ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਫੀਰੋਜ਼ਦੀਨ ਸਰਫ਼ (1898-1955) ਪਾਕਿਸਤਾਨੀ ਪੰਜਾਬੀ ਕਵੀ ਹੈ। ਇਹ ਉਰਦੂ,ਪੰਜਾਬੀ,ਫ਼ਾਰਸੀ ਦੇ ਆਲਮ ਅਤੇ ਪਿੰਗਲ ਤੇ ਅਰੂਜ਼ ਦੇ ਮਾਹਿਰ ਕਵੀ ਹਨ। ਇਸ ਨੂੰ ਪੰਜਾਬ ਦੀ ਬੁਲਬੁਲ' ਦਾ ਖ਼ਿਤਾਬ ਹਾਸਿਲ ਹੈ। ਉਸ ਨੂੰ ਵਾਰਿਸ ਸ਼ਾਹ ਦਾ ਵਾਰਿਸ ਵੀ ਕਿਹਾ ਜਾਂਦਾ ਹੈ। ਉਸ ਨੂੰ ਬੈਂਤ ਲਿਖਣ ਵਿੱਚ ਖ਼ਾਸ ਮੁਹਰਾਤ ਹਾਸਿਲ ਹੈ। ਉਸਨੇ ਸਿੱਖ ਧਰਮ ਤੇ ਸਿੱਖ ਇਤਹਾਸ ਸੰਬੰਧੀ ਨਜ਼ਮਾ ਵੀ ਲਿਖੀਆ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਕਾਰਗਿਲ ਦੀ ਜੰਗ ਭਾਰਤ ਅਤੇ ਪਾਕਿਸਤਾਨ ਵਿਚਕਾਰ ਮਈ ਤੋਂ ਜੁਲਾਈ 1999 ਤੱਕ ਜੰਮੂ ਅਤੇ ਕਸ਼ਮੀਰ ਦੇ ਕਾਰਗਿਲ ਜ਼ਿਲ੍ਹੇ ਅਤੇ ਨਿਯੰਤਰਨ ਰੇਖਾ (LoC) ਦੇ ਨਾਲ ਹੋਰ ਥਾਵਾਂ 'ਤੇ ਲੜੀ ਗਈ ਸੀ। ਭਾਰਤ ਵਿੱਚ, ਸੰਘਰਸ਼ ਨੂੰ ਆਪਰੇਸ਼ਨ ਵਿਜੇ ਵਜੋਂ ਵੀ ਜਾਣਿਆ ਜਾਂਦਾ ਹੈ। ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨੀ ਫੌਜ ਅਤੇ ਨੀਮ ਫੌਜੀ ਦਸਤਿਆਂ ਨੂੰ ਕੰਟਰੋਲ ਰੇਖਾ ਦੇ ਨਾਲ ਖਾਲੀ ਕੀਤੇ ਭਾਰਤੀ ਟਿਕਾਣਿਆਂ ਤੋਂ ਬਾਹਰ ਕੱਢਣ ਲਈ ਭਾਰਤੀ ਫੌਜ ਦੇ ਨਾਲ ਸਾਂਝੇ ਤੌਰ 'ਤੇ ਕੰਮ ਕੀਤਾ, ਜਿਸ ਨੂੰ ਆਪਰੇਸ਼ਨ ਸਫੇਦ ਸਾਗਰ ਦਾ ਨਾਮ ਦਿੱਤਾ ਗਿਆ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ 'ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਕਾਰਗਿਲ ਫ਼ਤਿਹ ਦਿਹਾੜਾ ਸੁਤੰਤਰ ਭਾਰਤ ਲਈ ਇੱਕ ਮਹੱਤਵਪੂਰਨ ਦਿਨ ਹੈ। ਇਹ ਦਿਨ 26 ਜੁਲਾਈ ਨੂੰ ਮਨਾਇਆ ਜਾਂਦਾ ਹੈ। ਕਾਰਗਿਲ ਜੰਗ ਲਗਭਗ 60 ਦਿਨ ਚੱਲੀ ਅਤੇ 26 ਜੁਲਾਈ ਨੂੰ ਜੰਗ ਦਾ ਅੰਤ ਹੋਇਆ। ਇਸ ਜੰਗ ਵਿੱਚ ਭਾਰਤ ਦੀ ਜਿੱਤ ਹੋਈ। ਇਹ ਦਿਨ ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਕਾਰਗਿਲ- ਡਰਾਸ ਸੈਕਟਰ ਅਤੇ ਕੌਮੀ ਰਾਜਧਾਨੀ ਨਵੀਂ ਦਿੱਲੀ ਵਿਖੇ ਮਨਾਇਆ ਜਾਂਦਾ ਹੈ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਹਰ ਸਾਲ ਇੰਡੀਆ ਗੇਟ, ਅਮਰ ਜਵਾਨ ਜੋਤੀ ਵਿਖੇ ਸੈਨਿਕਾਂ ਨੂੰ ਸ਼ਰਧਾਂਜਲੀ ਦਿੰਦੇ ਹਨ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਸ਼ਬਦ ਸ਼ਕਤੀਆਂ ਸ਼ਬਦਾਂ ਤੇ ਅਰਥ ਨੂੰ ਪ੍ਰਗਟ ਕਰਨ ਵਾਲੀ ਵਿਧੀ ਨੂੰ ਕਿਹਾ ਜਾਂਦਾ ਹੈ। ਸਾਧਾਰਨ ਸ਼ਬਦਾਂ ਵਿੱਚ ਲੁਕੇ ਅਰਥ ਨੂੰ ਪ੍ਰਗਟ ਕਰਨ ਵਾਲੇ ਤੱਤ ਨੂੰ ‘ਸ਼ਬਦ ਸ਼ਕਤੀ’ ਕਿਹਾ ਜਾਂਦਾ ਹੈ। ਇਸਦਾ ਦੂਜਾ ਨਾਂ ‘ਸ਼ਬਦ-ਵਿਆਪਾਰ’ ਵੀ ਹੈ। ਸ਼ਬਦ ਸ਼ਕਤੀਆਂ ਲਈ ਸ਼ਬਦ ਵਿਆਪਾਰ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਜਗਨਨਾਥ ਨੇ ਕੀਤੀ ਸੀ। ਸ਼ਬਦ ਕਾਰਣ ਹੈ ਅਤੇ ਅਕਧ ਕਾਰਜ ਹੈ ਅਤੇ ਸ਼ਬਦ ਸ਼ਕਤੀ ਇਨ੍ਹਾਂ ਨੂੰ ਪੇਸ਼ ਕਰਨ ਦਾ ਸਾਧਨ ਹੈ। ਸ਼ਬਦ ਸ਼ਕਤੀ ਤੋਂ ਬਿਨ੍ਹਾਂ ਸ਼ਬਦ ਦੇ ਅਰਥ ਦਾ ਗਿਆਨ ਨਹੀਂ ਹੁੰਦਾ, ਸ਼ਬਦ ਅਤੇ ਅਰਥ ਦੇ ਸੰਬੰਧ ਬਾਰੇ ਵਿਚਾਰ ਕਰਨ ਵਾਲੇ ਤੱਤ ਦਾ ਨਾਂ ‘ਸ਼ਬਦ ਸ਼ਕਤੀ’ ਹੈ। ਸ਼ਬਦ ਸ਼ਕਤੀਆਂ ਬਾਰੇ ਸਭ ਤੋਂ ਪਹਿਲਾਂ ਵਿਵੇਚਨ ਅਤੇ ਵਿਚਾਰਨ ਉਦਭੱਟ ਨੇ (8 ਵੀ ਸਦੀ) ਤੋਂ ਮੰਨੀ ਜਾਂਦੀ ਹੈ। ਡਾ.
ਸੁਰ ਨੂੰ ਅੰਗਰੇਜ਼ੀ ਵਿੱਚ ਟੋਨ ਕਿਹਾ ਜਾਂਦਾ ਹੈ। ਸੁਰ ਦੀ ਵਰਤੋਂ ਕਰਨ ਵਾਲੀਆਂ ਭਾਸ਼ਾਵਾਂ ਵਿੱਚ ਕੁਝ ਧੁਨੀਆਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਸੁਰਯੁਕਤ ਹੋਣ ਨਾਲ ਅੱਡਰੇ ਸ਼ਬਦ ਬਣਦੇ ਹਨ। ਇਸ ਦੇ ਆਧਾਰ ਉੱਤੇ ਸ਼ਬਦਾਂ ਅਤੇ ਵਾਕਾਂ ਦੇ ਅਰਥ ਬਦਲ ਜਾਂਦੇ ਹਨ। ਚੀਨੀ ਭਾਸ਼ਾ ਸੰਸਾਰ ਦੀ ਸਭ ਤੋਂ ਜਿਆਦਾ ਲੋਕਾਂ ਦੁਆਰਾ ਬੋਲੀ ਜਾਣ ਵਾਲੀ ਸੁਰ ਭਾਸ਼ਾ ਹੈ। ਭਾਰਤ ਵਿੱਚ ਪੰਜਾਬੀ ਅਤੇ ਡੋਗਰੀ ਭਾਸ਼ਾਵਾਂ ਸੁਰਭੇਦੀ ਹਨ। ਕੁੱਝ ਹੱਦ ਤੱਕ ਹਰ ਭਾਸ਼ਾ ਵਿੱਚ ਸੁਰਾਂ ਦੇ ਜਰੀਏ ਭਾਵਨਾਵਾਂ ਨੂੰ ਪ੍ਰਗਟ ਕੀਤਾ ਜਾਂਦਾ ਹੈ (ਜਿਵੇਂ ਕਿ ਗੁੱਸਾ ਜਾਂ ਦੁੱਖ) ਲੇਕਿਨ ਇੱਕ ਹੀ ਵਰਣਾਂ ਵਾਲੇ ਸ਼ਬਦਾਂ ਦਾ ਅਰਥ ਸੁਰਾਂ ਦੇ ਨਾਲ ਕੇਵਲ ਸੁਰਾਤਮਕ ਭਾਸ਼ਾਵਾਂ ਵਿੱਚ ਹੀ ਬਦਲਦਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਇੱਕ ਪੱਗ ( ਫਾਰਸੀ دولبند ਤੋਂ, ਦੁਲਬੰਦ ; ਮੱਧ ਫ੍ਰੈਂਚ ਪੱਗੜੀ ਰਾਹੀਂ) ਇੱਕ ਕਿਸਮ ਦਾ ਹੈਡਵੀਅਰ ਹੈ ਜੋ ਕੱਪੜੇ ਦੀ ਹਵਾ 'ਤੇ ਅਧਾਰਤ ਹੈ। ਬਹੁਤ ਸਾਰੀਆਂ ਭਿੰਨਤਾਵਾਂ ਦੀ ਵਿਸ਼ੇਸ਼ਤਾ, ਇਸ ਨੂੰ ਵੱਖ-ਵੱਖ ਸਭਿਆਚਾਰਾਂ ਦੇ ਲੋਕਾਂ ਦੁਆਰਾ ਰਵਾਇਤੀ ਹੈੱਡਵੀਅਰ ਵਜੋਂ ਪਹਿਨਿਆ ਜਾਂਦਾ ਹੈ। ਪ੍ਰਮੁੱਖ ਦਸਤਾਰ ਪਹਿਨਣ ਵਾਲੀਆਂ ਪਰੰਪਰਾਵਾਂ ਵਾਲੇ ਭਾਈਚਾਰਿਆਂ ਨੂੰ ਭਾਰਤੀ ਉਪ ਮਹਾਂਦੀਪ, ਦੱਖਣ-ਪੂਰਬੀ ਏਸ਼ੀਆ, ਅਰਬ ਪ੍ਰਾਇਦੀਪ, ਮੱਧ ਪੂਰਬ, ਬਾਲਕਨ, ਕਾਕੇਸ਼ਸ, ਮੱਧ ਏਸ਼ੀਆ, ਉੱਤਰੀ ਅਫਰੀਕਾ, ਪੱਛਮੀ ਅਫਰੀਕਾ, ਪੂਰਬੀ ਅਫਰੀਕਾ, ਅਤੇ ਕੁਝ ਤੁਰਕੀ ਲੋਕਾਂ ਵਿੱਚ ਪਾਇਆ ਜਾ ਸਕਦਾ ਹੈ। ਰੂਸ ਦੇ ਨਾਲ ਨਾਲ ਅਸ਼ਕੇਨਾਜ਼ੀ ਯਹੂਦੀ ।
ਲੋਕਧਾਰਾ ਸਬੰਧੀ ਸਮੱਗਰੀ ਇਕੱਤਰਿਤ ਕਰਨੀ ਨਿਰਸੰਦੇਹ ਇੱਕ ਕਠਿਨ ਕਾਰਜ ਹੈ। ਖ਼ਾਸ ਤੌਰ 'ਤੇ ਗਿੱਧੇ ਜਿਹੀਆਂ ਪ੍ਰਦਰਸ਼ਿਤ ਕਲਾਵਾਂ ਦੀ, ਜਿਹਨਾਂ ਦੀ ਲਿਖਤ ਟੈਕਸਟ ਨਾਲੋਂ ਪੇਸ਼ਕਾਰੀ ਜ਼ਿਆਦਾ ਮਹੱਤਵ ਰੱਖਦੀ ਹੈ। ਅਜਿਹੀ ਸਮੱਗਰੀ ਇਕੱਤਰਿਤ ਕਰਨ ਦੀਆਂ ਦੋ ਹੀ ਵਿਧੀਆਂ ਹਨ: ਇੱਕ ਤਾਂ ਉਹਨਾਂ ਸੁਭਾਵਿਕ ਪਰਸਥਿਤੀਆਂ ਜਿਵੇਂ ਵਿਆਹ, ਤੀਆਂ ਆਦਿ ਮੌਕੇ ' ਤੇ ਉਹਨਾਂ ਦਾਇਰਿਆਂ ਵਿੱਚ ਸ਼ਾਮਲ ਹੋ ਕੇ ਰਿਕਾਰਡਿੰਗ ਅਤੇ ਵੀਡੀਓਗਰਾਫ਼ੀ ਕੀਤੀ ਜਾਵੇ। ਦੂਸਰਾ ਸੰਬੰਧਿਤ ਖੇਤਰ ਵਿੱਚ ਮਾਹਰ ਔਰਤਾਂ ਨਾਲ ਸੰਪਰਕ ਕਰਕੇ ਲਿਖਤ ਰੂਪ ਵਿੱਚ ਸਮੱਗਰੀ ਪ੍ਰਾਪਤ ਕੀਤੀ ਜਾਵੇ। ਡਾ.ਚਰਨਜੀਤ ਕੌਰ ਨੇ ਬੋਲੀਆਂ ਦੀ ਰੇਲ ਭਰਾਂ ਪੁਸਤਕ ਵਿੱਚ ਬੋਲੀਆਂ ਨੂੰ ਲਿਖਤੀ ਰੂਪ ਪ੍ਦਾਨ ਕੀਤਾ ਹੈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫ਼ਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਿਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬ ਵਿਧਾਨ ਸਭਾ ਚੋਣਾਂ 2002 ਜੋ 30 ਜਨਵਰੀ, 2002 ਵਿੱਚ ਹੋਈਆ ਅਤੇ ਇਸ ਦਾ ਨਤੀਜਾ ਫਰਵਰੀ 2002 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਹੀ ਵਿੱਚ ਇਹ ਚੋਣਾਂ ਦਾ ਮੁਕਾਬਲਾ ਹੋਇਆ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 62 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂ ਕਿ ਅਕਾਲੀ ਦਲ ਨੂੰ 44 ਸੀਟਾਂ ਮਿਲੀਆਂ। ਭਾਜਪਾ ਨੂੰ 2 ਤੇ ਹੋਰਾਂ ਨੇ 9 ਸੀਟਾਂ ’ਤੇ ਜਿੱਤ ਹਾਸਲ ਕੀਤੀ। 26 ਫਰਵਰੀ 2002 ਤੋਂ ਇੱਕ ਮਾਰਚ 2007 ਤਕ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਰਹੇ।
ਬੱਬਰ ਸ਼ੇਰ ਜਾਂ ਸਿੰਘ ਇੱਕ ਜਾਨਵਰ ਹੈ। ਸ਼ੇਰ ਦਾ ਭਾਰ 250 ਕਿਲੋ ਤੋਂ ਵੱਧ ਹੁਂਦਾ ਹੈ। ਜੰਗਲੀ ਸ਼ੇਰ ਅਫ਼ਰੀਕਾ ਦੇ ਸਹਾਰਾ ਮਾਰੂਥਲ ਅਤੇ ਏਸ਼ੀਆ ਦੇ ਵਿੱਚ ਪਾਏ ਜਾਂਦੇ ਹਨ। ਇਹ ਉੱਤਰੀ ਅਫ਼ਰੀਕਾ, ਮਿਡਲ ਇਸਟ, ਅਤੇ ਦੱਖਣੀ ਏਸ਼ੀਆ ਵਿੱਚੋਂ ਖਤਮ ਹੋ ਚੁੱਕੇ ਹਨ। ਸ਼ੇਰ 10,000 ਸਾਲ ਪਹਿਲਾ, ਮਨੁਖਾਂ ਤੋ ਬਾਅਦ, ਦੁਨਿਆ ਦਾ ਸਭ ਤੋਂ ਜ਼ਿਆਦਾ ਥਾਂਵਾਂ ਤੇ ਪਾਏ ਜਾਣ ਵਾਲਾ ਜਾਨਵਰ ਸੀ।
