ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਹ ਭਾਈ ਵਜੋਂ ਮਾਨਤਾ ਪ੍ਰਾਪਤ ਹੋ ਗਏ, ਇੱਕ ਸਨਮਾਨ ਅਕਸਰ ਉਹਨਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦਾ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਅਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖਾਂ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਦੀ ਸਖਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਤੇਲੁਗੂ ਭਾਸ਼ਾ ਦੱਖਣੀ ਭਾਰਤ ਵਿੱਚ ਬੋਲੀ ਜਾਣ ਵਾਲੀ ਇੱਕ ਬੋਲੀ ਹੈ। ਜੋ ਕਿ ਮੁੱਖ ਰੂਪ ਵਿੱਚ ਦੱਖਣ ਭਾਰਤੀ ਰਾਜ ਆਂਧਰਾ ਪ੍ਰਦੇਸ਼, ਜਿੱਥੇ ਇਹ ਇੱਕ ਆਧਿਕਾਰਿਕ ਭਾਸ਼ਾ ਹੈ, ਵਿੱਚ ਬੋਲੀ ਜ਼ਾਦੀਂ ਹੈ। ਇਹ ਛੱਤੀਸਗੜ, ਕਰਨਾਟਕ, ਮਹਾਰਾਸ਼ਟਰ, ਉੜੀਸਾ, ਤਮਿਲਨਾਡੁ, ਅਤੇ ਪੁਡੁਚੇਰੀ ਦੇ ਸੰਘ ਸ਼ਾਸਿਤ ਖੇਤਰ ਯਾਨਮ ਵਿੱਚ ਵੀ ਮਹੱਤਵਪੂਰਨ ਅਲਪ ਸੰਖਿਅਕ ਭਾਸ਼ਾ ਹੈ। ਭਾਰਤ ਦੀਆਂ ਚਾਰ ਸ਼ਾਸਤਰੀ ਭਾਸ਼ਾਵਾਂ ਵਿੱਚੋਂ ਇੱਕ, ਤੇਲੁਗੁ ਭਾਰਤ ਵਿੱਚ ਤੀਸਰੀ (74 ਲੱਖ ਦੇਸ਼ੀ ਵਕਤਾ), ਅਤੇ ਏਥਨੋਲਾਗ ਅਨੁਸਾਰ ਦੁਨੀਆ ਭਰ ਵਿੱਚ ਤੇਹਰਵੀਂ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਭਾਰਤ ਲੋਕ-ਰਾਜ ਦੀਆਂ 22 ਅਨੁਸੂਚਿਤ ਭਾਸ਼ਾਵਾਂ ਵਿੱਚੋਂ ਇੱਕ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾੰਦਾ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ (ਅੰਗ੍ਰੇਜ਼ੀ: Bābā Farīd) ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਪ੍ਰਚਾਰਕਾਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸੱਤ ਬਗਾਨੇ ਪੰਜਾਬੀ ਨਾਟਕਕਾਰ ਅਜਮੇਰ ਸਿੰਘ ਔਲਖ ਦੁਆਰਾ 1988 ਵਿੱਚ ਲਿਖਿਆ ਇੱਕ ਨਾਟਕ ਹੈ। ਇਹ ਨਾਟਕ ਮਾਲਵੇ ਦੀ ਨਿਮਨ ਕਿਸਾਨੀ ਦੀ ਤ੍ਰਾਸਦੀ ਦੇ ਆਰਥਿਕ, ਸਮਾਜੀ, ਰਾਜਸੀ ਅਤੇ ਮਾਨਸਿਕ ਪਰਿਪੇਖ ਪੇਸ਼ ਕਰਦਾ ਹੈ। ਇਸ ਵਿੱਚ ਔਰਤ ਦੀ ਤ੍ਰਾਸਦੀ ਵੀ ਪੇਸ਼ ਹੁੰਦੀ ਹੈ। ਜੈ ਕੁਰ ਨੂੰ ਆਪਣੇ ਦਿਓਰ ਨਾਲ ਸਬੰਧ ਬਣਾਉਣੇ ਪੈਂਦੇ ਹਨ ਤਾਂ ਕਿ ਉਹਦੇ ਪੁੱਤਾਂ ਦੀ ਜ਼ਮੀਨ ਵੰਡੀ ਨਾ ਜਾਵੇ। ਜਦ ਸ਼ਰੀਕੇਬਾਜ਼ ਭੰਗੇ ਨੂੰ ਭੜਕਾ ਦਿੰਦੇ ਹਨ ਤਾਂ ਭੰਗਾ ਅੱਡ ਹੋ ਜਾਂਦਾ ਹੈ ਅਤੇ ਇਸ ਦੁੱਖ ਨਾਲ ਜੈ ਕੁਰ ਮਰ ਜਾਂਦੀ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ, ਇੱਕ ਭਾਰਤੀ ਰੈਪਰ ਅਤੇ ਗਾਇਕ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਮੂਸੇ ਵਾਲਾ ਨੂੰ ਆਮ ਤੌਰ 'ਤੇ ਆਪਣੀ ਪੀੜ੍ਹੀ ਦੇ ਸਭ ਤੋਂ ਮਹਾਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਕਈ ਉਸਨੂੰ ਸਭ ਤੋਂ ਮਹਾਨ ਅਤੇ ਸਭ ਤੋਂ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਦੇ ਹਨ। ਇਸ ਤੋਂ ਇਲਾਵਾ, ਉਸ ਨੂੰ ਪੰਜਾਬੀ ਕਲਾਕਾਰਾਂ ਲਈ ਮੁੱਖ ਧਾਰਾ ਦੇ ਸੰਗੀਤ ਦੇ ਦਰਵਾਜ਼ੇ ਖੋਲ੍ਹਣ ਵਿੱਚ ਇੱਕ ਪ੍ਰਮੁੱਖ ਸ਼ਖਸੀਅਤ ਮੰਨਿਆ ਜਾਂਦਾ ਸੀ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਕਬੀਰ (ਹਿੰਦੀ: कबीर) (1398-1518) ਭਾਰਤ ਦੇ ਇੱਕ ਤਤਬਦ੍ਰਸ਼ੀ ਸੰਤ ਅਤੇ ਕਵਿ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹਨ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥ ਪਰਮੇਸ਼ਵਰ ਕਬੀਰ ਜੀ ਦੇ ਸਮੇਂ ਤੋਂ ਸ਼ੁਰੂ ਹੋਇਆ ਅਤੇ ਵਰਤਮਾਨ ਵਿਚ ਸੰਤ ਰਾਮਪਾਲ ਜੀ ਮਹਾਰਾਜ ਜੀ ਇਸ ਸਤ ਕਬੀਰ ਪੰਥ ਦੇ ਸੰਚਾਲਕ ਹਨ ਕਬੀਰ ਪਰਮੇਸ਼ਵਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ:ਜੀਵਨ ਤੇ ਬਾਣੀ'ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ ।ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ ਤੇ ਲਿਖਿਆ ਗਿਆ ਹੈ ।
