ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾੰਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ (ਅੰਗ੍ਰੇਜ਼ੀ: Bābā Farīd) ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਪ੍ਰਚਾਰਕਾਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦੀਆਂ ਸਮੱਸਿਆਵਾਂ
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ: “ਸਾਹਿਤ ਅਤੇ ਇਤਿਹਾਸ ਮਨੁੱਖ ਰਾਹੀਂ ਸਿਰਜਿਤ ਅਜਿਹੇ ਦੋ ਸੁਤੰਤਰ ਸਾਂਸਕ੍ਰਿਤਕ ਵਰਤਾਰੇ ਹਨ ਜਿੰਨ੍ਹਾਂ ਦੀ ਆਪਣੀ ਮੌਲਿਕ ਹੋਂਦ ਵਿਧੀ, ਵਿਕਾਸ-ਪ੍ਰਕ੍ਰਿਆ ਅਤੇ ਰੂਪਾਂਤਰਣ-ਵਿਗਿਆਨ ਹੋਣ ਦੇ ਬਾਵਜੂਦ ਇਹ ਬੜੇ ਜਟਿਲ ਅਤੇ ਸੂਖਮ ਦਵੰਦਾਤਮਕ ਰਿਸ਼ਤਿਆਂ ਵਿੱਚ ਬੱਝੇ ਹੋਏ ਅੰਤਰ ਸੰਬੰਧਿਤ ਅਤੇ ਅੰਤਰ ਆਧਾਰਿਤ ਹਨ। ਗਿਆਨ ਦੀਆਂ ਦੋ ਵੱਖਰੀਆਂ ਅਤੇ ਸੁਤੰਤਰ ਸ਼ਾਖਾਵਾਂ ਵਜੋਂ ਇੰਨ੍ਹਾਂ ਦੇ ਅਧਿਐਨ ਦੀਆਂ ਵਿਧੀਆਂ, ਪ੍ਰਕ੍ਰਿਆਵਾਂ ਅਤੇ ਸੋਮਿਆਂ ਦਾ ਵੀ ਆਪਣਾ-ਆਪਣਾ ਮੌਲਿਕ ਸੁਭਾਅ ਹੈ। ਜਿਸ ਕਾਰਨ ਇੱਕ ਦੇ ਅਧਿਐਨ ਲਈ ਦੂਸਰੇ ਦੀਆਂ ਅਧਿਐਨ-ਜੁਗਤਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਸਾਹਿਤ ਅਤੇ ਇਤਿਹਾਸ ਦਾ ਅਜਿਹਾ ਸੁਤੰਤਰ ਸੰਗਮ ਹੈ। ਸਾਹਿਤ ਦੀ ਇਤਿਹਾਸਕਾਰੀ ਵਿੱਚ ਸਾਹਿਤ ਅਤੇ ਇਤਿਹਾਸ ਦੀਆਂ ਅਧਿਐਨ ਜੁਗਤਾਂ ਦੀ ਵਰਤੋਂ ਆਵੱਸ਼ਕ ਹੋ ਜਾਂਦੀ ਹੈ।`` “ਸਾਹਿਤ ਦੀ ਇਤਿਹਾਸਕਾਰੀ ਨਾ ਤਾਂ ਸਾਹਿਤ ਦਾ ਨਿਰੋਲ ਇਤਿਹਾਸਕ ਅਧਿਐਨ ਹੈ ਅਤੇ ਨਾ ਹੀ ਇਤਿਹਾਸ ਦਾ ਕੇਵਲ ਸਾਹਿਤਕ ਅਧਿਐਨ ਮਾਤਰ।`` “ਇਤਿਹਾਸ ਅਤੇ ਸਾਹਿਤ ਤੋਂ ਛੁੱਟ ਸਾਹਿਤਕ ਇਤਿਹਾਸਕਾਰੀ ਭਾਸ਼ਾ, ਸੰਸਕ੍ਰਿਤੀ, ਸੁਹਜ ਸ਼ਾਸਤਰ, ਖੋਜ, ਜੀਵਨੀ, ਵਿਚਾਰਧਾਰਾ ਦੇ ਖੇਤਰਾਂ ਨੂੰ ਵੀ ਆਪਣੇ ਕਲੇਵਰ ਵਿੱਚ ਸਮੇਟਦੀ ਹੈ।`` “ਅਸਲ ਵਿੱਚ ਸਾਹਿਤ ਦੀ ਇਤਿਹਾਸਕਾਰੀ ਆਪਣਾ ਵਿਚਾਰਧਾਰਕ ਆਧਾਰ ਸਮੀਖਿਆ-ਵਿਧੀ ਵਿਚੋਂ ਹੀ ਗ੍ਰਹਿਣ ਕਰਦੀ ਹੈ। ਸਾਹਿਤ ਦੀ ਇਤਿਹਾਸਕਾਰੀ ਦੇ ਬੁਨਿਆਦੀ ਉਦੇਸ਼ ਇੰਨੇ ਸਪਸ਼ਟ ਹਨ ਜਿੰਨੇ ਬਾਰੇ ਮਤਭੇਦ ਹੋ ਹੀ ਨਹੀਂ ਸਕਦੇ। ਪਰੰਤੂ ਸਾਹਿਤ ਦੀ ਇਤਿਹਾਸਕਾਰੀ ਆਪਣਾ ਇਹ ਬੁਨਿਆਦੀ ਉਦੇਸ਼ ਇਤਿਹਾਸ ਲੇਖਕ ਦੀ ਇਤਿਹਾਸ ਦ੍ਰਿਸ਼ਟੀ ਤੋਂ ਹੀ ਗ੍ਰਹਿਣ ਕਰਦੀ ਹੈ।`` “ਨਤੀਜੇ ਵਜੋਂ ਸਾਹਿਤਕ ਇਤਿਹਾਸਕਾਰੀ ਦੇ ਅਧਿਐਨ-ਮੁਲਾਂਕਣ ਦਾ ਬੁਨਿਆਦੀ ਫੈਸਲਾਕੁਨ ਨੁਕਤਾ ਲੇਖਕ ਦੀ ਇਤਿਹਾਸ-ਦ੍ਰਿਸ਼ਟੀ ਹੀ ਬਣ ਜਾਂਦੀ ਹੈ ਜਿਸ ਸੰਬੰਧੀ ਭਾਵੇਂ ਸੁਚੇਤ ਤੌਰ ਤੇ ਪ੍ਰਤੀਬੱਧ ਨਾ ਵੀ ਹੋਵੇ।