ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਜਸਵਿੰਦਰ ਸਿੰਘ ਭੱਲਾ (4 ਮਈ 1960 - 22 ਅਗਸਤ 2025) ਇਕ ਪੰਜਾਬੀ ਹਾਸਰਸ ਕਲਾਕਾਰ ਅਤੇ ਅਦਾਕਾਰ ਸਨ। ਉਹ 1989 ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਖੇਤੀਬਾੜੀ ਪਸਾਰ ਸਿੱਖਿਆ ਵਿੱਚ ਲੈਕਚਰਾਰ ਨਿਯੁਕਤ ਹੋਇਆ ਅਤੇ 2020 ਵਿੱਚ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਇਆ ਸੀ। ਇਹਨਾਂ ਨੂੰ ਮੁੱਖ ਤੌਰ ਤੇ ਆਪਣੇ ਪ੍ਰੋਗਰਾਮ ਛਣਕਾਟਾ ਅਤੇ ਕਿਰਦਾਰ ਚਾਚਾ ਚਤਰਾ ਕਰਕੇ ਜਾਣਿਆ ਜਾਂਦਾ ਸੀ। ਇਹਨਾਂ ਨੇ ਪਹਿਲੀ ਵਾਰੀ 1988 ਵਿਚ ਚਾਚਾ ਚਤਰਾ ਦੇ ਕਿਰਦਾਰ ਵਜੋਂ ਛਣਕਾਟਾ ਨਾਲ ਆਪਣਾ ਕਲਾਕਾਰ ਜੀਵਨ ਸ਼ੁਰੂ ਕੀਤਾ ਸੀ ਜਿਸ ਵਿੱਚ ਇਹਨਾਂ ਦੇ ਮੁੱਖ ਸਾਥੀ ਕਲਾਕਾਰ ਬਾਲ ਮੁਕੰਦ ਸ਼ਰਮਾ ਅਤੇ ਨੀਲੂ ਸਨ। ਪੰਜਾਬੀ ਫਿਲਮਾਂ ਵਿੱਚ ਇਹਨਾਂ ਨੇ ਆਪਣੀ ਸ਼ੁਰੂਆਤ ਫ਼ਿਲਮ "ਦੁੱਲਾ ਭੱਟੀ" ਤੋਂ ਕੀਤੀ। ਇਸ ਤੋਂ ਬਾਅਦ ਇਹਨਾਂ ਨੇ ਕਈ ਪੰਜਾਬੀ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਜਿੰਨਾਂ ਵਿੱਚੋਂ ਚੱਕ ਦੇ ਫੱਟੇ, ਕੈਰੀ ਆਨ ਜੱਟਾ, ਡੈਡੀ ਕੂਲ ਮੁੰਡੇ ਫ਼ੂਲ ਆਦਿ ਫ਼ਿਲਮਾਂ ਬਹੁਤ ਮਕਬੂਲ ਹੋਈਆਂ ਸਨ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਫ਼ਰੀਦਉਦੀਨ ਮਸੂਦ ਗੰਜਸ਼ਕਰ (4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ (ਅੰਗ੍ਰੇਜ਼ੀ: Bābā Farīd) ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਪ੍ਰਚਾਰਕਾਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਜਵਾਹਰ ਲਾਲ ਨਹਿਰੂ (ਕਸ਼ਮੀਰੀ: جواہرلال نہرو / जवाहरलाल नेहरू 14 ਨਵੰਬਰ 1889–27 ਮਈ 1964),ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਹਨਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਖਾਲਸੇ ਦੀ ਜਨਮਭੂਮੀ ਹੈ, ਜੋ ਕਿ ਪੰਜਾਬ ਦੇ ਅੰਨਦਪੁਰ ਸਾਹਿਬ ਵਿਖੇ ਸੱਥਿਤ ਹੈ। ਅੰਨਦਪੁਰ ਸਾਹਿਬ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲਈ ਸ਼ਹੀਦ ਹੋਣ ਲਈ ਦਿੱਲੀ ਨੂੰ ਭੇਜਿਆ। ਸੰਨ 1699 ਈ.
