ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ੍ਰੀ ਕ੍ਰਿਸ਼ਨ ਜੈਅੰਤੀ, ਜਨਮ ਅਸ਼ਟਮੀ ਜਾਂ ਸ਼੍ਰੀ ਕ੍ਰਿਸ਼ਨਜਨਮਾਸ਼ਟਮੀ ਭਗਵਾਨ ਸ੍ਰੀ ਕ੍ਰਿਸ਼ਨ ਦਾ ਜਨਮੋਤਸਵ ਹੈ। ਸ੍ਰੀ ਜੈਅੰਤੀ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਬਸੇ ਭਾਰਤੀ ਵੀ ਇਸਨੂੰ ਪੂਰੀ ਸ਼ਰਧਾ ਅਤੇ ਖੁਸ਼ੀ ਦੇ ਨਾਲ ਮਨਾਂਦੇ ਹਨ। ਸ੍ਰੀ ਕ੍ਰਿਸ਼ਨ ਨੇ ਆਪਣਾ ਅਵਤਾਰ ਭਾਦਰਪਦ ਮਹੀਨਾ ਦੀ ਕ੍ਰਿਸ਼ਨ ਪੱਖ ਦੀ ਅਸ਼ਟਮੀ ਨੂੰ ਅੱਧੀ ਰਾਤ ਨੂੰ ਅਤਿਆਚਾਰੀ ਕੰਸ ਦਾ ਵਿਨਾਸ਼ ਕਰਨ ਲਈ ਮਥੁਰਾ ਵਿੱਚ ਲਿਆ। ਹਾਲਾਂਕਿ ਭਗਵਾਨ ਆਪ ਇਸ ਦਿਨ ਧਰਤੀ ਉੱਤੇ ਅਵਤਰਿਤ ਹੋਏ ਸਨ ਅਤੇ ਅੰਤ 'ਚ ਇਸ ਦਿਨ ਨੂੰ ਕ੍ਰਿਸ਼ਨ ਜੈਅੰਤੀ ਦੇ ਰੂਪ ਵੱਜੋਂ ਮਨਾਂਦੇ ਹਨ। ਇਸਲਈ ਸ੍ਰੀ ਕ੍ਰਿਸ਼ਨ ਜੈਅੰਤੀ ਦੇ ਮੌਕੇ ਉੱਤੇ ਮਥੁਰਾ ਨਗਰੀ ਭਗਤੀ ਦੇ ਰੰਗਾਂ ਨਾਲ ਤਰ ਉੱਠਦੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪਰੀ ਕਥਾ (ਅੰਗਰੇਜ਼ੀ:fairy tale; ਉੱਚਾਰਨ/ˈfeəriˌteɪl/) ਇੱਕ ਨਿੱਕੀ ਕਹਾਣੀ ਹੁੰਦੀ ਹੈ ਜਿਸ ਵਿੱਚ ਲੋਕਕਥਾਈ ਬਾਤਾਂ ਵਾਲੇ ਫੈਂਟਸੀ ਪਾਤਰ ਹੁੰਦੇ ਹਨ, ਜਿਵੇਂ ਪਰੀਆਂ, ਭੂਤ, ਰਾਖਸ, ਜਾਦੂਗਰ, ਦਿਓ ਅਤੇ ਗਿਠਮੁਠੀਏ, ਅਤੇ ਆਮ ਤੌਰ 'ਤੇ ਇਸ ਵਿੱਚ ਜਾਦੂ ਟੂਣਾ ਸ਼ਾਮਲ ਹੁੰਦਾ ਹੈ। ਪਰ ਇਹ ਦੰਤ ਕਥਾ, (ਜਿਸ ਵਿੱਚ ਬਿਆਨ ਨੂੰ ਸੱਚ ਵਜੋਂ ਪੇਸ਼ ਕੀਤਾ ਗਿਆ ਹੁੰਦਾ ਹੈ) ਨੀਤੀ ਕਥਾ ਅਤੇ ਜਨੌਰ ਕਹਾਣੀ ਤੋਂ ਵੱਖਰਾ ਬਿਰਤਾਂਤ ਰੂਪ ਹੈ। ਇਸ ਵਿੱਚ ਵਿਸਮਕ ਘਟਨਾਵਾਂ ਦੀ ਭਰਮਾਰ ਹੁੰਦੀ ਹੈ ਅਤੇ ਆਮ ਤੌਰ 'ਤੇ ਇੱਕ ਲੰਬੇ ਕਾਲ ਦਾ ਵਰਣਨ ਹੁੰਦਾ ਹੈ। ਪਰੀ ਕਥਾਵਾਂ ਆਮ ਤੌਰ ਉੱਤੇ ਛੋਟੇ ਬੱਚਿਆਂ ਨੂੰ ਆਕਰਸ਼ਤ ਕਰਦੀਆਂ ਹਨ ਕਿਉਂਕਿ ਇਨ੍ਹਾਂ ਨੂੰ ਸਮਝਣਾ ਆਸਾਨ ਹੁੰਦਾ ਹੈ ਅਤੇ ਇਨ੍ਹਾਂ ਵਿਚਲੇ ਪਾਤਰ ਉਹਨਾਂ ਨੂੰ ਧੂਹ ਪਾਉਣ ਵਾਲੇ ਹੁੰਦੇ ਹਨ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਭਾਦਰੋਂ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਅਸ਼ਟਮੀ ਉਹ ਪਰਮ ਮੰਗਲਮਈ ਦਿਨ ਹੈ, ਜਿਸ ਦਿਨ ਪੁਰਾਣ ਪ੍ਰਸ਼ੋਤਮ ਸਰਬ ਬ੍ਰਹਿਮੰਡ ਨਾਇਕ, ਸਾਖਸ਼ਾਤ ਸਨਾਤਨ ਪਾਰਬ੍ਰਹਮ ਪ੍ਰਮਾਤਮਾ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਇਸ ਧਰਤੀ ‘ਤੇ ਅਵਤਾਰ ਹੋਇਆ। ਭਗਵਾਨ ਸ਼੍ਰੀ ਹਰੀ ਵਿਸ਼ਨੂੰ ਜੀ ਦੇ ਪ੍ਰਗਟ ਹੋਣ ਦੀ ਇਹ ਮਿਤੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਨਾਂ ਨਾਲ ਪ੍ਰਸਿੱਧ ਹੈ। ਜਦੋਂ ਭਗਵਾਨ ਸ਼੍ਰੀ ਕ੍ਰਿਸ਼ਨ ਕੰਸ ਦਾ ਵਧ ਕਰਨ ਦੇ ਉਦੇਸ਼ ਨਾਲ ਕੰਸ ਦੇ ਬੰਦੀਖਾਨੇ ਵਿੱਚ ਦੇਵਕੀ ਦੇ ਪੁੱਤਰ ਦੇ ਰੂਪ ਵਿੱਚ ਪ੍ਰਗਟ ਹੋਏ, ਉਹਨਾਂ ਨੇ ਆਪਣੀ ਮਾਤਾ ਤੇ ਪਿਤਾ ਵਾਸੁਦੇਵ ਨੂੰ ਉਹਨਾਂ ਦੇ ਪੂਰਬਲੇ ਜਨਮ ਦਾ ਰਹੱਸ ਦੱਸਦੇ ਹੋਏ ਕਿਹਾ ਕਿ ਸਵੈਮਭੁਵ ਮਨਵੰਤਰ ਵਿਖੇ ਦੇਵਕੀ ਦਾ ਨਾਂ ਪ੍ਰਸ਼ਨੀ ਸੀ ਅਤੇ ਵਾਸੁਦੇਵ ਜੀ ਸੁਤਪਾ ਨਾਂ ਦੇ ਪ੍ਰਜਾਪਤੀ ਸਨ। ਉਹਨਾਂ ਨੇ ਘੋਰ ਤਪ ਕਰਕੇ ਭਗਵਾਨ ਸ਼੍ਰੀ ਹਰੀ ਨੂੰ ਹੀ ਪੁੱਤਰ ਰੂਪ ਵਿੱਚ ਮੰਗਿਆ, ਇਸ ਲਈ ਇਨ੍ਹਾਂ ਦੇ ਪਹਿਲੇ ਜਨਮ ਵਿੱਚ ਭਗਵਾਨ ਪ੍ਰਸ਼ਿਨ ਗਰਭ ਦੇ ਰੂਪ ਵਿਚ, ਦੂਜੇ ਜਨਮ ਵਿੱਚ ਭਗਵਾਨ ਵਾਮਨ ਅਤੇ ਤੀਜੇ ਜਨਮ ਵਿੱਚ ਭਗਵਾਨ ਕ੍ਰਿਸ਼ਨ ਸਾਖਸ਼ਾਤ ਪਾਰਬ੍ਰਹਮ ਰੂਪ ਵਿੱਚ ਪ੍ਰਗਟ ਹੋਏ। ਭਗਵਾਨ ਸ਼੍ਰੀ ਕ੍ਰਿਸ਼ਨ ਸੰਪੂਰਨ ਅਵਤਾਰ ਹਨ। ਕਲਪਾਂ ਦੇ ਅੰਤ ਵਿੱਚ ਸਭ ਭੂਤ, ਜਿਹਨਾਂ ਦੀ ਪ੍ਰਕਿਰਤੀ ਨੂੰ ਪ੍ਰਾਪਤ ਹੁੰਦੇ ਹਨ ਅਤੇ ਉਹਨਾਂ ਕਰਮਾਂ ਦੇ ਅਨੁਸਾਰ ਪ੍ਰਭੂ ਕਲਪ ਦੇ ਆਦਿ ਵਿੱਚ ਉਹਨਾਂ ਨੂੰ ਫਿਰ ਰਚਦੇ ਹਨ। ਅਜਿਹੇ ਅਣਗਿਣਤ ਬ੍ਰਹਿਮੰਡਾਂ ਦੇ ਮਾਲਕ ਭਗਵਾਨ ਸ਼੍ਰੀ ਕ੍ਰਿਸ਼ਨ ਗੋਲੋਕਧਾਮ ਵਿੱਚ ਬਿਰਾਜਦੇ ਹਨ। ਧਰਮ ਦੀ ਸਥਾਪਨਾ ਲਈ ਜੋ ਕਾਰਜ ਭਗਵਾਨ ਨੇ ਕੀਤੇ ਹਨ, ਉਹ ਸਾਰੇ ਜੀਵ ਦੀ ਕਲਪਨਾ ਸ਼ਕਤੀ ਤੋਂ ਪਰ੍ਹਾਂ ਦੀ ਗੱਲ ਹੈ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਮਨ ਅਤੇ ਬੋਧ ਵਿਗਿਆਨ ਦੇ ਦਰਸ਼ਨ ਵਿਚ, ਲੋਕ ਮਨੋਵਿਗਿਆਨ, ਜਾਂ ਕਾਮਨਸੈਂਸ ਮਨੋਵਿਗਿਆਨ, ਦੂਸਰੇ ਲੋਕਾਂ ਦੇ ਵਿਵਹਾਰ ਅਤੇ ਮਾਨਸਿਕ ਸਥਿਤੀ ਦੀ ਵਿਆਖਿਆ ਕਰਨ ਅਤੇ ਭਵਿੱਖਬਾਣੀ ਕਰਨ ਦੀ ਇਕ ਮਨੁੱਖੀ ਸਮਰੱਥਾ ਹੈ। ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਆਈਆਂ ਪ੍ਰਕਿਰਿਆਵਾਂ ਅਤੇ ਆਈਟਮਾਂ ਜਿਵੇਂ ਕਿ ਦਰਦ, ਅਨੰਦ, ਉਤਸ਼ਾਹ ਅਤੇ ਚਿੰਤਾ ਤਕਨੀਕੀ ਜਾਂ ਵਿਗਿਆਨਕ ਵਿਵਾਦ ਦੇ ਉਲਟ ਆਮ ਭਾਸ਼ਾਈ ਸ਼ਬਦਾਂ ਦੀ ਵਰਤੋਂ ਕਰਦੇ ਹਨ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਗੋਗਾਜੀ(ਰਾਜਸਥਾਨੀ:गुग्गो) ਰਾਜਸਥਾਨ ਦੇ ਲੋਕ ਦੇਵਤਾ ਹਨ ਜਿਨ੍ਹਾਂ ਨੂੰ ਜਾਹਰਵੀਰ ਗੋਗਾ ਜੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਰਾਜਸਥਾਨ ਦੇ ਹਨੁਮਾਨਗੜ੍ਹ ਜਿਲ੍ਹੇ ਦਾ ਇੱਕ ਸ਼ਹਿਰ ਗੋਗਾਮੇੜੀ ਹੈ। ਇੱਥੇ ਭਾਦੋਂ ਸ਼ੁਕਲਪੱਖ ਦੀ ਨੌਮੀ ਨੂੰ ਗੋਗਾਜੀ ਦੇਵਤਾ ਦਾ ਮੇਲਾ ਭਰਦਾ ਹੈ। ਉਨ੍ਹਾਂ ਨੂੰ ਹਿੰਦੂ ਪੂਜਦੇ ਹਨ ਪਰ ਇਸਦਾ ਸਿੱਖੀ ਨਾਲ ਕੋਈ ਸੰਬੰਧ ਨਹੀਂ ਕਿਉਂਕਿ ਗੁਰਬਾਣੀ ਚ ਸਪਸ਼ਟ ਲਿਖਿਆ ਹੈ "ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥" I don't worship anyone other than God, I don't visit tombs and crematoriums.
