ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਬਿਆਸ ਦਰਿਆ ਹਿਮਾਚਲ ਪਰਦੇਸ਼ ਅਤੇ ਪੰਜਾਬ ਵਿੱਚ ਵਗਦਾ ਹੈ। ਇਸ ਨੂੰ ਪੁਰਾਤਨ ਭਾਰਤ ਵਿੱਚ ਅਰਜੀਕੀ/ਵੀਪਸ ਕਿਹਾ ਜਾਂਦਾ ਸੀ। ਬਿਆਸ ਦਰਿਆ ਨੇ ਸਿੰਕਦਰ ਮਹਾਨ ਦੇ ਰਾਜ ਦੀ ਪੂਰਬੀ ਸਰਹੱਦ 326 BC ਵਿੱਚ ਬਣਾਈ ਸੀ। ਇਹ ਦਰਿਆ ਰੋਹਤਾਂਗ ਦਰ੍ਹੇ ਤੋਂ ਸ਼ੁਰੂ ਹੁੰਦਾ ਹੈ ਅਤੇ 470 ਕਿਲੋਮੀਟਰ ਪੰਧ ਮਾਰਕੇ ਭਾਰਤੀ ਪੰਜਾਬ ਦੇ ਸਤਲੁਜ ਦਰਿਆ ਵਿੱਚ ਮਿਲ ਜਾਂਦਾ ਹੈ। ਸਤਲੁਜ ਭਾਰਤੀ ਪੰਜਾਬ ਵਿੱਚੋਂ ਵਗਦਾ ਹੋਇਆ ਪਾਕਿਸਾਤਨ ਵਿੱਚ ਜਾ ਕੇ ਚਨਾਬ ਵਿੱਚ ਮਿਲ ਜਾਂਦਾ ਹੈ, ਜੋ ਕਿ ਅੰਤ ਵਿੱਚ ਸਿੰਧ ਵਿੱਚ ਮਿਲ ਜਾਂਦਾ ਹੈ। ਭਾਰਤ ਅਤੇ ਪਾਕਿਸਤਾਨ ਦੀ ਇਕਰਾਰਨਾਮੇ ਮੁਤਾਬਕ ਬਿਆਸ ਅਤੇ ਸਤਲੁਜ ਦਾ ਪਾਣੀ ਭਾਰਤ ਨੂੰ ਦਿੱਤਾ ਗਿਆ ਹੈ।
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਭਾਈ ਘਨੱਈਆ (1648–1718), ਸਿੰਧ ਵਿੱਚ ਖਾਟ ਵਾਰੋ ਬਾਓ ਅਤੇ ਖਾਟਵਾਲਾ ਬਾਬਾ ਵਜੋਂ ਜਾਣੇ ਜਾਂਦੇ ਹਨ, ਮਾਤਾ ਸੁੰਦਰੀ ਜੀ ਅਤੇ ਪਿਤਾ ਸ੍ਰੀ ਨੱਥੂ ਰਾਮ ਦੇ ਗ੍ਰਹਿ ਪਿੰਡ ਸੌਦਰਾ ਜ਼ਿਲ੍ਹਾ ਸਿਆਲਕੋਟ ਹੁਣ ਪਾਕਿਸਤਾਨ ਵਿੱਚ ਪੈਦਾ ਹੋਏ, ਗੁਰੂ ਤੇਗ ਬਹਾਦਰ ਜੀ ਦੇ ਸਿੱਖ ਸਨ ਅਤੇ ਗੁਰੂ ਗੋਬਿੰਦ ਸਿੰਘ ਦੁਆਰਾ ਸਿੱਖਾਂ ਦੇ ਸੇਵਾਪੰਥੀ ਜਾਂ ਅਦਾਨਸ਼ਾਹੀ ਹੁਕਮ ਦੀ ਸਥਾਪਨਾ ਲਈ ਬੇਨਤੀ ਕੀਤੀ ਗਈ ਸੀ। ਉਹ ਜੰਗ ਦੇ ਮੈਦਾਨ ਦੇ ਸਾਰੇ ਜ਼ਖਮੀ ਸਿਪਾਹੀਆਂ ਲਈ ਪਾਣੀ ਪਿਆਉਣ ਤੇ ਮਲਮ ਪੱਟੀ ਦੀ ਸੇਵਾ ਕਰਦੇ ਸੰਨ। ਭਾਵੇਂ ਉਹ ਸਿੱਖ ਸਨ ਜਾਂ ਸਿੱਖਾਂ ਦੇ ਵਿਰੁੱਧ ਲੜ ਰਹੇ ਸਨ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 35 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (3 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help)), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਸਤਲੁਜ, ਪੰਜਾਬ, ਉੱਤਰੀ ਭਾਰਤ ਦਾ ਸਭ ਤੋਂ ਲੰਮਾ ਦਰਿਆ ਹੈ। ਇਸ ਦਾ ਸਰੋਤ ਤਿੱਬਤ ਵਿੱਚ ਮਾਨਸਰੋਵਰ ਝੀਲ ਦੇ ਨੇੜੇ ਰਕਾਸ਼ ਤਾਲ ਹੈ। ਇਸ ਵਿੱਚ ਬਿਆਸ ਭਾਰਤ ਦੇ ਪੰਜਾਬ ਸੂਬੇ ਵਿੱਚ ਮਿਲ ਜਾਂਦਾ ਹੈ ਅਤੇ ਇਹ ਪਾਕਿਸਤਾਨ ਦੇ ਪੰਜਾਬ ਦੇ ਵਿੱਚ ਵਗਦਾ ਹੋਇਆ ਚਨਾਬ ਦਰਿਆ ਨੂੰ ਨਾਲ ਮਿਲਾਉਂਦਾ ਹੋਇਆ ਪੰਜਨਦ ਦਰਿਆ ਬਣਾਉਦਾ ਹੈ, ਜੋ ਕਿ ਅੰਤ ਵਿੱਚ ਸਿੰਧ ਦਰਿਆ ਬਣਾਉਦਾ ਹੈ। ਸਤਲੁਜ ਨੂੰ ਭਾਰਤ ਵੈਦਿਕ ਸੱਭਿਅਤਾ ਕਾਲ ਦੌਰਾਨ ਸ਼ੁਤੁਦਰੂ ਜਾਂ ਸੁਤੂਦਰੀ ਅਤੇ ਗਰੀਕਾਂ ਵਲੋਂ ਜਾਰਾਡਰੋਸ ਕਿਹਾ ਜਾਂਦਾ ਸੀ। ਭਾਰਤ ਅਤੇ ਪਾਕਿਸਤਾਨ ਵਿੱਚ ਹੋਏ ਇਕਰਾਰਨਾਮੇ ਮੁਤਾਬਕ ਦਰਿਆ ਦਾ ਬਹੁਤਾ ਪਾਣੀ ਭਾਰਤ ਦੁਆਰਾ ਹੀ ਵਰਤਿਆ ਜਾਂਦਾ ਹੈ। ਸਤਲੁਜ ਦਰਿਆ ਉੱਤੇ ਬਣਿਆ ਭਾਖੜਾ ਨੰਗਲ ਪਰੋਜੈੱਕਟ [1] Archived 2005-08-31 at the Wayback Machine.
