ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਸਾਂਝੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ। ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ । ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾਰਬੂਜ਼ੀਏ ਨੇ ਬਣਾਇਆ ਸੀ। ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ। ਸ਼ਹਿਰ ਦੀ ਆਬੋ-ਹਵਾ ਸਿੱਲ੍ਹੀ ਉਪ-ਤਪਤ-ਖੰਡੀ (humid subtropical) ਕਿਸਮ ਦੀ ਹੈ; ਜਿਸ ਵਿੱਚ ਗਰਮੀਆਂ ਵਿੱਚ ਬਹੁਤ ਗਰਮੀ, ਸਿਆਲ਼ ਵਿੱਚ ਨਿੱਘ, ਬੇਅਤਬਾਰੀ ਬਰਸਾਤ ਅਤੇ ਤਾਪਮਾਨ ਵਿੱਚ ਵੱਡੇ ਫ਼ਰਕ (-1° ਤੋਂ 41.2°) ਦਾ ਅੰਦਾਜ਼ਾ ਰਹਿੰਦਾ ਹੈ। ਸਿਆਲ਼ ਵਿੱਚ ਦਸੰਬਰ ਅਤੇ ਜਨਵਰੀ ਦੇ ਮਹੀਨੇ ਵਿੱਚ ਕਦੇ-ਕਦੇ ਕੋਹਰਾ ਹੋ ਸਕਦਾ ਹੈ। ਔਸਤ ਸਾਲਾਨਾ ਬਰਸਾਤ 1110.7 m.m.
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਚੰਦ੍ਰਯਾਨ-1 ਪ੍ਰਿਥਵੀ ਦੀ ਪਰਿਧੀ ਤੌਂ ਬਾਹਰ ਭਾਰਤ ਦਾ ਪਹਿਲਾ ਪੁਲਾੜ ਮਿਸ਼ਨ ਹੈ। ਇਸ ਮਿਸ਼ਨ ਦਾ ਮੁੱਖ ਮੰਤਵ ਇੱਕ ਮਾਨਵ ਰਹਿਤ ਵਿਮਾਨ ਨੂੰ ਚੰਦ੍ਰਮਾ ਉਦਾਲੇ ਰੱਖਣ ਦਾ ਹੈ।ਜਿਸ ਦੁਆਰਾ ਚੰਦ੍ਰਮਾ ਦੀ ਖਣਿਜੀ ਅਤੇ ਰਸਾਇਣਕ ਨੱਕ਼ਾਸ਼ੀ ਕੀਤੀ ਜਾ ਸਕੇਗੀ ਅਤੇ ਭਾਰਤ ਦੇ ਤਕ਼ਨਾਲੋਜੀ ਅਧਾਰ ਦਾ ਘੇਰਾ ਵਧਾਇਆ ਜਾ ਸਕੇਗਾ। ਇਸਰੋ ਨੇ 22 ਅਕਤੂਬਰ ਦੀ ਇੱਕ ਸਵੇਰ ਨੂੰ ਪੀਐੱਸਐੱਲਵੀ-ਸੀ 11 ਲਾਂਚ ਰਾਕਟ ਦੁਆਰਾ 1380 ਕਿਲੋਗ੍ਰਾਮ ਵਜ਼ਨ ਵਾਲ਼ੇ ਚੰਦ੍ਰਯਾਨ ਉਪਗ੍ਰਹਿ ਦਾ ਸਫਲ ਪ੍ਰਖੇਪਣ ਕੀਤਾ। ਇਹ ਸ਼ੁਭਾਅਰੰਭ 0622 ਵਜੇ ਸਵੇਰ ਨੂੰ ਪਹਿਲੀ ਕੋਰ ਸਟੇਜ ਦੇ ਦਾਗੇ ਜਾਣ ਤੇ ਹੋਇਆ। ਉੱਪਰੋਕਤ ਮੰਤਵ ਦੀ ਪ੍ਰਾਪਤੀ ਲਈ ਚੰਦ੍ਰਯਾਨ ਨੂੰ ਹੇਠ ਲਿਖੇ ਪੰਜ ਭਾਰਤ ਵਿੱਚ ਨਿਰਮਾਣ ਕੀਤੇ ਯੰਤਰਾਂ ਨਾਲ਼ ਸੁਸੱਜਿਤ ਕੀਤਾ ਗਿਆ ਹੈ:- • ਟੈਰੇਨ ਮੈਪਿੰਗ ਕੈਮਰਾ(TMC) • ਹਾਇਪਰ ਸਪੈਕਟਰਲ ਇਮੇਜਰ • ਲਿਊਨਰ ਲੇਜ਼ਰ ਰੇਂਜਿੰਗ ਇੰਸਟਰੂਮੈਂਟ • ਹਾਈਐਨਰਜੀ ਐਕਸ-ਰੇ ਸਪੈਕਟਰੋਮੀਟਰ • ਮੂਨ ਇੰਪੈਕਟ ਪਰੋਬ (MIP) ਇਨ੍ਹਾਂ ਤੌਂ ਇਲਾਵਾ 6 ਅੰਤਰ ਰਾਸ਼ਟਰੀ ਸਹਿਯੋਗ ਨਾਲ ਵਿਕਸਿਤ ਕੀਤੇ ਯੰਤਰ ਵੀ ਹਨ:- ਚੰਦ੍ਰਯਾਨ-1 ਇਮੇਜਿੰਗ ਐਕਸ-ਰੇ ਸਪੈਕਟਰੋਮੀਟਰ(C1XS)-ਮੈਗਨੇਸ਼ੀਅਮ, ਸਿਲੀਕੋਨ,ਐਲੂਮੀਨੀਅਮ, ਲੋਹੇ ਤੇ ਟਾਇਟੇਨੀਅਮ ਦੀ ਚੰਦ੍ਰਮਾ ਦੀ ਸਤਹ ਤੇ ਵੰਡ ਦੇ ਅਧਿਐਨ ਲਈ। ਸਮਾਰਟ ਇਨਫਰਾਰੈੱਡ ਸਪੈਕਟਰੋਮੀਟਰ-ਖਣਿਜ ਸਾਧਨਾਂ ਦਾ ਪਤਾ ਲਗਾਉ ਲਈ ਸਬ-ਕਿਲੋਇਲੈਕਟਰੋਨ ਵੋਲਟ ਐਟਮ ਰਿਫ਼ਲੈਕਟਿੰਗ ਐਨਾਲਾਈਜ਼ਰ-ਸਤਹ ਦਿ ਬਣਤਰ ਤੇ ਮੈਗਨੈਟਿਕ ਉੱਥਲ ਪੁਥਲ ਦੇ ਅਧਿਐਨ ਲਈ। ਰੇਡੀਏਸ਼ਨ ਡੋਜ਼ ਮੋਨੀਟਰ(RADOM)- ਚੰਦਰਮਾ ਦੇ ਵਾਤਾਵਰਣ ਵਿੱਚ ਰੇਡੀਏਸ਼ਨ ਦੇ ਅਧਿਐਨ ਲਈ। ਮਿਨੀ ਸਿੰਥੈਟਿਕ ਅਪਰਚਰ ਰਾਡਾਰ-ਚੰਦ੍ਰਮਾ ਦੇ ਧ੍ਰੁਵੀ ੲਲਾਕਿਆ ਵਿੱਚ ਬਰਫ ਦੇ ਅਧਿਐਨ ਲਈ ਮੂਨ ਮਿਨਰਾਲੋਜੀ ਮੈਪਰ (M3)-ਹਾਈ ਸਪੇਸ਼ੀਅਲ ਤੇ ਸਪੈਕਟਰਲ ਰੈਜ਼ੋਲਿਊਸ਼ਨ 'ਤੇ ਖਣਿਜਾਂ ਦੀ ਨੱਕਾਸ਼ੀ ਲਈ। ਭਾਰਤ ਦੀ ਪਹਿਲੀ ਚੰਦ੍ਰਮਾ ਮੁਹਿਮ ਚੰਦ੍ਰਯਾਨ-1, ਆਪਣੇ ਨਾਲ਼ ਅਮਰੀਕੀ ਪੁਲਾੜ ਏਜੰਸੀ ਨਾਸਾ ਦੇ ਦੋ ਉਪਕਰਣ ਲੈ ਕੇ ਚੰਦ ਉੱਤੇ ਲੈ ਗਈ ਹੈ। ਇਹ ਉਪਕਰਣ ਚੰਦਰਮਾ ਦੀ ਸਤ੍ਹਾ,ਖਣਿਜ ਸਾਧਨਾਂ ਅਤੇ ਬਰਫ਼ ਦਾ ਪਤਾ ਲਗਾਉਣਗੇ ਅਤੇ ਧਰੁੱਵੀ ਖੇਤਰਾਂ ਦਾ ਅਧਿਐਨ ਕਰਨਗੇ। ਅਮਰੀਕੀ ਏਜੰਸੀ ਨੇ ਦੱਸਿਆ ਹੈ ਕਿ ਦੋਨੋਂ ਉਪਕਰਣਾਂ, ਮਿਨੇਰਾਲਾਜੀ ਮੈਪਰ ਅਤੇ ਮਿਨੀਏਚਰ ਸਿੰਥੈਟਿਕ ਐਪਰਚਰ ਰਡਾਰ ਮਿੰਨੀ (ਐਸਏਆਰ) ਤੋਂ ਚੰਦ੍ਰਮਾ ਦੇ ਵਾਤਾਵਰਨ ਦੇ ਅਧਿਐਨ 'ਚ ਯੋਗਦਾਨ ਮਿਲੇਗਾ। ਦੋਨੋਂ ਹੀ ਉਪਕਰਣ ਨਾਸਾ ਦੀ ਪੁਲਾੜ ਖੋਜ ਨੀਤੀ ਤਹਿਤ ਭੇਜੇ ਜਾ ਰਹੇ ਹਨ, ਜਿਸ ਵਿੱਚ ਚੰਦਰਮਾ ਉੱਤੇ ਮਾਨਵ ਅਤੇ ਰੋਬੋਟ ਭੇਜੇ ਜਾਣ ਦੀ ਗੱਲ ਕੀਤੀ ਗਈ ਹੈ।