ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਨਜ਼ਮ ਅਰਬੀ ਭਾਸ਼ਾ ਦਾ ਮੂਲ ਸ਼ਬਦ ਹੈ ਜਿਸ ਦੇ ਅਰਥ ਹਨ-ਮੋਤੀਆਂ ਨੂੰ ਇੱਕ ਧਾਗੇ ਵਿੱਚ ਪਰੋਣਾ, ਤਰਤੀਬ ਦੇਣਾ, ਪ੍ਰਬੰਧ ਕਰਨਾ ਆਦਿ। ਸਾਹਿਤ ਵਿੱਚ ਨਜ਼ਮ ਦੇ ਅਰਥ ਭਾਵਾਂ ਤੇ ਵਿਚਾਰਾਂ ਨੂੰ ਇੱਕ ਖ਼ਾਸ ਵਜ਼ਨ-ਤੋਲ ਵਿੱਚ ਤਰਤੀਬ ਦੇਣ ਤੋਂ ਲਿਆ ਗਿਆ ਹੈ। ਨਜ਼ਮ ਵਿੱਚ ਬੁੱਧੀ ਤੱਤ ਜਾਂ ਵਿਚਾਰ ਦੀ ਸਦਾ ਹੀ ਪ੍ਰਧਾਨਤਾ ਹੁੰਦੀ ਹੈ। ਦਲੀਲ ਆਮ ਤੌਰ 'ਤੇ ਨਜ਼ਮ ਦੇ ਆਰ-ਪਾਰ ਫੈਲੀ ਹੁੰਦੀ ਹੈ। ਲੈਅ ਤਾਲ, ਛੰਦ ਤੇ ਸੰਗੀਤ ਆਦਿ ਕਾਵਿ ਤੱਤਾਂ ਦਾ ਮਹੱਤਵ ਨਜ਼ਮ ਵਿੱਚ ਉਸ ਤਰ੍ਹਾਂ ਨਹੀਂ ਦੇਖਿਆ ਜਾਂਦਾ ਜਿਵੇਂ ਕਿ ਪੁਰਾਤਨ ਕਵਿਤਾ ਜਾਂ ਸਰੋਦੀ ਕਵਿਤਾ ਵਿੱਚ ਹੁੰਦਾ ਹੈ। ਪੰਜਾਬੀ ਦੀ ਵਰਤਮਾਨ ਨਜ਼ਮ ਛੰਦ ਮੁਕਤ ਰਚੀ ਜਾ ਰਹੀ ਹੈ, ਜਿਸ ਵਿਚੋਂ ਸੰਗੀਤ, ਲੈਅ, ਤਾਲ ਸਭ ਗ਼ੈਰ ਹਾਜ਼ਰ ਹਨ। ਭਾਰਤ ਵਿੱਚ ਇਸ ਨੂੰ 'ਗੱਦ ਕਾਵਿ' ਅਤੇ ਪਾਕਿਸਤਾਨ ਵਿੱਚ 'ਨਜ਼ਮ' ਕਿਹਾ ਜਾਂਦਾ ਹੈ। ਪੰਜਾਬੀ ਵਿੱਚ ਬਹੁਤ ਸਾਰੇ ਕਵੀਆਂ ਨੇ ਛੰਦ ਬੱਧ ਨਜ਼ਮਾਂ ਦੀ ਰਚਨਾ ਵੀ ਕੀਤੀ ਹੈ। ਅਲੰਕਾਰ, ਪ੍ਰਤੀਕ ਤੇ ਬਿੰਬਾਂ ਦੀ ਬਹੁਤਾਤ ਨਜ਼ਮ ਦੇ ਤਰਕਮਈ ਸੁਭਾਅ ਤੇ ਸੱਟ ਮਾਰਦੀ ਹੈ। ਨਜ਼ਮ ਦੀ ਵਿਸ਼ੇਸ਼ਤਾ ਤਰਕ ਅਤੇ ਨਿਆਂਸ਼ੀਲ ਪ੍ਰਗਟਾਵੇ ਵਿੱਚ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸਾਕਾ ਸਰਹਿੰਦ ਜਾਂ ਨਿੱਕੇ ਸਾਹਿਬਜ਼ਾਦਾ ਸਾਕਾ ਗੁਰੂ ਗੋਬਿੰਦ ਸਿੰਘ ਦੇ ਦੋ ਪੁੱਤਰਾਂ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ (ਸ਼ਹੀਦੀ) ਨੂੰ ਦਰਸਾਉਂਦਾ ਹੈ। ਦੋ ਸਿੱਖ ਬੱਚਿਆਂ ਨੂੰ ਨਿੱਕੇ ਸਾਹਿਬਜ਼ਾਦੇ ਵਜੋਂ ਯਾਦ ਕੀਤਾ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਉਹਨਾਂ ਨੇ ਕ੍ਰਮਵਾਰ 5 (ਜਾਂ 6) ਅਤੇ 9 ਸਾਲ ਦੀ ਉਮਰ ਵਿੱਚ 26 ਦਸੰਬਰ 1704 ਨੂੰ ਸ਼ਹੀਦੀ ਪ੍ਰਾਪਤ ਕੀਤੀ ਸੀ। ਇਸ ਮੌਕੇ ਦੀ ਯਾਦ ਵਿੱਚ ਹਰ ਸਾਲ ਫ਼ਤਿਹਗੜ੍ਹ ਸਾਹਿਬ ਪੰਜਾਬ, ਭਾਰਤ ਵਿਖੇ ਸ਼ਹੀਦੀ ਜੋੜ ਮੇਲਾ 24 ਤੋਂ 26 ਦਸੰਬਰ ਨੂੰ ਉਨ੍ਹਾਂ ਦੀ ਸ਼ਹਾਦਤ ਦੇ ਸਥਾਨ 'ਤੇ ਮਹਾਨ ਕੁਰਬਾਨੀ ਦੀ ਯਾਦ ਵਿੱਚ ਲਗਾਇਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਬਾਬਾ ਮੋਤੀ ਰਾਮ ਮਹਿਰਾ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਸਮਰਪਤ ਸੇਵਕ ਸਨ। ਜਿਨ੍ਹਾ ਨੇ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਕੇ, ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ। ਉਹਨਾ ਦਾ ਨਿੱਕਾ ਤੇ ਗਰੀਬ ਜਿਹਾ ਪ੍ਰਵਾਰ ਸੀ ਜਿਨ੍ਹਾਂ ਨੂੰ ਨਵਾਬ ਵਜ਼ੀਦ ਖਾਨ ਸੂਬਾ ਸਰਹਿੰਦ ਨੇ ਕੈਦੀਆਂ ਨੂੰ ਭੋਜਨ ਛੁਕਾਉਣ ਦੀ ਜਿੰਮੇਵਾਰੀ ਸੌਂਪੀ ਹੋਈ ਸੀ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੀਤ ਇੱਕ ਐਸੀ ਸੰਗੀਤ ਅਤੇ ਸਾਹਿਤ ਨਾਲ ਜੁੜੀ ਕਲਾਮਈ ਪੇਸ਼ਕਾਰੀ ਹੁੰਦੀ ਹੈ ਜਿਸ ਵਿੱਚ ਸੁਰਾਂ ਦੀ ਇੱਕ ਲਹਿਰ ਹੁੰਦੀ ਹੈ। ਇਸ ਵਿੱਚ ਇਨਸਾਨੀ ਆਵਾਜ਼ ਵੀ ਸ਼ਾਮਲ ਹੁੰਦੀ ਹੈ ਅਤੇ ਉਹ ਗੀਤ ਦੇ ਬੋਲ ਗਾਵੇ। ਗੀਤ ਗਾਇਆ ਜਾਂਦਾ ਹੈ ਅਤੇ ਸੁਰ ਵਿੱਚ ਅਦਾ ਕੀਤੀ ਜਾਂਦੀ ਇਨਸਾਨੀ ਆਵਾਜ਼ ਦੇ ਨਾਲ ਸੰਗੀਤਕ ਸਾਜ਼ ਵੀ ਇਸਤੇਮਾਲ ਹੁੰਦੇ ਹਨ। ਕੁੱਝ ਗੀਤ ਅਜਿਹੇ ਹਨ ਜਿਹਨਾਂ ਵਿੱਚ ਸਾਜ਼ ਨਹੀਂ ਹੁੰਦੇ ਅਤੇ ਗੀਤ ਦੇ ਸਾਰੇ ਪਹਿਲੂ ਇਨਸਾਨੀ ਆਵਾਜ਼ ਰਾਹੀਂ ਹੀ ਪੂਰੇ ਗਏ ਹੁੰਦੇ ਹਨ। ਗੀਤ ਦੇ ਬੋਲ ਆਮ ਤੌਰ 'ਤੇ ਕਾਵਿ-ਟੁਕੜੇ ਹੁੰਦੇ ਹਨ ਜਿਹਨਾਂ ਅਦਾਇਗੀ ਸਮੇਂ ਸੁਰ ਅਤੇ ਤਾਲ ਨੂੰ ਪੂਰਾ ਪੂਰਾ ਖਿਆਲ ਰੱਖਿਆ ਜਾਂਦਾ ਹੈ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਫੀਰੋਜ਼ਦੀਨ ਸਰਫ਼ (1898-1955) ਪਾਕਿਸਤਾਨੀ ਪੰਜਾਬੀ ਕਵੀ ਹੈ। ਇਹ ਉਰਦੂ,ਪੰਜਾਬੀ,ਫ਼ਾਰਸੀ ਦੇ ਆਲਮ ਅਤੇ ਪਿੰਗਲ ਤੇ ਅਰੂਜ਼ ਦੇ ਮਾਹਿਰ ਕਵੀ ਹਨ। ਇਸ ਨੂੰ ਪੰਜਾਬ ਦੀ ਬੁਲਬੁਲ' ਦਾ ਖ਼ਿਤਾਬ ਹਾਸਿਲ ਹੈ। ਉਸ ਨੂੰ ਵਾਰਿਸ ਸ਼ਾਹ ਦਾ ਵਾਰਿਸ ਵੀ ਕਿਹਾ ਜਾਂਦਾ ਹੈ। ਉਸ ਨੂੰ ਬੈਂਤ ਲਿਖਣ ਵਿੱਚ ਖ਼ਾਸ ਮੁਹਰਾਤ ਹਾਸਿਲ ਹੈ। ਉਸਨੇ ਸਿੱਖ ਧਰਮ ਤੇ ਸਿੱਖ ਇਤਹਾਸ ਸੰਬੰਧੀ ਨਜ਼ਮਾ ਵੀ ਲਿਖੀਆ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਨੰਦ ਲਾਲ ਨੂਰਪੁਰੀ (1906-13 ਮਈ 1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੀ। ਉਸ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਫ਼ਤਹਿਗੜ੍ਹ ਸਾਹਿਬ ਉੱਤਰ-ਪੱਛਮੀ ਭਾਰਤੀ ਰਾਜ ਪੰਜਾਬ ਵਿੱਚ ਇੱਕ ਸ਼ਹਿਰ ਅਤੇ ਸਿੱਖ ਧਰਮ ਦਾ ਇੱਕ ਪਵਿੱਤਰ ਤੀਰਥ ਸਥਾਨ ਹੈ। ਇਹ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਮੁੱਖ ਦਫਤਰ ਹੈ, ਜੋ ਸਰਹਿੰਦ ਤੋਂ ਲਗਭਗ 5 ਕਿਲੋਮੀਟਰ (3.1 ਮੀਲ) ਉੱਤਰ ਵਿੱਚ ਸਥਿਤ ਹੈ। ਫ਼ਤਹਿਗੜ੍ਹ ਸਾਹਿਬ ਦਾ ਨਾਮ ਗੁਰੂ ਗੋਬਿੰਦ ਸਿੰਘ ਦੇ 7 ਸਾਲਾ ਪੁੱਤਰ ਫਤਿਹ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ, ਜਿਸਨੂੰ 18ਵੀਂ ਸਦੀ ਦੇ ਸ਼ੁਰੂ ਵਿੱਚ ਚੱਲ ਰਹੇ ਮੁਗਲ-ਸਿੱਖ ਯੁੱਧਾਂ ਦੌਰਾਨ ਗਵਰਨਰ ਵਜ਼ੀਰ ਖਾਨ ਦੇ ਹੁਕਮਾਂ ਹੇਠ ਮੁਗਲਾਂ ਦੁਆਰਾ ਉਸਦੇ 9 ਸਾਲਾ ਭਰਾ ਜ਼ੋਰਾਵਰ ਸਿੰਘ ਸਮੇਤ ਫੜ ਲਿਆ ਗਿਆ ਸੀ ਅਤੇ ਜ਼ਿੰਦਾ ਦਫ਼ਨਾ ਦਿੱਤਾ ਗਿਆ ਸੀ। 1705 ਵਿੱਚ ਪੁੱਤਰਾਂ ਦੀ ਸ਼ਹਾਦਤ ਤੋਂ ਬਾਅਦ ਇਸ ਸ਼ਹਿਰ ਨੇ ਵੱਡੀਆਂ ਇਤਿਹਾਸਕ ਘਟਨਾਵਾਂ ਦਾ ਅਨੁਭਵ ਕੀਤਾ, ਜਿਸ ਵਿੱਚ ਸਿੱਖਾਂ ਅਤੇ ਮੁਗਲਾਂ ਵਿਚਕਾਰ ਅਕਸਰ ਨਿਯੰਤਰਣ ਬਦਲਦਾ ਰਿਹਾ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ।
ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।
ਮਾਤਾ ਸੁੰਦਰੀ (ਸ਼ਾਹਮੁਖੀ ਵਿੱਚ: ماتا سندری) ਲਾਹੌਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਾਉਂਟਾ ਸਾਹਿਬ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜਾਦਿਆਂ ਵਿੱਚੋਂ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿੱਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ, ਜਦੋਂ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜਾਦਾ ਅਜੀਤ ਸਿੰਘ ਜੀ ਯਾਦ ਵਿੱਚ ਇੱਕ ਬੱਚੇ ਨੂੰ ਗੋਦ ਲਿਆ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿੱਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿੱਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿੱਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿੱਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿੱਚ ਮਾਤਾ ਸੁੰਦਰੀ ਜੀ ਵੀ ਜੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿੱਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿੱਚ ਬਣਾਇਆ ਗਿਆ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸ਼ਹੀਦੀ ਸਭਾ (ਪਹਿਲਾਂ ਸ਼ਹੀਦੀ ਜੋੜ ਮੇਲਾ) ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ, 10ਵੇਂ ਸਿੱਖ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਪੁੱਤਰ, ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਹਰ ਸਾਲ ਦਸੰਬਰ ਵਿੱਚ ਪੰਜਾਬ, ਭਾਰਤ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਤਿੰਨ-ਰੋਜ਼ਾ ਸਾਲਾਨਾ ਧਾਰਮਿਕ ਇਕੱਠ (ਮਿਲਣ-ਮਿਲਣ) ਦਾ ਆਯੋਜਨ ਕੀਤਾ ਜਾਂਦਾ ਹੈ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ। ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉੱਠਦਾ?
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਫ਼ੇਸਬੁੱਕ ਇੱਕ ਆਜ਼ਾਦ ਸਮਾਜਿਕ ਨੈੱਟਵਰਕ ਅਮਰੀਕੀ ਆਨਲਾਈਨ ਸੋਸ਼ਲ ਨੈਟਵਰਕਿੰਗ ਸਰਵਿਸ ਹੈ, ਜੋ ਕਿ 'ਫ਼ੇਸਬੁੱਕ ਇਨਕੌਰਪੋਰੇਟਡ' ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਕੈਲੀਫੋਰਨੀਆ ਦੇ ਮੇਨਲੋ ਪਾਰਕ ਵਿੱਚ ਸਥਿਤ ਹੈ। ਫ਼ੇਸਬੁੱਕ ਨੂੰ ਮਾਰਕ ਜ਼ੁਕਰਬਰਗ ਨੇ ਆਪਣੇ ਹਾਰਵਰਡ ਕਾਲਜ਼ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਸ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਸ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਪਾਣੀ ਦੀ ਸੰਭਾਲ (ਅੰਗ੍ਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਖਾਲਸੇ ਦੀ ਜਨਮਭੂਮੀ ਹੈ, ਜੋ ਕਿ ਪੰਜਾਬ ਦੇ ਅੰਨਦਪੁਰ ਸਾਹਿਬ ਵਿਖੇ ਸੱਥਿਤ ਹੈ। ਅੰਨਦਪੁਰ ਸਾਹਿਬ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲਈ ਸ਼ਹੀਦ ਹੋਣ ਲਈ ਦਿੱਲੀ ਨੂੰ ਭੇਜਿਆ। ਸੰਨ 1699 ਈ.
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”