ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਬਾਬਾ ਮੋਤੀ ਰਾਮ ਮਹਿਰਾ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਸਮਰਪਤ ਸੇਵਕ ਸਨ। ਜਿਨ੍ਹਾ ਨੇ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਕੇ, ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ। ਉਹਨਾ ਦਾ ਨਿੱਕਾ ਤੇ ਗਰੀਬ ਜਿਹਾ ਪ੍ਰਵਾਰ ਸੀ ਜਿਨ੍ਹਾਂ ਨੂੰ ਨਵਾਬ ਵਜ਼ੀਦ ਖਾਨ ਸੂਬਾ ਸਰਹਿੰਦ ਨੇ ਕੈਦੀਆਂ ਨੂੰ ਭੋਜਨ ਛੁਕਾਉਣ ਦੀ ਜਿੰਮੇਵਾਰੀ ਸੌਂਪੀ ਹੋਈ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।
ਅੱਲ੍ਹਾ ਯਾਰ ਖ਼ਾਂ ਜੋਗੀ (1870-1956) ਉਨੀਂਵੀਂ ਸਦੀ ਦੇ ਅਖ਼ੀਰ ਅਤੇ ਵੀਹਵੀਂ ਸਦੀ ਦੇ ਸ਼ੁਰੂ ਵਿੱਚ ਹੋਏ ਹਨ। ਆਪ ਬਹੁਤ ਉੱਚ ਕੋਟੀ ਦੇ ਲਿਖਾਰੀ ਹੋਏ ਹਨ। ਸਾਰੇ ਚੰਗੇ ਮਨੁੱਖਾਂ ਪ੍ਰਤੀ ਉਹਨਾਂ ਦੇ ਮਨ ਵਿੱਚ ਸ਼ਰਧਾ ਅਤੇ ਪਿਆਰ ਸੀ। ਉਹਨਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਦੋ ਮਰਸੀਏ ਲਿਖੇ। ਅੱਲ੍ਹਾ ਯਾਰ ਖ਼ਾਂ ਜੋਗੀ ਇੱਕ ਭੁੱਲੇ-ਵਿਸਰੇ ਮਹਾਨ ਸ਼ਾਇਰ ਸੀ ਜਿਸ ਦਾ ਪੁਰਾ ਨਾਮ ਹਕੀਮ ਅੱਲ੍ਹਾ ਯਾਰ ਖ਼ਾਂ ਜੋਗੀ ਸੀ, ਜਿਸ ਨੇ ਸੰਨ 1913 ਵਿੱਚ ਛੋਟੇ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ (9 ਸਾਲ) ਅਤੇ ਸਾਹਿਬਜਾਂਦਾ ਫਤਹਿ ਸਿੰਘ ਜੀ (7 ਸਾਲ) ਦੀ ਸ਼ਹਾਦਤ ਬਾਰੇ ਸੁੱਚੇ ਹੰਝੂਆਂ ਵਿੱਚ ਭਿੱਜੀ ਲੰਮੀ ਨਜ਼ਮ ਸ਼ਹੀਦਾਨਿ ਵਫ਼ਾ ਲਿਖ ਕੇ ਸਾਹਿਤਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਸੀ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਟੋਡਰ ਮੱਲ ਦੀ ਹਵੇਲੀ,ਜੋ ਜਹਾਜ ਹਵੇਲੀ ਦੇ ਨਾਮ ਨਾਲ ਮਸ਼ਹੂਰ ਹੈ ਸਰਹਿੰਦ ਦੇ ਇੱਕ ਵਪਾਰਕ-ਕਾਰੋਬਾਰੀ ਟੋਡਰ ਮੱਲ ਦੀ ਹਵੇਲੀ ਹੈ ਜੋ ਮੁਗਲ ਸਲਤਨਤ ਸਮੇਂ ਸੂਬਾ ਸਰਹਿੰਦ ਦੇ ਗਵਰਨਰ ਨਵਾਬ ਵਜੀਰ ਖਾਨ ਦੀ ਅਦਾਲਤ ਵਿੱਚ ਦੀਵਾਨ ਨਿਯੁਕਤ ਸਨ।ਟੋਡਰ ਮੱਲ ਸਿੱਖ ਗੁਰੂਆਂ ਦੇ ਅਨਿੰਨ ਸ਼ਰਧਾਲੂ ਸਨ ਅਤੇ ਉਹਨਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਤੇ ਉਹਨਾ ਦੀ ਮਾਤਾ ਮਾਤਾ ਗੁਜਰੀ ਜੀ ਦਾ ਸਸਕਾਰ ਕਰਨ ਲਈ ਖੜ੍ਹੀਆਂ ਮੋਹਰਾਂ ਕਰਕੇ ਉਹ ਥਾਂ ਖਰੀਦੀ ਸੀ। ਇਸ ਕੰਮ ਲਈ ਦੀਵਾਨ ਟੋਡਰ ਮਲ ਨੂੰ ਆਪਣੀ ਸਾਰੀ ਜਾਇਦਾਦ ਤੇ ਦੌਲਤ ਵੇਚਣੀ ਪਈ ਸੀ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼ਰੀਨਿਵਾਸ ਰਾਮਾਨੁਜਨ ਆਇੰਗਰ (ਤਮਿਲ ஸ்ரீனிவாஸ ராமானுஜன் ஐயங்கார் ) (22 ਦਸੰਬਰ 1887 – 26 ਅਪਰੈਲ 1920) ਇੱਕ ਮਹਾਨ ਭਾਰਤੀ ਹਿਸਾਬਦਾਨ ਸੀ। ਉਸ ਨੂੰ ਆਧੁਨਿਕ ਕਾਲ ਦੇ ਮਹਾਨ ਹਿਸਾਬਦਾਨਾਂ (ਗਣਿਤ ਸ਼ਾਸਤਰੀ) ਵਿੱਚ ਗਿਣਿਆ ਜਾਂਦਾ ਹੈ। ਬੇਸ਼ੱਕ ਉਸ ਨੂੰ ਹਿਸਾਬ ਵਿੱਚ ਵਿਹਾਰਕ ਵਿਦਿਆ ਲੈਣ ਦਾ ਮੌਕਾ ਨਹੀਂ ਮਿਲਿਆ ਫਿਰ ਵੀ ਉਸ ਨੇ ਵਿਸ਼ਲੇਸ਼ਣ ਅਤੇ ਗਿਣਤੀ ਸਿਧਾਂਤ ਦੇ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ। ਉਸ ਨੇ ਆਪਣੀ ਪ੍ਰਤਿਭਾ ਅਤੇ ਲਗਨ ਨਾਲ ਨਾ ਕੇਵਲ ਹਿਸਾਬ ਦੇ ਖੇਤਰ ਵਿੱਚ ਨਵੇਂ ਅਵਿਸ਼ਕਾਰ ਕੀਤੇ ਸਗੋਂ ਭਾਰਤ ਨੂੰ ਬੇਜੋੜ ਗੌਰਵ ਵੀ ਪ੍ਰਦਾਨ ਕੀਤਾ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਮਾਤਾ ਸੁੰਦਰੀ (ਸ਼ਾਹਮੁਖੀ ਵਿੱਚ: ماتا سندری) ਲਾਹੌਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਾਉਂਟਾ ਸਾਹਿਬ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜਾਦਿਆਂ ਵਿੱਚੋਂ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿੱਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ, ਜਦੋਂ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜਾਦਾ ਅਜੀਤ ਸਿੰਘ ਜੀ ਯਾਦ ਵਿੱਚ ਇੱਕ ਬੱਚੇ ਨੂੰ ਗੋਦ ਲਿਆ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿੱਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿੱਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿੱਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿੱਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿੱਚ ਮਾਤਾ ਸੁੰਦਰੀ ਜੀ ਵੀ ਜੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿੱਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿੱਚ ਬਣਾਇਆ ਗਿਆ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੋਹ ਨਾਨਕਸ਼ਾਹੀ ਜੰਤਰੀ ਦਾ ਦਸਵਾਂ ਮਹੀਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਦਸੰਬਰ ਅਤੇ ਜਨਵਰੀ ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ 30 ਦਿਨ ਹੁੰਦੇ ਹਨ। ਪੰਜਾਬ ਵਿੱਚ ਕੋਰਾ, ਧੁੰਦ ਆਦਿ ਇਸ ਮਹੀਨੇ ਦਾ ਆਮ ਵਰਤਾਰਾ ਹੈ। ਇਹ ਮਹੀਨਾ ਠੰਡਾ ਕਿਉਂ ਹੁੰਦਾ ਹੈ, ਇਸ ਬਾਰੇ ਇੱਕ ਦਿਲਚਸਪ ਪੌਰਾਣਿਕ ਕਥਾ ਹੈ। ਬਲਜੀਤ ਬਾਸੀ ਦੇ ਸ਼ਬਦਾਂ ਵਿੱਚ:ਸੂਰਜ ਦੇਵਤੇ ਦਾ ਰਥ ਸੱਤ ਘੋੜੇ ਹਿੱਕਦੇ ਹਨ। ਇੱਕ ਵਾਰੀ ਘੋੜੇ ਬਹੁਤ ਪਿਆਸੇ ਹੋ ਗਏ। ਸੂਰਜ ਨੇ ਘੋੜਿਆਂ ਨੂੰ ਪਾਣੀ ਪਿਲਾਉਣ ਦੀ ਠਾਣੀ ਪਰ ਉਸ ਨੂੰ ਖਿਆਲ ਆਇਆ ਕਿ ਉਸ ਦਾ ਰਥ ਤਾਂ ਚਲਦਾ ਹੀ ਰਹਿਣਾ ਚਾਹੀਦਾ ਹੈ। ਉਸ ਨੇ ਇੱਕ ਛੱਪੜ ‘ਤੇ ਦੋ ਗਧਿਆਂ ਨੂੰ ਪਾਣੀ ਪੀਂਦਿਆਂ ਦੇਖਿਆ। ਸੂਰਜ ਨੂੰ ਤਰਕੀਬ ਸੁਝ ਗਈ। ਉਸ ਨੇ ਘੋੜਿਆਂ ਨੂੰ ਰੱਥ ਤੋਂ ਲਾਹ ਕੇ ਛੱਪੜ ‘ਤੇ ਪਾਣੀ ਪੀਣ ਲਾ ਦਿੱਤਾ ਤੇ ਗਧਿਆਂ ਨੂੰ ਰਥ ਨਾਲ ਜੋੜ ਦਿੱਤਾ। ਗਧਿਆਂ ਵਿੱਚ ਘੋੜਿਆਂ ਜਿੰਨੀ ਤੇਜ਼ੀ ਕਿਥੇ?
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸ਼ਰਨ ਕੌਰ ਪਾਬਲਾ ਇੱਕ ਉਹ ਸਿੱਖ ਸ਼ਹੀਦ ਸੀ ਜਿਸਨੂੰ 1705 ਚ ਮੁਗਲ ਸਿਪਾਹੀਆਂ ਨੇ ਚਮਕੌਰ ਦੀ ਲੜਾਈ ਤੋਂ ਬਾਅਦ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਪੁੱਤਰਾਂ ਦੇ ਦਾਹ ਸੰਸਕਾਰ ਕਰਦਿਆਂ ਮਾਰ ਦਿੱਤਾ ਸੀ। ਮਸ਼ਹੂਰ ਸ਼ਹਿਰ ਚਮਕੌਰ ਤੋਂ ਦੋ ਕਿਲੋਮੀਟਰ ਦੂਰ ਵਸੇ ਪਿੰਡ ਰਾਏਪੁਰ ਰਾਣੀ ਤੋਂ ਸਨ। ਗੁਰੂ ਗੋਬਿੰਦ ਸਿੰਘ 22 ਦਸੰਬਰ, 1705 ਦੀ ਰਾਤ ਨੂੰ ਚਮਕੌਰ ਦੇ ਕਿਲੇ ਚੋਂ ਬਚ ਨਿਕਲੇ ਸਨ। ਉਹ ਮਾਛੀਵਾੜੇ ਨੂੰ ਜਾਂਦਿਆਂ ਥੋੜੀ ਦੇਰ ਲਈ ਰਾਏਪੁਰ ਰੁਕੇ ਸਨ। ਉਨ੍ਹਾਂ ਨੇ ਬੀਬੀ ਸ਼ਰਨ ਕੌਰ ਪਾਬਲਾ ਨੂੰ ਸ਼ਹੀਦ ਸਿੱਖ ਯੋਧਿਆਂ ਸਮੇਤ ਆਪਣੇ ਪੁੱਤਰਾਂ, ਸਾਹਿਬਜ਼ਾਦਾ ਅਜੀਤ ਸਿੰਘ ਜੀ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦੇ ਆਖਰੀ ਸੰਸਕਾਰ ਕਰਨ ਲਈ ਕਿਹਾ। ਬੀਬੀ ਸਰਨ ਕੌਰ ਪਾਬਲਾ ਨੇ ਲੜਾਈ ਚ ਸ਼ਹੀਦ ਹੋੲੇ ਸਿੱਖ ਸਿਪਾਹੀਆਂ ਅਤੇ ਦੋਵਾਂ ਵੱਡੇ ਸਾਹਿਬਜ਼ਾਦਿਆਂ ਦੀਆ ਅੰਤਿਮ ਰਸਮਾਂ ਪੂਰੀਆਂ ਕੀਤੀਆ। ਕੁੱਝ ਲੋਕ ਮੰਨਦੇ ਨੇ ਕਿ ਬੀਬੀ ਸ਼ਰਨ ਕੌਰ ਪਾਬਲਾ ਨੇ ਸੋਗ ਚ ਆਪਣੇ ਆਪ ਨੂੰ ਚਿਖਾ ਚ ਛਾਲ ਮਾਰਕੇ ਖਤਮ ਕਰ ਲਿਆ ਸੀ। ਇਕ ਹੋਰ ਧਾਰਨਾ ਮੁਤਾਬਿਕ ਉਹਨਾਂ ਨੇ ਚਿਖਾ ਚ ਆਪ ਛਾਲ ਨਹੀਂ ਮਾਰੀ ਸੀ ਪਰ ਮੁਗਲ ਸਿਪਾਹੀਆਂ ਨੇ ਰਾੲੇਪੁਰ ਵਿੱਚ ਸਾਹਿਬਜ਼ਾਦਿਆਂ ਦੇ ਦਾਹ ਸੰਸਕਾਰ ਕਰਦਿਆਂ ਸਾਥੀਆਂ ਸਮੇਤ ਫੜ ਲਿਆ ਸੀ ਤੇ ਮਾਰਕੇ ਚਿਖਾ ਦੇ ਚ ਸੁੱਟ ਦਿਤਾ ਸੀ ਇੱਕ ਤੀਜੀ ਧਾਰਨਾ ਹੈ ਜੋ ਕਹਿੰਦੀ ਹੈ ਕਿ ਉਸ ਨੇ ਸੱਚਮੁੱਚ ਹੀ ਚਿਖਾ ਵਿੱਚ ਛਾਲ ਮਾਰਕੇ ਜੌਹਰ ਸ਼ੈਲੀ ਅਨੁਸਾਰ ਸਵੈ-ਆਤਮਦਾਹ ਕੀਤਾ ਸੀ। ਉਸਦੇ ਪਤੀ ਭਾਈ ਪ੍ਰੀਤਮ ਸਿੰਘ ਜੋ ਕਿ ਚਮਕੋਰ ਦੀ ਗੜ੍ਹੀ ਚ ਮੁਗਲਾਂ ਦੇ ਹਮਲੇ ਦਾ ਸਾਮ੍ਹਣਾ ਕਰਨ ਵਾਲੇ ਗੁਰੂ ਦੇ ਯੋਧਿਆਂ ਚੋਂ ਇੱਕ ਸੀ। ਉਸ ਨੂੰ ਆਪਣੇ ਪਤੀ ਦੀ ਸ਼ਹੀਦੀ ਵਾਰੇ ਪਤਾ ਲੱਗ ਚੁੱਕਾ ਸੀ। ਉਸ ਨੂੰ ਗੁਰੂ ਜੀ ਨੇ 32 ਸ਼ਹੀਦ ਯੋਧਿਆਂ ਤੇ ਸਾਹਿਬਜ਼ਾਦਿਆਂ ਦੇ ਸਰੀਰ ਇਕੱਠੇ ਕਰਨ ਨੂੰ ਕਿਹਾ ਸੀ। ਉਸ ਨੇ ਸਾਰਿਆਂ ਦਾ ਇੱਕੋ ਥਾ ਸੰਸਕਾਰ ਕਰਨ ਦੀ ਕੋਸ਼ਿਸ਼ ਕੀਤੀ ਸੀ। ਚਿਖਾ ਨੂੰ ਲਾਂਬੂ ਲਗਦਿਆਂ ਹੀ ਮੁਗਲ ਅਤੇ ਰੰਘੜ ਸਿਪਾਹੀਆਂ ਨੂੰ ਉਸਦਾ ਪਤਾ ਲਗ ਗਿਆ ਜੋ ਸ਼ਹੀਦ ਯੋਧਿਆਂ ਦਾ ਦਾਹ ਸੰਸਕਾਰ ਖੁੱਲੇ ਚ ਕਰਕੇ ਗੈਰ ਮੁਸਲਿਮ ਜਨਤਾ ਨੂੰ ਧਮਕਾੳਣਾ ਚਾਹੁੰਦੇ ਸਨ ਜੋ ਅਪਣਾ ਧਰਮ ਬਦਲਣ ਤੋਂ ਇਨਕਾਰ ਕਰਦੇ ਸਨ ਤੇ ਆਪਣੇ ਗੁਰੂ ਦੇ ਠਿਕਾਣੇ ਦੀ ਸੂਹ ਨੀ ਦਿੰਦੇ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਮੁਗਲ ਸਿਪਾਹੀਆਂ ਦੇ ਨਾਪਾਕ ਇਰਾਦਿਆਂ ਨੂੰ ਭਾਪਦਿਆਂ ਆਪਣੇ ਆਤਮ ਸਨਮਾਨ ਨੂੰ ਬਚਾਉਣ ਲਈ ਉਸ ਨੇ ਸੰਸਕਾਰ ਚਿਖਾ ਚ ਛਾਲ ਮਾਰ ਦਿਤੀ ਜਿਸ ਵਿਚ ਸਿੱਖ ਯੋਧਿਆਂ ਦੇ ਨਾਲ ਉਸਦਾ ਪਤੀ ਵੀ ਸ਼ਾਮਿਲ ਸੀ। ਸ਼ਰਨ ਕੌਰ ਪਿੰਡ ਰਾਏਪੁਰ, ਜਿਥੇ ਕਾਫ਼ੀ ਸੈਣੀ ਆਬਾਦੀ ਹੈ ਦੇ ਇਕ ਸੈਣੀ ਪ੍ਰੀਵਾਰ ਚੋਂ ਹੈ। ਉਸਦਾ ਸੰਬਧ ਫੂਲਕਿਆਂ ਸਰਦਾਰ ਨੰਨੂ ਸਿੰਘ ਸੈਣੀ, ਨਾਲ ਵੀ ਦੱਸਿਆ ਜਾਂਦਾ ਹੈ ਜੋਕਿ ਪਿੰਡ ਰਾਏਪੁਰ. ਦੇ ਜਗੀਰਦਾਰ ਪ੍ਰੀਵਾਰ ਚੋਂ ਸੀ। ਇਸ ਪਿੰਡ ਚ ਸਿੱਖ ਸ਼ਹੀਦ, ਜੱਥੇਦਾਰ ਨੌਨਿਹਾਲ ਸਿੰਘ, ਮਸਤਾਨ ਸਿੰਘ, ਸੰਤੋਖ ਸਿੰਘ ਅਤੇ ਮਲਕੀਅਤ ਸਿੰਘ ਦੀਆਂ ਸਮਾਧਾਂ ਵੀ ਹਨ। ਬੀਬੀ ਸ਼ਰਨ ਕੌਰ ਪਾਬਲਾ ਦੀ ਯਾਦ ਨੂੰ ਮੁੱਖ ਰੱਖਦਿਆਂ 1945 ਵਿੱਚ ਪਿੰਡ ਰਾਏਪੁਰ ਵਿੱਚ ਇੱਕ ਗੁਰੂਦਵਾਰਾ ਉਸਾਰਿਆ ਗਿਆ। .
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਰਬਿੰਦਰਨਾਥ ਟੈਗੋਰ (ਬੰਗਾਲੀ: রবীন্দ্রনাথ ঠাকুর; 7 ਮਈ 1861 - 7 ਅਗਸਤ 1941) ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਆਪਣੀ ਕਾਵਿ-ਪੁਸਤਕ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸ਼ਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ। ਉਸ ਦੀਆਂ ਕੁਝ ਰਚਨਾਵਾਂ ਪੰਜਾਬੀ ਵਿੱਚ ਵੀ ਅਨੁਵਾਦ ਕੀਤੀਆਂ ਗਈਆਂ ਹਨ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1624 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਸਿੱਖ ਬੀਬੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰ ਸਿੱਖ ਬੀਬੀਆਂ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਭਾਰਤੀ ਕਾਵਿ ਸ਼ਾਸਤਰ ਦੇ ਵਿਚਾਰਸ਼ੀਲ ਆਚਾਰੀਆਂ ਨੇ ਕਾਵਿ ਦੀ ਸਮੀਖਿਆ ਪੱਖੋਂ ਕਾਵਿ ਸ਼ਾਸਤਰ ਦੇ ਅੰਤਰਗਤ ਅਨੇਕ ਵਿਸ਼ਿਆਂ ਦਾ ਵਿਵੇਚਨ ਪ੍ਰਸਤੁਤ ਕੀਤਾ ਹੈ। ਦੇਖਣ ਵਿੱਚ ਆਉਂਦਾ ਹੈ ਕਿ ਆਚਾਰੀਆਂ ਨੇ ਆਪਣੇ ਗ੍ਰੰਥਾਂ `ਚ ਕਾਵਿ ਸ਼ਾਸਤਰ ਦੇ ਸਾਰਿਆਂ ਵਿਸ਼ਿਆਂ `ਤੇ ਕੁਝ ਸੁਤੰਤਰ ਅਤੇ ਅਸਾਧਰਨ ਵਿਸ਼ੇ ਵੀ ਚੁਣੇ ਹਨ। ਭਾਰਤੀ ਕਾਵਿ ਸ਼ਾਸਤਰ ਦੇ ਗ੍ਰੰਥਾਂ ਦੇ ਪਰਿਸ਼ੀਲਨ ਦੇ ਆਧਾਰ `ਤੇ ਕਾਵਿ ਸਮੀਖਿਆ ਨਾਲ ਸੰਬੰਧਿਤ ਹੇਠਲੇ ਪ੍ਰਮੁੱਖ ਵਿਸ਼ੇ ਹਨ।
ਸ਼ਹੀਦੀ ਸਭਾ (ਪਹਿਲਾਂ ਸ਼ਹੀਦੀ ਜੋੜ ਮੇਲਾ) ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ, 10ਵੇਂ ਸਿੱਖ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਪੁੱਤਰ, ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਹਰ ਸਾਲ ਦਸੰਬਰ ਵਿੱਚ ਪੰਜਾਬ, ਭਾਰਤ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਤਿੰਨ-ਰੋਜ਼ਾ ਸਾਲਾਨਾ ਧਾਰਮਿਕ ਇਕੱਠ (ਮਿਲਣ-ਮਿਲਣ) ਦਾ ਆਯੋਜਨ ਕੀਤਾ ਜਾਂਦਾ ਹੈ।
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਰਤੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
thumb|409x409px|ਪੁਸਤਕ ਦਾ ਕਵਰ ਪੰਨਾ ਭਾਰਤੀ ਕਾਵਿ ਸ਼ਾਸਤਰ ਨਾਮੀ ਪੁਸਤਕ ਪ੍ਰੋ. ਸ਼ੁਕਦੇਵ ਸ਼ਰਮਾ ਦੁਆਰਾ ਲਿਖੀ ਗਈ ਹੈ। ਇਹ ਉਹਨਾਂ ਦੁਆਰਾ ਪੰਜਾਬੀ ‘ਚ ਲਿਖੀ ਗਈ ਪਹਿਲੀ ਪੁਸਤਕ ਹੈ। “ਕਾਵਿ-ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫ਼ਲਸਫ਼ਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ।” ਸੰਸਕ੍ਰਿਤ ਭਾਰਤ ਦੀ ਪ੍ਰਾਚੀਨ ਜ਼ੁਬਾਨ ਹੈ ਅਤੇ ਭਾਰਤ ਦਾ ਮੁੱਢਲਾ ਸਾਹਿਤ ਸੰਸਕ੍ਰਿਤ ਭਾਸ਼ਾ ਦਾ ਸਾਹਿਤ ਹੈ। ਭਾਰਤੀ ਆਚਾਰੀਆਂ ਦੁਆਰਾ ਸੰਸਕ੍ਰਿਤ ਭਾਸ਼ਾ ਦੇ ਸਿਰਜਣੀ ਸਾਹਿਤ ਨੂੰ ਧਿਆਨ ਵਿੱਚ ਰੱਖਕੇ ਪੇਸ਼ ਕੀਤੇ ਸਿਧਾਤਾਂ ਦੀ ਗਿਆਨ ਪਰੰਪਰਾ ਨੂੰ ਭਾਰਤੀ ਕਾਵਿ-ਸ਼ਾਸਤਰ ਕਿਹਾ ਜਾਂਦਾ ਹੈ। ਇਸ ਸੰਬੰਧੀ ਦੂਸਰੀ ਸਦੀ ਈਸਾ ਪੂਰਵ ਦੇ ਆਚਾਰੀਆ ਭਰਤਮੁਨੀ ਦੁਆਰਾ ਰਚਿਤ ਗ੍ਰੰਥ ਨਾਟਯ ਸ਼ਾਸਤਰ ਤੋਂ ਲੈ ਕੇ ਬਾਅਦ ਦੇ ਸਮੇਂ ਦੌਰਾਨ ਲਿਖੇ ਗਏ ਅਨੇਕ ਗ੍ਰੰਥ ਪ੍ਰਾਪਤ ਹੁੰਦੇ ਹਨ, ਜਿਨ੍ਹਾਂ ਵਿੱਚ ਕਾਵਿ ਦੇ ਤੱਤਾਂ ਅਤੇ ਸਿਧਾਂਤਾਂ ਬਾਬਤ ਵਿਸਤ੍ਰਿਤ ਚਰਚਾ ਮਿਲਦੀ ਹੈ। ਹੁਣਵੇਂ ਸਮੇਂ ਵਿੱਚ ਭਾਰਤੀ ਕਾਵਿ-ਸ਼ਾਸਤਰ ਦੀ ਇਸ ਅਮੀਰ ਪਰੰਪਰਾ ਨੂੰ ਸਮਝਣ ਤੇ ਇਸ ਤੋਂ ਅੰਤਰ-ਦ੍ਰਿਸ਼ਟੀਆਂ ਗ੍ਰਹਿਣ ਕਰਨ ਲਈ ਅਨੇਕ ਵਿਦਵਾਨਾਂ ਨੇ ਖੋਜ ਪੂਰਨ ਪੁਸਤਕਾਂ ਦੀ ਰਚਨਾ ਕੀਤੀ ਹੈ। ਪ੍ਰੋ. ਸ਼ੁਕਦੇਵ ਸ਼ਰਮਾ ਦੁਆਰਾ ਰਚੀ ਪੁਸਤਕ ਵੀ ਇਸੇ ਦਾ ਪ੍ਰਤੀਫ਼ਲ ਹੈ। ਅਜੋਕੇ ਦੌਰ ਵਿੱਚ ਭਾਰਤੀ ਕਾਵਿ-ਸ਼ਾਸਤਰ ਦੀ ਅਹਿਮੀਅਤ ਬਾਬਤ ਪ੍ਰੋ.
ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਕਾਵਿ ਉਸ ਰਚਨਾ ਨੂੰ ਕਿਹਾ ਜਾਂਦਾ ਹੈ ਜਿਸਦੀ ਸਿਰਜਨਾ ਕਵੀ ਕਰਦਾ ਹੈ। ਮੇਦਨੀ ਕੋਸ਼ ਅਨੁਸਾਰ ਕਵੀ ਦੁਆਰਾ ਕੀਤਾ ਹੋਇਆ ਕਾਰਜ ਕਾਵਿ ਹੈ। ਆਚਾਰੀਆ ਮੰਮਟ ਨੇ ‘ਕਾਵਯ ਪ੍ਰਕਾਸ਼’ ਵਿੱਚ ਕਵੀ-ਕਰਮ ਨੂੰ ਕਾਵਿ ਕਿਹਾ ਹੈ। ਇਸ ਲਈ ਕਾਵਿ ਸ਼ਬਦ ਦੀ ਵਿਆਖਿਆ ‘ਕਵਿ’ ਦੇ ਸੰਦਰਭ ਵਿੱਚ ਹੀ ਉਚਿੱਤ ਢੰਗ ਨਾਲ ਹੋ ਸਕਦੀ ਹੈ। ਜੇ ‘ਕਵੀ’ ਸ਼ਬਦ ਦੀ ਵਿਉਤਪੱਤੀ ‘ਕਵ੍’ ਧਾਤੂ ਤੋ ਮੰਨੀ ਜਾਏ, ਜਿਸਦਾ ਅਰਥ ਹੈ ਵਰਣਨ ਕਰਨਾ, ਤਾਂ ‘ਕਵੀ’ ਤੋਂ ਭਾਵ ਹੈ ਵਰਣਨ ਕਲਾ ਵਿੱਚ ਨਿਪੁਣ ਜਾਂ ਸਭ ਕੁੱਝ ਜਾਨਣ ਵਾਲਾ ਵਿਅਕਤੀ। ਮੰਮਟ ਨੇ ਇਸ ਵਿਉਂਤਪਤੀ ਦੇ ਆਧਾਰ ਤੇ ‘ਅਲੌਕਿਕ’ ਵਰਣਨ ਵਿੱਚ ਨਿਪੁਣ ਕਵੀ ਕਰਮ ਨੂੰ ‘ਕਾਵਿ’ ਕਿਹਾ ਹੈ। ਇਸ ਤਰ੍ਹਾ ਸਭ ਕੁੱਝ ਜਾਨਣ ਵਾਲੇ, ਵਰਣਨ ਕਲਾ ਵਿੱਚ ਨਿਪੁਣ ਅਤੇ ਰਸ ਤੇ ਭਾਵ ਨੂੰ ਸ਼ਬਦਾਂ ਰਾਹੀਂ ਪ੍ਰਗਟਾਣ ਵਾਲੀ ਕਵੀ ਦੀ ਕ੍ਰਿਤੀ ਹੀ ‘ਕਾਵਿ’ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਸਿੰਘ ਸਭਾ ਲਹਿਰ ਇੱਕ ਸਿੱਖ ਲਹਿਰ ਸੀ, ਜੋ ਪੰਜਾਬ ਵਿੱਚ 1870 ਦੇ ਦਹਾਕੇ ਵਿੱਚ ਈਸਾਈਆਂ, ਹਿੰਦੂ ਸੁਧਾਰ ਲਹਿਰਾਂ (ਬ੍ਰਹਮੋ ਸਮਾਜੀਆਂ, ਆਰੀਆ ਸਮਾਜ) ਦੀਆਂ ਧਰਮ-ਧਰਮ ਦੀਆਂ ਗਤੀਵਿਧੀਆਂ ਦੇ ਪ੍ਰਤੀਕਰਮ ਵਜੋਂ ਸ਼ੁਰੂ ਹੋਈ ਸੀ। ਇਸ ਲਹਿਰ ਦੀ ਸਥਾਪਨਾ ਇੱਕ ਅਜਿਹੇ ਦੌਰ ਵਿੱਚ ਕੀਤੀ ਗਈ ਸੀ। ਜਦੋਂ ਸਿੱਖ ਸਾਮਰਾਜ ਨੂੰ ਭੰਗ ਕਰ ਦਿੱਤਾ ਗਿਆ ਸੀ ਅਤੇ ਅੰਗਰੇਜ਼ਾਂ ਦੁਆਰਾ ਆਪਣੇ ਨਾਲ ਮਿਲਾ ਲਿਆ ਗਿਆ ਸੀ, ਖਾਲਸਾ ਆਪਣਾ ਮਾਣ ਗੁਆ ਚੁੱਕਾ ਸੀ, ਅਤੇ ਮੁੱਖ ਧਾਰਾ ਦੇ ਸਿੱਖ ਤੇਜ਼ੀ ਨਾਲ ਦੂਜੇ ਧਰਮਾਂ ਵਿੱਚ ਤਬਦੀਲ ਹੋ ਰਹੇ ਸਨ। ਲਹਿਰ ਦੇ ਉਦੇਸ਼ "ਸੱਚੇ ਸਿੱਖ ਧਰਮ ਦਾ ਪ੍ਰਚਾਰ ਕਰਨਾ ਅਤੇ ਸਿੱਖ ਧਰਮ ਨੂੰ ਇਸਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ; ਸਿੱਖਾਂ ਦੀਆਂ ਇਤਿਹਾਸਕ ਅਤੇ ਧਾਰਮਿਕ ਪੁਸਤਕਾਂ ਨੂੰ ਲਿਖਣਾ ਅਤੇ ਵੰਡਣਾ; ਅਤੇ ਰਸਾਲਿਆਂ ਅਤੇ ਮੀਡੀਆ ਦੁਆਰਾ ਗੁਰਮੁਖੀ ਪੰਜਾਬੀ ਦਾ ਪ੍ਰਚਾਰ ਕਰਨਾ ਸੀ।" ਇਸ ਲਹਿਰ ਨੇ ਸਿੱਖ ਧਰਮ ਨੂੰ ਸੁਧਾਰਨ ਅਤੇ ਦੂਜੇ ਧਰਮਾਂ ਵਿੱਚ ਪਰਿਵਰਤਿਤ ਹੋਏ ਧਰਮ-ਤਿਆਗੀ ਲੋਕਾਂ ਨੂੰ ਸਿੱਖੀ ਵਿੱਚ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ; ਨਾਲ ਹੀ ਸਿੱਖ ਭਾਈਚਾਰੇ ਨੂੰ ਅੱਗੇ ਵਧਾਉਣ ਲਈ ਪ੍ਰਭਾਵਸ਼ਾਲੀ ਬ੍ਰਿਟਿਸ਼ ਅਧਿਕਾਰੀਆਂ ਦੀ ਦਿਲਚਸਪੀ ਲਈ। ਆਪਣੀ ਸਥਾਪਨਾ ਦੇ ਸਮੇਂ, ਸਿੰਘ ਸਭਾ ਦੀ ਨੀਤੀ ਦੂਜੇ ਧਰਮਾਂ ਅਤੇ ਰਾਜਨੀਤਿਕ ਮਾਮਲਿਆਂ ਦੀ ਆਲੋਚਨਾ ਤੋਂ ਬਚਣ ਦੀ ਸੀ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
( ਕਿਤਾਬ : ਭਾਰਤੀ ਕਾਵਿ ਸ਼ਾਸਤਰ ' ਪ੍ਰੋ. ਸ਼ੁਕਦੇਵ ਸ਼ਰਮਾ ' ) ਕਾਵਿ ਦੇ ਇਸ ਮੂਲ ਤੱਤ ਨੂੰ ਕਾਵਿ ਦੀ ਆਤਮਾ ਕਹਿਕੇ ਕਈਆਂ ਆਚਾਰਯਾਂ ਨੇ 'ਅਲੰਕਾਰ' ਨੂੰ, ਕਿਸੇ ਨੇ 'ਰੀਤੀ' ਨੂੰ ਜਾਂ ਵਕ੍ਰੋਕਤੀ ਨੂੰ ਜਾਂ ਕਿਸੇ ਨੇ 'ਰਸ' ਨੂੰ ਜਾਂ ਫੇਰ ਕਿਸੇ ਨੇ 'ਧੁਨੀ' ਨੂੰ ਕਾਵਿ ਦੀ ਆਤਮਾ ਸਥਾਪਿਤ ਕਰਨ ਲਈ ਨਿੱਜੀ ਦ੍ਰਿਸ਼ਟੀ ਤੋਂ ਵਿਆਖਿਆ ਕੀਤੀ । ਇਸੇ ਵਿਆਖਿਆ ਦੇ ਆਧਾਰ ਤੇ ਹੀ ਸੰਸਕ੍ਰਿਤ ਸਮੀਖਿਆ ਸ਼ਾਸ਼ਤ੍ਰ 'ਚ ਕਈ ਸੰਪ੍ਰ ਦਾਵਾਂ (schools) ਪੈਦਾ ਹੋਈਆਂ, ਜਿਨਾਂ ਨੇ ਆਪਣੇ ਕਿਸੇ ਇਕ ਤੱਤ ਨੂੰ ਪ੍ਰਮੁਖ ਤੌਰ ਤੇ ਕਾਵਿ ਦੀ ਆਤਮਾ ਜਾਂ ਕਾਵਿ ਦਾ ਮੂਲ ਰੂਪ ਤੱਤ ਮੰਨ ਕੇ ਕਾਵਿ ਦੇ ਬਾਕੀ ਆਵਸ਼ਕ ਤੱਤਾਂ ਨੂੰ ਉਸੇ ਦਾ ਹੀ ਅੰਗ ਸਵੀਕਾਰ ਕੀਤਾ । ਸ਼ੰਕਰਦੇਵ ਅਵਤਰੇ ਨੇ ਉਪਰੋਕਤ ਛੋਹੀ ਸੰਪ੍ਰਦਾਵਾਂ ਨੂੰ 'ਅਲੰਕਾਰ' ਤੇ 'ਅਲੰਕਾਰ' ਦੋ ਵਰਗਾਂ ਵਿਚ ਵੰਡਿਆ ਹੈ । ਕਾਵਿ ਦੀ ਆਤਮਾ ਦੇ ਰੂਪ ਵਿਚ ਪ੍ਰਵਾਣਿਤ ਤੱਤ ਨੂੰ 'ਅਲੋਕਾਰਯ ਆਖਿਆ ਹੈ ਅਰਥਾਤ ਜਿਸ ਨੂੰ ਅਲੰਕ੍ਰਿਤ ਕੀਤਾ ਜਾਵੇ । ਚੂੰਕਿ 'ਰਸ, ਧੁਨਿ ਤੇ ਔਚਿਤਯ ਕਾਵਿ ਦੀ ਆਤਮਾ, ਜਿਹੜਾ ਸੂਖਮ ਤੇ ਅੰਦਰਵਰਤੀ ਤੱਤ ਹੈ, ਨਾਲ ਸਬੰਧਿਤ ਹਨ, ਇਸ ਲਈ ਇਹ ਤਿੰਨ ਸੰਪ੍ਰਦਾਇ "ਅਲੰਕਾਰਯ ਦੀਆਂ ਸੰਪ੍ਰਦਾਵਾਂ" ਹਨ। ਬਾਕੀ ਤਿੰਨ ਅਰਥਾਤ ਰੀਤੀ, ਵਕੁਕਤੀ ਤੇ ਸ਼ੁਧ ਅਲੰਕਾਰ ਸੰਪ੍ਰਦਾਇ "ਅਲੰਕਾਰ ਦੀਆਂ ਸੰਪ੍ਰਦਾਵਾਂ" ਹਨ। ਧੁਨੀ ਸੰਪ੍ਰਦਾਇਃ ਸੰਸਕ੍ਰਿਤ ਸਮੀਖਿਆ ਵਿਚ ਇਸ ਪ੍ਰਸ਼ਨ ਨੂੰ ਕਿ ਕਵਿਤਾ ਦੀ ਆਤਮਾ ਕਿਹੜਾ ਸਿਧਾਂਤ ਹੈ, ਬੜੇ ਗਹੁ ਨਾਲ ਵਿਚਾਰਿਆ ਗਿਆ ਹੈ । ਕਵਿਤਾ ਦੀ ਆਤਮਾ ਜਾਂ ਕਾਵਿ ਦੀ ਆਤਮਾ ਤੋਂ ਮਤਲਬ ਕਵਿਤਾ ਵਿਚ ਅਜਿਹਾ ਕੇਂਦਰੀ ਤੱਤ ਹੈ ਜਿਹੜਾ ਕਵਿਤਾ ਦੇ ਸੁਹਜ-ਸੁਹੱਪਣ ਦੀ ਬੁਨਿਆਦ ਹੋਵੇ । ਇਸ ਗੱਲ ਨੂੰ ਲੈ ਕੇ ਭਾਰਤੀ ਆਲੋਚਕਾਂ ਨੇ ਆਪੋ ਆਪਣੇ ਸਿਧਾਂਤ ਪੇਸ਼ ਕੀਤੇ ਹਨ । ਕਿਸੇ ਨੇ ਅਲੰਕਾਰ ਨੂੰ ਕਿਸੇ ਨੇ ਰਸ ਨੂੰ, ਕਿਸੇ ਨੇ ਵਕਰੋਕਤੀ, ਰੀਤੀ, ਅਤੇ ਔਚਿਤਯ ਨੂੰ ਕਾਵਿ-ਸੁਹਜ ਦਾ ਬੁਨਿਆਦਿ ਤੱਤ ਮੰਨਿਆ ਹੈ । ਪਰੰਤੂ ਧੁਨੀਵਾਦੀਆਂ ਨੇ 'ਧੁਨੀ' ਨੂੰ ਹੀ ਕਵਿਤਾ ਦਾ ਸ਼੍ਰੋਮਣੀ ਤੱਤ ਸਵੀਕਾਰ ਕੀਤਾ ਹੈ ਜਿਸ ਤੋਂ ਬਿਨਾਂ ਕਾਵਿ ਵਿਚ ਸੌਂਦਰਯ ਪੈਦਾ ਨਹੀਂ ਹੋ ਸਕਦਾ । ਸੰਸਕ੍ਰਿਤ ਦਾ ਗ੍ਰੰਥ 'ਪਵਨਿਆਲੋਕ' ਧੁਨੀ ਸਿਧਾਂਤ ਦਾ ਸ਼ਾਹਕਾਰ ਹੈ । ਸੰਸਕ੍ਰਿਤ ਸਮੀਖਿਆ ਸਾਹਿੱਤ ਵਿਚ ਧੁਨੀ ਉੱਤੇ ਬਹੁਤ ਸੂਖਮਤਾ ਤੇ ਵਿਸਤਾਰ ਨਾਲ ਵਿਚਾਰ ਕੀਤਾ ਹੈ । ਭਾਵੇਂ ਸਪਸ਼ਟ ਤੌਰ ਤੇ ਧੁਨੀ ਸਿਧਾਂਤ ਦਾ ਵਰਣਨ ਬਹੁਤ ਪ੍ਰਾਚੀਨ ਸਮੇਂ ਵਿਚ ਨਹੀਂ ਪ੍ਰਾਪਤ ਹੁੰਦਾ, ਪਰੰਤੂ ਫੇਰ ਭੀ ਇਸ ਧੁਨੀ ਤੱਤ ਵਲ ਰਮਜ਼ਾਂ ਤੇ ਸੰਕੇਤ ਪੁਰਾਤਨ ਕਾਵਿ-ਗ੍ਰੰਥਾਂ ਵਿਚ ਮਿਲਦੇ ਹਨ ਜਿਸ ਤੋਂ ਇਹ ਪਤਾ ਲਗਦਾ ਹੈ ਕਿ ਪਹਿਲੇ ਪ੍ਰਚੀਨ ਸਮੇਂ ਵਿਚ ਵੀ ਵਿਦਵਾਨ ਧੁਨੀ ਦੀ ਮਹੱਤਤਾ ਤੋਂ ਜਾਣੂ ਸਨ ਅਤੇ ਕਿਸੇ ਨਾ ਕਿਸੇ ਰੂਪ ਵਿਚ ਇਸ ਦਾ ਪ੍ਰਗਟਾਉ ਕਰਦੇ ਰਹਿੰਦੇ ਸਨ । ਧੁਨੀ ਸਿਧਾਂਤ ਦੀ ਪੂਰੀ ਤਰ੍ਹਾਂ ਸਥਾਪਨਾ 'ਧਨਯਾਲੰਕ' ਦੇ ਕਰਤਾ ਆਨੰਦਵਰਧਨ ਨੇ ਕੀਤੀ ਹੈ ਜਿਸ ਨੇ ਇਸ ਦੇ ਹਰ ਅੰਗ ਤੇ ਉਪੰਗ ਉੱਤੇ ਸਾਫ਼ ਸਪਸ਼ਟ ਆਲੋਚਨਾ ਕਰਕੇ ਕਾਵਿ-ਸਮੀਖਿਆ ਵਿਚ ਇਸਦਾ ਸਥਾਈ ਸਥਾਨ ਸਥਾਪਿਤ ਕਰ ਦਿਤਾ ਹੈ। ਧੁਨੀ ਸ਼ਬਦ ਦੇ ਅਰਥਃ 'ਧੁਨੀ' ਸ਼ਬਦ ਦੇ ਕਈ ਅਰਥ ਪ੍ਰਚਲਤ ਹਨ । ਧੁਨੀ ਇਕ ਸੰਗੀਤਕ ਲੈਅ ਹੈ । ਆਮਤੋਰ ਤੇ ਉਸਨੂੰ ਧੁਨੀ ਕਿਹਾ ਜਾਂਦਾ ਹੈ । ਸ਼ਬਦਾਂ ਦੀ ਛੋਟੀ ਇਕਾਈ ਵੀ ਧੁਨੀ ਹੈ। ਆਮ ਆਵਾਜ਼ ਨੂੰ ਧੁਨੀ ਕਿਹਾ ਜਾਂਦਾ ਹੈ। ਧੁਨੀ ਇਕ ਗੂੰਜ ਹੈ ਅਤੇ ਧੁਨੀ ਇਕ ਰਮਜ਼ ਜਾ ਸੁਝਾਓ ਹੈ। ਕਾਵਿ ਦੇ ਪ੍ਰਸੰਗ ਵਿਚ ਧੁਨੀ ਇਕ ਕਾਵਿ ਦਾ ਚੰਦ ਹੈ ਜਿਸਨੂੰ ਭਾਰਤੀ ਸਮੀਖਿਆਕਾਰ ਧੁਨੀ-ਕਾਵਿ ਕਹਿੰਦੇ ਹਨ । ਇਸ ਪ੍ਰਕਰਣ ਵਿਚ ਧੁਨੀ ਇਕ ਤਕਨੀਕੀ ਸ਼ਬਦ ਹੈ ਜਿਸਦੀ ਵਰਤੋਂ ਭਾਰਤੀ ਆਲੋਚਨਾ ਵਿੱਚ ਕਵੀ ਦੇ ਸੰਦਰਭ ਵਿੱਚ ਹੋਈ ਹੈ। ਧੁਨੀ ਇਸ ਤਰ੍ਹਾਂ ਰਮਜੀਆ ਕਵਿਤਾ ਸੁਝਾਉ ਕਵਿਤਾ, ਵਿਅੰਗਮਈ ਕਵਿਤਾ ਜਾਂ ਪ੍ਰਤੀਕਮਈ ਕਵਿਤਾ ਨੂੰ ਕਿਹਾ ਜਾ ਸਕਦਾ ਹੈ । ਧੁਨੀ ਇਕ ਤਕਨੀਕੀ ਸ਼ਬਦ ਹੈ । ਕਾਵਿ ਦੇ ਪ੍ਰਸੰਗ ਵਿਚ ਧੁਨੀ ਉਹ ਕਾਵਿ ਹੈ ਜਿ ਵਿਚ ਰਮਜ਼ ਜਾਂ ਵਿਅੰਗ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਸੰਬੰਧਤ ਕਾਵਿ-ਟੋਟ ਦਾ ਸੁਹਜ-ਸੰਦਰਵ ਅਜੋਕੀ ਰਮਜ਼ ਉਤੇ ਹੀ ਆਧਾਰਤ ਹੁੰਦਾ ਹੈ। ਭਾਰਤੀ ਆਲੋਚਕਾਂ ਨੇ ਉਸ ਕਾਵਿ ਨੂੰ ਸਭ ਉਤਕ੍ਰਿਸ਼ਟ ਪ੍ਰਵਾਨ ਕੀਤਾ ਹੈ । ਧੁਨੀ ਅਰਥ ਅਤੇ ਪ੍ਰੀਭਾਸ਼ਾ: ਧੁਨੀ ਦਾ ਆਮ ਅਰਥ ਤਾਂ ਆਵਾਜ਼, ਸ਼ਬਦ ਅਤੇ ਗੂੰਜ ਹੈ। ਪਰ ਕਾਵਿ ਸ਼ਾਸਤਰ ਵਿੱਚ ਇਸਦੇ ਭਿੰਨ ਅਰਥ ਹਨ। ਭਾਰਤੀ ਕਾਵਿ ਸ਼ਾਸਤਰ ਦੇ ਅਚਾਰੀਆ ਨੇ ਧੁਨੀ ਸ਼ਬਦ ਨੂੰ ਪੰਜ ਅਰਥਾਂ ਵਿੱਚ ਵੰਡਿਆ ਹੈ। 1. ਵਿਅੰਜਕ ਸ਼ਬਦ : ਜਿਹੜਾ ਵਿਅੰਜਕ ਸ਼ਬਦ ਨੂੰ ਧੁਨਿਤ ਕਰੇ। 2.
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਜਥੇਦਾਰ ਬਾਬਾ ਹਨੂੰਮਾਨ ਸਿੰਘ (1755 – 1846), ਅਕਾਲੀ ਹਨੂੰਮਾਨ ਸਿੰਘ ਜਾਂ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਵਜੋਂ ਵੀ ਜਾਣੇ ਜਾਂਦੇ ਹਨ, ਇੱਕ ਨਿਹੰਗ ਸਿੱਖ ਸਨ ਅਤੇ ਬੁੱਢਾ ਦਲ ਦੇ 7ਵੇਂ ਜਥੇਦਾਰ ਅਤੇ ਅਕਾਲ ਤਖਤ ਦੇ ਜਥੇਦਾਰ ਸਨ। ਉਹ ਅਕਾਲੀ ਫੂਲਾ ਸਿੰਘ ਦੇ ਵਾਰਿਸ ਸਨ। ਉਹ ਪਹਿਲੇ ਵਿਅਕਤੀ ਸਨ ਜਿਹਨਾਂ ਨੇ ਅੰਗਰੇਜ਼ਾਂ ਵਿਰੁੱਧ ਲੜਾਈ ਲੜੀ ਸੀ। ਉਹਨਾਂ ਨੇ 1846 ਵਿੱਚ ਅੰਗਰੇਜ਼ਾਂ ਅਤੇ ਪਟਿਆਲਾ ਰਿਆਸਤ ਨਾਲ ਲੜਾਈ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ।