ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼ਿਮਲਾ ਸਮਝੌਤਾ, ਜਿਸ ਨੂੰ ਸਿਮਲਾ ਸਮਝੌਤਾ ਵੀ ਕਿਹਾ ਜਾਂਦਾ ਹੈ, ਇੱਕ ਸ਼ਾਂਤੀ ਸੰਧੀ ਸੀ ਜੋ ਭਾਰਤ ਅਤੇ ਪਾਕਿਸਤਾਨ ਵਿਚਕਾਰ 2 ਜੁਲਾਈ 1972 ਨੂੰ ਭਾਰਤ ਦੇ ਹਿਮਾਚਲ ਪ੍ਰਦੇਸ਼ ਰਾਜ ਦੀ ਰਾਜਧਾਨੀ ਸ਼ਿਮਲਾ ਵਿੱਚ ਹਸਤਾਖਰਿਤ ਕੀਤੀ ਗਈ ਸੀ। ਇਹ 1971 ਦੀ ਭਾਰਤ-ਪਾਕਿਸਤਾਨੀ ਜੰਗ ਤੋਂ ਬਾਅਦ ਸ਼ੁਰੂ ਹੋਇਆ, ਜੋ ਬੰਗਲਾਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਪਾਕਿਸਤਾਨੀ ਰਾਜ ਦੀਆਂ ਫ਼ੌਜਾਂ ਦੇ ਵਿਰੁੱਧ ਲੜ ਰਹੇ ਬੰਗਾਲੀ ਵਿਦਰੋਹੀਆਂ ਦੇ ਸਹਿਯੋਗੀ ਵਜੋਂ ਪੂਰਬੀ ਪਾਕਿਸਤਾਨ ਵਿੱਚ ਦਖਲ ਦੇਣ ਤੋਂ ਬਾਅਦ ਸ਼ੁਰੂ ਹੋਇਆ। ਜੰਗ ਵਿੱਚ ਭਾਰਤੀ ਦਖਲਅੰਦਾਜ਼ੀ ਨਿਰਣਾਇਕ ਸਾਬਤ ਹੋਈ ਅਤੇ ਪੂਰਬੀ ਪਾਕਿਸਤਾਨ ਦੇ ਪੱਛਮੀ ਪਾਕਿਸਤਾਨ ਨਾਲ ਆਪਣੇ ਸੰਘ ਤੋਂ ਵੱਖ ਹੋ ਗਿਆ ਅਤੇ ਬੰਗਲਾਦੇਸ਼ ਦੇ ਸੁਤੰਤਰ ਰਾਜ ਦੇ ਉਭਾਰ ਦਾ ਕਾਰਨ ਬਣਿਆ।
ਮਲੇਰੀਆ ਬੰਦਿਆਂ ਅਤੇ ਜਾਨਵਰਾਂ ਵਿੱਚ ਹੋਣ ਵਾਲੀ ਇੱਕ ਬਿਮਾਰੀ ਹੈ ਜੋ ਮੱਛਰ ਦੇ ਕਟਣ ਨਾਲ ਹੁੰਦੀ ਹੈ। ਜੋ ਕਿ ਪ੍ਰੋਟੋਜੋਆਨ ਪਰਜੀਵੀਆਂ ਦੁਆਰਾ ਫੈਲਦਾ ਹੈ। ਇਹ ਮੁੱਖ ਤੌਰ 'ਤੇ ਅਮਰੀਕਾ, ਏਸ਼ੀਆ ਅਤੇ ਅਫਰੀਕਾ ਮਹਾਂਦੀਪਾਂ ਦੇ ਗਰਮ ਖੰਡੀ ਅਤੇ ਉਪ-ਉਪਖੰਡੀ ਖੇਤਰਾਂ ਵਿੱਚ ਫੈਲਿਆ ਹੋਇਆ ਹੈ। ਇਹ ਹਰ ਸਾਲ 52.5 ਕਰੋੜ ਲੋਕਾਂ ਨੂੰ ਪ੍ਰਭਾਵਿਤ ਕਰਦਾ ਹੈ ਅਤੇ 20 ਤੋਂ 30 ਲੱਖ ਮੌਤਾਂ ਦਾ ਕਾਰਨ ਬਣਦਾ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਉਪ-ਸਹਾਰਾ ਅਫਰੀਕਾ ਵਿੱਚ ਛੋਟੇ ਬੱਚੇ ਹਨ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਬੋਹੜ (ਫਾਰਸੀ: ਬਰਗਦ, ਅਰਬੀ: ਜ਼ਾਤ ਅਲ ਜ਼ਵਾਨਬ, ਸੰਸਕ੍ਰਿਤ: ਵਟ ਬ੍ਰਿਕਸ਼, ਹਿੰਦੀ: ਬਰ, ਅੰਗਰੇਜ਼ੀ: Banyan tree) ਇੱਕ ਘੁੰਨਾ ਛਾਂਦਾਰ ਦਰਖ਼ਤ ਹੁੰਦਾ ਹੈ ਜਿਸ ਦੀ ਉਮਰ ਇੱਕ ਹਜ਼ਾਰ ਸਾਲ ਤੋਂ ਜ਼ਿਆਦਾ ਹੁੰਦੀ ਹੈ। ਬੋਹੜ ਸ਼ਹਿਤੂਤ ਕੁਲ ਦਾ ਦਰਖਤ ਹੈ। ਇਸਦਾ ਵਿਗਿਆਨਕ ਨਾਮ ਫਾਇਕਸ ਵੇਨਗੈਲੇਂਸਿਸ (Ficus bengalensis) ਹੈ। ਬੋਹੜ ਭਾਰਤ ਦਾ ਰਾਸ਼ਟਰੀ ਰੁੱਖ ਹੈ। ਕਿਸੇ ਜ਼ਮਾਨੇ ਵਿੱਚ ਭਾਰਤ ਅਤੇ ਪਾਕਿਸਤਾਨ ਵਿੱਚ ਇਹ ਦਰਖ਼ਤ ਸੜਕਾਂ ਅਤੇ ਸ਼ਾਹਰਾਹਾਂ ਦੇ ਕਿਨਾਰਿਆਂ ਉੱਤੇ ਆਮ ਸੀ ਮਗਰ ਹੁਣ ਖ਼ਤਮ ਹੁੰਦਾ ਜਾ ਰਿਹਾ ਹੈ। ਇਸ ਦੇ ਇਲਾਵਾ ਇਸਨੂੰ ਦੇਹਾਤ ਦਾ ਕੇਂਦਰੀ ਦਰਖ਼ਤ ਵੀ ਕਿਹਾ ਜਾਂਦਾ ਸੀ ਜਿਸ ਦੇ ਹੇਠਾਂ ਚੌਪਾਲਾਂ/ਸਥਾਂ ਲਗਾਈਆਂ ਜਾਂਦੀਆਂ ਸਨ ਮਗਰ ਇਹ ਕਲਚਰ ਹੁਣ ਆਧੁਨਿਕ ਤਰਜ-ਏ-ਜਿੰਦਗੀ ਮਸਲਨ ਟੈਲੀਵਿਜਨ ਦੀ ਵਜ੍ਹਾ ਤਕਰੀਬਨ ਖ਼ਤਮ ਹੋ ਚੁੱਕਾ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਸਿੰਧੂ ਘਾਟੀ ਸੱਭਿਅਤਾ ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ,ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ,ਸਿਲਾਈ ਕਢਾਈ ਵਿੱਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿੱਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿੱਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਲੋਕਾਂ ਵੱਲੋਂ ਇਸ ਪ੍ਰਗਟਾਵੇ ਲਈ ਵਰਤੀਆਂ ਯੁਗਤਾਂ ਰੂੜ੍ਹੀਆਂ ਅਤੇ ਬਿਨ੍ਹਾਂ ਪ੍ਰਤੀਕ ਆਤਮਿਕ ਵਸਤੂਆਂ ਅਤੇ ਜੀਵਾਂ ਨੂੰ ਕਿਸੇ ਸਖਿਅਤ ਕਲਾਕਾਰ ਵਾਂਗ ਹੂ-ਬ-ਹੂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੁੰਦੀ ਸਗੋਂ ਇਨ੍ਹਾਂ ਦੀ ਬਣਾਟ ਦਾ ਖੁਦਰਾਪਣ ਹੀ ਇਸ ਦੀ ਖੂਬਸ਼ੁਰਤੀ ਅਤੇ ਸੋਜ ਦਾ ਗੁਣ ਹੈ। ਜੇਕਰ ਇਸ ਕਲਾ ਨੂੰ ਗੋਰ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪਵੇਗੀ ਕਿ ਕੱਪੜਿਆ ਦਾ ਕਢਾਈ, ਬਰਤਨਾਂ ਦੀ ਸਜਾਵਟ ਲਈ ਬਣਾਏ ਇਨ੍ਹਾਂ ਚਿੱਤਰਾਂ ਮੋਟਿਫਾ ਗ੍ਰਾਫਾਂ, ਅਤੇ ਖਾਨਿਆਂ ਵਿਚੋਂ ਸਾਨੰ ਪੂਰੇ ਬ੍ਰਹਿਮੰਡ ਦੇ ਦਰਸ਼ਨ ਹੁੰਦੇ ਹਨ। ਇਹ ਲੋਕਾਂ ਦਾ ਬ੍ਰਹਿਮੰਡ ਹੈ ਨਾ ਕਿ ਕਿਸੇ ਵਿਗਿਆਨੀ ਦਾ ਨਹੀਂ। ਜਿਹੜਾ ਕਦੀ ਸਾਡੇ ਪੁਰਖਿਆ ਨੇ ਦੇਖਿਆ ਸੋਚਿਆ ਅਤੇ ਸਿਰਜਿਆ ਹੋਵੇਗਾ ਇਸ ਚਿੱਤਰਕਾਰੀ ਵਿੱਚ ਕਾਂ, ਤੋਤੇ, ਚਿੜ੍ਹਿਆ, ਮੋਰ, ਘੁੱਗੀਆਂ, ਕੁੱਤੇ ਆਦਿ ਜਾਨਵਰ ਪੰਜਾਬੀ ਮਨੁੱਖ ਨਾਲ ਉਹਨਾਂ ਦੇ ਰਿਸ਼ਤਿਆਂ ਦੀ ਗਵਾਹੀ ਭਰਦੇ ਹਨ। ਇਹ ਪਸ਼ੂ ਪੰਛੀ ਅਤੇ ਜੀਵ ਸਾਡੀਆਂ ਹੀ ਮਿੱਥਾਂ, ਦੰਦ ਕਥਾਵਾਂ, ਪਰੀ ਕਹਾਣੀਆਂ ਵਿਚੋਂ ਰੂਪਾਂਤਰਿਤ ਹੋ ਲੋਕ ਰੂੜ੍ਹੀਆਂ ਵਿੱਚ ਸਾਡੀ ਚਿੱਤਰਕਾਰੀ ਕਲਾ ਵਿੱਚ ਪੇਸ਼ ਹੋਏ ਹਨ। ਲੋਕ ਕਲਾ ਬਾਰੇ ਅਰਨਿਸਟਰ ਫੀਸਰ ਲਿਖਦੇ ਹਨ-ਸਭਿਅਤਾ ਦੇ ਮੁੱਢਲੇ ਪੜਾਵਾ ਉੱਤੇ ਕਲਾ ਦਾ ਸੁਹਜ ਨਾਲ ਕੋਈ ਲਾਗਾ ਦੇਗਾ ਨਹੀਂ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਡੇਂਗੂ ਬੁਖਾਰ ਨੂੰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦੇ ਹਨ। ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਗੰਦੇ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ ਵੇਲੇ ਮਰੀਜ਼ ਨੂੰ ਕੱਟਦੇ ਹਨ ਅਤੇ ਮਰੀਜ਼ ਦੀ ਸਲਾਇਵਗੀ ਗ੍ਰੰਥੀ ਵਿੱਚ ਵਧਣ ਲੱਗ ਜਾਂਦੇ ਹਨ। ਫਿਰ 3 ਤੋਂ 10 ਦਿਨਾਂ ਦੇ ਅੰਦਰ ਇਨ੍ਹਾਂ ਫੀਮੇਲ ਮੱਛਰਾਂ ਦੀ ਜਾਤੀ ਇਸ ਰੋਗ ਨੂੰ ਦੂਜੇ ਮਰੀਜ਼ ਤੱਕ ਪਹੁੰਚਾਉਂਦੀ ਹੈ। ਡੇਂਗੂ ਬੁਖਾਰ ਬੱਚਿਆਂ ਵਿੱਚ ਜ਼ਿਆਦਾ ਹੁੰਦਾ ਹੈ, ਖ਼ਾਸ ਕਰਕੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਇਹ ਜ਼ਿਆਦਾ ਪਾਇਆ ਜਾਂਦਾ ਹੈ। ਇਸ ਬੁਖਾਰ ਵਿੱਚ ਹੱਡੀਆਂ ਦੇ ਟੁੱਟਣ ਜਿਹੀ ਪੀੜ ਹੁੰਦੀ ਹੈ। ਇਸ ਲਈ ਇਸ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇੱਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋਂ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਪੰਚਾਇਤੀ ਰਾਜ, ਇੱਕ ਦੱਖਣੀ ਏਸ਼ੀਆਈ ਸਿਆਸੀ ਸਿਸਟਮ ਹੈ, ਜੋ ਮੁੱਖ ਤੌਰ 'ਤੇ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼, ਸ੍ਰੀ ਲੰਕਾ, ਤ੍ਰਿਨੀਦਾਦ ਅਤੇ ਟੋਬੈਗੋ, ਅਤੇ ਨੇਪਾਲ ਵਿੱਚ ਮਿਲਦਾ ਹੈ।ਇਹ ਦੱਖਣੀ ਏਸ਼ੀਆ ਵਿੱਚ ਸਥਾਨਕ ਸਰਕਾਰਾਂ ਦੀ ਸਭ ਤੋਂ ਪੁਰਾਣੀ ਪ੍ਰਣਾਲੀ ਹੈ, ਅਤੇ ਇਤਿਹਾਸਕ ਜ਼ਿਕਰ ਅੰ. 250 ਏ.ਡੀ. ਦੇ ਸਮੇਂ ਮਿਲਦਾ ਹੈ। ਸ਼ਬਦ ਰਾਜ ਦਾ ਅਰਥ "ਹਕੂਮਤ" ਹੈ ਅਤੇ ਪੰਚਾਇਤ ਦਾ ਭਾਵ ਪੰਜ (ਪੰਚ) ਦੀ "ਸਭਾ" (ਅਯਾਤ) ਹੈ। ਰਵਾਇਤੀ ਪੰਚਾਇਤਾਂ ਵਿੱਚ ਸਥਾਨਕ ਭਾਈਚਾਰੇ ਦੁਆਰਾ ਚੁਣੇ ਗਏ ਅਤੇ ਸਵੀਕਾਰ ਕੀਤੇ ਜਾਣ ਵਾਲੇ ਬੁੱਧੀਮਾਨ ਅਤੇ ਆਦਰਯੋਗ ਬਜ਼ੁਰਗ ਸ਼ਾਮਲ ਹੁੰਦੇ ਸਨ। ਪਰ ਅਜਿਹੀਆਂ ਸਭਾਵਾਂ ਦੇ ਵੱਖੋ-ਵੱਖਰੇ ਰੂਪ ਸਨ। ਰਵਾਇਤੀ ਤੌਰ 'ਤੇ, ਇਹ ਸਭਾਵਾਂ ਵਿਅਕਤੀਆਂ ਅਤੇ ਪਿੰਡਾਂ ਵਿਚਕਾਰ ਝਗੜਿਆਂ ਦਾ ਨਿਪਟਾਰਾ ਕਰਦੀਆਂ ਸਨ। ਪੰਚਾਇਤ ਦੇ ਨੇਤਾ ਨੂੰ ਅਕਸਰ ਮੁਖੀਆ ਜਾਂ ਸਰਪੰਚ ਕਿਹਾ ਜਾਂਦਾ ਸੀ, ਜੋ ਚੁਣੀ ਹੋਈ ਜਾਂ ਆਮ ਤੌਰ 'ਤੇ ਸਵੀਕਾਰ ਕੀਤੀ ਗਈ ਸਥਿਤੀ ਸੀ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਕਾਮਾਗਾਟਾਮਾਰੂ ਕਾਂਡ ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਪੁਆਧੀ ਸੱਭਿਆਚਾਰ ਜਾਣ-ਪਛਾਣ:- ਪੁਆਧੀ ਪੰਜਾਬ ਦੇ ਪੂਰਬ ਵਿੱਚ ਬੋਲੀ ਜਾਂਦੀ ਹੈ ‘ਪੁਆਧ’ ਸ਼ਬਦ ਦੀ ਉਤਪਤੀ ‘ਪੂਰਵਾਰਧ’ ਤੋਂ ਮੰਨੀ ਜਾਂਦੀ ਹੈ। ਅਰਥਾਤ ਪੂਰਬ ਵਾਲੇ ਪਾਸੇ ਦਾ ਅੱਧਾ ਹਿੱਸਾ ਪੁਆਧ ਦੇ ਲੋਕਾਂ ਨੂੰ ‘ਪੁਆਧੀਏ’ ਅਤੇ ਪੁਆਧ ਦੀ ਬੋਲੀ ਨੂੰ ‘ਪੁਆਧੀ’ ਕਿਹਾ ਜਾਂਦਾ ਹੈ। ਡਾ. ਬੂਟਾ ਸਿੰਘ ਬਰਾੜ ਅਨੁਸਾਰ ‘ਪੁਆਧ ਸੰਗਿਆਵਾਚਕ ਸ਼ਬਦ ਹੈ ਅਤੇ ਪੁਆਧ ਵਿਸ਼ੇਸਈ ਬਿਰਤੀ ਦਾ ਲਖਾਇਕ ਹੈ। ਪੁਆਧ ਦਾ ਖੇਤਰ ਘੱਗਰ ਦਰਿਆ, ਸੰਗਰੂਰ ਜ਼ਿਲ੍ਹੇ ਦੇ ਕਸਬੇ ਭਵਾਨੀਗੜ੍ਹ,ਰੋਪੜ ਜ਼ਿਲ੍ਹੇ ਦੇ ਪੱਛਮੀ ਭਾਗ ਅਤੇ ਚੰਡੀਗੜ੍ਹ ਨੂੰ ਮਿਲਾਉਣ ਵਾਲੀ ਰੇਖਾ ਦੇ ਅੰਦਰ ਬਣਦਾ ਹੈ।’ ਜਸਬੀਰ ਕੌਰ ਅਨੁਸਾਰ, “ ਪੁਆਧ ਸ਼ਬਦ ਸੰਸਕ੍ਰਿਤ ਸਬਦ ‘ਪੁਰਵ ਅਰਧ’ ਤੋਂ ਬਣਿਆ ਲੱਗਦਾ ਹੈ ਜਿਸ ਦਾ ਅਰਥ ਪੂਰਬੀ ਅੱਧ ਹੈ। ਇਹ ਪੰਜਾਬ ਦੇ ਉਸ ਇਲਾਕੇ ਦਾ ਨਾਂ ਹੈ ਜੋ ਦੁਆਬੇ ਦੇ ਦੱਖਣ ਵਿੱਚ ਸਤਲੁਜ ਨੂੰ ਪਾਰ ਕਰਕੇ ਉਸ ਦੇ ਕੱਢੇ-ਕੱਢੇ ਲੁਧਿਆਣੇ ਜ਼ਿਲ੍ਹੇ ਦੇ ਕੁਝ ਇਲਾਕੇ ਨੂੰ ਆਪਣੇ ਵਿੱਚ ਸ਼ਾਮਿਲ ਕਰਦਾ ਹੋਇਆ ਪੂਰਬ ਵੱਲ ਅੰਬਾਲੇ ਜ਼ਿਲ੍ਹੇ ਵਿੱਚ ਘੱਗਰ ਤੱਕ ਅਤੇ ਦੱਖਣ ਵੱਲ ਪਟਿਆਲੇ ਵਿੱਚੋ ਲੰਘਦਾ ਹੋਇਆ ਇਸ ਇਲਾਕੇ ਦੀ ਉਪਭਾਸ਼ਾ ਹੈ। ਇਹ ਮਲਵਈ ਨਾਲ ਕਾਫ਼ੀ ਮਿਲਦੀ ਹੈ।” ਪੰਜਾਬੀ ਭਾਸ਼ਾ ਦਾ ਪੂਰਬੀ ਭਾਗ ਪੁਆਧੀ ਉਪਭਾਸ਼ਾ ਦੇ ਖੇਤਰ ਅਧੀਨ ਆਉਂਦਾ ਹੈ। ਪੁਆਧੀ ਪੂਰਾ ਜ਼ਿਲ੍ਹਾ ਰੋਪੜ, ਜ਼ਿਲ੍ਹਾਂ ਪਟਿਆਲਾ ਦੇ ਪੂਰਬੀ ਇਲਾਕੇ, ਜ਼ਿਲ੍ਹਾ ਅੰਬਾਲਾ ਦੀ ਨਰਾਇਣਗੜ੍ਹ ਤਹਿਸੀਲ ਦਾ ਵਧੇਰੇ ਹਿੱਸਾ, ਕਾਲਕਾ ਇਲਾਕਾ ਜਿਲ੍ਹਾ ਕਰਨਾਲ ਦੇ ਜੀਂਦ ਦੇ ਕੁੱਝ ਖੇਤਰਾਂ ਵਿੱਚ ਬੋਲੀ ਜਾਂਦੀ ਹੈ। ਜ਼ਿਲ੍ਹਾ ਲੁਧਿਆਣਾ ਦੀ ਸਤਲੁਜ ਨਾਲ ਲੱਗਦੀ ਗੁੱਠ, ਜ਼ਿਲ੍ਹਾ ਹੁਸ਼ਿਆਰਪੁਰ ਦੇ ਰੋਪੜ ਨਾਲ ਲੱਗਦੇ ਇਲਾਕੇ ਦੀ ਬੋਲੀ ਤੇ ਪੁਆਭੀ ਦਾ ਪ੍ਰਭਾਵ ਹੈ। ਪੁਆਧੀ ਦੀਆਂ ਧੁਨੀਆਤਮਕ ਵਿਸ਼ੇਸ਼ਤਾਵਾਂ:- ਡਾ. ਬਲਵੀਰ ਸਿੰਘ ਸੰਧੂ ਅਨੁਸਾਰ, ਪੁਆਧੀ ਵਿੱਚ 10 ਸਵਰ ਅਤੇ 24 ਵਿਅੰਜਨ ਹੈ। ਇਸ ਉਪਭਾਸ਼ਾ ਵਿੱਚ ਕੰਠੀ ਅਤੇ ਤਾਲਵੀ ਵਿਅੰਜਨ /ਙ/ਞ/ ਨਹੀਂ ਉਚਾਰੇ ਜਾਂਦੇ। ਤਾਲਵੀਂ ਸੰਘਰਸ਼ੀ ਵਿਅੰਜਨ /ਸ/ਵੀ ਨਹੀਂ ਹੈ ਸਿਰਫ ਦੰਤੀ/ਸ/ਹੈ ਨਾਦੀ ਮਹਾਪ੍ਰਾਣ ਵਿਅੰਜਨਾਂ/ਘ/ਝ/ਢ/ਪ/ਭ/ਦਾ ਉਚਾਰਨ ਮਾਝੀ ਅਤੇ ਮਲਵਈ ਵਾਂਗ ਹੀ ਹੈ। ਇਹ ਵਿਅੰਜਨ ਪੁਆਧੀ ਵਿੱਚ ਵੀ ਸਵਰ ਵਿੱਚ ਤਬਦੀਲ ਹੋ ਜਾਂਦੇ ਹਨ। ਸ਼ਬਦਾ ਦੇ ਵਿਚਕਾਰ ਅਤੇ ਪਿੱਛੋਂ ਜੇ ਕੋਈ ਦੀਰਘ ਸਵਰ ਆਵੇ ਤਾਂ ਨਾਦੀ ਮਹਾਪ੍ਰਾਣ ਲੱਛਣ ਕਾਇਮ ਰਹਿੰਦਾ ਹੈ ਜਿਵੇਂ ਖੰਘਾਰ, ਕਢਾਈ ਅਤੇ ਸੰਭਾਲ ਆਦਿਕ ਸ਼ਬਦਾਂ ਵਿੱਚ। ਪੰਜਾਬੀ ਦੀਆਂ ਬਾਕੀ ਉਪਭਾਸ਼ਾਵਾਂ ਵਾਂਗ ਪੁਆਧੀ ਵਿੱਚ ਵੀ ਸੁਰ ਦੀ ਹੋਂਦ ਹੈ। ਪੁਆਧੀ ਵਿੱਚ ਨੀਵੀਂ ਸੁਰ ਦੀ ਵਰਤੋਂ ਮਾਝੀ ਦੀ ਤਰ੍ਹਾਂ ਹੈ ਅਤੇ ਉੱਚੀ ਸੁਰ ਦੀ ਵਰਤੋਂ ਮਲਵਈ ਦੀ ਤਰ੍ਹਾਂ ਹੈ। ਪੱਧਰੀ ਜਾਂ ਸਾਵੀਂ ਸੁਰ ਤਿੰਨਾਂ ਵਿੱਚ ਇਕੋ ਜਿਹੀ ਹੈ। ਮਲਵਈ ਵਾਂਗ ਕਈ ਪ੍ਰਸੰਗਾਂ ਵਿੱਚ ਪੁਆਧੀ ਸ਼ਬਦਾਂ ਦਾ ਅੰਤਲਾ /ਹ/ਸੁਰ ਵਿੱਚ ਨਹੀਂ ਬਦਲਦਾ ਅਤੇ ਆਪਣੇ ਵਿਅੰਜਨੀ ਸਰੂਪ ਵਿੱਓ ਕਾਇਮ ਰਹਿੰਦਾ ਹੈ, ਇਸ ਵਿੱਚ ਵ/ਦਾ ਬ/ਤੇ ਮ/ਵਿੱਚ ਰੂਪਾਂਤਰਨ ਮਲਵਈ ਨਾਲੋਂ ਵੱਧ ਹੈ ਜਿਵੇਂ ਵੇਲਣਾ (ਬੇਲਣਾ), ਦਸਵਾਂ (ਦਸਮਾਂ), ਸਵੇਰਾ (ਸਬੇਰਾ), ਜਵਾਈ (ਜਮਾਈ) ਆਦਿ। ਪੁਆਧੀ ਵਿੱਚ ਬਾਂਗਰੂ ਦੇ ਅਮਰ ਹੇਠ ਕੁੱਝ ਸ਼ਬਦਾਂ ਮੁੱਢ ਵਿੱਚ ਹ੍ਰਮਣ ਸਵਰਾਂ ਵਿੱਚ ਦੀਰਘਤਾ ਮਿਲਦੀ ਹੈ ਜਿਵੇਂ- ਖੂਣੋ (ਖੁਣੋ), ਝੂਅ (ਝੁੱਲ) ਊਹਾਂ, ਈਹਾਂ (ਉਥੇ) (ਇੱਥੇ)। ਪੁਆਧੀ ਦੀਆਂ ਵਿਆਕਰਨਕ ਵਿਸ਼ੇਸ਼ਤਾਵਾਂ:- ਪੁਆਧੀ ਦੀ ਵਿਆਕਰਨਕ ਰਚਨਾ ਵਿਉਂਤ ਬਾਕੀ ਪੰਜਾਬੀ ਨਾਲੋਂ ਵੱਖਰੀ ਹੈ। ਇਹ ਇੱਕ ਸਰਹੱਦੀ ਬੋਲੀ ਹੈ, ਜਿਸ ਦੇ ਇੱਕ ਪਾਸੇ ਮਲਵਈ ਪ੍ਰਭਾਵਿਤ ਹੈ ਦੂਜੇ ਪਾਸਿਓਂ ਬਾਂਗਰੂ ਅਸਰ ਅੰਦਾਜ਼ ਹੈ। ਪੁਆਧ ਇੱਕ ਅਜਿਹਾ ਇਲਾਕਾ ਹੈ ਜਿੱਥੇ ਅਜੇ ਬਾਂਗਰੂ ਬੋਲੀ ਮੁਕਦੀ ਨਹੀਂ ਅਤੇ ਮਲਵਈ ਸ਼ੁਰੂ ਨਹੀਂ ਹੁੰਦੀ, ਇਹੋ ਕਾਰਨ ਹੈ ਕਿ ਇਸ ਇਲਾਕੇ ਨੂੰ ......................
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪਾਣੀ ਦੀ ਸੰਭਾਲ (ਅੰਗ੍ਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਹਿਰੇ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਫ਼ਰੀਦਉਦਦੀਨ ਮਸੂਦ ਗੰਜਸ਼ਕਰ (ਅੰ. 4 ਅਪਰੈਲ 1173 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਰਹੱਸਵਾਦੀ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਰਹੱਸਵਾਦੀਆਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ। ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਜੈਵਿਕ ਖੇਤੀ ਜਾਂ ਕੁਦਰਤੀ ਖੇਤੀ (ਅੰਗਰੇਜ਼ੀ: Organic farming) ਖੇਤੀ ਦੀ ਉਸ ਢੰਗ ਨੂੰ ਆਖਦੇ ਹਨ ਜਿਸ ਵਿੱਚ ਜੈਵਿਕ ਜਾਂ ਕੁਦਰਤੀ ਖਾਦਾਂ, ਹਰੀਆਂ ਖਾਦਾਂ ਅਤੇ ਕੁਦਰਤੀ ਢੰਗ ਨਾਲ਼ ਤਿਆਰ ਕੀਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ। ਜੈਵਿਕ ਜਾਂ ਕੁਦਰਤੀ ਖਾਦਾਂ ਵਿੱਚ ਕੰਪੋਸਟ ਖਾਦ, ਮੁਰਗ਼ੀਆਂ ਦੀ ਖਾਦ ਅਤੇ ਰੂੜੀ ਦੀ ਖਾਦ ਸ਼ਾਮਿਲ ਹਨ ਅਤੇ ਹਰੀ ਖਾਦ ਕਿਸੇ ਫ਼ਸਲ ਦੇ ਹਰੇ ਮਾਦੇ ਨੂੰ ਜ਼ਮੀਨ ਵਿੱਚ ਵਾਹ ਜਾਂ ਦੱਬ ਦੇਣ ਨਾਲ਼ ਤਿਆਰ ਹੁੰਦੀ ਹੈ। ਆਮ ਤੌਰ ’ਤੇ ਜੰਤਰ ਜਾਂ ਢੈਂਚਾ, ਗਵਾਰਾ, ਮੂੰਗੀ ਅਤੇ ਰਵਾਂਹ ਆਦਿ ਫਲੀਦਾਰ ਫ਼ਸਲਾਂ ਦੀ ਵਰਤੋਂ ਹਰੀ ਖਾਦ ਵਜੋਂ ਕੀਤੀ ਜਾਂਦੀ ਹੈ। ਇਸ ਰਸਾਇਣਕ ਖਾਦਾਂ, ਕੀਟਨਾਸ਼ਕਾਂ ਆਦਿ ਦੀ ਵਰਤੋਂ ਨਹੀਂ ਕੀਤੀ ਜਾਂਦੀ ਜਾਂ ਨਾ ਦੇ ਬਰਾਬਰ ਕੀਤੀ ਜਾਂਦੀ ਹੈ। ਇਸ ਦੇ ਤਹਿਤ ਸਬਜ਼ੀਆਂ, ਫਲਾਂ, ਅਨਾਜ ਇਤਿਆਦਿ ਦੀ ਕਾਸ਼ਤ ਕੀਤੀ ਜਾਂਦੀ ਹੈ। ਕੁਦਰਤੀ ਖੇਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਾਲ 2006 ਵਿੱਚ ਆਰਗੈਨਿਕ ਫ਼ਾਰਮਿੰਗ ਕੌਂਸਲ ਆੱਫ਼ ਪੰਜਾਬ ਕਾਇਮ ਕੀਤੀ ਗਈ ਜੋ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਟ੍ਰੇਨਿੰਗ ਵੀ ਦਿੰਦੀ ਹੈ ਅਤੇ ਉਹਨਾਂ ਦੇ ਖੇਤਾਂ ਨੂੰ ਜੈਵਿਕ ਖੇਤਾਂ ਵਜੋਂ ਰਜਿਸਟਰ ਵੀ ਕਰਦੀ ਹੈ। ਜੈਵਿਕ ਖੇਤੀ ਇੱਕ ਬਦਲਵੀਂ ਖੇਤੀ ਪ੍ਰਣਾਲੀ ਹੈ ਜੋ 20 ਵੀਂ ਸਦੀ ਦੇ ਸ਼ੁਰੂ ਵਿੱਚ ਤੇਜ਼ੀ ਨਾਲ ਬਦਲਣ ਵਾਲੇ ਖੇਤੀਬਾੜੀ ਅਮਲ ਦੇ ਪ੍ਰਤੀਕਰਮ ਵਜੋਂ ਪੈਦਾ ਹੋਈ ਸੀ। ਅੱਜ ਕਈ ਜੈਵਿਕ ਖੇਤੀਬਾੜੀ ਸੰਗਠਨਾਂ ਦੁਆਰਾ ਆਰਗੈਨਿਕ ਖੇਤੀ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ। ਇਹ ਜੈਵਿਕ ਮੂਲ ਦੇ ਖਾਦਾਂ ਤੇ ਨਿਰਭਰ ਕਰਦਾ ਹੈ ਜਿਵੇਂ ਕਿ ਖਾਦ, ਖਾਦ, ਹਰੀ ਦੇ ਖਾਦ ਅਤੇ ਹੱਡੀਆਂ ਦਾ ਭੋਜਨ ਅਤੇ ਥਾਵਾਂ ਜਿਵੇਂ ਕਿ ਫਸਲ ਰੋਟੇਸ਼ਨ ਅਤੇ ਸਾਥੀ ਪੌਦੇ ਜੀਵ ਵਿਗਿਆਨਕ ਪੈਸਟ ਕੰਟਰੋਲ, ਮਿਕਸਡ ਫਾਰਪਿੰਗ ਅਤੇ ਕੀੜੇ ਜਾਨਵਰਾਂ ਦੇ ਪਾਲਣ-ਪੋਸਣ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਆਮ ਤੌਰ 'ਤੇ, ਜੈਵਿਕ ਮਿਆਰਾਂ ਨੂੰ ਸਧਾਰਨ ਤੌਰ 'ਤੇ ਪੈਦਾ ਹੋਣ ਵਾਲੇ ਪਦਾਰਥਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਲਈ ਤਿਆਰ ਕੀਤਾ ਜਾਂਦਾ ਹੈ ਜਦੋਂ ਕਿ ਸਿੰਥੈਟਿਕ ਪਦਾਰਥਾਂ ਨੂੰ ਮਨਜ਼ੂਰ ਜਾਂ ਸਖ਼ਤੀ ਨਾਲ ਸੀਮਿਤ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਕੁਦਰਤੀ ਤੌਰ 'ਤੇ ਕੀੜੇਮਾਰ ਦਵਾਈਆਂ ਜਿਵੇਂ ਕਿ ਪਾਈਰੇਥ੍ਰਿਨ ਅਤੇ ਰੋਟਿਨੋਨ ਦੀ ਇਜਾਜ਼ਤ ਹੁੰਦੀ ਹੈ, ਜਦੋਂ ਕਿ ਸਿੰਥੈਟਿਕ ਖਾਦਾਂ ਅਤੇ ਕੀਟਨਾਸ਼ਕਾਂ ਨੂੰ ਆਮ ਤੌਰ 'ਤੇ ਮਨਾਹੀ ਹੁੰਦੀ ਹੈ। ਸਿੰਥੈਟਿਕ ਪਦਾਰਥ ਜਿਹਨਾਂ ਦੀ ਇਜਾਜ਼ਤ ਹੈ, ਉਦਾਹਰਣ ਵਜੋਂ, ਪਿੱਤਲ ਸੈਲਫੇਟ, ਤੱਤਕ੍ਰਿਤ ਸਲਫਰ ਅਤੇ ਇਵੇਰਮੈਕਟਿਨ। ਜੀਵਨੀ ਤੌਰ 'ਤੇ ਸੋਧੇ ਹੋਏ ਜੀਵਾਣੂ, ਨੈਨੋਮੋਟਰਾਈਰੀਅਸ, ਮਨੁੱਖੀ ਸੀਵੇਜ ਸਲੱਜ, ਪੌਦਾ ਵਿਕਾਸ ਰੈਗੂਲੇਟਰਜ਼, ਹਾਰਮੋਨਸ, ਅਤੇ ਪਸ਼ੂ ਪਾਲਣ ਦੇ ਪੇਂਡੂ ਖੇਤਰਾਂ ਵਿੱਚ ਐਂਟੀਬਾਇਟਿਕ ਦੀ ਵਰਤੋਂ ਨੂੰ ਮਨਾਹੀ ਹੈ। ਜੈਵਿਕ ਖੇਤੀ ਦੇ ਸਮਰਥਨ ਦੀ ਵਜ੍ਹਾ ਵਿੱਚ ਸਥਿਰਤਾ, ਖੁੱਲ੍ਹਣ, ਸਵੈ-ਸੰਤੋਖਤਾ, ਖੁਦਮੁਖਤਿਆਰੀ / ਸੁਤੰਤਰਤਾ, ਸਿਹਤ, ਖੁਰਾਕ ਸੁਰੱਖਿਆ ਅਤੇ ਖਾਣੇ ਦੀ ਸੁਰੱਖਿਆ ਵਿੱਚ ਅਸਲ ਜਾਂ ਵਾਜਬ ਲਾਭ ਸ਼ਾਮਲ ਹਨ, ਹਾਲਾਂਕਿ ਧਾਰਣਾ ਅਤੇ ਅਸਲੀਅਤ ਦੇ ਵਿਚਕਾਰ ਮੇਲ ਨੂੰ ਲਗਾਤਾਰ ਚੁਣੌਤੀ ਦਿੱਤੀ ਜਾਂਦੀ ਹੈ। ਜੈਵਿਕ ਖੇਤੀਬਾੜੀ ਦੇ ਢੰਗਾਂ ਨੂੰ ਕੌਮਾਂਤਰੀ ਪੱਧਰ 'ਤੇ ਨਿਯੰਤ੍ਰਿਤ ਕੀਤਾ ਜਾਂਦਾ ਹੈ ਅਤੇ ਕਾਨੂੰਨੀ ਤੌਰ' ਤੇ ਬਹੁਤ ਸਾਰੇ ਦੇਸ਼ਾਂ ਦੁਆਰਾ ਲਾਗੂ ਕੀਤਾ ਜਾਂਦਾ ਹੈ, ਜੋ ਇੰਟਰਨੈਸ਼ਨਲ ਫੈਡਰੇਸ਼ਨ ਆਫ ਓਨੈਗੈਨਿਕ ਐਗਰੀਕਲਚਰ ਮੂਵਮੈਂਟਸ (ਆਈਓਐਫਐਮ) ਵੱਲੋਂ ਸਥਾਪਤ ਮਿਆਰਾਂ 'ਤੇ ਅਧਾਰਿਤ ਹੈ, ਜੋ ਕਿ 1972 ਵਿੱਚ ਸਥਾਪਿਤ ਕੀਤੀਆਂ ਗਈਆਂ ਜੈਵਿਕ ਖੇਤੀ ਸੰਸਥਾਵਾਂ ਲਈ ਕੌਮਾਂਤਰੀ ਛਤਰੀ ਸੰਸਥਾ ਹੈ, ਜਿਵੇਂ: an integrated farming system that strives for sustainability, the enhancement of soil fertility and biological diversity whilst, with rare exceptions, prohibiting synthetic pesticides, antibiotics, synthetic fertilizers, genetically modified organisms, and growth hormones.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪਿੱਪਲ (ਅੰਗਰੇਜ਼ੀ: ਸੇਕਰਡ ਫਿਗ, ਸੰਸਕ੍ਰਿਤ: ਅਸ਼ਵੱਥ) ਭਾਰਤ, ਨੇਪਾਲ, ਸ਼੍ਰੀ ਲੰਕਾ, ਚੀਨ ਅਤੇ ਇੰਡੋਨੇਸ਼ੀਆ ਵਿੱਚ ਪਾਇਆ ਜਾਣ ਵਾਲਾ ਬੋਹੜ, ਜਾਂ ਗੂਲਰ ਦੀ ਜਾਤੀ ਦਾ ਇੱਕ ਵਿਸ਼ਾਲ-ਆਕਾਰ ਰੁੱਖ ਹੈ ਜਿਸ ਨੂੰ ਭਾਰਤੀ ਸੰਸਕ੍ਰਿਤੀ ਵਿੱਚ ਮਹੱਤਵਪੂਰਨ ਸਥਾਨ ਦਿੱਤਾ ਗਿਆ ਹੈ ਅਤੇ ਅਨੇਕ ਪੁਰਬਾਂ ਉੱਤੇ ਇਸ ਦੀ ਪੂਜਾ ਕੀਤੀ ਜਾਂਦੀ ਹੈ। ਬੋਹੜ ਅਤੇ ਗੂਲਰ ਰੁੱਖ ਦੀ ਭਾਂਤੀ ਇਸ ਦੇ ਪੁਸ਼ਪ ਵੀ ਗੁਪਤ ਰਹਿੰਦੇ ਹਨ। ਇਸ ਲਈ ਇਸਨੂੰ ਗੁਹਿਅਪੁਸ਼ਪਕ ਵੀ ਕਿਹਾ ਜਾਂਦਾ ਹੈ। ਹੋਰ ਕਸ਼ੀਰੀ (ਦੁੱਧ ਵਾਲੇ) ਰੁੱਖਾਂ ਦੀ ਤਰ੍ਹਾਂ ਪਿੱਪਲ ਵੀ ਦੀਰਘ-ਆਯੂ ਹੁੰਦਾ ਹੈ। ਇਸ ਦੇ ਫਲ ਬੋਹੜ - ਗੂਲਰ ਦੀ ਤਰ੍ਹਾਂ ਬੀਜਾਂ ਨਾਲ ਭਰੇ ਅਤੇ ਸਰੂਪ ਪੱਖੋਂ ਮੁੰਗਫ਼ਲੀ ਦੇ ਛੋਟੇ ਦਾਣਿਆਂ ਵਰਗੇ ਹੁੰਦੇ ਹਨ। ਇਹਦੇ ਬੀਜ ਰਾਈ ਦੇ ਦਾਣੇ ਦੇ ਵੀ ਅੱਧੇ ਅਕਾਰ ਦੇ ਹੁੰਦੇ ਹਨ। ਪਰ ਇਨ੍ਹਾਂ ਤੋਂ ਪੈਦਾ ਰੁੱਖ ਵਿਸ਼ਾਲਤਮ ਰੂਪ ਧਾਰਨ ਕਰ ਕੇ ਅਣਗਿਣਤ ਸਾਲਾਂ ਤੱਕ ਖੜਾ ਰਹਿੰਦਾ ਹੈ। ਪਿੱਪਲ ਦੀ ਛਾਂ ਬੋਹੜ ਨਾਲੋਂ ਘੱਟ ਹੁੰਦੀ ਹੈ, ਫਿਰ ਵੀ ਇਸ ਦੇ ਪੱਤੇ ਜਿਆਦਾ ਸੁੰਦਰ, ਕੋਮਲ ਅਤੇ ਚੰਚਲ ਹੁੰਦੇ ਹਨ। ਬਸੰਤ ਰੁੱਤ ਵਿੱਚ ਇਸ ਉੱਤੇ ਧਾਨੀ ਰੰਗ ਦੀਆਂ ਨਵੀਆਂ ਕਰੂੰਬਲਾਂ ਆਉਣ ਲੱਗਦੀਆਂ ਹਨ। ਬਾਅਦ ਵਿੱਚ, ਉਹ ਹਰੀਆਂ ਅਤੇ ਫਿਰ ਗੂੜ੍ਹੀਆਂ ਹਰੀਆਂ ਹੋ ਜਾਂਦੀਆਂ ਹਨ। ਪਿੱਪਲ ਦੇ ਪੱਤੇ ਜਾਨਵਰਾਂ ਨੂੰ ਚਾਰੇ ਵਜੋਂ ਖਿਲਾਏ ਜਾਂਦੇ ਹਨ, ਖਾਸ਼ ਕਰ ਹਾਥੀਆਂ ਲਈ ਇਨ੍ਹਾਂ ਨੂੰ ਉੱਤਮ ਚਾਰਾ ਮੰਨਿਆ ਜਾਂਦਾ ਹੈ। ਪਿੱਪਲ ਦੀ ਲੱਕੜੀ ਬਾਲਣ ਦੇ ਕੰਮ ਆਉਂਦੀ ਹੈ ਪਰ ਇਹ ਕਿਸੇ ਇਮਾਰਤੀ ਕੰਮ ਜਾਂ ਫਰਨੀਚਰ ਲਈ ਅਨੁਕੂਲ ਨਹੀਂ ਹੁੰਦੀ। ਸਿਹਤ ਲਈ ਪਿੱਪਲ ਨੂੰ ਅਤਿ ਲਾਭਦਾਇਕ ਮੰਨਿਆ ਗਿਆ ਹੈ। ਪੀਲਿਆ, ਰਤੌਂਧੀ, ਮਲੇਰੀਆ, ਖੰਘ ਤੇ ਦਮੇ ਅਤੇ ਸਰਦੀ ਤੇ ਸਿਰ ਦਰਦ ਵਿੱਚ ਪਿੱਪਲ ਦੀ ਟਹਿਣੀ, ਲੱਕੜੀ, ਪੱਤਿਆਂ, ਕਰੂੰਬਲਾਂ ਅਤੇ ਸੀਕਾਂ ਦੇ ਪ੍ਰਯੋਗ ਦਾ ਚਰਚਾ ਮਿਲਦਾ ਹੈ।