ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇੱਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋਂ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਆ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ।.
ਮਾਤਾ ਸੁੰਦਰੀ (ਗੁਰਮੁਖੀ ਅੱਖਰਾਂ ਵਿੱਚ: ਮਾਤਾ ਸੁੰਦਰੀ, ਸ਼ਾਹਮੁਖੀ ਅੱਖਰਾਂ ਵਿੱਚ: ماتا سندری) ਲਾਹੌਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਾਉਂਟਾ ਸਾਹਿਬ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜਾਦਿਆਂ ਵਿੱਚੋਂ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿੱਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ, ਜਦੋਂ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜਾਦਾ ਅਜੀਤ ਸਿੰਘ ਜੀ ਯਾਦ ਵਿੱਚ ਇੱਕ ਬੱਚੇ ਨੂੰ ਗੋਦ ਲਿਆ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿੱਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿੱਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿੱਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿੱਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿੱਚ ਮਾਤਾ ਸੁੰਦਰੀ ਜੀ ਵੀ ਜੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿੱਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿੱਚ ਬਣਾਇਆ ਗਿਆ ਹੈ।
ਜਰਮਨੀ (ਜਰਮਨੀ: Bundesrepublik Deutschland) ਦੇਸ਼ ਵਿੱਚ ਜਰਮਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਇੰਡੀਅਨ ਨੈਸ਼ਨਲ ਕਾਂਗਰਸ (INC), ਬੋਲਚਾਲ ਵਿੱਚ ਕਾਂਗਰਸ ਪਾਰਟੀ ਜਾਂ ਸਿਰਫ਼ ਕਾਂਗਰਸ, ਭਾਰਤ ਵਿੱਚ ਇੱਕ ਸਿਆਸੀ ਪਾਰਟੀ ਹੈ ਜਿਸ ਦੀਆਂ ਜੜ੍ਹਾਂ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿੱਚ ਡੂੰਘੀਆਂ ਹਨ। 28 ਦਸੰਬਰ 1885 ਨੂੰ ਸਥਾਪਿਤ, ਇਹ ਏਸ਼ੀਆ ਅਤੇ ਅਫਰੀਕਾ ਵਿੱਚ ਬ੍ਰਿਟਿਸ਼ ਸਾਮਰਾਜ ਵਿੱਚ ਉਭਰਨ ਵਾਲੀ ਪਹਿਲੀ ਆਧੁਨਿਕ ਰਾਸ਼ਟਰਵਾਦੀ ਲਹਿਰ ਸੀ। 19ਵੀਂ ਸਦੀ ਦੇ ਅੰਤ ਤੋਂ, ਅਤੇ ਖਾਸ ਕਰਕੇ 1920 ਤੋਂ ਬਾਅਦ, ਮਹਾਤਮਾ ਗਾਂਧੀ ਦੀ ਅਗਵਾਈ ਹੇਠ, ਕਾਂਗਰਸ ਭਾਰਤੀ ਸੁਤੰਤਰਤਾ ਅੰਦੋਲਨ ਦੀ ਪ੍ਰਮੁੱਖ ਨੇਤਾ ਬਣ ਗਈ। ਕਾਂਗਰਸ ਨੇ ਭਾਰਤ ਨੂੰ ਯੂਨਾਈਟਿਡ ਕਿੰਗਡਮ ਤੋਂ ਆਜ਼ਾਦੀ ਲਈ ਅਗਵਾਈ ਕੀਤੀ, ਅਤੇ ਬ੍ਰਿਟਿਸ਼ ਸਾਮਰਾਜ ਵਿੱਚ ਹੋਰ ਬਸਤੀਵਾਦ ਵਿਰੋਧੀ ਰਾਸ਼ਟਰਵਾਦੀ ਅੰਦੋਲਨਾਂ ਨੂੰ ਮਹੱਤਵਪੂਰਨ ਤੌਰ 'ਤੇ ਪ੍ਰਭਾਵਿਤ ਕੀਤਾ। ਕਾਂਗਰਸ ਇੱਕ "ਵੱਡਾ ਤੰਬੂ" ਪਾਰਟੀ ਹੈ ਜਿਸ ਨੂੰ ਭਾਰਤੀ ਸਿਆਸੀ ਸਪੈਕਟ੍ਰਮ ਦੇ ਕੇਂਦਰ ਵਿੱਚ ਬੈਠਾ ਦੱਸਿਆ ਗਿਆ ਹੈ। ਪਾਰਟੀ ਨੇ ਆਪਣਾ ਪਹਿਲਾ ਇਜਲਾਸ 1885 ਵਿੱਚ ਬੰਬਈ ਵਿੱਚ ਕੀਤਾ ਜਿੱਥੇ ਡਬਲਯੂ.ਸੀ.
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਮਿਸਰ (ਅਰਬੀ; مصر, ਅੰਗਰੇਜੀ: Egypt), ਦਫ਼ਤਰੀ ਤੌਰ ’ਤੇ ਮਿਸਰ ਅਰਬ ਗਣਰਾਜ, ਇੱਕ ਦੇਸ ਹੈ ਜਿਹੜਾ ਮੁੱਖ ਤੌਰ 'ਤੇ ਉੱਤਰੀ ਅਫਰੀਕਾ ਵਿੱਚ ਸਥਿਤ ਹੈ ਪਰ ਇਹਦਾ ਸਿਨਾਈ ਪਰਾਇਦੀਪ ਦੱਖਣ-ਪੱਛਮੀ ਏਸ਼ੀਆ ਵਿੱਚ ਇੱਕ ਥਾਂ ਥਲਜੋੜ ਬਣਾਉਂਦਾ ਹੈ। ਇਸ ਪ੍ਰਕਾਰ ਮਿਸਰ ਇੱਕ ਅੰਤਰ-ਮਹਾਂਦੀਪੀ ਦੇਸ਼ ਹੈ, ਅਤੇ ਅਫ਼ਰੀਕਾ, ਭੂ-ਮੱਧ ਖੇਤਰ, ਮੱਧ ਪੂਰਬ ਅਤੇ ਇਸਲਾਮੀ ਜਗਤ ਦੀ ਇਹ ਇੱਕ ਪ੍ਰਮੁੱਖ ਤਾਕਤ ਹੈ। ਇਹਦਾ ਖੇਤਰਫਲ 1010000 ਵਰਗ ਕਿਲੋਮੀਟਰ ਹੈ, ਅਤੇ ਇਹਦੇ ਉੱਤਰ ਵੱਲ ਭੂ-ਮੱਧ ਸਾਗਰ, ਪੂਰਬ-ਉੱਤਰ ਵੱਲ ਗਾਜ਼ਾ ਪੱਟੀ ਅਤੇ ਇਜ਼ਰਾਇਲ, ਪੂਰਬ ਵੱਲ ਲਾਲ ਸਾਗਰ, ਦੱਖਣ ਵੱਲ ਸੁਡਾਨ ਅਤੇ ਪੱਛਮ ਵੱਲ ਲੀਬੀਆ ਸਥਿਤ ਹੈ।
ਇੰਦਰਾ ਪ੍ਰਿਅਦਰਸ਼ਿਨੀ ਗਾਂਧੀ (née ਇੰਦਰਾ ਨਹਿਰੂ; 19 ਨਵੰਬਰ 1917 – 31 ਅਕਤੂਬਰ 1984) ਇੱਕ ਭਾਰਤੀ ਰਾਜਨੇਤਾ ਸੀ ਜਿਸਨੇ 1966 ਤੋਂ 1977 ਤੱਕ ਅਤੇ ਫਿਰ 1980 ਤੋਂ ਲੈ ਕੇ 1984 ਵਿੱਚ ਉਸਦੀ ਹੱਤਿਆ ਤੱਕ ਭਾਰਤ ਦੀ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ। ਉਹ ਭਾਰਤ ਦੀ ਪਹਿਲੀ ਅਤੇ, ਅੱਜ ਤੱਕ, ਕੇਵਲ ਮਹਿਲਾ ਪ੍ਰਧਾਨ ਮੰਤਰੀ ਸੀ, ਅਤੇ ਭਾਰਤੀ ਰਾਸ਼ਟਰੀ ਕਾਂਗਰਸ (ਆਈਐਨਸੀ) ਦੀ ਨੇਤਾ ਵਜੋਂ ਭਾਰਤੀ ਰਾਜਨੀਤੀ ਵਿੱਚ ਇੱਕ ਕੇਂਦਰੀ ਹਸਤੀ ਸੀ।। ਉਹ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਧੀ ਸੀ, ਅਤੇ ਰਾਜੀਵ ਗਾਂਧੀ ਦੀ ਮਾਂ ਸੀ, ਜਿਸ ਨੇ ਦੇਸ਼ ਦੇ ਛੇਵੇਂ ਪ੍ਰਧਾਨ ਮੰਤਰੀ ਦੇ ਤੌਰ 'ਤੇ ਉਸ ਦੇ ਬਾਅਦ ਅਹੁਦੇ 'ਤੇ ਬਿਰਾਜਮਾਨ ਹੋਏ। ਗਾਂਧੀ ਦਾ 15 ਸਾਲ ਅਤੇ 350 ਦਿਨਾਂ ਦਾ ਸੰਚਤ ਕਾਰਜਕਾਲ ਉਸ ਨੂੰ ਆਪਣੇ ਪਿਤਾ ਤੋਂ ਬਾਅਦ ਦੂਜੀ ਸਭ ਤੋਂ ਲੰਮੀ ਸੇਵਾ ਕਰਨ ਵਾਲੀ ਭਾਰਤੀ ਪ੍ਰਧਾਨ ਮੰਤਰੀ ਬਣਾਉਂਦਾ ਹੈ। ਹੈਨਰੀ ਕਿਸਿੰਜਰ ਨੇ ਉਸ ਨੂੰ "ਆਇਰਨ ਲੇਡੀ" ਵਜੋਂ ਦਰਸਾਇਆ, ਇੱਕ ਉਪਨਾਮ ਜੋ ਉਸਦੀ ਸਖ਼ਤ ਸ਼ਖਸੀਅਤ ਨਾਲ ਜੁੜ ਗਿਆ।
ਪਵਿੱਤਰ ਮਰੀਅਮ (ਇਬਰਾਨੀ מרים) ਖ਼ੁਦਾਵੰਦ ਯਿਸੂ ਮਸੀਹ ਦੀ ਮਾਂ ਸੀ। ਉਹ ਫ਼ਲਸਤੀਨ ਦੇ ਇਲਾਕੇ ਗਲੀਲ ਦੇ ਸ਼ਹਿਰ ਨਾਸਰਤ ਦੇ ਵਾਸੀ ਸੀ। ਕਿਤਾਬੇ ਮੁਕੱਦਸ [ਬਾਈਬਲ] ਦੇ ਮੁਤਾਬਿਕ ਉਹ ਪਵਿੱਤਰ ਆਤਮਾ ਦੀ ਕੁਦਰਤ ਨਾਲ ਬਿਨਾ ਕਿਸੇ ਇਨਸਾਨੀ ਦਖ਼ਲ ਦੇ ਪੈਰ ਭਾਰੇ ਹੋਏ ਸੀ। ਸੋ ਜਦੋਂ ਉਹਨਾਂ ਨੇ ਜਬਰਾਈਲ ਫ਼ਰਿਸ਼ਤੇ ਤੋਂ ਸਵਾਲ ਕੀਤਾ ਭਈ 'ਇਹ ਕਿਵੇਂ ਮੁਮਕਿਨ ਹੈ ਕਿਉਂ ਜੋ ਮੈਂ ਮਰਦ ਤੋਂ ਨਾਵਾਕਿਫ਼ ਹਾਂ?' ਤਾਂ ਜਬਰਾਈਲ ਦਾ ਜਵਾਬ ਸੀ: 'ਪਵਿੱਤਰ ਆਤਮਾ ਤੇਰੇ ਉੱਤੇ ਸਾਇਆ ਪਾਵੇਗਾ ਅਤੇ ਤੂੰ ਪੈਰ ਭਾਰੇ ਹੋਵੇਂਗੀ' ਜਿਸ ਉੱਤੇ ਪਵਿੱਤਰ ਮਰੀਅਮ ਨੇ ਆਖਿਆ '"ਵੇਖ ਮੈਂ ਖ਼ੁਦਾਵੰਦ ਦੀ ਦਾਸੀ ਹਾਂ, ਮੇਰੇ ਲਈ ਤੇਰੇ ਕੌਲ ਦੇ ਮੂਜਬ ਹੋਵੇ"। [ਵੇਖੋ ਇੰਜੀਲ ਬਮੁਤਾਬਿਕ ਲੁਕਾ]। ਬਾਈਬਲ ਦੇ ਪੁਰਾਣੇ ਅਹਿਦਨਾਮੇ ਵਿੱਚ ਦਰਜ ਪੇਸ਼ਗੋਈਆਂ ਵਿੱਚ ਵੀ ਕੁਆਰੀ ਤੋਂ ਜਨਮ ਦੀ ਨਿਸ਼ਾਨਦਹੀ ਕੀਤੀ ਗਈ ਹੈ " ਵੇਖੋ ਕੁਆਰੀ ਪੈਰ ਭਾਰੇ ਹੋਵੇਗੀ ਅਤੇ ਮੁੰਡੇ ਨੂੰ ਜਨਮ ਦਏਗੀ ਜਿਹਦਾ ਨਾਂ ਇਮਾਨੁਏਲ [ਤਰਜੁਮਾ ਖ਼ੁਦਾ ਸਾਡੇ ਨਾਲ ਹੈ] ਹੋਵੇਗਾ"। ਇਸ ਵੇਲੇ ਉਹ ਮੁਕੱਦਸ ਯੂਸੁਫ਼ ਨਾਮੇ ਸ਼ਖ਼ਸ ਦੀ ਮੰਗੇਤਰ ਸੀ। ਇਸ ਜੋੜੇ ਦੇ ਸ਼ਾਦੀ ਦੇ ਮਗਰੋਂ ਵੀ ਅੰਤ ਤੋੜੀ ਕੋਈ ਜਿਸਮਾਨੀ ਤਾਲੁਕਾਤ ਨਹੀਂ ਸੀ। ਇਸ ਕਾਰਨ ਪਵਿੱਤਰ ਮਰੀਅਮ ਨੂੰ ਕੁਆਰੀ ਮਰੀਅਮ, ਸਦਾ ਕੁਆਰੀ ਅਤੇ ਹਮੇਸ਼ਾ ਕੁਆਰੀ ਦੇ ਲਕਾਬਾਂ ਤੋਂ ਯਾਦ ਕੀਤਾ ਜਾਂਦਾ ਹੈ।
