ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸਾਕਾ ਨਨਕਾਣਾ ਸਾਹਿਬ ਸ਼ਹੀਦੀ ਸਾਕਾ 21 ਫਰਵਰੀ ਸੰਨ 1921 ਨੂੰ ਨਨਕਾਣਾ ਸਾਹਿਬ ਗੁਰਦੁਆਰਾ ਜਨਮ ਅਸਥਾਨ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ `ਗੁਰਦੁਆਰਾ ਜਨਮ ਅਸਥਾਨ` ਕਰਕੇ ਜਾਣਿਆਂ ਜਾਂਦਾ ਹੈ।ਗੁਰਮਤਿ ਦੇ ਮਹਾਨ ਆਦਰਸ਼ ਨੂੰ ਦਿੜੵ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀ ਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ ਗੁਰੂ ਸਾਹਿਬਾਨ ਜੀ ਤੋ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦਿੜੵਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ। ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਆਜ਼ਾਦ ਕਰਾਉਣ ਵੇਲੇ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਂ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ ਸਬੰਧਿਤ ਜਗਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਧਰਤੀ ਉੱਪਰ ਗੁਰੂ ਮਰਿਆਦਾ ਬਹਾਲ ਕਰਵਾਉਣ ਸੀ।ਕਿਉਂਕਿ ਉਸ ਸਮੇਂ ਦੇ ਮਹੰਤ ਨਰੈਣ ਦਾਸ ਤੇ ਉਸ ਤੋ ਪਹਿਲਾਂ ਰਹਿ ਚੁੱਕੇ ਮਹੰਤ ਸਾਧੂ ਰਾਮ ਤੇ ਕਿਸਨ ਰਾਮ ਨੇ ਨਨਕਾਣਾ ਸਾਹਿਬ ਦੇ ਵਿਚ ਮੱਸੇ ਰੰਗੜ ਵਾਲੇ ਸਮੇ ਦੇ ਹਾਲਾਤ ਤੋ ਵੀ ਬਦਤਰ ਹਲਾਤ ਬਣਾ ਦਿੱਤੇ ਸਨ। ਕੇਵਲ ਉਥੇ ਨਾਚੀਆ ਦਾ ਨਾਚ ਸੀ ਬਲਕਿ ਉਸ ਪਵਿੱਤਰ ਅਸਥਾਨ ਤੇ ਦਰਸਨ ਕਰਨ ਜਾਣ ਵਾਲੀਆਂ ਬੀਬੀਆਂ ਔਰਤਾ ਦੀ ਇਜੱਤ ਵੀ ਮਹਿਫੂਜ ਨਹੀ ਸੀ ਰਹੀ । ਹੋਰ ਵੀ ਅਨੇਕਾਂ ਘਟਨਾਵਾਂ ਵਾਪਰ ਰਹੀਆਂ ਸਨ। ਇਹਨਾਂ ਸਾਰੀਆਂ ਘਟਨਾਵਾਂ ਤੋ ਬਾਅਦ 26ਜਨਵਰੀ 1921 ਨੂੰ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਨੇ ਜਨਰਲ ਇਜਲਾਸ ਵਿਚ ਇਸ ਬਾਰੇ ਇਕ ਵਿਸੇਸ ਗੁਰਮਤਾ ਪਾਸ ਕਰਕੇ 4,5,6ਮਾਰਚ 1921 ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਇੱਕ ਭਾਰੀ ਇਕੱਠ ਸੱਦਣ ਬਾਰੇ ਵਿਚਾਰ ਚਰਚਾ ਕੀਤੀ ਤਾ ਕਿ ਸਮੁੱਚੇ ਪੰਥਕ ਰੂਪ ਵਿੱਚ ਮਿਲ ਕੇ ਬੈਠ ਕੇ ਗੁਰਦੁਆਰਿਆਂ ਦੇ ਪ੍ਰਬੰਧਾ ਤੇ ਮਹੰਤ ਨਰੈਣ ਦਾਸ ਬਾਰੇ ਵਿਚਾਰ ਕੀਤਾ ਜਾ ਸਕੇ ਤੇ ਮਹੰਤ ਨਰੈਣ ਦਾਸ ਨੂੰ ਸੁਧਰਨ ਲਈ ਕਿਹਾ ਜਾਵੇ ਤਾਂ ਕਿ ਉਸ ਪਵਿੱਤਰ ਅਸਥਾਨ ਦੀ ਮਰਿਆਦਾ ਬਹਾਲ ਹੋ ਸਕੇ। ੳਸ ਪੰਥਕ ਇਕੱਠ ਦੀ ਸੁਹ ਮਹੰਤ ਨਰੈਣੂ ਨੂੰ ਲੱਗ ਗਈ ਤੇ ਉਸ ਨੇ ਵਿਉਂਤ ਘੜ ਲਈ ਕਿ ਉਹ ਸਿੱਖਾ ਦੇ ਉਸ ਭਾਰੀ ਇਕੱਠ ਤੇ ਹਮਲਾ ਕਰਕੇ ਸਭ ਗੁਰਮਤਿ ਸੁਧਾਰਕਾ ਨੂੰ ਖਤਮ ਕਰ ਦੇਵੇਗਾ । ਇਸ ਲਈ ਉਸ ਨੇ ਗੁਰੂ ਘਰ ਵਿੱਚ ਭਾਰੀ ਮਾਤਰਾ ਚ ਗੋਲੀ ਸਿੱਕਾ , ਟਕੂਏ ,ਪਿਸਤੌਲਾ ,ਬੰਦੂਕਾਂ ,ਮਿੱਟੀ ਦੇ ਤੇਲ ਦੇ ਪੀਪਿਆ ਤੇ ਲੱਕੜਾ ਦਾ ਜਖੀਰਾ ਇਕੱਠਾ ਕਰ ਲਿਆ । ਨਰੈਣੂ ਦੇ ਇਸ ਕਾਰੇ ਦੀ ਸੂਹ ਜਦੋ ਗੁਰਸਿੱਖਾ ਕੋਲ ਪਹੁੰਚੀ ਤਾਂ ਉਨਾਂ ਨੇ 17 ਫਰਵਰੀ 1921 ਨੂੰ ਇੱਕ ਵਿਸ਼ੇਸ਼ ਮੀਟਿੰਗ ਸੱਦ ਕੇ ਇਹ ਮਤਾ ਪਾਸ ਕੀਤਾ ਕਿ 19 ਫਰਵਰੀ ਨੂੰ ਭਾਈ ਲਛਮਣ ਸਿੰਘ ਧਾਰੋਵਾਲੀ ਤੇ ਭਾਈ ਕਰਤਾਰ ਸਿੰਘ ਝੱਬਰ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਦੀ ਅਜਾਦੀ ਲਈ ਚਾਲੇ ਪਾ ਦੇਣਗੇ ਮਿਥੇ ਸਮੇ ਤੇ ਅਰਦਾਸ ਸੋਧ ਕੇ ਲਾਡਲੇ ਸਿੰਘਾਂ ਨੇ ਗੁਰਧਾਮ ਆਜ਼ਾਦ ਕਰਵਾਉਣ ਲਈ ਸ੍ਰੀ ਨਨਕਾਣਾ ਸਾਹਿਬ ਨੂੰ ਚਾਲੇ ਪਾ ਦਿੱਤੇ। ਜਿਸ ਸਮੇਂ ਭਾਈ ਲਛਮਣ ਸਿੰਘ ਜੀ ਦਾ ਜਥਾ ਨਨਕਾਣਾ ਸਾਹਿਬ ਅੰਦਰ ਦਾਖਲ ਹੋਇਆਂ। ਮਹੰਤ ਨਰੈਣੂ ਨੇ ਬਾਹਰਲੇ ਸਾਰੇ ਗੇਟ ਬੰਦ ਕਰਵਾ ਦਿੱਤੇ ਅਤੇ ਸ਼ਾਤਮਈ ਸਿੰਘਾਂ ਤੇ ਮੀਂਹ ਦੀ ਤਰਾ ਗੋਲੀਆਂ ਦੀ ਬੁਛਾੜ ਕਰ ਦਿੱਤੀ । ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਭਾਈ ਲਛਮਣ ਸਿੰਘ ਨੂੰ ਗੋਲੀਆਂ ਨਾਲ ਅਧਮੋਇਆ ਕਰਨ ਤੋ ਮਗਰੋ ਜੰਡ ਨਾਲ ਪੁੱਠਾ ਲਮਕਾ ਕੇ ਅੱਗ ਲਗਾ ਕੇ ਸਹੀਦ ਕਰ ਦਿੱਤਾ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿੱਚ ਵੀ ਕਈ ਗੋਲੀਆਂ ਲੰਘੀਆਂ।