ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ, ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ 'ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਹਨਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਹਨਾਂ ਦਾ ਜਨਮ ਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ। ਪਰ ਡਾ.ਰਾਧਾਕ੍ਰਿਸ਼ਣਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਹਨਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਣਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ.
ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ।
ਭਾਈ ਜਸਵੰਤ ਸਿੰਘ ਖਾਲੜਾ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਏ ਕਾਰਕੁਨ ਹਨ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਹ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜੱਗ ਜ਼ਾਹਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ। 1980 ਵਿੱਚ ਪੰਜਾਬ ਸੰਕਟ ਦੇ ਦਿਨਾਂ ਵਿੱਚ ਆਪ੍ਰੇਸ਼ਨ ਬਲਿਊ ਸਟਾਰ, ਇੰਦਰਾ ਗਾਂਧੀ ਦੇ ਕਤਲ ਅਤੇ 1984 ਦੇ ਸਿੱਖ-ਵਿਰੋਧੀ ਦੰਗਿਆਂ ਤੋਂ ਬਾਅਦ, ਪੁਲਿਸ ਨੂੰ ਸ਼ੱਕੀ ਵਿਅਕਤੀਆਂ ਨੂੰ ਸ਼ੱਕੀ ਅੱਤਵਾਦੀ ਕਹਿ ਕੇ ਹਿਰਾਸਤ ਵਿੱਚ ਲੈਣ ਦੇ ਅਧਿਕਾਰ ਦੇ ਦਿੱਤੇ ਗਏ ਸੀ,। ਪੁਲਿਸ ਉੱਤੇ ਕਥਿਤ ਤੌਰ 'ਤੇ ਹੋਈ ਗੋਲੀਬਾਰੀ ਵਿਚ ਨਿਹੱਥੇ ਸ਼ੱਕੀ ਲੋਕਾਂ ਦੀ ਹੱਤਿਆ ਕਰਨ ਅਤੇ ਕਤਲਾਂ ਨੂੰ ਛੁਪਾਉਣ ਲਈ ਹਜ਼ਾਰਾਂ ਲਾਸ਼ਾਂ ਸਾੜਨ ਦੇ ਦੋਸ਼ ਲੱਗ ਰਹੇ ਸਨ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ। ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸ਼ੇਰਖਾਂ ਵਾਲਾ ਪੰਜਾਬ, ਭਾਰਤ ਦੇ ਮਾਨਸਾ ਜ਼ਿਲ੍ਹੇ ਦੀ ਬੁਢਲਾਡਾ ਤਹਿਸੀਲ ਵਿੱਚ ਸਥਿਤ ਇੱਕ ਪਿੰਡ ਹੈ। ਇਹ ਪਿੰਡ ਕਸਬਾ ਬੋਹਾ ਤੋਂ ਬਰੇਟਾ ਰੋਡ ਉਪਰ ਸਥਿਤ ਹੈ। ਇਹ ਉਪ-ਜ਼ਿਲ੍ਹਾ ਹੈੱਡਕੁਆਰਟਰ ਬੁਢਲਾਡਾ (ਤਹਿਸੀਲਦਾਰ ਦਫ਼ਤਰ) ਤੋਂ 14 ਕਿਲੋਮੀਟਰ ਦੂਰ ਅਤੇ ਜ਼ਿਲ੍ਹਾ ਹੈੱਡਕੁਆਰਟਰ ਮਾਨਸਾ ਤੋਂ 35 ਕਿਲੋਮੀਟਰ ਦੂਰ ਸਥਿਤ ਹੈ। 2011 ਦੀ ਮਰਦਮਸ਼ੁਮਾਰੀ ਦੇ ਅਨੁਸਾਰ, ਸ਼ੇਰਖਾਂ ਵਾਲਾ ਦਾ ਪਿੰਡ ਕੋਡ 036019 ਹੈ। ਇਹ ਪਿੰਡ ਕੁੱਲ 804 ਹੈਕਟੇਅਰ ਭੂਗੋਲਿਕ ਖੇਤਰ ਵਿੱਚ ਫੈਲਿਆ ਹੋਇਆ ਹੈ, ਇਲਾਕੇ ਦਾ ਪਿੰਨਕੋਡ 151503 ਹੈ। ਸਾਰੀਆਂ ਵੱਡੀਆਂ ਆਰਥਿਕ ਗਤੀਵਿਧੀਆਂ ਲਈ ਬੁਢਲਾਡਾ ਇਸ ਪਿੰਡ ਦਾ ਸਭ ਤੋਂ ਨੇੜੇ ਦਾ ਸ਼ਹਿਰ ਹੈ। 2011 ਦੀ ਮਰਦਮਸ਼ੁਮਾਰੀ ਅਨੁਸਾਰ ਸ਼ੇਰਖਾਂ ਵਾਲਾ ਪਿੰਡ ਦੀ ਕੁੱਲ ਆਬਾਦੀ ਲਗਭਗ 2,155 ਹੈ, ਜਿਸ ਵਿੱਚ ਲਗਭਗ 1,121 ਮਰਦ ਅਤੇ 1,034 ਔਰਤਾਂ ਸ਼ਾਮਲ ਹਨ, ਜਿਸਦਾ ਲਿੰਗ ਅਨੁਪਾਤ ਪ੍ਰਤੀ 1,000 ਮਰਦਾਂ 922 ਔਰਤਾਂ ਹੈ। ਇਸ ਪਿੰਡ ਵਿੱਚ ਲਗਭਗ 436 ਘਰ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰਮੁਖੀ ਇੱਕ ਪੰਜਾਬੀ ਭਾਸ਼ਾ ਦੀ ਲਿਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਇਕਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ। ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸਤਲੁਜ, ਪੰਜਾਬ, ਉੱਤਰੀ ਭਾਰਤ ਦਾ ਸਭ ਤੋਂ ਲੰਮਾ ਦਰਿਆ ਹੈ। ਇਸ ਦਾ ਸਰੋਤ ਤਿੱਬਤ ਵਿੱਚ ਮਾਨਸਰੋਵਰ ਝੀਲ ਦੇ ਨੇੜੇ ਰਕਾਸ਼ ਤਾਲ ਹੈ। ਇਸ ਵਿੱਚ ਬਿਆਸ ਭਾਰਤ ਦੇ ਪੰਜਾਬ ਸੂਬੇ ਵਿੱਚ ਮਿਲ ਜਾਂਦਾ ਹੈ ਅਤੇ ਇਹ ਪਾਕਿਸਤਾਨ ਦੇ ਪੰਜਾਬ ਦੇ ਵਿੱਚ ਵਗਦਾ ਹੋਇਆ ਚਨਾਬ ਦਰਿਆ ਨੂੰ ਨਾਲ ਮਿਲਾਉਂਦਾ ਹੋਇਆ ਪੰਜਨਦ ਦਰਿਆ ਬਣਾਉਦਾ ਹੈ, ਜੋ ਕਿ ਅੰਤ ਵਿੱਚ ਸਿੰਧ ਦਰਿਆ ਬਣਾਉਦਾ ਹੈ। ਸਤਲੁਜ ਨੂੰ ਭਾਰਤ ਵੈਦਿਕ ਸੱਭਿਅਤਾ ਕਾਲ ਦੌਰਾਨ ਸ਼ੁਤੁਦਰੂ ਜਾਂ ਸੁਤੂਦਰੀ ਅਤੇ ਗਰੀਕਾਂ ਵਲੋਂ ਜਾਰਾਡਰੋਸ ਕਿਹਾ ਜਾਂਦਾ ਸੀ। ਭਾਰਤ ਅਤੇ ਪਾਕਿਸਤਾਨ ਵਿੱਚ ਹੋਏ ਇਕਰਾਰਨਾਮੇ ਮੁਤਾਬਕ ਦਰਿਆ ਦਾ ਬਹੁਤਾ ਪਾਣੀ ਭਾਰਤ ਦੁਆਰਾ ਹੀ ਵਰਤਿਆ ਜਾਂਦਾ ਹੈ। ਸਤਲੁਜ ਦਰਿਆ ਉੱਤੇ ਬਣਿਆ ਭਾਖੜਾ ਨੰਗਲ ਪਰੋਜੈੱਕਟ [1] Archived 2005-08-31 at the Wayback Machine.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ ਬੁਲਾਉਂਦੇ ਸਨ– ਚੌਧਰੀ ‘ਮੱਸਾ ਰੰਘੜ’। ੧੭੪੦ ਵਿੱਚ ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇੇ ਕਾਜ਼ੀ ਅਬਦੁਲ ਰਹਿਮਾਨ ਦੇ ਮਾਰੇੇ ਜਾਣ ਤੋਂ ਬਾਅਦ ਅੰਮ੍ਰਿਤਸਰ ਦਾ ਕੋਤਵਾਲ ਨਿਯੁਕਤ ਕੀਤਾ ਸੀ। ਇਸਨੇੇ ਸਿੱੱਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਉੱੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਵੇਸਵਾ ਦਾ ਨਾਚ ਦੇਖਦਾ, ਸ਼ਰਾਬ ਅਤੇ ਤੰਬਾਕੂ ਪੀਦਾਂ ਸੀ। ਜਿਸ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਸਿੱਖਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ। ਇਸੇ ਦੌਰਾਨ ਅੰਮ੍ਰਿਤਸਰ ਤੋਂ ਭਾਈ ਬਲਾਕਾ ਸਿੰਘ ਇਹ ਖਬਰ ਲੈ ਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪ੍ਰਚਾਰਦਾ ਹੋਇਆ ਰਾਜਸਥਾਨ ਦੇ ਬੀਕਾਨੇਰ (ਹੁਣ ਬੁੱਢਾ ਜੌਹੜ) ਪਹੁੰਚਿਆ। ਜਿੱਥੇ ਉਸਨੇ ਸਿੱਖਾਂ ਨੂੰ ਇਹ ਖਬਰ ਦੁਖੀ ਹਿਰਦੇ ਨਾਲ ਰੋਂਦਿਆਂ ਹੋਇਆਂ ਸੁਣਾਈ। ਇਹ ਸੁਣ ਕੇ ਜਿੱਥੇ ਨੌਜਵਾਨਾਂ ਦਾ ਖੂਨ ਉਬਾਲੇ ਖਾਣ ਲੱਗ ਪਿਆ ਉੱਥੇ ਹੀ ਮੱਸੇ ਰੰਘੜ ਦਾ ਸਿਰ ਲਾਹੁਣ ਲਈ ਵਿਉਂਤਬੰਦੀ ਵੀ ਕੀਤੀ ਜਾਣ ਲੱਗੀ ਜਿਸ ਤਹਿਤ ਸਿੱਖਾਂ ਦੇ ਉੱਥੋਂ ਦੇ ਆਗੂ ਸ੍ਰ. ਸ਼ਾਮ ਸਿੰਘ ਨੇ ਸਿੱਖਾਂ ਨੂੰ ਇਕੱਠੇ ਕਰਕੇ ਕਿਹਾ 'ਹੈ ਕੋਈ ਜੋ ਮੱਸੇ ਰੰਘੜ ਨੂੰ ਪਾਰ ਬੁਲਾ ਸਕੇ ਤੇ ਹਰਿਮੰਦਰ ਸਾਹਿਬ ਨੂੰ ਬਚਾ ਸਕੇ?
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਪ੍ਰਗਟ ਤੇ ਸਦੀਵੀ ਕਾਲ ਲਈ ਗੁਰੂ ਹਨ । ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਸ਼ਹੀਦ-ਏ-ਮੁਹੱਬਤ ਬੂਟਾ ਸਿੰਘ ਬੂਟਾ ਸਿੰਘ ਅਤੇ ਜ਼ੈਨਬ ਦੀ ਅਸਲ-ਜੀਵਨ ਪ੍ਰੇਮ ਕਹਾਣੀ 'ਤੇ ਆਧਾਰਿਤ 1999 ਦੀ ਭਾਰਤੀ ਪੰਜਾਬੀ-ਭਾਸ਼ਾ ਦੀ ਵਿਸ਼ੇਸ਼ਤਾ ਵਾਲੀ ਫਿਲਮ ਹੈ, ਜਿਸ ਵਿੱਚ ਗੁਰਦਾਸ ਮਾਨ ਅਤੇ ਦਿਵਿਆ ਦੱਤਾ ਮੁੱਖ ਭੂਮਿਕਾਵਾਂ ਵਿੱਚ ਸਨ। ਫਿਲਮ ਦਾ ਨਿਰਦੇਸ਼ਨ ਮਨੋਜ ਪੁੰਜ ਨੇ ਕੀਤਾ ਹੈ ਅਤੇ ਨਿਰਮਾਤਾ ਮਨਜੀਤ ਮਾਨ ਹਨ। ਅਰੁਣ ਬਕਸ਼ੀ, ਗੁਰਕੀਰਤਨ ਅਤੇ ਚੇਤਨਾ ਦਾਸ ਨੇ ਸਹਾਇਕ ਭੂਮਿਕਾਵਾਂ ਨਿਭਾਈਆਂ। ਫਿਲਮ ਨੇ 46ਵੇਂ ਰਾਸ਼ਟਰੀ ਫਿਲਮ ਅਵਾਰਡ ਵਿੱਚ ਪੰਜਾਬੀ ਵਿੱਚ ਸਰਵੋਤਮ ਫੀਚਰ ਫਿਲਮ ਲਈ ਰਾਸ਼ਟਰੀ ਫਿਲਮ ਅਵਾਰਡ ਜਿੱਤਿਆ।
"ਲੋਕ-ਨਾਚ ਨਾਲ ਮਾਨਸਿਕਤਾ ਨਾਚ ਕਲਾ ਨੂੰ ਆਪਣੇ ਜੀਵਨ ਦਾ ਸੁਭਾਵਿਕ ਅਮਲ ਪ੍ਰਵਾਨ ਕਰਦੀ ਰਹੀ ਹੈ।" 'ਨੱਚਣ ਵਾਲੇ ਦੀ ਅੱਡੀ ਨਾ ਰਹਿੰਦੀ , ਗਾਉਣ ਵਾਲੇ ਦਾ ਮੂੰਹ' ਇਸ ਸੁਭਾਵਕ ਅਮਲ ਦੀ ਪੁਸ਼ਟੀ ਕਰਦੀ ਕਾਵਿ ਸਤਰ ਹੈ। ਨਾਚ ਕਲਾ ਕਿਸੇ ਵੀ ਸੂਰਤ ਵਿੱਚ ਮੂਕ ਪੇਸ਼ਕਾਰੀ ਨਹੀਂ ਹੈ। ਖ਼ਾਸਕਰ ਪੰਜਾਬੀ ਲੋਕ ਨਾਚ ਗਿੱਧਾ ਭੰਗੜਾ ਤਾਂ ਗੀਤਾਂ ਦੇ ਬੋਲ ਜਾਂ ਬੋਲੀਆਂ ਤੋਂ ਬਿਨਾਂ ਪੇਸ਼ ਕਿਤੇ ਜਾਣਾ ਸੰਭਵ ਹੀ ਨਹੀਂ। ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ। ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ। ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ। ਪੰਜਾਬ ਦੇ ਲੋਕ-ਨਾਚ ਪੰਜਾਬ ਪੰਜਾਬ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।" ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
ਸੁਖਮਨੀ ਸਾਹਿਬ ਇੱਕ ਪ੍ਰਾਰਥਨਾ ਹੈ ਜੋ ਕਿ ਗੀਤ ਦੇ ਰੂਪ ਵਿੱਚ ਹੈ ਤੇ ਸ਼ਾਂਤੀ ਅਤੇ ਮਨ ਨੂੰ ਸੁੱਖ ਦੇਣ ਵਾਲ਼ੀ ਬਾਣੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋਂ ਇੱਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿੱਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿੱਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਆਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇੱਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿੱਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿੱਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿੱਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।
ਗੋਇੰਦਵਾਲ ਸਾਹਿਬ ਚੜ੍ਹਦੇ ਪੰਜਾਬ ਦੇ ਮਾਝਾ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ ਇੱਕ ਪਿੰਡ ਹੈ,ਜੋ ਤਰਨਤਾਰਨ ਸਾਹਿਬ ਤੋਂ 23 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਹ ਨਗਰ 16ਵੀਂ ਸਦੀ ਵਿੱਚ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖਾਂ ਦਾ ਬਹੁਤ ਵੱਡਾ ਕੇਂਦਰ ਸੀ। ਇਹ ਸ਼ਹਿਰ ਬਿਆਸ ਦਰਿਆ ਦੇ ਕੰਢੇ ਤੇ ਵਸਿਆ ਹੋਇਆ ਹੈ। ਇਹ ਸ੍ਰੀ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ।
ਸੰਯੁਕਤ ਰਾਜ ਅਮਰੀਕਾ (ਯੂ.ਐੱਸ.ਏ.),ਆਮ ਤੌਰ 'ਤੇ ਸੰਯੁਕਤ ਰਾਜ (ਯੂ.ਐੱਸ.) ਵਜੋਂ ਜਾਣਿਆ ਜਾਂਦਾ ਹੈ ਜਾਂ ਗੈਰ-ਰਸਮੀ ਤੌਰ 'ਤੇ ਅਮਰੀਕਾ ਵਜੋਂ, ਮੁੱਖ ਤੌਰ 'ਤੇ ਉੱਤਰੀ ਅਮਰੀਕਾ ਵਿੱਚ ਸਥਿਤ ਇੱਕ ਦੇਸ਼ ਹੈ ਜਿਸ ਵਿੱਚ 50 ਰਾਜ, ਇੱਕ ਸੰਘੀ ਜ਼ਿਲ੍ਹਾ, ਪੰਜ ਪ੍ਰਮੁੱਖ ਗੈਰ-ਸੰਗਠਿਤ ਪ੍ਰਦੇਸ਼, ਨੌ ਮਾਈਨਰ ਆਊਟਲਾਈੰਗ ਟਾਪੂ, ਅਤੇ 326 ਭਾਰਤੀ ਰਿਜ਼ਰਵੇਸ਼ਨ ਸ਼ਾਮਲ ਹਨ। ਇਹ ਜ਼ਮੀਨ ਅਤੇ ਕੁੱਲ ਖੇਤਰਫਲ ਦੋਵਾਂ ਪੱਖੋਂ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਦੇਸ਼ ਹੈ। ਇਹ ਇਸਦੇ ਉੱਤਰ ਵਿੱਚ ਕੈਨੇਡਾ ਅਤੇ ਇਸਦੇ ਦੱਖਣ ਵਿੱਚ ਮੈਕਸੀਕੋ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ ਅਤੇ ਬਹਾਮਾਸ, ਕਿਊਬਾ, ਰੂਸ ਅਤੇ ਹੋਰ ਦੇਸ਼ਾਂ ਨਾਲ ਸਮੁੰਦਰੀ ਸਰਹੱਦਾਂ ਹਨ। 333 ਮਿਲੀਅਨ ਤੋਂ ਵੱਧ ਦੀ ਆਬਾਦੀ ਦੇ ਨਾਲ, ਇਹ ਅਮਰੀਕਾ ਦਾ ਸਭ ਤੋਂ ਵੱਧ ਆਬਾਦੀ ਵਾਲਾ ਅਤੇ ਦੁਨੀਆ ਦਾ ਤੀਜਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ। ਸੰਯੁਕਤ ਰਾਜ ਦੀ ਰਾਸ਼ਟਰੀ ਰਾਜਧਾਨੀ ਵਾਸ਼ਿੰਗਟਨ, ਡੀ.