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਕਣ ਭੌਤਿਕ ਵਿਗਿਆਨ ਵਿੱਚ, ਕੁਆਂਟਮ ਇਲੈਕਟ੍ਰੋਡਾਇਨਾਮਿਕਸ (QED) ਇਲੈਕਟ੍ਰੋਡਾਇਨਾਮਿਕਸ ਦੀ ਸਾਪੇਖਿਕ ਕੁਆਂਟਮ ਫੀਲਡ ਥਿਊਰੀ ਹੈ। ਸਾਰਾਂਸ਼ ਵਿੱਚ, ਇਹ ਦਰਸਾਉਂਦੀ ਹੈ ਕਿ ਕਿਵੇਂ ਪ੍ਰਕਾਸ਼ ਅਤੇ ਪਦਾਰਥ ਪਰਸਪਰ ਕ੍ਰਿਆ ਕਰਦੇ ਹਨ ਅਤੇ ਪਹਿਲੀ ਥਿਊਰੀ ਹੈ ਜਿਸਤੇ ਕੁਆਂਟਮ ਮਕੈਨਿਕਸ ਅਤੇ ਸਪੈਸ਼ਲ ਰਿਲੇਟੀਵਿਟੀ ਦਰਮਿਆਨ ਸੰਪੂਰਣ ਸਹਮਿਤੀ ਪ੍ਰਾਪਤ ਕੀਤੀ ਗਈ ਹੈ। QED ਗਣਿਤਿਕ ਤੌਰ ਤੇ ਉਹਨਾਂ ਸਾਰੇ ਘਟਨਾਕ੍ਰਮਾਂ ਨੂੰ ਸ਼ਾਮਲ ਕਰਦੀ ਹੈ ਜਿਹਨਾਂ ਵਿੱਚ ਇਲੈਕਟ੍ਰੀਕਲ ਤੌਰ ਤੇ ਚਾਰਜ ਹੋਏ ਕਣ ਫੋਟੌਨਾਂ ਦੇ ਵਟਾਂਦਰੇ ਦੇ ਅਰਥਾਂ ਰਾਹੀਂ ਪਰਸਪਰ ਕ੍ਰਿਆ ਕਰਦੇ ਹਨ ਅਤੇ ਪਦਾਰਥ ਅਰੇ ਪ੍ਰਕਾਸ਼ ਪਰਸਪਰ ਕ੍ਰਿਆ ਨੂੰ ਪੂਰੇ ਤੌਰ ਤੇ ਧਿਆਨ ਵਿੱਚ ਰੱਖਦੇ ਹੋਏ ਕਲਾਸੀਕਲ ਇਲੈਕਟ੍ਰੋਮੈਗਨਟਿਜ਼ਮ ਦੇ ਕੁਆਂਟਮ ਵਿਰੋਧੀਸਾਥੀ ਨੂੰ ਪੇਸ਼ ਕਰਦੇ ਹਨ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾ ਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲਗਭਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਜੰਮੂ ਅਤੇ ਕਸ਼ਮੀਰ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ । ਜੰਮੂ ਅਤੇ ਕਸ਼ਮੀਰ ਦੇ ਕੇਂਦਰੀ ਸ਼ਾਸ਼ਤ ਪ੍ਰਦੇਸ ਦੇ ਗਠਨ ਲਈ ਵਿਵਸਥਾਵਾਂ ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 ਦੇ ਅੰਦਰ ਸ਼ਾਮਲ ਸਨ, ਜੋ ਕਿ ਅਗਸਤ 2019 ਵਿੱਚ ਭਾਰਤ ਦੀ ਸੰਸਦ ਦੇ ਦੋਵਾਂ ਸਦਨਾਂ ਦੁਆਰਾ ਪਾਸ ਕੀਤਾ ਗਿਆ ਸੀ। ਐਕਟ ਨੇ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਰਾਜ ਦਾ ਪੁਨਰਗਠਨ ਕੀਤਾ ਅਤੇ ਇਸਨੂੰ ਦੋ ਕੇਂਦਰੀ ਸ਼ਾਸ਼ਤ ਪ੍ਰਦੇਸਾਂ ਵਿੱਚ ਵੰਡ ਦਿੱਤਾ, ਇੱਕ ਜੰਮੂ ਅਤੇ ਕਸ਼ਮੀਰ ਅਤੇ ਦੂਜਾ ਲੱਦਾਖ਼। ਇਹ ਕਾਨੂੰਨ 31 ਅਕਤੂਬਰ 2019 ਤੋਂ ਪ੍ਰਭਾਵੀ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਹੁਕਮਨਾਮਾ ( ਪੰਜਾਬੀ : ਹੁਕਮਨਾਮਾ, ਅਨੁਵਾਦ। ਹੁਕਮਨਾਮਾ ), ਆਧੁਨਿਕ ਸਮੇਂ ਵਿੱਚ, ਗੁਰੂ ਗ੍ਰੰਥ ਸਾਹਿਬ ਦੀ ਇੱਕ ਬਾਣੀ ਵਿੱਚੋਂ ਕਿਸੇ ਭਜਨ ਨੂੰ ਦਰਸਾਉਂਦਾ ਹੈ, ਜੋ ਸਿੱਖਾਂ ਨੂੰ ਹੁਕਮ, ਹੁਕਮ ਜਾਂ ਹੁਕਮ ਦੇ ਤੌਰ ਤੇ ਦਿੱਤਾ ਗਿਆ ਹੈ। ਸਮਕਾਲੀ ਤਖ਼ਤਾਂ ਦੁਆਰਾ ਜਾਰੀ ਕੀਤੇ ਫਰਮਾਨਾਂ ਨੂੰ ਵੀ ਹੁਕਮਨਾਮਾ ਕਿਹਾ ਜਾਂਦਾ ਹੈ। ਇਤਿਹਾਸਕ ਤੌਰ ਉੱਤੇ, ਇਹ ਸਿੱਖ ਧਰਮ ਦੇ ਕਿਸੇ ਇੱਕ ਗੁਰੂ ਜਾਂ ਉਹਨਾਂ ਦੇ ਕਾਰਜਕਾਰੀ ਅਨੁਯਾਈਆਂ ਅਤੇ ਸਾਥੀਆਂ ਦੁਆਰਾ ਉਹਨਾਂ ਦੇ ਜੀਵਨ ਦੌਰਾਨ ਦਿੱਤੇ ਗਏ ਹੁਕਮ, ਆਦੇਸ਼, ਜਾਂ ਹੁਕਮ ਲਈ ਵਰਤਿਆ ਜਾਂਦਾ ਸੀ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਕੁਆਂਟਮ ਮਕੈਨਿਕਸ ਦੀ ਗਣਿਤਿਕ ਫਾਰਮੂਲਾ ਵਿਓਂਤਬੰਦੀ
ਕੁਆਂਟਮ ਮਕੈਨਿਕਸ ਦੀਆਂ ਗਣਿਤਿਕ ਫਾਰਮੂਲਾ ਵਿਓਂਤਬੰਦੀਆਂ ਉਹ ਗਣਿਤਿਕ ਫਾਰਮੂਲਾ ਸੂਤਰੀਕਰਨ ਹੁੰਦੇ ਹਨ ਜੋ ਕੁਆਂਟਮ ਮਕੈਨਿਕਸ ਦੇ ਇੱਕ ਠੋਸ ਵਿਵਰਣ ਦੀ ਆਗਿਆ ਦਿੰਦੇ ਹਨ। ਅਜਿਹੇ ਸੂਤਰੀਕਰਨਾਂ ਨੂੰ ਅਮੂਰਤ ਗਣਿਤਿਕ ਬਣਤਰਾਂ ਦੀ ਵਰਤੋਂ ਦੁਆਰਾ ਸ਼ੁਰੂਆਤੀ 1900ਵੇਂ ਦਹਾਕੇ ਤੋਂ ਪਹਿਲਾਂ ਵਿਕਸਿਤ ਥਿਊਰੀਆਂ ਵਾਸਤੇ ਗਣਿਤਿਕ ਫਾਰਮੂਲਾ ਵਿਓਂਤਬੰਦੀਆਂ ਤੋਂ ਵੱਖਰਾ ਕੀਤਾ ਜਾਂਦਾ ਹੈ, ਜਿਵੇਂ ਅਨੰਤ-ਅਯਾਮੀ ਹਿਲਬਰਟ ਸਪੇਸਾਂ ਅਤੇ ਇਹਨਾਂ ਸਪੇਸਾਂ ਉੱਤੇ ਓਪਰੇਟਰ। ਇਹਨਾਂ ਵਿੱਚੋਂ ਬਹੁਤ ਸਾਰੀਆਂ ਬਣਤਰਾਂ ਨੂੰ ਫੰਕਸ਼ਨਲ ਵਿਸ਼ਲੇਸ਼ਣ ਤੋਂ ਬਣਾਇਆ ਜਾਂਦਾ ਹੈ, ਜੋ ਸ਼ੁੱਧ ਗਣਿਤ ਅੰਦਰ ਇੱਕ ਸ਼ੋਧ-ਖੇਤਰ ਹੈ ਜੋਕ ਮਕੈਨਿਕਸ ਦੀਆਂ ਜਰੂਰਤਾਂ ਦੁਆਰਾ ਅੰਸ਼ਿਕ ਰੂਪ ਵਿੱਚ ਪ੍ਰਭਾਵਿਤ ਕੀਤਾ ਗਿਆ ਸੀ। ਸੰਖੇਪ ਵਿੱਚ, ਐਨਰਜੀ ਅਤੇ ਮੋਮੈਂਟਮ ਵਰਗੇ ਭੌਤਿਕੀ ਔਬਜ਼ਰਵੇਬਲਾਂ (ਨਿਰੀਖਣਯੋਗਾਂ) ਦੇ ਮੁੱਲ ਫੇਜ਼ ਸਪੇਸ ਉੱਪਰ ਫੰਕਸ਼ਨਾਂ ਦੇ ਮੁੱਲਾਂ ਦੇ ਤੌਰ ਤੇ ਨਹੀਂ ਲਏ ਜਾਂਦੇ, ਸਗੋਂ ਆਈਗਨਮੁੱਲਾਂ ਦੇ ਤੌਰ ਤੇ ਲਏ ਜਾਂਦੇ ਹਨ; ਹੋਰ ਸ਼ੁੱਧਤਾ ਨਾਲ; ਹਿਲਬਰਟ ਸਪੇਸ ਅੰਦਰ ਰੇਖਿਕ ਓਪਰੇਟਰਾਂ ਦੇ ਸਪੈਕਟ੍ਰਲ ਮੁੱਲਾਂ ਦੇ ਤੌਰ ਤੇ ਲਏ ਜਾਂਦੇ ਹਨ (ਬਿੰਦੂ ਵਰਣਕ੍ਰਮ+ਸ਼ੁੱਧ ਨਿਰੰਤਰ+ਸਿੰਗੁਲਰ ਨਿਰੰਤਰ ਵਰਣਕ੍ਰਮ)।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ) ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ 'ਗੁਰੂ ਦੇ ਬਚਨ' ਲਈ ਵੀ ਵਰਤਿਆ ਗਿਆ ਹੈ। ਪ੍ਰੋ.