ਕਿੱਕਰ (ਵਿਗਿਆਨਕ ਨਾਂ Acacia nilotica, ਅਰਬੀ ਗੋਂਦ ਦਾ ਰੁੱਖ, ਬਬੂਲ, ਮਿਸਰੀ ਕੰਡਾ, ਜਾਂ ਕੰਡਿਆਲੀ ਕਿੱਕਰ; ਨੂੰ ਆਸਟਰੇਲੀਆ ਵਿੱਚ ਥਾਰਨ ਮਿਮੋਸਾ, ਦੱਖਣ ਅਫਰੀਕਾ ਵਿੱਚ ਲੇੱਕੇਰੁਇਕਪਿਉਲ ਅਤੇ ਭਾਰਤ ਵਿੱਚ ਬਬੂਲ ਜਾਂ ਕਿੱਕਰ ਕਹਿੰਦੇ ਹਨ) ਇੱਕ ਅਕੇਸੀਆ ਪ੍ਰਜਾਤੀ ਦਾ ਰੁੱਖ ਹੈ। ਇਹ ਅਫਰੀਕਾ ਮਹਾਂਦੀਪ ਅਤੇ ਭਾਰਤੀ ਉਪ ਮਹਾਂਦੀਪ ਦਾ ਮੂਲ ਰੁੱਖ ਹੈ। ਇਸ ਦਾ ਗੈਨ੍ਰਿਕ ਨਾਮ ਯੂਨਾਨੀ ακακία (ਅਕੇਕੀਆ) ਤੋਂ ਹੈ, ਜੋ ਪ੍ਰਾਚੀਨ ਯੂਨਾਨੀ ਵੈਦ -ਵਿਗਿਆਨੀ ਪੇਦਾਨੀਅਸ ਡਾਇਓਸਕੋਰੀਦੇਸ (40–90 ਆਮ ਈ) ਉਸ ਦੀ ਕਿਤਾਬ ਮਟੀਰੀਆ ਮੈਡੀਕਾ ਵਿੱਚ ਇਸ ਔਸ਼ਧੀ ਪੌਦੇ ਲਈ ਮਿਲਦਾ ਹੈ। ਇਹ ਨਾਮ ਇਸ ਦੇ ਕੰਡਿਆਂ ਲਈ ਯੂਨਾਨੀ ਸ਼ਬਦ, ακις (ਏਕਿਸ, ਕੰਡਾ) ਤੋਂ ਰੱਖਿਆ ਗਿਆ ਹੈ। ਪ੍ਰਜਾਤੀ ਨਾਮ ਨਿਲੋਟਕਾ ਇਸ ਰੁੱਖ ਦੀ ਨੀਲ ਦਰਿਆ ਦੇ ਨਾਲ ਨਾਲ ਚਲਦੀ ਪ੍ਰਸਿਧ ਲੜੀ ਤੋਂ ਲਿਨਾਏਸ ਨੇ ਰੱਖਿਆ। ਕਿੱਕਰ ਕੰੜਿਆਲੜਾ ਰੋਹੀਦਾਰ ਰੁੱਖ ਹੈ ਇਸ ਦਾ ਕੱਦ ਉੱਚਾ ਜੜ੍ਹ ਪਤਾਲ ਤੱਕ ਡੂੰਘੀ ਅਤੇ ਸੂਲਾਂ ਤਿੱਖੀਆਂ ਦੁਧੀਆ ਹੁੰਦੀਆਂ ਹਨ। ਇਸ ਦੇ ਪੀਲੇ ਰੰਗ ਦੇ ਫੁੱਲ, ਫ਼ਲ ਲੋਗ ਵਰਗਾ ਅਤੇ ਤੁੱਕੇ ਲੱਗਦੇ ਹਨ। ਇਕ ਤੁੱਕੇ ਵਿਚ ਕਾਲੇ-ਦਾਖੀ ਰੰਗ ਦੇ ਅੱਠ ਤੋਂ ਬਾਰਾਂ ਬੀਜ ਹੁੰਦੇ ਹਨ , ਕੱਚੇ ਤੁੱਕਿਆਂ ਦੀ ਵਰਤੋਂ ਆਚਾਰ ਬਣਾਉਣ ਲਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਤੁੱਕਿਆਂ ਦੀ ਵਰਤੋਂ ਸਿਆਹੀ,ਮੰਜਨ ਅਤੇ ਰਬ ਦਾ ਦੁੱਧ ਬਣਾਉਣ ਲਈ ਕੀਤੀ ਜਾਂਦੀ ਹੈ ਕਿੱਕਰ ਦੀਆਂ ਕੱਚੀਆਂ ਟਾਹਣੀਆਂ ਦਾਤਣ ਅਤੇ ਸੁੱਕੀਆਂ ਬਾਲਣ ਦੇ ਤੌਰ ਤੇ ਵਰਤੀਆਂ ਜਾਂਦੀਆਂ ਹਨ। ਇਸਦੀ ਲੁੰਗੀ(ਨਵੇਂ ਪੱਤੇ) ਊਠ, ਬੱਕਰੀ ਭੇਡ ਦੀ ਖੁਰਾਕ ਹੁੰਦੀ ਹੈ। ਇਸ ਦੀ ਲੱਕੜ ਬੜੀ ਮਜ਼ਬੂਤ ਤੇ ਹੰਢਣਸਾਰ ਹੁੰਦੀ ਹੈ। ਲੱਕੜ ਦੀ ਵਰਤੋਂ ਕੜੀਆਂ, ਸ਼ਤੀਰ,ਗਜ,ਗੱਡੇ ਦੀ ਪੁੱਠੀ ਨਾਭੀ ,ਠੱਪੇ,ਚੱਪੂ, ਖੇਡਾਂ ਦਾ ਸਮਾਨ ਅਤੇ ਫਰਨੀਚਰ ਬਣਾਉਣ ਲਈ ਕੀਤੀ ਜਾਂਦੀ ਹੈ। ਕਿੱਕਰ ਦੇ ਸੱਕ ਦੀ ਵਰਤੋਂ ਨਾਲ ਕ ਕਈ ਤਰਾਂ ਦੇ ਰੰਗ ਤਿਆਰ ਕੀਤੇ ਜਾਂਦੇ ਹਨ, ਜਿਵੇਂ ਗੂੜ੍ਹਾ ਭੂਰਾ, ਪੱਕਾ ਪੀਲਾ , ਕਾਲ਼ਾ ਆਦਿ। ਕਿੱਕਰ ਦੀ ਵਰਤੋਂ ਦਵਾਈਆਂ ਵਿੱਚ ਵੀ ਹੁੰਦੀ ਹੈ, ਜਿਵੇਂ ( 1)ਚੰਮ ਰੋਗ -ਲੁੰਗ ਨੂੰ ਸਾੜ ਕੇ ਨਾਰੀਅਲ ਤੇਲ ਵਿੱਚ ਮਿਲਾ ਕੇ ਵਰਤੋਂ।(2) ਸੱਟ ਲੱਗਣ ਦੇ ਕਾਰਨ ਖੂਨ ਦੇ ਬੰਦ ਕਰਨ ਲਈ ਤੁੱਕਿਆਂ ਦਾ ਪਾਊਡਰ ਵਰਤੋਂ।( ਆਦਿ। ਕਿੱਕਰ ਸਾਡੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹੈ ਗੀਤਾਂ ਵਿੱਚ ਵੀ ਇਸ ਦਾ ਜ਼ਿਕਰ ਆਉਂਦਾ ਹੈ
ਇੱਕ ਪਾਵਰ ਪਲਾਂਟ ਜਿਸਨੂੰ ਆਮ ਤੌਰ ਤੇ ਪਾਵਰ ਸਟੇਸ਼ਨ ਜਾਂ ਪਾਵਰ ਹਾਊਸ ਜਾਂ ਕਦੇ-ਕਦੇ ਜਨਰੇਟਿੰਗ ਸਟੇਸ਼ਨ ਜਾਂ ਜਨਰੇਟਿੰਗ ਪਲਾਂਟ ਵੀ ਕਿਹਾ ਜਾਂਦਾ ਹੈ, ਇੱਕ ਉਦਯੋਗਿਕ ਸਹੂਲਤ ਹੁੰਦੀ ਹੈ ਜਿਸ ਵਿੱਚ ਬਿਜਲਈ ਪਾਵਰ ਦਾ ਨਿਰਮਾਣ ਕੀਤਾ ਜਾਂਦਾ ਹੈ। ਜ਼ਿਆਦਾਤਰ ਪਾਵਰ ਪਲਾਂਟਾਂ ਵਿੱਚ ਇੱਕ ਜਾਂ ਇੱਕ ਤੋਂ ਵੱਧ ਜਨਰੇਟਰਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਹੜੀ ਕਿ ਇੱਕ ਘੁੰਮਣ ਵਾਲੀ ਮਸ਼ੀਨ ਹੁੰਦੀ ਹੈ ਜਿਹੜੀ ਕਿ ਯੰਤਰਿਕ ਊਰਜਾ ਨੂੰ ਬਿਜਲਈ ਊਰਜਾ ਵਿੱਚ ਬਦਲ ਦਿੰਦਾ ਹੈ। ਮੈਗਨੈਟਿਕ ਫ਼ੀਲਡ ਅਤੇ ਚਾਲਕ ਵਿਚਲੀ ਗਤੀ ਦੁਆਰਾ ਬਿਜਲਈ ਕਰੰਟ ਪੈਦਾ ਹੁੰਦਾ ਹੈ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