ਸਾਈਬਰ ਕ੍ਰਾਈਮ, ਜਾਂ ਕੰਪਿਊਟਰ-ਅਧਾਰਿਤ ਅਪਰਾਧ, ਇੱਕ ਜੁਰਮ ਹੈ ਜਿਸ ਵਿੱਚ ਕੰਪਿਊਟਰ ਅਤੇ ਇੱਕ ਨੈਟਵਰਕ ਦੀ ਵਰਤੋਂ ਹੁੰਦੀ ਹੈ। ਕੰਪਿਊਟਰ ਦੀ ਵਰਤੋਂ ਕਿਸੇ ਜੁਰਮ ਦੇ ਆਯੋਗ ਵਿੱਚ ਕੀਤੀ ਗਈ ਹੋ ਸਕਦੀ ਹੈ, ਜਾਂ ਇਹ ਟੀਚਾ ਹੋ ਸਕਦਾ ਹੈ। ਸਾਈਬਰ ਕ੍ਰਾਈਮ ਨੂੰ ਪਰਿਭਾਸ਼ਤ ਕੀਤਾ ਜਾ ਸਕਦਾ ਹੈ: “ਅਪਰਾਧ ਜੋ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹਾਂ ਵਿਰੁੱਧ ਅਪਰਾਧਕ ਮਨੋਰਥ ਨਾਲ ਪੀੜਤ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਜਾਂ ਪੀੜਤ ਨੂੰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ, ਸਰੀਰਕ ਜਾਂ ਮਾਨਸਿਕ ਨੁਕਸਾਨ ਲਈ ਨੈਟਵਰਕ ਦੀ ਵਰਤੋਂ ਕਰਕੇ ਕੀਤੇ ਜਾਂਦੇ ਹਨ। ਜਿਵੇਂ ਇੰਟਰਨੈਟ (ਨੈੱਟਵਰਕ ਜਿਵੇਂ ਚੈਟ ਰੂਮ, ਈਮੇਲਾਂ, ਨੋਟਿਸ ਬੋਰਡ ਅਤੇ ਸਮੂਹ) ਅਤੇ ਮੋਬਾਈਲ ਫੋਨ (ਬਲੂਟੁੱਥ / ਐਸ ਐਮ ਐਸ / ਐਮ ਐਮ ਐਸ) "। ਸਾਈਬਰ ਕ੍ਰਾਈਮ ਕਿਸੇ ਵਿਅਕਤੀ ਜਾਂ ਦੇਸ਼ ਦੀ ਸੁਰੱਖਿਆ ਅਤੇ ਵਿੱਤੀ ਸਿਹਤ ਲਈ ਖਤਰਾ ਪੈਦਾ ਕਰ ਸਕਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇੱਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ। ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਉੱਤੇਲੁਗੂ ਲਿਪੀ' ਬ੍ਰਹਮੀ ਲਿਪੀ ਪਰਿਵਾਰ ਵਿੱਚੋਂ ਇੱਕ ਅਬੂਗੀਦਾ ਲਿਪੀ ਹੈ ਜੋ ਕੀ ਤੇਲੁਗੂ ਭਾਸ਼ਾ ਲਿਖਣ ਲਈ ਵਰਤੀ ਜਾਂਦੀ ਹੈ। ਤੇਲੁਗੂ ਭਾਸ਼ਾ ਦੱਖਣੀ ਭਾਰਤੀ ਰਾਜ ਦੇ ਆਂਧ੍ਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਬੋਲੀ ਜਾਂਦੀ ਹੈ। ਤੇ ਨਾਲ ਹੀ ਇਹ ਛੱਤੀਸਗੜ, ਕਰਨਾਟਕ, ਮਹਾਰਾਸ਼ਟਰ, ਉੜੀਸਾ, ਤਮਿਲਨਾਡੁ, ਅਤੇਪੁਡੁਚੇਰੀ ਦੇ ਸੰਘ ਸ਼ਾਸਿਤ ਖੇਤਰ ਯਾਨਮ ਵਿੱਚ ਵੀ ਮਹੱਤਵਪੂਰਨ ਅਲਪਸੰਖਿਇਕੋਂ ਭਾਸ਼ਾ ਹੈ। ਭਾਰਤ ਦਿਆਂ ਚਾਰ ਸ਼ਾਸਤਰੀ ਭਾਸ਼ਾਵਾਂ ਵਿੱਚੋਂ ਇੱਕ, ਤੇਲੁਗੂ ਭਾਰਤ ਵਿੱਚ ਤੀਸਰੀ (74 ਲੱਖ ਦੇਸ਼ੀ ਵਕਤਾ), ਅਤੇ ਏਥਨੋਲਾਗ ਅਨੁਸਾਰ ਦੁਨੀਆ ਭਰ ਵਿੱਚ ਤੇਹਰਵੀ ਸਭ ਤੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਤੇਲੰਗਾਣਾ ਜਾਂ ਤੇਲੰਗਾਨਾ (ਤੇਲਗੂ: తెలంగాణ) ਭਾਰਤ ਦਾ 29 ਰਾਜ ਹੈ, ਹੈਦਰਾਬਾਦ, ਦਸ ਸਾਲ ਦੇ ਲਈ ਪ੍ਰਦੇਸ਼ ਅਤੇ ਤੇਲੰਗਾਨਾ ਦੇ ਸਾਂਝੀ ਰਾਜਧਾਨੀ ਬਣਾਇਆ ਰਹਿਗਾ। ਭਾਰਤ ਦੇ ਮੰਤਰੀ ਮੰਡਲ ਨੇ 5 ਦਸੰਬਰ, 2013 ਦੇ ਤੇਲੰਗਾਨਾ ਰਾਜ ਦੇ ਖਰੜੇ ਦੇ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਤੇ ਫਰਵਰੀ 18, 2014 ਤੇਲੰਗਾਣਾ ਬਿੱਲ ਦੋ ਦਿਨ ਬਾਅਦ ਇਸ ਨੂੰ ਰਾਜ ਸਭਾ ਅਤੇ ਲੋਕ ਸਭਾ ਨੇ ਪ੍ਰਵਾਨਗੀ ਦੇ ਦਿੱਤੀ ਰਸਮੀ ਤੌਰ 'ਤੇ ਤੇਲੰਗਾਣਾ ਦੇ ਨਾਲ ਭਾਰਤ ਦੇ ਰਾਸ਼ਟਰਪਤੀ ਵੱਲੋਂ ਦਸਤਖ਼ਤ ਕੀਤੇ ਜਾਣ ਨਾਲ ਤੇਲੰਗਾਣਾ ਭਾਰਤ ਦਾ 29 ਰਾਜ ਬਣ ਜਾਵੇਗਾ। ਤੇਲੰਗਾਣਾ ਖੇਤਰ ਦੇ ਹੁਣ 10 ਜ਼ਿਲ੍ਹੇ ਹਨ। ਸੂਬੇ 'ਚ 294 ਵਿਧਾਨ ਸਭਾ ਸੀਟਾਂ 'ਚ ਤੇਲੰਗਾਣਾ ਖੇਤਰ ਨੂੰ 119 ਵਿਧਾਨ ਸਭਾ ੳਤੇ 42 ਲੋਕ ਸਭਾ ਦੀਆਂ ਸੀਟਾਂ ਹਨ। 2 ਜੂਨ 2014 ਨੂੰ ਭਾਰਤ ਦਾ 29 ਰਾਜ ਬਣ ਗਿਆ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਬਾਬਾ ਦੀਪ ਸਿੰਘ ਜੀ (26 ਜਨਵਰੀ 1682 – 13 ਨਵੰਬਰ 1757) ਉਹਨਾਂ ਦਾ ਜਨਮ ਸਿੱਖ ਪਰਿਵਾਰ ਵਿਚ ਪਹੂਵਿੰਡ ਪਿੰਡ ਹੋਇਆ।ਜਿੰਨ੍ਹਾਂ ਨੂੰ ਅਕਸਰ ਸ਼ਹੀਦ ਅਤੇ ਬਾਬਾ ਨਾਲ ਸਤਿਕਾਰਿਆ ਜਾਂਦਾ ਹੈ 18ਵੀਂ ਸਦੀ ਦੇ ਇੱਕ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਸਨ। ਉਹਨਾਂ ਨੂੰ ਸਿੱਖੀ ਦੇ ਸਭ ਤੋਂ ਪਵਿੱਤਰ ਸ਼ਹੀਦ ਮੰਨਿਆ ਜਾਂਦਾ ਹੈ।
