ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਗੁਰੂ ਗੋਬਿੰਦ ਸਿੰਘ (ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਪੰਜਾਬੀ) ਪੰਜਾਬ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਲੋਕ ਸਾਹਿਤ ਕੋਮਲ ਭਾਵਾਂ ਦਾ ਸੁਹਜਮਈ ਪ੍ਰਗਟਾਵਾ ਹੈ। ਇਸ ਦੇ ਅੰਤਰਗਤ ਉਹ ਸਭ ਸਾਰਥਕ ਕਲਾਤਮਕ ਅਭਿਵਿਅਕਤ ਸ਼ਾਮਲ ਹਨ, ਜੋ ਮਨੁੱਖ ਨੂੰ ਸੁਹਜ-ਸਵਾਦ ਦੇਂਦੇ ਤੇ ਜੀਵਨ ਅਗਵਾਈ ਕਰਦੇ ਹਨ, ਭਾਵੇਂ ਉਨ੍ਹਾਂ ਨੇ ਲਿਖਤ ਦਾ ਜਾਮਾ ਪਹਿਨਿਆ ਹੋਵੇ ਤੇ ਭਾਵੇਂ ਨਾ। ਸਾਹਿਤ ਦੇ ਦੋ ਰੂਪ ਹਨ ਇੱਕ ਲਿਖਤ ਸਾਹਿਤ ਜਿਸ ਨੂੰ ਕਲਾ ਸਾਹਿਤ ਆਖਦੇ ਹਨ ਅਤੇ ਦੂਸਰਾ ਹੈ ਮੌਖਿਕ ਸਾਹਿਤ ਜਿਸ ਦਾ ਸੰਚਾਰ ਬੋਲੀ ਰਾਹੀਂ ਹੋਇਆ ਹੋਵੇ ਅਤੇ ਜੋ ਪੁਸ਼ਤ ਦਰ ਪੁਸ਼ਤ ਸਮੁੱਚੀ ਜਾਤੀ ਦਾ ਸਾਂਝਾ ਹੋਣ ਕਰ ਕੇ ਲੋਕ ਸਾਹਿਤ ਅਖਵਾਉਂਦਾ ਹੈ। ਇਸ ਨਾਲ ਕਿਸੇ ਵਿਸ਼ੇਸ਼ ਵਿਅਕਤੀ ਦਾ ਨਾਂ ਨਹੀਂ ਜੁੜਿਆ ਹੁੰਦਾ। ਲੋਕ ਸਾਹਿਤ ਮਨ ਤੇ ਭਾਰ ਪਾਇਆ ਨਹੀਂ ਸਿਰਜਿਆ ਜਾ ਸਕਦਾ ਸਗੋਂ ਅਚੇਤ ਸਹਿਜ ਸੁਭਾ ਇਸ ਦੀ ਸਿਰਜਨਾ ਹੁੰਦੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ|
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇੱਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋਂ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਗ਼ਜ਼ਲ (ਅਰਬੀ/ਫ਼ਾਰਸੀ/ਉਰਦੂ : غزل) ਮੂਲ ਤੌਰ 