ਚੀਨ ਦੀ ਮਹਾਨ ਦਿਵਾਰ (ਗਰੇਟ ਵਾਲ ਆਫ਼ ਚਾਇਨਾ) ਚੀਨ ਦੇ ਪੂਰਬ ਤੋਂ ਲੈਕੇ ਪੱਛਮ ਤੱਕ ਮਾਰੂ ਥਲਾਂ, ਚਰਾਂਦਾਂ, ਪਹਾੜਾਂ ਅਤੇ ਪਠਾਰਾਂ ਵਿੱਚ ਦੀ ਸੱਪ ਵਾਂਗ ਮੇਲ੍ਹਦੀ ਹੋਈ ਤਕਰੀਬਨ 6700 ਕਿਲੋਮੀਟਰ ਦਾ ਸਫ਼ਰ ਤੈਅ ਕਰਦੀ ਹੈ। ਇਸ ਦਾ ਇਤਿਹਾਸ 2000 ਸਾਲਾਂ ਤੋਂ ਵੀ ਜ਼ਿਆਦਾ ਪੁਰਾਣਾ ਹੈ। ਹੁਣ ਇਸ ਦੇ ਬਹੁਤ ਸਾਰੇ ਹਿੱਸੇ ਖੰਡਰ ਬਣ ਚੁੱਕੇ ਹਨ ਅਤੇ ਤਕਰੀਬਨ ਅਲੋਪ ਹੋ ਚੁੱਕੇ ਹਨ। ਫਿਰ ਵੀ ਇਹ ਦੁਨੀਆ ਦੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਹੈ। ਇਸ ਦੀ ਇਤਿਹਾਸਿਕ ਮਹੱਤਤਾ ਹੈ ਅਤੇ ਇਹ ਵਿਸ਼ਵ ਦੀ ਪੁਰਾਤਨ ਨਿਰਮਾਣ-ਕਲਾ ਦਾ ਇੱਕ ਉੱਘਾ ਅਜੂਬਾ ਹੈ।
ਪੰਜਾਬੀ ਸੱਭਿਆਚਾਰ ਦੇ ਨਿਖੜਵੇਂ ਲੱਛਣ
ਦੁਨੀਆ ਦੇ ਸਾਰੇ ਸਭਿਆਚਾਰਾਂ ਦੀ ਸਿਰਜਣ ਪ੍ਰਕਿਰਿਆ ਇੱਕ ਹੈ ਪਰ ਸਾਰੇ ਸਭਿਆਚਾਰਾਂ ਵਿੱਚ ਵਿਭਿੰਨਤਾ ਪਾਈ ਜਾਂਦੀ ਹੈ। ਇਸਦਾ ਕਾਰਨ ਇਹ ਹੈ ਕਿ ਦੁਨੀਆ ਦੇ ਹਰ ਖਿੱਤੇ ਦੇ ਲੋਕ ਇਕੋ ਵਸਤੂ ਨੂੰ ਸਮਾਨ ਢੰਗ ਨਾਲ ਅਨੁਭਵ ਨਹੀਂ ਕਰਦੇ ਜਿਵੇਂ ਚੰਨ ਸਾਰੀ ਦੁਨੀਆ ਵਿੱਚ ਦਿਖਾਈ ਦਿੰਦਾ ਹੈ ਪਰ ਹਰ ਸਭਿਆਚਾਰ ਚੰਨ ਬਾਰੇ ਆਪਣੀਆਂ ਆਪਣੀਆਂ ਧਾਰਨਾਵਾਂ ਸਿਰਜਦਾ ਹੈ।ਇਹ ਵੱਖ-ਵੱਖ ਧਾਰਨਾਵਾਂ ਹੀ ਨਿਖੜਵੇਂ ਲੱਛਣਾਂ ਦੀ ਸਿਰਜਣਾ ਕਰਦੀਆਂ ਹਨ। ਪੰਜਾਬੀ ਸਭਿਆਚਾਰ ਦੀ ਨਿੱਖੜਵੀਂ ਤੇ ਵਿਲੱਖਣ ਹੋਂਦ ਸਾਕਾਰ ਕਰਨ ਵਿੱਚ ਇਸ ਦੀਆਂ ਭੂਗੋਲਿਕ ਹੱਦਾਂ, ਹਾਲਤਾਂ ਅਤੇ ਇਸਦੇ ਇਤਿਹਾਸਕ ਪਿਛੋਕੜ ਦਾ ਵਡੇਰਾ ਯੋਗਦਾਨ ਹੈ ਪਰ ਵਰਤਮਾਨ ਸਮੇਂ ਦੌਰਾਨ ਪੰਜਾਬੀ ਸਭਿਆਚਾਰ ਦੇ ਨਿਖੜਵੇਂ ਮੁਹਾਂਦਰੇ, ਸਹੀ ਇਤਿਹਾਸਕ ਪਿਛੋਕੜ, ਆਰੰਭਿਕ ਦੌਰ ਅਤੇ ਬਣਤਰ ਸੰਬੰਧੀ ਨਾਂ ਸਿਰਫ ਵਿਭਿੰਨ ਦ੍ਰਿਸ਼ਟੀਕੋਣ ਹੀ ਸਾਹਮਣੇ ਆ ਰਹੇ ਹਨ ਸਗੋਂ ਅਸੰਤੁਲਿਤ ਸੰਕੀਰਣ ਅਤੇ ਇਕਪਾਸੜ ਪਹੁੰਚ ਰਾਹੀਂ ਿੲਸਦੇ ਸਹੀ ਅਤੇ ਸੁਤੰਤਰ ਰੂਪ ਨੂੰ ਵਿਗਾੜਨ ਦੇ ਨਿਰੰਤਰ ਯਤਨ ਹੋ ਰਹੇ ਹਨ।
ਪਿਚਾਈ ਸੁੰਦਰਰਾਜਨ (ਜਨਮ 10 ਜੂਨ, 1972), ਜਿਸਨੂੰ ਸੁੰਦਰ ਪਿਚਾਈ (/ˈsʊndɑːr pɪˈtʃaɪ/) ਵਜੋਂ ਜਾਣਿਆ ਜਾਂਦਾ ਹੈ, ਇੱਕ ਭਾਰਤੀ ਮੂਲ ਦਾ ਅਮਰੀਕੀ ਕਾਰੋਬਾਰੀ ਕਾਰਜਕਾਰੀ ਹੈ। ਉਹ ਐਲਫਾਬੈਟ ਇੰਕ'. ਅਤੇ ਇਸਦੀ ਸਹਾਇਕ ਕੰਪਨੀ ਗੂਗਲ ਦਾ ਮੁੱਖ ਕਾਰਜਕਾਰੀ ਅਧਿਕਾਰੀ (CEO) ਹੈ। ਪਿਚਾਈ ਨੇ ਆਪਣਾ ਕਰੀਅਰ ਇੱਕ ਮਟੀਰੀਅਲ ਇੰਜੀਨੀਅਰ ਵਜੋਂ ਸ਼ੁਰੂ ਕੀਤਾ। ਪ੍ਰਬੰਧਨ ਸਲਾਹਕਾਰ ਫਰਮ ਮੈਕਕਿਨਸੀ ਐਂਡ ਕੰਪਨੀ ਵਿੱਚ ਇੱਕ ਛੋਟਾ ਕਾਰਜਕਾਲ ਕਰਨ ਤੋਂ ਬਾਅਦ, ਉਹ 2004 ਵਿੱਚ ਗੂਗਲ ਵਿੱਚ ਸ਼ਾਮਲ ਹੋ ਗਿਆ, ਜਿੱਥੇ ਉਸਨੇ ਗੂਗਲ ਦੇ ਕਲਾਇੰਟ ਸੌਫਟਵੇਅਰ ਉਤਪਾਦਾਂ ਦੇ ਇੱਕ ਸੂਟ ਲਈ ਉਤਪਾਦ ਪ੍ਰਬੰਧਨ ਕੀਤਾ ਅਤੇ ਨਵੀਨਤਾ ਦੇ ਉੱਦਮਾਂ ਦੀ ਅਗਵਾਈ ਕੀਤੀ, ਜਿਸ ਵਿੱਚ ਗੂਗਲ ਕ੍ਰੋਮ, ਕਰੋਮ ਓਐਸ ਅਤੇ ਗੂਗਲ ਡਰਾਈਵ ਸ਼ਾਮਲ ਹਨ। ਇਸ ਤੋਂ ਇਲਾਵਾ, ਉਹ ਜੀ-ਮੇਲ ਅਤੇ ਗੂਗਲ ਮੈਪਸ ਵਰਗੀਆਂ ਹੋਰ ਐਪਲੀਕੇਸ਼ਨਾਂ ਦੇ ਵਿਕਾਸ ਦੀ ਨਿਗਰਾਨੀ ਵੀ ਕੀਤੀ। 2010 ਵਿੱਚ, ਪਿਚਾਈ ਨੇ ਗੂਗਲ ਦੁਆਰਾ ਨਵੇਂ ਵੀਡੀਓ ਕੋਡੇਕ VP8 ਦੀ ਓਪਨ-ਸੋਰਸਿੰਗ ਦੀ ਘੋਸ਼ਣਾ ਵੀ ਕੀਤੀ ਅਤੇ ਨਵਾਂ ਵੀਡੀਓ ਫਾਰਮੈਟ, WebM ਪੇਸ਼ ਕੀਤਾ। ਕ੍ਰੋਮਬੁੱਕ ਨੂੰ 2012 ਵਿੱਚ ਰਿਲੀਜ਼ ਕੀਤਾ ਗਿਆ ਸੀ। 2013 ਵਿੱਚ, ਸੁੰਦਰ ਨੇ ਐਂਡਰੌਇਡ ਨੂੰ ਗੂਗਲ ਉਤਪਾਦਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਿਸਦੀ ਉਹ ਨਿਗਰਾਨੀ ਕਰਦਾ ਸੀ। 10 ਅਗਸਤ, 2015 ਨੂੰ ਸੁੰਦਰ ਪਿਚਾਈ ਨੂੰ ਗੂਗਲ ਦਾ ਅਗਲਾ ਸੀਈਓ ਬਣਨ ਲਈ ਚੁਣਿਆ ਗਿਆ ਸੀ। ਇਸ ਤੋਂ ਪਹਿਲਾਂ ਸੀਈਓ ਲੈਰੀ ਪੇਜ ਦੁਆਰਾ ਉਸਨੂੰ ਉਤਪਾਦ ਮੁਖੀ ਨਿਯੁਕਤ ਕੀਤਾ ਗਿਆ ਸੀ। 24 ਅਕਤੂਬਰ 2015 ਨੂੰ, ਉਹ ਗੂਗਲ ਕੰਪਨੀ ਪਰਿਵਾਰ ਲਈ ਨਵੀਂ ਹੋਲਡਿੰਗ ਕੰਪਨੀ, ਅਲਫਾਬੇਟ ਇੰਕ.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਸੁਚੱਜੀ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਕਿਸਾਨ ਖ਼ੁਦਕੁਸ਼ੀਆਂ ਖੇਤੀ ਖੇਤਰ ਦੀ ਆਰਥਿਕ ਮੰਦਹਾਲੀ 'ਚੋਂ ਉਪਜਿਆ ਆਤਮਘਾਤੀ ਕਦਮ ਹੈ। ਮਾੜੀ ਆਰਥਿਕ ਹਾਲਤ ਨਾਲ ਜਦੋਂ ਗੁਜ਼ਾਰਾ ਕਰਨਾ ਅਸੰਭਵ ਹੋ ਜਾਵੇ ਜਾਂ ਕਰਜ਼ਾ ਹੱਦ ਤੋਂ ਵਧ ਜਾਵੇ ਤਾਂ ਢਹਿੰਦੀ ਕਲਾ 'ਚ ਆ ਕੇ ਕਿਸਾਨ ਵੱਲੋਂ ਕੀਤੀ ਆਤਮਹੱਤਿਆ ਨੂੰ ਕਿਸਾਨ ਖ਼ੁਦਕੁਸ਼ੀ ਕਿਹਾ ਜਾਂਦਾ ਹੈ। 2014 ਵਿੱਚ ਭਾਰਤ ਦੀ ਨੈਸ਼ਨਲ ਕ੍ਰਾਇਮ ਰਿਕਾਰਡ ਬਿਊਰੋ ਨੇ 5,650 ਕਿਸਾਨ ਖ਼ੁਦਕੁਸ਼ੀਆਂ ਦੀ ਰਿਪੋਰਟ ਦਿੱਤੀ 2004 ਵਿੱਚ ਸਭ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਦਰਜ ਕੀਤੀਆਂ ਗਈਆਂ ਜਦੋਂ 18,241 ਕਿਸਾਨ ਖੁਦਕੁਸ਼ੀ ਕਰ ਗਏ। 2005 ਰਾਹੀਂ 10 ਸਾਲ ਦੇ ਅਰਸੇ ਵਿੱਚ ਭਾਰਤ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀ ਰੇਂਜ 100,000 ਕੁੱਲ ਆਬਾਦੀ ਪ੍ਰਤੀ 1.4 ਤੋਂ 1.8 ਦੇ ਵਿਚਕਾਰ ਸੀ।ਮੁਲਕ ਭਰ ਵਿੱਚ ਸਾਢੇ ਤਿੰਨ ਲੱਖ ਤੋਂ ਵੱਧ ਕਿਸਾਨ ਕਰਜ਼ੇ ਦੇ ਬੋਝ ਕਾਰਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਇਹ ਖ਼ੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਕੇਂਦਰ ਸਰਕਾਰ ਦੇ ਅਦਾਰੇ ਨੈਸ਼ਨਲ ਕਰਾਇਮ ਰਿਕਾਰਡਜ਼ ਬਿਓਰੋ ਦੇ ਅੰਕੜਿਆਂ ਅਨੁਸਾਰ 1995 ਤੋਂ 2016 ਦੌਰਾਨ 3 ਲੱਖ ਤੋਂ ਵੱਧ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਰਜ ਹੋਈਆਂ ਹਨ। ਹੁਣ ਇਸ ਅਦਾਰੇ ਦੁਆਰਾ ਕਿਸਾਨ ਖ਼ੁਦਕੁਸ਼ੀਆਂ ਦੇ ਅੰਕੜੇ ਜਾਰੀ ਕਰਨੇ ਬੰਦ ਕੀਤੇ ਹੋਏ ਹਨ। ਖੇਤੀਬਾੜੀ ਵਿਕਾਸ ਦੇ ਪੱਖ ਤੋਂ ਨਮੂਨੇ ਦੇ ਪ੍ਰਚਾਰੇ ਜਾਂਦੇ ਸੂਬੇ ਪੰਜਾਬ ਵਿੱਚ 2000 ਤੋਂ 2015 ਤੱਕ ਦੇ 16 ਸਾਲਾਂ ਦੌਰਾਨ 16000 ਤੋਂ ਵੱਧ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਹੈ। ਅੰਕੜਿਆਂ ਅਨੁਸਾਰ ਜ਼ਿਆਦਾ ਕਰਜ਼ਾ ਵੱਡੇ ਕਿਸਾਨਾਂ ’ਤੇ ਹੈ ਪਰ ਜ਼ਿਆਦਾ ਖ਼ੁਦਕੁਸ਼ੀ ਛੋਟੀ ਮਾਲਕੀ ਵਾਲੇ ਕਿਸਾਨ ਕਰ ਰਹੇ ਹਨ।
ਸਕੂਲ ਜਾਂ ਵਿਦਿਆਲਾ ਜਿਸ ਦੇ ਵਿਦਿਆਲਿਆ, ਮਦਰੱਸਾ, ਧਰਮਸਾਲਾ, ਗੁਰੂਕੁਲ ਆਦਿ ਨਾਂ ਹਨ ਜਿਥੇ ਸਿੱਖਿਆਰਥੀਆਂ ਨੂੰ ਵਿਗਿਆਨਕ ਢੰਗ ਨਾਲ ਅਧਿਆਪਕਾਂ ਦੁਆਰਾ ਸਿੱਖਿਆ ਦਿਤੀ ਜਾਂਦੀ ਹੈ। ਉਹਨਾਂ ਨੂੰ ਲਿਖਣਾ, ਪੜ੍ਹਨਾ, ਵਿਚਾਰਨਾ, ਕਿਤਾ ਮੁੱਖੀ ਹੋਣਾ, ਬੋਲਣਾ, ਵਿਵਹਾਰ ਕਰਨਾ ਆਦਿ ਸਿਖਾਇਆ ਜਾਂਦਾ ਹੈ।ਸਕੂਲ ਇੱਕ ਸੰਸਥਾ ਹੈ ਜੋ ਵਿਦਿਆਰਥੀਆਂ (ਜਾਂ "ਬੱਚਿਆਂ") ਦੀ ਸਿੱਖਿਆ ਲਈ ਸਿਖਲਾਈ ਦੀ ਥਾਂ ਅਤੇ ਸਿੱਖਣ ਲਈ ਮਾਹੌਲ ਮੁਹੱਈਆ ਕਰਨ ਲਈ ਤਿਆਰ ਕੀਤਾ ਗਿਆ ਹੈ। ਜ਼ਿਆਦਾਤਰ ਦੇਸ਼ਾਂ ਕੋਲ ਰਸਮੀ ਸਿੱਖਿਆ ਦੀਆਂ ਪ੍ਰਣਾਲੀਆਂ ਹਨ, ਜੋ ਆਮ ਤੌਰ ਤੇ ਲਾਜ਼ਮੀ ਹਨ। ਇਹਨਾਂ ਪ੍ਰਣਾਲੀਆਂ ਵਿੱਚ, ਵਿਦਿਆਰਥੀ ਸਕੂਲਾਂ ਦੀ ਇੱਕ ਲੜੀ ਰਾਹੀਂ ਅੱਗੇ ਵਧਦੇ ਹਨ। ਇਹਨਾਂ ਸਕੂਲਾਂ ਦੇ ਨਾਂ ਹਰ ਦੇਸ਼ ਵਿੱਚ ਵੱਖਰੇ ਹੁੰਦੇ ਹਨ ਪਰ ਆਮ ਤੌਰ 'ਤੇ ਇਹ ਪ੍ਰਾਈਮਰੀ ਸਕੂਲ, ਸੈਕੈੰਡਰੀ ਸਕੂਲ ਹੁੰਦੇ ਹਨ। ਅਜਿਹੀ ਸੰਸਥਾ ਜਿੱਥੇ ਉਚੇਰੀ ਸਿੱਖਿਆ ਦਿੱਤੀ ਜਾਂਦੀ ਹੈ, ਨੂੰ ਆਮ ਤੌਰ ਤੇ ਯੂਨੀਵਰਸਿਟੀ ਕਾਲਜ ਜਾਂ ਯੂਨੀਵਰਸਿਟੀ ਕਿਹਾ ਜਾਂਦਾ ਹੈ (ਪਰ ਇਹ ਉੱਚ ਸਿੱਖਿਆ ਸੰਸਥਾਵਾਂ ਆਮ ਤੌਰ 'ਤੇ ਲਾਜ਼ਮੀ ਨਹੀਂ ਹੁੰਦੀਆਂ ਹਨ।ਇਹਨਾਂ ਸਕੂਲਾਂ ਤੋਂ ਇਲਾਵਾ, ਵਿਦਿਆਰਥੀ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਤੋਂ ਪਹਿਲਾਂ ਅਤੇ ਬਾਅਦ ਦੇ ਸਕੂਲਾਂ ਵਿੱਚ ਵੀ ਜਾ ਸਕਦੇ ਹਨ। ਕਿੰਡਰਗਾਰਟਨ ਜਾਂ ਪ੍ਰੀ-ਸਕੂਲ ਬਹੁਤ ਛੋਟੇ ਬੱਚਿਆਂ ਲਈ ਕੁਝ ਸਕੂਲੀ ਪੜ੍ਹਾਈ (ਆਮ ਤੌਰ ਤੇ 3-5 ਸਾਲ ਦੀ ਉਮਰ), ਸੈਕੰਡਰੀ ਸਕੂਲ ਤੋਂ ਬਾਅਦ ਯੂਨੀਵਰਸਿਟੀ, ਕਿੱਤਾਕਾਰੀ ਸਕੂਲ, ਕਾਲਜ ਜਾਂ ਹੋਰ ਵਿੱਦਿਅਕ ਅਦਾਰੇ ਹੋ ਸਕਦੇ ਹਨ। ਇੱਕ ਸਕੂਲ ਇੱਕ ਖਾਸ ਖੇਤਰ ਨੂੰ ਸਮਰਪਿਤ ਹੋ ਸਕਦਾ ਹੈ, ਜਿਵੇਂ ਕਿ ਅਰਥਸ਼ਾਸਤਰ ਦਾ ਸਕੂਲ ਜਾਂ ਨਾਚ ਦਾ ਇੱਕ ਸਕੂਲ। ਵਿਕਲਪਿਤ ਸਕੂਲਾਂ ਵਿੱਚ ਗੈਰ-ਪਰੰਪਰਾਗਤ ਪਾਠਕ੍ਰਮ ਅਤੇ ਵਿਧੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਕੁਝ ਗੈਰ ਸਰਕਾਰੀ ਸਕੂਲ ਵੀ ਹੁੰਦੇ ਹਨ ਜਿਨ੍ਹਾਂ ਨੂੰ ਪ੍ਰਾਈਵੇਟ ਸਕੂਲ ਕਿਹਾ ਜਾਂਦਾ ਹੈ। ਜਦੋਂ ਸਰਕਾਰ ਮਿਆਰੀ ਸਿੱਖਿਆ ਮੁਹੱਈਆ ਨਹੀਂ ਕਰਦੀ ਤਾਂ ਇਹਨਾਂ ਦੀ ਲੋੜ ਵਧ ਜਾਂਦੀ ਹੈ। ਪ੍ਰਾਈਵੇਟ ਸਕੂਲ ਧਾਰਮਿਕ ਅਦਾਰਿਆਂ ਦੇ ਰੂਪ ਵਿੱਚ ਵੀ ਹੋ ਸਕਦੇ ਹਨ, ਜਿਵੇਂ ਕਿ ਈਸਾਈ ਸਕੂਲ, ਮਦਰੱਸਾ, ਹਵਾਸ (ਸ਼ੀਆ ਸਕੂਲ), ਯਿਸ਼ਵਸ (ਯਹੂਦੀ ਸਕੂਲ) ਅਤੇ ਹੋਰ; ਜਾਂ ਉਹ ਸਕੂਲ, ਜਿਹਨਾਂ ਕੋਲ ਉੱਚ ਸਿੱਖਿਆ ਦਾ ਪੱਧਰ ਹੈ ਜਾਂ ਉਹ ਹੋਰ ਨਿੱਜੀ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਨ। ਬਾਲਗਾਂ ਲਈ ਸਕੂਲ ਵਿੱਚ ਕਾਰਪੋਰੇਟ ਸਿਖਲਾਈ, ਮਿਲਟਰੀ ਸਿੱਖਿਆ ਅਤੇ ਸਿਖਲਾਈ ਅਤੇ ਕਾਰੋਬਾਰੀ ਸਕੂਲਾਂ ਦੀਆਂ ਸੰਸਥਾਵਾਂ ਸ਼ਾਮਲ ਹਨ।ਘਰੇਲੂ ਸਕੂਲਿੰਗ ਅਤੇ ਔਨਲਾਈਨ ਸਕੂਲਾਂ ਵਿੱਚ, ਇੱਕ ਪ੍ਰੰਪਰਾਗਤ ਸਕੂਲੀ ਬਿਲਡਿੰਗ ਤੋਂ ਬਾਹਰ ਪੜ੍ਹਾਉਣਾ ਅਤੇ ਸਿੱਖਣਾ ਹੁੰਦਾ ਹੈ। ਸਕੂਲ ਆਮ ਤੌਰ ਤੇ ਕਈ ਵੱਖ-ਵੱਖ ਸੰਸਥਾਈ ਮਾਡਲਾਂ ਦੇ ਰੂਪ ਵਿੱਚ ਹੁੰਦੇ ਹਨ, ਜਿਨ੍ਹਾਂ ਵਿੱਚ ਵਿਭਾਗੀ, ਸਿੱਖਣ ਵਾਲੇ ਛੋਟੇ ਸਮੁਦਾਏ, ਅਕੈਡਮੀਆਂ, ਏਕੀਕ੍ਰਿਤ, ਅਤੇ ਸਕੂਲਾਂ-ਅੰਦਰ-ਸਕੂਲ ਸ਼ਾਮਲ ਹੁੰਦੇ ਹਨ।
ਨਵੀਨ ਪਟਨਾਇਕ (ਜਨਮ 16 ਅਕਤੂਬਰ 1946) ਇੱਕ ਭਾਰਤੀ ਸਿਆਸਤਦਾਨ ਅਤੇ ਲੇਖਕ ਹੈ ਜੋ 2000 ਤੋਂ ਹਿਨਜਿਲੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਓਡੀਸ਼ਾ ਦੇ ਮੌਜੂਦਾ ਅਤੇ 14ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਿਹਾ ਹੈ। ਉਹ 1997 ਤੋਂ ਬੀਜੂ ਜਨਤਾ ਦਲ ਦਾ ਪਹਿਲਾ ਪ੍ਰਧਾਨ ਵੀ ਹੈ। ਉਹ ਓਡੀਸ਼ਾ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀ ਹਨ ਅਤੇ 2023 ਤੱਕ, ਕਿਸੇ ਵੀ ਭਾਰਤੀ ਰਾਜ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀਆਂ ਵਿੱਚੋਂ ਇੱਕ, ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਇਸ ਅਹੁਦੇ 'ਤੇ ਰਹੇ, ਅਤੇ ਪਵਨ ਚਾਮਲਿੰਗ ਅਤੇ ਜੋਤੀ ਬਾਸੂ ਤੋਂ ਬਾਅਦ ਸਿਰਫ ਤੀਜੇ ਭਾਰਤੀ ਮੁੱਖ ਮੰਤਰੀ ਹਨ। ਭਾਰਤੀ ਰਾਜ ਦੇ ਮੁੱਖ ਮੰਤਰੀ ਵਜੋਂ ਲਗਾਤਾਰ ਪੰਜ ਵਾਰ ਜਿੱਤਣਾ। 22 ਜੁਲਾਈ 2023 ਨੂੰ, ਨਵੀਨ ਪਟਨਾਇਕ ਨੇ ਭਾਰਤ ਵਿੱਚ ਦੂਜੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀ ਬਣ ਕੇ ਇੱਕ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤਾ। ਉਸਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਜੋਤੀ ਬਾਸੂ ਦੇ ਪਹਿਲਾਂ ਬਣਾਏ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ। ਪੰਜ ਵਾਰ ਓਡੀਸ਼ਾ ਦੇ ਮੁੱਖ ਮੰਤਰੀ ਰਹਿ ਚੁੱਕੇ ਪਟਨਾਇਕ ਨੇ 5 ਮਾਰਚ 2000 ਨੂੰ ਅਹੁਦਾ ਸੰਭਾਲਿਆ ਸੀ। 22 ਜੁਲਾਈ, 2023 ਤੱਕ ਉਹ 23 ਸਾਲ ਅਤੇ 139 ਦਿਨਾਂ ਦੀ ਪ੍ਰਭਾਵਸ਼ਾਲੀ ਮਿਆਦ ਲਈ ਇਸ ਅਹੁਦੇ 'ਤੇ ਰਿਹਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਬਿਹਾਰ ਅਤੇ ਝਾਰਖੰਡ ਵਿੱਚ ਇਹ ਜੱਦੀ ਬੋਲੀ ਅ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਆ। 2001 ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ 5 ਕਰੋੜ 20 ਲੱਖ ਵਾਸੀਆਂ ਨੇ ਇਹਨੂੰ ਆਵਦੀ ਜੱਦੀ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ 60 ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ
ਦਿੱਲੀ (ਹਿੰਦੀ: दिल्ली, ਅੰਗਰੇਜ਼ੀ: Delhi) ਭਾਰਤ ਦਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਹੈ ਜਿਸਦੇ ਅੰਦਰ ਨਵੀਂ ਦਿੱਲੀ ਵੀ ਆਉਂਦੀ ਹੈ ਜੋ ਕਿ ਭਾਰਤ ਦੀ ਰਾਜਧਾਨੀ ਹੈ। ਇੱਕ ਕਰੋੜ 67 ਲੱਖ ਦੀ ਆਬਾਦੀ ਨਾਲ ਇਹ ਭਾਰਤ ਦਾ ਦੂਜਾ ਤੇ ਸੰਸਾਰ ਦਾ 8ਵਾਂ ਸਭ ਤੋਂ ਵੱਡਾ ਸ਼ਹਿਰ ਹੈ। ਜਮਨਾ ਦਰਿਆ ਦੇ ਕਿਨਾਰੇ ਆਬਾਦ ਇਹ ਸ਼ਹਿਰ 6ਵੀਂ ਸਦੀ ਈਸਵੀ ਪੂਰਵ ਤੋਂ ਆਬਾਦ ਹੈ। ਦਿੱਲੀ ਸਲਤਨਤ ਦੇ ਉਰੂਜ ਦੇ ਦੌਰ ਵਿੱਚ ਇਹ ਸ਼ਹਿਰ ਇੱਕ ਸੱਭਿਆਚਾਰਕ ਤੇ ਵਪਾਰਕ ਕੇਂਦਰ ਦੇ ਤੌਰ 'ਤੇ ਉਭਰਿਆ। ਸ਼ਹਿਰ ਕਈ ਇਤਿਹਾਸਕ ਇਮਾਰਤਾਂ ਅਤੇ ਯਾਦਗਾਰਾਂ ਮੌਜੂਦ ਹਨ। ਦਿੱਲੀ ਸਲਤਨਤ ਦੇ ਦੌਰ ਦਾ ਕੁਤਬ ਮੀਨਾਰ ਤੇ ਮਸਜਿਦ ਕੁੱਵਤ ਇਸਲਾਮ ਮੌਜੂਦ ਹਨ। ਮੁਗਲ ਸਲਤਨਤ ਦੇ ਜ਼ਮਾਨੇ ਚ ਅਕਬਰ ਨੇ ਰਾਜਧਾਨੀ ਆਗਰਾ ਤੋਂ ਦਿੱਲੀ ਬਦਲ ਲਈ ਜਦੋਂ ਕਿ 1639ਈ. ਚ ਸ਼ਾਹਜਹਾਂ ਨੇ ਦਿੱਲੀ ਚ ਇੱਕ ਨਵਾਂ ਸ਼ਹਿਰ ਆਬਾਦ ਕੀਤਾ ਜਿਹੜਾ ਕਿ 1649ਈ. ਤੋਂ 1857ਈ.
