ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕਰ ਸਕ੍ਰਾਂਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋ ਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਢੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈI
ਖਿਦਰਾਣਾ ਦੀ ਲੜਾਈ ਜਿਸ ਨੂੰ ਮੁਕਤਸਰ ਦੀ ਲੜਾਈ ਵੀ ਕਿਹਾ ਜਾਂਦਾ ਹੈ ਜੋ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਮੁਗਲਾਂ ਅਤੇ ਸਿੱਖਾਂ ਦੇ ਵਿਚਾਕਰ ਲੜੀ ਗਈ। ਚਮਕੌਰ ਦੀ ਲੜਾਈ ਤੋਂ ਚੱਲ ਕੇ ਜਦ ਗੁਰੂ ਗੋਬਿੰਦ ਸਿੰਘ ਜੀ ਖਿਦਰਾਣੇ ਦੀ ਢਾਬ ਤੇ ਪੁੱਜੇ ਤਾਂ ਉਸ ਸਮੇਂ ਉਹਨਾਂ ਨਾਲ ਸਿੱਖ ਸਨ। ਜਿਹੜੇ ਸਿੱਖ ਅਨੰਦਪੁਰ ਸਾਹਿਬ ਵਿਖੇ ਰੁਸ ਕੇ ਬੇਦਾਵਾ ਦੇ ਗਏ ਸਨ ਉਹ ਵੀ ਮਾਈ ਭਾਗੋ ਦੇ ਵਿਸ਼ੇਸ਼ ਉੱਪਰਾਲੇ ਨਾਲ ਉਥੇ ਪੁੱਜ ਗਏ ਉਹਨਾਂ ਦੇ ਨਾਲ ਮਾਈ ਭਾਗੋ ਵੀ ਸਨ। ਉਸ ਸਮੇਂ ਸਿੱਖਾਂ ਦੀ ਗਿਣਤੀ 2000 ਦੇ ਲਗਭਗ ਸੀ। ਦੂਸਰੇ ਪਾਸੇ 10000 ਸੈਨਿਕਾਂ ਦੀ ਵਿਸ਼ਾਲ ਸੈਨਾ ਲੇ ਕੇ ਸਰਹਿੰਦ ਦਾ ਸੂਬੇਦਾਰ ਵਜ਼ੀਰ ਖਾਂ ਉਥੇ ਪਹਿਲਾ ਹੀ ਪੁੱਜਾ ਸੀ। ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਖਿਦਰਾਣਾ ਦੀ ਢਾਬ ਤੇ ਘਮਸਾਣ ਦੀ ਲੜਾਈ ਹੋਈ। ਇਸ ਯੁੱਧ ਵਿੱਚ ਵੀ ਗੁਰੂ ਸਾਹਿਬ ਨੇ ਸਾਥੀਆ ਨੇ ਆਪਣੀ ਅਦੁੱਤੀ ਬਹਾਦਰੀ ਦਾ ਸਬੂਤ ਦਿੱਤਾ। ਉਹਨਾਂ ਨੇ ਦੁਸ਼ਮਨ ਦੇ ਆਹੂ ਲਾਹੇ। ਉਥੇ ਪਾਣੀ ਦੀ ਘਾਟ ਹੋ ਕਰ ਕੇ ਮੁਗਲਾਂ ਲਈ ਲੜਨਾ ਬੜਾ ਔਖਾ ਸੀ। ਸਿੱਟੇ ਵਜੋਂ ਉਹਨਾਂ ਨੂੰ ਹਾਰ ਕੇ ਭੱਜ ਜਾਣਾ ਪਿਆ। ਇਸ ਲੜਾਈ ਵਿੱਚ ਮਾਈ ਭਾਗੋ ਅਤੇ ਚਾਲੀ ਸਿੱਖ ਜੋ ਗੁਰੂ ਜੀ ਨੂੰ ਬੇਦਾਵਾ ਦੇ ਗਏ ਸਨ ਬਹੁਤ ਬਹਾਦਰੀ ਨਾਲ ਲੜੇ ਅਤੇ ਸ਼ਹੀਦ ਹੋ ਗਏ। ਗੁਰੂ ਜੀ ਨੇ ਸਿੱਖਾਂ ਦੀ ਬਹਾਦਰੀ ਦੇਖ ਕੇ ਭਾਈ ਮਹਾਂ ਸਿੰਘ ਉਹਨਾਂ ਨੂੰ ਸਨਮਾਨ ਦਿੱਤਾ ਤੇ ਟੁੱਟੀ ਗੰਢੀ। ਇਹਨਾਂ ਸਿੱਖਾਂ ਨੂੰ ਸਿੱਖ ਇਤਿਹਾਸ ਵਿੱਚ ਚਾਲੀ ਮੁਕਤੇ ਕਿਹਾ ਜਾਂਦਾ ਹੈ। ਜਿਹਨਾਂ ਦੇ ਨਾਮ ਤੇ ਖਿਦਰਾਣੇ ਦੀ ਢਾਬ ਦਾ ਨਾਮ ਮੁਕਤਸਰ ਪੈ ਗਿਆ। ਇਹ ਲੜਾਈ ਚਮਕੌਰ ਦੀ ਜੰਗ ਤੋਂ ਕਰੀਬ ਚਾਰ ਮਹੀਨੇ ਬਾਦ ਲੜੀ ਗਈ ਸੀ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਹੋਈ ਸੀ ਜਦੋਂ ਮੌਸਮ ਗਰਮ ਹੋ ਗਿਆ ਸੀ ਅਤੇ “ਖਿਦਰਾਣੇ ਦੀ ਢਾਬ “ ਉਸ ਇਲਾਕੇ ਦੇ ਪਾਣੀ ਦਾ ਇੱਕੋ-ਇਕ ਵਸੀਲਾ ਸੀ, ਜਿਸਨੂੰ ਸਿੰਘਾਂ ਨੇ ਆਪਣੇ ਕਬਜ਼ੇ ਵਿੱਚ ਲਿਆ ਹੋਇਆ ਸੀ .
