ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਚੰਦ੍ਰਯਾਨ-1 ਪ੍ਰਿਥਵੀ ਦੀ ਪਰਿਧੀ ਤੌਂ ਬਾਹਰ ਭਾਰਤ ਦਾ ਪਹਿਲਾ ਪੁਲਾੜ ਮਿਸ਼ਨ ਹੈ। ਇਸ ਮਿਸ਼ਨ ਦਾ ਮੁੱਖ ਮੰਤਵ ਇੱਕ ਮਾਨਵ ਰਹਿਤ ਵਿਮਾਨ ਨੂੰ ਚੰਦ੍ਰਮਾ ਉਦਾਲੇ ਰੱਖਣ ਦਾ ਹੈ।ਜਿਸ ਦੁਆਰਾ ਚੰਦ੍ਰਮਾ ਦੀ ਖਣਿਜੀ ਅਤੇ ਰਸਾਇਣਕ ਨੱਕ਼ਾਸ਼ੀ ਕੀਤੀ ਜਾ ਸਕੇਗੀ ਅਤੇ ਭਾਰਤ ਦੇ ਤਕ਼ਨਾਲੋਜੀ ਅਧਾਰ ਦਾ ਘੇਰਾ ਵਧਾਇਆ ਜਾ ਸਕੇਗਾ। ਇਸਰੋ ਨੇ 22 ਅਕਤੂਬਰ ਦੀ ਇੱਕ ਸਵੇਰ ਨੂੰ ਪੀਐੱਸਐੱਲਵੀ-ਸੀ 11 ਲਾਂਚ ਰਾਕਟ ਦੁਆਰਾ 1380 ਕਿਲੋਗ੍ਰਾਮ ਵਜ਼ਨ ਵਾਲ਼ੇ ਚੰਦ੍ਰਯਾਨ ਉਪਗ੍ਰਹਿ ਦਾ ਸਫਲ ਪ੍ਰਖੇਪਣ ਕੀਤਾ। ਇਹ ਸ਼ੁਭਾਅਰੰਭ 0622 ਵਜੇ ਸਵੇਰ ਨੂੰ ਪਹਿਲੀ ਕੋਰ ਸਟੇਜ ਦੇ ਦਾਗੇ ਜਾਣ ਤੇ ਹੋਇਆ। ਉੱਪਰੋਕਤ ਮੰਤਵ ਦੀ ਪ੍ਰਾਪਤੀ ਲਈ ਚੰਦ੍ਰਯਾਨ ਨੂੰ ਹੇਠ ਲਿਖੇ ਪੰਜ ਭਾਰਤ ਵਿੱਚ ਨਿਰਮਾਣ ਕੀਤੇ ਯੰਤਰਾਂ ਨਾਲ਼ ਸੁਸੱਜਿਤ ਕੀਤਾ ਗਿਆ ਹੈ:- • ਟੈਰੇਨ ਮੈਪਿੰਗ ਕੈਮਰਾ(TMC) • ਹਾਇਪਰ ਸਪੈਕਟਰਲ ਇਮੇਜਰ • ਲਿਊਨਰ ਲੇਜ਼ਰ ਰੇਂਜਿੰਗ ਇੰਸਟਰੂਮੈਂਟ • ਹਾਈਐਨਰਜੀ ਐਕਸ-ਰੇ ਸਪੈਕਟਰੋਮੀਟਰ • ਮੂਨ ਇੰਪੈਕਟ ਪਰੋਬ (MIP) ਇਨ੍ਹਾਂ ਤੌਂ ਇਲਾਵਾ 6 ਅੰਤਰ ਰਾਸ਼ਟਰੀ ਸਹਿਯੋਗ ਨਾਲ ਵਿਕਸਿਤ ਕੀਤੇ ਯੰਤਰ ਵੀ ਹਨ:- ਚੰਦ੍ਰਯਾਨ-1 ਇਮੇਜਿੰਗ ਐਕਸ-ਰੇ ਸਪੈਕਟਰੋਮੀਟਰ(C1XS)-ਮੈਗਨੇਸ਼ੀਅਮ, ਸਿਲੀਕੋਨ,ਐਲੂਮੀਨੀਅਮ, ਲੋਹੇ ਤੇ ਟਾਇਟੇਨੀਅਮ ਦੀ ਚੰਦ੍ਰਮਾ ਦੀ ਸਤਹ ਤੇ ਵੰਡ ਦੇ ਅਧਿਐਨ ਲਈ। ਸਮਾਰਟ ਇਨਫਰਾਰੈੱਡ ਸਪੈਕਟਰੋਮੀਟਰ-ਖਣਿਜ ਸਾਧਨਾਂ ਦਾ ਪਤਾ ਲਗਾਉ ਲਈ ਸਬ-ਕਿਲੋਇਲੈਕਟਰੋਨ ਵੋਲਟ ਐਟਮ ਰਿਫ਼ਲੈਕਟਿੰਗ ਐਨਾਲਾਈਜ਼ਰ-ਸਤਹ ਦਿ ਬਣਤਰ ਤੇ ਮੈਗਨੈਟਿਕ ਉੱਥਲ ਪੁਥਲ ਦੇ ਅਧਿਐਨ ਲਈ। ਰੇਡੀਏਸ਼ਨ ਡੋਜ਼ ਮੋਨੀਟਰ(RADOM)- ਚੰਦਰਮਾ ਦੇ ਵਾਤਾਵਰਣ ਵਿੱਚ ਰੇਡੀਏਸ਼ਨ ਦੇ ਅਧਿਐਨ ਲਈ। ਮਿਨੀ ਸਿੰਥੈਟਿਕ ਅਪਰਚਰ ਰਾਡਾਰ-ਚੰਦ੍ਰਮਾ ਦੇ ਧ੍ਰੁਵੀ ੲਲਾਕਿਆ ਵਿੱਚ ਬਰਫ ਦੇ ਅਧਿਐਨ ਲਈ ਮੂਨ ਮਿਨਰਾਲੋਜੀ ਮੈਪਰ (M3)-ਹਾਈ ਸਪੇਸ਼ੀਅਲ ਤੇ ਸਪੈਕਟਰਲ ਰੈਜ਼ੋਲਿਊਸ਼ਨ 'ਤੇ ਖਣਿਜਾਂ ਦੀ ਨੱਕਾਸ਼ੀ ਲਈ। ਭਾਰਤ ਦੀ ਪਹਿਲੀ ਚੰਦ੍ਰਮਾ ਮੁਹਿਮ ਚੰਦ੍ਰਯਾਨ-1, ਆਪਣੇ ਨਾਲ਼ ਅਮਰੀਕੀ ਪੁਲਾੜ ਏਜੰਸੀ ਨਾਸਾ ਦੇ ਦੋ ਉਪਕਰਣ ਲੈ ਕੇ ਚੰਦ ਉੱਤੇ ਲੈ ਗਈ ਹੈ। ਇਹ ਉਪਕਰਣ ਚੰਦਰਮਾ ਦੀ ਸਤ੍ਹਾ,ਖਣਿਜ ਸਾਧਨਾਂ ਅਤੇ ਬਰਫ਼ ਦਾ ਪਤਾ ਲਗਾਉਣਗੇ ਅਤੇ ਧਰੁੱਵੀ ਖੇਤਰਾਂ ਦਾ ਅਧਿਐਨ ਕਰਨਗੇ। ਅਮਰੀਕੀ ਏਜੰਸੀ ਨੇ ਦੱਸਿਆ ਹੈ ਕਿ ਦੋਨੋਂ ਉਪਕਰਣਾਂ, ਮਿਨੇਰਾਲਾਜੀ ਮੈਪਰ ਅਤੇ ਮਿਨੀਏਚਰ ਸਿੰਥੈਟਿਕ ਐਪਰਚਰ ਰਡਾਰ ਮਿੰਨੀ (ਐਸਏਆਰ) ਤੋਂ ਚੰਦ੍ਰਮਾ ਦੇ ਵਾਤਾਵਰਨ ਦੇ ਅਧਿਐਨ 'ਚ ਯੋਗਦਾਨ ਮਿਲੇਗਾ। ਦੋਨੋਂ ਹੀ ਉਪਕਰਣ ਨਾਸਾ ਦੀ ਪੁਲਾੜ ਖੋਜ ਨੀਤੀ ਤਹਿਤ ਭੇਜੇ ਜਾ ਰਹੇ ਹਨ, ਜਿਸ ਵਿੱਚ ਚੰਦਰਮਾ ਉੱਤੇ ਮਾਨਵ ਅਤੇ ਰੋਬੋਟ ਭੇਜੇ ਜਾਣ ਦੀ ਗੱਲ ਕੀਤੀ ਗਈ ਹੈ।ਨਾਸਾ ਦੇ ਪ੍ਰਸ਼ਾਸਕ ਮਾਈਕਲ ਗ੍ਰਿਫ਼ਨ ਨੇ ਦੱਸਿਆ ਕਿ ਨਾਸਾ ਦੇ ਉਪਕਰਨਾਂ ਨੂੰ ਚੰਦਰਯਾਨ ਤੋਂ ਚੰਦਰਮਾ ਉੱਤੇ ਭੇਜੇ ਜਾਣ ਬਾਅਦ ਨਿਸ਼ਚਿਤ ਰੂਪ ਨਾਲ ਨਵੀਂਆਂ ਅਤੇ ਮਹੱਤ੍ਵਪੂਰਨ ਵਿੱਗਿਆਨਕ ਖੋਜਾਂ ਸਾਹਮਣੇ ਆਉਣਗੀਆਂ। ਮੈਪਰ ਦੀ ਮਦਦ ਨਾਲ਼ ਪੁਲਾੜ ਯਾਤਰੀ ਚੰਦਰਮਾ ਉੱਤੇ ਪਾਣੀ ਸਮੇਤ ਵਿਭਿੰਨ ਸਾਧਨਾਂ ਦਾ ਪਤਾ ਲਗਾਉਣ ਦਾ ਯਤਨ ਕਰ ਸਕਦੇ ਹਨ। ਭਾਰਤ ਦਾ ਚੰਦ੍ਰਯਾਨ ਆਪਣੇ ਨਾਲ਼ ਮੂਨ ਇੰਸਪੈਕਟਰ ਪ੍ਰੋਬ ਲੈ ਕੇ ਗਿਆ ਹੈ,ਜੋ ਸਾਬਕਾ ਰਾਸ਼ਟ੍ਰਪਤੀ ਅਤੇ ਪ੍ਰਸਿੱਧ ਵਿੱਗਿਆਨਕ ਏ. ਪੀ. ਜੇ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਸਾਂਝੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ। ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ । ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾਰਬੂਜ਼ੀਏ ਨੇ ਬਣਾਇਆ ਸੀ। ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ। ਸ਼ਹਿਰ ਦੀ ਆਬੋ-ਹਵਾ ਸਿੱਲ੍ਹੀ ਉਪ-ਤਪਤ-ਖੰਡੀ (humid subtropical) ਕਿਸਮ ਦੀ ਹੈ; ਜਿਸ ਵਿੱਚ ਗਰਮੀਆਂ ਵਿੱਚ ਬਹੁਤ ਗਰਮੀ, ਸਿਆਲ਼ ਵਿੱਚ ਨਿੱਘ, ਬੇਅਤਬਾਰੀ ਬਰਸਾਤ ਅਤੇ ਤਾਪਮਾਨ ਵਿੱਚ ਵੱਡੇ ਫ਼ਰਕ (-1° ਤੋਂ 41.2°) ਦਾ ਅੰਦਾਜ਼ਾ ਰਹਿੰਦਾ ਹੈ। ਸਿਆਲ਼ ਵਿੱਚ ਦਸੰਬਰ ਅਤੇ ਜਨਵਰੀ ਦੇ ਮਹੀਨੇ ਵਿੱਚ ਕਦੇ-ਕਦੇ ਕੋਹਰਾ ਹੋ ਸਕਦਾ ਹੈ। ਔਸਤ ਸਾਲਾਨਾ ਬਰਸਾਤ 1110.7 m.m.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; ੨ ਜੂਨ, ੧੯੪੭ - ੬ ਜੂਨ, ੧੯੮੪) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ੧੪ਵੇਂ ਮੁਖੀ ਸਨ। ੧੯੭੪ ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਪੰਜਾਬ (ਪੰਜਾਬੀ, ਉਰਦੂ: پنجاب, ਉਚਾਰਨ [pənˈd͡ʒɑːb] ) ਪਾਕਿਸਤਾਨ ਦਾ ਇੱਕ ਸੂਬਾ ਹੈ। 127 ਮਿਲੀਅਨ ਤੋਂ ਵੱਧ ਦੀ ਆਬਾਦੀ ਦੇ ਨਾਲ, ਇਹ ਪਾਕਿਸਤਾਨ ਦਾ ਸਭ ਤੋਂ ਵੱਧ ਆਬਾਦੀ ਵਾਲਾ ਸੂਬਾ ਹੈ ਅਤੇ ਦੁਨੀਆ ਵਿੱਚ ਦੂਜਾ ਸਭ ਤੋਂ ਵੱਧ ਆਬਾਦੀ ਵਾਲਾ ਉਪ-ਰਾਸ਼ਟਰੀ ਰਾਜਨੀਤੀ ਹੈ। ਦੇਸ਼ ਦੇ ਮੱਧ-ਪੂਰਬੀ ਖੇਤਰ ਵਿੱਚ ਸਥਿਤ, ਇਸਦੀ ਸਭ ਤੋਂ ਵੱਡੀ ਆਰਥਿਕਤਾ ਹੈ, ਜੋ ਪਾਕਿਸਤਾਨ ਵਿੱਚ ਰਾਸ਼ਟਰੀ ਜੀਡੀਪੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੀ ਹੈ। ਲਾਹੌਰ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਹੋਰ ਪ੍ਰਮੁੱਖ ਸ਼ਹਿਰਾਂ ਵਿੱਚ ਫੈਸਲਾਬਾਦ, ਰਾਵਲਪਿੰਡੀ, ਗੁਜਰਾਂਵਾਲਾ ਅਤੇ ਮੁਲਤਾਨ ਸ਼ਾਮਲ ਹਨ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਈ ਰੂਪਾ ਮਾਲਵੇ ਦੇ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਸਬ-ਡਵੀਜਨ ਅਤੇ ਬਲਾਕ ਫੂਲ ਦਾ ਕਸਬਾ ਹੈ ਜਿਸ ਨੂੰ 2013 ਵਿੱਚ ਕਸਬੇ ਦਾ ਦਰਜਾ ਦਿਤਾ। ਭੂਗੋਲਕ ਸਥਿਤੀ ਅਨੁਸਾਰ ਇਸ ਦੇ ਉੱਤਰ ਵਿੱਚ ਦਿਆਲਪੁਰਾ ਭਾਈਕਾ, ਜਲਾਲ, ਪੱਛਮ ਵਿੱਚ ਗੁੰਮਟੀ ਕਲਾਂ, ਸੇਲਵਰਾਹ, ਦੱਖਣ ਵਿੱਚ ਬੁਰਜ ਗਿੱਲ, ਢਪਾਲੀ, ਪੂਰਬ ਵਿੱਚ ਘੰਡਾਬੰਨਾ, ਛੰਨਾ ਗੁਲਾਬ ਸਿੰਘ ਵਾਲਾ, ਦੁਲੇਵਾਲਾ ਕਸਬੇ ਦੀ ਜੂਹ ਨਾਲ ਲੱਗਦੇ ਹਨ। ਕਸਬਾ 13 ਵਾਰਡਾਂ ਵਿੱਚ ਵੰਡਿਆ ਹੋਇਆ ਹੈ। ਆਜ਼ਾਦੀ ਤੋਂ ਪਹਿਲਾਂ ਪਿੰਡ ਭਾਈ ਰੂਪਾ ਪਟਿਆਲਾ , ਨਾਭਾ , ਬਾਗੜੀਆਂ ਅਤੇ ਭਦੌੜ ਚਾਰ ਰਿਆਸਤਾਂ ਵਿਚ ਪੈਂਦਾ ਸੀ । ਪਿੰਡ ਦਾ ਮਾਲੀਆ ਇਨ੍ਹਾਂ ਸਾਰੀਆਂ ਰਿਆਸਤਾਂ ਵਿਚ ਵੰਡਿਆ ਜਾਂਦਾ ਸੀ ਜਦੋਂ ਕਿ ਫੌਜਦਾਰੀ ਅਧਿਕਾਰ ਇਕੱਲੀ ਨਾਭਾ ਰਿਆਸਤ ਕੋਲ ਸਨ।ਭਾਈ ਰੂਪ ਚੰਦ ਅਤੇ ਉਹਨਾਂ ਦੇ ਪਰਿਵਾਰ ਨੇ ਛੇਵੇਂ ਗੁਰੂ ਸਾਹਿਬ ਤੋਂ ਲੈਕੇ 10 ਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੀ ਬਹੁਤ ਸੇਵਾ ਕੀਤੀ।
ਬੁੱਧਵਾਰ ਮੰਗਲਵਾਰ ਤੋਂ ਬਾਅਦ ਅਤੇ ਵੀਰਵਾਰ ਤੋਂ ਪਹਿਲਾ ਹਫ਼ਤੇ ਦਾ ਦਿਨ ਹੈ। ਇੰਟਰਨੈਸ਼ਨਲ ਸਟੈਂਡਰਡ ISO 8601 ਦੇ ਮੁਤਾਬਕ ਇਹ ਹਫ਼ਤੇ ਦਾ ਤੀਜਾ ਦਿਨ ਹੈ। ਜਿਹੜੇ ਦੇਸ਼ ਐਤਵਾਰ ਨੂੰ ਪਹਿਲੇ ਦਿਨ ਦੀ ਵਰਤੋਂ ਕਰਦੇ ਹਨ, ਉਹਨਾਂ ਅਨੁਸਾਰ ਇਸਨੂੰ ਹਫ਼ਤੇ ਦਾ ਚੌਥੇ ਦਿਨ ਮੰਨਿਆ ਜਾਂਦਾ ਹੈ। ਫ਼ਾਰਸੀ ਵਿੱਚ ਇਸਨੂੰ ਚਹਾਰਸ਼ੰਬਾ ਕਹਿੰਦੇ ਹਨ ਅਤੇ ਅੰਗਰੇਜ਼ੀ ਵਿੱਚ ਵੈੱਡਨਸਡੇ। ਅਰਬੀ ਅਤੇ ਫ਼ਾਰਸੀ ਦੇ ਹਿਸਾਬ ਨਾਲ ਇਹ ਇਹ ਹਫ਼ਤੇ ਦਾ ਪੰਜਵਾਂ ਦਿਨ ਹੁੰਦਾ ਹੈ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਇੱਕ ਹਲ (UK Eng: Plough / US Eng: Plow) ਇੱਕ ਖੇਤੀ ਦਾ ਸੰਦ ਹੈ ਜਿਸਦਾ ਇਸਤੇਮਾਲ ਬੀਜਾਂ ਦੀ ਬਿਜਾਈ ਲਈ ਤਿਆਰੀ ਵਿੱਚ ਮਿੱਟੀ ਦੀ ਸ਼ੁਰੂਆਤ ਦੀ ਕਾਸ਼ਤ ਲਈ ਜਾਂ ਖੇਤੀ ਕਰਨ ਲਈ ਕੀਤੀ ਜਾਂਦੀ ਹੈ। ਜਿਸਦਾ ਮੰਤਵ ਮਿੱਟੀ ਦੀ ਪਰਤ ਨੂੰ ਤੋੜਨਾ ਜਾਂ ਉਸਦੀ ਉਥਲ ਪਥਲ ਕਰਨਾ ਹੈ। ਰਵਾਇਤੀ ਕਿਰਿਆ ਵਿੱਚ ਹਲ ਜਾਨਵਰਾਂ ਦੁਆਰਾ ਰਵਾਇਤੀ ਢੰਗ ਨਾਲ ਖਿੱਚਿਆ ਗਿਆ ਸੀ ਜਿਵੇਂ ਕਿ ਘੋੜੇ ਜਾਂ ਪਸ਼ੂ, ਪਰ ਆਧੁਨਿਕ ਸਮੇਂ ਵਿੱਚ ਟਰੈਕਟਰਾਂ ਦੁਆਰਾ ਖਿੱਚਿਆ ਜਾਂਦਾ ਹੈ। ਇੱਕ ਹਲੜੀ ਧਰਤੀ ਨੂੰ ਕੱਟਣ ਲਈ ਵਰਤੀ ਗਈ ਇੱਕ ਨੱਥੀ ਬਲੇਡ ਜਾਂ ਸੋਟੀ ਨਾਲ ਲੱਕੜ, ਲੋਹੇ ਜਾਂ ਸਟੀਲ ਦੇ ਫਰੇਮ ਦੀ ਬਣੀ ਹੋ ਸਕਦੀ ਹੈ। ਇਹ ਜ਼ਿਆਦਾਤਰ ਰਿਕਾਰਡ ਕੀਤੇ ਗਏ ਇਤਿਹਾਸ ਦਾ ਇੱਕ ਮੂਲ ਸਾਧਨ ਰਿਹਾ ਹੈ, ਹਾਲਾਂਕਿ ਹਲ ਲਈ ਲਿਖਤੀ ਹਵਾਲਾ ਅੰਗਰੇਜ਼ੀ ਵਿੱਚ ਉਦੋਂ ਤੱਕ ਨਹੀਂ ਆਉਂਦੇ ਜਦੋਂ ਤੱਕ c ਨਹੀਂ ਹੁੰਦਾ। 1100 ਜਿਸ ਸਮੇਂ ਇਸ ਨੂੰ ਅਕਸਰ ਰੈਫਰੈਂਸ ਦਿੱਤਾ ਜਾਂਦਾ ਹੈ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਵਿਕਲਾਂਗ ਤੋਂ ਭਾਵ ਕਿਸੇ ਵਿੱਚ ਕੋਈ ਵਿਕਾਰ ਹੋਣਾ। ਵਿਕਲਾਂਗ ਵਿਅਕਤੀ ਤੋਂ ਭਾਵ ਉਸ ਵਿਅਕਤੀ ਤੋਂ ਲਿਆ ਜਾਂਦਾ ਹੈ ਜਿਸ ਵਿੱਚ ਸਰੀਰਕ ਜਾਂ ਮਾਨਸਿਕ ਤੌਰ 'ਤੇ ਕੋਈ ਵਿਕਾਰ ਹੋਵੇ। ਵਿਕਾਰ ਨੂੰ ਕਿਸੇ ਪ੍ਰਕਾਰ ਦੀ ਕਮੀਂ ਦੇ ਅਰਥਾਂ ਵਿੱਚ ਲਿਆ ਜਾਂਦਾਂ ਹੈ। ਇਸ ਲਈ ਵਿਕਲਾਂਗ ਸ਼ਬਦ ਉਸ ਵਿਅਕਤੀ ਲਈ ਵਰਤਿਆ ਜਾਂਦਾ ਹੈ ਜਿਸ ਵਿੱਚ ਸਰੀਰਕ ਮਾਨਸਿਕ ਤੌਰ 'ਤੇ ਕੋਈ ਕਮੀਂ ਹੋਵੇ ਜਿਸ ਕਾਰਨ ਉਸ ਨੂੰ ਜ਼ਿੰਦਗੀ ਵਿੱਚ ਇੱਕ ਤੰਦਰੁਸਤ ਵਿਅਕਤੀ ਦੇ ਮੁਕਾਬਲੇ ਵੱਧ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮਨੁੱਖ ਵਿੱਚ ਕਈਂ ਪ੍ਰਕਾਰ ਦੀ ਵਿਕਲਾਂਗਤਾ ਪਾਈ ਜਾਂਦੀ ਹੈ ਜੋ ਹੇਠ ਲਿਖੇ ਅਨੁਸਾਰ ਹੈ:
ਬਾਇਓ ਗੈਸ ਇੱਕ ਅਜਿਹਾ ਬਾਲਣ ਹੈ ਜੋ ਰਸੋਈ ਵਿੱਚ ਖਾਣਾ ਪਕਾਣ ਲਈ ਵਰਤਿਆ ਜਾਂਦਾ ਹੈ। ਗੋਬਰ ਗੈਸ ਊਰਜਾ ਦਾ ਇੱਕ ਅਨੋਖਾ ਸਰੋਤ ਹੈ, ਇੱਕ ਸਾਫ਼ ਸੁਥਰਾ ਅਤੇ ਉਤਮ ਬਾਲਣ। ਗੋਬਰ ਗੈਸ ਦਾ ਸੋਮਾ ਗਾਵਾਂ/ਮੱਝਾਂ ਦਾ ਗੋਬਰ, ਮਨੁੱਖੀ ਮੱਲ ਅਤੇ ਖੇਤਾਂ ਦੀ ਰਹਿੰਦ-ਖੂੰਹਦ ਅਤੇ ਰਸੋਈ ਦੀਆਂ ਬਚੀਆਂ-ਖੁਚੀਆਂ ਸਬਜ਼ੀਆਂ ਹਨ। ਗੋਬਰ ਗੈਸ ਵਿੱਚ 55% ਤੋਂ 60% ਜਲਣਸ਼ੀਲ ਗੈਸ ਮੀਥੈਨ ਹੁੰਦੀ ਹੈ, ਜਿਸ ਵਿੱਚ 30 ਤੋਂ 35% ਕਾਰਬਨਡਾਈਆਕਸਾਈਡ ਅਤੇ ਬਾਕੀ ਨਾਈਟਰੋਜਨ, ਹਾਈਡਰੋਜਨ ਅਤੇ ਪਾਣੀ ਹੁੰਦਾ ਹੈ। ਇਹ ਬਾਲਣ ਗਊਆਂ,ਮੱਝਾਂ ਦੇ ਮਲ ਤੌ ਤਿਆਰ ਕੀਤਾ ਜਾਂਦਾ ਹੈ। ਗੋਬਰ ਗੈਸ ਊਰਜਾ ਦਾ ਇੱਕ ਅਨੋਖਾ ਸਰੋਤ ਹੈ, ਇੱਕ ਸਾਫ਼ ਸੁਥਰਾ ਅਤੇ ਉਤਮ ਬਾਲਣ।
ਐਸੋਸੀਏਸ਼ਨ ਫੁੱਟਬਾਲ, ਜਿਸਨੂੰ ਆਮ ਤੌਰ 'ਤੇ ਫੁੱਟਬਾਲ ਜਾਂ ਫੁਟਬਾਲ ਕਿਹਾ ਜਾਂਦਾ ਹੈ, 11 ਖਿਡਾਰੀਆਂ ਦੀਆਂ ਦੋ ਟੀਮਾਂ ਵਿਚਕਾਰ ਖੇਡੀ ਜਾਣ ਵਾਲੀ ਇੱਕ ਟੀਮ ਖੇਡ ਹੈ ਜੋ ਮੁੱਖ ਤੌਰ 'ਤੇ ਆਪਣੇ ਪੈਰਾਂ ਦੀ ਵਰਤੋਂ ਇੱਕ ਆਇਤਾਕਾਰ ਮੈਦਾਨ ਦੇ ਦੁਆਲੇ ਗੇਂਦ ਨੂੰ ਅੱਗੇ ਵਧਾਉਣ ਲਈ ਕਰਦੇ ਹਨ ਜਿਸਨੂੰ ਪਿੱਚ ਕਿਹਾ ਜਾਂਦਾ ਹੈ। ਖੇਡ ਦਾ ਉਦੇਸ਼ ਵਿਰੋਧੀ ਪੱਖ ਦੁਆਰਾ ਰੱਖਿਆ ਗਿਆ ਆਇਤਾਕਾਰ-ਫ੍ਰੇਮ ਵਾਲੇ ਗੋਲ ਵਿੱਚ ਗੇਂਦ ਨੂੰ ਗੋਲ-ਲਾਈਨ ਤੋਂ ਪਰੇ ਲੈ ਕੇ ਵਿਰੋਧੀ ਤੋਂ ਵੱਧ ਗੋਲ ਕਰਨਾ ਹੈ। ਰਵਾਇਤੀ ਤੌਰ 'ਤੇ, ਖੇਡ ਨੂੰ 90 ਮਿੰਟਾਂ ਦੇ ਕੁੱਲ ਮੈਚ ਸਮੇਂ ਲਈ, ਦੋ 45 ਮਿੰਟ ਦੇ ਅੱਧ ਵਿੱਚ ਖੇਡਿਆ ਜਾਂਦਾ ਹੈ। 200 ਤੋਂ ਵੱਧ ਦੇਸ਼ਾਂ ਅਤੇ ਪ੍ਰਦੇਸ਼ਾਂ ਵਿੱਚ ਸਰਗਰਮ 250 ਮਿਲੀਅਨ ਖਿਡਾਰੀਆਂ ਦੇ ਨਾਲ, ਇਸ ਨੂੰ ਦੁਨੀਆ ਦੀ ਸਭ ਤੋਂ ਪ੍ਰਸਿੱਧ ਖੇਡ ਮੰਨਿਆ ਜਾਂਦਾ ਹੈ। ਐਸੋਸੀਏਸ਼ਨ ਫੁੱਟਬਾਲ ਦੀ ਖੇਡ ਖੇਡ ਦੇ ਕਾਨੂੰਨਾਂ ਦੇ ਅਨੁਸਾਰ ਖੇਡੀ ਜਾਂਦੀ ਹੈ, ਨਿਯਮਾਂ ਦਾ ਇੱਕ ਸਮੂਹ ਜੋ 1863 ਤੋਂ ਪ੍ਰਭਾਵੀ ਹੈ, ਅੰਤਰਰਾਸ਼ਟਰੀ ਫੁੱਟਬਾਲ ਐਸੋਸੀਏਸ਼ਨ ਬੋਰਡ (IFAB) ਨੇ 1886 ਤੋਂ ਇਹਨਾਂ ਨੂੰ ਕਾਇਮ ਰੱਖਿਆ ਹੈ। ਇਹ ਖੇਡ ਇੱਕ ਫੁੱਟਬਾਲ ਨਾਲ ਖੇਡੀ ਜਾਂਦੀ ਹੈ ਜੋ 68–70 cm (27–28 in) ਹੈ ਘੇਰੇ ਵਿੱਚ.