ਨਾਸਾ ਦੇ ਪ੍ਰਸ਼ਾਸਕ ਮਾਈਕਲ ਗ੍ਰਿਫ਼ਨ ਨੇ ਦੱਸਿਆ ਕਿ ਨਾਸਾ ਦੇ ਉਪਕਰਨਾਂ ਨੂੰ ਚੰਦਰਯਾਨ ਤੋਂ ਚੰਦਰਮਾ ਉੱਤੇ ਭੇਜੇ ਜਾਣ ਬਾਅਦ ਨਿਸ਼ਚਿਤ ਰੂਪ ਨਾਲ ਨਵੀਂਆਂ ਅਤੇ ਮਹੱਤ੍ਵਪੂਰਨ ਵਿੱਗਿਆਨਕ ਖੋਜਾਂ ਸਾਹਮਣੇ ਆਉਣਗੀਆਂ। ਮੈਪਰ ਦੀ ਮਦਦ ਨਾਲ਼ ਪੁਲਾੜ ਯਾਤਰੀ ਚੰਦਰਮਾ ਉੱਤੇ ਪਾਣੀ ਸਮੇਤ ਵਿਭਿੰਨ ਸਾਧਨਾਂ ਦਾ ਪਤਾ ਲਗਾਉਣ ਦਾ ਯਤਨ ਕਰ ਸਕਦੇ ਹਨ। ਭਾਰਤ ਦਾ ਚੰਦ੍ਰਯਾਨ ਆਪਣੇ ਨਾਲ਼ ਮੂਨ ਇੰਸਪੈਕਟਰ ਪ੍ਰੋਬ ਲੈ ਕੇ ਗਿਆ ਹੈ,ਜੋ ਸਾਬਕਾ ਰਾਸ਼ਟ੍ਰਪਤੀ ਅਤੇ ਪ੍ਰਸਿੱਧ ਵਿੱਗਿਆਨਕ ਏ. ਪੀ. ਜੇ.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਮਮਤਾ ਬੈਨਰਜੀ(ਜਨਮ 5 ਜਨਵਰੀ 1955) ਭਾਰਤ ਦੀ ਸਿਆਸਤਦਾਨ ਹੈ। ਇਹ 2011 ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣੀ। ਇਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨ ਵਾਲੀ ਪਹਿਲੀ ਔਰਤ ਹੈ। 1997 ਵਿੱਚ ਇਸ ਨੇ ਤ੍ਰਿਣਮੂਲ ਕਾਂਗਰਸ ਦੀ ਨੀਹ ਰੱਖੀ ਅਤੇ ਇਸ ਦੀ ਆਪ ਮੁੱਖੀ ਬਣੀ। ਇਸ ਦੀ ਨੀਹ ਭਾਰਤੀ ਰਾਸ਼ਟਰੀ ਕਾਂਗਰਸ ਤੋ ਵੱਖ ਹੋਣ ਬਾਅਦ ਰੱਖੀ। ਉਸਨੂੰ ਅਕਸਰ ਦੀਦੀ ਕਿਹਾ ਜਾਂਦਾ ਹੈ (ਬੰਗਾਲੀ ਵਿੱਚ ਇਸ ਦਾ ਅਰਥ ਵੱਡੀ ਭੈਣ ਹੈ)। ਬੈਨਰਜੀ ਇਸ ਤੋਂ ਪਹਿਲਾਂ ਦੋ ਵਾਰ ਰੇਲ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ, ਅਜਿਹਾ ਕਰਨ ਵਾਲੀ ਪਹਿਲੀ ਔਰਤ ਹੈ। ਉਹ ਭਾਰਤ ਸਰਕਾਰ ਦੇ ਮੰਤਰੀ ਮੰਡਲ ਵਿੱਚ ਕੋਲਾ ਦੀ ਪਹਿਲੀ ਮਹਿਲਾ ਮੰਤਰੀ ਅਤੇ ਮਨੁੱਖੀ ਸਰੋਤ ਵਿਕਾਸ, ਯੁਵਾ ਮਾਮਲੇ, ਖੇਡ, ਔਰਤ ਅਤੇ ਬਾਲ ਵਿਕਾਸ ਰਾਜ ਮੰਤਰੀ ਵੀ ਹੈ। ਸਿੰਗੂਰ ਵਿਖੇ ਖੇਤੀਬਾੜੀਕਾਰਾਂ ਅਤੇ ਕਿਸਾਨਾਂ ਦੀ ਕੀਮਤ 'ਤੇ ਵਿਸ਼ੇਸ਼ ਆਰਥਿਕ ਖੇਤਰਾਂ ਲਈ ਪੱਛਮੀ ਬੰਗਾਲ ਵਿੱਚ ਕਮਿਊਨਿਸਟ ਸਰਕਾਰ ਦੇ ਉਦਯੋਗੀਕਰਨ ਲਈ ਭੂਮੀ ਗ੍ਰਹਿਣ ਕਰਨ ਵਾਲੀਆਂ ਨੀਤੀਆਂ ਦਾ ਵਿਰੋਧ ਕਰਨ ਤੋਂ ਬਾਅਦ ਉਹ ਪ੍ਰਮੁੱਖਤਾ ਪ੍ਰਾਪਤ ਹੋਈ। ਸਾਲ 2011 ਵਿੱਚ ਬੈਨਰਜੀ ਨੇ ਪੱਛਮੀ ਬੰਗਾਲ ਵਿੱਚ ਏਆਈਟੀਸੀ ਗੱਠਜੋੜ ਲਈ ਵੱਡੀ ਜਿੱਤ ਹਾਸਲ ਕੀਤੀ ਅਤੇ 34 ਸਾਲਾਂ ਦੀ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਅਗਵਾਈ ਵਾਲੀ ਖੱਬੇ ਮੋਰਚੇ ਦੀ ਸਰਕਾਰ ਨੂੰ ਹਰਾਇਆ, ਜੋ ਇਸ ਪ੍ਰਕ੍ਰਿਆ ਵਿੱਚ ਵਿਸ਼ਵ ਦੀ ਸਭ ਤੋਂ ਲੰਬੀ ਸੇਵਾ ਨਿਭਾ ਰਹੀ ਕਮਿਊਨਿਸਟ ਸਰਕਾਰ ਸੀ।.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; ੨ ਜੂਨ, ੧੯੪੭ - ੬ ਜੂਨ, ੧੯੮੪) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ੧੪ਵੇਂ ਮੁਖੀ ਸਨ। ੧੯੭੪ ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਇੱਕ ਡਿਸਕ ਹੈਰੋ (ਅੰਗਰੇਜ਼ੀ: Disc harrow) ਇੱਕ ਹੈਰੋ ਹੁੰਦੀ ਹੈ ਜਿਸ ਦੇ ਕੱਟਣ ਵਾਲੇ ਕਿਨਾਰੇ ਧਾਤੂ ਦੀਆਂ ਉੱਤਲ ਡਿਸਕਾਂ ਦੀ ਇੱਕ ਕਤਾਰ ਹੁੰਦੇ ਹਨ, ਜੋ ਇੱਕ ਤਿਰਛੇ ਕੋਣ 'ਤੇ ਸੈੱਟ ਕੀਤੇ ਜਾ ਸਕਦੇ ਹਨ। ਇਹ ਇੱਕ ਖੇਤੀ ਸੰਦ ਹੈ ਜਿਸਦੀ ਵਰਤੋਂ ਉਸ ਮਿੱਟੀ ਨੂੰ ਵਾਹੁਣ ਲਈ ਕੀਤੀ ਜਾਂਦੀ ਹੈ ਜਿੱਥੇ ਫਸਲਾਂ ਬੀਜੀਆਂ ਜਾਣੀਆਂ ਹਨ। ਅਣਚਾਹੇ ਨਦੀਨਾਂ ਜਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਕੱਟਣ ਲਈ ਵੀ ਇਸਦੀ ਵਰਤੋਂ ਕੀਤੀ ਜਾਂਦੀ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਜੈਸਮੀਨ ਬਾਜਵਾ (ਅੰਗ੍ਰੇਜ਼ੀ: Jasmin Bajwa) ਇੱਕ ਭਾਰਤੀ ਅਭਿਨੇਤਰੀ ਅਤੇ ਮਾਡਲ ਹੈ ਜੋ ਕਿ ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਦੀ ਹੈ। ਬਾਜਵਾ ਨੇ ਪੰਜਾਬੀ ਵੈੱਬ ਸੀਰੀਜ਼ ਯਾਰ ਜਿਗਰੀ ਕਸੂਤੀ ਡਿਗਰੀ ਨਾਲ ਆਪਣੀ ਅਦਾਕਾਰੀ ਦੀ ਸ਼ੁਰੂਆਤ ਕੀਤੀ ਅਤੇ ਸੂਰਮਾ ਨਾਲ ਹਿੰਦੀ ਫ਼ਿਲਮਾਂ ਵਿੱਚ ਡੈਬਿਊ ਕੀਤਾ। ਉਸਨੇ ਬਰਥਡੇ ਗਿਫਟ ਗੀਤ ਦੇ ਨਾਲ ਸੰਗੀਤ ਵੀਡੀਓ ਵਿੱਚ ਕੰਮ ਕੀਤਾ। ਉਸਨੇ ਪੰਜਾਬੀ ਫ਼ਿਲਮਾਂਦੂਰਬੀਨ ਅਤੇ ਗੱਡੀ ਜਾਨਦੀ ਏ ਛਲਾਂਗਾਂ ਮਾਰਦੀ ਵਿੱਚ ਮੁੱਖ ਭੂਮਿਕਾ ਨਿਭਾਈ।