ਸੀ. ਹੈ, ਅਤੇ ਇਸਦਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਅਤੇ ਪ੍ਰਮੁੱਖ ਵਿੱਤੀ ਕੇਂਦਰ ਨਿਊਯਾਰਕ ਸਿਟੀ ਹੈ। ਆਦਿਵਾਸੀ ਲੋਕ ਹਜ਼ਾਰਾਂ ਸਾਲਾਂ ਤੋਂ ਅਮਰੀਕਾ ਵਿਚ ਵੱਸਦੇ ਹਨ। 1607 ਦੀ ਸ਼ੁਰੂਆਤ ਤੋਂ, ਬ੍ਰਿਟਿਸ਼ ਬਸਤੀਵਾਦ ਨੇ ਪੂਰਬੀ ਸੰਯੁਕਤ ਰਾਜ ਅਮਰੀਕਾ ਵਿੱਚ ਤੇਰ੍ਹਾਂ ਕਲੋਨੀਆਂ ਦੀ ਸਥਾਪਨਾ ਕੀਤੀ। ਉਹਨਾਂ ਨੇ ਟੈਕਸਾਂ ਅਤੇ ਰਾਜਨੀਤਿਕ ਪ੍ਰਤੀਨਿਧਤਾ ਨੂੰ ਲੈ ਕੇ ਬ੍ਰਿਟਿਸ਼ ਤਾਜ ਨਾਲ ਝਗੜਾ ਕੀਤਾ, ਜਿਸ ਨਾਲ ਅਮਰੀਕੀ ਕ੍ਰਾਂਤੀ ਅਤੇ ਅਗਲੀ ਇਨਕਲਾਬੀ ਜੰਗ ਹੋਈ। ਸੰਯੁਕਤ ਰਾਜ ਅਮਰੀਕਾ ਨੇ 4 ਜੁਲਾਈ, 1776 ਨੂੰ ਅਜ਼ਾਦੀ ਦਾ ਐਲਾਨ ਕੀਤਾ, ਅਟੁੱਟ ਕੁਦਰਤੀ ਅਧਿਕਾਰਾਂ, ਸ਼ਾਸਨ ਦੀ ਸਹਿਮਤੀ, ਅਤੇ ਉਦਾਰ ਲੋਕਤੰਤਰ ਦੇ ਗਿਆਨ ਦੇ ਸਿਧਾਂਤਾਂ 'ਤੇ ਸਥਾਪਿਤ ਪਹਿਲਾ ਰਾਸ਼ਟਰ-ਰਾਜ ਬਣ ਗਿਆ। ਦੇਸ਼ ਨੇ ਪੂਰੇ ਉੱਤਰੀ ਅਮਰੀਕਾ ਵਿੱਚ ਫੈਲਣਾ ਸ਼ੁਰੂ ਕੀਤਾ, 1848 ਤੱਕ ਮਹਾਂਦੀਪ ਵਿੱਚ ਫੈਲਿਆ। ਗੁਲਾਮੀ ਉੱਤੇ ਅਨੁਭਾਗਿਕ ਵੰਡ ਨੇ ਅਮਰੀਕਾ ਦੇ ਸੰਘੀ ਰਾਜਾਂ ਦੇ ਵੱਖ ਹੋਣ ਦੀ ਅਗਵਾਈ ਕੀਤੀ, ਜਿਸ ਨੇ ਅਮਰੀਕੀ ਘਰੇਲੂ ਯੁੱਧ (1861-1865) ਦੌਰਾਨ ਯੂਨੀਅਨ ਦੇ ਬਾਕੀ ਰਾਜਾਂ ਨਾਲ ਲੜਿਆ। ਯੂਨੀਅਨ ਦੀ ਜਿੱਤ ਅਤੇ ਸੰਭਾਲ ਦੇ ਨਾਲ, ਗੁਲਾਮੀ ਨੂੰ ਰਾਸ਼ਟਰੀ ਤੌਰ 'ਤੇ ਖਤਮ ਕਰ ਦਿੱਤਾ ਗਿਆ ਸੀ। 1900 ਤੱਕ, ਸੰਯੁਕਤ ਰਾਜ ਅਮਰੀਕਾ ਨੇ ਆਪਣੇ ਆਪ ਨੂੰ ਇੱਕ ਮਹਾਨ ਸ਼ਕਤੀ ਵਜੋਂ ਸਥਾਪਿਤ ਕਰ ਲਿਆ ਸੀ, ਦੁਨੀਆ ਦੀ ਸਭ ਤੋਂ ਵੱਡੀ ਆਰਥਿਕਤਾ ਬਣ ਗਈ ਸੀ। 1941 ਵਿੱਚ ਪਰਲ ਹਾਰਬਰ ਉੱਤੇ ਜਾਪਾਨ ਦੇ ਹਮਲੇ ਤੋਂ ਬਾਅਦ, ਯੂਐਸ ਨੇ ਸਹਿਯੋਗੀ ਪੱਖ ਤੋਂ ਦੂਜੇ ਵਿਸ਼ਵ ਯੁੱਧ ਵਿੱਚ ਦਾਖਲਾ ਲਿਆ। ਯੁੱਧ ਦੇ ਬਾਅਦ ਸੰਯੁਕਤ ਰਾਜ ਅਮਰੀਕਾ ਅਤੇ ਸੋਵੀਅਤ ਸੰਘ ਨੂੰ ਦੁਨੀਆ ਦੀਆਂ ਦੋ ਮਹਾਂਸ਼ਕਤੀਆਂ ਦੇ ਰੂਪ ਵਿੱਚ ਛੱਡ ਦਿੱਤਾ ਅਤੇ ਸ਼ੀਤ ਯੁੱਧ ਦੀ ਅਗਵਾਈ ਕੀਤੀ। ਸ਼ੀਤ ਯੁੱਧ ਦੌਰਾਨ, ਦੋਵੇਂ ਦੇਸ਼ ਵਿਚਾਰਧਾਰਕ ਦਬਦਬੇ ਲਈ ਸੰਘਰਸ਼ ਵਿੱਚ ਰੁੱਝੇ ਹੋਏ ਸਨ ਪਰ ਸਿੱਧੇ ਫੌਜੀ ਟਕਰਾਅ ਤੋਂ ਬਚੇ ਸਨ। ਉਹਨਾਂ ਨੇ ਸਪੇਸ ਰੇਸ ਵਿੱਚ ਵੀ ਮੁਕਾਬਲਾ ਕੀਤਾ, ਜੋ ਕਿ 1969 ਵਿੱਚ ਅਪੋਲੋ 11 ਦੀ ਲੈਂਡਿੰਗ ਵਿੱਚ ਸਮਾਪਤ ਹੋਈ, ਜਿਸ ਨਾਲ ਅਮਰੀਕਾ ਚੰਦਰਮਾ ਉੱਤੇ ਮਨੁੱਖਾਂ ਨੂੰ ਉਤਾਰਨ ਵਾਲਾ ਪਹਿਲਾ ਅਤੇ ਇੱਕੋ ਇੱਕ ਦੇਸ਼ ਬਣ ਗਿਆ। 1991 ਵਿੱਚ ਸੋਵੀਅਤ ਯੂਨੀਅਨ ਦੇ ਪਤਨ ਅਤੇ ਬਾਅਦ ਵਿੱਚ ਸ਼ੀਤ ਯੁੱਧ ਦੇ ਅੰਤ ਦੇ ਨਾਲ, ਸੰਯੁਕਤ ਰਾਜ ਅਮਰੀਕਾ ਵਿਸ਼ਵ ਦੀ ਇੱਕਮਾਤਰ ਮਹਾਂਸ਼ਕਤੀ ਵਜੋਂ ਉਭਰਿਆ। ਸੰਯੁਕਤ ਰਾਜ ਸਰਕਾਰ ਇੱਕ ਸੰਘੀ ਗਣਰਾਜ ਹੈ ਅਤੇ ਸਰਕਾਰ ਦੀਆਂ ਤਿੰਨ ਵੱਖਰੀਆਂ ਸ਼ਾਖਾਵਾਂ ਵਾਲਾ ਇੱਕ ਪ੍ਰਤੀਨਿਧ ਲੋਕਤੰਤਰ ਹੈ। ਇਸ ਵਿੱਚ ਪ੍ਰਤੀਨਿਧੀ ਸਦਨ, ਇੱਕ ਹੇਠਲੇ ਸਦਨ ਤੋਂ ਬਣੀ ਇੱਕ ਦੋ-ਸਦਨੀ ਰਾਸ਼ਟਰੀ ਵਿਧਾਨ ਸਭਾ ਹੈ; ਅਤੇ ਸੈਨੇਟ, ਹਰੇਕ ਰਾਜ ਲਈ ਬਰਾਬਰ ਨੁਮਾਇੰਦਗੀ 'ਤੇ ਆਧਾਰਿਤ ਇੱਕ ਉਪਰਲਾ ਸਦਨ। ਬਹੁਤ ਸਾਰੇ ਨੀਤੀਗਤ ਮੁੱਦਿਆਂ ਨੂੰ ਰਾਜ ਜਾਂ ਸਥਾਨਕ ਪੱਧਰ 'ਤੇ ਵਿਕੇਂਦਰੀਕ੍ਰਿਤ ਕੀਤਾ ਜਾਂਦਾ ਹੈ, ਅਧਿਕਾਰ ਖੇਤਰ ਦੁਆਰਾ ਵਿਆਪਕ ਤੌਰ 'ਤੇ ਵੱਖਰੇ ਕਾਨੂੰਨਾਂ ਦੇ ਨਾਲ। ਜੀਵਨ ਦੀ ਗੁਣਵੱਤਾ, ਆਮਦਨ ਅਤੇ ਦੌਲਤ, ਆਰਥਿਕ ਮੁਕਾਬਲੇਬਾਜ਼ੀ, ਮਨੁੱਖੀ ਅਧਿਕਾਰਾਂ, ਨਵੀਨਤਾ, ਅਤੇ ਸਿੱਖਿਆ ਦੇ ਅੰਤਰਰਾਸ਼ਟਰੀ ਮਾਪਦੰਡਾਂ ਵਿੱਚ ਯੂ.ਐਸ.
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850- 6 ਸਤੰਬਰ 1901) ਪੰਜਾਬੀ ਦੇ ਪਹਿਲੇ ਪ੍ਰੋਫੈਸਰ, ਸਿੱਖ ਧਰਮ ਅਤੇ ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ (ਅੰਮ੍ਰਿਤਸਰ) ਦੇ ਮੋਢੀ ਸਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਦਿਵਾਲੀ ਜਾਂ ਦੀਪਾਵਲੀ (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਸਿੱਖ ਜਾਂ ਸਿਖ ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦੇ ਹਨ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅੰਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।" ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂ ਕਿ ਕਿਸੇ ਨਸਲੀ ਗਰੁਪ ਲਈ। ਪਰ ਕਿਉਂਕਿ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇੱਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜ਼ਬੂਤ ਨਸਲੀ-ਧਾਰਮਕ ਸਬੰਧ ਮੌਜੂਦ ਹਨ। ਬਹੁਤ ਦੇਸ਼, ਜਿਵੇਂ ਕਿ ਯੂਨਾਈਟਡ ਕਿੰਗਡਮ, ਇਸ ਕਰਕੇ ਸਿੱਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸਿੱਖਸ ਨੇ ਸਿੱਖਾਂ ਨੂੰ ਯੂ.ਐਸ.
ਫ਼ਰੀਦਉਦੀਨ ਮਸੂਦ ਗੰਜਸ਼ਕਰ (4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ (ਅੰਗ੍ਰੇਜ਼ੀ: Bābā Farīd) ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ, ਜੋ ਮੱਧ ਯੁੱਗ ਅਤੇ ਇਸਲਾਮੀ ਸੁਨਹਿਰੀ ਯੁੱਗ ਦੇ ਸਭ ਤੋਂ ਸਤਿਕਾਰਤ ਅਤੇ ਸਤਿਕਾਰਤ ਮੁਸਲਮਾਨ ਪ੍ਰਚਾਰਕਾਂ ਵਿੱਚੋਂ ਇੱਕ ਰਿਹਾ ਹੈ। ਉਹ ਪੰਜਾਬੀ ਮੁਸਲਮਾਨਾਂ, ਹਿੰਦੂਆਂ ਅਤੇ ਸਿੱਖਾਂ ਦੁਆਰਾ ਸਤਿਕਾਰਿਆ ਜਾਂਦਾ ਹੈ।
ਅਗਸਤ 2025 ਵਿੱਚ, ਪੰਜਾਬ ਦੇਸ਼ ਦੇ 12 ਤੋਂ ਵੱਧ ਜ਼ਿਲ੍ਹਿਆਂ ਦੇ ਲਗਭਗ 1400 ਪਿੰਡਾਂ ਨੂੰ ਇੱਕ ਵਿਨਾਸ਼ਕਾਰੀ ਹੜ੍ਹ ਦੇ ਸੰਕਟ ਦਾ ਸਾਹਮਣਾ ਕਰਨਾ ਪਿਆ, ਜਿਸਨੂੰ 1988 ਤੋਂ ਬਾਅਦ ਲਗਭਗ ਚਾਰ ਦਹਾਕਿਆਂ ਵਿੱਚ ਸਭ ਤੋਂ ਭੈੜਾ ਹੜ੍ਹ ਸੰਕਟ ਮੰਨਿਆ ਜਾਂਦਾ ਹੈ। ਉੱਪਰੀ ਜਲਗਾਹਾਂ (ਖਾਸ ਕਰਕੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ) ਵਿੱਚ ਅਸਾਧਾਰਨ ਤੌਰ 'ਤੇ ਭਾਰੀ ਮਾਨਸੂਨ ਬਾਰਿਸ਼ਾਂ ਕਾਰਨ ਆਏ ਹੜ੍ਹ, ਕਈ ਡੈਮਾਂ - ਖਾਸ ਕਰਕੇ ਪੌਂਗ, ਰਣਜੀਤ ਸਾਗਰ ਅਤੇ ਭਾਖੜਾ - ਤੋਂ ਵਾਧੂ ਪਾਣੀ ਛੱਡਣ ਕਾਰਨ, ਜਿਸ ਨੇ ਹੇਠਲੇ ਜ਼ਿਲ੍ਹਿਆਂ, ਖਾਸ ਕਰਕੇ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਨਾਲ-ਨਾਲ ਇਲਾਕੇ ਵਿੱਚ ਹੜ੍ਹਾਂ ਨੂੰ ਹੋਰ ਤੇਜ਼ ਕਰ ਦਿੱਤਾ। ਪੰਜਾਬ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਪਠਾਨਕੋਟ, ਕਪੂਰਥਲਾ ਅਤੇ ਫਾਜ਼ਿਲਕਾ ਸਨ। ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਰੂਪਨਗਰ, ਮੋਗਾ, ਸੰਗਰੂਰ, ਬਰਨਾਲਾ, ਪਟਿਆਲਾ ਅਤੇ ਐਸ. ਏ.
