ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਬਾਬਾ ਮੋਤੀ ਰਾਮ ਮਹਿਰਾ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਸਮਰਪਤ ਸੇਵਕ ਸਨ। ਜਿਨ੍ਹਾ ਨੇ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਕੇ, ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ। ਉਹਨਾ ਦਾ ਨਿੱਕਾ ਤੇ ਗਰੀਬ ਜਿਹਾ ਪ੍ਰਵਾਰ ਸੀ ਜਿਨ੍ਹਾਂ ਨੂੰ ਨਵਾਬ ਵਜ਼ੀਦ ਖਾਨ ਸੂਬਾ ਸਰਹਿੰਦ ਨੇ ਕੈਦੀਆਂ ਨੂੰ ਭੋਜਨ ਛੁਕਾਉਣ ਦੀ ਜਿੰਮੇਵਾਰੀ ਸੌਂਪੀ ਹੋਈ ਸੀ।
ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਸ਼ਰਨ ਕੌਰ ਪਾਬਲਾ ਇੱਕ ਉਹ ਸਿੱਖ ਸ਼ਹੀਦ ਸੀ ਜਿਸਨੂੰ 1705 ਚ ਮੁਗਲ ਸਿਪਾਹੀਆਂ ਨੇ ਚਮਕੌਰ ਦੀ ਲੜਾਈ ਤੋਂ ਬਾਅਦ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਪੁੱਤਰਾਂ ਦੇ ਦਾਹ ਸੰਸਕਾਰ ਕਰਦਿਆਂ ਮਾਰ ਦਿੱਤਾ ਸੀ। ਮਸ਼ਹੂਰ ਸ਼ਹਿਰ ਚਮਕੌਰ ਤੋਂ ਦੋ ਕਿਲੋਮੀਟਰ ਦੂਰ ਵਸੇ ਪਿੰਡ ਰਾਏਪੁਰ ਰਾਣੀ ਤੋਂ ਸਨ। ਗੁਰੂ ਗੋਬਿੰਦ ਸਿੰਘ 22 ਦਸੰਬਰ, 1705 ਦੀ ਰਾਤ ਨੂੰ ਚਮਕੌਰ ਦੇ ਕਿਲੇ ਚੋਂ ਬਚ ਨਿਕਲੇ ਸਨ। ਉਹ ਮਾਛੀਵਾੜੇ ਨੂੰ ਜਾਂਦਿਆਂ ਥੋੜੀ ਦੇਰ ਲਈ ਰਾਏਪੁਰ ਰੁਕੇ ਸਨ। ਉਨ੍ਹਾਂ ਨੇ ਬੀਬੀ ਸ਼ਰਨ ਕੌਰ ਪਾਬਲਾ ਨੂੰ ਸ਼ਹੀਦ ਸਿੱਖ ਯੋਧਿਆਂ ਸਮੇਤ ਆਪਣੇ ਪੁੱਤਰਾਂ, ਸਾਹਿਬਜ਼ਾਦਾ ਅਜੀਤ ਸਿੰਘ ਜੀ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਦੇ ਆਖਰੀ ਸੰਸਕਾਰ ਕਰਨ ਲਈ ਕਿਹਾ। ਬੀਬੀ ਸਰਨ ਕੌਰ ਪਾਬਲਾ ਨੇ ਲੜਾਈ ਚ ਸ਼ਹੀਦ ਹੋੲੇ ਸਿੱਖ ਸਿਪਾਹੀਆਂ ਅਤੇ ਦੋਵਾਂ ਵੱਡੇ ਸਾਹਿਬਜ਼ਾਦਿਆਂ ਦੀਆ ਅੰਤਿਮ ਰਸਮਾਂ ਪੂਰੀਆਂ ਕੀਤੀਆ। ਕੁੱਝ ਲੋਕ ਮੰਨਦੇ ਨੇ ਕਿ ਬੀਬੀ ਸ਼ਰਨ ਕੌਰ ਪਾਬਲਾ ਨੇ ਸੋਗ ਚ ਆਪਣੇ ਆਪ ਨੂੰ ਚਿਖਾ ਚ ਛਾਲ ਮਾਰਕੇ ਖਤਮ ਕਰ ਲਿਆ ਸੀ। ਇਕ ਹੋਰ ਧਾਰਨਾ ਮੁਤਾਬਿਕ ਉਹਨਾਂ ਨੇ ਚਿਖਾ ਚ ਆਪ ਛਾਲ ਨਹੀਂ ਮਾਰੀ ਸੀ ਪਰ ਮੁਗਲ ਸਿਪਾਹੀਆਂ ਨੇ ਰਾੲੇਪੁਰ ਵਿੱਚ ਸਾਹਿਬਜ਼ਾਦਿਆਂ ਦੇ ਦਾਹ ਸੰਸਕਾਰ ਕਰਦਿਆਂ ਸਾਥੀਆਂ ਸਮੇਤ ਫੜ ਲਿਆ ਸੀ ਤੇ ਮਾਰਕੇ ਚਿਖਾ ਦੇ ਚ ਸੁੱਟ ਦਿਤਾ ਸੀ ਇੱਕ ਤੀਜੀ ਧਾਰਨਾ ਹੈ ਜੋ ਕਹਿੰਦੀ ਹੈ ਕਿ ਉਸ ਨੇ ਸੱਚਮੁੱਚ ਹੀ ਚਿਖਾ ਵਿੱਚ ਛਾਲ ਮਾਰਕੇ ਜੌਹਰ ਸ਼ੈਲੀ ਅਨੁਸਾਰ ਸਵੈ-ਆਤਮਦਾਹ ਕੀਤਾ ਸੀ। ਉਸਦੇ ਪਤੀ ਭਾਈ ਪ੍ਰੀਤਮ ਸਿੰਘ ਜੋ ਕਿ ਚਮਕੋਰ ਦੀ ਗੜ੍ਹੀ ਚ ਮੁਗਲਾਂ ਦੇ ਹਮਲੇ ਦਾ ਸਾਮ੍ਹਣਾ ਕਰਨ ਵਾਲੇ ਗੁਰੂ ਦੇ ਯੋਧਿਆਂ ਚੋਂ ਇੱਕ ਸੀ। ਉਸ ਨੂੰ ਆਪਣੇ ਪਤੀ ਦੀ ਸ਼ਹੀਦੀ ਵਾਰੇ ਪਤਾ ਲੱਗ ਚੁੱਕਾ ਸੀ। ਉਸ ਨੂੰ ਗੁਰੂ ਜੀ ਨੇ 32 ਸ਼ਹੀਦ ਯੋਧਿਆਂ ਤੇ ਸਾਹਿਬਜ਼ਾਦਿਆਂ ਦੇ ਸਰੀਰ ਇਕੱਠੇ ਕਰਨ ਨੂੰ ਕਿਹਾ ਸੀ। ਉਸ ਨੇ ਸਾਰਿਆਂ ਦਾ ਇੱਕੋ ਥਾ ਸੰਸਕਾਰ ਕਰਨ ਦੀ ਕੋਸ਼ਿਸ਼ ਕੀਤੀ ਸੀ। ਚਿਖਾ ਨੂੰ ਲਾਂਬੂ ਲਗਦਿਆਂ ਹੀ ਮੁਗਲ ਅਤੇ ਰੰਘੜ ਸਿਪਾਹੀਆਂ ਨੂੰ ਉਸਦਾ ਪਤਾ ਲਗ ਗਿਆ ਜੋ ਸ਼ਹੀਦ ਯੋਧਿਆਂ ਦਾ ਦਾਹ ਸੰਸਕਾਰ ਖੁੱਲੇ ਚ ਕਰਕੇ ਗੈਰ ਮੁਸਲਿਮ ਜਨਤਾ ਨੂੰ ਧਮਕਾੳਣਾ ਚਾਹੁੰਦੇ ਸਨ ਜੋ ਅਪਣਾ ਧਰਮ ਬਦਲਣ ਤੋਂ ਇਨਕਾਰ ਕਰਦੇ ਸਨ ਤੇ ਆਪਣੇ ਗੁਰੂ ਦੇ ਠਿਕਾਣੇ ਦੀ ਸੂਹ ਨੀ ਦਿੰਦੇ ਸਨ। ਇਹ ਵੀ ਕਿਹਾ ਜਾਂਦਾ ਹੈ ਕਿ ਮੁਗਲ ਸਿਪਾਹੀਆਂ ਦੇ ਨਾਪਾਕ ਇਰਾਦਿਆਂ ਨੂੰ ਭਾਪਦਿਆਂ ਆਪਣੇ ਆਤਮ ਸਨਮਾਨ ਨੂੰ ਬਚਾਉਣ ਲਈ ਉਸ ਨੇ ਸੰਸਕਾਰ ਚਿਖਾ ਚ ਛਾਲ ਮਾਰ ਦਿਤੀ ਜਿਸ ਵਿਚ ਸਿੱਖ ਯੋਧਿਆਂ ਦੇ ਨਾਲ ਉਸਦਾ ਪਤੀ ਵੀ ਸ਼ਾਮਿਲ ਸੀ। ਸ਼ਰਨ ਕੌਰ ਪਿੰਡ ਰਾਏਪੁਰ, ਜਿਥੇ ਕਾਫ਼ੀ ਸੈਣੀ ਆਬਾਦੀ ਹੈ ਦੇ ਇਕ ਸੈਣੀ ਪ੍ਰੀਵਾਰ ਚੋਂ ਹੈ। ਉਸਦਾ ਸੰਬਧ ਫੂਲਕਿਆਂ ਸਰਦਾਰ ਨੰਨੂ ਸਿੰਘ ਸੈਣੀ, ਨਾਲ ਵੀ ਦੱਸਿਆ ਜਾਂਦਾ ਹੈ ਜੋਕਿ ਪਿੰਡ ਰਾਏਪੁਰ. ਦੇ ਜਗੀਰਦਾਰ ਪ੍ਰੀਵਾਰ ਚੋਂ ਸੀ। ਇਸ ਪਿੰਡ ਚ ਸਿੱਖ ਸ਼ਹੀਦ, ਜੱਥੇਦਾਰ ਨੌਨਿਹਾਲ ਸਿੰਘ, ਮਸਤਾਨ ਸਿੰਘ, ਸੰਤੋਖ ਸਿੰਘ ਅਤੇ ਮਲਕੀਅਤ ਸਿੰਘ ਦੀਆਂ ਸਮਾਧਾਂ ਵੀ ਹਨ। ਬੀਬੀ ਸ਼ਰਨ ਕੌਰ ਪਾਬਲਾ ਦੀ ਯਾਦ ਨੂੰ ਮੁੱਖ ਰੱਖਦਿਆਂ 1945 ਵਿੱਚ ਪਿੰਡ ਰਾਏਪੁਰ ਵਿੱਚ ਇੱਕ ਗੁਰੂਦਵਾਰਾ ਉਸਾਰਿਆ ਗਿਆ। .