`` “ਪੰਜਾਬੀ ਸਾਹਿਤਕ ਇਤਿਹਾਸਕਾਰੀ ਦਾ ਆਰੰਭ ਆਮ ਤੌਰ ਤੇ ਬਾਵਾ ਬੁੱਧ ਸਿੰਘ ਦੀਆਂ ਰਚਨਾਵਾਂ ਤੋਂ ਸਵੀਕਾਰ ਕੀਤਾ ਜਾਂਦਾ ਹੈ। ਬਾਵਾ ਬੁੱਧ ਸਿੰਘ ਅਤੇ ਉਨ੍ਹਾਂ ਦੀ ਪਰਵਰਤੀ ਇਤਿਹਾਸਕਾਰੀ ਦਾ ਕਾਲਕ੍ਰਮਕ ਵਿਕਾਸ ਅਤੇ ਮੁਲਾਂਕਣ ਇਕੱਲੇ-ਇਕੱਲੇ ਇਤਿਹਾਸਕਾਰ ਦੇ ਮਾਧਿਅਮ ਰਾਹੀਂ ਕਰਨ ਦੀ ਥਾਂ ਇਸ ਪਰੰਪਰਾ ਦੇ ਮੁੱਖ ਝੁਕਾਵਾਂ ਦੀ ਪਛਾਣ ਕਰਨੀ ਅਧਿਕ ਤਰਕ ਸੰਗ ਹੈ।`` ‘ਪੰਜਾਬੀ ਸਾਹਿਤ ਦਾ ਇਤਿਹਾਸ’ ਡਾ. ਗੋਪਾਲ ਸਿੰਘ ਨੇ ਪੰਜਾਬੀ ਭਾਸ਼ਾ ਵਿੱਚ ਪਹਿਲੀ ਵਾਰ ਲਿਖਿਆ। ਇਸ ਦਾ ਪਹਿਲਾ ਐਡੀਸ਼ਨ 1946 ਵਿੱਚ ਉਰਦੂ ਅੱਖਰਾਂ ਵਿੱਚ ਅਤੇ 1949, 1952ਈ.
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਕਬੀਰ (ਹਿੰਦੀ: कबीर) (1398-1518) ਭਾਰਤ ਦੇ ਇੱਕ ਤਤਬਦ੍ਰਸ਼ੀ ਸੰਤ ਅਤੇ ਕਵਿ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹਨ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥ ਪਰਮੇਸ਼ਵਰ ਕਬੀਰ ਜੀ ਦੇ ਸਮੇਂ ਤੋਂ ਸ਼ੁਰੂ ਹੋਇਆ ਅਤੇ ਵਰਤਮਾਨ ਵਿਚ ਸੰਤ ਰਾਮਪਾਲ ਜੀ ਮਹਾਰਾਜ ਜੀ ਇਸ ਸਤ ਕਬੀਰ ਪੰਥ ਦੇ ਸੰਚਾਲਕ ਹਨ ਕਬੀਰ ਪਰਮੇਸ਼ਵਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ:ਜੀਵਨ ਤੇ ਬਾਣੀ'ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ ।ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ ਤੇ ਲਿਖਿਆ ਗਿਆ ਹੈ ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਦੀ ਸਖਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਤੇਲੁਗੂ ਭਾਸ਼ਾ ਦੱਖਣੀ ਭਾਰਤ ਵਿੱਚ ਬੋਲੀ ਜਾਣ ਵਾਲੀ ਇੱਕ ਬੋਲੀ ਹੈ। ਜੋ ਕਿ ਮੁੱਖ ਰੂਪ ਵਿੱਚ ਦੱਖਣ ਭਾਰਤੀ ਰਾਜ ਆਂਧਰਾ ਪ੍ਰਦੇਸ਼, ਜਿੱਥੇ ਇਹ ਇੱਕ ਆਧਿਕਾਰਿਕ ਭਾਸ਼ਾ ਹੈ, ਵਿੱਚ ਬੋਲੀ ਜ਼ਾਦੀਂ ਹੈ। ਇਹ ਛੱਤੀਸਗੜ, ਕਰਨਾਟਕ, ਮਹਾਰਾਸ਼ਟਰ, ਉੜੀਸਾ, ਤਮਿਲਨਾਡੁ, ਅਤੇ ਪੁਡੁਚੇਰੀ ਦੇ ਸੰਘ ਸ਼ਾਸਿਤ ਖੇਤਰ ਯਾਨਮ ਵਿੱਚ ਵੀ ਮਹੱਤਵਪੂਰਨ ਅਲਪ ਸੰਖਿਅਕ ਭਾਸ਼ਾ ਹੈ। ਭਾਰਤ ਦੀਆਂ ਚਾਰ ਸ਼ਾਸਤਰੀ ਭਾਸ਼ਾਵਾਂ ਵਿੱਚੋਂ ਇੱਕ, ਤੇਲੁਗੁ ਭਾਰਤ ਵਿੱਚ ਤੀਸਰੀ (74 ਲੱਖ ਦੇਸ਼ੀ ਵਕਤਾ), ਅਤੇ ਏਥਨੋਲਾਗ ਅਨੁਸਾਰ ਦੁਨੀਆ ਭਰ ਵਿੱਚ ਤੇਹਰਵੀਂ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਭਾਰਤ ਲੋਕ-ਰਾਜ ਦੀਆਂ 22 ਅਨੁਸੂਚਿਤ ਭਾਸ਼ਾਵਾਂ ਵਿੱਚੋਂ ਇੱਕ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਕਾਮਾਗਾਟਾਮਾਰੂ ਕਾਂਡ ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇੱਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋਂ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿੱਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ। 1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿੱਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿੱਚ ਇਹ ਸੰਘਰਸ਼ ਵਧੇਰੇ ਸਪਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸ ਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸ ਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ। ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਅੰਮ੍ਰਿਤਸਰ ਜਾਂ (ਅੰਬਰਸਰ) ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ | ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਅਤਰ ਸਿੰਘ (1932-1994) ਦਾ ਨਾਂ, ਪੰਜਾਬੀ ਸਾਹਿਤ ਚਿੰਤਨ ਦੀ ਇਤਿਹਾਸ ਰੇਖਾ ਵਿੱਚ ਇਤਿਹਾਸਿਕ ਮਹੱਤਵ ਦਾ ਧਾਰਨੀ ਹੈ। ਉਹ ਪੰਜਾਬੀ ਦੇ ਵਿਦਵਾਨ ਲੇਖਕ ਅਧਿਆਪਕ ਅਤੇ ਸਾਹਿਤ ਆਲੋਚਕ ਸਨ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਦਮ ਸ਼੍ਰੀ ਦੀ ਉਪਾਧੀ ਨਾਲ ਨਿਵਾਜਿਆ ਸੀ। ਪੰਜਾਬੀ ਤੋਂ ਇਲਾਵਾਂ ਉਨ੍ਹਾਂ ਨੇ ਅੰਗਰੇਜੀ ਵਿੱਚ ਵੀ ਕਈ ਪੁਸਤਕਾਂ ਲਿਖਿਆਂ। ਉਨ੍ਹਾਂ ਦੇ ਵਿਸ਼ਿਆਂ ਦਾ ਖੇਤਰ ਬਹੁਤ ਵਿਸ਼ਾਲ ਸੀ। ਉਨ੍ਹਾਂ ਨੇ ਨਿਰੰਤਰ ਮਿਹਨਤ, ਲਗਨ ਅਤੇ ਕੰਮ ਸੱਭਿਆਚਾਰ ਪ੍ਰਤੀ ਪ੍ਰਤੀਬੱਧਤਾ ਨਾਲ ਬਤੌਰ ਚਿੰਤਕ, ਭਾਸ਼ਾ ਵਿਗਿਆਨੀ, ਕੋਸ਼ਕਾਰ, ਸਾਹਿਤ ਇਤਿਹਾਸਕਾਰ, ਸਾਹਿਤ ਸਮੀਖਿਅਕ ਅਤੇ ਖੋਜੀ ਵਜੋਂ ਆਪਣੀ ਨਿਵੇਕਲੀ ਪਛਾਣ ਸਥਾਪਤ ਕੀਤੀ। ਉਨ੍ਹਾਂ ਦੇ ਅਧਿਆਪਨ ਅਤੇ ਖੋਜ ਦਾ ਘੇਰਾ ਸਾਹਿਤ ਚਿੰਤਨ ਮੱਧਕਾਲੀਨ ਤੇ ਆਧੁਨਿਕ ਪੰਜਾਬੀ ਸਾਹਿਤ ਤੋਂ ਇਲਾਵਾ ਪਾਕਿਸਤਾਨੀ ਪੰਜਾਬੀ ਸਾਹਿਤ, ਪਰਵਾਸੀ ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ, ਸਿੱਖ ਧਰਮ ਤੇ ਦਰਸ਼ਨ, ਆਧੁਨਿਕ ਭਾਰਤੀ ਸਾਹਿਤ ਅਤੇ ਭਾਰਤ ਦੇ ਸੱਭਿਆਚਾਰਕ ਇਤਿਹਾਸ ਤਕ ਫੈਲਿਆ ਹੋਇਆ ਸੀ। ਡਾ.ਅਤਰ ਸਿੰਘ ਦਾ ਨਾਂ ਬੜੇ ਸਤਿਕਾਰ ਨਾਲ ਉਨ੍ਹਾਂ ਪੰਜਾਬੀ ਸਮੀਖਿਆਕਾਰਾਂ ਵਿੱਚ ਵੀ ਸ਼ਾਮਿਲ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਪੰਜਾਬੀ ਸਾਹਿਤ ਸਮੀਖਿਆ ਦੇ ਅੰਤਰਗਤ ਨਵੇਂ ਪ੍ਰਤੀਮਾਨ ਸਿਰਜੇ। ਉਨ੍ਹਾਂ ਨੇ ਆਪਣੀ ਪਹਿਲੀ ਪੁਸਤਕ ਕਾਵਿ ਅਧਿਐਨ (1959) ਤੋਂ ਲੈ ਕੇ ਆਖਰੀ ਪੁਸਤਕ ਸੈਕੁਲਰ ਆਈਜੇਸ਼ਨ ਆਫ਼ ਮਾਡਰਨ ਪੰਜਾਬੀ ਪੋਇਟਰੀ ਤਕ ਵਿਭਿੰਨ ਕਾਲਾਂ ਦੇ ਪੰਜਾਬੀ ਸਾਹਿਤ ਦੇ ਅਨੇਕਾਂ ਵਿਸ਼ਿਆਂ ਨੂੰ ਆਪਣੇ ਅਧਿਐਨ ਦਾ ਵਿਸ਼ਾ ਬਣਾਇਆ। ਸਾਹਿਤ-ਰੂਪਾਂ ਵਿਚੋਂ ਉਨ੍ਹਾਂ ਦੀ ਪ੍ਰਮੁੱਖ ਰੁਚੀ ਭਾਵੇਂ ਕਾਵਿ ਸਮੀਖਿਆ ਵਿੱਚ ਰਹੀ ਪਰ ਉਨ੍ਹਾਂ ਨੇ ਪੰਜਾਬੀ ਨਾਟਕ ਅਤੇ ਗਲਪ ਸੰਬੰਧੀ ਵੀ ਬੜੇ ਮੁਸਵਾਨ ਲੇਖ ਲਿਖੇ,ਜਿਨਾਂ ਤੋਂ ਪੰਜਾਬੀ ਨਾਟ-ਸਾਸ਼ਤਰ ਅਤੇ ਬਿਰਤਾਂਤ ਸ਼ਾਸਤਰ ਸੰਬੰਧੀ ਅੰਤਰ ਦ੍ਰਿਸ਼ਟੀ ਪ੍ਰਾਪਤ ਹੋ ਸਕਦੀ ਹੈ। ਪਾਕਿਸਤਾਨੀ ਪੰਜਾਬੀ ਸਾਹਿਤ ਡਾਕਟਰ ਅਤਰ ਸਿੰਘ ਦੇ ਸਾਹਿਤ ਚਿੰਤਨ ਦਾ ਇੱਕ ਹੋਰ ਪ੍ਰਮਾਣ ਪਾਕਿਸਤਾਨੀ ਸਾਹਿਤ ਨਾਲ ਸਬੰਧਤ ਉਸ ਦੀਆਂ ਅਲੋਚਨਾਤਕ ਲਿਖਤ ਵਿੱਚ ਦ੍ਰਿਸ਼ਟੀਕੋਣ ਹੁੰਦਾ ਹੈ। ਉਸ ਨੇ ਅਫ਼ਜ਼ਲ ਅਹਿਸਨ ਰੰਧਾਵਾ( ਕਹਾਣੀ ਸੰਗ੍ਰਹਿ ਤਲਵਾਰ ਤੇ ਘੋੜਾ) ਪਾਕਿਸਤਾਨੀ ਪੰਜਾਬੀ ਕਵਿਤਾ (ਦੁੱਖ ਦਰਿਆਓ ਪਾਰ) ਪਾਕਿਸਤਾਨੀ ਪੰਜਾਬੀ ਨਾਟਕ ਦੀ ਸ਼ਾਮਿਲ ਹਨ । ਇਸ ਬਾਰੇ ਬੜੀਆਂ ਗੰਭੀਰ ਟਿੱਪਣੀਆਂ ਕੀਤੀਆਂ ਹਨ ਉਸ ਦਾ ਵਿਚਾਰ ਹੈ ਕਿ ਪਾਕਿਸਤਾਨ ਦੇ ਵਜੂਦ ਵਿਚ ਆਉਣ ਤੋਂ ਪਿੱਛੋਂ ਵੱਡਾ ਭਰਾ ਸੀ ਜਿਸ ਨੇ ਪਾਕਿਸਤਾਨੀ ਪੰਜਾਬੀ ਸਾਹਿਤਕਾਰਾਂ ਦਾ ਧਿਆਨ ਖਿੱਚਿਆ ਉਹ ਸੀ ਪਾਕਿਸਤਾਨੀ ਕੌਮੀ ਪਹਿਚਾਣ ਅਤੇ ਇਸ ਦੇ ਅੰਤਰਗਤ ਖੇਤਰੀ ਕੌਮੀਅਤ ਦਾ ਸਥਾਨ। ਇਸ ਸੰਕਟ ਨੂੰ ਪਾਕਿਸਤਾਨੀ ਵਿਦਵਾਨਾਂ ਨੇ ਜਗ੍ਹਾ ਦੀ ਤਲਾਸ਼ ਦਾ ਨਾਂ ਦਿੱਤਾ ਹੈ। ਸਿਰਜਣ ਤੇ ਸਮੀਖਿਆ ਸਿਰਜਣ ਤੇ ਸਿਮਰਨ ਦੇ ਪ੍ਰਬੰਧਾਂ ਬਾਰੇ ਚਰਚਾ ਕਰਦਾ ਹੋਇਆ ਉਹ ਲਿਖਦਾ ਹੈ ਕਿ ਇੱਕ ਸਮੀਖਿਆ ਕਰਨ ਲਈ ਸਭ ਤੋਂ ਪਹਿਲਾਂ ਇਹ ਜ਼ਰੂਰੀ ਹੁੰਦਾ ਹੈ ਕੀ ਉਹ ਕਿਹੜੇ ਅਪਾਰ ਹਨ। ਜਿਨ੍ਹਾਂ ਦੁਆਰਾ ਅਸੀਂ ਕਿਸੇ ਸਾਹਿਤਕ ਰਚਨਾ ਨੂੰ ਅਵ -ਸਾਹਿਤਕਤਾ ਦਾ ਨਿਰਨਾ ਵੀ ਨਾ ਹੋਇਆ ਹੋਵੇ, ਉਸ ਨੂੰ ਪ੍ਰਗਤੀਵਾਦੀ ਪ੍ਰਯੋਗਵਾਦੀ ਜਾਂ ਹੋਰ ਕੁਝ ਵੀ ਹੋਣ ਤੋਂ ਪਹਿਲਾਂ ਸਾਹਿਤਕ ਹੋਣਾ ਜਰੂਰੀ ਹੈ। ਸਾਹਿਤ ਦਾ ਮਾਧਿਅਮ ਕਿਸੇ ਜਾਤੀ ਵਿਸ਼ੇਸ਼ ਦੀ ਭਾਸ਼ਾ ਹੁੰਦੀ ਹੈ। ਫਾਹਾ ਲੈ ਲਟਕਾਵੈ ਸੁਚੱਜੇ ਮਾਧਿਅਮਾਂ ਜਿਵੇਂ ਕਿ ਰੰਗ, ਧੁਨੀ ਪੱਧਰ ਆਦਿ ਵਾਂਗ ਇਕ ਵਿਲੱਖਣ ਮਾਧਿਅਮ ਹੈ। ਕਿਉਂਕਿ ਇਸ ਦੁਆਰਾ ਅਸੀਂ ਆਪਣਾ ਰੋਜਮਰਾ ਦਾ ਜੀਵਨ ਜਿਉਂਦੇ ਹਾਂ । ਪੰਜਾਬੀ ਵਿਲੱਖਣਤਾ ਦੀ ਪਹਿਚਾਣ ਡਾਕਟਰ ਅਤਰ ਸਿੰਘ ਤੇ ਸਾਹਿਤ ਚਿੰਤਨ ਦਾ ਅਗਲਾ ਸਾਲ ਪੰਜਾਬੀ ਸਾਹਿਤਕਾਰਾਂ ਦੀਆਂ ਲਿਖਤਾਂ ਦੇ ਸਵਾਲ ਨਾਲ ਜੁੜਿਆ ਹੋਇਆ ਹੈ ਭਾਈ ਵੀਰ ਸਿੰਘ ਬਾਰੇ ਉਸ ਦਾ ਇਹ ਨਿਰਨਾ ਹੈ। ਉਸ ਦੀ ਅਧਿਆਤਮਕ ਜਾ ਰਹਸਵਾਦੀ ਕਵਿਤਾ ਵਿੱਚ ਭਾਵਨਾਵਾਂ ਦਾ ਵਹਾਉ ਧੀਮਾ ਅਤੇ ਟਕਰਾਓ ਭਰਿਆ ਹੈ। ਪਰੰਤੂ ਗੁਰੂ ਸਾਹਿਬਾਨਾਂ ਨਾਲ ਸਬੰਧਤ ਪ੍ਰਤੀਕਾਂ ਵਿੱਚ ਇਹ ਸਵਾਲ ਅਤੇ ਆਪ ਮੁਹਾਰਾ ਹੈ। ਮੋਹਨ ਸਿੰਘ ਦੀ ਕਵਿਤਾ ਦੇ ਆਧੁਨਿਕ ਸਰੂਪ ਨੂੰ ਸਵੀਕਾਰ ਕਰਦਾ ਹੋਇਆ ਉਹ ਉਸ ਨੂੰ ਆਧੁਨਿਕਤਾ ਦੇ ਸੰਕਲਪ ਨਾਲ ਜੋੜ ਕੇ ਉਸ ਦੀ ਵਿਲੱਖਣਤਾ ਨੂੰ ਸਵੀਕਾਰ ਕਰਦਾ ਹੈ। ਸ਼ਿਵ ਕੁਮਾਰ ਨੂੰ ਬਹੁ- ਸਿਰਜਕ ਕਲਾਕਾਰ ਦੱਸਦਾ ਹੋਇਆ ਉਸ ਦੀਆਂ ਰਚਨਾਵਾਂ ਵੱਲ ਵੀ ਸੰਕੇਤ ਕਰਦਾ ਹੈ। 1982-85 ਦੌਰਾਨ ਡਾਕਟਰ.ਅਤਰ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੀ ਸਕੂਲ ਆਫ਼ ਪੰਜਾਬੀ ਸਟੱਡੀਜ਼ ਦੇ ਚੇਅਰਮੈਨ ਵਜੋਂ ਕਾਰਜ ਕਰਦੇ ਰਹੇ। 1992ਈ.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਨਾਟਕ ਦਾ ਸਿਧਾਂਤ ਥੀਏਟਰ ਅਤੇ ਡਰਾਮਾ ਦੇ ਬਾਰੇ ਵਿੱਚ ਸਿਧਾਂਤ ਨਿਰਮਾਣ ਦੀ ਕੋਸ਼ਿਸ਼ ਕਰਨ ਵਾਲੀਆਂ ਰਚਨਾਵਾਂ ਦੇ ਲਈ ਵਰਤਿਆ ਜਾਂਦਾ ਇੱਕ ਸ਼ਬਦ ਹੈ। ਪ੍ਰਾਚੀਨ ਨਾਟਕੀ ਸਿਧਾਂਤ ਦੀਆਂ ਉਦਾਹਰਨਾਂ ਵਿੱਚ ਪ੍ਰਾਚੀਨ ਯੂਨਾਨ ਵਿੱਚ ਅਰਸਤੂ ਦੀ ਪੋਇਟਿਕਸ ਅਤੇ ਪ੍ਰਾਚੀਨ ਭਾਰਤ ਦੀ ਭਰਤ ਮੁਨੀ ਦਾ ਨਾਟ ਸ਼ਾਸਤਰ ਸ਼ਾਮਲ ਹਨ। ਨਾਟਕ ਦੀ ਥਿਊਰੀ ਵਿਸ਼ੇ ਦਾ ਅਧਿਐਨ ਕਰਨ ਲਈ ਤਿੰਨ ਮੁੱਖ ਤਰੀਕੇ ਸ਼ਾਮਲ ਹਨ: ਇੱਕ ਸਾਹਿਤਕ ਕੰਮ ਦੇ ਤੌਰ 'ਤੇ; ਇੱਕ ਰੰਗਮੰਚ ਕੰਮ ਦੇ ਤੌਰ 'ਤੇ; ਨਾਟਕ ਵਿੱਚ ਵੱਖ-ਵੱਖ ਕਲਾ ਫਾਰਮ ਦੀ ਇੱਕ ਸੰਸਲੇਸ਼ਣ ਦੇ ਤੌਰ 'ਤੇ.
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ (ਸ਼ਬਦ-ਵਿਗਿਆਨ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਮਹਾਨ ਸੇਵਾ ਮਹਾਨ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਆਪ ਜੀ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਭਾਰਤ ਦੀ ਰਾਜਨੀਤੀ ਦੇਸ਼ ਦੇ ਸੰਵਿਧਾਨ ਦੇ ਢਾਂਚੇ ਦੇ ਅੰਦਰ ਕੰਮ ਕਰਦੀ ਹੈ। ਭਾਰਤ ਇੱਕ ਸੰਸਦੀ ਧਰਮ ਨਿਰਪੱਖ ਲੋਕਤੰਤਰੀ ਗਣਰਾਜ ਹੈ ਜਿਸ ਵਿੱਚ ਭਾਰਤ ਦਾ ਰਾਸ਼ਟਰਪਤੀ ਰਾਜ ਦਾ ਮੁਖੀ ਅਤੇ ਭਾਰਤ ਦਾ ਪਹਿਲਾ ਨਾਗਰਿਕ ਹੈ ਅਤੇ ਭਾਰਤ ਦਾ ਪ੍ਰਧਾਨ ਮੰਤਰੀ ਸਰਕਾਰ ਦਾ ਮੁਖੀ ਹੈ। ਇਹ ਸਰਕਾਰ ਦੇ ਸੰਘੀ ਢਾਂਚੇ 'ਤੇ ਆਧਾਰਿਤ ਹੈ, ਹਾਲਾਂਕਿ ਇਹ ਸ਼ਬਦ ਸੰਵਿਧਾਨ ਵਿੱਚ ਹੀ ਨਹੀਂ ਵਰਤਿਆ ਗਿਆ ਹੈ। ਭਾਰਤ ਦੋਹਰੀ ਰਾਜਨੀਤਿਕ ਪ੍ਰਣਾਲੀ ਦਾ ਪਾਲਣ ਕਰਦਾ ਹੈ, ਭਾਵ ਸੰਘੀ ਸ਼ਾਸ਼ਨ ਪ੍ਰਣਾਲੀ, ਜਿਸ ਵਿੱਚ ਕੇਂਦਰ ਵਿੱਚ ਕੇਂਦਰੀ ਦੇ ਹੱਥ ਵਿੱਚ ਤਾਕਤ ਹੁੰਦੀ ਹੈ ਅਤੇ ਰਾਜ ਕੇਂਦਰ ਨੂੰ ਜਵਾਬਦੇਹ ਹੈ। ਸੰਵਿਧਾਨ ਕੇਂਦਰ ਅਤੇ ਰਾਜ ਸਰਕਾਰਾਂ ਦੋਵਾਂ ਦੀਆਂ ਸੰਗਠਨਾਤਮਕ ਸ਼ਕਤੀਆਂ ਅਤੇ ਸੀਮਾਵਾਂ ਨੂੰ ਪਰਿਭਾਸ਼ਿਤ ਕਰਦਾ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਤੇਲੰਗਾਣਾ ਜਾਂ ਤੇਲੰਗਾਨਾ (ਤੇਲਗੂ: తెలంగాణ) ਭਾਰਤ ਦਾ 29 ਰਾਜ ਹੈ, ਹੈਦਰਾਬਾਦ, ਦਸ ਸਾਲ ਦੇ ਲਈ ਪ੍ਰਦੇਸ਼ ਅਤੇ ਤੇਲੰਗਾਨਾ ਦੇ ਸਾਂਝੀ ਰਾਜਧਾਨੀ ਬਣਾਇਆ ਰਹਿਗਾ। ਭਾਰਤ ਦੇ ਮੰਤਰੀ ਮੰਡਲ ਨੇ 5 ਦਸੰਬਰ, 2013 ਦੇ ਤੇਲੰਗਾਨਾ ਰਾਜ ਦੇ ਖਰੜੇ ਦੇ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਤੇ ਫਰਵਰੀ 18, 2014 ਤੇਲੰਗਾਣਾ ਬਿੱਲ ਦੋ ਦਿਨ ਬਾਅਦ ਇਸ ਨੂੰ ਰਾਜ ਸਭਾ ਅਤੇ ਲੋਕ ਸਭਾ ਨੇ ਪ੍ਰਵਾਨਗੀ ਦੇ ਦਿੱਤੀ ਰਸਮੀ ਤੌਰ 'ਤੇ ਤੇਲੰਗਾਣਾ ਦੇ ਨਾਲ ਭਾਰਤ ਦੇ ਰਾਸ਼ਟਰਪਤੀ ਵੱਲੋਂ ਦਸਤਖ਼ਤ ਕੀਤੇ ਜਾਣ ਨਾਲ ਤੇਲੰਗਾਣਾ ਭਾਰਤ ਦਾ 29 ਰਾਜ ਬਣ ਜਾਵੇਗਾ। ਤੇਲੰਗਾਣਾ ਖੇਤਰ ਦੇ ਹੁਣ 10 ਜ਼ਿਲ੍ਹੇ ਹਨ। ਸੂਬੇ 'ਚ 294 ਵਿਧਾਨ ਸਭਾ ਸੀਟਾਂ 'ਚ ਤੇਲੰਗਾਣਾ ਖੇਤਰ ਨੂੰ 119 ਵਿਧਾਨ ਸਭਾ ੳਤੇ 42 ਲੋਕ ਸਭਾ ਦੀਆਂ ਸੀਟਾਂ ਹਨ। 2 ਜੂਨ 2014 ਨੂੰ ਭਾਰਤ ਦਾ 29 ਰਾਜ ਬਣ ਗਿਆ।
ਅੱਜ ਆਖਾਂ ਵਾਰਿਸ ਸ਼ਾਹ ਨੂੰ ਪੰਜਾਬ ਦੀ ਔਰਤ ਦੀ ਆਵਾਜ਼ ਮੰਨੀ ਜਾਂਦੀ ਕਵਿੱਤਰੀ ਅੰਮ੍ਰਿਤਾ ਪ੍ਰੀਤਮ ਦੀ ਮਸ਼ਹੂਰ ਸੋਗੀ ਮਾਹੌਲ ਦੀ ਕਵਿਤਾ ਹੈ। ਇਸ ਕਵਿਤਾ ਵਿੱਚ ਭਾਰਤ ਦੀ ਵੰਡ ਸਮੇਂ ਪੰਜਾਬ ਵਿੱਚ ਹੋਈਆਂ ਭਿਆਨਕ ਘਟਨਾਵਾਂ ਦਾ ਅਤਿਅੰਤ ਦੁਖਦ ਵਰਣਨ ਹੈ ਅਤੇ ਇਹ ਭਾਰਤ ਅਤੇ ਪਾਕਿਸਤਾਨ ਦੋਨਾਂ ਦੇਸ਼ਾਂ ਵਿੱਚ ਸਰਾਹੀ ਗਈ। 1947 ਦੇ ਫਿਰਕੂ ਫਸਾਦਾਂ ਤੋਂ ਬਾਅਦ ਉਹ 18ਵੀਂ ਸਦੀ ਦੇ ਮਸ਼ਹੂਰ ਕਿੱਸਾਕਾਰ ਵਾਰਿਸ ਸ਼ਾਹ ਨੂੰ ਸੰਬੋਧਨ ਹੁੰਦੇ ਹੋਏ ਆਪਣੇ ਰੋਸ ਦਾ ਪ੍ਰਗਟਾਅ ਕਰਦੀ ਹੈ। ਜਦੋਂ ਉਹ ਲਾਹੌਰ ਤੋਂ ਦੇਹਰਾਦੂਨ ਤੇ ਫਿਰ ਨੌਕਰੀ ਅਤੇ ਫਿਰ ਦਿੱਲੀ ਵਿੱਚ ਰਹਿਣ ਲਈ ਕਿਸੇ ਥਾਂ ਦੀ ਤਲਾਸ਼ ਵਿੱਚ ਦਿੱਲੀ ਆਈ ਸੀ ਤੇ ਫਿਰ ਵਾਪਸੀ ਵੇਲੇ ਸਫਰ ਦੌਰਾਨ ਚੱਲਦੀ ਗੱਡੀ ਵਿੱਚ ਹਿਲਦੀ ਅਤੇ ਕੰਬਦੀ ਕਲਮ ਨਾਲ ਸੰਨ 1948 ਵਿੱਚ "ਅੱਜ ਆਖਾਂ ਵਾਰਿਸ ਸ਼ਾਹ ਨੂੰ" ਨਜ਼ਮ ਲਿਖੀ।
