ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਪੋਹ ਨਾਨਕਸ਼ਾਹੀ ਜੰਤਰੀ ਦਾ ਦਸਵਾਂ ਮਹੀਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਦਸੰਬਰ ਅਤੇ ਜਨਵਰੀ ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ 30 ਦਿਨ ਹੁੰਦੇ ਹਨ। ਪੰਜਾਬ ਵਿੱਚ ਕੋਰਾ, ਧੁੰਦ ਆਦਿ ਇਸ ਮਹੀਨੇ ਦਾ ਆਮ ਵਰਤਾਰਾ ਹੈ। ਇਹ ਮਹੀਨਾ ਠੰਡਾ ਕਿਉਂ ਹੁੰਦਾ ਹੈ, ਇਸ ਬਾਰੇ ਇੱਕ ਦਿਲਚਸਪ ਪੌਰਾਣਿਕ ਕਥਾ ਹੈ। ਬਲਜੀਤ ਬਾਸੀ ਦੇ ਸ਼ਬਦਾਂ ਵਿੱਚ:ਸੂਰਜ ਦੇਵਤੇ ਦਾ ਰਥ ਸੱਤ ਘੋੜੇ ਹਿੱਕਦੇ ਹਨ। ਇੱਕ ਵਾਰੀ ਘੋੜੇ ਬਹੁਤ ਪਿਆਸੇ ਹੋ ਗਏ। ਸੂਰਜ ਨੇ ਘੋੜਿਆਂ ਨੂੰ ਪਾਣੀ ਪਿਲਾਉਣ ਦੀ ਠਾਣੀ ਪਰ ਉਸ ਨੂੰ ਖਿਆਲ ਆਇਆ ਕਿ ਉਸ ਦਾ ਰਥ ਤਾਂ ਚਲਦਾ ਹੀ ਰਹਿਣਾ ਚਾਹੀਦਾ ਹੈ। ਉਸ ਨੇ ਇੱਕ ਛੱਪੜ ‘ਤੇ ਦੋ ਗਧਿਆਂ ਨੂੰ ਪਾਣੀ ਪੀਂਦਿਆਂ ਦੇਖਿਆ। ਸੂਰਜ ਨੂੰ ਤਰਕੀਬ ਸੁਝ ਗਈ। ਉਸ ਨੇ ਘੋੜਿਆਂ ਨੂੰ ਰੱਥ ਤੋਂ ਲਾਹ ਕੇ ਛੱਪੜ ‘ਤੇ ਪਾਣੀ ਪੀਣ ਲਾ ਦਿੱਤਾ ਤੇ ਗਧਿਆਂ ਨੂੰ ਰਥ ਨਾਲ ਜੋੜ ਦਿੱਤਾ। ਗਧਿਆਂ ਵਿੱਚ ਘੋੜਿਆਂ ਜਿੰਨੀ ਤੇਜ਼ੀ ਕਿਥੇ?
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਬਾਬਾ ਮੋਤੀ ਰਾਮ ਮਹਿਰਾ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਸਮਰਪਤ ਸੇਵਕ ਸਨ। ਜਿਨ੍ਹਾ ਨੇ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਕੇ, ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ। ਉਹਨਾ ਦਾ ਨਿੱਕਾ ਤੇ ਗਰੀਬ ਜਿਹਾ ਪ੍ਰਵਾਰ ਸੀ ਜਿਨ੍ਹਾਂ ਨੂੰ ਨਵਾਬ ਵਜ਼ੀਦ ਖਾਨ ਸੂਬਾ ਸਰਹਿੰਦ ਨੇ ਕੈਦੀਆਂ ਨੂੰ ਭੋਜਨ ਛੁਕਾਉਣ ਦੀ ਜਿੰਮੇਵਾਰੀ ਸੌਂਪੀ ਹੋਈ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਜ਼ਿਲ੍ਹਾ ਪੰਚਾਇਤ ਜਾਂ ਜ਼ਿਲ੍ਹਾ ਵਿਕਾਸ ਕੌਂਸਲ ਜਾਂ ਜ਼ਿਲ੍ਹਾ ਪ੍ਰੀਸ਼ਦ ਜਾਂ ਪੰਚਾਇਤੀ ਰਾਜ ਪ੍ਰਣਾਲੀ ਦਾ ਤੀਜਾ ਦਰਜਾ ਹੈ ਅਤੇ ਸਾਰੇ ਰਾਜਾਂ ਵਿੱਚ ਜ਼ਿਲ੍ਹਾ ਪੱਧਰ 'ਤੇ ਕੰਮ ਕਰਦਾ ਹੈ। ਜ਼ਿਲ੍ਹਾ ਪ੍ਰੀਸ਼ਦ ਇੱਕ ਚੁਣੀ ਹੋਈ ਸੰਸਥਾ ਹੈ ਜੋ ਇੱਕ ਜ਼ਿਲ੍ਹੇ ਦੇ ਸਮੁੱਚੇ ਪੇਂਡੂ ਖੇਤਰ ਦੀ ਨੁਮਾਇੰਦਗੀ ਕਰਦੀ ਹੈ। ਇੱਕ ਜ਼ਿਲ੍ਹਾ ਪੰਚਾਇਤ ਦੀ ਅਗਵਾਈ ਇੱਕ ਪ੍ਰਧਾਨ ਕਰਦਾ ਹੈ, ਜੋ ਇੱਕ ਚੁਣਿਆ ਹੋਇਆ ਮੈਂਬਰ ਹੁੰਦਾ ਹੈ। ਬਲਾਕ ਪੰਚਾਇਤ ਦੇ ਬਲਾਕ ਪ੍ਰਧਾਨ ਵੀ ਜ਼ਿਲ੍ਹਾ ਪ੍ਰੀਸ਼ਦ ਵਿੱਚ ਨੁਮਾਇੰਦਗੀ ਕਰਦੇ ਹਨ। ਰਾਜ ਵਿਧਾਨ ਸਭਾ ਦੇ ਮੈਂਬਰ ਅਤੇ ਭਾਰਤ ਦੀ ਸੰਸਦ ਦੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਹਨ। ਜ਼ਿਲ੍ਹਾ ਪ੍ਰੀਸ਼ਦ ਰਾਜ ਸਰਕਾਰ ਅਤੇ ਪਿੰਡ ਪੱਧਰੀ ਗ੍ਰਾਮ ਪੰਚਾਇਤ ਵਿਚਕਾਰ ਕੜੀ ਵਜੋਂ ਕੰਮ ਕਰਦੀ ਹੈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਸ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਸ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਚੰਦਭਾਨ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ। ਇਹ ਫ਼ਰੀਦਕੋਟ ਦੀ ਬਠਿੰਡੇ ਜ਼ਿਲ੍ਹੇ ਨਾਲ ਲੱਗਦੀ ਹੱਦ ’ਤੇ ਆਖ਼ਰੀ ਪਿੰਡ ਹੈ। ਇਸ ਦੇ ਇੱਕ ਪਾਸੇ ਜੈਤੋ ਮੰਡੀ ਅਤੇ ਦੂਜੇ ਪਾਸੇ ਗੋਨਿਆਣਾ ਮੰਡੀ ਹੈ। ਆਵਾਜਾਈ ਪੱਖੋਂ ਇਹ ਸੜਕੀ ਮਾਰਗ ਬਠਿੰਡਾ, ਜੈਤੋ, ਅੰਮ੍ਰਿਤਸਰ ਤੇ ਰੇਲਵੇ ਮਾਰਗ ਬਠਿੰਡਾ, ਫ਼ਿਰੋਜ਼ਪੁਰ ’ਤੇ ਹੋਣ ਕਰਕੇ ਆਪਣੇ ਆਪ ਵਿੱਚ ਅਹਿਮ ਸਥਾਨ ਰੱਖਦਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਟਕਸਾਲੀ ਬੋਲੀ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਸਾਹਿਤ ਦੇ ਮੁੱਢਲੇ ਦੌਰ ਵਿੱਚ ਵਾਰ ਕਾਵਿ ਇੱਕ ਮਹੁੱਤਵਪੂਰਨ ਕਾਵਿ ਧਾਰਾ ਰਹੀ ਹੈ। ਇਸ ਕਾਵਿ ਧਾਰਾ ਦੀ ਹੋਂਦ ਵੱਲ ਪੰਜਾਬੀ ਇਤਿਹਾਸਕਾਰਾਂ ਦਾ ਧਿਆਨ ਉਦੋਂ ਗਿਆ ਜਦੋਂ ਉਹਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਵਾਰਾਂ ਦੇ ਨਾਲ ਨਾਲ ਅੰਕਿਤ ਨਿਰਦੇਸ਼ਾ ਵੱਲ ਤਵੱਜੋ ਦਿੱਤੀ ਹੋਵੇਗੀ ਜਿਹਨਾਂ ਵਿੱਚ ਵਾਰਾਂ ਨੂੰ ਪਹਿਲਾਂ ਤੋਂ ਮੋਜੂਦ ਵਾਰਾਂ ਦੀਆਂ ਧੁੰਨਾਂ ਉੱਪਰ ਗਾਉਣ ਲਈ ਕਿਹਾ ਗਿਆ ਹੈ। ਜ਼ਾਹਿਰ ਹੈ ਕਿ ਇਹ ਵਾਰਾਂ ਲੋਕਾਂ ਵਿੱਚ ਬਹੁਤ ਹਰਮ ਪਿਆਰੀਆਂ ਰਹੀਆਂ ਹੋਣੀਆਂ ਜਿਸ ਕਰਕੇ ਗੁਰੂਆਂ ਨੇ ਆਪਣੀਆਂ ਅਧਿਆਤਮਕ ਵਾਰਾਂ ਇਹਨਾਂ ਦੀਆਂ ਧੁਨੀਆਂ ਉੱਤੇ ਗਾਉਣ ਦੇ ਨਿਰਦੇਸ਼ ਦਿੱਤੇ ਹੋਣਗੇ। ਸੇਰੇਬਰੀਆਕੋਵ ਆਪਣੀ ਕਿਤਾਬ ‘ਪੰਜਾਬੀ ਸਾਹਿਤ’ ਯੂਨਾਨੀ ਲੇਖਕ ਅਤੇ ਸਿੰਕਦਰ ਦੀਆਂ ਫੌਜੀ ਮੁਹਿੰਮਾਂ ਦੇ ਰਿਪੋਟਰ ਕਰਤਾ ਐਰੀਆਨੋਸਟ ਦੇ ਹਵਾਲੇ ਨਾਲ ਦੱਸਦਾ ਹੈ ਕਿ “ਭਾਰਤੀ ਲੋਕ ਆਪਣੀਆਂ ਮਰ ਗਿਆਂ ਦੀ ਯਾਦ ਵਿੱਚ ਬੂਰਜ਼ ਆਦਿ ਦਾ ਨਿਰਮਾਣ ਨਹੀਂ ਕਰਦੇ ਸੀ ਕਿਉਂਕਿ ਉਹ ਪੰਜਾਬ ਵਿੱਚ ਛੋਟੀਆਂ ਵੱਡੀਆਂ ਲੜੀਆਂ ਗਈਆਂ ਲੜਾਈਆਂ ਨੂੰ ਗੀਤਾਂ ਰਾਹੀਂ ਸਾਂਭਣ ਦੀ ਪਪਰੰਪਰਾ ਰਹੀ ਹੈ। ਗੁਰੂ ਗ੍ਰੰਥ ਸਾਹਿਬ ਵਿੱਚ ਨੌ ਵਾਰਾਂ ਦਾ ਜ਼ਿਕਰ ਹੈ। ਇਨ੍ਹਾਂ ਨੌ ਵਾਰਾਂ ਵਿਚੋਂ ਛੇ ਵਾਰਾਂ ਆਦਿ ਕਾਲ ਨਾਲ ਸਬੰਧਤ ਮੰਨੀਆਂ ਜਾਂਦੀਆਂ ਹਨ ਅਤੇ ਬਾਕੀ ਦੀਆਂ ਤਿੰਨ ਵਾਰਾਂ(ਮਲਕ ਮੁਰੀਦ ਤਥਾ ਚੰਦਹੜਾ ਦੀ ਵਾਰ, ਜੋਧੇ ਵੀਰ ਪੂਰਵਾਣੀ ਦੀ ਵਾਰ, ਰਾਣੇ ਕੇਲਾਸ਼ ਤਥਾ ਮਾਲਦੇਵ ਦੀ ਵਾਰ) ਨੂੰ ਗੁਰੂ ਨਾਨਕ ਕਾਲ ਨਾਲ ਸੰਬੰਧਤ ਮੰਨਿਆ ਜਾਂਦਾ ਹੈ। ਵਾਰਾਂ ਦੇ ਕਵੀਆਂ ਦਾ ਨਾਮ ਅਗਿਆਤ ਹੀ ਰਹੇ ਹਨ। ਉਹਨਾਂ ਦੀ ਕਵਿਤਾਵਾਂ ਲੋਕ ਕਥਾਵਾਂ ਵਿੱਚ ਖੁਭੀ ਹੋਈ ਹੈ। ਅਤੇ ਉਸ ਦੇ ਦੁਆਲੇ ਮਿਥਿਹਾਸ ਦਾ ਤਾਣਾ ਬਾਣਾ ਤਣਿਆ ਹੋਇਆ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਵਿਅੰਜਨ ਅਜਿਹੀ ਭਾਸ਼ਾਈ ਧੁਨੀ ਨੂੰ ਕਿਹਾ ਜਾਂਦਾ ਹੈ ਜਿਸਦੇ ਉਚਾਰਨ ਸਮੇਂ ਫੇਫੜਿਆਂ ਤੋਂ ਬਾਹਰ ਆਉਂਦੀ ਹਵਾ ਨੂੰ ਮੂੰਹ ਪੋਲ ਵਿੱਚ ਕਿਸੇ ਨਾ ਕਿਸੇ ਜਗ੍ਹਾ ਉੱਤੇ ਪੂਰਨ ਜਾਂ ਅਪੂਰਨ ਰੂਪ ਵਿੱਚ ਰੋਕਿਆ ਜਾਂਦਾ ਹੈ। ਉਦਾਹਰਨ ਦੇ ਤੌਰ ਉੱਤੇ /ਪ/ ਧੁਨੀ ਦੇ ਉਚਾਰਨ ਲਈ ਹਵਾ ਨੂੰ ਬੁੱਲਾਂ ਦੁਆਰਾ ਰੋਕ ਕੇ ਛੱਡਿਆ ਜਾਂਦਾ ਹੈ।ਦਸ ਸਵਰਾ ਨੂੰ ਛੱਡ ਕੇ ਵਾਕੀ ਬਚੀਆ ਧੁਨੀਆ ਵਿਅੰਜਨ ਹੁੰਦੇ ਹਨ
ਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵ
ਸਾਹਿਤ ਦਾ ਭਾਵ ਅਜਿਹੀ ਰਚਨਾ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਹੋਣ। ਕਈ ਵਿਦਵਾਨਾਂ ਅਨੁਸਾਰ ਸਾਹਿਤ ਸ਼ਬਦ ਦੀ ਉਤਪਤੀ ਸਾ ਅਤੇ ਹਿਤ ਹੈ। ਸਾ ਦਾ ਅਰਥ ਹੈ ਸਾਰਿਆਂ ਨਾਲ ਅਤੇ ਹਿਤ ਦਾ ਮਤਲਬ ਪਿਆਰ (ਸਾਹਿਤਯ ਭਾਵ ਸਾਹਿਤਮ) ਸੋ ਸਾਹਿਤ ਦਾ ਭਾਵ ਪਿਆਰ ਤੋਂ ਉਪਜਿਆ ਹੋਇਆ ਰਚਨਾ ਵਿੱਚ ਨਿਰੇ ਪਿਆਰ ਦੇ ਭਾਵ ਆਉਣ ਨਾਲ ਰਚਨਾ ਸਾਹਿਤ ਨਹੀਂ ਅਖਵਾ ਸਕਦੀ। ਸੁੰਦਰ ਰਚਨਾ ਨੂੰ ਕਲਾ ਕਹਿੰਦੇ ਹਨ। ਸ਼ਬਦ ਰੂਪੀ ਸੁੰਦਰ ਰਚਨਾ ਨੂੰ ਸਾਹਿਤ ਆਖਦੇ ਹਨ। ਲਿਖਣ ਢੰਗ ਦੀ ਕਾਢ ਤੋਂ ਪਹਿਲਾਂ ਸਾਹਿਤ ਮੌਖਿਕ ਹੁੰਦਾ ਸੀ। ਸਾਹਿਤ ਦੇ ਅਨਪੜ੍ਹ ਕਰਤਾ ਇਸ ਨੂੰ ਉਚਾਰ ਕੇ ਪ੍ਰਗਟ ਕਰਦੇ ਹਨ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ (ਸ਼ਬਦ-ਵਿਗਿਆਨ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਅੱਲ੍ਹਾ ਯਾਰ ਖ਼ਾਂ ਜੋਗੀ (1870-1956) ਉਨੀਂਵੀਂ ਸਦੀ ਦੇ ਅਖ਼ੀਰ ਅਤੇ ਵੀਹਵੀਂ ਸਦੀ ਦੇ ਸ਼ੁਰੂ ਵਿੱਚ ਹੋਏ ਹਨ। ਆਪ ਬਹੁਤ ਉੱਚ ਕੋਟੀ ਦੇ ਲਿਖਾਰੀ ਹੋਏ ਹਨ। ਸਾਰੇ ਚੰਗੇ ਮਨੁੱਖਾਂ ਪ੍ਰਤੀ ਉਹਨਾਂ ਦੇ ਮਨ ਵਿੱਚ ਸ਼ਰਧਾ ਅਤੇ ਪਿਆਰ ਸੀ। ਉਹਨਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਦੋ ਮਰਸੀਏ ਲਿਖੇ। ਅੱਲ੍ਹਾ ਯਾਰ ਖ਼ਾਂ ਜੋਗੀ ਇੱਕ ਭੁੱਲੇ-ਵਿਸਰੇ ਮਹਾਨ ਸ਼ਾਇਰ ਸੀ ਜਿਸ ਦਾ ਪੁਰਾ ਨਾਮ ਹਕੀਮ ਅੱਲ੍ਹਾ ਯਾਰ ਖ਼ਾਂ ਜੋਗੀ ਸੀ, ਜਿਸ ਨੇ ਸੰਨ 1913 ਵਿੱਚ ਛੋਟੇ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ (9 ਸਾਲ) ਅਤੇ ਸਾਹਿਬਜਾਂਦਾ ਫਤਹਿ ਸਿੰਘ ਜੀ (7 ਸਾਲ) ਦੀ ਸ਼ਹਾਦਤ ਬਾਰੇ ਸੁੱਚੇ ਹੰਝੂਆਂ ਵਿੱਚ ਭਿੱਜੀ ਲੰਮੀ ਨਜ਼ਮ ਸ਼ਹੀਦਾਨਿ ਵਫ਼ਾ ਲਿਖ ਕੇ ਸਾਹਿਤਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਸੀ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਰੋਮਨ ਓਸੀਪੋਵਿੱਚ ਜੈਕਬਸਨ (ਰੂਸੀ: Рома́н О́сипович Якобсо́н) (11 ਅਕਤੂਬਰ 1896 – 18 ਜੁਲਾਈ 1982) ਇੱਕ ਰੂਸੀ ਭਾਸ਼ਾ-ਵਿਗਿਆਨੀ ਅਤੇ ਸਾਹਿਤ-ਸਿਧਾਂਤਕਾਰ ਸੀ। ਸੰਰਚਨਾਤਮਕ ਭਾਸ਼ਾ-ਵਿਗਿਆਨ ਦੇ ਖੇਤਰ ਵਿਚ ਰੋਮਨ ਜੈਕਬਸਨ (Roman Jacobson) ਦਾ ਨਾਮ ਕਿਸੇ ਜਾਣ-ਪਛਾਣ ਦਾ ਮੁਹਤਾਜ ਨਹੀਂ। ਇਸ ਖੇਤਰ ਵਿਚ ਅੰਤਰ-ਰਾਸ਼ਟ੍ਰੀ ਪੱਧਰ ਉਤੇ ਚਲ ਰਹੇ ਵਿਚਾਰ-ਪ੍ਰਵਾਹਾਂ ਵਿਚ ਸਭ ਤੋਂ ਵੱਧ ਪ੍ਰਤਿਭਾਸ਼ਾਲੀ ਤੇ ਕੇਂਦਰੀ ਸ਼ਖਸੀਅਤ ਰੋਮਨ ਜੈਕਬਸਨ ਦੀ ਸੀ, ਜੋ 1896 ਈ. ਵਿਚ ਮਾਸਕੋ ਵਿਚ ਪੈਦਾ ਹੋਇਆ, ਮਾਸਕੋ ਦੇ ਭਾਸ਼ਾ-ਵਿਗਿਆਨੀਆਂ ਦਾ ਮੋਹਰੀ ਬਣਿਆ ਅਤੇ 1919 ਈ. ਵਿਚ ਰੂਸੀ ਭਵਿੱਖਵਾਦ ਦਾ ਸਿੱਧਾਂਤਕਾਰ ਬਣਿਆ। 1920 ਈ.
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੀਆਂ ਸਮੱਸਿਆਵਾਂ
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ: “ਸਾਹਿਤ ਅਤੇ ਇਤਿਹਾਸ ਮਨੁੱਖ ਰਾਹੀਂ ਸਿਰਜਿਤ ਅਜਿਹੇ ਦੋ ਸੁਤੰਤਰ ਸਾਂਸਕ੍ਰਿਤਕ ਵਰਤਾਰੇ ਹਨ ਜਿੰਨ੍ਹਾਂ ਦੀ ਆਪਣੀ ਮੌਲਿਕ ਹੋਂਦ ਵਿਧੀ, ਵਿਕਾਸ-ਪ੍ਰਕ੍ਰਿਆ ਅਤੇ ਰੂਪਾਂਤਰਣ-ਵਿਗਿਆਨ ਹੋਣ ਦੇ ਬਾਵਜੂਦ ਇਹ ਬੜੇ ਜਟਿਲ ਅਤੇ ਸੂਖਮ ਦਵੰਦਾਤਮਕ ਰਿਸ਼ਤਿਆਂ ਵਿੱਚ ਬੱਝੇ ਹੋਏ ਅੰਤਰ ਸੰਬੰਧਿਤ ਅਤੇ ਅੰਤਰ ਆਧਾਰਿਤ ਹਨ। ਗਿਆਨ ਦੀਆਂ ਦੋ ਵੱਖਰੀਆਂ ਅਤੇ ਸੁਤੰਤਰ ਸ਼ਾਖਾਵਾਂ ਵਜੋਂ ਇੰਨ੍ਹਾਂ ਦੇ ਅਧਿਐਨ ਦੀਆਂ ਵਿਧੀਆਂ, ਪ੍ਰਕ੍ਰਿਆਵਾਂ ਅਤੇ ਸੋਮਿਆਂ ਦਾ ਵੀ ਆਪਣਾ-ਆਪਣਾ ਮੌਲਿਕ ਸੁਭਾਅ ਹੈ। ਜਿਸ ਕਾਰਨ ਇੱਕ ਦੇ ਅਧਿਐਨ ਲਈ ਦੂਸਰੇ ਦੀਆਂ ਅਧਿਐਨ-ਜੁਗਤਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਤੇ ਇਤਿਹਾਸ ਦਾ ਅਜਿਹਾ ਸੁਤੰਤਰ ਸੰਗਮ ਹੈ। ਸਾਹਿਤ ਦੀ ਇਤਿਹਾਸਕਾਰੀ ਵਿੱਚ ਸਾਹਿਤ ਅਤੇ ਇਤਿਹਾਸ ਦੀਆਂ ਅਧਿਐਨ ਜੁਗਤਾਂ ਦੀ ਵਰਤੋਂ ਆਵੱਸ਼ਕ ਹੋ ਜਾਂਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਨਾ ਤਾਂ ਸਾਹਿਤ ਦਾ ਨਿਰੋਲ ਇਤਿਹਾਸਕ ਅਧਿਐਨ ਹੈ ਅਤੇ ਨਾ ਹੀ ਇਤਿਹਾਸ ਦਾ ਕੇਵਲ ਸਾਹਿਤਕ ਅਧਿਐਨ ਮਾਤਰ।