ਸਭ ਤੋਂ ਪੁਰਾਣਾ ਦਰਖੱਤ ਹੋਣ ਦਾ ਮਾਣ ਹਾਸਲ ਹੈ ਅਤੇ ਦਵਾਈਆਂ ਵਿੱਚ ਵਿਆਪਕ ਪੱਧਰ ਉੱਤੇ ਇਸ ਦੀ ਵਰਤੋਂ ਕੀਤੀ ਜਾਂਦੀ ਸੀ। ਦਿਲ ਦੇ ਆਕਾਰ ਵਾਲੇ ਪਿੱਪਲ ਦੇ ਪੱਤੇ ਜ਼ਖ਼ਮਾਂ ਨੂੰ ਠੀਕ ਕਰਨ ਲਈ ਲੇਪ ਵਜੋਂ ਵਰਤੇ ਜਾਂਦੇ ਹਨ। ਪਿੱਪਲ ਦੇ ਫਲਾਂ ਨੂੰ ਪਪੀਸੀਆਂ ਆਖਦੇ ਹਨ। ਪੱਕਣ ’ਤੇ ਇਨ੍ਹਾਂ ਦਾ ਰੰਗ ਜਾਮਣੀ ਹੋ ਜਾਂਦਾ ਹੈ। ਪਿੱਪਲ : ਹਜ਼ਾਰ ਸਾਲ ਤੋਂ ਵੀ ਜ਼ਿਆਦਾ ਉਮਰ ਵਾਲੇ ਅਤੇ ਲੂੰ ਰਹਿਤ ਸਲੇਟੀ ਛਿੱਲ ਵਾਲੇ ਇਸ ਰੁੱਖ ਦਾ ਵਿਗਿਆਨਕ ਨਾਂ ਫ਼ਾਈਕਸ ਰਿਲੀਜਿਓਸਾ (Ficus religiosa) ਹੈ ਅਤੇ ਮੋਰੇਸੀ (Moraceae) ਕੁਲ ਨਾਲ ਸਬੰਧਤ ਹੈ। ਇਸ ਦੇ ਪੱਤੇ ਚਮਕਦਾਰ ਅਤੇ ਲਹਿਰੇਦਾਰ ਕਿਨਾਰੇ ਵਾਲੇ ਹੁੰਦੇ ਹਨ। ਅਪ੍ਰੈਲ ਵਿਚ ਪਿਪਲੀਆਂ (ਫਲ) ਨਿਕਲਦੀਆਂ ਹਨ ਜਿਹੜੀਆਂ ਜੂਨ ਦੇ ਅਖੀਰ ਵਿਚ ਪੱਕੇ ਕੇ ਗੂੜ੍ਹੇ ਜਾਮਨੀ ਰੰਗ ਦੀਆਂ ਹੋ ਜਾਂਦੀਆਂ ਹਨ। ਇਸ ਦੇ ਪੱਤੇ ਅਤੇ ਟਾਹਣੀਆਂ ਹਾਥੀਆਂ ਦਾ ਚਾਰਾ ਹਨ। ਇਸ ਦਾ ਰਸ (ਦੁੱਧ) ਪੈਰ ਦੀਆਂ ਬਿਆਈਆਂ ਠੀਕ ਕਰਨ ਅਤੇ ਟਾਇਰਾਂ ਦੇ ਛੋਟੇ ਛੋਟੇ ਛੇਕ ਬੰਦ ਕਰਨ ਲਈ ਵਰਤਿਆ ਜਾਂਦਾ ਹੈ। ਇਸ ਦੀ ਲੱਕੜ ਸਿਲ੍ਹੀਆਂ ਅਤੇ ਠੰਡੀਆਂ ਥਾਵਾਂ ਵਿਚ ਵੀ ਖਰਾਬ ਨਹੀਂ ਹੁੰਦੀ। ਇਸ ਲਈ ਮਾਚਸਾਂ, ਪੇਟੀਆਂ ਅਤੇ ਪਹੀਏ ਦਾ ਬਾਹਰਲਾ ਹਿੱਸਾ ਬਣਾਉਣ ਲਈ ਵਰਤੀ ਜਾਂਦੀ ਹੈ। ਇਸ ਦੀਆਂ ਪਿਪਲੀਆਂ ਪਿੱਤ ਵਿਕਾਰ ਦੂਰ ਕਰਨ ਅਤੇ ਦਿਲ ਅਤੇ ਖੂਨ ਦੀਆਂ ਬੀਮਾਰੀਆਂ ਦੂਰ ਕਰਨ ਲਈ ਵਰਤੀਆਂ ਜਾਂਦੀਆਂ ਹਨ। ਇਸ ਦੀ ਜੜ੍ਹ ਦੀ ਛਿੱਲ ਫੋੜੇ ਸਾਫ਼ ਕਰਨ ਅਤੇ ਲਿਊਕੋਰੀਆ ਸੁਕਾਉਣ ਲਈ ਵਰਤੀ ਜਾਂਦੀ ਹੈ। ਇਸ ਦੀ ਛਿੱਲ ਨੂੰ ਸਾੜਨ ਉਪਰੰਤ ਪਾਣੀ ਵਿਚ ਭਿਉਂ ਕੇ ਵਰਤਣ ਨਾਲ ਹਿਚਕੀ ਦੂਰ ਹੁੰਦੀ ਹੈ। ਇਸ ਦੇ ਪੱਤੇ ਸੱਪ ਦੇ ਡੰਗ ਦੇ ਇਲਾਜ ਲਈ ਵਰਤੇ ਜਾਂਦੇ ਹਨ। ਲਾਖ ਦਾ ਕੀੜਾ ਇਸ ਰੁੱਖ ਉੱਤੇ ਪਲਦਾ ਹੈ। ਬੁੱਧ ਅਤੇ ਹਿੰਦੂ ਧਰਮ ਵਿਚ ਪਿਪਲ ਨੂੰ ਬੜਾ ਸ਼ੁਭ ਮੰਨਿਆ ਜਾਂਦਾ ਹੈ। ਹਿੰਦੂ ਮਤ ਵਾਲੇ ਪਿਪਲ ਵਿਚ ਤ੍ਰੈਮੂਰਤੀ ਦਾ ਨਿਵਾਸ ਮੰਨਦੇ ਹਨ : ਪੱਤੇ ਪੱਤੇ ਗੋਵਿੰਦ ਬੈਠਾ, ਟਾਹਣੀ ਟਾਹਣੀ ਦਿਉਤਾ। ਮੁੱਢ ਤੇ ਸ੍ਰੀ ਕ੍ਰਿਸ਼ਨ ਬੈਠਾ, ਧਨ ਬ੍ਰਹਮਾ ਦਿਉਤਾ। ਰਵਾਇਤ ਅਨੁਸਾਰ ਇਸ ਦੀ ਜੜ੍ਹ ਵਿਚ ਬ੍ਰਹਮਾ ਜੀ, ਤਣੇ ਵਿਚ ਵਿਸ਼ਨੂੰ ਜੀ ਅਤੇ ਟਾਹਣੀਆਂ ਵਿਚ ਸ਼ਿਵ ਜੀ ਦਾ ਨਿਵਾਸ ਹੈ। ਕਿਹਾ ਜਾਂਦਾ ਹੈ ਕਿ ਵਿਆਸ ਰਿਸ਼ੀ ਨੇ ਇਸ ਦੇ ਪੱਤਿਆਂ ਨੂੰ ਆਪਣੇ ਮੱਥੇ ਨਾਲ ਬੰਨ੍ਹਿਆ ਅਤੇ ਇਸ ਲਈ ਇਸ ਦੇ ਪੱਤੇ ਜਾਂ ਟਾਹਣੀਆਂ ਨੂੰ ਪਵਿੱਤਰ ਸਮਝ ਕੇ ਪਸ਼ੂਆਂ ਦੇ ਖਾਣ ਜਾਂ ਬਾਲਣ ਲਈ ਨਹੀਂ ਵਰਤਿਆ ਜਾਂਦਾ। ਹਿੰਦੂ ਲੋਕ ਪਿੱਪਲ ਉੱਤੇ ਕੁਹਾੜਾ ਨਹੀਂ ਚਲਾਉਂਦੇ ਅਤੇ ਤੀਵੀਆਂ ਇਸ ਦੀ ਜੜ੍ਹ ਵਿਚ ਕੱਚੀ ਲੱਸੀ ਪਾ ਕੇ ਪੂਰਬ ਵੱਲ ਮੂੰਹ ਕਰ ਕੇ 108 ਪਰਿਕਰਮਾ ਕਰਦੀਆਂ ਹਨ। ਪੂਜਾ ਕਰਨ ਉਪਰੰਤ ਤਾਂਬੇ ਦਾ ਸਿੱਕਾ, ਜਨੇਊ ਅਤੇ ਮਠਿਆਈ ਆਦਿ ਵੀ ਰੱਖੀ ਜਾਂਦੀ ਹੈ। ਕਈ ਹਿੰਦੂਆਂ ਵਿਚ ਬੱਚੇ ਜਨੇਊ ਪਾਉਣ ਲੱਗਿਆਂ ਜਾਂ ਮਕਾਨ ਦੀ ਨੀਂਹ ਰੱਖਣ ਲੱਗਿਆਂ ਵੀ ਪਿੱਪਲ ਦੀ ਪੂਜਾ ਕੀਤੀ ਜਾਂਦੀ ਹੈ। ਨਿਰਸੰਤਾਨ ਇਸਤਰੀਆਂ ਸੂਰਜ ਚੜ੍ਹਦੇ ਸਾਰ 40 ਦਿਨ ਇਸ ਦੀ ਜੜ੍ਹ ਵਿਚ ਪਾਣੀ ਪਾ ਕੇ ਆਪਣੀ ਜੜ੍ਹ ਹਰੀ ਹੋਈ ਮੰਨਦੀਆਂ ਹਨ। ਧਾਰਨਾ ਹੈ ਕਿ ਐਤਵਾਰ ਨੂੰ ਲਛਮੀ ਇਸ ਰੁੱਖ ਉੱਤੇ ਟਿਕਦੀ ਹੈ। ਇਸ ਲਈ ਧਨ ਦੌਲਤ ਦੇ ਚਾਹਵਾਨ ਐਤਵਾਰ ਨੂੰ ਇਸ ਦੀ ਪੂਜਾ ਕਰਦੇ ਹਨ। ਪਿੱਪਲ ਦੇ ਰੁੱਖ ਨੇੜੇ ਝੂਠ ਬੋਲਣਾ, ਧੋਖਾ ਕਰਨਾ ਜਾਂ ਕਿਸੇ ਦੀ ਜਾਨ ਲੈਣੀ ਮਹਾਪਾਪ ਸਮਝਿਆ ਜਾਂਦਾ ਹੈ। ਇਸ ਲਈ ਬਾਣੀਏ ਪਿੱਪਲ ਹੇਠਾਂ ਬੈਠ ਕੇ ਕਦੇ ਵੀ ਕਿਸੇ ਨਾਲ ਹਿਸਾਬ ਕਿਤਾਬ ਨਹੀਂ ਕਰਦੇ। ਕਈਆਂ ਵਿਚ ਪਿੱਪਲ ਰਾਹੀਂ ਪਿਤਰਾਂ ਨੂੰ ਪਾਣੀ ਪਹੁੰਚਾਣ ਦੀ ਪ੍ਰਥਾ ਹੈ। ਜਦੋਂ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦਾ ਵੱਡਾ ਪੁੱਤਰ ਜਾਂ ਭਰਾ ਛੇਦੇ ਹੋਏ ਘੜੇ ਵਿਚ ਪਾਣੀ ਭਰ ਕੇ ਪਿੱਪਲ ਦੇ ਰੁੱਖ ਦੀ ਕਿਸੇ ਟਾਹਣੀ ਉੱਤੇ ਇਸ ਵਿਸ਼ਵਾਸ ਨਾਲ ਲਟਕਾਂਦਾ ਹੈ ਕਿ ਇਹ ਮ੍ਰਿਤਕ ਦੀ ਆਤਮਾ ਨੂੰ ਪਹੁੰਚੇਗਾ। ਮਹਿੰਜੋਦਰੋ ਅਤੇ ਹੜ੍ਹਪਾ ਦੀਆਂ ਥੇਹਾਂ ਵਿਚੋਂ ਪ੍ਰਾਪਤ ਕੁਝ ਠੀਕਰਾਂ ਮੋਹਰਾਂ ਉੱਤੇ ਪਿੱਪਲ ਸਬੰਧੀ ਮਿਲੇ ਨਿਸ਼ਾਨ ਇਸ ਗੱਲ ਦੀ ਗਵਾਹੀ ਦਿੰਦੇ ਹਨ ਕਿ ਪੰਜਾਬ ਵਿਚ ਪੁਰਾਣੇ ਸਮੇਂ ਤੋਂ ਇਸ ਦੀ ਪੂਜਾ ਹੁੰਦੀ ਆ ਰਹੀ ਹੈ। ਰਿਗ ਵੇਦ ਦੀਆਂ ਕਥਾਵਾਂ ਵਿਚ ਕਈ ਥਾਈਂ ਇਸ ਰੁੱਖ ਦਾ ਜ਼ਿਕਰ ਆਇਆ ਹੈ। ਪੰਜਾਬੀ ਲੋਕ ਗੀਤਾਂ ਵਿਚ ਪਿੱਪਲਾਂ ਉੱਤੇ ਪੀਂਘ ਝੂਟਦੀਆਂ ਕੁੜੀਆਂ ਅਤੇ ਚਹਿਚਹਾਉਂਦੇ ਪੰਛੀਆਂ ਦਾ ਜ਼ਿਕਰ ਹੈ। ਪ੍ਰਸਿੱਧ ਕਵੀ ਪ੍ਰੋ.