ਸਫ਼ਰਨਾਮਿਆਂ ਦੀ ਪਰੰਪਰਾ ਸਾਹਿਤ ਵਿੱਚ ਆਦਿ ਕਾਲ ਤੋਂ ਚਲੀ ਆ ਰਹੀ ਹੈ। ਭਾਰਤੀ ਸਾਹਿਤ ਵਿੱਚ ਸਭ ਤੋਂ ਪਹਿਲਾ ਸਫ਼ਰਨਾਮਿਆਂ ਦੀ ਝਲਕ ਸੰਸਕ੍ਰਿਤ ਸਾਹਿਤ ਵਿੱਚ ਦੇਖਣ ਜਾਂ ਪੜ੍ਹਨ ਨੂੰ ਮਿਲਦੀ ਹੈ। ਪੂਰਵ ਇਤਿਹਾਸਕ ਕਾਲ ਵਿੱਚ ਮਨੁੱਖ ਦੀ ਯਾਤਰਾ ਕਰਨ ਦੀ ਪ੍ਰਵਿਰਤੀ ਦੀ ਅਨੇਕਾਂ ਉਦਾਹਰਨਾਂ ਮਿਲਦੀਆਂ ਹਨ। ਬੁੱਧ ਧਰਮ ਦੇ ਭਿਖਸ਼ੂ ਤੇ ਭਿਕਸ਼ਣੀਆਂ, ਜੈਨ ਮਤ ਦੇ ਦਿਗੰਬਰ ਆਮ ਜਨਤਾ ਵਿੱਚ ਧਰਮ ਦਾ ਪ੍ਰਚਾਰ ਕਰਨ ਲਈ ਦੂਰ-ਦੂਰ ਤੱਕ ਯਾਤਰਾ ਕਰਦੇ ਸਨ। ਕਾਲੀਦਾਸ ਦਾ ਵਿਭਿੰਨ ਦੇਸ਼ਾਂ ਦੇ ਪ੍ਰਕਿਰਤੀ ਚਿਤਰਨ ਤੋਂ ਉਸ ਦੀ ਯਾਤਰਾ ਮਨੋਵਿਰਤੀਆਂ ਦਾ ਪਤਾ ਲਗਦਾ ਹੈ। ਅਜਨਬੀ ਅਤੇ ਬੇਗਾਨੀਆਂ ਧਰਤੀਆਂ ਦੀ ਯਾਤਰਾ ਕਰਨਾ ਵੱਖਰੇ-ਵੱਖਰੇ ਸੱਭਿਆਚਾਰਾਂ ਨੂੰ ਦੇਖਣਾ ਘੋਖਣਾ ਮਨੁੱਖ ਦੀ ਸ਼ੁਰੂ ਤੋਂ ਪ੍ਰਵਿਰਤੀ ਰਹੀ ਹੈ। ਮੈਗਸਥਨੀਜ਼, ਹਿਊਨਸਾਂਗ, ਇਬਨ ਬਤੂਤਾ, ਫਾਹੀਆਨ ਆਦਿ ਸੈਲਾਨੀ ਵਿਸ਼ਵ ਭਰ ਵਿੱਚ ਪ੍ਰਸਿਧ ਰਹੇ ਹਨ। ਇਹਨਾਂ ਨੇ ਆਪਣੀਆਂ ਯਾਤਰਾਵਾਂ ਦਾ ਵਰਣਨ ‘ਸਫ਼ਰਨਾਮਿਆਂ` ਦੇ ਰੂਪ ਵਿੱਚ ਕੀਤਾ ਹੈ ਤਾਂ ਜੋ ਲੋਕ ਬੇਗਾਨੀਆਂ ਤੇ ਅਜਨਬੀ ਧਰਤੀਆਂ ਸੱਭਿਆਚਾਰਾਂ ਬਾਰੇ ਜਾਣ ਸਕਣ ਕਿਉਂਕਿ ਸਫ਼ਨਾਮਾ ਇੱਕ ਅਜਿਹੀ ਸਿਰਜਨ ਪ੍ਰਕਿਰਿਆ ਹੈ ਜਿਸ ਵਿੱਚ ਲੇਖਕ ਆਪਣੇ ਆਪ ਨਾਲ ਜੁੜੀਆਂ ਘਟਨਾਵਾਂ ਦੇ ਰਾਹੀਂ ਆਪਣੇ ਸਮੇਂ, ਸਥਾਨ ਅਤੇ ਦੇਸ਼ ਦੀਆਂ ਰਾਜਨੀਤਿਕ, ਸਮਾਜਿਕ, ਧਾਰਮਿਕ, ਸੱਭਿਆਚਾਾਰਕ ਪ੍ਰਸਥਿਤੀਆਂ ਦਾ ਗਿਆਨ ਕਰਾਵਉਂਦਾ ਹੈ। ਆਧੁਨਿਕ ਸਮੇਂ ਵਿੱਚ ਆਵਾਜਾਈ ਦੇ ਸਾਧਨਾਂ ਵਿੱਚ ਕ੍ਰਾਂਤੀ ਆਉਣ ਅਤੇ ਸੂਚਨਾ ਤਕਨਾਲੋਜੀ ਦੇ ਵਿਕਸਿਤ ਹੋਣ ਨਾਲ ਅਸੀਂ ਦੁਨੀਆ ਦੇ ਹਰ ਕੋਨੇ ਵਿਚਲੀਆਂ ਸਰਗਰਮੀਆਂ ਤੇ ਘਟਨਾਵਾਂ ਬਾਰੇ ਸੂਚਨਾ ਪ੍ਰਾਪਤ ਕਰ ਸਕਦੇ ਹਾਂ, ਪ੍ਰੰਤੂ ਮੱਧਕਾਲ ਵਿੱਚ ਅਜਿਹਾ ਸੰਭਵ ਨਹੀਂ ਸੀ। ਇਸ ਕਰਕੇ ਸਫ਼ਰਨਾਮੇ ਨੂੰ ਦੂਜੀਆਂ ਥਾਵਾਂ ਦੀਆਂ ਸੂਚਨਾਵਾਂ ਪ੍ਰਾਪਤ ਕਰਨ ਦਾ ਪ੍ਰਮਾਣਿਕ ਸ੍ਰੋਤ ਮੰਨਿਆ ਜਾਂਦਾ ਸੀ।
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ। ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿੱਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ। ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿੱਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ। ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿੱਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।
