ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸਾਕਾ ਸਰਹਿੰਦ ਜਾਂ ਨਿੱਕੇ ਸਾਹਿਬਜ਼ਾਦਾ ਸਾਕਾ ਗੁਰੂ ਗੋਬਿੰਦ ਸਿੰਘ ਦੇ ਦੋ ਪੁੱਤਰਾਂ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ (ਸ਼ਹੀਦੀ) ਨੂੰ ਦਰਸਾਉਂਦਾ ਹੈ। ਦੋ ਸਿੱਖ ਬੱਚਿਆਂ ਨੂੰ ਨਿੱਕੇ ਸਾਹਿਬਜ਼ਾਦੇ ਵਜੋਂ ਯਾਦ ਕੀਤਾ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਉਹਨਾਂ ਨੇ ਕ੍ਰਮਵਾਰ 5 (ਜਾਂ 6) ਅਤੇ 9 ਸਾਲ ਦੀ ਉਮਰ ਵਿੱਚ 26 ਦਸੰਬਰ 1704 ਨੂੰ ਸ਼ਹੀਦੀ ਪ੍ਰਾਪਤ ਕੀਤੀ ਸੀ। ਇਸ ਮੌਕੇ ਦੀ ਯਾਦ ਵਿੱਚ ਹਰ ਸਾਲ ਫ਼ਤਿਹਗੜ੍ਹ ਸਾਹਿਬ ਪੰਜਾਬ, ਭਾਰਤ ਵਿਖੇ ਸ਼ਹੀਦੀ ਜੋੜ ਮੇਲਾ 24 ਤੋਂ 26 ਦਸੰਬਰ ਨੂੰ ਉਨ੍ਹਾਂ ਦੀ ਸ਼ਹਾਦਤ ਦੇ ਸਥਾਨ 'ਤੇ ਮਹਾਨ ਕੁਰਬਾਨੀ ਦੀ ਯਾਦ ਵਿੱਚ ਲਗਾਇਆ ਜਾਂਦਾ ਹੈ।
ਬਾਬਾ ਮੋਤੀ ਰਾਮ ਮਹਿਰਾ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਸਮਰਪਤ ਸੇਵਕ ਸਨ। ਜਿਨ੍ਹਾ ਨੇ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਕੇ, ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ। ਉਹਨਾ ਦਾ ਨਿੱਕਾ ਤੇ ਗਰੀਬ ਜਿਹਾ ਪ੍ਰਵਾਰ ਸੀ ਜਿਨ੍ਹਾਂ ਨੂੰ ਨਵਾਬ ਵਜ਼ੀਦ ਖਾਨ ਸੂਬਾ ਸਰਹਿੰਦ ਨੇ ਕੈਦੀਆਂ ਨੂੰ ਭੋਜਨ ਛੁਕਾਉਣ ਦੀ ਜਿੰਮੇਵਾਰੀ ਸੌਂਪੀ ਹੋਈ ਸੀ।
ਟੋਡਰ ਮੱਲ ਦੀ ਹਵੇਲੀ,ਜੋ ਜਹਾਜ ਹਵੇਲੀ ਦੇ ਨਾਮ ਨਾਲ ਮਸ਼ਹੂਰ ਹੈ ਸਰਹਿੰਦ ਦੇ ਇੱਕ ਵਪਾਰਕ-ਕਾਰੋਬਾਰੀ ਟੋਡਰ ਮੱਲ ਦੀ ਹਵੇਲੀ ਹੈ ਜੋ ਮੁਗਲ ਸਲਤਨਤ ਸਮੇਂ ਸੂਬਾ ਸਰਹਿੰਦ ਦੇ ਗਵਰਨਰ ਨਵਾਬ ਵਜੀਰ ਖਾਨ ਦੀ ਅਦਾਲਤ ਵਿੱਚ ਦੀਵਾਨ ਨਿਯੁਕਤ ਸਨ।ਟੋਡਰ ਮੱਲ ਸਿੱਖ ਗੁਰੂਆਂ ਦੇ ਅਨਿੰਨ ਸ਼ਰਧਾਲੂ ਸਨ ਅਤੇ ਉਹਨਾ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਤੇ ਉਹਨਾ ਦੀ ਮਾਤਾ ਮਾਤਾ ਗੁਜਰੀ ਜੀ ਦਾ ਸਸਕਾਰ ਕਰਨ ਲਈ ਖੜ੍ਹੀਆਂ ਮੋਹਰਾਂ ਕਰਕੇ ਉਹ ਥਾਂ ਖਰੀਦੀ ਸੀ। ਇਸ ਕੰਮ ਲਈ ਦੀਵਾਨ ਟੋਡਰ ਮਲ ਨੂੰ ਆਪਣੀ ਸਾਰੀ ਜਾਇਦਾਦ ਤੇ ਦੌਲਤ ਵੇਚਣੀ ਪਈ ਸੀ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਇੱਕ ਫਲਿੱਪਡ ਕਲਾਸਰੂਮ ਇੱਕ ਸਿੱਖਿਆ ਦੀ ਰਣਨੀਤੀ ਅਤੇ ਇੱਕ ਕਿਸਮ ਦੀ ਮਿਸ਼ਰਤ ਸਿੱਖਿਆ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਘਰ ਵਿੱਚ ਪੂਰਾ ਪੜ੍ਹਨ ਅਤੇ ਕਲਾਸ ਦੇ ਸਮੇਂ ਦੌਰਾਨ ਲਾਈਵ ਸਮੱਸਿਆ ਦੇ ਹੱਲ 'ਤੇ ਕੰਮ ਕਰਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਅਤੇ ਸਿੱਖਣ ਨੂੰ ਵਧਾਉਣਾ ਹੈ। ਇਹ ਵਿਦਿਅਕ ਸ਼ੈਲੀ ਉਨ੍ਹਾਂ ਗਤੀਵਿਧੀਆਂ ਨੂੰ ਕਲਾਸਰੂਮ ਵਿੱਚ ਲੈ ਜਾਂਦੀ ਹੈ, ਜਿਨ੍ਹਾਂ ਵਿੱਚ ਉਹ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਰਵਾਇਤੀ ਤੌਰ 'ਤੇ ਹੋਮਵਰਕ ਮੰਨਿਆ ਜਾਂਦਾ ਹੈ। ਇੱਕ ਫ਼ਲਿੱਪਡ ਕਲਾਸਰੂਮ ਦੇ ਨਾਲ, ਵਿਦਿਆਰਥੀ ਔਨਲਾਈਨ ਲੈਕਚਰ ਦੇਖਦੇ ਹਨ, ਔਨਲਾਈਨ ਵਿਚਾਰ ਵਟਾਂਦਰੇ ਵਿੱਚ ਸਹਿਯੋਗ ਕਰਦੇ ਹਨ ਜਾਂ ਘਰ ਵਿੱਚ ਖੋਜ ਕਰਦੇ ਹਨ, ਜਦੋਂ ਕਿ ਇੱਕ ਸਲਾਹਕਾਰ ਦੇ ਮਾਰਗਦਰਸ਼ਨ ਦੇ ਨਾਲ ਕਲਾਸਰੂਮ ਵਿੱਚ ਸੰਕਲਪਾਂ ਨੂੰ ਸਰਗਰਮੀ ਨਾਲ ਸ਼ਾਮਲ ਕਰਦੇ ਹਨ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਮਾਤਾ ਸੁੰਦਰੀ (ਸ਼ਾਹਮੁਖੀ ਵਿੱਚ: ماتا سندری) ਲਾਹੌਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਾਉਂਟਾ ਸਾਹਿਬ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜਾਦਿਆਂ ਵਿੱਚੋਂ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿੱਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ, ਜਦੋਂ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜਾਦਾ ਅਜੀਤ ਸਿੰਘ ਜੀ ਯਾਦ ਵਿੱਚ ਇੱਕ ਬੱਚੇ ਨੂੰ ਗੋਦ ਲਿਆ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿੱਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿੱਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿੱਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿੱਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿੱਚ ਮਾਤਾ ਸੁੰਦਰੀ ਜੀ ਵੀ ਜੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿੱਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿੱਚ ਬਣਾਇਆ ਗਿਆ ਹੈ।
ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਅੱਲ੍ਹਾ ਯਾਰ ਖ਼ਾਂ ਜੋਗੀ (1870-1956) ਉਨੀਂਵੀਂ ਸਦੀ ਦੇ ਅਖ਼ੀਰ ਅਤੇ ਵੀਹਵੀਂ ਸਦੀ ਦੇ ਸ਼ੁਰੂ ਵਿੱਚ ਹੋਏ ਹਨ। ਆਪ ਬਹੁਤ ਉੱਚ ਕੋਟੀ ਦੇ ਲਿਖਾਰੀ ਹੋਏ ਹਨ। ਸਾਰੇ ਚੰਗੇ ਮਨੁੱਖਾਂ ਪ੍ਰਤੀ ਉਹਨਾਂ ਦੇ ਮਨ ਵਿੱਚ ਸ਼ਰਧਾ ਅਤੇ ਪਿਆਰ ਸੀ। ਉਹਨਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸੰਬੰਧੀ ਦੋ ਮਰਸੀਏ ਲਿਖੇ। ਅੱਲ੍ਹਾ ਯਾਰ ਖ਼ਾਂ ਜੋਗੀ ਇੱਕ ਭੁੱਲੇ-ਵਿਸਰੇ ਮਹਾਨ ਸ਼ਾਇਰ ਸੀ ਜਿਸ ਦਾ ਪੁਰਾ ਨਾਮ ਹਕੀਮ ਅੱਲ੍ਹਾ ਯਾਰ ਖ਼ਾਂ ਜੋਗੀ ਸੀ, ਜਿਸ ਨੇ ਸੰਨ 1913 ਵਿੱਚ ਛੋਟੇ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ (9 ਸਾਲ) ਅਤੇ ਸਾਹਿਬਜਾਂਦਾ ਫਤਹਿ ਸਿੰਘ ਜੀ (7 ਸਾਲ) ਦੀ ਸ਼ਹਾਦਤ ਬਾਰੇ ਸੁੱਚੇ ਹੰਝੂਆਂ ਵਿੱਚ ਭਿੱਜੀ ਲੰਮੀ ਨਜ਼ਮ ਸ਼ਹੀਦਾਨਿ ਵਫ਼ਾ ਲਿਖ ਕੇ ਸਾਹਿਤਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਸੀ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1624 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਸਿੱਖ ਬੀਬੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰ ਸਿੱਖ ਬੀਬੀਆਂ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਸ਼ਹੀਦੀ ਸਭਾ (ਪਹਿਲਾਂ ਸ਼ਹੀਦੀ ਜੋੜ ਮੇਲਾ) ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ, 10ਵੇਂ ਸਿੱਖ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਪੁੱਤਰ, ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਹਰ ਸਾਲ ਦਸੰਬਰ ਵਿੱਚ ਪੰਜਾਬ, ਭਾਰਤ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਤਿੰਨ-ਰੋਜ਼ਾ ਸਾਲਾਨਾ ਧਾਰਮਿਕ ਇਕੱਠ (ਮਿਲਣ-ਮਿਲਣ) ਦਾ ਆਯੋਜਨ ਕੀਤਾ ਜਾਂਦਾ ਹੈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਰਾਜਾ ਟੋਡਰ ਮੱਲ (1 ਜਨਵਰੀ 1500 – 8 ਨਵੰਬਰ 1589) ਅਕਬਰ ਪਹਿਲੇ ਦੇ ਰਾਜ ਦੌਰਾਨ ਮੁਗਲ ਸਾਮਰਾਜ ਦਾ ਵਿੱਤ ਮੰਤਰੀ (ਦੀਵਾਨ-ਏ-ਅਸ਼ਰਫ਼) ਸੀ। ਉਹ ਵਕੀਲ-ਉਸ-ਸਲਤਨਤ (ਸਾਮਰਾਜ ਦਾ ਸਲਾਹਕਾਰ) ਅਤੇ ਸੰਯੁਕਤ ਵਜ਼ੀਰ ਵੀ ਸੀ। ਉਹ ਮੁਗਲ ਸਾਮਰਾਜ ਦੇ ਪ੍ਰਮੁੱਖ ਰਈਸਾਂ ਵਿੱਚੋਂ ਇੱਕ ਸੀ ਅਤੇ 4000 ਦਾ ਮਨਸਬਦਾਰ ਸੀ। ਉਹ ਅਕਬਰ ਦੇ ਦਰਬਾਰ ਵਿੱਚ ਨਵਰਤਨਾਂ ਵਿੱਚੋਂ ਇੱਕ ਸੀ। ਟੋਡਰ ਮੱਲ ਦੇ ਅਧੀਨ, ਅਕਬਰ ਦੇ 15 ਸੁਬਾਹ ਲਈ 15 ਹੋਰ ਦੀਵਾਨ ਨਾਮਜ਼ਦ ਕੀਤੇ ਗਏ ਸਨ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਪੰਜਾਬ, ਭਾਰਤ ਵਿੱਚ 2020 ਕੋਰੋਨਾਵਾਇਰਸ ਮਹਾਂਮਾਰੀ
ਪੰਜਾਬ ਵਿੱਚ 2019–20 ਦੀ ਕੋਰੋਨਾਵਾਇਰਸ ਮਹਾਂਮਾਰੀ ਦਾ ਪਹਿਲਾ ਕੇਸ 9 ਮਾਰਚ 2020 ਨੂੰ ਇਟਲੀ ਤੋਂ ਦਾਖਿਲ ਹੋਇਆ ਸੀ। 05-ਜਨਵਰੀ-2021 ਮੁਤਾਬਿਕ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪੰਜਾਬ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 167,441 ਅਤੇ ਕੁੱਲ ਮੌਤਾਂ ਦੀ ਗਿਣਤੀ 5,400 ਹੋਣ ਦੀ ਪੁਸ਼ਟੀ ਕੀਤੀ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਸਿੱਖਿਆ (ਅੰਗ੍ਰੇਜ਼ੀ ਅਨੁਵਾਦ: Education) ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਅੱਖ ਜਾਂ ਨੇਤਰ ਜੀਵਧਾਰੀਆਂ ਦਾ ਉਹ ਅੰਗ ਹੈ, ਜੋ ਪ੍ਰਕਾਸ਼ ਦੇ ਪ੍ਰਤੀ ਸੰਵੇਦਨਸ਼ੀਲ ਹੈ। ਇਹ ਪ੍ਰਕਾਸ਼ ਨੂੰ ਗ੍ਰਹਿਣ ਕਰ ਕੇ ਉਸਨੂੰ ਤੰਤਰਿਕਾ ਕੋਸ਼ਿਕਾਵਾਂ ਦੁਆਰਾ ਬਿਜਲਈ - ਰਾਸਾਇਣਕ ਸੰਵੇਦਾਂ ਵਿੱਚ ਬਦਲ ਦਿੰਦਾ ਹੈ। ਉੱਚਸਤਰੀ ਜੀਵਾਂ ਦੀਆਂ ਅੱਖਾਂ ਇੱਕ ਜਟਿਲ ਪ੍ਰਕਾਸ਼ ਤੰਤਰ ਦੀ ਤਰ੍ਹਾਂ ਹੁੰਦੀਆਂ ਹਨ ਜੋ ਆਸਪਾਸ ਦੇ ਵਾਤਾਵਰਣ ਤੋਂ ਪ੍ਰਕਾਸ਼ ਇਕੱਤਰ ਕਰਦੀਆਂ ਹਨ; ਅੱਖ ਵਿੱਚ ਪਰਵੇਸ਼ ਕਰਨ ਵਾਲੇ ਪ੍ਰਕਾਸ਼ ਦੀ ਤੀਬਰਤਾ ਦਾ ਨਿਅੰਤਰਨ ਕਰਦੀਆਂ ਹਨ;