ਪੰਜਾਬੀ ਲੋਕ ਸੰਗੀਤ (ਸ਼ਾਹਮੁਖੀ: پنجابی لوک موسیقی) ਲੋਕ ਸੰਗੀਤ ਅਤੇ ਭੰਗੜਾ, ਗਿੱਧਾ ਆਦਿ ਵਰਗੇ ਨਾਚਾਂ ਵਿੱਚ ਵਰਤੇ ਜਾਂਦੇ ਰਵਾਇਤੀ ਸੰਗੀਤ ਯੰਤਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਹੈ। ਕੁਝ ਯੰਤਰ ਦੁਰਲੱਭ ਵਰਤੋਂ ਵਿੱਚ ਹਨ ਅਤੇ ਲੱਭਣ ਲਈ ਵੀ ਹਨ। ਇੱਥੇ ਪੰਜਾਬ ਖੇਤਰ ਦੇ ਕੁਝ ਸਭ ਤੋਂ ਮਸ਼ਹੂਰ ਰਵਾਇਤੀ ਸਾਜ਼ ਹਨ ਜੋ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਰਤੇ ਜਾਂਦੇ ਹਨ।
•ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਪਿੰਡ ਗੋਇੰਦਵਾਲ ਸਾਹਿਬ ਵਿਖੇ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਭਾਰਤ ਦੀਆਂ ਸਰਕਾਰੀ ਸਕੀਮਾਂ ਦੀ ਸੂਚੀ
ਭਾਰਤ ਸਰਕਾਰ ਦੀਆਂ ਵਜ਼ਾਰਤਾਂ ਵੱਲੋਂ ਵੱਖ ਵੱਖ ਸਮਿਆਂ ਦੌਰਾਨ ਕਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਇਹ ਸਕੀਮਾਂ ਕੇਂਦਰ ਸਰਕਾਰ, ਰਾਜ ਸਰਕਾਰ ਜਾਂ ਦੋਵਾਂ ਦੀਆਂ ਸਾਂਝੀਆਂ ਵੀ ਹੋ ਸਕਦੀਆਂ ਹਨ।ਕੁਝ ਸਕੀਮਾਂ ਹੇਠਾਂ ਦਿੱਤੀਆਂ ਹਨ।
ਸੋਨਾ (ਅੰਗ੍ਰੇਜ਼ੀ: Gold) ਇੱਕ ਰਸਾਇਣਕ ਤੱਤ ਹੈ। ਇਸ ਦਾ ਪਰਮਾਣੂ-ਅੰਕ 79 ਹੈ ਅਤੇ ਇਸ ਲਈ Au ਸੰਕੇਤਕ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦਾ ਪਰਮਾਣੂ-ਭਾਰ 196.966569 amu ਹੈ। ਸੋਨਾ ਸਭ ਤੋਂ ਕੀਮਤੀ ਅਤੇ ਅਲੱਭ ਧਾਤ ਹੈ, ਇਸ ਨੂੰ ਮੁਦਰਾ, ਗਹਿਣਿਆਂ ਅਤੇ ਮੂਰਤੀਆਂ ਆਦਿ ਲਈ ਵਰਤਿਆ ਜਾਂਦਾ ਹੈ। ਸੋਨਾ ਦਾਣੇ ਜਾਂ ਡਲੀ ਦੇ ਰੁਪ ਵਿੱਚ ਪੱਥਰਾਂ, ਚਟਾਨਾਂ ਦੇ ਪਾੜ, ਅਤੇ ਨਹਿਰਾਂ ਜਾਂ ਕੋਈ ਵੀ ਵਗ ਰਹੇ ਪਾਣੀ ਦੀ ਮਿਟੀ ਵਿੱਚੋਂ ਮਿਲਦਾ ਹੈ। ਸੋਨਾ ਗਾੜ੍ਹਾ, ਨਰਮ, ਚਮਕਦਾਰ, ਅਤੇ ਸਭ ਤੋਂ ਜ਼ਿਆਦਾ ਕੁਟੀਣਯੋਗ ਅਤੇ ਨਰਮ ਧਾਤ ਹੈ। ਇਸ ਦੀ ਅੱਜ ਕਲ੍ਹ ਦੀ ਨਵੀਂ ਵਰਤੋਂ ਦੰਦਸਾਜ਼ੀ ਅਤੇ ਇਲੈਕਟ੍ਰਾਨਿਕਸ ਵਿੱਚ ਵੀ ਹੈ।
ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਇੱਕ ਭਾਰਤ ਵਿੱਚ ਹੋਣ ਵਾਲੀ ਘਰੇਲੂ ਕ੍ਰਿਕਟ ਪ੍ਰਤੀਯੋਗਤਾ ਹੈ, ਜਿਸ ਵਿੱਚ ਭਾਰਤ ਦੇ ਵੱਖ-ਵੱਖ ਸ਼ਹਿਰਾਂ ਦੀਆਂ ਨਾਮਜ਼ਦ ਟੀਮਾਂ ਭਾਗ ਲੈਂਦੀਆਂ ਹਨ। ਇਹ ਲੀਗ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਮੈਂਬਰ ਲਲਿਤ ਮੋਦੀ ਦੁਆਰਾ 2007 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਹਰ ਸਾਲ ਅਪ੍ਰੈਲ-ਮਈ ਮਹੀਨੇ ਵਿੱਚ ਕਰਵਾਈ ਜਾਂਦੀ ਹੈ। ਇੰਡੀਅਨ ਪ੍ਰੀਮੀਅਰ ਲੀਗ ਦੁਨੀਆ ਦੀਆਂ ਬਿਹਤਰੀਨ ਕ੍ਰਿਕਟ ਲੀਗਾਂ ਵਿੱਚੋਂ ਇੱਕ ਹੈ ਅਤੇ ਦੁਨੀਆ ਦੀ ਸਭ ਤੋਂ ਮਸ਼ਹੂਰ ਖੇਡ ਲੀਗ ਹੈ। 2010 ਵਿੱਚ, ਆਈਪੀਐਲ ਯੂਟਿਊਬ 'ਤੇ ਲਾਈਵ ਪ੍ਰਸਾਰਿਤ ਹੋਣ ਵਾਲਾ ਪਹਿਲਾ ਖੇਡ ਸਮਾਗਮ ਬਣ ਗਿਆ। 2022 ਵਿੱਚ ਆਈਪੀਐਲ ਦਾ ਬ੍ਰਾਂਡ ਮੁੱਲ 90,038 ਕਰੋੜ ਰੁਪਏ(US$11 ਬਿਲੀਅਨ) ਸੀ। 2023 ਤੱਕ, ਟੂਰਨਾਮੈਂਟ ਦੇ ਪੰਦਰਾਂ ਸੀਜ਼ਨ ਹੋ ਚੁੱਕੇ ਹਨ। ਮੌਜੂਦਾ ਖਿਤਾਬਧਾਰਕ ਗੁਜਰਾਤ ਟਾਈਟਨਜ਼ ਹਨ, ਜਿਸ ਨੇ ਫਾਈਨਲ ਵਿੱਚ ਰਾਜਸਥਾਨ ਰਾਇਲਜ਼ ਨੂੰ ਹਰਾ ਕੇ 2022 ਦਾ ਮੁਕਾਬਲਾ ਜਿੱਤਿਆ ਸੀ। ਟਵੰਟੀ-20 ਕ੍ਰਿਕਟ ਨੂੰ ਇੱਕ ਨਵੇਂ ਅੰਦਾਜ਼ ਵਿੱਚ ਪੇਸ਼ ਕਰਕੇ, ਫਿਲਮੀ ਸਿਤਾਰਿਆਂ ਨੂੰ ਕ੍ਰਿਕਟ ਦੇ ਨਾਲ ਜੋੜ ਕੇ ਅਤੇ ਵੱਖ-ਵੱਖ ਦੇਸ਼ਾਂ ਦੇ ਖਿਡਾਰੀਆਂ ਨੂੰ ਇਕੱਠਾ ਕਰਕੇ ਬਣਾਈਆਂ ਗਈਆਂ ਟੀਮਾਂ ਵਿਚਾਲੇ ਮੈਚ ਕਰਾਉਣੇ ਆਈ. ਪੀ.ਐਲ.
ਗੁਰਸ਼ਰਨ ਭਾਅ ਜੀ ਜਾਂ ਭਾਈ ਮੰਨਾ ਸਿੰਘ (16 ਸਤੰਬਰ 1929 - 27 ਸਤੰਬਰ 2011) ਜੋ ਉੱਘੇ ਰੰਗਕਰਮੀ ਅਤੇ ਪੰਜਾਬ ਦੀ ਤਰਕਸ਼ੀਲ ਲਹਿਰ ਦੇ ਮੋਢੀ, ਪੰਜਾਬੀ ਲੋਕ ਰੰਗਮੰਚ ਅਤੇ ਨੁੱਕੜ ਨਾਟਕਾਂ ਦੇ ਸ਼ੇਰ-ਏ-ਪੰਜਾਬ, ਇੱਕ ਇੰਜੀਨੀਅਰ, ਲੇਖਕ, ਨਾਟਕਕਾਰ, ਅਦਾਕਾਰ, ਨਿਰਦੇਸ਼ਕ, ਪ੍ਰਕਾਸ਼ਕ, ਲੋਕਾਂ ਦੇ ਆਗੂ, ਸੰਪਾਦਕ, ਕੁਸ਼ਲ ਪ੍ਰਬੰਧਕ, ਵਕਤਾ ਅਤੇ ਸਭ ਤੋਂ ਉਪਰ ਇੱਕ ਵਧੀਆ ਇਨਸਾਨ ਸਨ। ਉਹ ਇੱਕ ਤੁਰਦੀ-ਫਿਰਦੀ ਸੰਸਥਾ ਸਨ।
