ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਭਾਈ ਜਸਵੰਤ ਸਿੰਘ ਖਾਲੜਾ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਏ ਕਾਰਕੁਨ ਹਨ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਹ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜੱਗ ਜ਼ਾਹਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ। 1980 ਵਿੱਚ ਪੰਜਾਬ ਸੰਕਟ ਦੇ ਦਿਨਾਂ ਵਿੱਚ ਆਪ੍ਰੇਸ਼ਨ ਬਲਿਊ ਸਟਾਰ, ਇੰਦਰਾ ਗਾਂਧੀ ਦੇ ਕਤਲ ਅਤੇ 1984 ਦੇ ਸਿੱਖ-ਵਿਰੋਧੀ ਦੰਗਿਆਂ ਤੋਂ ਬਾਅਦ, ਪੁਲਿਸ ਨੂੰ ਸ਼ੱਕੀ ਵਿਅਕਤੀਆਂ ਨੂੰ ਸ਼ੱਕੀ ਅੱਤਵਾਦੀ ਕਹਿ ਕੇ ਹਿਰਾਸਤ ਵਿੱਚ ਲੈਣ ਦੇ ਅਧਿਕਾਰ ਦੇ ਦਿੱਤੇ ਗਏ ਸੀ,। ਪੁਲਿਸ ਉੱਤੇ ਕਥਿਤ ਤੌਰ 'ਤੇ ਹੋਈ ਗੋਲੀਬਾਰੀ ਵਿਚ ਨਿਹੱਥੇ ਸ਼ੱਕੀ ਲੋਕਾਂ ਦੀ ਹੱਤਿਆ ਕਰਨ ਅਤੇ ਕਤਲਾਂ ਨੂੰ ਛੁਪਾਉਣ ਲਈ ਹਜ਼ਾਰਾਂ ਲਾਸ਼ਾਂ ਸਾੜਨ ਦੇ ਦੋਸ਼ ਲੱਗ ਰਹੇ ਸਨ।
ਗੁਰਬਖ਼ਸ਼ ਸਿੰਘ ਫ਼ਰੈਂਕ (1 ਸਤੰਬਰ 1935 - 14 ਅਪ੍ਰੈਲ 2022) ਇੱਕ ਪੰਜਾਬੀ ਵਿਦਵਾਨ, ਲੇਖਕ ਅਤੇ ਮੁੱਖ ਤੌਰ ਤੇ ਰੂਸੀ ਸਾਹਿਤਕ ਰਚਨਾਵਾਂ ਦਾ ਅਨੁਵਾਦਕ ਸੀ। ਉਸਨੇ ਤਿੰਨ ਨਾਵਾਂ: ਗੁਰੂਬਖ਼ਸ਼, ਗੁਰਬਖ਼ਸ਼ ਸਿੰਘ, ਗੁਰਬਖ਼ਸ਼ ਸਿੰਘ ਫ਼ਰੈਂਕ, ਹੇਠ ਆਪਣਾ ਅਨੁਵਾਦ-ਕਾਰਜ ਕੀਤਾ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਹੈ, ਜਿਸਨੇ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿੱਚ ਲਗਭਗ ਡੇਢ ਦਹਾਕਾ ਸੇਵਾ ਕੀਤੀ। ਉਹ ਅਨੁਵਾਦ ਕਲਾ ਦਾ ਮਾਹਿਰ ਜਿਸ ਕਾਰਨ ਉਸਦੀਆਂ ਅਨੁਵਾਦ ਕੀਤੀਆਂ ਸਾਹਿਤਕ ਲਿਖਤਾਂ ਮੌਲਿਕ ਰਚਨਾਵਾਂ ਲਗਦੀਆਂ ਹਨ। ਇਹ ਅਨੁਵਾਦ ਉਸ ਨੇ ਮੂਲ ਸੋਮਿਆਂ ਤੋਂ ਕੀਤੇ ਹਨ। ਪੰਜਾਬੀ ਚਿੰਤਨ ਦੀ ਦੁਨੀਆਂ ਵਿੱਚ ਫਰੈਂਕ ਦੀ ਕਾਰਜਸ਼ੀਲਤਾ ਦਾ ਦਾ ਸਮਾਂ ਵੀਹਵੀਂ ਸਦੀ ਦਾ ਨੌਵਾਂ ਦਹਾਕਾ ਹੈ। ਇਸ ਦਹਾਕੇ ਤੋਂ ਪੂਰਵ ਸਾਹਿਤ ਦੀ ਸਾਹਿਤਕਤਾ ਦੀ ਪਛਾਣ ਦਾ ਸਰੋਕਾਰ ਪੰਜਾਬੀ ਚਿੰਤਨ ਦੇ ਕੇਂਦਰ ਵਿੱਚ ਟਿਕਿਆ ਹੋਇਆ ਸੀ। ਡਾ. ਫਰੈਕ ਨੇ ਡਾ਼. ਰਵਿੰਦਰ ਸਿੰਘ ਰਵੀ, ਅਤੇ ਡਾ਼.
ਲੋਕ ਸਭਾ, ਸੰਵਿਧਾਨਕ ਤੌਰ 'ਤੇ ਲੋਕਾਂ ਦਾ ਸਦਨ, ਭਾਰਤ ਦੀ ਦੋ-ਸਦਨੀ ਸੰਸਦ ਦਾ ਹੇਠਲਾ ਸਦਨ ਹੈ, ਜਿਸ ਦਾ ਉਪਰਲਾ ਸਦਨ ਰਾਜ ਸਭਾ ਹੈ। ਲੋਕ ਸਭਾ ਦੇ ਮੈਂਬਰ ਬਾਲਗ ਯੂਨੀਵਰਸਲ ਮਤਾਧਿਕਾਰ ਦੁਆਰਾ ਚੁਣੇ ਜਾਂਦੇ ਹਨ ਅਤੇ ਉਹਨਾਂ ਦੇ ਸਬੰਧਤ ਹਲਕਿਆਂ ਦੀ ਨੁਮਾਇੰਦਗੀ ਕਰਨ ਲਈ ਪਹਿਲੀ-ਪਾਸਟ-ਦ-ਪੋਸਟ ਪ੍ਰਣਾਲੀ ਦੁਆਰਾ ਚੁਣੇ ਜਾਂਦੇ ਹਨ, ਅਤੇ ਉਹ ਪੰਜ ਸਾਲਾਂ ਲਈ ਜਾਂ ਮੰਤਰੀ ਮੰਡਲ ਦੀ ਸਲਾਹ 'ਤੇ ਰਾਸ਼ਟਰਪਤੀ ਦੁਆਰਾ ਸੰਸਥਾ ਨੂੰ ਭੰਗ ਕਰਨ ਤੱਕ ਆਪਣੀਆਂ ਸੀਟਾਂ 'ਤੇ ਕਾਇਮ ਰਹਿੰਦੇ ਹਨ। ਸਦਨ ਦੀ ਬੈਠਕ ਸੰਸਦ ਭਵਨ, ਨਵੀਂ ਦਿੱਲੀ ਦੇ ਲੋਕ ਸਭਾ ਚੈਂਬਰਾਂ ਵਿੱਚ ਹੁੰਦੀ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਐਂਥ੍ਰੌਪਿਕ ਪ੍ਰਿੰਸੀਪਲ (ਗਰੀਕ ਵਿੱਚ anthropos, ਜਿਸਦਾ ਅਰਥ ਹੈ "ਇਨਸਾਨ") ਫਿਲਾਸਫੀਕਲ ਮਾਨਤਾ ਹੈ ਕਿ ਬ੍ਰਹਿਮੰਡ ਦੇ ਨਿਰੀਖਣ ਜਰੂਰ ਹੀ ਇਸਨੂੰ ਨਿਰੀਖਣ ਵਾਲ਼ੀ ਚੇਤੰਨ ਅਤੇ ਬੁੱਧੀਮਾਨ ਜਿੰਦਗੀ ਦੇ ਅਨੁਕੂਲ ਹੋਣੇ ਚਾਹੀਦੇ ਹਨ। ਐਂਥ੍ਰੌਪਿਕ ਪ੍ਰਿੰਸੀਪਲ ਦੇ ਕੁੱਝ ਸਮਰਥਕ ਕਾਰਣ ਦੱਸਦੇ ਹਨ ਕਿ ਇਹ ਸਮਝਾਉਂਦਾ ਹੈ ਕਿ ਬ੍ਰਹਿਮੰਡ ਦੀ ਉਮਰ ਕਿਉਂ ਹੁੰਦੀ ਹੈ ਅਤੇ ਚੇਤੰਨ ਜਿੰਦਗੀ ਦੇ ਅਨੁਰੂਪ ਹੋਣ ਹੋਣ ਵਾਸਤੇ ਲਾਜ਼ਮੀ ਬੁਨਿਆਦੀ ਭੌਤਿਕੀ ਸਥਿਰਾਂਕ ਕਿਉਂ ਹੁੰਦੇ ਹਨ। ਇਸਦੇ ਇੱਕ ਨਤੀਜੇ ਵਜੋਂ, ਉਹਨਾ ਦਾ ਮੰਨਣਾ ਹੈ ਕਿ ਇਹ ਸਧਾਰਣ ਗੱਲ ਹੈ ਕਿ ਬ੍ਰਹਿਮੰਡ ਦੇ ਬੁਨਿਆਦੀ ਸਥਿਰਾਂਕ ਜਿੰਦਗੀ ਦੇ ਅਨੁਕੂਲ ਹੁੰਦੇ ਸੋਚੀ ਜਾਣ ਵਾਲੀ ਰੇਂਜ ਦੇ ਅੰਦਰ ਪਾਏ ਜਾਂਦੇ ਹਨ। ਤਾਕਤਵਰ ਐਂਥ੍ਰੌਪਿਕ ਪ੍ਰਿੰਸੀਪਲ (SAP) ਜਿਵੇਂ ਜੌਹਨ ਡੀ.