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਮੁਕਤਸਰ ਨੂੰ ਪਹਿਲਾਂ ‘ਖਿਦਰਾਣੇ ਦੀ ਢਾਬ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਕਿਉਂਕਿ ਚਾਰੇ ਪਾਸਿਓਂ ਵਰਖਾ ਦਾ ਪਾਣੀ, ਇੱਥੇ ਆ ਕੇ ਜਮ੍ਹਾਂ ਹੋ ਜਾਂਦਾ ਸੀ। ਰੇਤਲੇ ਇਲਾਕੇ ਵਿੱਚ ਪਾਣੀ ਦੀ ਬੇਹੱਦ ਘਾਟ ਹੋਣ ਕਾਰਨ ਇਹ ਢਾਬ, ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਪਾਣੀ ਦੀ ਲੋੜ-ਪੂਰਤੀ ਦਾ ਇੱਕ ਵੱਡਾ ਸਰੋਤ ਸੀ। ਰੇਤਲੇ ਟਿੱਬਿਆਂ ਵਾਲੀ ਇਸ ਧਰਤੀ ਨੂੰ ਭਾਗ ਕਿਵੇਂ ਲੱਗੇ ਇਹ ਇਤਿਹਾਸ ਦੀ ਬੇਮਿਸਾਲ ਦਾਸਤਾਨ ਹੈ।
ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਕਰ ਸੰਕ੍ਰਾਂਤੀ, ਪੋਸ਼ ਪਰਬਨ ਜਾਂ ਮਾਘੀ, ਭਾਰਤੀ (ਚੰਨ-ਸੂਰਜੀ) ਕੈਲੰਡਰ ਵਿੱਚ ਇੱਕ ਤਿਉਹਾਰ ਹੈ ਜੋ ਕਿ ਸੁਰਜ ਦੀ ਅੰਤਰਿਕਸ਼ ਸਥਿਤੀ ਧੰਨੁ ਰਾਸ਼ੀ ਤੋ ਨਿਕਲ ਕੇ ਮਕਰ ਰਾਸ਼ੀ ਵਿੱਚ ਆਉਣ ਦੇ ਨਾਲ ਸਬੰਧਿਤ ਹੈ ਸੂਰਜ (ਸੂਰਜ) ਨੂੰ ਸਮਰਪਿਤ ਹੈ। ਇਸ ਨਾਲ ਸੂਰਜ ਦਾ ਧਰਤੀ ਤੇ ਪ੍ਰਕਸ਼ ਦੀ ਮਾਤਰਾ ਵੱਧ ਜਾਂਦੀ ਹੈ ਇਸ ਨਾਲ ਸੁਰਜ ਦਕਸ਼ਿਨ ਤੋ ਉਤਰਾਏਨ ਹੋ ਜਾਂਦਾ ਹੈ ਇਹ ਹਰ ਸਾਲ ਅੰਗਰੇਜ਼ੀ ਮਹਿਨੇ ਦੀ ਜਨਵਰੀ ਵਿੱਚ ਆਉਂਦਾ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਲੋਹੜੀ ਤੋਂ ਅਗਲੇ ਦਿਨ ਮਾਘੀ ਦਾ ਤਿਉਹਾਰ ਹੁੰਦਾ ਹੈ। ਮਾਘੀ ਵਾਲੇ ਦਿਨ ਤੀਰਥ ਇਸ਼ਨਾਨ ਕਰਨਾ ਬਹੁਤ ਵੱਡਾ ਪੁੰਨ ਮੰਨਿਆ ਜਾਂਦਾ ਹੈ। ਮਾਘੀ ਵਾਲੇ ਦਿਨ ਗ ਵਿਚ ਗੰਗਾ ਕਿਨਾਰੇ ਬਹੁਤ ਭਾਰੀ ਧਾਰਮਿਕ ਮੇਲਾ ਲੱਗਦਾ ਹੈ ਜਿਸ ਵਿਚ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਲੋਕ ਇਸ਼ਨਾਨ ਕਰਦੇ ਹਨ। ਪੂਜਾ ਕਰਦੇ ਹਨ। ਦਾਨ ਕਰਦੇ ਹਨ। ਵੈਸੇ ਵੀ ਮਾਘੀ ਵਾਲੇ ਦਿਨ ਸਵੇਰੇ-ਸਵੇਰੇ ਉੱਠ ਕੇ ਘਰ ਇਸ਼ਨਾਨ ਕਰਨਾ ਵੀ ਸ਼ੁਭ ਮੰਨਿਆ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਭਾਰਤ ਦੀ ਸੰਵਿਧਾਨ ਸਭਾ ਨੂੰ ਭਾਰਤ ਦਾ ਸੰਵਿਧਾਨ ਬਣਾਉਣ ਲਈ ਚੁਣਿਆ ਗਿਆ ਸੀ। ਇਸ ਦੀ ਚੋਣ 'ਸੂਬਾਈ ਅਸੈਂਬਲੀ' ਦੁਆਰਾ ਕੀਤੀ ਗਈ ਸੀ। 1947 ਵਿੱਚ ਬ੍ਰਿਟਿਸ਼ ਸ਼ਾਸਨ ਤੋਂ ਭਾਰਤ ਦੀ ਆਜ਼ਾਦੀ ਤੋਂ ਬਾਅਦ, ਇਸਦੇ ਮੈਂਬਰਾਂ ਨੇ 'ਭਾਰਤ ਦੀ ਅਸਥਾਈ ਸੰਸਦ' ਵਜੋਂ ਦੇਸ਼ ਦੀ ਪਹਿਲੀ ਸੰਸਦ ਵਜੋਂ ਸੇਵਾ ਕੀਤੀ। ਸੰਵਿਧਾਨ ਸਭਾ ਦਾ ਵਿਚਾਰ ਦਸੰਬਰ 1934 ਵਿੱਚ ਭਾਰਤ ਵਿੱਚ ਕਮਿਊਨਿਸਟ ਲਹਿਰ ਦੇ ਮੋਢੀ ਐਮ.ਐਨ. ਰਾਏ ਦੁਆਰਾ ਪ੍ਰਸਤਾਵਿਤ ਕੀਤਾ ਗਿਆ ਸੀ ਜੋ ਕਿ1935 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੀ ਇੱਕ ਅਧਿਕਾਰਤ ਮੰਗ ਬਣ ਗਈ। ਭਾਰਤੀ ਰਾਸ਼ਟਰੀ ਕਾਂਗਰਸ ਨੇ ਅਪ੍ਰੈਲ 1936 ਵਿੱਚ ਲਖਨਊ ਵਿਖੇ ਜਵਾਹਰ ਲਾਲ ਨਹਿਰੂ ਦੀ ਪ੍ਰਧਾਨਗੀ ਵਿੱਚ ਆਪਣਾ ਸੈਸ਼ਨ ਆਯੋਜਿਤ ਕੀਤਾ। ਜਿੱਥੇ ਸੰਵਿਧਾਨ ਸਭਾ ਦੀ ਅਧਿਕਾਰਤ ਮੰਗ ਉਠਾਈ ਗਈ ਸੀ ਅਤੇ ਭਾਰਤ ਸਰਕਾਰ ਐਕਟ, 1935 ਨੂੰ ਰੱਦ ਕਰ ਦਿੱਤਾ ਗਿਆ ਸੀ। ਸੀ.