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਬਿਧੀ ਚੰਦ ਛੀਨਾ ( ਗੁਰਮੁਖੀ : ਬਿਧੀ ਚੰਦ; 26 ਅਪ੍ਰੈਲ 1579 – 30 ਅਗਸਤ 1638 ਜਾਂ 1640 ) ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਇੱਕ ਸਿੱਖ, ਧਾਰਮਿਕ ਪ੍ਰਚਾਰਕ ਅਤੇ ਫੌਜੀ ਕਮਾਂਡਰ ਸੀ, ਜੋ ਅੰਮ੍ਰਿਤਸਰ ਤੋਂ 37 ਕਿਲੋਮੀਟਰ ਦੂਰੀ `ਤੇ ਦੱਖਣ ਵਿੱਚ ਸਥਿਤ ਛੀਨਾ ਬਿਧੀ ਚੰਦ ਪਿੰਡ ਦਾ ਵਾਸੀ ਸੀ। ਛੀਨਾ ਬਿਧੀ ਚੰਦ ਲਾਹੌਰ ਦਾ ਨਹੀਂ ਅੰਮ੍ਰਿਤਸਰ ਜ਼ਿਲ੍ਹੇ ਦਾ ਹਿੱਸਾ ਸੀ। ਉਨ੍ਹਾਂ ਦਾ ਜਨਮ ਅਸਥਾਨ ਦੀ ਯਾਦਗਾਰ ਉਨ੍ਹਾਂ ਦੇ ਹੀ ਪਿੰਡ ਛੀਨਾ ਬਿਧੀ ਚੰਦ ਵਿੱਚ ਸਥਿਤ ਹੈ, ਜਿਸ ਨੂੰ ਪਿੰਡ ਵਾਸੀਆਂ ਨੇ ਬਾਬਾ ਦਇਆ ਸਿੰਘ ਦੇ ਸਹਿਯੋਗ ਨਾਲ ਬਣਵਾਇਆ ਸੀ। ਬਾਬਾ ਦਇਆ ਸਿੰਘ ਨੇ ਆਪਣੇ ਹੱਥੀਂ ਇਸ ਦੀ ਨੀਂਹ ਰੱਖੀ। ਹਰ ਸਾਲ ਉਨ੍ਹਾਂ ਦੇ (ਬਾਬਾ ਬਿਧੀ ਚੰਦ) ਦੇ ਜਨਮ ਦਿਹਾੜੇ 'ਤੇ ਬਾਬਾ ਦਇਆ ਸਿੰਘ ਅਤੇ ਹੁਣ ਬਾਬਾ ਅਵਤਾਰ ਸਿੰਘ ਪਿੰਡ ਛੀਨਾ ਬਿਧੀ ਚੰਦ ਜਾਂਦੇ ਸਨ ਅਤੇ ਅੱਜ ਤੱਕ ਇੱਥੇ ਮਨਾਉਂਦੇ ਸਨ। ਉਹ ਗੁਰੂ ਅਰਜਨ ਦੇਵ ਜੀ ਦੇ ਚੇਲੇ ਸਨ ਅਤੇ ਉਨ੍ਹਾਂ ਨੇ ਆਪਣੀ ਜ਼ਿਆਦਾਤਰ ਜ਼ਿੰਦਗੀ ਗੁਰੂ ਹਰਗੋਬਿੰਦ ਦੀ ਸੇਵਾ ਵਿੱਚ ਬਿਤਾਈ।
ਉੱਚੀ ਛਾਲ ਇੱਕ ਟਰੈਕ ਅਤੇ ਫੀਲਡ ਈਵੈਂਟ ਹੈ ਜਿਸ ਵਿੱਚ ਖਿਡਾਰੀ ਨੂੰ ਉੱਚਾਈ 'ਤੇ ਲਗਾਈ ਗਈ ਇੱਕ ਪੱਟੀ' ਜਾਂ ਪੋਲ ਉੱਪਰ ਦੀ ਬਿਨਾਂ ਕਿਸੇ ਸਹਾਇਤਾ ਤੋਂ ਛਾਲ ਮਾਰਨੀ ਪੈਨਦ ਆਪਣੇ ਆਧੁਨਿਕ ਸਭ ਤੋਂ ਪ੍ਰਭਾਵੀ ਰੂਪ ਵਿੱਚ, ਇੱਕ ਪੱਟੀ ਕ੍ਰੈਸ਼ ਮੈਟ ਦੇ ਦੋ ਪੱਧਰਾਂ ਦੇ ਵਿਚਕਾਰ ਰੱਖੀ ਗਈ ਹੁੰਦੀ ਹੈ। ਆਧੁਨਿਕ ਯੁੱਗ ਵਿੱਚ, ਐਥਲੀਟ ਪੱਟੀ ਵੱਲ ਦੌੜਦੇ ਹਨ ਅਤੇ ਜੰਪਿੰਗ ਦੀ ਫੋਸਬਰੀ ਫਲੌਪ ਵਿਧੀ ਦਾ ਇਸਤੇਮਾਲ ਕਰਦੇ ਹਨ ਅਤੇ ਪਹਿਲਾਂ ਸਿਰ ਤੇ ਬਾਅਦ ਵਿੱਚ ਸਰੀਰ ਨੂੰ ਲੰਘਾਉਂਦੇ ਹਨ। ਪੁਰਾਣੇ ਜ਼ਮਾਨੇ ਤੋਂ, ਪ੍ਰਤਿਭਾਗੀਆਂ ਨੇ ਮੌਜੂਦਾ ਰੂਪ ਤੇ ਪਹੁੰਚਣ ਲਈ ਵਧੀਆਂ ਪ੍ਰਭਾਵਸ਼ਾਲੀ ਤਕਨੀਕਾਂ ਪੇਸ਼ ਕੀਤੀਆਂ ਹਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਗ੍ਰਾਮ ਪੰਚਾਇਤ ਪਿੰਡ ਦੀ ਪਾਰਲੀਮੈਂਟ ਭਾਵ ਗ੍ਰਾਮ ਸਭਾ ਹੈ। ਸੰਵਿਧਾਨ ਦੀ 73ਵੀਂ ਸ਼ੋਧ ਤੋਂ ਬਾਅਦ ਬਣੇ ਪੰਚਾਇਤੀ ਰਾਜ ਢਾਂਚੇ ਵਿੱਚ ਗ੍ਰਾਮ ਸਭਾ ਨੂੰ ਸੰਵਿਧਾਨਕ ਰੂਪ ਮਿਲ ਗਿਆ। ਗ੍ਰਾਮ ਸਭਾ ਉਹ ਸੰਸਥਾ ਹੈ ਕਿ ਜਿਸ ਵਿੱਚ ਪਿੰਡ ਦੇ ਸਾਰੇ ਵੋਟਰ ਸਥਾਈ ਮੈਂਬਰ ਹੁੰਦੇ ਹਨ। ਪੰਚਾਇਤ ਕੇਂਦਰੀ ਜਾਂ ਸੂਬੇ ਦੇ ਮੰਤਰੀ ਮੰਡਲ ਦੀ ਤਰ੍ਹਾਂ ਇੱਕ ਕਾਰਜਕਾਰੀ ਸੰਸਥਾ ਹੈ। ਇਸਦਾ ਮੁਖੀ ਸਰਪੰਚ ਹੁੰਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਆਕਸਫ਼ੋਰਡ ਯੂਨੀਵਰਸਿਟੀ ਬਰਤਾਨੀਆ ਦੇ ਸ਼ਹਿਰ ਆਕਸਫ਼ੋਰਡ 'ਚ ਇੱਕ ਯੂਨੀਵਰਸਿਟੀ ਹੈ। ਇਹ ਦੁਨੀਆ ਦੀ ਦੂਸਰੀ ਸਭ ਤੋਂ ਪੁਰਾਣੀ ਤੇ ਅੰਗਰੇਜ਼ੀ ਬੋਲਣ ਵਾਲੀ ਦੁਨੀਆ ਦੀ ਸਭ ਤੋਂ ਪੁਰਾਣੀ ਯੂਨੀਵਰਸਿਟੀ ਹੈ। ਉਥੇ 11 ਵੀਂ ਸਦੀ ਤੋਂ ਪੜ੍ਹਾਈ ਹੋ ਰਹੀ ਹੈ। ਯੂਨੀਵਰਸਿਟੀ ਚ ਤੇਜ਼ੀ ਨਾਲ਼ ਵਧਦਾ ਹੋਇਆ ਜਦੋਂ ਅੰਗਰੇਜ਼ ਬਾਦਸ਼ਾਹ ਹੈਨਰੀ II ਨੇ ਅੰਗਰੇਜ਼ ਵਿੱਦਿਆਰਥੀਆੰ ਨੂੰ ਸੇਂਟ ਥਾਮਸ ਬੀਕਟ ਦੇ ਕਤਲ ਮਗਰੋਂ ਪੈਰਿਸ ਯੂਨੀਵਰਸਿਟੀ ਚ ਪੜ੍ਹਨ ਤੋਂ ਰੋਕ ਦਿੱਤਾ। 