ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਰੱਖੜੀ, ਰਕਸ਼ਾ ਬੰਧਨ੍ਹ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾਂ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾਂ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਇੱਕ ਪ੍ਰਸਿੱਧ ਅਤੇ ਪਰੰਪਰਾਗਤ ਤੌਰ 'ਤੇ ਹਿੰਦੂ ਸਲਾਨਾ ਰੀਤੀ ਹੈ ਅਤੇ ਇਹ ਤਿਉਹਾਰ ਹਿੰਦੂ ਸੰਸਕ੍ਰਿਤੀ ਤੋਂ ਪ੍ਰਭਾਵਿਤ ਹੋ ਕੇ ਦੁਨੀਆਂ ਅਤੇ ਖ਼ਾਸਕਰ ਦੱਖਣੀ ਏਸ਼ੀਆ ਦੇ ਕਈ ਭਾਗਾਂ ਅਤੇ ਧਾਰਮਕ ਸਮੂਹਾਂ ਦੁਆਰਾ ਵੀ ਮਨਾਇਆ ਜਾਂਦਾ ਹੈ। ਰਕਸ਼ਾ ਬੰਧਨ੍ਹ ਸਾਵਣ ਮਹੀਨੇ ਦੇ ਅੰਤਮ ਦਿਨ ਤੇ ਮਨਾਇਆ ਜਾਂਦਾ ਹੈ, ਜੋ ਆਮ ਤੌਰ 'ਤੇ ਅਗਸਤ ਵਿੱਚ ਆਉਂਦਾ ਹੈ। ਇਸ ਦਿਨ, ਹਰ ਉਮਰ ਦੀਆਂ ਭੈਣਾਂ ਆਪਣੇ ਭਰਾਵਾਂ ਦੇ ਗੁੱਟ ਦੇ ਦੁਆਲੇ ਰੱਖੜੀ ਨਾਮਕ ਇੱਕ ਤਵੀਤ ਜਾਂ ਤਾਜ਼ੀ ਬੰਨ੍ਹਦੀਆਂ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ। ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿੱਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 – 7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ, ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਸੱਤਿਆਪਾਲ ਮਲਿਕ (ਜਨਮ 24 ਜੁਲਾਈ 1946) ਇੱਕ ਭਾਰਤੀ ਸਿਆਸਤਦਾਨ ਹੈ। ਮਲਿਕ ਨੇ ਅਗਸਤ 2018 ਤੋਂ ਅਕਤੂਬਰ 2019 ਤੱਕ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਰਾਜ ਦੇ 10ਵੇਂ ਅਤੇ ਆਖਰੀ ਰਾਜਪਾਲ ਵਜੋਂ ਸੇਵਾ ਨਿਭਾਈ, ਅਤੇ ਇਹ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਸੀ ਕਿ 5 ਅਗਸਤ 2019 ਨੂੰ ਜੰਮੂ ਅਤੇ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਰੱਦ ਕਰ ਦਿੱਤਾ ਗਿਆ ਸੀ। ਬਾਅਦ ਵਿੱਚ, ਉਸਨੇ ਗੋਆ ਚਲੇ ਗਏ, 18ਵੇਂ ਰਾਜਪਾਲ ਬਣੇ, ਅਤੇ ਅਕਤੂਬਰ 2022 ਤੱਕ ਮੇਘਾਲਿਆ ਦੇ 21ਵੇਂ ਰਾਜਪਾਲ ਵਜੋਂ ਵੀ ਸੇਵਾ ਕੀਤੀ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ। ਆਧੁਨਿਕ ਮਨੁੱਖ 55,000 ਸਾਲ ਪਹਿਲਾਂ ਅਫ਼ਰੀਕਾ ਤੋਂ ਭਾਰਤੀ ਉਪ-ਮਹਾਂਦੀਪ 'ਤੇ ਆਏ ਸਨ। ਉਹਨਾਂ ਦੇ ਲੰਬੇ ਕਿੱਤੇ, ਸ਼ੁਰੂ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਸ਼ਿਕਾਰੀ-ਇਕੱਠੇ ਕਰਨ ਵਾਲਿਆਂ ਦੇ ਰੂਪ ਵਿੱਚ, ਨੇ ਖੇਤਰ ਨੂੰ ਬਹੁਤ ਹੀ ਵਿਭਿੰਨਤਾ ਬਣਾ ਦਿੱਤਾ ਹੈ, ਮਨੁੱਖੀ ਜੈਨੇਟਿਕ ਵਿਭਿੰਨਤਾ ਵਿੱਚ ਅਫ਼ਰੀਕਾ ਤੋਂ ਬਾਅਦ ਦੂਜੇ ਸਥਾਨ 'ਤੇ ਹੈ। 9,000 ਸਾਲ ਪਹਿਲਾਂ ਸਿੰਧ ਨਦੀ ਬੇਸਿਨ ਦੇ ਪੱਛਮੀ ਹਾਸ਼ੀਏ ਵਿੱਚ ਉਪ-ਮਹਾਂਦੀਪ ਵਿੱਚ ਸੈਟਲਡ ਜੀਵਨ ਉਭਰਿਆ ਸੀ, ਹੌਲੀ ਹੌਲੀ ਤੀਜੀ ਹਜ਼ਾਰ ਸਾਲ ਬੀਸੀਈ ਦੀ ਸਿੰਧੂ ਘਾਟੀ ਸਭਿਅਤਾ ਵਿੱਚ ਵਿਕਸਿਤ ਹੋਇਆ। 12000 ਈਸਾ ਪੂਰਵ ਤੱਕ, ਸੰਸਕ੍ਰਿਤ ਦਾ ਇੱਕ ਪੁਰਾਤਨ ਰੂਪ, ਇੱਕ ਇੰਡੋ-ਯੂਰਪੀਅਨ ਭਾਸ਼ਾ, ਉੱਤਰ ਪੱਛਮ ਤੋਂ ਭਾਰਤ ਵਿੱਚ ਫੈਲ ਗਈ ਸੀ। ਇਸ ਦਾ ਪ੍ਰਮਾਣ ਅੱਜ ਰਿਗਵੇਦ ਦੇ ਭਜਨਾਂ ਵਿੱਚ ਮਿਲਦਾ ਹੈ। ਇੱਕ ਮੌਖਿਕ ਪਰੰਪਰਾ ਦੁਆਰਾ ਸੁਰੱਖਿਅਤ ਰੱਖਿਆ ਗਿਆ ਸੀ ਜੋ ਪੂਰੀ ਤਰ੍ਹਾਂ ਚੌਕਸ ਸੀ, ਰਿਗਵੇਦ ਭਾਰਤ ਵਿੱਚ ਹਿੰਦੂ ਧਰਮ ਦੀ ਸ਼ੁਰੂਆਤ ਨੂੰ ਰਿਕਾਰਡ ਕਰਦਾ ਹੈ। ਭਾਰਤ ਦੀਆਂ ਦ੍ਰਾਵਿੜ ਭਾਸ਼ਾਵਾਂ ਨੂੰ ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਬਦਲ ਦਿੱਤਾ ਗਿਆ ਸੀ। 400 ਈਸਾ ਪੂਰਵ ਤੱਕ, ਹਿੰਦੂ ਧਰਮ ਦੇ ਅੰਦਰ ਜਾਤ ਦੁਆਰਾ ਪੱਧਰੀਕਰਨ ਅਤੇ ਬੇਦਖਲੀ ਉਭਰ ਕੇ ਸਾਹਮਣੇ ਆਈ ਸੀ, ਅਤੇ ਬੌਧ ਅਤੇ ਜੈਨ ਧਰਮ ਪੈਦਾ ਹੋ ਗਏ ਸਨ, ਸਮਾਜਿਕ ਵਿਵਸਥਾਵਾਂ ਨੂੰ ਖ਼ਾਨਦਾਨੀ ਨਾਲ ਜੋੜਿਆ ਨਹੀਂ ਗਿਆ ਸੀ। ਸ਼ੁਰੂਆਤੀ ਸਿਆਸੀ ਮਜ਼ਬੂਤੀ ਨੇ ਗੰਗਾ ਬੇਸਿਨ ਵਿੱਚ ਸਥਿਤ ਮੌਰੀਆ ਅਤੇ ਗੁਪਤ ਸਾਮਰਾਜ ਨੂੰ ਜਨਮ ਦਿੱਤਾ। ਉਹਨਾਂ ਦਾ ਸਮੂਹਿਕ ਯੁੱਗ ਵਿਆਪਕ ਰਚਨਾਤਮਕਤਾ ਨਾਲ ਭਰਿਆ ਹੋਇਆ ਸੀ, ਪਰ ਔਰਤਾਂ ਦੀ ਡਿੱਗਦੀ ਸਥਿਤੀ, ਅਤੇ ਵਿਸ਼ਵਾਸ ਦੀ ਇੱਕ ਸੰਗਠਿਤ ਪ੍ਰਣਾਲੀ ਵਿੱਚ ਛੂਤ-ਛਾਤ ਨੂੰ ਸ਼ਾਮਲ ਕਰਨ ਦੁਆਰਾ ਵੀ ਚਿੰਨ੍ਹਿਤ ਕੀਤਾ ਗਿਆ ਸੀ। ਦੱਖਣੀ ਭਾਰਤ ਵਿੱਚ, ਮੱਧ ਰਾਜਾਂ ਨੇ ਦੱਖਣ-ਪੂਰਬੀ ਏਸ਼ੀਆ ਦੇ ਰਾਜਾਂ ਨੂੰ ਦ੍ਰਾਵਿੜ-ਭਾਸ਼ਾ ਦੀਆਂ ਲਿਪੀਆਂ ਅਤੇ ਧਾਰਮਿਕ ਸਭਿਆਚਾਰਾਂ ਨੂੰ ਨਿਰਯਾਤ ਕੀਤਾ। ਸ਼ੁਰੂਆਤੀ ਮੱਧਕਾਲੀ ਯੁੱਗ ਵਿੱਚ, ਈਸਾਈ ਧਰਮ, ਇਸਲਾਮ, ਯਹੂਦੀ ਧਰਮ, ਅਤੇ ਜੋਰਾਸਟ੍ਰੀਅਨ ਧਰਮ ਭਾਰਤ ਦੇ ਦੱਖਣੀ ਅਤੇ ਪੱਛਮੀ ਤੱਟਾਂ ਉੱਤੇ ਸਥਾਪਿਤ ਹੋ ਗਏ ਸਨ। ਮੱਧ ਏਸ਼ੀਆ ਦੀਆਂ ਮੁਸਲਿਮ ਫੌਜਾਂ ਨੇ ਰੁਕ-ਰੁਕ ਕੇ ਭਾਰਤ ਦੇ ਉੱਤਰੀ ਮੈਦਾਨਾਂ ਨੂੰ ਆਪਣੇ ਕਬਜ਼ੇ ਵਿੱਚ ਕਰ ਲਿਆ, ਅੰਤ ਵਿੱਚ ਦਿੱਲੀ ਸਲਤਨਤ ਦੀ ਸਥਾਪਨਾ ਕੀਤੀ, ਅਤੇ ਉੱਤਰੀ ਭਾਰਤ ਨੂੰ ਮੱਧਕਾਲੀ ਇਸਲਾਮ ਦੇ ਬ੍ਰਹਿਮੰਡੀ ਨੈਟਵਰਕ ਵਿੱਚ ਖਿੱਚ ਲਿਆ। 15ਵੀਂ ਸਦੀ ਵਿੱਚ, ਵਿਜੈਨਗਰ ਸਾਮਰਾਜ ਨੇ ਦੱਖਣ ਭਾਰਤ ਵਿੱਚ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੇ ਸੰਯੁਕਤ ਹਿੰਦੂ ਸੱਭਿਆਚਾਰ ਦੀ ਸਿਰਜਣਾ ਕੀਤੀ। ਪੰਜਾਬ ਵਿੱਚ, ਸਿੱਖ ਧਰਮ ਦਾ ਉਭਾਰ ਹੋਇਆ, ਸੰਸਥਾਗਤ ਧਰਮ ਨੂੰ ਰੱਦ ਕਰਦਾ ਹੋਇਆ। ਮੁਗਲ ਸਾਮਰਾਜ, 1526 ਵਿੱਚ, ਦੋ ਸਦੀਆਂ ਦੀ ਸਾਪੇਖਿਕ ਸ਼ਾਂਤੀ ਦੀ ਸ਼ੁਰੂਆਤ ਕੀਤੀ, ਚਮਕਦਾਰ ਆਰਕੀਟੈਕਚਰ ਦੀ ਵਿਰਾਸਤ ਛੱਡ ਕੇ। ਹੌਲੀ-ਹੌਲੀ ਬ੍ਰਿਟਿਸ਼ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦਾ ਵਿਸਤਾਰ ਹੋਇਆ, ਜਿਸ ਨੇ ਭਾਰਤ ਨੂੰ ਇੱਕ ਬਸਤੀਵਾਦੀ ਆਰਥਿਕਤਾ ਵਿੱਚ ਬਦਲ ਦਿੱਤਾ, ਪਰ ਇਸਦੀ ਪ੍ਰਭੂਸੱਤਾ ਨੂੰ ਵੀ ਮਜ਼ਬੂਤ ਕੀਤਾ। ਬ੍ਰਿਟਿਸ਼ ਕ੍ਰਾਊਨ ਸ਼ਾਸਨ 1858 ਵਿੱਚ ਸ਼ੁਰੂ ਹੋਇਆ। ਭਾਰਤੀਆਂ ਨੂੰ ਦਿੱਤੇ ਗਏ ਅਧਿਕਾਰ ਹੌਲੀ-ਹੌਲੀ ਦਿੱਤੇ ਗਏ, ਪਰ ਤਕਨੀਕੀ ਤਬਦੀਲੀਆਂ ਪੇਸ਼ ਕੀਤੀਆਂ ਗਈਆਂ, ਅਤੇ ਸਿੱਖਿਆ ਅਤੇ ਜਨਤਕ ਜੀਵਨ ਦੇ ਆਧੁਨਿਕ ਵਿਚਾਰਾਂ ਨੇ ਜੜ੍ਹ ਫੜ ਲਈ। ਇੱਕ ਮੋਹਰੀ ਅਤੇ ਪ੍ਰਭਾਵਸ਼ਾਲੀ ਰਾਸ਼ਟਰਵਾਦੀ ਲਹਿਰ ਉਭਰੀ, ਜੋ ਅਹਿੰਸਕ ਵਿਰੋਧ ਲਈ ਮਸ਼ਹੂਰ ਸੀ ਅਤੇ ਬ੍ਰਿਟਿਸ਼ ਸ਼ਾਸਨ ਨੂੰ ਖਤਮ ਕਰਨ ਦਾ ਮੁੱਖ ਕਾਰਕ ਬਣ ਗਈ। 1947 ਵਿੱਚ ਬ੍ਰਿਟਿਸ਼ ਭਾਰਤੀ ਸਾਮਰਾਜ ਨੂੰ ਦੋ ਆਜ਼ਾਦ ਰਾਜਾਂ ਵਿੱਚ ਵੰਡਿਆ ਗਿਆ ਸੀ, ਹਿੰਦੂ-ਬਹੁਗਿਣਤੀ ਭਾਰਤ ਦਾ ਡੋਮੀਨੀਅਨ ਅਤੇ ਇੱਕ ਮੁਸਲਿਮ-ਬਹੁਗਿਣਤੀ ਪਾਕਿਸਤਾਨ ਦਾ ਡੋਮੀਨੀਅਨ, ਵੱਡੇ ਪੱਧਰ 'ਤੇ ਜਾਨੀ ਨੁਕਸਾਨ ਅਤੇ ਇੱਕ ਬੇਮਿਸਾਲ ਪਰਵਾਸ ਦੇ ਵਿਚਕਾਰ। ਭਾਰਤ 1950 ਤੋਂ ਇੱਕ ਸੰਘੀ ਗਣਰਾਜ ਰਿਹਾ ਹੈ, ਇੱਕ ਲੋਕਤੰਤਰੀ ਸੰਸਦੀ ਪ੍ਰਣਾਲੀ ਦੁਆਰਾ ਸ਼ਾਸਨ ਕੀਤਾ ਜਾਂਦਾ ਹੈ। ਇਹ ਬਹੁਲਵਾਦੀ, ਬਹੁ-ਭਾਸ਼ੀ ਅਤੇ ਬਹੁ-ਜਾਤੀ ਸਮਾਜ ਹੈ। ਭਾਰਤ ਦੀ ਆਬਾਦੀ 1951 ਵਿੱਚ 361 ਮਿਲੀਅਨ ਤੋਂ ਵਧ ਕੇ 2022 ਵਿੱਚ ਲਗਭਗ 1.4 ਬਿਲੀਅਨ ਹੋ ਗਈ। ਉਸੇ ਸਮੇਂ ਦੌਰਾਨ, ਇਸਦੀ ਨਾਮਾਤਰ ਪ੍ਰਤੀ ਵਿਅਕਤੀ ਆਮਦਨ US$64 ਸਾਲਾਨਾ ਤੋਂ US$2,601 ਤੱਕ ਵਧ ਗਈ, ਅਤੇ ਇਸਦੀ ਸਾਖਰਤਾ ਦਰ 16.6% ਤੋਂ 74% ਹੋ ਗਈ। 1951 ਵਿੱਚ ਮੁਕਾਬਲਤਨ ਬੇਸਹਾਰਾ ਦੇਸ਼ ਹੋਣ ਤੋਂ ਭਾਰਤ ਇੱਕ ਤੇਜ਼ੀ ਨਾਲ ਵਧ ਰਹੀ ਮੁੱਖ ਅਰਥਵਿਵਸਥਾ ਅਤੇ ਸੂਚਨਾ ਤਕਨਾਲੋਜੀ ਸੇਵਾਵਾਂ ਦਾ ਇੱਕ ਕੇਂਦਰ ਬਣ ਗਿਆ ਹੈ, ਇੱਕ ਵਿਸਤ੍ਰਿਤ ਮੱਧ ਵਰਗ ਦੇ ਨਾਲ। ਇਸਦਾ ਇੱਕ ਸਪੇਸ ਪ੍ਰੋਗਰਾਮ ਹੈ। ਭਾਰਤੀ ਫਿਲਮਾਂ, ਸੰਗੀਤ ਅਤੇ ਅਧਿਆਤਮਿਕ ਸਿੱਖਿਆਵਾਂ ਗਲੋਬਲ ਸੱਭਿਆਚਾਰ ਵਿੱਚ ਵਧਦੀ ਭੂਮਿਕਾ ਨਿਭਾਉਂਦੀਆਂ ਹਨ। ਭਾਰਤ ਨੇ ਆਪਣੀ ਗਰੀਬੀ ਦੀ ਦਰ ਨੂੰ ਕਾਫ਼ੀ ਹੱਦ ਤੱਕ ਘਟਾ ਦਿੱਤਾ ਹੈ, ਹਾਲਾਂਕਿ ਆਰਥਿਕ ਅਸਮਾਨਤਾ ਵਧਣ ਦੀ ਕੀਮਤ 'ਤੇ। ਭਾਰਤ ਇੱਕ ਪਰਮਾਣੂ-ਹਥਿਆਰ ਵਾਲਾ ਦੇਸ਼ ਹੈ, ਜੋ ਫੌਜੀ ਖਰਚਿਆਂ ਵਿੱਚ ਉੱਚ ਦਰਜੇ 'ਤੇ ਹੈ। ਇਸ ਦੇ ਆਪਣੇ ਗੁਆਂਢੀ ਦੇਸ਼ਾਂ ਪਾਕਿਸਤਾਨ ਅਤੇ ਚੀਨ ਨਾਲ ਕਸ਼ਮੀਰ ਨੂੰ ਲੈ ਕੇ ਵਿਵਾਦ ਹਨ, ਜੋ 20ਵੀਂ ਸਦੀ ਦੇ ਅੱਧ ਤੋਂ ਅਣਸੁਲਝੇ ਹੋਏ ਹਨ। ਭਾਰਤ ਨੂੰ ਜਿਨ੍ਹਾਂ ਸਮਾਜਿਕ-ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਵਿੱਚ ਲਿੰਗ ਅਸਮਾਨਤਾ, ਬਾਲ ਕੁਪੋਸ਼ਣ, ਅਤੇ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ। ਭਾਰਤ ਦੀ ਧਰਤੀ ਮੈਗਾਡਾਇਵਰਸ ਹੈ, ਚਾਰ ਜੈਵ ਵਿਭਿੰਨਤਾ ਦੇ ਹੌਟਸਪੌਟਸ ਦੇ ਨਾਲ। ਇਸਦੇ ਜੰਗਲਾਂ ਵਿੱਚ ਇਸਦੇ ਖੇਤਰ ਦਾ 21.7% ਸ਼ਾਮਲ ਹੈ। ਭਾਰਤ ਦੇ ਜੰਗਲੀ ਜੀਵ, ਜਿਨ੍ਹਾਂ ਨੂੰ ਭਾਰਤ ਦੀ ਸੰਸਕ੍ਰਿਤੀ ਵਿੱਚ ਪਰੰਪਰਾਗਤ ਤੌਰ 'ਤੇ ਸਹਿਣਸ਼ੀਲਤਾ ਨਾਲ ਦੇਖਿਆ ਜਾਂਦਾ ਹੈ, ਨੂੰ ਇਹਨਾਂ ਜੰਗਲਾਂ ਵਿੱਚ, ਅਤੇ ਕਿਤੇ ਹੋਰ, ਸੁਰੱਖਿਅਤ ਨਿਵਾਸ ਸਥਾਨਾਂ ਵਿੱਚ ਸਮਰਥਨ ਪ੍ਰਾਪਤ ਹੈ।.
ਹੀਰੋਸ਼ੀਮਾ ਅਤੇ ਨਾਗਾਸਾਕੀ ਪ੍ਰਮਾਣੂ ਹਮਲਾ
ਹੀਰੋਸ਼ੀਮਾ ਅਤੇ ਨਾਗਾਸਾਕੀ ਪ੍ਰਮਾਣੂ ਹਮਲਾ ਦੂਸਰੇ ਵਿਸ਼ਵ ਯੁੱਧ ਦੇ ਅਖੀਰ ਵਿੱਚ ਸੰਯੁਕਤ ਬਾਦਸ਼ਾਹੀ ਨਾਲ ਹੋੲੇ ਕੇਬੈਕ ਸਮਝੌਤੇ ਤਹਿਤ ਸੰਯੁਕਤ ਰਾਸ਼ਟਰ ਅਮਰੀਕਾ ਨੇ ਅਗਸਤ 1945 ਨੂੰ ਜਪਾਨ ਦੇ ਦੋ ਸ਼ਹਿਰਾਂ ਹੀਰੋਸ਼ੀਮਾ ਅਤੇ ਨਾਗਾਸਾਕੀ ਤੇ ਪ੍ਰਮਾਣੂ ਬੰਬ ਨਾਲ ਹਮਲੇ ਕੀਤੇ, ਇਹਨਾਂ ਦੋ ਹਮਲਿਆਂ ਵਿੱਚ ਲਗਭਗ 129,000 ਲੋਕ ਮਾਰੇ ਗੲੇ। ਇਤਿਹਾਸ ਵਿੱਚ ਯੁਧ ਲਈ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਸਿਰਫ ਇਸੇ ਘਟਨਾਂ ਦੌਰਾਨ ਕੀਤੀ ਗਈ। ਯੁੱਧ ਦੇ ਆਖਰੀ ਸਾਲ ਵਿੱਚ ਮਿੱਤਰ ਦੇਸ਼ਾਂ ਨੇ ਜਪਾਨ ਤੇ' ਹਮਲੇ ਦੀ ਯੋਜਨਾਂ ਬਣਾਈ। ਇਸ ਤੋਂ ਪਹਿਲਾਂ ਸੰਯੁਕਤ ਰਾਜ ਅਮਰੀਕਾ ਨੇ ਹਵਾਈ ਹਮਲੇ ਕਰਕੇ ਜਪਾਨ ਦੇ ਕਈ ਸ਼ਹਿਰ ਤਬਾਹ ਕਰ ਦਿੱਤੇ। ਯੂਰਪ ਵਿੱਚ 8 ਮਈ 1945 ਨੂੰ ਨਾਜ਼ੀ ਜਰਮਨੀ ਦੇ ਆਤਮ ਸਮਰਪਣ ਕਰਨ ਨਾਲ ਜੰਗ ਖ਼ਤਮ ਹੋ ਗਈ ਸੀ। 26 ਜੁਲਾਈ 1945 ਨੂੰ ਪੋਟਸਡੈਮ ਘੋਸ਼ਣਾ ਰਾਹੀਂ ਸੰਯੁਕਤ ਰਾਜ ਅਮਰੀਕਾ ਨੇ ਚੀਨ ਅਤੇ United Kingdom ਨਾਲ ਮਿਲ ਕੇ, ਜਪਾਨ ਨੂੰ ਬਿਨਾਂ ਸ਼ਰਤ ਆਤਮ ਸਮਰਪਣ ਕਰਨ ਲਈ ਕਿਹਾ ਅਤੇ ਅਜਿਹਾ ਨਾਂ ਕਰਨ ਤੇ' "ਤੁਰੰਤ ਅਤੇ ਮੁਕੰਮਲ ਤਬਾਹੀ" ਦੀ ਚੇਤਾਵਨੀ ਦਿੱਤੀ। ਪਰ ਜਪਾਨੀਆਂ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਮਿੱਤਰ ਦੇਸ਼ਾਂ ਨੇ ਮੈਨਹੈਟਨ ਪ੍ਰਾਜੈਕਟ ਰਾਹੀਂ ਜੁਲਾਈ 1945 ਨੂੰ ਨਿਊ ਮੈਕਸੀਕੋ ਨਾਂ ਦੇ ਰੇਗਿਸਤਾਨ ਵਿੱਚ ਪ੍ਰਮਾਣੂ ਬੰਬ ਦਾ ਸਫਲ ਪ੍ਰੀਖਣ ਕੀਤਾ ਅਤੇ ਅਗਸਤ ਤੱਕ ਦੋ ਬਦਲਵੇਂ ਡਿਜ਼ਾਇਨਾਂ ਉੱਤੇ ਅਧਾਰਿਤ ਪ੍ਰਮਾਣੂ ਬੰਬ ਵੀ ਬਣਾ ਲੲੇ।
ਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵ
ਸਾਹਿਤ ਦਾ ਭਾਵ ਹੈ ਕਿ ਅਜਿਹੀ ਰਚਨਾ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਹੋਣ।ਕਈ ਵਿਦਵਾਨਾਂ ਅਨੁਸਾਰ ਸਾਹਿਤ ਸ਼ਬਦ ਦੀ ਉਤਪਤੀ ਸਾ+ਹਿਤ ਹੈ। ਸਾ ਦਾ ਅਰਥ ਹੈ ਸਾਰਿਆਂ ਨਾਲ ਅਤੇ ਹਿਤ ਦਾ ਮਤਲਬ ਪਿਆਰ (ਸਾਹਿਤਯ ਭਾਵ ਸਾਹਿਤਮ) ਸੋ ਸਾਹਿਤ ਦਾ ਭਾਵ ਪਿਆਰ ਤੋਂ ਉਪਜਿਆ ਹੋਇਆ ਰਚਨਾ ਵਿੱਚ ਨਿਰੇ ਪਿਆਰ ਦੇ ਭਾਵ ਆਉਣ ਨਾਲ ਰਚਨਾ ਸਾਹਿਤ ਨਹੀਂ ਅਖਵਾ ਸਕਦੀ। ਸੁੰਦਰ ਰਚਨਾ ਨੂੰ ਕਲਾ ਕਹਿੰਦੇ ਹਨ। ਸ਼ਬਦ ਰੂਪੀ ਸੁੰਦਰ ਰਚਨਾ ਨੂੰ ਸਾਹਿਤ ਆਖਦੇ ਹਨ। ਲਿਖਣ ਢੰਗ ਦੀ ਕਾਢ ਤੋਂ ਪਹਿਲਾਂ ਸਾਹਿਤ ਮੌਖਿਕ ਹੁੰਦਾ ਸੀ। ਸਾਹਿਤ ਦੇ ਅਨਪੜ੍ਹ ਕਰਤਾ ਇਸ ਨੂੰ ਉਚਾਰ ਕੇ ਪ੍ਰਗਟ ਕਰਦੇ ਹਨ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਦਿੱਲੀ ਸਲਤਨਤ ਦਿੱਲੀ ਵਿੱਚ ਸਥਿਤ ਇੱਕ ਇਸਲਾਮੀ ਸਾਮਰਾਜ ਸੀ ਜੋ 320 ਸਾਲਾਂ (1206-1526) ਲਈ ਭਾਰਤੀ ਉਪ ਮਹਾਂਦੀਪ ਦੇ ਵੱਡੇ ਹਿੱਸੇ ਵਿੱਚ ਫੈਲਿਆ ਹੋਇਆ ਸੀ। ਘੁਰਿਦ ਖ਼ਾਨਦਾਨ ਦੁਆਰਾ ਦੱਖਣੀ ਏਸ਼ੀਆ ਉੱਤੇ ਹਮਲੇ ਤੋਂ ਬਾਅਦ, ਪੰਜ ਰਾਜਵੰਸ਼ਾਂ ਨੇ ਦਿੱਲੀ ਸਲਤਨਤ ਉੱਤੇ ਕ੍ਰਮਵਾਰ ਰਾਜ ਕੀਤਾ: ਮਾਮਲੂਕ ਰਾਜਵੰਸ਼ (1206-1290), ਖ਼ਿਲਜੀ ਰਾਜਵੰਸ਼ (1290-1320), ਤੁਗ਼ਲਕ ਰਾਜਵੰਸ਼ (1320-1414), ਸੱਯਦ ਖ਼ਾਨਦਾਨ (1414–1451), ਅਤੇ ਲੋਧੀ ਰਾਜਵੰਸ਼ (1451–1526)। ਇਸ ਨੇ ਆਧੁਨਿਕ ਭਾਰਤ, ਪਾਕਿਸਤਾਨ ਅਤੇ ਬੰਗਲਾਦੇਸ਼ ਦੇ ਨਾਲ-ਨਾਲ ਦੱਖਣੀ ਨੇਪਾਲ ਦੇ ਕੁਝ ਹਿੱਸਿਆਂ ਦੇ ਵੱਡੇ ਹਿੱਸੇ ਨੂੰ ਕਵਰ ਕੀਤਾ।
ਫ਼ਰੀਦਉਦੀਨ ਮਸੂਦ ਗੰਜਸ਼ਕਰ (4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ (ਅੰਗ੍ਰੇਜ਼ੀ: Bābā Farīd) ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਪ੍ਰਚਾਰਕਾਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਸ਼ਬਦ ਅਸਲ ਵਿਚ ਦੋ ਸ਼ਬਦਾਂ ਸੱਭਿਆਚਾਰ ਦਾ ਸੁਮੇਲ ਹੈ 'ਸੱਭਯ' ਦਾ ਸ਼ਾਬਦਿਕ ਅਰਥ ਨਿਯਮਬੱਧਤਾ ਹੈ ਜਦਕਿ 'ਅਚਾਰ' ਦਾ ਅਰਥ ਆਚਰਨ ਹੈ ਭਾਵੇਂ ਉਹ ਚਰਿਤਰ ਜੋ ਜੀਵਨ ਵਿੱਚ ਕਿਸੇ ਨਿਯਮਬੱਧਤਾ ਦਾ ਧਾਰਨੀ ਹੈ ਉਸ ਨੂੰ ਸੱਭਿਆਚਾਰ ਕਿਹਾ ਜਾਂਦਾ ਹੈ। ਸਭਿਆਚਾਰ ਤੇ ਪੰਜਾਬੀ ਸਭਿਆਚਾਰ ਵਿੱਚੋਂ ਸਭਿਆਚਾਰ ਨੂੂੰ ਦੇਖੀਏ ਤਾਂ ਸਭਿਆਚਾਰ ਇੱਕ ਸਰਵ ਵਿਆਪਕ ਵਰਤਾਰਾ ਹੈ ਪਰ ਹਰ ਸਮਾਜ 'ਚ ਕੋਈ ਵੀ ਕੌਮ ਜਾਂ ਕੋਈ ਵੀ ਜਨ ਸਮੂਹ ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈੇ, ਉਹ ਸਭਿਆਚਾਰ ਤੋਂ ਸੱਖਣਾ ਨਹੀਂ ਹੁੰਦਾ, ਭਾਵੇਂ ਵਿਕਾਸ ਦੇ ਕਿਸੇ ਪੜਾਅ 'ਤੇ ਕਿਉਂ ਨਾ ਹੋਵੇ। ਉਸ ਵਿੱਚ ਕਿੱਤੇ, ਰੁਤਬੇ, ਜਮਾਤ, ਧਰਮ ਤੇ ਅੱਗੋਂ ਉਪ-ਸਮੂਹ ਬਣੇ ਹੁੰਦੇ ਹਨ। ਇਹ ਉਪ ਸਮੂਹ ਆਪਣੇ ਵੱਡੇ ਜਨ-ਸਮੂਹ ਨਾਲ ਵਧੇਰੇ ਸਾਂਝ ਰੱਖਦੇ ਹੋਏ ਵੀ ਕੁਝ ਵਿਲੱਖਣ ਤੱਤ ਰੱਖਦੇ ਹਨ। ਸਾਰੇ ਉਪ-ਸਭਿਆਚਾਰਾਂ ਦੇ ਸਾਂਝੇ ਤੱਤ ਮਿਲ ਕਰ ਮੂਲ ਸਭਿਆਚਾਰ ਦਾ ਕੇਂਦਰਤਿਤਵ ਬਣਦੇ ਹਨ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸਤਿ ਸ੍ਰੀ ਅਕਾਲ () ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਕਿੱਸਾ ਕਾਵਿ ਮੱਧਕਾਲੀਨ ਪੰਜਾਬੀ ਸਾਹਿਤ ਜਗਤ ਵਿੱਚ ਵਿਸ਼ੇਸ਼ ਮਹੱਤਵ ਦਾ ਧਾਰਣੀ ਹੈ। ਵਿਚਾਰਧੀਨ ਕਾਲਖੰਡ ਬਰਤਾਨਵੀਂ ਰਾਜ ਦੀ ਸਥਾਪਤੀ ਤੋਂ ਲੈ ਕੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੱਕ ਪਸਰਿਆ ਹੋਇਆ ਹੈ। ਇਸ ਸਮੇਂ ਦੌਰਾਨ ਹੀ ਪੰਜਾਬੀ ਸਾਹਿਤ ਪਰੰਪਰਕ ਸਾਹਿਤ ਰੂਪਾਕਾਰਾਂ ਨਾਲੋਂ ਆਪਣਾ ਨਾਤਾ ਤੋੜ ਕੇ ਨਵੀਨ ਸਾਹਿਤ ਰੂਪਾਕਾਰਾਂ ਅਤੇ ਚਿੰਤਨ ਤੇ ਚੇਤਨਾ ਦੇ ਨਵੇਂ ਸਰੋਕਾਰਾਂ ਨਾਲ ਜੁੜਦਾ ਹੈ। ਕਿੱਸਾ ਕਾਵਿ ਸਾਹਿਤ ਦੀ ਇੱਕ ਅਜਿਹੀ ਕਾਵਿ ਵਿਧਾ ਹੈ ਜੋ ਦੂਸਰੇ ਸਾਹਿਤ ਰੂਪਾਕਾਰਾਂ ਨਾਲੋਂ ਭਿੰਨ ਤੇ ਵਿਲੱਖਣ ਹੈ। ਇਸ ਸਮੁੱਚੇ ਕਾਲ ਦਾ ਕਿੱਸਾ ਕਾਵਿ ਬਹੁਪੱਖੀ ਅਧਿਐਨ ਦੀ ਮੰਗ ਕਰਦਾ ਹੈ। ਹੱਥਲੇ ਖੋਜ ਪੱਤਰ ਵਿੱਚ ਸਾਡਾ ਮੁੱਖ ਉਦੇਸ਼ ਅਧਿਐਨ ਕਾਲ ਦੇ ਕਿੱਸਾ ਕਾਵਿ ਦਾ ਨਵੇਂ ਵਿਸ਼ਿਆਂ ਦੇ ਪ੍ਰਸੰਗ ਵਿੱਚ ਅਧਿਐਨ ਕਰਨਾ ਹੈ ਅਤੇ ਇਹ ਵਾਚਨ ਹੈ ਕਿ ਇਸ ਸਮੂੱਚੇ ਸਮੇਂ ਵਿੱਚ ਬਹੁਪਾਸਾਰੀ ਵਿਸ਼ਿਆਂ ਦੀ ਧਾਰਣੀ ਇਹ ਕਾਵਿ ਪਰੰਪਰਾ ਕਿੰਨਾ ਨਵੇਂ ਵਿਸ਼ਿਆ ਨਾਲ ਆਪਣਾ ਸਰੋਕਾਰ ਜੋੜਦੀ ਹੈ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਕ੍ਰਿਕਟ ਇੱਕ ਬੱਲੇ ਅਤੇ ਗੇਂਦ ਨਾਲ ਖੇਡੀ ਜਾਣ ਵਾਲੀ ਖੇਡ ਹੈ। ਇਸ ਵਿੱਚ 11-11 ਖਿਡਾਰੀਆਂ ਦੀਆਂ ਦੋ ਟੀਮਾਂ ਇੱਕ ਮੈਦਾਨ ਵਿੱਚ 22 ਗਜ਼ ਲੰਮੀ ਪਿੱਚ ਉੱਤੇ ਖੇਡਦੀਆਂ ਹਨ। ਖੇਡ ਦੇ ਹਰ ਪੜਾਅ ਨੂੰ ਪਾਰੀ ਕਿਹਾ ਜਾਂਦਾ ਹੈ, ਜਿਸ ਦੌਰਾਨ ਇੱਕ ਟੀਮ ਬੱਲੇਬਾਜ਼ੀ ਕਰਦੀ ਹੈ, ਜਿੰਨੀਆਂ ਸੰਭਵ ਹੋ ਸਕਣ, ਬਹੁਤ ਸਾਰੀਆਂ ਦੌੜਾਂ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ, ਜਦੋਂ ਕਿ ਉਹਨਾਂ ਦੇ ਵਿਰੋਧੀ ਗੇਂਦਬਾਜ਼ੀ ਅਤੇ ਫੀਲਡਿੰਗ ਕਰਦੇ ਹਨ। ਉਹ ਦੌੜਾਂ ਬਣਾਉਣ ਵਾਲੀ ਟੀਮ ਦੀਆਂ ਦੌੜਾਂ ਦੀ ਗਿਣਤੀ ਨੂੰ ਘਟਾਉਣ ਦਾ ਯਤਨ ਕਰਦੇ ਹਨ। ਜਦੋਂ ਹਰੇਕ ਪਾਰੀ ਖ਼ਤਮ ਹੁੰਦੀ ਹੈ, ਤਾਂ ਟੀਮ ਆਮ ਤੌਰ 'ਤੇ ਅਗਲੀ ਪਾਰੀ ਲਈ ਭੂਮਿਕਾ ਨੂੰ ਸਵੈਪ ਕਰਦੀ ਹੈ (ਜਿਵੇਂ ਜੋ ਟੀਮ ਜੋ ਪਹਿਲਾਂ ਬੱਲੇਬਾਜ਼ੀ ਕਰ ਰਹੀ ਸੀ/ਹੁਣ ਉਹ ਫੀਲਡਿੰਗ, ਅਤੇ ਉਲਟ) ਮੈਚ ਦੀ ਕਿਸਮ 'ਤੇ ਨਿਰਭਰ ਕਰਦੇ ਹੋਏ, ਟੀਮਾਂ ਇੱਕ ਜਾਂ ਦੋ ਪਾਰੀਆਂ ਲਈ ਬੱਲੇਬਾਜ਼ੀ ਕਰਦੀਆਂ ਹਨ। ਜਿੱਤਣ ਵਾਲੀ ਟੀਮ ਉਹ ਹੈ ਜੋ ਸਭ ਤੋਂ ਵੱਧ ਦੌੜਾਂ ਬਣਾਉਂਦੀ ਹੈ, ਜਿਸ ਵਿੱਚ ਕਿਸੇ ਵੀ ਵਾਧੂ ਦੌੜਾਂ ਵੀ ਸ਼ਾਮਿਲ ਹੁੰਦੀਆਂ ਹਨ। (ਸਿਵਾਏ ਕਿ ਜਦੋਂ ਨਤੀਜਾ ਜਿੱਤ/ਹਾਰ ਦਾ ਨਤੀਜਾ ਨਹੀਂ ਹੁੰਦਾ)
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਈ ਜਸਵੰਤ ਸਿੰਘ ਖਾਲੜਾ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਏ ਕਾਰਕੁਨ ਹਨ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਹ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜੱਗ ਜ਼ਾਹਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ। 1980 ਵਿੱਚ ਪੰਜਾਬ ਸੰਕਟ ਦੇ ਦਿਨਾਂ ਵਿੱਚ ਆਪ੍ਰੇਸ਼ਨ ਬਲਿਊ ਸਟਾਰ, ਇੰਦਰਾ ਗਾਂਧੀ ਦੇ ਕਤਲ ਅਤੇ 1984 ਦੇ ਸਿੱਖ-ਵਿਰੋਧੀ ਦੰਗਿਆਂ ਤੋਂ ਬਾਅਦ, ਪੁਲਿਸ ਨੂੰ ਸ਼ੱਕੀ ਵਿਅਕਤੀਆਂ ਨੂੰ ਸ਼ੱਕੀ ਅੱਤਵਾਦੀ ਕਹਿ ਕੇ ਹਿਰਾਸਤ ਵਿੱਚ ਲੈਣ ਦੇ ਅਧਿਕਾਰ ਦੇ ਦਿੱਤੇ ਗਏ ਸੀ,। ਪੁਲਿਸ ਉੱਤੇ ਕਥਿਤ ਤੌਰ 'ਤੇ ਹੋਈ ਗੋਲੀਬਾਰੀ ਵਿਚ ਨਿਹੱਥੇ ਸ਼ੱਕੀ ਲੋਕਾਂ ਦੀ ਹੱਤਿਆ ਕਰਨ ਅਤੇ ਕਤਲਾਂ ਨੂੰ ਛੁਪਾਉਣ ਲਈ ਹਜ਼ਾਰਾਂ ਲਾਸ਼ਾਂ ਸਾੜਨ ਦੇ ਦੋਸ਼ ਲੱਗ ਰਹੇ ਸਨ।
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਲੋਕਧਾਰਾ ਸਬੰਧੀ ਸਮੱਗਰੀ ਇਕੱਤਰਿਤ ਕਰਨੀ ਨਿਰਸੰਦੇਹ ਇੱਕ ਕਠਿਨ ਕਾਰਜ ਹੈ। ਖ਼ਾਸ ਤੌਰ 'ਤੇ ਗਿੱਧੇ ਜਿਹੀਆਂ ਪ੍ਰਦਰਸ਼ਿਤ ਕਲਾਵਾਂ ਦੀ, ਜਿਹਨਾਂ ਦੀ ਲਿਖਤ ਟੈਕਸਟ ਨਾਲੋਂ ਪੇਸ਼ਕਾਰੀ ਜ਼ਿਆਦਾ ਮਹੱਤਵ ਰੱਖਦੀ ਹੈ। ਅਜਿਹੀ ਸਮੱਗਰੀ ਇਕੱਤਰਿਤ ਕਰਨ ਦੀਆਂ ਦੋ ਹੀ ਵਿਧੀਆਂ ਹਨ: ਇੱਕ ਤਾਂ ਉਹਨਾਂ ਸੁਭਾਵਿਕ ਪਰਸਥਿਤੀਆਂ ਜਿਵੇਂ ਵਿਆਹ, ਤੀਆਂ ਆਦਿ ਮੌਕੇ ' ਤੇ ਉਹਨਾਂ ਦਾਇਰਿਆਂ ਵਿੱਚ ਸ਼ਾਮਲ ਹੋ ਕੇ ਰਿਕਾਰਡਿੰਗ ਅਤੇ ਵੀਡੀਓਗਰਾਫ਼ੀ ਕੀਤੀ ਜਾਵੇ। ਦੂਸਰਾ ਸੰਬੰਧਿਤ ਖੇਤਰ ਵਿੱਚ ਮਾਹਰ ਔਰਤਾਂ ਨਾਲ ਸੰਪਰਕ ਕਰਕੇ ਲਿਖਤ ਰੂਪ ਵਿੱਚ ਸਮੱਗਰੀ ਪ੍ਰਾਪਤ ਕੀਤੀ ਜਾਵੇ। ਡਾ.ਚਰਨਜੀਤ ਕੌਰ ਨੇ ਬੋਲੀਆਂ ਦੀ ਰੇਲ ਭਰਾਂ ਪੁਸਤਕ ਵਿੱਚ ਬੋਲੀਆਂ ਨੂੰ ਲਿਖਤੀ ਰੂਪ ਪ੍ਦਾਨ ਕੀਤਾ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਗੁਰੂ ਕੇ ਬਾਗ਼ ਦਾ ਮੋਰਚਾ ਅਕਾਲੀ ਲਹਿਰ ਦਾ ਮਹੱਤਵਪੂਰਨ ਮੋਰਚਾ ਹੈ। ਅੰਮ੍ਰਿਤਸਰ ਤੋਂ 13 ਕੁ ਮੀਲ ਦੂਰ ਇਕ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਹੈ, ਜੋ ਪਿੰਡ ਘੁਕੇਵਾਲੀ ਵਿੱਚ ਸਥਿਤ ਹੈ। ਜਿਥੇ ਪੰਜਵੇਂ ਅਤੇ ਨੌਵੇਂ ਗੁਰੂ ਸਾਹਿਬ ਨੇ ਆਪਣੇ ਪਾਵਨ ਚਰਨ ਪਾਏ। ਇਥੋਂ ਦਾ ਮਹੰਤ ਸੁੰਦਰ ਦਾਸ ਬਹੁਤ ਹੀ ਘਟੀਆ ਆਚਰਣ ਦਾ ਮਾਲਕ ਸੀ, ਪਰ ਸਰਕਾਰ ਦੀ ਸ਼ਹਿ ਹੋਣ ਕਰਕੇ ਸਿੱਖ ਕੌਮ ਨੂੰ ਮਜਬੂਰਨ ਕੌੜਾ ਘੁੱਟ ਪੀਣਾ ਪੈ ਰਿਹਾ ਸੀ। ਸ੍ਰੀ ਨਨਕਾਣਾ ਸਾਹਿਬ ਦਾ ਮਹੰਤ ਲਛਮਣ ਦਾਸ ਇਸ ਮਹੰਤ ਸੁੰਦਰ ਦਾਸ ਦਾ ਲੰਗੋਟੀਆ ਯਾਰ ਸੀ। ਇਸੇ ਕਰਕੇ 20 ਫਰਵਰੀ 1921 ਈ: ਨੂੰ ਵਾਪਰੇ ਸ੍ਰੀ ਨਨਕਾਣਾ ਸਾਹਿਬ ਦੇ ਖੂਨੀ ਸਾਕੇ ਬਾਅਦ ਇਕ ਸਾਕਾ ਹੋਰ ਵੀ ਸਿੰਘਾਂ ਦੇ ਸਾਹਮਣੇ ਆ ਗਿਆ।
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ:ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। "ਵਾਹਿਗੁਰੂ" ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:- "ਵਾਹਿ" ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ, "ਗੁਰੂ" ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ। ਵਾਹ ਜਾਂ ਵਾਹਿ ਸ਼ਬਦ ਫ਼ਾਰਸੀ ਭਾਸ਼ਾ ਦਾ ਸ਼ਬਦ ਮੰਨਿਆ ਜਾਂਦਾ ਹੈ। ਵਾਹ' ਫ਼ਾਰਸੀ ਸ਼ਬਦ ਹੈ ਜਿਹੜਾ ਮੱਧਕਾਲੀ ਫ਼ਾਰਸੀ(ਪਹਿਲਵੀ)ਦੀਆਂ ਲਿਖਤਾਂ ਵਿੱਚ ਵੇਖਣ ਨੂੰ ਮਿਲਦਾ ਹੈ। ਸਅਦੀ (ਸਾ'ਦੀ) ਸ਼ੀਰਾਜ਼ੀ ਦੀਆਂ ਗ਼ਜ਼ਲਾਂ 'ਚ ਵੀ 'ਵਹ' ਦੇ ਰੂਪ 'ਚ ਆਉਂਦਾ ਹੈ:"ਵਹ ਕਿਹ੍ ਗਰ ਮਨ ਬਾਜ਼ ਬੀਨਮ ਰੂਯਿ-ਯਾਰੇ-ਖ਼ੀਸ਼ ਰਾ"। ਸਮਕਾਲੀ ਫ਼ਾਰਸੀ 'ਚ 'ਬਹ ਬਹ' ਰੂਪ ਵੇਖਣ ਨੂੰ ਮਿਲ਼ਦਾ ਹੈ। ਕੁਝ ਲੇਖਾਂ ਵਿੱਚ ਇਸਨੂੰ 'ਵਾਹਿਦ' ਦਾ ਰੂਪ ਆਖਿਆ ਗਿਆ ਹੈ। ਇਸਦਾ ਸ਼ਾਬਦਿਕ ਅਰਥ 'ਵਾਹਿਦ' ਮੰਨਣਾ ਸਹੀ ਨਹੀਂ ਜਾਪਦਾ। ਇਹਦੇ ਨਾਲ਼ ਰਲ਼ਦੇ ਕੁਝ ਹੋਰ ਸ਼ਬਦ: ਜ਼ਹਾਜ਼ਿਹ;ਜ਼ਹੀ;ਖ਼ੁਸ਼ਾ ਆਦਿ। ਇਕ ਵਿਚਾਰ, ਦੋ ਸ਼ਬਦਾਂ ਦਾ ਅਕਸਰ ਜਾਪ ਕੀਤਾ ਜਾਂਦਾ ਹੈ ; ਸਤਿਨਾਮੁ ਅਤੇ ਵਾਹਿਗੁਰੂ | ਅਸਲ ਵਿੱਚ ਸਤਿਨਾਮੁ ਇੱਕ ਨਹੀਂ ਦੋ ਸ਼ਬਦ ਹਨ, ਸਤਿ ਅਤੇ ਨਾਮੁ ਵਾਹਿਗੁਰੂ ਵੀ ਦੋ ਸ਼ਬਦ ਹਨ, ਵਾਹਿ ਅਤੇ ਗੁਰੂ ਪਰ ਗੁਰੂ ਗਰੰਥ ਸਾਹਿਬ ਦੀਆਂ ਹੱਥ ਲਿਖਤ ਆਦਿ ਬੀੜਾਂ ਵਿੱਚ ਸਾਰੇ ਅਗਲੇ ਪਿਛਲੇ ਸ਼ਬਦਾਂ ਨੂੰ ਜੁੜਵੇਂ ਰੂਪ ' ਚ ਲਗਾਤਾਰਤਾ ਵਿੱਚ ਲਿਖਿਆ ਗਿਆ, ਇਸ ਲਈ ਇਹ ਸ਼ਬਦ ਜੋਟੇ ਵੀ ਜੁੜਵੇਂ ਹੀ ਲਿਖੇ ਗਏ। ਵਾਹਿ ਗੁਰੂ ਦਾ ਉਚਾਰਨ ਅਸੀਂ ਵਾਹੇਗੁਰੂ ਦੇ ਤੌਰ 'ਤੇ ਕਰਦੇ ਹਾਂ, ਜਦ ਕਿ ਇਸ ਦਾ ਸਹੀ ਉਚਾਰਨ ਵਾਹ ਗੁਰੁ ਹੋਣਾ ਚਾਹੀਦਾ ਹੈ। ਪਰ ਜੇ ਵਾਹਿ ਨੂੰ ਵਾਹੇ ਬੋਲਣਾ ਉਚਿਤ ਹੈ ਤਾਂ ਸਤਿ ਨੂੰ ਸਤੇ ਬੋਲਣਾ ਚਾਹੀਦਾ ਹੈ ਭਾਵ ਸਤਿ ਨਾਮੁ ਦਾ ਉਚਾਰਨ ਸਤਨਾਮ ਦੀ ਬਜਾਏ ਸਤੇਨਾਮ ਹੋਣਾ ਚਾਹੀਦਾ ਹੈ, ਜੋ ਕਦਾਚਿਤ ਠੀਕ ਨਹੀਂ। ਇਸ ਲਈ ਵਾਹਿ ਗੁਰੂ ਦਾ ਉਚਾਰਨ ਵਾਹੇਗੁਰੂ ਵੀ ਠੀਕ ਨਹੀਂ ਹੋਣਾ। ਅਸੀਂ ' ਸਿੱਖਾਂ ਨੇ ਆਪਣੇ ਤੌਰ 'ਤੇ ਰੱਬ ਦਾ ਨਾਂ ਵਾਹਿਗੁਰੂ ਰੱਖਿਆ ਹੋਇਆ ਹੈ। ਗੁਰੂ ਗਰੰਥ ਸਾਹਿਬ ਵਿੱਚ ਗੁਰੂ ਨਾਨਕ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਤੱਕ ਛੇ ਗੁਰੂ ਸਾਹਿਬਾਨ ਦੀ ਬਾਣੀ ਵਿੱਚ ਵਾਹਿਗੁਰੂ ਸ਼ਬਦ ਕਿਧਰੇ ਨਹੀਂ ਆਇਆ। ਕਬੀਰ ਜੀ, ਰਵਿਦਾਸ ਜੀ, ਨਾਮਦੇਵ ਜੀ, ਫਰੀਦ ਜੀ, ਤ੍ਰਿਲੋਚਨ ਜੀ, ਬੇਣੀ ਜੀ ਆਦਿ ਪੰਦਰਾਂ ਆਦਿ ਗੁਰੁ ਭਗਤ ਸਾਹਿਬਾਨ ਦੀ ਬਾਣੀ ਵਿੱਚ ਵੀ ਕਿਸੇ ਨੇ ਪਰਮਾਤਮਾ ਨੂੰ ਵਾਹਿਗੁਰੂ ਸ਼ਬਦ ਨਾਲ ਯਾਦ ਨਹੀਂ ਕੀਤਾ। ਗੁਰੂ ਗਰੰਥ ਸਾਹਿਬ ਦੇ ਆਖਰੀ ਪੰਨਿਆਂ 'ਤੇ ਭੱਟਾਂ ਦੇ ਸਵੱਈਏ ਦਰਜ ਹਨ। ਭੱਟ ਸਾਹਿਬਾਨ ਗੁਰੂ ਅਰਜਨ ਜੀ ਦੇ ਸਮਕਾਲੀ ਸਨ। ਇਹ ਸਵੱਈਏ ਪਹਿਲੀਆਂ। ਪੰਜਾਂ ਪਾਤਸ਼ਾਹੀਆਂ ਦੀ ਸੋਭਾ ਅਤੇ ਸ਼ਾਨ ਵਿੱਚ ਲਿਖੇ ਹੋਏ ਹਨ। ਗੁਰੂ ਸਾਹਿਬਾਨ ਨੂੰ ਪ੍ਰਮਾਤਮਾ ਦੇ ਸਮਾਨ, ਪ੍ਰਮਾਤਮਾ ਦੇ ਅਵਤਾਰ ਜਾਂ ਪਰਮਾਤਮਾ ਦੇ ਰੂਪ ਵਜੋਂ ਵਡਿਆਇਆ ਗਿਆ ਹੈ। ਭੱਟ ਗਯੰਦ ਜੀ ਨੇ ਸਵੱਈਏ ਮਹਲੇ ਚੌਥੇ (ਪੰਨਾ ੧੪੦੨ ਅਤੇ ੧੪੦੩) ਵਿੱਚ ਗੁਰੂ ਰਾਮਦਾਸ ਜੀ ਦੀ ਉਸਤਤਿ ਕਰਦਿਆਂ ਉਹਨਾਂ ਨੂੰ ਵਾਰ ਵਾਰ " ਵਾਹਿ ਗੁਰੂ " ਕਹਿ ਕੇ ਗੁਰੂ ਜੀ ਦੀ ਵਾਹ - ਵਾਹੀ ਕੀਤੀ ਹੈ। ਉਪਰੋਕਤ ਦੀ ਰੌਸ਼ਨੀ ਵਿੱਚ ਮੈਨੂੰ 'ਵਾਹਿ ਗੁਰੂ ਜੀ ਕਾ ਖਾਲਸਾ, ਵਾਹਿ ਗੁਰੂ ਜੀ ਕੀ ਫਤਹਿ' ਦਾ ਮਤਲਬ ਇਹ ਸਮਝ ਆਉਂਦਾ ਹੈ ਕਿ ਗੁਰੂ ਜੀ ਦਾ ਖਾਲਸਾ ਮਹਾਨ (ਧੰਨ) ਹੈ ਅਤੇ ਗੁਰੂ ਜੀ ਦੀ ਫਤਹਿ ਵੀ ਮਹਾਨ (ਵੱਡੀ) ਹੈ। ਪ੍ਰਚੱਲਤ ਅਰਥਾਂ ਵਿੱਚ ਵਾਹਿਗੁਰੂ ਜੀ ਕੀ ਫਤਹਿ ਨੂੰ ਪ੍ਰਮਾਤਮਾ ਦੀ ਜਿੱਤ ਸਮਝਣਾ ਅਜੀਬ ਲੱਗਦਾ ਹੈ। ਪਰਮਾਤਮਾ ਤਾਂ ਕੁਲ ਦ੍ਰਿਸ਼ਟੀ ਦਾ ਮਾਲਕ ਹੈ, ਉਸ ਤੋਂ ਬਾਹਰ ਤਾਂ ਦੂਜਾ ਕੋਈ ਹੈ ਹੀ ਨਹੀਂ। ਤਮਾਮ ਜਿੱਤਾਂ ਹਾਰਾਂ ਉਸ ਦੀ ਬੁੱਕਲ ਵਿੱਚ ਵਾਪਰ ਰਹੀਆਂ ਹਨ। ਉਸ ਨੇ ਕਿਸ 'ਤੇ ਜਿੱਤ ਪ੍ਰਾਪਤ ਕਰਨੀ ਹੋਈ, ਉਸ ਨੇ ਕਿਸ ਨੂੰ ਹਰਾਉਣਾ ਹੋਇਆ?
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਧੁਰੀ ਰਾਸ਼ਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ। ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ, ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਬਰਾੜ ਇੱਕ ਗੋਤ ਹੈ। ਮਾਲਵੇ ਦੇ ਕਾਫੀ ਲੋਕ ਇਸ ਗੋਤ ਨਾਲ ਸਬੰਧਿਤ ਹਨ। ਬਰਾੜ ਸਿੱਧੂ ਦੀ ਨੋਵੀ ਜਾਂ ਦਸਵੀਂ ਪੀੜੀ ਚੋਂ ਮੰਨੀਆ ਜਾਂਦਾ ਹੈ। ਏਸੇ ਤਰ੍ਹਾਂ ਬਰਾੜ ਤੇ ਬਰਿਆਰ ਦੋ ਧੜੇ ਗੁਰੂ ਗੋਬਿੰਦ ਸਿੰਘ ਜੀ ਵੇਲੇ ਬਣੇ ਦੋਨੋਂ ਹੀ ਸਿੱਧੂ ਵੰਸ਼ ਚੋਂ ਹਨ। ਬਰਾੜ ਜ਼ਿਆਦਾਤਰ ਮਾਲਵੇ ਖੇਤਰ ਚ ਵੱਸੇ ਹੋਏ ਹਨ ਜਿੱਥੇ ਇਹਨਾਂ ਦੇ ਪਿੰਡਾਂ ਦੀ ਲੰਬੀ ਪੱਟੀ ਹੈ ਜੋ ਸਤਲੁਜ ਦਰਿਆ ਦੇ ਦੱਖਣ ਤੋਂ ਸ਼ੁਰੂ ਹੋ ਕੇ ਉੱਤਰੀ ਰਾਜਸਥਾਨ ਤੇ ਜਿਲ੍ਹਾ ਹਿਸਾਰ ਤੱਕ ਜਾਂਦੀ ਹੈ ਤੇ ਚੜ੍ਹਦੇ ਨੂੰ ਏਹ ਪੱਟੀ ਯਮੁਨਾਨਗਰ ਜ਼ਿਲ੍ਹੇ ਤੱਕ ਅੱਪੜ ਜਾਂਦੀ ਹੈ। ਪਹਿਲਾਂ ਪਹਿਲ ਬਰਾੜ ਮਜੂਦਾ ਪੰਜਾਬ ਦੇ ਬਠਿੰਡਾ,ਮੁਕਤਸਰ ਤੇ ਫਰੀਦਕੋਟ ਜਿਲ੍ਹੇ ਚ ਹੀ ਸਨ ਜਿੱਥੇ ਇਹਨਾਂ ਦੀਆਂ ਤਿੰਨ ਚੌਧਰਾਂ ਸਨ ਤੇ ਇਹ ਆਪਸ ਵਿਚ ਵੀ ਲੜਦੇ ਰਹਿੰਦੇ ਸਨ। 18ਵੀ ਸਦੀ ਚ ਚਾਲੀਸਾ ਅਕਾਲ ਪੈਣ ਕਰਕੇ ਤੇ ਹੋਰ ਅਕਾਲਾ ਸਮੇਂ ਏਹ ਦਰਿਆ ਕਿਨਾਰੇ ਵੱਸ ਗਏ ਜਿਵੇਂ ਇਹਨਾਂ ਦੀ ਆਬਾਦੀ ਸਤਲੁਜ ਦਰਿਆ ਕਿਨਾਰੇ ਫਿਰੋਜ਼ਪੁਰ, ਫਾਜ਼ਿਲਕਾ ਤੇ ਮੋਗੇ ਜ਼ਿਲ੍ਹੇ ਚ ਕਾਫੀ ਹੈ। ਚਾਲੀਸਾ ਅਕਾਲ ਸਮੇਂ ਕੁੱਝ ਬਰਾੜਾਂ ਨੇ ਹੁਸ਼ਿਆਰਪੁਰ ਤੱਕ ਪਹਾੜਾ ਦੇ ਕਿਨਾਰੇ ਜਾ ਕੇ ਪਿੰਡ ਵਸਾ ਲਏ ਸਨ।
ਸਹੁਰਿਆਂ ਜਾਂ ਪੇਕਿਆਂ ਵੱਲੋਂ ਇਸਤਰੀਆਂ ਨੂੰ ਤਿਉਹਾਰਾਂ ਸਮੇਂ ਜੋ ਕਪੜੇ, ਗਹਿਣੇ, ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਘਰ ਵਰਤੋਂ ਵਾਲੀਆਂ ਵਸਤਾਂ ਆਦਿ ਸੁਗਾਤਾਂ ਭੇਜੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਸੰਧਾਰਾ ਕਿਹਾ ਜਾਂਦਾ ਹੈ। ਸਾਡਾ ਪੁਰਸ਼ ਪ੍ਰਧਾਨ ਸਮਾਜ ਹੈ। ਤਿਉਹਾਰਾਂ ਸਮੇਂ ਬਹੁਤੇ ਸੰਧਾਰੇ ਲੜਕੀਆਂ ਦੇ ਮਾਂ- ਬਾਪ ਦੇ ਪਰਿਵਾਰਾਂ ਵੱਲੋਂ ਉਨ੍ਹਾਂ ਦੇ ਸਹੁਰਿਆਂ ਦੇ ਪਰਿਵਾਰਾਂ ਨੂੰ, ਉਨ੍ਹਾਂ ਦੇ ਜੁਆਈਆਂ ਨੂੰ ਭੇਜੇ ਜਾਂਦੇ ਹਨ। ਸਾਡੇ ਸਮਾਜ ਦੀ ਜਾਤੀ ਵੰਡ ਸਮੇਂ ਵਿੱਦਿਆ ਪੜ੍ਹਣਾ ਤੇ ਪੜ੍ਹਾਉਣਾ ਬ੍ਰਾਹਮਣਾਂ ਦਾ ਏਕਾਧਿਕਾਰ ਰਿਹਾ ਹੈ। ਬ੍ਰਾਹਮਣਾਂ ਨੇ ਆਪਣੇ ਏਸ ਅਧਿਕਾਰ ਦੀ ਵਰਤੋਂ ਕਰਦਿਆਂ ਸਾਡੇ ਸਮਾਜ ਵਿਚ ਬਹੁਤ ਸਾਰੇ ਵਰਤ, ਵਹਿਮ, ਭਰਮ, ਤਿਉਹਾਰ ਬਣਾਏ ਹੋਏ ਹਨ। ਇਨ੍ਹਾਂ ਬਹੁਤੇ ਤਿਉਹਾਰਾਂ ਵਿਚ ਬ੍ਰਾਹਮਣਾਂ ਨੂੰ ਹੀ ਰੁਪੈ, ਕੱਪੜੇ ਅਤੇ ਜਿਨਸ ਦੇ ਰੂਪ ਵਿਚ ਕੁਝ ਨਾ ਕੁਝ ਮਿਲਦਾ ਹੀ ਰਹਿੰਦਾ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.