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
"ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਅੱਲ੍ਹਾ ਯਾਰ ਖ਼ਾਂ ਜੋਗੀ (1870-1956) ਉਨੀਂਵੀਂ ਸਦੀ ਦੇ ਅਖ਼ੀਰ ਅਤੇ ਵੀਹਵੀਂ ਸਦੀ ਦੇ ਸ਼ੁਰੂ ਵਿੱਚ ਹੋਏ ਹਨ। ਆਪ ਬਹੁਤ ਉੱਚ ਕੋਟੀ ਦੇ ਲਿਖਾਰੀ ਹੋਏ ਹਨ। ਸਾਰੇ ਚੰਗੇ ਮਨੁੱਖਾਂ ਪ੍ਰਤੀ ਉਹਨਾਂ ਦੇ ਮਨ ਵਿੱਚ ਸ਼ਰਧਾ ਅਤੇ ਪਿਆਰ ਸੀ। ਉਹਨਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਦੋ ਮਰਸੀਏ ਲਿਖੇ। ਅੱਲ੍ਹਾ ਯਾਰ ਖ਼ਾਂ ਜੋਗੀ ਇੱਕ ਭੁੱਲੇ-ਵਿਸਰੇ ਮਹਾਨ ਸ਼ਾਇਰ ਸੀ ਜਿਸ ਦਾ ਪੁਰਾ ਨਾਮ ਹਕੀਮ ਅੱਲ੍ਹਾ ਯਾਰ ਖ਼ਾਂ ਜੋਗੀ ਸੀ, ਜਿਸ ਨੇ ਸੰਨ 1913 ਵਿੱਚ ਛੋਟੇ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ (9 ਸਾਲ) ਅਤੇ ਸਾਹਿਬਜਾਂਦਾ ਫਤਹਿ ਸਿੰਘ ਜੀ (7 ਸਾਲ) ਦੀ ਸ਼ਹਾਦਤ ਬਾਰੇ ਸੁੱਚੇ ਹੰਝੂਆਂ ਵਿੱਚ ਭਿੱਜੀ ਲੰਮੀ ਨਜ਼ਮ ਸ਼ਹੀਦਾਨਿ ਵਫ਼ਾ ਲਿਖ ਕੇ ਸਾਹਿਤਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਸੀ।
ਟੋਡਰ ਮੱਲ ਦੀ ਹਵੇਲੀ,ਜੋ ਜਹਾਜ ਹਵੇਲੀ ਦੇ ਨਾਮ ਨਾਲ ਮਸ਼ਹੂਰ ਹੈ ਸਰਹਿੰਦ ਦੇ ਇੱਕ ਵਪਾਰਕ-ਕਾਰੋਬਾਰੀ ਟੋਡਰ ਮੱਲ ਦੀ ਹਵੇਲੀ ਹੈ ਜੋ ਮੁਗਲ ਸਲਤਨਤ ਸਮੇਂ ਸੂਬਾ ਸਰਹਿੰਦ ਦੇ ਗਵਰਨਰ ਨਵਾਬ ਵਜੀਰ ਖਾਨ ਦੀ ਅਦਾਲਤ ਵਿੱਚ ਦੀਵਾਨ ਨਿਯੁਕਤ ਸਨ।ਟੋਡਰ ਮੱਲ ਸਿੱਖ ਗੁਰੂਆਂ ਦੇ ਅਨਿੰਨ ਸ਼ਰਧਾਲੂ ਸਨ ਅਤੇ ਉਹਨਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਤੇ ਉਹਨਾ ਦੀ ਮਾਤਾ ਮਾਤਾ ਗੁਜਰੀ ਜੀ ਦਾ ਸਸਕਾਰ ਕਰਨ ਲਈ ਖੜ੍ਹੀਆਂ ਮੋਹਰਾਂ ਕਰਕੇ ਉਹ ਥਾਂ ਖਰੀਦੀ ਸੀ। ਇਸ ਕੰਮ ਲਈ ਦੀਵਾਨ ਟੋਡਰ ਮਲ ਨੂੰ ਆਪਣੀ ਸਾਰੀ ਜਾਇਦਾਦ ਤੇ ਦੌਲਤ ਵੇਚਣੀ ਪਈ ਸੀ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਮਾਤਾ ਸੁੰਦਰੀ (ਸ਼ਾਹਮੁਖੀ ਵਿੱਚ: ماتا سندری) ਲਾਹੌਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਾਉਂਟਾ ਸਾਹਿਬ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜਾਦਿਆਂ ਵਿੱਚੋਂ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿੱਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ, ਜਦੋਂ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜਾਦਾ ਅਜੀਤ ਸਿੰਘ ਜੀ ਯਾਦ ਵਿੱਚ ਇੱਕ ਬੱਚੇ ਨੂੰ ਗੋਦ ਲਿਆ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿੱਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿੱਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿੱਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿੱਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿੱਚ ਮਾਤਾ ਸੁੰਦਰੀ ਜੀ ਵੀ ਜੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿੱਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿੱਚ ਬਣਾਇਆ ਗਿਆ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਸ਼ਹੀਦੀ ਸਭਾ (ਪਹਿਲਾਂ ਸ਼ਹੀਦੀ ਜੋੜ ਮੇਲਾ) ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ, 10ਵੇਂ ਸਿੱਖ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਪੁੱਤਰ, ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਹਰ ਸਾਲ ਦਸੰਬਰ ਵਿੱਚ ਪੰਜਾਬ, ਭਾਰਤ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਤਿੰਨ-ਰੋਜ਼ਾ ਸਾਲਾਨਾ ਧਾਰਮਿਕ ਇਕੱਠ (ਮਿਲਣ-ਮਿਲਣ) ਦਾ ਆਯੋਜਨ ਕੀਤਾ ਜਾਂਦਾ ਹੈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ.
ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਮੋਹਿਤ ਚੌਹਾਨ (ਜਨਮ 11 ਮਾਰਚ, 1966) ਇਕ ਭਾਰਤੀ ਗਾਇਕ ਹੈ, ਜੋ ਬਾਲੀਵੁੱਡ, ਟੋਲੀਵੁੱਡ ਅਤੇ ਕੋਲੀਵੁੱਡ ਫਿਲਮਾਂ ਲਈ ਪਲੇਬੈਕ ਗਾਇਕ ਦੇ ਨਾਲ-ਨਾਲ ਇੰਡੀਪੌਪ ਬੈਂਡ ਸਿਲਕ ਰੂਟ ਦੇ ਸਾਬਕਾ ਫਰੰਟ-ਮੈਨ ਵਜੋਂ ਜਾਣੇ ਜਾਂਦੇ ਹਨ। ਉਹ ਬੇਸਟ ਮਰਦ ਪਲੇਬੈਕ ਗਾਇਕ ਦੇ ਲਈ ਫਿਲਮਫੇਅਰ ਅਵਾਰਡ ਪ੍ਰਾਪਤਕਰਤਾ ਹੈ ਅਤੇ ਤਿੰਨ ਵਾਰ ਜ਼ੀ ਸਿਨੇ ਅਵਾਰਡ ਬੇਸਟ ਮਰਦ ਪਲੇਬੈਕ ਗਾਇਕ ਦੇ ਨਾਲ ਨਾਲ ਹੇਠਾਂ ਦਿੱਤੇ ਗਏ ਕਈ ਹੋਰ ਅਵਾਰਡ ਹਾਸਿਲ ਕਰ ਚੁੱਕੇ ਹਨ।
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿੱਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1624 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਸਿੱਖ ਬੀਬੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰ ਸਿੱਖ ਬੀਬੀਆਂ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਰਾਜਿੰਦਰ ਸਿੰਘ ਬੇਦੀ (ਅੰਗਰੇਜ਼ੀ: Rajinder Singh Bedi; ਉਰਦੂ: راجندر سنگھ بیدی; 1 ਸਤੰਬਰ 1915 - 11 ਨਵੰਬਰ 1984) ਇੱਕ ਉਰਦੂ ਲੇਖਕ, ਡਰਾਮਾ ਲੇਖਕ ਅਤੇ ਫ਼ਿਲਮੀ ਹਦਾਇਤਕਾਰ ਸਨ। ਉਹ 20ਵੀਂ ਸਦੀ ਦੇ ਸਭ ਤੋਂ ਵੱਡੇ ਪ੍ਰਗਤੀਸ਼ੀਲ ਉਰਦੂ ਲਿਖਾਰੀਆਂ ਵਿੱਚੋਂ ਇੱਕ ਅਤੇ ਸਆਦਤ ਹਸਨ ਮੰਟੋ ਤੋਂ ਬਾਅਦ ਦੂਜਾ ਸਭ ਤੋਂ ਪ੍ਰਸਿੱਧ ਉਰਦੂ ਕਹਾਣੀਕਾਰ ਸੀ। ਉਹ ਮੰਟੋ ਵਾਂਗ ਹੀ ਭਾਰਤ ਦੀ ਵੰਡ ਸੰਬੰਧੀ ਝੰਜੋੜ ਦੇਣ ਵਾਲੀਆਂ ਕਹਾਣੀਆਂ ਲਈ ਜਾਣਿਆ ਜਾਂਦਾ ਹੈ।
ਜਸਵਿੰਦਰ ਸਿੰਘ ਭੱਲਾ (4 ਮਈ 1960 - 22 ਅਗਸਤ 2025) ਇਕ ਪੰਜਾਬੀ ਹਾਸਰਸ ਕਲਾਕਾਰ ਅਤੇ ਅਦਾਕਾਰ ਸਨ। ਉਹ 1989 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ ਵਿੱਚ ਲੈਕਚਰਾਰ ਨਿਯੁਕਤ ਹੋਇਆ ਅਤੇ 2020 ਵਿੱਚ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਇਆ ਸੀ। ਇਹਨਾਂ ਨੂੰ ਮੁੱਖ ਤੌਰ ਤੇ ਆਪਣੇ ਪ੍ਰੋਗਰਾਮ ਛਣਕਾਟਾ ਅਤੇ ਕਿਰਦਾਰ ਚਾਚਾ ਚਤਰਾ ਕਰਕੇ ਜਾਣਿਆ ਜਾਂਦਾ ਸੀ। ਇਹਨਾਂ ਨੇ ਪਹਿਲੀ ਵਾਰੀ 1988 ਵਿਚ ਚਾਚਾ ਚਤਰਾ ਦੇ ਕਿਰਦਾਰ ਵਜੋਂ ਛਣਕਾਟਾ ਨਾਲ ਆਪਣਾ ਕਲਾਕਾਰ ਜੀਵਨ ਸ਼ੁਰੂ ਕੀਤਾ ਸੀ ਜਿਸ ਵਿੱਚ ਇਹਨਾਂ ਦੇ ਮੁੱਖ ਸਾਥੀ ਕਲਾਕਾਰ ਬਾਲ ਮੁਕੰਦ ਸ਼ਰਮਾ ਅਤੇ ਨੀਲੂ ਸਨ। ਪੰਜਾਬੀ ਫਿਲਮਾਂ ਵਿੱਚ ਇਹਨਾਂ ਨੇ ਆਪਣੀ ਸ਼ੁਰੂਆਤ ਫ਼ਿਲਮ "ਦੁੱਲਾ ਭੱਟੀ" ਤੋਂ ਕੀਤੀ। ਇਸ ਤੋਂ ਬਾਅਦ ਇਹਨਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਜਿੰਨਾਂ ਵਿੱਚੋਂ ਚੱਕ ਦੇ ਫੱਟੇ, ਕੈਰੀ ਆਨ ਜੱਟਾ, ਡੈਡੀ ਕੂਲ ਮੁੰਡੇ ਫ਼ੂਲ ਆਦਿ ਫ਼ਿਲਮਾਂ ਬਹੁਤ ਮਕਬੂਲ ਹੋਈਆਂ ਸਨ।
ਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵ
ਸਾਹਿਤ ਦਾ ਭਾਵ ਅਜਿਹੀ ਰਚਨਾ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਹੋਣ। ਕਈ ਵਿਦਵਾਨਾਂ ਅਨੁਸਾਰ ਸਾਹਿਤ ਸ਼ਬਦ ਦੀ ਉਤਪਤੀ ਸਾ ਅਤੇ ਹਿਤ ਹੈ। ਸਾ ਦਾ ਅਰਥ ਹੈ ਸਾਰਿਆਂ ਨਾਲ ਅਤੇ ਹਿਤ ਦਾ ਮਤਲਬ ਪਿਆਰ (ਸਾਹਿਤਯ ਭਾਵ ਸਾਹਿਤਮ) ਸੋ ਸਾਹਿਤ ਦਾ ਭਾਵ ਪਿਆਰ ਤੋਂ ਉਪਜਿਆ ਹੋਇਆ ਰਚਨਾ ਵਿੱਚ ਨਿਰੇ ਪਿਆਰ ਦੇ ਭਾਵ ਆਉਣ ਨਾਲ ਰਚਨਾ ਸਾਹਿਤ ਨਹੀਂ ਅਖਵਾ ਸਕਦੀ। ਸੁੰਦਰ ਰਚਨਾ ਨੂੰ ਕਲਾ ਕਹਿੰਦੇ ਹਨ। ਸ਼ਬਦ ਰੂਪੀ ਸੁੰਦਰ ਰਚਨਾ ਨੂੰ ਸਾਹਿਤ ਆਖਦੇ ਹਨ। ਲਿਖਣ ਢੰਗ ਦੀ ਕਾਢ ਤੋਂ ਪਹਿਲਾਂ ਸਾਹਿਤ ਮੌਖਿਕ ਹੁੰਦਾ ਸੀ। ਸਾਹਿਤ ਦੇ ਅਨਪੜ੍ਹ ਕਰਤਾ ਇਸ ਨੂੰ ਉਚਾਰ ਕੇ ਪ੍ਰਗਟ ਕਰਦੇ ਹਨ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਰਤੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਸਰਹਿੰਦ ਪੰਜਾਬ ਦਾ ਇੱਕ ਪ੍ਰਾਚੀਨ ਇਤਿਹਾਸਕ ਸ਼ਹਿਰ ਹੈ ਜੋ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਵਿੱਚ ਹੈ। ਇਹ ਨਗਰ ਪਟਿਆਲਾ ਤੋਂ ਉੱਤਰ ਵੱਲ 23 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਤਿਹਾਸਕਾਰਾ ਦਾ ਮੰਨਣਾ ਹੈ ਕਿ ਇਹ ਸ਼ਹਿਰ ਆਰੀਆ ਲੋਕਾਂ ਨੇ ਵਸਾਇਆ। ਇਸ ਨਗਰ ਨੂੰ ਤਿੰਨ ਵਾਰੀ ਤਬਾਹ ਕਿਤਾ ਗਿਆ। ਸੰਨ 1011 ਵਿੱਚ ਮਹਿਮੂਦ ਗਜ਼ਨਵੀ ਨੇ ਸਰਹਿੰਦ ਤੋਂ ਥਾਨੇਸਰ ਤੱਕ ਸਾਰਾ ਤਬਾਹ ਕਰ ਦਿਤਾ। ਦੂਜੀ ਵਾਰ ਸੰਨ 1710 ਵਿੱਚ ਬੰਦਾ ਸਿੰਘ ਬਹਾਦਰ ਨੇ ਇਸ ਦੀ ਇੱਟ ਨਾਲ ਇੱਟ ਖੜਕਾ ਦਿਤੀ। ਤੀਜੀ ਵਾਰ 1763 ਵਿੱਚ ਖ਼ਾਲਸਾ ਦਲ ਨੇ ਸਰਹਿੰਦ ਦੇ ਨਵਾਬ ਜ਼ੈਨ ਖ਼ਾਨ ਨੂੰ ਹਾਰ ਦੇ ਕੇ ਨਗਰ ਨੂੰ ਖ਼ੂਬ ਲੁਟਿਆ ਅਤੇ ਕਈ ਗੁਰਦੁਆਰੇ ਬਣਵਾਏ। ਇਸ ਨਗਰ ਦੇ ਜਨਸੰਖਿਆ 60852 ਹੈ। ਜਿਸ ਵਿੱਚ ਮਰਦਾ 54% ਅਤੇ ਔਰਤਾਂ 46% ਹਨ।