1209 ਚ ਇੱਥੇ ਦੇ ਵਸਨੀਕਾਂ ਤੇ ਵਿੱਦਿਆਰਥੀਆਂ ਵਿੱਚਕਾਰ ਇੱਕ ਰਫਡ਼ਾ ਪੈ ਗਿਆ ਤੇ ਜਿਸ ਤੋਂ ਇਥੋਂ ਲੋਕ ਕੈਂਬਰਿਜ ਨੱਸ ਗਏ ਅਤੇ ਇੰਜ ਕੈਂਬਰਿਜ 'ਚ ਕੈਂਬਰਿਜ ਯੂਨੀਵਰਸਿਟੀ ਦੀ ਨੀਂਹ ਪਈ। ਦੋਂਵੇਂ ਯੂਨੀਵਰਸਿਟੀਆਂ ਰਲਦੀਆਂ ਵੀ ਹਨ ਪਰ ਦੋਨਾਂ 'ਚ ਜੋੜ ਵੀ ਬੜਾ ਪੁਰਾਣਾ ਹੈ। 1249 ਵਿੱਚ ਯੂਨੀਵਰਸਿਟੀ ਕਾਲਜ, ਆਕਸਫ਼ੋਰਡ ਇੱਥੇ ਬਣਨ ਵਾਲਾ ਪਹਿਲਾ ਕਾਲਜ ਸੀ 2008 ਵਿੱਚ ਗਰੀਨ ਟਮਪਲੀਟਨ ਆਖ਼ਰੀ। ਆਕਸਫ਼ੋਰਡ ਯੂਨੀਵਰਸਿਟੀ ਬਰਤਾਨੀਆ ਦੀਆਂ ਵਿੱਦਿਆ ਯੂਨੀਵਰਸਿਟੀਆਂ 'ਚ ਉਤਲੀ ਪਰਹਰਿ ਤੇ ਰਹਿਣ ਵਾਲੀ ਯੂਨੀਵਰਸਿਟੀ ਹੈ। ਆਕਸਫ਼ੋਰਡ ਲਗਾਤਾਰ ਦੁਨੀਆ ਦੀਆਂ ਦਸ ਵਿੱਦਿਆ ਯੂਨੀਵਰਸਿਟੀਆਂ 'ਚ ਆ ਰਹੀ ਹੈ। ਇਹ ਯੂਰਪ ਦੀਆਂ ਵਿੱਦਿਆ ਤੇ ਖੋਜ ਪਰਖ ਕਰਨ ਵਾਲੀਆਂ ਯੂਨੀਵਰਸਿਟੀਆਂ 'ਚ ਗਿਣੀ ਜਾਂਦੀ ਹੈ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਮਨਾਏ ਜਾਣ ਵਾਲਾ ਇੱਕ ਅੰਤਰਰਾਸ਼ਟਰੀ ਤਿਉਹਾਰ ਹੈ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਵਿਸ਼ਵਵਿਆਪੀ ਯਤਨਾਂ ਨੂੰ ਮਾਨਤਾ ਦਿੰਦਾ ਹੈ। ਵਿਸ਼ਵ ਪੱਧਰ 'ਤੇ, 106 ਦੇਸ਼ਾਂ ਵਿੱਚ 3.3 ਬਿਲੀਅਨ ਲੋਕ ਮਲੇਰੀਆ ਦੇ ਖ਼ਤਰੇ ਵਿੱਚ ਹਨ। 2012 ਵਿੱਚ, ਮਲੇਰੀਆ ਕਾਰਨ ਲਗਭਗ 627,000 ਮੌਤਾਂ ਹੋਈਆਂ, ਜ਼ਿਆਦਾਤਰ ਅਫਰੀਕੀ ਬੱਚਿਆਂ ਵਿੱਚ। ਏਸ਼ੀਆ, ਲਾਤੀਨੀ ਅਮਰੀਕਾ ਅਤੇ ਕੁਝ ਹੱਦ ਤੱਕ ਮੱਧ ਪੂਰਬ ਅਤੇ ਯੂਰਪ ਦੇ ਕੁਝ ਹਿੱਸੇ ਵੀ ਪ੍ਰਭਾਵਿਤ ਹਨ। ਰਾਗੁਲ ਮੱਛਰ ਦੀ ਸਭ ਤੋਂ ਖਤਰਨਾਕ ਪ੍ਰਜਾਤੀ ਹੈ। ਵਿਸ਼ਵ ਮਲੇਰੀਆ ਦਿਵਸ ਅਫਰੀਕਾ ਮਲੇਰੀਆ ਦਿਵਸ ਨੂੰ ਮਨਾਉਣ ਲਈ ਅਫ਼ਰੀਕੀ ਮਹਾਂਦੀਪ ਵਿੱਚ ਕੀਤੇ ਜਾ ਰਹੇ ਯਤਨਾਂ ਵਿੱਚੋਂ ਨਿਕਲਿਆ। ਵਿਸ਼ਵ ਮਲੇਰੀਆ ਦਿਵਸ ਵਿਸ਼ਵ ਸਿਹਤ ਦਿਵਸ, ਵਿਸ਼ਵ ਖੂਨਦਾਨੀ ਦਿਵਸ, ਵਿਸ਼ਵ ਇਮਯੂਨਾਈਜ਼ੇਸ਼ਨ ਹਫ਼ਤਾ, ਵਿਸ਼ਵ ਰੋਗਾਣੂਨਾਸ਼ਕ ਜਾਗਰੂਕਤਾ ਹਫ਼ਤਾ, ਵਿਸ਼ਵ ਰੋਗੀ ਸੁਰੱਖਿਆ ਦਿਵਸ, ਵਿਸ਼ਵ ਤਪਦਿਕ ਦਿਵਸ, ਵਿਸ਼ਵ ਚਗਾਸ ਰੋਗ ਦਿਵਸ, ਵਿਸ਼ਵ ਤੰਬਾਕੂ ਰਹਿਤ ਦਿਵਸ, ਵਿਸ਼ਵ ਹੈਪੇਟਾਈਟਸ ਦਿਵਸ ਅਤੇ ਵਿਸ਼ਵ ਏਡਜ਼ ਦਿਵਸ ਦੇ ਨਾਲ ਵਿਸ਼ਵ ਸਿਹਤ ਸੰਗਠਨ (WHO) ਦੁਆਰਾ ਵਰਤਮਾਨ ਵਿੱਚ 11 ਅਧਿਕਾਰਤ ਗਲੋਬਲ ਜਨਤਕ ਸਿਹਤ ਮੁਹਿੰਮਾਂ ਵਿੱਚੋਂ ਇੱਕ ਹੈ। ਸਭ ਤੋਂ ਤਾਜ਼ਾ ਵਿਸ਼ਵ ਮਲੇਰੀਆ ਰਿਪੋਰਟ ਦੇ ਅਨੁਸਾਰ, 2015 ਵਿੱਚ ਮਲੇਰੀਆ ਦੀ ਵਿਸ਼ਵਵਿਆਪੀ ਗਿਣਤੀ 429,000 ਮਲੇਰੀਆ ਮੌਤਾਂ ਅਤੇ 212 ਮਿਲੀਅਨ ਨਵੇਂ ਕੇਸਾਂ ਤੱਕ ਪਹੁੰਚ ਗਈ ਹੈ। 2010 ਅਤੇ 2015 ਦੇ ਵਿਚਕਾਰ ਵਿਸ਼ਵ ਪੱਧਰ 'ਤੇ ਮਲੇਰੀਆ ਦੇ ਨਵੇਂ ਕੇਸਾਂ ਦੀ ਦਰ 21 ਪ੍ਰਤੀਸ਼ਤ ਘੱਟ ਗਈ ਹੈ, ਅਤੇ ਮਲੇਰੀਆ ਦੀ ਮੌਤ ਦਰ 29 ਤੱਕ ਘੱਟ ਗਈ ਹੈ। ਉਸੇ ਮਿਆਦ ਵਿੱਚ ਪ੍ਰਤੀਸ਼ਤ.