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਤਖ਼ਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਗੁਰਦਵਾਰਾ ਸਾਹਿਬ "ਪਟਨਾ ਸ਼ਹਿਰ" (Patna City) ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ (22 ਦਸੰਬਰ 1666) ਦੀ ਯਾਦਗਾਰ ਵੱਜੋਂ ਗੰਗਾ ਨਦੀ ਦੇ ਕਿਨਾਰੇ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ(1780-1839) ਨੇ ਇਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ। ਏਥੇ ਗੰਗਾ ਦੇ ਕਿਨਾਰੇ ਗੁਰਦਵਾਰਾ ਕੰਗਣ ਘਾਟ ਸਾਹਿਬ ਵੀ ਮੌਜੂਦ ਹੈ ਜੋ ਕਿ ਤੱਖਤ ਸਾਹਿਬ ਦੇ ਬਿਲਕੁਲ ਨੇੜੇ ਉੱਤਰ ਵਾਲੀ ਸਾਹਿਬ ਸਥਿਤ ਹੈ ਅਤੇ ਗੁਰਦਵਾਰਾ ਸਾਹਿਬ ਪੂਰਬ-ਦੱਖਣ ਵੱਲ ਲਗਭਗ 200 ਮੀਟਰ ਦੀ ਵਿੱਥ ਤੇ ਗੁਰਦਵਾਰਾ ਬਾਲ ਲੀਲਾ ਮੈਣੀ ਸੰਗਤ ਸਾਹਿਬ ਸੁਸ਼ੋਭਿਤ ਹੈ ਜਿਹਨਾਂ ਦੀ ਕਾਰ ਸੇਵਾ ਦੀ ਸੰਭਾਲ ਬਾਬਾ ਭੂਰੀ ਵਾਲੇ ਕਰ ਰਹੇ ਹਨ l ਇਸਤੋਂ ਇਲਾਵਾ ਪਟਨਾ ਸਾਹਿਬ ਵਿਖੇ 3 ਗੁਰਦਵਾਰਾ ਹੋਰ ਵੀ ਹਨ ਜੋ ਕਿ 25 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਹਨ l ਇਹਨਾਂ ਵਿਚੋਂ ਇਕ ਹੈ ਗੁਰਦਵਾਰਾ ਗੁਰੂ ਕਾ ਬਾਗ 7 ਕਿਲੋਮੀਟਰ, ਦੂਜਾ ਗੁਰਦਵਾਰਾ ਹਾਁਡੀ ਸਾਹਿਬ 25 ਕਿਲੋਮੀਟਰ, ਗੁਰਦਵਾਰਾ ਸੁਨਾਰ ਟੋਲੀ 500 ਮੀਟਰ ਦੀ ਵਿੱਥ ਤੇ ਸੁਸ਼ੋਭਿਤ ਹਨ l
ਨੌਰਾਤੇ, ਨੌਰਾਤਰੀ ਜਾਂ ਨਵਰਾਤਰੀ ਇੱਕ ਹਿੰਦੂ ਤਿਓਹਾਰ ਹੈ। ਨਰਾਤੇ ਪੰਜਾਬੀ ਦਾ ਸ਼ਬਦ ਹੈ, ਜਿਸ ਦਾ ਮਤਲਬ ਹੁੰਦਾ ਹੈ 'ਨੌਂ ਰਾਤਾਂ'। ਇਹ ਤਿਓਹਾਰ ਸਾਲ ਵਿੱਚ ਚਾਰ ਵਾਰ ਆਉਂਦਾ ਹੈ। ਚੇਤ, ਹਾੜ, ਅੱਸੂ, ਪੋਹ ਪਹਿਲੇ ਦਿਨ ਤੋਂ ਨੌਮੀ ਤੱਕ ਮਨਾਇਆ ਜਾਂਦਾ ਹੈ। ਨਰਾਤਿਆਂ ਦੀਆਂ ਨੌਂ ਰਾਤਾਂ ਵਿੱਚ ਤਿੰਨ ਦੇਵੀਆਂ ਕਾਲੀ ਮਾਤਾ (ਸ਼ਿਵ ਦੀ ਪਤਨੀ, ਕਾਲ ਤੇ ਮੌਤ ਦੀ ਦੇਵੀ), ਲਕਸ਼ਮੀ (ਧੰਨ ਦੌਲਤ, ਖੁਸ਼ਹਾਲੀ ਅਤੇ ਸ਼ਾਂਤੀ ਦੀ ਦੇਵੀ) ਅਤੇ ਸਰਸਵਤੀ ਦੇਵੀ (ਸਾਹਿਤ, ਕਲਾ ਅਤੇ ਸੰਗੀਤ ਦੀ ਦੇਵੀ) ਦੇ ਅਤੇ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਹੁੰਦੀ ਹੈ ਜਿਹਨਾਂ ਨੂੰ ਨੌਦੁਰਗਾ ਕਹਿੰਦੇ ਹਨ।