1975 ਤੋਂ 1990 ਤੱਕ ਇਸ ਦੌਰ ਵਿੱਚ ਪੰਜਾਬੀ ਨਾਟਕਕਾਰਾਂ ਦੀਆਂ ਤਿੰਨੇ ਪੀੜ੍ਹੀਆਂ ਮਿਲ ਕੇ ਪੰਜਾਬੀ ਨਾਟਕ ਦਾ ਵਿਕਾਸ ਕਰਦੀਆਂ ਹਨ। ਇਸ ਦੌਰ ਦੀਆਂ ਸਥਿਤੀਆਂ ਅਧੀਨ ਐਮਰਜੈਂਸੀ, ਪੰਜਾਬ ਸੰਕਟ, ਰਾਜਸੀ ਭ੍ਰਿਸ਼ਟਾਚਾਰ, ਪੰਜਾਬ ਅਤੇ ਭਾਰਤ ਵਿਚਲੀਆਂ ਰਾਜਸੀ ਤਬਦੀਲੀਆਂ, ਪੰਜਾਬ ਵਿਚਲੀ ਰੰਗਮੰਚੀ ਲਹਿਰ ਕਾਰਨ ਨਾਟਕ ਦੀ ਜਨਜੀਵਨ ਤੱਕ ਪਹੁੰਚ ਆਦਿ ਕਾਰਨਾਂ ਕਰਕੇ ਪੰਜਾਬੀ ਨਾਟਕ ਇੱਕ ਨਵੀਂ ਟੋਨ ਪਕੜਦਾ ਹੈ ਅਤੇ ਆਪਣੀਆਂ ਸਰਗਰਮੀਆਂ ਜਾਰੀ ਰੱਖਦਾ ਹੋਇਆ ਮੌਲਿਕਤਾ ਅਤੇ ਵਿਸਥਾਰ ਵੀ ਗ੍ਰਹਿਣ ਕਰਦਾ ਹੈ। ਇਸ ਦੌਰ ਵਿੱਚ ਪੰਜਾਬੀ ਨਾਟਕ ਆਤਮਜੀਤ-ਅਜਮੇਰ ਔਲਖ-ਚਰਨਦਾਸ ਸਿੱਧੂ-ਗੁਰਸ਼ਰਨ ਸਿੰਘ ਦੀ ਚੌਕੜੀ ਦੀਆਂ ਸਿਰਜਣਾਤਮਿਕ ਅਤੇ ਰੰਗਮੰਚੀ ਸਰਗਰਮੀਆਂ ਨਾਲ ਪ੍ਰਵਾਨ ਚੜ੍ਹਦਾ ਹੈ। ਆਤਮਜੀਤ ਨੇ ਆਪਣੇ ਨਾਟਕਾਂ ਹਵਾ ਮਹਿਲ' (1980) 'ਚਾਬੀਆਂ ਅਤੇ ਹੋਰ ਇਕਾਂਗੀ' (1976), 'ਰਿਸ਼ਤਿਆਂ ਦਾ ਕੀ ਰੱਖੀਏ ਨਾਂ' ਆਦਿ ਵਿੱਚ ਸ਼ਹਿਰੀ ਮੱਧ ਸ਼੍ਰੇਣੀ ਦੇ ਮਸਲਿਆਂ ਅਤੇ ਰਾਜਸੀ ਮਸਲਿਆਂ ਦੀ ਗੱਲ ਕੀਤੀ। ਉਹ ਲੋਕ ਨਾਟ ਅਤੇ ਆਧੁਨਿਕ ਰੰਗਮੰਚੀ ਵਿਧੀਆਂ ਨੂੰ ਬੜੇ ਸੁਚੱਜੇ ਢੰਗ ਨਾਲ ਵਰਤਦਾ ਹੈ। ਉਹ ਆਪ ਨਾਟਕ ਸਟੇਜ ਕਰਦਾ ਹੈ, ਉਸਨੇ 'ਕਲਾ ਮੰਚ' ਅੰਮ੍ਰਿਤਸਰ ਦੀ ਸਥਾਪਨਾ ਇਸੇ ਮੰਤਵ ਲਈ ਕੀਤੀ। ਅਜਮੇਰ ਔਲਖ ਮਾਲਵਾ ਖੇਤਰ ਵਿੱਚ ਪੰਜਾਬੀ ਰੰਗਮੰਚ ਨੂੰ ਸੁਰਜੀਤ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਉਹ ਯੂਨੀਵਰਸਿਟੀਆਂ ਦੇ ਨਾਟ-ਮੇਲਿਆਂ ਦੀਆਂ ਰੰਗਮੰਚੀ ਗਤੀਵਿਧੀਆਂ ਵਿੱਚੋਂ ਜਨਮਿਆ ਨਾਟਕਕਾਰ ਹੈ। ਉਹ ਮਾਲਵੇ ਦੀ ਨਿਮਨ ਕਿਰਸਾਨੀ ਨੂੰ ਬੜੀ ਸ਼ਿੱਦਤ ਨਾਲ ਪੇਸ਼ ਕਰਦਾ ਹੈ। ਉਸਨੇ 'ਇਸ਼ਕ ਜਿੰਨ੍ਹਾਂ ਦੇ ਹੱਡੀਂ ਰਚਿਆ' (1977), 'ਅਰਬਦ ਨਰਬਦ ਧੁੰਧੂਕਾਰਾ' (1978), ਬਗਾਨੇ ਬੋਹੜ ਦੀ ਛਾਂ' (1981), 'ਅੰਨ੍ਹੇ ਨਿਸ਼ਾਨਚੀ' (1983), 'ਸੱਤ ਬੇਗਾਨੇ', (1983), 'ਗਾਨੀ' (1990) ਆਦਿ ਨਾਟਕਾਂ ਦੀ ਸਿਰਜਣਾ ਕਿਸਾਨੀ ਦੇ ਵਿਸ਼ਿਆਂ ਨੂੰ ਲੈ ਕੇ ਹੀ ਕੀਤੀ। ਚਰਨਦਾਸ ਸਿੱਧੂ 'ਕਾਲਜੀਏਟ ਡਰਾਮਾ ਸੁਸਾਇਟੀ' ਰਾਹੀਂ ਦਿੱਲੀ ਨੂੰ ਆਪਣੀਆਂ ਨਾਟ-ਸਰਗਰਮੀਆਂ ਦਾ ਕੇਂਦਰ ਬਣਾਉਂਦਾ ਹੈ।ਉਹ ਆਪਣੇ ਨਾਟਕਾਂ 'ਭਜਨੋ', 'ਇੰਦੂਮਤਿ ਸਤਿਦੇਵ' (1984), 'ਬਾਬਾ ਬੰਤੂ' (1984) 'ਕੱਲ੍ਹ ਕਾਲਜ ਬੰਦ ਰਵ੍ਹੇਗਾ' (1984) ਮਸਤ ਮੇਘੋਵਾਲੀਆ (1986) ਆਦਿ ਰਾਹੀਂ ਪੇਂਡੂ ਯਥਾਰਥ, ਮਹਾਂਨਗਰਾਂ ਦੇ ਦੋਗਲੇ ਅਤੇ ਦੰਭ ਭਰਪੂਰ ਜੀਵਨ ਅਤੇ ਆਰਥਿਕ ਤੌਰ 'ਤੇ ਨਪੀੜੇ ਵਰਗਾਂ ਦੀ ਗੱਲ ਕਰਦਾ ਹੋਇਆ ਪੰਜਾਬੀ ਨਾਟ-ਸਿਰਜਣਾ ਅਤੇ ਰੰਗਮੰਚੀ ਸਰਗਰਮੀ ਵਿੱਚ ਆਪਣੀ ਭਰਪੂਰ ਹਾਜ਼ਰੀ ਲਵਾਉਂਦਾ ਹੈ। ਗੁਰਸ਼ਰਨ ਸਿੰਘ ਪੰਜਾਬੀ ਦਾ ਪ੍ਰਤੀਬੱਧ ਰੰਗਕਰਮੀ ਅਤੇ ਨਾਟਕਕਾਰ ਹੈ। ਜੇਕਰ ਨੰਦਾ ਪੰਜਾਬੀ ਨਾਟਕ ਨੂੰ ਅਤੇ ਨੋਰ੍ਹਾ ਪੰਜਾਬੀ ਰੰਗਮੰਚ ਨੂੰ ਜਨਮ ਦਿੰਦੇ ਹਨ ਤਾਂ ਗੁਰਸ਼ਰਨ ਸਿੰਘ ਪੰਜਾਬੀ ਨਾਟਕ ਤੇ ਰੰਗਮੰਚ ਨੂੰ ਪੰਜਾਬ ਦੇ ਪਿੰਡ-ਪਿੰਡ ਤੇ ਘਰ ਘਰ ਤੱਕ ਪਹੁੰਚਾਉਂਦਾ ਹੈ। ਉਹ ਨਾਟਕ ਦੀਆਂ ਨਵੀਆਂ ਵੰਨਗੀਆਂ ਲਘੂ ਨਾਟਕ ਅਤੇ ਨੁੱਕੜ ਨਾਟਕਾਂ ਦੀ ਸਿਰਜਣਾ ਕਰਦਾ ਹੈ। 'ਧਮਕ ਨਗਾਰੇ ਦੀ' (1981), 'ਸੀਸ ਤਲੀ 'ਤੇ' (1981) 'ਭੰਡ ਕਨੇਡਾ ਆਏ', 'ਬਾਬਾ ਬੋਲਦਾ ਹੈ', 'ਚੰਡੀਗੜ੍ਹ ਪੁਆੜੇ ਦੀ ਜੜ੍ਹ', ਨਾਇਕ ਆਦਿ ਉਸਦੇ ਮਹੱਤਵਪੂਰਨ ਨਾਟਕ ਹਨ। ਇਸ ਤਰ੍ਹਾਂ ਇਸ ਦੌਰ ਵਿੱਚ ਪੰਜਾਬੀ ਨਾਟਕ ਸਮਾਜਿਕ ਸਮੱਸਿਆਵਾਂ ਅਤੇ ਮਨੋਵਿਗਿਆਨਿਕ ਵਿਸ਼ਲੇਸ਼ਣ ਤੋਂ ਅੱਗੇ ਤੁਰ ਕੇ ਰਾਜਸੀ ਚੇਤਨਾ ਦੀ ਯਾਤਰਾ ਕਰਦਾ ਹੈ ਅਤੇ ਇਕਾਂਗੀ ਤੇ ਪੂਰੇ ਨਾਟਕ ਦੀ ਲਕੀਰੀ ਵੰਡ ਤੋਂ ਅੱਗੇ ਤੁਰਕੇ ਰੇਡੀਓ ਨਾਟਕ, ਕਾਵਿ ਨਾਟਕ, ਲਘੂ ਨਾਟਕ, ਟੀ. ਵੀ.
ਪ੍ਰਯੋਗਵਾਦੀ ਪ੍ਰਵਿਰਤੀ ਪ੍ਰਯੋਗ ਸ਼ਬਦ ਆਪਣੇ ਆਪ ਵਿੱਚ ਕੋਈ ਮੰਜ਼ਿਲ ਨਹੀਂ,ਸਗੋਂ ਇਹ ਤਾਂ ਇੱਕ ਮਾਰਗ ਹੈ,ਸੋਚ ਦੀ ਖ਼ੋਜ ਲਈ।ਪ੍ਰਯੋਗ ਮਨੁੱਖੀ ਸੁਭਾ ਦਾ ਅਨਿੱਖੜਵਾਂ ਅੰਗ ਹੈ।ਪ੍ਰਯੋਗਵਾਦ ਜਾ ਪ੍ਰਯੋਗਸ਼ੀਲਤਾ ਦਾ ਅਰਥ ਹੈ ਕਲਾਤਮਿਕ ਪ੍ਰਯੋਗਮਈ ਕਿਰਿਆ। ਪ੍ਰਯੋਗਵਾਦੀ ਪ੍ਰਵਿਰਤੀ ਪ੍ਰਗਤੀਵਾਦੀ ਵਿਚਾਰਧਾਰਾ ਦੇ ਵਿਰੋਧ ਲਈ ਨਹੀਂ ਸਗੋਂ ਵਿਸਥਾਰ ਲਈ ਪੈਦਾ ਹੋਈ,ਕਿਉਂਕਿ ਪੁਰਾਤਨ ਕਾਵਿ-ਸ਼ੈਲੀ ਨਵੇਂ ਯਥਾਰਥ ਦੀ ਪੇਸ਼ਕਾਰੀ ਕਰਨ ਯੋਗ ਨਹੀਂ ਸੀ। ਪ੍ਰਗਤੀਵਾਦ ਦੇ ਪ੍ਰਮੁੱਖ ਚਿੰਤਕਾਂ ਨੇ ਜਿਹਨਾਂ ਵਿੱਚ ਪ੍ਰੋ.