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਤਖ਼ਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਗੁਰਦਵਾਰਾ ਸਾਹਿਬ "ਪਟਨਾ ਸ਼ਹਿਰ" (Patna City) ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ (22 ਦਸੰਬਰ 1666) ਦੀ ਯਾਦਗਾਰ ਵੱਜੋਂ ਗੰਗਾ ਨਦੀ ਦੇ ਕਿਨਾਰੇ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ(1780-1839) ਨੇ ਇਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ। ਏਥੇ ਗੰਗਾ ਦੇ ਕਿਨਾਰੇ ਗੁਰਦਵਾਰਾ ਕੰਗਣ ਘਾਟ ਸਾਹਿਬ ਵੀ ਮੌਜੂਦ ਹੈ ਜੋ ਕਿ ਤੱਖਤ ਸਾਹਿਬ ਦੇ ਬਿਲਕੁਲ ਨੇੜੇ ਉੱਤਰ ਵਾਲੀ ਸਾਹਿਬ ਸਥਿਤ ਹੈ ਅਤੇ ਗੁਰਦਵਾਰਾ ਸਾਹਿਬ ਪੂਰਬ-ਦੱਖਣ ਵੱਲ ਲਗਭਗ 200 ਮੀਟਰ ਦੀ ਵਿੱਥ ਤੇ ਗੁਰਦਵਾਰਾ ਬਾਲ ਲੀਲਾ ਮੈਣੀ ਸੰਗਤ ਸਾਹਿਬ ਸੁਸ਼ੋਭਿਤ ਹੈ ਜਿਹਨਾਂ ਦੀ ਕਾਰ ਸੇਵਾ ਦੀ ਸੰਭਾਲ ਬਾਬਾ ਭੂਰੀ ਵਾਲੇ ਕਰ ਰਹੇ ਹਨ l ਇਸਤੋਂ ਇਲਾਵਾ ਪਟਨਾ ਸਾਹਿਬ ਵਿਖੇ 3 ਗੁਰਦਵਾਰਾ ਹੋਰ ਵੀ ਹਨ ਜੋ ਕਿ 25 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਹਨ l ਇਹਨਾਂ ਵਿਚੋਂ ਇਕ ਹੈ ਗੁਰਦਵਾਰਾ ਗੁਰੂ ਕਾ ਬਾਗ 7 ਕਿਲੋਮੀਟਰ, ਦੂਜਾ ਗੁਰਦਵਾਰਾ ਹਾਁਡੀ ਸਾਹਿਬ 25 ਕਿਲੋਮੀਟਰ, ਗੁਰਦਵਾਰਾ ਸੁਨਾਰ ਟੋਲੀ 500 ਮੀਟਰ ਦੀ ਵਿੱਥ ਤੇ ਸੁਸ਼ੋਭਿਤ ਹਨ l
ਹਾੜੀ ਦੀਆਂ ਫ਼ਸਲਾਂ (ਜਾਂ ਰਬੀ ਫਸਲਾਂ; ਅੰਗ੍ਰੇਜ਼ੀ ਵਿੱਚ: Rabi Crops) ਸਰਦੀ ਵਿੱਚ ਬੀਜੀਆਂ ਜਾਂਦੀਆਂ ਖੇਤੀਬਾੜੀ ਦੀਆਂ ਫਸਲਾਂ ਹਨ ਅਤੇ ਦੱਖਣੀ ਏਸ਼ੀਆ ਵਿੱਚ ਬਸੰਤ ਰੁੱਤ ਵਿੱਚ ਇਹਨਾਂ ਦੀ ਕਟਾਈ ਹੁੰਦੀ ਹੈ। ਇਹ ਸ਼ਬਦ "ਬਸੰਤ" ਲਈ ਅਰਬੀ ਸ਼ਬਦ ਤੋਂ ਬਣਿਆ ਹੋਇਆ ਹੈ, ਜੋ ਭਾਰਤੀ ਉਪ-ਮਹਾਂਦੀਪ ਵਿੱਚ ਵਰਤਿਆ ਜਾਂਦਾ ਹੈ, ਜਿਥੇ ਇਹ ਬਸੰਤ ਰੁੱਤ ਹੁੰਦੀ ਹੈ (ਜਿਸ ਨੂੰ "ਸਰਦੀਆਂ ਦੀ ਫਸਲ" ਵੀ ਕਿਹਾ ਜਾਂਦਾ ਹੈ)।
ੴ (ਇੱਕ ਓਅੰਕਾਰ) ਸਿੱਖ ਧਰਮ ਦਾ ਨਿਸ਼ਾਨ ਹੈ ਅਤੇ ਸਿੱਖੀ ਦਰਸ਼ਨ ਦੀ ਨੀਂਹ ਹੈ। ਇਸ ਤੋਂ ਭਾਵ ਹੈ ਕਿ ਇੱਕ ਕਰਨਵਾਲਾ (ਕਰਤਾਰ) ਹੈ। ਇਹ ਗੁਰੂ ਨਾਨਕ ਸਾਹਿਬ ਜੀ ਦੀ ਗੁਰਬਾਣੀ ਜਪੁਜੀ ਸਾਹਿਬ ਦੇ ਸ਼ੁਰੂ ਵਿੱਚ ਹੈ। ਸਿੱਖੀ ਬਾਰੇ ਕਿਤਾਬਾਂ ਅਤੇ ਗੁਰਦਵਾਰਿਆਂ ਉੱਤੇ ਇਹ ਨਿਸ਼ਾਨ (ੴ) ਆਮ ਦੇਖਣ ਨੂੰ ਮਿਲਦਾ ਹੈ। ਗੁਰੂ ਨਾਨਕ ਜੀ ਨੇ ਇਸ ਅਦੁੱਤੀ ਨਿਸ਼ਾਨ ਦੀ ਰਚਨਾ ਕਰਕੇ ਸਿਖ ਪੰਥ ਦੀ ਨੀਂਹ ਰੱਖੀ। ਇਸ ਦਾ ਪਾਠ (ਉਚਾਰਨ ਜਾਂ ਬੋਲ) ਇੱਕ ਓਅੰਕਾਰ ਹੈ। ਗੁਰੂ ਨਾਨਕ ਸਾਹਿਬ ਜੀ ਨੇ ਇਸ ਨੂੰ 13 ਵਾਰ ਆਪਣੀ ਸਵੈ-ਰਚਿਤ ਬਾਣੀ ਵਿੱਚ ਲਿਖਿਆ ਹੈ, ਜਿਹੜੀ ਕਿ ਆਪ ਜੀ ਦੇ ਨਾਮ ਦੇ ਸਿਰਲੇਖ ਮਹਲਾ 1 ਹੇਠ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ। ਇੱਕ ਓਅੰਕਾਰ ਪੰਜਾਬੀ ਭਾਸ਼ਾ ਦਾ ਬੋਲ ਹੈ। ਇੱਕ ਓਅੰਕਾਰ ਮੂਲ ਮੰਤਰ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਅੰਕ ਤੇ ਬ੍ਰਹਮੰਡ ਦੇ ਬੇਅੰਤ ਪਸਾਰੇ ਤੇ ਇਸਦੇ ਇਕੋ ਇੱਕ ਕਰਤਾ (ਭਾਵ ਇੱਕ ਕਰਤਾਰ) ਦੇ ਨਿਸ਼ਾਨ ਦੇ ਸੂਚਕ ਵਜੋਂ ਦਰਜ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਰੀਤੀ ਰਿਵਾਜਾਂ ਦਾ ਬਹੁਤ ਵਿਸਾਲ ਘੇਰਾ ਹੈ ਇਸ ਵਿੱਚ ਜਨਮ, ਵਿਆਹ ਅਤੇ ਮਰਨ ਸੰਬੰਧੀ ਰੀਤੀ-ਰਿਵਾਜਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ ਤੱਕ ਹੀ ਸੀਮਤ ਰਖਿਆ ਗਿਆ ਹੈ । ਰੀਤੀ ਰਿਵਾਜ ਸਮਾਜਕ ਅਤੇ ਸਭਿਆਚਾਾਰਕ ਤੌਰ ਤੇ ਹੀ ਭੂਮਿਕਾ ਨਿਭਾਉਂਦੇ ਹਨ । ਇਹ ਰਸਮਾਂ ਜਨਮ ਸਮੇਂ ਤੋਂ ਮਰਨ ਸਮੇਂ ਤੱਕ ਤਕਰੀਬਨ ਇੱਕੋ ਜਿਹੀ ਹੁੰਦੀਆਂ ਹਨ ਇਲਾਕੇ ਅਨੁਸਾਰ ਇਨ੍ਹਾਂ ਵਿੱਚ ਭਿੰਨਤਾ ਹੋ ਸਕਦੀ ਹੈ । ਇਸ ਤੋਂ ਬਾਅਦ ਵਿਆਹ ਸਮੇਂ ਦੀਆ ਰਸਮਾਂ ਦਾ ਉਲੇਖ ਕੀਤਾ ਗਿਆ ਹੈ । ਵਿਆਹ ਸਮੇਂ ਦੀਆ ਰਸਮਾਂ ਵੀ ਖ਼ਿੱਤੇ ਅਨੁਸਾਰ ਬਦਲਦੀਆਂ ਹਨ । ਅੰਤ ਵਿੱਚ ਮਰਨ ਸਮੇਂ ਦੀਆ ਰਸਮਾਂ ਦਾ ਉਲੇਖ ਕੀਤਾ ਗਿਆ ਹੈ ਅਤੇ ਇਹਨਾਂ ਰਸਮਾਂ ਦਾ ਸਮਾਜਿਕ ਅਤੇ ਸੱਭਿਆਚਾਰਿਕ ਮਹੱਤਵ ਵੀ ਦਰਸਾਇਆ ਗਿਆ ਹੈ । ਪੰਜਾਬੀ ਰੀਤਾਂ ਵਿੱਚ ਹੀ ਜੰਮਦਾ , ਪ੍ਰਵਾਨ ਚੜ੍ਹਦਾ ਤੇ ਆਪਣੇ ਅੰਤਿਮ ਸੁਆਸ ਪੂਰੇ ਕਰਦਾ ਹੈ । ਸਾਡਾ ਜੀਵਨ ਹੀ ਰਹੁ- ਰੀਤਾਂ ਦੀ ਮਰਯਾਦਾ ਵਿੱਚ ਬੱਝਾ ਹੋਇਆਂ ਹੈ । ਇਹ ਮਰਯਾਦਾਵਾਂ ਪੰਜਾਬੀ ਭਾਈਚਾਰੇ ਦੇ ਨੱਕ ਨਾਲ ਗਹਿਰੇ ਤੌਰ ਤੇ ਜੁੜੀਆਂ ਹੋਈਆ ਹਨ । ਇਨਾਂ ਉੱਪਰ ਪਹਿਰਾ ਦੇਣ ਜਾਂ ਇੰਨਾਂ ਦੇ ਪਾਲਣ ਨਾਲ ਹੀ ਬੰਦੇ ਦੇ ਨੱਕ ਨਾਲ ਗਹਿਰੇ ਤੌਰ ਤੇ ਜੁੜਿਆਂ ਹੋਇਆਂ ਹਨ । ਇਨਾਂ ਉੱਪਰ ਪਹਿਰਾ ਦੇਣ ਜਾਂ ਇੰਨਾਂ ਦੇ ਪਾਲਣ ਨਾਲ ਹੀ ਬੰਦੇ ਦਾ ਨੱਕ ਰਹਿੰਦਾ ਕਿਹਾ ਜਾਂਦਾ ਹੈ । ਕੋਈ ਬੰਦਾ ਸਹਿਜੇ ਕੀਤੇ ਆਪਣਾ ਨੱਕ ਵਢਾਉਣ ਨਹੀਂ ਚਾਹੁੰਦਾ । ਇਸ ਲਈ ਉਹ ਔਖਾ ਸੌਖਾ ਆਪਣੇ ਵਿੱਤ ਤੋਂ ਬਾਹਰ ਜਾ ਕੇ ਇਸ ਲੋਕਾਚਾਰੀ ਦੀ ਪਾਲਣਾ ਕਰਦਾ ਹੈ।
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿੱਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।
ਭਾਸ਼ਾ ਜਾਂ ਬੋਲੀ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।
ਅਕਾਲੀ ਫੂਲਾ ਸਿੰਘ ਨਿਹੰਗ (ਜਨਮ ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਅਕਾਲੀ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਭਾਈ ਮਰਦਾਨਾ ਜੀ (1459-1534), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਹਨਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ।ਭਾਈ ਮਰਦਾਨਾ ਦਾ ਪਹਿਲਾ ਨਾਂ ਦਾਨਾ ਸੀ ਤੇ ਜਾਤ ਮਿਰਾਸੀ । ਮਿਰਾਸੀਆਂ ਨੂੰ ਸਮਾਜ ਵਿੱਚ ਨੀਵੀਂ ਜਾਤ ਗਿਣਿਆ ਜਾਂਦਾ ਸੀ। ਇਨ੍ਹਾਂ ਦਾ ਮੁੱਖ ਕਿੱਤਾ ਮਨੋਰੰਜਨ ਲਈ ਗਾਉਣਾ ਵਜਾਉਣਾ ਹੁੰਦਾ ਹੈ ਚਾਹੇ ਉਹ ਰਾਜਿਆਂ ਮਹਾਰਾਜਿਆਂ ਲਈ ਹੋਵੇ ਜਾਂ ਆਮ ਲੋਕਾਂ ਲਈ। ਗੁਰੂ ਸਾਹਿਬ ਨੇ ਜਦ ਭਾਈ ਮਰਦਾਨੇ ਦਾ ਰਾਗਾਂ ਵਿੱਚ ਰਬਾਬ ਵਜਾਉਣਾ ਸੁਣਿਆਂ ਤਾਂ ਉਸ ਨੂੰ ਆਪਣਾ ਮਿੱਤਰ ਤੇ ਲੰਮੇਂ ਸਫਰਾਂ ਨੰਦਾ ਸਾਥੀ ਹੋਣ ਦਾ ਮਾਣ ਬਖਸ਼ਿਆ।ਦਾਨਾ ਨੂੰ ਮਰਦਾਨਾ ਦਾ ਨਾਂ ਗੁਰੂ ਨਾਨਕ ਸਾਹਿਬ ਨੇ ਬਖ਼ਸ਼ਿਆ। ਭਾਈ ਮਰਦਾਨੇ ਲਈ ਪਹਾੜੀਆਂ ਦੀ ਠੰਡ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ। ਉਸਨੂੰ ਇੱਕ ਸੰਤ ਅਤੇ ਸਾਰਿਆਂ ਦਾ ਭਰਾ ਹੋਣ ਦਾ ਮਾਣ ਬਖਸ਼ ਦਿੱਤਾ ਸੀ।