ਨਾਟ-ਸ਼ਾਸਤਰ (ਸੰਸਕ੍ਰਿਤ: नाट्य शास्त्र, ਨਾਟਿਆ ਸ਼ਾਸਤਰ) ਥੀਏਟਰ, ਨਾਚ ਅਤੇ ਸੰਗੀਤ ਨਾਲ ਸੰਬੰਧਿਤ ਨਾਟ-ਕਲਾਵਾਂ ਬਾਰੇ ਪ੍ਰਾਚੀਨ ਭਾਰਤੀ ਗ੍ਰੰਥ ਹੈ। ਇਹਦਾ ਖੇਤਰ ਬਹੁਤ ਵਿਸ਼ਾਲ ਹੈ ਅਤੇ ਨਾਟ-ਕਲਾ ਦੇ ਇਲਾਵਾ ਸਾਹਿਤ ਨੂੰ ਆਪਣੇ ਕਲਾਵੇ ਅੰਦਰ ਲੈਂਦਾ ਹੈ। ਇਸ ਦੇ ਕਈ ਅਧਿਆਇਆਂ ਵਿੱਚ ਨਾਚ, ਸੰਗੀਤ, ਕਵਿਤਾ ਅਤੇ ਆਮ ਸੁਹਜ-ਸ਼ਾਸਤਰ ਸਹਿਤ ਨਾਟਕ ਦੀਆਂ ਸਭਨਾਂ ਭਾਰਤੀ ਅਵਧਾਰਣਾਵਾਂ ਵਿੱਚ ਸਮਾਹਿਤ ਹਰ ਪ੍ਰਕਾਰ ਦੀ ਕਲਾ ਉੱਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਹੈ। ਇਸ ਦਾ ਬੁਨਿਆਦੀ ਮੰਤਵ ਜੀਵਨ ਦੇ ਚਾਰ ਲਕਸ਼ਾਂ - ਧਰਮ, ਅਰਥ, ਕਾਮ ਅਤੇ ਮੋਕਸ਼ - ਦੇ ਪ੍ਰਤੀ ਜਾਗਰੂਕ ਬਣਾਉਣ ਦੇ ਮਾਧਿਅਮ ਵਜੋਂ ਭਾਰਤੀ ਡਰਾਮੇ ਦੀ ਅਹਿਮੀਅਤ ਸਿੱਧ ਕਰਨਾ ਹੈ। ਇਹ ਸ਼ਿਲਪ ਦੇ ਨਿਯਮਾਂ ਅਤੇ ਜੁਗਤੀਆਂ ਦਾ ਕੋਸ਼ ਬਣ ਸਾਨੂੰ ਅਗਵਾਈ ਦਿੰਦਾ ਹੈ। ਇਹ 200 ਈਪੂ ਤੋਂ 200 ਦੇ ਵਿਚਕਾਰ ਚਾਰ ਸਦੀਆਂ ਦੌਰਾਨ ਲਿਖਿਆ ਗਿਆ ਸੀ ਅਤੇ ਇਹਦਾ ਨਾਂ ਭਰਤਮੁਨੀ ਨਾਲ ਜੁੜਿਆ ਹੈI
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਕੁਤਬ ਇਮਾਰਤ ਸਮੂਹ (ਹਿੰਦੀ : कुत्ब,ਉਰਦੂ : قطب) ਇਮਾਰਤਾਂ ਅਤੇ ਹੋਰ ਅਵਸ਼ੇਸ਼ਾਂ ਦਾ ਯਾਦਗਾਰੀ ਸਮੂਹ ਹੈ। ਇਹ ਇਮਾਰਤ ਸਮੂਹ ਦਿੱਲੀ ਦੇ ਮਹਿਰੌਲੀ ਇਲਾਕੇ ਵਿੱਚ ਹੈ। ਇਸ ਵਿਚੋਂ ਸਭ ਤੋਂ ਪ੍ਰਸਿਧ ਕੁਤਬ ਮੀਨਾਰ ਹੈ। ਇਹਸੂਫ਼ੀ ਫ਼ਕੀਰ ਕੁਤੁਬ ਉੱਦੀਨ ਬਖ਼ਤਿਆਰ ਕਾਕੀ ਨੂੰ ਸਮਰਪਿਤ ਸੀ। ਦਿੱਲੀ ਦੇ ਸ਼ਾਸਕ ਕੁਤੁਬੁੱਦੀਨ ਐਬਕ, ਨੇ ਕੁਤਬ ਮੀਨਾਰ ਦੀ ਉਸਾਰੀ ਸੰਨ 1193 ਵਿੱਚ ਸ਼ੁਰੂ ਕਰਵਾਈ। ਉਸਦੇ ਵਾਰਿਸ ਇਲਤੁਤਮਿਸ਼ ਨੇ ਇਸ ਵਿੱਚ ਤਿੰਨ ਮੰਜ਼ਿਲ੍ਹਾਂ ਨੂੰ ਵਧਾਇਆ, ਅਤੇ ਸੰਨ 1368 ਵਿੱਚ ਫੀਰੋਜਸ਼ਾਹ ਤੁਗਲਕ ਨੇ ਪੰਜਵੀਂ ਅਤੇ ਅਖੀਰਲੀ ਮੰਜਿਲ ਬਣਵਾਈ। ਇਸ ਤੋਂ ਬਾਅਦ ਇਸ ਵਿੱਚ ਕੁਤੁਬ-ਉਲ-ਇਸਲਾਮ ਮਸਜਿਦ ਬਣਾਈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਸੰਗਰਾਂਦ ਸ਼ਬਦ ਸੰਸਕ੍ਰਿਤ ਦੇ ਸੰਕ੍ਰਾਂਤੀ ਸ਼ਬਦ ਦਾ ਪੰਜਾਬੀ ਤਦਭਵ ਹੈ। ਇਸ ਦਾ ਅਰਥ ਹੈ ਉਹ ਦਿਨ, ਜਿਸ ਵਿੱਚ ਸੂਰਜ, ਭਾਰਤੀ ਜੋਤਸ਼ ਅਨੁਸਾਰ ਨਵੀਂ ਰਾਸ਼ੀ ਵਿੱਚ ਪ੍ਰਵੇਸ਼ ਕਰੇ। ਇਹ ਹਰ ਭਾਰਤੀ ਸੂਰਜੀ ਮਹੀਨੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਤਰ੍ਹਾਂ ਸਾਲ ਵਿੱਚ ਬਾਰਾਂ ਸੰਗਰਾਦਾਂ ਹੁੰਦੀਆਂ ਹਨ। ਸੰਗਰਾਂਦ ਸੰਸਕ੍ਰਿਤ ਭਾਸ਼ਾ ਦੇ ਸ਼ਬਦ ਸੰਕ੍ਰਂਤਿ ਦਾ ਤਦਭਦ ਰੂਪ ਹੈ। ਭਾਰਤੀ ਮਿਥਿਹਾਸ ਅਨੁਸਾਰ ਸੰਗਰਾਂਦ ਦਾ ਅਰਥ ਸੂਰਜ ਦਾ ਇੱਕ ਰਾਸ਼ੀ ਤੋਂ ਦੂਜੀ ਰਾਸ਼ੀ ਵਿੱਚ ਪਹੁੰਚਣਾ ਹੈ। ਇਸ ਤਬਦੀਲੀ ਦਾ ਮਤਲਵ ਸੂਰਜ ਮਹੀਨੇ ਦਾ ਪਹਿਲਾ ਦਿਨ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਫ਼ਰੀਦਉਦੀਨ ਮਸੂਦ ਗੰਜਸ਼ਕਰ (4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ (ਅੰਗ੍ਰੇਜ਼ੀ: Bābā Farīd) ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਪ੍ਰਚਾਰਕਾਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਗੁੱਗਾ ਨੌਮੀ ਗੁੱਗੇ ਪੀਰ ਦਾ ਵੱਡਾ ਤਿਉਹਾਰ ਹੈ। ਗੁੱਗਾ ਰਾਜਸਥਾਨ ਦਾ ਚੌਹਾਨ ਯੋਧਾ ਸੀ। ਉਸ ਨਾਲ ਅਨੇਕਾਂ ਗਾਥਾਵਾਂ ਜੁੜੀਆਂ ਹੋਈਆਂ ਹਨ। ਗੁੱਗੇ ਨੇ ਲੜਾਈ ਵਿੱਚ ਆਪਣੀ ਮਾਸੀ ਦੇ ਪੁੱਤਰ ਮਾਰ ਦਿੱਤੇ, ਜਿਨਾਂ ਨੇ ਗੁੱਗੇ ਦੀ ਮੰਗ ਨੂੰ ਜਬਰੀ ਵਿਆਹ ਲਿਆ ਸੀ। ਗੁੱਗੇ ਵਲੋਂ ਮਾਸੀ ਦੇ ਪੁੱਤ ਮਾਰ ਕੇ ਉਸ ਦੀ ਮਾਂ ਆਪਣੀ ਭੈਣ ਦੇ ਪੁੱਤਰ ਦੇ ਮਾਰੇ ਜਾਣ ਤੇ ਗੁੱਸੇ ਹੋ ਗਈ। ਅਗੋਂ ਗੁੱਗੇ ਨੇ ਗੁੱਸੇ ਵਿੱਚ ਆ ਕੇ ਧਰਤੀ ਵਿੱਚ ਸਮਾਧੀ ਲੈ ਲਈ। ਇਸ ਲਈ ਗੁੱਗੇ ਨੂੰ ਧਰਤੀ ਅੰਦਰ ਰਹਿਣ ਵਾਲੇ ਜੀਵਾਂ ਦਾ ਰਾਜ ਮੰਨਿਆ ਜਾਂਦਾ ਹੈ। ਗੁੱਗਾ ਨੌਮੀ ਵਾਲੇ ਦਿਨ ਸੇਵੀਆ ਜਰੂਰ ਰਿੰਨੀਆਂ ਜਾਂਦੀਆਂ ਹਨ। ਇਹ ਸੇਵੀਆਂ ਕਈ ਘਰਾਂ ਵਿੱਚ ਪਹਿਲਾਂ ਹੱਥਾ ਨਾਲ ਤੇ ਹੁਣ ਮ੍ਹੀਨਾਂ ਨਾਲ ਵੀ ਇੱਕ ਟਹੂਏ ਜਿਹੇ ਨਾਲ ਪੇਚ ਦਾ ਦਬਾ ਪਾ ਕੇ ਗੁੰਨਿਆ ਆਟਾ ਹੇਠਾਂ ਗਲੀਆਂ ਵਿਚੋਂ ਤਾਰਾਂ ਬਣਾ ਕੇ ਕਢਿਆ ਜਾਂਦਾ ਹੈ। ਉਹ ਲਟਕਾਏ ਗੁੱਛੇ ਨੂੰ ਜੁਗਤੀ ਨਾਲ ਤੋੜ ਕੇ ਢੀਂਗਰੀਆਂ ਉੱਤੇ ਪੁੱਠੇ ਹੱਥ ਨਾਲ ਖਿਡਾਉਣ ਵਾਲੀ ਜੁਗਤ ਨਾਲ ਸੁੱਟਾ ਦਿੰਦੀਆਂ ਉਸ ਤੋਂ ਪਹਿਲਾਂ ਸੇਵੀਆਂ ਪਹਿਲਾਂ ਹੱਥਾ ਨਾਲ ਖਾਸ ਮੇਹਨਤ ਕਰਕੇ ਧੋਤੀ ਕਣਕ ਦੇ ਮਹੀਨ ਪੱਕੇ ਆਟੇ ਨੂੰ ਵਿਸ਼ੇਸ਼ ਢੰਗ ਨਾਲ ਗੁੰਨ ਕੇ ਸਵਾਣੀਆਂ, ਦੁੱਧ ਰਿੜਕਣ ਵਾਲੀ ਬੰਦੀ ਚਾਟੀ ਜਾਂ ਥੰਦੇ-ਹੋਏ ਤੋਲੋਂ ਮੂਧੇ ਮਾਰ ਕੇ ਉਹਨਾਂ ਉੱਤੇ ਹਥੇਲੀਆਂ ਦੇ ਜੋਰ ਨਾਲ ਵੱਟਿਆ ਕਰਦੀਆਂ। ਉਹੋ ਸੇਵੀਆਂ ਕਰੀਰੇ ਦੀ ਢਿੰਗਰੀ ਉੱਤੇ ਸੁਕਾਈਆ ਜਾਂਦੀਆਂ। ਕਰੀਰ ਮੋੜੀ ਦੀ ਮਾਨਤਾ ਇਸ ਲਈ ਸੀ ਕਿ ਉਹ ਤਿਖੀਆਂ ਸੂਲਾਂ ਤੋਂ ਬਿਨ੍ਹਾਂ ਹੁੰਦੀ ਸੀ। ਸੂਲਾਂ ਦਾ ਟੁੱਟ ਕੇ ਸੇਵੀਆਂ ਵਿੱਚ ਰਲ ਜਾਣ ਦਾ ਉਥਲ-ਪੁੱਥਲ ਕਰਨ ਸਮੇਂ ਸਵਾਣੀਆਂ ਦੇ ਹੱਥਾ ਵਿੱਚ ਲੱਗਣ ਦੇ ਬਚਾਉ ਵੀ ਹੁੰਦਾ ਸੀ। ਸੇਵੀਆਂ ਵਿੱਚ ਰਲ ਜਾਣ ਵਾਲੇ ਕੰਡਿਆਂ ਤੋਂ ਬਚਾਉ ਭੀ ਹੋ ਜਾਂਦਾ ਸੀ। ਹੱਥੀ ਵੱਟੀਆਂ ਸੇਵੀਆਂ ਦੇ ਮੋਟੇ-ਮੋਟੇ ਗੰਡ ਗੰਡੋਏ ਜਿਹੇ ਸੱਪਾਂ ਦੇ ਬੱਚਿਆਂ ਦੀ ਸ਼ਕਲ ਵਾਲੀਆਂ ਹੋਣ ਤੋਂ ਸ਼ਾਇਦ ਗੁੱਗਾ ਪੀਰ ਆਪਣੀ ਉਮਤ ਵਧੀ ਦੇਖ ਕੇ ਖੁੱਸ਼ ਹੁੰਦਾ ਹੋਵੇਗਾ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕਿ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ। ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ। ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸ ਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਬਾਵਾ ਬਲਵੰਤ (21 ਅਗਸਤ, 1915 - 24 ਜੂਨ, 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ। ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ (Bawa Balwant) ਨੂੰ ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ (Bawa Balwant) ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਬਾਵਾ ਬਲਵੰਤ (Bawa Balwant) ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਰੱਖੜੀ, ਰਕਸ਼ਾ ਬੰਧਨ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਵਚਨਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਿਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾਂ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ ਕਿਉਂਕਿ ਇਸ ਤੇਜ਼ ਰਫਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵ
ਸਾਹਿਤ ਦਾ ਭਾਵ ਹੈ ਕਿ ਅਜਿਹੀ ਰਚਨਾ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਹੋਣ।ਕਈ ਵਿਦਵਾਨਾਂ ਅਨੁਸਾਰ ਸਾਹਿਤ ਸ਼ਬਦ ਦੀ ਉਤਪਤੀ ਸਾ+ਹਿਤ ਹੈ। ਸਾ ਦਾ ਅਰਥ ਹੈ ਸਾਰਿਆਂ ਨਾਲ ਅਤੇ ਹਿਤ ਦਾ ਮਤਲਬ ਪਿਆਰ (ਸਾਹਿਤਯ ਭਾਵ ਸਾਹਿਤਮ) ਸੋ ਸਾਹਿਤ ਦਾ ਭਾਵ ਪਿਆਰ ਤੋਂ ਉਪਜਿਆ ਹੋਇਆ ਰਚਨਾ ਵਿੱਚ ਨਿਰੇ ਪਿਆਰ ਦੇ ਭਾਵ ਆਉਣ ਨਾਲ ਰਚਨਾ ਸਾਹਿਤ ਨਹੀਂ ਅਖਵਾ ਸਕਦੀ। ਸੁੰਦਰ ਰਚਨਾ ਨੂੰ ਕਲਾ ਕਹਿੰਦੇ ਹਨ। ਸ਼ਬਦ ਰੂਪੀ ਸੁੰਦਰ ਰਚਨਾ ਨੂੰ ਸਾਹਿਤ ਆਖਦੇ ਹਨ। ਲਿਖਣ ਢੰਗ ਦੀ ਕਾਢ ਤੋਂ ਪਹਿਲਾਂ ਸਾਹਿਤ ਮੌਖਿਕ ਹੁੰਦਾ ਸੀ। ਸਾਹਿਤ ਦੇ ਅਨਪੜ੍ਹ ਕਰਤਾ ਇਸ ਨੂੰ ਉਚਾਰ ਕੇ ਪ੍ਰਗਟ ਕਰਦੇ ਹਨ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪੰਜਾਬ ਖੇਤਰ ਵਿਚ ਭਾਦੋਂ ਦੇ ਮਹੀਨੇ ਵਿੱਚ ਸੱਪਾਂ ਦੀ ਪੂਜਾ ਦੀ ਪਰੰਪਰਾ ਬਹੁਤ ਵੱਡੀ ਹੁੰਦੀ ਹੈ, ਜਿਸਦਾ ਨਾਂ "ਗੁੱਗਾ" ਹੈ। ਇਹ ਪਰੰਪਰਾ ਉਨ੍ਹਾਂ ਮੰਦਰਾਂ ਜਾਂ ਡੇਰਿਆਂ/ਜਗਰਾਤਿਆਂ ਵਿੱਚ ਪ੍ਰਗਟ ਹੁੰਦੀ ਹੈ ਜੋ ਗੁੱਗਾ ਪੀਰ ਨੂੰ ਸਮਰਪਿਤ ਹੁੰਦੇ ਹਨ, ਜਿੱਥੇ ਸ਼ਰਧਾਲੂ ਗੁੱਗੇ ਪੀਰ ਦੀ ਕਥਾ ਸੁਣਦੇ ਹਨ ਅਤੇ ਉਨ੍ਹਾਂ ਦਾ ਪੂਜਾ ਕਰਦੇ ਹਨ, ਖਾਸ ਤੌਰ 'ਤੇ ਔਰਤਾਂ ਜੋ ਖੁੱਲ੍ਹ ਕੇ ਸ਼ਰਧਾ ਕਰਦੀਆਂ ਹਨ।ਪੰਜਾਬ ਦੇ ਪਿੰਡਾਂ ਵਿਚ ਇਸਦੀ ਭਗਤੀ ਕੀਤੀ ਜਾਂਦੀ ਹੈ।ਇਹ ਪਿੰਡਾਂ ਦੀਆਂ ਸੱਥਾਂ ਵਿਚ ਵੀ ਆਂਉਂਦੇ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਸਾਵਣ ਸਿੰਘ (ਅੰਗਰੇਜ਼ੀ: Sawan Singh; 1858-1948), ਨੂੰ ਆਪਣੇ ਪੈਰੋਕਾਰਾਂ ਦੁਆਰਾ "ਦ ਗ੍ਰੇਟ ਮਾਸਟਰ" ਜਾਂ "ਵੱਡੇ ਮਹਾਰਾਜ ਜੀ" ਵਜੋਂ ਵੀ ਜਾਣਿਆ ਜਾਂਦਾ ਹੈ, ਇਹ ਇੱਕ ਭਾਰਤੀ ਗੁਰੂ ਸਨ। ਉਹ 1903 ਵਿੱਚ ਜੈਮਲ ਸਿੰਘ ਦੇ ਜੋੋੋਤੀ ਜੋੋਤਿ ਸਮਾਉਣ ਤੋਂ ਲੈ ਕੇ 2 ਅਪ੍ਰੈਲ 1948 ਨੂੰ ਆਪਣੀ ਜੀਵਨ ਯਾਤਰਾ ਪੂਰੀ ਕਰਨ ਤੱਕ ਰਾਧਾ ਸੁਆਮੀ ਸਤਿਸੰਗ ਬਿਆਸ (ਆਰ.ਐੱਸ.ਐੱਸ.ਬੀ) ਦੇ ਦੂਸਰੇੇ ਮੁਖੀ ਰਹੇ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।