'ਤੇ ਅਰਬੀ ਸ਼ਾਇਰੀ ਦੀ ਇੱਕ ਵਿਧਾ ਹੈ। ਬਾਅਦ ਵਿੱਚ ਇਹ ਇਰਾਨ ਤੋਂ ਹੁੰਦੀ ਹੋਈ ਭਾਰਤ ਪਹੁੰਚੀ ਅਤੇ ਫ਼ਾਰਸੀ ਅਤੇ ਉਰਦੂ ਸ਼ਾਇਰੀ ਵਿੱਚ ਰਚਮਿਚ ਗਈ। ਇਸ ਕਾਵਿ-ਵਿਧਾ ਵਿੱਚ ‘ਅਰੂਜ਼’ ਦੇ ਨਿਯਮਾਂ ਦੀ ਬੰਦਸ਼ ਨੇ ਇਸ ਨੂੰ ਸੰਗੀਤ ਨਾਲ ਇੱਕਸੁਰ ਕਰ ਦਿੱਤਾ। ਇਸ ਲਈ ਇਹ ਗਾਇਕੀ ਦੇ ਖੇਤਰ ਵਿੱਚ ਸੁਹਜਾਤਮਕ ਬੁਲੰਦੀਆਂ ਛੂਹ ਗਈ। ਚੌਧਵੀਂ ਸਦੀ ਦੇ ਫ਼ਾਰਸੀ ਸ਼ਾਇਰ ਹਾਫਿਜ਼ ਸ਼ਿਰਾਜ਼ੀ ਦੀ ਕਾਵਿਕ ਜਾਦੂਗਰੀ ਨੇ ਯੂਰਪ ਵਿੱਚ ਮਹਾਨ ਜਰਮਨ ਕਵੀ ਗੇਟੇ ਅਤੇ ਸਪੇਨੀ ਕਵੀ ਲੋਰਕਾ ਤੱਕ ਨੂੰ ਇਸ ਵਿਧਾ ਵਿੱਚ ਸ਼ਾਇਰੀ ਕਰਨ ਲਈ ਪ੍ਰੇਰ ਲਿਆ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ ਨਾਮ: ਜਰਨੈਲ ਸਿੰਘ ਬਰਾੜ; ੨ ਜੂਨ, ੧੯੪੭ - ੬ ਜੂਨ, ੧੯੮੪) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ੧੪ਵੇਂ ਮੁਖੀ ਸਨ। ੧੯੭੪ ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਸਤਿ ਸ੍ਰੀ ਅਕਾਲ () ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਛਤਰਪਤੀ ਸ਼ਿਵਾਜੀ ਭੌਸਲੇ (Marathi [ʃiʋaˑɟiˑ bʱoˑs(ə)leˑ]; 19 ਫਰਵਰੀ 1630 – 3 ਅਪਰੈਲ 1680), ਜਿਸ ਨੂੰ ਛਤਰਪਤੀ ਸ਼ਿਵਾਜੀ ਮਹਾਰਾਜ ਵੀ ਕਿਹਾ ਜਾਂਦਾ ਹੈ, ਇੱਕ ਭਾਰਤੀ ਸ਼ਾਸਕ ਅਤੇ ਭੌਂਸਲੇ ਕਬੀਲੇ ਦਾ ਇੱਕ ਮੈਂਬਰ ਸੀ। ਸ਼ਿਵਾਜੀ ਨੇ ਬੀਜਾਪੁਰ ਦੀ ਡਿਗ ਰਹੀ ਆਦਿਲਸ਼ਾਹੀ ਸਲਤਨਤ ਤੋਂ ਆਪਣਾ ਸੁਤੰਤਰ ਰਾਜ ਤਿਆਰ ਕੀਤਾ ਜਿਸ ਨੇ ਮਰਾਠਾ ਸਾਮਰਾਜ ਦੀ ਸ਼ੁਰੂਆਤ ਕੀਤੀ। 