ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤੀ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ। ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਫ਼ਰੀਦਉਦੀਨ ਮਸੂਦ ਗੰਜਸ਼ਕਰ (4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ (ਅੰਗ੍ਰੇਜ਼ੀ: Bābā Farīd) ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਪ੍ਰਚਾਰਕਾਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ 'ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ 'ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ। ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਵਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਫ਼ੌਜਾ ਸਿੰਘ (ਜਨਮ: 01 ਅਪ੍ਰੈਲ 1911) (ਮੌਤ: 14 ਜੁਲਾਈ 2025) ਇੱਕ ਉੱਘੇ ਪੰਜਾਬੀ ਸਿੱਖ ਦੌੜਾਕ ਸਨ। 2003 ਵਿੱਚ ਉਹਨਾਂ ਨੇ ਟੋਰਾਂਟੋ ਮੈਰਾਥਾਨ ਵਿੱਚ 92 ਸਾਲ ਦੀ ਉਮਰ ਵਿੱਚ ਨੱਬੇ ਸਾਲਾਂ ਤੋਂ ਉੱਤੇ ਦੇ ਦੌੜਾਕ ਦਾ 5 ਘੰਟੇ 40 ਮਿੰਟਾਂ ਦਾ ਆਲਮੀ ਰਿਕਾਰਡ ਬਣਾਇਆ ਅਤੇ ਲੰਡਨ ਮੈਰਾਥਾਨ (2003) ਉਹਨਾਂ ਨੇ 6 ਘੰਟੇ 2 ਮਿੰਟਾਂ ਵਿੱਚ ਪੂਰੀ ਕੀਤੀ। ਅਗਸਤ 2012 ਤੱਕ ਉਹਨਾਂ ਨੇ ਛੇ ਲੰਡਨ ਮੈਰਾਥਾਨ, ਦੋ ਕਨੇਡੀਆਈ ਮੈਰਾਥਾਨ, ਨਿਊਯਾਰਕ ਮੈਰਾਥਾਨ ਅਤੇ ਅਨੇਕਾਂ ਅੱਧੀਆਂ-ਮੈਰਾਥਾਨਾਂ ਵਿੱਚ ਹਿੱਸਾ ਲਿਆ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਤ੍ਰਿੰਜਣ ( Trinjan ) ਔਰਤਾਂ ਦੇ ਇਕੱਠ ਕਰਨ, ਚਰਖਾ ਕੱਤਣ ਅਤੇ ਗੀਤ ਗਾਉਣ ਦੀ ਪੰਜਾਬੀ ਪਰੰਪਰਾ ਸੀ। ਪੰਜਾਬੀ ਸੱਭਿਆਚਾਰ ਵਿੱਚ ਇਹ ਰਿਵਾਜ ਸੀ, ਜਿੱਥੇ ਔਰਤਾਂ ਇਕੱਠੀਆਂ ਬੈਠਦੀਆਂ ਸਨ ਅਤੇ ਹੋਰ ਘਰੇਲੂ ਸ਼ਿਲਪਕਾਰੀ ਜਿਵੇਂ ਕਿ ਕਤਾਈ, ਬੁਣਾਈ ਅਤੇ ਗਾਉਣ ਵਿੱਚ ਸ਼ਾਮਲ ਹੁੰਦੀਆਂ ਸਨ। ਤ੍ਰਿੰਜਣ ਔਰਤਾਂ ਦੀ ਤਾਕਤ, ਰਚਨਾਤਮਕਤਾ ਅਤੇ ਭਾਵਨਾਤਮਕ, ਸੱਭਿਆਚਾਰਕ, ਵਾਤਾਵਰਣਕ ਅਤੇ ਸਮਾਜਿਕ ਸਬੰਧਾਂ ਦਾ ਪ੍ਰਤੀਕ ਸੀ।