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ। ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਮਮਤਾ ਬੈਨਰਜੀ(ਜਨਮ 5 ਜਨਵਰੀ 1955) ਭਾਰਤ ਦੀ ਸਿਆਸਤਦਾਨ ਹੈ। ਇਹ 2011 ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣੀ। ਇਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨ ਵਾਲੀ ਪਹਿਲੀ ਔਰਤ ਹੈ। 1997 ਵਿੱਚ ਇਸ ਨੇ ਤ੍ਰਿਣਮੂਲ ਕਾਂਗਰਸ ਦੀ ਨੀਹ ਰੱਖੀ ਅਤੇ ਇਸ ਦੀ ਆਪ ਮੁੱਖੀ ਬਣੀ। ਇਸ ਦੀ ਨੀਹ ਭਾਰਤੀ ਰਾਸ਼ਟਰੀ ਕਾਂਗਰਸ ਤੋ ਵੱਖ ਹੋਣ ਬਾਅਦ ਰੱਖੀ। ਉਸਨੂੰ ਅਕਸਰ ਦੀਦੀ ਕਿਹਾ ਜਾਂਦਾ ਹੈ (ਬੰਗਾਲੀ ਵਿੱਚ ਇਸ ਦਾ ਅਰਥ ਵੱਡੀ ਭੈਣ ਹੈ)। ਬੈਨਰਜੀ ਇਸ ਤੋਂ ਪਹਿਲਾਂ ਦੋ ਵਾਰ ਰੇਲ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ, ਅਜਿਹਾ ਕਰਨ ਵਾਲੀ ਪਹਿਲੀ ਔਰਤ ਹੈ। ਉਹ ਭਾਰਤ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੋਲਾ ਦੀ ਪਹਿਲੀ ਮਹਿਲਾ ਮੰਤਰੀ ਅਤੇ ਮਨੁੱਖੀ ਸਰੋਤ ਵਿਕਾਸ, ਯੁਵਾ ਮਾਮਲੇ, ਖੇਡ, ਔਰਤ ਅਤੇ ਬਾਲ ਵਿਕਾਸ ਰਾਜ ਮੰਤਰੀ ਵੀ ਹੈ। ਸਿੰਗੂਰ ਵਿਖੇ ਖੇਤੀਬਾੜੀਕਾਰਾਂ ਅਤੇ ਕਿਸਾਨਾਂ ਦੀ ਕੀਮਤ 'ਤੇ ਵਿਸ਼ੇਸ਼ ਆਰਥਿਕ ਖੇਤਰਾਂ ਲਈ ਪੱਛਮੀ ਬੰਗਾਲ ਵਿੱਚ ਕਮਿਊਨਿਸਟ ਸਰਕਾਰ ਦੇ ਉਦਯੋਗੀਕਰਨ ਲਈ ਭੂਮੀ ਗ੍ਰਹਿਣ ਕਰਨ ਵਾਲੀਆਂ ਨੀਤੀਆਂ ਦਾ ਵਿਰੋਧ ਕਰਨ ਤੋਂ ਬਾਅਦ ਉਹ ਪ੍ਰਮੁੱਖਤਾ ਪ੍ਰਾਪਤ ਹੋਈ। ਸਾਲ 2011 ਵਿੱਚ ਬੈਨਰਜੀ ਨੇ ਪੱਛਮੀ ਬੰਗਾਲ ਵਿੱਚ ਏਆਈਟੀਸੀ ਗੱਠਜੋੜ ਲਈ ਵੱਡੀ ਜਿੱਤ ਹਾਸਲ ਕੀਤੀ ਅਤੇ 34 ਸਾਲਾਂ ਦੀ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਅਗਵਾਈ ਵਾਲੀ ਖੱਬੇ ਮੋਰਚੇ ਦੀ ਸਰਕਾਰ ਨੂੰ ਹਰਾਇਆ, ਜੋ ਇਸ ਪ੍ਰਕ੍ਰਿਆ ਵਿੱਚ ਵਿਸ਼ਵ ਦੀ ਸਭ ਤੋਂ ਲੰਬੀ ਸੇਵਾ ਨਿਭਾ ਰਹੀ ਕਮਿਊਨਿਸਟ ਸਰਕਾਰ ਸੀ।.
ਮਾਂ (ਜਾਂ ਮਾਤਾ, ਅੰਮੀ) ਉਹ ਔਰਤ ਹੁੰਦੀ ਹੈ ਜਿਸਨੇ ਕਿਸੇ ਬੱਚੇ ਨੂੰ ਪਾਲਿਆ, ਉਸਨੂੰ ਜਨਮ ਦਿੱਤਾ ਜਾਂ ਉਹ ਅੰਡਾਣੂ ਪ੍ਰਦਾਨ ਕੀਤਾ ਜੋ ਕਿ ਸ਼ੁਕਰਾਣੂ ਨਾਲ ਇੱਕ ਹੋ ਕੇ ਇੱਕ ਬੱਚੇ ਦੇ ਰੂਪ ਵਿੱਚ ਪੈਦਾ ਹੋਇਆ। ਮਾਂ ਦੀਆਂ ਭਿੰਨ-ਭਿੰਨ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਪਰਿਭਾਸ਼ਾਵਾਂ ਅਤੇ ਭੂਮਿਕਾਵਾਂ ਦੀ ਭਿੰਨਤਾ ਅਤੇ ਜਟਿਲਤਾ ਕਾਰਨ ਕੋਈ ਵਿਆਪਕ ਮੰਨਣਯੋਗ ਪਰਿਭਾਸ਼ਾ ਦੇਣੀ ਚੁਣੌਤੀ ਵਾਲੀ ਗੱਲ ਹੈ। ਮਰਦ ਵਾਸਤੇ ਤੁੱਲਾਰਥ ਸ਼ਬਦ ਪਿਉ ਜਾਂ ਪਿਤਾ ਹੈ।
ਇੱਕ ਡਿਸਕ ਹੈਰੋ (ਅੰਗਰੇਜ਼ੀ: Disc harrow) ਇੱਕ ਹੈਰੋ ਹੁੰਦੀ ਹੈ ਜਿਸ ਦੇ ਕੱਟਣ ਵਾਲੇ ਕਿਨਾਰੇ ਧਾਤੂ ਦੀਆਂ ਉੱਤਲ ਡਿਸਕਾਂ ਦੀ ਇੱਕ ਕਤਾਰ ਹੁੰਦੇ ਹਨ, ਜੋ ਇੱਕ ਤਿਰਛੇ ਕੋਣ 'ਤੇ ਸੈੱਟ ਕੀਤੇ ਜਾ ਸਕਦੇ ਹਨ। ਇਹ ਇੱਕ ਖੇਤੀ ਸੰਦ ਹੈ ਜਿਸਦੀ ਵਰਤੋਂ ਉਸ ਮਿੱਟੀ ਨੂੰ ਵਾਹੁਣ ਲਈ ਕੀਤੀ ਜਾਂਦੀ ਹੈ ਜਿੱਥੇ ਫਸਲਾਂ ਬੀਜੀਆਂ ਜਾਣੀਆਂ ਹਨ। ਅਣਚਾਹੇ ਨਦੀਨਾਂ ਜਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਕੱਟਣ ਲਈ ਵੀ ਇਸਦੀ ਵਰਤੋਂ ਕੀਤੀ ਜਾਂਦੀ ਹੈ।
ਮੋਹਾਲੀ, ਅਧਿਕਾਰਤ ਤੌਰ 'ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਜਾਣਿਆ ਜਾਂਦਾ ਹੈ, ਪੰਜਾਬ, ਭਾਰਤ ਦੇ ਮੋਹਾਲੀ ਜ਼ਿਲ੍ਹੇ ਦਾ ਇੱਕ ਯੋਜਨਾਬੱਧ ਸ਼ਹਿਰ ਹੈ, ਜੋ ਚੰਡੀਗੜ੍ਹ ਦੇ ਦੱਖਣ-ਪੱਛਮ ਵਿੱਚ ਸਥਿਤ ਇੱਕ ਪ੍ਰਸ਼ਾਸਕੀ ਅਤੇ ਵਪਾਰਕ ਕੇਂਦਰ ਹੈ। ਇਹ ਮੋਹਾਲੀ ਜ਼ਿਲ੍ਹੇ ਦਾ ਮੁੱਖ ਦਫਤਰ ਹੈ। ਇਹ ਰਾਜ ਦੇ ਛੇ ਨਗਰ ਨਿਗਮਾਂ ਵਿੱਚੋਂ ਇੱਕ ਹੈ। ਇਹ ਅਧਿਕਾਰਤ ਤੌਰ 'ਤੇ ਗੁਰੂ ਗੋਬਿੰਦ ਸਿੰਘ ਦੇ ਵੱਡੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਸੀ।
ਸਿੰਧ (ਜਾਂ ਸਿੰਦ) ਪਾਕਿਸਤਾਨ ਦੇ ਚਾਰ ਸੂਬਿਆਂ ਵਿਚੋਂ ਇੱਕ ਸੂਬਾ ਹੈ। ਵੱਖਰੀਆਂ ਬੋਲੀਆਂ ਬੋਲਣ ਵਾਲਿਆਂ ਟੋਲੀਆਂ ਤੇ ਰਹਿਤਲਾਂ ਵਾਲੇ ਲੋਕ ਇਥੇ ਵਸਦੇ ਨੇ। ਪਾਕਿਸਤਾਨ ਬਣਨ ਤੋਂ ਮਗਰੋਂ ਇਥੇ ਉਰਦੂ ਬੋਲਣ ਵਾਲੇ ਭਾਰਤ ਤੋਂ ਆਏ। ਪਾਕਿਸਤਾਨ ਦੇ ਹੋਰ ਪਾਸਿਆਂ ਤੋਂ ਵੀ ਇਥੇ ਲੋਕ ਆ ਕੇ ਵਸ ਰਏ ਨੇ। ਸਿੰਧ ਦੇ ਲੈਂਦੇ ਤੇ ਉਤਲੇ ਪਾਸੇ ਬਲੋਚਿਸਤਾਨ, ਉੱਤਰ 'ਚ ਪੰਜਾਬ ਚੜ੍ਹਦੇ ਪਾਸੇ ਰਾਜਸਥਾਨ ਤੇ ਗੁਜਰਾਤ ਅਤੇ ਦੱਖਣ ਚ ਅਰਬੀ ਸਾਗਰ ਹੈ।
ਗੁਰਬਖ਼ਸ਼ ਸਿੰਘ ਫ਼ਰੈਂਕ (1 ਸਤੰਬਰ 1935 - 14 ਅਪ੍ਰੈਲ 2022) ਇੱਕ ਪੰਜਾਬੀ ਵਿਦਵਾਨ, ਲੇਖਕ ਅਤੇ ਮੁੱਖ ਤੌਰ ਤੇ ਰੂਸੀ ਸਾਹਿਤਕ ਰਚਨਾਵਾਂ ਦਾ ਅਨੁਵਾਦਕ ਸੀ। ਉਸਨੇ ਤਿੰਨ ਨਾਵਾਂ: ਗੁਰੂਬਖ਼ਸ਼, ਗੁਰਬਖ਼ਸ਼ ਸਿੰਘ, ਗੁਰਬਖ਼ਸ਼ ਸਿੰਘ ਫ਼ਰੈਂਕ, ਹੇਠ ਆਪਣਾ ਅਨੁਵਾਦ-ਕਾਰਜ ਕੀਤਾ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਹੈ, ਜਿਸਨੇ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿੱਚ ਲਗਭਗ ਡੇਢ ਦਹਾਕਾ ਸੇਵਾ ਕੀਤੀ। ਉਹ ਅਨੁਵਾਦ ਕਲਾ ਦਾ ਮਾਹਿਰ ਜਿਸ ਕਾਰਨ ਉਸਦੀਆਂ ਅਨੁਵਾਦ ਕੀਤੀਆਂ ਸਾਹਿਤਕ ਲਿਖਤਾਂ ਮੌਲਿਕ ਰਚਨਾਵਾਂ ਲਗਦੀਆਂ ਹਨ। ਇਹ ਅਨੁਵਾਦ ਉਸ ਨੇ ਮੂਲ ਸੋਮਿਆਂ ਤੋਂ ਕੀਤੇ ਹਨ। ਪੰਜਾਬੀ ਚਿੰਤਨ ਦੀ ਦੁਨੀਆਂ ਵਿੱਚ ਫਰੈਂਕ ਦੀ ਕਾਰਜਸ਼ੀਲਤਾ ਦਾ ਦਾ ਸਮਾਂ ਵੀਹਵੀਂ ਸਦੀ ਦਾ ਨੌਵਾਂ ਦਹਾਕਾ ਹੈ। ਇਸ ਦਹਾਕੇ ਤੋਂ ਪੂਰਵ ਸਾਹਿਤ ਦੀ ਸਾਹਿਤਕਤਾ ਦੀ ਪਛਾਣ ਦਾ ਸਰੋਕਾਰ ਪੰਜਾਬੀ ਚਿੰਤਨ ਦੇ ਕੇਂਦਰ ਵਿੱਚ ਟਿਕਿਆ ਹੋਇਆ ਸੀ। ਡਾ. ਫਰੈਕ ਨੇ ਡਾ਼. ਰਵਿੰਦਰ ਸਿੰਘ ਰਵੀ, ਅਤੇ ਡਾ਼.