1674 ਵਿੱਚ, ਉਸਨੂੰ ਰਸਮੀ ਤੌਰ 'ਤੇ ਰਾਏਗੜ੍ਹ ਕਿਲ੍ਹੇ ਵਿੱਚ ਆਪਣੇ ਰਾਜ ਦੇ ਛਤਰਪਤੀ ਦਾ ਤਾਜ ਪਹਿਨਾਇਆ ਗਿਆ। ਆਪਣੇ ਜੀਵਨ ਦੇ ਦੌਰਾਨ, ਸ਼ਿਵਾਜੀ ਨੇ ਮੁਗਲ ਸਾਮਰਾਜ, ਗੋਲਕੌਂਡਾ ਦੀ ਸਲਤਨਤ, ਬੀਜਾਪੁਰ ਦੀ ਸਲਤਨਤ ਅਤੇ ਯੂਰਪੀਅਨ ਬਸਤੀਵਾਦੀ ਸ਼ਕਤੀਆਂ ਨਾਲ ਗੱਠਜੋੜ ਅਤੇ ਦੁਸ਼ਮਣੀ ਦੋਵਾਂ ਵਿੱਚ ਸ਼ਾਮਲ ਕੀਤਾ। ਸ਼ਿਵਾਜੀ ਦੀਆਂ ਫੌਜੀ ਬਲਾਂ ਨੇ ਮਰਾਠਾ ਪ੍ਰਭਾਵ ਦੇ ਖੇਤਰ ਦਾ ਵਿਸਤਾਰ ਕੀਤਾ, ਕਿਲ੍ਹਿਆਂ 'ਤੇ ਕਬਜ਼ਾ ਕਰਨਾ ਅਤੇ ਉਸਾਰਿਆ, ਅਤੇ ਮਰਾਠਾ ਨੇਵੀ ਦਾ ਗਠਨ ਕੀਤਾ। ਸ਼ਿਵਾਜੀ ਨੇ ਚੰਗੀ ਤਰ੍ਹਾਂ ਢਾਂਚਾਗਤ ਪ੍ਰਬੰਧਕੀ ਸੰਗਠਨਾਂ ਦੇ ਨਾਲ ਇੱਕ ਸਮਰੱਥ ਅਤੇ ਪ੍ਰਗਤੀਸ਼ੀਲ ਸਿਵਲ ਸ਼ਾਸਨ ਦੀ ਸਥਾਪਨਾ ਕੀਤੀ। ਉਸਨੇ ਪ੍ਰਾਚੀਨ ਹਿੰਦੂ ਰਾਜਨੀਤਿਕ ਪਰੰਪਰਾਵਾਂ, ਅਦਾਲਤੀ ਸੰਮੇਲਨਾਂ ਨੂੰ ਮੁੜ ਸੁਰਜੀਤ ਕੀਤਾ ਅਤੇ ਅਦਾਲਤ ਅਤੇ ਪ੍ਰਸ਼ਾਸਨ ਵਿੱਚ ਫ਼ਾਰਸੀ ਦੀ ਥਾਂ ਮਰਾਠੀ ਅਤੇ ਸੰਸਕ੍ਰਿਤ ਭਾਸ਼ਾਵਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ। ਸ਼ਿਵਾਜੀ ਦੀ ਵਿਰਾਸਤ ਨਿਰੀਖਕ ਅਤੇ ਸਮੇਂ ਅਨੁਸਾਰ ਵੱਖੋ-ਵੱਖਰੀ ਸੀ, ਪਰ ਉਸਦੀ ਮੌਤ ਤੋਂ ਲਗਭਗ ਦੋ ਸਦੀਆਂ ਬਾਅਦ, ਉਸਨੇ ਭਾਰਤੀ ਸੁਤੰਤਰਤਾ ਅੰਦੋਲਨ ਦੇ ਉਭਾਰ ਦੇ ਨਾਲ ਵੱਧਦੀ ਮਹੱਤਤਾ ਪ੍ਰਾਪਤ ਕਰਨੀ ਸ਼ੁਰੂ ਕਰ ਦਿੱਤੀ, ਕਿਉਂਕਿ ਬਹੁਤ ਸਾਰੇ ਭਾਰਤੀ ਰਾਸ਼ਟਰਵਾਦੀਆਂ ਨੇ ਉਸਨੂੰ ਇੱਕ ਪ੍ਰੋਟੋ-ਰਾਸ਼ਟਰਵਾਦੀ ਅਤੇ ਹਿੰਦੂਆਂ ਦੇ ਨਾਇਕ ਵਜੋਂ ਉੱਚਾ ਕੀਤਾ। .
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਅਬੂਲ-ਫਤਿਹ ਜਲਾਲ-ਉਦ-ਦੀਨ ਮੁਹੰਮਦ ਅਕਬਰ (25 ਅਕਤੂਬਰ 1542 – 27 ਅਕਤੂਬਰ 1605), ਅਕਬਰ ਮਹਾਨ ਦੇ ਨਾਂ ਨਾਲ ਮਸ਼ਹੂਰ (Persian: اکبر اعظم ਫ਼ਾਰਸੀ ਉਚਾਰਨ: [akbarɪ azam]), ਅਤੇ ਅਕਬਰ ਪਹਿਲੇ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ (ਫ਼ਾਰਸੀ ਉਚਾਰਨ: [akbar]), ਤੀਜਾ ਮੁਗਲ ਬਾਦਸ਼ਾਹ ਸੀ, ਜਿਸਨੇ 1556 ਤੋਂ 1605 ਤੱਕ ਰਾਜ ਕੀਤਾ। ਅਕਬਰ ਨੇ ਆਪਣੇ ਪਿਤਾ, ਹੁਮਾਯੂੰ, ਇੱਕ ਰਾਜਕੁਮਾਰ, ਬੈਰਮ ਖਾਨ ਦੇ ਅਧੀਨ, ਉੱਤਰਾਧਿਕਾਰੀ ਬਣਾਇਆ, ਜਿਸ ਨੇ ਨੌਜਵਾਨ ਸਮਰਾਟ ਦੀ ਭਾਰਤ ਵਿੱਚ ਮੁਗਲ ਡੋਮੇਨ ਨੂੰ ਵਧਾਉਣ ਅਤੇ ਮਜ਼ਬੂਤ ਕਰਨ ਵਿੱਚ ਮਦਦ ਕੀਤੀ।
ਬਬਰ ਅਕਾਲੀ ਲਹਿਰ 1921 ਵਿੱਚ ਅਹਿੰਸਾ ਦੀ ਪੈਰੋਕਾਰ ਮੁੱਖ ਧਾਰਾ ਅਕਾਲੀ ਲਹਿਰ ਤੋਂ ਟੁੱਟ ਕੇ ਬਣਿਆ "ਖਾੜਕੂ" ਸਿੱਖਾਂ ਦੇ ਇੱਕ ਗਰੁੱਪ ਦੀਆਂ ਸਰਗਰਮੀਆਂ ਦਾ ਨਾਮ ਹੈ। {ਇਹ 'ਬਬਰ ਅਕਾਲੀ ਲਹਿਰ' ਸੀ (ਨਾ ਕਿ ਬੱਬਰ); ਬਬਰ=ਸ਼ੇਰ, ਬੱਬਰ=ਢਿੱਡ}. ਇਨ੍ਹਾਂ ਬਬਰ ਅਕਾਲੀਆਂ ਦਾ ਟੀਚਾ ਹਥਿਆਰਬੰਦ ਸੰਘਰਸ਼ ਰਾਹੀਂ ਅੰਗਰੇਜ਼ ਅਫਸਰਾਂ, ਝੋਲੀ-ਚੁੱਕਾਂ, ਅੰਗਰੇਜ਼ਾਂ ਦੇ ਸੂਹੀਆਂ ਨੂੰ ਸਬਕ ਸਿਖਾਉਣਾ ਸੀ। ਬਬਰ ਅਕਾਲੀ ਲਹਿਰ ਗ਼ਦਰ ਪਾਰਟੀ ਤੋਂ ਪ੍ਰਭਾਵਿਤ ਸੀ। 19 ਤੋਂ 21 ਮਾਰਚ 1921 ਨੂੰ ਹੁਸ਼ਿਆਰਪੁਰ ਵਿਖੇ ਸਿੱਖ ਐਜੂਕੇਸ਼ਨਲ ਕਾਨਫਰੰਸ ਦੌਰਾਨ ਮਾਸਟਰ ਮੋਤਾ ਸਿੰਘ ਪਤਾਰਾ ਅਤੇ ਕਿਸ਼ਨ ਸਿੰਘ ਗੜਗੱਜ ਦੀ ਅਗਵਾਈ ਵਿੱਚ ਇੱਕ ਖੁਫ਼ੀਆ ਮੀਟਿੰਗ ਵਿੱਚ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੇ ਜ਼ਿੰਮੇਵਾਰ ਅਫਸਰਾਂ ਨੂੰ ਸੋਧਣ ਦਾ ਫੈਸਲਾ ਲਿਆ ਗਿਆ। ਉਹਨਾਂ ਵਿੱਚੋਂ ਕਈ ਜਣੇ 23 ਮਈ, 1921 ਨੂੰ ਗ੍ਰਿਫਤਾਰ ਕਰ ਲਏ ਗਏ। ਪਰ ਮਾਸਟਰ ਮੋਤਾ ਸਿੰਘ ਅਤੇ ਜਥੇਦਾਰ ਕਿਸ਼ਨ ਸਿੰਘ ਗੜਗੱਜ ਰੂਪੋਸ਼ ਹੋ ਗਏ। ਇਸ ਦੌਰਾਨ ਜਥੇਦਾਰ ਕਿਸ਼ਨ ਸਿੰਘ ਨੇ ਚੱਕਰਵਰਤੀ ਜਥਾ ਨਾਮ ਦਾ ਆਪਣਾ ਇੱਕ ਗੁਪਤ ਜਥਾ ਤਿਆਰ ਕੀਤਾ। ਹੁਸ਼ਿਆਰਪੁਰ ਵਿੱਚ ਜਥੇਦਾਰ ਕਰਮ ਸਿੰਘ ਦੌਲਤਪੁਰ ਨੇ ਵੀ ਆਪਣਾ ਜਥਾ ਤਿਆਰ ਕੀਤਾ। ਅਗਸਤ, 1922 ਵਿੱਚ ਇਨ੍ਹਾਂ ਦੋਵਾਂ ਜਥਿਆਂ ਨੇ ਮਿਲ ਕੇ 'ਬਬਰ ਅਕਾਲੀ' ਨਾਂ ਦੀ ਪਾਰਟੀ ਬਣਾਈ ਜਿਸ ਦਾ ਮੁੱਖੀ ਜਥੇਦਾਰ ਕਿਸ਼ਨ ਸਿੰਘ ਗੜਗੱਜ ਬਣਾਇਆ ਗਿਆ। ਉਹਨਾਂ ਨੇ ਭਾਰਤ ਦੇ ਬਰਤਾਨਵੀ ਸ਼ੋਸ਼ਣ ਦਾ ਵੇਰਵਾ ਲੋਕਾਂ ਤੱਕ ਲਿਜਾਣ ਲਈ ਇੱਕ ਗੈਰ-ਕਾਨੂੰਨੀ ਅਖ਼ਬਾਰ ਵੀ ਪ੍ਰਕਾਸ਼ਿਤ ਕਰਨਾ ਸ਼ੁਰੂ ਕਰ ਦਿੱਤਾ। ਇਹ ਸੰਗਠਨ ਅਪਰੈਲ 1923 ਵਿੱਚ ਬ੍ਰਿਟਿਸ਼ ਸਰਕਾਰ ਨੇ ਗੈਰ-ਕਾਨੂੰਨੀ ਐਲਾਨ ਕਰ ਦਿੱਤਾ ਸੀ। 28 ਫ਼ਰਵਰੀ, 1925 ਨੂੰ ਬਬਰ ਅਕਾਲੀ ਲਹਿਰ ਦੇ ਪੰਜ ਜਰਨੈਲਾਂ ਕਿਸ਼ਨ ਸਿੰਘ ਗੜਗੱਜ, ਸੰਤਾ ਸਿੰਘ ਨਿਧੜਕ ਧਾਮੀਆਂ, ਦਲੀਪ ਸਿੰਘ ਭੁਝੰਗੀ ਧਾਮੀਆਂ, ਨੰਦ ਸਿੰਘ ਘੁੜਿਆਲ ਤੇਕਰਮ ਸਿੰਘ ਹਰੀਪੁਰ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਮਗਰੋਂ ਹਾਈ ਕੋਰਟ ਨੇ ਧਰਮ ਸਿੰਘ ਹਿਆਤਪੁਰ ਰੁੜਕੀ ਨੂੰ ਵੀ ਫਾਂਸੀ ਦੀ ਸਜ਼ਾ ਦਿਤੀ। ਬਬਰ ਅਕਾਲੀਆਂ ਨੇ ਬਹੁਤ ਸਾਰੇ ਸਰਕਾਰੀ ਟਾਊਟ, ਸਰਕਾਰੀ ਸੂਹੀਏ, ਜਗੀਰਦਾਰ ਤੇ ਹੋਰ ਮੁਜਰਿਮ ਕਤਲ ਕੀਤੇ। ਉਹਨਾਂ ਨੇ ਕਈ ਜਗ੍ਹਾ ’ਤੇ ਡਾਕੇ ਮਾਰ ਕੇ ਅਸਲਾ ਤੇ ਦੌਲਤ ਵੀ ਲੁੱਟੀ। 