ਇੰਡੋਨੇਸ਼ੀਆ ਲੋਕ-ਰਾਜ ਦੱਖਣ ਪੂਰਵ ਏਸ਼ੀਆ ਅਤੇ ਓਸ਼ਿਨਿਆ ਵਿੱਚ ਸਥਿਤ ਇੱਕ ਦੇਸ਼ ਹੈ। 17508 ਟਾਪੂਆਂ ਵਾਲੇ ਇਸ ਦੇਸ਼ ਦੀ ਜਨਸੰਖਿਆ ਲਗਭਗ 23 ਕਰੋੜ ਹੈ, ਇਹ ਦੁਨੀਆ ਦਾ ਚੌਥਾ ਸਭ ਤੋਂ ਜਿਆਦਾ ਆਬਾਦੀ ਅਤੇ ਦੁਨੀਆ ਵਿੱਚ ਸਭ ਤੋਂ ਵੱਡੀ ਮੁਸਲਮਾਨ ਆਬਾਦੀ ਵਾਲਾ ਦੇਸ਼ ਹੈ। ਦੇਸ਼ ਦੀ ਰਾਜਧਾਨੀ ਜਕਾਰਤਾ ਹੈ। ਦੇਸ਼ ਦੀ ਜ਼ਮੀਨੀ ਸੀਮਾ ਪਾਪੁਆ ਨਿਊ ਗਿਨੀ, ਪੂਰਵੀ ਤੀਮੋਰ ਅਤੇ ਮਲੇਸ਼ੀਆ ਦੇ ਨਾਲ ਮਿਲਦੀ ਹੈ, ਜਦੋਂ ਕਿ ਹੋਰ ਗੁਆਂਢੀ ਦੇਸ਼ਾਂ ਸਿੰਗਾਪੁਰ, ਫਿਲੀਪੀਂਸ, ਆਸਟਰੇਲਿਆ ਅਤੇ ਭਾਰਤ ਦਾ ਅੰਡਮਾਨ ਅਤੇ ਨਿਕੋਬਾਰ ਟਾਪੂ ਸਮੂਹ ਖੇਤਰ ਸ਼ਾਮਿਲ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਨਵਾਬ ਵਜ਼ੀਰ ਖ਼ਾਨ (ਮੌਤ 1710, ਅਸਲ ਨਾਮ ਮਿਰਜ਼ਾ ਅਸਕਰੀ) ਭਾਰਤ ਦੇ (ਹੁਣ ਦੇ ਹਰਿਆਣਾ ਪ੍ਰਦੇਸ਼ ਵਿੱਚ) ਕਰਨਾਲ ਦੇ ਨੇੜੇ ਪਿੰਡ ਕੁੰਜਪੁਰੇ ਦਾ ਵਾਸੀ ਸੀ। ਉਸਨੂੰ ਮੁਗ਼ਲ ਸਰਕਾਰ ਨੇ 18ਵੀਂ ਸਦੀ ਦੇ ਸ਼ੁਰੂ ਵਿੱਚ ਸਰਹਿੰਦ (ਸਤਲੁਜ ਅਤੇ ਯਮੁਨਾ ਦਰਿਆ ਦੇ ਵਿਚਕਾਰ ਮੁਗਲ ਸਾਮਰਾਜ ਦਾ ਇਲਾਕਾ) ਦਾ ਫ਼ੌਜਦਾਰ ਨਿਯੁਕਤ ਕੀਤਾ ਸੀ। ਵਜੀਰ ਖਾਨ ਜਾਤ ਦਾ ਜੱਟ (ਬਰਾੜ) ਸੀ ਇਸਦਾ ਦਾ ਦਾਦਾ ਸਰਜਾ ਮੱਲ ਇਸਲਾਮ ਧਾਰਨ ਕਰਕੇ ਸਰਜਾ ਖਾਂ ਹੋ ਗਿਆ ਸੀ। ਤੇ ਸਰਹਿੰਦ ਦਾ ਫੋਜਦਾਰ ਨਿਯੁਕਤ ਕੀਤਾ ਗਿਆ
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਗ਼ਜ਼ਲ (ਅਰਬੀ/ਫ਼ਾਰਸੀ/ਉਰਦੂ : غزل) ਮੂਲ ਤੌਰ 'ਤੇ ਅਰਬੀ ਸ਼ਾਇਰੀ ਦੀ ਇੱਕ ਵਿਧਾ ਹੈ। ਬਾਅਦ ਵਿੱਚ ਇਹ ਇਰਾਨ ਤੋਂ ਹੁੰਦੀ ਹੋਈ ਭਾਰਤ ਪਹੁੰਚੀ ਅਤੇ ਫ਼ਾਰਸੀ ਅਤੇ ਉਰਦੂ ਸ਼ਾਇਰੀ ਵਿੱਚ ਰਚਮਿਚ ਗਈ। ਇਸ ਕਾਵਿ-ਵਿਧਾ ਵਿੱਚ ‘ਅਰੂਜ਼’ ਦੇ ਨਿਯਮਾਂ ਦੀ ਬੰਦਸ਼ ਨੇ ਇਸ ਨੂੰ ਸੰਗੀਤ ਨਾਲ ਇੱਕਸੁਰ ਕਰ ਦਿੱਤਾ। ਇਸ ਲਈ ਇਹ ਗਾਇਕੀ ਦੇ ਖੇਤਰ ਵਿੱਚ ਸੁਹਜਾਤਮਕ ਬੁਲੰਦੀਆਂ ਛੂਹ ਗਈ। ਚੌਧਵੀਂ ਸਦੀ ਦੇ ਫ਼ਾਰਸੀ ਸ਼ਾਇਰ ਹਾਫਿਜ਼ ਸ਼ਿਰਾਜ਼ੀ ਦੀ ਕਾਵਿਕ ਜਾਦੂਗਰੀ ਨੇ ਯੂਰਪ ਵਿੱਚ ਮਹਾਨ ਜਰਮਨ ਕਵੀ ਗੇਟੇ ਅਤੇ ਸਪੇਨੀ ਕਵੀ ਲੋਰਕਾ ਤੱਕ ਨੂੰ ਇਸ ਵਿਧਾ ਵਿੱਚ ਸ਼ਾਇਰੀ ਕਰਨ ਲਈ ਪ੍ਰੇਰ ਲਿਆ।
ਪੰਜਾਬ ਵਿਧਾਨ ਸਭਾ ਚੋਣਾਂ 1992 ਜੋ 30 ਜਨਵਰੀ, 1992 ਵਿੱਚ ਹੋਈਆ ਅਤੇ ਇਸ ਦਾ ਨਤੀਜਾ ਫਰਵਰੀ 1997 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਦਾ ਬਾਈਕਾਟ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਬੇਅੰਤ ਸਿੰਘ (ਮੁੱਖ ਮੰਤਰੀ) ਦੀ ਅਗਵਾਹੀ ਵਿੱਚ ਇਹ ਚੋਣਾਂ ਦਾ ਮੁਕਾਬਲਾ ਹੋਇਆ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 87 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂ ਕਿ ਅਕਾਲੀ ਦਲ ਕਾਬਲ ਨੂੰ 3 ਤੇ ਹੋਰਾਂ ਨੇ 27 ਸੀਟਾਂ ’ਤੇ ਜਿੱਤ ਹਾਸਲ ਕੀਤੀ। 25 ਫਰਵਰੀ 1992 ਤੋਂ 31 ਅਗਸਤ 1995 ਤਕ ਬੇਅੰਤ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ। 31 ਅਗਸਤ 1995 ਨੂੰ ਉਹਨਾਂ ਦੀ ਮੌਤ ਤੋਂ ਬਾਅਦ 21 ਨਵੰਬਰ 1996 ਤਕ ਸ.