`` “ਇਤਿਹਾਸ ਅਤੇ ਸਾਹਿਤ ਤੋਂ ਛੁੱਟ ਸਾਹਿਤਕ ਇਤਿਹਾਸਕਾਰੀ ਭਾਸ਼ਾ, ਸੰਸਕ੍ਰਿਤੀ, ਸੁਹਜ ਸ਼ਾਸਤਰ, ਖੋਜ, ਜੀਵਨੀ, ਵਿਚਾਰਧਾਰਾ ਦੇ ਖੇਤਰਾਂ ਨੂੰ ਵੀ ਆਪਣੇ ਕਲੇਵਰ ਵਿੱਚ ਸਮੇਟਦੀ ਹੈ।`` “ਅਸਲ ਵਿੱਚ ਸਾਹਿਤ ਦੀ ਇਤਿਹਾਸਕਾਰੀ ਆਪਣਾ ਵਿਚਾਰਧਾਰਕ ਆਧਾਰ ਸਮੀਖਿਆ-ਵਿਧੀ ਵਿਚੋਂ ਹੀ ਗ੍ਰਹਿਣ ਕਰਦੀ ਹੈ। ਸਾਹਿਤ ਦੀ ਇਤਿਹਾਸਕਾਰੀ ਦੇ ਬੁਨਿਆਦੀ ਉਦੇਸ਼ ਇੰਨੇ ਸਪਸ਼ਟ ਹਨ ਜਿੰਨੇ ਬਾਰੇ ਮਤਭੇਦ ਹੋ ਹੀ ਨਹੀਂ ਸਕਦੇ। ਪਰੰਤੂ ਸਾਹਿਤ ਦੀ ਇਤਿਹਾਸਕਾਰੀ ਆਪਣਾ ਇਹ ਬੁਨਿਆਦੀ ਉਦੇਸ਼ ਇਤਿਹਾਸ ਲੇਖਕ ਦੀ ਇਤਿਹਾਸ ਦ੍ਰਿਸ਼ਟੀ ਤੋਂ ਹੀ ਗ੍ਰਹਿਣ ਕਰਦੀ ਹੈ।`` “ਨਤੀਜੇ ਵਜੋਂ ਸਾਹਿਤਕ ਇਤਿਹਾਸਕਾਰੀ ਦੇ ਅਧਿਐਨ-ਮੁਲਾਂਕਣ ਦਾ ਬੁਨਿਆਦੀ ਫੈਸਲਾਕੁਨ ਨੁਕਤਾ ਲੇਖਕ ਦੀ ਇਤਿਹਾਸ-ਦ੍ਰਿਸ਼ਟੀ ਹੀ ਬਣ ਜਾਂਦੀ ਹੈ ਜਿਸ ਸੰਬੰਧੀ ਭਾਵੇਂ ਸੁਚੇਤ ਤੌਰ ਤੇ ਪ੍ਰਤੀਬੱਧ ਨਾ ਵੀ ਹੋਵੇ।`` “ਪੰਜਾਬੀ ਸਾਹਿਤਕ ਇਤਿਹਾਸਕਾਰੀ ਦਾ ਆਰੰਭ ਆਮ ਤੌਰ ਤੇ ਬਾਵਾ ਬੁੱਧ ਸਿੰਘ ਦੀਆਂ ਰਚਨਾਵਾਂ ਤੋਂ ਸਵੀਕਾਰ ਕੀਤਾ ਜਾਂਦਾ ਹੈ। ਬਾਵਾ ਬੁੱਧ ਸਿੰਘ ਅਤੇ ਉਨ੍ਹਾਂ ਦੀ ਪਰਵਰਤੀ ਇਤਿਹਾਸਕਾਰੀ ਦਾ ਕਾਲਕ੍ਰਮਕ ਵਿਕਾਸ ਅਤੇ ਮੁਲਾਂਕਣ ਇਕੱਲੇ-ਇਕੱਲੇ ਇਤਿਹਾਸਕਾਰ ਦੇ ਮਾਧਿਅਮ ਰਾਹੀਂ ਕਰਨ ਦੀ ਥਾਂ ਇਸ ਪਰੰਪਰਾ ਦੇ ਮੁੱਖ ਝੁਕਾਵਾਂ ਦੀ ਪਛਾਣ ਕਰਨੀ ਅਧਿਕ ਤਰਕ ਸੰਗ ਹੈ।`` ‘ਪੰਜਾਬੀ ਸਾਹਿਤ ਦਾ ਇਤਿਹਾਸ’ ਡਾ. ਗੋਪਾਲ ਸਿੰਘ ਨੇ ਪੰਜਾਬੀ ਭਾਸ਼ਾ ਵਿੱਚ ਪਹਿਲੀ ਵਾਰ ਲਿਖਿਆ। ਇਸ ਦਾ ਪਹਿਲਾ ਐਡੀਸ਼ਨ 1946 ਵਿੱਚ ਉਰਦੂ ਅੱਖਰਾਂ ਵਿੱਚ ਅਤੇ 1949, 1952ਈ.