ਕਨਫ਼ਿਊਸ਼ੀਅਸ ਜਾਂ ਕੰਗਫ਼ਿਊਸ਼ੀਅਸ(ਚੀਨੀ: 孔子; ਪਿਨ-ਯਿਨ: Kǒng Zǐ) (551-479 ਈਃ ਪੂਃ) ਇੱਕ ਚੀਨੀ ਵਿਚਾਰਕ ਅਤੇ ਸਮਾਜਿਕ ਦਾਰਸ਼ਨਿਕ ਸੀ ਜਿਸ ਦੇ ਫਲਸਫ਼ੇ ਨੇ ਚੀਨੀ, ਕੋਰੀਆਈ, ਜਾਪਾਨੀ ਅਤੇ ਵੀਅਤਨਾਮੀ ਸੱਭਿਆਚਾਰਾਂ ਉੱਤੇ ਕਾਫ਼ੀ ਅਸਰ ਪਾਇਆ ਹੈ। ਜਿਸ ਸਮੇਂ ਭਾਰਤ ਵਿੱਚ ਭਗਵਾਨ ਮਹਾਵੀਰ ਅਤੇ ਬੁੱਧ ਧਰਮ ਦੇ ਸੰਬਧ ਵਿੱਚ ਨਵੇਂ ਵਿਚਾਰ ਰੱਖ ਰਹੇ ਸਨ, ਚੀਨ ਵਿੱਚ ਵੀ ਇੱਕ ਸੁਧਾਰਕ ਦਾ ਜਨਮ ਹੋਇਆ, ਜਿਸਦਾ ਨਾਮ ਕਨਫ਼ਿਊਸ਼ੀਅਸ ਸੀ। ਉਸ ਸਮੇਂ ਚੀਨ ਵਿੱਚ ਝੋਊ ਰਾਜਵੰਸ਼ ਦਾ ਬਸੰਤ ਅਤੇ ਸ਼ਰਦ ਕਾਲ ਚੱਲ ਰਿਹਾ ਸੀ। ਸਮੇਂ ਦੇ ਨਾਲ ਝੋਊ ਰਾਜਵੰਸ਼ ਦੀ ਸ਼ਕਤੀ ਕਮਜ਼ੋਰ ਪੈਣ ਦੇ ਕਾਰਨ ਚੀਨ ਵਿੱਚ ਬਹੁਤ ਸਾਰੇ ਰਾਜ ਕਾਇਮ ਹੋ ਗਏ, ਜੋ ਹਮੇਸ਼ਾ ਆਪਸ ਵਿੱਚ ਲੜਦੇ ਰਹਿੰਦੇ ਸਨ। ਇਸਨੂੰ ਝਗੜਦੇ ਰਾਜਾਂ ਦਾ ਕਾਲ ਕਿਹਾ ਜਾਣ ਲੱਗਿਆ। ਇਸ ਕਰ ਕੇ ਚੀਨ ਦੀ ਪ੍ਰਜਾ ਬਹੁਤ ਹੀ ਕਸ਼ਟ ਸਹਿ ਰਹੀ ਸੀ। ਅਜਿਹੇ ਸਮੇਂ ਵਿੱਚ ਚੀਨ ਵਾਸੀਆਂ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ ਹਿੱਤ ਮਹਾਤਮਾ ਕਨਫ਼ਿਊਸ਼ੀਅਸ ਦਾ ਪ੍ਰਕਾਸ਼ ਹੋਇਆ।
ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ (ਵੀਅਤਨਾਮੀ: Cộng hòa Xã hội chủ nghĩa Việt Nam), ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ। 2011 ਤੱਕ 8.78 ਕਰੋੜ ਦੀ ਅਬਾਦੀ ਦੇ ਨਾਲ ਇਹ ਦੁਨੀਆ ਦਾ 13ਵਾਂ ਅਤੇ ਏਸ਼ੀਆ ਦਾ 8ਵਾਂ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ। ਵੀਅਤਨਾਮ ਸ਼ਬਦ ਦਾ ਪੰਜਾਬੀ ਤਰਜਮਾ "ਦੱਖਣੀ ਵੀਅਤ" ਹੈ ਅਤੇ ਇਸ ਨਾਮ ਨੂੰ 1945 ਵਿੱਚ ਸਵੀਕਾਰਿਆ ਗਿਆ ਸੀ। ਇਸ ਦੀਆਂ ਹੱਦਾਂ ਉੱਤਰ ਵੱਲ ਚੀਨ, ਉੱਤਰ-ਪੱਛਮ ਵੱਲ ਲਾਓਸ, ਦੱਖਣ-ਪੱਛਮ ਵੱਲ ਕੰਬੋਡੀਆ ਅਤੇ ਪੂਰਬ ਵੱਲ ਦੱਖਣੀ ਚੀਨ ਸਾਗਰ ਨਾਲ ਲੱਗਦੀਆਂ ਹਨ। 1976 ਵਿੱਚ ਉੱਤਰੀ ਅਤੇ ਦੱਖਣੀ ਵੀਅਤਨਾਮ ਦੇ ਮੁੜ-ਏਕੀਕਰਨ ਮਗਰੋਂ ਇਸ ਦੀ ਰਾਜਧਾਨੀ ਹਨੋਈ ਹੀ ਰਹੀ ਹੈ। ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
ਥੇਲਜ਼ (/ˈθeɪliːz/; ਯੂਨਾਨੀ: Θαλῆς, 624 ਈ ਪੂ – 546 ਈ ਪੂ) ਮਾਇਲੇੱਟਸ ਦਾ ਇੱਕ ਚਿੰਤਕ ਸੀ। ਯੂਨਾਨੀ ਪਰੰਪਰਾ ਦਾ ਸਭ ਤੋਂ ਪ੍ਰਾਚੀਨ ਦਾਰਸ਼ਨਕ (ਖਾਸਕਰ ਅਰਸਤੂ ਦੁਆਰਾ) ਮੰਨਿਆ ਜਾਂਦਾ ਹੈ। ਉਸ ਦਾ ਸ਼ੁਮਾਰ ਯੂਨਾਨ ਦੇ ਸੱਤ ਦਾਨਸ਼ਵਰਾਂ ਵਿੱਚ ਹੁੰਦਾ ਹੈ। ਉਸਨੇ ਏਸ਼ੀਆ ਮਾਈਨਰ ਵਿੱਚ ਯੂਨਾਨੀ ਫਲਸਫੀਆਂ ਦਾ ਪਹਿਲਾ ਸਕੂਲ ਕਾਇਮ ਕੀਤਾ। ਬਰਟਰਾਂਡ ਰਸਲ ਅਨੁਸਾਰ,"ਪੱਛਮੀ ਦਰਸ਼ਨ ਦਾ ਆਰੰਭ ਥੇਲਜ਼ ਤੋਂ ਹੁੰਦਾ ਹੈ।" ਉਸਨੇ ਆਪਣੇ ਸ਼ਿਸ਼ਾਂ ਨੂੰ ਸਿੱਖਿਆ ਦਿੱਤੀ ਕਿ ਬ੍ਰਹਿਮੰਡ ਦੀਆਂ ਸਾਰੀਆਂ ਚੀਜਾਂ ਦਾ ਮੂਲ ਪਾਣੀ ਤੋਂ ਹੈ। ਇੱਥੋਂ ਤੱਕ ਕਿ ਇਨਸਾਨ ਵੀ ਪਾਣੀ ਤੋਂ ਪੈਦਾ ਹੋਇਆ ਹੈ। ਉਹ ਪਹਿਲਾ ਦਾਰਸ਼ਨਿਕ ਸੀ ਜਿਸਨੇ ਬ੍ਰਹਿਮੰਡ ਦੇ ਨਿਰਮਾਣ ਦੀ ਵਿਆਖਿਆ ਮਿਥਹਾਸ ਦੇ ਹਵਾਲੇ ਦੇ ਬਗੈਰ ਵਿਗਿਆਨਕ ਤਰਕ ਨਾਲ ਕਰਨ ਦਾ ਯਤਨ ਕੀਤਾ। ਉਹ ਰੇਖਾਗਣਿਤ ਅਤੇ ਬੀਜਗਣਿਤ ਤੋਂ ਵਾਕਫ਼ ਸੀ। ਜਦੋਂ ਉਸ ਦੀ ਸੂਰਜ ਗ੍ਰਹਿਣ ਦੀ ਭਵਿੱਖਵਾਣੀ ਠੀਕ ਨਿਕਲੀ ਤਾਂ ਬਹੁਤ ਮਕਬੂਲ ਹੋ ਗਿਆ ਅਤੇ ਲੋਕ ਉਸ ਦੀ ਜਿਆਰਤ ਲਈ ਧੜਾ ਧੜ ਆਉਣ ਲੱਗੇ।
ਐਮਨੈਸਟੀ ਇੰਟਰਨੈਸ਼ਨਲ ਇੱਕ ਮਨੁੱਖੀ ਅਧਿਕਾਰਾਂ ਸੰਬੰਧੀ ਸਮਾਜਸੇਵੀ ਸੰਸਥਾ ਹੈ, ਜਿਸ ਨੂੰ 1977 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ। ਐਮਨੈਸਟੀ ਇੰਟਰਨੈਸ਼ਨਲ ਦੀ 1961 ਵਿੱਚ ਲੰਡਨ ਵਿਖੇ ਨੀਹ ਰੱਖੀ ਗਈ ਸੀ। ਇਹ ਐਮਨੈਸਟੀ ਮਾਨਵ ਅਧਿਕਾਰਾਂ ਦੇ ਮੁੱਦੇ ਉੱਤੇ ਬਹੁਦੇਸ਼ੀ ਪ੍ਰਚਾਰ ਅਭਿਆਨ ਚਲਾਕੇ, ਜਾਂਚ ਕਾਰਜ ਕਰਕੇ ਪੂਰੇ ਸੰਸਾਰ ਦਾ ਧਿਆਨ ਉਹਨਾਂ ਮੁੱਦਿਆਂ ਦੇ ਵੱਲ ਆਕਰਸ਼ਤ ਕਰਨ ਅਤੇ ਇੱਕ ਸੰਸਾਰ ਜਨਮਤ ਤਿਆਰ ਕਰਨ ਦੀ ਕੋਸ਼ਿਸ਼ ਕਰਦਾ ਹੈ। ਅਜਿਹਾ ਕਰਕੇ ਉਹ ਖਾਸ ਸਰਕਾਰਾਂ, ਸੰਸਥਾਨਾਂ ਜਾਂ ਆਦਮੀਆਂ ਉੱਤੇ ਦਵਾਬ ਬਣਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਸੰਸਥਾਨ ਨੂੰ 1977 ਵਿੱਚ ਸ਼ੋਸ਼ਣ ਦੇ ਖਿਲਾਫ ਅਭਿਆਨ ਚਲਾਣ ਲਈ ਨੋਬਲ ਸ਼ਾਂਤੀ ਇਨਾਮ ਪ੍ਰਦਾਨ ਕੀਤਾ ਗਿਆ ਸੀ ਅਤੇ 1978 ਵਿੱਚ ਸੰਯੁਕਤ ਰਾਸ਼ਟਰ ਸੰਘ ਦੇ ਮਾਨਵਾਧਿਕਾਰ ਇਨਾਮ ਨਾਲ ਨਵਾਜਿਆ ਗਿਆ ਸੀ। ਇਸ ਸੰਸਥਾਨ ਦੀ ਹਮੇਸ਼ਾ ਇਹ ਕਹਿਕੇ ਆਲੋਚਨਾ ਕੀਤੀ ਜਾਂਦੀ ਹੈ ਕਿ ਪੱਛਮੀ ਦੇਸ਼ਾਂ ਲਈ ਇਸ ਸੰਸਥਾਨ ਵਿੱਚ ਹਮੇਸ਼ਾ ਇੱਕ ਖਾਸ ਪੂਰਵਾਗਰਹ ਵੇਖਿਆ ਜਾਂਦਾ ਹੈ।ਐਮਨੈਸਟੀ ਇੰਟਰਨੈਸ਼ਨ ਦੀ 25ਵੀਂ ਬਰਸੀ ਸਮੇਂ 11 ਸਾਲ ਦੇ ਬੱਚੇ ਰਨਵਾ ਕੁਨੋਏ ਦੁਆਰਾ ਬਣਾਇਆ ਗਿਆ ਪੋਸਟ ਨੂੰ ਡਾਕ ਟਿਕਟ ਚਿੱਤਰ ਦੇਖੋਤੇ ਜਾਰੀ ਕੀਤਾ ਗਿਆ।