ਜਗਜੀਤ ਸਿੰਘ ਡੱਲੇਵਾਲ (ਅੰਗ੍ਰੇਜ਼ੀ: Jagjit Singh Dallewal) ਪੰਜਾਬ, ਭਾਰਤ ਵਿੱਚ ਸਰਗਰਮ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਮੌਜੂਦਾ ਸੂਬਾ ਪ੍ਰਧਾਨ ਹੈ। ਉਹ ਪੰਜਾਬ ਦੇ ਪਿੰਡ ਡੱਲੇਵਾਲ, ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨ ਪਰਿਵਾਰ ਨਾਲ ਸਬੰਧਤ ਹੈ। ਕੇਂਦਰ ਸਰਕਾਰ ਵਿਰੁੱਧ ਸ਼ੁਰੂ ਹੋਏ ਕਿਸਾਨ ਸੰਘਰਸ਼ ਦੀ ਅਗਵਾਹੀ ਕਰ ਰਹੀਆਂ ਪੰਜਾਬ ਦੀਆਂ 30 ਤੋਂ ਵੱਧ ਕਿਸਾਨ ਯੂਨੀਅਨਾਂ ਵਿਚੋਂ ਸਿੱਧੂਪੁਰ ਸਭ ਤੋਂ ਵੱਡੇ ਸੰਗਠਨਾਂ ਵਿੱਚੋਂ ਇੱਕ ਹੈ।
ਪੰਜਾਬੀ ਸੱਭਿਆਚਾਰ ਦੇ ਨਿਖੜਵੇਂ ਲੱਛਣ
ਦੁਨੀਆ ਦੇ ਸਾਰੇ ਸਭਿਆਚਾਰਾਂ ਦੀ ਸਿਰਜਣ ਪ੍ਰਕਿਰਿਆ ਇੱਕ ਹੈ ਪਰ ਸਾਰੇ ਸਭਿਆਚਾਰਾਂ ਵਿੱਚ ਵਿਭਿੰਨਤਾ ਪਾਈ ਜਾਂਦੀ ਹੈ। ਇਸਦਾ ਕਾਰਨ ਇਹ ਹੈ ਕਿ ਦੁਨੀਆ ਦੇ ਹਰ ਖਿੱਤੇ ਦੇ ਲੋਕ ਇਕੋ ਵਸਤੂ ਨੂੰ ਸਮਾਨ ਢੰਗ ਨਾਲ ਅਨੁਭਵ ਨਹੀਂ ਕਰਦੇ ਜਿਵੇਂ ਚੰਨ ਸਾਰੀ ਦੁਨੀਆ ਵਿੱਚ ਦਿਖਾਈ ਦਿੰਦਾ ਹੈ ਪਰ ਹਰ ਸਭਿਆਚਾਰ ਚੰਨ ਬਾਰੇ ਆਪਣੀਆਂ ਆਪਣੀਆਂ ਧਾਰਨਾਵਾਂ ਸਿਰਜਦਾ ਹੈ।ਇਹ ਵੱਖ-ਵੱਖ ਧਾਰਨਾਵਾਂ ਹੀ ਨਿਖੜਵੇਂ ਲੱਛਣਾਂ ਦੀ ਸਿਰਜਣਾ ਕਰਦੀਆਂ ਹਨ। ਪੰਜਾਬੀ ਸਭਿਆਚਾਰ ਦੀ ਨਿੱਖੜਵੀਂ ਤੇ ਵਿਲੱਖਣ ਹੋਂਦ ਸਾਕਾਰ ਕਰਨ ਵਿੱਚ ਇਸ ਦੀਆਂ ਭੂਗੋਲਿਕ ਹੱਦਾਂ, ਹਾਲਤਾਂ ਅਤੇ ਇਸਦੇ ਇਤਿਹਾਸਕ ਪਿਛੋਕੜ ਦਾ ਵਡੇਰਾ ਯੋਗਦਾਨ ਹੈ ਪਰ ਵਰਤਮਾਨ ਸਮੇਂ ਦੌਰਾਨ ਪੰਜਾਬੀ ਸਭਿਆਚਾਰ ਦੇ ਨਿਖੜਵੇਂ ਮੁਹਾਂਦਰੇ, ਸਹੀ ਇਤਿਹਾਸਕ ਪਿਛੋਕੜ, ਆਰੰਭਿਕ ਦੌਰ ਅਤੇ ਬਣਤਰ ਸੰਬੰਧੀ ਨਾਂ ਸਿਰਫ ਵਿਭਿੰਨ ਦ੍ਰਿਸ਼ਟੀਕੋਣ ਹੀ ਸਾਹਮਣੇ ਆ ਰਹੇ ਹਨ ਸਗੋਂ ਅਸੰਤੁਲਿਤ ਸੰਕੀਰਣ ਅਤੇ ਇਕਪਾਸੜ ਪਹੁੰਚ ਰਾਹੀਂ ਿੲਸਦੇ ਸਹੀ ਅਤੇ ਸੁਤੰਤਰ ਰੂਪ ਨੂੰ ਵਿਗਾੜਨ ਦੇ ਨਿਰੰਤਰ ਯਤਨ ਹੋ ਰਹੇ ਹਨ।
ਲਿਵਰਪੂਲ ਫੁੱਟਬਾਲ ਕਲੱਬ (Eng: Liverpool F.C.) ਇੱਕ ਪੇਸ਼ੇਵਰ ਐਸੋਸਿਏਸ਼ਨ ਫੁੱਟਬਾਲ ਕਲੱਬ ਹੈ ਜੋ ਕਿ ਲਿਵਰਪੂਲ, ਮਰਜ਼ੀਸਾਈਡ, ਇੰਗਲੈਂਡ ਵਿੱਚ ਸਥਿਤ ਹੈ। ਉਹ ਪ੍ਰੀਮੀਅਰ ਲੀਗ ਵਿਚ ਹਿੱਸਾ ਲੈਂਦੇ ਹਨ, ਜੋ ਅੰਗ੍ਰੇਜ਼ੀ ਫੁੱਟਬਾਲ ਦੀ ਸਿਖਰ ਦੀ ਪਾਰੀ ਹੈ ਕਲੱਬ ਨੇ 5 ਯੂਰਪੀਅਨ ਕੱਪ, 3 ਯੂਈਐੱਫਏ ਕੱਪ, 3 ਯੂਈਐੱਫਏ ਸੁਪਰ ਕੱਪ, 18 ਲੀਗ ਖਿਤਾਬ, 7 ਐਫ.ਏ. ਕੱਪ, ਇੱਕ ਰਿਕਾਰਡ 8 ਲੀਗ ਕੁੰਡ ਅਤੇ 15 ਐੱਫ.ਏ. ਕਮਿਊਨਿਟੀ ਸ਼ੀਲਡ ਜਿੱਤੇ ਹਨ। ਕਲੱਬ ਦੀ ਸਥਾਪਨਾ 1892 ਵਿੱਚ ਕੀਤੀ ਗਈ ਅਤੇ ਅਗਲੇ ਸਾਲ ਫੁੱਟਬਾਲ ਲੀਗ ਵਿੱਚ ਸ਼ਾਮਲ ਹੋ ਗਈ.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਏ. ਆਈ. ਆਰਟੀਫੀਸ਼ਲ ਇੰਟੈਲੀਜੈਂਸ, ਨੂੰ A.I. ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਇੱਕ ਸਟੀਵਨ ਸਪੀਲਬਰਗ ਦੁਆਰਾ ਨਿਰਦੇਸਿਤ 2001 ਦੀ ਅਮਰੀਕੀ ਵਿਗਿਆਨ ਗਲਪ ਡਰਾਮਾ ਫ਼ਿਲਮ ਹੈ। ਸਪੈੱਲਬਰਗ ਦੀ ਸਕ੍ਰੀਨਪੱਉ ਅਤੇ ਇਆਨ ਵਾਟਸਨ ਦੁਆਰਾ ਸਕ੍ਰੀਨ ਕ੍ਰੀਏਸ਼ਨ 1967 ਦੀ ਛੋਟੀ ਕਹਾਣੀ "ਸੁਪਰਟੋਇਜ਼ ਆਖਰੀ ਆਲ ਸਮਅਰ ਲੋਂਗ" ਤੇ ਆਧਾਰਿਤ ਸੀ। ਇਹ ਫ਼ਿਲਮ ਕੈਥਲੀਨ ਕੈਨੇਡੀ, ਸਪੀਲਬਰਗ ਅਤੇ ਬੋਨੀ ਕਰਟਸ ਦੁਆਰਾ ਤਿਆਰ ਕੀਤੀ ਗਈ ਸੀ। ਇਹ ਹੈਲੇ ਜੋਲ ਓਸਮੈਂਟ, ਜੂਡ ਲਾਅ, ਫ੍ਰਾਂਸਸ ਓ ਕਾਂਨਰ, ਬ੍ਰੈਂਡਨ ਗਲੇਸਨ ਅਤੇ ਵਿਲੀਅਮ ਹਾਰਟ ਨੂੰ ਤਾਰੇ ਮਾਰਦਾ ਹੈ। ਫਿਊਚਰਿਸ਼ਿਕ ਪੋਸਟ-ਮੌਲਿਕ ਤਬਦੀਲੀ ਸਮਾਜ, ਏ.ਆਈ.