ਮੋਹਨ ਸਿੰਘ,ਅੰਮ੍ਰਿਤਾ ਪ੍ਰੀਤਮ,ਅਤੇ ਸੰਤ ਸਿੰਘ ਸੇਖੋਂ ਨੇ ਸਾਹਿਤ ਵਿੱਚ ਪ੍ਰਯੋਗਾਂ ਦੀ ਜਰੂਰਤ ਨੂੰ ਮਹਿਸੂਸ ਕੀਤਾ ਅਤੇ ਪ੍ਰਯੋਗਵਾਦੀ ਪ੍ਰਵਿਰਤੀ ਦਾ ਸੁਆਗਤ ਕੀਤਾ। ਪ੍ਰਯੋਗਵਾਦੀ ਪ੍ਰਵਿਰਤੀ ਦਾ ਆਰੰਭ 1960-61 ਵਿੱਚ ਹੋਇਆ ਹੈ। ਪ੍ਰਯੋਗਵਾਦੀ ਪ੍ਰਵਿਰਤੀ ਪ੍ਰਗਤੀਵਾਦੀ ਪ੍ਰਵਿਰਤੀ ਦੇ ਅਰਥਾਂ ਨੂੰ ਵਿਕਸਤ ਕਰਨ ਦਾ ਉਪਰਾਲਾ ਹੈ। ਪ੍ਰਗਤੀਵਾਦੀ ਪੰਜਾਬੀ ਕਵੀ ਮਹਿਜ ਨਾਅਰੇ ਦੇ ਪੱਧਰ ਵਾਲੀ ਅਤੇ ਸ਼ਿਲਪ ਵਿਧਾਨ ਤੋਂ ਸੱਖਣੀ ਰਚਨਾ ਕਰ ਰਹੇ ਸਨ। ਸਿੱਟੇ ਵਜੋਂ ਕੁਝ ਕਵੀਆਂ ਨੇ ਨਵੇਂ ਵਿਸ਼ਿਆਂ ਨੂੰ,ਨਵੀਂ ਬਿੰਬਾਵਲੀ ਵਿੱਚ ਪੇਸ਼ ਕਰਨਾ ਚਾਹਿਆ,ਇਹ ਇੱਕ ਨਵਾਂ 'ਪ੍ਰਯੋਗ' ਸੀ। ਪ੍ਰਯੋਗਵਾਦੀ ਪ੍ਰਵਿਰਤੀ ਬੌਧਿਕ ਪੱਧਰ ਤੇ ਪੜੀ ਲਿਖੀ ਜਮਾਤ ਦੀ ਵਿਸ਼ੇਸ਼ ਮਾਨਸਿਕ ਸਥਿਤੀ ਦੀ ਉਪਜ ਹੈ। ਪ੍ਰਯੋਗਵਾਦੀ ਪ੍ਰਵਿਰਤੀ ਯਥਾਰਥ ਵਿੱਚ ਪੈਦਾ ਹੋਏ ਮੁੱਢਲੇ ਪਰਿਵਰਤਨਾਂ ਤੋਂ ਉਤਪੰਨ ਹੋਏ ਸੰਕਟ ਦੀ ਰੋਮਾਂਟਿਕ ਅਭਿਵਿਅਕਤੀ ਬਣਦੀ ਹੈ।ਅਨਾਸਥਾਵਾਦੀ ਭਾਵਨਾ ਪ੍ਰਯੋਗਵਾਦੀ ਪ੍ਰਵਿਰਤੀ ਦਾ ਮੂਲ ਵਿਚਾਰਧਾਰਾਈ ਲੱਛਣ ਹੈ। ਪ੍ਰਯੋਗਵਾਦੀ ਪ੍ਰਵਿਰਤੀ ਅਨਾਤਮ ਦਾ ਪ੍ਰਤਿਪਾਦਨ ਵੀ ਆਤਮ ਦੀ ਦ੍ਰਿਸ਼ਟੀ ਤੋਂ ਕਰਦੀ ਹੈ।
ਝੋਨਾ (ਅੰਗਰੇਜ਼ੀ: Rice/Paddy Crop) ਏਸ਼ਿਆ ਦੀ ਮੁੱਖ ਖਾਣੇ ਵਾਲੀ ਫ਼ਸਲ ਹੈ, ਜੋ ਘਾਹ ਪਰਿਵਾਰ ਦੀਆਂ ਦੋ ਪ੍ਰਜਾਤੀਆਂ ਵਿਚ ਵੰਡੀ ਹੈ, ਪਹਿਲੀ Oryza Sativa ਹੈ ਅਤੇ ਦੂਸਰੀ Oryza glaberrima ਹੈ। ਇਸ ਫਸਲ ਦੇ ਉਤਪਾਦ ਨੂੰ ਚਾਵਲ (ਜਾਂ ਚੌਲ) ਕਿਹਾ ਜਾਂਦਾ ਹੈ। ਸਾਲ 2006 ਤੱਕ ਦੁਨੀਆ ਵਿੱਚ ਝੋਨੇ ਦੀ ਪੈਦਾਵਾਰ 618144 ਮਿਲਅਨ ਟਨ ਸੀ। ਅਨਾਜ ਵਜੋਂ, ਸੰਸਾਰ ਦੀ ਅੱਧੀ ਤੋਂ ਵੱਧ ਮਨੁੱਖੀ ਆਬਾਦੀ, ਖਾਸ ਤੌਰ 'ਤੇ ਏਸ਼ੀਆ ਅਤੇ ਅਫਰੀਕਾ ਵਿੱਚ, ਪਾਲਤੂ ਚੌਲ ਸਭ ਤੋਂ ਵੱਧ ਖਪਤ ਕੀਤੇ ਜਾਣ ਵਾਲੇ ਮੁੱਖ ਭੋਜਨ ਹਨ। ਇਹ ਗੰਨੇ ਅਤੇ ਮੱਕੀ ਤੋਂ ਬਾਅਦ ਦੁਨੀਆ ਭਰ ਵਿੱਚ ਤੀਜੀ ਸਭ ਤੋਂ ਉੱਚੀ ਪੈਦਾਵਾਰ ਵਾਲੀ ਖੇਤੀ ਵਸਤੂ ਹੈ। ਕਿਉਂਕਿ ਗੰਨੇ ਅਤੇ ਮੱਕੀ ਦੀਆਂ ਫਸਲਾਂ ਦੇ ਵੱਡੇ ਹਿੱਸੇ ਮਨੁੱਖੀ ਖਪਤ ਤੋਂ ਇਲਾਵਾ ਹੋਰ ਉਦੇਸ਼ਾਂ ਲਈ ਵਰਤੇ ਜਾਂਦੇ ਹਨ, ਮਨੁੱਖੀ ਪੋਸ਼ਣ ਅਤੇ ਕੈਲੋਰੀ ਦੀ ਮਾਤਰਾ ਦੇ ਸਬੰਧ ਵਿੱਚ ਚੌਲ ਸਭ ਤੋਂ ਮਹੱਤਵਪੂਰਨ ਭੋਜਨ ਫਸਲ ਹੈ, ਜੋ ਮਨੁੱਖਾਂ ਦੁਆਰਾ ਵਿਸ਼ਵ ਭਰ ਵਿੱਚ ਖਪਤ ਕੀਤੀਆਂ ਜਾਣ ਵਾਲੀਆਂ ਕੈਲੋਰੀਆਂ ਦੇ ਪੰਜਵੇਂ ਹਿੱਸੇ ਤੋਂ ਵੱਧ ਪ੍ਰਦਾਨ ਕਰਦਾ ਹੈ। ਚੌਲਾਂ ਦੀਆਂ ਬਹੁਤ ਸਾਰੀਆਂ ਕਿਸਮਾਂ ਹਨ ਅਤੇ ਰਸੋਈ ਦੀਆਂ ਤਰਜੀਹਾਂ ਖੇਤਰੀ ਤੌਰ 'ਤੇ ਵੱਖ-ਵੱਖ ਹੁੰਦੀਆਂ ਹਨ।
ਮਾਂ (ਜਾਂ ਮਾਤਾ, ਅੰਮੀ) ਉਹ ਔਰਤ ਹੁੰਦੀ ਹੈ ਜਿਸਨੇ ਕਿਸੇ ਬੱਚੇ ਨੂੰ ਪਾਲਿਆ, ਉਸਨੂੰ ਜਨਮ ਦਿੱਤਾ ਜਾਂ ਉਹ ਅੰਡਾਣੂ ਪ੍ਰਦਾਨ ਕੀਤਾ ਜੋ ਕਿ ਸ਼ੁਕਰਾਣੂ ਨਾਲ ਇੱਕ ਹੋ ਕੇ ਇੱਕ ਬੱਚੇ ਦੇ ਰੂਪ ਵਿੱਚ ਪੈਦਾ ਹੋਇਆ। ਮਾਂ ਦੀਆਂ ਭਿੰਨ-ਭਿੰਨ ਸਮਾਜਿਕ, ਸੱਭਿਆਚਾਰਕ ਅਤੇ ਧਾਰਮਿਕ ਪਰਿਭਾਸ਼ਾਵਾਂ ਅਤੇ ਭੂਮਿਕਾਵਾਂ ਦੀ ਭਿੰਨਤਾ ਅਤੇ ਜਟਿਲਤਾ ਕਾਰਨ ਕੋਈ ਵਿਆਪਕ ਮੰਨਣਯੋਗ ਪਰਿਭਾਸ਼ਾ ਦੇਣੀ ਚੁਣੌਤੀ ਵਾਲੀ ਗੱਲ ਹੈ। ਮਰਦ ਵਾਸਤੇ ਤੁੱਲਾਰਥ ਸ਼ਬਦ ਪਿਉ ਜਾਂ ਪਿਤਾ ਹੈ।
ਮਾਊਸ (ਚੂਹਾ ਜਾਂ ਮੂਸ਼ਕ) ਕੰਪਿਊਟਰ ਦਾ ਇਨਪੁੱਟ ਜੰਤਰ ਹੈ। ਇਹ ਕਰਸਰ ਨੂੰ ਚਲਾ ਕੇ ਮਾਨੀਟਰ ਦੇ ਇੱਛਤ ਸਥਾਨ ਉੱਤੇ ਉਸਨੂੰ ਲੈ ਜਾਣ ਅਤੇ ਇਸ ਦਾ ਬਟਨ ਦਬਾ ਕੇ ਉਚਿਤ ਵਿਕਲਪ ਚੁਣਨ ਵਿੱਚ ਮਦਦ ਕਰਦਾ ਹੈ। ਸਟੇਨ ਫੋਰਡ ਰਿਸਰਚ ਸੰਸਥਾਨ ਨੇ 1963 ਵਿੱਚ ਇਸ ਦੀ ਕਾਢ ਕੱਢੀ ਸੀ। ਇਹ ਇੱਕ ਛੋਟਾ ਜਿਹਾ ਜੰਤਰ ਹੈ ਜੋ ਸਖਤ ਪੱਧਰੀ ਮੁਲਾਇਮ ਸਤ੍ਹਾ ਉੱਤੇ ਹਥੇਲੀ ਵਿੱਚ ਫੜ੍ਹ ਕੇ ਚਲਾਇਆ ਜਾ ਸਕਦਾ ਹੈ। ਇਸ ਵਿੱਚ ਘੱਟ ਤੋਂ ਘੱਟ ਇੱਕ ਬਟਨ ਲੱਗਿਆ ਰਹਿੰਦਾ ਹੈ ਅਤੇ ਕਦੇ - ਕਦੇ ਤਿੰਨ ਤੋਂ ਪੰਜ ਬਟਨ ਤੱਕ ਲੱਗੇ ਹੁੰਦੇ ਹਨ। ਇਹ ਖਾਸ ਤੌਰ ਉੱਤੇ ਗ੍ਰਾਫੀਕਲ ਯੂਜ਼ਰ ਇੰਟਰਫੇਸ ਲਈ ਮਹੱਤਵਪੂਰਨ ਹੈ। ਇਹ ਕੰਪਿਊਟਰ ਦਾ ਪੌਆਇੰਟਿੰਗ ਉਪਕਰਨ ਹੈ।
