ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; ੨ ਜੂਨ, ੧੯੪੭ - ੬ ਜੂਨ, ੧੯੮੪) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। ੧੯੭੪ ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇੱਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋਂ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਸਿੱਖ ਧਰਮ ਨੂੰ ਵਿਵਸਥਿਤ ਰੂਪ ਪ੍ਰਦਾਨ ਕਰਨ ਲਈ ਗੁਰੂ ਅਰਜਨ ਦੇਵ ਜੀ ਨੇ ਜੋ ਮਹਾਨ ਕੰਮ ਕੀਤੇ, ਉਹਨਾਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਇੱਕ ਇਤਿਹਾਸਕ ਘਟਨਾ ਹੈ। ਇਸ ਸੰਬੰਧੀ ਬਾਣੀ ਭਾਈ ਗੁਰਦਾਸ ਨੇ 1601 ਤੱਕ ਇੱਕਤਰ ਕੀਤੀ ਤੇ ਇਸ ਦੀ ਸਮਾਪਤੀ 1604 ਈ. ਵਿੱਚ ਮੰਨੀ ਗਈ। ਇਸ ਗ੍ਰੰਥ ਦੀ ਬਾਣੀ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ। ਇਸ ਦਾ ਦੂਜਾ ਭਾਗ ਰਾਗ ਬੱਧ ਬਾਣੀ ਦਾ ਹੈ ਜਿਸ ਵਿੱਚ ਤਾਂ ਰਾਗ ਸ਼ਾਮਿਲ ਹਨ। ਜਿਹਨਾਂ ਦਾ ਵੇਰਵਾ ਇਸ ਪ੍ਰਕਾਰ ਹੈ:- 1. ਸਿਰੀ ਰਾਗ:- ਇਸ ਰਾਗ ਨਾਲ ਸਬੰਧਿਤ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਕ 14 ਤੋਂ 93 ਤੱਕ ਦਰਜ਼ ਹੈ। ਗੁਰਬਾਣੀ ਵਿੱਚ ਇਸ ਰਾਗ ਨੂੰ ਸਰਵ ਪ੍ਰਮੁੱਖ ਸਥਾਨ ਪ੍ਰਾਪਤ ਹੈ। ਭਾਈ ਗੁਰਦਾਸ ਨੇ ਇਸ ਦੀ ਮਹੱਤਤਾ ਨੂੰ ਇਸ ਤਰ੍ਹਾਂ ਚਿਤ੍ਰਿਆ ਹੈ: 'ਰਾਗਨ ਮੇਂ ਸਿਰੀ ਰਾਗ ਪਾਰਮ ਬਖਾਨ ਹੈ' ਗਾਉਣ ਦਾ ਸਮਾਂ: ਪਿਛਲਾ ਪਹਿਰ ਜਾਂ ਲੌਢਾ ਵੇਲਾ ਇਸ ਰਾਗ ਅਧੀਨ: 100 ਚਉਪਦੇ, 29 ਅਸ਼ਟਪਦੀਆਂ, 3 ਛੰਤ, 1 ਵਣਜਾਰਾ, 1 ਮਹਲਾ 8 ਦਰਜ਼ ਹੈ। 2.
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਕਾਰਲ ਹਾਈਨਰਿਖ਼ ਮਾਰਕਸ (ਜਰਮਨ: Karl Heinrich Marx ) (5 ਮਈ, 1818 – 14 ਮਾਰਚ, 1883) ਇੱਕ ਜਰਮਨ ਦਾਰਸ਼ਨਿਕ, ਸਮਾਜ ਵਿਗਿਆਨੀ, ਇਤਿਹਾਸਕਾਰ, ਅਰਥਸ਼ਾਸਤਰੀ ਅਤੇ ਇਨਕਲਾਬੀ ਕਮਿਊਨਿਸਟ ਸੀ। ਉਸ ਨੇ ਪਹਿਲੀ ਵਾਰ ਮਨੁੱਖੀ ਸਮਾਜ ਦੀ ਬਣਤਰ ਦੇ ਅਧਾਰ ਅਤੇ ਇਸਦੇ ਵਿਕਾਸ ਦੇ ਨਿਯਮਾਂ ਦਾ ਪਤਾ ਲਾਇਆ। ਮਾਰਕਸ ਦੇ ਖ਼ਿਆਲਾਂ ਨੇ ਮੋਟੇ ਤੌਰ ਤੇ ਸਮਾਜਿਕ ਵਿਗਿਆਨ ਅਤੇ ਖ਼ਾਸ ਤੌਰ ਤੇ ਉਸ ਤੋਂ ਬਾਅਦ ਆਉਣ ਵਾਲੇ ਖੱਬੇ ਪੱਖੀ ਇਨਕਲਾਬੀਆਂ ਦੀ ਮਾਨਸਿਕਤਾ ਤੇ ਡੂੰਘਾ ਅਸਰ ਪਾਇਆ ਹੈ ਅਰਥ ਸ਼ਾਸਤਰ ਵਿੱਚ ਮਾਰਕਸ ਦੇ ਕੰਮ ਨੇ ਮਿਹਨਤ ਅਤੇ ਪੂੰਜੀ ਦੇ ਸੰਬੰਧ ਦੇ ਬਾਰੇ ਵਿੱਚ ਸਾਡੀ ਸਮਝ ਲਈ ਆਧਾਰ ਤਿਆਰ ਕੀਤਾ, ਅਤੇ ਬਾਅਦ ਦੇ ਆਰਥਕ ਵਿਚਾਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਇੱਕ ਗੈਰ-ਲਾਭਕਾਰੀ ਸੰਸਥਾ, ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਕਬੀਰ (ਹਿੰਦੀ: कबीर) (1398-1518) ਭਾਰਤ ਦੇ ਇੱਕ ਤਤਬਦ੍ਰਸ਼ੀ ਸੰਤ ਅਤੇ ਕਵਿ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹਨ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥ ਪਰਮੇਸ਼ਵਰ ਕਬੀਰ ਜੀ ਦੇ ਸਮੇਂ ਤੋਂ ਸ਼ੁਰੂ ਹੋਇਆ ਅਤੇ ਵਰਤਮਾਨ ਵਿਚ ਸੰਤ ਰਾਮਪਾਲ ਜੀ ਮਹਾਰਾਜ ਜੀ ਇਸ ਸਤ ਕਬੀਰ ਪੰਥ ਦੇ ਸੰਚਾਲਕ ਹਨ ਕਬੀਰ ਪਰਮੇਸ਼ਵਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ:ਜੀਵਨ ਤੇ ਬਾਣੀ'ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ ।ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ ਤੇ ਲਿਖਿਆ ਗਿਆ ਹੈ ।
ਸਮਾਂ ਪੈਮਾਇਸ਼ੀ ਨਿਜ਼ਾਮ ਦਾ ਇੱਕ ਅੰਗ ਹੈ ਜਿਸ ਨਾਲ ਦੋ ਘਟਨਾਵਾਂ ਦੇ ਦਰਮਿਆਨ ਦਾ ਵਕਫ਼ਾ ਪਤਾ ਕੀਤਾ ਜਾਂਦਾ ਹੈ। ਪੁਲਾੜ ਦੇ ਤਿੰਨ ਪਾਸਾਰਾਂ ਦੇ ਨਾਲ ਸਮਾਂ ਚੌਥਾ ਪਾਸਾਰ ਹੈ। ਪ੍ਰਕਿਰਤਕ ਵਿਗਿਆਨਾਂ ਵਿੱਚ ਇਸ ਦੀ ਪਰਿਭਾਸ਼ਾ ਸਮੇਂ ਅਤੇ ਸਥਾਨ ਦੇ ਲਿਹਾਜ਼ ਨਾਲ ਇਵੇਂ ਕੀਤੀ ਜਾਂਦੀ ਹੈ: ਵਕ਼ਤ ਦਰਅਸਲ ਗ਼ੈਰ ਸਥਾਨਗਤ (nonspatial) ਅਤੇ ਕਾਲਗਤ (temporal) ਘਟਨਾਵਾਂ ਦਾ ਇੱਕ ਸਿਲਸਿਲਾ ਹੈ ਜੋ ਕਿ ਨਾਪਰਤਣਯੋਗ (irreversible) ਹੁੰਦੀਆਂ ਹਨ ਅਤੇ ਅਤੀਤ ਤੋਂ ਵਰਤਮਾਨ ਅਤੇ ਫਿਰ ਭਵਿੱਖ ਵੱਲ ਰਵਾਂ ਰਹਿੰਦੀਆਂ ਹਨ।
ਮੀਰਾ ਬਾਈ (ਰਾਜਸਥਾਨੀ: मीरां बाई) ਕ੍ਰਿਸ਼ਨ-ਭਗਤੀ ਸ਼ਾਖਾ ਦੀ ਪ੍ਰਮੁੱਖ ਕਵਿੱਤਰੀ ਹੈ। ਉਹਨਾਂ ਦਾ ਜਨਮ 1504 ਵਿੱਚ ਜੋਧਪੁਰ ਦੇ ਕੁਡਕੀ ਪਿੰਡ ਵਿੱਚ ਹੋਇਆ ਸੀ। ਉਹਨਾਂ ਦੇ ਪਿਤਾ ਦਾ ਨਾਂ ਰਤਨ ਸਿੰਘ ਸੀ। ਉਹਨਾਂ ਦੇ ਪਤੀ ਰਾਜ ਕੁਮਾਰ ਭੋਜਰਾਜ ਉਦੈਪੁਰ ਦੇ ਮਹਾਰਾਣਾ ਸਾਂਗਾ ਦੇ ਪੁੱਤਰ ਸਨ। ਵਿਆਹ ਦੇ ਕੁਝ ਸਮੇਂ ਬਾਅਦ ਹੀ ਉਹਨਾਂ ਦੇ ਪਤੀ ਦਾ ਦੇਹਾਂਤ ਹੋ ਗਿਆ। ਪਤੀ ਦੀ ਮ੍ਰਿਤੂ ਦੇ ਬਾਅਦ ਉਹਨਾਂ ਨੂੰ ਪਤੀ ਦੇ ਨਾਲ ਸਤੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮੀਰਾਂ ਇਸ ਦੇ ਲਈ ਤਿਆਰ ਨਹੀਂ ਹੋਈ। ਉਹ ਦੁਨੀਆ ਤੋਂ ਉਦਾਸੀਨ ਹੋ ਗਈ ਅਤੇ ਸਾਧੂ-ਸੰਤਾਂ ਦੀ ਸੰਗਤ ਵਿੱਚ ਹਰੀ ਕੀਤਰਨ ਕਰਦੇ ਹੋਏ ਆਪਣਾ ਸਮਾਂ ਬਤੀਤ ਕਰਨ ਲੱਗੀ। ਕੁਝ ਸਮੇਂ ਬਾਅਦ ਉਹਨਾਂ ਨੇ ਘਰ ਦਾ ਤਿਆਗ ਕਰ ਦਿੱਤਾ ਅਤੇ ਤੀਰਥ ਰਟਨ ਨੂੰ ਨਿਕਲ ਗਏ। ਉਹ ਬਹੁਤ ਦਿਨਾਂ ਤੱਕ ਵ੍ਰਿੰਦਾਵਣ ਵਿੱਚ ਰਹੇ ਅਤੇ ਫ਼ਿਰ ਦਵਾਰਿਕਾ ਚਲੇ ਗਏ। ਜਿੱਥੇ ਸੰਵਤ 1560 ਵਿੱਚ ਉਹਨਾਂ ਦਾ ਦੇਹਾਂਤ ਮੰਨਿਆ ਜਾਂਦਾ ਹੈ। ਮੀਰਾ ਬਾਈ ਨੇ ਕ੍ਰਿਸ਼ਨ-ਭਗਤੀ ਦੇ ਸਪਸ਼ਟ ਪਦਾਂ ਦੀ ਰਚਨਾ ਕੀਤੀ ਹੈ।
ਖੁਰਾਲਗੜ੍ਹ ਸਾਹਿਬ ਰਵਿਦਾਸੀ ਸਿੱਖ ਭਾਈਚਾਰਿਆਂ ਜਿਵੇਂ ਆਦਿ-ਧਰਮੀ, ਚਮਾਰ, ਰਾਮਦਾਸੀਆ ਸਿੱਖਾਂ ਅਤੇ ਮੋਚੀਆਂ ਦੇ ਸਭ ਤੋਂ ਪ੍ਰਮੁੱਖ ਇਤਿਹਾਸਕ ਸਥਾਨਾਂ ਵਿੱਚੋਂ ਇੱਕ ਹੈ। ਇਹ ਸਥਾਨ ਪਿੰਡ ਖਰਾਲੀ, ਗੜ੍ਹਸ਼ੰਕਰ, ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿੱਤ ਹੈ। ਖੁਰਾਲਗੜ੍ਹ ਸਾਹਿਬ ਨੂੰ ਚਰਨ ਚੋਹ ਗੰਗਾ ਸ੍ਰੀ ਗੁਰੂ ਰਵਿਦਾਸ ਜੀ ਵੀ ਕਿਹਾ ਜਾਂਦਾ ਹੈ ਕਿਉਂਕਿ ਇਸ ਅਸਥਾਨ 'ਤੇ ਸ੍ਰੀ ਗੁਰੂ ਰਵਿਦਾਸ ਜੀ ਆਏ ਸਨ
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !
ਜਵਾਹਰ ਲਾਲ ਨਹਿਰੂ (ਕਸ਼ਮੀਰੀ: جواہرلال نہرو / जवाहरलाल नेहरू 14 ਨਵੰਬਰ 1889–27 ਮਈ 1964),ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਹਨਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਹਿੰਦ ਮਹਾਂਸਾਗਰ ਦੁਨੀਆਂ ਦਾ ਤੀਜਾ ਸਭ ਤੋਂ ਵੱਡਾ ਸਮੁੰਦਰੀ-ਖੰਡ (ਮਹਾਂਸਾਗਰ) ਹੈ ਜਿਸ ਵਿੱਚ ਧਰਤੀ ਦੇ ਤਲ ਉਤਲੇ ਪਾਣੀ ਦਾ 20% ਹਿੱਸਾ ਮੌਜੂਦ ਹੈ। ਇਸਦੀਆਂ ਹੱਦਾਂ ਉੱਤਰ ਵੱਲ ਏਸ਼ੀਆ— ਭਾਰਤ ਸਮੇਤ, ਜਿੱਥੋਂ ਇਸਦਾ ਨਾਮ ਆਇਆ ਹੈ ਨਾਲ, ਪੱਛਮ ਵੱਲ ਅਫ਼ਰੀਕਾ ਨਾਲ, ਪੂਰਬ ਵੱਲ ਆਸਟ੍ਰੇਲੀਆ ਨਾਲ ਅਤੇ ਦੱਖਣ ਵੱਲ ਦੱਖਣੀ ਮਹਾਂਸਾਗਰ (ਜਾਂ, ਪਰਿਭਾਸ਼ਾ ਮੁਤਾਬਕ, ਅੰਟਾਰਕਟਿਕਾ) ਨਾਲ ਲੱਗਦੀਆਂ ਹਨ। ਜਗਤ ਮਹਾਂਸਾਗਰ ਦੇ ਇੱਕ ਅੰਗ ਵਜੋਂ, ਹਿੰਦ ਮਹਾਂਸਾਗਰ ਨੂੰ ਅੰਧ ਮਹਾਂਸਾਗਰ ਨਾਲੋਂ 20° ਪੂਰਬ ਦੁਪਹਿਰ-ਰੇਖਾ, ਜੋ ਅਗੁਲਹਾਸ ਅੰਤਰੀਪ ਤੋਂ ਦੱਖਣ ਵੱਲ ਨੂੰ ਜਾਂਦੀ ਹੈ, ਅਤੇ ਪ੍ਰਸ਼ਾਂਤ ਮਹਾਂਸਾਗਰ ਨਾਲੋਂ 146°55' ਪੂਰਬ ਦੁਪਹਿਰ-ਰੇਖਾ ਦੀ ਮਦਦ ਨਾਲ ਰੇਖਾਂਕਤ ਕੀਤਾ ਗਿਆ ਹੈ। ਇਸਦੀ ਸਭ ਤੋਂ ਉੱਤਰੀ ਪਹੁੰਚ ਫ਼ਾਰਸੀ ਖਾੜੀ ਵਿੱਚ ਤਕਰੀਬਨ 30° ਉੱਤਰ ਅਕਸ਼ਾਂਸ਼ ਤੱਕ ਹੈ। ਅਫ਼ਰੀਕਾ ਅਤੇ ਆਸਟ੍ਰੇਲੀਆ ਦੀਆਂ ਸਭ ਤੋਂ ਹੇਠਲੀਆਂ ਨੋਕਾਂ ਵਿਚਕਾਰ ਇਸ ਮਹਾਂਸਾਗਰ ਦੀ ਚੌੜਾਈ ਲਗਭਗ 10,000 ਕਿ.ਮੀ. ਹੈ ਅਤੇ ਇਸਦਾ ਖੇਤਰਫਲ ਫ਼ਾਰਸੀ ਖਾੜੀ ਅਤੇ ਲਾਲ ਸਾਗਰ ਸਮੇਤ 73,556,000 ਵਰਗ ਕਿ.ਮੀ. ਹੈ। ਅੰਦਾਜ਼ੇ ਮੁਤਾਬਕ ਇਸਦਾ ਘਣ-ਫ਼ਲ 292,131,000 ਘਣ ਕਿ.ਮੀ.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਝਾਰਖੰਡ ਭਾਰਤ ਦਾ ਇੱਕ ਰਾਜ ਹੈ ਜੋ 15 ਨਵੰਬਰ 2000 ਨੂੰ ਬਿਹਾਰ ਨੂੰ ਵੰਡ ਕੇ ਬਣਾਇਆ ਗਿਆ ਸੀ। ਰਾਜ ਦੀਆਂ ਸੀਮਾਵਾਂ ਉੱਤਰ ਵਿੱਚ ਬਿਹਾਰ, ਪੱਛਮ ਵਿੱਚ ਉੱਤਰ ਪ੍ਰਦੇਸ਼ ਅਤੇ ਛੱਤੀਸਗੜ,ਦੱਖਣ ਵਿੱਚ ਉੜੀਸਾ ਅਤੇ ਵਿਚਕਾਰ ਪੱਛਮ ਬੰਗਾਲ ਨਾਲ ਮਿਲਦੀਆਂ ਹਨ। 79 ਹਜ਼ਾਰ 714 ਵਰਗ ਕਿਲੋਮੀਟਰ (30 ਹਜ਼ਾਰ 778 ਵਰਗ ਮੀਲ) ਵਿੱਚ ਫੈਲੇ ਝਾਰਖੰਡ ਦੀ ਰਾਜਧਾਨੀ ਉਦਯੋਗਕ ਸ਼ਹਿਰ ਰਾਂਚੀ ਹੈ ਜਦੋਂ ਕਿ ਜਮਸ਼ੇਦਪੁਰ ਰਾਜ ਦਾ ਸਭ ਤੋਂ ਵੱਡਾ ਸ਼ਹਿਰ ਹੈ। ਝਾਰਖੰਡ ਮਤਲਬ ਜੰਗਲ ਭੂਮੀ ਹੈ।
ਤਿਕੋਣਮਿਤੀ (ਟਰਿਗਨੋਮੈਟਰੀ) (ਗਰੀਕ ਤਰਿਗਨੋਨ = ਤਿੰਨ ਕੋਣ ਅਤੇ ਮੈਟਰੋ = ਮਾਪ) ਗਣਿਤ ਦਾ ਵਿਸ਼ਾ ਹੈ, ਜੋ ਕਿ ਕੋਣ, ਤਿਕੋਣਾਂ (ਜੁਮੈਟਰੀ ਅਤੇ ਤਿਕੋਣਮਿਤੀ ਫੰਕਸ਼ਨਾਂ ਜਿਵੇਂ ਕਿ ਸਾਈਨ, ਕੋਸਾਈਨ ਅਤੇ ਟੈਨਜੈਂਟ ਬਾਰੇ ਹੈ। ਇਸ ਦਾ ਜੁਮੈਟਰੀ ਨਾਲ ਕੁਝ ਸਬੰਧ ਹੈ, ਹਾਲਾਂਕਿ ਇਹ ਮੁੱਦੇ ਉੱਤੇ ਸਹਿਮਤੀ ਨਹੀਂ ਹੈ ਕਿ ਸਬੰਧ ਹੈ ਕਿਵੇਂ। ਕੁਝ ਲੋਕਾਂ ਲਈ ਤਿਕੋਣਮਿਤੀ ਜੁਮੈਟਰੀ ਦਾ ਹੀ ਭਾਗ ਹੈ।
ਨਵੀਨ ਪਟਨਾਇਕ (ਜਨਮ 16 ਅਕਤੂਬਰ 1946) ਇੱਕ ਭਾਰਤੀ ਸਿਆਸਤਦਾਨ ਅਤੇ ਲੇਖਕ ਹੈ ਜੋ 2000 ਤੋਂ ਹਿਨਜਿਲੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਓਡੀਸ਼ਾ ਦੇ ਮੌਜੂਦਾ ਅਤੇ 14ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਿਹਾ ਹੈ। ਉਹ 1997 ਤੋਂ ਬੀਜੂ ਜਨਤਾ ਦਲ ਦਾ ਪਹਿਲਾ ਪ੍ਰਧਾਨ ਵੀ ਹੈ। ਉਹ ਓਡੀਸ਼ਾ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀ ਹਨ ਅਤੇ 2023 ਤੱਕ, ਕਿਸੇ ਵੀ ਭਾਰਤੀ ਰਾਜ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀਆਂ ਵਿੱਚੋਂ ਇੱਕ, ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਇਸ ਅਹੁਦੇ 'ਤੇ ਰਹੇ, ਅਤੇ ਪਵਨ ਚਾਮਲਿੰਗ ਅਤੇ ਜੋਤੀ ਬਾਸੂ ਤੋਂ ਬਾਅਦ ਸਿਰਫ ਤੀਜੇ ਭਾਰਤੀ ਮੁੱਖ ਮੰਤਰੀ ਹਨ। ਭਾਰਤੀ ਰਾਜ ਦੇ ਮੁੱਖ ਮੰਤਰੀ ਵਜੋਂ ਲਗਾਤਾਰ ਪੰਜ ਵਾਰ ਜਿੱਤਣਾ। 