1922 ਤੋਂ 1924 ਤਕ ਬਬਰ ਅਕਾਲੀ ਲਹਿਰ ਆਪਣੇ ਸਿਖਰ ’ਤੇ ਸੀ। ਇਸ ਲਹਿਰ ਦੇ ਦੌਰਾਨ ਹੀ ਕਈ ਆਗੂ ਗ੍ਰਿਫ਼ਤਾਰ ਕਰ ਲਏ ਗਏ। ਕਰਮ ਸਿੰਘ ਦੌਲਤਪੁਰ, ਬਿਸ਼ਨ ਸਿੰਘ, ਮਹਿੰਦਰ ਸਿੰਘ ਬਬੇਲੀ ’ਚ 1 ਸਤੰਬਰ 1923 ਦੇ ਦਿਨ, ਬੰਤਾ ਸਿੰਘ ਧਾਮੀਆਂ ਤੇ ਜਵਾਲਾ ਸਿੰਘ 12 ਦਸੰਬਰ 1923 ਦੇ ਦਿਨ ਮੰਡੇਰ ਵਿਚ, ਵਰਿਆਮ ਸਿੰਘ ਧੁੱਗਾ 8 ਜੂਨ 1924 ਦੇ ਦਿਨ ਐਕਸ਼ਨ ਦੇ ਦੌਰਾਨ ਸ਼ਹੀਦ ਹੋ ਗਏ। ਧੰਨਾ ਸਿੰਘ ਬਹਿਬਲਪੁਰ ਜਦ ਘਿਰ ਗਿਆ ਤਾਂ ਉਸ ਨੇ ਬੰਬ ਦਾ ਪਿੰਨ ਖਿੱਚ ਕੇ ਕਈ ਗੋਰੇ ਤੇ ਦੇਸੀ ਪੁਲਸੀਏ ਵੀ ਮਾਰ ਦਿੱਤੇ। ਬਬਰਾਂ ਦੇ ਕੇਸ ਵਿੱਚ 96 ਸਿੰਘਾਂ ਨੂੰ ਗ੍ਰਿਫ਼ਤਾਰ ਕਰ ਕੇ ਉਹਨਾਂ ’ਤੇ ਮੁਕੱਦਮਾ ਚਲਾਇਆ ਗਿਆ। ਕੇਸ ਦੌਰਾਨ ਬਬਰਾਂ ਨੇ ਪੈਰਵੀ ਕਰਨ ਤੋਂ ਨਾਂਹ ਕਰ ਦਿੱਤੀ। ਬਲਕਿ ਕਿਸ਼ਨ ਸਿੰਘ ਗੜਗੱਜ ਨੇ ਤਾਂ ਅਦਾਲਤ ਵਿੱਚ ਬਿਆਨ ਦੇ ਕੇ ਸ਼ਰੇਆਮ ਐਕਸ਼ਨ ਕਰਨਾ ਕਬੂਲ ਕੀਤਾ ਅਤੇ ਕਿਹਾ ਕਿ ਅਸੀਂ ਅੰਗਰੇਜ਼ੀ ਅਦਾਲਤਾਂ ਨੂੰ ਨਹੀਂ ਮੰਨਦੇ ਅਤੇ ਧਰਮ ਵਾਸਤੇ ਜਾਨਾਂ ਦੇਣ ਵਾਸਤੇ ਹਰ ਵੇਲੇ ਤਿਆਰ ਹਾਂ। ਗ੍ਰਿਫ਼ਤਾਰ 96 ਬਬਰਾਂ ਵਿਚੋਂ 5 ਪਹਿਲੋਂ ਹੀ ਬਰੀ ਕਰ ਦਿੱਤੇ ਗਏ, ਸਾਧਾ ਸਿੰਘ ਪੰਡੋਰੀ ਨਿੱਝਰਾਂ ਅਤੇ ਸੁੰਦਰ ਸਿੰਘ ਹਯਾਤਪੁਰ ਮੁਕੱਦਮੇ ਦੌਰਾਨ ਜੇਲ੍ਹ ਵਿੱਚ 13 ਦਸੰਬਰ, 1924 ਚੜ੍ਹਾਈ ਕਰ ਗਏ ਤੇ ਬਾਕੀ 89 ਵਿਚੋਂ 6 ਨੂੰ ਫ਼ਾਂਸੀ ਤੇ 49 ਨੂੰ ਵੱਖ-ਵੱਖ ਮਿਆਦ ਦੀਆਂ ਕੈਦਾ ਦਿਤੀਆਂ ਗਈਆਂ। 34 ਬਬਰਾਂ ’ਤੇ ਕੇਸ ਸਾਬਿਤ ਨਾ ਹੋ ਸਕਿਆ ਤੇ ਉਹ ਛੱਡਣੇ ਪਏ। ਹਵਾਲੇ ਦੀਆਂ ਪੁਸਤਕਾਂ: ਗੁਰਬਚਨ ਸਿੰਘ=ਬਬਰ ਅਕਾਲੀ ਲਹਿਰ ਅਤੇ ਇਸ ਦੇ ਆਗੂ.
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ,ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ,ਸਿਲਾਈ ਕਢਾਈ ਵਿੱਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿੱਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿੱਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਲੋਕਾਂ ਵੱਲੋਂ ਇਸ ਪ੍ਰਗਟਾਵੇ ਲਈ ਵਰਤੀਆਂ ਯੁਗਤਾਂ ਰੂੜ੍ਹੀਆਂ ਅਤੇ ਬਿਨ੍ਹਾਂ ਪ੍ਰਤੀਕ ਆਤਮਿਕ ਵਸਤੂਆਂ ਅਤੇ ਜੀਵਾਂ ਨੂੰ ਕਿਸੇ ਸਖਿਅਤ ਕਲਾਕਾਰ ਵਾਂਗ ਹੂ-ਬ-ਹੂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੁੰਦੀ ਸਗੋਂ ਇਨ੍ਹਾਂ ਦੀ ਬਣਾਟ ਦਾ ਖੁਦਰਾਪਣ ਹੀ ਇਸ ਦੀ ਖੂਬਸ਼ੁਰਤੀ ਅਤੇ ਸੋਜ ਦਾ ਗੁਣ ਹੈ। ਜੇਕਰ ਇਸ ਕਲਾ ਨੂੰ ਗੋਰ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪਵੇਗੀ ਕਿ ਕੱਪੜਿਆ ਦਾ ਕਢਾਈ, ਬਰਤਨਾਂ ਦੀ ਸਜਾਵਟ ਲਈ ਬਣਾਏ ਇਨ੍ਹਾਂ ਚਿੱਤਰਾਂ ਮੋਟਿਫਾ ਗ੍ਰਾਫਾਂ, ਅਤੇ ਖਾਨਿਆਂ ਵਿਚੋਂ ਸਾਨੰ ਪੂਰੇ ਬ੍ਰਹਿਮੰਡ ਦੇ ਦਰਸ਼ਨ ਹੁੰਦੇ ਹਨ। ਇਹ ਲੋਕਾਂ ਦਾ ਬ੍ਰਹਿਮੰਡ ਹੈ ਨਾ ਕਿ ਕਿਸੇ ਵਿਗਿਆਨੀ ਦਾ ਨਹੀਂ। ਜਿਹੜਾ ਕਦੀ ਸਾਡੇ ਪੁਰਖਿਆ ਨੇ ਦੇਖਿਆ ਸੋਚਿਆ ਅਤੇ ਸਿਰਜਿਆ ਹੋਵੇਗਾ ਇਸ ਚਿੱਤਰਕਾਰੀ ਵਿੱਚ ਕਾਂ, ਤੋਤੇ, ਚਿੜ੍ਹਿਆ, ਮੋਰ, ਘੁੱਗੀਆਂ, ਕੁੱਤੇ ਆਦਿ ਜਾਨਵਰ ਪੰਜਾਬੀ ਮਨੁੱਖ ਨਾਲ ਉਹਨਾਂ ਦੇ ਰਿਸ਼ਤਿਆਂ ਦੀ ਗਵਾਹੀ ਭਰਦੇ ਹਨ। ਇਹ ਪਸ਼ੂ ਪੰਛੀ ਅਤੇ ਜੀਵ ਸਾਡੀਆਂ ਹੀ ਮਿੱਥਾਂ, ਦੰਦ ਕਥਾਵਾਂ, ਪਰੀ ਕਹਾਣੀਆਂ ਵਿਚੋਂ ਰੂਪਾਂਤਰਿਤ ਹੋ ਲੋਕ ਰੂੜ੍ਹੀਆਂ ਵਿੱਚ ਸਾਡੀ ਚਿੱਤਰਕਾਰੀ ਕਲਾ ਵਿੱਚ ਪੇਸ਼ ਹੋਏ ਹਨ। ਲੋਕ ਕਲਾ ਬਾਰੇ ਅਰਨਿਸਟਰ ਫੀਸਰ ਲਿਖਦੇ ਹਨ-ਸਭਿਅਤਾ ਦੇ ਮੁੱਢਲੇ ਪੜਾਵਾ ਉੱਤੇ ਕਲਾ ਦਾ ਸੁਹਜ ਨਾਲ ਕੋਈ ਲਾਗਾ ਦੇਗਾ ਨਹੀਂ ਸੀ।
ਕਬੀਰ (ਹਿੰਦੀ: कबीर) (1398-1518) ਭਾਰਤ ਦੇ ਇੱਕ ਤਤਬਦ੍ਰਸ਼ੀ ਸੰਤ ਅਤੇ ਕਵਿ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹਨ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥ ਪਰਮੇਸ਼ਵਰ ਕਬੀਰ ਜੀ ਦੇ ਸਮੇਂ ਤੋਂ ਸ਼ੁਰੂ ਹੋਇਆ ਅਤੇ ਵਰਤਮਾਨ ਵਿਚ ਸੰਤ ਰਾਮਪਾਲ ਜੀ ਮਹਾਰਾਜ ਜੀ ਇਸ ਸਤ ਕਬੀਰ ਪੰਥ ਦੇ ਸੰਚਾਲਕ ਹਨ ਕਬੀਰ ਪਰਮੇਸ਼ਵਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ:ਜੀਵਨ ਤੇ ਬਾਣੀ'ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ ।ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ ਤੇ ਲਿਖਿਆ ਗਿਆ ਹੈ ।
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵ
ਸਾਹਿਤ ਦਾ ਭਾਵ ਹੈ ਕਿ ਅਜਿਹੀ ਰਚਨਾ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਹੋਣ।ਕਈ ਵਿਦਵਾਨਾਂ ਅਨੁਸਾਰ ਸਾਹਿਤ ਸ਼ਬਦ ਦੀ ਉਤਪਤੀ ਸਾ+ਹਿਤ ਹੈ। ਸਾ ਦਾ ਅਰਥ ਹੈ ਸਾਰਿਆਂ ਨਾਲ ਅਤੇ ਹਿਤ ਦਾ ਮਤਲਬ ਪਿਆਰ (ਸਾਹਿਤਯ ਭਾਵ ਸਾਹਿਤਮ) ਸੋ ਸਾਹਿਤ ਦਾ ਭਾਵ ਪਿਆਰ ਤੋਂ ਉਪਜਿਆ ਹੋਇਆ ਰਚਨਾ ਵਿੱਚ ਨਿਰੇ ਪਿਆਰ ਦੇ ਭਾਵ ਆਉਣ ਨਾਲ ਰਚਨਾ ਸਾਹਿਤ ਨਹੀਂ ਅਖਵਾ ਸਕਦੀ। ਸੁੰਦਰ ਰਚਨਾ ਨੂੰ ਕਲਾ ਕਹਿੰਦੇ ਹਨ। ਸ਼ਬਦ ਰੂਪੀ ਸੁੰਦਰ ਰਚਨਾ ਨੂੰ ਸਾਹਿਤ ਆਖਦੇ ਹਨ। ਲਿਖਣ ਢੰਗ ਦੀ ਕਾਢ ਤੋਂ ਪਹਿਲਾਂ ਸਾਹਿਤ ਮੌਖਿਕ ਹੁੰਦਾ ਸੀ। ਸਾਹਿਤ ਦੇ ਅਨਪੜ੍ਹ ਕਰਤਾ ਇਸ ਨੂੰ ਉਚਾਰ ਕੇ ਪ੍ਰਗਟ ਕਰਦੇ ਹਨ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।