ਬਿਆਸ ਭਾਰਤ ਦੇ ਪੰਜਾਬ ਰਾਜ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਇੱਕ ਦਰਿਆ ਕਿਨਾਰੇ ਵਾਲਾ ਸ਼ਹਿਰ ਹੈ। ਬਿਆਸ, ਬਿਆਸ ਦਰਿਆ ਦੇ ਕੰਢੇ ਵਸਿਆ ਹੋਇਆ ਹੈ। ਬਿਆਸ ਸ਼ਹਿਰ ਜ਼ਿਆਦਾਤਰ ਬੁੱਢਾ ਥੇਹ ਦੀ ਮਾਲ ਸੀਮਾ ਵਿੱਚ ਸਥਿਤ ਹੈ ਅਤੇ ਪਿੰਡ ਢੋਲੋ ਨੰਗਲ ਅਤੇ ਵਜ਼ੀਰ ਭੁੱਲਰ ਦੇ ਹਿੱਸੇ ਵਿੱਚ ਸਥਿਤ ਹੈ। ਬਿਆਸ ਰੇਲਵੇ ਸਟੇਸ਼ਨ ਬਿਆਸ ਦੀਆਂ ਹੱਦਾਂ 'ਤੇ ਸਥਿਤ ਹੈ। ਅਤੇ ਬੁੱਢਾ ਥੇਹ ਅੰਮ੍ਰਿਤਸਰ ਜ਼ਿਲ੍ਹੇ ਦੀ ਬਾਬਾ ਬਕਾਲਾ ਤਹਿਸੀਲ ਦਾ ਇੱਕ ਜਨਗਣਨਾ ਵਾਲਾ ਸ਼ਹਿਰ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਹਾੜੀ ਦੀਆਂ ਫ਼ਸਲਾਂ (ਜਾਂ ਰਬੀ ਫਸਲਾਂ; ਅੰਗ੍ਰੇਜ਼ੀ ਵਿੱਚ: Rabi Crops) ਖੇਤੀਬਾੜੀ ਦੀਆਂ ਓਹ ਫਸਲਾਂ ਹਨ ਜੋ ਦੱਖਣੀ ਏਸ਼ੀਆਈ ਦੇਸ਼ਾਂ ਜਿਵੇਂ ਕਿ ਭਾਰਤ, ਪਾਕਿਸਤਾਨ, ਬੰਗਲਾਦੇਸ਼, ਆਦਿ ਵਿੱਚ ਸਰਦੀ ਦੀ ਰੁੱਤ ਵਿੱਚ ਬੀਜੀਆਂ ਜਾਂਦੀਆਂ ਹਨ ਅਤੇ ਬਸੰਤ ਰੁੱਤ ਵਿੱਚ ਇਹਨਾਂ ਦੀ ਕਟਾਈ ਕੀਤੀ ਜਾਂਦੀ ਹੈ। ਇਹ ਰਬੀ ਸ਼ਬਦ "ਬਸੰਤ" ਲਈ ਅਰਬੀ ਸ਼ਬਦ ਤੋਂ ਬਣਿਆ ਹੋਇਆ ਹੈ, ਜੋ ਭਾਰਤੀ ਉਪ-ਮਹਾਂਦੀਪ ਵਿੱਚ ਵਰਤਿਆ ਜਾਂਦਾ ਹੈ, ਜਿਥੇ ਇਹ ਬਸੰਤ ਰੁੱਤ ਹੁੰਦੀ ਹੈ (ਜਿਸ ਨੂੰ "ਸਰਦੀਆਂ ਦੀ ਫਸਲ" ਵੀ ਕਿਹਾ ਜਾਂਦਾ ਹੈ)। ਹਾੜੀ ਦੀ ਫਸਲ ਦਾ ਪੂਰਕ ਸਾਉਣੀ ਦੀ ਫਸਲ ਹੈ, ਜੋ ਕਿ ਹਾੜੀ ਅਤੇ ਜ਼ੈਦ ਫਸਲਾਂ ਦੀ ਕ੍ਰਮਵਾਰ ਬਿਜਾਈ ਤੋਂ ਬਾਅਦ ਉਗਾਈ ਜਾਂਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਘਰੇਲੂ ਰਸੋਈ ਗੈਸ (Liquefied petroleum gas) (LPG) ਜੋ ਕਿ ਪ੍ਰੋਪੇਨ (C3H8) ਅਤੇ ਬਿਉਟੇਨ (C4H10) ਦਾ ਮਿਸ਼ਰਨ ਹੈ। ਉਕਤ ਦੋਨੋਂ ਹੀ ਹਾਈਡਰੋਕਾਰਬਨ ਹਨ ਅਤੇ ਬਹੁਤ ਜਿਆਦਾ ਬਲਣਸ਼ੀਲ ਹਨ। ਇਹਨਾਂ ਦੀ ਵਰਤੋਂ ਘਰਾਂ ਵਿੱਚ ਖਾਣਾ ਪਕਾਉਣ ਲਈ ਕੀਤੀ ਜਾਂਦੀ ਹੈ। ਆਉਣ ਵਾਲੇ ਸਮੇਂ ਵਿੱਚ ਇਸ ਦੀ ਵਰਤੋਂ ਜਹਾਜਾਂ ਅਤੇ ਫਰਿਜਾਂ 'ਚ ਵੀ ਹੋਣ ਲੱਗ ਪਈ ਹੈ ਤਾਂ ਕਿ ਓਜੋਨ ਦੀ ਪਰਤ ਦੀ ਰੱਖਿਆ ਕੀਤੀ ਜਾ ਸਕੇ। ਦੋਨੋਂ ਗੈਸ ਦਾ ਮਿਸ਼ਰਨ ਦਾ ਅਨੁਪਾਤ ਮੋਸਮ ਅਨੁਸਾਰ ਬਦਲਦਾ ਰਹਿੰਦਾ ਹੈ ਸਰਦੀਆਂ ਦੇ ਮੋਸਮ ਵਿੱਚ ਪ੍ਰੋਪੇਨ ਅਤੇ ਗਰਮੀਆਂ ਦੇ ਮੋਸਮ ਵਿੱਚ ਬਿਉਟੇਨ ਦੀ ਮਾਤਰਾ ਵੱਧ ਹੁੰਦੀ ਹੈ। ਗੈਸ ਦੀ ਲੀਕ ਹੋਣ ਦਾ ਪਤਾ ਲਾਉਣ ਲਈ ਇਸ ਵਿੱਚ ਈਥੇਨਥਿਉਲ ਦੀ ਮਾਤਰ ਮਿਲਾਈ ਜਾਂਦੀ ਹੈ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸੂਬਾ ਸਿੰਘ ਦਾ ਜਨਮ 15 ਮਈ 1915 ਨੂੰ ਪਿੰਡ ਊਧੋ ਨੰਗਲ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪਿਤਾ ਸ੍ਰ ਰਾਮ ਸਿੰਘ ਸੋਹਲ ਅਤੇ ਮਾਤਾ ਰਾਧੀ ਜੀ ਦੇ ਘਰ ਹੋਇਆ। ਉਹਨਾ ਦਾ ਵਿਆਹ ਸ੍ਰੀਮਤੀ ਹਰਦੀਪ ਕੌਰ ਨਾਲ ਹੋਇਆ ਜਿਨ੍ਹਾਂ ਦੀ ਕੁੱਖੋਂ ਉਹਨਾ ਦੇ ਦੋ ਬੱਚਿਆ ਮੁੰਡੇ ਅਤੇ ਕੁੜੀ ਨੇ ਜਨਮ ਲਿਆ। ਮੁੰਡੇ ਦਾ ਨਾਮ ਯੋਗੀਰਾਜ ਸਿੰਘ ਅਤੇ ਕੁੜੀ ਸੁਰਿੰਦਰ ਕੌਰ ਸੀ। ਗੁਰਦੇ ਖ਼ਰਾਬ ਹੋਣ ਕਾਰਨ ਅਤੇ ਅੰਤ ਦਿਲ ਦੀ ਹਰਕਤ ਬੰਦ ਹੋ ਜਾਣ ਨਾਲ ਸੂਬਾ ਸਿੰਘ ਦੀ ਮੌਤ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਵਿਖੇ 6 ਦਸੰਬਰ 1981 ਨੂੰ ਹੋ ਗਈ”1ਇਹਨਾਂ ਨੂੰ ਹਾਸਿਆ ਦਾ ਲੇਖਕ ਕਿਹਾ ਜਾਂਦਾ ਸੀ।
ਬਾਹਰ ਵਧਾਉਣਾ ਜੱਚਾ ਦੀ ਉਹ ਰਸਮ ਹੈ ਜਦ ਜੱਚਾ ਨੂੰ ਜਿਸ ਕਮਰੇ ਵਿਚ ਬੱਚਾ ਪੈਦਾ ਹੋਇਆ ਹੋਵੇ, ਉਸ ਕਮਰੇ ਤੋਂ ਸੱਤਵੇਂ, ਨੌਵੇਂ ਜਾਂ ਗਿਆਰਵੇਂ ਦਿਨ, ਜਿਹੜਾ ਦਿਨ ਵੀ ਚੰਗਾ ਹੋਵੇ, ਬਾਹਰ ਲਿਆਂਦਾ ਜਾਂਦਾ ਹੈ। ਬਾਹਰ ਵਧਾਉਣ ਤੋਂ ਪਹਿਲਾਂ ਜੱਚਾ ਤੇ ਬੱਚਾ ਨੂੰ ਨੁਹਾਇਆ ਜਾਂਦਾ ਹੈ। ਨਵੇਂ ਕੱਪੜੇ ਪੁਆਏ ਜਾਂਦੇ ਹਨ। ਜੱਚਾ ਨੂੰ ਖਾਣ ਲਈ ਮੁੰਡਿਆਂ ਵਿਚ ਕੜਾਹ ਰੱਖ ਕੇ ਦਿੱਤਾ ਜਾਂਦਾ ਹੈ। ਜੱਚਾ ਨੂੰ ਬੂਹੇ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਦਰਵਾਜੇ ਦੇ ਦੋਵੇਂ ਕੌਲਿਆਂ ਤੇ ਤੇਲ ਚੋਇਆ ਜਾਂਦਾ ਹੈ। ਜੱਚਾ ਗੁੱਤ ਨੂੰ ਖੰਮਣੀ ਬੰਨ੍ਹ ਕੇ, ਉੱਪਰ ਫੁਲਕਾਰੀ ਲੈ ਕੇ, ਕਿਸੇ ਪੁਰਸ਼ ਦੀ ਜੁੱਤੀ ਪਾ ਕੇ ਬਾਹਰ ਆ ਜਾਂਦੀ ਹੈ। ਬਾਹਰ ਆਉਣ ਸਮੇਂ ਕਿਸੇ ਚੰਗੇ ਵਿਅਕਤੀ ਦਾ ਜੱਚਾ ਦੇ ਮੱਥੇ ਲੱਗਣ ਦਾ ਪ੍ਰਬੰਧ ਕੀਤਾ ਜਾਂਦਾ ਹੈ। ਜੱਚਾ ਦੇ ਬਾਹਰ ਵਧਣ ਦੇ ਪਤਾ ਲੱਗਣ ਤੇ ਲਾਗੀ ਵਧਾਈਆਂ ਦੇਣ ਆ ਜਾਂਦੇ ਹਨ। ਸਾਰੇ ਲਾਗੀ ਬੱਚੇ ਲਈ ਕੋਈ ਨਾ ਕੋਈ ਵਸਤ ਲੈ ਕੇ ਆਉਂਦੇ ਹਨ। ਸੁਨਿਆਰ ਤੜਾਗੀ ਬਣਾ ਕੇ ਲਿਆਉਂਦਾ ਹੈ। ਤਰਖਾਣ ਗਡੀਰਾ ਬਣਾ ਕੇ ਲਿਆਉਂਦਾ ਹੈ।