22 ਜੁਲਾਈ 2023 ਨੂੰ, ਨਵੀਨ ਪਟਨਾਇਕ ਨੇ ਭਾਰਤ ਵਿੱਚ ਦੂਜੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀ ਬਣ ਕੇ ਇੱਕ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤਾ। ਉਸਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਜੋਤੀ ਬਾਸੂ ਦੇ ਪਹਿਲਾਂ ਬਣਾਏ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ। ਪੰਜ ਵਾਰ ਓਡੀਸ਼ਾ ਦੇ ਮੁੱਖ ਮੰਤਰੀ ਰਹਿ ਚੁੱਕੇ ਪਟਨਾਇਕ ਨੇ 5 ਮਾਰਚ 2000 ਨੂੰ ਅਹੁਦਾ ਸੰਭਾਲਿਆ ਸੀ। 22 ਜੁਲਾਈ, 2023 ਤੱਕ ਉਹ 23 ਸਾਲ ਅਤੇ 139 ਦਿਨਾਂ ਦੀ ਪ੍ਰਭਾਵਸ਼ਾਲੀ ਮਿਆਦ ਲਈ ਇਸ ਅਹੁਦੇ 'ਤੇ ਰਿਹਾ ਹੈ।
ਚੰਦਰਮਾ (ਚਿੰਨ੍ਹ: ) ਧਰਤੀ ਦਾ ਇਕੋ ਇੱਕ ਕੁਦਰਤੀ ਉਪਗ੍ਰਹਿ ਹੈ। ਇਹ ਧਰਤੀ ਤੋਂ 384,403 ਕਿਲੋਮੀਟਰ ਦੂਰ ਹੈ। ਚੰਦਰਮਾ ਨੂੰ ਧਰਤੀ ਦਾ ਇੱਕ ਚੱਕਰ ਲਗਾਉਣ ਲਈ 27.3 ਦਿਨ ਲੱਗਦੇ ਹਨ। ਦਿਨ ਨੂੰ ਚੰਦ ਦਾ ਤਾਪਮਾਨ 107 °C, ਅਤੇ ਰਾਤ ਨੂੰ -153 °C ਹੂੰਦਾ ਹੈ। ਚੰਦਰਮਾ ਉੱਤੇ ਗੁਰੁਤਵਾਕਰਸ਼ਣ ਧਰਤੀ ਵਲੋਂ 1 / 6 ਹੈ। ਧਰਤੀ-ਚੰਦਰਮਾ-ਸੂਰਜ ਜਿਆਮਿਤੀ ਦੇ ਕਾਰਨ ਚੰਦਰਮਾ ਦੀ ਸਥਿਤੀ ਹਰ 29.5 ਦਿਨਾਂ ਵਿੱਚ ਬਦਲਦੀ ਹੈ।
ਹਿੰਦੂ ਧਰਮ ਜਾ ਸਨਾਤਨ ਧਰਮ (ਸੰਸਕ੍ਰਿਤ: वैदिकधर्मः ਜਾਂ आर्यधर्मः) ਦੁਨੀਆ ਦਾ ਸਭ ਤੋਂ ਪੁਰਾਣਾ ਧਰਮ ਹੈ। ਇਹ ਵੇਦਾਂ ਉੱਤੇ ਅਧਾਰਤ ਧਰਮ ਹੈ, ਜੋ ਆਪਣੇ ਅੰਦਰ ਬਹੁਤ ਸਾਰੇ ਵੱਖ ਪੂਜਾ-ਪੱਧਤੀਆਂ, ਮੱਤਾਂ, ਸੰਪਰਦਾਇਆਂ ਅਤੇ ਦਰਸ਼ਨਾਂ ਨੂੰ ਸਮੇਟਦਾ ਹੈ। ਸ਼ਿਸ਼ਾਂ ਦੀ ਗਿਣਤੀ ਦੇ ਅਧਾਰ ’ਤੇ ਇਹ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਧਰਮ ਹੈ,ਗਿਣਤੀ ਦੇ ਅਧਾਰ ਉੱਤੇ ਇਸਦੇ ਸਭ ਤੋਂ ਵੱਧ ਮੁਰੀਦ ਭਾਰਤ ਵਿੱਚ ਹਨ ਅਤੇ ਫ਼ੀਸਦੀ ਦੇ ਹਿਸਾਬ ਨਾਲ਼ ਨੇਪਾਲ ਵਿੱਚ ਹੈ। ਪਰ ਇਸ ਵਿੱਚ ਕਈ ਦੇਵੀ-ਦੇਵਤਿਆਂ ਦੀ ਪੂਜਾ ਕੀਤੀ ਜਾਂਦੀ ਹੈ,ਵਾਸਤਵ ਵਿੱਚ ਇਹ ਏਕੀਸ਼ਵਰਵਾਦੀ ਧਰਮ ਹੈ।
ਰੂਸੀ ਭਾਸ਼ਾ (ਸਿਰੀਲਿਕ ਵਿੱਚ: русский язык, ਗੁਰਮੁਖੀ: ਰੂਸਕੀ ਯਾਜ਼ਿਕ, IPA: [ˈruskʲɪj jɪˈzɨk]) ਰੂਸ, ਬੈਲਾਰੂਸ, ਯੂਕਰੇਨ, ਕਜ਼ਾਖ਼ਸਤਾਨ, ਅਤੇ ਕਿਰਗਿਜ਼ਸਤਾਨ ਦੇਸ਼ਾਂ ਵਿੱਚ ਬੋਲੀ ਜਾਣ ਵਾਲੀ ਇੱਕ ਭਾਸ਼ਾ ਹੈ। ਇਸ ਦੇ ਬੋਲਣ ਵਾਲੇ ਮੱਧ ਏਸ਼ੀਆ ਅਤੇ ਪੂਰਬੀ ਯੂਰਪ ਦੇ ਉਨ੍ਹਾਂ ਮੁਲਕਾਂ, ਜੋ ਕਿ ਸੋਵਿਅਤ ਸੰਘ ਜਾਂ ਵਾਰਸਾ ਸੰਧੀ ਦਾ ਹਿੱਸਾ ਸਨ, ਵਿੱਚ ਵੀ ਰਹਿੰਦੇ ਹਨ। ਸੋਵੀਅਤ ਸੰਘ ਦੇ ਟੁੱਟਣ ਤੋਂ ਬਾਅਦ ਬਹੁਤ ਸਾਰੇ ਸੋਵੀਅਤ ਯਹੂਦੀ ਇਜ਼ਰਾਈਲ ਵਿੱਚ ਆ ਵਸੇ ਸਨ, ਇਸ ਲਈ ਉੱਥੇ ਵੀ ਇਸ ਦੇ ਬੋਲਣ ਵਾਲੇ ਵੱਧ ਹਨ। ਦੁਨੀਆਂ ਵਿੱਚ 22 ਕਰੋੜ ਤੋਂ ਜ਼ਿਆਦਾ ਲੋਕ ਰੂਸੀ ਬੋਲਦੇ ਹਨ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਇਸਤੋਨੀਆ, ਅਧਿਕਾਰਕ ਤੌਰ 'ਤੇ ਇਸਤੋਨੀਆ ਗਣਰਾਜ, ਉੱਤਰੀ ਯੂਰਪ ਦੇ ਬਾਲਟਿਕ ਖੇਤਰ ਵਿੱਚ ਸਥਿਤ ਇੱਕ ਦੇਸ਼ ਹੈ। ਇਸਦੀਆਂ ਹੱਦਾਂ ਉੱਤਰ ਵੱਲ ਫ਼ਿਨਲੈਂਡ ਦੀ ਖਾੜੀ, ਪੱਛਮ ਵੱਲ ਬਾਲਟਿਕ ਸਾਗਰ, ਦੱਖਣ ਵੱਲ ਲਾਤਵੀਆ (343 ਕਿ. ਮੀ.) ਅਤੇ ਪੂਰਬ ਵੱਲ ਪੀਪਸ ਝੀਲ ਅਤੇ ਰੂਸ (338.6 ਕਿ. ਮੀ.) ਨਾਲ ਲੱਗਦੀਆਂ ਹਨ। ਬਾਲਟਿਕ ਸਾਗਰ ਦੇ ਦੂਜੇ ਪਾਸੇ, ਪੱਛਮ ਵੱਲ ਸਵੀਡਨ ਅਤੇ ਉੱਤਰ ਵੱਲ ਫ਼ਿਨਲੈਂਡ ਪੈਂਦੇ ਹਨ। ਇਸਦਾ ਕੁੱਲ ਖੇਤਰਫਲ 45.227 ਵਰਗ ਕਿ.
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਜੌਰਜੈਟ ਹਾਇਅਰ (16 ਅਗਸਤ 1902 – 4 ਜੁਲਾਈ 1974) ਇੱਕ ਅੰਗਰੇਜ਼ੀ ਨਾਵਲਕਾਰਾ ਸੀ ਜੋ ਇਤਿਹਾਸਕ ਰੋਮਾਂਸ ਅਤੇ ਜਾਸੂਸੀ ਗਲਪ ਨਾਵਲ ਲਿਖਦੀ ਸੀ। ਉਸਨੇ 1921 ਵਿੱਚ ਆਪਣਾ ਲਿਖਣ ਦਾ ਕੈਰੀਅਰ ਸ਼ੁਰੂ ਕੀਤਾ ਜਦੋਂ ਉਸਨੇ ਆਪਣੇ ਛੋਟੇ ਭਰਾ ਲਈ ਲਿਖੀ ਇੱਕ ਕਹਾਣੀ ਨੂੰ ਦ ਬਲੈਕ ਮੌਥ ਨਾਂ ਦੇ ਇੱਕ ਨਾਵਲ ਦਾ ਰੂਪ ਦਿੱਤਾ। 1925 ਵਿੱਚ ਇਸਦਾ ਵਿਆਹ ਜਾਰਜ ਰੋਨਾਲਡ ਰੂਜੀਏਰ ਨਾਂ ਦੇ ਇੱਕ ਮਾਈਨਿੰਗ ਇੰਜੀਨੀਅਰ ਨਾਲ ਹੋਇਆ। ਉਹ ਦੋਵੇਂ ਕਈ ਸਾਲ ਤੰਗਾਨੀਕਾ (ਹੁਣ ਤੰਜ਼ਾਨਿਆ) ਅਤੇ ਮਕਦੂਨੀਆ ਵਿੱਚ ਰਹੇ ਅਤੇ 1929 ਵਿੱਚ ਇੰਗਲੈਂਡ ਵਾਪਸ ਗਏ। ਜਦੋਂ 1926 ਵਿੱਚ ਇੰਗਲੈਂਡ ਵਿੱਚ ਹੋਈ ਜਨਰਲ ਹੜਤਾਲ ਦੇ ਦੌਰਾਨ ਰਿਲੀਜ਼ ਹੋਣ ਦੇ ਬਾਵਜੂਦ ਉਸਦਾ ਨਾਵਲ ਦੀਜ਼ ਓਲਡ ਸ਼ੇਡਜ਼ ਪ੍ਰਸਿੱਧ ਹੋ ਗਿਆ ਤਾਂ ਉਹ ਇਸ ਨਤੀਜੇ ਉੱਤੇ ਪਹੁੰਚੀ ਕਿ ਚੰਗੀ ਵਿੱਕਰੀ ਲਈ ਮਸ਼ਹੂਰੀ ਕਰਨਾ ਜ਼ਰੂਰੀ ਨਹੀਂ ਹੈ।ਉਸਨੇ ਆਪਣੀ ਬਾਕੀ ਦੀ ਜ਼ਿੰਦਗੀ ਇੰਟਰਵਿਊ ਦੇਣ ਤੋਂ ਇਨਕਾਰ ਕੀਤਾ ਅਤੇ ਇੱਕ ਵਾਰ ਆਪਣੇ ਇੱਕ ਦੋਸਤ ਨੂੰ ਕਿਹਾ: "ਮੇਰਾ ਨਿੱਜੀ ਜੀਵਨ ਸਿਰਫ ਮੇਰੇ ਅਤੇ ਮੇਰੇ ਪਰਿਵਾਰ ਤੱਕ ਹੀ ਮਹਿਦੂਦ ਹੋਣਾ ਮੁਨਾਸਿਬ ਹੈ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਿਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ, ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਸਵਿਟਜ਼ਰਲੈਂਡ (ਜਰਮਨ: (die) Schweiz (ਡੀ) ਸ਼ਵਾਇਤਸ, ਫਰਾਂਸਿਸੀ: (la) Suisse (ਲਿਆ) ਸੁਈਸ, ਲਾਤੀਨੀ: Helvetia ਕੋਨਫੋਦੇਰਾਤਿਓ ਹੇਲਵੇਤੀਆ), ਜਿਸਦਾ ਪੂਰਾ ਨਾਂ ਸ੍ਵਿਸ ਰਾਜਮੰਡਲ (Swiss Confederation) ਹੈ, ਇੱਕ ਸੰਘੀ ਗਣਤੰਤਰ ਹੈ ਜੋ ਕਿ ੨੬ ਕੈਂਟਨਾਂ (ਪ੍ਰਾਂਤਾਂ) ਵਿੱਚ ਵੰਡਿਆ ਹੋਇਆ ਹੈ ਅਤੇ ਬਰਨ ਇਸ ਸੰਘ ਦਾ ਕੇਂਦਰ ਹੈ। ਇਹ ਦੇਸ਼ ਪੱਛਮੀ ਯੂਰਪ ਵਿੱਚ ਸਥਿਤ ਹੈ ਜਿਸਦੀਆਂ ਸੀਮਾਵਾਂ ਉੱਤਰ ਵੱਲ ਜਰਮਨ, ਪੱਛਮ ਵੱਲ ਫ਼੍ਰਾਂਸ, ਦੱਖਣ ਵੱਲ ਇਟਲੀ ਅਤੇ ਪੂਰਬ ਵੱਲ ਔਸਟ੍ਰੀਆ ਅਤੇ ਲੀਖਟਨਸ਼ਟਾਈਨ ਨਾਲ ਲੱਗਦੀਆਂ ਹਨ । ਸਵਿਟਜ਼ਰਲੈਂਡ ਭੂਗੋਲਿਕ ਤੌਰ ਤੇ ਐਲਪਜ਼ ਪਹਾੜਾਂ, ਸ੍ਵਿਸ ਪਠਾਰ ਅਤੇ ਜੂਰਾ ਪਹਾੜੀਆਂ ਵਿੱਚ ਵੰਡਿਆ ਹੋਇਆ ਹੈ। ਇਸਦਾ ਕੁਲ ਖ਼ੇਤਰਫ਼ਲ ੪੧,੨੮੫ ਵਰਗ ਕਿ. ਮੀ.
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
thumb|300px|right|ਰੋਵੇਨਾ ਮੋਰੀਲ ਐਸੀਮੋਵ ਨੂੰ ਦਰਸਾਉਦਾ ਹੋਇਆ। ਆਈਜ਼ੈਕ ਐਸੀਮੋਵ (2 ਜਨਵਰੀ, 1920 – 6 ਅਪ੍ਰੈਲ, 1992) ਸੋਵੀਅਤ ਯੂਨੀਅਨ ਵਿੱਚ ਪੈਦਾ ਹੋਇਆ ਅਮਰੀਕੀ ਲੇਖਕ ਸੀ। ਉਸਦਾ ਰੂਸੀ ਨਾਮ Исаак Озимов (ਈਸਾਕ ਓਜ਼ੀਮੋਵ) ਸੀ ਜਿਸਨੂੰ ਬਾਅਦ ਵਿੱਚ Айзек Азимов (ਆਈਜ਼ੈਕ ਆਜ਼ੀਮੋਵ) ਲਿਖਿਆ ਜਾਣ ਲੱਗ ਪਿਆ। ਉਹ ਇੱਕ ਵਿਗਿਆਨ-ਕਥਾ ਲੇਖਕ ਸੀ। ਭਾਵੇਂ ਉਸਨੇ ਕਈ ਸੌ ਕਿਤਾਬਾਂ ਲਿੱਖੀਆਂ ਸਨ ਪਰ ਉਸ ਦੀ ਸ਼ੋਹਰਤ ਦਾ ਅਸਲ ਕਾਰਨ ਉਸ ਦੁਆਰਾ ਰੋਬੋਟਾਂ ਬਾਰੇ ਲਿੱਖੇ ਗਏ ਨਾਵਲ ਸਨ। ਉਸ ਦੁਆਰਾ ਲਿਖੀ ਗਈ ਬੁਨਿਆਦ ਲੜੀ ਦੀਆਂ ਕਿਤਾਬਾਂ ਬਹੁਤ ਮਸ਼ਹੂਰ ਹਨ। ਬੁਨਿਆਦ ਲੜੀ ਅਸਲ ਵਿੱਚ ਭਵਿੱਖ ਦੀ ਆਕਾਸ਼ ਗੰਗਾ ਦਾ ਇਤਿਹਾਸ ਹੈ। ਐਸੀਮੋਵ ਦੀਆਂ ਵਿਗਿਆਨ-ਕਥਾਵਾਂ ਮੁੱਖ ਤੌਰ ਤੇ 1939 ਤੋਂ 1957 ਵਿਚਕਾਰ ਅਤੇ 1982 ਤੋਂ 1992 ਵਿਚਕਾਰ ਲਿੱਖੀਆਂ ਗਈਆਂ ਹਨ। ਬਾਕੀ ਦਾ ਵਕਤ ਉਸ ਨੇ ਵਿਗਿਆਨ ਨੂੰ ਹਰ ਦਿਲ ਅਜ਼ੀਜ਼ ਕਰਨ ਵਾਲੀਆਂ ਕਿਤਾਬਾਂ ਲਿਖੀਆਂ। ਐਸੀਮੋਵ ਬੋਸਟਨ ਯੂਨੀਵਰਸਿਟੀ ਵਿੱਚ 1949 ਤੋਂ 1958 ਤਕ ਇੱਕ ਜੀਵ-ਰਸਾਇਣ ਵਿਗਿਆਨੀ ਸੀ, ਜਿੱਥੇ ਉਹ ਨਿਊਕਲੀ-ਤੇਜ਼ਾਬ ਬਾਰੇ ਖੋਜ ਕਰਦਾ ਸੀ। ਸੰਨ 1958 ਤੌਂ ਬਾਅਦ ਉਸਨੇ ਸਿਰਫ ਪੇਸ਼ੇਵਰ ਲੇਖਕ ਦੇ ਤੌਰ ਤੇ ਕੰਮ ਕੀਤਾ। ਤਕਰੀਬਨ 500 ਦੇ ਕਰੀਬ ਕਿਤਾਬਾਂ ਐਸੀਮੋਵ ਦੇ ਨਾਂ ਹਨ। ਉਸ ਦੀਆਂ ਕਿਤਾਬਾਂ ਵਿੱਚ ਸਭ ਤੋਂ ਵਧੀਆ ਕਿਤਾਬ ਦਾ ਨਾਮ ਐਸੀਮੋਵ ਦੀ ਵਿਗਿਆਨ ਦੀ ਨਵੀਂ ਗਾਈਡ (ਅੰਗਰੇਜ਼ੀ ਵਿਚ: Asimov's New Guide to Science) ਸੀ, ਜੋ ਕਿ 1984 ਵਿੱਚ ਛਪੀ ਸੀ। ਐਸੀਮੋਵ ਨੇ ਤਿੰਨ ਅਸੂਲ ਦਿੱਤੇ, ਜੋ ਕਿ ਹਰ ਰੋਬੋਟ ਨੂੰ (ਉਸ ਦੇ ਮੁਤਾਬਕ) ਮੰਨਣੇ ਪੈਣਗੇ: (1) ਇੱਕ ਰੋਬੋਟ ਕਦੇ ਵੀ ਕਿਸੀ ਇਨਸਾਨ ਦਾ ਨੁਕਸਾਨ ਨਹੀਂ ਕਰੇਗਾ ਅਤੇ ਨਾ ਹੀ ਸ਼ਾਂਤ ਬੈਠੇਗਾ, ਇਹ ਜਾਣਦੇ ਹੋਏ ਕਿ ਇਨਸਾਨ ਖਤਰੇ ਵਿੱਚ ਹੈ। (2) ਰੋਬੋਟ ਇਨਸਾਨਾ ਦੁਆਰਾ ਦਿੱਤੇ ਹਰ ਹੁਕਮ ਦਾ ਪਾਲਣ ਕਰਨਗੇ, ਬਸ਼ਰਤੇ ਉਹ ਪਹਿਲੇ ਅਸੂਲ ਦੀ ਉਲੰਘਣਾ ਨਾ ਕਰਦਾ ਹੋਵੇ। (3) ਹਰ ਰੋਬੋਟ ਖੁਦ ਨੂੰ ਸਲਾਮਤ ਰੱਖਣ ਦੀ ਪੂਰੀ ਕੋਸ਼ਿਸ਼ ਕਰੇਗਾ, ਬਸ਼ਰਤੇ ਉਸ ਦਾ ਕੋਈ ਕਦਮ ਪਹਿਲੇ ਦੋ ਅਸੂਲਾਂ ਦੀ ਉਲੰਘਣਾ ਨਾ ਕਰਦਾ ਹੋਵੇ। ਰੋਬੋਟ ਵਿਗਿਆਨ ਦੀ ਸੰਖੇਪ ਕਿਤਾਬ, 56ਵਾਂ ਅਡੀਸ਼ਨ, ਸੰਨ 2058 ਐਸੀਮੋਵ ਦੀ ਵਿਗਿਆਨ-ਕਥਾਵਾਂ ਆਉਣ ਵਾਲੇ 23 ਹਜ਼ਾਰ ਸਾਲਾਂ ਦੀ ਤਾਰੀਖ ਅਤੇ ਖਤਰਿਆਂ ਨੂੰ ਬਿਆਨ ਕਰਦੀਆਂ ਹਨ। ਇਤਿਹਾਸ ਦੇ ਤਿੰਨ ਦੌਰ ਹਨ: (1) ਸੰਨ 1998 ਤੋਂ 11584 ਤਕ: ਰੋਬੋਟਾਂ ਅਤੇ ਕਾਇਨਾਤੀ ਸਫਰ ਦਾ ਵਿਕਾਸ ਹੁੰਦਾ ਹੈ। ਰੋਬੋਟ ਇਨਸਾਨੀ ਫਿਰਕੇ ਦਾ ਇੱਕ ਹਿੱਸਾ ਬਣਦੇ ਹਨ। ਪੂਰੀ ਆਕਾਸ਼ ਗੰਗਾ ਵਿੱਚ ਆਬਾਦੀ ਦਾ ਫੈਲਾਵ ਹੁੰਦਾ ਹੈ। 1998-2052: I-ਰੋਬੋਟ 3421: ਸਟੀਲ ਦੀ ਗੁਫਾਵਾ 3422: ਸ਼ਪਸ਼ਟ ਸੂਰਜ 3424: ਪੋ ਫੱਟਣ ਦੇ ਰੋਬੋਟ 3624: ਰੋਬੋਟ ਅਤੇ ਸਲਤਨਤ 4850: ਤਾਰੇ, ਰੇਤ ਦੀ ਤਰ੍ਹਾ 11129: ਖਲਾ ਦਾ ਬਹਾਅ (2) ਸੰਨ 11584 ਤੋਂ 23652 ਤਕ ਇਹ ਕਾਇਨਾਤੀ ਸਲਤਨਤ ਦਾ ਦੌਰ ਹੈ। 12411: ਆਸਮਾਨ ਵਿੱਚ ਵੱਟਾ 23604: ਬੁਨਿਆਦ ਦਾ ਅਗਾਜ਼ (3) ਸੰਨ 23652 ਤੋਂ 24954 ਤਕ: ਬੁਨਿਆਦ: ਕਾਇਨਾਤੀ ਸਲਤਨਤ ਦੇ ਟੁੱਟਣ ਦੇ ਦੌਰ ਵਿਚ, ਹੈਰੀ ਸੈਲਦੋਨ ਤੇਰਮਿਨੁਸ ਨਾਂ ਦੇ ਗ੍ਰਹਿ 'ਤੇ ਨਵੀਂ ਸਲਤਨਤ ਦੀ ਬੁਨਿਆਦ ਰੱਖਦਾ ਹੈ। ਹਿਸਾਬ ਦੇ ਕਾਇਦੇ ਕਿਸੀ ਕੰਮ ਨਹੀਂ ਆਉਦੇਂ ਅਤੇ ਇਤਿਹਾਸ ਖੁਦ ਨੂੰ ਨਸ਼ਟ ਕਰਨ ਦਾ ਕੋਈ ਹੋਰ ਤਰੀਕਾ ਲੱਭ ਲੈਂਦਾ ਹੈ...
ਤਮਿਲ਼ (ਤਮਿਲ਼: தமிழ்), ਜਾਂ ਤਾਮਿਲ਼, ਦ੍ਰਾਵਿੜ ਭਾਸ਼ਾ ਪਰਵਾਰ ਦੀ ਸਭ ਤੋਂ ਪੁਰਾਣੀ ਭਾਸ਼ਾ ਹੈ ਜੋ ਦੱਖਣੀ ਭਾਰਤ ਅਤੇ ਉੱਤਰ-ਪੂਰਬੀ ਸ੍ਰੀ ਲੰਕਾ ਦੇ ਤਮਿਲ਼ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਇਹ ਭਾਰਤੀ ਸੂਬੇ ਤਾਮਿਲ ਨਾਡੂ ਅਤੇ ਸਿੰਘਾਪੁਰ ਦੀ ਸਰਕਾਰੀ ਬੋਲੀ ਅਤੇ ਸ੍ਰੀ ਲੰਕਾ ਦੀ ਕੌਮੀਭਾਸ਼ਾ ਹੈ। ਇਸ ਤੋਂ ਬਿਨਾਂ ਇਹ ਮਲੇਸ਼ੀਆ, ਅਮਰੀਕਾ, ਮਾਰੀਸ਼ਸ ਅਤੇ ਵਿਅਤਨਾਮ ਵਿੱਚ ਵੀ ਘੱਟ ਗਿਣਤੀਆਂ ਦੁਆਰਾ ਬੋਲੀ ਜਾਂਦੀ। ਇਹ ਭਾਰਤ ਸਰਕਾਰ ਦੁਆਰਾ 2004 ਵਿੱਚ ਐਲਾਨੀ ਪਹਿਲੀ ਕਲਾਸਿਕ ਭਾਸ਼ਾ ਸੀ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਜੰਡਾਲੀ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਦੋਰਾਹਾ ਅਤੇ ਪਾਇਲ ਤਹਿਸੀਲ ਦਾ ਪਿੰਡ ਹੈ, ਸਰਹਿੰਦ ਨਹਿਰ ਦੇ ਕੰਢੇ, ਧਮੋਟ ਪਿੰਡ ਤੋਂ 3 ਕਿਲੋਮੀਟਰ ਦੱਖਣ ਵੱਲ, ਜਰਗੜੀ ਪਿੰਡ ਤੋਂ 2 ਕਿਲੋਮੀਟਰ ਉੱਤਰ ਵੱਲ ਸਥਿਤ ਹੈ। ਇਸ ਦੇ ਪੂਰਬ ਵੱਲ 4 ਕੁ ਕਿਲੋਮੀਟਰ ਤੇ ਨਸਰਾਲੀ ਪਿੰਡ ਅਤੇ ਪੱਛਮ ਵਿੱਚ 4 ਕੁ ਕਿਲੋਮੀਟਰ ਤੇ ਸਿਹੌੜਾ ਪਿੰਡ ਹੈ। ਉੱਘਾ ਪੰਜਾਬੀ ਗਾਇਕ ਜੱਸੀ ਗਿੱਲ ਇਸੇ ਪਿੰਡ ਦਾ ਹੈ। ਇਥੇ ਜਿਆਦਾਤਰ ਲੋਕ ਖੇਤੀਬਾੜੀ ਦਾ ਕੰਮ ਕਰਦੇ ਹਨ
ਸਾਊਦੀ ਅਰਬ (Arabic: السعودية ਅਲ-ਸਊਦੀਆ), ਅਧਿਕਾਰਕ ਤੌਰ ’ਤੇ ਸਾਊਦੀ ਅਰਬ ਦੀ ਸਲਤਨਤ (ਅਰਬੀ: المملكة العربية السعودية ਅਲ-ਮਮਲਕਹ ਅਲ-ਅਰਬੀਆ ਅਲ-ਸਊਦੀਆ), ਖੇਤਰਫਲ ਪੱਖੋਂ ਪੱਛਮੀ ਏਸ਼ੀਆ ਦਾ ਸਭ ਤੋਂ ਵੱਡਾ ਅਰਬ ਮੁਲਕ (ਅਰਬੀ ਪਰਾਇਦੀਪ ਦਾ ਵੱਡਾ ਹਿੱਸਾ ਲੈਂਦਾ ਹੋਇਆ) ਅਤੇ ਅਰਬ-ਜਗਤ ਦਾ ਦੂਜਾ (ਅਲਜੀਰੀਆ ਮਗਰੋਂ) ਸਭ ਤੋਂ ਵੱਡਾ ਦੇਸ਼ ਹੈ। ਇਸ ਦੀਆਂ ਹੱਦਾਂ ਉੱਤਰ ਅਤੇ ਉੱਤਰ-ਪੂਰਬ ਵੱਲ ਜਾਰਡਨ ਅਤੇ ਇਰਾਕ, ਪੂਰਬ ਵੱਲ ਕੁਵੈਤ, ਕਤਰ, ਬਹਿਰੀਨ ਅਤੇ ਸੰਯੁਕਤ ਅਰਬ ਅਮੀਰਾਤ, ਦੱਖਣ-ਪੂਰਬ ਵੱਲ ਓਮਾਨ ਅਤੇ ਦੱਖਣ ਵੱਲ ਯਮਨ ਨਾਲ਼ ਲੱਗਦੀਆਂ ਹਨ। ਇਸ ਦੇ ਪੂਰਬੀ ਪਾਸੇ ਫ਼ਾਰਸੀ ਖਾੜੀ ਅਤੇ ਪੱਛਮੀ ਪਾਸੇ ਲਾਲ ਸਾਗਰ ਪੈਂਦਾ ਹੈ। ਇਸ ਦਾ ਖੇਤਰਫਲ ਤਕਰੀਬਨ 2,250,000 ਵਰਗ ਕਿ.ਮੀ.
ਲੋਕ ਮੱਤ ਜਾਂ ਲੋਕ ਵਿਸ਼ਵਾਸ ਇੱਕ ਅਜਿਹੇ ਭਾਵ ਦਾ ਨਾਮ ਹੈ, ਜਿਸ ਨੂੰ ਆਧਾਰ ਬਣਾ ਕੇ ਮਨੁੱਖ ਨੇ ਗਿਆਨ ਅਤੇ ਵਿਗਿਆਨ ਦੇ ਖੇਤਰ ਵਿੱਚ ਬੇ-ਮਿਸਾਲ ਤਰੱਕੀ ਕੀਤੀ ਹੈ। ਮਨੁੱਖ ਦਾ ਸਾਰਾ ਸਮਾਜਿਕ, ਧਾਰਮਿਕ ਅਤੇ ਸਭਿਆਚਾਰਕ ਵਿਕਾਸ ਵਿਭਿੰਨ ਕਿਸਮਾਂ ਦੇ ਵਿਸ਼ਵਾਸਾਂ ਨਾਲ ਜੁੜਿਆ ਹੋਇਆ ਹੈ। “ਮਨੁੱਖ ਪ੍ਰਕ੍ਰਿਤੀ ਵਿੱਚ ਵਾਪਰਦੀਆਂ ਘਟਨਾਵਾਂ ਤੋਂ ਆਪਣੀ ਪ੍ਰਤੱਖਣ ਸ਼ਕਤੀ ਰਾਹੀਂ ਜੋ ਪ੍ਰਭਾਵ ਗ੍ਰਹਿਣ ਕਰਦਾ ਸੀ ਉਹ ਹੀ ਲੋਕ ਵਿਸ਼ਵਾਸ਼ਾਂ ਦਾ ਆਧਾਰ ਬਣਦੇ ਹਨ। ਪ੍ਰਕ੍ਰਿਤੀ ਜਾਂ ਮਨੁੱਖੀ ਜੀਵਨ ਵਿੱਚ ਵਾਪਰੀ ਕਿਸੇ ਘਟਨਾ ਦਾ ਸੰਬੰਧ ਜਦੋਂ ਕਿਸੇ ਦੂਸਰੀ ਘਟਨਾ ਨਾਲ ਜੁੜ ਗਿਆ ਤਾਂ ਮਨੁੱਖ ਸਮਾਨ ਸਥਿਤੀਆਂ ਵਿੱਚ ਅਜਿਹੀਆਂ ਹੀ ਘਟਨਾਵਾਂ ਦੇ ਵਾਪਰਨ ਬਾਰੇ ਵਿਸ਼ਵਾਸ ਕਰਨ ਲੱਗ ਗਿਆ। ਉਸਨੇ ਇੱਕ ਘਟਨਾ ਨੂੰ ਦੂਸਰੀ ਦਾ ਕਾਰਨ ਮੰਨ ਲਿਆ। ਪ੍ਰਕ੍ਰਿਤੀ ਨਾਲ ਅੰਤਰ ਕਿਰਿਆ ਵਿੱਚ ਆਉਣ ਨਾਲ ਉਹ ਵਿਸ਼ਵਾਸ ਬਣਨੇ ਸ਼ੁਰੂ ਹੋਏ ਅਤੇ ਜਿਉ-ਜਿਉ ਮਨੁੱਖੀ ਅਨੁਭਵ ਵਿਸ਼ਾਲ ਹੁੰਦਾ ਗਿਆ ਇੰਨ੍ਹਾਂ ਵਿਸ਼ਵਾਸਾਂ ਦਾ ਦਾਇਰਾ ਵੀ ਫੈਲਦਾ ਗਿਆ।”
ਮਨਮੋਹਨ ਸਿੰਘ (26 ਸਤੰਬਰ 1932 – 26 ਦਸੰਬਰ 2024) ਇੱਕ ਭਾਰਤੀ ਸਿਆਸਤਦਾਨ, ਅਰਥ ਸ਼ਾਸਤਰੀ, ਅਕਾਦਮਿਕ, ਅਤੇ ਨੌਕਰਸ਼ਾਹ ਸੀ, ਜਿਸਨੇ 2004 ਤੋਂ 2014 ਤੱਕ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ। ਉਹ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਅਤੇ ਨਰਿੰਦਰ ਮੋਦੀ ਤੋਂ ਬਾਅਦ ਚੌਥੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਸਨ। ਭਾਰਤੀ ਰਾਸ਼ਟਰੀ ਕਾਂਗਰਸ ਦੇ ਮੈਂਬਰ, ਸਿੰਘ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਸਨ। ਉਹ ਜਵਾਹਰ ਲਾਲ ਨਹਿਰੂ ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਵੀ ਸਨ ਜੋ ਪੂਰੇ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਦੁਬਾਰਾ ਚੁਣੇ ਗਏ ਸਨ। ਅੱਜ ਦੇ ਪਾਕਿਸਤਾਨ ਵਿੱਚ ਗਾਹ ਵਿੱਚ ਪੈਦਾ ਹੋਏ, ਸਿੰਘ ਦਾ ਪਰਿਵਾਰ 1947 ਵਿੱਚ ਇਸਦੀ ਵੰਡ ਦੌਰਾਨ ਭਾਰਤ ਆ ਗਿਆ। ਆਕਸਫੋਰਡ ਤੋਂ ਅਰਥ ਸ਼ਾਸਤਰ ਵਿੱਚ ਡਾਕਟਰੇਟ ਕਰਨ ਤੋਂ ਬਾਅਦ, ਸਿੰਘ ਨੇ 1966-1969 ਦੌਰਾਨ ਸੰਯੁਕਤ ਰਾਸ਼ਟਰ ਲਈ ਕੰਮ ਕੀਤਾ। ਉਸਨੇ ਬਾਅਦ ਵਿੱਚ ਆਪਣੇ ਨੌਕਰਸ਼ਾਹੀ ਕੈਰੀਅਰ ਦੀ ਸ਼ੁਰੂਆਤ ਕੀਤੀ ਜਦੋਂ ਲਲਿਤ ਨਾਰਾਇਣ ਮਿਸ਼ਰਾ ਨੇ ਉਸਨੂੰ ਵਣਜ ਅਤੇ ਉਦਯੋਗ ਮੰਤਰਾਲੇ ਵਿੱਚ ਇੱਕ ਸਲਾਹਕਾਰ ਵਜੋਂ ਨਿਯੁਕਤ ਕੀਤਾ। 1970 ਅਤੇ 1980 ਦੇ ਦਹਾਕੇ ਦੌਰਾਨ, ਸਿੰਘ ਨੇ ਭਾਰਤ ਸਰਕਾਰ ਵਿੱਚ ਕਈ ਮੁੱਖ ਅਹੁਦਿਆਂ 'ਤੇ ਕੰਮ ਕੀਤਾ, ਜਿਵੇਂ ਕਿ ਮੁੱਖ ਆਰਥਿਕ ਸਲਾਹਕਾਰ (1972-1976), ਰਿਜ਼ਰਵ ਬੈਂਕ ਦੇ ਗਵਰਨਰ (1982-1985) ਅਤੇ ਯੋਜਨਾ ਕਮਿਸ਼ਨ ਦੇ ਮੁਖੀ (1985-1987)। 1991 ਵਿੱਚ, ਜਿਵੇਂ ਕਿ ਭਾਰਤ ਇੱਕ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਸੀ, ਨਵੇਂ ਚੁਣੇ ਗਏ ਪ੍ਰਧਾਨ ਮੰਤਰੀ, ਪੀ.ਵੀ.
ਬਠਿੰਡਾ ਜ਼ਿਲ੍ਹਾ ਪੰਜਾਬ ਦਾ ਇੱਕ ਜ਼ਿਲ੍ਹਾ ਹੈ। ਇਹ ਮਾਲਵਾ ਖੇਤਰ ਵਿੱਚ ਆਉਂਦਾ ਹੈ। ਇਸ ਦਾ ਖੇਤਰਫ਼ਲ 3,385 ਵਰਗ ਕਿਲੋਮੀਟਰ ਹੈ। ਇਸ ਦੇ ਨਾਲ ਉੱਤਰ ਵਿੱਚ ਮੋਗਾ ਜ਼ਿਲ੍ਹਾ ਅਤੇ ਫ਼ਰੀਦਕੋਟ ਜ਼ਿਲ੍ਹਾ, ਪੱਛਮ ਵਿੱਚ ਮੁਕਤਸਰ ਜ਼ਿਲ੍ਹਾ, ਪੂਰਬ ਵਿੱਚ ਬਰਨਾਲਾ ਜ਼ਿਲ੍ਹਾ ਅਤੇ ਮਾਨਸਾ ਜ਼ਿਲ੍ਹਾ, ਭਾਰਤ, ਅਤੇ ਦੱਖਣ ਵਿੱਚ ਹਰਿਆਣਾ ਰਾਜ ਲੱਗਦਾ ਹੈ। ਇੱਥੇ ਪੰਜਾਬ ਦੀ ਸਭ ਤੋਂ ਜ਼ਿਆਦਾ ਨਰਮੇ ਦੀ ਪੈਦਾਵਾਰ ਹੁੰਦੀ ਹੈ।
ਮੌਲਾਨਾ ਜਲਾਲ-ਉਦ-ਦੀਨ ਰੂਮੀ (ਫ਼ਾਰਸੀ:مولانا جلالالدین رومی ; ਜਨਮ 30 ਸਤੰਬਰ 1207 - ਮੌਤ 17 ਦਸੰਬਰ 1273) ਫ਼ਾਰਸੀ ਸਾਹਿਤ ਦੇ ਮਹੱਤਵਪੂਰਨ ਲੇਖਕ ਸਨ ਜਿਨ੍ਹਾਂ ਨੇ ਮਸਨਵੀ ਵਿੱਚ ਮਹੱਤਵਪੂਰਣ ਯੋਗਦਾਨ ਕੀਤਾ। ਉਨ੍ਹਾਂ ਨੇ ਸੂਫੀ ਪਰੰਪਰਾ ਵਿੱਚ ਨੱਚਦੇ ਸਾਧੂਆਂ ਦੀ ਪਰੰਪਰਾ ਦੀ ਸ਼ੁਰੂਆਤ ਕੀਤੀ। ਰੂਮੀ ਅਫਗਾਨਿਸਤਾਨ ਦੇ ਮੂਲ ਨਿਵਾਸੀ ਸਨ ਪਰ ਮਧ ਤੁਰਕੀ ਦੇ ਸਲਜੂਕ ਦਰਬਾਰ ਵਿੱਚ ਉਨ੍ਹਾਂ ਨੇ ਆਪਣਾ ਜੀਵਨ ਗੁਜ਼ਾਰਿਆ ਅਤੇ ਕਈ ਮਹੱਤਵਪੂਰਨ ਰਚਨਾਵਾਂ ਰਚੀਆਂ। ਕੋਨਿਆ (ਤੁਰਕੀ) ਵਿੱਚ ਹੀ ਇਨ੍ਹਾਂ ਦਾ ਦੇਹਾਂਤ ਹੋਇਆ ਜਿਸਦੇ ਬਾਅਦ ਉਨ੍ਹਾਂ ਦੀ ਕਬਰ ਇੱਕ ਮਜ਼ਾਰ ਦਾ ਰੂਪ ਲੈਂਦੀ ਗਈ ਜਿੱਥੇ ਉਨ੍ਹਾਂ ਦੀ ਯਾਦ ਵਿੱਚ ਸਾਲਾਨਾ ਜਸ਼ਨ ਅਣਗਿਣਤ ਸਾਲਾਂ ਤੋਂ ਹੁੰਦੇ ਆਉਂਦੇ ਰਹੇ ਹਨ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਮਹਾਂਕੁੰਭ ਦੀ ਸ਼ੁਰੂਆਤ 14 ਜਨਵਰੀ ਨੂੰ ਮਕਰ ਸਕਰਾਂਤੀ ਮੌਕੇ ਪ੍ਰਯਾਗਰਾਜ ਵਿਖੇ ਗੰਗਾ, ਜਮੁਨਾ ਤੇ ਅਦ੍ਰਿਸ਼ ਸਰਸਵਤੀ ਦੇ ਸੰਗਮ ’ਤੇ ਪੂਰੀ ਸ਼ਾਨੋ-ਸ਼ੌਕਤ ਨਾਲ ਹੁੰਦੀ ਹੈ। ਇਹ ਮੇਲਾ 11 ਮਾਰਚ ਸੋਮਵਾਰੀ ਮੱਸਿਆ ਤਕ ਚੱਲਦਾ ਹੈ। ਇਸ ਵਿੱਚ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂ ਇਸ਼ਨਾਨ ਕਰਦੇ ਹਨ। ਮਾਘੀ ਵਾਲੇ ਦਿਨ ਬਹੁਤ ਸਾਰੇ ਸਰਧਾਲੂ ਤ੍ਰਿਵੈਣੀ ਦੇ ਤਟ ’ਤੇ ਡੁਬਕੀ ਲਗਾਉਂਦੇ ਹਨ। ਸਭ ਤੋਂ ਪਹਿਲਾਂ ਸਾਧੂ ਸੰਤ ਤੇ ਨਾਂਗੇ ਸਾਧੂ ਸ਼ਾਹੀ ਇਸ਼ਨਾਨ ਕਰਦੇ ਹਨ ਜੋ ਰਵਾਇਤੀ ਢੰਗ ਨਾਲ ਹੁੰਦਾ ਹੈ। ਸਾਧੂ ਸੰਨਿਆਸੀਆਂ ਦੇ 13 ਅਖਾੜੇ ਹਨ ਜੋ ਆਪਣੀ-ਆਪਣੀ ਮਰਿਆਦਾ ’ਤੇ ਵਾਰੀ ਸਿਰ, ਸੁਗੰਧਤ ਫੁੱਲਾਂ ਨਾਲ ਸਜੇ ਹਾਥੀ, ਘੋੜੇ, ਪਾਲਕੀਆਂ ਤੇ ਰਥਾਂ ਵਿੱਚ ਸਵਾਰ ਹੋ ਬੈਂਡ-ਵਾਜੇ ਤੇ ਢੋਲ-ਢਮੱਕਿਆਂ ਨਾਲ ਜੈਕਾਰੇ ਛੱਡਦੇ ਜਦੋਂ ਇਸ਼ਨਾਨ ਲਈ ਆਉਂਦੇ ਹਨ। ਜਦੋਂ ਬ੍ਰਹਿਸਪਤੀ ਬਿਰਖ ਰਾਸ਼ੀ ਅਤੇ ਸੂਰਜ ਮਕਰ ਰਾਸ਼ੀ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਪ੍ਰਯਾਗਰਾਜ ਵਿਖੇ ਕੁੰਭ ਮੇਲਾ ਲੱਗਦਾ ਹੈ। ਪ੍ਰਯਾਗ ਤੀਰਥਾਂ ਦਾ ਰਾਜਾ ਮੰਨਿਆ ਜਾਂਦਾ ਹੈ। ਇਸ ਲਈ ਇਹ ਮੇਲਾ ਸਾਰੇ ਕੁੰਭ ਮੇਲਿਆਂ ਤੋਂ ਵਿਸ਼ਾਲ ਹੁੰਦਾ ਹੈ।
ਰੋਲਾਂ ਬਾਰਥ (ਫ਼ਰਾਂਸੀਸੀ: [ʁɔlɑ̃ baʁt]; 12 ਨਵੰਬਰ 1915 – 26 ਮਾਰਚ 1980) ਇੱਕ ਫ਼ਰਾਂਸੀਸੀ ਸਾਹਿਤ-ਚਿੰਤਕ, ਦਾਰਸ਼ਨਿਕ, ਭਾਸ਼ਾ-ਵਿਗਿਆਨੀ, ਆਲੋਚਕ, ਅਤੇ ਚਿਹਨ-ਵਿਗਿਆਨੀ ਸੀ। ਉਹ ਫਰਾਂਸ ਦੇ ਸੰਰਚਨਾਵਾਦੀ ਚਿੰਤਕਾਂ ਅਤੇ ਸਾਹਿਤਕ ਆਲੋਚਕਾਂ ਵਿੱਚ ਸਭ ਤੋਂ ਵੱਧ ਰੌਚਕ ਸੂਝਵਾਨ ਅਤੇ ਨਿਡਰ ਸਿਧਾਂਤਕਾਰ ਸੀ। ਉਸਦਾ ਚਿੰਤਨ ਕਿਸੇ ਕਿਸੇ ਇੱਕ ਨੁਕਤੇ ਤੇ ਖੜ੍ਹੋਤਾ ਹੋਇਆ ਨਹੀਂ ਸਗੋਂ ਉਹ ਪਲ-ਪਲ ਰੰਗ ਵਟਾਉਣ ਵਾਲਾ ਚਿੰਤਕ ਹੈ। ਉਸਦਾ ਸਮੁੱਚਾ ਚਿੰਤਨ ਚਿਹਨ-ਵਿਗਿਆਨ ਤੋਂ ਸੰਰਚਨਾਵਾਦ ਅਤੇ ਸੰਰਚਨਾਵਾਦ ਤੋਂ ਉਤਰ-ਸੰਰਚਨਾਵਾਦ ਤਕ ਦੀ ਯਾਤਰਾ ਕਰਦਾ ਪ੍ਰਤੀਤ ਹੁੰਦਾ ਹੈ। ਰੋਲਾਂ ਬਾਰਥ ਨੇ ਆਪਣੇ ਲੇਖਣ ਦੇ ਮੁਢਲੇ ਦੌਰ ਵਿੱਚ ਚਿਹਨ-ਵਿਗਿਆਨ ਉਤੇ ਦਿੱਤਾ ਅਤੇ ਦੂਸਰੇ ਦੌਰ ਵਿੱਚ ਉਹ ਹੌਲੀ-ਹੌਲੀ ਚਿਹਨ-ਵਿਗਿਆਨ ਤੋਂ ਸਾਹਿਤ ਵੱਲ ਨੂੰ ਆਇਆ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਜੈਵਿਕ ਖੇਤੀ ਜਾਂ ਕੁਦਰਤੀ ਖੇਤੀ (ਅੰਗਰੇਜ਼ੀ: Organic farming) ਖੇਤੀ ਦੀ ਉਸ ਢੰਗ ਨੂੰ ਆਖਦੇ ਹਨ ਜਿਸ ਵਿੱਚ ਜੈਵਿਕ ਜਾਂ ਕੁਦਰਤੀ ਖਾਦਾਂ, ਹਰੀਆਂ ਖਾਦਾਂ ਅਤੇ ਕੁਦਰਤੀ ਢੰਗ ਨਾਲ਼ ਤਿਆਰ ਕੀਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ। ਜੈਵਿਕ ਜਾਂ ਕੁਦਰਤੀ ਖਾਦਾਂ ਵਿੱਚ ਕੰਪੋਸਟ ਖਾਦ, ਮੁਰਗ਼ੀਆਂ ਦੀ ਖਾਦ ਅਤੇ ਰੂੜੀ ਦੀ ਖਾਦ ਸ਼ਾਮਿਲ ਹਨ ਅਤੇ ਹਰੀ ਖਾਦ ਕਿਸੇ ਫ਼ਸਲ ਦੇ ਹਰੇ ਮਾਦੇ ਨੂੰ ਜ਼ਮੀਨ ਵਿੱਚ ਵਾਹ ਜਾਂ ਦੱਬ ਦੇਣ ਨਾਲ਼ ਤਿਆਰ ਹੁੰਦੀ ਹੈ। ਆਮ ਤੌਰ ’ਤੇ ਜੰਤਰ ਜਾਂ ਢੈਂਚਾ, ਗਵਾਰਾ, ਮੂੰਗੀ ਅਤੇ ਰਵਾਂਹ ਆਦਿ ਫਲੀਦਾਰ ਫ਼ਸਲਾਂ ਦੀ ਵਰਤੋਂ ਹਰੀ ਖਾਦ ਵਜੋਂ ਕੀਤੀ ਜਾਂਦੀ ਹੈ। ਇਸ ਰਸਾਇਣਕ ਖਾਦਾਂ, ਕੀਟਨਾਸ਼ਕਾਂ ਆਦਿ ਦੀ ਵਰਤੋਂ ਨਹੀਂ ਕੀਤੀ ਜਾਂਦੀ ਜਾਂ ਨਾ ਦੇ ਬਰਾਬਰ ਕੀਤੀ ਜਾਂਦੀ ਹੈ। ਇਸ ਦੇ ਤਹਿਤ ਸਬਜ਼ੀਆਂ, ਫਲਾਂ, ਅਨਾਜ ਇਤਿਆਦਿ ਦੀ ਕਾਸ਼ਤ ਕੀਤੀ ਜਾਂਦੀ ਹੈ। ਕੁਦਰਤੀ ਖੇਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਾਲ 2006 ਵਿੱਚ ਆਰਗੈਨਿਕ ਫ਼ਾਰਮਿੰਗ ਕੌਂਸਲ ਆੱਫ਼ ਪੰਜਾਬ ਕਾਇਮ ਕੀਤੀ ਗਈ ਜੋ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਟ੍ਰੇਨਿੰਗ ਵੀ ਦਿੰਦੀ ਹੈ ਅਤੇ ਉਹਨਾਂ ਦੇ ਖੇਤਾਂ ਨੂੰ ਜੈਵਿਕ ਖੇਤਾਂ ਵਜੋਂ ਰਜਿਸਟਰ ਵੀ ਕਰਦੀ ਹੈ। ਜੈਵਿਕ ਖੇਤੀ ਇੱਕ ਬਦਲਵੀਂ ਖੇਤੀ ਪ੍ਰਣਾਲੀ ਹੈ ਜੋ 20 ਵੀਂ ਸਦੀ ਦੇ ਸ਼ੁਰੂ ਵਿੱਚ ਤੇਜ਼ੀ ਨਾਲ ਬਦਲਣ ਵਾਲੇ ਖੇਤੀਬਾੜੀ ਅਮਲ ਦੇ ਪ੍ਰਤੀਕਰਮ ਵਜੋਂ ਪੈਦਾ ਹੋਈ ਸੀ। ਅੱਜ ਕਈ ਜੈਵਿਕ ਖੇਤੀਬਾੜੀ ਸੰਗਠਨਾਂ ਦੁਆਰਾ ਆਰਗੈਨਿਕ ਖੇਤੀ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ। ਇਹ ਜੈਵਿਕ ਮੂਲ ਦੇ ਖਾਦਾਂ ਤੇ ਨਿਰਭਰ ਕਰਦਾ ਹੈ ਜਿਵੇਂ ਕਿ ਖਾਦ, ਖਾਦ, ਹਰੀ ਦੇ ਖਾਦ ਅਤੇ ਹੱਡੀਆਂ ਦਾ ਭੋਜਨ ਅਤੇ ਥਾਵਾਂ ਜਿਵੇਂ ਕਿ ਫਸਲ ਰੋਟੇਸ਼ਨ ਅਤੇ ਸਾਥੀ ਪੌਦੇ ਜੀਵ ਵਿਗਿਆਨਕ ਪੈਸਟ ਕੰਟਰੋਲ, ਮਿਕਸਡ ਫਾਰਪਿੰਗ ਅਤੇ ਕੀੜੇ ਜਾਨਵਰਾਂ ਦੇ ਪਾਲਣ-ਪੋਸਣ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਆਮ ਤੌਰ 'ਤੇ, ਜੈਵਿਕ ਮਿਆਰਾਂ ਨੂੰ ਸਧਾਰਨ ਤੌਰ 'ਤੇ ਪੈਦਾ ਹੋਣ ਵਾਲੇ ਪਦਾਰਥਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਲਈ ਤਿਆਰ ਕੀਤਾ ਜਾਂਦਾ ਹੈ ਜਦੋਂ ਕਿ ਸਿੰਥੈਟਿਕ ਪਦਾਰਥਾਂ ਨੂੰ ਮਨਜ਼ੂਰ ਜਾਂ ਸਖ਼ਤੀ ਨਾਲ ਸੀਮਿਤ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਕੁਦਰਤੀ ਤੌਰ 'ਤੇ ਕੀੜੇਮਾਰ ਦਵਾਈਆਂ ਜਿਵੇਂ ਕਿ ਪਾਈਰੇਥ੍ਰਿਨ ਅਤੇ ਰੋਟਿਨੋਨ ਦੀ ਇਜਾਜ਼ਤ ਹੁੰਦੀ ਹੈ, ਜਦੋਂ ਕਿ ਸਿੰਥੈਟਿਕ ਖਾਦਾਂ ਅਤੇ ਕੀਟਨਾਸ਼ਕਾਂ ਨੂੰ ਆਮ ਤੌਰ 'ਤੇ ਮਨਾਹੀ ਹੁੰਦੀ ਹੈ। ਸਿੰਥੈਟਿਕ ਪਦਾਰਥ ਜਿਹਨਾਂ ਦੀ ਇਜਾਜ਼ਤ ਹੈ, ਉਦਾਹਰਣ ਵਜੋਂ, ਪਿੱਤਲ ਸੈਲਫੇਟ, ਤੱਤਕ੍ਰਿਤ ਸਲਫਰ ਅਤੇ ਇਵੇਰਮੈਕਟਿਨ। ਜੀਵਨੀ ਤੌਰ 'ਤੇ ਸੋਧੇ ਹੋਏ ਜੀਵਾਣੂ, ਨੈਨੋਮੋਟਰਾਈਰੀਅਸ, ਮਨੁੱਖੀ ਸੀਵੇਜ ਸਲੱਜ, ਪੌਦਾ ਵਿਕਾਸ ਰੈਗੂਲੇਟਰਜ਼, ਹਾਰਮੋਨਸ, ਅਤੇ ਪਸ਼ੂ ਪਾਲਣ ਦੇ ਪੇਂਡੂ ਖੇਤਰਾਂ ਵਿੱਚ ਐਂਟੀਬਾਇਟਿਕ ਦੀ ਵਰਤੋਂ ਨੂੰ ਮਨਾਹੀ ਹੈ। ਜੈਵਿਕ ਖੇਤੀ ਦੇ ਸਮਰਥਨ ਦੀ ਵਜ੍ਹਾ ਵਿੱਚ ਸਥਿਰਤਾ, ਖੁੱਲ੍ਹਣ, ਸਵੈ-ਸੰਤੋਖਤਾ, ਖੁਦਮੁਖਤਿਆਰੀ / ਸੁਤੰਤਰਤਾ, ਸਿਹਤ, ਖੁਰਾਕ ਸੁਰੱਖਿਆ ਅਤੇ ਖਾਣੇ ਦੀ ਸੁਰੱਖਿਆ ਵਿੱਚ ਅਸਲ ਜਾਂ ਵਾਜਬ ਲਾਭ ਸ਼ਾਮਲ ਹਨ, ਹਾਲਾਂਕਿ ਧਾਰਣਾ ਅਤੇ ਅਸਲੀਅਤ ਦੇ ਵਿਚਕਾਰ ਮੇਲ ਨੂੰ ਲਗਾਤਾਰ ਚੁਣੌਤੀ ਦਿੱਤੀ ਜਾਂਦੀ ਹੈ। ਜੈਵਿਕ ਖੇਤੀਬਾੜੀ ਦੇ ਢੰਗਾਂ ਨੂੰ ਕੌਮਾਂਤਰੀ ਪੱਧਰ 'ਤੇ ਨਿਯੰਤ੍ਰਿਤ ਕੀਤਾ ਜਾਂਦਾ ਹੈ ਅਤੇ ਕਾਨੂੰਨੀ ਤੌਰ' ਤੇ ਬਹੁਤ ਸਾਰੇ ਦੇਸ਼ਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ, ਜੋ ਇੰਟਰਨੈਸ਼ਨਲ ਫੈਡਰੇਸ਼ਨ ਆਫ ਓਨੈਗੈਨਿਕ ਐਗਰੀਕਲਚਰ ਮੂਵਮੈਂਟਸ (ਆਈਓਐਫਐਮ) ਵੱਲੋਂ ਸਥਾਪਤ ਮਿਆਰਾਂ 'ਤੇ ਅਧਾਰਿਤ ਹੈ, ਜੋ ਕਿ 1972 ਵਿੱਚ ਸਥਾਪਿਤ ਕੀਤੀਆਂ ਗਈਆਂ ਜੈਵਿਕ ਖੇਤੀ ਸੰਸਥਾਵਾਂ ਲਈ ਕੌਮਾਂਤਰੀ ਛਤਰੀ ਸੰਸਥਾ ਹੈ, ਜਿਵੇਂ: an integrated farming system that strives for sustainability, the enhancement of soil fertility and biological diversity whilst, with rare exceptions, prohibiting synthetic pesticides, antibiotics, synthetic fertilizers, genetically modified organisms, and growth hormones.
ਕਾਮਾਗਾਟਾਮਾਰੂ ਕਾਂਡ ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਪਾਉਂਟਾ ਸਾਹਿਬ ਦੀ ਮਹੱਤਤਾ ਵਿਲੱਖਣ ਹੈ ਕਿਉਂਕਿ ਇਹ ਇੱਕੋ ਇੱਕ ਅਜਿਹਾ ਸ਼ਹਿਰ ਹੈ, ਜਿਸ ਦਾ ਨੀਂਹ ਪੱਥਰ ਗੁਰੂ ਗੋਬਿੰਦ ਸਿੰਘ ਜੀ ਨੇ ਰੱਖਿਆ ਸੀ ਅਤੇ ਇਸ ਦਾ ਨਾਂ ਪਾਉਂਟਾ ਸਾਹਿਬ ਨਿਸ਼ਚਿਤ ਕੀਤਾ ਸੀ। ਪੁਰਾਣੀ ਨਾਹਨ ਰਿਆਸਤ ਵਿੱਚ ਸਥਿਤ ਹਿਮਾਚਲ ਪ੍ਰਦੇਸ਼ ਵਿੱਚ ਜਮਨਾ ਨਦੀ ਤੇ ਇਹ ਸ਼ਹਿਰ ਵਸਿਆ ਹੋਇਆ ਹੈ। ਇਸ ਸ਼ਹਿਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਚਾਰ ਸਾਲ ਤੋਂ ਵੀ ਵੱਧ ਸਮਾਂ ਰਹੇ। ਗੁਰੂ ਜੀ ਨਾਹਨ ਦੇ ਰਾਜਾ ਮੇਦਨੀ ਪ੍ਰਕਾਸ਼ ਦੀ ਬੇਨਤੀ ’ਤੇ 1685 ਨੂੰ ਨਾਹਨ ਪਹੁੰਚੇ ਸਨ। ਇਹ ਸ਼ਹਿਰ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੌਰ ਦੀ ਤਹਿਸੀਲ ਹੈ। ਇਸ ਸ਼ਹਿਰ 'ਚ ਸੀਮੈਂਟ ਕਾਰਪੋਰੇਸ਼ਨ ਆਫ ਇੰਡੀਆ ਰਾਜਬਨ, ਬਿਜਲੀ ਘਰ, ਸੰਨ ਫਾਰਮਾਸਿਉਟੀਕਲ ਦੀ ਅੰਗਰੇਜ਼ੀ ਦਵਾਈਆਂ ਦੀਆਂ ਫੈਕਟਰੀਆਂ, ਮੈਨਕਾਈਡ ਫਾਰਮਾ ਲਿਮਿ:, ਜੀ ਲੈਬ ਲਿਮਿ: ਹੋਟਲ ਅਤੇ ਅਦਾਰੇ ਸਥਾਪਿਤ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਾਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਕੈਲੀਫ਼ੋਰਨੀਆ ਅਮਰੀਕਾ ਦਾ ਇੱਕ ਰਾਜ ਹੈ। ਅਮਰੀਕਾ ਦੇ 50 ਵੱਡੇ ਸ਼ਹਿਰਾਂ ਵਿੱਚੋਂ 8 ਕੈਲੀਫ਼ੋਰਨੀਆ ਵਿੱਚ ਹਨ ਅਤੇ ਲਗਭਗ 163,696 ਵਰਗ ਮੀਲ (423,970 ਕਿਲੋਮੀਟਰ) ਦੇ ਕੁੱਲ ਖੇਤਰਫਲ ਵਿੱਚ 39.6 ਮਿਲੀਅਨ ਵਸਨੀਕਾਂ ਦੇ ਨਾਲ, ਕੈਲੀਫੋਰਨੀਆ ਸਭ ਤੋਂ ਵੱਧ ਅਬਾਦੀ ਵਾਲਾ ਸੰਯੁਕਤ ਰਾਜ ਰਾਜ ਹੈ ਅਤੇ ਖੇਤਰ ਦੇ ਅਨੁਸਾਰ ਤੀਜਾ ਸਭ ਤੋਂ ਵੱਡਾ ਹੈ। ਕੈਲੀਫ਼ੋਰਨੀਆ ਪਹਿਲਾਂ ਮੈਕਸੀਕੋ ਦੇ ਵਿੱਚ ਹੁੰਦਾ ਸੀ ਪਰ ਮਕਸੀਕਨ-ਅਮਰੀਕਨ ਲੜਾਈ ਦੇ ਬਾਅਦ ਮੈਕਸੀਕੋ ਨੂੰ ਕੈਲੀਫ਼ੋਰਨੀਆ ਅਮਰੀਕਾ ਨੂੰ ਦੇਣਾ ਪਿਆ। ਕੈਲੀਫ਼ੋਰਨੀਆ 9 ਸਤੰਬਰ 1850 ਨੂੰ ਅਮਰੀਕਾ ਦਾ 31ਵਾਂ ਰਾਜ ਬਣਾਇਆ ਗਿਆ। ਰਾਜ ਦੀ ਰਾਜਧਾਨੀ ਸੈਕਰਾਮੈਂਟੋ ਹੈ। ਗ੍ਰੇਟਰ ਲਾਸ ਏਂਜਲਸ ਏਰੀਆ ਅਤੇ ਸੈਨ ਫ੍ਰੈਨਸਿਸਕੋ ਬੇ ਏਰੀਆ ਕ੍ਰਮਵਾਰ 18.7 ਮਿਲੀਅਨ ਅਤੇ 9.7 ਮਿਲੀਅਨ ਵਸਨੀਕਾਂ ਨਾਲ ਦੂਸਰਾ ਅਤੇ ਪੰਜਵਾਂ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰੀ ਖੇਤਰ ਹੈ। ਕੈਲੀਫੋਰਨੀਆ ਦਾ ਲਾਸ ਐਂਜਲਸ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਅਤੇ ਨਿਊ ਯਾਰਕ ਸਿਟੀ ਬਾਅਦ ਦੇਸ਼ ਦਾ ਦੂਜਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਹੈ। ਕੈਲੀਫੋਰਨੀਆ ਵਿੱਚ ਦੇਸ਼ ਦੀ ਸਭ ਤੋਂ ਵੱਧ ਅਬਾਦੀ ਵਾਲੀ ਕਾਉਂਟੀ, ਲਾਸ ਏਂਜਲਸ ਕਾਉਂਟੀ ਅਤੇ ਖੇਤਰ ਦੇ ਅਨੁਸਾਰ ਇਸਦਾ ਸਭ ਤੋਂ ਵੱਡਾ ਕਾਉਂਟੀ, ਸੈਨ ਬਰਨਾਰਡੀਨੋ ਕਾਉਂਟੀ ਹੈ। ਸੈਨ ਫਰਾਂਸਿਸਕੋ ਦਾ ਸਿਟੀ ਅਤੇ ਕਾਉਂਟੀ ਦੋਵੇਂ ਦੇਸ਼ ਦਾ ਦੂਜਾ ਸਭ ਤੋਂ ਸੰਘਣੀ ਆਬਾਦੀ ਵਾਲੇ ਵੱਡੇ ਸ਼ਹਿਰ ਨਿਊ ਯਾਰਕ ਸਿਟੀ ਤੋਂ ਬਾਅਦ ਅਤੇ ਪੰਜਵੀਂ-ਸੰਘਣੀ ਆਬਾਦੀ ਵਾਲੀ ਕਾਉਂਟੀ ਹੈ।