ਸਾਵਿਤਰੀਬਾਈ ਫੂਲੇ (3 ਜਨਵਰੀ 1831 – 10 ਮਾਰਚ 1897 ) (ਸਾਵਿੱਤਰੀ ਬਾਈ ਫੂਲੇ) ਭਾਰਤ ਦੀ ਇੱਕ ਅਧਿਆਪਕਾ, ਸਮਾਜ ਸੁਧਾਰਿਕਾ ਅਤੇ ਮਰਾਠੀ ਕਵਿਤਰੀ ਸੀ। ਉਸ ਨੇ ਆਪਣੇ ਪਤੀ ਮਹਾਤਮਾ ਜੋਤੀਬਾ ਫੂਲੇ ਦੇ ਨਾਲ ਮਿਲ ਕੇ ਇਸਤਰੀਆਂ ਦੇ ਅਧਿਕਾਰਾਂ ਅਤੇ ਸਿੱਖਿਆ ਲਈ ਬਹੁਤ ਸਾਰੇ ਕਾਰਜ ਕੀਤੇ। ਸਾਵਿਤਰੀਬਾਈ ਭਾਰਤ ਦੇ ਪਹਿਲੀ ਕੰਨਿਆ ਪਾਠਸ਼ਾਲਾ ਵਿੱਚ ਪਹਿਲੀ ਇਸਤਰੀ ਅਧਿਆਪਕ ਸੀ। ਉਸ ਨੂੰ ਆਧੁਨਿਕ ਮਰਾਠੀ ਕਵਿਤਾ ਅਗਰਦੂਤ ਮੰਨਿਆ ਜਾਂਦਾ ਹੈ। 1852 ਵਿੱਚ ਉਸ ਨੇ ਅਛੂਤ ਬਾਲਿਕਾਵਾਂ ਲਈ ਇੱਕ ਪਾਠਸ਼ਾਲਾ ਦੀ ਸਥਾਪਨਾ ਕੀਤੀ।
ਕਬੀਲਾ ਪਰਿਵਾਰਾਂ ਦੇ ਅਜਿਹੇ ਸਮਾਜਕ ਸਮੂਹ ਨੂੰ ਕਿਹਾ ਜਾਂਦਾ ਹੈ ਜਿਸ ਨੇ ਇੱਕ ਵਿਸ਼ੇਸ਼ ਨਾਂ ਅਪਣਾਇਆ ਹੁੰਦਾ ਹੈ, ਬੋਲੀ ਸਾਂਝੀ ਹੁੰਦੀ ਹੈ, ਕਾਰੋਬਾਰ ਇਕ ਕਿਸਮ ਦਾ ਹੁੰਦਾ ਹੈ, ਸਭਿਆਚਾਰਕ ਇਕਸਾਰਤਾ ਹੁੰਦੀ ਹੈ ਅਤੇ ਇਕ ਨਿਸ਼ਚਿਤ ਖੇਤਰ ਵਿਚ ਰਹਿੰਦਾ ਹੈ ਜਾਂ ਘੁੰਮਦਾ -ਫਿਰਦਾ ਹੈ ।ਇਹ ਸਮਾਜਕ ਸਮੂਹ ਆਪਸਦਾਰੀ ਅਤੇ ਪਰਸਪਰਤਾ ਪੱਖੋਂ ਚੰਗੀ ਤਰ੍ਹਾਂ ਸੰਗਠਿਤ ਹੁੰਦਾ ਹੈ। ਇਸ ਅੰਦਰ ਬਹੁਤ ਸਾਰੇ ਛੋਟੇ-ਮੋਟੇ ਪਰਿਵਾਰਾਂ, ਘਰਾਣਿਆਂ ਅਤੇ ਖਾਨਦਾਨਾਂ ਵਰਗੇ ਉਪ ਸਮੂਹ ਸ਼ਾਮਿਲ ਹੁੰਦੇ ਹਨ। ਸਧਾਰਨ ਰੂਪ ਵਿਚ ਹਰ ਕਬੀਲਾ ਆਪਣੇ ਵਡੇਰੇ ਪੁਰਖ ਅਤੇ ਕਬੀਲੇ ਦੇ ਸਰਪ੍ਰਸਤ ਦੇਵਤੇ ਜਾਂ ਦੇਵੀ ਦੀ ਮਾਨਤਾ ਕਰਦਾ ਹੈ। ਕਬੀਲੇ ਅੰਦਰਲੇ ਪਰਿਵਾਰਾਂ ਵਿਚਕਾਰ ਖੂਨ ਦੀ ਸਾਂਝ ਹੁੰਦੀ ਹੈ। ਇਸ ਤੋਂ ਇਲਾਵਾ ਇਹ ਸਾਂਝੀਆਂ ਧਾਰਮਿਕ ਤੇ ਸਮਾਜਕ ਰਹੁ-ਰੀਤਾਂ ਅਤੇ ਆਰਥਿਕ ਕਾਰਜਾਂ ਰਾਹੀਂ ਹੋਰ ਵੀ ਗੂੜ੍ਹੇ ਸੰਬਧੀ ਹੁੰਦੇ ਹਨ। ਕਬੀਲੇ ਦੀ ਪਛਾਣ ਅਤੇ ਪਰਿਭਾਸ਼ਾ ਵਾਰੇ ਅਜੇ ਤੱਕ ਭੰਬਲਭੂਸਾ ਹੈ। ਕਈ ਵਾਰ ਕਬੀਲੇ ਅਤੇ ਜਾਤੀ ਨੂੰ ਇੱਕੋ ਮੰਨ ਲਿਆ ਜਾਂਦਾ ਹੈ ਪਰ ਹੁਣ ਜਿਹੜੀ ਨਵੀਂ ਪਰਿਭਾਸ਼ਾ ਸਾਹਮਣੇ ਆਈ ਹੈ, ਉਹ ਕਬੀਲੇ ਦੇ ਗੁਣਾਂ ਤੇ ਸਹੀ ਚਾਨਣ ਪਾਉਂਦੀ ਹੈ। ਇਸ ਅਨੁਸਾਰ ਕਬੀਲਾ ਇੱਕ ਨਿਸ਼ਚਿਤ ਭੂਗੋਲਿਕ ਖੇਤਰ ਵਿਚ ਵੱਸਣ ਵਾਲਾ, ਅੰਦਰੂਨੀ ਵਿਆਹ ਵਿਵਸਥਾ ਵਿੱਚ ਬੱਝਿਆ ਸਮੂਹ ਹੈ ਜਿੱਥੇ ਅਜੇ ਕੰਮ ਦੀ ਵਿਸ਼ੇਸ਼ੱਗਤਾ ਦੇ ਅਧਾਰਤ ਵਟਾਂਦਰਾ ਨਹੀਂ ਹੋਇਆ ਹੁੰਦਾ। ਇੱਕੋ ਬੋਲੀ ਬੋਲਣ ਵਾਲੇ, ਕਬਾਇਲੀ ਅਹੁਦੇਦਾਰਾਂ ਦੁਆਰਾ ਸ਼ਾਸਨੀ ਬੰਧਨ 'ਚ ਬੱਝਿਆ ਇਹ ਸਮੂਹ ਦੂਜੇ ਕਬੀਲਿਆਂ ਜਾਂ ਜਾਤੀਆਂ ਤੋਂ ਦੂਰੀ ਤਾਂ ਰਖਦਾ ਹੈ ਪਰ ਸਮਾਜਿਕ ਊਚ-ਨੀਚ ਜਾਂ ਦਵੈਸ਼ ਭਾਵਨਾ ਨਹੀਂ ਰਖਦਾ ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਮੁਗ਼ਲ ਸਲਤਨਤ(ਮੁਗ਼ਲ ਸਲਤਨਤ-ਏ-ਹਿੰਦ) ਇੱਕ ਇਸਲਾਮੀ ਤੁਰਕੀ ਸਾਮਰਾਜ ਸੀ ਜੋ 1526 ਵਿੱਚ ਸ਼ੁਰੂ ਹੋਇਆ , ਜਿਸ ਨੇ 17 ਵੀਂ ਸਦੀ ਦੇ ਅਖੀਰ ਵਿੱਚ ਅਤੇ 18 ਵੀਂ ਸਦੀ ਦੀ ਸ਼ੁਰੁਆਤ ਤੱਕ ਭਾਰਤੀ ਉਪਮਹਾਦੀਪ ਵਿੱਚ ਰਾਜ ਕੀਤਾ ਅਤੇ 19 ਵੀਂ ਸਦੀ ਦੇ ਵਿਚਕਾਰ ਵਿੱਚ ਖ਼ਤਮ ਹੋਇਆ। ਮੁਗ਼ਲ ਸਮਰਾਟ ਤੁਰਕ - ਮੰਗੋਲ ਪੀੜ੍ਹੀ ਦੇ ਤੈਮੂਰਵੰਸ਼ੀ ਸਨ , ਅਤੇ ਇਨ੍ਹਾਂ ਨੇ ਅਤਿ ਉੱਨਤ ਮਿਸ਼ਰਤ ਹਿੰਦ - ਫਾਰਸੀ ਸੰਸਕ੍ਰਿਤੀ ਨੂੰ ਵਿਕਸਿਤ ਕੀਤਾ । 1700 ਦੇ ਕੋਲ , ਆਪਣੀ ਤਾਕਤ ਦੀ ਚੜਤ ਵੇਲੇ,ਇਸਨੇ ਭਾਰਤੀ ਉਪਮਹਾਂਦੀਪ ਦੇ ਲਗਭਗ ਸਾਰੇ ਹਿੱਸੇ ਨੂੰ ਕਬਜਾ ਲਿਆ - ਇਸਦਾ ਵਿਸਥਾਰ ਪੂਰਵ ਵਿੱਚ ਵਰਤਮਾਨ ਬੰਗਲਾਦੇਸ਼ ਵਲੋਂ ਪੱਛਮ ਵਿੱਚ ਬਲੂਚਿਸਤਾਨ ਤੱਕ ਅਤੇ ਉੱਤਰ ਵਿੱਚ ਕਸ਼ਮੀਰ ਤੋਂ ਦੱਖਣ ਵਿੱਚ ਕਾਵੇਰੀ ਘਾਟੀ ਤੱਕ ਸੀ। ਉਸ ਸਮੇਂ 40 ਲੱਖ ਵਰਗ ਕਿਲੋਮੀਟਰ ( 15 ਲੱਖ ਵਰਗ ਮੀਲ ) ਦੇ ਖੇਤਰ ਉੱਤੇ ਫੈਲੇ ਇਸ ਸਾਮਰਾਜ ਦੀ ਆਬਾਦੀ ਦਾ ਅੰਦਾਜਾ 11 ਅਤੇ 13 ਕਰੋੜ ਦੇ ਵਿਚਕਾਰ ਲਾਇਆ ਜਾਂਦਾ ਹੈ। 1725 ਈਸਵੀ ਤੋਂ ਬਾਅਦ ਇਸ ਦੀ ਤਾਕਤ ਵਿੱਚ ਤੇਜੀ ਵਲੋਂ ਗਿਰਾਵਟ ਆਈ ।ਵਾਰਿਸਾਂ ਦੇ ਕਲੇਸ਼ ਤੇ ਖੇਤੀਬਾੜੀ ਸੰਕਟ ਦੀ ਵਜ੍ਹਾ ਨਾਲ ਮਕਾਮੀ ਬਗ਼ਾਵਤ ,ਧਾਰਮਿਕ ਗੁਸੈਲਾਪਨ ਦਾ ਚੜ੍ਹਾਅ , ਅਤੇ ਅੰਗਰੇਜ਼ੀ ਉਪਨਿਵੇਸ਼ਵਾਦ ਵਲੋਂ ਕਮਜੋਰ ਹੋਏ ਸਾਮਰਾਜ ਦਾ ਅੰਤਮ ਸਮਰਾਟ ਬਹਾਦੁਰ ਜਫਰ ਸ਼ਾਹ ਸੀ , ਜਿਸਦਾ ਰਾਜ ਦਿੱਲੀ ਸ਼ਹਿਰ ਤੱਕ ਸੀਮਿਤ ਰਹਿ ਗਿਆ ਸੀ । ਅੰਗਰੇਜਾਂ ਨੇ ਉਸਨੂੰ ਕੈਦ ਵਿੱਚ ਰੱਖਿਆ ਅਤੇ 1857 ਦੇ ਭਾਰਤੀ ਬਗ਼ਾਵਤ ਦੇ ਬਾਅਦ ਅੰਗਰੇਜ਼ਾਂ ਵੱਲੋਂ ਮਿਆਨਮਾਰ ਵਤਨੋਂ ਬਾਹਰ ਕਰ ਦਿੱਤਾ ਗਿਆ।