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਨਾਲੰਦਾ ਯੂਨੀਵਰਸਿਟੀ ਪ੍ਰਾਚੀਨ ਭਾਰਤ ਵਿੱਚ ਉੱਚ ਸਿੱਖਿਆ ਦਾ ਸਭ ਤੋਂ ਵਧੇਰੇ ਮਹੱਤਵਪੂਰਨ ਅਤੇ ਪ੍ਰਸਿੱਧ ਕੇਂਦਰ ਸੀ। ਮਹਾਯਾਨ ਬੋਧੀ ਧਰਮ ਦੇ ਇਸ ਸਿੱਖਿਆ-ਕੇਂਦਰ ਵਿੱਚ ਹੀਨਯਾਨ ਬੋਧੀ-ਧਰਮ ਦੇ ਨਾਲ ਹੀ ਹੋਰ ਧਰਮਾਂ ਦੇ ਅਤੇ ਅਨੇਕ ਦੇਸ਼ਾਂ ਦੇ ਵਿਦਿਆਰਥੀ ਪੜ੍ਹਦੇ ਸਨ। ਵਰਤਮਾਨ ਬਿਹਾਰ ਰਾਜ ਵਿੱਚ ਪਟਨਾ ਤੋਂ 88.5 ਕਿਲੋਮੀਟਰ ਦੱਖਣ-ਪੂਰਵ ਅਤੇ ਰਾਜਗੀਰ ਤੋਂ 11.5 ਕਿਲੋਮੀਟਰ ਉੱਤਰ ਵਿੱਚ ਇੱਕ ਪਿੰਡ ਦੇ ਕੋਲ ਅਲੈਗਜ਼ੈਂਡਰ ਕਨਿੰਘਮ ਦੁਆਰਾ ਖੋਜੇ ਗਏ ਇਸ ਮਹਾਨ ਬੋਧੀ ਯੂਨੀਵਰਸਿਟੀ ਦੇ ਖੰਡਰ ਇਸ ਦੇ ਪ੍ਰਾਚੀਨ ਗੌਰਵ ਦਾ ਬਹੁਤ ਕੁੱਝ ਅਨੁਮਾਨ ਕਰਾ ਦਿੰਦੇ ਹਨ। ਅਨੇਕ ਪੁਰਾਭਿਲੇਖਾਂ ਅਤੇ ਸੱਤਵੀਂ ਸਦੀ ਵਿੱਚ ਭਾਰਤ ਭ੍ਰਮਣ ਲਈ ਆਏ ਚੀਨੀ ਪਾਂਧੀ ਹਿਊਨ ਸਾਂਗ ਅਤੇ ਇਤਸਿੰਗ ਦੇ ਯਾਤਰਾ ਵਿਵਰਨਾਂ ਤੋਂ ਇਸ ਯੂਨੀਵਰਸਿਟੀ ਦੇ ਬਾਰੇ ਵਿੱਚ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਹੁੰਦੀ ਹੈ। ਇੱਥੇ 10,000 ਵਿਦਿਆਰਥੀਆਂ ਨੂੰ ਪੜਾਉਣ ਲਈ 2,000 ਅਧਿਆਪਕ ਸਨ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਧੁਰੀ ਰਾਸ਼ਟਰਾਂ ਵਿੱਚ ਇੰਗਲੈਂਡ, ਫਰਾਂਸ, ਅਮਰੀਕਾ ਅਤੇ ਸੋਵੀਅਤ ਯੂਨੀਅਨ ਸ਼ਾਮਲ ਸੀ। ਇਹ 01/09/1939 ਤੋਂ 02/09/1945 ਤੱਕ ਚੱਲਿਆ ਸੀ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ, ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ, ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।
ਪੰਜਾਬ, ਭਾਰਤ ਦੇ ਰਾਜਪਾਲਾਂ ਦੀ ਸੂਚੀ
ਇਹ 15 ਅਗਸਤ 1947 ਤੋਂ ਭਾਰਤ ਦੇ ਰਾਜ ਪੰਜਾਬ ਦੇ ਰਾਜਪਾਲਾਂ ਦੀ ਸੂਚੀ ਹੈ। 1985 ਤੋਂ, ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਕੰਮ ਕੀਤਾ ਹੈ। ਵਾਧੂ ਚਾਰਜ ਵਾਲੇ 32 ਰਾਜਪਾਲ ਹਨ।
ਅੰਗਰੇਜ਼ੀ ਜਾਂ ਅੰਗਰੇਜੀ ( ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਵਗ਼ੈਰਾ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਾਨੀ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਅਰਜਨ ਢਿੱਲੋਂ ਇੱਕ ਪੰਜਾਬੀ ਗਾਇਕ ਅਤੇ ਗੀਤਕਾਰ ਹੈ । ਉਸਨੇ ਆਪਣੇ ਸੰਗੀਤਕ ਕੈਰੀਅਰ ਦੀ ਸ਼ੁਰੂਆਤ ਇੱਕ ਗੀਤਕਾਰ ਵਜੋਂ ਕੀਤੀ । ਦਿਲਜੀਤ ਦੋਸਾਂਝ, ਰਣਜੀਤ ਬਾਵਾ, ਨਿਮਰਤ ਖਹਿਰਾ, ਗੁਰਨਾਮ ਭੁੱਲਰ ਸਮੇਤ ਕਈ ਪੰਜਾਬੀ ਕਲਾਕਾਰ ਅਰਜਨ ਦੇ ਲਿਖੇ ਗੀਤ ਗਾ ਚੁੱਕੇ ਹਨ । ਅਰਜਨ ਨੇ ਆਪਣੇ ਕਲਾਕਾਰੀ ਸਫ਼ਰ ਦੀ ਸ਼ੁਰੂਆਤ 2018 ਵਿੱਚ ਅਫ਼ਸਰ ਮੂਵੀ ਲਈ "ਇਸ਼ਕ ਜਾ ਹੋ ਗਿਆ" ਗੀਤ ਗਾਕੇ ਕੀਤੀ । ਅਰਜਨ ਨੇ ਗੀਤਕਾਰ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਨਿਮਰਤ ਖਹਿਰਾ ਲਈ "ਸੂਟ" ਗੀਤ ਲਿਖ ਕੇ ਕੀਤੀ, ਜੋ ਕਿ ਅਕਤੂਬਰ 2017 ਵਿੱਚ ਰਿਲੀਜ਼ ਕੀਤਾ ਗਿਆ ਸੀ । ਇਸਦੇ ਬਾਅਦ ਨਿਮਰਤ ਖਹਿਰਾ ਨੇ ਅਰਜਨ ਦੇ ਲਿਖੇ ਕਈ ਗੀਤ ਗਾਏ, ਜਿਸ ਵਿੱਚ "ਟੌਹਰ", "ਰਾਣੀਹਾਰ" ਅਤੇ "ਲਹਿੰਗਾ" ਗੀਤ ਸ਼ਾਮਿਲ ਹਨ । 2018 ਵਿੱਚ ਅਰਜਨ ਨੇ ਅਫ਼ਸਰ ਮੂਵੀ ਲਈ 4 ਗੀਤ ਲਿਖੇ, ਜੋ ਕਿ ਰਣਜੀਤ ਬਾਵਾ, ਨਿਮਰਤ ਖਹਿਰਾ, ਗੁਰਨਾਮ ਭੁੱਲਰ ਦੁਆਰਾ ਗਾਏ ਗਏ ਸਨ । ਉਸਨੇ ਅਫ਼ਸਰ ਮੂਵੀ ਵਿੱਚ "ਇਸ਼ਕ ਜਾ ਹੋ ਗਿਆ" ਗੀਤ ਗਾਕੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਕੀਤੀ ।ਹਰਜਿਦੰਰ ਖੌਸੇ ਨੇ ਦਸਿਆ ਕਿ ਅਰਜਨ ਨੇ ਆਪਣਾ ਪਹਿਲਾ ਸਿੰਗਲ ਟਰੈਕ "ਸ਼ੇਰਾ ਸਾਂਭ ਲੈ" ਜੂਨ 2019 ਵਿੱਚ ਰਿਲੀਜ਼ ਕੀਤਾ । ਅਕਤੂਬਰ 2020 ਵਿੱਚ ਰਿਲੀਜ਼ ਕੀਤੇ ਗੀਤ "ਬਾਈ ਬਾਈ" ਨੇ ਅਰਜਨ ਨੂੰ ਨਵੀਂ ਪਹਿਚਾਣ ਦਿੱਤੀ । ਅਰਜਨ ਨੇ ਆਪਣੀ ਪਹਿਲੀ ਈ.ਪੀ.
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਨਦ ਦਰਿਆ (ਉਰਦੂ/ਪੰਜਾਬੀ ਸ਼ਾਹਮੁਖੀ: پنجند; ਪੰਜਾਬੀ ਗੁਰਮੁਖੀ: ਪੰਜਨਦ) (ਪੰਜ + ਨਦ = ਪੰਜ ਨਦੀਆਂ) ਪੰਜਾਬ ਦੇ ਬਹਾਵਲਪੁਰ ਜਿਲੇ ਦੇ ਅਖੀਰ ਵਿੱਚ ਪੈਂਦਾ ਇੱਕ ਦਰਿਆ ਹੈ ਜੋ ਪੰਜਾਬ ਦੇ ਪੰਜ ਦਰਿਆਵਾਂ ਦੇ ਸੰਗਮ ਤੋਂ ਬਣਦਾ ਹੈ। ਇਹ ਪੰਜ ਦਰਿਆ ਹਨ - ਜਿਹਲਮ, ਚਨਾਬ, ਰਾਵੀ, ਬਿਆਸ ਅਤੇ ਸਤਲੁਜ। ਜਿਹਲਮ ਅਤੇ ਰਾਵੀ, ਚਨਾਬ ਵਿੱਚ ਮਿਲਦੇ ਹਨ ਅਤੇ ਬਿਆਸ ਸਤਲੁਜ ਵਿੱਚ ਆ ਕੇ ਮਿਲਦਾ ਹੈ ਅਤੇ ਫਿਰ ਸਤਲੁਜ ਅਤੇ ਚਨਾਬ ਬਹਾਵਲਪੁਰ ਤੋਂ 10 ਮੀਲ ਉੱਤਰ ਵਾਲੇ ਪਾਸੇ ਉੱਚ ਸ਼ਰੀਫ਼ ਦੇ ਕੋਲ ਮਿਲ ਕੇ ਪੰਜਨਦ ਬਣਾਉਂਦੇ ਹਨ। ਪੰਜਨਦ ਦੱਖਣ-ਪੱਛਮ ਦਿਸ਼ਾ ਵੱਲ ਲਗਪਗ 45 ਮੀਲ ਵਹਿੰਦਾ ਹੋਇਆ ਮਿਠਨਕੋਟ ਲਾਗੇ ਸਿੰਧ ਦਰਿਆ ਵਿੱਚ ਜਾ ਮਿਲਦਾ ਹੈ।ਸਿੰਧ ਦਰਿਆ ਅਰਬ ਸਾਗਰ ਵਿੱਚ ਵਿਲੀਨ ਹੋ ਜਾਂਦਾ ਹੈ। ਪੰਜਨਦ ਤੇ ਇੱਕ ਬੰਨ੍ਹ ਬਣਿਆ ਹੋਇਆ ਹੈ ਅਤੇ ਇਸਦੇ ਪਾਣੀ ਦਾ ਪੰਜਾਬ ਅਤੇ ਸਿੰਧ ਦੇ ਇਲਾਕਿਆਂ ਨੂੰ ਸਿੰਜਾਈ ਲਈ ਇਸਤੇਮਾਲ ਕੀਤਾ ਜਾਂਦਾ ਹੈ। ਪੰਜਨਦ ਦੇ ਸੰਗਮ ਤੋਂ ਬਾਅਦ ਸਿੰਧ ਦਰਿਆ ਨੂੰ ਸਤਨਦ (ਸਤ ਦਰਿਆ) ਵਜੋਂ ਜਾਣਿਆ ਜਾਂਦਾ ਹੈ, ਭਾਵ ਇਸ ਵਿੱਚ ਸਿੰਧ ਦੇ ਨਾਲ ਨਾਲ ਘੱਗਰ, ਹਕਰਾ ਦਰਿਆ, ਸਰਸਵਤੀ ਨਦੀ ਵੀ ਰਲ ਜਾਂਦੇ ਹਨ।
ਓਣਮ (ਮਲਿਆਲਮ: ഓണം) ਕੇਰਲਾ ਦਾ ਇੱਕ ਤਿਉਹਾਰ ਹੈ ਜਿਹੜਾ ਕਿ ਅਗਸਤ-ਸਤੰਬਰ ਦੇ ਮਹੀਨੇ ਵਿੱਚ ਮਨਾਇਆ ਜਾਂਦਾ ਹੈ। ਇਹ ਕੇਰਲਾ ਦਾ ਰਾਜ ਤਿਉਹਾਰ ਹੈ। ਇਸ ਤਿਉਹਾਰ ਤੇ ਕੇਰਲਾ ਰਾਜ ਵਿੱਚ 4 ਦਿਨਾਂ ਦੀਆਂ ਛੁਟੀਆਂ ਹੁੰਦੀਆਂ ਹਨ। ਇਹ ਤਿਉਹਾਰ ਮਲਿਆਲੀ ਮਿਥਿਹਾਸਿਕ ਰਾਜਾ ਮਹਾਂਬਲੀ ਨੂੰ ਸਮਰਪਿਤ ਹੈ। ਮੰਨਿਆ ਜਾਂਦਾ ਹੈ ਕਿ ਇਸ ਦਿਨ ਉਹ ਲੋਕਾਂ ਨੂੰ ਆਸ਼ੀਰਵਾਦ ਦੇਣ ਲਈ ਪਤਾਲ ਵਿਚੋਂ ਆਉਂਦਾ ਹੈ।
ਵੇਅਬੈਕ ਮਸ਼ੀਨ ਇੰਟਰਨੈੱਟ ਆਰਕਾਈਵ ਦੁਆਰਾ ਸਥਾਪਿਤ ਵਰਲਡ ਵਾਈਡ ਵੈੱਬ ਦਾ ਇੱਕ ਡਿਜੀਟਲ ਪੁਰਾਲੇਖ ਹੈ, ਜੋ ਕਿ ਸੈਨ ਫਰਾਂਸਿਸਕੋ, ਕੈਲੀਫੋਰਨੀਆ ਵਿੱਚ ਸਥਿਤ ਇੱਕ ਅਮਰੀਕੀ ਗੈਰ-ਲਾਭਕਾਰੀ ਸੰਸਥਾ ਹੈ। 1996 ਵਿੱਚ ਬਣਾਇਆ ਗਿਆ ਅਤੇ 2001 ਵਿੱਚ ਜਨਤਾ ਲਈ ਲਾਂਚ ਕੀਤਾ ਗਿਆ, ਇਹ ਉਪਭੋਗਤਾ ਨੂੰ "ਸਮੇਂ ਵਿੱਚ ਵਾਪਸ" ਜਾਣ ਦੀ ਇਜਾਜ਼ਤ ਦਿੰਦਾ ਹੈ ਇਹ ਦੇਖਣ ਲਈ ਕਿ ਵੈੱਬਸਾਈਟਾਂ ਅਤੀਤ ਵਿੱਚ ਕਿਵੇਂ ਦਿਖਾਈ ਦਿੰਦੀਆਂ ਹਨ। ਇਸਦੇ ਸੰਸਥਾਪਕ, ਬਰੂਸਟਰ ਕਾਹਲੇ ਅਤੇ ਬਰੂਸ ਗਿਲਿਅਟ, ਨੇ ਬੰਦ ਵੈਬ ਪੇਜਾਂ ਦੀਆਂ ਪੁਰਾਲੇਖ ਕਾਪੀਆਂ ਨੂੰ ਸੁਰੱਖਿਅਤ ਰੱਖ ਕੇ "ਸਾਰੇ ਗਿਆਨ ਤੱਕ ਸਰਵ ਵਿਆਪਕ ਪਹੁੰਚ" ਪ੍ਰਦਾਨ ਕਰਨ ਲਈ ਵੇਅਬੈਕ ਮਸ਼ੀਨ ਵਿਕਸਿਤ ਕੀਤੀ।