ਕਸ਼ਮੀਰ (ਕਸ਼ਮੀਰੀ:کٔشِیر / कॅशीर; ਸਥਾਨਕ ਨਾਂ 'ਕਁਸ਼ੀਰ') ਭਾਰਤੀ ਉਪ ਮਹਾਂਦੀਪ ਦਾ ਉੱਤਰ-ਪੱਛਮੀ ਖੇਤਰ ਹੈ। 19ਵੀਂ ਸਦੀ ਦੇ ਮੱਧ ਤੱਕ ਕਸ਼ਮੀਰ ਦਾ ਭਾਵ ਸਿਰਫ਼ ਉੱਪਰਲੇ ਹਿਮਾਲਿਆ ਅਤੇ ਪੀਰ ਪੰਜਾਲ ਪਰਬਤ ਲੜੀ ਦੇ ਵਿਚਕਾਰ ਕਸ਼ਮੀਰ ਘਾਟੀ ਹੁੰਦਾ ਸੀ। ਅੱਜ ਇਹ ਇੱਕ ਬਹੁਤ ਵੱਡੇ ਖੇਤਰ ਨੂੰ ਦਰਸਾਉਂਦਾ ਹੈ ਜਿਸ ਵਿੱਚ ਭਾਰਤ ਦੁਆਰਾ ਪ੍ਰਸ਼ਾਸ਼ਨਿਤ ਜੰਮੂ ਅਤੇ ਕਸ਼ਮੀਰ ਪ੍ਰਦੇਸ਼ ਵੀ ਸ਼ਾਮਲ ਹੈ ਅਤੇ ਇਸ ਪ੍ਰਦੇਸ਼ ਵਿੱਚ ਕਸ਼ਮੀਰ ਘਾਟੀ ਤੋਂ ਇਲਾਵਾ ਜੰਮੂ, ਅਤੇ ਲੱਦਾਖ ਖੇਤਰ ਵੀ ਸ਼ਾਮਲ ਹਨ। ਪਾਕਿਸਤਾਨ ਦੇ ਪ੍ਰਸ਼ਾਸ਼ਨ ਹੇਠਲੇ ਆਜ਼ਾਦ ਕਸ਼ਮੀਰ ਅਤੇ ਗਿਲਗਿਤ–ਬਾਲਿਤਸਤਾਨ, ਅਤੇ ਚੀਨ ਦੇ ਪ੍ਰਸ਼ਾਸ਼ਨ ਹੇਠਲੇ ਅਕਸਾਈ ਚਿਨ ਅਤੇ ਟਰਾਂਸ-ਕਰਾਕੁਰਮ ਖੇਤਰ ਵੀ ਕਸ਼ਮੀਰ ਦੇ ਖੇਤਰ ਦਾ ਹਿੱਸਾ ਹਨ।
ਬੌਸਟਨ (ਉੱਚਾਰਨ ( ਸੁਣੋ) ਜਾਂ /ˈbɔːstən/) ਸੰਯੁਕਤ ਰਾਜ ਅਮਰੀਕਾ ਦੇ ਰਾਜ ਮੈਸਾਚੂਸਟਸ, ਅਧਿਕਾਰਕ ਤੌਰ ਉੱਤੇ ਮੈਸਾਚੂਸਟਸ ਦਾ ਰਾਸ਼ਟਰਮੰਡਲ, ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਅਤੇ ਸਫ਼ੋਕ ਕਾਊਂਟੀ ਦਾ ਕਾਊਂਟੀ ਸਦਰ-ਮੁਕਾਮ ਹੈ। ਇਹ ਨਿਊ ਇੰਗਲੈਂਡ ਦਾ ਸਭ ਤੋਂ ਵੱਡਾ ਸ਼ਹਿਰ ਹੈ ਜਿਸਦੇ ਢੁਕਵੇਂ ਸ਼ਹਿਰ ਦਾ ਖੇਤਰਫਲ 49 ਵਰਗ ਮੀਲ (125 ਵਰਗ ਕਿਲੋਮੀਟਰ) ਅਤੇ 2011 ਮਰਦਮਸ਼ੁਮਾਰੀ ਮੁਤਾਬਕ ਅਬਾਦੀ 626,000 ਹੈ ਜਿਸ ਕਰ ਕੇ ਇਹ ਦੇਸ਼ ਦਾ 21ਵਾਂ ਸਭ ਤੋਂ ਵੱਡਾ ਸ਼ਹਿਰ ਹੈ।
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਮਹਾਨ ਸੇਵਾ ਮਹਾਨ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਆਪ ਜੀ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸੇਲੇਨ ਕਿਊਂਟਾਨੀਲਾ ਪਰੇਜ਼ (Selena Quintanilla-Pérez) (16 ਅਪ੍ਰੈਲ 1971 – 31 ਮਾਰਚ 1995) ਇੱਕ ਮਕਸੀਕੀ-ਅਮਰੀਕੀ ਗਾਇਕ, ਗੀਤਕਾਰ, ਮਾਡਲ, ਅਭਿਨੇਤਰੀ, ਅਤੇ ਰਿਕਾਰਡ-ਪ੍ਰੋਡਿਊਸਰ ਸੀ। ਜਦ ਉਹ ੧੨ ਸਾਲਾਂ ਦੀ ਸੀ, ਤਦ ਸੇਲੇਨ ਦੀ ਪਹਿਲੀ ਐਲਬਮ ਆਈ ਸੀ, ਅਤੇ ਉਸ ਨੇ 1987 ਵਿੱਚ ਇਸ ਲਈ ਇਨਾਮ ਵੀ ਜਿਤਿਆ। 1995 'ਚ ਉਸ ਦਾ ਯੋਲਾਂਡਾ ਸਾਲਡੀਵਾਰ ਨੇ ਉਸ ਦਾ ਕਤਲ ਕਰ ਦਿਤਾ। ਅਤੇ ੧੨ ਅਪ੍ਰੈਲ ੧੯੯੫ ਨੂੰ (ਕਤਲ ਦੇ ਦੋ ਹਫਤੇ ਬਾਅਦ) ਜੋਰਜ ਡਵਲਿਊ ਬੁਸ਼ (ਜੋ ਉਸ ਵਕਤ ਟੇਕਸਸ ਦੇ ਗਵਰਨਰ ਸਨ) ਨੇ ਸੇਲੇਨ ਦੇ ਜਨਮ-ਦਿਨ ਦੀ ਤਰੀਖ ਨੂੰ ਟੇਕਸਸ 'ਚ ਸੇਲੇਨ-ਡੈ ਰੱਖਿਆ। ਕੁਇੰਟਨੀਲਾ ਪਰਿਵਾਰ ਦੀ ਸਭ ਤੋਂ ਛੋਟੀ ਬੱਚੀ, ਉਸ ਨੇ ਬੈਂਡ ਸੇਲੇਨਾ ਵਾਈ ਲੋਸ ਡਾਇਨੋਸ ਦੇ ਮੈਂਬਰ ਵਜੋਂ ਸੰਗੀਤ ਦੇ ਦ੍ਰਿਸ਼ 'ਤੇ ਸ਼ੁਰੂਆਤ ਕੀਤੀ, ਜਿਸ ਵਿੱਚ ਉਸ ਦੇ ਵੱਡੇ ਭੈਣ-ਭਰਾ ਏ.ਬੀ. ਕੁਇੰਟਨੀਲਾ ਅਤੇ ਸੁਜ਼ੇਤੇ ਕੁਇੰਟਨੀਲਾ ਹਨ। 1980 ਦੇ ਦਹਾਕੇ ਵਿੱਚ, ਉਸ ਦੀ ਅਕਸਰ ਆਲੋਚਨਾ ਕੀਤੀ ਜਾਂਦੀ ਸੀ ਅਤੇ ਟੇਜਾਨੋ ਸੰਗੀਤ - ਇੱਕ ਪੁਰਸ਼-ਪ੍ਰਧਾਨ ਸੰਗੀਤ ਸ਼ੈਲੀ ਦੇ ਪ੍ਰਦਰਸ਼ਨ ਲਈ ਟੈਕਸਾਸ ਵਿੱਚ ਸਥਾਨਾਂ 'ਤੇ ਬੁਕਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹਾਲਾਂਕਿ, ਉਸ ਦੀ ਪ੍ਰਸਿੱਧੀ 1987 ਵਿੱਚ ਫੀਮੇਲ ਵੋਕਲਿਸਟ ਆਫ ਦਿ ਈਅਰ ਲਈ ਤੇਜਾਨੋ ਸੰਗੀਤ ਅਵਾਰਡ ਜਿੱਤਣ ਤੋਂ ਬਾਅਦ ਵਧੀ, ਜੋ ਉਸਨੇ ਲਗਾਤਾਰ ਨੌਂ ਵਾਰ ਜਿੱਤਿਆ। ਉਸਨੇ 1989 ਵਿੱਚ EMI ਲਾਤੀਨੀ ਨਾਲ ਹਸਤਾਖਰ ਕੀਤੇ ਅਤੇ ਉਸੇ ਸਾਲ ਆਪਣੀ ਸਵੈ-ਸਿਰਲੇਖ ਵਾਲੀ ਪਹਿਲੀ ਐਲਬਮ ਰਿਲੀਜ਼ ਕੀਤੀ, ਜਦੋਂ ਕਿ ਉਸਦਾ ਭਰਾ ਉਸਦਾ ਪ੍ਰਮੁੱਖ ਸੰਗੀਤ ਨਿਰਮਾਤਾ ਅਤੇ ਗੀਤਕਾਰ ਬਣ ਗਿਆ। ਸੇਲੇਨਾ ਨੇ Entre a Mi Mundo (1992) ਨੂੰ ਰਿਲੀਜ਼ ਕੀਤਾ, ਜੋ ਲਗਾਤਾਰ ਅੱਠ ਮਹੀਨਿਆਂ ਲਈ ਯੂਐਸ ਬਿਲਬੋਰਡ ਖੇਤਰੀ ਮੈਕਸੀਕਨ ਐਲਬਮਾਂ ਦੇ ਚਾਰਟ 'ਤੇ ਪਹਿਲੇ ਨੰਬਰ 'ਤੇ ਰਿਹਾ। ਐਲਬਮ ਦੀ ਵਪਾਰਕ ਸਫਲਤਾ ਨੇ ਸੰਗੀਤ ਆਲੋਚਕਾਂ ਨੂੰ ਇਸ ਨੂੰ ਉਸ ਦੇ ਸੰਗੀਤਕ ਕੈਰੀਅਰ ਦੀ "ਪ੍ਰਫੁੱਲਤਾ" ਰਿਕਾਰਡਿੰਗ ਕਿਹਾ। ਇਸ ਦਾ ਇੱਕ ਸਿੰਗਲ, "ਕੋਮੋ ਲਾ ਫਲੋਰ", ਉਸ ਦੇ ਸਭ ਤੋਂ ਮਸ਼ਹੂਰ ਹਸਤਾਖਰ ਗੀਤਾਂ ਵਿੱਚੋਂ ਇੱਕ ਬਣ ਗਿਆ। ਜੀਓ! (1993) ਨੇ 1994 ਦੇ ਗ੍ਰੈਮੀ ਅਵਾਰਡਾਂ ਵਿੱਚ ਸਰਬੋਤਮ ਮੈਕਸੀਕਨ/ਅਮਰੀਕਨ ਐਲਬਮ ਜਿੱਤੀ, ਅਜਿਹਾ ਕਰਨ ਵਾਲੀ ਇੱਕ ਮਹਿਲਾ ਤੇਜਾਨੋ ਕਲਾਕਾਰ ਦੁਆਰਾ ਪਹਿਲੀ ਰਿਕਾਰਡਿੰਗ ਬਣ ਗਈ। 1994 ਵਿੱਚ, ਉਸਨੇ ਅਮੋਰ ਪ੍ਰੋਹਿਬਿਡੋ ਰਿਲੀਜ਼ ਕੀਤੀ, ਜੋ ਸੰਯੁਕਤ ਰਾਜ ਵਿੱਚ ਸਭ ਤੋਂ ਵੱਧ ਵਿਕਣ ਵਾਲੀਆਂ ਲਾਤੀਨੀ ਐਲਬਮਾਂ ਵਿੱਚੋਂ ਇੱਕ ਬਣ ਗਈ। ਇਸ ਦੀ ਆਲੋਚਨਾਤਮਕ ਤੌਰ 'ਤੇ ਪ੍ਰਸ਼ੰਸਾ ਕੀਤੀ ਗਈ ਸੀ ਕਿ ਇਹ ਤੇਜਾਨੋ ਸੰਗੀਤ ਦੇ ਪਹਿਲੇ ਮਾਰਕੀਟਯੋਗ ਯੁੱਗ ਲਈ ਜ਼ਿੰਮੇਵਾਰ ਸੀ ਕਿਉਂਕਿ ਇਹ ਉਸ ਸਮੇਂ ਸਭ ਤੋਂ ਪ੍ਰਸਿੱਧ ਲਾਤੀਨੀ ਸੰਗੀਤ ਉਪ-ਸ਼ੈਲੀ ਵਿੱਚੋਂ ਇੱਕ ਬਣ ਗਿਆ ਸੀ। ਸੇਲੇਨਾ ਨੂੰ 31 ਮਾਰਚ, 1995 ਨੂੰ, ਉਸ ਦੀ ਦੋਸਤ ਅਤੇ ਉਸ ਦੇ ਸੇਲੇਨਾ ਆਦਿ ਬੁਟੀਕ ਦੀ ਸਾਬਕਾ ਮੈਨੇਜਰ, ਯੋਲਾਂਡਾ ਸਲਦੀਵਰ ਦੁਆਰਾ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਸਾਲਡੀਵਰ ਨੂੰ ਪੁਲਿਸ ਨੇ ਘੇਰ ਲਿਆ ਜਦੋਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਆਪਣੇ ਆਪ ਨੂੰ ਮਾਰਨ ਦੀ ਧਮਕੀ ਦਿੱਤੀ ਪਰ ਉਹ ਆਪਣੇ ਆਪ ਨੂੰ ਹਾਰ ਦੇਣ ਲਈ ਰਾਜ਼ੀ ਹੋ ਗਈ। ਉਸ ਨੂੰ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ 30 ਸਾਲਾਂ ਬਾਅਦ ਸੰਭਵ ਪੈਰੋਲ ਦੇ ਨਾਲ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਦੋ ਹਫ਼ਤਿਆਂ ਬਾਅਦ, ਜਾਰਜ ਡਬਲਿਉ.