ਸਿੱਖ ਇਤਿਹਾਸ ਵਿੱਚ ਭਾਈ ਘਨੱਈਆ ਜੀ ਇੱਕ ਮਹਾਨ ਗੁਰਸਿੱਖ ਤੇ ਲੋਕ ਸੇਵਕ ਵਜੋ ਜਾਣੇ ਜਾਂਦੇ ਹਨ। ਉਹ ਪਿੰਡ ਸੋਦਰਾ, ਜ਼ਿਲ੍ਹਾ ਗੁੱਜਰਾਵਾਲਾ (ਹੁਣ ਪਾਕਿਸਤਾਨ ਦੇ ਰਹਿਣ ਵਾਲੇ ਸਨ। ਉਹ ਪਹਿਲੀ ਵਾਰੀ ਅਨੰਦਪੁਰ ਵਿਖੇ ਗੁਰੂ ਤੇਗ ਬਹਾਦੁਰ ਜੀ ਦੇ ਦਰਸ਼ਨ ਲਈ ਗੲੇ। ਦਰਸ਼ਨ ਕਰਕੇ ਉਹਨਾ ਨੂੰ ੲੇਨਾ ਅਨੰਦ ਪ੍ਰਾਪਤ ਹੋਇਆ ਕਿ ਉਹ ਉੱਥੇ ਹੀ ਹਮੇਸ਼ਾ ਲਈ ਟਿਕ ਗੲੇ। ਗੁਰੂ ਜੀ ਨੇ ਉਹਨਾ ਨੂੰ ਪਾਣੀ ਦੀ ਸੇਵਾ ਸੰਭਾਲ ਦਿੱਤੀ। ਭਾਈ ਘਨੱਈਆ ਜੀ ਗੁਰੂ ਘਰ ਦੇ ਪੱਕੇ ਸ਼ਰਧਾਲੂ ਸਨ। ਭੰਗਾਨੀ ਦਾ ਯੁੱਧ ਸ਼ੁਰੂ ਹੋਣ ਤੋ ਪਹਿਲਾ ਗੁਰੂ ਗੋਬਿੰਦ ਸਿੰਘ ਜੀ ਨੇ ਉਹਨਾ ਨੂੰ ਜੰਗ ਦੇ ਮੈਦਾਨ ਵਿੱਚ ਲੋੜਵੰਦਾ ਨੂੰ ਪਾਣੀ ਪਿਲਾਉਣ ਦੀ ਸੇਵਾ ਬਖਸ਼ੀ। ਪਹਾੜੀ ਰਾਜਿਆ ਨੇ ਪਠਾਨਾ ਨਾਲ ਮਿਲ ਕੇ ੧੫ ਅਪ੍ਰੈਲ ੧੬੮੭ ਨੂੰ ਗੁਰੂ ਜੀ ਉੱਤੇ ਹੱਲਾ ਬੋਲਿਆ। ਰਣਭੂਮੀ ਵਿੱਚ ਜਿਸ ਨੂੰ ਪਿਆਸ ਲਗਦੀ ਉਹ ਭਾਈ ਘਨੱਈਆ ਜੀ ਪਾਸ ਪੁੱਜ ਜਾਂਦਾ। ਸਾਰੇ ਹਿੰਦੂ, ਸਿੱਖ, ਮੁਸਲਮਾਨ ਤੇ ਪਠਾਨ ਉਹਨਾ ਕੋਲੋ ਪਾਣੀ ਪੀ ਕੇ ਤਾਜਾ ਦਮ ਹੋ ਜਾਂਦੇ ਤੇ ਦੁਬਾਰਾ ਯੁੱਧ ਵਿੱਚ ਜੁੱਟ ਜਾਂਦੇ ਸਿੱਖਾ ਤੋ ਇਹ ਸਹਾਰ ਨਾ ਹੋਇਆ। ਉਹਨਾ ਨੇ ਗੁਰੂ ਜੀ ਪਾਸ ਸ਼ਿਕਾਇਤ ਕੀਤੀ, "ਗੁਰੂ ਜੀ ! ਭਾਈ ਘਨੱਈਆ ਜੀ ਦੁਸ਼ਮਣ ਦੇ ਫੱਟੜਾ ਨੂੰ ਵੀ ਪਾਣੀ ਪਿਲਾਈ ਜਾਂਦੇ ਹਨ। ਜੇਕਰ ਉਹਨਾ ਨੂੰ ਪਾਣੀ ਨਾ ਮਿਲੇ ਤਾਂ ਉਹ ਜਰੂਰ ਦਮ ਤੌੜ ਦੇਣਗੇ। ਇਸ ਲਈ ਬੇਨਤੀ ਹੈ ਕਿ ਉਹਨਾ ਨੂੰ ਪਾਣੀ ਪਿਲਾਉਣ ਤੋ ਰੋਕਿਆ ਜਾਵੇ। ਗੁਰੂ ਜੀ ਨੇ ਭਾਈ ਘਨੱਈਆ ਨੂੰ ਬਲਾ ਕੇ ਪੁੱਛਿਆ," ਭਾਈ ਘਨੱਈਆ ਕੀ ਇਹ ਸੱਚ ਹੈ?" ਭਾਈ ਘਨੱਈਆ ਨੇ ਹੱਥ ਜੋੜ ਕੇ ਕਿਹਾ," ਸੱਚ ਪਾਤਸ਼ਾਹ ਮੈਨੂੰ ਤਾਂ ਕੋਈ ਦੁਸ਼ਮਣ ਨਜਰ ਨਹੀਂ ਆਉਦਾਂ। ਸਾਰੇ ਪਾਸੇ ਆਪ ਨਜਰੀ ਆਉਦੇ ਹੋ ਮੈ ਕਿਸ ਨੂੰ ਪਾਣੀ ਪਿਲਾਵਾ ਤੇ ਕਿਸ ਨੂੰ ਜਵਾਬ ਦੇਵਾ। ਮੇਰੇ ਪਾਸ ਜਿਹੜਾ ਵੀ ਲੋੜਵੰਦ ਆ ਕੇ ਪਾਣੀ ਮੰਗਦਾ ਹੈ ਜਾਂ ਮੈ ਪਿਆਸਾ ਦੇਖਦਾ ਹਾਂ, ਬਿਨਾ ਭੇਦ- ਭਾਵ ਕੀਤੇ ਪਾਣੀ ਪਿਲਾ ਦਿੰਦਾ ਹਾਂ। ਆਪ ਨੇ ਮੈਨੂੰ ਯੁੱਧ ਵਿੱਚ ਲੋੜਵੰਦਾ ਨੂੰ ਪਾਣੀ ਪਿਲਾਉਣ ਦੀ ਸੇਵਾ ਬਖਸ਼ੀ ਹੈ। ਗੁਰੂ ਜੀ ਭਾਈ ਘਨੱਈਆ ਜੀ ਦਾ ਉੱਤਰ ਸੁਣ ਕੇ ਬਹੁਤ ਪ੍ਰਸੰਨ ਹੋੲੇ। ਗੁਰੂ ਜੀ ਨੇ ਆਪਣੇ ਪਾਸੋ ਉਸ ਨੂੰ ਮਲ੍ਹਮ ਪੱਟੀ ਫੜਾਉਦੇ ਹੋੲੇ ਕਿਹਾ," ਘਨੱਈਆ ਅੱਗੋ ਤੋ ਤੁਸੀ ਪਾਣੀ ਦੀ ਸੇਵਾ ਦੇ ਨਾਲ ਨਾਲ ਫੱਟੜਾ ਦੀ ਮਲ੍ਹਮ ਪੱਟੀ ਦਾ ਕੰਮ ਵੀ ਕਰਨਾ। ਇਸ ਕੰਮ ਲਈ ਹੋਰ ਸਿੱਖਾ ਨੂੰ ਨਾਲ ਲੈ ਕੇ ਇੱਕ ਜਥਾ ਤਿਆਰ ਕਰ ਲਵੋ...!!
ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ।
ਕ੍ਰਿਕਟ ਇੱਕ ਬੱਲੇ ਅਤੇ ਗੇਂਦ ਨਾਲ ਖੇਡੀ ਜਾਣ ਵਾਲੀ ਖੇਡ ਹੈ। ਇਸ ਵਿੱਚ 11-11 ਖਿਡਾਰੀਆਂ ਦੀਆਂ ਦੋ ਟੀਮਾਂ ਇੱਕ ਮੈਦਾਨ ਵਿੱਚ 22 ਗਜ਼ ਲੰਮੀ ਪਿੱਚ ਉੱਤੇ ਖੇਡਦੀਆਂ ਹਨ। ਖੇਡ ਦੇ ਹਰ ਪੜਾਅ ਨੂੰ ਪਾਰੀ ਕਿਹਾ ਜਾਂਦਾ ਹੈ, ਜਿਸ ਦੌਰਾਨ ਇੱਕ ਟੀਮ ਬੱਲੇਬਾਜ਼ੀ ਕਰਦੀ ਹੈ, ਜਿੰਨੀਆਂ ਸੰਭਵ ਹੋ ਸਕਣ, ਬਹੁਤ ਸਾਰੀਆਂ ਦੌੜਾਂ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ, ਜਦੋਂ ਕਿ ਉਹਨਾਂ ਦੇ ਵਿਰੋਧੀ ਗੇਂਦਬਾਜ਼ੀ ਅਤੇ ਫੀਲਡਿੰਗ ਕਰਦੇ ਹਨ। ਉਹ ਦੌੜਾਂ ਬਣਾਉਣ ਵਾਲੀ ਟੀਮ ਦੀਆਂ ਦੌੜਾਂ ਦੀ ਗਿਣਤੀ ਨੂੰ ਘਟਾਉਣ ਦਾ ਯਤਨ ਕਰਦੇ ਹਨ। ਜਦੋਂ ਹਰੇਕ ਪਾਰੀ ਖ਼ਤਮ ਹੁੰਦੀ ਹੈ, ਤਾਂ ਟੀਮ ਆਮ ਤੌਰ 'ਤੇ ਅਗਲੀ ਪਾਰੀ ਲਈ ਭੂਮਿਕਾ ਨੂੰ ਸਵੈਪ ਕਰਦੀ ਹੈ (ਜਿਵੇਂ ਜੋ ਟੀਮ ਜੋ ਪਹਿਲਾਂ ਬੱਲੇਬਾਜ਼ੀ ਕਰ ਰਹੀ ਸੀ/ਹੁਣ ਉਹ ਫੀਲਡਿੰਗ, ਅਤੇ ਉਲਟ) ਮੈਚ ਦੀ ਕਿਸਮ 'ਤੇ ਨਿਰਭਰ ਕਰਦੇ ਹੋਏ, ਟੀਮਾਂ ਇੱਕ ਜਾਂ ਦੋ ਪਾਰੀਆਂ ਲਈ ਬੱਲੇਬਾਜ਼ੀ ਕਰਦੀਆਂ ਹਨ। ਜਿੱਤਣ ਵਾਲੀ ਟੀਮ ਉਹ ਹੈ ਜੋ ਸਭ ਤੋਂ ਵੱਧ ਦੌੜਾਂ ਬਣਾਉਂਦੀ ਹੈ, ਜਿਸ ਵਿੱਚ ਕਿਸੇ ਵੀ ਵਾਧੂ ਦੌੜਾਂ ਵੀ ਸ਼ਾਮਿਲ ਹੁੰਦੀਆਂ ਹਨ। (ਸਿਵਾਏ ਕਿ ਜਦੋਂ ਨਤੀਜਾ ਜਿੱਤ/ਹਾਰ ਦਾ ਨਤੀਜਾ ਨਹੀਂ ਹੁੰਦਾ)
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਮਜ਼੍ਹਬੀ ਸਿੱਖ ਪੰਜਾਬ, ਭਾਰਤ ਦੇ ਭਾਈਚਾਰਿਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੇ ਸਿੱਖ ਧਰਮ ਅਪਣਾਇਆ। ਮਜ਼੍ਹਬੀ ਸ਼ਬਦ ਉਰਦੂ ਭਾਸ਼ਾ ਦੇ ਸ਼ਬਦ 'ਪੰਥ' ਤੋਂ ਲਿਆ ਗਿਆ ਹੈ, ਅਤੇ ਇਸਦਾ ਅਨੁਵਾਦ "ਧਰਮੀ ਵਿਅਕਤੀ" ਵਜੋਂ ਕੀਤਾ ਜਾ ਸਕਦਾ ਹੈ। ਉਹ ਮੁੱਖ ਤੌਰ 'ਤੇ ਭਾਰਤੀ ਪੰਜਾਬ, ਰਾਜਸਥਾਨ ਅਤੇ ਹਰਿਆਣਾ ਵਿੱਚ ਰਹਿੰਦੇ ਹਨ। ਮਜ੍ਹਬੀ ਸਿੱਖ ਇਤਿਹਾਸਿਕ ਕੌਮ ਹੈ, ਇਨ੍ਹਾਂ ਨੇ ਚਮਕੌਰ ਦੀ ਗੜ੍ਹੀ ਤੋਂ ਲੈ ਕੇ ਹੁਣ ਤੱਕ ਖਾਲਸੇ ਦੀ ਚੜ੍ਹਦੀ ਕਲਾ ਵਿਚ ਕਾਫ਼ੀ ਯੋਗਦਾਨ ਦਿੱਤਾ ਹੈ।
ਅੰਨਪੂਰਨਾ ਦੇਵੀ ਯਾਦਵ (ਜਨਮ 2 ਫਰਵਰੀ 1970;) ਇੱਕ ਭਾਰਤੀ ਸਿਆਸਤਦਾਨ ਹੈ ਜੋ 2024 ਤੋਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਵਜੋਂ ਸੇਵਾ ਨਿਭਾ ਰਹੀ ਹੈ। ਉਹ ਕੋਡਰਮਾ, ਝਾਰਖੰਡ ਤੋਂ ਲੋਕ ਸਭਾ ਵਿੱਚ ਸੰਸਦ ਮੈਂਬਰ ਵੀ ਹੈ ਜਿਸ ਵਿੱਚ ਉਸਨੇ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਵਜੋਂ 2019 ਦੀਆਂ ਭਾਰਤੀ ਆਮ ਚੋਣਾਂ ਜਿੱਤੀਆਂ ਸਨ। ਉਹ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨਾਂ ਵਿੱਚੋਂ ਇੱਕ ਵੀ ਹੈ। ਇਸ ਤੋਂ ਪਹਿਲਾਂ, ਉਹ ਰਾਸ਼ਟਰੀ ਜਨਤਾ ਦਲ ਦੇ ਮੈਂਬਰ ਵਜੋਂ ਕੋਡਰਮਾ (ਵਿਧਾਨ ਸਭਾ ਹਲਕੇ) ਤੋਂ ਝਾਰਖੰਡ ਵਿਧਾਨ ਸਭਾ ਲਈ ਚੁਣੀ ਗਈ ਸੀ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ। ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ।
