1920) ਇੱਕ ਮਹਾਨ ਭਾਰਤੀ ਹਿਸਾਬਦਾਨ ਸੀ। ਉਸ ਨੂੰ ਆਧੁਨਿਕ ਕਾਲ ਦੇ ਮਹਾਨ ਹਿਸਾਬਦਾਨਾਂ (ਗਣਿਤ ਸ਼ਾਸਤਰੀ) ਵਿੱਚ ਗਿਣਿਆ ਜਾਂਦਾ ਹੈ। ਬੇਸ਼ੱਕ ਉਸ ਨੂੰ ਹਿਸਾਬ ਵਿੱਚ ਵਿਹਾਰਕ ਵਿਦਿਆ ਲੈਣ ਦਾ ਮੌਕਾ ਨਹੀਂ ਮਿਲਿਆ ਫਿਰ ਵੀ ਉਸ ਨੇ ਵਿਸ਼ਲੇਸ਼ਣ ਅਤੇ ਗਿਣਤੀ ਸਿਧਾਂਤ ਦੇ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ। ਉਸ ਨੇ ਆਪਣੀ ਪ੍ਰਤਿਭਾ ਅਤੇ ਲਗਨ ਨਾਲ ਨਾ ਕੇਵਲ ਹਿਸਾਬ ਦੇ ਖੇਤਰ ਵਿੱਚ ਨਵੇਂ ਅਵਿਸ਼ਕਾਰ ਕੀਤੇ ਸਗੋਂ ਭਾਰਤ ਨੂੰ ਬੇਜੋੜ ਗੌਰਵ ਵੀ ਪ੍ਰਦਾਨ ਕੀਤਾ।