ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗ੍ਰਾਮ ਪੰਚਾਇਤ ਪਿੰਡ ਦੀ ਪਾਰਲੀਮੈਂਟ ਭਾਵ ਗ੍ਰਾਮ ਸਭਾ ਹੈ। ਸੰਵਿਧਾਨ ਦੀ 73ਵੀਂ ਸ਼ੋਧ ਤੋਂ ਬਾਅਦ ਬਣੇ ਪੰਚਾਇਤੀ ਰਾਜ ਢਾਂਚੇ ਵਿੱਚ ਗ੍ਰਾਮ ਸਭਾ ਨੂੰ ਸੰਵਿਧਾਨਕ ਰੂਪ ਮਿਲ ਗਿਆ। ਗ੍ਰਾਮ ਸਭਾ ਉਹ ਸੰਸਥਾ ਹੈ ਕਿ ਜਿਸ ਵਿੱਚ ਪਿੰਡ ਦੇ ਸਾਰੇ ਵੋਟਰ ਸਥਾਈ ਮੈਂਬਰ ਹੁੰਦੇ ਹਨ। ਪੰਚਾਇਤ ਕੇਂਦਰੀ ਜਾਂ ਸੂਬੇ ਦੇ ਮੰਤਰੀ ਮੰਡਲ ਦੀ ਤਰ੍ਹਾਂ ਇੱਕ ਕਾਰਜਕਾਰੀ ਸੰਸਥਾ ਹੈ। ਇਸਦਾ ਮੁਖੀ ਸਰਪੰਚ ਹੁੰਦਾ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਸੰਗਰਾਂਦ ਸ਼ਬਦ ਸੰਸਕ੍ਰਿਤ ਦੇ ਸੰਕ੍ਰਾਂਤੀ ਸ਼ਬਦ ਦਾ ਪੰਜਾਬੀ ਤਦਭਵ ਹੈ। ਇਸ ਦਾ ਅਰਥ ਹੈ ਉਹ ਦਿਨ, ਜਿਸ ਵਿੱਚ ਸੂਰਜ, ਭਾਰਤੀ ਜੋਤਸ਼ ਅਨੁਸਾਰ ਨਵੀਂ ਰਾਸ਼ੀ ਵਿੱਚ ਪ੍ਰਵੇਸ਼ ਕਰੇ। ਇਹ ਹਰ ਭਾਰਤੀ ਸੂਰਜੀ ਮਹੀਨੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਤਰ੍ਹਾਂ ਸਾਲ ਵਿੱਚ ਬਾਰਾਂ ਸੰਗਰਾਦਾਂ ਹੁੰਦੀਆਂ ਹਨ। ਸੰਗਰਾਂਦ ਸੰਸਕ੍ਰਿਤ ਭਾਸ਼ਾ ਦੇ ਸ਼ਬਦ ਸੰਕ੍ਰਂਤਿ ਦਾ ਤਦਭਦ ਰੂਪ ਹੈ। ਭਾਰਤੀ ਮਿਥਿਹਾਸ ਅਨੁਸਾਰ ਸੰਗਰਾਂਦ ਦਾ ਅਰਥ ਸੂਰਜ ਦਾ ਇੱਕ ਰਾਸ਼ੀ ਤੋਂ ਦੂਜੀ ਰਾਸ਼ੀ ਵਿੱਚ ਪਹੁੰਚਣਾ ਹੈ। ਇਸ ਤਬਦੀਲੀ ਦਾ ਮਤਲਵ ਸੂਰਜ ਮਹੀਨੇ ਦਾ ਪਹਿਲਾ ਦਿਨ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਰਾਧਾ ਸੁਆਮੀ ਸਤਿਸੰਗ ਬਿਆਸ (RSSB) ਸੰਤ ਮੱਤ ਪਰੰਪਰਾ ਦੀ ਇੱਕ ਅਧਿਆਤਮਿਕ ਸੰਸਥਾ ਹੈ, ਜਿਸਦੀ ਸਥਾਪਨਾ 1891 ਵਿੱਚ ਪੰਜਾਬ, ਭਾਰਤ ਵਿੱਚ ਹੋਈ ਸੀ। ਇਸਦਾ ਮੁੱਖ ਕੇਂਦਰ ਡੇਰਾ ਬਾਬਾ ਜੈਮਲ ਸਿੰਘ ਹੈ, ਜੋ ਬਿਆਸ ਦਰਿਆ ਦੇ ਕੰਢੇ ਸਥਿਤ ਹੈ। ਇਹ ਸੰਸਥਾ ਰਾਧਾ ਸੁਆਮੀ ਲਹਿਰ ਦੀਆਂ ਸਭ ਤੋਂ ਵੱਡੀਆਂ ਸ਼ਾਖਾਵਾਂ ਵਿੱਚੋਂ ਇੱਕ ਹੈ ਅਤੇ ਵਰਤਮਾਨ ਵਿੱਚ ਇਸਦੇ ਅਧਿਆਤਮਿਕ ਮੁਖੀ ਬਾਬਾ ਗੁਰਿੰਦਰ ਸਿੰਘ ਹਨ। ਆਰ.ਐਸ.ਐਸ.ਬੀ. ਦੀਆਂ ਸਿੱਖਿਆਵਾਂ ਦਾ ਸਾਰ ਇਸ ਸਿਧਾਂਤ 'ਤੇ ਅਧਾਰਤ ਹੈ ਕਿ ਇੱਕ ਜੀਵਤ ਅਧਿਆਤਮਿਕ ਗੁਰੂ, ਜਾਂ ਸਤਿਗੁਰੂ, ਆਤਮਾ ਨੂੰ ਉਸਦੇ ਬ੍ਰਹਮ ਸਰੋਤ ਵੱਲ ਵਾਪਸ ਲਿਜਾਣ ਲਈ ਜ਼ਰੂਰੀ ਹੈ। ਮੁੱਖ ਅਧਿਆਤਮਿਕ ਅਭਿਆਸ ਸੁਰਤ ਸ਼ਬਦ ਯੋਗ ਵਜੋਂ ਜਾਣਿਆ ਜਾਂਦਾ ਧਿਆਨ ਦਾ ਇੱਕ ਰੂਪ ਹੈ, ਜਿਸ ਵਿੱਚ ਆਤਮਾ ਨੂੰ 'ਸ਼ਬਦ' ਜਾਂ ਅੰਦਰੂਨੀ ਧੁਨ ਨਾਲ ਜੋੜਨਾ ਸ਼ਾਮਲ ਹੈ। ਪੈਰੋਕਾਰਾਂ ਨੂੰ ਇਸ ਅਭਿਆਸ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਅਤੇ ਉਹ ਇੱਕ ਅਨੁਸ਼ਾਸਿਤ ਜੀਵਨ ਸ਼ੈਲੀ ਪ੍ਰਤੀ ਵਚਨਬੱਧ ਹੁੰਦੇ ਹਨ। ਇਸ ਵਿੱਚ ਸ਼ਰਤਾਂ ਹਨ ਕਿ ਉਹ ਸੰਸਾਰ ਵਿੱਚ ਰਹਿੰਦੇ ਅਤੇ ਕੰਮ ਕਰਦੇ ਹੋਏ, ਰੋਜ਼ਾਨਾ ਧਿਆਨ ਕਰਨ , ਇੱਕ ਦੁੱਧ-ਅਧਾਰਤ ਸ਼ਾਕਾਹਾਰੀ ਖੁਰਾਕ ਖਾਣ , ਨਸ਼ਿਆਂ ਤੋਂ ਪਰਹੇਜ਼ ਰੱਖਣ , ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਦੀ ਪਾਲਣਾ ਕਰਣ। ਬਿਆਸ ਵਿਖੇ ਸੰਸਥਾ ਦਾ ਮੁੱਖ ਦਫ਼ਤਰ ਇੱਕ ਛੋਟੀ ਜਿਹੀ ਬਸਤੀ ਤੋਂ ਵਧ ਕੇ ਇੱਕ ਵੱਡੇ, ਸਵੈ-ਨਿਰਭਰ ਟਾਊਨਸ਼ਿਪ ਵਿੱਚ ਬਦਲ ਗਿਆ ਹੈ ਜੋ ਅਧਿਆਤਮਿਕ ਇਕੱਠਾਂ ਦੌਰਾਨ ਲੱਖਾਂ ਸੈਲਾਨੀਆਂ ਨੂੰ ਸੰਭਾਲਦਾ ਹੈ। ਆਰ.ਐਸ.ਐਸ.ਬੀ.
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਫ਼ਰੀਦਉਦੀਨ ਮਸੂਦ ਗੰਜਸ਼ਕਰ (4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ (ਅੰਗ੍ਰੇਜ਼ੀ: Bābā Farīd) ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਪ੍ਰਚਾਰਕਾਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਸਾਹਿਤ ਪਰਿਭਾਸ਼ਾ, ਪ੍ਰਕਾਰਜ ਤੇ ਕਰਤੱਵ
ਸਾਹਿਤ ਦਾ ਭਾਵ ਹੈ ਕਿ ਅਜਿਹੀ ਰਚਨਾ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਹੋਣ।ਕਈ ਵਿਦਵਾਨਾਂ ਅਨੁਸਾਰ ਸਾਹਿਤ ਸ਼ਬਦ ਦੀ ਉਤਪਤੀ ਸਾ+ਹਿਤ ਹੈ। ਸਾ ਦਾ ਅਰਥ ਹੈ ਸਾਰਿਆਂ ਨਾਲ ਅਤੇ ਹਿਤ ਦਾ ਮਤਲਬ ਪਿਆਰ (ਸਾਹਿਤਯ ਭਾਵ ਸਾਹਿਤਮ) ਸੋ ਸਾਹਿਤ ਦਾ ਭਾਵ ਪਿਆਰ ਤੋਂ ਉਪਜਿਆ ਹੋਇਆ ਰਚਨਾ ਵਿੱਚ ਨਿਰੇ ਪਿਆਰ ਦੇ ਭਾਵ ਆਉਣ ਨਾਲ ਰਚਨਾ ਸਾਹਿਤ ਨਹੀਂ ਅਖਵਾ ਸਕਦੀ। ਸੁੰਦਰ ਰਚਨਾ ਨੂੰ ਕਲਾ ਕਹਿੰਦੇ ਹਨ। ਸ਼ਬਦ ਰੂਪੀ ਸੁੰਦਰ ਰਚਨਾ ਨੂੰ ਸਾਹਿਤ ਆਖਦੇ ਹਨ। ਲਿਖਣ ਢੰਗ ਦੀ ਕਾਢ ਤੋਂ ਪਹਿਲਾਂ ਸਾਹਿਤ ਮੌਖਿਕ ਹੁੰਦਾ ਸੀ। ਸਾਹਿਤ ਦੇ ਅਨਪੜ੍ਹ ਕਰਤਾ ਇਸ ਨੂੰ ਉਚਾਰ ਕੇ ਪ੍ਰਗਟ ਕਰਦੇ ਹਨ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਓਜ਼ੋਨ ਪਰਤ (O3) ਵਾਯੂਮੰਡਲ ਦੀ ਉੱਪਰਲੀ ਪਰਤ ਵਿੱਚ ਆਕਸੀਜਨ ਦੇ ਪ੍ਰਮਾਣੂ ਤਿੰਨ ਦੀ ਗਿਣਤੀ 'ਚ ਜੁੜ ਕੇ ਬੰਧਨ ਬਣਾਉਂਦੇ ਹਨ ਤੇ ਓਜ਼ੋਨ ਦਾ ਅਣੂ ਬਣਾਉਂਦੇ ਹਨ। ਇਹ ਵਾਯੂਮੰਡਲ ਦੀ ਸਭ ਤੋਂ ਉੱਪਰਲੀ ਪਰਤ ਵਿੱਚ ਹੁੰਦੀ ਹੈ ਜੋੋ ਸੂਰਜ ਦੀਆਂ ਹਾਨੀਕਾਰਕ ਪਰਾਬੈਂਗਣੀ ਕਿਰਨਾਂ ਤੋਂ ਧਰਤੀ ਨੂੰ ਬਚਾਉਂਦੀ ਹੈ। ਇਸ ਨਾਲ ਹੀ ਧਰਤੀ ਤੇ ਜੀਵਨ ਹੈ। ਇਹ ਪਰਤ ਧਰਤੀ ਤੋਂ 20 to 30 kilometres (12 to 19 mi) ਦੀ ਉੱਚਾਈ ਤੇ ਹੈ। ਇਸ ਦੀ ਮੋਟਾਈ ਬਦਲਦੀ ਰਹਿੰਦੀ ਹੈ। ਪਹਿਲੀ ਵਾਰ ਸੰਨ 1913 ਵਿੱਚ ਫ਼੍ਰਾਂਸ ਦੇ ਵਿਗਿਆਨੀ ਚਾਰਲਸ ਫੈਬਰੀ ਅਤੇ ਹੈਨਰੀ ਬਿਉਸ਼ਨ ਨੇ ਇਸ ਦੀ ਖੋਜ ਕੀਤੀ। ਇਹ ਗੈਸ 97–99% ਸੂਰਜ ਦੀਆਂ ਪਰਾਬੈਂਗਨੀ ਕਿਰਨਾ ਨੂੰ ਸੋਖ ਲੈਂਦੀ ਹੈ। ਯੂ.ਐਨ.ਓ ਵੱਲੋ 16 ਸਤੰਬਰ ਨੂੰ ਵਿਸ਼ਵ ਓਜ਼ੋਨ ਦਿਵਸ ਮਨਾਇਆ ਜਾਂਦਾ ਹੈ। ਧਰਤੀ ਤੋਂ 16 ਕਿਲੋਮੀਟਰ ਦੀ ਉਚਾਈ ’ਤੇ ਸੂਰਜ ਤੋਂ ਆਉਣ ਵਾਲੀਆਂ ਪਰਾਬੈਂਗਣੀ ਕਿਰਨਾਂ ਦੀ ਕਿਰਿਆ ਕਾਰਨ ਆਕਸੀਜਨ (02) ਓਜ਼ੋਨ (03) ਵਿੱਚ ਤਬਦੀਲ ਹੋ ਜਾਂਦੀ ਹੈ ਜਿਸ ਕਾਰਨ ਧਰਤੀ ਦੁਆਲੇ ਓਜ਼ੋਨ ਪਰਤ ਬਣ ਜਾਂਦੀ ਹੈ ਜੋ ਸਾਡੀ ਧਰਤੀ ਦੀ ਸੁਰੱਖਿਆ ਛੱਤਰੀ ਵਜੋਂ ਕੰਮ ਕਰਦੀ ਹੈ। ਸੂਰਜ ਦੀਆਂ ਪਰਾਬੈਂਗਣੀ ਕਿਰਨਾਂ ਹਾਨੀਕਾਰਕ ਹਨ। ਓਜ਼ੋਨ ਪਰਤ ਇਨ੍ਹਾਂ ਖਤਰਨਾਕ ਕਿਰਨਾਂ ਨੂੰ ਕਾ਼ਫ਼ੀ ਹੱਦ ਤਕ ਜਜ਼ਬ ਕਰਕੇ ਸਾਡੀ ਧਰਤੀ ਦੀ ਰੱਖਿਆ ਕਰਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਫੀਰੋਜ਼ਦੀਨ ਸਰਫ਼ (1898-1955) ਪਾਕਿਸਤਾਨੀ ਪੰਜਾਬੀ ਕਵੀ ਹੈ। ਇਹ ਉਰਦੂ,ਪੰਜਾਬੀ,ਫ਼ਾਰਸੀ ਦੇ ਆਲਮ ਅਤੇ ਪਿੰਗਲ ਤੇ ਅਰੂਜ਼ ਦੇ ਮਾਹਿਰ ਕਵੀ ਹਨ। ਇਸ ਨੂੰ ਪੰਜਾਬ ਦੀ ਬੁਲਬੁਲ' ਦਾ ਖ਼ਿਤਾਬ ਹਾਸਿਲ ਹੈ। ਉਸ ਨੂੰ ਵਾਰਿਸ ਸ਼ਾਹ ਦਾ ਵਾਰਿਸ ਵੀ ਕਿਹਾ ਜਾਂਦਾ ਹੈ। ਉਸ ਨੂੰ ਬੈਂਤ ਲਿਖਣ ਵਿੱਚ ਖ਼ਾਸ ਮੁਹਰਾਤ ਹਾਸਿਲ ਹੈ। ਉਸਨੇ ਸਿੱਖ ਧਰਮ ਤੇ ਸਿੱਖ ਇਤਹਾਸ ਸੰਬੰਧੀ ਨਜ਼ਮਾ ਵੀ ਲਿਖੀਆ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਭਾਰਤ-ਪਾਕਿਸਤਾਨ ਜੰਗਾਂ ਅਤੇ ਸੰਘਰਸ਼
1947 ਵਿੱਚ ਬ੍ਰਿਟਿਸ਼ ਭਾਰਤ ਦੀ ਵੰਡ ਅਤੇ ਉਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਰਾਜ ਦੀ ਸਿਰਜਣਾ ਤੋਂ ਬਾਅਦ, ਦੋਵੇਂ ਦੇਸ਼ ਕਈ ਯੁੱਧਾਂ, ਸੰਘਰਸ਼ਾਂ ਅਤੇ ਫੌਜੀ ਰੁਕਾਵਟਾਂ ਵਿੱਚ ਸ਼ਾਮਲ ਰਹੇ ਹਨ। 1971 ਦੀ ਭਾਰਤ-ਪਾਕਿਸਤਾਨ ਜੰਗ ਨੂੰ ਛੱਡ ਕੇ, ਕਸ਼ਮੀਰ ਅਤੇ ਸਰਹੱਦ ਪਾਰ ਅੱਤਵਾਦ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਿਹਾ ਵਿਵਾਦ ਦੋਵਾਂ ਰਾਜਾਂ ਦਰਮਿਆਨ ਟਕਰਾਅ ਦਾ ਮੁੱਖ ਕਾਰਨ ਰਿਹਾ ਹੈ, ਜੋ ਕਿ ਬੰਗਲਾਦੇਸ਼ ਦੀ ਆਜ਼ਾਦੀ ਤੋਂ ਪੈਦਾ ਹੋਈ ਦੁਸ਼ਮਣ ਦੇ ਸਿੱਧੇ ਨਤੀਜੇ ਵਜੋਂ ਹੋਇਆ ਸੀ।
ਨੰਦ ਲਾਲ ਨੂਰਪੁਰੀ (1906-13 ਮਈ 1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੀ। ਉਸ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਸਿੱਖ ਜਾਂ ਸਿਖ ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦੇ ਹਨ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅੰਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।" ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂ ਕਿ ਕਿਸੇ ਨਸਲੀ ਗਰੁਪ ਲਈ। ਪਰ ਕਿਉਂਕਿ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇੱਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜ਼ਬੂਤ ਨਸਲੀ-ਧਾਰਮਕ ਸਬੰਧ ਮੌਜੂਦ ਹਨ। ਬਹੁਤ ਦੇਸ਼, ਜਿਵੇਂ ਕਿ ਯੂਨਾਈਟਡ ਕਿੰਗਡਮ, ਇਸ ਕਰਕੇ ਸਿੱਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸਿੱਖਸ ਨੇ ਸਿੱਖਾਂ ਨੂੰ ਯੂ.ਐਸ.
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਭਾਈ ਘਨੱਈਆ (1648–1718), ਸਿੰਧ ਵਿੱਚ ਖਾਟ ਵਾਰੋ ਬਾਓ ਅਤੇ ਖਾਟਵਾਲਾ ਬਾਬਾ ਵਜੋਂ ਜਾਣੇ ਜਾਂਦੇ ਹਨ, ਮਾਤਾ ਸੁੰਦਰੀ ਜੀ ਅਤੇ ਪਿਤਾ ਸ੍ਰੀ ਨੱਥੂ ਰਾਮ ਦੇ ਗ੍ਰਹਿ ਪਿੰਡ ਸੌਦਰਾ ਜ਼ਿਲ੍ਹਾ ਸਿਆਲਕੋਟ ਹੁਣ ਪਾਕਿਸਤਾਨ ਵਿੱਚ ਪੈਦਾ ਹੋਏ, ਗੁਰੂ ਤੇਗ ਬਹਾਦਰ ਜੀ ਦੇ ਸਿੱਖ ਸਨ ਅਤੇ ਗੁਰੂ ਗੋਬਿੰਦ ਸਿੰਘ ਦੁਆਰਾ ਸਿੱਖਾਂ ਦੇ ਸੇਵਾਪੰਥੀ ਜਾਂ ਅਦਾਨਸ਼ਾਹੀ ਹੁਕਮ ਦੀ ਸਥਾਪਨਾ ਲਈ ਬੇਨਤੀ ਕੀਤੀ ਗਈ ਸੀ। ਉਹ ਜੰਗ ਦੇ ਮੈਦਾਨ ਦੇ ਸਾਰੇ ਜ਼ਖਮੀ ਸਿਪਾਹੀਆਂ ਲਈ ਪਾਣੀ ਪਿਆਉਣ ਤੇ ਮਲਮ ਪੱਟੀ ਦੀ ਸੇਵਾ ਕਰਦੇ ਸੰਨ। ਭਾਵੇਂ ਉਹ ਸਿੱਖ ਸਨ ਜਾਂ ਸਿੱਖਾਂ ਦੇ ਵਿਰੁੱਧ ਲੜ ਰਹੇ ਸਨ।
ਗੁਰਸ਼ਰਨ ਭਾਅ ਜੀ ਜਾਂ ਭਾਈ ਮੰਨਾ ਸਿੰਘ (16 ਸਤੰਬਰ 1929 - 27 ਸਤੰਬਰ 2011) ਜੋ ਉੱਘੇ ਰੰਗਕਰਮੀ ਅਤੇ ਪੰਜਾਬ ਦੀ ਤਰਕਸ਼ੀਲ ਲਹਿਰ ਦੇ ਮੋਢੀ, ਪੰਜਾਬੀ ਲੋਕ ਰੰਗਮੰਚ ਅਤੇ ਨੁੱਕੜ ਨਾਟਕਾਂ ਦੇ ਸ਼ੇਰ-ਏ-ਪੰਜਾਬ, ਇੱਕ ਇੰਜੀਨੀਅਰ, ਲੇਖਕ, ਨਾਟਕਕਾਰ, ਅਦਾਕਾਰ, ਨਿਰਦੇਸ਼ਕ, ਪ੍ਰਕਾਸ਼ਕ, ਲੋਕਾਂ ਦੇ ਆਗੂ, ਸੰਪਾਦਕ, ਕੁਸ਼ਲ ਪ੍ਰਬੰਧਕ, ਵਕਤਾ ਅਤੇ ਸਭ ਤੋਂ ਉਪਰ ਇੱਕ ਵਧੀਆ ਇਨਸਾਨ ਸਨ। ਉਹ ਇੱਕ ਤੁਰਦੀ-ਫਿਰਦੀ ਸੰਸਥਾ ਸਨ।
ਕ੍ਰਿਸਟੀਆਨੋ ਰੋਨਾਲਡੋ ਦੋਸ ਸੈਂਟੋਸ ਆਵਿਏਰੋ, (ਅੰਗ੍ਰੇਜ਼ੀ ਵਿੱਚ ਨਾਮ: Cristiano Ronaldo; ਜਨਮ: 5 ਫਰਵਰੀ 1985), ਜਿਸਨੂੰ ਆਮ ਤੌਰ ਤੇ ਕਰਿਸਟਿਆਨੋ ਰੋਨਾਲਡੋ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਰੋਨਾਲਡੋ ਇੱਕ ਪੁਰਤਗਾਲੀ ਪੇਸ਼ੇਵਰ ਫੁੱਟਬਾਲਰ ਹੈ ਜੋ ਸਾਊਦੀ ਪ੍ਰੋ ਲੀਗ ਕਲੱਬ ਅਲ ਨਾਸਰ ਅਤੇ ਪੁਰਤਗਾਲ ਦੀ ਰਾਸ਼ਟਰੀ ਟੀਮ ਦੋਵਾਂ ਲਈ ਫਾਰਵਰਡ ਵਜੋਂ ਖੇਡਦਾ ਹੈ ਅਤੇ ਕਪਤਾਨੀ ਕਰਦਾ ਹੈ। ਵਿਆਪਕ ਤੌਰ 'ਤੇ ਹੁਣ ਤੱਕ ਦੇ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ ਵਜੋਂ ਜਾਣੇ ਜਾਂਦੇ, ਰੋਨਾਲਡੋ ਨੇ ਆਪਣੇ ਪੂਰੇ ਕਰੀਅਰ ਦੌਰਾਨ ਕਈ ਵਿਅਕਤੀਗਤ ਪ੍ਰਸ਼ੰਸਾ ਇਨਾਮ ਜਿੱਤੇ ਹਨ, ਜਿਸ ਵਿੱਚ ਪੰਜ ਬੈਲਨ ਡੀ'ਓਰ ਪੁਰਸਕਾਰ, ਰਿਕਾਰਡ ਤਿੰਨ ਯੂ.ਈ.ਐਫ.ਏ. ਪੁਰਸ਼ ਪਲੇਅਰ ਆਫ ਦਿ ਈਅਰ ਅਵਾਰਡ, ਚਾਰ ਯੂਰੋਪੀਅਨ ਗੋਲਡਨ ਸ਼ੂਜ਼, ਅਤੇ ਫੀਫਾ ਦੁਆਰਾ ਪੰਜ ਵਾਰ ਵਿਸ਼ਵ ਦੇ ਸਰਵੋਤਮ ਖਿਡਾਰੀ ਵਜੋਂ ਨਾਮਿਤ ਕੀਤਾ ਗਿਆ ਸੀ, ਜਿਸ ਵਿੱਚ ਸਾਰੇ ਇੱਕ ਯੂਰਪੀਅਨ ਖਿਡਾਰੀ ਹਨ। ਉਸਨੇ ਆਪਣੇ ਕਰੀਅਰ ਵਿੱਚ 33 ਟਰਾਫੀਆਂ ਜਿੱਤੀਆਂ ਹਨ, ਜਿਸ ਵਿੱਚ ਸੱਤ ਲੀਗ ਖਿਤਾਬ, ਪੰਜ ਯੂਈਐਫਏ ਚੈਂਪੀਅਨਜ਼ ਲੀਗ, ਯੂਈਐਫਏ ਯੂਰਪੀਅਨ ਚੈਂਪੀਅਨਸ਼ਿਪ ਅਤੇ ਯੂਈਐਫਏ ਨੇਸ਼ਨਜ਼ ਲੀਗ ਸ਼ਾਮਲ ਹਨ। ਰੋਨਾਲਡੋ ਦੇ ਕੋਲ ਚੈਂਪੀਅਨਜ਼ ਲੀਗ ਵਿੱਚ ਸਭ ਤੋਂ ਵੱਧ ਪ੍ਰਦਰਸ਼ਨ (183), ਗੋਲ (140) ਅਤੇ ਸਹਾਇਤਾ (42), ਯੂਰਪੀਅਨ ਚੈਂਪੀਅਨਸ਼ਿਪ ਵਿੱਚ ਸਭ ਤੋਂ ਵੱਧ ਪ੍ਰਦਰਸ਼ਨ (30), ਸਹਾਇਤਾ (8) ਅਤੇ ਗੋਲ ਕਰਨ (14), ਅਤੇ ਸਭ ਤੋਂ ਵੱਧ ਅੰਤਰਰਾਸ਼ਟਰੀ ਪ੍ਰਦਰਸ਼ਨ (217) ਅਤੇ ਅੰਤਰਰਾਸ਼ਟਰੀ ਗੋਲ (135) ਦਾ ਰਿਕਾਰਡ ਹੈ। ਰੋਨਾਲਡੋ ਤਿੰਨ ਵੱਡੇ ਦੇਸ਼ਾਂ: ਇੰਗਲੈਂਡ, ਸਪੇਨ ਅਤੇ ਇਟਲੀ ਵਿੱਚ ਇੱਕ ਸੀਜ਼ਨ ਵਿੱਚ ਲੀਗ ਦਾ ਸਭ ਤੋਂ ਵੱਧ ਸਕੋਰਰ ਬਣਨ ਵਾਲਾ ਇੱਕੋ ਇੱਕ ਖਿਡਾਰੀ ਹੈ। ਉਹ ਉਨ੍ਹਾਂ ਕੁਝ ਖਿਡਾਰੀਆਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ 1,200 ਤੋਂ ਵੱਧ ਪੇਸ਼ੇਵਰ ਕਰੀਅਰ ਦੀ ਪੇਸ਼ਕਾਰੀ ਕੀਤੀ ਹੈ, ਇੱਕ ਆਊਟਫੀਲਡ ਖਿਡਾਰੀ ਦੁਆਰਾ ਸਭ ਤੋਂ ਵੱਧ, ਅਤੇ ਕਲੱਬ ਅਤੇ ਦੇਸ਼ ਲਈ 900 ਤੋਂ ਵੱਧ ਅਧਿਕਾਰਤ ਸੀਨੀਅਰ ਕੈਰੀਅਰ ਗੋਲ ਕੀਤੇ ਹਨ, ਜਿਸ ਨਾਲ ਉਹ ਹਰ ਸਮੇਂ ਦਾ ਚੋਟੀ ਦਾ ਗੋਲ ਕਰਨ ਵਾਲਾ ਬਣ ਗਿਆ ਹੈ। ਉਸ ਦੀ ਰਿਕਾਰਡ-ਤੋੜ ਗੋਲ ਸਕੋਰਿੰਗ ਸਫਲਤਾ ਦੀ ਮਾਨਤਾ ਵਿੱਚ, ਉਸਨੂੰ 2021 ਵਿੱਚ ਫੀਫਾ ਦੁਆਰਾ ਸ਼ਾਨਦਾਰ ਕਰੀਅਰ ਪ੍ਰਾਪਤੀ ਅਤੇ 2024 ਵਿੱਚ UEFA ਦੁਆਰਾ ਚੈਂਪੀਅਨਜ਼ ਲੀਗ ਆਲ-ਟਾਈਮ ਚੋਟੀ ਦੇ ਸਕੋਰਰ ਲਈ ਵਿਸ਼ੇਸ਼ ਪੁਰਸਕਾਰ ਪ੍ਰਾਪਤ ਹੋਏ। ਰੋਨਾਲਡੋ ਨੇ 2003 ਵਿੱਚ ਮਾਨਚੈਸਟਰ ਯੂਨਾਈਟਿਡ ਨਾਲ ਸਾਈਨ ਕਰਨ ਤੋਂ ਪਹਿਲਾਂ, ਆਪਣੇ ਪਹਿਲੇ ਸੀਜ਼ਨ ਵਿੱਚ FA ਕੱਪ ਜਿੱਤਣ ਤੋਂ ਪਹਿਲਾਂ, ਸਪੋਰਟਿੰਗ ਸੀ.ਪੀ.
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ:ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। "ਵਾਹਿਗੁਰੂ" ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:- "ਵਾਹਿ" ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ, "ਗੁਰੂ" ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ। ਵਾਹ ਜਾਂ ਵਾਹਿ ਸ਼ਬਦ ਫ਼ਾਰਸੀ ਭਾਸ਼ਾ ਦਾ ਸ਼ਬਦ ਮੰਨਿਆ ਜਾਂਦਾ ਹੈ। ਵਾਹ' ਫ਼ਾਰਸੀ ਸ਼ਬਦ ਹੈ ਜਿਹੜਾ ਮੱਧਕਾਲੀ ਫ਼ਾਰਸੀ(ਪਹਿਲਵੀ)ਦੀਆਂ ਲਿਖਤਾਂ ਵਿੱਚ ਵੇਖਣ ਨੂੰ ਮਿਲਦਾ ਹੈ। ਸਅਦੀ (ਸਾ'ਦੀ) ਸ਼ੀਰਾਜ਼ੀ ਦੀਆਂ ਗ਼ਜ਼ਲਾਂ 'ਚ ਵੀ 'ਵਹ' ਦੇ ਰੂਪ 'ਚ ਆਉਂਦਾ ਹੈ:"ਵਹ ਕਿਹ੍ ਗਰ ਮਨ ਬਾਜ਼ ਬੀਨਮ ਰੂਯਿ-ਯਾਰੇ-ਖ਼ੀਸ਼ ਰਾ"। ਸਮਕਾਲੀ ਫ਼ਾਰਸੀ 'ਚ 'ਬਹ ਬਹ' ਰੂਪ ਵੇਖਣ ਨੂੰ ਮਿਲ਼ਦਾ ਹੈ। ਕੁਝ ਲੇਖਾਂ ਵਿੱਚ ਇਸਨੂੰ 'ਵਾਹਿਦ' ਦਾ ਰੂਪ ਆਖਿਆ ਗਿਆ ਹੈ। ਇਸਦਾ ਸ਼ਾਬਦਿਕ ਅਰਥ 'ਵਾਹਿਦ' ਮੰਨਣਾ ਸਹੀ ਨਹੀਂ ਜਾਪਦਾ। ਇਹਦੇ ਨਾਲ਼ ਰਲ਼ਦੇ ਕੁਝ ਹੋਰ ਸ਼ਬਦ: ਜ਼ਹਾਜ਼ਿਹ;ਜ਼ਹੀ;ਖ਼ੁਸ਼ਾ ਆਦਿ। ਇਕ ਵਿਚਾਰ, ਦੋ ਸ਼ਬਦਾਂ ਦਾ ਅਕਸਰ ਜਾਪ ਕੀਤਾ ਜਾਂਦਾ ਹੈ ; ਸਤਿਨਾਮੁ ਅਤੇ ਵਾਹਿਗੁਰੂ | ਅਸਲ ਵਿੱਚ ਸਤਿਨਾਮੁ ਇੱਕ ਨਹੀਂ ਦੋ ਸ਼ਬਦ ਹਨ, ਸਤਿ ਅਤੇ ਨਾਮੁ ਵਾਹਿਗੁਰੂ ਵੀ ਦੋ ਸ਼ਬਦ ਹਨ, ਵਾਹਿ ਅਤੇ ਗੁਰੂ ਪਰ ਗੁਰੂ ਗਰੰਥ ਸਾਹਿਬ ਦੀਆਂ ਹੱਥ ਲਿਖਤ ਆਦਿ ਬੀੜਾਂ ਵਿੱਚ ਸਾਰੇ ਅਗਲੇ ਪਿਛਲੇ ਸ਼ਬਦਾਂ ਨੂੰ ਜੁੜਵੇਂ ਰੂਪ ' ਚ ਲਗਾਤਾਰਤਾ ਵਿੱਚ ਲਿਖਿਆ ਗਿਆ, ਇਸ ਲਈ ਇਹ ਸ਼ਬਦ ਜੋਟੇ ਵੀ ਜੁੜਵੇਂ ਹੀ ਲਿਖੇ ਗਏ। ਵਾਹਿ ਗੁਰੂ ਦਾ ਉਚਾਰਨ ਅਸੀਂ ਵਾਹੇਗੁਰੂ ਦੇ ਤੌਰ 'ਤੇ ਕਰਦੇ ਹਾਂ, ਜਦ ਕਿ ਇਸ ਦਾ ਸਹੀ ਉਚਾਰਨ ਵਾਹ ਗੁਰੁ ਹੋਣਾ ਚਾਹੀਦਾ ਹੈ। ਪਰ ਜੇ ਵਾਹਿ ਨੂੰ ਵਾਹੇ ਬੋਲਣਾ ਉਚਿਤ ਹੈ ਤਾਂ ਸਤਿ ਨੂੰ ਸਤੇ ਬੋਲਣਾ ਚਾਹੀਦਾ ਹੈ ਭਾਵ ਸਤਿ ਨਾਮੁ ਦਾ ਉਚਾਰਨ ਸਤਨਾਮ ਦੀ ਬਜਾਏ ਸਤੇਨਾਮ ਹੋਣਾ ਚਾਹੀਦਾ ਹੈ, ਜੋ ਕਦਾਚਿਤ ਠੀਕ ਨਹੀਂ। ਇਸ ਲਈ ਵਾਹਿ ਗੁਰੂ ਦਾ ਉਚਾਰਨ ਵਾਹੇਗੁਰੂ ਵੀ ਠੀਕ ਨਹੀਂ ਹੋਣਾ। ਅਸੀਂ ' ਸਿੱਖਾਂ ਨੇ ਆਪਣੇ ਤੌਰ 'ਤੇ ਰੱਬ ਦਾ ਨਾਂ ਵਾਹਿਗੁਰੂ ਰੱਖਿਆ ਹੋਇਆ ਹੈ। ਗੁਰੂ ਗਰੰਥ ਸਾਹਿਬ ਵਿੱਚ ਗੁਰੂ ਨਾਨਕ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਤੱਕ ਛੇ ਗੁਰੂ ਸਾਹਿਬਾਨ ਦੀ ਬਾਣੀ ਵਿੱਚ ਵਾਹਿਗੁਰੂ ਸ਼ਬਦ ਕਿਧਰੇ ਨਹੀਂ ਆਇਆ। ਕਬੀਰ ਜੀ, ਰਵਿਦਾਸ ਜੀ, ਨਾਮਦੇਵ ਜੀ, ਫਰੀਦ ਜੀ, ਤ੍ਰਿਲੋਚਨ ਜੀ, ਬੇਣੀ ਜੀ ਆਦਿ ਪੰਦਰਾਂ ਆਦਿ ਗੁਰੁ ਭਗਤ ਸਾਹਿਬਾਨ ਦੀ ਬਾਣੀ ਵਿੱਚ ਵੀ ਕਿਸੇ ਨੇ ਪਰਮਾਤਮਾ ਨੂੰ ਵਾਹਿਗੁਰੂ ਸ਼ਬਦ ਨਾਲ ਯਾਦ ਨਹੀਂ ਕੀਤਾ। ਗੁਰੂ ਗਰੰਥ ਸਾਹਿਬ ਦੇ ਆਖਰੀ ਪੰਨਿਆਂ 'ਤੇ ਭੱਟਾਂ ਦੇ ਸਵੱਈਏ ਦਰਜ ਹਨ। ਭੱਟ ਸਾਹਿਬਾਨ ਗੁਰੂ ਅਰਜਨ ਜੀ ਦੇ ਸਮਕਾਲੀ ਸਨ। ਇਹ ਸਵੱਈਏ ਪਹਿਲੀਆਂ। ਪੰਜਾਂ ਪਾਤਸ਼ਾਹੀਆਂ ਦੀ ਸੋਭਾ ਅਤੇ ਸ਼ਾਨ ਵਿੱਚ ਲਿਖੇ ਹੋਏ ਹਨ। ਗੁਰੂ ਸਾਹਿਬਾਨ ਨੂੰ ਪ੍ਰਮਾਤਮਾ ਦੇ ਸਮਾਨ, ਪ੍ਰਮਾਤਮਾ ਦੇ ਅਵਤਾਰ ਜਾਂ ਪਰਮਾਤਮਾ ਦੇ ਰੂਪ ਵਜੋਂ ਵਡਿਆਇਆ ਗਿਆ ਹੈ। ਭੱਟ ਗਯੰਦ ਜੀ ਨੇ ਸਵੱਈਏ ਮਹਲੇ ਚੌਥੇ (ਪੰਨਾ ੧੪੦੨ ਅਤੇ ੧੪੦੩) ਵਿੱਚ ਗੁਰੂ ਰਾਮਦਾਸ ਜੀ ਦੀ ਉਸਤਤਿ ਕਰਦਿਆਂ ਉਹਨਾਂ ਨੂੰ ਵਾਰ ਵਾਰ " ਵਾਹਿ ਗੁਰੂ " ਕਹਿ ਕੇ ਗੁਰੂ ਜੀ ਦੀ ਵਾਹ - ਵਾਹੀ ਕੀਤੀ ਹੈ। ਉਪਰੋਕਤ ਦੀ ਰੌਸ਼ਨੀ ਵਿੱਚ ਮੈਨੂੰ 'ਵਾਹਿ ਗੁਰੂ ਜੀ ਕਾ ਖਾਲਸਾ, ਵਾਹਿ ਗੁਰੂ ਜੀ ਕੀ ਫਤਹਿ' ਦਾ ਮਤਲਬ ਇਹ ਸਮਝ ਆਉਂਦਾ ਹੈ ਕਿ ਗੁਰੂ ਜੀ ਦਾ ਖਾਲਸਾ ਮਹਾਨ (ਧੰਨ) ਹੈ ਅਤੇ ਗੁਰੂ ਜੀ ਦੀ ਫਤਹਿ ਵੀ ਮਹਾਨ (ਵੱਡੀ) ਹੈ। ਪ੍ਰਚੱਲਤ ਅਰਥਾਂ ਵਿੱਚ ਵਾਹਿਗੁਰੂ ਜੀ ਕੀ ਫਤਹਿ ਨੂੰ ਪ੍ਰਮਾਤਮਾ ਦੀ ਜਿੱਤ ਸਮਝਣਾ ਅਜੀਬ ਲੱਗਦਾ ਹੈ। ਪਰਮਾਤਮਾ ਤਾਂ ਕੁਲ ਦ੍ਰਿਸ਼ਟੀ ਦਾ ਮਾਲਕ ਹੈ, ਉਸ ਤੋਂ ਬਾਹਰ ਤਾਂ ਦੂਜਾ ਕੋਈ ਹੈ ਹੀ ਨਹੀਂ। ਤਮਾਮ ਜਿੱਤਾਂ ਹਾਰਾਂ ਉਸ ਦੀ ਬੁੱਕਲ ਵਿੱਚ ਵਾਪਰ ਰਹੀਆਂ ਹਨ। ਉਸ ਨੇ ਕਿਸ 'ਤੇ ਜਿੱਤ ਪ੍ਰਾਪਤ ਕਰਨੀ ਹੋਈ, ਉਸ ਨੇ ਕਿਸ ਨੂੰ ਹਰਾਉਣਾ ਹੋਇਆ?
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਪੰਜਾਬੀ ਲੋਕ ਸੰਗੀਤ (ਸ਼ਾਹਮੁਖੀ: پنجابی لوک موسیقی) ਲੋਕ ਸੰਗੀਤ ਅਤੇ ਭੰਗੜਾ, ਗਿੱਧਾ ਆਦਿ ਵਰਗੇ ਨਾਚਾਂ ਵਿੱਚ ਵਰਤੇ ਜਾਂਦੇ ਰਵਾਇਤੀ ਸੰਗੀਤ ਯੰਤਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਹੈ। ਕੁਝ ਯੰਤਰ ਦੁਰਲੱਭ ਵਰਤੋਂ ਵਿੱਚ ਹਨ ਅਤੇ ਲੱਭਣ ਲਈ ਵੀ ਹਨ। ਇੱਥੇ ਪੰਜਾਬ ਖੇਤਰ ਦੇ ਕੁਝ ਸਭ ਤੋਂ ਮਸ਼ਹੂਰ ਰਵਾਇਤੀ ਸਾਜ਼ ਹਨ ਜੋ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਵਰਤੇ ਜਾਂਦੇ ਹਨ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਨਨਕਾਣਾ ਸਾਹਿਬ (ਅੰਗ੍ਰੇਜ਼ੀ ਵਿੱਚ: Nankana Sahib; ਉਰਦੂ: ننکانہ; صاحب, ਪੰਜਾਬੀ: ننکاݨا صاحب (ਸ਼ਾਹਮੁਖੀ), ਰੋਮਨਾਈਜ਼ਡ: Nankāṇā Ṣahib) ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਨਨਕਾਣਾ ਸਾਹਿਬ ਜ਼ਿਲ੍ਹੇ ਦਾ ਇੱਕ ਸ਼ਹਿਰ ਅਤੇ ਜਿਲ੍ਹੇ ਦੀ ਰਾਜਧਾਨੀ ਹੈ। ਇਸ ਦਾ ਨਾਮ ਸਿੱਖ ਧਰਮ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਇਸ ਸ਼ਹਿਰ ਵਿੱਚ ਹੋਇਆ ਸੀ ਅਤੇ ਸਭ ਤੋਂ ਪਹਿਲਾਂ ਇੱਥੇ ਪ੍ਰਚਾਰ ਕਰਨਾ ਸ਼ੁਰੂ ਕੀਤਾ ਸੀ। ਨਨਕਾਣਾ ਸਾਹਿਬ ਸਿੱਖ ਧਰਮ ਲਈ ਸਭ ਤੋਂ ਮਹੱਤਵਪੂਰਨ ਧਾਰਮਿਕ ਸਥਾਨਾਂ ਵਿੱਚੋਂ ਇੱਕ ਹੈ। ਇਹ ਲਾਹੌਰ ਦੇ ਪੱਛਮ ਵਿੱਚ ਲਗਭਗ 91 ਕਿਲੋਮੀਟਰ (57 ਮੀਲ) ਅਤੇ ਫੈਸਲਾਬਾਦ ਤੋਂ ਲਗਭਗ 75 ਕਿਲੋਮੀਟਰ (47 ਮੀਲ) ਪੂਰਬ ਵਿੱਚ ਸਥਿਤ ਹੈ। 2017 ਦੀ ਮਰਦਮਸ਼ੁਮਾਰੀ ਦੇ ਅਨੁਸਾਰ ਸ਼ਹਿਰ ਦੀ ਆਬਾਦੀ 110,135 ਵਸਨੀਕਾਂ ਦੀ ਹੈ। 2005 ਤੱਕ, ਇਹ ਸ਼ੇਖੂਪੁਰਾ ਜ਼ਿਲ੍ਹੇ ਦਾ ਇੱਕ ਹਿੱਸਾ ਸੀ। ਇਸ ਸਥਾਨ ਨੂੰ ਪਹਿਲਾਂ ਰਾਇ ਭੋਇ ਦੀ ਤਲਵੰਡੀ ਕਰਕੇ ਜਾਣਿਆ ਜਾਂਦਾ ਸੀ। ਇਸ ਪਾਵਨ ਧਰਤ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ। ਇਹਦਾ ਪੁਰਾਣਾ ਨਾਂ ਤਲਵੰਡੀ ਸੀ। ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਗੁਰਦੁਆਰਾ ਜਨਮ ਅਸਥਾਨ ਸਾਹਿਬ ਇਸੇ ਸ਼ਹਿਰ ਵਿੱਚ ਹੈ, ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ। ਇਹ ਜ਼ਿਲ੍ਹਾ ਨਨਕਾਣਾ ਸਾਹਿਬ ਦਾ ਹੈੱਡਕਵਾਟਰ ਵੀ ਹੈ ਅਤੇ ਤਹਿਸੀਲ ਵੀ। ਇਥੇ ਗੁਰੂ ਜੀ ਨਾਲ ਸੰਬੰਧਤ ਗੁਰਦੁਆਰਾ ਪੱਟੀ ਸਾਹਿਬ, ਕਿਆਰਾ ਸਾਹਿਬ, ਬਾਲ ਲੀਲਾ ਸਾਹਿਬ ਅਤੇ ਗੁਰਦੁਆਰਾ ਤੰਬੂ ਸਾਹਿਬ ਆਦਿ ਹੋਰ ਵੀ ਗੁਰਦੁਆਰੇ ਹਨ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਟਕਸਾਲੀ ਬੋਲੀ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ।
ਨਰਿੰਦਰ ਦਾਮੋਦਰਦਾਸ ਮੋਦੀ (ਜਨਮ 17 ਸਤੰਬਰ 1950) ਇੱਕ ਭਾਰਤੀ ਸਿਆਸਤਦਾਨ ਹਨ ਜੋਂ ਮਈ 2014 ਤੋਂ ਭਾਰਤ ਦੇ 14ਵੇਂ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾ ਰਹੇ ਹਨ। ਮੋਦੀ 2001 ਤੋਂ 2014 ਤੱਕ ਗੁਜਰਾਤ ਦੇ ਮੁੱਖ ਮੰਤਰੀ ਸਨ। ਮੋਦੀ ਵਾਰਾਣਸੀ ਤੋਂ ਲੋਕ ਸਭਾ ਦੇ ਸਦੱਸ ਹਨ। ਉਹ ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੈਂਬਰ ਹਨ, ਜੋ ਇੱਕ ਸੱਜੇ-ਪੱਖੀ ਹਿੰਦੂ ਰਾਸ਼ਟਰਵਾਦੀ ਅਰਧ ਸੈਨਿਕ ਸਵੈਸੇਵੀ ਸੰਗਠਨ ਹੈ। 2024 ਦੀਆਂ ਚੋਣਾਂ ਵਿਚ ਰਾਸ਼ਟਰੀ ਜਮਹੂਰੀ ਗਠਜੋੜ ਦੀ ਜਿੱਤ ਤੋਂ ਬਾਅਦ ਉਹ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਬਾਅਦ ਦੂਸਰੇ ਐਸੇ ਪ੍ਰਧਾਨ ਮੰਤਰੀ ਹਨ ਜੋਂ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ। ਉਹ ਭਾਰਤੀ ਰਾਸ਼ਟਰੀ ਕਾਂਗਰਸ ਤੋਂ ਬਾਹਰ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਹਨ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।