ਅੰਮ੍ਰਿਤਸਰ (ਜਾਂ ਅੰਬਰਸਰ ਵਜੋਂ ਵੀ ਬੋਲਿਆ ਜਾਂਦਾ ਹੈ; ਸ਼ਬਦ ਭਾਵ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਤੋਂ ਮਾਰਚ ਮਹੀਨੇ ਦੇ ਵਿੱਚ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਵਿਅੰਜਨ ਅਜਿਹੀ ਭਾਸ਼ਾਈ ਧੁਨੀ ਨੂੰ ਕਿਹਾ ਜਾਂਦਾ ਹੈ ਜਿਸਦੇ ਉਚਾਰਨ ਸਮੇਂ ਫੇਫੜਿਆਂ ਤੋਂ ਬਾਹਰ ਆਉਂਦੀ ਹਵਾ ਨੂੰ ਮੂੰਹ ਪੋਲ ਵਿੱਚ ਕਿਸੇ ਨਾ ਕਿਸੇ ਜਗ੍ਹਾ ਉੱਤੇ ਪੂਰਨ ਜਾਂ ਅਪੂਰਨ ਰੂਪ ਵਿੱਚ ਰੋਕਿਆ ਜਾਂਦਾ ਹੈ। ਉਦਾਹਰਨ ਦੇ ਤੌਰ ਉੱਤੇ /ਪ/ ਧੁਨੀ ਦੇ ਉਚਾਰਨ ਲਈ ਹਵਾ ਨੂੰ ਬੁੱਲਾਂ ਦੁਆਰਾ ਰੋਕ ਕੇ ਛੱਡਿਆ ਜਾਂਦਾ ਹੈ।ਦਸ ਸਵਰਾ ਨੂੰ ਛੱਡ ਕੇ ਵਾਕੀ ਬਚੀਆ ਧੁਨੀਆ ਵਿਅੰਜਨ ਹੁੰਦੇ ਹਨ
ਮਨੁੱਖੀ ਹੱਕ ਜਾਂ ਮਨੁੱਖੀ ਅਧਿਕਾਰ ਉਹ ਸਦਾਚਾਰੀ ਅਸੂਲ ਹਨ ਜੋ ਮਨੁੱਖੀ ਵਤੀਰੇ ਦੇ ਕੁਝ ਖ਼ਾਸ ਮਿਆਰਾਂ ਨੂੰ ਉਲੀਕਦੇ ਜਾਂ ਥਾਪਦੇ ਹਨ ਅਤੇ ਜਿਹਨਾਂ ਦੀ ਕੌਮੀ ਅਤੇ ਕੌਮਾਂਤਰੀ ਕਨੂੰਨ ਵਿੱਚ ਕਨੂੰਨੀ ਹੱਕਾਂ ਦੇ ਤੁੱਲ ਬਾਕਾਇਦਾ ਰਾਖੀ ਕੀਤੀ ਜਾਂਦੀ ਹੈ। ਇਹਨਾਂ ਨੂੰ ਆਮ ਤੌਰ 'ਤੇ ਨਾ-ਖੋਹਣਯੋਗ ਮੂਲ ਹੱਕ ਮੰਨਿਆ ਜਾਂਦਾ ਹੈ ਜੋ ਹਰੇਕ ਮਨੁੱਖ ਲਈ ਸੁਭਾਵਿਕ ਹੀ ਇਸ ਕਰਕੇ ਲਾਜ਼ਮੀ ਹਨ ਕਿਉਂਕਿ ਉਹ ਇੱਕ ਮਨੁੱਖ ਹੈ। ਭਾਵ ਮਨੁੱਖੀ ਹੱਕ ਸਰਬਵਿਆਪਕ (ਸਾਰੇ ਕਿਤੇ ਲਾਗੂ ਹੋਣ ਵਾਲ਼ੇ) ਅਤੇ ਸਮਾਨ (ਸਾਰਿਆਂ ਵਾਸਤੇ ਇੱਕੋ ਜਿਹੇ) ਸਮਝੇ ਜਾਂਦੇ ਹਨ। ਮਨੁੱਖੀ ਹੱਕਾਂ ਦਾ ਸਿਧਾਂਤ ਕੌਮਾਂਤਰੀ ਕਨੂੰਨ, ਸੰਸਾਰੀ ਅਤੇ ਖੇਤਰੀ ਅਦਾਰਿਆਂ ਵਿੱਚ ਕਾਫ਼ੀ ਪ੍ਰਭਾਵੀ ਰਿਹਾ ਹੈ। ਇੱਕ ਲੰਬਾ ਇਤਿਹਾਸਕ ਪੈਂਡਾ ਤੈਅ ਕਰਕੇ ਵਰਗ ਅਤੇ ਨਸਲ ਭੇਦ ਤੋਂ ਉਪਰ ਉਠ ਕੇ ਸਾਰੇ ਮਨੁੱਖਾਂ ਦੇ ਬਰਾਬਰ ਅਧਿਕਾਰਾਂ ਦੀ ਧਾਰਨਾ ਤਕ ਪੁੱਜੀ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਰਿਸ਼ਿਕਾ ਸਿੰਘ ਚੰਦੇਲ (ਅੰਗ੍ਰੇਜ਼ੀ: Rishikaa Singh Chandel; ਜਨਮ 1 ਸਤੰਬਰ 1995) ਇੱਕ ਭਾਰਤੀ ਟੈਲੀਵਿਜ਼ਨ ਅਦਾਕਾਰਾ ਹੈ ਜੋ ਟੈਲੀਵਿਜ਼ਨ ਉਦਯੋਗ ਵਿੱਚ ਕੰਮ ਕਰਦੀ ਹੈ। ਉਹ ਦੂਰਦਰਸ਼ਨ ਦੇ ਨਈ ਸੋਚ ਸੀਰੀਅਲ ਵਿੱਚ ਦਾਮਿਨੀ ਨੂੰ ਮੁੱਖ ਭੂਮਿਕਾ ਨਿਭਾਉਣ ਲਈ ਜਾਣੀ ਜਾਂਦੀ ਹੈ। ਉਸਦੇ ਪਿਤਾ ਯਸ਼ਵੰਤ ਸਿੰਘ ਇੱਕ ਵਪਾਰੀ ਹਨ ਅਤੇ ਉਸਦੀ ਮਾਤਾ ਅਰਚਨਾ ਸਿੰਘ ਇੱਕ ਘਰੇਲੂ ਪਤਨੀ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫ਼ਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਿਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਯਸ਼ਸਵੀ ਭੂਪੇਂਦਰ ਜੈਸਵਾਲ (ਜਨਮ 28 ਦਸੰਬਰ 2001) ਇੱਕ ਭਾਰਤੀ ਅੰਤਰਰਾਸ਼ਟਰੀ ਕ੍ਰਿਕਟਰ ਹੈ ਜੋ ਭਾਰਤੀ ਕ੍ਰਿਕਟ ਟੀਮ ਲਈ ਖੇਡਦਾ ਹੈ। ਉਸਨੇ ਜੁਲਾਈ 2023 ਵਿੱਚ ਵੈਸਟਇੰਡੀਜ਼ ਦੇ ਖਿਲਾਫ ਪਹਿਲੇ ਟੈਸਟ ਵਿੱਚ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ, ਟੈਸਟ ਕ੍ਰਿਕਟ ਵਿੱਚ ਆਪਣੀ ਪਹਿਲੀ ਪਾਰੀ ਵਿੱਚ ਸੈਂਕੜਾ ਲਗਾਇਆ। ਘਰੇਲੂ ਤੌਰ 'ਤੇ ਉਹ ਮੁੰਬਈ ਅਤੇ ਇੰਡੀਅਨ ਪ੍ਰੀਮੀਅਰ ਲੀਗ (IPL) ਫਰੈਂਚਾਇਜ਼ੀ ਰਾਜਸਥਾਨ ਰਾਇਲਜ਼ ਲਈ ਖੇਡਦਾ ਹੈ। 2019 ਵਿੱਚ, ਉਹ ਲਿਸਟ ਏ ਕ੍ਰਿਕਟ ਵਿੱਚ ਦੋਹਰਾ ਸੈਂਕੜਾ ਬਣਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਕ੍ਰਿਕਟਰ ਬਣਿਆ, ਅਤੇ 2020 ਅੰਡਰ-19 ਕ੍ਰਿਕਟ ਵਿਸ਼ਵ ਕੱਪ ਵਿੱਚ, ਉਹ ਭਾਰਤ ਦੇ ਅੰਡਰ-19 ਲਈ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਸੀ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਲੋਕਧਾਰਾ ਸਬੰਧੀ ਸਮੱਗਰੀ ਇਕੱਤਰਿਤ ਕਰਨੀ ਨਿਰਸੰਦੇਹ ਇੱਕ ਕਠਿਨ ਕਾਰਜ ਹੈ। ਖ਼ਾਸ ਤੌਰ 'ਤੇ ਗਿੱਧੇ ਜਿਹੀਆਂ ਪ੍ਰਦਰਸ਼ਿਤ ਕਲਾਵਾਂ ਦੀ, ਜਿਹਨਾਂ ਦੀ ਲਿਖਤ ਟੈਕਸਟ ਨਾਲੋਂ ਪੇਸ਼ਕਾਰੀ ਜ਼ਿਆਦਾ ਮਹੱਤਵ ਰੱਖਦੀ ਹੈ। ਅਜਿਹੀ ਸਮੱਗਰੀ ਇਕੱਤਰਿਤ ਕਰਨ ਦੀਆਂ ਦੋ ਹੀ ਵਿਧੀਆਂ ਹਨ: ਇੱਕ ਤਾਂ ਉਹਨਾਂ ਸੁਭਾਵਿਕ ਪਰਸਥਿਤੀਆਂ ਜਿਵੇਂ ਵਿਆਹ, ਤੀਆਂ ਆਦਿ ਮੌਕੇ ' ਤੇ ਉਹਨਾਂ ਦਾਇਰਿਆਂ ਵਿੱਚ ਸ਼ਾਮਲ ਹੋ ਕੇ ਰਿਕਾਰਡਿੰਗ ਅਤੇ ਵੀਡੀਓਗਰਾਫ਼ੀ ਕੀਤੀ ਜਾਵੇ। ਦੂਸਰਾ ਸੰਬੰਧਿਤ ਖੇਤਰ ਵਿੱਚ ਮਾਹਰ ਔਰਤਾਂ ਨਾਲ ਸੰਪਰਕ ਕਰਕੇ ਲਿਖਤ ਰੂਪ ਵਿੱਚ ਸਮੱਗਰੀ ਪ੍ਰਾਪਤ ਕੀਤੀ ਜਾਵੇ। ਡਾ.ਚਰਨਜੀਤ ਕੌਰ ਨੇ ਬੋਲੀਆਂ ਦੀ ਰੇਲ ਭਰਾਂ ਪੁਸਤਕ ਵਿੱਚ ਬੋਲੀਆਂ ਨੂੰ ਲਿਖਤੀ ਰੂਪ ਪ੍ਦਾਨ ਕੀਤਾ ਹੈ।
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਾਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ ਜਿਸ ’ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਹ ਗੂਗਲ ਦੀ ਇੱਕ ਸਹਾਇਕ ਕੰਪਨੀ ਹੈ। ਆਨਲਾਈਨ ਵੀਡੀਓ ਦੇਖਣ ਲਈ ਦੁਨੀਆਂ ਭਰ 'ਚ ਯੂਟਿਊਬ ਦਾ ਇਸਤੇਮਾਲ ਸਭ ਤੋਂ ਜ਼ਿਆਦਾ ਹੁੰਦਾ ਹੈ। ਯੂਟਿਊਬ 'ਤੇ ਜਿਹੜੀਆ ਵੀਡੀਓਜ਼ ਨੂੰ ਤੁਸੀਂ ਸਭ ਤੋਂ ਜ਼ਿਆਦਾ ਵੇਖਦੇ ਹੋ ਉਨ੍ਹਾਂ ਨੂੰ ਤੁਸੀਂ ਆਫਲਾਈਨ ਸੇਵ ਕਰ ਸਕਦੇ ਹੋ ਜਿਸ ਨਾਲ ਤੁਸੀਂ ਇਸ ਨੂੰ ਦੁਬਾਰਾ ਵੀ ਵੇਖ ਸਕਦੇ ਹੋ। ਇੰਟਰਨੈੱਟ ਤੇ ਯੂ ਟਿਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ 23 ਅਪਰੈਲ, 2005 ਨੂੰ ਹੋਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ.
ਕਾਂਵਰ ( ਜਾਂ ਕੰਵਰ/ ਕਾਵਡ) ਯਾਤਰਾ ( ਦੇਵਨਾਗਰੀ : कांवड़ यात्रा) ਸ਼ਿਵ ਦੇ ਸ਼ਰਧਾਲੂਆਂ ਦੀ ਸਾਲਾਨਾ ਤੀਰਥ ਯਾਤਰਾ ਹੈ, ਜਿਸ ਨੂੰ ਕੰਵਰਿਆਸ (कावड़िया) ਜਾਂ "ਭੋਲੇ" (भोले) ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਹਰਿਦੁਆਰ, ਗੌਮੁਖ ਅਤੇ ਗੰਗੋਟਾਖੰਡ ਵਿੱਚ ਹਿੰਦੂ ਤੀਰਥ ਸਥਾਨਾਂ ਦੀ ਯਾਤਰਾ ਕੀਤੀ ਜਾਂਦੀ ਹੈ। ਅਤੇ ਬਿਹਾਰ ਦੇ ਸੁਲਤਾਨਗੰਜ ਗੰਗਾ ਨਦੀ ਦੇ ਪਵਿੱਤਰ ਪਾਣੀ ਨੂੰ ਪ੍ਰਾਪਤ ਕਰਨ ਲਈ. ਲੱਖਾਂ ਸ਼ਰਧਾਲੂ ਗੰਗਾ ਨਦੀ ਤੋਂ ਪਵਿੱਤਰ ਜਲ ਲਿਆਉਂਦੇ ਹਨ ਅਤੇ ਸੈਂਕੜੇ ਮੀਲ ਤੱਕ ਇਸ ਨੂੰ ਆਪਣੇ ਸਥਾਨਕ ਸ਼ਿਵ ਤੀਰਥਾਂ, ਜਾਂ ਮੇਰਠ ਦੇ ਪੁਰਾ ਮਹਾਦੇਵਾ ਅਤੇ ਔਘਰਨਾਥ ਮੰਦਰ, ਅਤੇ ਝਾਰਖੰਡ ਵਿੱਚ ਕਾਸ਼ੀ ਵਿਸ਼ਵਨਾਥ, ਬੈਦਿਆਨਾਥ ਅਤੇ ਦੇਵਘਰ ਵਿੱਚ ਚੜ੍ਹਾਉਣ ਲਈ ਸੈਂਕੜੇ ਮੀਲ ਤੱਕ ਜਾਂਦੇ ਹਨ। .ਇਸਦੇ ਅਧਾਰ 'ਤੇ, ਕੰਵਰ ਧਾਰਮਿਕ ਪ੍ਰਦਰਸ਼ਨਾਂ ਦੀ ਇੱਕ ਸ਼ੈਲੀ ਦਾ ਹਵਾਲਾ ਦਿੰਦਾ ਹੈ ਜਿੱਥੇ ਭਾਗੀਦਾਰ ਰਸਮੀ ਤੌਰ 'ਤੇ ਇੱਕ ਖੰਭੇ ਦੇ ਦੋਵੇਂ ਪਾਸੇ ਮੁਅੱਤਲ ਕੀਤੇ ਡੱਬਿਆਂ ਵਿੱਚ ਪਵਿੱਤਰ ਸਰੋਤ ਤੋਂ ਪਾਣੀ ਲੈ ਜਾਂਦੇ ਹਨ। ਤੀਰਥ ਯਾਤਰਾ ਦਾ ਨਾਮ ਕੰਵਰ ਤੋਂ ਲਿਆ ਗਿਆ ਹੈ, ਜਿਸਨੂੰ ਕੰਵਰ ਕਿਹਾ ਜਾਂਦਾ ਹੈ, ਅਤੇ ਜਦੋਂ ਕਿ ਪਾਣੀ ਦਾ ਸਰੋਤ ਅਕਸਰ ਗੰਗਾ ਹੁੰਦਾ ਹੈ, ਇਹ ਇਸਦੇ ਸਥਾਨਕ ਸਮਾਨ ਵੀ ਹੋ ਸਕਦਾ ਹੈ। ਇਹ ਭੇਟ ਸ਼ਿਵ ਨੂੰ ਸਮਰਪਿਤ ਹੈ, ਜਿਸ ਨੂੰ ਅਕਸਰ ਭੋਲਾ (ਮਾਸੂਮ) ਜਾਂ ਭੋਲੇ ਬਾਬਾ (ਮਾਸੂਮ ਬੁੱਢੇ) ਵਜੋਂ ਸੰਬੋਧਿਤ ਕੀਤਾ ਜਾਂਦਾ ਹੈ। ਤੀਰਥ, ਉਸ ਅਨੁਸਾਰ, ਇੱਕ ਭੋਲਾ ਹੈ, ਅਤੇ ਸ਼ਬਦ ਵਿੱਚ, ਭੋਲੇ!
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਭਾਰਤੀ ਫੌਜ ਦੀ ਆਰਮਰਡ ਕੋਰ ਭਾਰਤੀ ਫੌਜ ਦੇ ਲੜਾਕੂ ਹਥਿਆਰਾਂ ਵਾਲੀ ਫ਼ੌਜ ਵਿੱਚੋ ਇੱਕ ਹੈ। 1776 ਵਿੱਚ ਬਣੀ ਪਹਿਲੀ ਰੈਜੀਮੈਂਟ ਤੋਂ ਇਸਦੀ ਉਤਪਤੀ ਦਾ ਪਤਾ ਲਗਾਉਂਦੇ ਹੋਏ, ਮੌਜੂਦਾ ਕੋਰ 1947 ਵਿੱਚ ਬ੍ਰਿਟਿਸ਼ ਭਾਰਤੀ ਫੌਜ ਦੀ ਭਾਰਤੀ ਆਰਮਰਡ ਕੋਰ ਦੇ ਦੋ-ਤਿਹਾਈ ਕਰਮਚਾਰੀਆਂ ਅਤੇ ਸੰਪਤੀਆਂ ਤੋਂ ਬਣਾਈ ਗਈ ਸੀ। ਇਸ ਵਿੱਚ ਵਰਤਮਾਨ ਵਿੱਚ 69 ਆਰਮਰਡ ਰੈਜੀਮੈਂਟਾਂ ਹਨ, ਜਿਨ੍ਹਾਂ ਵਿੱਚ ਰਾਸ਼ਟਰਪਤੀ ਦੇ ਅੰਗ ਰੱਖਿਅਕ ਵੀ ਸ਼ਾਮਲ ਹਨ। ਆਰਮਰਡ ਕੋਰ ਸੈਂਟਰ ਐਂਡ ਸਕੂਲ (ਏ ਸੀ ਸੀ ਐਂਡ ਐਸ) ਮਹਾਰਾਸ਼ਟਰ ਦੇ ਅਹਿਮਦਨਗਰ (ਹੁਣ ਅਹਿਲਿਆ ਨਗਰ) ਵਿੱਚ ਸਥਿਤ ਹੈ। 