ਪੰਜਾਬੀ ਲੋਕ ਸੰਗੀਤ (ਸ਼ਾਹਮੁਖੀ: پنجابی لوک موسیقی) ਲੋਕ ਸੰਗੀਤ ਅਤੇ ਭੰਗੜਾ, ਗਿੱਧਾ ਆਦਿ ਵਰਗੇ ਨਾਚਾਂ ਵਿੱਚ ਵਰਤੇ ਜਾਂਦੇ ਰਵਾਇਤੀ ਸੰਗੀਤ ਯੰਤਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਹੈ। ਕੁਝ ਯੰਤਰ ਦੁਰਲੱਭ ਵਰਤੋਂ ਵਿੱਚ ਹਨ ਅਤੇ ਲੱਭਣ ਲਈ ਵੀ ਹਨ। ਇੱਥੇ ਪੰਜਾਬ ਖੇਤਰ ਦੇ ਕੁਝ ਸਭ ਤੋਂ ਮਸ਼ਹੂਰ ਰਵਾਇਤੀ ਸਾਜ਼ ਹਨ ਜੋ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਰਤੇ ਜਾਂਦੇ ਹਨ।
ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤੀ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ। ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਪੰਜਾਬੀ ਇਕਾਂਗੀ ਦਾ ਇਤਿਹਾਸ ਜੇਕਰ ਪੜਚੋਲੀਏ ਤਾਂ ਪੰਜਾਬੀ ਇਕਾਂਗੀ ਨੇ ਸਮੇਂ ਦੀਆਂ ਹਨੇਰੀਆਂ ਗੁਫਾਵਾਂ ਵਿੱਚ ਪ੍ਰਕਾਸ਼ ਸੁੱਟਿਆ ਹੈ| ਆਧੁਨਿਕ ਸਰੋਕਾਰਾਂ ਵਾਲੀ ਪੰਜਾਬੀ ਇਕਾਂਗੀ ਨਾਲੋਂ ਪੰਜਾਬੀ ਨਾਟਕ ਦੀ ਆਮਦ ਪੰਜਾਬੀ ਸਾਹਿਤ ਵਿੱਚ ਪਿੱਛੋਂ ਹੁੰਦੀ ਹੈ| ਇਸ ਲਈ ਆਧੁਨਿਕ ਸਰੋਕਾਰਾਂ ਵਾਲੀ ਇਕਾਂਗੀ ਦਾ ਪ੍ਰਭਾਵ ਵੀ ਪੰਜਾਬੀ ਸਾਹਿਤ ਤੇ ਆਧੁਨਿਕ ਸਰੋਕਾਰਾਂ ਵਾਲੇ ਪੰਜਾਬੀ ਨਾਟਕ ਨਾਲੋਂ ਪਹਿਲਾਂ ਪਿਆ ਹੈ| ਨਾਟਕਕਾਰਾਂ ਨੇ ਇਕਾਂਗੀ ਨੂੰ ਹੀ ਵਿਸਥਾਰਿਆ ਹੈ ਪਰ ਫਿਰ ਵੀ ਨਾਟਕ ਅਤੇ ਇਕਾਂਗੀ ਵਿੱਚ ਕਾਫੀ ਅੰਤਰ ਹੈ| ਇਕਾਂਗੀ ਨਾ ਨਾਟਕ ਦਾ ਸਾਰ ਹੁੰਦੀ ਹੈ ਨਾ ਹੀ ਨਾਟਕ ਇਕਾਂਗੀ ਦਾ ਵਿਸਥਾਰ ਹੁੰਦਾ ਹੈ| ਨਾਟਕ ਦਾ ਹਰ ਅੰਕ ਸੁਤੰਤਰ ਨਹੀਂ ਹੁੰਦਾ ਅਤੇ ਇਕਾਂਗੀ ਨਾਟਕ ਦਾ ਭਾਗ ਨਹੀਂ ਹੁੰਦੀ | ਅੰਗਰੇਜਾਂ ਦੀ ਆਮਦ ਨਾਲ ਜਿੱਥੇ ਰਾਜਨੀਤਿਕ, ਸਮਾਜਿਕ ਤੇ ਮਾਨਸਿਕ ਪਹਿਲੂ ਤੇ ਅੰਸ਼ ਬਦਲ ਉੱਥੇ ਭਾਰਤੀ ਸਾਹਿਤ ਦੇ ਨਾਲ-ਨਾਲ ਪੰਜਾਬੀ ਸਾਹਿਤ ਤੇ ਵੀ ਪ੍ਰਭਾਵ ਪਾਇਆ, ਜਿਸ ਨਾਲ ਪੰਜਾਬੀ ਸਾਹਿਤ ਵਿੱਚ ਇਕਾਂਗੀ ਦੀ ਆਮਦ ਹੋਈ|ਗੁਰਦਿਆਲ ਸਿੰਘ ਫੁੱਲ ਅਨੁਸਾਰ, 'ਇਕਾਂਗੀ ਆਪਣੀ ਸੰਜਮਤਾ, ਇਕਾਗਰਤਾ, ਥੋੜੇ ਨਾਲ ਬਹੁਤਾ ਸਾਰਨ ਦੀ ਸਮਰੱਥਾ ਤੇ ਤੀਖਣਤਾ ਨਾਲ ਪੂਰੇ ਨਾਟਕ ਨੂੰ ਸੰਘਣਾ, ਬੱਝਵਾਂ ਤੇ ਤੀਖਣ ਮਘਦੇ ਕਾਰਜ ਵਾਲਾ ਬਣਾ ਕੇ ਇੱਕ-ਕਥਨੀ, ਇੱਕ-ਝਾਕੀਏ ਤੇ ਇੱਕ-ਅੰਗੀਏ ਬਣਾ ਰਿਹਾ ਹੈ| ਇਕਾਂਗੀ ਅਸਲ ਵਿੱਚ ਮੰਚ ਦੀ ਲੋੜ ਵਿੱਚੋ ਹੀ ਪੈਦਾ ਹੋਇਆ ਹੈ| ਯੂਰਪ ਵਿੱਚ ਨਾਟਕ ਪੇਸ਼ ਕਰਨ ਤੋਂ ਪਹਿਲਾਂ ਜੁੜੇ ਦਰਸ਼ਕ ਦੇ ਮਨਪ੍ਰਚਾਵੇ ਲਈ ਇਕਾਂਗੀ ਪੇਸ਼ ਕੀਤਾ ਜਾਂਦਾ ਸੀ, ਇਸ ਲਈ ਇਕਾਂਗੀ ਦਾ ਰੰਗਮੰਚ ਨਾਲ ਸਿੱਧਾ ਸਬੰਧ ਹੈ| ਪੰਜਾਬੀ ਇਕਾਂਗੀ ਉੱਤੇ ਪੱਛਮੀ ਸਾਹਿਤ ਤੋਂ ਬਿਨਾਂ ਭਾਰਤੀ ਸਾਹਿਤ ਪਰੰਪਰਾਵਾਂ ਦਾ ਵੀ ਪ੍ਰਭਾਵ ਪਿਆ| ਇਸ ਤਰ੍ਹਾਂ ਪੰਜਾਬੀ ਇਕਾਂਗੀ ਦੇ ਇਤਿਹਾਸ ਨੂੰ ਅਸੀਂ ਪੰਜ ਦੌਰਾਂ ਵਿੱਚ ਵੰਡ ਲੈਂਦੇ ਹਾਂ,
ਸ਼ਨੀ ਗ੍ਰਹਿ (ਚਿੰਨ੍ਹ: ) ਸਾਡੇ ਸੂਰਜ ਮੰਡਲ ਵਿੱਚ ਸੂਰਜ ਤੋਂ ਛੇਵਾਂ ਗ੍ਰਹਿ ਹੈ। ਬ੍ਰਹਿਸਪਤ ਤੋਂ ਬਾਅਦ ਇਹ ਸੂਰਜ ਮੰਡਲ ਦਾ ਦੂਜਾ ਵੱਡਾ ਗ੍ਰਹਿ ਹੈ। ਸ਼ਨੀ ਸੂਰਜ ਮੰਡਲ ਵਿੱਚ ਗੇਸ ਜਾਇੰਟਾਂ ਵਿੱਚੋਂ ਇੱਕ ਹੈ, ਜਿਸਦਾ ਔਸਤ ਅਰਧ-ਵਿਆਸ ਧਰਤੀ ਦਾ ਲਗਭਗ ੯ ਗੁਣਾ ਹੈ। ਇਸਦੀ ਘਣਤਾ ਧਰਤੀ ਦੀ ਔਸਤ ਘਣਤਾ ਦਾ ਸਿਰਫ਼ ਅੱਠਵਾਂ ਹਿੱਸਾ ਹੈ, ਪਰ ਇਸਦੀ ਬਹੁਤ ਜ਼ਿਆਦਾ ਆਇਤਨ ਕਰਕੇ ਇਹ ਧਰਤੀ ਤੋਂ ੯੫ ਗੁਣਾ ਵੱਡਾ ਹੈ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਇਲੂਮੀਨਾਤੀ ਜਾਂ ਇਲੂਮਿਨੇਟੀ (ਲਾਤੀਨੀ ਇਲੂਮਿਨੇਟਸ ਦਾ ਬਹੁਵਚਨ, 'ਪ੍ਰਬੋਧਿਤ') ਕਈ ਸਮੂਹਾਂ (ਅਸਲ ਅਤੇ ਕਾਲਪਨਿਕ ਦੋਵੇਂ) ਨੂੰ ਦਿੱਤਾ ਗਿਆ ਇੱਕ ਨਾਮ ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨੇਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ -ਯੁੱਗ ਗੁਪਤ ਸਮਾਜ ਜਿਸਦੀ ਸਥਾਪਨਾ 1 ਮਈ 1776 ਨੂੰ ਬਾਵੇਰੀਆ ਵਿੱਚ ਕੀਤੀ ਗਈ ਸੀ, ਜੋ ਅੱਜ ਜਰਮਨੀ ਦਾ ਹਿੱਸਾ ਹੈ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸਪਸ਼ਟਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ, ਅਤੇ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ," ਉਹਨਾਂ ਨੇ ਆਪਣੇ ਆਮ ਕਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਕਰਨ ਵਾਲਿਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਹਨਾਂ ਉੱਤੇ ਹਾਵੀ ਹੋਏ ਬਿਨਾਂ ਉਹਨਾਂ ਨੂੰ ਨਿਯੰਤਰਿਤ ਕਰਨਾ ਹੈ।" 