ਗ਼ਦਰ ਲਹਿਰ 20ਵੀਂ ਸਦੀ ਦੀ ਸ਼ੁਰੂਆਤੀ ਇੱਕ ਅੰਤਰਰਾਸ਼ਟਰੀ ਸਿਆਸੀ ਲਹਿਰ ਸੀ, ਜਿਸਦੀ ਸਥਾਪਨਾ ਪ੍ਰਵਾਸੀ ਭਾਰਤੀਆਂ ਦੁਆਰਾ ਭਾਰਤ ਵਿੱਚ ਬ੍ਰਿਟਿਸ਼ ਸ਼ਾਸਨ ਨੂੰ ਉਖਾੜ ਸੁੱਟਣ ਲਈ ਕੀਤੀ ਗਈ ਸੀ। ਸੋਹਣ ਸਿੰਘ ਭਕਨਾ ਸਮੇਤ ਗ਼ਦਰ ਪਾਰਟੀ ਦੇ ਬਹੁਤ ਸਾਰੇ ਸੰਸਥਾਪਕ ਅਤੇ ਆਗੂ ਬੱਬਰ ਅਕਾਲੀ ਲਹਿਰ ਵਿੱਚ ਸ਼ਾਮਲ ਹੋ ਜਾਣਗੇ ਅਤੇ ਇੱਕ ਪਾਰਟੀ ਦੇ ਰੂਪ ਵਿੱਚ ਇਸਦੀ ਮਦਦ ਕਰਨਗੇ ਅਤੇ ਵਿਸ਼ਵ ਯੁੱਧ 1 ਤੋਂ ਬਾਅਦ ਦੇ ਦੌਰ ਵਿੱਚ ਆਪਣਾ ਅਖਬਾਰ ਪ੍ਰਕਾਸ਼ਿਤ ਕਰਨਗੇ। ਸ਼ੁਰੂਆਤੀ ਅੰਦੋਲਨ ਕ੍ਰਾਂਤੀਕਾਰੀਆਂ ਦੁਆਰਾ ਬਣਾਇਆ ਗਿਆ ਸੀ ਜੋ ਸੰਯੁਕਤ ਰਾਜ ਅਤੇ ਕੈਨੇਡਾ ਦੇ ਪੱਛਮੀ ਤੱਟ 'ਤੇ ਰਹਿੰਦੇ ਅਤੇ ਕੰਮ ਕਰਦੇ ਸਨ, ਪਰ ਬਾਅਦ ਵਿੱਚ ਇਹ ਅੰਦੋਲਨ ਭਾਰਤ ਅਤੇ ਦੁਨੀਆ ਭਰ ਦੇ ਭਾਰਤੀ ਡਾਇਸਪੋਰਿਕ ਭਾਈਚਾਰਿਆਂ ਵਿੱਚ ਫੈਲ ਗਿਆ। ਅਧਿਕਾਰਤ ਸਥਾਪਨਾ 15 ਜੁਲਾਈ 1913 ਨੂੰ ਅਸਟੋਰੀਆ, ਓਰੇਗਨ ਵਿੱਚ ਇੱਕ ਮੀਟਿੰਗ ਵਿੱਚ ਕੀਤੀ ਗਈ ਸੀ, ਅਤੇ ਇਹ ਸਮੂਹ ਪਹਿਲੀ ਵਾਰ 1914 ਵਿੱਚ ਦੋ ਧੜਿਆਂ ਵਿੱਚ ਵੰਡਿਆ ਜਾਵੇਗਾ, ਜਿਸ ਵਿੱਚ ਸਿੱਖ ਬਹੁਗਿਣਤੀ ਵਾਲੇ ਧੜੇ ਨੂੰ "ਆਜ਼ਾਦ ਪੰਜਾਬ ਗ਼ਦਰ" ਵਜੋਂ ਜਾਣਿਆ ਜਾਂਦਾ ਹੈ ਅਤੇ ਹਿੰਦੂ- ਬਹੁਗਿਣਤੀ ਧੜੇ ਨੂੰ "ਹਿੰਦੁਸਤਾਨ ਗ਼ਦਰ" ਵਜੋਂ ਜਾਣਿਆ ਜਾਂਦਾ ਹੈ। ਅਜ਼ਾਦ ਪੰਜਾਬ ਗ਼ਦਰ ਪਾਰਟੀ ਦਾ ਮੁੱਖ ਦਫਤਰ ਅਤੇ ਬਸਤੀਵਾਦ ਵਿਰੋਧੀ ਅਖਬਾਰ ਪ੍ਰਕਾਸ਼ਨ ਦਾ ਮੁੱਖ ਦਫਤਰ ਸਟਾਕਟਨ, ਕੈਲੀਫੋਰਨੀਆ ਸਥਿਤ ਸਟਾਕਟਨ ਗੁਰਦੁਆਰੇ ਵਿੱਚ ਹੀ ਰਹੇਗਾ, ਜਦੋਂ ਕਿ ਹਿੰਦੁਸਤਾਨ ਗ਼ਦਰ ਪਾਰਟੀ ਦਾ ਹੈੱਡਕੁਆਰਟਰ ਅਤੇ ਹਿੰਦੁਸਤਾਨ ਗ਼ਦਰ ਅਖਬਾਰ ਸਾਨਫਰਾਂਸਿਸਕੋ ਦੇ ਇੱਕ ਉਪਨਗਰ, ਨੇੜਲੇ ਓਕਲੈਂਡ ਵਿੱਚ ਸਥਿਤ ਹੋਵੇਗਾ। ਕੈਲੀਫੋਰਨੀਆ। 1914 ਵਿੱਚ ਪਹਿਲੇ ਵਿਸ਼ਵ ਯੁੱਧ ਦੇ ਸ਼ੁਰੂ ਹੋਣ ਤੋਂ ਬਾਅਦ, ਗ਼ਦਰ ਪਾਰਟੀ ਦੇ ਕੁਝ ਮੈਂਬਰ ਭਾਰਤ ਦੀ ਆਜ਼ਾਦੀ ਲਈ ਹਥਿਆਰਬੰਦ ਇਨਕਲਾਬ ਨੂੰ ਭੜਕਾਉਣ ਲਈ ਪੰਜਾਬ ਵਾਪਸ ਪਰਤੇ। ਗ਼ਦਰੀਆਂ ਨੇ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ਕੀਤੀ ਅਤੇ ਭਾਰਤੀ ਫੌਜਾਂ ਨੂੰ ਅੰਗਰੇਜ਼ਾਂ ਵਿਰੁੱਧ ਬਗਾਵਤ ਕਰਨ ਲਈ ਉਕਸਾਇਆ। ਗ਼ਦਰ ਵਿਦਰੋਹ ਵਜੋਂ ਜਾਣਿਆ ਜਾਂਦਾ ਇਹ ਵਿਦਰੋਹ ਅਸਫਲ ਰਿਹਾ ਅਤੇ ਲਾਹੌਰ ਸਾਜ਼ਿਸ਼ ਕੇਸ ਦੇ ਮੁਕੱਦਮੇ ਤੋਂ ਬਾਅਦ 42 ਵਿਦਰੋਹੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। 1914 ਤੋਂ 1917 ਤੱਕ ਗ਼ਦਰੀਆਂ ਨੇ ਜਰਮਨੀ ਅਤੇ ਓਟੋਮਨ ਤੁਰਕੀ ਦੇ ਸਮਰਥਨ ਨਾਲ ਭੂਮੀਗਤ-ਬਸਤੀਵਾਦ ਵਿਰੋਧੀ ਕਾਰਵਾਈਆਂ ਜਾਰੀ ਰੱਖੀਆਂ, ਜਿਸ ਨੂੰ ਹਿੰਦੂ-ਜਰਮਨ ਸਾਜ਼ਿਸ਼ ਵਜੋਂ ਜਾਣਿਆ ਜਾਂਦਾ ਹੈ, ਜਿਸ ਕਾਰਨ 1917 ਵਿੱਚ ਸੈਨ ਫਰਾਂਸਿਸਕੋ ਵਿੱਚ ਇੱਕ ਸਨਸਨੀਖੇਜ਼ ਮੁਕੱਦਮਾ ਚਲਾਇਆ ਗਿਆ। ਯੁੱਧ ਦੇ ਸਿੱਟੇ ਤੋਂ ਬਾਅਦ, ਸੰਯੁਕਤ ਰਾਜ ਵਿੱਚ ਪਾਰਟੀ ਇੱਕ ਕਮਿਊਨਿਸਟ ਅਤੇ ਇੱਕ ਭਾਰਤੀ ਸਮਾਜਵਾਦੀ ਧੜੇ ਵਿੱਚ ਟੁੱਟ ਗਈ। ਪਾਰਟੀ ਨੂੰ ਰਸਮੀ ਤੌਰ 'ਤੇ 1948 ਵਿਚ ਭੰਗ ਕਰ ਦਿੱਤਾ ਗਿਆ ਸੀ। ਗ਼ਦਰ ਲਹਿਰ ਦੇ ਮੁੱਖ ਭਾਗੀਦਾਰਾਂ ਵਿੱਚ ਕੇ. ਬੀ.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਦਲਿਤ ਵਰਗ ਸਮਾਜ ਦੀ ਉਹ ਸ਼੍ਰੇਣੀ ਜੋ ਸਭ ਤੋਂ ਪਛੜੀ ਮੰਨੀ ਗਈ ਹੋਵੇ ਅਤੇ ਜਿਸਨੂੰ ਉੱਚੇ, ਅਮੀਰ ਲੋਕ ਉੱਪਰ ਨਾ ਉਠਣ ਦਿੰਦੇ ਹੋਣ। ਪੁਰਾਣੇ ਸਮਿਆਂ ਵਿੱਚ ਦਲਿਤ ਸਬਦ ਹਜ਼ਾਰਾਂ ਸਾਲਾਂ ਤੱਕ ਅਛੂਤ ਸਮਝੀਆਂ ਜਾਣ ਵਾਲੀ ਉਨ੍ਹਾਂ ਤਮਾਮ ਜਾਤੀਆਂ ਲਈ ਸਮੂਹਕ ਤੌਰ ਤੇ ਪ੍ਰਯੋਗ ਹੁੰਦਾ ਸੀ ਜੋ ਸਮਾਜ ਵਿਵਸਥਾ ਵਿੱਚ ਸਭ ਤੋਂ ਹੇਠਲੇ ਡੰਡੇ ਤੇ ਸਥਿਤ ਸਨ। ਸੰਵਿਧਾਨਕ ਭਾਸ਼ਾ ਵਿੱਚ ਇਨ੍ਹਾਂ ਨੂੰ ਹੀ ਅਨੁਸੂਚਿਤ ਜਾਤੀਆਂ ਕਿਹਾ ਗਿਆ ਹੈ। ਭਾਰਤੀ ਸੰਵਿਧਾਨ ਵਿੱਚ ਦਿੱਤੇ ਅਧਿਕਾਰਾਂ ਨਾਲ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਲੋਕਾਂ ਨੂੰ ਮੁੱਖ ਧਾਰਾ ਵਿੱਚ ਖੜ੍ਹਾ ਕੀਤਾ ਗਿਆ ਹੈ। ਭਾਰਤ ਦੀ ਜਨਸੰਖਿਆ ਵਿੱਚ ਲਗਭਗ 24.
ਸਤਲੁਜ, ਪੰਜਾਬ, ਉੱਤਰੀ ਭਾਰਤ ਦਾ ਸਭ ਤੋਂ ਲੰਮਾ ਦਰਿਆ ਹੈ। ਇਸ ਦਾ ਸਰੋਤ ਤਿੱਬਤ ਦੇ ਨੇੜੇ ਮਾਨਸਰੋਵਰ ਝੀਲ ਹੈ। ਇਸ ਵਿੱਚ ਬਿਆਸ ਭਾਰਤ ਦੇ ਪੰਜਾਬ ਸੂਬੇ ਵਿੱਚ ਮਿਲ ਜਾਂਦਾ ਹੈ ਅਤੇ ਇਹ ਪਾਕਿਸਤਾਨ ਦੇ ਪੰਜਾਬ ਦੇ ਵਿੱਚ ਵਗਦਾ ਹੋਇਆ ਚਨਾਬ ਦਰਿਆ ਨੂੰ ਨਾਲ ਮਿਲਾਉਂਦਾ ਹੋਇਆ ਪੰਜਨਦ ਦਰਿਆ ਬਣਾਉਦਾ ਹੈ, ਜੋ ਕਿ ਅੰਤ ਵਿੱਚ ਸਿੰਧ ਦਰਿਆ ਬਣਾਉਦਾ ਹੈ। ਸਤਲੁਜ ਨੂੰ ਭਾਰਤ ਵੈਦਿਕ ਸੱਭਿਅਤਾ ਕਾਲ ਦੌਰਾਨ ਸ਼ੁਤੁਦਰੂ ਜਾਂ ਸੁਤੂਦਰੀ ਅਤੇ ਗਰੀਕਾਂ ਵਲੋਂ ਜਾਰਾਡਰੋਸ ਕਿਹਾ ਜਾਂਦਾ ਸੀ। ਭਾਰਤ ਅਤੇ ਪਾਕਿਸਤਾਨ ਵਿੱਚ ਹੋਏ ਇਕਰਾਰਨਾਮੇ ਮੁਤਾਬਕ ਦਰਿਆ ਦਾ ਬਹੁਤਾ ਪਾਣੀ ਭਾਰਤ ਦੁਆਰਾ ਹੀ ਵਰਤਿਆ ਜਾਂਦਾ ਹੈ। ਸਤਲੁਜ ਦਰਿਆ ਉੱਤੇ ਬਣਿਆ ਭਾਖੜਾ ਨੰਗਲ ਪਰੋਜੈੱਕਟ [1] Archived 2005-08-31 at the Wayback Machine.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਮਿਰਜ਼ਾ ਮੁਹੰਮਦ ਮੁਅੱਜ਼ਮ (14 ਅਕਤੂਬਰ 1643 – 27 ਫਰਵਰੀ 1712), ਜਿਸਨੂੰ ਬਹਾਦਰ ਸ਼ਾਹ ਪਹਿਲਾ ਅਤੇ ਸ਼ਾਹ ਆਲਮ ਪਹਿਲੇ ਵਜੋਂ ਵੀ ਜਾਣਿਆ ਜਾਂਦਾ ਹੈ, ਅੱਠਵਾਂ ਮੁਗਲ ਬਾਦਸ਼ਾਹ ਸੀ ਜਿਸਨੇ 1707 ਤੋਂ 1712 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਹ ਮੁਗਲ ਸਮਰਾਟ ਔਰੰਗਜ਼ੇਬ ਦਾ ਦੂਜਾ ਪੁੱਤਰ ਸੀ, ਜਿਸ ਨੂੰ ਉਸ ਨੇ ਆਪਣੀ ਜਵਾਨੀ ਵਿੱਚ ਉਖਾੜ ਸੁੱਟਣ ਦੀ ਸਾਜ਼ਿਸ਼ ਰਚੀ ਸੀ। ਉਹ ਆਗਰਾ, ਕਾਬੁਲ ਅਤੇ ਲਾਹੌਰ ਦਾ ਗਵਰਨਰ ਵੀ ਰਿਹਾ ਅਤੇ ਉਸਨੂੰ ਰਾਜਪੂਤਾਂ ਅਤੇ ਸਿੱਖਾਂ ਦੇ ਬਗਾਵਤਾਂ ਦਾ ਸਾਹਮਣਾ ਕਰਨਾ ਪਿਆ।
ਤਾਈਪੇ, ਚੀਨ ਗਣਰਾਜ (ਜਿਸਨੂੰ ਤਾਈਵਾਨ ਦੇ ਨਾਮ ਤੋਂ ਜਿਆਦਾ ਜਾਣਿਆ ਜਾਂਦਾ ਹੈ) ਦੀ ਰਾਜਧਾਨੀ ਹੈ। ਤਾਈਪੇ ਤਾਈਵਾਨ ਟਾਪੂ ਦੇ ਸਭ ਤੋਂ ਵੱਡੇ ਮੇਟਰੋਪੋਲਿਟਨ ਖੇਤਰ ਦਾ ਕੇਂਦਰੀ ਸ਼ਹਿਰ ਹੈ। ਇਹ ਟਾਪੂ ਦੇ ਉੱਤਰੀ ਨੋਕ ਉੱਤੇ, ਤੰਸੁਈ ਦਰਿਆ ਦੇ ਕੰਡੇ ਉੱਤੇ ਸਥਿਤ ਹੈ। ਤਾਈਪੇ ਸ਼ਹਿਰ ਦੀ ਆਬਾਦੀ 26,18,772 ਹੈ। ਤਾਈਪੇ, ਨਵਾਂ ਤਾਈਪੇ ਅਤੇ ਕੀਲੂੰਗ ਮਿਲ ਕੇ ਤਾਈਪੇ ਮੇਟਰੋਪੋਲਿਟਨ ਖੇਤਰ ਬਣਾਉਂਦੇ ਹਨ, ਜਿਸਦੀ ਕੁੱਲ ਅਬਾਦੀ 69,00,273 ਹੈ। ਕੇਵਲ ਤਾਈਪੇ ਸ਼ਬਦ ਦਾ ਵਰਤੋਂ ਮੁੱਖਤ: ਮੇਟਰੋਪੋਲਿਟਨ ਖੇਤਰ ਲਈ ਅਤੇ ਤਾਈਪੇ ਸ਼ਹਿਰ ਸ਼ਬਦ ਦਾ ਵਰਤੋਂ ਸਿਰਫ ਸ਼ਹਿਰ ਲਈ ਕੀਤਾ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਸਰਬੱਤ ਦਾ ਭਲਾ ਸਮੁੱਚੀ ਮਨੁੱਖ ਜਾਤੀ ਵਿੱਚ ਪਰਮਾਤਮਾ ਦੀ ਜੋਤ ਸਮਝ ਕੇ ਬਿਨਾ ਕਿਸੇ ਮਜ਼੍ਹਬ, ਜਾਤ-ਪਾਤ, ਦੇਸ਼, ਕੌਮ ਦੇ ਵਿਤਕਾਰੇ ਦੇ, ਪ੍ਰੇਮ ਕਰਨਾ ਚਾਹੀਦਾ ਹੈ ਅਤੇ ਮਾਨਵਤਾ ਦੇ ਭਲੇ ਲਈ ਨਿਸ਼ਕਾਮ ਸੇਵਾ ਕਰਨੀ ਚਾਹੀਦੀ ਹੈ। ਗੁਰੂ ਦੀ ਸੰਗਤ ਪ੍ਰਪਤ ਹੋਣ ਨਾਲ ਜੀਵ ਨੂੰ ਕਿਸੇ ਨਾਲ ਵੈਰ-ਵਿਰੋਧ ਨਹੀਂ ਹੁੰਦਾ ਤੇ ਕੋਈ ਉਸ ਨੂੰ ਓਪਰਾ ਨਹੀਂ ਦਿਸਦਾ। ਉਸ ਸਭ ਨਾਲ ਪ੍ਰੇਮ-ਭਾਵਨਾਂ ਵਾਲ ਵਰਤਾਓ ਕਰਨ ਲੱਗ ਪੈਂਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਲਹੌਰ ਦਾ ਕਿਲ੍ਹਾ (ਪੰਜਾਬੀ ਅਤੇ ਉਰਦੂ: شاہی قلعہ: ਸ਼ਾਹੀ ਕਿਲ੍ਹਾ, ਜਾਂ "ਰਾਇਲ ਕਿਲ੍ਹਾ") ਲਹੌਰ, ਪਾਕਿਸਤਾਨ ਦੇ ਸ਼ਹਿਰ ਵਿੱਚ ਇੱਕ ਗੜ੍ਹ ਹੈ। ਇਹ ਕਿਲ੍ਹਾ ਲਹੌਰ ਸ਼ਹਿਰ ਦੇ ਉੱਤਰੀ ਸਿਰੇ ਵੱਲ ਸਥਿਤ ਹੈ ਅਤੇ 20 ਹੈਕਟੇਅਰ ਤੋਂ ਜ਼ਿਆਦਾ ਖੇਤਰ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ 21 ਮਹੱਤਵਪੂਰਨ ਯਾਦਗਾਰ ਹਨ, ਜਿਨ੍ਹਾਂ ਵਿਚੋਂ ਕੁਝ ਸਮਰਾਟ ਅਕਬਰ ਦੇ ਸਮੇਂ ਦੀਆਂ ਹਨ। ਲਹੌਰ ਕਿਲ੍ਹਾ 17 ਵੀਂ ਸਦੀ ਵਿੱਚ ਲਗਭਗ ਪੂਰੀ ਤਰ੍ਹਾਂ ਦੁਬਾਰਾ ਬਣਾਇਆ ਗਿਆ ਹੈ, ਜਦੋਂ ਮੁਗ਼ਲ ਸਾਮਰਾਜ ਦੀ ਸ਼ਾਨ ਅਤੇ ਅਮੀਰੀ ਸਿਖਰ 'ਤੇ ਸੀ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਿਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ, ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ
ਗੁਰਦੁਆਰਾ ਦੁਖ ਨਿਵਾਰਨ ਸਾਹਿਬ ਲਹਿਲ ਪਿੰਡ ਵਿੱਚ ਸਥਿਤ ਇੱਕ ਗੁਰਦੁਆਰਾ ਹੈ ਜੋ ਕਿ ਅੱਜ ਕੱਲ ਪਟਿਆਲਾ ਸ਼ਹਿਰ ਦਾ ਹਿੱਸਾ ਹੈ। ਇਹ ਗੁਰਦੁਆਰਾ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਬਣਾਇਆ ਗਿਆ ਹੈ।
ਫ਼ਾਰਸੀ (فارسی), ਇੱਕ ਭਾਸ਼ਾ ਹੈ ਜੋ ਇਰਾਨ, ਅਫਗਾਨਿਸਤਾਨ, ਤਾਜਿਕਸਤਾਨ ਅਤੇ ਉਜਬੇਕਿਸਤਾਨ ਦੀ ਪਹਿਲੀ ਅਤੇ ਸਰਕਾਰੀ ਭਾਸ਼ਾ ਹੈ। ਇਸਨੂੰ 7.5 ਕਰੋੜ ਲੋਕ ਬੋਲਦੇ ਹਨ। ਭਾਸ਼ਾ ਪਰਿਵਾਰ ਦੇ ਲਿਹਾਜ ਨਾਲ ਇਹ ਹਿੰਦ-ਯੂਰਪੀ ਭਾਸ਼ਾ-ਪਰਿਵਾਰ ਦੀ ਹਿੰਦ-ਈਰਾਨੀ ਸ਼ਾਖਾ ਦੀ ਈਰਾਨੀ ਉਪਸ਼ਾਖਾ ਦੀ ਮੈਂਬਰ ਹੈ ਅਤੇ ਪੰਜਾਬੀ ਦੀ ਤਰ੍ਹਾਂ ਇਸ ਵਿੱਚ ਕਿਰਿਆ ਵਾਕ ਦੇ ਅੰਤ ਵਿੱਚ ਆਉਂਦੀ ਹੈ। ਇਹ ਸੰਸਕ੍ਰਿਤ ਨਾਲ ਕਾਫੀ ਮਿਲਦੀ-ਜੁਲਦੀ ਹੈ ਅਤੇ ਉਰਦੂ (ਅਤੇ ਹਿੰਦੀ) ਅਤੇ ਪੰਜਾਬੀ ਵਿੱਚ ਇਸ ਦੇ ਬਹੁਤ ਸਾਰੇ ਸ਼ਬਦ ਵਰਤੇ ਜਾਂਦੇ ਹਨ। ਇਹ ਅਰਬੀ-ਫ਼ਾਰਸੀ ਲਿਪੀ ਵਿੱਚ ਲਿਖੀ ਜਾਂਦੀ ਹੈ। ਅੰਗਰੇਜਾਂ ਦੇ ਆਉਣ ਤੋਂ ਪਹਿਲਾਂ ਭਾਰਤੀ ਉਪ ਮਹਾਂਦੀਪ ਵਿੱਚ ਫਾਰਸੀ ਦੀ ਵਰਤੋਂ ਦਰਬਾਰੀ ਕੰਮਾਂ ਅਤੇ ਲਿਖਾਈ ਦੀ ਬੋਲੀ ਦੇ ਰੂਪ ਵਿੱਚ ਹੁੰਦੀ ਸੀ। ਦਰਬਾਰ ਵਿੱਚ ਵਰਤੋਂ ਹੋਣ ਦੇ ਕਾਰਨ ਹੀ ਅਫਗਾਨਿਸਤਾਨ ਵਿੱਚ ਇਸਨੂੰ ਦਰੀ ਕਿਹਾ ਜਾਂਦਾ ਹੈ। ਅਫਗਾਨੀ ਦਾਰੀ ਭਾਸ਼ਾ ਨੂੰ ਮੰਗੋਲੀਆਈ ਵਰਗੀਆਂ ਭਾਸ਼ਾਵਾਂ ਦੁਆਰਾ ਬਹੁਤ ਜ਼ਿਆਦਾ ਮਿਲਾਇਆ ਗਿਆ ਹੈ।.