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਮਨੁੱਖ ਦੀ ਚਰਿੱਤਰ ਉਸਾਰੀ ਵਿੱਚ ਬਾਲ ਸਾਹਿਤ ਦੈ ਬਹੁਤ ਵੱਡਾ ਹੱਥ ਹੈ। ਇਸੇ ਕਰਕੇ ਮਨੋਵਿਗਿਆਨੀ ਅਤੇ ਚਿੰਤਕ ਬੱਚੇ ਦੇ ਮਾਨਸਿਕ ਅਤੇ ਬੌਧਿਕ ਵਿਕਾਸ ਲਈ ਬਾਲ ਸਾਹਿਤ ਨੂੰ ਵਿਸ਼ੇਸ਼ ਮਹੱਤਵ ਦਿੰਦੇ ਹਨ। ਸਾਹਿਤ ਤਾਂ ਗਿਆਨ ਦਾ ਅਥਾਹ ਸਾਗਰ ਹੁੰਦਾ ਹੈ ਜਿਸ ਸਾਗਰ ਵਿੱਚ ਟੁੱਭੀਆਂ ਲਾਉਣ ਵਾਲ਼ਿਆਂ ਨੂੰ ਅਗੰਮੀ ਖੁਸ਼ੀ ਅਤੇ ਰਸ ਮਿਲਦਾ ਹੈ। ਪੰਜਾਬੀ ਬਾਲ ਸਾਹਿਤ ਦਾ ਵਰਗੀਕਰਨ ਕਰਕੇ ਅਸੀਂ ਇਸਨੂੰ ਦੋ ਭਾਗਾਂ ਵਿੱਚ ਵੰਡ ਸਕਦੇ ਹਾਂ। ਪਹਿਲੇ ਵਰਗ ਵਿੱਚ ਉਹ ਸਾਰਾ ਬਾਲ ਸਾਹਿਤ ਆਉਂਦਾ ਹੈ ਜਿਹੜਾ ਸਾਰਾ ਮੌਖਿਕ ਰੂਪ ਵਿੱਚ ਪ੍ਰਚਲਿੱਤ ਹੈ। ਇਸ ਸਾਹਿਤ ਨੂੰ ਬਾਲਾਂ ਨੇ ਖੇਡਦਿਆਂ ਹੀ ਸਮੂਹਿਕ ਰੂਪ ਵਿੱਚ ਸਿਰਜਿਆ, ਮਾਂਜਿਆ ਅਤੇ ਲਿਸ਼ਕਾਇਆ ਹੈ। ਇਹ ਪੀੜ੍ਹੀਓਂ ਪੀੜ੍ਹੀ ਸਾਡੇ ਤੀਕਰ ਪੁੱਜਿਆ ਹੈ। ਇਹ ਲੋਰੀਆਂ, ਕਿੱਕਲੀ, ਥਾਲ਼, ਲੋਹੜੀ ਅਤੇ ਸਾਂਝੀ ਦੇ ਗੀਤਾਂ, ਟੱਪਿਆਂ ਲੋਕ ਖੇਡਾਂ, ਬੁਝਾਰਤਾਂ ਅਤੇ ਲੋਕ ਕਹਾਣੀਆਂ ਦੇ ਰੂਪ ਵਿੱਚ ਉਪਲਭਧ ਹੈ। ਦੂਜੇ ਵਰਗ ਵਿੱਚ ਅਸੀਂ ਉਹ ਸਾਰਾ ਬਾਲ ਸਾਹਿਤ ਰੱਖਦੇ ਹਾਂ ਜਿਸ ਨੂੰ ਪ੍ਰੋੜ੍ਹ ਲੇਖਕਾਂ ਨੇ ਬਾਲਾਂ ਲਈ ਸਿਰਜਿਆ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਉਦਾਰਵਾਦ (ਅੰਗਰੇਜ਼ੀ:Liberalism) ਵਿਅਕਤੀਗਤ ਸੁਤੰਤਰਤਾ ਦੇ ਸਮਰਥਨ ਦਾ ਰਾਜਨੀਤਕ ਦਰਸ਼ਨ ਹੈ। ਵਰਤਮਾਨ ਵਿਸ਼ਵ ਵਿੱਚ ਇਹ ਅਤਿਅੰਤ ਪ੍ਰਤਿਸ਼ਠਿਤ ਧਾਰਨਾ ਹੈ। ਪੂਰੇ ਇਤਹਾਸ ਵਿੱਚ ਅਨੇਕਾਂ ਦਾਰਸ਼ਨਿਕਾਂ ਨੇ ਇਸਨੂੰ ਬਹੁਤ ਮਹੱਤਵ ਅਤੇ ਮਾਣ ਦਿੱਤਾ। ਉਦਾਰਵਾਦ ਦਾ ਮੁੱਖ ਕੇਂਦਰ ਇੱਕ ਸੁਤੰਤਰ ਵਿਅਕਤੀ ਹੈ। ਉਦਾਰਵਾਦ ਇੱਕ ਆਰਥਿਕ ਅਤੇ ਰਾਜਨੀਤਿਕ ਵਿਚਾਰਧਾਰਾ ਹੈ। ਇਸ ਵਿਚਾਰਧਾਰਾ ਦਾ ਆਰੰਭ 16ਵੀਂ ਸਦੀ ਵਿੱਚ ਹੋ ਗਿਆ ਸੀ ਅਤੇ 17ਵੀਂ, 18ਵੀਂ ਅਤੇ 19ਵੀਂ ਸਦੀ ਵਿੱਚ ਇਸਦਾ ਕਾਫੀ ਵਿਕਾਸ ਹੋਇਆ ਸੀ। ਉਦਾਰਵਾਦੀ ਵਿਚਾਰਧਾਰਾ ਵਿੱਚ ਸਮੇਂ ਦੇ ਨਾਲ ਪਰਿਵਰਤਨ ਆਉਂਦੇ ਰਹਿੰਦੇ ਹਨ। ਇਨ੍ਹਾਂ ਪਰਿਵਰਤਨਾਂ ਦੇ ਆਧਾਰ ਤੇ ਉਦਾਰਵਾਦ ਦੇ ਦੋ ਰੂਪ ਮੰਨੇ ਜਾਂਦੇ ਹਨ-