1784, 1785, 1787 ਅਤੇ 1790 ਵਿੱਚ, ਕੈਥੋਲਿਕ ਚਰਚ ਦੇ ਉਤਸ਼ਾਹ ਨਾਲ, ਬਾਵੇਰੀਆ ਦੇ ਚੋਣਕਾਰ ਚਾਰਲਸ ਥੀਓਡੋਰ ਦੁਆਰਾ ਫਰੀਮੇਸਨਰੀ ਅਤੇ ਹੋਰ ਗੁਪਤ ਸਮਾਜਾਂ ਦੇ ਨਾਲ-ਨਾਲ ਇਲੂਮੀਨੇਟੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਸੀ। ਬਾਅਦ ਦੇ ਸਾਲਾਂ ਦੌਰਾਨ, ਸਮੂਹ ਨੂੰ ਆਮ ਤੌਰ 'ਤੇ ਰੂੜੀਵਾਦੀ ਅਤੇ ਧਾਰਮਿਕ ਆਲੋਚਕਾਂ ਦੁਆਰਾ ਬਦਨਾਮ ਕੀਤਾ ਗਿਆ ਸੀ, ਜਿਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਇਲੁਮਿਨਾਟੀ ਭੂਮੀਗਤ ਜਾਰੀ ਰਿਹਾ ਅਤੇ ਫਰਾਂਸੀਸੀ ਕ੍ਰਾਂਤੀ ਲਈ ਜ਼ਿੰਮੇਵਾਰ ਸੀ।
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਐਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਭਾਈ ਕਾਨ੍ਹ ਸਿੰਘ ਨਾਭਾ (30 ਅਗਸਤ,1861-24 ਨਵੰਬਰ,1938) 19ਵੀਂ ਸਦੀ ਦੇ ਇੱਕ ਸਿੱਖ ਵਿਦਵਾਨ ਅਤੇ ਲੇਖਕ ਸਨ ਜੋ ਆਪਣੇ ਰਚੇ ਵਿਸ਼ਵ ਗਿਆਨਕੋਸ਼ ਗ੍ਰੰਥ, ਮਹਾਨ ਕੋਸ਼ ਕਰਕੇ ਜਾਣੇ ਜਾਂਦੇ ਹਨ। ਉਹਨਾਂ ਦੇ ਲਿਖੇ ਗ੍ਰੰਥ ਮਹਾਨ ਕੋਸ਼ (ਗੁਰਸ਼ਬਦ ਰਤਨਾਕਰ ਮਹਾਨ ਕੋਸ਼) ਨੂੰ ਸਿੱਖੀ, ਪੰਜਾਬੀ ਜ਼ਬਾਨ ਅਤੇ ਵਿਰਸੇ ਦਾ ਵਿਸ਼ਵ ਗਿਆਨ ਕੋਸ਼ ਦਾ ਦਰਜਾ ਹਾਸਿਲ ਹੈ। ਉਹਨਾਂ ਨੇ ਸਿੰਘ ਸਭਾ ਲਹਿਰ ਵਿੱਚ ਵੀ ਆਪਣਾ ਯੋਗਦਾਨ ਦਿੱਤਾ।
ਭੌਤਿਕ ਵਿਗਿਆਨ ਵਿੱਚ, ਇੱਕ ਫੀਲਡ ਇੱਕ ਭੌਤਿਕੀ ਮਾਤਰਾ ਹੁੰਦੀ ਹੈ ਜੋ ਸਪੇਸ ਅਤੇ ਵਕਤ ਵਿੱਚ ਹਰੇਕ ਬਿੰਦੂ ਵਾਸਤੇ ਇੱਕ ਮੁੱਲ ਰੱਖਦੀ ਹੈ। ਉਦਾਹਰਨ ਦੇ ਤੌਰ ਤੇ, ਕਿਸੇ ਮੌਸਮੀ ਨਕਸ਼ੇ ਉੱਤੇ, ਸਤਿਹੀ ਕ੍ਰਿਆਸ਼ੀਲ ਹਵਾ ਗਤੀ ਕਿਸੇ ਨਕਸ਼ੇ ਉੱਤੇ ਹਰੇਕ ਬਿੰਦੂ ਪ੍ਰਤਿ ਇੱਕ ਵੈਕਟਰ ਪ੍ਰਦਾਨ ਕਰਕੇ ਦਰਸਾਈ ਜਾਂਦੀ ਹੈ। ਹਰੇਕ ਵੈਕਟਰ ਓਸ ਬਿੰਦੂ ਉੱਤੇ ਹਵਾ ਦੀ ਗਤੀ ਦੀ ਦਿਸ਼ਾ ਅਤੇ ਸਪੀਡ ਨੂੰ ਪ੍ਰਸਤੁਤ ਕਰਦਾ ਹੈ। ਇਸੇ ਤਰਾਂ ਇੱਕ ਹੋਰ ਉਦਾਹਰਨ ਵਿੱਚ, ਇੱਕ ਇਲੈਕਟ੍ਰਿਕ ਫੀਲਡ ਨੂੰ ਕਿਸੇ ਇਲੈਕਟ੍ਰਿਕ ਚਾਰਜ ਤੋਂ ‘ਸਪੇਸ ਵਿੱਚ ਇੱਕ ਹਾਲਤ’ ਦੇ ਰੁਪ ਵਿੱਚ ਪੈਦਾ ਹੋਣ ਦੇ ਰੂਪ ਵਿੱਚ ਸੋਚਿਆ ਜਾ ਸਕਦਾ ਹੈ ਜੋ ਸਾਰੀ ਦੀ ਸਾਰੀ ਸਪੇਸ ਵਿੱਚ ਫੈਲ ਰਹੀ ਹੁੰਦੀ ਹੈ। ਜਦੋਂ ਇਸ ਇਲੈਕਟ੍ਰਿਕ ਫੀਲਡ ਅੰਦਰ ਕੋਈ ਟੈਸਟ ਇਲੈਕਟ੍ਰਿਕ ਚਾਰਜ ਰੱਖਿਆ ਜਾਂਦਾ ਹੈ, ਤਾਂ ਬਲ ਕਾਰਨ ਕਣ ਪ੍ਰਵੇਗਿਤ ਹੋ ਜਾਂਦਾ ਹੈ। ਭੌਤਿਕ ਵਿਗਿਆਨੀਆਂ ਨੇ ਕਿਸੇ ਫੀਲਡ ਦੀ ਧਾਰਨਾ ਨੂੰ ਅਜਿਹੇ ਬਲਾਂ ਦੇ ਵਿਸ਼ਲੇਸ਼ਣ ਲਈ ਅਮਲੀ ਤੌਰ ਤੇ ਉਪਯੋਗਿਕ ਫੀਲਡ ਦੇ ਤੌਰ ਤੇ ਖੋਜਿਆ ਹੈ ਜਿਹਨਾਂ ਬਲਾਂ ਨੂੰ ਉਹਨਾਂ ਨੇ ਕਿਸੇ ਫੀਲਡ ਦੇ ਕਾਰਨ ਪੈਦਾ ਹੋਏ ਬਲਾਂ ਦੇ ਰੂਪ ਵਿੱਚ ਸੋਚਿਆ। ਕੁਆਂਟਮ ਫੀਲਡ ਥਿਊਰੀ ਦੇ ਮਾਡਰਨ ਢਾਂਚੇ ਵਿੱਚ, ਕਿਸੇ ਟੈਸਟ ਪਾਰਟੀਕਲ ਵੱਲ ਇਸ਼ਾਰਾ ਕੀਤੇ ਬਗੈਰ ਹੀ, ਕੋਈ ਫੀਲਡ ਸਪੇਸ ਘੇਰਦੀ ਹੈ, ਐਨਰਜੀ ਰੱਖਦੀ ਹੈ, ਅਤੇ ਇਸਦੀ ਹਾਜ਼ਰੀ ਪਹਿਲਾਂ ਤੋਂ ਹੀ ਇੱਕ ਕਲਾਸੀਕਲ "ਸ਼ੁੱਧ ਵੈਕੱਮ" ਸ਼ਾਮਿਲ ਕਰਦੀ ਹੈ। ਇਸਨੇ ਭੌਤਿਕ ਵਿਗਿਆਨੀਆਂ ਨੂੰ ਇਹ ਮੰਨਣ ਵੱਲ ਲਿਜਾਂਦਾ ਕਿ ਇਲੈਕਟ੍ਰੋਮੈਗਨੈਟਿਕ ਫੀਲਡਾਂ ਕੋਈ ਭੌਤਿਕੀ ਇਕਾਈ ਹੋਣੀ ਚਾਹੀਦੀ ਹੈ, ਜੋ ਫੀਲਡ ਧਾਰਨਾ ਨੂੰ ਮਾਡਰਨ ਭੌਤਿਕ ਵਿਗਿਆਨ ਦੇ ਮਹਿਲ ਨੂੰ ਸਮਰਥਨ ਦੇਣ ਵਾਲੀ ਉਦਾਹਰਨ ਬਣ ਦਿੰਦੀ ਹੈ। "ਤੱਥ ਕਿ ਇਲੈਕਟ੍ਰੋਮੈਗਨੈਟਿਕ ਫੀਲਡ ਮੋਮੈਂਟਮ ਅਤੇ ਐਨਰਜੀ ਰੱਖ ਸਕਦੀ ਹੈ ਇਸਨੂੰ ਬਹੁਤ ਵਾਸਤਵਿਕ ਬਣਾ ਦਿੰਦੀ ਹੈ...