ਜਾਤ ਮਨੁੱਖ ਦੇ ਉਸ ਸਮਾਜ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਉਸਦਾ ਜਨਮ ਹੁੰਦਾ ਹੈ। ਬ੍ਰਾਮਣ, ਤੇਲੀ, ਕੁਰਮੀ, ਧੋਬੀ ਆਦਿ ਉਤਰੀ ਭਾਰਤ ਦੀਆਂ ਜਾਤੀਆਂ ਹਨ। ਵੈਦਿਕ ਸਮਾਜ ਵਿੱਚ ਕਿਰਤ ਦੀ ਵੰਡ ਦੇ ਆਧਾਰ ਉੱਤੇ ਸਮਾਜ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਸੀ। ਇਹ ਚਾਰ ਵਰਣ: ਬ੍ਰਾਹਮਣ, ਖੱਤਰੀ, ਵੈਸ਼ ਅਤੇ ਸ਼ੂਦਰ ਹਨ। ਪਰ ਅੱਜ ਇਨ੍ਹਾਂ ਤੋਂ ਲੱਖਾਂ ਜਾਤੀਆਂ ਬਣ ਗਈਆਂ। ਜਾਤੀ ਦੇ ਆਧਾਰ ਉਤੇ ਕਿਸੇ ਨਾਲ ਭੇਦਭਾਵ ਕਰਨਾ ਜਾਤੀਵਾਦ ਅਖਵਾਉਂਦਾ ਹੈ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਉੱਤੇਲੁਗੂ ਲਿਪੀ' ਬ੍ਰਹਮੀ ਲਿਪੀ ਪਰਿਵਾਰ ਵਿੱਚੋਂ ਇੱਕ ਅਬੂਗੀਦਾ ਲਿਪੀ ਹੈ ਜੋ ਕੀ ਤੇਲੁਗੂ ਭਾਸ਼ਾ ਲਿਖਣ ਲਈ ਵਰਤੀ ਜਾਂਦੀ ਹੈ। ਤੇਲੁਗੂ ਭਾਸ਼ਾ ਦੱਖਣੀ ਭਾਰਤੀ ਰਾਜ ਦੇ ਆਂਧ੍ਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਬੋਲੀ ਜਾਂਦੀ ਹੈ। ਤੇ ਨਾਲ ਹੀ ਇਹ ਛੱਤੀਸਗੜ, ਕਰਨਾਟਕ, ਮਹਾਰਾਸ਼ਟਰ, ਉੜੀਸਾ, ਤਮਿਲਨਾਡੁ, ਅਤੇਪੁਡੁਚੇਰੀ ਦੇ ਸੰਘ ਸ਼ਾਸਿਤ ਖੇਤਰ ਯਾਨਮ ਵਿੱਚ ਵੀ ਮਹੱਤਵਪੂਰਨ ਅਲਪਸੰਖਿਇਕੋਂ ਭਾਸ਼ਾ ਹੈ। ਭਾਰਤ ਦਿਆਂ ਚਾਰ ਸ਼ਾਸਤਰੀ ਭਾਸ਼ਾਵਾਂ ਵਿੱਚੋਂ ਇੱਕ, ਤੇਲੁਗੂ ਭਾਰਤ ਵਿੱਚ ਤੀਸਰੀ (74 ਲੱਖ ਦੇਸ਼ੀ ਵਕਤਾ), ਅਤੇ ਏਥਨੋਲਾਗ ਅਨੁਸਾਰ ਦੁਨੀਆ ਭਰ ਵਿੱਚ ਤੇਹਰਵੀ ਸਭ ਤੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ।
ਬਸਤੀਵਾਦ ਇੱਕ ਰਾਜ ਦੁਆਰਾ ਕਿਸੇ ਹੋਰ ਰਾਜ ਦੀ ਆਰਥਿਕ ਤੇ ਸਮਾਜਿਕ ਲੁੱਟ ਹੈ| ਇਸ ਦਾ ਉਦੇਸ਼ ਸਿਰਫ ਆਪਣੇ ਸਾਮਰਾਜ ਦਾ ਵਿਸਤਾਰ ਹੁੰਦਾ ਹੈ| ਬਸਤੀਵਾਦ ਇੱਕ ਪੂੰਜੀ-ਕੇਂਦਰਿਤ ਮਹਾਂਨਗਰ ਤੋਂ ਬੇਗਾਨੇ ਲੋਕਾਂ ਦੀ ਬੇਗਾਨੀ ਧਰਤੀ ਉੱਤੇ ਸਥਾਪਿਤ ਕੀਤਾ ਸ਼ਾਸਨ ਹੈ। ਬਸਤੀਵਾਦੀ ਸ਼ਾਸਕ ਆਪਣਾ ਰਾਜ, ਬਿਹਤਰ ਆਰਥਿਕਤਾ, ਹਥਿਆਰਾਂ ਤੇ ਫੌਜ ਰਾਹੀਂ ਸਥਾਪਿਤ ਕਰਦਾ ਹੈ। ਬਸਤੀਵਾਦ ਦਾ ਆਰੰਭ ਪੱਛਮੀ ਸਭਿਅਤਾ ਨੇ ਕੀਤਾ ਹੈ ਤੇ ਇਸ ਦਾ ਮੁੱਢ ਵਾਸਕੋਡੀਗਾਮਾ ਦੇ ਭਾਰਤ ਆਉਣ ਨਾਲ ਬੱਝਾ। ਉਸ ਤੋਂ ਮਗਰੋਂ ਯੌਰਪੀ ਦੇਸ਼ ਆਪੋ-ਆਪਣੀਆਂ ਬਸਤੀਆਂ ਬਣਾਉਂਦੇ ਰਹੇ। ਯੌਰਪੀ ਦੇਸ਼ਾ ਨੇ ਅਫਰੀਕਾ, ਅਮਰੀਕਾ ਅਤੇ ਏਸ਼ੀਆ ਦੇ ਕਾਫੀ ਦੇਸ਼ ਆਪਣੇ ਰਾਜ ਵਿੱਚ ਸ਼ਾਮਿਲ ਕੀਤੇ। ਇਨ੍ਹਾਂ ਬਸਤੀਕਾਰੀ ਦੇਸ਼ਾਂ ਵਿਚੋਂ ਪ੍ਰਮੁੱਖ ਸਨ: ਪੁਰਤਗਾਲ, ਸਪੇਨ, ਹੌਲੈਂਡ, ਫਰਾਂਸ, ਜਰਮਨੀ, ਬੈਲਜੀਅਮ ਅਤੇ ਬਰਤਾਨੀਆ। ਇਨ੍ਹਾਂ ਸਾਰੇ ਬਸਤੀਕਾਰੀ ਦੇਸ਼ਾਂ ਦਾ ਸ਼ਾਸਨ ਕਰਨ ਦਾ ਢੰਗ ਇੱਕੋ ਜਿਹਾ ਨਹੀਂ ਸੀ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.