1921 ਵਿੱਚ, ਛੇ ਆਰਮਰਡ ਕਾਰ ਕੰਪਨੀਆਂ ਆਈਆਂ ਅਤੇ 1924 ਵਿੱਚ ਰਾਇਲ ਟੈਂਕ ਕੋਰ ਸਕੂਲ ਅਹਿਮਦਨਗਰ ਵਿਖੇ ਰਾਇਲ ਟੈਂਕ ਕੋਰ ਦੇ ਕਰਮਚਾਰੀਆਂ ਨੂੰ ਸਿਖਲਾਈ ਦੇਣ ਲਈ ਸਥਾਪਿਤ ਕੀਤਾ ਗਿਆ। ਇਹ ਸਕੂਲ ਫਾਈਟਿੰਗ ਵਹੀਕਲ ਸਕੂਲ ਦਾ ਮੋਢੀ ਸੀ, ਜਿਸਨੇ ਡਰਾਈਵਿੰਗ ਅਤੇ ਰੱਖ-ਰਖਾਅ ਦੀ ਸਿਖਲਾਈ ਦੇਣੀ ਸ਼ੁਰੂ ਕੀਤੀ। ਫਾਈਟਿੰਗ ਵਹੀਕਲ ਸਕੂਲ ਦੇ ਨਾਲ ਮਸ਼ੀਨ ਗਨ ਸਕੂਲ, ਸਿਖਲਾਈ ਰੈਜੀਮੈਂਟਾਂ, ਭਰਤੀ ਸਿਖਲਾਈ ਕੇਂਦਰ, ਆਰਮਰਡ ਕੋਰ ਡਿਪੂ ਅਤੇ ਆਰਮਰਡ ਕੋਰ ਰਿਕਾਰਡਸ ਨੂੰ 1948 ਵਿੱਚ ਮੌਜੂਦਾ ਸਕੂਲ ਅਤੇ ਕੇਂਦਰ ਬਣਾਉਣ ਲਈ ਮਿਲਾ ਦਿੱਤਾ ਗਿਆ ਸੀ। ਰੈਜੀਮੈਂਟਾਂ ਦੇ ਨਾਮਕਰਨ ਇਸਦੇ ਇਤਿਹਾਸਕ ਮੂਲ ਨੂੰ ਦਰਸਾਉਂਦੇ ਹਨ। ਆਜਾਦੀ ਤੋ ਬਾਦ ਬਣੀਆ ਰੈਜੀਮੈਂਟਾ ਨੂੰ ਆਰਮਰਡ ਅਤੇ ਆਜ਼ਾਦੀ ਤੋਂ ਪਹਿਲਾ ਬਣੀਆਂ ਇਕਾਈਆਂ ਦੇ ਮਾਮਲੇ ਵਿੱਚ ਕੈਵਲਰੀ, ਹਾਰਸ ਅਤੇ ਲੈਂਸਰ ਸ਼ਬਦ ਛੱਡ ਦਿੱਤੇ ਗਏ ਹਨ, ਇਹ ਈਸਟ ਇੰਡੀਆ ਕੰਪਨੀ ਦੀ ਫੌਜ ਅਤੇ/ਜਾਂ ਬਾਅਦ ਵਿੱਚ ਬ੍ਰਿਟਿਸ਼ ਭਾਰਤੀ ਫੌਜ ਦਾ ਹਿੱਸਾ ਹੋਣ 'ਤੇ ਇਨ੍ਹਾਂ ਇਕਾਈਆਂ ਦੇ ਉਭਾਰ ਅਤੇ ਨਾਮ ਬਦਲਣ ਤੋਂ ਇਤਿਹਾਸਕ ਵਿਰਾਸਤ ਹਨ। [ਹਵਾਲਾ ਲੋੜੀਂਦਾ] ਇੱਕ ਆਰਮਰਡ ਕੋਰ ਰੈਜੀਮੈਂਟ ਦੀ ਕਮਾਂਡ ਇੱਕ ਕਰਨਲ ਰੈਂਕ ਦੇ ਅਧਿਕਾਰੀ ਦੁਆਰਾ ਕੀਤੀ ਜਾਂਦੀ ਹੈ, ਜਿਸਨੂੰ ਯੂਨਿਟ ਦੇ ਕਮਾਂਡੈਂਟ ਵਜੋਂ ਜਾਣਿਆ ਜਾਂਦਾ ਹੈ। ਇੱਕ ਆਰਮਰਡ ਰੈਜੀਮੈਂਟ ਵਿੱਚ 3 ਸੈਬਰ ਸਕੁਐਡਰਨ ਅਤੇ ਇੱਕ ਹੈੱਡਕੁਆਰਟਰ ਸਕੁਐਡਰਨ ਸ਼ਾਮਲ ਹੁੰਦੇ ਹਨ। ਹਰੇਕ ਸਕੁਐਡਰਨ ਦੀ ਕਮਾਂਡ ਇੱਕ ਮੇਜਰ ਰੈਂਕ ਦੇ ਅਧਿਕਾਰੀ ਦੁਆਰਾ ਕੀਤੀ ਜਾਂਦੀ ਹੈ। ਉਹ ਇੱਕ ਸਕੁਐਡਰਨ ਕਮਾਂਡਰ ਦੀ ਨਿਯੁਕਤੀ ਰੱਖਦਾ ਹੈ। ਇੱਕ ਆਰਮਰਡ ਰੈਜੀਮੈਂਟ ਵਿੱਚ ਕੁੱਲ ਮਿਲਾ ਕੇ ਲਗਭਗ 45 ਤੋਂ 50 ਟੈਂਕ ਹੁੰਦੇ ਹਨ। ਹਰੇਕ ਸੈਬਰ ਸਕੁਐਡਰਨ ਵਿੱਚ 14-15 ਟੈਂਕ ਅਤੇ ਇੱਕ ਆਰਮਰਡ ਰਿਕਵਰੀ ਵਹੀਕਲ ਹੁੰਦਾ ਹੈ। ਹੈੱਡਕੁਆਰਟਰ ਸਕੁਐਡਰਨ ਨੂੰ 3 ਟੈਂਕ ਦਿੱਤੇ ਜਾਂਦੇ ਹਨ, ਜਿਸ ਵਿੱਚ ਕਮਾਂਡੈਂਟ ਦਾ ਵੀ ਸ਼ਾਮਲ ਹੁੰਦਾ ਹੈ। ਹਰੇਕ ਸਕੁਐਡਰਨ ਵਿੱਚ ਚਾਰ ਟਰੂਪ ਹੁੰਦੇ ਹਨ, ਹਰੇਕ ਵਿੱਚ 3 ਟੈਂਕ ਹੁੰਦੇ ਹਨ। ਆਰਮਰਡ ਕੋਰ ਰੈਜੀਮੈਂਟਾਂ ਦੇ ਅਫਸਰ ਅਤੇ ਜਵਾਨ ਬਲੈਕ ਬੇਰੇਟ ਪਹਿਨਦੇ ਹਨ, ਜਦੋਂ ਕਿ ਰਾਈਫਲ ਹਰੇ ਲਾਲ ਅਤੇ ਨੀਲੇ ਰੰਗ ਦੇ ਬੇਰੇਟ ਪਹਿਨਦੇ ਹਨ, ਜੋ ਕਿ ਕ੍ਰਮਵਾਰ ਹੋਰ ਹਥਿਆਰਾਂ ਅਤੇ ਸੇਵਾਵਾਂ ਦੀਆਂ ਰੈਜੀਮੈਂਟਾਂ ਦੁਆਰਾ ਪਹਿਨੇ ਜਾਂਦੇ ਹਨ। ਬਲੈਕ ਬੇਰੇਟ ਟੈਂਕਮੈਨ ਨੂੰ ਫੌਜ ਦੇ ਅੰਦਰ ਆਪਣੀ ਇੱਕ ਵੱਖਰੀ ਪਛਾਣ ਪ੍ਰਦਾਨ ਕਰਦਾ ਹੈ। ਭਾਰਤੀ ਫੌਜ ਦੀ ਆਰਮਰਡ ਕੋਰ ਇਸ ਸਮੇਂ ਹੇਠ ਲਿਖੇ ਟੈਂਕਾਂ ਨਾਲ ਲੈਸ ਹੈ- ਅਰਜੁਨ ਐਮ ਬੀ ਟੀ – ਐਮ ਕੇ .1 ਵੇਰੀਐਂਟ ਵਰਤੋਂ ਵਿੱਚ ਹੈ ਅਤੇ ਐਮ ਕੇ .1 ਏ ਆਰਡਰ ਅਧੀਨ ਹੈ। ਡੀ ਆਰ ਡੀ ਓ ਦੇ ਨਾਲ ਟੀ -90 – ਐਮ ਅਤੇ ਐੱਸ ਵੇਰੀਐਂਟ ਨੂੰ ਅੱਪਗ੍ਰੇਡ ਕੀਤਾ ਗਿਆ ਹੈ। ਟੀ -72 – ਐਮ1 ਵੇਰੀਐਂਟ ਨੂੰ ਅੱਪਗ੍ਰੇਡ ਕੀਤਾ ਗਿਆ ਹੈ ਜਿਵੇਂ ਕਿ ਅਜਿਆ ਐਮ ਕੇ 1/ਐਮ ਕੇ 2 ਅਤੇ ਕੰਬੈਟ ਇੰਪਰੂਵਡ ਅਜਿਆ । ਭਾਰਤੀ ਫੌਜ ਦੇ ਆਰਮਰਡ ਕੋਰ ਦਾ ਹਿੱਸਾ ਬਣਨ ਵਾਲੀਆਂ ਰੈਜੀਮੈਂਟਾਂ ਦੀ ਸੂਚੀ ਇਸ ਪ੍ਰਕਾਰ ਹੈ। ਇਹ ਸੂਚੀ ਯੂਨਿਟ ਸੀਰੀਅਲ ਨੰਬਰ ਦੇ ਅਨੁਸਾਰ ਹੈ ਪਰ ਭਾਰਤੀ ਫੌਜ ਦੀ ਤਰਜੀਹ ਦੇ ਕ੍ਰਮ ਦੇ ਅਨੁਸਾਰ ਨਹੀਂ ਹੈ। ਉਸ ਸੂਚੀ ਵਿੱਚ, ਰਾਸ਼ਟਰਪਤੀ ਦਾ ਬਾਡੀਗਾਰਡ ਪਹਿਲਾਂ ਹੈ, ਪਰ ਉਸ ਤੋਂ ਬਾਅਦ 16 ਲਾਈਟ ਕੈਵਲਰੀ, 7 ਲਾਈਟ ਕੈਵਲਰੀ, 8 ਕੈਵਲਰੀ ਅਤੇ ਪਹਿਲਾ ਘੋੜਾ ਹੈ। ਪਰੰਪਰਾ ਦੇ ਤੌਰ 'ਤੇ, ਹਰੇਕ ਬਖਤਰਬੰਦ ਰੈਜੀਮੈਂਟ ਦਾ ਆਪਣਾ "ਕਰਨਲ ਆਫ਼ ਦ ਰੈਜੀਮੈਂਟ" ਹੁੰਦਾ ਹੈ, ਜੋ ਕਿ ਇੱਕ ਸੀਨੀਅਰ ਅਧਿਕਾਰੀ ਲਈ ਇੱਕ ਆਨਰੇਰੀ ਅਹੁਦਾ ਹੈ ਜੋ ਯੂਨਿਟ ਨਾਲ ਸਬੰਧਤ ਰੈਜੀਮੈਂਟਲ ਮੁੱਦਿਆਂ ਦੀ ਨਿਗਰਾਨੀ ਕਰਦਾ ਹੈ। ** The original 5th Horse (Probyn's Horse) was transferred to Pakistan in 1947. *** Original 6th Lancers (Watson's Horse) was transferred to Pakistan in 1947.