ਵੇਸਵਾਗਮਨੀ ਪੈਸੇ ਲਈ ਬਣਾਏ ਸਰੀਰਕ ਸੰਬੰਧਾਂ ਦੇ ਧੰਦੇ ਨੂੰ ਕਿਹਾ ਜਾਂਦਾ ਹੈ। ਵੇਸਵਾਗਮਨੀ ਸੈਕਸ ਧੰਦੇ ਦਾ ਅੰਗ ਹੈ। ਇਸ ਖੇਤਰ ਵਿੱਚ ਕੰਮ ਕਰਨ ਵਾਲੇ ਨੂੰ ਵੇਸਵਾ ਕਿਹਾ ਜਾਂਦਾ ਹੈ। "ਜਿਨਸੀ ਗਤੀਵਿਧੀ" ਦੀ ਪਰਿਭਾਸ਼ਾ ਵੱਖੋ-ਵੱਖਰੀ ਹੁੰਦੀ ਹੈ, ਅਤੇ ਇਸ ਨੂੰ ਅਕਸਰ ਇੱਕ ਅਜਿਹੀ ਗਤੀਵਿਧੀ ਵਜੋਂ ਪਰਿਭਾਸ਼ਿਤ ਕੀਤਾ ਜਾਂਦਾ ਹੈ ਜਿਸ ਵਿੱਚ ਗਾਹਕ ਨਾਲ ਸਰੀਰਕ ਸੰਪਰਕ (ਜਿਵੇਂ ਕਿ, ਸੰਭੋਗ, ਗੈਰ-ਪ੍ਰਵੇਸ਼ ਯੌਨ ਕਿਰਿਆ, ਹੱਥੀਂ ਸੈਕਸ, ਮੌਖਿਕ ਸੈਕਸ, ਆਦਿ) ਦੀ ਲੋੜ ਹੁੰਦੀ ਹੈ। ਸਰੀਰਕ ਸੰਪਰਕ ਦੀ ਜ਼ਰੂਰਤ ਵੀ ਲਾਗਾਂ ਦੇ ਸੰਚਾਰ ਦਾ ਜੋਖਮ ਪੈਦਾ ਕਰਦੀ ਹੈ। ਵੇਸਵਾਗਮਨੀ ਨੂੰ ਕਈ ਵਾਰ ਜਿਨਸੀ ਸੇਵਾਵਾਂ, ਵਪਾਰਕ ਸੈਕਸ ਜਾਂ, ਬੋਲਚਾਲ ਵਿੱਚ, ਹੁੱਕਿੰਗ ਵਜੋਂ ਦਰਸਾਇਆ ਜਾਂਦਾ ਹੈ। ਇਸਨੂੰ ਲਿੰਗ-ਅਧਾਰਤ ਹਿੰਸਾ ਵਜੋਂ ਵੀ ਦਰਸਾਇਆ ਜਾਂਦਾ ਹੈ। ਵੇਸਵਾਗਮਨੀ ਨੂੰ ਅਕਸਰ ਦੁਨੀਆ ਦਾ "ਸਭ ਤੋਂ ਪੁਰਾਣਾ ਕਿੱਤਾ" ਕਿਹਾ ਜਾਂਦਾ ਹੈ। ਅਨੁਮਾਨ ਅਨੁਸਾਰ ਹਰ ਸਾਲ ਪੂਰੇ ਸੰਸਾਰ ਵਿੱਚ 100 ਅਰਬ ਡਾਲਰ ਤੋਂ ਵੱਧ ਆਮਦਨ ਪੈਦਾ ਹੁੰਦੀ ਹੈ। ਵੇਸ਼ਵਾਗਮਨੀ ਬਹੁ-ਭਾਂਤੀ ਰੂਪਾਂ ਵਿੱਚ ਵਾਪਰਦੀ ਹੈ। ਕੋਠੇ ਵਿਸ਼ੇਸ਼ ਤੌਰ ਤੇ ਵੇਸ਼ਵਾਂ ਨੂੰ ਸਮਰਪਿਤ ਕੀਤਾ ਜਾਂਦਾ ਹੈ। ਅਗਵਾਈ ਸ਼ਾਖ (Escort agency) ਦੁਆਰਾ, ਗਾਹਕ ਨਾਲ ਵੇਸ਼ਵਾ ਦਾ ਮੁੱਲ ਅਤੇ ਜਗ੍ਹਾਂ ਨਿਰਧਾਰਿਤ ਕੀਤੀ ਜਾਂਦੀ ਹੈ। ਇਸ ਤਰ੍ਹਾਂ ਦੀਆਂ ਵੇਸ਼ਵਾਵਾਂ ਨੂੰ "ਕਾਲ ਗਰਲ" ਕਿਹਾ ਜਾਂਦਾ ਹੈ ਜਿਨ੍ਹਾਂ ਦਾ ਸੌਦਾ ਗਾਹਕ ਨਾਲ ਫੋਨ ਜਾਂ ਮਿਲ ਕੇ ਕੀਤਾ ਜਾਂਦਾ ਹੈ ਅਤੇ ਕਿਰਾਏ ਦੇ ਹੋਟਲ ਦੇ ਕਮਰੇ ਜਾਂ ਕਿਰਾਏ ਦੇ ਕਮਰੇ ਵਿੱਚ ਵੇਸ਼ਵਾ ਨੂੰ ਪਹੁੰਚਾ ਦਿੱਤਾ ਜਾਂਦਾ ਹੈ। ਵੇਸ਼ਵਾਗਮਨੀ ਦਾ ਦੂਜਾ ਰੂਪ "ਸਟ੍ਰੀਟ ਵੇਸ਼ਵਾਗਮਨੀ" ਹੈ। ਬੇਸ਼ਕ ਜ਼ਿਆਦਾ ਗਿਣਤੀ ਔਰਤ ਵੇਸ਼ਵਾਵਾਂ ਅਤੇ ਮਰਦ ਗਾਹਕਾਂ ਦੀ ਮਿਲਦੀ ਹੈ ਪਰ ਇਸਦੇ ਨਾਲ ਨਾਲ ਸਮਲਿੰਗੀ ਮਰਦ ਤੇ ਔਰਤ ਵੇਸ਼ਵਾਵਾਂ ਅਤੇ ਕਾਮ ਗ੍ਰਸਤ ਮਰਦ ਵੇਸ਼ਵਾਵਾਂ ਵੀ ਮਿਲਦੇ ਹਨ।