ਸਿੱਖਿਆ (ਅੰਗ੍ਰੇਜ਼ੀ ਅਨੁਵਾਦ: Education) ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਜਰਮਨੀ (ਜਰਮਨੀ: Bundesrepublik Deutschland) ਦੇਸ਼ ਵਿੱਚ ਜਰਮਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਜਰਮਨੀ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਜਰਮਨੀ ਅਤੇ ਪੱਛਮੀ ਜਰਮਨੀ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਸੁਆਦ, ਖੁਸ਼ਬੂ ਧਾਰਨਾ, ਜਾਂ ਗਸਟੇਸ਼ਨ (ਅੰਗਰੇਜ਼ੀ: Taste or gustation) ਰਵਾਇਤੀ ਪ੍ਰਣਾਲੀ ਨਾਲ ਸਬੰਧਿਤ ਪੰਜ ਰਵਾਇਤੀ ਇੰਦਰੀਆਂ ਵਿੱਚੋਂ ਇੱਕ ਹੈ। ਸੁਆਦ ਓਦੋਂ ਪੈਦਾ ਹੁੰਦਾ ਹੈ ਜਦੋਂ ਮੂੰਹ ਵਿੱਚ ਇੱਕ ਪਦਾਰਥ ਸੁਆਦ ਰੀਐਕਟਰ ਸੈੱਲਾਂ ਨਾਲ ਰਸਾਇਣਕ ਤੌਰ ਤੇ ਪ੍ਰਤੀਕਿਰਿਆ ਕਰਦਾ ਹੈ ਜੋ ਮੌਖਿਕ ਗੌਰੀ ਵਿੱਚ ਸਵਾਦ ਦੇ ਮੁਕੁਲ ਤੇ ਸਥਿਤ ਹੈ, ਜਿਆਦਾਤਰ ਜੀਭ ਤੇ। ਸੁਆਦ, ਗੰਧ (ਜੈਸ਼ਤਾ) ਅਤੇ ਟਰੈਗਲਿਨਲ ਨਰਵ stimulation (ਟੈਕਸਟਚਰ, ਦਰਦ ਅਤੇ ਤਾਪਮਾਨ ਰਜਿਸਟਰ ਕਰਨਾ) ਦੇ ਨਾਲ, ਭੋਜਨ ਜਾਂ ਹੋਰ ਪਦਾਰਥਾਂ ਦੇ ਸੁਆਦ ਨੂੰ ਨਿਰਧਾਰਤ ਕਰਦਾ ਹੈ ਮਨੁੱਖਾਂ ਦੇ ਸੁਆਦ ਦੇ ਨਮੂਨੇ (ਸੁਆਦਲੇ ਕੈਲੀਕੁਲੀ) ਅਤੇ ਜੀਭ ਦੇ ਉਪਰਲੀ ਸਤਹ ਅਤੇ ਐਪੀਗਲਾਟਿਸ ਸਮੇਤ ਹੋਰ ਖੇਤਰਾਂ 'ਤੇ ਸੁਆਦ ਰੀਸੈਪਟਰ ਹਨ। ਸੁਆਦ ਦੀ ਧਾਰਨਾ ਲਈ ਗਸਟੇਟਰੀ ਕਾਰਟੇਕਸ ਜਿੰਮੇਵਾਰ ਹੈ। ਜੀਭ ਨੂੰ ਹਜ਼ਾਰਾਂ ਛੋਟੇ ਬਿੰਦਾਂ ਨਾਲ ਢੱਕਿਆ ਜਾਂਦਾ ਹੈ ਜਿਸਨੂੰ ਪੈਪਿਲੈ ਕਹਿੰਦੇ ਹਨ, ਜੋ ਨੰਗੀ ਅੱਖ ਨੂੰ ਦਿੱਸਦੇ ਹਨ। ਹਰ ਪਪਿਲ ਦੇ ਅੰਦਰ ਸੈਂਕੜੇ ਸੁਆਦ ਦੀਆਂ ਬਡਸ ਹੁੰਦੀਆਂ ਹਨ। ਇਸਦਾ ਅਪਵਾਦ ਫੈਲਾਫਾਰਮ ਪੈਪਿਲੈ ਹੈ ਜਿਸ ਵਿੱਚ ਟੇਸਟ ਬਡਸ ਨਹੀਂ ਹੁੰਦੀਆਂ। 