ਮਧਕਾਲੀਨ ਪੰਜਾਬੀ ਕਥਾ ਰੂਪ ਤੇ ਪਰੰਪਰਾ
ਮਧਕਾਲੀਨ ਪੰਜਾਬੀ ਕਥਾ ਰੂਪ ਤੇ ਪੰਰਪਰਾ ਪੁਸਤਕ ਵਣਜਾਰਾ ਬੇਦੀ ਦੁਆਰਾ ਲਿਖੀ ਗਈ ਹੈ। ਇਹ ਪੁਸਤਕ ਤਿੰਨ ਹਿੱਸਿਆਂ ਵਿੱਚ ਵੰਡੀ ਨਜਰ ਆਉਂਦੀ ਹੈ। ਪਹਿਲੇ ਹਿੱਸੇ ਵਿੱਚ ਬੇਦੀ ਨੇ ਕ੍ਰਮਵਾਰ ਮੱਧਕਾਲਿਨ ਕਥਾ ਸਾਹਿਤ,ਮੱਧਕਾਲਿਨ ਕਥਾ ਸਾਹਿਤ ਦੀ ਸਿਰਜਨਾ,ਮੱਧਕਾਲਿਨ ਕਥਾ ਸਾਹਿਤ ਦੀਆਂ ਸਿਰਜਨ ਪਰਵਿਰਤੀਆਂ,ਕਥਾਨਿਕ ਰੂੜੀਆਂ ਤੇ ਰੂੜ ਕਥਾਵਾਂ,ਪੰਜਾਬੀ ਕਥਾ ਪਰੰਪਰਾ,ਮੱਧਕਾਲਿਨ ਕਥਾ ਸੰਸਾਰ ਆਦਿ ਬਾਰੇ ਚਰਚਾ ਕੀਤੀ ਗਈ ਹੈ। ਇਸ ਤੋਂ ਬਾਅਦ 26 ਦੇ ਲਗਭਗ ਕਥਾ ਰੂਪਾਂ ਦੀ ਵਿਸਤਾਰ ਪੂਰਵਕ ਵਿਆਖਿਆ ਕੀਤੀ ਹੈ। ਪੁਸਤਕ ਦੇ ਆਖਰੀ ਦੋ ਭਾਗ ਸਿਰਲੇਖ ਅੰਤਿਕਾ ਨੰਬਰ 1 ਅਤੇ ਅੰਤਿਕਾ ਨੰਬਰ 2 ਅਧੀਨ ਦਰਜ ਹਨ। ਜਿਸ ਵਿੱਚ ਪਹਿਲਾਂ ਚਰਚਾ ਕੀਤੇ ਜਾ ਚੁੱਕੇ ਕਥਾ ਰੂਪਾਂ ਦੀਆਂ ਉਧਾਰਨਾਂ ਵੱਜੋਂ ਕਥਾਵਾਂ ਦਰਜ ਹਨ।
ਏਕੁਆਦੋਰ, ਅਧਿਕਾਰਕ ਤੌਰ 'ਤੇ ਏਕੁਆਦੋਰ ਦਾ ਗਣਰਾਜ (Spanish: República del Ecuador ਜਿਸਦਾ ਅੱਖਰੀ ਅਰਥ ਹੈ "ਭੂ-ਮੱਧ ਰੇਖਾ"), ਦੱਖਣੀ ਅਮਰੀਕਾ ਵਿੱਚ ਇੱਕ ਪ੍ਰਤਿਨਿਧੀ ਲੋਕਤੰਤਰੀ ਗਣਰਾਜ ਹੈ ਜਿਸਦੀਆਂ ਹੱਦਾਂ ਉੱਤਰ ਵੱਲ ਕੋਲੰਬੀਆ, ਪੂਰਬ ਅਤੇ ਦੱਖਣ ਵੱਲ ਪੇਰੂ ਅਤੇ ਪੱਛਮ ਵੱਲ ਪ੍ਰਸ਼ਾਂਤ ਮਹਾਂਸਾਗਰ ਨਾਲ ਲੱਗਦੀਆਂ ਹਨ। ਚਿਲੇ ਸਮੇਤ ਇਹ ਦੱਖਣੀ ਅਮਰੀਕਾ ਦੇ ਉਹਨਾਂ ਦੋ ਦੋਸ਼ਾਂ ਵਿੱਚੋ ਹੈ ਜਿਸਦੀ ਸਰਹੱਦ ਬ੍ਰਾਜ਼ੀਲ ਨਾਲ ਨਹੀਂ ਲੱਗਦੀ। ਪ੍ਰਸ਼ਾਂਤ ਮਹਾਂਸਾਗਰ 'ਚ ਸਥਿਤ ਗਾਲਾਪਾਗੋਸ ਟਾਪੂ, ਜੋ ਮੂਲ-ਧਰਤੀ ਤੋਂ ਤਕਰੀਬਨ 1000 ਕਿਮੀ (620 ਮੀਲ) ਪੱਛਮ ਵੱਲ ਨੂੰ ਹਨ, ਵੀ ਇਸੇ ਦੇਸ਼ 'ਚ ਹੀ ਹਨ।
ਬ੍ਰਹਿਸਪਤ (ਚਿੰਨ੍ਹ: ) ਸਾਡੇ ਸੂਰਜ ਮੰਡਲ ਵਿੱਚ ਸੂਰਜ ਤੋਂ ਪੰਜਵਾਂ ਗ੍ਰਹਿ ਹੈ। ਇਹ ਸੂਰਜ ਮੰਡਲ ਦਾ ਸਭ ਤੋਂ ਵੱਡਾ ਗ੍ਰਹਿ ਹੈ। ਇਹ ਸੂਰਜੀ ਮੰਡਲ ਦਾ ਸਭ ਤੋਂ ਵਧੇਰੇ ਪੁੰਜ ਵਾਲਾ ਗ੍ਰਹਿ ਹੈ। ਇਹ ਧਰਤੀ ਤੋਂ 318 ਗੁਣਾਂ ਵੱਡਾ, ਸੂਰਜ ਮੰਡਲ ਦੇ ਸਾਰੇ ਗ੍ਰਹਿਆਂ ਨੂੰ ਮਿਲਾ ਕੇ ਵੀ 2.5 ਗੁਣਾ ਵੱਡਾ ਹੈ। ਬ੍ਰਹਿਸਪਤ ਸੂਰਜ ਮੰਡਲ ਵਿੱਚ ਗੇਸ ਜਾਇੰਟਾਂ ਵਿੱਚੋਂ ਇੱਕ ਹੈ। ਇਸ ਦੇ ਘੇਰੇ ਵਿੱਚ ਘੱਟ ਤੋਂ ਘੱਟ 1300 ਧਰਤੀਆਂ ਸਮਾ ਸਕਦੀਆਂ ਹਨ। ਇਹ ਮੁੱਖ ਤੌਰ ’ਤੇ ਗੈਸਾਂ ਤੋਂ ਬਣਿਆ ਹੋਇਆ ਹੈ ਜਿਸ ਉੱਤੇ ਠੋਸ ਸਤ੍ਹਾ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ। ਇਸ ਗ੍ਰਹਿ ਅਤੇ ਇਸ ਦੇ ਵਾਯੂਮੰਡਲ ਦਰਮਿਆਨ ਕੋਈ ਸਪਸ਼ਟ ਵਿਭਾਜਕ ਰੇਖਾ ਨਜ਼ਰ ਨਹੀਂ ਆਉਂਦੀ। ਇਹ ਇੱਕ ਅਤਿ ਠੰਢਾ ਗ੍ਰਹਿ ਹੈ ਜਿਸ ਦਾ ਤਾਪਮਾਨ ਮਨਫ਼ੀ 108 ਤੋਂ ਮਨਫ਼ੀ 145 ਡਿਗਰੀ ਸੈਲਸੀਅਸ ਹੈ।
ਸ਼ਰੀਨਿਵਾਸ ਰਾਮਾਨੁਜਨ ਆਇੰਗਰ (ਤਮਿਲ ஸ்ரீனிவாஸ ராமானுஜன் ஐயங்கார் ) (22 ਦਸੰਬਰ 1887 – 26 ਅਪਰੈਲ 1920) ਇੱਕ ਮਹਾਨ ਭਾਰਤੀ ਹਿਸਾਬਦਾਨ ਸੀ। ਉਸ ਨੂੰ ਆਧੁਨਿਕ ਕਾਲ ਦੇ ਮਹਾਨ ਹਿਸਾਬਦਾਨਾਂ (ਗਣਿਤ ਸ਼ਾਸਤਰੀ) ਵਿੱਚ ਗਿਣਿਆ ਜਾਂਦਾ ਹੈ। ਬੇਸ਼ੱਕ ਉਸ ਨੂੰ ਹਿਸਾਬ ਵਿੱਚ ਵਿਹਾਰਕ ਵਿਦਿਆ ਲੈਣ ਦਾ ਮੌਕਾ ਨਹੀਂ ਮਿਲਿਆ ਫਿਰ ਵੀ ਉਸ ਨੇ ਵਿਸ਼ਲੇਸ਼ਣ ਅਤੇ ਗਿਣਤੀ ਸਿਧਾਂਤ ਦੇ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ। ਉਸ ਨੇ ਆਪਣੀ ਪ੍ਰਤਿਭਾ ਅਤੇ ਲਗਨ ਨਾਲ ਨਾ ਕੇਵਲ ਹਿਸਾਬ ਦੇ ਖੇਤਰ ਵਿੱਚ ਨਵੇਂ ਅਵਿਸ਼ਕਾਰ ਕੀਤੇ ਸਗੋਂ ਭਾਰਤ ਨੂੰ ਬੇਜੋੜ ਗੌਰਵ ਵੀ ਪ੍ਰਦਾਨ ਕੀਤਾ।
ਪੰਜਾਬੀ ਸੱਭਿਆਚਾਰ ਦੇ ਨਿਖੜਵੇਂ ਲੱਛਣ
ਦੁਨੀਆ ਦੇ ਸਾਰੇ ਸਭਿਆਚਾਰਾਂ ਦੀ ਸਿਰਜਣ ਪ੍ਰਕਿਰਿਆ ਇੱਕ ਹੈ ਪਰ ਸਾਰੇ ਸਭਿਆਚਾਰਾਂ ਵਿੱਚ ਵਿਭਿੰਨਤਾ ਪਾਈ ਜਾਂਦੀ ਹੈ। ਇਸਦਾ ਕਾਰਨ ਇਹ ਹੈ ਕਿ ਦੁਨੀਆ ਦੇ ਹਰ ਖਿੱਤੇ ਦੇ ਲੋਕ ਇਕੋ ਵਸਤੂ ਨੂੰ ਸਮਾਨ ਢੰਗ ਨਾਲ ਅਨੁਭਵ ਨਹੀਂ ਕਰਦੇ ਜਿਵੇਂ ਚੰਨ ਸਾਰੀ ਦੁਨੀਆ ਵਿੱਚ ਦਿਖਾਈ ਦਿੰਦਾ ਹੈ ਪਰ ਹਰ ਸਭਿਆਚਾਰ ਚੰਨ ਬਾਰੇ ਆਪਣੀਆਂ ਆਪਣੀਆਂ ਧਾਰਨਾਵਾਂ ਸਿਰਜਦਾ ਹੈ।ਇਹ ਵੱਖ-ਵੱਖ ਧਾਰਨਾਵਾਂ ਹੀ ਨਿਖੜਵੇਂ ਲੱਛਣਾਂ ਦੀ ਸਿਰਜਣਾ ਕਰਦੀਆਂ ਹਨ। ਪੰਜਾਬੀ ਸਭਿਆਚਾਰ ਦੀ ਨਿੱਖੜਵੀਂ ਤੇ ਵਿਲੱਖਣ ਹੋਂਦ ਸਾਕਾਰ ਕਰਨ ਵਿੱਚ ਇਸ ਦੀਆਂ ਭੂਗੋਲਿਕ ਹੱਦਾਂ, ਹਾਲਤਾਂ ਅਤੇ ਇਸਦੇ ਇਤਿਹਾਸਕ ਪਿਛੋਕੜ ਦਾ ਵਡੇਰਾ ਯੋਗਦਾਨ ਹੈ ਪਰ ਵਰਤਮਾਨ ਸਮੇਂ ਦੌਰਾਨ ਪੰਜਾਬੀ ਸਭਿਆਚਾਰ ਦੇ ਨਿਖੜਵੇਂ ਮੁਹਾਂਦਰੇ, ਸਹੀ ਇਤਿਹਾਸਕ ਪਿਛੋਕੜ, ਆਰੰਭਿਕ ਦੌਰ ਅਤੇ ਬਣਤਰ ਸੰਬੰਧੀ ਨਾਂ ਸਿਰਫ ਵਿਭਿੰਨ ਦ੍ਰਿਸ਼ਟੀਕੋਣ ਹੀ ਸਾਹਮਣੇ ਆ ਰਹੇ ਹਨ ਸਗੋਂ ਅਸੰਤੁਲਿਤ ਸੰਕੀਰਣ ਅਤੇ ਇਕਪਾਸੜ ਪਹੁੰਚ ਰਾਹੀਂ ਿੲਸਦੇ ਸਹੀ ਅਤੇ ਸੁਤੰਤਰ ਰੂਪ ਨੂੰ ਵਿਗਾੜਨ ਦੇ ਨਿਰੰਤਰ ਯਤਨ ਹੋ ਰਹੇ ਹਨ।
ਦਿਨ ਸਮੇਂ ਦੇ ਮਾਪ ਦੀ ਇੱਕ ਇਕਾਈ ਹੈ। ਪੰਜਾਬੀ ਵਿੱਚ ਇਸ ਲਈ ਫ਼ਾਰਸੀ ਮੂਲ ਦਾ ਸ਼ਬਦ ਰੋਜ਼ ਵੀ ਖਾਸਾ ਪ੍ਰਚਲਿਤ ਹੈ, ਜਿਸ ਤੋਂ ਅੱਗੇ ਰੋਜ਼ਾਨਾ ਬਣਿਆ ਹੈ। ਇਸ ਵਿੱਚ ਚੌਵੀ ਘੰਟੇ ਹੁੰਦੇ ਹਨ। ਇਹ ਉਹ ਸਮਾਂ ਹੈ ਜਿਸ ਦੌਰਾਨ ਧਰਤੀ ਆਪਣੀ ਧੁਰੀ ਦੁਆਲੇ ਇੱਕ ਗੇੜਾ ਪੂਰਾ ਕਰ ਲੈਂਦੀ ਹੈ। ਇਹ ਸੂਰਜੀ ਦਿਨ ਹੁੰਦਾ ਹੈ, ਯਾਨੀ ਮੁਕਾਮੀ ਦੁਪਹਿਰ ਤੋਂ ਅਗਲੀ ਮੁਕਾਮੀ ਦੁਪਹਿਰ ਤੱਕ ਦਾ ਸਮਾਂ। ਅਤੇ ਅੱਗੋਂ ਰਾਤ ਅਤੇ ਦਿਨ ਦਾ ਦੋ ਹਿੱਸਿਆਂ ਵਿੱਚ ਇਸ ਦਾ ਜ਼ਿਕਰ ਹੁੰਦਾ ਹੈ। ਮਗਰਲੇ ਅਰਥਾਂ ਵਿੱਚ ਦਿਨ ਦਾ ਮਤਲਬ ਕਿਸੇ ਨਿਸਚਿਤ ਜਗ੍ਹਾ ਤੇ ਸੂਰਜ ਦੀ ਰੋਸ਼ਨੀ ਦੇ ਹੋਣ ਵਾਲੇ ਪੱਖ ਤੋਂ ਹੈ।
ਲੋਕ ਸਭਾ, ਸੰਵਿਧਾਨਕ ਤੌਰ 'ਤੇ ਲੋਕਾਂ ਦਾ ਸਦਨ, ਭਾਰਤ ਦੀ ਦੋ-ਸਦਨੀ ਸੰਸਦ ਦਾ ਹੇਠਲਾ ਸਦਨ ਹੈ, ਜਿਸ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਦੇ ਮੈਂਬਰ ਬਾਲਗ ਯੂਨੀਵਰਸਲ ਮਤਾਧਿਕਾਰ ਦੁਆਰਾ ਚੁਣੇ ਜਾਂਦੇ ਹਨ ਅਤੇ ਉਹਨਾਂ ਦੇ ਸਬੰਧਤ ਹਲਕਿਆਂ ਦੀ ਨੁਮਾਇੰਦਗੀ ਕਰਨ ਲਈ ਪਹਿਲੀ-ਪਾਸਟ-ਦ-ਪੋਸਟ ਪ੍ਰਣਾਲੀ ਦੁਆਰਾ ਚੁਣੇ ਜਾਂਦੇ ਹਨ, ਅਤੇ ਉਹ ਪੰਜ ਸਾਲਾਂ ਲਈ ਜਾਂ ਮੰਤਰੀ ਮੰਡਲ ਦੀ ਸਲਾਹ 'ਤੇ ਰਾਸ਼ਟਰਪਤੀ ਦੁਆਰਾ ਸੰਸਥਾ ਨੂੰ ਭੰਗ ਕਰਨ ਤੱਕ ਆਪਣੀਆਂ ਸੀਟਾਂ 'ਤੇ ਕਾਇਮ ਰਹਿੰਦੇ ਹਨ। ਸਦਨ ਦੀ ਬੈਠਕ ਸੰਸਦ ਭਵਨ, ਨਵੀਂ ਦਿੱਲੀ ਦੇ ਲੋਕ ਸਭਾ ਚੈਂਬਰਾਂ ਵਿੱਚ ਹੁੰਦੀ ਹੈ।
ਦੀਆ ਮਿਰਜ਼ਾ ਹੇਂਡਰਿਕ ਜਾਂ ਦੀਆ ਮਿਰਜ਼ਾ ਦਾ ਜਨਮ 9 ਦਸੰਬਰ 1981 ਨੂੰ ਹੈਦਰਾਬਾਦ, ਆਂਧਰਾ ਪ੍ਰਦੇਸ਼, ਭਾਰਤ ਵਿੱਚ ਹੋਇਆ। ਉਹ ਇੱਕ ਮਸ਼ਹੂਰ ਭਾਰਤੀ ਮਾਡਲ ਅਤੇ ਅਦਾਕਾਰਾ ਹੈ। ਉਸ ਨੇ 2 ਦਸੰਬਰ 2000 ਨੂੰ ਮਨੀਲਾ, ਫਿਲੀਪੀਨਸ ਵਿੱਚ “ਮਿਸ ਇੰਡੀਆ ਏਸ਼ੀਆ ਪੈਸਿਫਿਕ” ਅਵਾਰਡ ਜਿੱਤਿਆ। ਇਸ ਅਵਾਰਡ ਸਮਾਗਮ ਵਿੱਚ ਉਸ ਨੇ ਦੋ ਹੋਰ ਅਵਾਰਡ ਵੀ ਜਿੱਤੇ, “ਮਿਸ ਬਿਊਟੀਫੁਲ ਸਮਾਈਲ” ਅਤੇ “ਦਾ ਸੋਨੀ ਵਿਊਅਰਜ਼ ਚਵਾਇਸ ਅਵਾਰਡ”। ਇਸੇ ਸਾਲ ਹੋਏ ਮਿਸ ਇੰਡੀਆ 2000 ਕਾਨਟੇਸਟ ਵਿੱਚ ਵੀ ਉਹ ਤੀਜੇ ਸਥਾਨ ਤੇ ਸੀ।
ਪ੍ਰਿਅੰਕਾ ਚੋਪੜਾ (ਜਨਮ 18 ਜੁਲਾਈ 1982) ਆਪਣੇ ਵਿਆਹ ਦੇ ਨਾਮ ਪ੍ਰਿਅੰਕਾ ਚੋਪੜਾ ਜੋਨਸ ਨਾਲ ਵੀ ਜਾਣੀ ਜਾਂਦੀ, ਇੱਕ ਭਾਰਤੀ ਅਦਾਕਾਰਾ, ਗਾਇਕਾ, ਫਿਲਮ ਨਿਰਮਾਤਾ, ਸਮਾਜ ਸੇਵਿਕਾ ਹੈ, ਜੋ 2000 ਵਿੱਚ ਵਿਸ਼ਵਸੁੰਦਰੀ ਚੁਣੀ ਗਈ। ਪ੍ਰਿਅੰਕਾ ਬਾਲੀਵੁੱਡ ਦੀ ਸਬ ਤੋਂ ਜਿਆਦਾ ਸ਼ੋਹਰਤ ਕਮਾਉਣ ਵਾਲਿਆਂ ਅਭਿਨੇਤਰੀਆਂ ਵਿੱਚੋਂ ਅਤੇ ਭਾਰਤ ਵਿੱਚ ਉੱਚਾ ਰੁਤਬਾ ਹਾਸਿਲ ਕਰਨ ਵਾਲਿਆਂ ਵਿੱਚੋਂ ਇੱਕ ਹੈ। ਉਸਨੇ ਕਈ ਪੁਰਸਕਾਰ ਪ੍ਰਾਪਤ ਕੀਤੇ,ਜਿਹਨਾਂ ਵਿੱਚੋਂ ਉਸਨੂੰ ਸਰਵੋਤਮ ਅਦਾਕਾਰਾ ਲਈ ਨੈਸ਼ਨਲ ਫਿਲਮ ਅਵਾਰਡ ਅਤੇ ਫਿਲਮਫ਼ੇਅਰ ਅਵਾਰਡ ਵਰਗੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਸਰਕਾਰ ਨੇ ਉਸ ਨੂੰ 2016 ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਟਾਈਮ ਮੈਗਜ਼ੀਨ ਨੇ ਉਸਨੂੰ ਸੰਸਾਰ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਵਿੱਚੋਂ ਇੱਕ ਚੁਣਿਆ ਸੀ। ਫੋਰਬਜ਼ ਨੇ 2017 ਵਿੱਚ ਉਸਨੂੰ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਵਿਚ ਵਿਚ ਸੂਚੀਬੱਧ ਕੀਤਾ ਸੀ।
ਭਾਰਤ ਰਤਨ (ਹਿੰਦੀ ਉਚਾਰਨ: [bʰaːɾət̪ rət̪nə]) ਭਾਰਤ ਗਣਰਾਜ ਦਾ ਸਰਵਉੱਚ ਨਾਗਰਿਕ ਪੁਰਸਕਾਰ ਹੈ। 2 ਜਨਵਰੀ 1954 ਨੂੰ ਸਥਾਪਿਤ ਕੀਤਾ ਗਿਆ, ਇਹ ਪੁਰਸਕਾਰ ਜਾਤ, ਕਿੱਤੇ, ਅਹੁਦੇ ਜਾਂ ਲਿੰਗ ਦੇ ਭੇਦਭਾਵ ਤੋਂ ਬਿਨਾਂ "ਉੱਚਤਮ ਕ੍ਰਮ ਦੀ ਬੇਮਿਸਾਲ ਸੇਵਾ/ਪ੍ਰਦਰਸ਼ਨ" ਦੇ ਸਨਮਾਨ ਵਿੱਚ ਦਿੱਤਾ ਜਾਂਦਾ ਹੈ। ਇਹ ਪੁਰਸਕਾਰ ਅਸਲ ਵਿੱਚ ਕਲਾ, ਸਾਹਿਤ, ਵਿਗਿਆਨ ਅਤੇ ਜਨਤਕ ਸੇਵਾਵਾਂ ਵਿੱਚ ਪ੍ਰਾਪਤੀਆਂ ਤੱਕ ਸੀਮਿਤ ਸੀ, ਪਰ ਸਰਕਾਰ ਨੇ ਦਸੰਬਰ 2011 ਵਿੱਚ "ਮਨੁੱਖੀ ਯਤਨਾਂ ਦੇ ਕਿਸੇ ਵੀ ਖੇਤਰ" ਨੂੰ ਸ਼ਾਮਲ ਕਰਨ ਲਈ ਮਾਪਦੰਡ ਦਾ ਵਿਸਥਾਰ ਕੀਤਾ। ਭਾਰਤ ਰਤਨ ਲਈ ਸਿਫ਼ਾਰਸ਼ਾਂ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਨੂੰ ਕੀਤੀਆਂ ਜਾਂਦੀਆਂ ਹਨ, ਪ੍ਰਤੀ ਸਾਲ ਵੱਧ ਤੋਂ ਵੱਧ ਤਿੰਨ ਨਾਮਜ਼ਦ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਪ੍ਰਾਪਤਕਰਤਾਵਾਂ ਨੂੰ ਰਾਸ਼ਟਰਪਤੀ ਦੁਆਰਾ ਹਸਤਾਖਰਿਤ ਇੱਕ ਸਨਦ (ਸਰਟੀਫਿਕੇਟ) ਅਤੇ ਇੱਕ ਪਿੱਪਲ ਪੱਤੇ ਦੇ ਆਕਾਰ ਦਾ ਮੈਡਲ ਪ੍ਰਾਪਤ ਹੁੰਦਾ ਹੈ। ਅਵਾਰਡ ਨਾਲ ਸਬੰਧਤ ਕੋਈ ਮੁਦਰਾ ਗ੍ਰਾਂਟ ਨਹੀਂ ਹੈ। ਭਾਰਤ ਰਤਨ ਪ੍ਰਾਪਤ ਕਰਨ ਵਾਲੇ ਭਾਰਤੀ ਤਰਜੀਹ ਦੇ ਕ੍ਰਮ ਵਿੱਚ ਸੱਤਵੇਂ ਸਥਾਨ 'ਤੇ ਹਨ। ਭਾਰਤ ਰਤਨ ਦੇ ਪਹਿਲੇ ਪ੍ਰਾਪਤਕਰਤਾ ਸਨ: ਭਾਰਤ ਦੇ ਡੋਮੀਨੀਅਨ ਦੇ ਆਖਰੀ ਗਵਰਨਰ-ਜਨਰਲ ਅਤੇ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ - ਸੀ. ਰਾਜਗੋਪਾਲਾਚਾਰੀ, ਦੂਜੇ ਰਾਸ਼ਟਰਪਤੀ ਅਤੇ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ - ਸਰਵੇਪੱਲੀ ਰਾਧਾਕ੍ਰਿਸ਼ਨਨ ਅਤੇ ਨੋਬਲ ਪੁਰਸਕਾਰ ਜੇਤੂ ਅਤੇ ਭੌਤਿਕ ਵਿਗਿਆਨੀ - ਸੀ.ਵੀ. ਰਮਨ; ਜਿਨ੍ਹਾਂ ਨੂੰ 1954 ਵਿੱਚ ਸਨਮਾਨਿਤ ਕੀਤਾ ਗਿਆ ਸੀ। ਉਦੋਂ ਤੋਂ, ਇਹ ਪੁਰਸਕਾਰ 48 ਵਿਅਕਤੀਆਂ ਨੂੰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ 14 ਨੂੰ ਮਰਨ ਉਪਰੰਤ ਸਨਮਾਨਿਤ ਕੀਤਾ ਗਿਆ ਸੀ। ਮੂਲ ਕਾਨੂੰਨਾਂ ਵਿੱਚ ਮਰਨ ਉਪਰੰਤ ਪੁਰਸਕਾਰਾਂ ਦੀ ਵਿਵਸਥਾ ਨਹੀਂ ਕੀਤੀ ਗਈ ਸੀ ਪਰ ਉਹਨਾਂ ਨੂੰ ਇਜਾਜ਼ਤ ਦੇਣ ਲਈ ਜਨਵਰੀ 1955 ਵਿੱਚ ਸੋਧਿਆ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਮਰਨ ਉਪਰੰਤ ਸਨਮਾਨਿਤ ਹੋਣ ਵਾਲੇ ਪਹਿਲੇ ਵਿਅਕਤੀ ਬਣੇ। 2014 ਵਿੱਚ, ਕ੍ਰਿਕਟਰ ਸਚਿਨ ਤੇਂਦੁਲਕਰ, ਜਿਸਦੀ ਉਮਰ 40 ਸਾਲ ਸੀ, ਸਭ ਤੋਂ ਘੱਟ ਉਮਰ ਦਾ ਪ੍ਰਾਪਤਕਰਤਾ ਬਣ ਗਿਆ; ਜਦਕਿ ਸਮਾਜ ਸੁਧਾਰਕ ਢੋਂਡੋ ਕੇਸ਼ਵ ਕਰਵੇ ਨੂੰ ਉਨ੍ਹਾਂ ਦੇ 100ਵੇਂ ਜਨਮ ਦਿਨ 'ਤੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕੀਤੇ ਜਾਣ ਵਾਲੇ ਪਹਿਲੇ ਗਾਇਕ ਐਮ.ਐਸ.
ਐਂਥ੍ਰੌਪਿਕ ਪ੍ਰਿੰਸੀਪਲ (ਗਰੀਕ ਵਿੱਚ anthropos, ਜਿਸਦਾ ਅਰਥ ਹੈ "ਇਨਸਾਨ") ਫਿਲਾਸਫੀਕਲ ਮਾਨਤਾ ਹੈ ਕਿ ਬ੍ਰਹਿਮੰਡ ਦੇ ਨਿਰੀਖਣ ਜਰੂਰ ਹੀ ਇਸਨੂੰ ਨਿਰੀਖਣ ਵਾਲ਼ੀ ਚੇਤੰਨ ਅਤੇ ਬੁੱਧੀਮਾਨ ਜਿੰਦਗੀ ਦੇ ਅਨੁਕੂਲ ਹੋਣੇ ਚਾਹੀਦੇ ਹਨ। ਐਂਥ੍ਰੌਪਿਕ ਪ੍ਰਿੰਸੀਪਲ ਦੇ ਕੁੱਝ ਸਮਰਥਕ ਕਾਰਣ ਦੱਸਦੇ ਹਨ ਕਿ ਇਹ ਸਮਝਾਉਂਦਾ ਹੈ ਕਿ ਬ੍ਰਹਿਮੰਡ ਦੀ ਉਮਰ ਕਿਉਂ ਹੁੰਦੀ ਹੈ ਅਤੇ ਚੇਤੰਨ ਜਿੰਦਗੀ ਦੇ ਅਨੁਰੂਪ ਹੋਣ ਹੋਣ ਵਾਸਤੇ ਲਾਜ਼ਮੀ ਬੁਨਿਆਦੀ ਭੌਤਿਕੀ ਸਥਿਰਾਂਕ ਕਿਉਂ ਹੁੰਦੇ ਹਨ। ਇਸਦੇ ਇੱਕ ਨਤੀਜੇ ਵਜੋਂ, ਉਹਨਾ ਦਾ ਮੰਨਣਾ ਹੈ ਕਿ ਇਹ ਸਧਾਰਣ ਗੱਲ ਹੈ ਕਿ ਬ੍ਰਹਿਮੰਡ ਦੇ ਬੁਨਿਆਦੀ ਸਥਿਰਾਂਕ ਜਿੰਦਗੀ ਦੇ ਅਨੁਕੂਲ ਹੁੰਦੇ ਸੋਚੀ ਜਾਣ ਵਾਲੀ ਰੇਂਜ ਦੇ ਅੰਦਰ ਪਾਏ ਜਾਂਦੇ ਹਨ। ਤਾਕਤਵਰ ਐਂਥ੍ਰੌਪਿਕ ਪ੍ਰਿੰਸੀਪਲ (SAP) ਜਿਵੇਂ ਜੌਹਨ ਡੀ.
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ। ਉਹਨਾਂ ਨੂੰ ਆਧੁਨਿਕ ਪੰਜਾਬੀ ਨਾਟਕ ਅਤੇ ਪੰਜਾਬੀ ਰੰਗਮੰਚ ਦਾ ਮੋਢੀ ਮੰਨਿਆ ਜਾਂਦਾ ਹੈ। ਰੰਗਮੰਚੀ ਆਧੁਨਿਕ ਤਕਨੀਕ ਦੇ ਆਧਾਰ 'ਤੇ ਲਿਖੇ ਗਏ ਉਹਨਾਂ ਦੇ ਪਹਿਲੇ ਇਕਾਂਗੀ 'ਦੁਲਹਨ' ਨੂੰ ਪੰਜਾਬੀ ਦਾ ਪਹਿਲਾ ਇਕਾਂਗੀ/ਨਾਟਕ ਮੰਨਿਆ ਜਾਂਦਾ ਹੈ।
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਕਪਿਲ ਸ਼ਰਮਾ (ਅੰਗ੍ਰੇਜ਼ੀ: Kapil Sharma; ਜਨਮ ਨਾਮ: ਕਪਿਲ ਪੁੰਜ; 2 ਅਪ੍ਰੈਲ 1981) ਇੱਕ ਭਾਰਤੀ ਸਟੈਂਡ-ਅੱਪ ਕਾਮੇਡੀਅਨ, ਟੈਲੀਵਿਜ਼ਨ ਹੋਸਟ, ਅਭਿਨੇਤਾ, ਡਬਿੰਗ ਕਲਾਕਾਰ, ਨਿਰਮਾਤਾ ਅਤੇ ਗਾਇਕ ਹੈ। ਕਪਿਲ ਸ਼ਰਮਾ ਨੂੰ "ਦਿ ਕਪਿਲ ਸ਼ਰਮਾ ਸ਼ੋਅ" ਦੇ ਮੇਜ਼ਬਾਨ ਵਜੋਂ ਆਪਣੀ ਭੂਮਿਕਾ ਲਈ ਵਿਆਪਕ ਤੌਰ 'ਤੇ ਜਾਣਿਆ ਜਾਂਦਾ ਹੈ। ਉਸਨੂੰ ਪੰਜ ਵਾਰ ਇੰਡੀਅਨ ਟੈਲੀਵਿਜ਼ਨ ਅਕੈਡਮੀ ਅਵਾਰਡਾਂ ਸਮੇਤ ਹੋਰ ਕਈ ਪੁਰਸਕਾਰ ਮਿਲੇ ਹਨ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਜੈਸਮੀਨ ਬਾਜਵਾ (ਅੰਗ੍ਰੇਜ਼ੀ: Jasmin Bajwa) ਇੱਕ ਭਾਰਤੀ ਅਭਿਨੇਤਰੀ ਅਤੇ ਮਾਡਲ ਹੈ ਜੋ ਕਿ ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਦੀ ਹੈ। ਬਾਜਵਾ ਨੇ ਪੰਜਾਬੀ ਵੈੱਬ ਸੀਰੀਜ਼ ਯਾਰ ਜਿਗਰੀ ਕਸੂਤੀ ਡਿਗਰੀ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਅਤੇ ਸੂਰਮਾ ਨਾਲ ਹਿੰਦੀ ਫ਼ਿਲਮਾਂ ਵਿੱਚ ਡੈਬਿਊ ਕੀਤਾ। ਉਸਨੇ ਬਰਥਡੇ ਗਿਫਟ ਗੀਤ ਦੇ ਨਾਲ ਸੰਗੀਤ ਵੀਡੀਓ ਵਿੱਚ ਕੰਮ ਕੀਤਾ। ਉਸਨੇ ਪੰਜਾਬੀ ਫ਼ਿਲਮਾਂਦੂਰਬੀਨ ਅਤੇ ਗੱਡੀ ਜਾਨਦੀ ਏ ਛਲਾਂਗਾਂ ਮਾਰਦੀ ਵਿੱਚ ਮੁੱਖ ਭੂਮਿਕਾ ਨਿਭਾਈ।
ਏ. ਆਈ. ਆਰਟੀਫੀਸ਼ਲ ਇੰਟੈਲੀਜੈਂਸ, ਨੂੰ A.I. ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਇੱਕ ਸਟੀਵਨ ਸਪੀਲਬਰਗ ਦੁਆਰਾ ਨਿਰਦੇਸਿਤ 2001 ਦੀ ਅਮਰੀਕੀ ਵਿਗਿਆਨ ਗਲਪ ਡਰਾਮਾ ਫ਼ਿਲਮ ਹੈ। ਸਪੈੱਲਬਰਗ ਦੀ ਸਕ੍ਰੀਨਪੱਉ ਅਤੇ ਇਆਨ ਵਾਟਸਨ ਦੁਆਰਾ ਸਕ੍ਰੀਨ ਕ੍ਰੀਏਸ਼ਨ 1967 ਦੀ ਛੋਟੀ ਕਹਾਣੀ "ਸੁਪਰਟੋਇਜ਼ ਆਖਰੀ ਆਲ ਸਮਅਰ ਲੋਂਗ" ਤੇ ਆਧਾਰਿਤ ਸੀ। ਇਹ ਫ਼ਿਲਮ ਕੈਥਲੀਨ ਕੈਨੇਡੀ, ਸਪੀਲਬਰਗ ਅਤੇ ਬੋਨੀ ਕਰਟਸ ਦੁਆਰਾ ਤਿਆਰ ਕੀਤੀ ਗਈ ਸੀ। ਇਹ ਹੈਲੇ ਜੋਲ ਓਸਮੈਂਟ, ਜੂਡ ਲਾਅ, ਫ੍ਰਾਂਸਸ ਓ ਕਾਂਨਰ, ਬ੍ਰੈਂਡਨ ਗਲੇਸਨ ਅਤੇ ਵਿਲੀਅਮ ਹਾਰਟ ਨੂੰ ਤਾਰੇ ਮਾਰਦਾ ਹੈ। ਫਿਊਚਰਿਸ਼ਿਕ ਪੋਸਟ-ਮੌਲਿਕ ਤਬਦੀਲੀ ਸਮਾਜ, ਏ.ਆਈ.