ਇਸ ਤਰਾ ਜਦੋ ਭਾਈ ਦਲੀਪ ਸਿੰਘ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਏ ਤਾਂ ਉਨਾਂ ਨੂੰ ਵੀ ਬਲਦੀ ਭੱਠੀ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਸ਼ਹੀਦ ਸਿੰਘਾਂ ਨੂੰ ਮਿੱਟੀ ਦਾ ਤੇਲ ਪਾ ਕੇ ਸਾੜਿਆ ਗਿਆ। ਉਸ ਸਮੇ ਉਥੇ ਇਕ ਦੋ ਸਾਲ ਦਾ ਸਿੱਖ ਬੱਚਾ , ਜੋ ਇੱਕ ਅਲਮਾਰੀ ਵਿੱਚ ਬੰਦ ਸੀ ,ਉਸ ਨੂੰ ਬਾਹਰ ਕੱਢ ਕੇ ਬਲਦੀ ਅੱਗ ਦੇ ਉਪਰ ਸੁੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਘਟਨਾ ਨੇ ਸਾਰੇ ਪੰਥ ਨੂੰ ਹਿਲਾ ਕੇ ਰੱਖ ਦਿੱਤਾ। ਸੰਗਤ ਭਾਰੀ ਗਿਣਤੀ ਵਿੱਚ ਸ੍ਰੀ ਨਨਕਾਣਾ ਸਾਹਿਬ ਪੁੱਜਣੀ ਸੁਰੂ ਹੋ ਗਈ। ਉਸੇ ਦਿਨ ਸ਼ਾਮ ਨੂੰ ਅੰਗਰੇਜ਼ ਸਰਕਾਰ ਨੇ ਸਿੱਖਾਂ ਦੇ ਰੋਹ ਅੱਗੇ ਝੁਕਦਿਆਂ ਗੁਰਦੁਆਰੇ ਦੀਆਂ ਚਾਬੀਆਂ ਸਿੱਖਾਂ ਨੂੰ ਸੋਪੀਆਂ । ਇਸ ਤਰ੍ਹਾਂ ਗੁਰਧਾਮਾਂ ਨੂੰ ਆਜ਼ਾਦ ਕਰਵਾ ਕੇ ਮੁੜ ਉੱਥੇ ਗੁਰਮਰਿਯਾਦਾ ਬਹਾਲ ਕੀਤੀ ਗਈ। ਇਸ ਤਰ੍ਹਾਂ ਭਾਈ ਲਛਮਣ ਸਿੰਘ ਦੇ ਸਿਦਕ ਤੇ ਕੁਰਬਾਨੀ ਨੇ ਪੰਥ ਦੀ ਇਕ ਵੱਡੀ ਸਮੱਸਿਆ ਦਾ ਹੱਲ ਕਰ ਦਿੱਤਾ। ਸਿੱਖਾ ਦੀ ਰੋਜਾਨਾ ਅਰਦਾਸ ਵਿੱਚ ਨਨਕਾਣਾ ਸਾਹਿਬ ਦੇ ਸਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਭਾਸ਼ਾਈ ਅਤੇ ਸੱਭਿਆਚਾਰਕ ਵਿਭਿੰਨਤਾ ਪ੍ਰਤੀ ਜਾਗਰੂਕਤਾ ਅਤੇ ਬਹੁ-ਭਾਸ਼ਾਈਵਾਦ ਨੂੰ ਉਤਸ਼ਾਹਿਤ ਕਰਨ ਲਈ 21 ਫਰਵਰੀ ਨੂੰ ਆਯੋਜਿਤ ਇੱਕ ਵਿਸ਼ਵਵਿਆਪੀ ਸਾਲਾਨਾ ਸਮਾਰੋਹ ਹੈ। ਪਹਿਲੀ ਵਾਰ ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਘੋਸ਼ਿਤ ਕੀਤਾ ਗਿਆ ਸੀ, ਇਸਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਦੁਆਰਾ 2002 ਵਿੱਚ ਸੰਯੁਕਤ ਰਾਸ਼ਟਰ ਦੇ ਮਤੇ 56/262 ਨੂੰ ਅਪਣਾਉਣ ਦੇ ਨਾਲ ਰਸਮੀ ਤੌਰ 'ਤੇ ਮਾਨਤਾ ਦਿੱਤੀ ਗਈ ਸੀ। ਮਾਤ ਭਾਸ਼ਾ ਦਿਵਸ "ਦੁਨੀਆਂ ਦੇ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਾਰੀਆਂ ਭਾਸ਼ਾਵਾਂ ਦੀ ਸੰਭਾਲ ਅਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ" ਇੱਕ ਵਿਆਪਕ ਪਹਿਲਕਦਮੀ ਦਾ ਹਿੱਸਾ ਹੈ, ਜਿਵੇਂ ਕਿ ਸੰਯੁਕਤ ਰਾਸ਼ਟਰ ਮਹਾਸਭਾ ਦੁਆਰਾ 16 ਮਈ 2007 ਨੂੰ ਸੰਯੁਕਤ ਰਾਸ਼ਟਰ ਦੇ ਮਤੇ 61/266 ਵਿੱਚ ਅਪਣਾਇਆ ਗਿਆ ਸੀ, ਜਿਸ ਨੇ 2008 ਨੂੰ ਭਾਸ਼ਾਵਾਂ ਦੇ ਅੰਤਰਰਾਸ਼ਟਰੀ ਸਾਲ ਵਜੋਂ ਵੀ ਸਥਾਪਿਤ ਕੀਤਾ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਾਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ।2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਛਤਰਪਤੀ ਸ਼ਿਵਾਜੀ ਭੌਸਲੇ (Marathi [ʃiʋaˑɟiˑ bʱoˑs(ə)leˑ]; 19 ਫਰਵਰੀ 1630 – 3 ਅਪਰੈਲ 1680), ਜਿਸ ਨੂੰ ਛਤਰਪਤੀ ਸ਼ਿਵਾਜੀ ਮਹਾਰਾਜ ਵੀ ਕਿਹਾ ਜਾਂਦਾ ਹੈ, ਇੱਕ ਭਾਰਤੀ ਸ਼ਾਸਕ ਅਤੇ ਭੌਂਸਲੇ ਕਬੀਲੇ ਦਾ ਇੱਕ ਮੈਂਬਰ ਸੀ। ਸ਼ਿਵਾਜੀ ਨੇ ਬੀਜਾਪੁਰ ਦੀ ਡਿਗ ਰਹੀ ਆਦਿਲਸ਼ਾਹੀ ਸਲਤਨਤ ਤੋਂ ਆਪਣਾ ਸੁਤੰਤਰ ਰਾਜ ਤਿਆਰ ਕੀਤਾ ਜਿਸ ਨੇ ਮਰਾਠਾ ਸਾਮਰਾਜ ਦੀ ਸ਼ੁਰੂਆਤ ਕੀਤੀ। 1674 ਵਿੱਚ, ਉਸਨੂੰ ਰਸਮੀ ਤੌਰ 'ਤੇ ਰਾਏਗੜ੍ਹ ਕਿਲ੍ਹੇ ਵਿੱਚ ਆਪਣੇ ਰਾਜ ਦੇ ਛਤਰਪਤੀ ਦਾ ਤਾਜ ਪਹਿਨਾਇਆ ਗਿਆ। ਆਪਣੇ ਜੀਵਨ ਦੇ ਦੌਰਾਨ, ਸ਼ਿਵਾਜੀ ਨੇ ਮੁਗਲ ਸਾਮਰਾਜ, ਗੋਲਕੌਂਡਾ ਦੀ ਸਲਤਨਤ, ਬੀਜਾਪੁਰ ਦੀ ਸਲਤਨਤ ਅਤੇ ਯੂਰਪੀਅਨ ਬਸਤੀਵਾਦੀ ਸ਼ਕਤੀਆਂ ਨਾਲ ਗੱਠਜੋੜ ਅਤੇ ਦੁਸ਼ਮਣੀ ਦੋਵਾਂ ਵਿੱਚ ਸ਼ਾਮਲ ਕੀਤਾ। ਸ਼ਿਵਾਜੀ ਦੀਆਂ ਫੌਜੀ ਬਲਾਂ ਨੇ ਮਰਾਠਾ ਪ੍ਰਭਾਵ ਦੇ ਖੇਤਰ ਦਾ ਵਿਸਤਾਰ ਕੀਤਾ, ਕਿਲ੍ਹਿਆਂ 'ਤੇ ਕਬਜ਼ਾ ਕਰਨਾ ਅਤੇ ਉਸਾਰਿਆ, ਅਤੇ ਮਰਾਠਾ ਨੇਵੀ ਦਾ ਗਠਨ ਕੀਤਾ। ਸ਼ਿਵਾਜੀ ਨੇ ਚੰਗੀ ਤਰ੍ਹਾਂ ਢਾਂਚਾਗਤ ਪ੍ਰਬੰਧਕੀ ਸੰਗਠਨਾਂ ਦੇ ਨਾਲ ਇੱਕ ਸਮਰੱਥ ਅਤੇ ਪ੍ਰਗਤੀਸ਼ੀਲ ਸਿਵਲ ਸ਼ਾਸਨ ਦੀ ਸਥਾਪਨਾ ਕੀਤੀ। ਉਸਨੇ ਪ੍ਰਾਚੀਨ ਹਿੰਦੂ ਰਾਜਨੀਤਿਕ ਪਰੰਪਰਾਵਾਂ, ਅਦਾਲਤੀ ਸੰਮੇਲਨਾਂ ਨੂੰ ਮੁੜ ਸੁਰਜੀਤ ਕੀਤਾ ਅਤੇ ਅਦਾਲਤ ਅਤੇ ਪ੍ਰਸ਼ਾਸਨ ਵਿੱਚ ਫ਼ਾਰਸੀ ਦੀ ਥਾਂ ਮਰਾਠੀ ਅਤੇ ਸੰਸਕ੍ਰਿਤ ਭਾਸ਼ਾਵਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ। ਸ਼ਿਵਾਜੀ ਦੀ ਵਿਰਾਸਤ ਨਿਰੀਖਕ ਅਤੇ ਸਮੇਂ ਅਨੁਸਾਰ ਵੱਖੋ-ਵੱਖਰੀ ਸੀ, ਪਰ ਉਸਦੀ ਮੌਤ ਤੋਂ ਲਗਭਗ ਦੋ ਸਦੀਆਂ ਬਾਅਦ, ਉਸਨੇ ਭਾਰਤੀ ਸੁਤੰਤਰਤਾ ਅੰਦੋਲਨ ਦੇ ਉਭਾਰ ਦੇ ਨਾਲ ਵੱਧਦੀ ਮਹੱਤਤਾ ਪ੍ਰਾਪਤ ਕਰਨੀ ਸ਼ੁਰੂ ਕਰ ਦਿੱਤੀ, ਕਿਉਂਕਿ ਬਹੁਤ ਸਾਰੇ ਭਾਰਤੀ ਰਾਸ਼ਟਰਵਾਦੀਆਂ ਨੇ ਉਸਨੂੰ ਇੱਕ ਪ੍ਰੋਟੋ-ਰਾਸ਼ਟਰਵਾਦੀ ਅਤੇ ਹਿੰਦੂਆਂ ਦੇ ਨਾਇਕ ਵਜੋਂ ਉੱਚਾ ਕੀਤਾ। .