ਸਤਿੰਦਰ ਪਾਲ ਸਿੰਘ, ਜਿਸਨੂੰ ਸਤਿੰਦਰ ਸਰਤਾਜ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਇੱਕ ਭਾਰਤੀ ਗਾਇਕ, ਗੀਤਕਾਰ, ਅਦਾਕਾਰ ਅਤੇ ਕਵੀ ਹੈ ਜੋ ਮੁੱਖ ਤੌਰ 'ਤੇ ਪੰਜਾਬੀ ਗੀਤਾਂ ਅਤੇ ਫਿਲਮਾਂ ਨਾਲ ਜੁੜਿਆ ਹੋਇਆ ਹੈ। ਉਸ ਨੇ ਆਪਣੇ ਗੀਤ 'ਸਾਈਂ' ਨਾਲ ਪ੍ਰਸਿੱਧੀ ਹਾਸਲ ਕੀਤੀ ਅਤੇ ਉਦੋਂ ਤੋਂ ਬਾਅਦ ਉਸ ਨੇ ਦੁਨੀਆ ਭਰ ਵਿੱਚ ਲਾਈਵ ਪ੍ਰਦਰਸ਼ਨ ਕੀਤੇ ਹਨ। ਸਰਤਾਜ ਨੇ ਮਹਾਰਾਜਾ ਦਲੀਪ ਸਿੰਘ ਦੇ ਰੂਪ ਵਿੱਚ 2017 ਵਿੱਚ "ਦ ਬਲੈਕ ਪ੍ਰਿੰਸ" ਫਿਲਮ ਵਿੱਚ ਆਪਣੇ ਫਿਲਮ ਕਰੀਅਰ ਦੀ ਸ਼ੁਰੂਆਤ ਕੀਤੀ।
ਸਰਹਿੰਦ ਪੰਜਾਬ ਦਾ ਇੱਕ ਪ੍ਰਾਚੀਨ ਇਤਿਹਾਸਕ ਸ਼ਹਿਰ ਹੈ ਜੋ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਵਿੱਚ ਹੈ। ਇਹ ਨਗਰ ਪਟਿਆਲਾ ਤੋਂ ਉੱਤਰ ਵੱਲ 23 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਤਿਹਾਸਕਾਰਾ ਦਾ ਮੰਨਣਾ ਹੈ ਕਿ ਇਹ ਸ਼ਹਿਰ ਆਰੀਆ ਲੋਕਾਂ ਨੇ ਵਸਾਇਆ। ਇਸ ਨਗਰ ਨੂੰ ਤਿੰਨ ਵਾਰੀ ਤਬਾਹ ਕਿਤਾ ਗਿਆ। ਸੰਨ 1011 ਵਿੱਚ ਮਹਿਮੂਦ ਗਜ਼ਨਵੀ ਨੇ ਸਰਹਿੰਦ ਤੋਂ ਥਾਨੇਸਰ ਤੱਕ ਸਾਰਾ ਤਬਾਹ ਕਰ ਦਿਤਾ। ਦੂਜੀ ਵਾਰ ਸੰਨ 1710 ਵਿੱਚ ਬੰਦਾ ਸਿੰਘ ਬਹਾਦਰ ਨੇ ਇਸ ਦੀ ਇੱਟ ਨਾਲ ਇੱਟ ਖੜਕਾ ਦਿਤੀ। ਤੀਜੀ ਵਾਰ 1763 ਵਿੱਚ ਖ਼ਾਲਸਾ ਦਲ ਨੇ ਸਰਹਿੰਦ ਦੇ ਨਵਾਬ ਜ਼ੈਨ ਖ਼ਾਨ ਨੂੰ ਹਾਰ ਦੇ ਕੇ ਨਗਰ ਨੂੰ ਖ਼ੂਬ ਲੁਟਿਆ ਅਤੇ ਕਈ ਗੁਰਦੁਆਰੇ ਬਣਵਾਏ। ਇਸ ਨਗਰ ਦੇ ਜਨਸੰਖਿਆ 60852 ਹੈ। ਜਿਸ ਵਿੱਚ ਮਰਦਾ 54% ਅਤੇ ਔਰਤਾਂ 46% ਹਨ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਭਾਈ ਮਤੀ ਦਾਸ (ਅੰਗ੍ਰੇਜ਼ੀ ਵਿੱਚ: Bhai Mati Das; ਮੌਤ 11 ਨਵੰਬਰ 1675; ਦੀਵਾਨ ਮਤੀ ਦਾਸ ਵਜੋਂ ਵੀ ਜਾਣਿਆ ਜਾਂਦਾ ਹੈ), ਆਪਣੇ ਛੋਟੇ ਭਰਾ ਭਾਈ ਸਤੀ ਦਾਸ ਸਮੇਤ ਮੁੱਢਲੇ ਸਿੱਖ ਇਤਿਹਾਸ ਦੇ ਸ਼ਹੀਦ ਸਨ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਠੀਕ ਪਹਿਲਾਂ ਬਾਦਸ਼ਾਹ ਔਰੰਗਜ਼ੇਬ ਦੇ ਸਪੱਸ਼ਟ ਹੁਕਮਾਂ ਹੇਠ, ਭਾਈ ਮਤੀ ਦਾਸ, ਭਾਈ ਦਿਆਲਾ ਅਤੇ ਭਾਈ ਸਤੀ ਦਾਸ ਨੂੰ ਦਿੱਲੀ ਦੇ ਚਾਂਦਨੀ ਚੌਕ ਖੇਤਰ ਵਿੱਚ ਇੱਕ ਕੋਤਵਾਲੀ (ਪੁਲਿਸ-ਸਟੇਸ਼ਨ) ਵਿਖੇ ਵੱਖ ਵੱਖ ਜੁਲਮੀ ਤਰੀਕਿਆਂ ਨਾਲ ਫਾਂਸੀ ਦੇ ਦਿੱਤੀ ਗਈ ਸੀ। ਭਾਈ ਮਤੀ ਦਾਸ ਨੂੰ ਦੋ ਥੰਮ੍ਹਾਂ ਵਿਚਕਾਰ ਬੰਨ੍ਹ ਕੇ ਅਤੇ ਦੋ ਹਿੱਸਿਆਂ ਵਿੱਚ ਕੱਟ ਕੇ ਫਾਂਸੀ ਦਿੱਤੀ ਗਈ ਸੀ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਭਾਰਤ ਦੀ ਉੱਚਤਮ ਅਦਾਲਤ ਜਾਂ ਭਾਰਤ ਦੀ ਸਰਵਉੱਚ ਅਦਾਲਤ ਜਾਂ ਭਾਰਤ ਦੀ ਸੁਪਰੀਮ ਕੋਰਟ ਸੁਪਰੀਮ ਨਿਆਂਇਕ ਅਥਾਰਟੀ ਅਤੇ ਭਾਰਤ ਗਣਰਾਜ ਦੀ ਸਰਵਉੱਚ ਅਦਾਲਤ ਹੈ। ਇਹ ਸਾਰੇ ਸਿਵਲ ਅਤੇ ਫੌਜਦਾਰੀ ਕੇਸਾਂ ਲਈ ਅਪੀਲ ਦੀ ਅੰਤਿਮ ਅਦਾਲਤ ਹੈ। ਇਸ ਕੋਲ ਨਿਆਂਇਕ ਸਮੀਖਿਆ ਦੀ ਸ਼ਕਤੀ ਵੀ ਹੈ। ਸੁਪਰੀਮ ਕੋਰਟ, ਜਿਸ ਵਿੱਚ ਭਾਰਤ ਦੇ ਮੁੱਖ ਜੱਜ ਅਤੇ ਵੱਧ ਤੋਂ ਵੱਧ 33 ਸਾਥੀ ਜੱਜ ਸ਼ਾਮਲ ਹੁੰਦੇ ਹਨ, ਕੋਲ ਮੂਲ, ਅਪੀਲੀ ਅਤੇ ਸਲਾਹਕਾਰੀ ਅਧਿਕਾਰ ਖੇਤਰਾਂ ਦੇ ਰੂਪ ਵਿੱਚ ਵਿਆਪਕ ਸ਼ਕਤੀਆਂ ਹਨ।
ਡੀ ਸੀ ਮੋਟਰ ਇੱਕ ਬਿਜਲਈ ਯੰਤਰ ਹੈ ਜੋ ਬਿਜਲਈ ਊਰਜਾ (electrical energy) ਨੂੰ ਯੰਤਰਿਕ ਊਰਜਾ (mechanical energy) ਵਿੱਚ ਬਦਲਦੀ ਹੈ। ਡੀ ਸੀ ਮੋਟਰ ਬਿਜਲੀ ਦੀ ਸਿੱਧੀ ਪ੍ਰਵਾਹਿਤ ਧਾਰਾ ਜਾਂ ਡੀ ਸੀ ਨਾਲ ਜੋੜਨ ਤੇ ਹੀ ਕੰਮ ਕਰਦੀ ਹੈ। ਹਰੇਕ ਤਰ੍ਹਾਂ ਦੀ ਡੀ ਸੀ ਮੋਟਰ ਚੁੰਬਕੀ ਖੇਤਰ ਦੁਆਰਾ ਪੈਦਾ ਕੀਤੇ ਗਏ ਬਲ ਤੇ ਨਿਰਭਰ ਹੁੰਦੀ ਹੈ | ਡੀ ਸੀ ਮੋਟਰਾਂ ਨੂੰ ਵਰਤਣ ਦਾ ਮੁੱਖ ਕਾਰਨ ਇਹ ਹੁੰਦਾ ਹੈ ਕਿ ਇਹਨਾਂ ਦੀ ਗਤੀ ਨੂੰ ਬੜੀ ਆਸਾਨੀ ਨਾਲ ਤੇ ਕਾਫੀ ਵਿਸ਼ਾਲ ਘੇਰੇ ਵਿੱਚ ਵੱਧ ਜਾਂ ਘੱਟ ਕੀਤਾ ਜਾ ਸਕਦਾ ਹੈ |
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|