2000 ਅਤੇ 5000 ਦੇ ਵਿਚਕਾਰ ਸਵਾਦ ਦੇ ਮੁਕੁਲ ਮੌਜੂਦ ਹੁੰਦੇ ਹਨ ਜੋ ਜੀਭ ਦੇ ਪਿਛੋਕੜ ਅਤੇ ਸਾਹਮਣੇ ਹੁੰਦੇ ਹਨ। ਦੂਸਰੇ ਛੱਤ, ਪਾਸਾ ਅਤੇ ਮੂੰਹ ਦੇ ਪਿੱਛੇ ਅਤੇ ਗਲ਼ੇ ਵਿੱਚ ਸਥਿਤ ਹੁੰਦੇ ਹਨ। ਹਰ ਇੱਕ ਸਵਾਦ ਵਿੱਚ 50 ਤੋਂ 100 ਸੁਆਦ ਰੀਸੈਪਟਰ ਸੈੱਲ ਹੁੰਦੇ ਹਨ। ਸੁਆਦ ਦੀ ਭਾਵਨਾ ਪੰਜ ਸਥਾਪਿਤ ਬੁਨਿਆਦੀ ਸਵਾਦ ਸ਼ਾਮਲ ਹਨ: ਮਿੱਠਾ, ਖੱਟਾ, ਖ਼ਾਰ, ਕੁੜੱਤਣ, ਅਤੇ ਸੇਵਰੀਨੈਸ। ਵਿਗਿਆਨਕ ਪ੍ਰਯੋਗਾਂ ਨੇ ਇਹ ਸਾਬਤ ਕੀਤਾ ਹੈ ਕਿ ਇਹ ਪੰਜ ਚਿੰਨ੍ਹ ਮੌਜੂਦ ਹਨ ਅਤੇ ਇੱਕ ਦੂਜੇ ਤੋਂ ਭਿੰਨ ਹਨ.
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਜਾਤ ਮਨੁੱਖ ਦੇ ਉਸ ਸਮਾਜ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਉਸਦਾ ਜਨਮ ਹੁੰਦਾ ਹੈ। ਬ੍ਰਾਮਣ, ਤੇਲੀ, ਕੁਰਮੀ, ਧੋਬੀ ਆਦਿ ਉਤਰੀ ਭਾਰਤ ਦੀਆਂ ਜਾਤੀਆਂ ਹਨ। ਵੈਦਿਕ ਸਮਾਜ ਵਿੱਚ ਕਿਰਤ ਦੀ ਵੰਡ ਦੇ ਆਧਾਰ ਉੱਤੇ ਸਮਾਜ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਸੀ। ਇਹ ਚਾਰ ਵਰਣ: ਬ੍ਰਾਹਮਣ, ਖੱਤਰੀ, ਵੈਸ਼ ਅਤੇ ਸ਼ੂਦਰ ਹਨ। ਪਰ ਅੱਜ ਇਨ੍ਹਾਂ ਤੋਂ ਲੱਖਾਂ ਜਾਤੀਆਂ ਬਣ ਗਈਆਂ। ਜਾਤੀ ਦੇ ਆਧਾਰ ਉਤੇ ਕਿਸੇ ਨਾਲ ਭੇਦਭਾਵ ਕਰਨਾ ਜਾਤੀਵਾਦ ਅਖਵਾਉਂਦਾ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਕਾਮਾਗਾਟਾਮਾਰੂ ਕਾਂਡ ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
ਮਿਲਖਾ ਸਿੰਘ (ਜਨਮ 20 ਨਵੰਬਰ 1929 - 18 ਜੂਨ 2021) ਜੋ ਉਡਣੇ ਸਿੱਖ (ਫਲਾਇੰਗ ਸਿੱਖ) ਵਜੋਂ ਜਾਣਿਆ ਜਾਂਦਾ ਭਾਰਤੀ ਦੌੜਾਕ ਸੀ, ਜਿਹਨਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦਾ ਅਜਿਹਾ ਇੱਕਲਾ ਅਥਲੀਟ ਸਨ ਜਿਸ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਹਨਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ ਪਦਮ ਸ਼੍ਰੀ ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।