ਰਾਜ ਦੀ ਨੀਤੀ ਦੇ ਨਿਰਦੇਸ਼ਕ ਸਿਧਾਂਤ ਦੇਸ਼ ਦੇ ਸ਼ਾਸਨ ਲਈ ਭਾਰਤ ਸਰਕਾਰ ਦੁਆਰਾ ਅਪਣਾਏ ਜਾਣ ਵਾਲੇ ਦਿਸ਼ਾ-ਨਿਰਦੇਸ਼ ਹਨ। ਇਹਨਾਂ ਨੂੰ ਮੂਲ ਸਿਧਾਂਤ ਮੰਨਿਆ ਜਾਂਦਾ ਹੈ ਜਿੰਨ੍ਹਾਂ ਨੂੰ ਮੰਨਣਾ ਅਤੇ ਇੱਕ ਨਿਆਂਪੂਰਨ ਸਮਾਜ ਦੀ ਸਥਾਪਨਾ ਲਈ ਕਾਨੂੰਨ ਬਣਾਉਣ ਵਿੱਚ ਇਹਨਾਂ ਸਿਧਾਂਤਾਂ ਨੂੰ ਲਾਗੂ ਕਰਨਾ ਰਾਜ ਦਾ ਫ਼ਰਜ਼ ਹੈ ਪਰ ਇਹ ਜ਼ਰੂਰੀ ਨਹੀਂ ਕਿ ਰਾਜ ਇਹਨਾਂ ਨੂੰ ਪੱਕੇ ਤੌਰ ਤੇ ਲਾਗੂ ਕਰੇ। । ਦੇਸ਼ ਵਿੱਚ. ਸਿਧਾਂਤ ਆਇਰਲੈਂਡ ਦੇ ਸੰਵਿਧਾਨ ਵਿੱਚ ਦਿੱਤੇ ਨਿਰਦੇਸ਼ਕ ਸਿਧਾਂਤਾਂ ਤੋਂ ਪ੍ਰੇਰਿਤ ਹਨ ਜੋ ਸਮਾਜਿਕ ਨਿਆਂ, ਆਰਥਿਕ ਭਲਾਈ, ਵਿਦੇਸ਼ ਨੀਤੀ ਅਤੇ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ ਨਾਲ ਸਬੰਧਤ ਹਨ। ਨਿਰਦੇਸ਼ਕ ਸਿਧਾਂਤਾਂ ਨੂੰ ਅੱਗੇ ਲਿਖੀਆਂ ਸ਼੍ਰੇਣੀਆਂ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ: ਆਰਥਿਕ ਅਤੇ ਸਮਾਜਵਾਦੀ, ਰਾਜਨੀਤਿਕ ਅਤੇ ਪ੍ਰਸ਼ਾਸਨਿਕ, ਨਿਆਂ ਅਤੇ ਕਾਨੂੰਨੀ, ਵਾਤਾਵਰਣ, ਸਮਾਰਕਾਂ ਦੀ ਸੁਰੱਖਿਆ, ਸ਼ਾਂਤੀ ਅਤੇ ਸੁਰੱਖਿਆ। ਅਜਿਹੀਆਂ ਨੀਤੀਆਂ ਦਾ ਵਿਚਾਰ ਇਨਕਲਾਬੀ ਫਰਾਂਸ ਦੁਆਰਾ ਘੋਸ਼ਿਤ ਕੀਤੇ ਗਏ ਮਨੁੱਖ ਅਤੇ ਨਾਗਰਿਕ ਦੇ ਅਧਿਕਾਰਾਂ ਦੇ ਘੋਸ਼ਣਾ ਅਤੇ ਅਮਰੀਕੀ ਕਾਲੋਨੀਆਂ ਦੁਆਰਾ ਸੁਤੰਤਰਤਾ ਦੀ ਘੋਸ਼ਣਾ ਤੋਂ ਪ੍ਰਭਾਵਿਤ ਹੈ। ਸੰਯੁਕਤ ਰਾਸ਼ਟਰ ਯੂਨੀਵਰਸਲ ਦੇ ਮਨੁੱਖੀ ਅਧਿਕਾਰਾਂ ਦਾ ਐਲਾਨਨਾਮੇ ਦਾ ਵੀ ਭਾਰਤ ਦੇ ਸੰਵਿਧਾਨ ਤੇ ਡੂੰਘਾ ਪ੍ਰਭਾਵ ਹੈ। ਆਇਰਿਸ਼ ਸੰਵਿਧਾਨ ਵਿੱਚ ਰਾਜ ਨੀਤੀ ਦੇ ਨਿਰਦੇਸ਼ਕ ਸਿਧਾਂਤਾਂ ਨੂੰ ਭਾਰਤ ਦੇ ਲੋਕਾਂ ਦੁਆਰਾ ਇੱਕ ਵਿਸ਼ਾਲ, ਵਿਭਿੰਨ ਰਾਸ਼ਟਰ ਅਤੇ ਆਬਾਦੀ ਵਿੱਚ ਗੁੰਝਲਦਾਰ ਸਮਾਜਿਕ ਅਤੇ ਆਰਥਿਕ ਚੁਣੌਤੀਆਂ ਨਾਲ ਵਿਆਪਕ ਰੂਪ ਵਿੱਚ ਨਜਿੱਠਣ ਲਈ ਸੁਤੰਤਰ ਭਾਰਤ ਸਰਕਾਰ ਲਈ ਇੱਕ ਪ੍ਰੇਰਣਾ ਵਜੋਂ ਦੇਖਿਆ ਗਿਆ ਸੀ। 1928 ਵਿੱਚ, ਨਹਿਰੂ ਕਮਿਸ਼ਨ ਨੇ ਸਾਰੀਆਂ ਭਾਰਤੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਰਚਨਾ ਕਰਦੇ ਹੋਏ, ਭਾਰਤ ਲਈ ਸੰਵਿਧਾਨਕ ਸੁਧਾਰਾਂ ਦਾ ਪ੍ਰਸਤਾਵ ਕੀਤਾ ਜੋ ਭਾਰਤ ਲਈ ਡੋਮੀਨੀਅਨ ਸਟੇਟਸ ਅਤੇ ਵਿਸ਼ਵਵਿਆਪੀ ਮਤਾਧਿਕਾਰ ਦੇ ਅਧੀਨ ਚੋਣਾਂ ਦੀ ਮੰਗ ਕਰਨ ਤੋਂ ਇਲਾਵਾ, ਮੌਲਿਕ ਮੰਨੇ ਜਾਣ ਵਾਲੇ ਅਧਿਕਾਰਾਂ, ਧਾਰਮਿਕ ਅਤੇ ਨਸਲੀ ਘੱਟ-ਗਿਣਤੀਆਂ ਲਈ ਪ੍ਰਤੀਨਿਧਤਾ ਅਤੇ ਸੀਮਾ ਦੀ ਗਰੰਟੀ ਦੇਵੇਗਾ। ਜਦੋਂ ਭਾਰਤ ਨੇ 15 ਅਗਸਤ 1947 ਨੂੰ ਆਜ਼ਾਦੀ ਪ੍ਰਾਪਤ ਕੀਤੀ, ਤਾਂ ਡਾ: ਰਾਜੇਂਦਰ ਪ੍ਰਸਾਦ ਦੀ ਪ੍ਰਧਾਨਗੀ ਹੇਠ ਭਾਰਤ ਦੀ ਸੰਵਿਧਾਨ ਸਭਾ ਦੁਆਰਾ ਰਾਸ਼ਟਰ ਲਈ ਸੰਵਿਧਾਨ ਤਿਆਰ ਕਰਨ ਦਾ ਕੰਮ ਕੀਤਾ ਗਿਆ। 