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ ਬੁਲਾਉਂਦੇ ਸਨ– ਚੌਧਰੀ ‘ਮੱਸਾ ਰੰਘੜ’। ੧੭੪੦ ਵਿੱਚ ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇੇ ਕਾਜ਼ੀ ਅਬਦੁਲ ਰਹਿਮਾਨ ਦੇ ਮਾਰੇੇ ਜਾਣ ਤੋਂ ਬਾਅਦ ਅੰਮ੍ਰਿਤਸਰ ਦਾ ਕੋਤਵਾਲ ਨਿਯੁਕਤ ਕੀਤਾ ਸੀ। ਇਸਨੇੇ ਸਿੱੱਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਉੱੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਵੇਸਵਾ ਦਾ ਨਾਚ ਦੇਖਦਾ, ਸ਼ਰਾਬ ਅਤੇ ਤੰਬਾਕੂ ਪੀਦਾਂ ਸੀ। ਜਿਸ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਸਿੱਖਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ। ਇਸੇ ਦੌਰਾਨ ਅੰਮ੍ਰਿਤਸਰ ਤੋਂ ਭਾਈ ਬਲਾਕਾ ਸਿੰਘ ਇਹ ਖਬਰ ਲੈ ਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪ੍ਰਚਾਰਦਾ ਹੋਇਆ ਰਾਜਸਥਾਨ ਦੇ ਬੀਕਾਨੇਰ (ਹੁਣ ਬੁੱਢਾ ਜੌਹੜ) ਪਹੁੰਚਿਆ। ਜਿੱਥੇ ਉਸਨੇ ਸਿੱਖਾਂ ਨੂੰ ਇਹ ਖਬਰ ਦੁਖੀ ਹਿਰਦੇ ਨਾਲ ਰੋਂਦਿਆਂ ਹੋਇਆਂ ਸੁਣਾਈ। ਇਹ ਸੁਣ ਕੇ ਜਿੱਥੇ ਨੌਜਵਾਨਾਂ ਦਾ ਖੂਨ ਉਬਾਲੇ ਖਾਣ ਲੱਗ ਪਿਆ ਉੱਥੇ ਹੀ ਮੱਸੇ ਰੰਘੜ ਦਾ ਸਿਰ ਲਾਹੁਣ ਲਈ ਵਿਉਂਤਬੰਦੀ ਵੀ ਕੀਤੀ ਜਾਣ ਲੱਗੀ ਜਿਸ ਤਹਿਤ ਸਿੱਖਾਂ ਦੇ ਉੱਥੋਂ ਦੇ ਆਗੂ ਸ੍ਰ. ਸ਼ਾਮ ਸਿੰਘ ਨੇ ਸਿੱਖਾਂ ਨੂੰ ਇਕੱਠੇ ਕਰਕੇ ਕਿਹਾ 'ਹੈ ਕੋਈ ਜੋ ਮੱਸੇ ਰੰਘੜ ਨੂੰ ਪਾਰ ਬੁਲਾ ਸਕੇ ਤੇ ਹਰਿਮੰਦਰ ਸਾਹਿਬ ਨੂੰ ਬਚਾ ਸਕੇ?
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਰੂਸੀ ਅਨੁਵਾਦਕ ਨਤਾਲੀਆ ਤਾਲਸਤਾਏ (ਜਿਸਦਾ ਲੀਓ ਤਾਲਸਤਾਏ ਨਾਲ ਕੋਈ ਸੰਬੰਧ ਨਹੀਂ) ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"