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਟਕਸਾਲੀ ਬੋਲੀ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ।
ਭਾਰਤ ਦੇ ਪੰਜਾਬ ਰਾਜ ਨੇ ਪਿਛਲੇ 6 ਮਹੀਨੇ ਵਿੱਚ ਕੇਂਦਰ ਤੋਂ ਵੱਡੇ ਪ੍ਰਾਜੈਕਟ ਲਿਆਉਣ ਲਈ ਕਾਫੀ ਸਫ਼ਲਤਾ ਰਾਹੀਂ ਹਾਸਲ ਕੀਤੀ ਹੈ। ਇਸ ਵਿੱਚ 18,991 ਕਰੋੜ ਰੁਪਏ ਦਾ ਫੁਲੋਖਾਰੀ, ਬਠਿੰਡਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨਾ ਜਿਸ ਤੋਂ 1.5 ਲੱਖ ਲੋਕਾਂ ਨੂੰ ਰੁਜ਼ਗਾਰ ਮਿਲਗਾ,3035 ਕਰੋੜ ਦੀ ਲਾਗਤ ਨਾਲ ਬਣਨ ਵਾਲੇ 6 ਲਾਈਨਾਂ ਵਾਲੇ ਚੰਡੀਗੜ੍ਹ-ਲੁਧਿਆਣਾ, 4 ਲਾਈਨਾਂ ਵਾਲ ਲੁਧਿਆਣਾ-ਮੋਗਾ-ਫਿਰੋਜ਼ਪੁਰ, ਚੰਡੀਗੜ੍ਹ-ਰੋਪੜ-ਕੀਰਤਪੁਰ ਸਾਹਿਬ, ਚੰਡੀਗੜ੍ਹ-ਪਟਿਆਲਾ-ਸੰਗਰੂਰ ਆਦਿ ਮੁੱਖ ਮਾਰਗ ਸ਼ਾਮਿਲ ਹਨ। ਅੰਮ੍ਰਿਤਸਰ ਨੂੰ ਸੈਲਾਨੀ ਕੇਂਦਰ ਬਣਾਉਣ ਲਈ ਕੇਂਦਰ ਨੇ 25 ਕਰੋੜ ਅਤੇ ਨਾਰਮਲ ਡੈਸਟੀਨੇਸ਼ਨ ਵਿਕਾਸ ਸਕੀਮ ਲਈ 5 ਕਰੋੜ ਦਿੱਤੇ ਹਨ। ਮੁੱਖ ਮੰਤਰੀ ਨੇ ਕੇਂਦਰ ਨੂੰ ਏ. ਪੀ. ਆਰ.
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇੱਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋਂ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਖ਼ਾਲਿਸਤਾਨ (ਭਾਵ: "ਖ਼ਾਲਸੇ ਦੀ ਸਰਜ਼ਮੀਨ") ਭਾਰਤ ਦੇ ਪੰਜਾਬ ਸੂਬੇ ਦੇ ਸਿੱਖ ਵੱਖਵਾਦੀਆਂ ਦੁਆਰਾ ਪ੍ਰਸਤਾਵਿਤ ਦੇਸ਼ ਨੂੰ ਦਿੱਤਾ ਗਿਆ ਨਾਮ ਹੈ। ਖ਼ਾਲਿਸਤਾਨ ਦੇ ਖ਼ੇਤਰੀ ਦਾਅਵੇ ਵਿੱਚ ਸਿੱਖ ਬਹੁਗਿਣਤੀ ਵਾਲਾ ਸੂਬਾ ਪੰਜਾਬ ਅਤੇ ਸੰਭਾਵੀ ਤੌਰ ਤੇ ਗੁਆਂਢੀ ਰਾਜਾਂ ਦੇ ਪੰਜਾਬੀ ਬੋਲਣ ਵਾਲੇ ਖ਼ੇਤਰ ਸ਼ਾਮਲ ਹਨ। ਖ਼ਾਲਿਸਤਾਨੀ ਵੱਖਵਾਦੀਆਂ ਨੇ 29 ਅਪ੍ਰੈਲ 1986 ਨੂੰ ਭਾਰਤ ਤੋਂ ਆਪਣੀ ਇੱਕਪਾਸੜ ਆਜ਼ਾਦੀ ਦਾ ਐਲਾਨ ਕੀਤਾ ਅਤੇ 1993 ਵਿੱਚ ਖ਼ਾਲਿਸਤਾਨ ਥੋੜੇ ਸਮੇਂ ਲਈ UNPO ਦਾ ਮੈਂਬਰ ਬਣਿਆ। 1980 ਅਤੇ 1990 ਦੇ ਦਹਾਕੇ ਦੌਰਾਨ ਖ਼ਾਲਿਸਤਾਨ ਲਹਿਰ ਆਪਣੇ ਸਿਖ਼ਰ ਤੇ ਸੀ ਪਰ ਬਾਅਦ ਵਿੱਚ 1995 ਤੱਕ ਭਾਰਤ ਸਰਕਾਰ ਨੇ ਇਸ ਨੂੰ ਸਖ਼ਤੀ ਨਾਲ ਦਬਾ ਦਿੱਤਾ।
ਲੋਕ ਸਭਾ, ਸੰਵਿਧਾਨਕ ਤੌਰ 'ਤੇ ਲੋਕਾਂ ਦਾ ਸਦਨ, ਭਾਰਤ ਦੀ ਦੋ-ਸਦਨੀ ਸੰਸਦ ਦਾ ਹੇਠਲਾ ਸਦਨ ਹੈ, ਜਿਸ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਦੇ ਮੈਂਬਰ ਬਾਲਗ ਯੂਨੀਵਰਸਲ ਮਤਾਧਿਕਾਰ ਦੁਆਰਾ ਚੁਣੇ ਜਾਂਦੇ ਹਨ ਅਤੇ ਉਹਨਾਂ ਦੇ ਸਬੰਧਤ ਹਲਕਿਆਂ ਦੀ ਨੁਮਾਇੰਦਗੀ ਕਰਨ ਲਈ ਪਹਿਲੀ-ਪਾਸਟ-ਦ-ਪੋਸਟ ਪ੍ਰਣਾਲੀ ਦੁਆਰਾ ਚੁਣੇ ਜਾਂਦੇ ਹਨ, ਅਤੇ ਉਹ ਪੰਜ ਸਾਲਾਂ ਲਈ ਜਾਂ ਮੰਤਰੀ ਮੰਡਲ ਦੀ ਸਲਾਹ 'ਤੇ ਰਾਸ਼ਟਰਪਤੀ ਦੁਆਰਾ ਸੰਸਥਾ ਨੂੰ ਭੰਗ ਕਰਨ ਤੱਕ ਆਪਣੀਆਂ ਸੀਟਾਂ 'ਤੇ ਕਾਇਮ ਰਹਿੰਦੇ ਹਨ। ਸਦਨ ਦੀ ਬੈਠਕ ਸੰਸਦ ਭਵਨ, ਨਵੀਂ ਦਿੱਲੀ ਦੇ ਲੋਕ ਸਭਾ ਚੈਂਬਰਾਂ ਵਿੱਚ ਹੁੰਦੀ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ। ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਪ੍ਰਿਅੰਕਾ ਚੋਪੜਾ (ਜਨਮ 18 ਜੁਲਾਈ 1982) ਆਪਣੇ ਵਿਆਹ ਦੇ ਨਾਮ ਪ੍ਰਿਅੰਕਾ ਚੋਪੜਾ ਜੋਨਸ ਨਾਲ ਵੀ ਜਾਣੀ ਜਾਂਦੀ, ਇੱਕ ਭਾਰਤੀ ਅਦਾਕਾਰਾ, ਗਾਇਕਾ, ਫਿਲਮ ਨਿਰਮਾਤਾ, ਸਮਾਜ ਸੇਵਿਕਾ ਹੈ, ਜੋ 2000 ਵਿੱਚ ਵਿਸ਼ਵਸੁੰਦਰੀ ਚੁਣੀ ਗਈ। ਪ੍ਰਿਅੰਕਾ ਬਾਲੀਵੁੱਡ ਦੀ ਸਬ ਤੋਂ ਜਿਆਦਾ ਸ਼ੋਹਰਤ ਕਮਾਉਣ ਵਾਲਿਆਂ ਅਭਿਨੇਤਰੀਆਂ ਵਿੱਚੋਂ ਅਤੇ ਭਾਰਤ ਵਿੱਚ ਉੱਚਾ ਰੁਤਬਾ ਹਾਸਿਲ ਕਰਨ ਵਾਲਿਆਂ ਵਿੱਚੋਂ ਇੱਕ ਹੈ। ਉਸਨੇ ਕਈ ਪੁਰਸਕਾਰ ਪ੍ਰਾਪਤ ਕੀਤੇ,ਜਿਹਨਾਂ ਵਿੱਚੋਂ ਉਸਨੂੰ ਸਰਵੋਤਮ ਅਦਾਕਾਰਾ ਲਈ ਨੈਸ਼ਨਲ ਫਿਲਮ ਅਵਾਰਡ ਅਤੇ ਫਿਲਮਫ਼ੇਅਰ ਅਵਾਰਡ ਵਰਗੇ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਸਰਕਾਰ ਨੇ ਉਸ ਨੂੰ 2016 ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਟਾਈਮ ਮੈਗਜ਼ੀਨ ਨੇ ਉਸਨੂੰ ਸੰਸਾਰ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਵਿੱਚੋਂ ਇੱਕ ਚੁਣਿਆ ਸੀ। ਫੋਰਬਜ਼ ਨੇ 2017 ਵਿੱਚ ਉਸਨੂੰ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਵਿਚ ਵਿਚ ਸੂਚੀਬੱਧ ਕੀਤਾ ਸੀ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ। ਉਹਨਾਂ ਨੂੰ ਆਧੁਨਿਕ ਪੰਜਾਬੀ ਨਾਟਕ ਅਤੇ ਪੰਜਾਬੀ ਰੰਗਮੰਚ ਦਾ ਮੋਢੀ ਮੰਨਿਆ ਜਾਂਦਾ ਹੈ। ਰੰਗਮੰਚੀ ਆਧੁਨਿਕ ਤਕਨੀਕ ਦੇ ਆਧਾਰ 'ਤੇ ਲਿਖੇ ਗਏ ਉਹਨਾਂ ਦੇ ਪਹਿਲੇ ਇਕਾਂਗੀ 'ਦੁਲਹਨ' ਨੂੰ ਪੰਜਾਬੀ ਦਾ ਪਹਿਲਾ ਇਕਾਂਗੀ/ਨਾਟਕ ਮੰਨਿਆ ਜਾਂਦਾ ਹੈ।
ਪੰਜਾਬ (ਪੰਜਾਬੀ, ਉਰਦੂ: پنجاب, ਉਚਾਰਨ [pənˈd͡ʒɑːb] ) ਪਾਕਿਸਤਾਨ ਦਾ ਇੱਕ ਸੂਬਾ ਹੈ। 127 ਮਿਲੀਅਨ ਤੋਂ ਵੱਧ ਦੀ ਆਬਾਦੀ ਦੇ ਨਾਲ, ਇਹ ਪਾਕਿਸਤਾਨ ਦਾ ਸਭ ਤੋਂ ਵੱਧ ਆਬਾਦੀ ਵਾਲਾ ਸੂਬਾ ਹੈ ਅਤੇ ਦੁਨੀਆ ਵਿੱਚ ਦੂਜਾ ਸਭ ਤੋਂ ਵੱਧ ਆਬਾਦੀ ਵਾਲਾ ਉਪ-ਰਾਸ਼ਟਰੀ ਰਾਜਨੀਤੀ ਹੈ। ਦੇਸ਼ ਦੇ ਮੱਧ-ਪੂਰਬੀ ਖੇਤਰ ਵਿੱਚ ਸਥਿਤ, ਇਸਦੀ ਸਭ ਤੋਂ ਵੱਡੀ ਆਰਥਿਕਤਾ ਹੈ, ਜੋ ਪਾਕਿਸਤਾਨ ਵਿੱਚ ਰਾਸ਼ਟਰੀ ਜੀਡੀਪੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੀ ਹੈ। ਲਾਹੌਰ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਹੋਰ ਪ੍ਰਮੁੱਖ ਸ਼ਹਿਰਾਂ ਵਿੱਚ ਫੈਸਲਾਬਾਦ, ਰਾਵਲਪਿੰਡੀ, ਗੁਜਰਾਂਵਾਲਾ ਅਤੇ ਮੁਲਤਾਨ ਸ਼ਾਮਲ ਹਨ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸਪੇਨੀ ਭਾਸ਼ਾ (español ਏਸਪਾਨਿਓਲ / castellano ਕਾਸਤੇਲਿਆਨੋ) ਭਾਰਤੀ-ਯੂਰਪੀ ਭਾਸ਼ਾ-ਪਰਿਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਣ ਵਾਲੀ ਇੱਕ ਭਾਸ਼ਾ ਹੈ, ਜਿਹੜੀ ਕਿ ਇਬੇਰੀਆ ਪ੍ਰਾਇਦੀਪ ਵਿਚ ਬੋਲਚਾਲ ਦੀ ਲਾਤੀਨੀ ਭਾਸ਼ਾ ਤੋਂ ਪੈਦਾ ਹੋਈ ਹੈ। ਅੱਜ ਇਹ ਲਗਪਗ 500 ਮਿਲੀਅਨ ਜੱਦੀ ਬੁਲਾਰਿਆ ਦੁਆਰਾ ਬੋਲੀ ਜਾਣ ਵਾਲੀ ਸੰਸਾਰ ਭਾਸ਼ਾ ਹੈ। ਖਾਸ ਤੌਰ 'ਤੇ ਅਮਰੀਕਾ ਅਤੇ ਸਪੇਨ ਵਿਚ। ਇਹ ਜੱਦੀ ਬੁਲਾਰਿਆਂ ਦੀ ਗਿਣਤੀ ਦੇ ਹਿਸਾਬ ਨਾਲ ਚੀਨ ਦੀ ਮੰਡਾਰੀਅਨ ਭਾਸ਼ਾ ਤੋਂ ਬਾਅਦ ਸੰਸਾਰ ਦੀ ਦੂਜੇ ਨੰਬਰ ਦੀ ਭਾਸ਼ਾ ਹੈ। ਅਤੇ ਚੀਨ ਦੀ ਮੰਡਾਰੀਅਨ, ਅੰਗਰੇਜੀ ਅਤੇ ਹਿੰਦੀ ਤੋ ਬਾਅਦ ਇਹ ਸੰਸਾਰ ਵਿਚ ਬੋਲੀ ਜਾਣ ਵਾਲੀ ਚੌਥੀ ਭਾਸ਼ਾ ਹੈ। ਇਹ ਰੁਮਾਂਸ ਸ਼ਾਖਾਂ ਵਿੱਚੋਂ ਸਭ ਤੋਂ ਵੱਧ ਬੋਲੀ ਜਾਂਦੀ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਇੰਸਟਾਗਰਾਮ ਇੱਕ ਆਨਲਾਈਨ ਮੰਚ ਹੈ ਜੋ ਕਿ ਤਸਵੀਰਾਂ ਅਤੇ ਵੀਡੀਓ ਸਾਂਝਾ ਕਰਨ ਦੀ ਅਤੇ ਸਮਾਜਕ ਮੇਲ-ਜੋਲ ਵਾਲੀ ਸੇਵਾ ਹੈ। ਇਸ ਰਾਹੀਂ ਵਰਤੋਂਕਾਰ ਤਸਵੀਰਾਂ ਜਾਂ ਚਲ-ਚਿੱਤਰਾਂ ਨੂੰ ਡਿਜੀਟਲ ਛਾਨਣੀਆਂ ਲਗਾ ਕੇਇਸ ਮੰਚ 'ਤੇ ਆਪਣੇ ਚਹੇਤਿਆਂ ਨਾਲ ਸਾਂਝਾ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਉਹਨਾਂ ਨੂੰ ਫ਼ੇਸਬੁੱਕ, ਟਵਿਟਰ, ਟੰਬਲਰ ਅਤੇ ਫ਼ਲਿਕਰ ਵਰਗੀਆਂ ਕਈ ਸਮਾਜਕ ਮੇਲ-ਜੋਲ ਵਾਲੇ ਸਾਈਟਾਂ ਉੱਤੇ ਵੀ ਸਾਂਝੀਆਂ ਕਰ ਸਕਦੇ ਹਨ।
ਸਵਾਹਿਲੀ (ਸਵਾਹਿਲੀ: Kiswahili) ਅਫ਼ਰੀਕਾ ਵਿੱਚ ਬੋਲੀ ਜਾਣ ਵਾਲ਼ੀ ਇੱਕ ਬੋਲੀ ਹੈ। ਇਹ ਬਾਨਤੂ ਬੋਲੀਆਂ ਦੇ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਤਕਰੀਬਨ ੪੫ ਤੋਂ ੧੦੦ ਮਿਲੀਅਨ ਲੋਕ ਸਵਾਹਿਲੀ ਬੋਲਦੇ ਹਨ। ਇਸ ਵਿੱਚ ਸਵਾਹਿਲੀ ਨੂੰ ਮਾਂ ਬੋਲੀ ਜਾਂ ਦੂਸਰੀ ਭਾਸ਼ਾ ਦੇ ਤੌਰ ਤੇ ਬੋਲਣ ਵਾਲ਼ੇ ਵੀ ਸ਼ਾਮਲ ਹਨ। ਸਵਾਹਿਲੀ ਬੋਲਣ ਵਾਲੇ ਲੋਕ ਦੱਖਣੀ ਸੋਮਾਲੀਆ ਤੋਂ ਲੈ ਕੇ ਪਾਤੇ, ਪੈਮਬਾ, ਜ਼ਾਨਜ਼ੀਬਾਰ ਅਤੇ ਮਾਫੀਆ ਨਾਂ ਦੇ ਇਲਾਕਿਆ ਤੋਂ ਹੁੰਦੇ ਹੋਏ ਮੋਜ਼ਾਮਬੀਕ ਦੇ ਉੱਤਰ ਤਕ ਫੈਲੇ ਹੋਏ ਹਨ। ਸਵਾਹਿਲੀ ਮੁੱਖ ਤੌਰ ਤੇ ਤਨਜ਼ਾਨੀਆ, ਕੇਨੀਆ, ਕੋਨਗੋ (ਲੋਕਤਾਨਤਰਿਕ ਗਣਰਾਜ), ਯੂਗਾਂਡਾ, ਬੁਰੂਨਡੀ, ਜ਼ਾਮਬੀਆ ਅਤੇ ਮਲਾਵੀ ਦੇਸ਼ਾਂ ਵਿੱਚ ਬੋਲੀ ਜਾਂਦੀ ਹੈ। ਸਵਾਹਿਲੀ ਨਾਮ ਅਰਬੀ ਭਾਸ਼ਾ ਦੇ ਲਫਜ਼ "ਸਾਹਿਲ" ਤੋ ਬਣਿਆ ਹੈ ਅਤੇ ਇਸਦਾ ਮਤਲਬ ਸਮੁੰਦਰ ਦਾ ਕੰਢਾ ਹੈ। ਸਵਾਹਿਲੀ ਮੁੱਖ ਤੌਰ ਤੇ ਅਫਰੀਕਾ ਦੇ ਪੂਰਬੀ ਕੰਢੇ ਤੇ ਰਹਿਣ ਵਾਲ਼ੇ ਲੋਕਾਂ ਦੀ ਮਾਂ ਬੋਲੀ ਹੈ। ਸਵਾਹਿਲੀ ਇੱਕ ਲੋਕ ਭਾਸ਼ਾ ਹੈ। ਇਹ ਉਸ ਵਕਤ ਹੋਂਦ ਵਿੱਚ ਆਈ ਜਦ ਅਰਬ ਵਪਾਰੀਆਂ ਨੇ ਅਫਰੀਕਾ ਦੇ ਲੋਕਾਂ ਨਾਲ ਵਪਾਰ ਕਰਨਾ ਸ਼ੁਰੂ ਕੀਤਾ। ਇਸ ਕਾਰਨ ਸਵਾਹਿਲੀ ਵਿੱਚ ਬਹੁਤ ਸਾਰੇ ਅਰਬੀ ਲਫਜ਼ ਮਿਲਦੇ ਹਨ। ਸਵਾਹਿਲੀ ਭਾਸ਼ਾ ਵਿੱਚ ਸਭ ਤੋਂ ਪੁਰਾਣੀ ਹੱਥ ਲਿਖਤ ਇੱਕ ਕਵਿਤਾ ਹੈ। ਅੰਦਾਜ਼ਾ ਹੈ ਕਿ ਇਹ ਕਵਿਤਾ ੧੭੨੮ ਈ.