ਪੋਹ ਨਾਨਕਸ਼ਾਹੀ ਜੰਤਰੀ ਦਾ ਦਸਵਾਂ ਮਹੀਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਦਸੰਬਰ ਅਤੇ ਜਨਵਰੀ ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ 30 ਦਿਨ ਹੁੰਦੇ ਹਨ। ਪੰਜਾਬ ਵਿੱਚ ਕੋਰਾ, ਧੁੰਦ ਆਦਿ ਇਸ ਮਹੀਨੇ ਦਾ ਆਮ ਵਰਤਾਰਾ ਹੈ। ਇਹ ਮਹੀਨਾ ਠੰਡਾ ਕਿਉਂ ਹੁੰਦਾ ਹੈ, ਇਸ ਬਾਰੇ ਇੱਕ ਦਿਲਚਸਪ ਪੌਰਾਣਿਕ ਕਥਾ ਹੈ। ਬਲਜੀਤ ਬਾਸੀ ਦੇ ਸ਼ਬਦਾਂ ਵਿੱਚ:ਸੂਰਜ ਦੇਵਤੇ ਦਾ ਰਥ ਸੱਤ ਘੋੜੇ ਹਿੱਕਦੇ ਹਨ। ਇੱਕ ਵਾਰੀ ਘੋੜੇ ਬਹੁਤ ਪਿਆਸੇ ਹੋ ਗਏ। ਸੂਰਜ ਨੇ ਘੋੜਿਆਂ ਨੂੰ ਪਾਣੀ ਪਿਲਾਉਣ ਦੀ ਠਾਣੀ ਪਰ ਉਸ ਨੂੰ ਖਿਆਲ ਆਇਆ ਕਿ ਉਸ ਦਾ ਰਥ ਤਾਂ ਚਲਦਾ ਹੀ ਰਹਿਣਾ ਚਾਹੀਦਾ ਹੈ। ਉਸ ਨੇ ਇੱਕ ਛੱਪੜ ‘ਤੇ ਦੋ ਗਧਿਆਂ ਨੂੰ ਪਾਣੀ ਪੀਂਦਿਆਂ ਦੇਖਿਆ। ਸੂਰਜ ਨੂੰ ਤਰਕੀਬ ਸੁਝ ਗਈ। ਉਸ ਨੇ ਘੋੜਿਆਂ ਨੂੰ ਰੱਥ ਤੋਂ ਲਾਹ ਕੇ ਛੱਪੜ ‘ਤੇ ਪਾਣੀ ਪੀਣ ਲਾ ਦਿੱਤਾ ਤੇ ਗਧਿਆਂ ਨੂੰ ਰਥ ਨਾਲ ਜੋੜ ਦਿੱਤਾ। ਗਧਿਆਂ ਵਿੱਚ ਘੋੜਿਆਂ ਜਿੰਨੀ ਤੇਜ਼ੀ ਕਿਥੇ?
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਤਰਕਸ਼ੀਲ ਸੁਸਾਇਟੀ ਪੰਜਾਬ, ਇੱਕ ਸੰਸਥਾ ਹੈ ਜੋ ਆਪਣੀਆਂ ਇਕਾਈਆਂ ਰਾਹੀਂ ਪੰਜਾਬ ਅਤੇ ਪੰਜਾਬ ਤੋਂ ਬਾਹਰ ਲੋਕਾਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ ਪੈਦਾ ਕਰਨ ਲਈ ਕੰਮ ਕਰ ਰਹੀ ਹੈ। ਇਹ ਧਾਰਮਿਕ ਅੰਧਵਿਸ਼ਵਾਸਾਂ ਦੇ ਖਾਤਮੇ ਲਈ ਕੰਮ ਕਰ ਰਹੀ ਹੈ। ਇਹ ਇੱਕ ਜਨਤਕ ਸੰਗਠਨ ਹੈ ਅਤੇ ਇਸ ਵਿੱਚ ਕੰਮ ਕਰਨ ਦੀਆਂ ਕੁਝ ਸ਼ਰਤਾਂ ਨਾਲ ਹਰ ਇੱਕ ਨਾਗਰਿਕ ਨੂੰ ਖੁੱਲ੍ਹ ਹੈ। ਲੋਕਾਂ ਦਾ ਸੋਚਣ ਢੰਗ ਵਿਗਿਆਨਿਕ ਬਣਾਉਣਾ ਹੀ ਸੁਸਾਇਟੀ ਦਾ ਮੁੱਖ ਉਦੇਸ਼ ਹੈ। ਇਸ ੳਦੇਸ਼ ਦੀ ਪ੍ਰਾਪਤੀ ਲਈ ਤਰਕਸ਼ੀਲ ਸੋਚ ਦੇ ਧਾਰਨੀ ਲੋਕਾਂ ਦੀ ਵੱਧ ਤੋਂ ਵੱਧ ਗਿਣਤੀ ਨੂੰ ਇੱਕ ਮੰਚ ਉੱਤੇ ਸੰਗਠਿਤ ਕਰਦੀ ਹੈ। ਹਰੇਕ ਤਰਕਸ਼ੀਲ ਮੈਂਬਰ ਦਾ ਇਹ ਸੰਵਿਧਾਨਿਕ ਫਰਜ਼ ਹੈ ਕਿ ਉਹ ਆਪਣੇ ਇਲਾਕੇ ਵਿੱਚ ਹਰ ਕਿਸਮ ਦੀ ਗੈਰ-ਵਿਗਿਆਨਿਕ ਜਾਪਦੀ ਘਟਨਾ ਉੱਤੇ ਨਜ਼ਰ ਰੱਖੇਗਾ। ਪੰਜਾਬ ਵਿੱਚ ਤਰਕਸ਼ੀਲ ਲਹਿਰ ਪੈਦਾ ਕਰਨ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਦਾ ਯੋਗਦਾਨ ਹੈ। ਇਹ ਜਥੇਬੰਦੀ ਕੌਮੀ ਫੈਡਰੇਸ਼ਨ ਆਫ ਇੰਡੀਅਨ ਰੈਸ਼ਨਲਿਸਟ ਐਸੋਸੀਏਸ਼ਨ (ਫਿਰਾ) ਨਾਲ ਸਬੰਧਤ ਹੈ।