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇੱਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋਂ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ਇਸ ਵਿੱਚ ਆਸਟ੍ਰੇਲੀਆ ਤਸਮਾਨੀਆ ਅਤੇ ਹੋਰ ਕਈ ਟਾਪੂ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ਇਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ਇਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ਇਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ਇੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆਏ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ਇਸ ਦੇਸ਼ ਦੀ ਵੀ ਆਗੂ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਵਿਲੀਅਮ ਸ਼ੇਕਸਪੀਅਰ (ਅੰਗਰੇਜ਼ੀ: William Shakespare) ਇੱਕ ਉੱਘੇ ਅੰਗਰੇਜ਼ੀ ਕਵੀ ਅਤੇ ਨਾਟਕਕਾਰ ਸਨ। ਉਹਨਾਂ ਨੂੰ ਇੰਗਲੈਂਡ ਦਾ ਸਭ ਤੋਂ ਮਹਾਨ ਨਾਟਕਕਾਰ ਅਤੇ ਰਾਸ਼ਟਰੀ ਕਵੀ ਆਖਿਆ ਜਾਂਦਾ ਹੈ। ਉਹਨਾਂ ਨੇ ਤਕਰੀਬਨ 38 ਨਾਟਕ, 154 ਛੋਟੀਆਂ ਨਜ਼ਮਾਂ ਅਤੇ ਦੋ ਵੱਡੀਆਂ ਨਜ਼ਮਾਂ ਲਿਖੀਆਂ। ਉਹਨਾਂ ਦੇ ਨਾਟਕ ਦੁਨੀਆ ਦੀ ਤਕਰੀਬਨ ਹਰ ਭਾਸ਼ਾ ਵਿੱਚ ਅਨੁਵਾਦ ਹੋਏ। 1589 ਤੋਂ 1613 ਦੇ ਵਿਚਕਾਰ ਉਹਨਾਂ ਆਪਣੀਆਂ ਉੱਘੀਆਂ ਰਚਨਾਵਾਂ ਕੀਤੀਆਂ। "ਏ ਮਿਡਸਮਰ ਨਾਈਟ'ਜ਼ ਡ੍ਰੀਮ", "ਹੈਮਲੇਟ", ਮੈਕਬੈਥ, "ਰੋਮੀਓ ਐਂਡ ਜੂਲੀਅਟ", "ਕਿੰਗ ਲੀਅਰ", "ਉਥੈਲੋ" ਅਤੇ "ਟਵੈਲਥ ਨਾਈਟ" ਉਸ ਦੀਆਂ ਵਧੇਰੇ ਚਰਚਿਤ ਰਚਨਾਵਾਂ ਵਿੱਚੋਂ ਕੁਝ ਹਨ।
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦੀਵਾਲ਼ੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ਼ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ਼ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ਼ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਨੇਪਾਲ (ਨੇਪਾਲੀ: नेपाल) ਹਿਮਾਲਿਆ ਦੇ ਪਹਾੜਾਂ ਵਿੱਚ ਚੀਨ ਅਤੇ ਭਾਰਤ ਦੇ ਵਿੱਚਕਾਰ ਸਥਿਤ ਇੱਕ ਦੇਸ਼ ਹੈ ਜੋ 147,181 ਮੁਰੱਬਾ ਕਿਲੋਮੀਟਰ ਰਕਬੇ ਉੱਤੇ ਫੈਲਿਆ ਹੋਇਆ ਹੈ। ਇਸ ਦੇ ਉੱਤਰ ਵਿੱਚ ਚੀਨ ਅਤੇ ਦੱਖਣ ਵਿੱਚ ਭਾਰਤ ਹੈ। ਇਸ ਦੀ ਅਬਾਦੀ ਦੋ ਕਰੋੜ ਸੱਤਰ ਲੱਖ ਹੈ ਜਿਸਦੇ ਵਿੱਚੋਂ 2 ਲੱਖ ਦੂਜੇ ਦੇਸ਼ਾਂ ਵਿੱਚ ਕੰਮ ਕਰਦੇ ਹਨ। ਕਾਠਮਾਂਡੂ ਇਸ ਦਾ ਸਭ ਤੋਂ ਵੱਡਾ ਸ਼ਹਿਰ ਅਤੇ ਰਾਜਧਾਨੀ ਹੈ। ਦੁਨੀਆ ਦੀਆਂ ਦਸ ਸਭ ਤੋਂ ਉੱਚੀਆਂ ਚੋਟੀਆਂ ਵਿੱਚੋਂ ਅੱਠ ਨੇਪਾਲ ਵਿੱਚ ਹਨ। ਇਨ੍ਹਾਂ ਵਿੱਚ ਮਾਊਂਟ ਐਵਰੈਸਟ ਵੀ ਹੈ। ਇੱਥੋਂ ਦੀ 81% ਵਸੋਂ ਹਿੰਦੂ ਹੈ। ਨੇਪਾਲ ਨਾਲ ਬੁੱਧ ਮੱਤ ਦਾ ਡੂੰਘਾ ਸਬੰਧ ਹੈ। ਨੇਪਾਲ ਵਿੱਚ ਮੁੱਢ ਤੋਂ ਇਹ ਸ਼ਾਹੀ ਰਾਜ ਰਿਹਾ ਹੈ। 2008 ਵਿੱਚ ਇਸ ਦੇਸ਼ ਨੇ ਲੋਕਰਾਜ ਨੂੰ ਚੁਣਿਆ।
ਨੀਦਰਲੈਂਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈਂਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈਂਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ:ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। "ਵਾਹਿਗੁਰੂ" ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:- "ਵਾਹਿ" ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ, "ਗੁਰੂ" ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ। ਵਾਹ ਜਾਂ ਵਾਹਿ ਸ਼ਬਦ ਫ਼ਾਰਸੀ ਭਾਸ਼ਾ ਦਾ ਸ਼ਬਦ ਮੰਨਿਆ ਜਾਂਦਾ ਹੈ। ਵਾਹ' ਫ਼ਾਰਸੀ ਸ਼ਬਦ ਹੈ ਜਿਹੜਾ ਮੱਧਕਾਲੀ ਫ਼ਾਰਸੀ(ਪਹਿਲਵੀ)ਦੀਆਂ ਲਿਖਤਾਂ ਵਿੱਚ ਵੇਖਣ ਨੂੰ ਮਿਲਦਾ ਹੈ। ਸਅਦੀ (ਸਾ'ਦੀ) ਸ਼ੀਰਾਜ਼ੀ ਦੀਆਂ ਗ਼ਜ਼ਲਾਂ 'ਚ ਵੀ 'ਵਹ' ਦੇ ਰੂਪ 'ਚ ਆਉਂਦਾ ਹੈ:"ਵਹ ਕਿਹ੍ ਗਰ ਮਨ ਬਾਜ਼ ਬੀਨਮ ਰੂਯਿ-ਯਾਰੇ-ਖ਼ੀਸ਼ ਰਾ"। ਸਮਕਾਲੀ ਫ਼ਾਰਸੀ 'ਚ 'ਬਹ ਬਹ' ਰੂਪ ਵੇਖਣ ਨੂੰ ਮਿਲ਼ਦਾ ਹੈ। ਕੁਝ ਲੇਖਾਂ ਵਿੱਚ ਇਸਨੂੰ 'ਵਾਹਿਦ' ਦਾ ਰੂਪ ਆਖਿਆ ਗਿਆ ਹੈ। ਇਸਦਾ ਸ਼ਾਬਦਿਕ ਅਰਥ 'ਵਾਹਿਦ' ਮੰਨਣਾ ਸਹੀ ਨਹੀਂ ਜਾਪਦਾ। ਇਹਦੇ ਨਾਲ਼ ਰਲ਼ਦੇ ਕੁਝ ਹੋਰ ਸ਼ਬਦ: ਜ਼ਹਾਜ਼ਿਹ;ਜ਼ਹੀ;ਖ਼ੁਸ਼ਾ ਆਦਿ। ਇਕ ਵਿਚਾਰ, ਦੋ ਸ਼ਬਦਾਂ ਦਾ ਅਕਸਰ ਜਾਪ ਕੀਤਾ ਜਾਂਦਾ ਹੈ ; ਸਤਿਨਾਮੁ ਅਤੇ ਵਾਹਿਗੁਰੂ | ਅਸਲ ਵਿੱਚ ਸਤਿਨਾਮੁ ਇੱਕ ਨਹੀਂ ਦੋ ਸ਼ਬਦ ਹਨ, ਸਤਿ ਅਤੇ ਨਾਮੁ ਵਾਹਿਗੁਰੂ ਵੀ ਦੋ ਸ਼ਬਦ ਹਨ, ਵਾਹਿ ਅਤੇ ਗੁਰੂ ਪਰ ਗੁਰੂ ਗਰੰਥ ਸਾਹਿਬ ਦੀਆਂ ਹੱਥ ਲਿਖਤ ਆਦਿ ਬੀੜਾਂ ਵਿੱਚ ਸਾਰੇ ਅਗਲੇ ਪਿਛਲੇ ਸ਼ਬਦਾਂ ਨੂੰ ਜੁੜਵੇਂ ਰੂਪ ' ਚ ਲਗਾਤਾਰਤਾ ਵਿੱਚ ਲਿਖਿਆ ਗਿਆ, ਇਸ ਲਈ ਇਹ ਸ਼ਬਦ ਜੋਟੇ ਵੀ ਜੁੜਵੇਂ ਹੀ ਲਿਖੇ ਗਏ। ਵਾਹਿ ਗੁਰੂ ਦਾ ਉਚਾਰਨ ਅਸੀਂ ਵਾਹੇਗੁਰੂ ਦੇ ਤੌਰ 'ਤੇ ਕਰਦੇ ਹਾਂ, ਜਦ ਕਿ ਇਸ ਦਾ ਸਹੀ ਉਚਾਰਨ ਵਾਹ ਗੁਰੁ ਹੋਣਾ ਚਾਹੀਦਾ ਹੈ। ਪਰ ਜੇ ਵਾਹਿ ਨੂੰ ਵਾਹੇ ਬੋਲਣਾ ਉਚਿਤ ਹੈ ਤਾਂ ਸਤਿ ਨੂੰ ਸਤੇ ਬੋਲਣਾ ਚਾਹੀਦਾ ਹੈ ਭਾਵ ਸਤਿ ਨਾਮੁ ਦਾ ਉਚਾਰਨ ਸਤਨਾਮ ਦੀ ਬਜਾਏ ਸਤੇਨਾਮ ਹੋਣਾ ਚਾਹੀਦਾ ਹੈ, ਜੋ ਕਦਾਚਿਤ ਠੀਕ ਨਹੀਂ। ਇਸ ਲਈ ਵਾਹਿ ਗੁਰੂ ਦਾ ਉਚਾਰਨ ਵਾਹੇਗੁਰੂ ਵੀ ਠੀਕ ਨਹੀਂ ਹੋਣਾ। ਅਸੀਂ ' ਸਿੱਖਾਂ ਨੇ ਆਪਣੇ ਤੌਰ 'ਤੇ ਰੱਬ ਦਾ ਨਾਂ ਵਾਹਿਗੁਰੂ ਰੱਖਿਆ ਹੋਇਆ ਹੈ। ਗੁਰੂ ਗਰੰਥ ਸਾਹਿਬ ਵਿੱਚ ਗੁਰੂ ਨਾਨਕ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਤੱਕ ਛੇ ਗੁਰੂ ਸਾਹਿਬਾਨ ਦੀ ਬਾਣੀ ਵਿੱਚ ਵਾਹਿਗੁਰੂ ਸ਼ਬਦ ਕਿਧਰੇ ਨਹੀਂ ਆਇਆ। ਕਬੀਰ ਜੀ, ਰਵਿਦਾਸ ਜੀ, ਨਾਮਦੇਵ ਜੀ, ਫਰੀਦ ਜੀ, ਤ੍ਰਿਲੋਚਨ ਜੀ, ਬੇਣੀ ਜੀ ਆਦਿ ਪੰਦਰਾਂ ਆਦਿ ਗੁਰੁ ਭਗਤ ਸਾਹਿਬਾਨ ਦੀ ਬਾਣੀ ਵਿੱਚ ਵੀ ਕਿਸੇ ਨੇ ਪਰਮਾਤਮਾ ਨੂੰ ਵਾਹਿਗੁਰੂ ਸ਼ਬਦ ਨਾਲ ਯਾਦ ਨਹੀਂ ਕੀਤਾ। ਗੁਰੂ ਗਰੰਥ ਸਾਹਿਬ ਦੇ ਆਖਰੀ ਪੰਨਿਆਂ 'ਤੇ ਭੱਟਾਂ ਦੇ ਸਵੱਈਏ ਦਰਜ ਹਨ। ਭੱਟ ਸਾਹਿਬਾਨ ਗੁਰੂ ਅਰਜਨ ਜੀ ਦੇ ਸਮਕਾਲੀ ਸਨ। ਇਹ ਸਵੱਈਏ ਪਹਿਲੀਆਂ। ਪੰਜਾਂ ਪਾਤਸ਼ਾਹੀਆਂ ਦੀ ਸੋਭਾ ਅਤੇ ਸ਼ਾਨ ਵਿੱਚ ਲਿਖੇ ਹੋਏ ਹਨ। ਗੁਰੂ ਸਾਹਿਬਾਨ ਨੂੰ ਪ੍ਰਮਾਤਮਾ ਦੇ ਸਮਾਨ, ਪ੍ਰਮਾਤਮਾ ਦੇ ਅਵਤਾਰ ਜਾਂ ਪਰਮਾਤਮਾ ਦੇ ਰੂਪ ਵਜੋਂ ਵਡਿਆਇਆ ਗਿਆ ਹੈ। ਭੱਟ ਗਯੰਦ ਜੀ ਨੇ ਸਵੱਈਏ ਮਹਲੇ ਚੌਥੇ (ਪੰਨਾ ੧੪੦੨ ਅਤੇ ੧੪੦੩) ਵਿੱਚ ਗੁਰੂ ਰਾਮਦਾਸ ਜੀ ਦੀ ਉਸਤਤਿ ਕਰਦਿਆਂ ਉਹਨਾਂ ਨੂੰ ਵਾਰ ਵਾਰ " ਵਾਹਿ ਗੁਰੂ " ਕਹਿ ਕੇ ਗੁਰੂ ਜੀ ਦੀ ਵਾਹ - ਵਾਹੀ ਕੀਤੀ ਹੈ। ਉਪਰੋਕਤ ਦੀ ਰੌਸ਼ਨੀ ਵਿੱਚ ਮੈਨੂੰ 'ਵਾਹਿ ਗੁਰੂ ਜੀ ਕਾ ਖਾਲਸਾ, ਵਾਹਿ ਗੁਰੂ ਜੀ ਕੀ ਫਤਹਿ' ਦਾ ਮਤਲਬ ਇਹ ਸਮਝ ਆਉਂਦਾ ਹੈ ਕਿ ਗੁਰੂ ਜੀ ਦਾ ਖਾਲਸਾ ਮਹਾਨ (ਧੰਨ) ਹੈ ਅਤੇ ਗੁਰੂ ਜੀ ਦੀ ਫਤਹਿ ਵੀ ਮਹਾਨ (ਵੱਡੀ) ਹੈ। ਪ੍ਰਚੱਲਤ ਅਰਥਾਂ ਵਿੱਚ ਵਾਹਿਗੁਰੂ ਜੀ ਕੀ ਫਤਹਿ ਨੂੰ ਪ੍ਰਮਾਤਮਾ ਦੀ ਜਿੱਤ ਸਮਝਣਾ ਅਜੀਬ ਲੱਗਦਾ ਹੈ। ਪਰਮਾਤਮਾ ਤਾਂ ਕੁਲ ਦ੍ਰਿਸ਼ਟੀ ਦਾ ਮਾਲਕ ਹੈ, ਉਸ ਤੋਂ ਬਾਹਰ ਤਾਂ ਦੂਜਾ ਕੋਈ ਹੈ ਹੀ ਨਹੀਂ। ਤਮਾਮ ਜਿੱਤਾਂ ਹਾਰਾਂ ਉਸ ਦੀ ਬੁੱਕਲ ਵਿੱਚ ਵਾਪਰ ਰਹੀਆਂ ਹਨ। ਉਸ ਨੇ ਕਿਸ 'ਤੇ ਜਿੱਤ ਪ੍ਰਾਪਤ ਕਰਨੀ ਹੋਈ, ਉਸ ਨੇ ਕਿਸ ਨੂੰ ਹਰਾਉਣਾ ਹੋਇਆ?
