ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਥੇਦਾਰ ਬਾਬਾ ਹਨੂੰਮਾਨ ਸਿੰਘ (1755 – 1846), ਅਕਾਲੀ ਹਨੂੰਮਾਨ ਸਿੰਘ ਜਾਂ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਵਜੋਂ ਵੀ ਜਾਣੇ ਜਾਂਦੇ ਹਨ, ਇੱਕ ਨਿਹੰਗ ਸਿੱਖ ਸਨ ਅਤੇ ਬੁੱਢਾ ਦਲ ਦੇ 7ਵੇਂ ਜਥੇਦਾਰ ਅਤੇ ਅਕਾਲ ਤਖਤ ਦੇ ਜਥੇਦਾਰ ਸਨ। ਉਹ ਅਕਾਲੀ ਫੂਲਾ ਸਿੰਘ ਦੇ ਵਾਰਿਸ ਸਨ। ਉਹ ਪਹਿਲੇ ਵਿਅਕਤੀ ਸਨ ਜਿਹਨਾਂ ਨੇ ਅੰਗਰੇਜ਼ਾਂ ਵਿਰੁੱਧ ਲੜਾਈ ਲੜੀ ਸੀ। ਉਹਨਾਂ ਨੇ 1846 ਵਿੱਚ ਅੰਗਰੇਜ਼ਾਂ ਅਤੇ ਪਟਿਆਲਾ ਰਿਆਸਤ ਨਾਲ ਲੜਾਈ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ।
ਮਸ਼ੀਨੀ ਬੁੱਧ, ਮਸ਼ੀਨੀ ਬੁੱਧੀਮਾਨਤਾ, ਮਸਨੂਈ ਬੁੱਧੀ ਜਾਂ ਬਣਾਉਟੀ ਬੁੱਧੀ ,ਬਣਾਵਟੀ ਬੌਧਿਕਤਾ, ਜਾਂ ਆਰਟੀਫੀਸ਼ਲ ਇੰਟੈਲਜੈਂਸ (AI), ਤਕਨੀਕ ਦੀ ਇੱਕ ਪਰਣਾਲੀ ਹੈ ਜਿਸ ਵਿੱਚ ਮਸ਼ੀਨਾਂ ਅਤੇ ਕੰਪਿਊਟਰ ਸਿਸਟਮ ਐਸੀ ਖੁਬੀਆਂ ਦੇ ਨਾਲ ਬਣਾਏ ਜਾਂਦੇ ਹਨ ਜੋ ਕਿ ਮਨੁੱਖੀ ਬੌਧਿਕਤਾ ਨੂੰ ਨਕਲ ਕਰਨ ਦੀ ਯੋਗਤਾ ਰੱਖਦੇ ਹਨ। ਇਸ ਵਿੱਚ ਮਸ਼ੀਨਾਂ ਨੂੰ ਸਿੱਖਣ, ਸਮਝਣ, ਸਵੀਕਾਰ ਕਰਨ, ਅਤੇ ਅਨੁਮਾਨ ਲਗਾਉਣ ਦੀ ਕਾਬਲੀਅਤ ਸ਼ਾਮਲ ਹੁੰਦੀ ਹੈ। ਮੈਕਾਰਥੀ ਦੀ ਪ੍ਰੀਭਾਸ਼ਾ ਦਾ ਭਾਵ ਮਸ਼ੀਨਾਂ ਅਤੇ ਸਾਫ਼ਟਵੇਅਰ ਵਿੱਚ ਸਥਾਪਿਤ ਬੁੱਧੀ ਹੈ। ਮਨੁੱਖ ਸੋਚਣ, ਵਿਸ਼ਲੇਸ਼ਣ ਕਰਨ ਅਤੇ ਯਾਦ ਰੱਖਣ ਦਾ ਕੰਮ ਵੀ ਆਪਣੀ ਬੁੱਧੀ ਦੀ ਥਾਂ ਤੇ ਕੰਪਿਊਟਰ ਤੋਂ ਕਰਾਉਣ ਵੱਲ ਵਧ ਰਿਹਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਬਾਬਰ (ਅੰਗ੍ਰੇਜ਼ੀ: Babur; ਫ਼ਾਰਸੀ: bɑː.βuɾ, ਰੋਮਨਾਈਜ਼ਡ: ਬਾਬਰ, ਭਾਵ: 'ਟਾਈਗਰ'; 14 ਫਰਵਰੀ 1483 – 26 ਦਸੰਬਰ 1530), ਜਨਮ ਨਾਮ: ਮਿਰਜ਼ਾ ਜ਼ਹੀਰ-ਉਦ-ਦੀਨ ਮੁਹੰਮਦ, ਭਾਰਤੀ ਉਪਮਹਾਂਦੀਪ ਵਿੱਚ ਮੁਗਲ ਸਾਮਰਾਜ ਦਾ ਸੰਸਥਾਪਕ ਸੀ। ਉਹ ਆਪਣੇ ਪਿਤਾ ਅਤੇ ਮਾਤਾ ਦੁਆਰਾ ਕ੍ਰਮਵਾਰ ਤੈਮੂਰ ਅਤੇ ਚੰਗੇਜ਼ ਖਾਨ ਦਾ ਵੰਸ਼ਜ ਸੀ। ਉਸ ਨੂੰ ਮਰਨ ਉਪਰੰਤ ਫਿਰਦੌਸ ਮਾਕਾਨੀ ('ਸਵਰਗ ਵਿਚ ਨਿਵਾਸ') ਦਾ ਨਾਮ ਵੀ ਦਿੱਤਾ ਗਿਆ ਸੀ।
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ। ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿੱਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ। ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿੱਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ। ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿੱਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਬਾਬਾ ਗੁਰਬਖਸ਼ ਸਿੰਘ (ਵਿਕਲਪਿਕ ਤੌਰ 'ਤੇ ਗੁਰਬਖਸ਼ ਵਜੋਂ ਸ਼ਬਦ-ਜੋੜ) 18ਵੀਂ ਸਦੀ ਦਾ ਇੱਕ ਸਿੱਖ ਯੋਧਾ ਸੀ ਜਿਸਨੇ ਸਿੱਖ ਸੰਘ ਦੀ ਸ਼ਹੀਦਾਂ ਮਿਸਲ ਦੇ ਅਧੀਨ ਸੇਵਾ ਕੀਤੀ ਸੀ। ਗੁਰਬਖਸ਼ ਸਿੰਘ ਨੇ 29 ਹੋਰ ਸਿੱਖ ਯੋਧਿਆਂ ਦੇ ਨਾਲ 1 ਦਸੰਬਰ, 1764 ਨੂੰ ਅੰਮ੍ਰਿਤਸਰ ਵਿਖੇ ਅਫਗਾਨ ਅਤੇ ਬਲੋਚ ਫੌਜਾਂ ਵਿਰੁੱਧ ਆਖਰੀ ਸਟੈਂਡ ਲਿਆ। ਇਸ ਝੜਪ ਵਿੱਚ ਬਾਬਾ ਗੁਰਬਖਸ਼ ਸਿੰਘ ਸਮੇਤ 29 ਹੋਰ ਸਿੱਖ ਮਾਰੇ ਗਏ ਸਨ।
ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ
ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਅੰਮ੍ਰਿਤਸਰ (ਪੰਜਾਬ) ਭਾਰਤ ਇਸ ਸਥਾਨ ਤੇ ਬਾਬਾ ਗੁਰਬਖਸ਼ ਸਿੰਘ ਜੀ ਮੁਗਲਾਂ ਨਾਲ ਲੜਦੇ ਹੋਏ ਸ਼ਹੀਦ ਹੋਏ। ਇਸ ਅਸਥਾਨ ਦੀ ਕਾਰ ਸੇਵਾ ਅਤੇ ਨਾਲ ਹੋਰ ਬਹੁਤ ਸਾਰੇ ਕਮਰਿਆਂ ਦੀ ਸੇਵਾ ਬਾਬਾ ਜਗਤਾਰ ਸਿੰਘ ਜੀ ਨੇ 2001 ਤੋਂ 2006 ਤੱਕ ਜਥੇਦਾਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸੰਪੂਰਨ ਕਰਵਾਈ। ਦਸੰਬਰ 1764 ਵਿੱਚ ਅਹਿਮਦ ਸ਼ਾਹ ਅਬਦਾਲੀ ਨੇ ਹਿੰਦੁਸਤਾਨ ਉੱਪਰ ਸਤਵਾਂ ਹਮਲਾ ਕੀਤਾ। ਅਸਲ ਵਿੱਚ ਉਸ ਨੇ ਇਸ ਵੇਰ ਨਜੀਬੇ ਰੁਹੇਲੇ ਦੀ ਮਦਦ ਲਈ ਦਿੱਲੀ ਜਾਣਾ ਸੀ, ਕਿਉਂਕਿ ਉਹ ਉਥੇ ਘਿਰ ਚੁੱਕਾ ਸੀ। ਜਵਾਹਰ ਸਿੰਘ ਭਗਤਪੁਰੀਏ ਨੇ ਦਿੱਲੀ ਉੱਤੇ ਹਮਲਾ ਕਰਨ ਅਤੇ ਇਸ ਤਰ੍ਹਾਂ ਆਪਣੇ ਪਿਤਾ ਦੀ ਮੌਤ ਦੀ ਨਜੀਬ-ਉਦ-ਦੌਲਾ ਤੋਂ ਬਦਲਾ ਲੈਣ ਲਈ ਖਾਲਸਾ ਜੀ ਤੋਂ ਅਤੇ ਮਰਾਠਿਆਂ ਤੋਂ ਵੀ ਸਹਾਇਤਾ ਮੰਗੀ। ਮਰਾਠਿਆਂ ਦਾ ਸਰਦਾਰ ਮਲਹਾਰ ਰਾਓ ਹੁਲਕਰ ਤਾਂ ਖੜ੍ਹਾ ਤਮਾਸ਼ਾ ਹੀ ਦੇਖਦਾ ਰਿਹਾ ਪਰ ਦਲ ਖਾਲਸਾ ਦਾ ਸਰਦਾਰ ਜੱਸਾ ਸਿੰਘ ਆਹਲੂਵਾਲੀਆ 15 ਹਜ਼ਾਰ ਸਿੰਘਾਂ ਸਮੇਤ ਜਵਾਹਰ ਸਿੰਘ ਦੀ ਮਦਦ ’ਤੇ ਸੀ। ਨਜੀਬ-ਉਦ-ਦੌਲਾ ਨੇ ਆਪਣੇ ਆਪ ਨੂੰ ਮੁਸੀਬਤ ਵਿੱਚ ਘਿਰੇ ਦੇਖ ਅਬਦਾਲੀ ਵੱਲ ਸੁਨੇਹਾ ਭੇਜ ਦਿੱਤਾ ਸੀ। ਅਬਦਾਲੀ ਨੂੰ ਇਹ ਭੀ ਖ਼ਬਰਾਂ ਮਿਲ ਚੁਕੀਆਂ ਸਨ ਕਿ ਸਿੰਘਾਂ ਨੇ ਪੰਜਾਬ ਵਿੱਚ ਦੁਰਾਨੀਆਂ ਨੂੰ ਹੂੰਝਾ ਫੇਰ ਦਿੱਤਾ ਹੈ। ਸਿੰਘਾਂ ਨੇ ਸਰਹੰਦ ਉੱਪਰ ਕਬਜ਼ਾ ਕਰ ਲਿਆ ਸੀ। ਕਾਬਲੀ ਮੱਲ ਨੇ ਲਾਹੌਰ ਖਾਲਸਾ ਜੀ ਦੀ ਈਨ ਮੰਨ ਲਈ ਸੀ, ਜਹਾਨ ਖ਼ਾਨ ਅਤੇ ਸਰਬਲੰਦ ਖ਼ਾਨ ਸਿਆਲਕੋਟ ਅਤੇ ਰੁਹਤਾਸ ਵਿੱਚ ਸਿੰਘਾਂ ਪਾਸੋਂ ਬੁਰੀ ਮਾਰ ਖਾ ਚੁਕੇ ਸਨ। ਇਨ੍ਹਾਂ ਸਾਰੇ ਹਲਾਤ ਨੂੰ ਮੁੱਖ ਰੱਖ ਕੇ ਅਬਦਾਲੀ ਨੇ ਆਪਣੇ ਨਾਲ ਕਲਾਤ ਦੇ ਬਲੋਚ ਹਾਕਮ ਮੌਰ ਨਸੀਰ ਖਾਨ ਨੂੰ ਲਿਆ ਅਤੇ ਸਿੰਘਾਂ ਵਿਰੁੱਧ ਜਹਾਦ ਦਾ ਨਾਹਰਾ ਦੇਂਦੇ ਹਿੰਦੁਸਤਾਨ ਉੱਪਰ ਆਪਣਾ ਸਤਵਾਂ ਹਮਲਾ ਬੋਲ ਦਿੱਤਾ। ਇਸ ਵੇਲੇ ਸਿੱਖ ਸਰਦਾਰ ਵੱਖ-ਵੱਖ ਮੁਹਿੰਮਾਂ ਉੱਪਰ ਚੜ੍ਹੇ ਹੋਏ ਸਨ ਅਤੇ ਕੇਂਦਰੀ ਪੰਜਾਬ ਸਿੰਘਾਂ ਤੋਂ ਲਗਭਗ ਖਾਲੀ ਹੀ ਸੀ। ਸਰਦਾਰ ਜੱਸਾ ਸਿੰਘ ਆਹਲੂਵਾਲੀਆ ਜਵਾਹਰ ਸਿੰਘ ਦੀ ਸਹਾਇਤਾ ਲਈ ਦਿੱਲੀ ਸੀ। ਭੰਗੀ ਸਰਦਾਰ ਸਾਂਦਲ ਬਾਰ ਦੇ ਇਲਾਕੇ ਵੱਲ ਸਨ। ਕੇਵਲ ਸਰਦਾਰ ਚੜ੍ਹਤ ਸਿੰਘ ਹੀ ਸਿਆਲਕੋਟ ਸੀ ਅਤੇ ਉਸ ਨੇ ਜਦ ਅਬਦਾਲੀ ਦੇ ਲਾਹੌਰ ਪਹੁੰਚਣ ਦੀ ਖ਼ਬਰ ਸੁਣੀ ਤਾਂ ਇਕਦਮ ਅਚਾਨਕ ਅਬਦਾਲੀ ਦੇ ਕੈਂਪ ’ਤੇ ਹਮਲਾ ਬੋਲ ਦਿੱਤਾ। ਹਮਲਾ ਇੰਨਾ ਤੇਜ ਅਤੇ ਸਖ਼ਤ ਸੀ ਕਿ ਦੁਰਾਨੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ। ਇਸ ਤਰ੍ਹਾਂ ਸਰਦਾਰ ਚੜ੍ਹਤ ਸਿੰਘ ਅਬਦਾਲੀ ਨਾਲ ਇੱਕ ਸਫ਼ਲ ਟੱਕਰ ਲੈ ਕੇ, ਫਿਰ ਕਿਸੇ ਮੌਕੇ ਦੀ ਤਾੜ ਲਈ ਇੱਕ ਪਾਸੇ ਹਟ ਗਿਆ। ਅਬਦਾਲੀ ਨੂੰ ਖ਼ਬਰ ਮਿਲੀ ਕਿ ਸਿੰਘ ਅੰਮ੍ਰਿਤਸਰ ਵੱਲ ਗਏ ਹਨ। ਸਿੰਘਾਂ ਦਾ ਪਿੱਛਾ ਕਰਨ ਲਈ ਉਸ ਨੇ ਅੰਮ੍ਰਿਤਸਰ ਵੱਲ ਧਾਈ ਕੀਤੀ। ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿੱਚ ਇਸ ਵੇਲੇ ਕੇਵਲ ਤੀਹ ਕੁ ਸਿੰਘ ਹੀ ਸਨ ਅਤੇ ਇਨ੍ਹਾਂ ਦੇ ਜਥੇਦਾਰ ਸਨ ਨਿਹੰਗ ਸਿੰਘ ਬਾਬਾ ਗੁਰਬਖਸ਼ ਸਿੰਘ ਜੀ। ਬਾਬਾ ਗੁਰਬਖਸ਼ ਸਿੰਘ ਜੀ ਪਿੰਡ ਲੀਲ (ਅੰਮ੍ਰਿਤਸਰ) ਮਾਝੇ ਦੇ ਵਸਨੀਕ ਸਨ ਅਤੇ ਇਨ੍ਹਾਂ ਨੇ ਭਾਈ ਮਨੀ ਸਿੰਘ ਜੀ ਹੱਥੋਂ ਅੰਮ੍ਰਿਤ ਛਕਿਆ ਸੀ। ਪੱਕੇ ਨਿਤਨੇਮੀ, ਰਹਿਤ ਮਰਯਾਦਾ ਵਿੱਚ ਪਰਪੱਕ ਅਤੇ ਜਿਧਰ ਵੀ ਕਿਧਰੇ ਜੰਗ-ਯੁੱਧ ਹੁੰਦਾ, ਹਮੇਸ਼ਾ ਮੂਹਰੇ ਹੋ ਡਟਦੇ ਸਨ। ਅਬਦਾਲੀ ਦੇ ਸ੍ਰੀ ਦਰਬਾਰ ਸਾਹਿਬ ਉੱਪਰ ਹਮਲੇ ਦੀ ਖ਼ਬਰ ਸੁਣਦਿਆਂ ਹੀ ਨਿਹੰਗ ਸਿੰਘ ਬਾਬਾ ਗੁਰਬਖਸ਼ ਸਿੰਘ ਅਤੇ ਉਸ ਦੇ ਤੀਹ ਸਾਥੀਆਂ ਨੇ ਵੀ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਤਿਆਰੀ ਆਰੰਭ ਦਿੱਤੀ। ਉਹ ਸਾਰੇ ਸਨਮੁਖ ਸ਼ਹੀਦੀਆਂ ਪ੍ਰਾਪਤ ਕਰਨ ਦੀਆਂ ਅਰਜ਼ੋਈਆਂ ਕਰ ਰਹੇ ਸਨ। ਕਿਸੇ ਨੇ ਨੀਲਾ ਬਾਣਾ ਸਜਾਇਆ ਤੇ ਕਿਸੇ ਸਫੈਦ ਤੇ ਕਿਸੇ ਕੇਸਰੀ- ਕਿਸੈ ਪੁਸ਼ਾਕ ਥੀ ਨੀਲੀ ਸਜਾਈ। ਕਿਨੈ ਸੇਤ ਕਿਸੈ ਕੇਸਰੀ ਰੰਗਵਾਈ।....35॥ ਇਨ੍ਹਾਂ ਸਭ ਸਿੰਘਾਂ ਨੇ ਆਪਣੇ ਸ਼ਸਤਰ-ਬਸਤਰ ਸਜਾ ਲਏ। ਅਨੰਦ ਸਾਹਿਬ ਦੀਆਂ ਪੰਜ ਪਉੜੀਆਂ ਦਾ ਪਾਠ ਕੀਤਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਵਾਕ ਲਿਆ। ਕੜਾਹ ਪ੍ਰਸ਼ਾਦ ਵਰਤਾਇਆ ਗਿਆ। ਇਹ ਸਭ ਤਿਆਰੀਆਂ ਇੱਕ ਵਿਆਹ ਦੀ ਤਰ੍ਹਾਂ ਕੀਤੀਆਂ ਗਈਆਂ। ਭਾਈ ਰਤਨ ਸਿੰਘ (ਭੰਗੂ) ਲਿਖਦਾ ਹੈ- ਪੰਜ ਪੌੜੀ ਸਿੰਘ ਅਨੰਦ ਪੜਾਯੋ। ਗੁਰ ਗਣੇਸ਼ ਜਿਮ ਗ੍ਰੰਥ ਪੁਜਾਯੋ। ਬਿਆਹਿ ਵਾਂਗ ਕੀਯੋ ਜੱਗੁ ਉਛਾਹਿ। ਸਿੰਘਨ ਬਹਾਇ ਖੁਲਾਯੋ ਕੜਾਹਿ॥38॥ ਇਸ ਤਰ੍ਹਾਂ ਪੂਰੀ ਤਿਆਰੀ ਕਰਕੇ ਅਕਾਲ ਬੁੰਗੇ ਤੋਂ ਉਤਰਕੇ ਬਾਬਾ ਗੁਰਬਖਸ਼ ਸਿੰਘ ਜੀ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਏ- ਕਰ ਕੰਗਨੋ, ਸਿਰ ਸੇਹਰੋ ਮੋਢੇ ਧਰ ਤਲਵਾਰ। ਤਖਤੋਂ ਉਤਰ ਨਿਹੰਗ ਸਿੰਘ ਪੂਜਣ ਚਲਯੋ ਦਰਬਾਰ॥43॥ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ, ਚਾਰ ਪਰਦੱਖਣਾ ਕੀਤੀਆਂ ਅਤੇ ਫਿਰ ਸਿੰਘਾਂ ਇਹ ਅਰਦਾਸ ਕੀਤੀ- ਹਰਿਮੰਦਰ ਕੇ ਹਜੂਰ ਇਮ ਖੜ ਕਰ ਕਰੀ ਅਰਦਾਸ। ਸਤਿਗੁਰ ਸਿੱਖੀ ਸੰਗ ਨਿਭੈ ਸੀਸ ਕੇਸਨ ਕੇ ਸਾਥ॥48॥ (ਉਹੀ) ਇਤਨੇ ਨੂੰ ਅਬਦਾਲੀ ਦੀਆਂ ਫੌਜਾਂ ਪ੍ਰਕਰਮਾਂ ਨੇੜੇ ਪਹੁੰਚ ਗਈਆਂ। ਸਿੰਘ ਤੀਹ ਪ੍ਰੰਤੂ ਅਬਦਾਲੀ ਦੀਆਂ ਫੌਜਾਂ ਦੀ ਗਿਣਤੀ ਛੱਤੀ ਹਜ਼ਾਰ ਸੀ, ਸਿੰਘ ਜਿਸ ਪਾਸੇ ਵੀ ਪੈਂਦੇ, ਦੁਸ਼ਮਣਾਂ ਦੀਆਂ ਸਫ਼ਾਂ ਵਿਹਲੀਆਂ ਕਰੀ ਜਾਂਦੇ। ਇਸ ਤਰ੍ਹਾਂ ਉਹ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਦੁਸ਼ਮਣ ਨਾਲ ਲੋਹਾ ਲੈਂਦੇ ਇੱਕ ਦੂਸਰੇ ਤੋਂ ਅੱਗੇ ਹੋ ਕੇ ਸ਼ਹੀਦ ਹੁੰਦੇ ਗਏ। ਨਿਹੰਗ ਸਿੰਘ, ਬਾਬਾ ਗੁਰਬਖਸ਼ ਸਿੰਘ ਜੀ ਸਭ ਨੂੰ ਹੌਂਸਲਾ ਦੇ ਰਹੇ ਸਨ ਅਤੇ ਅੱਗੇ ਹੀ ਅੱਗੇ ਹੋ ਲੜਨ ਦੀ ਪ੍ਰੇਰਨਾ ਕਰ ਰਹੇ ਸਨ। ਇਸ ਪ੍ਰੇਰਨਾ ਸਦਕਾ ਉਹ ਸ਼ਹੀਦ ਹੋ ਜਾਂਦੇ, ਪਰ ਉਨ੍ਹਾਂ ਦੇ ਪੈਰ ਅੱਗੇ ਹੀ ਅੱਗੇ ਜਾਂਦੇ ਹਨ- ਪਗ ਆਗੈ ਪਤ ਉਬਰੇ ਪਗ ਪਾਛੈ ਪਤ ਜਾਇ। ਬੈਰੀ ਖੰਡੈ ਸਿਰ ਧਰੈ, ਫਿਰ ਕ੍ਯਾ ਤਕਨ ਸਹਾਇ॥58॥ ਦੁਰਾਨੀਆਂ ਦੇ ਸਰੀਰ ਸੰਜੋਆਂ ਵਿੱਚ ਢੱਕੇ ਹੋਏ ਸਨ, ਇਧਰ ਸਿੰਘਾਂ ਪਾਸ ਸਰੀਰ ਢੱਕਣ ਲਈ ਪੂਰੇ ਬਸਤਰ ਵੀ ਨਹੀਂ ਸਨ। ਉਨ੍ਹਾਂ ਪਾਸ ਲੰਮੀ ਮਾਰ ਕਰਨ ਵਾਲੇ ਹਥਿਆਰ, ਤੀਰ, ਬੰਦੂਕ ਆਦਿ ਸਨ। ਸਿੰਘਾਂ ਪਾਸ ਤੇਗਾਂ ਤੇ ਬਰਛੇ ਹੀ ਸਨ ਪਰ ਸਿੰਘਾਂ ਦੇ ਮਨਾਂ ਵਿੱਚ ਆਪਣੇ ਪਵਿੱਤਰ ਅਸਥਾਨ ਦੀ ਰੱਖਿਆ ਲਈ ਇੱਕ ਦੂਜੇ ਤੋਂ ਅੱਗੇ ਹੋ ਕੇ ਸ਼ਹੀਦ ਹੋਣ ਦਾ ਚਾਅ ਸੀ- ਆਪ ਬਿੱਚ ਤੇ ਕਰੇ ਕਰਾਰ। ਤੁਹਿ ਤੇ ਅਗੇ ਮੈਂ ਹੋਗੁ ਸਿਧਾਰ॥52॥ ਸਿੰਘਾਂ ਦੇ ਇਸ ਜੋਸ਼ ਨੇ ਦੁਸ਼ਮਣ ਦੇ ਕੰਨੀਂ ਹੱਥ ਲੁਆ ਦਿੱਤੇ। ਜਦ ਕਾਫ਼ੀ ਸਿੰਘ ਸ਼ਹੀਦ ਹੋ ਗਏ ਤਾਂ ਬਾਬਾ ਗੁਰਬਖਸ਼ ਸਿੰਘ ਆਪ ਤੇਗਾ ਲੈ ਕੇ ਵੈਰੀ ਦੇ ਸਿਰ ਜਾ ਧਮਕੇ। ਸਰੀਰਾਂ ਨੂੰ ਸੰਜੋਆਂ ਸਹਿਤ ਚੀਰਦੇ ਵੈਰੀ ਦੀਆਂ ਸਫ਼ਾਂ ਵਿਹਲੀਆਂ ਕਰਦੇ ਗਏ। ਵੈਰੀ ਢਾਲ ਦਾ ਆਸਰਾ ਲੈਂਦੇ ਸਨ, ਪਰ ਸਿੰਘ ਜੀ ਨੇ ਢਾਲ ਵੀ ਛੱਡ ਦਿੱਤੀ, ‘ਮੂੰਹ ਲੁਕਾ ਕੇ ਨਹੀਂ ਹੁਣ ਸਨਮੁਖ ਹੋ ਲੜਨਾ ਹੈ।’ ਗਿਲਜ਼ੇ ਹੁਣ ਦੂਰੋਂ ਹੀ ਗੋਲੀਆਂ ਜਾਂ ਤੀਰਾਂ ਨਾਲ ਲੜ ਰਹੇ ਸਨ, ਨੇੜੇ ਆਉਣ ਦੀ ਜੁਰਅੱਤ ਨਹੀਂ ਸਨ ਕਰ ਰਹੇ। ਬਾਬਾ ਗੁਰਬਖਸ਼ ਸਿੰਘ ਜੀ ਐਨ ਮੈਦਾਨ ਵਿੱਚ ਪੁੱਜ ਕੇ ਲੜ ਰਹੇ ਸਨ। ਵੈਰੀ ਦੇ ਤੀਰ ਉਨ੍ਹਾਂ ਦੇ ਸਰੀਰ ਨੂੰ ਚੀਰੀ ਜਾਂਦੇ। ਅਣਗਿਣਤ ਜ਼ਖ਼ਮ ਅਤੇ ਸਰੀਰ ਵਿਚੋਂ ਖ਼ੂਨ ਇਵੇਂ ਚੋ ਰਿਹਾ ਸੀ, ਜਿਵੇਂ ਕੋਹਲੂ ਵਿਚੋਂ ਪਰਨਾਲੇ ਛੁੱਟ ਰਹੇ ਹੋਣ ਜਾਂ ਜਿਵੇਂ ਵੱਡੀ ਮਸ਼ਕ ਵਿੱਚ ਛੇਕ ਹੋਏ ਹੋਣ ਤੇ ਉਸ ਵਿਚੋਂ ਚਾਰੇ ਪਾਸੀਂ ਫੁਹਾਰੇ ਛੁੱਟ ਰਹੇ ਹੋਣ- ਜਨੁ ਬਡ ਮਛਕ ਸੁ ਭਏ ਸੁਲਾਕ। ਛੁਟੇ ਫੁਹਾਰੇ ਚਹੂੰ ਵਲ ਝਾਕ। ਸਰੀਰ ਰਤ-ਹੀਣ ਹੋ ਗਿਆ, ਪਰ ਪੈਰ ਫਿਰ ਵੀ ਅੱਗੇ ਹੀ ਜਾਂਦੇ ਹਨ। ਚਾਰ-ਚੁਫ਼ੇਰੇ ਘੇਰਾ ਪੈ ਗਿਆ। ਗਿਲਜ਼ਿਆਂ ਨੇ ਚੁਫੇਰਿਓਂ ਨੇਜੇ ਵਹਾਏ ਅਤੇ ਸਿੰਘ ਜੀ ਗੋਡਿਆਂ ਭਾਰ ਡਿੱਗੇ ਪਰ ਹੱਥੋਂ ਤੇਗ ਨਹੀਂ ਛੱਡੀ ਚਲਦੀ ਰਹੀ। ਅਖੀਰ ਅੰਤ ਸਮਾਂ ਆ ਗਿਆ ਅਤੇ ਗੁਰੂ-ਚਰਨਾਂ ਵਿੱਚ ਜਾ ਬਿਰਾਜੇ। ‘ਜੰਗਨਾਮੇ’ ਦੇ ਕਰਤਾ ਕਾਜ਼ੀ ਨੂਰ ਮੁਹੰਮਦ ਨੇ ਇਹ ਸਾਰਾ ਯੁੱਧ ਅੱਖੀਂ ਡਿੱਠਾ। ਉਹ ਇਸ ਹਮਲੇ ਦੌਰਾਨ ਅਬਦਾਲੀ ਦੇ ਨਾਲ ਹੀ ਸੀ। ਇਸ ਸਾਕੇ ਬਾਰੇ ਨੂਰ ਮੁਹੰਮਦ ਲਿਖਦਾ ਹੈ- “ਜਦ ਬਾਦਸ਼ਾਹ ਅਤੇ ਸ਼ਾਹੀ ਲਸ਼ਕਰ (ਗੁਰੂ) ਚੱਕ (ਅੰਮ੍ਰਿਤਸਰ) ਪੁੱਜਾ ਤਾਂ ਕੋਈ ਕਾਫ਼ਰ ਉੱਥੇ ਨਜ਼ਰ ਨਾ ਆਇਆ। ਪਰ ਕੁਝ ਥੋੜ੍ਹੇ ਜਿਹੇ ਬੰਦੇ ਗੜ੍ਹੀ (ਬੁੰਗੇ) ਵਿੱਚ ਟਿਕੇ ਹੋਏ ਸਨ ਕਿ ਆਪਣਾ ਖੂਨ ਡੋਲ੍ਹ ਦੇਣ ਅਤੇ ਜਿਨ੍ਹਾਂ ਨੇ ਆਪਣੇ-ਆਪ ਨੂੰ ਗੁਰੂ ਤੋਂ ਕੁਰਬਾਨ ਕਰ ਦਿੱਤਾ। ਜਦ ਉਨ੍ਹਾਂ ਨੇ ਬਾਦਸ਼ਾਹ ਅਤੇ ਇਸਲਾਮੀ ਲਸ਼ਕਰ ਨੂੰ ਦੇਖਿਆ ਤਾਂ ਉਹ ਸਾਰੇ ਬੁੰਗੇ ਵਿਚੋਂ ਨਿਕਲ ਪਏ। ਉਹ ਸਾਰੇ ਗਿਣਤੀ ਵਿੱਚ ਤੀਹ ਸਨ। ਉਹ ਜਰਾ ਭਰ ਵੀ ਡਰੇ ਅਤੇ ਘਬਰਾਏ ਨਹੀਂ। ਉਨ੍ਹਾਂ ਨੂੰ ਨਾ ਕਤਲ ਹੋਣ ਦਾ ਡਰ ਸੀ ਨਾ ਮੌਤ ਦਾ ਭੈ। ਉਹ ਗਾਜ਼ੀਆਂ ਨਾਲ ਜੁਟ ਪਏ ਅਤੇ ਉਲਝਣ ਵਿੱਚ ਆਪਣਾ ਲਹੂ ਡੋਲ੍ਹ ਗਏ। ਇਸ ਤਰ੍ਹਾਂ ਠੀਕ ਸਾਰੇ ਹੀ (ਸਿੰਘ) ਕਤਲ ਹੋ ਗਏ।” ਇਹ ਹੈ ਕਾਜ਼ੀ ਨੂਰ ਮੁਹੰਮਦ ਦਾ ਅੱਖੀਂ ਡਿੱਠਾ ਬਿਆਨ ਕਿ ਕਿਵੇਂ ਕੇਵਲ ਤੀਹ ਸਿੰਘਾਂ ਨੇ ਅਬਦਾਲੀ ਦੀ ਤੀਹ ਹਜ਼ਾਰ ਅਫਗਾਨੀ ਤੇ ਬਲੋਚ ਫੌਜ ਦਾ ਮੁਕਾਬਲਾ ਕੀਤਾ ਅਤੇ ਮੌਤ ਤੋਂ ਨਿਡਰ ਹੋ ਕੇ ਗੁਰੂ ਦੇ ਨਾਮ ’ਪਰ ਆਪਣੀਆਂ ਜਾਨਾਂ ਵਾਰ ਗਏ। ਗੁਰਮਤ ਵੀਚਾਰ ਸਾਈਟ ਦਾ ਲਿੰਕ Archived 2008-11-19 at the Wayback Machine.
ਭਾਰਤੀ ਕਾਵਿ ਸ਼ਾਸਤਰ ਵਿੱਚ ਚਾਹੇ ਆਚਾਰੀਆ ਵਾਮਨ ਤੋਂ ਪਹਿਲਾਂ ਰੀਤੀ ਤੱਤ ਦੀ ਖੋਜ਼ ਹੋ ਚੁੱਕੀ ਸੀ,ਫਿਰ ਵੀ ਵਾਮਨ ਨੇ ਸਭ ਤੋਂ ਪਹਿਲਾਂ ਰੀਤੀ ਦਾ ਸਪਸ਼ਟ ਵਿਵੇਚਨ ਕਰਦੇ ਹੋਏ ਰੀਤੀ ਨੂੰ "ਕਾਵਿ ਦੀ ਆਤਮਾ" ਕਿਹਾ ਹੈ। ਆਚਾਰੀਆ ਵਾਮਨ ਦੇ ਗਰੰਥ 'ਕਾਵ੍ਯ ਅਲੰਕਾਰ ਸੂਤ੍ਰ ਵਿਤ੍ਰਿ' ਵਿੱਚ ਇਹ ਜ਼ਿਕਰ ਹੈ, "ਰੀਤੀ ਰੀਤਿਰਾਤਮਾ ਕਾਵਯਸਯ" ਰੀਤੀ ਦੀ ਲੱਛਣ ਵਿਸ਼ਿਸ਼ਟ ਪਦ ਰਚਨਾ ਕਿਹਾ ਹੈ। ਵਾਮਨ ਅਨੁਸਾਰ ਵਿਸ਼ਿਸ਼ਟ ਪਦ ਰਚਨਾ ਰੀਤੀ ਅਖਵਾਉਂਦੀ ਹੈ ('ਵਸ਼ਿਸ਼ਟ ਪਦਰਚਨਾ ਰੀਤੀ')। ਸੰਪ੍ਰਾਦਾਇ ਦੀ ਮਹੱਤਤਾ ਰਸ, ਧੁਨੀ ਸੰਪ੍ਰਦਾਵਾਂ ਦੀ ਤੁਲਨਾ ਵਿੱਚ ਭਾਵੇਂ ਵਧੇਰੇ ਨਹੀ, ਪ੍ਰੰਤੂ ਕਾਵਿ-ਸ਼ਾਸਤਰ ਦੇ ਇਤਿਹਾਸ ਵਿੱਚ ਇਹ ਸੰਪ੍ਰਾਦਾਇ ਇੱਕ ਉਲੇਖਨੀ ਸੰਪ੍ਰਾਦਾਇ ਰਹੀ ਹੈ।
ਮਿਲਖਾ ਸਿੰਘ (ਜਨਮ 20 ਨਵੰਬਰ 1929 - 18 ਜੂਨ 2021) ਜੋ ਉਡਣੇ ਸਿੱਖ (ਫਲਾਇੰਗ ਸਿੱਖ) ਵਜੋਂ ਜਾਣਿਆ ਜਾਂਦਾ ਭਾਰਤੀ ਦੌੜਾਕ ਸੀ, ਜਿਹਨਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦਾ ਅਜਿਹਾ ਇੱਕਲਾ ਅਥਲੀਟ ਸਨ ਜਿਸ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਹਨਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ ਪਦਮ ਸ਼੍ਰੀ ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਬੁੱਧ ਧਰਮ ਜਾਂ ਧਰਮਵਿਨਯ (ਅਨੁਵਾਦ. "ਸਿਧਾਂਤ ਅਤੇ ਅਨੁਸ਼ਾਸਨ") ਵਜੋਂ ਵੀ ਜਾਣਿਆ ਜਾਂਦਾ ਹੈ, ਇੱਕ ਭਾਰਤੀ ਧਰਮ ਜਾਂ ਦਾਰਸ਼ਨਿਕ ਪਰੰਪਰਾ ਹੈ ਜੋ ਬੁੱਧ ਦੀਆਂ ਸਿੱਖਿਆਵਾਂ 'ਤੇ ਅਧਾਰਤ ਹੈ। ਇਹ ਪੂਰਬੀ ਗੰਗਾ ਦੇ ਮੈਦਾਨ ਵਿੱਚ 5ਵੀਂ ਸਦੀ ਈਸਾ ਪੂਰਵ ਵਿੱਚ ਇੱਕ ਸ਼ਰਾਮਣ-ਅੰਦੋਲਨ ਦੇ ਰੂਪ ਵਿੱਚ ਉਤਪੰਨ ਹੋਇਆ ਸੀ, ਅਤੇ ਹੌਲੀ ਹੌਲੀ ਸਿਲਕ ਰੋਡ ਰਾਹੀਂ ਪੂਰੇ ਏਸ਼ੀਆ ਵਿੱਚ ਫੈਲ ਗਿਆ ਸੀ। ਇਹ ਦੁਨੀਆ ਦਾ ਚੌਥਾ ਸਭ ਤੋਂ ਵੱਡਾ ਧਰਮ ਹੈ, ਜਿਸ ਦੇ 52 ਕਰੋੜ ਤੋਂ ਵੱਧ ਅਨੁਯਾਈ (ਬੋਧ) ਹਨ ਜੋ ਵਿਸ਼ਵ ਦੀ ਆਬਾਦੀ ਦਾ ਸੱਤ ਪ੍ਰਤੀਸ਼ਤ ਬਣਦੇ ਹਨ।
ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਜ਼ਿਲ੍ਹਾ ਪੰਚਾਇਤ ਜਾਂ ਜ਼ਿਲ੍ਹਾ ਵਿਕਾਸ ਕੌਂਸਲ ਜਾਂ ਜ਼ਿਲ੍ਹਾ ਪ੍ਰੀਸ਼ਦ ਜਾਂ ਪੰਚਾਇਤੀ ਰਾਜ ਪ੍ਰਣਾਲੀ ਦਾ ਤੀਜਾ ਦਰਜਾ ਹੈ ਅਤੇ ਸਾਰੇ ਰਾਜਾਂ ਵਿੱਚ ਜ਼ਿਲ੍ਹਾ ਪੱਧਰ 'ਤੇ ਕੰਮ ਕਰਦਾ ਹੈ। ਜ਼ਿਲ੍ਹਾ ਪ੍ਰੀਸ਼ਦ ਇੱਕ ਚੁਣੀ ਹੋਈ ਸੰਸਥਾ ਹੈ ਜੋ ਇੱਕ ਜ਼ਿਲ੍ਹੇ ਦੇ ਸਮੁੱਚੇ ਪੇਂਡੂ ਖੇਤਰ ਦੀ ਨੁਮਾਇੰਦਗੀ ਕਰਦੀ ਹੈ। ਇੱਕ ਜ਼ਿਲ੍ਹਾ ਪੰਚਾਇਤ ਦੀ ਅਗਵਾਈ ਇੱਕ ਪ੍ਰਧਾਨ ਕਰਦਾ ਹੈ, ਜੋ ਇੱਕ ਚੁਣਿਆ ਹੋਇਆ ਮੈਂਬਰ ਹੁੰਦਾ ਹੈ। ਬਲਾਕ ਪੰਚਾਇਤ ਦੇ ਬਲਾਕ ਪ੍ਰਧਾਨ ਵੀ ਜ਼ਿਲ੍ਹਾ ਪ੍ਰੀਸ਼ਦ ਵਿੱਚ ਨੁਮਾਇੰਦਗੀ ਕਰਦੇ ਹਨ। ਰਾਜ ਵਿਧਾਨ ਸਭਾ ਦੇ ਮੈਂਬਰ ਅਤੇ ਭਾਰਤ ਦੀ ਸੰਸਦ ਦੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਹਨ। ਜ਼ਿਲ੍ਹਾ ਪ੍ਰੀਸ਼ਦ ਰਾਜ ਸਰਕਾਰ ਅਤੇ ਪਿੰਡ ਪੱਧਰੀ ਗ੍ਰਾਮ ਪੰਚਾਇਤ ਵਿਚਕਾਰ ਕੜੀ ਵਜੋਂ ਕੰਮ ਕਰਦੀ ਹੈ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿੱਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿੱਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਂਕਿ ਇਸ ਵਿੱਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਮੁਹੰਮਦ ਗੌਰੀ 12ਵੀ ਸ਼ਤਾਬਦੀ ਦਾ ਅਫਗਾਨ ਯੋਧਾ ਸੀ ਜੋ ਗਜਨੀ ਸਾਮਰਾਜ ਦੇ ਅਧੀਨ ਗੌਰ ਨਾਮਕ ਰਾਜ ਦਾ ਸ਼ਾਸਕ ਸੀ। ਉਹ 1173 ਈ. ਵਿੱਚ ਗੌਰ ਦਾ ਸ਼ਾਸਕ ਬਣਿਆ ਅਤੇ ਉਸ ਨੇ ਭਾਰਤੀ ਉਪ ਮਹਾਦੀਪ ਉੱਤੇ ਪਹਿਲਾ ਹਮਲਾ ਮੁਲਤਾਨ (1175 ਈ.) ਉੱਤੇ ਕੀਤਾ। ਪਾਟਨ (ਗੁਜਰਾਤ) ਦੇ ਸ਼ਾਸਕ ਭੀਮ ਦੂਸਰੇ ਉੱਤੇ ਮੁਹੰਮਦ ਗੌਰੀ ਨੇ 1178 ਈ. ਵਿੱਚ ਹਮਲਾ ਕੀਤਾ ਕਿੰਤੂ ਬੁਰੀ ਤਰ੍ਹਾਂ ਹਾਰ ਗਿਆ। ਮੁਹੰਮਦ ਗੌਰੀ ਅਤੇ ਪ੍ਰਿਥਵੀਰਾਜ ਚੌਹਾਨ ਦੇ ਵਿਚਕਾਰ ਤਰਾਈਨ ਦੇ ਮੈਦਾਨ ਵਿੱਚ ਦੋ ਲੜਾਈਆਂ ਹੋਈਆਂ। 1191 ਈ.