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਕੇਸਰ ਸਿੰਘ ਨੂੰ ਲੋਕ ਬਹੁਤਾਂ ਨਾਵਾਂ ਨਾਲ ਯਾਦ ਕਰਦੇ ਹਨ - ਕੇਸਰ ਸਿੰਘ, ਨਾਵਲਕਾਰ ਕੇਸਰ ਸਿੰਘ, ਗਿਆਨੀ ਕੇਸਰ ਸਿੰਘ। ਪਰ ਉਹਨਾਂ ਦੀ ਅਸਲ ਪਹਿਚਾਨ ਇੱਕ ਨਾਵਲਕਾਰ ਵਜੋਂ ਹੀ ਸਥਾਪਤ ਹੋਈ ਭਾਵੇਂ ਉਹ ਕਵਿਤਾਵਾਂ, ਕਹਾਣੀਆਂ ਅਤੇ ਵਾਰਤਕ ਵੀ ਲਿਖਦੇ ਸਨ। ਇਸ ਦੇ ਨਾਲ ਨਾਲ ਉਹਨਾਂ ਨੇ ਆਪਣੀ ਆਤਮ ਕਥਾ ਵੀ ਲਿਖੀ ਅਤੇ ਡਾਿੲਰੀ ਵੀ। ਮੁੱਖ ਰੂਪ ਵਿੱਚ ਉਹਨਾਂ ਦੇ ਨਾਵਲ ਕ੍ਰਾਂਤੀਕਾਰੀਆਂ ਅਤੇ ਦੇਸ਼ ਨੂੰ ਅਜ਼ਾਦ ਕਰਾਉਣ ਦੀਆਂ ਲਹਿਰਾਂ ਬਾਰੇ ਹਨ। ਉਹਨਾਂ ਨੇ ਇਹਨਾਂ ਲਹਿਰਾਂ ਦੇ ਨਾਇਕਾਂ ਨੂੰ ਆਪਣੇ ਨਾਵਲਾਂ ਦੇ ਨਾਇਕ ਬਣਾਇਆ ਹੈ। ਅਜਮੇਰ ਰੋਡੇ ਦੇ ਅਨੁਸਾਰ "ਕੇਸਰ ਸਿੰਘ ਜੀ ਹੋਰਾਂ ਨੇ ਆਪਣੇ ਨਾਵਲਾਂ ਦੇ ਵਿਸ਼ੇ ਅੰਤਰਰਾਸ਼ਟਰੀ ਵਿਸਥਾਰ ਵਾਲੇ ਲਏ ਅਤੇ ਹਿੰਦੁਸਤਾਨ ਦੀ ਆਜ਼ਾਦੀ ਲਈ ਵਿਦੇਸ਼ਾਂ ਵਿੱਚ ਹੋਏ ਸੰਗਰਾਮਾਂ ਨੂੰ ਦੁਬਾਰਾ ਜ਼ਿੰਦਾ ਕੀਤਾ।"
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸ਼ਰੀਨਿਵਾਸ ਰਾਮਾਨੁਜਨ ਆਇੰਗਰ (ਤਮਿਲ ஸ்ரீனிவாஸ ராமானுஜன் ஐயங்கார் ) (22 ਦਸੰਬਰ 1887 – 26 ਅਪਰੈਲ 1920) ਇੱਕ ਮਹਾਨ ਭਾਰਤੀ ਹਿਸਾਬਦਾਨ ਸੀ। ਉਸ ਨੂੰ ਆਧੁਨਿਕ ਕਾਲ ਦੇ ਮਹਾਨ ਹਿਸਾਬਦਾਨਾਂ (ਗਣਿਤ ਸ਼ਾਸਤਰੀ) ਵਿੱਚ ਗਿਣਿਆ ਜਾਂਦਾ ਹੈ। ਬੇਸ਼ੱਕ ਉਸ ਨੂੰ ਹਿਸਾਬ ਵਿੱਚ ਵਿਹਾਰਕ ਵਿਦਿਆ ਲੈਣ ਦਾ ਮੌਕਾ ਨਹੀਂ ਮਿਲਿਆ ਫਿਰ ਵੀ ਉਸ ਨੇ ਵਿਸ਼ਲੇਸ਼ਣ ਅਤੇ ਗਿਣਤੀ ਸਿਧਾਂਤ ਦੇ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਇਆ। ਉਸ ਨੇ ਆਪਣੀ ਪ੍ਰਤਿਭਾ ਅਤੇ ਲਗਨ ਨਾਲ ਨਾ ਕੇਵਲ ਹਿਸਾਬ ਦੇ ਖੇਤਰ ਵਿੱਚ ਨਵੇਂ ਅਵਿਸ਼ਕਾਰ ਕੀਤੇ ਸਗੋਂ ਭਾਰਤ ਨੂੰ ਬੇਜੋੜ ਗੌਰਵ ਵੀ ਪ੍ਰਦਾਨ ਕੀਤਾ।
ਆਇਰਨ ਮੈਨ 2008 ਦੀ ਇੱਕ ਅਮਰੀਕੀ ਸੂਪਰਹੀਰੋ ਫ਼ਿਲਮ ਹੈ ਜਿਹੜੀ ਕਿ ਮਾਰਵਲ ਕੌਮਿਕਸ ਦੇ ਕਿਰਦਾਰ ਆਇਰਨ ਮੈਨ 'ਤੇ ਅਧਾਰਤ ਹੈ। ਮਾਰਵਲ ਸਟੂਡੀਓਜ਼ ਵਲੋਂ ਬਣਾਈ ਗਈ ਅਤੇ ਪੈਰਾਮਾਉਂਟ ਪਿਕਚਰਜ਼ ਵਲੋਂ ਵੰਡੀ ਗਈ ਮਾਰਵਲ ਸਿਨੇਮੈਟਿਕ ਯੁਨੀਵਰਸ ਦੀ ਪਹਿਲੀ ਫ਼ਿਲਮ ਹੈ। ਇਹ ਫ਼ਿਲਮ ਜੋਨ ਫੈਵਰੋਊ ਵਲੋਂ ਨਿਰਦੇਸ਼ਤ ਅਤੇ ਮਾਰਕ ਫੈਰਗਸ, ਹੌਕ ਓਲਟਬਾਏ, ਆਰਟ ਮੈਰਕਮ ਅਤੇ ਮੈਟ ਹੌਲੋਵੇ ਦੀ ਲੇਖਣੀ ਟੀਮ ਨੇ ਲਿਖੀ ਹੈ। ਇਸ ਫ਼ਿਲਮ ਵਿੱਚ ਰੌਬਰਟ ਡਾਉਨੀ ਜੂਨੀਅਰ ਨੇ ਟੋਨੀ ਸਟਾਰਕ / ਆਇਰਨ ਮੈਨ ਦਾ ਕਿਰਦਾਰ ਕੀਤਾ ਹੈ ਅਤੇ ਨਾਲ-ਨਾਲ ਟੈਰੈਂਸ ਹੌਵਰਡ, ਜੈਫ ਬਰਿਜਸ, ਸ਼ੌਨ ਟੋਬ, ਅਤੇ ਗਵਿਨਿਥ ਪਾਲਟਰੋ ਵੀ ਹਨ। ਫ਼ਿਲਮ ਵਿੱਚ ਵਿਸ਼ਵ ਮਸ਼ਹੂਰ ਉਦਯੋਗਪਤੀ ਅਤੇ ਇੰਜੀਨੀਅਰ ਟੋਨੀ ਸਟਾਰਕ ਇੱਕ ਅੱਤਵਾਦੀ ਧੜੇ ਤੋਂ ਬੱਚ ਕੇ ਇੱਕ ਸੂਟ ਬਣਾਉਂਦਾ ਹੈ ਅਤੇ ਸੂਪਰਹੀਰੋ ਆਇਰਨ ਮੈਨ ਬਣ ਜਾਂਦਾ ਹੈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਜੱਸਾ ਸਿੰਘ ਆਹਲੂਵਾਲੀਆ (1718-1783) ਅਠਾਰਵੀਂ ਸਦੀ ਦਾ ਇੱਕ ਸਿੱਖ ਜਰਨੈਲ ਸੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਦਹਿੜੂ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਖੰਨਾ ਦਾ ਇੱਕ ਪਿੰਡ ਹੈ। ਇਹ ਪਿੰਡ ਰਾਸ਼ਟਰੀ ਰਾਜਮਾਰਗ ਤੋਂ 2 ਕਿਲੋਮੀਟਰ ਉੱਤਰ ਵੱਲ੍ਹ ਨੂੰ ਹੈ। ਇਸ ਦੇ ਨਾਲ ਲਗਦੇ ਪਿੰਡ ਹਰਬੰਸਪੁਰਾ, ਰੂਪਾ, ਗੰਢੂਆਂ ਲੁਧਿਆਣਾ ਜ਼ਿਲ੍ਹਾ, ਪੂਰਬਾ, ਬਗਲੀ ਖੁਰਦ,ਬਗਲੀ ਕਲਾਂ, ਚੱਕ ਮਾਫ਼ੀ, ਕਲਾਲਮਾਜਰਾ ਪਿੰਡ ਹਨ। ਇਸ ਪਿੰਡ ਦੇ ਵਿਚੋਂ ਅੰਬਾਲਾ, ਅਟਾਰੀ, ਰੇਲ ਲਾਈਨ, ਲੰਘਦੀ ਹੈ। ਇਸ ਪਿੰਡ ਵਿਚ ਰੇਲ ਫਾਟਕ 159 ਸੀ ਹੈ।ਪਿੰਡ ਵਿਚ ਇੱਕ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੈ। ਅਤੇ ਪਿੰਡ ਵਿੱਚ
ਭਾਈ ਰੂਪਾ ਮਾਲਵੇ ਦੇ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਸਬ-ਡਵੀਜਨ ਅਤੇ ਬਲਾਕ ਫੂਲ ਦਾ ਕਸਬਾ ਹੈ ਜਿਸ ਨੂੰ 2013 ਵਿੱਚ ਕਸਬੇ ਦਾ ਦਰਜਾ ਦਿਤਾ। ਭੂਗੋਲਕ ਸਥਿਤੀ ਅਨੁਸਾਰ ਇਸ ਦੇ ਉੱਤਰ ਵਿੱਚ ਦਿਆਲਪੁਰਾ ਭਾਈਕਾ, ਜਲਾਲ, ਪੱਛਮ ਵਿੱਚ ਗੁੰਮਟੀ ਕਲਾਂ, ਸੇਲਵਰਾਹ, ਦੱਖਣ ਵਿੱਚ ਬੁਰਜ ਗਿੱਲ, ਢਪਾਲੀ, ਪੂਰਬ ਵਿੱਚ ਘੰਡਾਬੰਨਾ, ਛੰਨਾ ਗੁਲਾਬ ਸਿੰਘ ਵਾਲਾ, ਦੁਲੇਵਾਲਾ ਕਸਬੇ ਦੀ ਜੂਹ ਨਾਲ ਲੱਗਦੇ ਹਨ। ਕਸਬਾ 13 ਵਾਰਡਾਂ ਵਿੱਚ ਵੰਡਿਆ ਹੋਇਆ ਹੈ। ਆਜ਼ਾਦੀ ਤੋਂ ਪਹਿਲਾਂ ਪਿੰਡ ਭਾਈ ਰੂਪਾ ਪਟਿਆਲਾ , ਨਾਭਾ , ਬਾਗੜੀਆਂ ਅਤੇ ਭਦੌੜ ਚਾਰ ਰਿਆਸਤਾਂ ਵਿਚ ਪੈਂਦਾ ਸੀ । ਪਿੰਡ ਦਾ ਮਾਲੀਆ ਇਨ੍ਹਾਂ ਸਾਰੀਆਂ ਰਿਆਸਤਾਂ ਵਿਚ ਵੰਡਿਆ ਜਾਂਦਾ ਸੀ ਜਦੋਂ ਕਿ ਫੌਜਦਾਰੀ ਅਧਿਕਾਰ ਇਕੱਲੀ ਨਾਭਾ ਰਿਆਸਤ ਕੋਲ ਸਨ।ਭਾਈ ਰੂਪ ਚੰਦ ਅਤੇ ਉਹਨਾਂ ਦੇ ਪਰਿਵਾਰ ਨੇ ਛੇਵੇਂ ਗੁਰੂ ਸਾਹਿਬ ਤੋਂ ਲੈਕੇ 10 ਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੀ ਬਹੁਤ ਸੇਵਾ ਕੀਤੀ।
ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤੀ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ। ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਇੰਗਲੈਂਡ ਦੇ ਪੰਜਾਬੀ ਲੇਖਕਾਂ ਦੀਆਂ ਕਿਤਾਬਾਂ
ਵੀਹਵੀਂ ਸਦੀ ਦੇ ਛੇਵੇਂ ਦਹਾਕੇ ਤੋਂ ਲੈ ਕੇ ਹੁਣ ਤੱਕ ਇੰਗਲੈਂਡ ਵਿੱਚ ਲਗਾਤਾਰ ਪੰਜਾਬੀ ਸਾਹਿਤ ਲਿਖਿਆ ਜਾ ਰਿਹਾ ਹੈ। ਇਸ ਸਫੇ ਉੱਤੇ ਇੰਗਲੈਂਡ ਵਿੱਚ ਛਪੀਆਂ ਪੰਜਾਬੀ ਕਿਤਾਬਾਂ ਦੀ ਸੂਚੀ ਦਿੱਤੀ ਜਾ ਰਹੀ ਹੈ। ਬੇਸ਼ੱਕ ਇਹ ਸੂਚੀ ਮੁਕੰਮਲ ਨਹੀਂ, ਫਿਰ ਵੀ ਇਹ ਇੰਗਲੈਂਡ ਵਿੱਚ ਰਚੇ ਜਾ ਰਹੇ ਪੰਜਾਬੀ ਸਾਹਿਤ ਦੀ ਇੱਕ ਪ੍ਰਭਾਵਸ਼ਾਲੀ ਤਸਵੀਰ ਪੇਸ਼ ਕਰਦੀ ਹੈ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਕੈਫ਼ੀ ਆਜ਼ਮੀ (ਹਿੰਦੀ: कैफ़ी आज़मी; ਉਰਦੂ: کیفی اعظمی; 14 ਜਨਵਰੀ 1919 – 10 ਮਈ 2002) ਇੱਕ ਭਾਰਤੀ ਉਰਦੂ ਕਵੀ ਸੀ। ਉਨ੍ਹਾਂ ਦਾ ਮੂਲ ਨਾਮ ਅਖਤਰ ਹੁਸੈਨ ਰਿਜਵੀ ਸੀ ਅਤੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਆਜਮਗੜ ਵਿੱਚ ਜਨਮ ਹੋਇਆ ਸੀ। ਕੈਫ਼ੀ ਨੇ ਆਪਣੀ ਪਹਿਲੀ ਕਵਿਤਾ ਗਿਆਰਾਂ ਸਾਲ ਦੀ ਉਮਰ ਵਿੱਚ ਲਿਖੀ ਅਤੇ ਬਾਰਾਂ ਸਾਲ ਦੀ ਉਮਰ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਹ ਸਨ ਚਾਲ੍ਹੀ ਦੇ ਸ਼ੁਰੂ ਵਿੱਚ ਮੁੰਬਈ ਆ ਗਏ ਅਤੇ ਪੱਤਰਕਾਰਤਾ ਦੇ ਖੇਤਰ ਨਾਲ ਜੁੜ ਗਏ। ਇੱਥੇ ਉਨ੍ਹਾਂ ਨੇ ਆਪਣੇ ਪਹਿਲਾਂ ਸ਼ਾਇਰੀ ਸੰਗ੍ਰਹਿ ਪ੍ਰਕਾਸ਼ਤ ਕੀਤਾ।
ਜੰਗਲ ਦੀ ਅੱਗ ਜਾਂ ਜੰਗਲੀ ਖੇਤਰਾਂ ਵਿੱਚ ਅੱਗ ਦੇ ਭਾਂਬੜ ਜੋ ਕੰਢੇ ਦੇ ਖੇਤਰਾਂ ਜਾਂ ਪੇਂਡੂ ਖੇਤਰ ਵਿੱਚ ਵਾਪਰਦੀ ਹੈ। ਜਿਸ ਕਿਸਮ ਨਾਲ ਬਨਸਪਤੀ ਵਿੱਚ ਇਹ ਵਾਪਰਦੀ ਹੈ, ਉਸ ਦੇ ਆਧਾਰ ਤੇ, ਜੰਗਲ ਦੀ ਅੱਗ ਨੂੰ ਖਾਸ ਤੌਰ ਤੇ ਬਰੱਸ਼ ਫਾਇਰ, ਝਾੜੀ ਅੱਗ, ਮਾਰੂਥਲ ਅੱਗ, ਜੰਗਲ ਦੀ ਅੱਗ, ਘਾਹ ਦੀ ਅੱਗ, ਪਹਾੜੀ ਅੱਗ, ਪੀਟ ਅੱਗ, ਬਨਸਪਤੀ ਦੀ ਅੱਗ, ਜਾਂ ਘਿਨਾਉਣੀ ਅੱਗ ਨਾਲ ਵਰਗੀਕ੍ਰਿਤ ਕੀਤਾ ਜਾ ਸਕਦਾ ਹੈ। ਜੈਵਿਕ ਚਾਰਕੋਲ ਇਹ ਸੰਕੇਤ ਦਿੰਦਾ ਹੈ ਕਿ 420 ਮਿਲੀਅਨ ਵਰ੍ਹੇ ਪਹਿਲਾਂ ਭੂਮੀਗਤ ਪੌਦਿਆਂ ਦੀ ਦਿੱਖ ਨੂੰ ਦੇਖਦੇ ਸਾਰ ਹੀ ਜੰਗਲਾਂ ਦੀ ਅੱਗ ਲੱਗ ਗਈ ਸੀ। ਭੂਗੋਲਿਕ ਜੀਵ ਦੇ ਇਤਿਹਾਸ ਦੇ ਪੂਰੇ ਇਤਿਹਾਸ ਦੌਰਾਨ ਜੰਗਲ ਦੀ ਅੱਗ ਦਾ ਅੰਦਾਜ਼ਾ ਇਸ ਗੱਲ ਨੂੰ ਸੰਕੇਤ ਕਰਦਾ ਹੈ ਕਿ ਅੱਗ ਨੇ ਸਭ ਤੋਂ ਵੱਧ ਵਾਤਾਵਰਣ ਦੇ 'ਪ੍ਰਜਾਤੀ ਅਤੇ ਬਨਸਪਤੀ' ਕਾਰਬਨ-ਅਮੀਰ ਪੌਸ਼ਟਿਕ ਤੱਤਾਂ ਦੇ ਕਾਰਨ ਧਰਤੀ ਇੱਕ ਅੰਦਰੂਨੀ ਤੌਰ ਤੇ ਬਲਵਾਨ ਗ੍ਰਹਿ ਹੈ, ਮੌਸਮੀ ਖੁਸ਼ਕ ਮਾਹੌਲ, ਵਾਯੂਮੈੰਡਿਕ ਆਕਸੀਜਨ, ਅਤੇ ਵਿਆਪਕ ਬਿਜਲੀ ਅਤੇ ਜੁਆਲਾਮੁਖੀ ਇਗਜਾਈਨ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਮਧਕਾਲੀਨ ਪੰਜਾਬੀ ਕਥਾ ਰੂਪ ਤੇ ਪਰੰਪਰਾ
ਮਧਕਾਲੀਨ ਪੰਜਾਬੀ ਕਥਾ ਰੂਪ ਤੇ ਪੰਰਪਰਾ ਪੁਸਤਕ ਵਣਜਾਰਾ ਬੇਦੀ ਦੁਆਰਾ ਲਿਖੀ ਗਈ ਹੈ। ਇਹ ਪੁਸਤਕ ਤਿੰਨ ਹਿੱਸਿਆਂ ਵਿੱਚ ਵੰਡੀ ਨਜਰ ਆਉਂਦੀ ਹੈ। ਪਹਿਲੇ ਹਿੱਸੇ ਵਿੱਚ ਬੇਦੀ ਨੇ ਕ੍ਰਮਵਾਰ ਮੱਧਕਾਲਿਨ ਕਥਾ ਸਾਹਿਤ,ਮੱਧਕਾਲਿਨ ਕਥਾ ਸਾਹਿਤ ਦੀ ਸਿਰਜਨਾ,ਮੱਧਕਾਲਿਨ ਕਥਾ ਸਾਹਿਤ ਦੀਆਂ ਸਿਰਜਨ ਪਰਵਿਰਤੀਆਂ,ਕਥਾਨਿਕ ਰੂੜੀਆਂ ਤੇ ਰੂੜ ਕਥਾਵਾਂ,ਪੰਜਾਬੀ ਕਥਾ ਪਰੰਪਰਾ,ਮੱਧਕਾਲਿਨ ਕਥਾ ਸੰਸਾਰ ਆਦਿ ਬਾਰੇ ਚਰਚਾ ਕੀਤੀ ਗਈ ਹੈ। ਇਸ ਤੋਂ ਬਾਅਦ 26 ਦੇ ਲਗਭਗ ਕਥਾ ਰੂਪਾਂ ਦੀ ਵਿਸਤਾਰ ਪੂਰਵਕ ਵਿਆਖਿਆ ਕੀਤੀ ਹੈ। ਪੁਸਤਕ ਦੇ ਆਖਰੀ ਦੋ ਭਾਗ ਸਿਰਲੇਖ ਅੰਤਿਕਾ ਨੰਬਰ 1 ਅਤੇ ਅੰਤਿਕਾ ਨੰਬਰ 2 ਅਧੀਨ ਦਰਜ ਹਨ। ਜਿਸ ਵਿੱਚ ਪਹਿਲਾਂ ਚਰਚਾ ਕੀਤੇ ਜਾ ਚੁੱਕੇ ਕਥਾ ਰੂਪਾਂ ਦੀਆਂ ਉਧਾਰਨਾਂ ਵੱਜੋਂ ਕਥਾਵਾਂ ਦਰਜ ਹਨ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਗੁਰੂ ਗ੍ਰੰਥ ਸਾਹਿਬ ਦਾ ਸਾਹਿਤਕ ਪੱਖ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਭੰਗੜਾ ਪੰਜਾਬ ਦੇ ਦੋ ਮੁੱਖ ਅਤੇ ਉੱਘੇ ਲੋਕ ਨਾਚਾਂ ਵਿੱਚੋਂ ਇੱਕ ਹੈ; ਦੂਜਾ ਮੁੱਖ ਨਾਚ ਗਿੱਧਾ ਹੈ। ਭੰਗੜਾ ਗੱਭਰੂਆਂ ਦਾ ਨਾਚ ਹੈ ਜਦਕਿ ਗਿੱਧਾ ਮੁਟਿਆਰਾਂ ਦਾ। ਭੰਗੜਾ ਤਕਰੀਬਨ ਹਰ ਖ਼ੁਸ਼ੀ ਦੇ ਮੌਕੇ ’ਤੇ ਪਾਇਆ ਜਾਂ ਨੱਚਿਆ ਜਾਂਦਾ ਹੈ ਜਿੰਨ੍ਹਾਂ ਵਿੱਚ ਕਣਕ ਦੀ ਵਾਢੀ ਭਾਵ ਵਿਸਾਖੀ ਆਦਿ ਮੇਲੇ, ਵਿਆਹ, ਮੰਗਣੇ ਅਤੇ ਤਿਉਹਾਰ ਆਦਿ ਸ਼ਾਮਲ ਹਨ। ਇਹ ਲੋਕ-ਨਾਚ ਪੰਜਾਬ ਦੀ ਕਿਸਾਨੀ ਸੰਸਕ੍ਰਿਤੀ ਜਿੰਨਾ ਹੀ ਪ੍ਰਾਚੀਨ ਹੈ। ਲੋਕਧਾਰਾ ਵਿਗਿਆਨੀ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੇ ਸ਼ਬਦਾਂ ਵਿੱਚ "ਪਹਿਲਾਂ ਪਹਿਲਾਂ ਜਦੋਂ ਪੰਜਾਬੀਆਂ ਨੇ ਹਰੀਆਂ ਫਸਲਾਂ ਨੂੰ ਸੁਨਹਿਰੀ ਸਿੱਟੇ ਪੈਂਦੇ ਵੇਖੇ ਤਾਂ ਉਹਨਾਂ ਦਾ ਮਨ ਹੁਲਾਰੇ ਵਿੱਚ ਆ ਕੇ ਨੱਚ ਖਲੋਤਾ। ਲੰਮੀ ਘਾਲਣਾ ਤੇ ਕਰੜੀ ਮਿਹਨਤ ਨੂੰ ਸੁਨਹਿਰੀ ਫਲ ਲੱਗਿਆ ਵੇਖ, ਕਿਸ ਦਾ ਦਿਲ ਨਹੀਂ ਨੱਚ ਉਠਦਾ?