ਕੰਬੋਜ ਏਸ਼ੀਆ ਵਿੱਚ ਰਹਿਣ ਵਾਲੀ ਇੱਕ ਜਾਤੀ ਹੈ। ਪ੍ਰਾਚੀਨ ਕੰਬੋਜ ਸ਼ਾਇਦ ਹਿੰਦ-ਈਰਾਨੀ ਮੂਲ ਦੇ ਸਨ। ਹਾਲਾਂਕਿ, ਇਨ੍ਹਾਂ ਨੂੰ ਕਈ ਵਾਰ ਇੰਡੋ-ਆਰੀਅਨ ਅਤੇ ਕਈ ਵਾਰ ਭਾਰਤੀ ਅਤੇ ਈਰਾਨੀ ਦੋਵਾਂ ਦੇ ਤੌਰ 'ਤੇ ਵਰਣਿਤ ਕੀਤਾ ਜਾਂਦਾ ਹੈ। ਇਸ ਜਾਤੀ ਦਾ ਮੁੱਖ ਕਿੱਤਾ ਖੇਤੀਬਾੜੀ ਹੈ, ਇਹ ਕੌਮ ਬਹੁਤ ਹੀ ਦਲੇਰ, ਮਿਹਨਤੀ ਅਤੇ ਖੇਤੀਬਾੜੀ ਕਰਨ ਵਿੱਚ ਮਾਹਿਰ ਹੈ। ਇਹ ਲੋਕ ਜ਼ਿਆਦਾਤਰ ਸਬਜ਼ੀਆਂ ਫਲਾਂ ਦੀ ਕਾਸ਼ਤ ਕਰਦੇ ਹਨ।
ਬਿਲਾਸਪੁਰ ਭਾਰਤੀ ਪੰਜਾਬ (ਭਾਰਤ) ਦੇ ਮੋਗਾ ਜਿਲ੍ਹੇ ਵਿੱਚ ਬਲਾਕ ਨਿਹਾਲ ਸਿੰਘ ਵਾਲਾ ਦਾ ਇੱਕ ਪਿੰਡ ਹੈ।ਬਿਲਾਸਪੁਰ ਸਿਆਸੀ ਸਮਾਜਿਕ ,ਧਾਰਮਿਕ ਤੇ ਸਭਿਆਚਾਰਕ ਤੌਰ ਤੇ ਸਮੁਚੇ ਪੰਜਾਬ ਹੀ ਨਹੀਂ ਸੰਸਾਰ ਵਿਚ ਆਪਣੀ ਪਹਿਚਾਣ ਰੱਖਦਾ ਹੈ | ਇਸ ਪਿੰਡ ਦੀ ਤਕਰੀਬਨ 15 ਹਾਜ਼ਰ ਦੇ ਕਰੀਬ ਅਬਾਦੀ ਹੈ ਤੇ ਦੋ ਪੰਚਾਇਤਾਂ ਹਨ | ਇਹ ਬਰਨਾਲਾ ਮੋਗਾ ਸੜਕ ਤੇ ਪੈਂਦਾ ਹੈ। ਮੋਗੇ ਤੋਂ ਕੋਈ 35 ਕਿਲੋਮੀਟਰ ਅਤੇ ਬਰਨਾਲੇ ਤੋਂ ਲੱਗਪੱਗ 32 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਪੰਜਾਬੀ ਗਾਇਕ ਧਰਮਪਰੀਤ ਇਥੋਂ ਦਾ ਜੰਮਪਲ ਸੀ। ਪੰਜਾਬੀ ਕਵੀ ਹਰਵਿੰਦਰ ਧਾਲੀਵਾਲ ਸਾਹਿਤ ਅਕਾਦਮੀ ਦੇ ਪਹਿਲੇ ਜਰਨਲ ਸਕੱਤਰ ਡਾਕਟਰ ਸ਼ੇਰ ਸਿੰਘ ਇਸੇ ਪਿੰਡ ਤੋਂ ਹਨ ,ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਯੂਥ ਵੈਲਫੇਅਰ ਡਾਕਟਰ ਨਿਰਮਲ ਜੌੜਾ ,ਉਘੇ ਪਰਵਾਸੀ ਪੱਤਰਕਾਰ ਤੇ ਸਮਾਜ ਸੇਵਕ ਤਰਨਦੀਪ ਬਿਲਾਸਪੁਰ, ਨਾਵਲਕਾਰ ਮਹਿੰਦਰਪਾਲ ਧਾਲੀਵਾਲ ਯੂ.ਕੇ ਇਸੇ ਪਿੰਡ ਤੋਂ ਆਪਣੇ ਅਗਲੇ ਮੁਕਾਮ ਵੱਲ ਤੁਰੇ ਹਨ | ਇਸ ਪਿੰਡ ਨੇ ਸਮੇਂ ਸਮੇਂ ਤੇ ਕੁਬਾਨੀਆਂ ਦੇਣ ਵਿਚ ਵੀ ਆਪਣਾ ਮੁਕਾਮ ਬਣਾਇਆ ਹੈ , ਬਾਬਾ ਖੇਮ ਸਿੰਘ ਪਹਿਲੇ ਐਂਗਲੋ ਸਿੱਖ ਯੂੱਧ ਦੇ ਸ਼ਹੀਦ ਹਨ , ਭਾਈ ਮਸਤਾਨ ਸਿੰਘ ਦਿਓਲ ਪਹਿਲੀ ਸੰਸਾਰ ਜੰਗ ਵਿਚ ਸ਼ਹੀਦ ਹੀ ਨਹੀਂ ਹੋਏ ਉਹਨਾਂ ਵਾਇਸਰਾਏ ਐਵਾਰਡ ਵੀ ਹਾਸਿਲ ਕੀਤਾ , ਦੂਸਰੀ ਸੰਸਾਰ ਜੰਗ ਵਿਚ ਕੈਪਟਨ ਅਮਰੀਕ ਸਿੰਘ ਨੇ ਅਜਾਦ ਹਿੰਦ ਫੌਜ ਵਲੋਂ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ | ਇਹਨਾਂ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਪਾਰਕ ਬਣਾਈ ਗਈ ਹੈ ਜਿਥੇ ਕੈਪਟਨ ਅਮਰੀਕ ਸਿੰਘ ਦਾ ਬੁੱਤ ਵੀ ਸਥਾਪਿਤ ਕੀਤਾ ਹੋਇਆ ਹੈ। ਸਿਆਸਤ ਪੱਖੋਂ ਇਹ ਮੋਹਰੀ ਪਿੰਡ ਹੈ। ਇਸ ਦੀ ਉਦਾਹਰਨ ਹੋਰ ਕਿਧਰੇ ਸ਼ਾਇਦ ਹੀ ਮਿਲਦੀ ਹੋਵੇ ਕਿ ਇਸ ਪਿੰਡ ਦੇ ਪੰਜ ਐਮਐਲਏ (ਸਰਦਾਰ ਗੁਰਦੇਵ ਸਿੰਘ ਸ਼ਾਂਤ, ਮਲਕੀਤ ਸਿੰਘ ਕੀਤੂ,ਮਾਸਟਰ ਅਜੀਤ ਸਿੰਘ ਸ਼ਾਂਤ ਅਤੇ ਅਜੈਬ ਸਿੰਘ ਭੱਟੀ (ਡਿਪਟੀ ਸਪੀਕਰ) ),ਮਨਜੀਤ ਬਿਲਾਸਪੁਰ ਹੋਏ ਹਨ। ਐਨਾ ਹੀ ਨਹੀਂ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਨਾਨਕੇ ਤੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦੇ ਸਹੁਰੇ ਬਿਲਾਸਪੁਰ ਵਿੱਚ ਹਨ । ਪਿੰਡ ਵਿੱਚ ਤਿੰਨ ਕਲੱਬਾਂ ਯੁਵਕ ਸੇਵਾਵਾਂ ਸਪੋਰਟਸ ਕਲੱਬ ਬਿਲਾਸਪੁਰ, ਦੀ ਬਿਲਾਸਪੁਰ ਸਪੋਰਟਸ ਐਂਡ ਵੈਲਫੇਅਰ ਕਲੱਬ ਬਿਲਾਸਪੁਰ ਅਤੇ ਆਦਰਸ਼ ਯੂਥ ਵੈਲਫੇਅਰ ਅਤੇ ਸਪੋਰਟ ਕਲੱਬ ਬਿਲਾਸਪੁਰ ਸਮਾਜ ਭਲਾਈ ਦੇ ਕੰਮ ਕਰ ਰਹੀਆਂ ਹਨ।ਇਸਤੋਂ ਇਲਾਵਾ ਡਾਕਟਰ ਰਣਜੀਤ ਸਿੰਘ ਐਜੂਕੇਸ਼ਨ ਟਰੱਸਟ ਅਤੇ ਦਿਉਲ ਪਰਿਵਾਰ ਸਮਾਜਿਕ ਚੇਤਨਾ ਟਰੱਸਟ ਵੀ ਉੱਘੇ ਸਮਾਜ ਸੇਵੀ ਸੂਬੇਦਾਰ ਗੁਰਚਰਨ ਸਿੰਘ ਦਿਉਲ ਅਤੇ ਮਾਸਟਰ ਗੁਰਮੇਲ ਸਿੰਘ ਦਿਉਲ ਦੀ ਯਾਦ ਵਿੱਚ ਸਿੱਖਿਆਂ ਦੇ ਖੇਤਰ ਵਿੱਚ ਸਰਗਰਮ ਹਨ ।
ਸੋਮਵਾਰ ਹਫ਼ਤੇ ਦਾ ਇੱਕ ਦਿਨ ਹੈ। ਇਹ ਐਤਵਾਰ ਦੇ ਬਾਅਦ ਅਤੇ ਮੰਗਲਵਾਰ ਤੋਂ ਪਹਿਲਾਂ ਆਉਂਦਾ ਹੈ। ਸੋਮਵਾਰ ਦਾ ਇਹ ਨਾਮ ਸੋਮ ਤੋਂ ਪਿਆ ਹੈ ਜਿਸਦਾ ਮਤਲਬ ਭਗਵਾਨ ਸ਼ਿਵ ਹੁੰਦਾ ਹੈ। ਪਾਕਿਸਤਾਨ ਵਿੱਚ ਸੋਮਵਾਰ ਨੂੰ ਸੋਮ ਕਹਿੰਦੇ ਹਨ। ਭਾਰਤ ਅਤੇ ਸੰਸਾਰ ਦੇ ਕਈ ਦੇਸ਼ਾਂ ਵਿੱਚ ਇਹ ਆਮ ਕੰਮ ਧੰਦੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਲਈ ਕਦੇ ਕਦਾਈਂ ਇਸਨੂੰ ਹਫ਼ਤੇ ਦਾ ਪਹਿਲਾ ਦਿਨ ਵੀ ਕਹਿੰਦੇ ਹਨ। ਅੰਗਰੇਜ਼ੀ ਵਿੱਚ ਇਸ ਦਿਨ ਨੂੰ ਮੰਡੇ (Monday) ਕਹਿੰਦੇ ਹਨ। ਬਹੁਤ ਸਾਰੀਆਂ ਇੰਡੋ-ਆਰੀਆ ਭਾਸ਼ਾਵਾਂ ਵਿੱਚ, ਇਸ ਵਾਸਤੇ ਸ਼ਬਦ ਸੋਮਵਾਰ ਜਾਂ "ਚੰਦਰਵਾਰ" ਹਨ ਜੋ "Monday" ਦਾ ਹੂਬਹੂ ਸੰਸਕ੍ਰਿਤ ਅਨੁਵਾਦ ਹੈ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਰਾਹੁਲ ਗਾਂਧੀ (ਜਨਮ 19 ਜੂਨ 1970) ਇੱਕ ਭਾਰਤੀ ਸਿਆਸਤਦਾਨ ਹਨ ਜੋ ਕਿ ਰਾਏ ਬਰੇਲੀ ਅਤੇ ਵਾਯਨਾਡ ਤੋਂ ਲੋਕ ਸਭਾ ਦੇ ਸੱਦਸ ਹਨ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਸਦੱਸ ਅਤੇ ਸਾਬਕਾ ਪ੍ਰਧਾਨ ਹਨ। 2024 ਵਿਚ ਹੋਈ ਇੰਡੀਆ ਗਠਜੋੜ ਦੀ ਬੈਠਕ ਵਿਚ ਉਹਨਾਂ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਨੇਤਾ ਚੁਣਿਆ ਗਿਆ। ਉਹ ਭਾਰਤ ਦੇ 7ਵੇਂ ਪ੍ਰਧਾਨ ਮੰਤਰੀ, ਰਾਜੀਵ ਗਾਂਧੀ, ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ, ਸੋਨੀਆ ਗਾਂਧੀ, ਦੇ ਪੁੱਤਰ ਹਨ। ਨਵੀਂ ਦਿੱਲੀ ਵਿੱਚ ਜਨਮੇ, ਗਾਂਧੀ ਨੇ ਆਪਣਾ ਸ਼ੁਰੂਆਤੀ ਬਚਪਨ ਦਿੱਲੀ ਅਤੇ ਦੇਹਰਾਦੂਨ ਵਿਚਕਾਰ ਬਿਤਾਇਆ ਅਤੇ ਆਪਣੇ ਬਚਪਨ ਅਤੇ ਸ਼ੁਰੂਆਤੀ ਜਵਾਨੀ ਦੇ ਜ਼ਿਆਦਾਤਰ ਸਮੇਂ ਲਈ ਜਨਤਕ ਖੇਤਰ ਤੋਂ ਦੂਰ ਰਹੇ। ਉਸਨੇ ਨਵੀਂ ਦਿੱਲੀ ਅਤੇ ਦੇਹਰਾਦੂਨ ਵਿੱਚ ਮੁਢਲੀ ਸਿੱਖਿਆ ਪ੍ਰਾਪਤ ਕੀਤੀ ਪਰ ਬਾਅਦ ਵਿੱਚ ਸੁਰੱਖਿਆ ਚਿੰਤਾਵਾਂ ਦੇ ਕਾਰਨ ਹੋਮਸਕੂਲ ਕੀਤਾ ਗਿਆ। ਉਸਨੇ ਹਾਰਵਰਡ ਯੂਨੀਵਰਸਿਟੀ ਵਿੱਚ ਜਾਣ ਤੋਂ ਪਹਿਲਾਂ ਸੇਂਟ ਸਟੀਫਨ ਕਾਲਜ ਵਿੱਚ ਆਪਣਾ ਅੰਡਰਗ੍ਰੈਜੁਏਟ ਕਰੀਅਰ ਸ਼ੁਰੂ ਕੀਤਾ। ਬਾਅਦ ਵਿੱਚ ਉਹ ਆਪਣੇ ਪਿਤਾ, ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਤੋਂ ਬਾਅਦ ਸੁਰੱਖਿਆ ਖਤਰਿਆਂ ਕਾਰਨ ਫਲੋਰੀਡਾ ਦੇ ਰੋਲਿਨਸ ਕਾਲਜ ਵਿੱਚ ਤਬਦੀਲ ਹੋ ਗਿਆ, ਜਿੱਥੋਂ ਉਸਨੇ 1994 ਵਿੱਚ ਗ੍ਰੈਜੂਏਸ਼ਨ ਕੀਤੀ। ਅਗਲੇ ਸਾਲ, ਉਸਨੇ ਆਪਣੀ ਐਮ.ਫਿਲ. ਕੈਮਬ੍ਰਿਜ ਤੋਂ.