ਸਤਿ ਸ੍ਰੀ ਅਕਾਲ () ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਗ੍ਰਾਮ ਪੰਚਾਇਤ ਪਿੰਡ ਦੀ ਪਾਰਲੀਮੈਂਟ ਭਾਵ ਗ੍ਰਾਮ ਸਭਾ ਹੈ। ਸੰਵਿਧਾਨ ਦੀ 73ਵੀਂ ਸ਼ੋਧ ਤੋਂ ਬਾਅਦ ਬਣੇ ਪੰਚਾਇਤੀ ਰਾਜ ਢਾਂਚੇ ਵਿੱਚ ਗ੍ਰਾਮ ਸਭਾ ਨੂੰ ਸੰਵਿਧਾਨਕ ਰੂਪ ਮਿਲ ਗਿਆ। ਗ੍ਰਾਮ ਸਭਾ ਉਹ ਸੰਸਥਾ ਹੈ ਕਿ ਜਿਸ ਵਿੱਚ ਪਿੰਡ ਦੇ ਸਾਰੇ ਵੋਟਰ ਸਥਾਈ ਮੈਂਬਰ ਹੁੰਦੇ ਹਨ। ਪੰਚਾਇਤ ਕੇਂਦਰੀ ਜਾਂ ਸੂਬੇ ਦੇ ਮੰਤਰੀ ਮੰਡਲ ਦੀ ਤਰ੍ਹਾਂ ਇੱਕ ਕਾਰਜਕਾਰੀ ਸੰਸਥਾ ਹੈ। ਇਸਦਾ ਮੁਖੀ ਸਰਪੰਚ ਹੁੰਦਾ ਹੈ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਗੁਰੂ ਕੀ ਕਾਸ਼ੀ ਵੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ, ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਆ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ਸਾਡੇ ਵੱਡੇ ਵਡੇਰੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਫੌਜ ਦੇ ਸਿਪਾਹੀ ਸਨ। ਪਰ ਹੁਣ ਕਿਸੇ ਕਾਰਨਾਂ ਕਰਕੇ ਸਿਰਫ ਏਨੀ ਹੀ ਜਾਣਕਾਰੀ ਮਿਲ ਸਕੀ ਹੈ (ਕਿਉਂਕਿ ਕਈ ਗਦਾਰ ਤੇ ਪੰਥ ਵਿਰੋਧੀ ਇਹ ਤਖ਼ਤ ਦੇਖਣਾ ਨਹੀਂ ਚਾਹੁੰਦੇ ਸੀ) ਬਾਕੀ ਜਾਣਕਾਰੀ ਇਸ ਪ੍ਰਕਾਰ ਹੈ ਕਿ ਉਹਨਾਂ ਨੇ ਜੰਗਲਾਂ ਤੇ ਪਹਾੜਾਂ ਵਿੱਚ ਘਰ ਬਣਾਏ ਹੋਏ ਸਨ, ਪਰ ਜਾਲਮਾਂ ਮੂਹਰੇ ਸਿਰ ਨਹੀਂ ਝੁਕਾਏ ਸਮੇਂ ਸਮੇਂ ਤੇ ਹੋਰ ਸਿੰਘਾਂ ਨੂੰ ਵੀ ਉਹਨਾਂ ਦੀ ਗੁਲਾਮੀ ਤੋਂ ਮੁਕਤ ਕਰਵਾਇਆ ਤੇ ਹੌਲੀ ਹੌਲੀ ਆਪਣੀ ਸਥਿੱਤੀ ਨੂੰ ਦੁਬਾਰਾ ਕਾਇਮ ਕਰਿਆ । ਜਦੋਂ ਉਹਨਾਂ ਨੂੰ ਸੁਣਨ ਚ ਆਇਆ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣ ਕੇ ਸ਼ਹੀਦ ਕੀਤਾ ਹੈ, ਤਾ 12 ਮਿਸਲਾਂ ਬਾਣੀਆਂ ਤੇ ਓਹਨਾਂ ਨੇ ਜਾਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਬਦਲੇ ਵਿੱਚ ਅਹਿਮ ਰੋਲ ਸੀ। ਉਸ ਤੋਂ ਬਾਅਦ ਸਾਰੀਆਂ ਮਿਸਲਾਂ ਤੇ ਓਹਨਾਂ ਦੇ ਆਗੂਆਂ ਨੇ ਆਪਣੇ ਆਪਣੇ ਹਿੱਸੇ ਬਣਦੀ ਜ਼ਮੀਨ ਤੇ ਹੋਰ ਲੋੜੀਦਾ ਸਾਮਾਨ ਕੋਲ ਰੱਖ ਕੇ ਓਥੇ ਸਾਸ਼ਨ ਸ਼ੁਰੂ ਕਰ ਦਿਤਾ। ਪਰ ਸ਼ਹੀਦ ਮਿਸਲ ਦੇ ਆਗੂ ਜਾਣੀ ਕਿ ਸਾਡੇ ਵਡੇਰਿਆਂ ਨੇ ਇਹ ਸਭ ਦੀ ਥਾਂ ਸੇਵਾ ਦੀ ਸੋਚੀ ਤੇ ਉਹ ਗੁਰੂ ਸਾਹਿਬ ਦਾ ਹੁਕਮ ਨਾਮਾ ਤੇ ਹੱਥ ਲਿਖਤ ਗੁਰੂ ਗਰੰਥ ਸਾਹਿਬ ਜੀ ਨਾਲ ਤਲਵੰਡੀ ਸਾਬੋ ਵੱਲ ਰਵਾਨਾ ਹੋ ਗਏ। ਇਥੇ ਆਕੇ ਉਹਨਾਂ ਨੇ ਗੁਰੂ ਘਰ ਦੀ ਸੇਵਾ ਕੀਤੀ ਤੇ ਨਾਲ ਨਾਲ ਬੱਚਿਆਂ ਤੇ ਹੋਰ ਸਿੱਖਣ ਦੇ ਚਾਹਵਾਨਾਂ ਲਈ ਬੂਗੇ (ਸਕੂਲ) ਖੋਲ੍ਹੇ ਤਾ ਕਿ ਉਹ ਸ਼ੁੱਧ ਬਾਣੀ ਪੜ੍ਹ ਅਤੇ ਸੁਣ ਸਕਣ। ਜਦੋਂ ਇਹ ਗੱਲ ਪੰਜਾਬ ਦੇ ਮੌਜੂਦਾ ਰਾਜੇ ਨੂੰ ਪਤਾ ਚੱਲੀ ਕੀ ਸ਼ਹੀਦ ਮਿਸਲ ਦੇ ਆਗੂ ਹਾਲੇ ਤੱਕ ਪੰਥ ਦੀ ਸੇਵਾ ਕਰ ਰਹੇ ਹਨ ਤਾਂ ਉਹਨਾਂ ਨੇ ਇਕ ਪਟਾਨਾਮਾ (ਇਕ ਪਟੇ ਉਤੇ ਆਦੇਸ਼ ਜਾਂ ਸੁਨੇਹਾ) ਲਿਖਿਆ ਜਿਸ ਅਨੁਸਾਰ ਉਹਨਾਂ ਨੂੰ ਤਲਵੰਡੀ ਸਾਬੋ ਦਾ ਜੱਥੇਦਾਰ ਨਿਯੁਕਤ ਕੀਤਾ ਗਿਆ ਤੇ ਨਾਲ ਕਿਹਾ ਗਿਆ ਕੀ ਜੇ ਏਦਾਂ ਹੀ ਤੂੰ ਕਰਦਾ ਰਿਹਾ ਫੇਰ ਓਣ ਵਾਲੇ ਸਮੇਂ ਚ ਤੇਰੀ ਔਲਾਦ ਕਿ ਕਰੂ ਇਸ ਕਰਕੇ ਮੈ ਇਕ ਇਲਾਕਾ ਤੇਰੇ ਨਾਮ ਕਰਦਾ ਹਾਂ ਤੇ ਤੂੰ ਉਸ ਸਾਰੀ ਜਮੀਨ (ਤਿਉਣਾ ਪੁਜਾਰੀਆਂ) ਦਾ ਮਾਲਕ ਹੋਏਗਾ। ਤਲਵੰਡੀ ਸਾਬੋ ਜਾਨੀ ਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨੂੰ ਤਖ਼ਤ ਵੀ ਉਸੇ ਹੁਕਮਨਾਮੇ ਦਾ ਸਦਕਾ ਬਣਾਇਆ ਗਿਆ ਜੋ ਗੁਰੂ ਜੀ ਨੇ ਉਹਨਾਂ ਨੂੰ ਦਿੱਤਾ ਸੀ ਤੇ ਉਹਨਾਂ ਦੇ ਹੁਕਮਾਂ ਕਾਰਨ ਹੀ ਉਹ ਇਥੇ ਵਸੇ। ਇਥੇ ਵਿਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਜਨੇਊ ਰੋਗ ਚਮੜੀ ਦੀ ਇਸ ਬਿਮਾਰੀ ਦਾ ਅੰਗਰੇਜ਼ੀ ਨਾਮ ਹੈ- ‘ਹਰਪੀਜ਼ ਜੋਸਟਰ’ [ਬ੍ਰਹਮ ਸੂਤਰੀ](Herpes zoster) ਜਿਸ ਨੂੰ ‘ਸ਼ਿੰਗਲਸ’ (shingles) ਵੀ ਕਿਹਾ ਜਾਂਦਾ ਹੈ। ਵਾਇਰਸ ਦੀ ਇਹ ਇਨਫੈਕਸ਼ਨ ਸੁਖਮਣਾ ਨਾੜੀ ‘ਚੋਂ ਨਿਕਲਣ ਵਾਲੀਆਂ ਨਾੜੀਆਂ ਦੀਆਂ ਜੜ੍ਹਾਂ (ਨਰਵ ਰੂਟ) ਤੋਂ ਸ਼ੁਰੂ ਹੋ ਕੇ ਆਮ ਕਰ ਕੇ ਪਸਲੀਆਂ ਦੇ ਨਾਲ-ਨਾਲ ਚੱਲਦੀ ਹੈ। ਪਹਿਲਾਂ ਜਨੇਊ ਵਾਂਗ ਇੱਕ ਲਾਈਨ ਜਾਂ ਪੱਟੀ ਦੇ ਆਕਾਰ ਵਿੱਚ ਦਾਣੇ ਨਿਕਲਦੇ ਹਨ ਜੋ ਬਾਅਦ ‘ਚ ਛਾਲੇ ਬਣ ਜਾਂਦੇ ਹਨ। ਇਹ ਇੱਕ ਇਨਫੈਕਸ਼ਨ ਵਾਲਾ ਰੋਗ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਸੋਹਣੀ ਮਹੀਂਵਾਲ ਪੰਜਾਬ ਦੀਆਂ ਮੁੱਖ ਇਸ਼ਕ ਕਹਾਣੀਆਂ ਵਿਚੋਂ ਇੱਕ ਹੈ। ਦੂਜੀਆਂ ਕਹਾਣੀਆਂ ਵਿੱਚ ਹੀਰ ਰਾਂਝਾ, ਮਿਰਜ਼ਾ ਸਾਹਿਬਾਂ ਅਤੇ ਸੱਸੀ ਪੁੰਨੂੰ ਦੇ ਨਾਮ ਸ਼ਾਮਲ ਹਨ। ਸੋਹਣੀ ਮਹੀਂਵਾਲ ਦਾ ਜ਼ਿਕਰ ਸਭ ਤੋਂ ਪਹਿਲਾਂ 16ਵੀਂ ਸਦੀ ਵਿੱਚ ਭਾਈ ਗੁਰਦਾਸ ਦੀਆਂ ਵਾਰਾਂ ਵਿੱਚ ਮਿਲਦਾ ਹੈ। ਇਸ ਕਹਾਣੀ ਦੇ ਆਧਾਰ ਤੇ ਅਨੇਕ ਕਿੱਸਾਕਾਰਾਂ ਨੇ ਕਿੱਸੇ ਲਿਖੇ: ਹਾਸ਼ਮ, ਕਾਦਰਯਾਰ, ਫ਼ਜ਼ਲ ਸ਼ਾਹ ਦੇ ਕਿੱਸੇ ਵਧੇਰੇ ਮਸ਼ਹੂਰ ਰਹੇ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਰਾਅ ਸਿੱਖ ਪੰਜਾਬ ਵਿੱਚ ਰਹਿਣ ਵਾਲੀ ਇੱਕ ਦਲਿਤ ਬਰਾਦਰੀ ਹੈ। ਇਸ ਬਰਾਦਰੀ ਦੇ ਲੋਕ ਹੁਣ ਖੇਤੀਬਾੜੀ ਨਾਲ ਜੁੜੇ ਹੋਏ ਹਨ ਅਤੇ ਮਜਦੂਰੀ ਵੀ ਕਰਦੇ ਹਨ। ਹੁਣ ਰਾਏ ਸਿੱਖ ਬਰਾਦਰੀ ਦੇ ਲੋਕ ਕਾਫ਼ੀ ਸਮਝਦਾਰ ਅਤੇ ਤੱਰਕੀ ਦੇ ਰਹ ਤੇ ਹਨ, ਅਤੇ ਬਹੁਤ ਹੀ ਲੋਕ ਉਚੀ ਪੜ੍ਹਾਈ ਵਾਲੇ ਤੇ ਸਰਕਾਰੀ ਨੌਕਰੀਆਂ ਵਾਲੇ ਹਨ।ਇਹ ਬਰਾਦਰੀ ਜ਼ਿਆਦਾ ਤਰ ਫਿਰੋਜ਼ਪੁਰ ਤੋਂ ਲੈ ਕੇ ਫਾਜ਼ਿਲਕਾ ਤੱਕ ਬਾਡਰ ਪੱਟੀ ਤੇ ਬੈਠੀ ਹੈ। ਇਹਨਾਂ ਇਲਾਕਿਆਂ ਵਿੱਚ ਚੋਣਾਂ ਲੱੜਨ ਲਈ ਸਿਰਫ਼ ਇਸ ਰਾਏ ਸਿੱਖ ਬਰਾਦਰੀ ਦਾ ਆਦਮੀ ਹੀ ਚੋਣਾਂ ਵਿਚੋਂ ਜੇਤੂ ਹੋ ਸਕਦਾ ਹੈ। ਇਹ ਕੌਮ ਬਹੁਤ ਬਹਾਦਰ ਮੰਨੀ ਜਾਂਦੀ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸ ਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਇਲੂਮੀਨਾਤੀ ਜਾਂ ਇਲੂਮਿਨੇਟੀ (ਲਾਤੀਨੀ ਇਲੂਮਿਨੇਟਸ ਦਾ ਬਹੁਵਚਨ, 'ਪ੍ਰਬੋਧਿਤ') ਕਈ ਸਮੂਹਾਂ (ਅਸਲ ਅਤੇ ਕਾਲਪਨਿਕ ਦੋਵੇਂ) ਨੂੰ ਦਿੱਤਾ ਗਿਆ ਇੱਕ ਨਾਮ ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨੇਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ -ਯੁੱਗ ਗੁਪਤ ਸਮਾਜ ਜਿਸਦੀ ਸਥਾਪਨਾ 1 ਮਈ 1776 ਨੂੰ ਬਾਵੇਰੀਆ ਵਿੱਚ ਕੀਤੀ ਗਈ ਸੀ, ਜੋ ਅੱਜ ਜਰਮਨੀ ਦਾ ਹਿੱਸਾ ਹੈ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸਪਸ਼ਟਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ, ਅਤੇ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ," ਉਹਨਾਂ ਨੇ ਆਪਣੇ ਆਮ ਕਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਕਰਨ ਵਾਲਿਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਹਨਾਂ ਉੱਤੇ ਹਾਵੀ ਹੋਏ ਬਿਨਾਂ ਉਹਨਾਂ ਨੂੰ ਨਿਯੰਤਰਿਤ ਕਰਨਾ ਹੈ।" 1784, 1785, 1787 ਅਤੇ 1790 ਵਿੱਚ, ਕੈਥੋਲਿਕ ਚਰਚ ਦੇ ਉਤਸ਼ਾਹ ਨਾਲ, ਬਾਵੇਰੀਆ ਦੇ ਚੋਣਕਾਰ ਚਾਰਲਸ ਥੀਓਡੋਰ ਦੁਆਰਾ ਫਰੀਮੇਸਨਰੀ ਅਤੇ ਹੋਰ ਗੁਪਤ ਸਮਾਜਾਂ ਦੇ ਨਾਲ-ਨਾਲ ਇਲੂਮੀਨੇਟੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਸੀ। ਬਾਅਦ ਦੇ ਸਾਲਾਂ ਦੌਰਾਨ, ਸਮੂਹ ਨੂੰ ਆਮ ਤੌਰ 'ਤੇ ਰੂੜੀਵਾਦੀ ਅਤੇ ਧਾਰਮਿਕ ਆਲੋਚਕਾਂ ਦੁਆਰਾ ਬਦਨਾਮ ਕੀਤਾ ਗਿਆ ਸੀ, ਜਿਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਇਲੁਮਿਨਾਟੀ ਭੂਮੀਗਤ ਜਾਰੀ ਰਿਹਾ ਅਤੇ ਫਰਾਂਸੀਸੀ ਕ੍ਰਾਂਤੀ ਲਈ ਜ਼ਿੰਮੇਵਾਰ ਸੀ।