ਚਿਲੀ, ਅਧਿਕਾਰਕ ਤੌਰ ਉੱਤੇ ਚਿਲੀ ਦਾ ਗਣਰਾਜ (Spanish: República de Chile, ਉਚਾਰਨ:ਚੀਲੇ ਮਾਪੂਦੁੰਗੁਨ: ਗੁਲੂਮਾਪੂ), ਦੱਖਣੀ ਅਮਰੀਕਾ ਦਾ ਇੱਕ ਦੇਸ਼ ਹੈ ਜਿਸਨੇ ਪੂਰਬ ਵਿੱਚ ਐਂਡੀਜ਼ ਪਹਾੜ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਵਿਚਲੀ ਇੱਕ ਲੰਮੀ ਅਤੇ ਪਤਲੀ ਪੱਟੀ ਨੂੰ ਮੱਲਿਆ ਹੋਇਆ ਹੈ। ਇਸਦੀਆਂ ਹੱਦਾ ਉੱਤਰ ਵੱਲ ਪੇਰੂ, ਉੱਤਰ-ਪੂਰਬ ਵੱਲ ਬੋਲੀਵੀਆ, ਪੂਰਬ ਵੱਲ ਅਰਜਨਟੀਨਾ ਅਤੇ ਦੁਰਾਡੇ ਦੱਖਣ ਵੱਲ ਡ੍ਰੇਕ ਰਾਹਦਾਰੀ ਨਾਲ ਲੱਗਦੀਆਂ ਹਨ। ਚਿਲੇਆਈ ਇਲਾਕੇ ਵਿੱਚ ਹੂਆਨ ਫ਼ਰਨਾਂਦੇਜ਼, ਸਾਲਾਸ ਈ ਗੋਮੇਸ, ਡੇਸਵੇਂਤੂਰਾਦਾਸ ਅਤੇ ਈਸਟਰ ਦੇ ਪ੍ਰਸ਼ਾਂਤ ਟਾਪੂ ਸ਼ਾਮਲ ਹਨ। ਚਿਲੇ ਅੰਟਾਰਕਟਿਕਾ ਦੇ 1,250,000 ਵਰਗ ਕਿ.ਮੀ.
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਉੱਤਰਾਖੰਡ, ਉੱਤਰ ਭਾਰਤ ਵਿੱਚ ਸਥਿਤ ਇੱਕ ਰਾਜ ਹੈ। ਸੰਨ 2000 ਤੋਂ 2006 ਤੱਕ ਇਹ ਉੱਤਰਾਂਚਲ ਦੇ ਨਾਮ ਨਾਲ ਜਾਣਿਆ ਜਾਂਦਾ ਸੀ। ਜਨਵਰੀ 2007 ਵਿੱਚ ਮਕਾਮੀ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰਾਜ ਦਾ ਆਧਿਕਾਰਿਕ ਨਾਮ ਬਦਲਕੇ ਉੱਤਰਾਖੰਡ ਕਰ ਦਿੱਤਾ ਗਿਆ। ਉੱਤਰਖੰਡ ਦਾ ਨਿਰਮਾਣ 9 ਨਵੰਬਰ 2000 ਨੂੰ ਕਈ ਸਾਲਾਂ ਦੇ ਅੰਦੋਲਨ ਦੇ ਬਾਦ ਭਾਰਤ ਲੋਕ-ਰਾਜ ਦੇ ਸਤਾਈਵੇਂ ਰਾਜ ਦੇ ਰੂਪ ਵਿੱਚ ਕੀਤਾ ਗਿਆ ਸੀ। ਰਾਜ ਦੀ ਸੀਮਾਵਾਂ ਉੱਤਰ ਵਿੱਚ ਤਿੱਬਤ ਅਤੇ ਪੂਰਬ ਵਿੱਚ ਨੇਪਾਲ ਨਾਲ ਲੱਗਦੀਆਂ ਹਨ। ਪੱਛਮ ਵਿੱਚ ਹਿਮਾਚਲ ਪ੍ਰਦੇਸ਼ ਅਤੇ ਦੱਖਣ ਵਿੱਚ ਉੱਤਰ ਪ੍ਰਦੇਸ਼ ਇਸ ਦੀ ਸੀਮਾ ਨਾਲ ਲੱਗੇ ਰਾਜ ਹਨ। ਸੰਨ 2000 ਵਿੱਚ ਆਪਣੇ ਗਠਨ ਤੋਂ ਪਹਿਲਾਂ ਇਹ ਉੱਤਰ ਪ੍ਰਦੇਸ਼ ਦਾ ਇੱਕ ਭਾਗ ਸੀ। ਹਿਕਾਇਤੀ ਹਿੰਦੂ ਗਰੰਥਾਂ ਅਤੇ ਪ੍ਰਾਚੀਨ ਸਾਹਿਤ ਵਿੱਚ ਇਸ ਖੇਤਰ ਦਾ ਚਰਚਾ ਉੱਤਰਾਖੰਡ ਦੇ ਰੂਪ ਵਿੱਚ ਕੀਤਾ ਗਿਆ ਹੈ। ਹਿੰਦੀ ਅਤੇ ਸੰਸਕ੍ਰਿਤ ਵਿੱਚ ਉੱਤਰਾਖੰਡ ਦਾ ਮਤਲਬ ਉੱਤਰੀ ਖੇਤਰ ਜਾਂ ਭਾਗ ਹੁੰਦਾ ਹੈ। ਰਾਜ ਵਿੱਚ ਹਿੰਦੂ ਧਰਮ ਦੀ ਪਵਿਤਰਤਮ ਅਤੇ ਭਾਰਤ ਦੀਆਂ ਸਭ ਤੋਂ ਵੱਡੀਆਂ ਨਦੀਆਂ ਗੰਗਾ ਅਤੇ ਜਮੁਨਾ ਦੇ ਉਦਗਮ ਥਾਂ ਹੌਲੀ ਹੌਲੀ ਗੰਗੋਤਰੀ ਅਤੇ ਯਮੁਨੋਤਰੀ ਅਤੇ ਇਨ੍ਹਾਂ ਦੇ ਤਟਾਂ ਉੱਤੇ ਬਸੇ ਵੈਦਿਕ ਸੰਸਕ੍ਰਿਤੀ ਦੇ ਕਈ ਮਹੱਤਵਪੂਰਨ ਤੀਰਥਸਥਾਨ ਹਨ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਸ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਸ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਇਮਰਾਨ ਖਾਨ ਨਿਆਜ਼ੀ (ਉਰਦੂ: عِمران خان نِیازی, ਜਨਮ 25 ਨਵੰਬਰ 1952) ਇੱਕ ਪਾਕਿਸਤਾਨੀ ਸਿਆਸਤਦਾਨ, ਨਾਮਵਰ ਹਸਤੀ ਅਤੇ ਸਾਬਕਾ ਕ੍ਰਿਕਟ ਖਿਡਾਰੀ ਹੈ।ਕ੍ਰਿਕਟ ਤੋਂ ਸਿਆਸਤ ਦਾ 22 ਸਾਲਾਂ ਦਾ ਲੰਬਾ ਸਫ਼ਰ ਤੈਅ ਕਰਨ ਮਗਰੋਂ ਇਮਰਾਨ ਖ਼ਾਨ ਨੇ 18 ਅਗਸਤ 2018 ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਦਾ ਹਲਫ਼ ਲਿਆ। ਉਹ 10 ਅਪ੍ਰੈਲ 2022 ਤਕ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਰਿਹਾ।ਇਮਰਾਨ ਖ਼ਾਨ ਪਾਕਿਸਤਾਨ ਦੇ ਇਤਿਹਾਸ ਵਿਚ ਪਹਿਲਾ ਪ੍ਰਧਾਨ ਮੰਤਰੀ ਹੈ ਜਿਸ ਨੂੰ ਬੇਭਰੋਸਗੀ ਦੇ ਮਤੇ ਰਾਹੀਂ ਹਟਾਇਆ ਗਿਆ ਹੈ।
ਟੇਰੇਂਸ ਫਰਾਂਸਿਸ ਈਗਲਟਨ (ਅੰਗਰੇਜ਼ੀ: Terence Francis Eagleton; ਜਨਮ 22 ਫਰਵਰੀ 1943) ਇੱਕ ਬਰਤਾਨਵੀ ਸਾਹਿਤਕ ਚਿੰਤਕ ਅਤੇ ਆਲੋਚਕ ਹਨ। ਉਹਨਾਂ ਨੂੰ ਯੂਨਾਈਟਿਡ ਕਿੰਗਡਮ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਹਿਤਕ ਆਲੋਚਕ ਮੰਨਿਆ ਜਾਂਦਾ ਹੈ। ਈਗਲਟਨ ਵਰਤਮਾਨ ਵਿੱਚ ਲੰਕਾਸਟਰ (Lancaster) ਯੂਨੀਵਰਸਿਟੀ ਵਿੱਚ ਅੰਗਰੇਜ਼ੀ ਸਾਹਿਤ ਦੇ ਨਾਮਵਰ ਪ੍ਰੋਫੈਸਰ ਹਨ ਅਤੇ ਇਸ ਤੋਂ ਪਹਿਲਾਂ ਆਇਰਲੈਂਡ ਦੀ ਰਾਸ਼ਟਰੀ ਯੂਨੀਵਰਸਿਟੀ, ਗਾਲਵੇ ਵਿੱਚ ਵਿਜਿਟਿੰਗ ਪ੍ਰੋਫੈਸਰ ਵਜੋਂ ਸੇਵਾ ਨਿਭਾ ਚੁੱਕੇ ਹਨ।
ਇਸਰਾਈਲ (ਇਬਰਾਨੀ: מְדִינַת יִשְׂרָאֵל, ਮੇਦਿਨਤ ਯਿਸਰਾਏਲ; دَوْلَةْ إِسْرَائِيل, ਦੌਲਤ ਇਸਰਾਈਲ) ਦੱਖਣ-ਪੱਛਮ ਏਸ਼ੀਆ ਵਿੱਚ ਸਥਿਤ ਇੱਕ ਦੇਸ਼ ਹੈ। ਇਹ ਦੱਖਣ ਭੂ-ਮੱਧ ਸਾਗਰ ਦੀ ਪੂਰਬੀ ਨੋਕ ਉੱਤੇ ਸਥਿਤ ਹੈ। ਇਸ ਦੇ ਉੱਤਰ ਵਿੱਚ ਲੇਬਨਾਨ ਹੈ, ਪੂਰਬ ਵਿੱਚ ਸੀਰੀਆ ਅਤੇ ਜਾਰਡਨ ਹੈ, ਅਤੇ ਦੱਖਣ-ਪੱਛਮ ਵਿੱਚ ਮਿਸਰ ਹੈ। ਮੱਧ ਪੂਰਬ ਵਿੱਚ ਸਥਿਤ ਇਹ ਦੇਸ਼ ਸੰਸਾਰ ਰਾਜਨੀਤੀ ਅਤੇ ਇਤਹਾਸ ਦੀ ਨਜ਼ਰ ਤੋਂ ਬਹੁਤ ਮਹੱਤਵਪੂਰਨ ਹੈ। ਇਤਹਾਸ ਅਤੇ ਗ੍ਰੰਥਾਂ ਦੇ ਅਨੁਸਾਰ ਯਹੂਦੀਆਂ ਦਾ ਮੂਲ ਨਿਵਾਸ ਰਹਿ ਚੁੱਕੇ ਇਸ ਖੇਤਰ ਦਾ ਨਾਮ ਈਸਾਈਅਤ, ਇਸਲਾਮ ਅਤੇ ਯਹੂਦੀ ਧਰਮਾਂ ਵਿੱਚ ਪ੍ਰਮੁੱਖਤਾ ਨਾਲ ਲਿਆ ਜਾਂਦਾ ਹੈ। ਯਹੂਦੀ, ਮਧਿਅਪੂਰਬ ਅਤੇ ਯੂਰੋਪ ਦੇ ਕਈ ਖੇਤਰਾਂ ਵਿੱਚ ਫੈਲ ਗਏ ਸਨ। ਉਂਨੀਵੀ ਸਦੀ ਦੇ ਅਖੀਰ ਵਿੱਚ ਅਤੇ ਫਿਰ ਵੀਹਵੀਂ ਸਦੀ ਦੇ ਪੂਰਬਾਰਧ ਵਿੱਚ ਯੂਰੋਪ ਵਿੱਚ ਯਹੂਦੀਆਂ ਦੇ ਉੱਪਰ ਕੀਤੇ ਗਏ ਜ਼ੁਲਮ ਦੇ ਕਾਰਨ ਯੂਰੋਪੀ (ਅਤੇ ਹੋਰ) ਯਹੂਦੀ ਆਪਣੇ ਖੇਤਰਾਂ ਤੋਂ ਭੱਜ ਕੇ ਯੇਰੂਸ਼ਲਮ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਆਉਣ ਲੱਗੇ। ਸੰਨ 1948 ਵਿੱਚ ਆਧੁਨਿਕ ਇਸਰਾਇਲ ਰਾਸ਼ਟਰ ਦੀ ਸਥਾਪਨਾ ਹੋਈ। ਯੇਰੂਸ਼ਲਮ ਇਸਰਾਇਲ ਦੀ ਰਾਜਧਾਨੀ ਹੈ ਪਰ ਹੋਰ ਮਹੱਤਵਪੂਰਨ ਸ਼ਹਿਰਾਂ ਵਿੱਚ ਤੇਲ ਅਵੀਵ ਦਾ ਨਾਮ ਪ੍ਰਮੁੱਖਤਾ ਨਾਲ ਲਿਆ ਜਾ ਸਕਦਾ ਹੈ। ਇੱਥੇ ਦੀ ਪ੍ਰਮੁੱਖ ਭਾਸ਼ਾ ਇਬਰਾਨੀ (ਹਿਬਰੂ) ਹੈ, ਜੋ ਸੱਜੇ ਤੋਂ ਖੱਬੇ ਨੂੰ ਲਿਖੀ ਜਾਂਦੀ ਹੈ, ਅਤੇ ਇੱਥੇ ਦੇ ਨਿਵਾਸੀਆਂ ਨੂੰ ਇਸਰਾਇਲੀ ਕਿਹਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-