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਸੱਟਾ ਬਾਜ਼ਾਰ ਇਹ ਇੱਕ ਅਜਿਹੀ ਬਾਜ਼ਾਰ ਸੰਸਥਾ ਦਾ ਨਾਂ ਹੈ ਜੋ ਦਲਾਲਾਂ ਅਤੇ ਵਪਾਰੀਆਂ ਨੂੰ ਮਾਲ ਅਤੇ ਹਿੱਸਾ ਪੱਤੀ ਦੇ ਵੱਟੇ ਸੱਟੇ ਲਈ ਸਹੂਲਤਾਂ ਪ੍ਰਦਾਨ ਕਰਦੀ ਹੈ। ਇਹ ਸੰਸਥਾ ਅਮਾਨਤਾਂ ਦੇ ਜਾਰੀ ਕਰਨ ਤੇ ਚੁਕਾਈ ਲਈ ਵੀ ਸਹੂਲਤਾਂ ਪ੍ਰਦਾਨ ਕਰਦੀ ਹੈ।ਸੱਟਾ ਬਾਜ਼ਾਰ ਵਿੱਚ ਵਪਾਰ ਕੀਤੀਆਂ ਜਾਣ ਵਾਲਿਆਂ ਵਸਤਾਂ ਵਿੱਚ ਕਰਾਰਨਾਮੇ,ਪੱਤੀਆਂ,ਯੂਨਿਟ ਟਰਸਟ ਤੇ ਹੋਰ ਪੂੰਜੀਪੱਤੀ ਦੇ ਉਤਪਾਦ ਸ਼ਾਮਲ ਹਨ।ਕਿਸੇ ਵੀ ਅਮਾਨਤ ਦੀ ਲੇਵਾਦੇਵੀ ਤੌਂ ਪਹਿਲਾਂ ਉਸ ਨੂੰ ਸੱਟਾ ਮੰਡੀ ਵਿੱਚ ਦਰਜ ਕਰਾਉਣਾ ਪੈਂਦਾ ਹੈ।ਸੱਟਾ ਮੰਡੀ ਵਿੱਚ ਕੇਵਲ ਮੈਂਬਰ ਹੀ ਹਿੱਸਾ ਲੈ ਸਕਦੇ ਹਨ।ਆਧੁਨਿਕ ਮੰਡੀਆਂ ਇਲੈਕਟਰੋਨਿਕ ਜਾਲ ਤੇ ਅਧਾਰਿਤ ਹੋਣ ਕਾਰਨ ਇਨ੍ਹਾਂ ਵਿੱਚ ਲੈਣ ਦੇਣ ਦੀ ਰਫਤਾਰ ਬਹੁਤ ਜ਼ਿਆਦਾ ਹੈ।ਸ਼ੁਰੂ ਵਿੱਚ ਪੱਤੀਆਂ ਤੇ ਕਰਾਰਨਾਮਿਆਂ ਦੀ ਪੂੰਜੀਪਤੀਆਂ ਨੂੰ ਪੇਸ਼ਕਸ਼ ਮੰਡੀ ਦੀ ਮੁੱਢਲੀ ਪਰਿਭਾਸ਼ਾ ਅਨੁਸਾਰ ਹੁੰਦੀ ਹੈ।ਬਾਦ ਵਿੱਚ ਇਹ ਲੇਵਾ ਦੇਵੀ ਦੁਹਾਜਰ ਮੰਡੀ ਵਿੱਚ ਹੁੰਦੀ ਹੈ। ਬਜ਼ਾਰ ਸੱਟਾ ਵਪਾਰ ਦਾ ਇੱਕ ਜ਼ਰੂਰੀ ਅੰਗ ਹੈ। ਜਿਵੇਂ ਕਿ ਆਮ ਮੰਡੀਆਂ ਵਿੱਚ ਹੁੰਦਾ ਹੈ ਸੱਟਾ ਮੰਡੀਆਂ ਵਿੱਚ ਵੀ,ਕਿਸੇ ਵੀ ਮੱਦ ਦੀ ਗਾਹਕੀ ਅਤੇ ਉਸ ਦਾ ਜ਼ਖੀਰਾ,ਉਸ ਮੱਦ ਦੀ ਕੀਮਤ ਉਤੇ ਇੱਕ ਅਹਿਮ ਅਸਰ ਪਾਂਦਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸ ਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help)), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863) 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ ਸਿੱਖਾਂ ਨੇ ਉਸ ਨੂੰ ਮਹਾਰਾਜਾ ਦਲੀਪ ਸਿੰਘ ਦੀ ਮਹਾਰਾਣੀ ਅਤੇ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਹਾਲਾਂਕਿ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।