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਟਵਿਟਰ, ਵਰਤਮਾਨ ਵਿੱਚ X ((𝕏)) ਜਾਂ ਐਕਸ ਨਾਲ ਬ੍ਰਾਂਡ ਕੀਤਾ ਜਾ ਰਿਹਾ ਹੈ, ਇੱਕ ਔਨਲਾਈਨ ਸੋਸ਼ਲ ਮੀਡੀਆ ਅਤੇ ਸੋਸ਼ਲ ਨੈਟਵਰਕਿੰਗ ਸੇਵਾ ਹੈ ਜੋ ਅਮਰੀਕੀ ਕੰਪਨੀ ਐਕਸ ਕਾਰਪੋਰੇਸ਼ਨ (ਟਵਿੱਟਰ, ਇੰਕ. ਦਾ ਉੱਤਰਾਧਿਕਾਰੀ) ਦੀ ਮਲਕੀਅਤ ਅਤੇ ਸੰਚਾਲਿਤ ਹੈ। ਸੰਯੁਕਤ ਰਾਜ ਤੋਂ ਬਾਹਰ ਟਵਿੱਟਰ ਉਪਭੋਗਤਾਵਾਂ ਨੂੰ ਕਾਨੂੰਨੀ ਤੌਰ 'ਤੇ ਆਇਰਲੈਂਡ-ਅਧਾਰਤ ਟਵਿੱਟਰ ਇੰਟਰਨੈਸ਼ਨਲ ਅਸੀਮਤ ਕੰਪਨੀ ਦੁਆਰਾ ਸੇਵਾ ਦਿੱਤੀ ਜਾਂਦੀ ਹੈ, ਜੋ ਇਹਨਾਂ ਉਪਭੋਗਤਾਵਾਂ ਨੂੰ ਆਇਰਿਸ਼ ਅਤੇ ਯੂਰਪੀਅਨ ਯੂਨੀਅਨ ਡੇਟਾ ਸੁਰੱਖਿਆ ਕਾਨੂੰਨਾਂ ਦੇ ਅਧੀਨ ਬਣਾਉਂਦੀ ਹੈ। ਟਵਿੱਟਰ 'ਤੇ, ਉਪਭੋਗਤਾ ਟੈਕਸਟ, ਚਿੱਤਰ ਅਤੇ ਵੀਡੀਓ ਪੋਸਟ ਕਰ ਸਕਦੇ ਹਨ ਜੋ "ਟਵੀਟਸ" ਵਜੋਂ ਜਾਣੇ ਜਾਂਦੇ ਹਨ। ਰਜਿਸਟਰਡ ਉਪਭੋਗਤਾ ਟਵੀਟ ਕਰ ਸਕਦੇ ਹਨ, ਜਿਵੇਂ ਕਿ, "ਰੀਟਵੀਟ" ਟਵੀਟ, ਅਤੇ ਡਾਇਰੈਕਟ ਮੈਸੇਜ (DM) ਹੋਰ ਰਜਿਸਟਰਡ ਉਪਭੋਗਤਾ। ਉਪਭੋਗਤਾ ਟਵਿੱਟਰ ਨਾਲ ਬ੍ਰਾਊਜ਼ਰ ਜਾਂ ਮੋਬਾਈਲ ਫਰੰਟਐਂਡ ਸੌਫਟਵੇਅਰ ਦੁਆਰਾ, ਜਾਂ ਇਸਦੇ ਐਪਲੀਕੇਸ਼ਨ ਪ੍ਰੋਗਰਾਮਿੰਗ ਇੰਟਰਫੇਸ (APIs) ਦੁਆਰਾ ਪ੍ਰੋਗਰਾਮੇਟਿਕ ਤੌਰ 'ਤੇ ਗੱਲਬਾਤ ਕਰਦੇ ਹਨ। ਟਵਿੱਟਰ ਨੂੰ ਜੈਕ ਡੋਰਸੀ, ਨੂਹ ਗਲਾਸ, ਬਿਜ਼ ਸਟੋਨ, ਅਤੇ ਇਵਾਨ ਵਿਲੀਅਮਜ਼ ਦੁਆਰਾ ਮਾਰਚ 2006 ਵਿੱਚ ਬਣਾਇਆ ਗਿਆ ਸੀ ਅਤੇ ਉਸੇ ਸਾਲ ਜੁਲਾਈ ਵਿੱਚ ਲਾਂਚ ਕੀਤਾ ਗਿਆ ਸੀ। ਇਸਦੀ ਸਾਬਕਾ ਮੂਲ ਕੰਪਨੀ, ਟਵਿੱਟਰ, ਇੰਕ., ਸੈਨ ਫਰਾਂਸਿਸਕੋ, ਕੈਲੀਫੋਰਨੀਆ ਵਿੱਚ ਅਧਾਰਤ ਸੀ ਅਤੇ ਦੁਨੀਆ ਭਰ ਵਿੱਚ ਇਸਦੇ 25 ਤੋਂ ਵੱਧ ਦਫਤਰ ਸਨ। 2012 ਤੱਕ, 100 ਮਿਲੀਅਨ ਤੋਂ ਵੱਧ ਉਪਭੋਗਤਾਵਾਂ ਨੇ ਇੱਕ ਦਿਨ ਵਿੱਚ 340 ਮਿਲੀਅਨ ਟਵੀਟ ਕੀਤੇ, ਅਤੇ ਸੇਵਾ ਪ੍ਰਤੀ ਦਿਨ ਔਸਤਨ 1.6 ਬਿਲੀਅਨ ਖੋਜ ਸਵਾਲਾਂ ਨੂੰ ਸੰਭਾਲਦੀ ਹੈ। 2013 ਵਿੱਚ, ਇਹ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਦਸ ਵੈੱਬਸਾਈਟਾਂ ਵਿੱਚੋਂ ਇੱਕ ਸੀ ਅਤੇ ਇਸਨੂੰ "ਇੰਟਰਨੈੱਟ ਦਾ SMS" ਦੱਸਿਆ ਗਿਆ ਹੈ। 2019 ਦੀ ਸ਼ੁਰੂਆਤ ਤੱਕ, ਟਵਿੱਟਰ ਦੇ 330 ਮਿਲੀਅਨ ਤੋਂ ਵੱਧ ਮਾਸਿਕ ਸਰਗਰਮ ਉਪਭੋਗਤਾ ਸਨ। ਅਭਿਆਸ ਵਿੱਚ, ਬਹੁਤ ਸਾਰੇ ਟਵੀਟ ਉਪਭੋਗਤਾਵਾਂ ਦੀ ਇੱਕ ਘੱਟ ਗਿਣਤੀ ਦੁਆਰਾ ਟਵੀਟ ਕੀਤੇ ਜਾਂਦੇ ਹਨ। 2020 ਵਿੱਚ, ਇਹ ਅੰਦਾਜ਼ਾ ਲਗਾਇਆ ਗਿਆ ਸੀ ਕਿ ਲਗਭਗ 48 ਮਿਲੀਅਨ ਖਾਤੇ (ਸਾਰੇ ਖਾਤਿਆਂ ਦਾ 15%) ਜਾਅਲੀ ਸਨ। 27 ਅਕਤੂਬਰ, 2022 ਨੂੰ, ਵਪਾਰਕ ਦਿੱਗਜ ਐਲੋਨ ਮਸਕ ਨੇ ਪਲੇਟਫਾਰਮ 'ਤੇ ਨਿਯੰਤਰਣ ਪ੍ਰਾਪਤ ਕਰਦੇ ਹੋਏ, 44 ਬਿਲੀਅਨ US ਡਾਲਰ ਵਿੱਚ ਟਵਿੱਟਰ ਨੂੰ ਪ੍ਰਾਪਤ ਕੀਤਾ। ਪ੍ਰਾਪਤੀ ਤੋਂ ਬਾਅਦ, ਨਫ਼ਰਤ ਭਰੇ ਭਾਸ਼ਣ ਵਾਲੀ ਸਮੱਗਰੀ ਵਿੱਚ ਵਾਧਾ ਕਰਨ ਲਈ ਪਲੇਟਫਾਰਮ ਦੀ ਆਲੋਚਨਾ ਕੀਤੀ ਗਈ ਹੈ। ਮਸਕ ਨੇ ਘੋਸ਼ਣਾ ਕੀਤੀ ਕਿ ਉਹ 20 ਦਸੰਬਰ, 2022 ਨੂੰ ਪਲੇਟਫਾਰਮ ਦੇ CEO ਦੇ ਅਹੁਦੇ ਤੋਂ ਅਸਤੀਫਾ ਦੇ ਦੇਵੇਗਾ, ਇੱਕ ਵਾਰ ਬਦਲੀ ਦਾ ਪਤਾ ਲੱਗਣ 'ਤੇ, ਅਜਿਹੀ ਬਦਲੀ ਦੇ ਨਾਲ, NBCuniversal ਲਈ ਵਿਗਿਆਪਨ ਵਿਕਰੀ ਦੀ ਸਾਬਕਾ ਮੁਖੀ ਲਿੰਡਾ ਯਾਕਾਰਿਨੋ, ਜੋ 5 ਜੂਨ, 2023 ਨੂੰ ਮਸਕ ਦੇ ਬਾਅਦ ਸੀ.ਈ.ਓ.