ਮੌਸਮ ਵਿੱਚ ਤਬਦੀਲੀ ਅਤੇ ਖੇਤੀਬਾੜੀ (ਅੰਗਰੇਜ਼ੀ ਵਿੱਚ: Climate Change and Agriculture) ਦੋਵੇਂ ਆਪਸੀ ਸਬੰਧਿਤ ਪ੍ਰਕਿਰਿਆਵਾਂ ਹਨ, ਅਤੇ ਇਹ ਦੋਵੇਂ ਗਲੋਬਲ ਪੈਮਾਨੇ ਤੇ ਹੁੰਦੀਆਂ ਹਨ। ਮੌਸਮ ਵਿੱਚ ਤਬਦੀਲੀ ਕਈ ਤਰੀਕਿਆਂ ਨਾਲ ਖੇਤੀਬਾੜੀ ਨੂੰ ਪ੍ਰਭਾਵਤ ਕਰਦੀ ਹੈ, ਜਿਸ ਵਿੱਚ ਔਸਤਨ ਤਾਪਮਾਨ, ਬਾਰਸ਼ ਅਤੇ ਜਲਵਾਯੂ ਦੀਆਂ ਅਤਿ ਆਧੁਨਿਕ ਤਬਦੀਲੀਆਂ (ਉਦਾਹਰਣ ਵਜੋਂ ਗਰਮੀ ਦੀਆਂ ਲਹਿਰਾਂ) ਸ਼ਾਮਲ ਹਨ; ਕੀੜਿਆਂ ਅਤੇ ਬਿਮਾਰੀਆਂ ਵਿੱਚ ਤਬਦੀਲੀ; ਵਾਯੂਮੰਡਲ ਕਾਰਬਨ ਡਾਈਆਕਸਾਈਡ ਅਤੇ ਜ਼ਮੀਨੀ-ਪੱਧਰ ਦੇ ਓਜ਼ੋਨ ਗਾੜ੍ਹਾਪਣ ਵਿਚ ਤਬਦੀਲੀਆਂ; ਕੁਝ ਭੋਜਨਾਂ ਦਾ ਪੋਸ਼ਣ ਗੁਣਵੱਤਾ ਵਿਚ ਤਬਦੀਲੀ; ਅਤੇ ਸਮੁੰਦਰ ਦੇ ਪੱਧਰ ਵਿੱਚ ਤਬਦੀਲੀਆਂ।
ਨਿਹਾਲ ਸਿੰਘ ਵਾਲਾ ਭਾਰਤੀ ਪੰਜਾਬ ਦੇ ਮੋਗੇ ਜ਼ਿਲੇ ਦਾ ਇੱਕ ਪਿੰਡ ਅਤੇ ਤਹਿਸੀਲ ਹੈ। ਇਹ ਮੋਗਾ ਤੋਂ ਲਗਪਗ 40 ਕਿਲੋਮੀਟਰ ਅਤੇ ਚੰੜੀਗੜ੍ਹ ਤੋਂ ਲਗਪਗ 175 ਕਿਲੋਮੀਟਰ ਦੂਰੀ ਤੇ ਸਥਿਤ ਹੈ। ਇਹ ਸ਼ਹਿਰ ਗੁਰੂ ਗੋਬਿੰਦ ਸਿੰਘ ਮਾਰਗ ਤੇ ਧੂੜਕੋਟ ਤੋਂ ਬਾਅਦ ਅਤੇ ਮਧੇ ਤੋਂ ਪਹਿਲਾਂ ਹੈ। ਇਸਦੇ ਨਜ਼ਦੀਕੀ ਸ਼ਹਿਰ ਮੋਗਾ, ਬਰਨਾਲਾ, ਬਠਿੰਡਾ, ਫਰੀਦਕੋਟ ਅਤੇ ਲੁਧਿਆਣਾ ਹਨ। ਇਹ ਬਰਨਾਲਾ ਤੋਂ 41 ਕਿਲੋਮੀਟਰ ਦੂਰ ਹੈ। ਬਾਬਾ ਗੁਲਾਬ ਸਿੰਘ ਜੀ ਬਾਬਾ ਨਿਹਾਲ ਸਿੰਘ ਜੀ ਪਿੰਡ ਦੇ ਬਾਨੀ ਸਨ
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਅਬਦੁਲ ਰਸ਼ੀਦ ਸਲੀਮ ਸਲਮਾਨ ਖਾਨ ( Hindi: [səlˈmɑːn xɑːn] ; 27 ਦਸੰਬਰ 1965) ਇੱਕ ਭਾਰਤੀ ਅਭਿਨੇਤਾ, ਫਿਲਮ ਨਿਰਮਾਤਾ, ਅਤੇ ਟੈਲੀਵਿਜ਼ਨ ਸ਼ਖਸੀਅਤ ਹੈ ਜੋ ਹਿੰਦੀ ਫਿਲਮਾਂ ਵਿੱਚ ਕੰਮ ਕਰਦੀ ਹੈ। ਤੀਹ ਸਾਲਾਂ ਤੋਂ ਵੱਧ ਦੇ ਇੱਕ ਫਿਲਮੀ ਕਰੀਅਰ ਵਿੱਚ, ਖਾਨ ਨੇ ਇੱਕ ਫਿਲਮ ਨਿਰਮਾਤਾ ਦੇ ਰੂਪ ਵਿੱਚ ਦੋ ਰਾਸ਼ਟਰੀ ਫਿਲਮ ਅਵਾਰਡ, ਅਤੇ ਇੱਕ ਅਭਿਨੇਤਾ ਦੇ ਰੂਪ ਵਿੱਚ ਦੋ ਫਿਲਮਫੇਅਰ ਅਵਾਰਡਾਂ ਸਮੇਤ ਕਈ ਪੁਰਸਕਾਰ ਪ੍ਰਾਪਤ ਕੀਤੇ ਹਨ। ਮੀਡੀਆ ਵਿੱਚ ਉਸਨੂੰ ਭਾਰਤੀ ਸਿਨੇਮਾ ਦੇ ਸਭ ਤੋਂ ਵਪਾਰਕ ਤੌਰ 'ਤੇ ਸਫਲ ਅਦਾਕਾਰਾਂ ਵਿੱਚੋਂ ਇੱਕ ਵਜੋਂ ਦਰਸਾਇਆ ਗਿਆ ਹੈ। ਫੋਰਬਸ ਨੇ ਖਾਨ ਨੂੰ 2015 ਅਤੇ 2018 ਵਿੱਚ ਦੁਨੀਆ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਮਸ਼ਹੂਰ ਹਸਤੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ, ਜਿਸ ਨਾਲ ਉਹ ਬਾਅਦ ਦੇ ਸਾਲ ਵਿੱਚ ਸਭ ਤੋਂ ਉੱਚੇ ਦਰਜੇ ਵਾਲੇ ਭਾਰਤੀ ਸਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਏ. ਆਈ. ਆਰਟੀਫੀਸ਼ਲ ਇੰਟੈਲੀਜੈਂਸ, ਨੂੰ A.I. ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਇੱਕ ਸਟੀਵਨ ਸਪੀਲਬਰਗ ਦੁਆਰਾ ਨਿਰਦੇਸਿਤ 2001 ਦੀ ਅਮਰੀਕੀ ਵਿਗਿਆਨ ਗਲਪ ਡਰਾਮਾ ਫ਼ਿਲਮ ਹੈ। ਸਪੈੱਲਬਰਗ ਦੀ ਸਕ੍ਰੀਨਪੱਉ ਅਤੇ ਇਆਨ ਵਾਟਸਨ ਦੁਆਰਾ ਸਕ੍ਰੀਨ ਕ੍ਰੀਏਸ਼ਨ 1967 ਦੀ ਛੋਟੀ ਕਹਾਣੀ "ਸੁਪਰਟੋਇਜ਼ ਆਖਰੀ ਆਲ ਸਮਅਰ ਲੋਂਗ" ਤੇ ਆਧਾਰਿਤ ਸੀ। ਇਹ ਫ਼ਿਲਮ ਕੈਥਲੀਨ ਕੈਨੇਡੀ, ਸਪੀਲਬਰਗ ਅਤੇ ਬੋਨੀ ਕਰਟਸ ਦੁਆਰਾ ਤਿਆਰ ਕੀਤੀ ਗਈ ਸੀ। ਇਹ ਹੈਲੇ ਜੋਲ ਓਸਮੈਂਟ, ਜੂਡ ਲਾਅ, ਫ੍ਰਾਂਸਸ ਓ ਕਾਂਨਰ, ਬ੍ਰੈਂਡਨ ਗਲੇਸਨ ਅਤੇ ਵਿਲੀਅਮ ਹਾਰਟ ਨੂੰ ਤਾਰੇ ਮਾਰਦਾ ਹੈ। ਫਿਊਚਰਿਸ਼ਿਕ ਪੋਸਟ-ਮੌਲਿਕ ਤਬਦੀਲੀ ਸਮਾਜ, ਏ.ਆਈ.
ਧਨਪਤ ਰਾਏ ਸ਼੍ਰੀਵਾਸਤਵ (31 ਜੁਲਾਈ 1880 – 8 ਅਕਤੂਬਰ 1936), ਆਪਣੇ ਕਲਮੀ ਨਾਮ ਪ੍ਰੇਮਚੰਦ ਨਾਲ ਜਾਣਿਆ ਜਾਂਦਾ ਹੈ (ਉਚਾਰਨ [preːm t͡ʃənd̪] ( ਸੁਣੋ)), ਇੱਕ ਭਾਰਤੀ ਲੇਖਕ ਸੀ ਜੋ ਆਪਣੇ ਆਧੁਨਿਕ ਹਿੰਦੁਸਤਾਨੀ ਸਾਹਿਤ ਲਈ ਮਸ਼ਹੂਰ ਸੀ। ਪ੍ਰੇਮਚੰਦ ਹਿੰਦੀ ਅਤੇ ਉਰਦੂ ਸਮਾਜਿਕ ਗਲਪ ਦਾ ਮੋਢੀ ਸੀ। ਉਹ 1880 ਦੇ ਦਹਾਕੇ ਦੇ ਅਖੀਰ ਵਿੱਚ ਸਮਾਜ ਵਿੱਚ ਪ੍ਰਚਲਿਤ ਜਾਤੀ ਸ਼੍ਰੇਣੀਆਂ ਅਤੇ ਔਰਤਾਂ ਅਤੇ ਮਜ਼ਦੂਰਾਂ ਦੀਆਂ ਦੁਰਦਸ਼ਾਵਾਂ ਬਾਰੇ ਲਿਖਣ ਵਾਲੇ ਪਹਿਲੇ ਲੇਖਕਾਂ ਵਿੱਚੋਂ ਇੱਕ ਸੀ। ਉਹ ਭਾਰਤੀ ਉਪਮਹਾਂਦੀਪ ਦੇ ਸਭ ਤੋਂ ਮਸ਼ਹੂਰ ਲੇਖਕਾਂ ਵਿੱਚੋਂ ਇੱਕ ਹੈ, ਅਤੇ ਵੀਹਵੀਂ ਸਦੀ ਦੇ ਸ਼ੁਰੂਆਤੀ ਹਿੰਦੀ ਲੇਖਕਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਸ ਦੀਆਂ ਰਚਨਾਵਾਂ ਵਿੱਚ ਗੋਦਾਨ, ਕਰਮਭੂਮੀ, ਗਬਨ, ਮਾਨਸਰੋਵਰ, ਈਦਗਾਹ ਸ਼ਾਮਲ ਹਨ। ਉਸਨੇ ਆਪਣਾ ਪਹਿਲਾ ਪੰਜ ਕਹਾਣੀਆਂ ਦਾ ਸੰਗ੍ਰਹਿ 1907 ਵਿੱਚ ਸੋਜ਼-ਏ-ਵਤਨ ਨਾਮਕ ਕਿਤਾਬ ਵਿੱਚ ਪ੍ਰਕਾਸ਼ਿਤ ਕੀਤਾ।
ਪਰੀ ਕਥਾ (ਅੰਗਰੇਜ਼ੀ:fairy tale; ਉੱਚਾਰਨ/ˈfeəriˌteɪl/) ਇੱਕ ਨਿੱਕੀ ਕਹਾਣੀ ਹੁੰਦੀ ਹੈ ਜਿਸ ਵਿੱਚ ਲੋਕਕਥਾਈ ਬਾਤਾਂ ਵਾਲੇ ਫੈਂਟਸੀ ਪਾਤਰ ਹੁੰਦੇ ਹਨ, ਜਿਵੇਂ ਪਰੀਆਂ, ਭੂਤ, ਰਾਖਸ, ਜਾਦੂਗਰ, ਦਿਓ ਅਤੇ ਗਿਠਮੁਠੀਏ, ਅਤੇ ਆਮ ਤੌਰ 'ਤੇ ਇਸ ਵਿੱਚ ਜਾਦੂ ਟੂਣਾ ਸ਼ਾਮਲ ਹੁੰਦਾ ਹੈ। ਪਰ ਇਹ ਦੰਤ ਕਥਾ, (ਜਿਸ ਵਿੱਚ ਬਿਆਨ ਨੂੰ ਸੱਚ ਵਜੋਂ ਪੇਸ਼ ਕੀਤਾ ਗਿਆ ਹੁੰਦਾ ਹੈ) ਨੀਤੀ ਕਥਾ ਅਤੇ ਜਨੌਰ ਕਹਾਣੀ ਤੋਂ ਵੱਖਰਾ ਬਿਰਤਾਂਤ ਰੂਪ ਹੈ। ਇਸ ਵਿੱਚ ਵਿਸਮਕ ਘਟਨਾਵਾਂ ਦੀ ਭਰਮਾਰ ਹੁੰਦੀ ਹੈ ਅਤੇ ਆਮ ਤੌਰ 'ਤੇ ਇੱਕ ਲੰਬੇ ਕਾਲ ਦਾ ਵਰਣਨ ਹੁੰਦਾ ਹੈ। ਪਰੀ ਕਥਾਵਾਂ ਆਮ ਤੌਰ ਉੱਤੇ ਛੋਟੇ ਬੱਚਿਆਂ ਨੂੰ ਆਕਰਸ਼ਤ ਕਰਦੀਆਂ ਹਨ ਕਿਉਂਕਿ ਇਨ੍ਹਾਂ ਨੂੰ ਸਮਝਣਾ ਆਸਾਨ ਹੁੰਦਾ ਹੈ ਅਤੇ ਇਨ੍ਹਾਂ ਵਿਚਲੇ ਪਾਤਰ ਉਹਨਾਂ ਨੂੰ ਧੂਹ ਪਾਉਣ ਵਾਲੇ ਹੁੰਦੇ ਹਨ।
ਨਿਕਲ (ਅੰਗਰੇਜੀ: Nickel) ਇੱਕ ਰਸਾਇਣਕ ਤੱਤ ਹੈ। ਇਸ ਦਾ ਪਰਮਾਣੂ-ਅੰਕ 28 ਹੈ ਅਤੇ ਇਸ ਦਾ ਸੰਕੇਤ Ni ਹੈ। ਇਸ ਦਾ ਪਰਮਾਣੂ-ਭਾਰ 58.6934 amu ਹੈ। ਨਿਕਲ ਇਕ ਰਸਾਇਣਕ ਤੱਤ ਹੈ ਜਿਸਦਾ ਨਿਸ਼ਾਨ ਨੀ ਅਤੇ ਪਰਮਾਣੂ ਨੰਬਰ 28 ਹੈ। ਇਹ ਇਕ ਚਾਂਦੀ ਦੀ ਚਿੱਟੀ ਲਾਲਸਾ ਵਾਲੀ ਧਾਤ ਹੈ ਜਿਸ ਵਿਚ ਥੋੜ੍ਹਾ ਜਿਹਾ ਸੁਨਹਿਰੀ ਰੰਗ ਹੈ। ਨਿਕਲ ਪਰਿਵਰਤਨ ਧਾਤਾਂ ਨਾਲ ਸਬੰਧਿਤ ਹੈ ਅਤੇ ਸਖਤ ਅਤੇ ਨਰਮ ਹੈ। ਸ਼ੁੱਧ ਨਿਕਲ, ਪ੍ਰਤੀਕ੍ਰਿਆਸ਼ੀਲ ਸਤਹ ਦੇ ਖੇਤਰ ਨੂੰ ਵੱਧ ਤੋਂ ਵੱਧ ਕਰਨ ਲਈ ਪਾਊਡਰ, ਮਹੱਤਵਪੂਰਣ ਰਸਾਇਣਕ ਕਿਰਿਆ ਨੂੰ ਦਰਸਾਉਂਦਾ ਹੈ, ਪਰ ਵੱਡੇ ਟੁਕੜੇ ਸਟੈਂਡਰਡ ਸਥਿਤੀਆਂ ਦੇ ਅਨੁਸਾਰ ਹਵਾ ਨਾਲ ਪ੍ਰਤੀਕ੍ਰਿਆ ਕਰਨ ਵਿਚ ਹੌਲੀ ਹੁੰਦੇ ਹਨ ਕਿਉਂਕਿ ਆਕਸਾਈਡ ਪਰਤ ਸਤਹ 'ਤੇ ਬਣਦੀ ਹੈ ਅਤੇ ਹੋਰ ਖੋਰ (ਪਸੀਜਵਣ) ਨੂੰ ਰੋਕਦੀ ਹੈ। ਇਸ ਦੇ ਬਾਵਜੂਦ, ਸ਼ੁੱਧ ਦੇਸੀ ਨਿਕਲ ਧਰਤੀ ਦੇ ਪਥਰਾ ਵਿੱਚ ਸਿਰਫ ਥੋੜ੍ਹੀ ਜਿਹੀ ਮਾਤਰਾ ਵਿੱਚ ਪਾਇਆ ਜਾਂਦਾ ਹੈ, ਆਮ ਤੌਰ ਤੇ ਅਲਟਰਾਮੈਫਿਕ ਚੱਟਾਨਾਂ ਵਿੱਚ ਅਤੇ ਵੱਡੇ ਨਿਕਲ – ਲੋਹੇ ਦੇ ਮੀਟੀਓਰਾਈਟਸ ਦੇ ਅੰਦਰੂਨੀ ਹਿੱਸੇ ਵਿੱਚ ਜੋ ਧਰਤੀ ਦੇ ਵਾਯੂਮੰਡਲ ਤੋਂ ਬਾਹਰ ਆਕਸੀਜਨ ਦੇ ਸੰਪਰਕ ਵਿੱਚ ਨਹੀਂ ਸਨ। ਅਲੌਕਿਕ ਨਿਕਲ ਲੋਹੇ ਦੇ ਸੁਮੇਲ ਨਾਲ ਪਾਇਆ ਜਾਂਦਾ ਹੈ, ਉਹ ਉਹਨਾਂ ਤੱਤਾਂ ਦੇ ਮੁੱਢ ਦਾ ਪ੍ਰਤੀਬਿੰਬ ਹੈ ਜੋ ਸੁਪਰਨੋਵਾ ਨਿਊਕਲੀਓਸਿੰਥੇਸਿਸ ਦੇ ਪ੍ਰਮੁੱਖ ਅੰਤ ਦੇ ਉਤਪਾਦਾਂ ਦੇ ਰੂਪ ਵਿੱਚ ਹੈ। ਆਇਰਨ-ਨਿਕਲ ਦਾ ਮਿਸ਼ਰਣ ਧਰਤੀ ਦੇ ਬਾਹਰੀ ਅਤੇ ਅੰਦਰੂਨੀ ਕੋਰਾਂ ਨੂੰ ਤਿਆਰ ਕਰਨ ਲਈ ਸੋਚਿਆ ਜਾਂਦਾ ਹੈ। ਨਿਕਲ ਦੀ ਵਰਤੋਂ (ਇਕ ਕੁਦਰਤੀ ਮੌਸਮਿਕ ਨਿਕਲ-ਲੋਹੇ ਦੇ ਮਿਸ਼ਰਣ ਦੇ ਤੌਰ ਤੇ) ਤਕਰੀਬਨ 3500 ਸਾ.ਯੁ.ਪੂ. ਨਿਕਲ ਨੂੰ ਸਭ ਤੋਂ ਪਹਿਲਾਂ 1751 ਵਿਚ ਐਕਸੈਲ ਫਰੈਡਰਿਕ ਕ੍ਰੋਂਸਟੇਟ ਨੇ ਇਕ ਰਸਾਇਣਕ ਤੱਤ ਦੇ ਤੌਰ ਤੇ ਸ਼੍ਰੇਣੀਬੱਧ ਕੀਤਾ ਸੀ, ਜਿਸਨੇ ਸ਼ੁਰੂਆਤ ਵਿਚ ਲੋਸ, ਹੌਲਸਿੰਗਲੈਂਡ, ਸਵੀਡਨ ਦੀਆਂ ਕੋਬਾਲਟ ਖਾਣਾਂ ਵਿਚ ਤਾਂਬੇ ਦੇ ਖਣਿਜ ਦੀ ਖਣਿਜ ਪਦਾਰਥ ਨੂੰ ਗਲਤ ਤਰੀਕੇ ਨਾਲ ਸਮਝਿਆ ਸੀ। ਇਸ ਤੱਤ ਦਾ ਨਾਮ ਜਰਮਨ ਮਾਈਨਰ ਮਿਥਿਹਾਸਕ, ਨਿਕਲ (ਓਲਡ ਨਿਕ ਨਾਲ ਮਿਲਦਾ ਜੁਲਦਾ) ਦੇ ਇਕ ਸ਼ਰਾਰਤੀ ਅਨਸਰ ਦਾ ਹੈ, ਜਿਸ ਨੇ ਇਸ ਤੱਥ ਨੂੰ ਪ੍ਰਗਟ ਕੀਤਾ ਕਿ ਤਾਂਬੇ ਦੇ ਨਿਕਲ ਦੇ ਤੰਦੂਰਾਂ ਨੇ ਤਾਂਬੇ ਵਿਚ ਸੋਧ ਕਰਨ ਦਾ ਵਿਰੋਧ ਕੀਤਾ। ਨਿਕਲ ਦਾ ਇੱਕ ਆਰਥਿਕ ਤੌਰ 'ਤੇ ਮਹੱਤਵਪੂਰਣ ਸਰੋਤ ਲੋਹੇ ਦਾ ਲਿਮੋਨਾਈਟ ਹੁੰਦਾ ਹੈ, ਜਿਸ ਵਿੱਚ ਅਕਸਰ 1-2% ਨਿਕਲ ਹੁੰਦਾ ਹੈ। ਨਿਕਲ ਦੇ ਹੋਰ ਮਹੱਤਵਪੂਰਣ ਧਾਤੂ ਖਣਿਜਾਂ ਵਿੱਚ ਪੈਂਟਲੈਂਡਾਈਟ ਅਤੇ ਨੀ-ਅਮੀਰ ਕੁਦਰਤੀ ਸਿਲਸਿਕੇਟ ਦਾ ਇੱਕ ਮਿਸ਼ਰਣ ਸ਼ਾਮਲ ਹੈ ਜੋ ਗਾਰਨੀਰੀਟ ਵਜੋਂ ਜਾਣਿਆ ਜਾਂਦਾ ਹੈ। ਪ੍ਰਮੁੱਖ ਉਤਪਾਦਨ ਵਾਲੀਆਂ ਥਾਵਾਂ ਵਿੱਚ ਕੇਨੈਡਾ ਦਾ ਸੁਡਬਰੀ ਖੇਤਰ (ਜੋ ਕਿ ਮੌਸਮੀ ਮੂਲ ਦਾ ਮੰਨਿਆ ਜਾਂਦਾ ਹੈ), ਪ੍ਰਸ਼ਾਂਤ ਵਿੱਚ ਨਿ C ਕੈਲੇਡੋਨੀਆ, ਅਤੇ ਰੂਸ ਵਿੱਚ ਨੌਰਿਲਸਕ ਸ਼ਾਮਲ ਹਨ। ਨਿਕਲ ਕਮਰੇ ਦੇ ਤਾਪਮਾਨ ਤੇ ਹਵਾ ਨਾਲ ਹੌਲੀ ਹੌਲੀ ਆਕਸੀਕਰਨ ਹੁੰਦਾ ਹੈ ਅਤੇ ਇਸ ਨੂੰ ਖੋਰ ਪ੍ਰਤੀਰੋਧੀ ਮੰਨਿਆ ਜਾਂਦਾ ਹੈ। ਇਤਿਹਾਸਕ ਤੌਰ ਤੇ, ਇਸਦੀ ਵਰਤੋਂ ਲੋਹੇ ਅਤੇ ਪਿੱਤਲ ਨੂੰ ਚੜ੍ਹਾਉਣ, ਕੋਟਿੰਗ ਕੈਮਿਸਟਰੀ ਉਪਕਰਣਾਂ, ਅਤੇ ਕੁਝ ਐਲੋਇਜ਼ ਦੇ ਨਿਰਮਾਣ ਲਈ ਕੀਤੀ ਜਾਂਦੀ ਹੈ ਜੋ ਉੱਚ ਚਾਂਦੀ ਦੀ ਪਾਲਿਸ਼ ਰੱਖਦੇ ਹਨ, ਜਿਵੇਂ ਕਿ ਜਰਮਨ ਸਿਲਵਰ। ਵਿਸ਼ਵ ਦੇ ਨਿਕਲ ਉਤਪਾਦਨ ਦਾ ਲਗਭਗ 9% ਹਿੱਸਾ ਅਜੇ ਵੀ ਖੋਰ-ਰੋਧਕ ਨਿਕਲ ਪਲੇਟਿੰਗ ਲਈ ਵਰਤਿਆ ਜਾਂਦਾ ਹੈ। ਨਿਕਲ-ਪਲੇਟ ਕੀਤੀਆਂ ਚੀਜ਼ਾਂ ਕਈ ਵਾਰ ਨਿਕਲ ਐਲਰਜੀ ਨੂੰ ਭੜਕਾਉਂਦੀਆਂ ਹਨ। ਸਿੱਕੇ ਸਿੱਕਿਆਂ ਵਿਚ ਵਿਆਪਕ ਤੌਰ ਤੇ ਵਰਤਿਆ ਜਾਂਦਾ ਰਿਹਾ ਹੈ, ਹਾਲਾਂਕਿ ਇਸਦੀ ਵੱਧਦੀ ਕੀਮਤ ਨੇ ਹਾਲ ਦੇ ਸਾਲਾਂ ਵਿਚ ਸਸਤੀ ਧਾਤਾਂ ਨਾਲ ਕੁਝ ਤਬਦੀਲੀ ਕੀਤੀ ਹੈ। ਨਿਕਲ ਚਾਰ ਤੱਤਾਂ ਵਿੱਚੋਂ ਇੱਕ ਹੈ (ਬਾਕੀ ਆਇਰਨ, ਕੋਬਾਲਟ ਅਤੇ ਗੈਡੋਲੀਨੀਅਮ) ਜੋ ਕਿ ਲਗਭਗ ਕਮਰੇ ਦੇ ਤਾਪਮਾਨ ਤੇ ਫੇਰੋਮੈਗਨੈਟਿਕ ਹੁੰਦੇ ਹਨ। ਅਲਿਕਨੋ ਸਥਾਈ ਚੁੰਬਕ ਅੰਸ਼ਕ ਤੌਰ ਤੇ ਨਿਕਲ ਤੇ ਅਧਾਰਤ ਆਇਰਨ ਅਧਾਰਤ ਸਥਾਈ ਚੁੰਬਕ ਅਤੇ ਦੁਰਲੱਭ ਧਰਤੀ ਦੇ ਚੁੰਬਕ ਦੇ ਵਿਚਕਾਰ ਵਿਚਕਾਰਲੀ ਤਾਕਤ ਹੁੰਦੇ ਹਨ। ਧਾਤੂ ਆਧੁਨਿਕ ਸਮੇਂ ਵਿਚ ਮੁੱਖ ਤੌਰ ਤੇ ਐਲੋਏਜ਼ ਵਿਚ ਮਹੱਤਵਪੂਰਣ ਹੈ। ਵਿਸ਼ਵ ਦੇ ਲਗਭਗ 68% ਉਤਪਾਦਨ ਦੀ ਵਰਤੋਂ ਸਟੀਲ ਵਿੱਚ ਕੀਤੀ ਜਾਂਦੀ ਹੈ। ਹੋਰ 10% ਨਿਕਲ-ਅਧਾਰਤ ਅਤੇ ਤਾਂਬੇ ਅਧਾਰਤ ਅਲਾਇਸ, ਅਲੌਡ ਸਟੀਲ ਲਈ 7%, ਫਾਉਂਡਰੀਆਂ ਵਿਚ 3%, ਪਲੇਟਿੰਗ ਵਿਚ 9% ਅਤੇ ਹੋਰ ਐਪਲੀਕੇਸ਼ਨਾਂ ਵਿਚ ਤੇਜ਼ੀ ਨਾਲ ਵੱਧ ਰਹੀ ਬੈਟਰੀ ਸੈਕਟਰ ਸਮੇਤ 4% ਵਰਤਿਆ ਜਾਂਦਾ ਹੈ। ਇਕ ਮਿਸ਼ਰਣ ਦੇ ਤੌਰ ਤੇ, ਨਿਕਲ ਵਿਚ ਬਹੁਤ ਸਾਰੇ ਮਹੱਤਵਪੂਰਣ ਰਸਾਇਣਕ ਨਿਰਮਾਣ ਦੇ ਉਪਯੋਗ ਹੁੰਦੇ ਹਨ, ਜਿਵੇਂ ਕਿ ਹਾਈਡਰੋਜਨਨ ਲਈ ਉਤਪ੍ਰੇਰਕ, ਬੈਟਰੀਆਂ, ਪਿਗਮੈਂਟਸ ਅਤੇ ਧਾਤ ਦੇ ਸਤਹ ਦੇ ਇਲਾਜ਼ ਲਈ ਕੈਥੋਡ.
ਰਜਿਆ ਅਲ - ਦਿਨ (ਸ਼ਾਹੀ ਨਾਮ “ਜਲਾਲਾਤ ਉਦ-ਦੀਨ ਰਜ਼ੀਆ”), ਇਤਹਾਸ ਵਿੱਚ ਜਿਸਨੂੰ ਆਮ ਤੌਰ ਤੇ: “ਰਜ਼ੀਆ ਸੁਲਤਾਨ” ਜਾਂ “ਰਜਿਆ ਸੁਲਤਾਨਾ” ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਰਜ਼ੀਆ ਨੇ 1236 ਵਲੋਂ 1240 ਤੱਕ ਦਿੱਲੀ ਸਲਤਨਤ ਉੱਤੇ ਸ਼ਾਸਨ ਕੀਤਾ। ਤੁਰਕੀ ਮੂਲ ਦੀ ਰਜ਼ੀਆ ਨੂੰ ਹੋਰ ਮੁਸਲਮਾਨ ਰਾਜਕੁਮਾਰੀਆਂ ਦੀ ਤਰ੍ਹਾਂ ਫੌਜ ਦਾ ਅਗਵਾਈ ਅਤੇ ਪ੍ਰਸ਼ਾਸਨ ਦੇ ਕੰਮਾਂ ਵਿੱਚ ਅਭਿਆਸ ਕਰਾਇਆ ਗਿਆ, ਤਾਂ ਕਿ ਜਰੁਰਤ ਪੈਣ ਉੱਤੇ ਉਸਦਾ ਇਸਤੇਮਾਲ ਕੀਤਾ ਜਾ ਸਕੇ। ਰਜ਼ੀਆ ਸੁਲਤਾਨਾ ਮੁਸਲਮਾਨ ਅਤੇ ਤੁਰਕੀ ਇਤਹਾਸ ਦੀ ਪਹਿਲੀ ਔਰਤ ਸ਼ਾਸਕ ਸੀ। ਉਹ ਗ਼ੁਲਾਮ ਖ਼ਾਨਦਾਨ ਤੋਂ ਸੀ। ਇਸਲਾਮਿਕ ਸੱਭਿਅਤਾ ਦੇ ਇਤਿਹਾਸ ਵਿੱਚ ਰਾਜ ਕਰਨ ਵਾਲੀਆਂ ਕੁਝ ਕੁ ਮਹਿਲਾਵਾਂ ਵਿੱਚੋਂ ਰਜ਼ੀਆ ਸੁਲਤਾਨ ਦਾ ਨਾਂ ਸਭ ਤੋਂ ਉਪਰ ਹੈ।
ਮਿਲਖਾ ਸਿੰਘ (ਜਨਮ 20 ਨਵੰਬਰ 1929 - 18 ਜੂਨ 2021) ਜੋ ਉਡਣੇ ਸਿੱਖ (ਫਲਾਇੰਗ ਸਿੱਖ) ਵਜੋਂ ਜਾਣਿਆ ਜਾਂਦਾ ਭਾਰਤੀ ਦੌੜਾਕ ਸੀ, ਜਿਹਨਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦਾ ਅਜਿਹਾ ਇੱਕਲਾ ਅਥਲੀਟ ਸਨ ਜਿਸ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਹਨਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ ਪਦਮ ਸ਼੍ਰੀ ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।