ਅਜਾਇਬਘਰ ਜਾਂ ਅਜਾਇਬਖ਼ਾਨਾ ਇੱਕ ਸੰਸਥਾ ਹੈ ਜੋ ਉਹਨਾਂ ਵਸਤਾਂ ਨੂੰ ਸੰਭਾਲਦੀ ਹੈ ਜਿਸ ਦੀ ਵਿਗਿਆਨਕ, ਕਲਾਤਮਿਕ, ਸੱਭਿਆਚਾਰਕ ਜਾਂ ਇਤਿਹਾਸਕ ਪੱਖ ਤੋਂ ਮਹੱਤਤਾ ਹੈ ਅਤੇ ਉਹਨਾਂ ਨੂੰ ਆਮ ਲੋਕਾਂ ਨੂੰ ਦਿਖਾਉਣ ਵਾਸਤੇ ਪੱਕੀ ਜਾਂ ਕੱਚੀ ਪਰਦਰਸ਼ਨੀ ਲਗਾਉਂਦੀ ਹੈ। ਲਗਭਗ ਸਾਰੇ ਹੀ ਅਜਾਇਬਘਰ ਵੱਡੇ ਸ਼ਹਿਰਾਂ ਵਿੱਚ ਮੌਜੂਦ ਹਨ, ਪਰ ਅੱਜ ਕਲ ਛੋਟੇ ਸ਼ਹਿਰ 'ਚ ਵੀ ਅਜਾਇਬਘਰ ਮੌਜੂਦ ਹੋਣ ਲੱਗੇ ਹਨ। ਇਹਨਾਂ ਦੀ ਮਹੱਤਤਾ ਖੋਜੀ ਵਿਦਿਆਰਥੀਆਂ ਅਤੇ ਆਪ ਲੋਕਾਂ ਨੂੰ ਜਾਣਕਾਰੀ ਦੇਣਾ ਹੈ। ਦੁਨੀਆ ਵਿੱਚ ਲਗਭਗ 55,000 ਅਜਾਇਬਘਰ ਹਨ।
ਸਿਰਜਣਾਤਮਕ ਲੇਖਣੀ ਜਾਂ ਰਚਨਾਤਮਿਕ ਲੇਖਣੀ ਉਹ ਲੇਖਣੀ ਹੁੰਦੀ ਹੈ, ਜੋ ਸਾਹਿਤ ਦੇ ਸਧਾਰਨ, ਪੇਸ਼ਾਵਰ ਪੱਤਰਕਾਰੀ, ਅਕਾਦਮਿਕ, ਜਾਂ ਤਕਨੀਕੀ ਰੂਪਾਂ ਦੇ ਦਾਇਰੇ ਤੋਂ ਬਾਹਰ ਚਲੀ ਜਾਂਦੀ ਹੈ। ਇਸਦੀ ਪਛਾਣ ਬਿਰਤਾਂਤ ਕਲਾ, ਪਾਤਰ ਵਿਕਾਸ, ਅਤੇ ਸਾਹਿਤਕ ਭਾਸ਼ਾ ਦੀ ਵਰਤੋਂ ਤੇ ਦਿੱਤੇ ਜ਼ੋਰ ਤੋਂ ਹੋ ਜਾਂਦੀ ਹੈ। ਸਿਰਜਣਾਤਮਕ ਲੇਖਣੀ ਅਤੇ ਗੈਰਸਿਰਜਣਾਤਮਕ ਲੇਖਣੀ ਵਿੱਚ ਫਰਕ ਕਰਨਾ ਸੌਖਾ ਕੰਮ ਨਹੀਂ। ਪਰ ਗਲਪ, ਨਾਟਕ ਅਤੇ ਕਾਵਿ ਰਚਨਾਵਾਂ ਨੂੰ ਸਪਸ਼ਟ ਭਾਂਤ ਸਿਰਜਣਾਤਮਕ ਲੇਖਣੀ ਦੇ ਪਲੜੇ ਵਿੱਚ ਰੱਖਿਆ ਜਾ ਸਕਦਾ ਹੈ ਅਤੇ ਵਿਗਿਆਨ ਦੇ ਵੱਖ ਵੱਖ ਵਿਸ਼ਿਆਂ ਦੀ ਕਿਤਾਬਾਂ ਅਤੇ ਅਦਾਲਤਾਂ ਦੇ ਦਸਤਾਵੇਜ਼, ਰਜਿਸਟਰੀਆਂ, ਅਪੀਲਾਂ ਅਤੇ ਹੋਰ ਲਿਖਤਾਂ ਇਸਦੇ ਖੇਤਰ ਤੋਂ ਬਾਹਰ ਹਨ। ਜਦਕਿ ਪੱਤਰਕਾਰੀ ਦਾ ਅੰਗ ਹੋਣ ਦੇ ਬਾਵਜੂਦ ਅਖ਼ਬਾਰਾਂ ਵਿੱਚ ਛਪਦੀਆਂ ਫ਼ੀਚਰ ਕਹਾਣੀਆਂ ਨੂੰ ਮੋਕਲੀ ਪਰਿਭਾਸ਼ਾ ਤਹਿਤ ਸਿਰਜਣਾਤਮਕ ਲੇਖਣੀ ਦੇ ਖਾਤੇ ਪਾਇਆ ਜਾ ਸਕਦਾ ਹੈ।
ਜੀਵਨੀ ਰਚਨਾ ਦਾ ਮੂਲ ਅਧਾਰ ਜਨਮਸਾਖੀ ਮੰਨਿਆ ਗਿਆ ਹੈ। ਪੁਰਾਤਨ ਪੰਜਾਬੀਵਾਰਤਕ ਦਾ ਮੁੱਢ ਵੀ ਗੁਰੂ ਨਾਨਕ ਕਾਲ ਵਿੱਚ ਜਨਮਸਾਖੀ ਤੋਂ ਬੱਝਦਾ ਹੈ। ਜਨਮਸਾਖੀ ਤੇ ਬਚਨ ਪੰਜਾਬੀ ਵਾਰਤਕ ਦੇ ਪੁਰਾਤਨ ਰੂਪ ਹਨ,ਭਾਈ ਵੀਰ ਸਿੰਘ ਨੇ ਜਿਹਨਾਂ ਨੂੰ ਜੀਵਨੀ ਰੂਪ ਵਜੋਂ ਵਿਕਸਿਤ ਕੀਤਾ। ਆਧੁਨਿਕ ਪੰਜਾਬੀ ਵਾਰਤਕ ਅੱਜ ਬਹੁਤ ਵਿਕਸਤ ਹੋ ਚੁਕੀ ਹੈ,ਸਮਕਾਲ ਵਿੱਚ 600 ਦੇ ਲਗਭਗ ਜੀਵਨੀ ਰਚਨਾਵਾਂ ਇਸ ਵਰਗ ਅੰਦਰ ਮਿਲਦੀਆਂ ਹਨ।ਪਹਿਲਾਂ ਜੀਵਨੀ ਖੇਤਰ ਵਿੱਚ ਨਾਇਕ ਜਾਂ ਮਹਾਨ ਵਿਅਕਤੀ ਦੀ ਹੀ ਗੱਲ ਕੀਤੀ ਜਾਂਦੀ ਸੀ,ਸੁਤੰਤਰਤਾ ਤੋਂ ਮਗਰੋਂ ਸਧਾਰਨ ਵਿਅਕਤੀ ਨੂੰ ਵੀ ਮਹੱਤਵ ਮਿਲਣ ਲੱਗਿਆ।ਫਿਰ ਵੀ ਜੀਵਨੀ ਕਿਸੇ ਵਿਸ਼ੇਸ਼ ਵਿਅਕਤੀ ਨਾਲ ਸੰਬੰਧ ਰੱਖਦੀ ਹੈ,ਜਿਥੇ ਕੁਝ ਆਦਰਸ਼ ਮਹੱਤਵ ਰੱਖਦੇ ਹਨ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਸੰਥਿਆ ( Punjabi: ਸੰਥਿਆ ) ਗੁਰਬਾਣੀ ਦਾ ਸਹੀ ਉਚਾਰਨ ਹੈ, ਜੋ 10ਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਤਰੀਕੇ ਨਾਲ ਸਿਖਾਇਆ ਗਿਆ ਹੈ। ਇਹ ਇਸਲਾਮੀ ਤਾਜਵਿਦ ਨਾਲ ਤੁਲਨਾਯੋਗ ਹੈ। ਸੰਥਿਆ ਲਗਭਗ ਹਮੇਸ਼ਾ ਇੱਕ ਗਿਆਨੀ (ਜਿਸਨੂੰ ਉਸਤਾਦ ਜਾਂ ਗੁਰਦੇਵ ਵੀ ਕਿਹਾ ਜਾਂਦਾ ਹੈ) ਦੁਆਰਾ ਸਿਖਾਇਆ ਜਾਂਦਾ ਹੈ, ਜੋ ਫਿਰ ਇੱਕ ਵਿਦਿਆਰਥੀ (ਵਿਦਿਆਰਥੀ) ਨੂੰ ਸਿਖਾਉਂਦਾ ਹੈ। ਪੜ੍ਹੇ ਲਿਖੇ ਵਿਦਿਆਰਥੀ ਦੂਜੇ ਸਿੱਖਾਂ ਨੂੰ ਵੀ ਸੰਥਿਆ ਸਿਖਾ ਸਕਦੇ ਹਨ। ਇਸ ਵਿੱਚ ਗੁਰਬਾਣੀ ( ਸਿੱਖ ਗ੍ਰੰਥ ) ਦਾ ਸਟੀਕ ਪਾਠ ਅਤੇ ਪ੍ਰਵਾਹ (ਤਾਲ) ਸ਼ਾਮਲ ਹੈ ਜੋ ਪਾਠ ਕੀਤਾ ਜਾ ਰਿਹਾ ਹੈ। ਰੁਕਣ ਅਤੇ ਰੋਕਣ ਲਈ ਰੰਗ ਕੋਡ, ਜਿਨ੍ਹਾਂ ਨੂੰ ਵਿਸ਼੍ਰਾਮ ਕਿਹਾ ਜਾਂਦਾ ਹੈ, ਆਮ ਤੌਰ 'ਤੇ ਪਾਠ ਦੇ ਪ੍ਰਵਾਹ ਅਤੇ ਤਾਲ ਨੂੰ ਨਿਰਧਾਰਤ ਕਰਨ ਲਈ ਵਰਤਿਆ ਜਾਂਦਾ ਹੈ। ਗੁਰਬਾਣੀ ਜਿਸਨੂੰ ਇੱਕ ਵਿਅਕਤੀ ਦੁਆਰਾ ਸੰਥਿਆ ਲਿਆ ਗਿਆ ਹੈ ਜਿਸਨੂੰ "ਸ਼ੁਧ ਉਚਰਨ" ਕਿਹਾ ਜਾਂਦਾ ਹੈ (ਗੁਰਮੁਖੀ: ਸੁਧ ਪੜ੍ਹਨਾ ਹੈ)
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸਫ਼ਰਨਾਮਿਆਂ ਦੀ ਪਰੰਪਰਾ ਸਾਹਿਤ ਵਿੱਚ ਆਦਿ ਕਾਲ ਤੋਂ ਚਲੀ ਆ ਰਹੀ ਹੈ। ਭਾਰਤੀ ਸਾਹਿਤ ਵਿੱਚ ਸਭ ਤੋਂ ਪਹਿਲਾ ਸਫ਼ਰਨਾਮਿਆਂ ਦੀ ਝਲਕ ਸੰਸਕ੍ਰਿਤ ਸਾਹਿਤ ਵਿੱਚ ਦੇਖਣ ਜਾਂ ਪੜ੍ਹਨ ਨੂੰ ਮਿਲਦੀ ਹੈ। ਪੂਰਵ ਇਤਿਹਾਸਕ ਕਾਲ ਵਿੱਚ ਮਨੁੱਖ ਦੀ ਯਾਤਰਾ ਕਰਨ ਦੀ ਪ੍ਰਵਿਰਤੀ ਦੀ ਅਨੇਕਾਂ ਉਦਾਹਰਨਾਂ ਮਿਲਦੀਆਂ ਹਨ। ਬੁੱਧ ਧਰਮ ਦੇ ਭਿਖਸ਼ੂ ਤੇ ਭਿਕਸ਼ਣੀਆਂ, ਜੈਨ ਮਤ ਦੇ ਦਿਗੰਬਰ ਆਮ ਜਨਤਾ ਵਿੱਚ ਧਰਮ ਦਾ ਪ੍ਰਚਾਰ ਕਰਨ ਲਈ ਦੂਰ-ਦੂਰ ਤੱਕ ਯਾਤਰਾ ਕਰਦੇ ਸਨ। ਕਾਲੀਦਾਸ ਦਾ ਵਿਭਿੰਨ ਦੇਸ਼ਾਂ ਦੇ ਪ੍ਰਕਿਰਤੀ ਚਿਤਰਨ ਤੋਂ ਉਸ ਦੀ ਯਾਤਰਾ ਮਨੋਵਿਰਤੀਆਂ ਦਾ ਪਤਾ ਲਗਦਾ ਹੈ। ਅਜਨਬੀ ਅਤੇ ਬੇਗਾਨੀਆਂ ਧਰਤੀਆਂ ਦੀ ਯਾਤਰਾ ਕਰਨਾ ਵੱਖਰੇ-ਵੱਖਰੇ ਸੱਭਿਆਚਾਰਾਂ ਨੂੰ ਦੇਖਣਾ ਘੋਖਣਾ ਮਨੁੱਖ ਦੀ ਸ਼ੁਰੂ ਤੋਂ ਪ੍ਰਵਿਰਤੀ ਰਹੀ ਹੈ। ਮੈਗਸਥਨੀਜ਼, ਹਿਊਨਸਾਂਗ, ਇਬਨ ਬਤੂਤਾ, ਫਾਹੀਆਨ ਆਦਿ ਸੈਲਾਨੀ ਵਿਸ਼ਵ ਭਰ ਵਿੱਚ ਪ੍ਰਸਿਧ ਰਹੇ ਹਨ। ਇਹਨਾਂ ਨੇ ਆਪਣੀਆਂ ਯਾਤਰਾਵਾਂ ਦਾ ਵਰਣਨ ‘ਸਫ਼ਰਨਾਮਿਆਂ` ਦੇ ਰੂਪ ਵਿੱਚ ਕੀਤਾ ਹੈ ਤਾਂ ਜੋ ਲੋਕ ਬੇਗਾਨੀਆਂ ਤੇ ਅਜਨਬੀ ਧਰਤੀਆਂ ਸੱਭਿਆਚਾਰਾਂ ਬਾਰੇ ਜਾਣ ਸਕਣ ਕਿਉਂਕਿ ਸਫ਼ਨਾਮਾ ਇੱਕ ਅਜਿਹੀ ਸਿਰਜਨ ਪ੍ਰਕਿਰਿਆ ਹੈ ਜਿਸ ਵਿੱਚ ਲੇਖਕ ਆਪਣੇ ਆਪ ਨਾਲ ਜੁੜੀਆਂ ਘਟਨਾਵਾਂ ਦੇ ਰਾਹੀਂ ਆਪਣੇ ਸਮੇਂ, ਸਥਾਨ ਅਤੇ ਦੇਸ਼ ਦੀਆਂ ਰਾਜਨੀਤਿਕ, ਸਮਾਜਿਕ, ਧਾਰਮਿਕ, ਸੱਭਿਆਚਾਾਰਕ ਪ੍ਰਸਥਿਤੀਆਂ ਦਾ ਗਿਆਨ ਕਰਾਵਉਂਦਾ ਹੈ। ਆਧੁਨਿਕ ਸਮੇਂ ਵਿੱਚ ਆਵਾਜਾਈ ਦੇ ਸਾਧਨਾਂ ਵਿੱਚ ਕ੍ਰਾਂਤੀ ਆਉਣ ਅਤੇ ਸੂਚਨਾ ਤਕਨਾਲੋਜੀ ਦੇ ਵਿਕਸਿਤ ਹੋਣ ਨਾਲ ਅਸੀਂ ਦੁਨੀਆ ਦੇ ਹਰ ਕੋਨੇ ਵਿਚਲੀਆਂ ਸਰਗਰਮੀਆਂ ਤੇ ਘਟਨਾਵਾਂ ਬਾਰੇ ਸੂਚਨਾ ਪ੍ਰਾਪਤ ਕਰ ਸਕਦੇ ਹਾਂ, ਪ੍ਰੰਤੂ ਮੱਧਕਾਲ ਵਿੱਚ ਅਜਿਹਾ ਸੰਭਵ ਨਹੀਂ ਸੀ। ਇਸ ਕਰਕੇ ਸਫ਼ਰਨਾਮੇ ਨੂੰ ਦੂਜੀਆਂ ਥਾਵਾਂ ਦੀਆਂ ਸੂਚਨਾਵਾਂ ਪ੍ਰਾਪਤ ਕਰਨ ਦਾ ਪ੍ਰਮਾਣਿਕ ਸ੍ਰੋਤ ਮੰਨਿਆ ਜਾਂਦਾ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਪੰਜਾਬੀ ਸਵੈ-ਜੀਵਨੀ ਆਧੁਨਿਕ ਵਾਰਤਕ ਦੀ ਨਵੀਨ ਵੀਧਾ ਹੈ ਜਿਸਦਾ ਸੰਬੰਧ ਆਤਮ ਵਰਣਨ ਨਾਲ ਹੈ। 1947 ਤੋਂ 1980 ਤੱਕ ਪੰਜਾਬੀ ਸਵੈ- ਜੀਵਨੀ ਦਾ ਇਤਿਹਾਸ ਹੈ। ਪ੍ਰੀਭਾਸ਼ਾ: ਸਵੈ- ਜੀਵਨੀ, ਜੀਵਨੀ - ਸਾਹਿਤ ਦਾ ਇਕ ਅਜਿਹਾ ਰੂਪ ਹੈ, ਜਿਸ ਵਿਚ ਜੀਵਨੀਕਾਰ, ਕਿਸੇ ਦੂਜੇ ਵਿਅਕਤੀ ਦਾ ਜੀਵਨ - ਬਿਰਤਾਂਤ ਲਿਖਣ ਦੀ ਬਜਾਏ ਆਪਣਾ ਜੀਵਨ - ਬਿਰਤਾਂਤ ਲਿਖਦਾ ਹੈ। ਸਵੈ - ਜੀਵਨੀ ਦੀਆਂ ਕੁਝ ਪ੍ਰਮੁੱਖ ਪਰਿਭਾਸ਼ਾਵਾਂ ਇਸ ਪ੍ਰਕਾਰ ਹਨ: ੳ) " ਕਿਸੇ ਵਿਅਕਤੀ ਦੁਆਰਾ ਆਪਣੇ ਜੀਵਨ ਬਾਰੇ ਲਿਖੀ ਕਥਾ ਸਵੈ- ਜੀਵਨੀ ਹੁੰਦੀ ਹੈ।"( ਐਨਸਾਈਕਲਪੀਡੀਆ ਅਮੈਰੀਕਾੱਨ, ii, ਪੰਨਾ 639) ਅ) "ਸਵੈ- ਜੀਵਨੀ ਉਸ ਨੂੰ ਕਹਿੰਦੇ ਹਨ, ਜਿਸ ਵਿਚ ਲੇਖਕ ਆਪਣੇ ਸੰਪੂਰਨ ਜੀਵਨ ਦਾ ਵੇਰਵਾ ਪੇਸ਼ ਕਰਦਾ ਹੈ।"( ਡਾ. ਨਗੇਂਦ੍ਰ, ਭਾਰਤੀਯ ਸਾਹਿਤਯ ਕੋਸ਼) ਸਵੈ- ਜੀਵਨੀ ਵਾਰਤਕ ਸਾਹਿਤ ਦਾ ਇੱਕ ਵਿਸ਼ੇਸ਼ ਰੂਪ ਹੈ, ਜਿਸ ਵਿਚ ਲੇਖਕ ਆਪਣੇ ਨਿੱਜੀ ਜੀਵਨ ਦਾ ਬਿਉਰਾ ਪੇਸ਼ ਕਰਦਾ ਹੈ। ਲੇਖਕ ਆਪਣੀ ਜ਼ਿੰਦਗੀ ਬਾਰੇ ਜਦੋਂ ਆਪ ਲਿਖਦਾ ਹੈ ਤਾਂ ਉਸ ਨੂੰ ਆਪਣੇ ਆਪ ਉੱਤੇ ਪੂਰਨ ਵਿਸ਼ਵਾਸ ਹੁੰਦਾ ਹੈ ਕਿਉਂਕਿ ਉਹ ਆਪਣੇ ਬਾਰੇ ਹੋਰ ਲੋਕਾਂ ਤੋਂ ਵੱਧ ਜਾਣਕਾਰੀ ਰੱਖਦਾ ਹੈ। ਇਸ ਕਰਕੇ ਸਵੈ- ਜੀਵਨੀ ਬਾਰੇ ਇਹ ਕਿਹਾ ਜਾਂਦਾ ਹੈ ਕਿ ਇਸ ਵਿਚ ਆਪ ਹੰਢਾਏ ਅਤੇ ਭੋਗੇ ਪਲਾਂ ਦੀ ਦੀ ਪੁਨਰ ਉਸਾਰੀ ਹੁੰਦੀ ਹੈ। ਸੰਖੇਪ ਵਿਚ ਸਵੈ- ਜੀਵਨੀ , ਸਵੈ ਪ੍ਰਕਾਸ਼ ਹੈ। ਵਿਸ਼ਵ ਦੇ ਬਹੁਤ ਸਾਰੇ ਪ੍ਰਸਿੱਧ ਲੇਖਕਾਂ ਅਤੇ ਚਿੰਤਕਾਂ ਨੇ ਆਪਣੀਆਂ ਸਵੈ ਜੀਵਨੀਆਂ ਲਿਖੀਆਂ ਹਨ, ਜਿਹਨਾਂ ਦੀਆਂ ' ਅਦਿਕਾਵਾਂ ' ਵਿਚ ਸਵੈ ਜੀਵਨੀ ਦੀ ਪ੍ਰਕਿਰਤੀ , ਸਵੈ ਜੀਵਨੀ ਲਿਖਣ ਦੇ ਕਾਰਨ ਅਤੇ ਸਵੈ ਜੀਵਨੀ ਦੇ ਮਹੱਤਵ ਆਦਿ ਵਿਸ਼ਿਆਂ ਬਾਰੇ ਵਿਚਾਰ ਕੀਤੀ ਗਈ ਹੈ। * ਵਸਤੂ - ਸਮੱਗਰੀ: ਭਾਵੇਂ ਹਰ ਸਵੈ ਜੀਵਨੀ ਵਿਚ ਲੇਖਕ ਆਪਣੀ ਨਿੱਜੀ ਜ਼ਿੰਦਗੀ ਦੇ ਵੇਰਵਿਆਂ ਨੂੰ ਹੀ ਆਪਣੀ ਰਚਨਾ ਦੀ ਵਸਤੂ ਸਮੱਗਰੀ ਬਣਾਉਂਦਾ ਹੈ ਪਰ ਤਾਂ ਵੀ ਕਿਸੇ ਖੇਤਰ ਦੇ ਵਿਅਕਤੀ ਦੀ ਸਵੈ ਜੀਵਨੀ ਕਿਸੇ ਦੂਜੇ ਖੇਤਰ ਦੇ ਵਿਅਕਤੀ ਦੀ ਸਵੈ ਜੀਵਨੀ ਨਾਲੋਂ ਭਿੰਨ ਹੁੰਦੀ ਹੈ। ਜਿਵੇਂ ਕਿ ਕਿਸੇ ਰਾਜਸੀ ਨੇਤਾ ਦੀ ਸਵੈ ਜੀਵਨੀ ਵਿਚ ਉਸ ਦੇ ਰਾਜਸੀ ਸੰਘਰਸ਼ ਨਾਲ ਜੁੜੇ ਵੇਰਵੇ ਵਧੇਰੇ ਹੋਣਗੇ, ਇਕ ਖਿਡਾਰੀ ਦੀ ਸਵੈ ਜੀਵਨੀ ਵਿਚ ਖੇਡਾਂ ਨਾਲ ਜੁੜੇ ਪੱਖ ਉੱਭਰ ਕੇ ਸਾਹਮਣੇ ਆਉਣਗੇ, ਕਲਾਕਾਰਾਂ ਦੀਆਂ ਸਵੈ ਜੀਵਨੀਆਂ ਵਿਚ ਕਲਾ ਨਾਲ ਸੰਬੰਧਿਤ ਸੂਖਮ ਵੇਰਵਿਆਂ ਦੀ ਪੇਸ਼ਕਾਰੀ ਹੋਵੇਗੀ ਅਤੇ ਸਾਹਿਤਕਾਰਾਂ ਦੀਆਂ ਸਵੈ ਜੀਵਨੀਆਂ ਉਹਨਾਂ ਦੇ ਸਾਹਿਤ ਸਿਰਜਣਾ ਨਾਲ ਜੁੜੇ ਸਰੋਕਾਰ ਦੀ ਤਫ਼ਸੀਲ ਪੇਸ਼ ਕਰਨਗੀਆਂ।ਇੱਕ ਸਾਹਿਤਕਾਰ ਦੀ ਸਵੈ ਜੀਵਨੀ ਕਈ ਪੱਖਾਂ ਤੋਂ ਵਿਸ਼ੇਸ਼ ਹੁੰਦੀ ਹੈ। ਕਿਸੇ ਸਾਹਿਤਕਾਰ ਦੀ ਸ਼ਖਸ਼ੀਅਤ ਦਾ ਪ੍ਰਮੁੱਖ ਲੱਛਣ ਉਸ ਦੀ ਸੰਵੇਦਸ਼ੀਲਤਾ ਹੁੰਦੀ ਹੈ। * ਸਵੈ - ਜੀਵਨੀ ਦਾ ਪ੍ਰਯੋਜਨ: ਪੰਜਾਬੀ ਦੇ ਹਰ ਪ੍ਰਮੁੱਖ ਅਤੇ ਪ੍ਰਸਿੱਧ ਸਾਹਿਤਕਾਰ ਨੇ ਆਪਣੀ - ਆਪਣੀ ਸਵੈ - ਜੀਵਨੀ ਲਿਖੀ ਹੈ। ਇਹਨਾ ਦੀਆਂ ਸਵੈ ਜੀਵਨੀਆਂ ਦੀ ਭੂਮਿਕਾ ਵਿਚ ਉਹਨਾਂ ਨੇ ਆਪਣਾ - ਆਪਣਾ ਪ੍ਰਯੋਜਨ ਵੀ ਸਪੱਸ਼ਟ ਕੀਤਾ ਹੈ। ਪ੍ਰੋ.
ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਪੂਰਬ ਦਿਸ਼ਾ ਵੱਲ ਸੀ। ਇਸ ਉਦਾਸੀ ਵਿੱਚ ਉਹਨਾਂ ਦੇ ਨਾਲ ਭਾਈ ਮਰਦਾਨਾ ਜੀ ਸਨ।ਇਹ ਉਦਾਸੀ ਸੰਨ 1507 ਤੋਂ 1515ਤੱਕ ਰਹੀ। ਗੁਰੂ ਜੀ ਸੁਲਤਾਨਪੁਰ ਲੋਧੀ ਤੋਂ ਚਲ ਕੇ ਤੁਲੰਬਾ (ਅੱਜ-ਕੱਲ੍ਹ ਮਖਦੂਮਪੁਰ) ਜ਼ਿਲ੍ਹਾ ਮੁਲਤਾਨ ਹੁੰਦੇ ਹੋਏ ਪਾਨੀਪਤ, ਬਨਾਰਸ,ਨਾਨਕਮਤਾ (ਜ਼ਿਲ੍ਹਾ ਨੈਨੀਤਾਲ) ਪਹੁੰਚੇ। ਉਥੋਂ ਟਾਂਡਾ ਵਣਜਾਰਾ (ਜ਼ਿਲ੍ਹਾ ਰਾਮਪੁਰ), ਅਸਾਮ ਦੇ ਸ਼ਹਿਰ ਕਾਮਰੂਪ ਤੇ ਆਸਾ ਦੇਸ਼ ਪਹੁੰਚੇ। ਵਾਪਸੀ ਤੇ ਸੈਦਪੁਰ (ਅੱਜ-ਕੱਲ੍ਹ ਐਮਨਾਬਾਦ (ਪਾਕਿਸਤਾਨ),ਸਿਆਲਕੋਟ(ਪਾਕਿਸਤਾਨ) ਹੁੰਦੇ ਹੋਏ ਤਲਵੰਡੀ (ਨਨਕਾਣਾ ਸਾਹਿਬ) ਠਹਿਰੇ।ਗੁਰੂ ਨਾਨਕ ਸਾਹਿਬ ਦੀ ਉਮਰ ਇਸ ਉਦਾਸੀ ਦੌਰਾਨ 31-37 ਸਾਲ ਸੀ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਪਾਣੀ ਦੀ ਸੰਭਾਲ (ਅੰਗ੍ਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
•ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਪਿੰਡ ਗੋਇੰਦਵਾਲ ਸਾਹਿਬ ਵਿਖੇ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਈ ਮਤੀ ਦਾਸ (ਅੰਗ੍ਰੇਜ਼ੀ ਵਿੱਚ: Bhai Mati Das; ਮੌਤ 11 ਨਵੰਬਰ 1675; ਦੀਵਾਨ ਮਤੀ ਦਾਸ ਵਜੋਂ ਵੀ ਜਾਣਿਆ ਜਾਂਦਾ ਹੈ), ਆਪਣੇ ਛੋਟੇ ਭਰਾ ਭਾਈ ਸਤੀ ਦਾਸ ਸਮੇਤ ਮੁੱਢਲੇ ਸਿੱਖ ਇਤਿਹਾਸ ਦੇ ਸ਼ਹੀਦ ਸਨ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਠੀਕ ਪਹਿਲਾਂ ਬਾਦਸ਼ਾਹ ਔਰੰਗਜ਼ੇਬ ਦੇ ਸਪੱਸ਼ਟ ਹੁਕਮਾਂ ਹੇਠ, ਭਾਈ ਮਤੀ ਦਾਸ, ਭਾਈ ਦਿਆਲਾ ਅਤੇ ਭਾਈ ਸਤੀ ਦਾਸ ਨੂੰ ਦਿੱਲੀ ਦੇ ਚਾਂਦਨੀ ਚੌਕ ਖੇਤਰ ਵਿੱਚ ਇੱਕ ਕੋਤਵਾਲੀ (ਪੁਲਿਸ-ਸਟੇਸ਼ਨ) ਵਿਖੇ ਵੱਖ ਵੱਖ ਜੁਲਮੀ ਤਰੀਕਿਆਂ ਨਾਲ ਫਾਂਸੀ ਦੇ ਦਿੱਤੀ ਗਈ ਸੀ। ਭਾਈ ਮਤੀ ਦਾਸ ਨੂੰ ਦੋ ਥੰਮ੍ਹਾਂ ਵਿਚਕਾਰ ਬੰਨ੍ਹ ਕੇ ਅਤੇ ਦੋ ਹਿੱਸਿਆਂ ਵਿੱਚ ਕੱਟ ਕੇ ਫਾਂਸੀ ਦਿੱਤੀ ਗਈ ਸੀ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਭਾਰਤੀ ਚੋਣ ਕਮਿਸ਼ਨ (ਅੰਗਰੇਜ਼ੀ: Election Commission of India, ਹਿੰਦੀ: भारत निर्वाचन आयोग) ਇੱਕ ਖੁਦਮੁਖਤਿਆਰ ਅਤੇ ਸੰਵਿਧਾਨਿਕ ਤੌਰ 'ਤੇ ਸਥਾਪਿਤ ਸੰਘੀ ਅਥਾਰਿਟੀ ਹੈ ਜਿਸਦਾ ਗਠਨ ਭਾਰਤ ਵਿੱਚ ਆਜ਼ਾਦ ਅਤੇ ਨਿਰਪੱਖ ਤੌਰ 'ਤੇ ਭਾਰਤ ਦੇ ਵੱਖ-ਵੱਖ ਪ੍ਰਤੀਨਿਧੀ ਅਦਾਰਿਆਂ ਵਿੱਚ ਪ੍ਰਤੀਨਿਧੀ ਚੁਣਨ ਲਈ ਕੀਤਾ ਗਿਆ ਸੀ। ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ 25 ਜਨਵਰੀ 1950 ਨੂੰ ਕੀਤੀ ਗਈ ਸੀ। ਇਹ ਸੰਵਿਧਾਨ ਦੇ ਅਧੀਨ ਕੰਮ ਕਰਦਾ ਹੈ। ਭਾਰਤ ਦੇ ਸੁਪਰੀਮ ਕੋਰਟ ਅਨੁਸਾਰ ਜਦੋਂ ਕਿਸੇ ਸਥਿਤੀ ਵਿੱਚ ਭਾਰਤੀ ਕਾਨੂੰਨ ਸ਼ਾਂਤ ਹੁੰਦਾ ਹੈ ਤਾਂ ਸੰਵਿਧਾਨ ਅਧੀਨ ਚੋਣ ਕਮਿਸ਼ਨ ਆਪਣੇ ਵਾਜਬ ਫੈਸਲੇ ਲੈ ਸਕਦਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਹਿਊਮਨ ਇਮਿਊਨੋਡੈਫੀਸ਼ੈਂਂਸੀ ਵਾਇਰਸ (HIV) ਇੱਕ ਲੇਂਟੀਵਾਇਰਸ (ਰੇਟਰੋਵਾਇਰਸ ਪਰਵਾਰ ਦਾ ਇੱਕ ਮੈਂਬਰ) ਹੈ, ਜੋ ਐਕੁਆਇਰਡ ਇਮਿਊਨੋਡੈਫੀਸ਼ੈਂਂਸੀ ਸਿੰਡਰੋਮ (acquired immunodeficiency syndrome) (ਏਡਸ) (AIDS) ਦਾ ਕਾਰਨ ਬਣਦਾ ਹੈ। ਏਡਸ ਮਨੁੱਖਾਂ ਵਿੱਚ ਇੱਕ ਦਸ਼ਾ ਹੈ, ਜਿਸ ਵਿੱਚ ਰੱਖਿਆ ਤੰਤਰ ਅਸਫਲ ਹੋਣ ਲੱਗਦਾ ਹੈ ਅਤੇ ਇਸਦੇ ਪਰਿਣਾਮਸਰੂਪ ਅਜਿਹੇ ਅਵਸਰਵਾਦੀ ਸੰਕਰਮਣ ਹੋ ਜਾਂਦੇ ਹਨ, ਜਿਨ੍ਹਾਂ ਤੋਂ ਮੌਤ ਦਾ ਖ਼ਤਰਾ ਹੁੰਦਾ ਹੈ। ਇਲਾਜ ਦੇ ਬਿਨਾਂ, ਐੱਚਆਈਵੀ ਦੇ ਸਬ-ਟਾਇਪ ਤੇ ਨਿਰਭਰ ਕਰਦੇ ਹੋਏ, ਐੱਚਆਈਵੀ ਦੀ ਲਾਗ ਤੋਂ ਬਾਅਦ ਔਸਤ ਬਚਣ ਦਾ ਸਮਾਂ 9 ਤੋਂ 11 ਸਾਲ ਹੋਣ ਦਾ ਅਨੁਮਾਨ ਹੈ। ਐਚਆਈਵੀ ਦਾ ਸੰਕਰਮਣ ਰਕਤ ਦੇ ਦਾਖ਼ਲ ਹੋਣ, ਵੀਰਜ, ਯੋਨਿਕ-ਦਰਵ, ਛੁੱਟਣ-ਪੂਰਵ ਦਰਵ ਜਾਂ ਮਾਂ ਦੇ ਦੁੱਧ ਨਾਲ ਹੁੰਦਾ ਹੈ। ਇਸਦੇ ਸੰਚਾਰ ਦੇ ਚਾਰ ਮੁੱਖ ਰਸਤੇ ਬੇਪਰਵਾਹ ਯੋਨ-ਸੰਬੰਧ, ਦੂਸ਼ਿਤ ਸੂਈ, ਮਾਂ ਦਾ ਦੁੱਧ ਅਤੇ ਕਿਸੇ ਦੂਸ਼ਿਤ ਮਾਂ ਵਲੋਂ ਬੱਚੇ ਨੂੰ ਜਨਮ ਦੇ ਸਮੇਂ ਹੋਣ ਵਾਲਾ ਸੰਚਰਣ ਹਨ। ਇਨ੍ਹਾਂ ਸਰੀਰਕ ਦਰਵਾਂ ਵਿੱਚ, ਐਚਆਈਵੀ (HIV) ਅਜ਼ਾਦ ਜੀਵਾਣੁ ਕਣਾਂ ਅਤੇ ਰੱਖਿਆ ਕੋਸ਼ਿਕਾਵਾਂ ਦੇ ਅੰਦਰ ਮੌਜੂਦ ਜੀਵਾਣੁ, ਦੋਨਾਂ ਦੇ ਰੂਪ ਵਿੱਚ ਮੌਜੂਦ ਹੁੰਦਾ ਹੈ। ਐਚਆਈਵੀ ਮਾਨਵੀ ਰੋਧਕ ਪ੍ਰਣਾਲੀ ਦੀਆਂ ਜ਼ਰੂਰੀ ਕੋਸ਼ਿਕਾਵਾਂ, ਜਿਵੇਂ ਸਹਾਇਕ ਟੀ -ਕੋਸ਼ਿਕਾਵਾਂ ( ਵਿਸ਼ੇਸ਼ ਤੌਰ ਤੇ ਸੀਡੀ4+ ਟੀ ਕੋਸ਼ਿਕਾਵਾਂ), ਮੈਕਰੋਫੇਜ ਅਤੇ ਡੇਂਡਰਾਇਟਿਕ ਕੋਸ਼ਿਕਾਵਾਂ ਨੂੰ ਪ੍ਰਭਾਵਿਤ ਕਰਦਾ ਹੈ। .
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ।