ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ (ਅੰਗ੍ਰੇਜ਼ੀ: Bābā Farīd) ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਪ੍ਰਚਾਰਕਾਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਭਾਈ ਘਨੱਈਆ (1648–1718), ਸਿੰਧ ਵਿੱਚ ਖਾਟ ਵਾਰੋ ਬਾਓ ਅਤੇ ਖਾਟਵਾਲਾ ਬਾਬਾ ਵਜੋਂ ਜਾਣੇ ਜਾਂਦੇ ਹਨ, ਮਾਤਾ ਸੁੰਦਰੀ ਜੀ ਅਤੇ ਪਿਤਾ ਸ੍ਰੀ ਨੱਥੂ ਰਾਮ ਦੇ ਗ੍ਰਹਿ ਪਿੰਡ ਸੌਦਰਾ ਜ਼ਿਲ੍ਹਾ ਸਿਆਲਕੋਟ ਹੁਣ ਪਾਕਿਸਤਾਨ ਵਿੱਚ ਪੈਦਾ ਹੋਏ, ਗੁਰੂ ਤੇਗ ਬਹਾਦਰ ਜੀ ਦੇ ਸਿੱਖ ਸਨ ਅਤੇ ਗੁਰੂ ਗੋਬਿੰਦ ਸਿੰਘ ਦੁਆਰਾ ਸਿੱਖਾਂ ਦੇ ਸੇਵਾਪੰਥੀ ਜਾਂ ਅਦਾਨਸ਼ਾਹੀ ਹੁਕਮ ਦੀ ਸਥਾਪਨਾ ਲਈ ਬੇਨਤੀ ਕੀਤੀ ਗਈ ਸੀ। ਉਹ ਜੰਗ ਦੇ ਮੈਦਾਨ ਦੇ ਸਾਰੇ ਜ਼ਖਮੀ ਸਿਪਾਹੀਆਂ ਲਈ ਪਾਣੀ ਪਿਆਉਣ ਤੇ ਮਲਮ ਪੱਟੀ ਦੀ ਸੇਵਾ ਕਰਦੇ ਸੰਨ। ਭਾਵੇਂ ਉਹ ਸਿੱਖ ਸਨ ਜਾਂ ਸਿੱਖਾਂ ਦੇ ਵਿਰੁੱਧ ਲੜ ਰਹੇ ਸਨ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਪਰਗਟ ਸਿੰਘ ਸਿੱਧੂ (ਜਨਮ 30 ਅਗਸਤ 1944) ਪੰਜਾਬੀ ਦੇ ਪ੍ਰਸਿੱਧ ਗਲਪਕਾਰ ਹਨ। ਪਰਗਟ ਸਿੰਘ ਸਿੱਧੂ ਆਪਣੀ ਰਚਨਾ ਬਾਰੇ ਆਪ ਦੱਸਦਾ ਹੈ:“ਮੈਂ ਨਹੀਂ ਜਾਣਦਾ ਕਿ ਤਕੜੀ ਤੇ ਕਾਲਜੀਵੀ ਕਹਾਣੀ ਕਿਵੇਂ ਲਿਖੀ ਜਾਂਦੀ ਹੈ। ਮੈਨੂੰ ਇਹ ਵੀ ਨਹੀਂ ਪਤਾ ਕਿ ਚੰਗੀ ਕਹਾਣੀ ਵਿੱਚ ਕਿਹੜੇ ਕਿਹੜੇ ਗੁਣ ਹੁੰਦੇ ਹਨ। ਮੈਂ ਤਾਂ ਹਮੇਸ਼ਾ ਸਾਧਾਰਨ ਮਨੁੱਖਾਂ ਦੀਆਂ ਸਾਧਾਰਨ ਜਿਹੀਆ ਕਹਾਣੀਆਂ ਲਿਖੀਆਂ ਹਨ।"
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਫੀਰੋਜ਼ਦੀਨ ਸਰਫ਼ (1898-1955) ਪਾਕਿਸਤਾਨੀ ਪੰਜਾਬੀ ਕਵੀ ਹੈ। ਇਹ ਉਰਦੂ,ਪੰਜਾਬੀ,ਫ਼ਾਰਸੀ ਦੇ ਆਲਮ ਅਤੇ ਪਿੰਗਲ ਤੇ ਅਰੂਜ਼ ਦੇ ਮਾਹਿਰ ਕਵੀ ਹਨ। ਇਸ ਨੂੰ ਪੰਜਾਬ ਦੀ ਬੁਲਬੁਲ' ਦਾ ਖ਼ਿਤਾਬ ਹਾਸਿਲ ਹੈ। ਉਸ ਨੂੰ ਵਾਰਿਸ ਸ਼ਾਹ ਦਾ ਵਾਰਿਸ ਵੀ ਕਿਹਾ ਜਾਂਦਾ ਹੈ। ਉਸ ਨੂੰ ਬੈਂਤ ਲਿਖਣ ਵਿੱਚ ਖ਼ਾਸ ਮੁਹਰਾਤ ਹਾਸਿਲ ਹੈ। ਉਸਨੇ ਸਿੱਖ ਧਰਮ ਤੇ ਸਿੱਖ ਇਤਹਾਸ ਸੰਬੰਧੀ ਨਜ਼ਮਾ ਵੀ ਲਿਖੀਆ।
ਵਿਸ਼ਵਕਰਮਾ ਦਿਹਾੜਾ, ਜਿਸ ਨੂੰ ਵਿਸ਼ਵਕਰਮਾ ਜਯੰਤੀ ਜਾਂ ਵਿਸ਼ਵਕਰਮਾ ਪੂਜਾ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ। ਇੱਕ ਇੱਕ ਹਿੰਦੂ ਪਰਮੇਸ਼ੁਰ, ਬ੍ਰਹਮ ਆਰਕੀਟੈਕਟ ਵਿਸ਼ਵਕਰਮਾ ਦੇ ਜਸ਼ਨਾਂ ਵਜੋਂ ਮਨਾਇਆ ਜਾਂਦਾ ਹੈ। ਉਸ ਨੂੰ ਸੈਭੰ ਅਤੇ ਸੰਸਾਰ ਦਾ ਸਿਰਜਣਹਾਰ ਮੰਨਿਆ ਜਾਂਦਾ ਹੈ। ਉਸ ਨੇ ਪਵਿੱਤਰ ਸ਼ਹਿਰ ਦੁਆਰਕਾ, ਜਿੱਥੇ ਕ੍ਰਿਸ਼ਨ ਦਾ ਰਾਜ ਸੀ, ਦਾ ਅਤੇ ਪਾਂਡਵਾਂ ਦੇ ਮਾਯਾ ਸਭਾ ਮਹਲ ਦਾ ਨਿਰਮਾਣ ਕੀਤਾ ਸੀ ਅਤੇ ਦੇਵਤਿਆਂ ਲਈ ਬਹੁਤ ਸਾਰੇ ਸ਼ਾਨਦਾਰ ਹਥਿਆਰ ਬਣਾਏ ਸਨ। ਉਸ ਨੂੰ ਬ੍ਰਹਮ ਤਰਖਾਣ ਵੀ ਕਿਹਾ ਜਾਂਦਾ ਹੈ। ਉਸਦਾ ਜ਼ਿਕਰ ਰਿਗ ਵੇਦ ਵਿੱਚ ਆਉਂਦਾ ਹੈ ਅਤੇ ਮਕੈਨਿਕ ਅਤੇ ਆਰਕੀਟੈਕਚਰ ਦੇ ਵਿਗਿਆਨ ਸਥਾਪਤੀਆ ਵੇਦ ਦਾ ਰਚਣਹਾਰ ਹੋਣ ਦਾ ਸਿਹਰਾ ਪ੍ਰਾਪਤ ਹੈ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ) ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ 'ਗੁਰੂ ਦੇ ਬਚਨ' ਲਈ ਵੀ ਵਰਤਿਆ ਗਿਆ ਹੈ। ਪ੍ਰੋ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਸਿੱਖ ਇਤਿਹਾਸ ਵਿੱਚ ਭਾਈ ਘਨੱਈਆ ਜੀ ਇੱਕ ਮਹਾਨ ਗੁਰਸਿੱਖ ਤੇ ਲੋਕ ਸੇਵਕ ਵਜੋ ਜਾਣੇ ਜਾਂਦੇ ਹਨ। ਉਹ ਪਿੰਡ ਸੋਦਰਾ, ਜ਼ਿਲ੍ਹਾ ਗੁੱਜਰਾਵਾਲਾ (ਹੁਣ ਪਾਕਿਸਤਾਨ ਦੇ ਰਹਿਣ ਵਾਲੇ ਸਨ। ਉਹ ਪਹਿਲੀ ਵਾਰੀ ਅਨੰਦਪੁਰ ਵਿਖੇ ਗੁਰੂ ਤੇਗ ਬਹਾਦੁਰ ਜੀ ਦੇ ਦਰਸ਼ਨ ਲਈ ਗੲੇ। ਦਰਸ਼ਨ ਕਰਕੇ ਉਹਨਾ ਨੂੰ ੲੇਨਾ ਅਨੰਦ ਪ੍ਰਾਪਤ ਹੋਇਆ ਕਿ ਉਹ ਉੱਥੇ ਹੀ ਹਮੇਸ਼ਾ ਲਈ ਟਿਕ ਗੲੇ। ਗੁਰੂ ਜੀ ਨੇ ਉਹਨਾ ਨੂੰ ਪਾਣੀ ਦੀ ਸੇਵਾ ਸੰਭਾਲ ਦਿੱਤੀ। ਭਾਈ ਘਨੱਈਆ ਜੀ ਗੁਰੂ ਘਰ ਦੇ ਪੱਕੇ ਸ਼ਰਧਾਲੂ ਸਨ। ਭੰਗਾਨੀ ਦਾ ਯੁੱਧ ਸ਼ੁਰੂ ਹੋਣ ਤੋ ਪਹਿਲਾ ਗੁਰੂ ਗੋਬਿੰਦ ਸਿੰਘ ਜੀ ਨੇ ਉਹਨਾ ਨੂੰ ਜੰਗ ਦੇ ਮੈਦਾਨ ਵਿੱਚ ਲੋੜਵੰਦਾ ਨੂੰ ਪਾਣੀ ਪਿਲਾਉਣ ਦੀ ਸੇਵਾ ਬਖਸ਼ੀ। ਪਹਾੜੀ ਰਾਜਿਆ ਨੇ ਪਠਾਨਾ ਨਾਲ ਮਿਲ ਕੇ ੧੫ ਅਪ੍ਰੈਲ ੧੬੮੭ ਨੂੰ ਗੁਰੂ ਜੀ ਉੱਤੇ ਹੱਲਾ ਬੋਲਿਆ। ਰਣਭੂਮੀ ਵਿੱਚ ਜਿਸ ਨੂੰ ਪਿਆਸ ਲਗਦੀ ਉਹ ਭਾਈ ਘਨੱਈਆ ਜੀ ਪਾਸ ਪੁੱਜ ਜਾਂਦਾ। ਸਾਰੇ ਹਿੰਦੂ, ਸਿੱਖ, ਮੁਸਲਮਾਨ ਤੇ ਪਠਾਨ ਉਹਨਾ ਕੋਲੋ ਪਾਣੀ ਪੀ ਕੇ ਤਾਜਾ ਦਮ ਹੋ ਜਾਂਦੇ ਤੇ ਦੁਬਾਰਾ ਯੁੱਧ ਵਿੱਚ ਜੁੱਟ ਜਾਂਦੇ ਸਿੱਖਾ ਤੋ ਇਹ ਸਹਾਰ ਨਾ ਹੋਇਆ। ਉਹਨਾ ਨੇ ਗੁਰੂ ਜੀ ਪਾਸ ਸ਼ਿਕਾਇਤ ਕੀਤੀ, "ਗੁਰੂ ਜੀ ! ਭਾਈ ਘਨੱਈਆ ਜੀ ਦੁਸ਼ਮਣ ਦੇ ਫੱਟੜਾ ਨੂੰ ਵੀ ਪਾਣੀ ਪਿਲਾਈ ਜਾਂਦੇ ਹਨ। ਜੇਕਰ ਉਹਨਾ ਨੂੰ ਪਾਣੀ ਨਾ ਮਿਲੇ ਤਾਂ ਉਹ ਜਰੂਰ ਦਮ ਤੌੜ ਦੇਣਗੇ। ਇਸ ਲਈ ਬੇਨਤੀ ਹੈ ਕਿ ਉਹਨਾ ਨੂੰ ਪਾਣੀ ਪਿਲਾਉਣ ਤੋ ਰੋਕਿਆ ਜਾਵੇ। ਗੁਰੂ ਜੀ ਨੇ ਭਾਈ ਘਨੱਈਆ ਨੂੰ ਬਲਾ ਕੇ ਪੁੱਛਿਆ," ਭਾਈ ਘਨੱਈਆ ਕੀ ਇਹ ਸੱਚ ਹੈ?" ਭਾਈ ਘਨੱਈਆ ਨੇ ਹੱਥ ਜੋੜ ਕੇ ਕਿਹਾ," ਸੱਚ ਪਾਤਸ਼ਾਹ ਮੈਨੂੰ ਤਾਂ ਕੋਈ ਦੁਸ਼ਮਣ ਨਜਰ ਨਹੀਂ ਆਉਦਾਂ। ਸਾਰੇ ਪਾਸੇ ਆਪ ਨਜਰੀ ਆਉਦੇ ਹੋ ਮੈ ਕਿਸ ਨੂੰ ਪਾਣੀ ਪਿਲਾਵਾ ਤੇ ਕਿਸ ਨੂੰ ਜਵਾਬ ਦੇਵਾ। ਮੇਰੇ ਪਾਸ ਜਿਹੜਾ ਵੀ ਲੋੜਵੰਦ ਆ ਕੇ ਪਾਣੀ ਮੰਗਦਾ ਹੈ ਜਾਂ ਮੈ ਪਿਆਸਾ ਦੇਖਦਾ ਹਾਂ, ਬਿਨਾ ਭੇਦ- ਭਾਵ ਕੀਤੇ ਪਾਣੀ ਪਿਲਾ ਦਿੰਦਾ ਹਾਂ। ਆਪ ਨੇ ਮੈਨੂੰ ਯੁੱਧ ਵਿੱਚ ਲੋੜਵੰਦਾ ਨੂੰ ਪਾਣੀ ਪਿਲਾਉਣ ਦੀ ਸੇਵਾ ਬਖਸ਼ੀ ਹੈ। ਗੁਰੂ ਜੀ ਭਾਈ ਘਨੱਈਆ ਜੀ ਦਾ ਉੱਤਰ ਸੁਣ ਕੇ ਬਹੁਤ ਪ੍ਰਸੰਨ ਹੋੲੇ। ਗੁਰੂ ਜੀ ਨੇ ਆਪਣੇ ਪਾਸੋ ਉਸ ਨੂੰ ਮਲ੍ਹਮ ਪੱਟੀ ਫੜਾਉਦੇ ਹੋੲੇ ਕਿਹਾ," ਘਨੱਈਆ ਅੱਗੋ ਤੋ ਤੁਸੀ ਪਾਣੀ ਦੀ ਸੇਵਾ ਦੇ ਨਾਲ ਨਾਲ ਫੱਟੜਾ ਦੀ ਮਲ੍ਹਮ ਪੱਟੀ ਦਾ ਕੰਮ ਵੀ ਕਰਨਾ। ਇਸ ਕੰਮ ਲਈ ਹੋਰ ਸਿੱਖਾ ਨੂੰ ਨਾਲ ਲੈ ਕੇ ਇੱਕ ਜਥਾ ਤਿਆਰ ਕਰ ਲਵੋ...!!
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਨਰਿੰਦਰ ਦਾਮੋਦਰਦਾਸ ਮੋਦੀ (ਜਨਮ 17 ਸਤੰਬਰ 1950) ਇੱਕ ਭਾਰਤੀ ਸਿਆਸਤਦਾਨ ਹਨ ਜੋਂ ਮਈ 2014 ਤੋਂ ਭਾਰਤ ਦੇ 14ਵੇਂ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾ ਰਹੇ ਹਨ। ਮੋਦੀ 2001 ਤੋਂ 2014 ਤੱਕ ਗੁਜਰਾਤ ਦੇ ਮੁੱਖ ਮੰਤਰੀ ਸਨ। ਮੋਦੀ ਵਾਰਾਣਸੀ ਤੋਂ ਲੋਕ ਸਭਾ ਦੇ ਸਦੱਸ ਹਨ। ਉਹ ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੈਂਬਰ ਹਨ, ਜੋ ਇੱਕ ਸੱਜੇ-ਪੱਖੀ ਹਿੰਦੂ ਰਾਸ਼ਟਰਵਾਦੀ ਅਰਧ ਸੈਨਿਕ ਸਵੈਸੇਵੀ ਸੰਗਠਨ ਹੈ। 2024 ਦੀਆਂ ਚੋਣਾਂ ਵਿਚ ਰਾਸ਼ਟਰੀ ਜਮਹੂਰੀ ਗਠਜੋੜ ਦੀ ਜਿੱਤ ਤੋਂ ਬਾਅਦ ਉਹ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਬਾਅਦ ਦੂਸਰੇ ਐਸੇ ਪ੍ਰਧਾਨ ਮੰਤਰੀ ਹਨ ਜੋਂ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ। ਉਹ ਭਾਰਤੀ ਰਾਸ਼ਟਰੀ ਕਾਂਗਰਸ ਤੋਂ ਬਾਹਰ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਹਨ।
ਗੁਰੂ ਗੋਬਿੰਦ ਸਿੰਘ ਦੁਆਰਾ ਲੜੇ ਗਏ ਯੁੱਧਾਂ ਦਾ ਮਹੱਤਵ
ਗੁਰੂ ਗੋਬਿੰਦ ਸਿੰਘ ਜੀ ਦੁਆਰਾ ਲੜੇ ਗਏ ਯੁੱਧਾਂ ਦੇ ਕੁਝ ਪੱਖ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ। ਹੇਠ ਲਿਖੇ ਤਿੰਨ ਪ੍ਰਸ਼ਨਾਂ ਵੱਲ ਮੁੱਖ ਤੌਰ ਤੇ ਧਿਆਨ ਦਿੱਤਾ ਗਿਆ ਹੈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ। ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ
ਹੁਕਮਨਾਮਾ ( ਪੰਜਾਬੀ : ਹੁਕਮਨਾਮਾ, ਅਨੁਵਾਦ। ਹੁਕਮਨਾਮਾ ), ਆਧੁਨਿਕ ਸਮੇਂ ਵਿੱਚ, ਗੁਰੂ ਗ੍ਰੰਥ ਸਾਹਿਬ ਦੀ ਇੱਕ ਬਾਣੀ ਵਿੱਚੋਂ ਕਿਸੇ ਭਜਨ ਨੂੰ ਦਰਸਾਉਂਦਾ ਹੈ, ਜੋ ਸਿੱਖਾਂ ਨੂੰ ਹੁਕਮ, ਹੁਕਮ ਜਾਂ ਹੁਕਮ ਦੇ ਤੌਰ ਤੇ ਦਿੱਤਾ ਗਿਆ ਹੈ। ਸਮਕਾਲੀ ਤਖ਼ਤਾਂ ਦੁਆਰਾ ਜਾਰੀ ਕੀਤੇ ਫਰਮਾਨਾਂ ਨੂੰ ਵੀ ਹੁਕਮਨਾਮਾ ਕਿਹਾ ਜਾਂਦਾ ਹੈ। ਇਤਿਹਾਸਕ ਤੌਰ ਉੱਤੇ, ਇਹ ਸਿੱਖ ਧਰਮ ਦੇ ਕਿਸੇ ਇੱਕ ਗੁਰੂ ਜਾਂ ਉਹਨਾਂ ਦੇ ਕਾਰਜਕਾਰੀ ਅਨੁਯਾਈਆਂ ਅਤੇ ਸਾਥੀਆਂ ਦੁਆਰਾ ਉਹਨਾਂ ਦੇ ਜੀਵਨ ਦੌਰਾਨ ਦਿੱਤੇ ਗਏ ਹੁਕਮ, ਆਦੇਸ਼, ਜਾਂ ਹੁਕਮ ਲਈ ਵਰਤਿਆ ਜਾਂਦਾ ਸੀ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ। ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ ਦਾ ਨਾਮ ਦਿੱਤਾ ਗਿਆ ਜਿਥੇ ਅਨੁਆਈ ਗੁਰੂ ਜੀ ਦੇ ਉਪਦੇਸ਼ ਸੁਣਦੇ ਅਤੇ ਧਾਰਮਿਕ ਵਿਸ਼ਿਆਂ ਉੱਤੇ ਵਿਚਾਰ ਵਟਾਂਦਰਾ ਕਰਦੇ ਸਨ। ਪਹਿਲੇ ਗੁਰੂ ਨੇ ਜਿਲ੍ਹਾ ਗੁਜਰਾਂਵਾਲਾ ਵਿਖੇ ਐਮਨਾਬਾਦ ਦੀ ਮੰਜੀ ਦਾ ਮੁੱਖੀ ਭਾਈ ਲਾਲੋ, ਤੁਲੰਬਾ ਵਿਖੇ ਸੱਜਣ ਠੱਗ ਨੂੰ ਅਤੇ ਬਨਾਰਸ ਵਿੱਚ ਚਿਤਰਦਾਸ ਬ੍ਰਾਹਮਣ ਥਾਪਿਆ। ਤੀਜੇ ਗੁਰੂ ਅਮਰ ਦਾਸ ਜੀ ਦੇ ਸਮੇਂ ਇਸ ਪ੍ਰਥਾ ਦਾ ਬਹੁਤ ਵਿਕਾਸ ਹੋਇਆ। ਉਹਨਾਂ ਨੇ ਆਪਣੇ ਅਧਿਆਤਮਕ ਇਲਾਕੇ ਨੂੰ 22 ਭਾਗਾਂ ਵਿੱਚ ਵੰਡਿਆ ਹੋਇਆ ਸੀ। ਹਰ ਭਾਗ “ਮੰਜੀ” ਅਖਵਾਉਂਦਾ ਸੀ। ਸਾਰੀਆਂ ਮੰਜੀਆਂ ਗੁਰੂ ਸਾਹਿਬ ਦੇ ਅਧੀਨ ਹੁੰਦੀਆਂ ਸਨ। ਹਰ ਮੰਜੀ ਵਿੱਚ ਲੰਗਰ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਸੀ। ਹਰ ਮੰਜੀ ਦਾ ਖਰਚ ਲੋਕਾਂ ਦੇ ਦਾਨ ਨਾਲ ਚਲਦਾ ਸੀ। ਪੰਜਵੇ ਗੁਰੂ ਅਰਜਨ ਦੇਵ ਨੇ ਸਰੋਵਰਾਂ ਅਤੇ ਮੰਦਿਰਾਂ ਦੀ ਉਸਾਰੀ ਲਈ ਧਨ ਦੀ ਜਰੂਰਤ ਕਰਕੇ ਮੰਜੀਆਂ ਦੀ ਗਿਣਤੀ ਵਧਾ ਦਿਤੀ । ਇਹ ਦੇ ਮੁੱਖੀ ਨੂੰ ਮਸੰਦਾਂ ਕਿਹਾ ਗਿਆ। ਇਹ ਮਸੰਦ ਆਪਣੇ ਅਸਲੀ ਮਕਸਦ ਨੂੰ ਭੁੱਲ ਕੇ ਗਲਤ ਰਸਤੇ ਪੈ ਗਏ ਇਸ ਕਾਰਨ ਇਸ ਪ੍ਰਥਾ ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਤਮ ਕਰ ਦਿੱਤਾ।
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।