ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸ਼ਹੀਦ ਊਧਮ ਸਿੰਘ (ਨਾਵਲ) ਪੰਜਾਬੀ ਨਾਵਲਕਾਰ ਕੇਸਰ ਸਿੰਘ ਦਾ ਲਿਖਿਆ ਹੋਇਆ ਨਾਵਲ ਹੈ। ਇਹ ਨਾਵਲ ਪੰਜਾਬੀ ਲੋਕ-ਨਾਇਕ ਸ਼ਹੀਦ ਊਧਮ ਸਿੰਘ ਦੇ ਜੀਵਨ ਸੰਘਰਸ਼ ਖਾਸਕਰ ਅੰਗਰੇਜੀ ਰਾਜ ਨਾਲ ਸੰਘਰਸ਼ ਉੱਪਰ ਆਧਾਰਿਤ ਹੈ। ਇਹ ਜੀਵਨੀਮੂਲਕ ਸ਼ੈਲੀ ਵਾਲਾ ਨਾਵਲ ਹੈ। ਸ਼ਹੀਦ ਊਧਮ ਸਿੰਘ ਨਾਵਲ ਦਾ ਸਮਾਂ ਜੱਲਿਆਂਵਾਲਾ ਬਾਗ ਹੱਤਿਆਕਾਂਡ (1919) ਤੋਂ ਲੈ ਕੇ ਉਸ ਦੇ ਫਾਂਸੀ ਚੜ੍ਹਨ (1940) ਤੱਕ ਦਾ ਹੈ। ਨਾਵਲ ਵਿਚ ਵੀਹਵੀਂ ਸਦੀ ਦਾ ਪਹਿਲਾ ਅੱਧ ਪੂਰੀ ਦੁਨੀਆ, ਖਾਸਕਰ ਭਾਰਤ ਤੇ ਪੰਜਾਬ ਲਈ ਬੜਾ ਰਾਜਨੀਤਕ ਹਲਚਲ ਭਰਿਆ ਸਮਾਂ ਸੀ। ਗ਼ਦਰ ਲਹਿਰ, ਦੇਸ਼ ਦੀ ਆਜ਼ਾਦੀ ਲਈ ਹੋ ਰਹੇ ਸੰਘਰਸ਼, ਕਾਮਿਆਂ ਦੇ ਅੰਦੋਲਨ ਤੇ ਆਜ਼ਾਦੀ ਘੁਲਾਟੀਆਂ ਨੂੰ ਜੇਲਾਂ ਵਿਚ ਸਿੱਟਣ ਜਿਹੀਆਂ ਘਟਨਾਵਾਂ ਨੇ ਪੰਜਾਬ ਨੂੰ ਰਾਜਨੀਤਕ ਪੱਧਰ ’ਤੇ ਕਾਫੀ ਹਲੂਣਿਆ। ਇਸ ਨਾਵਲ ਵਿਚ ਸਮਾਜਿਕ, ਰਾਜਨੀਤਕ ਤੇ ਆਰਥਿਕ ਹਾਲਾਤਾਂ ਦੇ ਨਾਲ-ਨਾਲ ਅੰਮ੍ਰਿਤਸਰ ਸ਼ਹਿਰ ਦਾ ਵਰਨਣ, ਜੈਤੋ ਦਾ ਮੋਰਚਾ, ਨਨਕਾਣਾ ਸਾਹਿਬ ਦਾ ਸਾਕਾ, ਜੱਲ੍ਹਿਆਵਾਲਾ ਬਾਗ ਦਾ ਸਾਕਾ, ਅਰੂੜ ਸਿੰਘ ਵਲੋਂ ਡਾਇਰ ਨੂੰ ਸਿਰੋਪਾ ਭੇਂਟ ਕਰਨਾ, ਅੰਗਰੇਜਾਂ ਦਾ ਪੰਜਾਬੀ ਤੇ ਭਾਰਤੀ ਲੋਕਾਂ ਉੱਪਰ ਕਰੜਾ ਤਸ਼ੱਦਦ ਆਦਿ ਦੀਆਂ ਘਟਨਾਵਾਂ ਦਾ ਬੜਾ ਵਿਸਥਾਰ ਸਹਿਤ ਵਰਨਣ ਕੀਤਾ ਗਿਆ ਹੈ। ਇਹ ਸਾਰੀਆਂ ਘਟਨਾਵਾਂ ਊਧਮ ਸਿੰਘ ਦੇ ਸੰਵੇਦਨਸ਼ੀਲ ਮਨ ਉੱਪਰ ਅਸਰ ਕਰਦੀਆਂ ਹਨ। ਉਹ ਆਪਣੀ ਉਦਾਸੀ ਤੇ ਗੁੱਸੇ ਦੇ ਭਾਵ ਨੂੰ ਕਿਸੇ ਅੱਗੇ ਜ਼ਾਹਰ ਨਹੀਂ ਕਰਦਾ, ਸਗੋਂ ਅੰਦਰ ਹੀ ਜਜ਼ਬ ਕਰ ਲੈਂਦਾ ਹੈ। ਇਹ ਭਾਵ ਉਸ ਨੂੰ ਸਮੇਂ ਦੇ ਨਾਲ-ਨਾਲ ਇੱਕ ਚੰਗੇ ਦੇਸ਼ਭਗਤ ਦੇ ਰੂਪ ਵਿਚ ਤਬਦੀਲ ਕਰਦੇ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤੀ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ। ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ 'ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਇਲੂਮੀਨਾਤੀ ਜਾਂ ਇਲੂਮਿਨੇਟੀ (ਲਾਤੀਨੀ ਇਲੂਮਿਨੇਟਸ ਦਾ ਬਹੁਵਚਨ, 'ਪ੍ਰਬੋਧਿਤ') ਕਈ ਸਮੂਹਾਂ (ਅਸਲ ਅਤੇ ਕਾਲਪਨਿਕ ਦੋਵੇਂ) ਨੂੰ ਦਿੱਤਾ ਗਿਆ ਇੱਕ ਨਾਮ ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨੇਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ -ਯੁੱਗ ਗੁਪਤ ਸਮਾਜ ਜਿਸਦੀ ਸਥਾਪਨਾ 1 ਮਈ 1776 ਨੂੰ ਬਾਵੇਰੀਆ ਵਿੱਚ ਕੀਤੀ ਗਈ ਸੀ, ਜੋ ਅੱਜ ਜਰਮਨੀ ਦਾ ਹਿੱਸਾ ਹੈ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸਪਸ਼ਟਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ, ਅਤੇ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ," ਉਹਨਾਂ ਨੇ ਆਪਣੇ ਆਮ ਕਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਕਰਨ ਵਾਲਿਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਹਨਾਂ ਉੱਤੇ ਹਾਵੀ ਹੋਏ ਬਿਨਾਂ ਉਹਨਾਂ ਨੂੰ ਨਿਯੰਤਰਿਤ ਕਰਨਾ ਹੈ।" 1784, 1785, 1787 ਅਤੇ 1790 ਵਿੱਚ, ਕੈਥੋਲਿਕ ਚਰਚ ਦੇ ਉਤਸ਼ਾਹ ਨਾਲ, ਬਾਵੇਰੀਆ ਦੇ ਚੋਣਕਾਰ ਚਾਰਲਸ ਥੀਓਡੋਰ ਦੁਆਰਾ ਫਰੀਮੇਸਨਰੀ ਅਤੇ ਹੋਰ ਗੁਪਤ ਸਮਾਜਾਂ ਦੇ ਨਾਲ-ਨਾਲ ਇਲੂਮੀਨੇਟੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਸੀ। ਬਾਅਦ ਦੇ ਸਾਲਾਂ ਦੌਰਾਨ, ਸਮੂਹ ਨੂੰ ਆਮ ਤੌਰ 'ਤੇ ਰੂੜੀਵਾਦੀ ਅਤੇ ਧਾਰਮਿਕ ਆਲੋਚਕਾਂ ਦੁਆਰਾ ਬਦਨਾਮ ਕੀਤਾ ਗਿਆ ਸੀ, ਜਿਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਇਲੁਮਿਨਾਟੀ ਭੂਮੀਗਤ ਜਾਰੀ ਰਿਹਾ ਅਤੇ ਫਰਾਂਸੀਸੀ ਕ੍ਰਾਂਤੀ ਲਈ ਜ਼ਿੰਮੇਵਾਰ ਸੀ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ। ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫ਼ਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਿਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਅੰਮ੍ਰਿਤਸਰ (ਜਾਂ ਅੰਬਰਸਰ ਵਜੋਂ ਵੀ ਬੋਲਿਆ ਜਾਂਦਾ ਹੈ; ਸ਼ਬਦ ਭਾਵ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਤੋਂ ਮਾਰਚ ਮਹੀਨੇ ਦੇ ਵਿੱਚ ਹੈ।
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਪੁਰੀ ਦੀ ਰੱਥ ਯਾਤਰਾ, ਜਿਸ ਨੂੰ ਰਥ ਜਾਤਰਾ ( ਉੜੀਆ: ରଥଯାତ୍ରା ਇੱਕ ਹਿੰਦੂ ਤਿਉਹਾਰ ਹੈ ਜੋ ਦੇਵਤਾ ਜਗਨਨਾਥ ਨਾਲ ਜੁੜਿਆ ਹੋਇਆ ਹੈ ਜੋ ਭਾਰਤ ਦੇ ਓਡੀਸ਼ਾ ਰਾਜ ਵਿੱਚ ਸ਼੍ਰੀ ਖੇਤਰ ਪੁਰੀ ਧਾਮ ਵਿਖੇ ਆਯੋਜਿਤ ਕੀਤਾ ਜਾਂਦਾ ਹੈ। ਇਹ ਸਭ ਤੋਂ ਪੁਰਾਣੀ ਰੱਥ ਯਾਤਰਾ ਹੈ, ਜਿਸਦਾ ਵਰਣਨ ਬ੍ਰਹਮਾ ਪੁਰਾਣ, ਪਦਮ ਪੁਰਾਣ, ਸਕੰਦ ਪੁਰਾਣ ਅਤੇ ਕਪਿਲਾ ਸੰਹਿਤਾ ਵਿੱਚ ਪਾਇਆ ਜਾ ਸਕਦਾ ਹੈ। ਇਹ ਰਥ ਯਾਤਰਾ ਹਿੰਦੂ ਦੇਵਤਾ ਵਿਸ਼ਨੂੰ ਜਾਂ ਕ੍ਰਿਸ਼ਨ ਦਾ ਇੱਕ ਰੂਪ ਦੇਵਤਾ ਜਗਨਨਾਥ ਦੇ ਮੌਕੇ ਦਾ ਜਸ਼ਨ ਹੈ, ਜੋ ਉਸਦੀ ਮਾਸੀ ਦੇ ਘਰ ਵੱਲ ਯਾਤਰਾ ਕਰਦਾ ਹੈ। ਅਨੁਯਾਈ ਇਸ ਮੌਕੇ ਨੂੰ ਸ਼ਾਰਦਾ ਬਾਲੀ, ਪੁਰੀ ਦੇ ਨੇੜੇ ਮੌਸੀ ਮਾਂ ਮੰਦਿਰ (ਮਾਸੀ ਦੇ ਘਰ) ਰਾਹੀਂ ਗੁੰਡੀਚਾ ਮੰਦਿਰ ਲਈ ਜਗਨਨਾਥ ਦੀ ਸਾਲਾਨਾ ਯਾਤਰਾ ਵਜੋਂ ਚਿੰਨ੍ਹਿਤ ਕਰਦੇ ਹਨ।
ਪਲਾਸੀ ਦਾ ਲੜਾਈ (ਬੰਗਾਲੀ: পলাশীর যুদ্ধ, ਪੋਲਾਸ਼ੀਰ ਜੂਧੋ) 23 ਜੂਨ 1757 ਨੂੰ ਕਲਕੱਤਾ (ਹੁਣ ਕੋਲਕਾਤਾ) ਤੋਂ ਲਗਪਗ 150 ਕਿਮੀਃ ਉੱਤਰ ਵੱਲ ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ 22 ਮੀਲ ਦੂਰ ਨਾਦੀਆ ਜਿਲ੍ਹੇ ਵਿੱਚ ਹੁਗਲੀ ਨਦੀ ਦੇ ਕੰਢੇ ਪਲਾਸੀ ਨਾਮਕ ਸਥਾਨ 'ਤੇ ਹੋਈ ਸੀ। ਇਸ ਲੜਾਈ ਵਿੱਚ ਇੱਕ ਪਾਸੇ ਬਰਤਾਨਵੀ ਈਸਟ ਇੰਡੀਆ ਕੰਪਨੀ ਦੀ ਫੌਜ ਸੀ ਅਤੇ ਦੂਜੇ ਪਾਸੇ ਬੰਗਾਲ ਦੇ ਨਵਾਬ ਅਤੇ ਉਸਦੇ ਫਰਾਂਸੀਸੀ ਹਮਾਇਤੀਆਂ ਦੀ ਫੌਜ। ਇਹ ਲੜਾਈ ਸੱਤ ਸਾਲ (1756–63) ਲੰਮੀ ਜੰਗ ਦੇ ਦੌਰਾਨ ਹੋਈ ਸੀ। ਕੰਪਨੀ ਦੀ ਫੌਜ ਨੇ ਰਾਬਰਟ ਕਲਾਈਵ ਦੀ ਅਗਵਾਈ ਵਿੱਚ ਨਵਾਬ ਸਿਰਾਜ-ਉਦ-ਦੌਲਾ ਨੂੰ ਹਰਾ ਦਿੱਤਾ ਸੀ l ਪਲਾਸੀ ਦੀ ਲੜਾਈ ਰੌਬਰਟ ਕਲਾਈਵ ਦੀ ਅਗਵਾਈ ਵਿੱਚ 23 ਜੂਨ 1757 ਨੂੰ ਬੰਗਾਲ ਦੇ ਨਵਾਬ ਅਤੇ ਉਸਦੇ ਫ੍ਰਾਂਸੀਸੀ ਸਹਿਯੋਗੀਆਂ ਦੀ ਇੱਕ ਕਿਤੇ ਵੱਡੀ ਤਾਕਤ ਉੱਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੀ ਇੱਕ ਨਿਰਣਾਇਕ ਜਿੱਤ ਸੀ। ਲੜਾਈ ਨੇ ਕੰਪਨੀ ਨੂੰ ਬੰਗਾਲ ਦਾ ਕੰਟਰੋਲ ਹਾਸਲ ਕਰਨ ਵਿੱਚ ਸਹਾਇਤਾ ਕੀਤੀ l ਅਗਲੇ ਸੌ ਸਾਲਾਂ ਵਿੱਚ, ਉਨ੍ਹਾਂ ਨੇ ਭਾਰਤੀ ਉਪ -ਮਹਾਂਦੀਪ, ਮਿਆਂਮਾਰ ਅਤੇ ਅਫ਼ਗਾਨਿਸਤਾਨ ਦੇ ਜ਼ਿਆਦਾਤਰ ਹਿੱਸੇ ਉੱਤੇ ਕਬਜ਼ਾ ਕਰ ਲਿਆ l ਇਹ ਲੜਾਈ ਹੁਗਲੀ ਨਦੀ ਦੇ ਕਿਨਾਰੇ ਪਲਾਸ਼ੀ (ਅੰਗਰੇਜ਼ੀ ਸੰਸਕਰਣ: ਪਲਾਸੀ) , ਜੋ ਕਲਕੱਤੇ ਦੇ ਉੱਤਰ ਵਿੱਚ ਲਗਭਗ 150 ਕਿਲੋਮੀਟਰ (93 ਮੀਲ) ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ, ਜੋ ਉਸ ਸਮੇਂ ਬੰਗਾਲ ਦੀ ਰਾਜਧਾਨੀ ਸੀ (ਹੁਣ ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ) ਵਿਖੇ ਹੋਈ l ਲੜਨ ਵਾਲੇ ਨਵਾਬ ਸਿਰਾਜ-ਉਦ-ਦੌਲਾ, ਬੰਗਾਲ ਦੇ ਆਖਰੀ ਸੁਤੰਤਰ ਨਵਾਬ ਅਤੇ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਸਨ l ਉਹ, ਅਲੀਵਰਦੀ ਖਾਨ (ਉਸਦੇ ਨਾਨਾ) ਦਾ ਉੱਤਰਾਧਿਕਾਰੀ ਸੀ l ਸਿਰਾਜ-ਉਦ-ਦੌਲਾ ਸਾਲ ਪਹਿਲਾਂ ਹੀ ਬੰਗਾਲ ਦਾ ਨਵਾਬ ਬਣਿਆ ਸੀ ਅਤੇ ਉਸਨੇ ਅੰਗਰੇਜਾਂ ਨੂੰ ਉਨ੍ਹਾਂ ਦੇ ਕਿਲ੍ਹੇ ਦੇ ਵਿਸਥਾਰ ਨੂੰ ਰੋਕਣ ਦਾ ਹੁਕਮ ਦਿੱਤਾ ਸੀ l ਰਾਬਰਟ ਕਲਾਈਵ ਨੇ ਨਵਾਬ ਦੀ ਫ਼ੌਜ ਦੇ ਕਮਾਂਡਰ-ਇਨ-ਚੀਫ਼ ਮੀਰ ਜਾਫ਼ਰ ਨੂੰ ਰਿਸ਼ਵਤ ਦਿੱਤੀ ਅਤੇ ਉਸਨੂੰ ਬੰਗਾਲ ਦਾ ਨਵਾਬ ਬਣਾਉਣ ਦਾ ਵਾਅਦਾ ਵੀ ਕੀਤਾ। ਕਲਾਈਵ ਨੇ 1757 ਵਿੱਚ ਪਲਾਸੀ ਵਿਖੇ ਸਿਰਾਜ-ਉਦ-ਦੌਲਾ ਨੂੰ ਹਰਾਇਆ ਅਤੇ ਕਲਕੱਤੇ ਉੱਤੇ ਕਬਜ਼ਾ ਕਰ ਲਿਆ। ਇਹ ਲੜਾਈ ਨਵਾਬ ਸਿਰਾਜ-ਉਦ-ਦੌਲਾ ਦੁਆਰਾ ਬ੍ਰਿਟਿਸ਼-ਨਿਯੰਤਰਿਤ ਕਲਕੱਤੇ 'ਤੇ ਹਮਲੇ ਅਤੇ ਬਲੈਕ ਹੋਲ ਕਤਲੇਆਮ ਤੋਂ ਪਹਿਲਾਂ ਹੋਈ ਸੀ। ਅੰਗਰੇਜ਼ਾਂ ਨੇ ਕਰਨਲ ਰੌਬਰਟ ਕਲਾਈਵ ਅਤੇ ਐਡਮਿਰਲ ਚਾਰਲਸ ਵਾਟਸਨ ਦੀ ਅਗਵਾਈ ਵਿੱਚ ਮਦਰਾਸ ਤੋਂ ਬੰਗਾਲ ਫੌਜ ਭੇਜੀ ਅਤੇ ਕਲਕੱਤੇ ਉੱਤੇ ਮੁੜ ਕਬਜ਼ਾ ਕਰ ਲਿਆ। ਕਲਾਈਵ ਨੇ ਫਿਰ ਚੰਦਰਨਗਰ ਦੇ ਫਰਾਂਸੀਸੀ ਕਿਲ੍ਹੇ ਉੱਤੇ ਕਬਜ਼ੇ ਦੀ ਪਹਿਲ ਕੀਤੀ l ਸਿਰਾਜ-ਉਦ-ਦੌਲਾ ਅਤੇ ਬ੍ਰਿਟਿਸ਼ ਦਰਮਿਆਨ ਤਣਾਅ ਅਤੇ ਸ਼ੱਕ ਦਾ ਨਤੀਜਾ ਪਲਾਸੀ ਦੀ ਲੜਾਈ ਵਿੱਚ ਨਿੱਕਲਿਆ l ਇਹ ਲੜਾਈ ਸੱਤ ਸਾਲਾਂ ਦੀ ਲੜਾਈ (1756–1763) ਦੇ ਦੌਰਾਨ ਚਲਾਈ ਗਈ ਸੀ, ਅਤੇ, ਉਨ੍ਹਾਂ ਦੀ ਯੂਰਪ ਵਿੱਚ ਦੁਸ਼ਮਣੀ ਦੇ ਅਕਸ ਵਜੋਂ, ਫ੍ਰੈਂਚ ਈਸਟ ਇੰਡੀਆ ਕੰਪਨੀ (ਲਾ ਕੰਪੈਨੀ ਡੇਸ ਇੰਡੀਜ਼ ਓਰੀਐਂਟੇਲਸ) ਨੇ ਅੰਗਰੇਜ਼ਾਂ ਦੇ ਵਿਰੁੱਧ ਲੜਨ ਲਈ ਇੱਕ ਛੋਟੀ ਜਿਹੀ ਟੁਕੜੀ ਭੇਜੀ l ਸਿਰਾਜ-ਉਦ-ਦੌਲਾ ਕੋਲ ਗਿਣਤੀ ਦੇ ਪੱਖੋਂ ਬਿਹਤਰ ਸ਼ਕਤੀ ਸੀ ਅਤੇ ਉਸਨੇ ਪਲਾਸੀ ਵਿਖੇ ਆਪਣਾ ਪੱਖ ਰੱਖਿਆ l ਵੱਡੀ ਗਿਣਤੀ ਤੋਂ ਚਿੰਤਤ ਅੰਗਰੇਜ਼ਾਂ ਨੇ ਸਿਰਾਜ-ਉਦ-ਦੌਲਾ ਦੇ ਰੁਤਬਾ ਘਟਾਏ ਹੋਏ ਫ਼ੌਜ ਮੁਖੀ ਮੀਰ ਜਾਫਰ, ਇਸਦੇ ਨਾਲ ਯਾਰ ਲੂਤੁਫ਼ ਖ਼ਾਨ, ਜਗਤ ਸੇਠਾਂ (ਮਹਤਾਬ ਚੰਦ ਅਤੇ ਸਵਰੂਪ ਚੰਦ), ਉਮੀਚੰਦ ਅਤੇ ਰਾਏ ਦੁਰਲਭ ਨਾਲ ਮਿਲ ਕੇ ਇੱਕ ਸਾਜ਼ਿਸ਼ ਰਚੀ। ਇਸ ਤਰ੍ਹਾਂ,ਮੀਰ ਜਾਫਰ, ਰਾਏ ਦੁਰਲਭ ਅਤੇ ਯਾਰ ਲੂਤੁਫ ਖਾਨ ਨੇ ਆਪਣੀਆਂ ਫੌਜਾਂ ਨੂੰ ਜੰਗ ਦੇ ਮੈਦਾਨ ਦੇ ਨੇੜੇ ਇਕੱਠਾ ਕੀਤਾ ਪਰ ਅਸਲ ਵਿੱਚ ਲੜਾਈ ਵਿੱਚ ਸ਼ਾਮਲ ਹੋਣ ਲਈ ਕੋਈ ਕਦਮ ਨਹੀਂ ਚੁੱਕਿਆ l ਲਗਭਗ 50,000 ਸਿਪਾਹੀਆਂ, 40 ਤੋਪਾਂ ਅਤੇ 10 ਜੰਗੀ ਹਾਥੀਆਂ ਵਾਲੀ ਸਿਰਾਜ-ਉਦ-ਦੌਲਾ ਦੀ ਫੌਜ ਨੂੰ ਕਰਨਲ ਰੌਬਰਟ ਕਲਾਈਵ ਦੇ 3,000 ਸਿਪਾਹੀਆਂ ਨੇ ਹਰਾ ਦਿੱਤਾ। ਲੜਾਈ ਲਗਭਗ 11 ਘੰਟਿਆਂ ਵਿੱਚ ਸਮਾਪਤ ਹੋ ਗਈ।
ਬਾਬਰ (ਫ਼ਾਰਸੀ: bɑː.βuɾ, ਰੋਮਨਾਈਜ਼ਡ: ਬਾਬਰ, ਲਿਟ ਭਾਵ: 'ਟਾਈਗਰ'; 14 ਫਰਵਰੀ 1483 – 26 ਦਸੰਬਰ 1530), ਜਨਮ ਨਾਮ: ਮਿਰਜ਼ਾ ਜ਼ਹੀਰ-ਉਦ-ਦੀਨ ਮੁਹੰਮਦ, ਭਾਰਤੀ ਉਪਮਹਾਂਦੀਪ ਵਿੱਚ ਮੁਗਲ ਸਾਮਰਾਜ ਦਾ ਸੰਸਥਾਪਕ ਸੀ। ਉਹ ਆਪਣੇ ਪਿਤਾ ਅਤੇ ਮਾਤਾ ਦੁਆਰਾ ਕ੍ਰਮਵਾਰ ਤੈਮੂਰ ਅਤੇ ਚੰਗੇਜ਼ ਖਾਨ ਦਾ ਵੰਸ਼ਜ ਸੀ। ਉਸ ਨੂੰ ਮਰਨ ਉਪਰੰਤ ਫਿਰਦੌਸ ਮਾਕਾਨੀ ('ਸਵਰਗ ਵਿਚ ਨਿਵਾਸ') ਦਾ ਨਾਮ ਵੀ ਦਿੱਤਾ ਗਿਆ ਸੀ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਰਿਸ਼ਿਕਾ ਸਿੰਘ ਚੰਦੇਲ (ਅੰਗ੍ਰੇਜ਼ੀ: Rishikaa Singh Chandel; ਜਨਮ 1 ਸਤੰਬਰ 1995) ਇੱਕ ਭਾਰਤੀ ਟੈਲੀਵਿਜ਼ਨ ਅਦਾਕਾਰਾ ਹੈ ਜੋ ਟੈਲੀਵਿਜ਼ਨ ਉਦਯੋਗ ਵਿੱਚ ਕੰਮ ਕਰਦੀ ਹੈ। ਉਹ ਦੂਰਦਰਸ਼ਨ ਦੇ ਨਈ ਸੋਚ ਸੀਰੀਅਲ ਵਿੱਚ ਦਾਮਿਨੀ ਨੂੰ ਮੁੱਖ ਭੂਮਿਕਾ ਨਿਭਾਉਣ ਲਈ ਜਾਣੀ ਜਾਂਦੀ ਹੈ। ਉਸਦੇ ਪਿਤਾ ਯਸ਼ਵੰਤ ਸਿੰਘ ਇੱਕ ਵਪਾਰੀ ਹਨ ਅਤੇ ਉਸਦੀ ਮਾਤਾ ਅਰਚਨਾ ਸਿੰਘ ਇੱਕ ਘਰੇਲੂ ਪਤਨੀ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਫ਼ਰੀਦਉਦੀਨ ਮਸੂਦ ਗੰਜਸ਼ਕਰ (4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ (ਅੰਗ੍ਰੇਜ਼ੀ: Bābā Farīd) ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਪ੍ਰਚਾਰਕਾਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ।ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਲੋਕਧਾਰਾ ਸਬੰਧੀ ਸਮੱਗਰੀ ਇਕੱਤਰਿਤ ਕਰਨੀ ਨਿਰਸੰਦੇਹ ਇੱਕ ਕਠਿਨ ਕਾਰਜ ਹੈ। ਖ਼ਾਸ ਤੌਰ 'ਤੇ ਗਿੱਧੇ ਜਿਹੀਆਂ ਪ੍ਰਦਰਸ਼ਿਤ ਕਲਾਵਾਂ ਦੀ, ਜਿਹਨਾਂ ਦੀ ਲਿਖਤ ਟੈਕਸਟ ਨਾਲੋਂ ਪੇਸ਼ਕਾਰੀ ਜ਼ਿਆਦਾ ਮਹੱਤਵ ਰੱਖਦੀ ਹੈ। ਅਜਿਹੀ ਸਮੱਗਰੀ ਇਕੱਤਰਿਤ ਕਰਨ ਦੀਆਂ ਦੋ ਹੀ ਵਿਧੀਆਂ ਹਨ: ਇੱਕ ਤਾਂ ਉਹਨਾਂ ਸੁਭਾਵਿਕ ਪਰਸਥਿਤੀਆਂ ਜਿਵੇਂ ਵਿਆਹ, ਤੀਆਂ ਆਦਿ ਮੌਕੇ ' ਤੇ ਉਹਨਾਂ ਦਾਇਰਿਆਂ ਵਿੱਚ ਸ਼ਾਮਲ ਹੋ ਕੇ ਰਿਕਾਰਡਿੰਗ ਅਤੇ ਵੀਡੀਓਗਰਾਫ਼ੀ ਕੀਤੀ ਜਾਵੇ। ਦੂਸਰਾ ਸੰਬੰਧਿਤ ਖੇਤਰ ਵਿੱਚ ਮਾਹਰ ਔਰਤਾਂ ਨਾਲ ਸੰਪਰਕ ਕਰਕੇ ਲਿਖਤ ਰੂਪ ਵਿੱਚ ਸਮੱਗਰੀ ਪ੍ਰਾਪਤ ਕੀਤੀ ਜਾਵੇ। ਡਾ.ਚਰਨਜੀਤ ਕੌਰ ਨੇ ਬੋਲੀਆਂ ਦੀ ਰੇਲ ਭਰਾਂ ਪੁਸਤਕ ਵਿੱਚ ਬੋਲੀਆਂ ਨੂੰ ਲਿਖਤੀ ਰੂਪ ਪ੍ਦਾਨ ਕੀਤਾ ਹੈ।
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਿੱਖ ਜਾਂ ਸਿਖ ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦੇ ਹਨ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅੰਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।" ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂ ਕਿ ਕਿਸੇ ਨਸਲੀ ਗਰੁਪ ਲਈ। ਪਰ ਕਿਉਂਕਿ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇੱਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜ਼ਬੂਤ ਨਸਲੀ-ਧਾਰਮਕ ਸਬੰਧ ਮੌਜੂਦ ਹਨ। ਬਹੁਤ ਦੇਸ਼, ਜਿਵੇਂ ਕਿ ਯੂਨਾਈਟਡ ਕਿੰਗਡਮ, ਇਸ ਕਰਕੇ ਸਿੱਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸਿੱਖਸ ਨੇ ਸਿੱਖਾਂ ਨੂੰ ਯੂ.ਐਸ.
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵ
ਸਾਹਿਤ ਦਾ ਭਾਵ ਹੈ ਕਿ ਅਜਿਹੀ ਰਚਨਾ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਹੋਣ।ਕਈ ਵਿਦਵਾਨਾਂ ਅਨੁਸਾਰ ਸਾਹਿਤ ਸ਼ਬਦ ਦੀ ਉਤਪਤੀ ਸਾ+ਹਿਤ ਹੈ। ਸਾ ਦਾ ਅਰਥ ਹੈ ਸਾਰਿਆਂ ਨਾਲ ਅਤੇ ਹਿਤ ਦਾ ਮਤਲਬ ਪਿਆਰ (ਸਾਹਿਤਯ ਭਾਵ ਸਾਹਿਤਮ) ਸੋ ਸਾਹਿਤ ਦਾ ਭਾਵ ਪਿਆਰ ਤੋਂ ਉਪਜਿਆ ਹੋਇਆ ਰਚਨਾ ਵਿੱਚ ਨਿਰੇ ਪਿਆਰ ਦੇ ਭਾਵ ਆਉਣ ਨਾਲ ਰਚਨਾ ਸਾਹਿਤ ਨਹੀਂ ਅਖਵਾ ਸਕਦੀ। ਸੁੰਦਰ ਰਚਨਾ ਨੂੰ ਕਲਾ ਕਹਿੰਦੇ ਹਨ। ਸ਼ਬਦ ਰੂਪੀ ਸੁੰਦਰ ਰਚਨਾ ਨੂੰ ਸਾਹਿਤ ਆਖਦੇ ਹਨ। ਲਿਖਣ ਢੰਗ ਦੀ ਕਾਢ ਤੋਂ ਪਹਿਲਾਂ ਸਾਹਿਤ ਮੌਖਿਕ ਹੁੰਦਾ ਸੀ। ਸਾਹਿਤ ਦੇ ਅਨਪੜ੍ਹ ਕਰਤਾ ਇਸ ਨੂੰ ਉਚਾਰ ਕੇ ਪ੍ਰਗਟ ਕਰਦੇ ਹਨ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਅਵੁਰ ਪਕੀਰ ਜੈਨੁਲਾਬਦੀਨ ਅਬਦੁਲ ਕਲਾਮ ਭਾਰਤ ਰਤਨ (15 ਅਕਤੂਬਰ 1931 – 27 ਜੁਲਾਈ 2015) ਇੱਕ ਭਾਰਤੀ ਵਿਗਿਆਨੀ ਸਨ, ਜਿਨ੍ਹਾ ਨੇ ਭਾਰਤ ਦੇ 11ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਅਬਦੁੱਲ ਕਲਾਮ ਭਾਰਤ ਦੇ ਪਹਿਲੇ ਗੈਰ-ਸਿਆਸੀ ਰਾਸ਼ਟਰਪਤੀ ਸਨ, ਜਿਨ੍ਹਾਂ ਨੂੰ ਤਕਨਾਲੋਜੀ ਅਤੇ ਵਿਗਿਆਨ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਕਾਰਨ ਇਹ ਅਹੁਦਾ ਮਿਲਿਆ ਸੀ। ਉਹ ਇੱਕ ਇੰਜੀਨੀਅਰ ਅਤੇ ਵਿਗਿਆਨੀ ਸਨ। ਰਾਸ਼ਟਰਪਤੀ ਬਣਨ ਤੋਂ ਬਾਅਦ ਕਲਾਮ ਜੀ ਸਾਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਵਿੱਚ ਬਹੁਤ ਹੀ ਸਤਿਕਾਰਤ ਅਤੇ ਨਿਪੁੰਨ ਵਿਅਕਤੀ ਰਹੇ ਹਨ। ਉਹਨਾਂ ਨੂੰ ਲੋਕ ਦਿ ਮਿਜ਼ਾਇਲ ਮੈਨ ਆਫ ਇੰਡੀਆ ਅਤੇ ਪੀਪਲਜ਼ ਪ੍ਰੇਜੀਡੇਂਟ ਵੀ ਕਹਿੰਦੇ ਹਨ ।ਕਲਾਮ ਜੀ ਨੇ ਲਗਭਗ ਚਾਰ ਦਹਾਕਿਆਂ ਤੱਕ ਇੱਕ ਵਿਗਿਆਨੀ ਵਜੋਂ ਕੰਮ ਕੀਤਾ ਹੈ, ਉਹ ਕਈ ਵੱਕਾਰੀ ਸੰਸਥਾਵਾਂ ਦੇ ਪ੍ਰਸ਼ਾਸਕ ਵੀ ਰਹੇ ਹਨ। ਭਾਰਤ ਨੂੰ ਪ੍ਰਮਾਣੂ ਸ਼ਕਤੀ ਦੇਸ਼ ਬਣਾਉਣ ਵਿੱਚ ਉਹਨਾਂ ਦਾ ਇੱਕ ਮਹੱਤਵਪੂਰਨ ਯੋਗਦਾਨ ਹੈ।