ਯੂਕਰੇਨ ਪੂਰਬੀ ਯੂਰਪ ਵਿੱਚ ਪੈਂਦਾ ਇੱਕ ਦੇਸ਼ ਹੈ। ਇਸ ਦੀ ਸਰਹੱਦ ਪੂਰਬ ਵਿੱਚ ਰੂਸ, ਉੱਤਰ ਵਿੱਚ ਬੈਲਾਰੂਸ, ਪੋਲੈਂਡ, ਸਲੋਵਾਕੀਆ, ਪੱਛਮ ਵਿੱਚ ਹੰਗਰੀ, ਦੱਖਣ-ਪੱਛਮ ਵਿੱਚ ਰੋਮਾਨੀਆ ਅਤੇ ਮਾਲਦੋਵਾ ਅਤੇ ਦੱਖਣ ਵਿੱਚ ਕਾਲ਼ਾ ਸਮੁੰਦਰ ਅਤੇ ਅਜ਼ੋਵ ਸਮੁੰਦਰ ਨਾਲ ਮਿਲਦੀ ਹੈ। ਦੇਸ਼ ਦੀ ਰਾਜਧਾਨੀ ਹੋਣ ਦੇ ਨਾਲ-ਨਾਲ ਸਭ ਤੋਂ ਵੱਡਾ ਸ਼ਹਿਰ ਵੀ ਕੀਵ ਹੈ। ਯੂਕਰੇਨ ਦਾ ਆਧੁਨਿਕ ਇਤਹਾਸ 9ਵੀਂ ਸਦੀ ਤੋਂ ਸ਼ੁਰੂ ਹੁੰਦਾ ਹੈ, ਜਦੋਂ ਕੀਵਿਅਨ ਰੂਸ ਨਾਮਕ ਇੱਕ ਬਹੁਤ ਤਾਕਤਵਰ ਰਾਜ ਬਣਕੇ ਇਹ ਖੜਾ ਹੋਇਆ ਪ੍ਰ 12ਵੀਂ ਸ਼ਦੀ ਵਿੱਚ ਇਹ ਮਹਾਨ ਉੱਤਰੀ ਲੜਾਈ ਦੇ ਬਾਅਦ ਖੇਤਰੀ ਸ਼ਕਤੀਆਂ ਵਿੱਚ ਵੰਡਿਆ ਗਿਆ। 19ਵੀਂ ਸ਼ਤਾਬਦੀ ਵਿੱਚ ਇਸ ਦਾ ਬਹੁਤ ਹਿੱਸਾ ਰੂਸੀ ਸਾਮਰਾਜ ਦਾ ਅਤੇ ਬਾਕੀ ਦਾ ਹਿੱਸਾ ਆਸਟਰੋ-ਹੰਗੇਰਿਅਨ ਕੰਟਰੋਲ ਵਿੱਚ ਆ ਗਿਆ। ਬਾਅਦ ਦੇ ਕੁੱਝ ਸਾਲਾਂ ਦੀ ਉਥੱਲ-ਪੁਥਲ ਦੇ ਬਾਅਦ 1922 ਵਿੱਚ ਸੋਵੀਅਤ ਸੰਘ ਦੇ ਬਾਨੀ ਮੈਬਰਾਂ ਵਿੱਚੋਂ ਇੱਕ ਬਣਿਆ। 1945 ਵਿੱਚ ਯੂਕਰੇਨੀਆਈ ਐੱਸ ਐੱਸ ਆਰ ਸੰਯੁਕਤ ਰਾਸ਼ਟਰ ਸੰਘ ਦਾ ਸਹਿ-ਬਾਨੀ ਮੈਂਬਰ ਬਣਿਆ। ਸੋਵੀਅਤ ਸੰਘ ਦੇ ਵਿਘਟਨ ਤੋਂ ਬਾਅਦ ਯੂਕਰੇਨ ਫੇਰ ਅਜ਼ਾਦ ਦੇਸ਼ ਬਣਿਆ।
ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help)), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਕਸਬਾ ਭੁਰਾਲ ਭਾਰਤੀ ਪੰਜਾਬ ਦੇ ਨਵੇਂ ਬਣੇ ਜ਼ਿਲ੍ਹੇ ਮਾਲੇਰਕੋਟਲਾ ਦੀ ਅਹਿਮਦਗੜ੍ਹ ਤਹਿਸੀਲ ਦਾ ਇੱਕ ਪਿੰਡ ਹੈ। ਇਹ ਜ਼ਿਲ੍ਹਾ ਹੈੱਡ ਕੁਆਰਟਰ ਮਾਲੇਰਕੋਟਲਾ ਤੋਂ ਪਛਮ ਵੱਲ 20 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਰਾਜ ਦੀ ਰਾਜਧਾਨੀ ਚੰਡੀਗੜ੍ਹ ਤੋਂ 107 ਕਿ.ਮੀ ਦੀ ਦੂਰੀ ਤੇ ਹੈ। ਕਸਬਾ ਭਰਾਲ ਦਾ ਪਿੰਨ ਕੋਡ 148020 ਹੈ ਅਤੇ ਡਾਕ ਮੁੱਖ ਦਫ਼ਤਰ ਸੰਦੌੜ ਹੈ। ਕਸਬਾ ਭੁਰਾਲ ਪੂਰਬ ਵੱਲ ਮਾਲੇਰਕੋਟਲਾ ਤਹਿਸੀਲ, ਉੱਤਰ ਵੱਲ ਡੇਹਲੋਂ ਤਹਿਸੀਲ, ਉੱਤਰ ਵੱਲ ਪੱਖੋਵਾਲ ਤਹਿਸੀਲ, ਦੱਖਣ ਵੱਲ ਸ਼ੇਰਪੁਰ ਤਹਿਸੀਲ ਨਾਲ ਘਿਰਿਆ ਹੋਇਆ ਹੈ। ਸੰਤ ਬਾਬਾ ਦਲੇਰ ਸਿੰਘ ਖੇੜੀ ਸਾਹਿਬ ਵਾਲੇ ਓਹਨਾ ਦਾ ਜਨਮ ਵੀ ਏਸੇ ਪਿੰਡ ਵਿਚ ਹੋਇਆ ਹੈ। ਇਹ ਸਥਾਨ ਸੰਗਰੂਰ ਜ਼ਿਲ੍ਹੇ ਅਤੇ ਲੁਧਿਆਣਾ ਜ਼ਿਲ੍ਹੇ ਦੀ ਸਰਹੱਦ ਵਿੱਚ ਹੈ। ਲੁਧਿਆਣਾ ਜ਼ਿਲ੍ਹਾ ਡੇਹਲੋਂ ਇਸ ਸਥਾਨ ਵੱਲ ਉੱਤਰ ਵੱਲ ਹੈ=
ਇੰਡੀਅਨ ਨੈਸ਼ਨਲ ਕਾਂਗਰਸ (INC), ਬੋਲਚਾਲ ਵਿੱਚ ਕਾਂਗਰਸ ਪਾਰਟੀ ਜਾਂ ਸਿਰਫ਼ ਕਾਂਗਰਸ, ਭਾਰਤ ਵਿੱਚ ਇੱਕ ਸਿਆਸੀ ਪਾਰਟੀ ਹੈ ਜਿਸ ਦੀਆਂ ਜੜ੍ਹਾਂ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿੱਚ ਡੂੰਘੀਆਂ ਹਨ। 28 ਦਸੰਬਰ 1885 ਨੂੰ ਸਥਾਪਿਤ, ਇਹ ਏਸ਼ੀਆ ਅਤੇ ਅਫਰੀਕਾ ਵਿੱਚ ਬ੍ਰਿਟਿਸ਼ ਸਾਮਰਾਜ ਵਿੱਚ ਉਭਰਨ ਵਾਲੀ ਪਹਿਲੀ ਆਧੁਨਿਕ ਰਾਸ਼ਟਰਵਾਦੀ ਲਹਿਰ ਸੀ। 19ਵੀਂ ਸਦੀ ਦੇ ਅੰਤ ਤੋਂ, ਅਤੇ ਖਾਸ ਕਰਕੇ 1920 ਤੋਂ ਬਾਅਦ, ਮਹਾਤਮਾ ਗਾਂਧੀ ਦੀ ਅਗਵਾਈ ਹੇਠ, ਕਾਂਗਰਸ ਭਾਰਤੀ ਸੁਤੰਤਰਤਾ ਅੰਦੋਲਨ ਦੀ ਪ੍ਰਮੁੱਖ ਨੇਤਾ ਬਣ ਗਈ। ਕਾਂਗਰਸ ਨੇ ਭਾਰਤ ਨੂੰ ਯੂਨਾਈਟਿਡ ਕਿੰਗਡਮ ਤੋਂ ਆਜ਼ਾਦੀ ਲਈ ਅਗਵਾਈ ਕੀਤੀ, ਅਤੇ ਬ੍ਰਿਟਿਸ਼ ਸਾਮਰਾਜ ਵਿੱਚ ਹੋਰ ਬਸਤੀਵਾਦ ਵਿਰੋਧੀ ਰਾਸ਼ਟਰਵਾਦੀ ਅੰਦੋਲਨਾਂ ਨੂੰ ਮਹੱਤਵਪੂਰਨ ਤੌਰ 'ਤੇ ਪ੍ਰਭਾਵਿਤ ਕੀਤਾ। ਕਾਂਗਰਸ ਇੱਕ "ਵੱਡਾ ਤੰਬੂ" ਪਾਰਟੀ ਹੈ ਜਿਸ ਨੂੰ ਭਾਰਤੀ ਸਿਆਸੀ ਸਪੈਕਟ੍ਰਮ ਦੇ ਕੇਂਦਰ ਵਿੱਚ ਬੈਠਾ ਦੱਸਿਆ ਗਿਆ ਹੈ। ਪਾਰਟੀ ਨੇ ਆਪਣਾ ਪਹਿਲਾ ਇਜਲਾਸ 1885 ਵਿੱਚ ਬੰਬਈ ਵਿੱਚ ਕੀਤਾ ਜਿੱਥੇ ਡਬਲਯੂ.ਸੀ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; ੨ ਜੂਨ, ੧੯੪੭ - ੬ ਜੂਨ, ੧੯੮੪) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ੧੪ਵੇਂ ਮੁਖੀ ਸਨ। ੧੯੭੪ ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਆਜ਼ਰਬਾਈਜਾਨ, ਅਧਿਕਾਰਕ ਤੌਰ 'ਤੇ ਆਜ਼ਰਬਾਈਜਾਨ ਦਾ ਗਣਤੰਤਰ, ਪੱਛਮੀ ਏਸ਼ੀਆ ਅਤੇ ਪੂਰਬੀ ਯੂਰਪ ਦੇ ਚੌਰਾਹੇ ਤੇ ਵਸੇ ਕਾਕਸਸ ਖੇਤਰ ਦਾ ਸਭ ਤੋਂ ਵੱਡਾ ਦੇਸ਼ ਹੈ। ਇਹਦੀਆਂ ਹੱਦਾਂ ਪੂਰਬ ਵੱਲ ਕੈਸਪੀਅਨ ਸਾਗਰ, ਉੱਤਰ ਵੱਲ ਰੂਸ, ਉੱਤਰ-ਪੱਛਮ ਵੱਲ ਜਾਰਜੀਆ, ਪੱਛਮ ਵੱਲ ਅਰਮੀਨੀਆ ਅਤੇ ਦੱਖਣ ਵੱਲ ਇਰਾਨ ਨਾਲ ਲੱਗਦੀਆਂ ਹਨ। ਨਾਖਚੀਵਾਨ ਦਾ ਬਾਹਰੀ ਇਲਾਕਾ ਉੱਤਰ ਤੇ ਪੂਰਬ ਵੱਲ ਅਰਮੀਨੀਆ, ਦੱਖਣ ਤੇ ਪੱਛਮ ਵੱਲ ਇਰਾਨ ਨਾਲ ਘਿਰਿਆ ਹੋਇਆ ਹੈ ਅਤੇ ਉੱਤਰ-ਪੱਛਮ ਵੱਲ ਤੁਰਕੀ ਨਾਲ ਛੋਟੀ ਜਿਹੀ ਸਰਹੱਦ ਲੱਗਦੀ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਬੰਗਲਾ ਦੇਸ਼ ਗਣਤੰਤਰ (ਬੰਗਾਲੀ: গণপ্রজাতন্ত্রী বাংলাদেশ) ਦੱਖਣੀ ਏਸ਼ੀਆ ਦਾ ਇੱਕ ਰਾਸ਼ਟਰ ਹੈ। ਦੇਸ਼ ਦੀਆਂ ਉੱਤਰ, ਪੂਰਬ ਅਤੇ ਪੱਛਮ ਸੀਮਾਵਾਂ ਭਾਰਤ ਅਤੇ ਦੱਖਣੀ ਪੂਰਵ ਸੀਮਾ ਮਿਆਂਮਾਰ ਦੇਸ਼ਾਂ ਨਾਲ ਮਿਲਦੀ ਹੈ; ਦੱਖਣ ਵਿੱਚ ਬੰਗਾਲ ਦੀ ਖਾੜੀ ਹੈ। ਬੰਗਲਾ ਦੇਸ਼ ਅਤੇ ਭਾਰਤੀ ਰਾਜ ਪੱਛਮ ਬੰਗਾਲ ਇੱਕ ਬਾਂਗਲਾਭਾਸ਼ੀ ਅੰਚਲ, ਬੰਗਾਲ ਹਨ, ਜਿਸਦਾ ਇਤਿਹਾਸਿਕ ਨਾਮ “বঙ্গ” ਬਾਙਗੋ ਜਾਂ “বাংলা” ਬਾਂਗਲਾ ਹੈ। ਇਸ ਦੀ ਸੀਮਾ ਰੇਖਾ ਉਸ ਸਮੇਂ ਨਿਰਧਾਰਤ ਹੋਈ ਜਦੋਂ 1947 ਵਿੱਚ ਭਾਰਤ ਦੇ ਵਿਭਾਜਨ ਦੇ ਸਮੇਂ ਇਸਨੂੰ ਪੂਰਬੀ ਪਾਕਿਸਤਾਨ ਦੇ ਨਾਮ ਨਾਲ ਪਾਕਿਸਤਾਨ ਦਾ ਪੂਰਬੀ ਭਾਗ ਘੋਸ਼ਿਤ ਕੀਤਾ ਗਿਆ। ਪੂਰਬ ਅਤੇ ਪੱਛਮ ਪਾਕਿਸਤਾਨ ਦੇ ਵਿਚਕਾਰ ਲਗਭਗ 1600 ਕਿ ਮੀ (1000 ਮੀਲ) ਦੀ ਭੂਗੋਲਿਕ ਦੂਰੀ ਸੀ। ਪਾਕਿਸਤਾਨ ਦੇ ਦੋਨ੍ਹੋਂ ਭਾਗਾਂ ਦੀ ਜਨਤਾ ਦਾ ਧਰਮ (ਇਸਲਾਮ) ਇੱਕ ਸੀ, ਉੱਤੇ ਉਹਨਾਂ ਦੇ ਵਿੱਚ ਜਾਤੀ ਅਤੇ ਭਾਸ਼ਾਗਤ ਕਾਫ਼ੀ ਦੂਰੀਆਂ ਸਨ। ਪੱਛਮ ਪਾਕਿਸਤਾਨ ਦੀ ਤਤਕਾਲੀਨ ਸਰਕਾਰ ਦੇ ਬੇਇਨਸਾਫ਼ੀ ਦੇ ਵਿਰੁੱਧ 1971 ਵਿੱਚ ਭਾਰਤ ਦੇ ਸਹਿਯੋਗ ਨਾਲ ਇੱਕ ਲੜਾਈ ਤੋਂ ਬਾਅਦ ਬੰਗਲਾਦੇਸ਼ ਇੱਕ ਵੱਖਰਾ ਦੇਸ਼ ਬਣ ਗਿਆ। ਵੱਖਰਾ ਦੇਸ਼ ਬਣਨ ਤੋਂ ਬਾਅਦ ਬੰਗਲਾਦੇਸ਼ ਦੀ ਰਾਜਨੀਤਕ ਸਥਿਤੀ ਕੁਝ ਸਮੇਂ ਡੋਲਦੀ ਰਹੀ, ਦੇਸ਼ ਵਿੱਚ 13 ਰਾਸ਼ਟਰਸ਼ਾਸਕ ਬਦਲੇ ਗਏ ਅਤੇ 4 ਫੌਜੀ ਬਗਾਵਤਾਂ ਹੋਈਆਂ। ਸੰਸਾਰ ਦੇ ਸਭ ਤੋਂ ਜਨਬਹੁਲ ਦੇਸ਼ਾਂ ਵਿੱਚ ਬਾਂਗਲਾਦੇਸ਼ ਦਾ ਸਥਾਨ ਅੱਠਵਾਂ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਇਹਸਾਨ ਬਾਜਵਾ (15 ਜਨਵਰੀ, 1951) ਪਾਕਿਸਤਾਨੀ ਪੰਜਾਬ ਦੇ ਲੇਖਕ, ਸੰਪਾਦਕ, ਅਨੁਵਾਦਕ ਅਤੇ ਖੋਜਕਾਰ ਹਨ। ਇਨ੍ਹਾਂ ਨੇ ਪੰਜਾਬੀ ਸਾਹਿਤ ਵਿੱਚ ਕਈ ਅਣਮੁੱਲੀਆਂ ਕਿਤਾਬਾਂ ਪਾਈਆਂ। ਜਿਨ੍ਹਾਂ ਵਿੱਚ ਕੁਆਰ ਗੰਦਲ (ਸ਼ਾਇਰੀ), ਪੀਲੂ ਪੱਕੀਆਂ ਨੀ (ਸ਼ਾਇਰੀ), ਲਹੂ ਰੰਗੀ ਸਵੇਰ (ਨਾਵਲ), ਪੂਰਨ ਬਾਣੀ (ਕਿੱਸਾ ਪੂਰਨ ਭਗਤ), ਸੱਚ ਬਾਣੀ (ਕਿੱਸਾ ਹੀਰ-ਰਾਂਝਾ; ਸੱਯਦ ਤਾਲਿਬ ਹੁਸੈਨ ਬੁਖਾਰੀ ਦੀ ਖੋਜ ਮੁਤਾਬਿਕ), ਆਖਣ ਲੋਕ ਸਿਆਣੇ (ਪੰਜਾਬੀ ਅਖਾਣਾਂ ਦੀ ਪੰਜ ਜਿਲਦਾਂ ਵਿੱਚ ਛਪੀ ਕਿਤਾਬ), ਸੱਯਦ ਹਾਸ਼ਿਮ ਸ਼ਾਹ (ਮੁਕੰਮਲ ਪੰਜਾਬੀ ਕਲਾਮ), ਮਿਰਜ਼ਾ-ਸਾਹਿਬਾਂ (ਕਿੱਸਾ) ਅਤੇ ਮਕਰ ਚਾਨਣੀ ਰਾਤ (ਸ਼ਾਇਰੀ) ਸ਼ਾਮਿਲ ਹਨ।
ਥਾਈਲੈਂਡ ਜਿਸਦਾ ਪ੍ਰਾਚੀਨ ਭਾਰਤੀ ਨਾਮ ਸ਼ਿਆੰਦੇਸ਼ ਹੈ ਦੱਖਣ ਪੂਰਵੀ ਏਸ਼ਿਆ ਵਿੱਚ ਇੱਕ ਦੇਸ਼ ਹੈ। ਇਸ ਦੀ ਪੂਰਵੀ ਸੀਮਾ ਉੱਤੇ ਲਾਓਸ ਅਤੇ ਕੰਬੋਡਿਆ, ਦੱਖਣ ਸੀਮਾ ਉੱਤੇ ਮਲੇਸ਼ਿਆ ਅਤੇ ਪੱਛਮ ਵਾਲਾ ਸੀਮਾ ਉੱਤੇ ਮਿਆਨਮਾਰ ਹੈ। ਥਾਈਲੈਂਡ ਨੂੰ ਸਿਆਮ ਦੇ ਨਾਮ ਵਲੋਂ ਵੀ ਜਾਣਿਆ ਜਾਂਦਾ ਹੈ ਜੋ 11 ਮਈ, 1949 ਤੱਕ ਥਾਈਲੈਂਡ ਦਾ ਅਧਿਕ੍ਰਿਤ ਨਾਮ ਸੀ। ਥਾਈ ਸ਼ਬਦ ਦਾ ਮਤਲੱਬ ਥਾਈ ਭਾਸ਼ਾ ਵਿੱਚ ਆਜਾਦ ਹੁੰਦਾ ਹੈ। ਇਹ ਸ਼ਬਦ ਥਾਈ ਨਾਗਰਿਕਾਂ ਦੇ ਸੰਦਰਭ ਵਿੱਚ ਵੀ ਇਸਤੇਮਾਲ ਕੀਤਾ ਜਾਂਦਾ ਹੈ। ਇਸ ਵਜ੍ਹਾ ਵਲੋਂ ਕੁੱਝ ਲੋਕ ਵਿਸ਼ੇਸ਼ ਰੂਪ ਵਲੋਂ ਇੱਥੇ ਬਸਨੇ ਵਾਲੇ ਚੀਨੀ ਲੋਕ, ਥਾਈਲੈਂਡ ਨੂੰ ਅੱਜ ਵੀ ਸਿਆਮ ਨਾਮ ਵਲੋਂ ਪੁਕਾਰੀਦਾ ਪਸੰਦ ਕਰਦੇ ਹਨ। ਥਾਈਲੈਂਡ ਦੀ ਰਾਜਧਾਨੀ ਬੈਂਕਾਕ ਹੈ |
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਹਿੰਦੂ ਧਰਮ ਜਾ ਸਨਾਤਨ ਧਰਮ (ਸੰਸਕ੍ਰਿਤ: वैदिकधर्मः ਜਾਂ आर्यधर्मः) ਦੁਨੀਆ ਦਾ ਸਭ ਤੋਂ ਪੁਰਾਣਾ ਧਰਮ ਹੈ। ਇਹ ਵੇਦਾਂ ਉੱਤੇ ਅਧਾਰਤ ਧਰਮ ਹੈ, ਜੋ ਆਪਣੇ ਅੰਦਰ ਬਹੁਤ ਸਾਰੇ ਵੱਖ ਪੂਜਾ-ਪੱਧਤੀਆਂ, ਮੱਤਾਂ, ਸੰਪਰਦਾਇਆਂ ਅਤੇ ਦਰਸ਼ਨਾਂ ਨੂੰ ਸਮੇਟਦਾ ਹੈ। ਸ਼ਿਸ਼ਾਂ ਦੀ ਗਿਣਤੀ ਦੇ ਅਧਾਰ ’ਤੇ ਇਹ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਧਰਮ ਹੈ,ਗਿਣਤੀ ਦੇ ਅਧਾਰ ਉੱਤੇ ਇਸਦੇ ਸਭ ਤੋਂ ਵੱਧ ਮੁਰੀਦ ਭਾਰਤ ਵਿੱਚ ਹਨ ਅਤੇ ਫ਼ੀਸਦੀ ਦੇ ਹਿਸਾਬ ਨਾਲ਼ ਨੇਪਾਲ ਵਿੱਚ ਹੈ। ਪਰ ਇਸ ਵਿੱਚ ਕਈ ਦੇਵੀ-ਦੇਵਤਿਆਂ ਦੀ ਪੂਜਾ ਕੀਤੀ ਜਾਂਦੀ ਹੈ,ਵਾਸਤਵ ਵਿੱਚ ਇਹ ਏਕੀਸ਼ਵਰਵਾਦੀ ਧਰਮ ਹੈ।