ਭਾਰਤ ਰਤਨ (ਹਿੰਦੀ ਉਚਾਰਨ: [bʰaːɾət̪ rət̪nə]) ਭਾਰਤ ਗਣਰਾਜ ਦਾ ਸਰਵਉੱਚ ਨਾਗਰਿਕ ਪੁਰਸਕਾਰ ਹੈ। 2 ਜਨਵਰੀ 1954 ਨੂੰ ਸਥਾਪਿਤ ਕੀਤਾ ਗਿਆ, ਇਹ ਪੁਰਸਕਾਰ ਜਾਤ, ਕਿੱਤੇ, ਅਹੁਦੇ ਜਾਂ ਲਿੰਗ ਦੇ ਭੇਦਭਾਵ ਤੋਂ ਬਿਨਾਂ "ਉੱਚਤਮ ਕ੍ਰਮ ਦੀ ਬੇਮਿਸਾਲ ਸੇਵਾ/ਪ੍ਰਦਰਸ਼ਨ" ਦੇ ਸਨਮਾਨ ਵਿੱਚ ਦਿੱਤਾ ਜਾਂਦਾ ਹੈ। ਇਹ ਪੁਰਸਕਾਰ ਅਸਲ ਵਿੱਚ ਕਲਾ, ਸਾਹਿਤ, ਵਿਗਿਆਨ ਅਤੇ ਜਨਤਕ ਸੇਵਾਵਾਂ ਵਿੱਚ ਪ੍ਰਾਪਤੀਆਂ ਤੱਕ ਸੀਮਿਤ ਸੀ, ਪਰ ਸਰਕਾਰ ਨੇ ਦਸੰਬਰ 2011 ਵਿੱਚ "ਮਨੁੱਖੀ ਯਤਨਾਂ ਦੇ ਕਿਸੇ ਵੀ ਖੇਤਰ" ਨੂੰ ਸ਼ਾਮਲ ਕਰਨ ਲਈ ਮਾਪਦੰਡ ਦਾ ਵਿਸਥਾਰ ਕੀਤਾ। ਭਾਰਤ ਰਤਨ ਲਈ ਸਿਫ਼ਾਰਸ਼ਾਂ ਪ੍ਰਧਾਨ ਮੰਤਰੀ ਦੁਆਰਾ ਰਾਸ਼ਟਰਪਤੀ ਨੂੰ ਕੀਤੀਆਂ ਜਾਂਦੀਆਂ ਹਨ, ਪ੍ਰਤੀ ਸਾਲ ਵੱਧ ਤੋਂ ਵੱਧ ਤਿੰਨ ਨਾਮਜ਼ਦ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ। ਪ੍ਰਾਪਤਕਰਤਾਵਾਂ ਨੂੰ ਰਾਸ਼ਟਰਪਤੀ ਦੁਆਰਾ ਹਸਤਾਖਰਿਤ ਇੱਕ ਸਨਦ (ਸਰਟੀਫਿਕੇਟ) ਅਤੇ ਇੱਕ ਪਿੱਪਲ ਪੱਤੇ ਦੇ ਆਕਾਰ ਦਾ ਮੈਡਲ ਪ੍ਰਾਪਤ ਹੁੰਦਾ ਹੈ। ਅਵਾਰਡ ਨਾਲ ਸਬੰਧਤ ਕੋਈ ਮੁਦਰਾ ਗ੍ਰਾਂਟ ਨਹੀਂ ਹੈ। ਭਾਰਤ ਰਤਨ ਪ੍ਰਾਪਤ ਕਰਨ ਵਾਲੇ ਭਾਰਤੀ ਤਰਜੀਹ ਦੇ ਕ੍ਰਮ ਵਿੱਚ ਸੱਤਵੇਂ ਸਥਾਨ 'ਤੇ ਹਨ। ਭਾਰਤ ਰਤਨ ਦੇ ਪਹਿਲੇ ਪ੍ਰਾਪਤਕਰਤਾ ਸਨ: ਭਾਰਤ ਦੇ ਡੋਮੀਨੀਅਨ ਦੇ ਆਖਰੀ ਗਵਰਨਰ-ਜਨਰਲ ਅਤੇ ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ - ਸੀ. ਰਾਜਗੋਪਾਲਾਚਾਰੀ, ਦੂਜੇ ਰਾਸ਼ਟਰਪਤੀ ਅਤੇ ਭਾਰਤ ਦੇ ਪਹਿਲੇ ਉਪ ਰਾਸ਼ਟਰਪਤੀ - ਸਰਵੇਪੱਲੀ ਰਾਧਾਕ੍ਰਿਸ਼ਨਨ ਅਤੇ ਨੋਬਲ ਪੁਰਸਕਾਰ ਜੇਤੂ ਅਤੇ ਭੌਤਿਕ ਵਿਗਿਆਨੀ - ਸੀ.ਵੀ. ਰਮਨ; ਜਿਨ੍ਹਾਂ ਨੂੰ 1954 ਵਿੱਚ ਸਨਮਾਨਿਤ ਕੀਤਾ ਗਿਆ ਸੀ। ਉਦੋਂ ਤੋਂ, ਇਹ ਪੁਰਸਕਾਰ 48 ਵਿਅਕਤੀਆਂ ਨੂੰ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ 14 ਨੂੰ ਮਰਨ ਉਪਰੰਤ ਸਨਮਾਨਿਤ ਕੀਤਾ ਗਿਆ ਸੀ। ਮੂਲ ਕਾਨੂੰਨਾਂ ਵਿੱਚ ਮਰਨ ਉਪਰੰਤ ਪੁਰਸਕਾਰਾਂ ਦੀ ਵਿਵਸਥਾ ਨਹੀਂ ਕੀਤੀ ਗਈ ਸੀ ਪਰ ਉਹਨਾਂ ਨੂੰ ਇਜਾਜ਼ਤ ਦੇਣ ਲਈ ਜਨਵਰੀ 1955 ਵਿੱਚ ਸੋਧਿਆ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਮਰਨ ਉਪਰੰਤ ਸਨਮਾਨਿਤ ਹੋਣ ਵਾਲੇ ਪਹਿਲੇ ਵਿਅਕਤੀ ਬਣੇ। 2014 ਵਿੱਚ, ਕ੍ਰਿਕਟਰ ਸਚਿਨ ਤੇਂਦੁਲਕਰ, ਜਿਸਦੀ ਉਮਰ 40 ਸਾਲ ਸੀ, ਸਭ ਤੋਂ ਘੱਟ ਉਮਰ ਦਾ ਪ੍ਰਾਪਤਕਰਤਾ ਬਣ ਗਿਆ; ਜਦਕਿ ਸਮਾਜ ਸੁਧਾਰਕ ਢੋਂਡੋ ਕੇਸ਼ਵ ਕਰਵੇ ਨੂੰ ਉਨ੍ਹਾਂ ਦੇ 100ਵੇਂ ਜਨਮ ਦਿਨ 'ਤੇ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕੀਤੇ ਜਾਣ ਵਾਲੇ ਪਹਿਲੇ ਗਾਇਕ ਐਮ.ਐਸ.
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਨਿਕਲ (ਅੰਗਰੇਜੀ: Nickel) ਇੱਕ ਰਸਾਇਣਕ ਤੱਤ ਹੈ। ਇਸ ਦਾ ਪਰਮਾਣੂ-ਅੰਕ 28 ਹੈ ਅਤੇ ਇਸ ਦਾ ਸੰਕੇਤ Ni ਹੈ। ਇਸ ਦਾ ਪਰਮਾਣੂ-ਭਾਰ 58.6934 amu ਹੈ। ਨਿਕਲ ਇਕ ਰਸਾਇਣਕ ਤੱਤ ਹੈ ਜਿਸਦਾ ਨਿਸ਼ਾਨ ਨੀ ਅਤੇ ਪਰਮਾਣੂ ਨੰਬਰ 28 ਹੈ। ਇਹ ਇਕ ਚਾਂਦੀ ਦੀ ਚਿੱਟੀ ਲਾਲਸਾ ਵਾਲੀ ਧਾਤ ਹੈ ਜਿਸ ਵਿਚ ਥੋੜ੍ਹਾ ਜਿਹਾ ਸੁਨਹਿਰੀ ਰੰਗ ਹੈ। ਨਿਕਲ ਪਰਿਵਰਤਨ ਧਾਤਾਂ ਨਾਲ ਸਬੰਧਿਤ ਹੈ ਅਤੇ ਸਖਤ ਅਤੇ ਨਰਮ ਹੈ। ਸ਼ੁੱਧ ਨਿਕਲ, ਪ੍ਰਤੀਕ੍ਰਿਆਸ਼ੀਲ ਸਤਹ ਦੇ ਖੇਤਰ ਨੂੰ ਵੱਧ ਤੋਂ ਵੱਧ ਕਰਨ ਲਈ ਪਾਊਡਰ, ਮਹੱਤਵਪੂਰਣ ਰਸਾਇਣਕ ਕਿਰਿਆ ਨੂੰ ਦਰਸਾਉਂਦਾ ਹੈ, ਪਰ ਵੱਡੇ ਟੁਕੜੇ ਸਟੈਂਡਰਡ ਸਥਿਤੀਆਂ ਦੇ ਅਨੁਸਾਰ ਹਵਾ ਨਾਲ ਪ੍ਰਤੀਕ੍ਰਿਆ ਕਰਨ ਵਿਚ ਹੌਲੀ ਹੁੰਦੇ ਹਨ ਕਿਉਂਕਿ ਆਕਸਾਈਡ ਪਰਤ ਸਤਹ 'ਤੇ ਬਣਦੀ ਹੈ ਅਤੇ ਹੋਰ ਖੋਰ (ਪਸੀਜਵਣ) ਨੂੰ ਰੋਕਦੀ ਹੈ। ਇਸ ਦੇ ਬਾਵਜੂਦ, ਸ਼ੁੱਧ ਦੇਸੀ ਨਿਕਲ ਧਰਤੀ ਦੇ ਪਥਰਾ ਵਿੱਚ ਸਿਰਫ ਥੋੜ੍ਹੀ ਜਿਹੀ ਮਾਤਰਾ ਵਿੱਚ ਪਾਇਆ ਜਾਂਦਾ ਹੈ, ਆਮ ਤੌਰ ਤੇ ਅਲਟਰਾਮੈਫਿਕ ਚੱਟਾਨਾਂ ਵਿੱਚ ਅਤੇ ਵੱਡੇ ਨਿਕਲ – ਲੋਹੇ ਦੇ ਮੀਟੀਓਰਾਈਟਸ ਦੇ ਅੰਦਰੂਨੀ ਹਿੱਸੇ ਵਿੱਚ ਜੋ ਧਰਤੀ ਦੇ ਵਾਯੂਮੰਡਲ ਤੋਂ ਬਾਹਰ ਆਕਸੀਜਨ ਦੇ ਸੰਪਰਕ ਵਿੱਚ ਨਹੀਂ ਸਨ। ਅਲੌਕਿਕ ਨਿਕਲ ਲੋਹੇ ਦੇ ਸੁਮੇਲ ਨਾਲ ਪਾਇਆ ਜਾਂਦਾ ਹੈ, ਉਹ ਉਹਨਾਂ ਤੱਤਾਂ ਦੇ ਮੁੱਢ ਦਾ ਪ੍ਰਤੀਬਿੰਬ ਹੈ ਜੋ ਸੁਪਰਨੋਵਾ ਨਿਊਕਲੀਓਸਿੰਥੇਸਿਸ ਦੇ ਪ੍ਰਮੁੱਖ ਅੰਤ ਦੇ ਉਤਪਾਦਾਂ ਦੇ ਰੂਪ ਵਿੱਚ ਹੈ। ਆਇਰਨ-ਨਿਕਲ ਦਾ ਮਿਸ਼ਰਣ ਧਰਤੀ ਦੇ ਬਾਹਰੀ ਅਤੇ ਅੰਦਰੂਨੀ ਕੋਰਾਂ ਨੂੰ ਤਿਆਰ ਕਰਨ ਲਈ ਸੋਚਿਆ ਜਾਂਦਾ ਹੈ। ਨਿਕਲ ਦੀ ਵਰਤੋਂ (ਇਕ ਕੁਦਰਤੀ ਮੌਸਮਿਕ ਨਿਕਲ-ਲੋਹੇ ਦੇ ਮਿਸ਼ਰਣ ਦੇ ਤੌਰ ਤੇ) ਤਕਰੀਬਨ 3500 ਸਾ.ਯੁ.ਪੂ. ਨਿਕਲ ਨੂੰ ਸਭ ਤੋਂ ਪਹਿਲਾਂ 1751 ਵਿਚ ਐਕਸੈਲ ਫਰੈਡਰਿਕ ਕ੍ਰੋਂਸਟੇਟ ਨੇ ਇਕ ਰਸਾਇਣਕ ਤੱਤ ਦੇ ਤੌਰ ਤੇ ਸ਼੍ਰੇਣੀਬੱਧ ਕੀਤਾ ਸੀ, ਜਿਸਨੇ ਸ਼ੁਰੂਆਤ ਵਿਚ ਲੋਸ, ਹੌਲਸਿੰਗਲੈਂਡ, ਸਵੀਡਨ ਦੀਆਂ ਕੋਬਾਲਟ ਖਾਣਾਂ ਵਿਚ ਤਾਂਬੇ ਦੇ ਖਣਿਜ ਦੀ ਖਣਿਜ ਪਦਾਰਥ ਨੂੰ ਗਲਤ ਤਰੀਕੇ ਨਾਲ ਸਮਝਿਆ ਸੀ। ਇਸ ਤੱਤ ਦਾ ਨਾਮ ਜਰਮਨ ਮਾਈਨਰ ਮਿਥਿਹਾਸਕ, ਨਿਕਲ (ਓਲਡ ਨਿਕ ਨਾਲ ਮਿਲਦਾ ਜੁਲਦਾ) ਦੇ ਇਕ ਸ਼ਰਾਰਤੀ ਅਨਸਰ ਦਾ ਹੈ, ਜਿਸ ਨੇ ਇਸ ਤੱਥ ਨੂੰ ਪ੍ਰਗਟ ਕੀਤਾ ਕਿ ਤਾਂਬੇ ਦੇ ਨਿਕਲ ਦੇ ਤੰਦੂਰਾਂ ਨੇ ਤਾਂਬੇ ਵਿਚ ਸੋਧ ਕਰਨ ਦਾ ਵਿਰੋਧ ਕੀਤਾ। ਨਿਕਲ ਦਾ ਇੱਕ ਆਰਥਿਕ ਤੌਰ 'ਤੇ ਮਹੱਤਵਪੂਰਣ ਸਰੋਤ ਲੋਹੇ ਦਾ ਲਿਮੋਨਾਈਟ ਹੁੰਦਾ ਹੈ, ਜਿਸ ਵਿੱਚ ਅਕਸਰ 1-2% ਨਿਕਲ ਹੁੰਦਾ ਹੈ। ਨਿਕਲ ਦੇ ਹੋਰ ਮਹੱਤਵਪੂਰਣ ਧਾਤੂ ਖਣਿਜਾਂ ਵਿੱਚ ਪੈਂਟਲੈਂਡਾਈਟ ਅਤੇ ਨੀ-ਅਮੀਰ ਕੁਦਰਤੀ ਸਿਲਸਿਕੇਟ ਦਾ ਇੱਕ ਮਿਸ਼ਰਣ ਸ਼ਾਮਲ ਹੈ ਜੋ ਗਾਰਨੀਰੀਟ ਵਜੋਂ ਜਾਣਿਆ ਜਾਂਦਾ ਹੈ। ਪ੍ਰਮੁੱਖ ਉਤਪਾਦਨ ਵਾਲੀਆਂ ਥਾਵਾਂ ਵਿੱਚ ਕੇਨੈਡਾ ਦਾ ਸੁਡਬਰੀ ਖੇਤਰ (ਜੋ ਕਿ ਮੌਸਮੀ ਮੂਲ ਦਾ ਮੰਨਿਆ ਜਾਂਦਾ ਹੈ), ਪ੍ਰਸ਼ਾਂਤ ਵਿੱਚ ਨਿ C ਕੈਲੇਡੋਨੀਆ, ਅਤੇ ਰੂਸ ਵਿੱਚ ਨੌਰਿਲਸਕ ਸ਼ਾਮਲ ਹਨ। ਨਿਕਲ ਕਮਰੇ ਦੇ ਤਾਪਮਾਨ ਤੇ ਹਵਾ ਨਾਲ ਹੌਲੀ ਹੌਲੀ ਆਕਸੀਕਰਨ ਹੁੰਦਾ ਹੈ ਅਤੇ ਇਸ ਨੂੰ ਖੋਰ ਪ੍ਰਤੀਰੋਧੀ ਮੰਨਿਆ ਜਾਂਦਾ ਹੈ। ਇਤਿਹਾਸਕ ਤੌਰ ਤੇ, ਇਸਦੀ ਵਰਤੋਂ ਲੋਹੇ ਅਤੇ ਪਿੱਤਲ ਨੂੰ ਚੜ੍ਹਾਉਣ, ਕੋਟਿੰਗ ਕੈਮਿਸਟਰੀ ਉਪਕਰਣਾਂ, ਅਤੇ ਕੁਝ ਐਲੋਇਜ਼ ਦੇ ਨਿਰਮਾਣ ਲਈ ਕੀਤੀ ਜਾਂਦੀ ਹੈ ਜੋ ਉੱਚ ਚਾਂਦੀ ਦੀ ਪਾਲਿਸ਼ ਰੱਖਦੇ ਹਨ, ਜਿਵੇਂ ਕਿ ਜਰਮਨ ਸਿਲਵਰ। ਵਿਸ਼ਵ ਦੇ ਨਿਕਲ ਉਤਪਾਦਨ ਦਾ ਲਗਭਗ 9% ਹਿੱਸਾ ਅਜੇ ਵੀ ਖੋਰ-ਰੋਧਕ ਨਿਕਲ ਪਲੇਟਿੰਗ ਲਈ ਵਰਤਿਆ ਜਾਂਦਾ ਹੈ। ਨਿਕਲ-ਪਲੇਟ ਕੀਤੀਆਂ ਚੀਜ਼ਾਂ ਕਈ ਵਾਰ ਨਿਕਲ ਐਲਰਜੀ ਨੂੰ ਭੜਕਾਉਂਦੀਆਂ ਹਨ। ਸਿੱਕੇ ਸਿੱਕਿਆਂ ਵਿਚ ਵਿਆਪਕ ਤੌਰ ਤੇ ਵਰਤਿਆ ਜਾਂਦਾ ਰਿਹਾ ਹੈ, ਹਾਲਾਂਕਿ ਇਸਦੀ ਵੱਧਦੀ ਕੀਮਤ ਨੇ ਹਾਲ ਦੇ ਸਾਲਾਂ ਵਿਚ ਸਸਤੀ ਧਾਤਾਂ ਨਾਲ ਕੁਝ ਤਬਦੀਲੀ ਕੀਤੀ ਹੈ। ਨਿਕਲ ਚਾਰ ਤੱਤਾਂ ਵਿੱਚੋਂ ਇੱਕ ਹੈ (ਬਾਕੀ ਆਇਰਨ, ਕੋਬਾਲਟ ਅਤੇ ਗੈਡੋਲੀਨੀਅਮ) ਜੋ ਕਿ ਲਗਭਗ ਕਮਰੇ ਦੇ ਤਾਪਮਾਨ ਤੇ ਫੇਰੋਮੈਗਨੈਟਿਕ ਹੁੰਦੇ ਹਨ। ਅਲਿਕਨੋ ਸਥਾਈ ਚੁੰਬਕ ਅੰਸ਼ਕ ਤੌਰ ਤੇ ਨਿਕਲ ਤੇ ਅਧਾਰਤ ਆਇਰਨ ਅਧਾਰਤ ਸਥਾਈ ਚੁੰਬਕ ਅਤੇ ਦੁਰਲੱਭ ਧਰਤੀ ਦੇ ਚੁੰਬਕ ਦੇ ਵਿਚਕਾਰ ਵਿਚਕਾਰਲੀ ਤਾਕਤ ਹੁੰਦੇ ਹਨ। ਧਾਤੂ ਆਧੁਨਿਕ ਸਮੇਂ ਵਿਚ ਮੁੱਖ ਤੌਰ ਤੇ ਐਲੋਏਜ਼ ਵਿਚ ਮਹੱਤਵਪੂਰਣ ਹੈ। ਵਿਸ਼ਵ ਦੇ ਲਗਭਗ 68% ਉਤਪਾਦਨ ਦੀ ਵਰਤੋਂ ਸਟੀਲ ਵਿੱਚ ਕੀਤੀ ਜਾਂਦੀ ਹੈ। ਹੋਰ 10% ਨਿਕਲ-ਅਧਾਰਤ ਅਤੇ ਤਾਂਬੇ ਅਧਾਰਤ ਅਲਾਇਸ, ਅਲੌਡ ਸਟੀਲ ਲਈ 7%, ਫਾਉਂਡਰੀਆਂ ਵਿਚ 3%, ਪਲੇਟਿੰਗ ਵਿਚ 9% ਅਤੇ ਹੋਰ ਐਪਲੀਕੇਸ਼ਨਾਂ ਵਿਚ ਤੇਜ਼ੀ ਨਾਲ ਵੱਧ ਰਹੀ ਬੈਟਰੀ ਸੈਕਟਰ ਸਮੇਤ 4% ਵਰਤਿਆ ਜਾਂਦਾ ਹੈ। ਇਕ ਮਿਸ਼ਰਣ ਦੇ ਤੌਰ ਤੇ, ਨਿਕਲ ਵਿਚ ਬਹੁਤ ਸਾਰੇ ਮਹੱਤਵਪੂਰਣ ਰਸਾਇਣਕ ਨਿਰਮਾਣ ਦੇ ਉਪਯੋਗ ਹੁੰਦੇ ਹਨ, ਜਿਵੇਂ ਕਿ ਹਾਈਡਰੋਜਨਨ ਲਈ ਉਤਪ੍ਰੇਰਕ, ਬੈਟਰੀਆਂ, ਪਿਗਮੈਂਟਸ ਅਤੇ ਧਾਤ ਦੇ ਸਤਹ ਦੇ ਇਲਾਜ਼ ਲਈ ਕੈਥੋਡ.
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਭਾਈ ਰੂਪਾ ਮਾਲਵੇ ਦੇ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਸਬ-ਡਵੀਜਨ ਅਤੇ ਬਲਾਕ ਫੂਲ ਦਾ ਕਸਬਾ ਹੈ ਜਿਸ ਨੂੰ 2013 ਵਿੱਚ ਕਸਬੇ ਦਾ ਦਰਜਾ ਦਿਤਾ। ਭੂਗੋਲਕ ਸਥਿਤੀ ਅਨੁਸਾਰ ਇਸ ਦੇ ਉੱਤਰ ਵਿੱਚ ਦਿਆਲਪੁਰਾ ਭਾਈਕਾ, ਜਲਾਲ, ਪੱਛਮ ਵਿੱਚ ਗੁੰਮਟੀ ਕਲਾਂ, ਸੇਲਵਰਾਹ, ਦੱਖਣ ਵਿੱਚ ਬੁਰਜ ਗਿੱਲ, ਢਪਾਲੀ, ਪੂਰਬ ਵਿੱਚ ਘੰਡਾਬੰਨਾ, ਛੰਨਾ ਗੁਲਾਬ ਸਿੰਘ ਵਾਲਾ, ਦੁਲੇਵਾਲਾ ਕਸਬੇ ਦੀ ਜੂਹ ਨਾਲ ਲੱਗਦੇ ਹਨ। ਕਸਬਾ 13 ਵਾਰਡਾਂ ਵਿੱਚ ਵੰਡਿਆ ਹੋਇਆ ਹੈ। ਆਜ਼ਾਦੀ ਤੋਂ ਪਹਿਲਾਂ ਪਿੰਡ ਭਾਈ ਰੂਪਾ ਪਟਿਆਲਾ , ਨਾਭਾ , ਬਾਗੜੀਆਂ ਅਤੇ ਭਦੌੜ ਚਾਰ ਰਿਆਸਤਾਂ ਵਿਚ ਪੈਂਦਾ ਸੀ । ਪਿੰਡ ਦਾ ਮਾਲੀਆ ਇਨ੍ਹਾਂ ਸਾਰੀਆਂ ਰਿਆਸਤਾਂ ਵਿਚ ਵੰਡਿਆ ਜਾਂਦਾ ਸੀ ਜਦੋਂ ਕਿ ਫੌਜਦਾਰੀ ਅਧਿਕਾਰ ਇਕੱਲੀ ਨਾਭਾ ਰਿਆਸਤ ਕੋਲ ਸਨ।ਭਾਈ ਰੂਪ ਚੰਦ ਅਤੇ ਉਹਨਾਂ ਦੇ ਪਰਿਵਾਰ ਨੇ ਛੇਵੇਂ ਗੁਰੂ ਸਾਹਿਬ ਤੋਂ ਲੈਕੇ 10 ਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੀ ਬਹੁਤ ਸੇਵਾ ਕੀਤੀ।
ਦੀਆ ਮਿਰਜ਼ਾ ਹੇਂਡਰਿਕ ਜਾਂ ਦੀਆ ਮਿਰਜ਼ਾ ਦਾ ਜਨਮ 9 ਦਸੰਬਰ 1981 ਨੂੰ ਹੈਦਰਾਬਾਦ, ਆਂਧਰਾ ਪ੍ਰਦੇਸ਼, ਭਾਰਤ ਵਿੱਚ ਹੋਇਆ। ਉਹ ਇੱਕ ਮਸ਼ਹੂਰ ਭਾਰਤੀ ਮਾਡਲ ਅਤੇ ਅਦਾਕਾਰਾ ਹੈ। ਉਸ ਨੇ 2 ਦਸੰਬਰ 2000 ਨੂੰ ਮਨੀਲਾ, ਫਿਲੀਪੀਨਸ ਵਿੱਚ “ਮਿਸ ਇੰਡੀਆ ਏਸ਼ੀਆ ਪੈਸਿਫਿਕ” ਅਵਾਰਡ ਜਿੱਤਿਆ। ਇਸ ਅਵਾਰਡ ਸਮਾਗਮ ਵਿੱਚ ਉਸ ਨੇ ਦੋ ਹੋਰ ਅਵਾਰਡ ਵੀ ਜਿੱਤੇ, “ਮਿਸ ਬਿਊਟੀਫੁਲ ਸਮਾਈਲ” ਅਤੇ “ਦਾ ਸੋਨੀ ਵਿਊਅਰਜ਼ ਚਵਾਇਸ ਅਵਾਰਡ”। ਇਸੇ ਸਾਲ ਹੋਏ ਮਿਸ ਇੰਡੀਆ 2000 ਕਾਨਟੇਸਟ ਵਿੱਚ ਵੀ ਉਹ ਤੀਜੇ ਸਥਾਨ ਤੇ ਸੀ।