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
20ਵੀਂ ਸਦੀ ਦੇ ਦੂਜੇ ਦਹਾਕੇ ਵਿਚ ਨੌਰਾ ਰਿਚਰਡਜ਼ ਦੇ ਯਤਨਾਂ ਸਦਕਾ ਲਾਹੌਰ ਕਾਲਜ ਦੇ ਮੰਚ ਤੇ ਪੰਜਾਬੀ ਵਿਚ ਨਾਟ ਮੰਚਣ ਦੀ ਪਿਰਤ ਸ਼ੁਰੂ ਹੋਈ। ਪੰਜਾਬੀ ਨਾਟਕ ਦੇ ਇਤਿਹਾਸ ਵਿਚ ਇਸ ਤੱਥ ਨੂੰ ਸਰਬਪ੍ਰਵਾਨਿਤ ਰੂਪ ਵਿਚ ਗ੍ਰਹਿਣ ਕੀਤਾ ਜਾ ਚੁੱਕਾ ਹੈ ਕਿ ਆਧੁਨਿਕ ਭਾਂਤ ਦੇ ਸਾਹਿਤਕ ਨਾਟਕ ਦਾ ਆਰੰਭ ਆਈ. ਸੀ. ਨੰਦਾ ਰਾਹੀਂ ਮਿਸਿਜ਼ ਨੋਰ੍ਹਾ ਰਿਚਰਡਜ਼ ਦੀ ਪ੍ਰੇਰਨਾ ਨਾਲ 1913 ਵਿਚ ਛਪੇ ਨਾਟਕ 'ਦੁਲਹਨ' ਤੋਂ ਹੋਇਆ। ਭਾਵੇਂ ਇਹ ਇਕ ਫ਼ੈਸਲਾਕੁੰਨ ਘਟਨਾ ਸੀ ਪਰੰਤੂ ਇਸ ਤੋਂ ਪਹਿਲਾਂ ਪੰਜਾਬੀ ਵਿਚ ਪਈ ਨਾਟਕੀਅਤਾ, ਲੋਕ ਨਾਟਪਰੰਪਰਾ, ਈਸਾਈ ਮਿਸ਼ਨਰੀਆ ਦੇ ਯਤਨ, ਸੰਸਕ੍ਰਿਤ ਨਾਟਕਾਂ ਦੇ ਅਨੁਵਾਦ, ਟੈਪਰੈਂਸ ਸੁਸਾਇਟੀ ਅਤੇ ਪਾਰਸੀ ਥੀਏਟਰੀਕਲ ਕੰਪਨੀਆਂ ਦੀਆਂ ਨਾਟਮਸ਼ਕਾਂ, ਭਾਰਤੀ ਨਾਟ ਪਰੰਪਰਾ ਦੇ ਅੰਸ਼ਕ ਪ੍ਰਭਾਵ ਰਾਹੀਂ ਭਾਈ ਵੀਰ ਸਿੰਘ ਤੇ ਬਾਵਾ ਬੁੱਧ ਸਿੰਘ ਦੇ ਨਾਟ ਯਤਨ ਆਪਣਾ ਅਰਥ ਗ੍ਰਹਿਣ ਕਰਦੇ ਹਨ। 1913 ਤੋਂ ਪਹਿਲਾ ਅਤੇ ਉਸਦੇ ਸਮਾਨਾਂਤਰ ਚਾਰ ਤਰ੍ਹਾਂ ਦੀਆਂ ਨਾਟਕੀ ਅਤੇ ਰੰਗਮੰਚੀ ਸਰਗਰਮੀਆਂ/ ਸਥਿਤੀਆਂ ਸਪਸ਼ਟ ਦੇਖੀਆ ਜਾ ਸਕਦੀਆਂ ਹਨ: 1) ਲੋਕਨਾਟ ਪਰੰਪਰਾ ਦੇ ਰਾਮਲੀਲ੍ਹਾ/ਰਾਸ ਲੀਲ੍ਹਾ ਅਤੇ ਭੰਡ ਤਮਾਸ਼ਿਆਂ ਵਰਗੇ ਰੂਪ। 2) ਪੁਸਤਕ ਰੂਪ ਵਿਚ ਪ੍ਰਾਪਤ ਸੰਸਕ੍ਰਿਤ ਨਾਟਕ। 3) ਪਾਰਸੀ ਰੰਗਮੰਚ 4) ਪੰਜਾਬ ਵਿਚ ਰਹਿੰਦੇ ਅੰਗਰੇਜ਼ਾਂ ਦੀਆਂ ਅੰਗਰੇਜ਼ੀ ਪੇਸ਼ਾਵਰ ਜਾਂ ਸ਼ੌਕੀਆਂ ਨਾਟਮੰਡਲੀਆਂ ਜਾਂ ਸਕੂਲਕਾਲਜਾਂ ਦੇ ਅਧਿਆਪਕਾਂ ਵਿਦਿਆਰਥੀਆਂ ਦੇ ਯਤਨਾਂ ਨਾਲ ਹੁੰਦੀਆਂ ਸਨ। ਇਹ ਨਾਟਕ (ਜਿਵੇਂ ਕਿ ਸ਼ੈਕਸਪੀਅਰ ਅਤੇ ਇਬਸਨ ਦੀਆਂ ਰਚਨਾਵਾਂ) ਪੁਸਤਕ ਰੂਪ ਵਿਚ ਵੀ ਸਕੂਲਾਂਕਾਲਜਾਂ ਦੀਆਂ ਲਾਇਬ੍ਰੇਰੀਆਂ ਵਿਚ ਆਮ ਪ੍ਰਾਪਤ ਸਨ। ਪੰਜਾਬੀ ਦਾ ਪਹਿਲਾ ਮੌਲਿਕ ਨਾਟਕ 'ਚੰਦਰ ਹਰੀ'(1909) ਪਾਰਸੀ ਸ਼ੈਲੀ ਦੀ ਰਚਨਾ ਹੈ। ਪਾਰਸੀ ਰੰਗਮੰਚ ਨਵੀਂ ਜਨਮੀ ਪੰਜਾਬੀ ਚੇਤਨਾ ਨਾਟਕ ਰੰਗਮੰਚ ਦੀ ਪਹਿਲੀ ਪਛਾਣ ਹੈ, ਜਿਸਦਾ ਵਜੂਦ ਇਪਟਾ ਲਹਿਰ ਦੇ ਉਭਾਰ ਤੱਕ ਨਜ਼ਰ ਆਉਂਦਾ ਰਹਿੰਦਾ ਹੈ। ਪਾਰਸੀ ਰੰਗਮੰਚ ਨੇ ਪੰਜਾਬੀ ਨਾਟਮੰਚ ਦੇ ਵਿਕਾਸ ਕ੍ਰਮ ਵਿਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ। ਪੰਜਾਬੀ ਨਾਟਕ ਦੇ ਬਦਲਦੇ ਪਰਿਪੇਖ ਨੂੰ ਵੱਖਵੱਖ ਪੜਾਵਾਂ ਤੋਂ ਵਾਚਣ ਲਈ ਇਸਦੇ ਇਤਿਹਾਸਕ ਸਫ਼ਰ ਦੇ ਬਾਰੇ ਜਾਣਕਾਰੀ ਹੋਣਾ ਜ਼ਰੂਰੀ ਹੈ। ਪੰਜਾਬੀ ਨਾਟਕ ਦੇ ਹੁਣ ਤੱਕ ਦੀਆਂ ਪ੍ਰਾਪਤੀਆਂ ਦੇ ਗਹਿਨ ਅਧਿਐਨ ਲਈ ਦੋ ਵਿਦਵਾਨਾਂ ਡਾ.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਓਡੀਸ਼ਾ (ਉੜੀਆ: ଓଡିଶା) ਜਿਸ ਨੂੰ ਪਹਿਲਾਂ ਉੜੀਸਾ (ਉੜੀਆ: ଓଡିଶା) ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਭਾਰਤ ਦੇ ਪੂਰਬੀ ਤੱਟ ਉੱਤੇ ਪੈਂਦਾ ਇੱਕ ਰਾਜ ਹੈ, ਜੋ ਭਾਰਤ ਦੇ 29 ਰਾਜਾਂ ਵਿੱਚੋਂ ਇੱਕ ਹੈ। ਓਡੀਸ਼ਾ ਦੇ ਉੱਤਰ ਵਿੱਚ ਝਾਰਖੰਡ, ਉੱਤਰ-ਪੂਰਬ ਵਿੱਚ ਪੱਛਮੀ ਬੰਗਾਲ, ਦੱਖਣ ਵਿੱਚ ਆਂਧਰਾ ਪ੍ਰਦੇਸ਼ ਅਤੇ ਪੱਛਮ ਵਿੱਚ ਛੱਤੀਸਗੜ੍ਹ ਨਾਲ ਘਿਰਿਆ ਹੈ ਅਤੇ ਪੂਰਬ ਵਿੱਚ ਬੰਗਾਲ ਦੀ ਖਾੜੀ ਹੈ। ਇਹ ਉਸੇ ਪ੍ਰਾਚੀਨ ਮੁਲਕ ਕਲਿੰਗਾ ਦਾ ਆਧੁਨਿਕ ਨਾਂਅ ਹੈ ਜਿਸ ਉੱਤੇ 261 ਈਃ ਪੂਃ ਵਿੱਚ ਮੌਰੀਆ ਸਮਰਾਟ ਅਸ਼ੋਕ ਨੇ ਹਮਲਾ ਕੀਤਾ ਸੀ ਅਤੇ ਲੜਾਈ ਵਿੱਚ ਹੋਏ ਭਿਆਨਕ ਖ਼ੂਨ-ਖ਼ਰਾਬੇ ਤੋਂ ਦੁਖੀ ਹੋ ਕੇ ਆਖ਼ਰਕਾਰ ਬੁੱਧ ਧਰਮ ਸਵੀਕਾਰ ਕੀਤਾ ਸੀ। ਅਜੋਕੇ ਓਡੀਸ਼ਾ ਰਾਜ ਦੀ ਸਥਾਪਨਾ 1 ਅਪ੍ਰੈਲ 1936 ਨੂੰ ਕਟਕ ਦੇ ਕਨਿਕਾ ਪੈਲੇਸ ਵਿੱਚ ਭਾਰਤ ਦੇ ਇੱਕ ਰਾਜ ਦੇ ਰੂਪ ਵਜੋਂ ਹੋਈ ਸੀ ਅਤੇ ਇਸ ਨਵੇਂ ਰਾਜ ਦੇ ਸਾਰੇ ਨਾਗਰਿਕ ਉੜੀਆ ਭਾਸ਼ੀ ਸਨ। ਸਾਰੇ ਰਾਜ ਵਿੱਚ 1 ਅਪ੍ਰੈਲ ਨੂੰ ਉਤਕਲ ਦਿਹਾੜਾ (ਉੜੀਸਾ ਦਿਨ) ਮਨਾਇਆ ਜਾਂਦਾ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ (ਅੰਗ੍ਰੇਜ਼ੀ: Bābā Farīd) ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਪ੍ਰਚਾਰਕਾਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।