10 ਦਸੰਬਰ 1948 ਨੂੰ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੇ ਮਨੁੱਖੀ ਅਧਿਕਾਰਾਂ ਦੇ ਵਿਸ਼ਵਵਿਆਪੀ ਘੋਸ਼ਣਾ ਪੱਤਰ ਨੂੰ ਅਪਣਾਇਆ ਅਤੇ ਸਾਰੇ ਮੈਂਬਰ ਦੇਸ਼ਾਂ ਨੂੰ ਆਪਣੇ ਸੰਵਿਧਾਨਾਂ ਵਿੱਚ ਇਹਨਾਂ ਅਧਿਕਾਰਾਂ ਨੂੰ ਅਪਣਾਉਣ ਲਈ ਕਿਹਾ। ਖਰੜਾ ਕਮੇਟੀ ਦੁਆਰਾ ਤਿਆਰ ਕੀਤੇ ਗਏ I ਡਰਾਫਟ ਸੰਵਿਧਾਨ (ਫਰਵਰੀ 1948), II ਡਰਾਫਟ ਸੰਵਿਧਾਨ (17 ਅਕਤੂਬਰ 1948) ਅਤੇ III ਅਤੇ ਅੰਤਿਮ ਡਰਾਫਟ ਸੰਵਿਧਾਨ (26 ਨਵੰਬਰ 1949) ਵਿੱਚ ਬੁਨਿਆਦੀ ਅਧਿਕਾਰ ਅਤੇ ਰਾਜ ਨੀਤੀ ਦੇ ਨਿਰਦੇਸ਼ਕ ਸਿਧਾਂਤ ਦੋਵੇਂ ਸ਼ਾਮਲ ਕੀਤੇ ਗਏ ਸਨ। .
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਾਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ। ਜਿਸ 'ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਹ ਗੂਗਲ ਦੀ ਇੱਕ ਸਹਾਇਕ ਕੰਪਨੀ ਹੈ। ਆਨਲਾਈਨ ਵੀਡੀਓ ਦੇਖਣ ਲਈ ਦੁਨੀਆਂ ਭਰ 'ਚ ਯੂਟਿਊਬ ਦਾ ਇਸਤੇਮਾਲ ਸਭ ਤੋਂ ਜ਼ਿਆਦਾ ਹੁੰਦਾ ਹੈ। ਯੂਟਿਊਬ 'ਤੇ ਜਿਹੜੀਆ ਵੀਡੀਓਜ਼ ਨੂੰ ਤੁਸੀਂ ਸਭ ਤੋਂ ਜ਼ਿਆਦਾ ਵੇਖਦੇ ਹੋ। ਉਨ੍ਹਾਂ ਨੂੰ ਤੁਸੀਂ ਆਫਲਾਈਨ ਸੇਵ ਕਰ ਸਕਦੇ ਹੋ, ਜਿਸ ਨਾਲ ਤੁਸੀਂ ਇਸ ਨੂੰ ਦੁਬਾਰਾ ਵੀ ਵੇਖ ਸਕਦੇ ਹੋ। ਇੰਟਰਨੈੱਟ ਤੇ ਯੂ ਟਿਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ 23 ਅਪਰੈਲ, 2005 ਨੂੰ ਹੋਈ।
ਹੋਲੀ ਬਸੰਤ ਰੁੱਤ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਣ ਭਾਰਤੀ ਤਿਉਹਾਰ ਹੈ। ਇਹ ਪਰਵ ਹਿੰਦੂ ਪੰਚਾਂਗ ਦੇ ਅਨੁਸਾਰ ਫ਼ਾਲਗੁਨ ਮਹੀਨਾ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਰੰਗਾਂ ਦਾ ਤਿਉਹਾਰ ਕਿਹਾ ਜਾਣ ਵਾਲਾ ਇਹ ਪਰਵ ਪਾਰੰਪਰਕ ਰੂਪ ਤੋਂ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲਾਂ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹੈ। ਦੂੱਜੇ ਦਿਨ, ਜਿਸਨੂੰ ਧੁਰੱਡੀ, ਧੁਲੇਂਡੀ, ਧੁਰਖੇਲ ਜਾਂ ਧੂਲਿਵੰਦਨ ਕਿਹਾ ਜਾਂਦਾ ਹੈ, ਲੋਕ ਇੱਕ ਦੂੱਜੇ ’ਤੇ ਰੰਗ, ਗੁਲਾਲ-ਗੁਲਾਲ ਇਤਆਦਿ ਸੁੱਟਦੇ ਹਨ, ਢੋਲ ਵਜਾ ਕੇ ਹੋਲੀ ਦੇ ਗੀਤ ਗਾਏ ਜਾਂਦੇ ਹੈ, ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਹੋਲੀ ਦੇ ਦਿਨ ਲੋਕ ਪੁਰਾਣੀ ਕੜਵਾਹਟ ਨੂੰ ਭੁੱਲ ਕੇ ਗਲੇ ਮਿਲਦੇ ਹਨ ਅਤੇ ਫਿਰ ਤੋਂ ਦੋਸਤ ਬੰਨ ਜਾਂਦੇ ਹਨ। ਇੱਕ ਦੂੱਜੇ ਨੂੰ ਰੰਗਣੇ ਅਤੇ ਗਾਨੇ-ਵਜਾਉਣੇ ਦਾ ਦੌਰ ਦੁਪਹਿਰ ਤੱਕ ਚੱਲਦਾ ਹੈ। ਇਸਦੇ ਬਾਅਦ ਸਨਾਨ ਕਰਕੇ ਅਰਾਮ ਕਰਨ ਦੇ ਬਾਅਦ ਨਵੇਂ ਕੱਪੜੇ ਪੱਥਰ ਕੇ ਸ਼ਾਮ ਨੂੰ ਲੋਕ ਇੱਕ ਦੂੱਜੇ ਦੇ ਘਰ ਮਿਲਣ ਜਾਂਦੇ ਹਨ, ਗਲੇ ਮਿਲਦੇ ਹਨ ਅਤੇ ਮਿਠਾਈਆਂ ਖਿਡਾਉਂਦੇ ਹਨ।
ਸਾਊਦੀ ਅਰਬ ਦੀ ਬਾਦਸ਼ਾਹੀ ਇੱਕ ਇਸਲਾਮੀ ਸੰਪੂਰਨ ਰਾਜਤੰਤਰ ਹੈ ਜਿਸ ਵਿੱਚ ਸੁੰਨੀ ਇਸਲਾਮ ਦ੍ਰਿੜ ਸ਼ਰੀਆ ਕਾਨੂੰਨ ਦੇ ਅਧਾਰ ਤੇ ਅਧਿਕਾਰਤ ਰਾਜ ਧਰਮ ਹੈ। ਕਿਸੇ ਵੀ ਕਾਨੂੰਨ ਵਿੱਚ ਸਾਰੇ ਨਾਗਰਿਕਾਂ ਨੂੰ ਮੁਸਲਮਾਨ ਹੋਣ ਦੀ ਜ਼ਰੂਰਤ ਨਹੀਂ ਹੁੰਦੀ, ਪਰ ਗ਼ੈਰ-ਮੁਸਲਮਾਨਾਂ ਨੂੰ ਲਾਜ਼ਮੀ ਤੌਰ 'ਤੇ ਆਪਣੇ ਧਰਮ ਦਾ ਨਿਜੀ ਤੌਰ' ਤੇ ਅਭਿਆਸ ਕਰਨਾ ਚਾਹੀਦਾ ਹੈ ਅਤੇ ਵਿਤਕਰੇ ਅਤੇ ਦੇਸ਼ ਨਿਕਾਲੇ ਦੇ ਕਮਜ਼ੋਰ ਹੁੰਦੇ ਹਨ. ਮੁਸਲਮਾਨ ਪਿਤਾਾਂ ਦੇ ਜੰਮੇ ਬੱਚੇ ਮੁਸਲਮਾਨ ਸਮਝੇ ਜਾਂਦੇ ਹਨ, ਅਤੇ ਇਸਲਾਮ ਤੋਂ ਦੂਸਰੇ ਧਰਮ ਵਿੱਚ ਤਬਦੀਲੀ ਨੂੰ ਧਰਮ -ਤਿਆਗੀ ਮੰਨਿਆ ਜਾਂਦਾ ਹੈ ਅਤੇ ਮੌਤ ਦੁਆਰਾ ਸਜ਼ਾ ਦਿੱਤੀ ਜਾ ਸਕਦੀ ਹੈ। ਸੁੰਨੀ ਇਸਲਾਮ ਦੇ ਵਿਰੁੱਧ ਕੁਫ਼ਰ ਮੌਤ ਦੀ ਸਜ਼ਾ ਵੀ ਹੈ, ਪਰ ਇਸ ਤੋਂ ਜ਼ਿਆਦਾ ਆਮ ਜੁਰਮਾਨਾ ਲੰਬੀ ਜੇਲ੍ਹ ਦੀ ਸਜਾ ਹੈ। ਸੰਯੁਕਤ ਰਾਜ ਦੇ ਵਿਦੇਸ਼ ਮੰਤਰਾਲੇ ਦੀ ਅੰਤਰਰਾਸ਼ਟਰੀ ਧਾਰਮਿਕ ਅਜ਼ਾਦੀ ਬਾਰੇ 2013 ਦੀ ਰਿਪੋਰਟ ਦੇ ਅਨੁਸਾਰ, 1913 ਅਤੇ 2013 ਦੇ ਵਿੱਚ 'ਕਿਸੇ ਵੀ ਧਰਮ-ਤਿਆਗ ਜਾਂ ਈਮਾਨਦਾਰੀ ਲਈ ਫਾਂਸੀ ਦੀ ਕੋਈ ਪੁਸ਼ਟੀ ਕੀਤੀ ਖਬਰ ਨਹੀਂ ਮਿਲੀ ਹੈ। ਧਾਰਮਿਕ ਆਜ਼ਾਦੀ ਅਸਲ ਵਿੱਚ ਹੋਂਦ ਵਿੱਚ ਨਹੀਂ ਹੈ. ਸਰਕਾਰ ਧਰਮ ਦੀ ਆਜ਼ਾਦੀ ਲਈ ਕਾਨੂੰਨੀ ਮਾਨਤਾ ਜਾਂ ਸੁਰੱਖਿਆ ਪ੍ਰਦਾਨ ਨਹੀਂ ਕਰਦੀ, ਅਤੇ ਇਸਦਾ ਅਭਿਆਸ ਵਿੱਚ ਸਖਤ ਪਾਬੰਦੀ ਹੈ। ਨੀਤੀ ਦੇ ਮਾਮਲੇ ਵਜੋਂ, ਸਰਕਾਰ ਗੈਰ-ਮੁਸਲਮਾਨਾਂ ਸਮੇਤ, ਜੋ ਧਾਰਮਿਕ ਅਭਿਆਸ ਲਈ ਘਰਾਂ ਵਿੱਚ ਇਕੱਠੀ ਹੁੰਦੀ ਹੈ, ਸਮੇਤ ਸਾਰਿਆਂ ਲਈ ਨਿਜੀ ਪੂਜਾ ਦੇ ਅਧਿਕਾਰ ਦੀ ਗਰੰਟੀ ਅਤੇ ਸੁਰੱਖਿਆ ਕਰਦੀ ਹੈ; ਹਾਲਾਂਕਿ, ਇਸ ਅਧਿਕਾਰ ਦਾ ਹਮੇਸ਼ਾ ਅਭਿਆਸ ਵਿੱਚ ਸਤਿਕਾਰ ਨਹੀਂ ਕੀਤਾ ਜਾਂਦਾ ਅਤੇ ਕਾਨੂੰਨ ਵਿੱਚ ਪਰਿਭਾਸ਼ਤ ਨਹੀਂ ਹੁੰਦਾ.
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕ ਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕ ਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੀ ਸਲਾਹ ਤੇ ਹੀ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਭਾਰਤ ਦੀ ਰਾਜਧਾਨੀ, ਨਵੀਂ ਦਿੱਲੀ ਵਿੱਚ ਸਥਿਤ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਮੁਕਤਸਰ ਸਾਹਿਬ ਉਹ ਇਤਿਹਾਸਕ ਸਥਾਨ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਜੀ ਨੇ ਮੁਗਲਾਂ ਨਾਲ ਫ਼ੈਸਲਾਕੁੰਨ ਆਖਰੀ ਲੜਾਈ ਕੀਤੀ।ਇਸ ਸ਼ਹਿਰ ਦੇ ਇਤਿਹਾਸ ਵਿੱਚ ਬਹੁਤ ਮਹੱਤਤਾ ਹੈ ਕਿਉਂਕਿ ਮਾਘੀ ਵਾਲੇ ਸ਼ੁੱਭ ਦਿਹਾੜੇ ਇੱਥੇ ਲੱਖਾਂ ਸ਼ਰਧਾਲੂ ਇਕੱਠੇ ਹੁੰਦੇ ਹਨ।ਸ੍ਰੀ ਮੁਕਤਸਰ ਸਾਹਿਬ ਵਿੱਚ ਇਤਿਹਾਸਕ ਸਥਾਨਾਂ ਦੀ ਸੂਚੀ ਇਸ ਪ੍ਰਕਾਰ ਹੈ-ਗੁਰਦੁਆਰਾ ਟੁੱਟੀ ਗੰਢੀ ਸਾਹਿਬ-ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਚਕਾਰ ਹੈ ਜਿੱਥੇ ਹਰ ਮੱਸਿਆ ਨੂੰ ਸ਼ਰਧਾਲੂਆਂ ਦਾ ਭਾਰੀ ਇਕੱਠ ਹੁੰਦਾ ਹੈ।ਸੰਗਤਾਂ ਇਸ ਦਿਨ ਸਰੋਵਰ ਵਿੱਚ ਪਵਿੱਤਰ ਇਸ਼ਨਾਨ ਕਰਦੀਆਂ ਤੇ ਗੁਰੂ ਦੀ ਅਰਾਧਨਾ ਕਰਦੀਆਂ ਹਨ।ਗੁਰਦੁਆਰਾ ਟੁੱਟੀ ਗੰਢੀ ਉਹ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਾਲੀ ਸਿੰਘਾਂ ਦਾ ਬੇਦਾਵਾ ਪਾੜ ਕੇ ਉਨ੍ਹਾਂ ਨੂੰ ਮੁਆਫ ਕੀਤਾ ਅਤੇ ਟੁੱਟੀ ਗੰਢੀ ਇਸੇ ਕਰਕੇ ਇਸ ਨੂੰ ਟੁੱਟੀ ਗੰਢੀ ਗੁਰਦੁਆਰਾ ਸਾਹਿਬ ਦਾ ਨਾਂ ਦਿੱਤਾ ਗਿਆ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !
ਸਿੱਖ ਪੇਂਟਿੰਗ (ਅੰਗ੍ਰੇਜ਼ੀ: Sikh painting) ਸਿੱਖ ਕਲਾ ਸ਼ੈਲੀ ਦਾ ਇੱਕ ਰੂਪ ਹੈ ਜੋ ਪੰਜਾਬ ਦੀਆਂ ਪਹਾੜੀਆਂ ਤੋਂ ਲੈ ਕੇ ਪੰਜਾਬ ਦੇ ਮੈਦਾਨਾਂ ਤੱਕ ਫੈਲੀ ਹੋਈ ਹੈ ਜੋ 18ਵੀਂ ਤੋਂ 19ਵੀਂ ਸਦੀ ਦੇ ਵਿਚਕਾਰ ਵਧੀ-ਫੁੱਲੀ ਸੀ। ਆਰਟ ਸਕੂਲ ਦੇ ਮੁੱਖ ਕੇਂਦਰ ਲਾਹੌਰ, ਅੰਮ੍ਰਿਤਸਰ, ਪਟਿਆਲਾ, ਨਾਭਾ, ਕਪੂਰਥਲਾ ਅਤੇ ਜੀਂਦ ਸਨ। ਆਲੇ-ਦੁਆਲੇ ਦੇ ਇਲਾਕਿਆਂ ਦੇ ਕਲਾਕਾਰ ਵੱਖ-ਵੱਖ ਕਾਰਨਾਂ ਕਰਕੇ ਸਰਪ੍ਰਸਤੀ ਦੀ ਭਾਲ ਵਿੱਚ ਪੰਜਾਬ ਚਲੇ ਗਏ। ਸਿੱਖ ਪੇਂਟਿੰਗ ਵਿੱਚ ਜ਼ਿਆਦਾਤਰ ਦਰਸਾਏ ਗਏ ਦ੍ਰਿਸ਼ ਸਿੱਖ ਗੁਰੂਆਂ, ਰਾਜਾਂ ਦੇ ਮੁਖੀਆਂ ਦੇ ਚਿੱਤਰ ਅਤੇ ਦਰਬਾਰ ਦੇ ਦ੍ਰਿਸ਼ ਹਨ। ਬਾਅਦ ਦੇ ਸਮੇਂ ਵਿੱਚ ਕਲਾਕਾਰਾਂ ਨੇ ਬਾਜ਼ਾਰ ਦੇ ਪ੍ਰਸਿੱਧ ਵਪਾਰੀਆਂ, ਜਿਵੇਂ ਕਿ ਮੋਚੀ ਤਰਖਾਣ, ਲੁਹਾਰ ਆਦਿ ਨੂੰ ਪੇਂਟ ਕੀਤਾ। ਉਸ ਸਮੇਂ ਭੂਗੋਲਿਕ ਸੀਮਾਵਾਂ ਅਕਸਰ ਬਦਲਦੀਆਂ ਰਹਿੰਦੀਆਂ ਸਨ ਅਤੇ ਕਲਾਕਾਰ ਆਮ ਤੌਰ 'ਤੇ ਪ੍ਰਵਾਸੀ ਹੁੰਦੇ ਸਨ, ਇਸ ਲਈ ਪਹਾੜੀ ਸ਼ੈਲੀਆਂ ਜਿਵੇਂ ਕਿ ਕਾਂਗੜਾ ਅਤੇ ਗੁਲੇਰ ਅਤੇ ਸਿੱਖ ਸ਼ੈਲੀ ਵਿਚਕਾਰ ਹਮੇਸ਼ਾ ਇੱਕ ਓਵਰਲੈਪ ਹੁੰਦਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਜਵਾਹਰ ਲਾਲ ਨਹਿਰੂ (ਕਸ਼ਮੀਰੀ: جواہرلال نہرو / ਪੰਡਿਤ ਜਵਾਹਰ ਲਾਲ ਨਹਿਰੂ 14 ਨਵੰਬਰ 1889–27 ਮਈ 1964),ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਹਨਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਉਹ ਅੰਤਰਰਾਸ਼ਟਰੀ ਗੁੱਟ ਨਿਰਲੇਪ ਅੰਦੋਲਨ ਦੇ ਸੰਸਥਾਪਕਾਂ ਵਿੱਚੋਂ ਇੱਕ ਸਨ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਅਬੂਲ-ਫਤਿਹ ਜਲਾਲ-ਉਦ-ਦੀਨ ਮੁਹੰਮਦ ਅਕਬਰ (25 ਅਕਤੂਬਰ 1542 – 27 ਅਕਤੂਬਰ 1605), ਅਕਬਰ ਮਹਾਨ ਦੇ ਨਾਂ ਨਾਲ ਮਸ਼ਹੂਰ (ਫ਼ਾਰਸੀ: اکبر اعظم ਫ਼ਾਰਸੀ ਉਚਾਰਨ: [akbarɪ azam]), ਅਤੇ ਅਕਬਰ ਪਹਿਲੇ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ (ਫ਼ਾਰਸੀ ਉਚਾਰਨ: [akbar]), ਤੀਜਾ ਮੁਗਲ ਬਾਦਸ਼ਾਹ ਸੀ, ਜਿਸਨੇ 1556 ਤੋਂ 1605 ਤੱਕ ਰਾਜ ਕੀਤਾ। ਅਕਬਰ ਨੇ ਆਪਣੇ ਪਿਤਾ, ਹੁਮਾਯੂੰ, ਇੱਕ ਰਾਜਕੁਮਾਰ, ਬੈਰਮ ਖਾਨ ਦੇ ਅਧੀਨ, ਉੱਤਰਾਧਿਕਾਰੀ ਬਣਾਇਆ, ਜਿਸ ਨੇ ਨੌਜਵਾਨ ਸਮਰਾਟ ਦੀ ਭਾਰਤ ਵਿੱਚ ਮੁਗਲ ਡੋਮੇਨ ਨੂੰ ਵਧਾਉਣ ਅਤੇ ਮਜ਼ਬੂਤ ਕਰਨ ਵਿੱਚ ਮਦਦ ਕੀਤੀ।
ਸਿੱਖਿਆ (ਅੰਗ੍ਰੇਜ਼ੀ ਅਨੁਵਾਦ: Education) ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਖੋ-ਖੋ ਇੱਕ ਭਾਰਤੀ ਮੈਦਾਨੀ ਖੇਲ ਹੈ। ਇਸ ਖੇਲ ਵਿੱਚ ਮੈਦਾਨ ਦੇ ਦੋਨੀਂ ਪਾਸੀਂ ਦੋ ਖੰਭਿਆਂ ਦੇ ਇਲਾਵਾ ਕਿਸੇ ਹੋਰ ਸਾਧਨ ਦੀ ਜ਼ਰੂਰਤ ਨਹੀਂ ਹੁੰਦੀ। ਇਹ ਇੱਕ ਅੱਡਰੀ ਸਵਦੇਸ਼ੀ ਖੇਲ ਹੈ, ਜੋ ਯੁਵਾ ਲੋਕਾਂ ਵਿੱਚ ਓਜ ਅਤੇ ਤੰਦੁਰੁਸਤ ਸੰਘਰਸ਼ਸ਼ੀਲ ਜੋਸ਼ ਭਰਨ ਵਾਲੀ ਹੈ। ਇਹ ਖੇਲ ਪਿੱਛਾ ਕਰਨ ਵਾਲੇ ਅਤੇ ਪ੍ਰਤਿਰਖਿਅਕ, ਦੋਨਾਂ ਵਿੱਚ ਬਹੁਤ ਜ਼ਿਆਦਾ ਤੰਦੁਰੁਸਤੀ, ਕੌਸ਼ਲ, ਰਫ਼ਤਾਰ, ਊਰਜਾ ਅਤੇ ਪ੍ਰਤਿਭਾ ਦੀ ਮੰਗ ਕਰਦੀ ਹੈ। ਖੋ-ਖੋ ਕਿਸੇ ਵੀ ਤਰ੍ਹਾਂ ਦੀ ਸਤ੍ਹਾ ਉੱਤੇ ਖੇਡਿਆ ਜਾ ਸਕਦਾ ਹੈ।
ਹਰਜੋਤ ਸਿੰਘ ਬੈਂਸ ਪੰਜਾਬ ਤੋਂ ' ਆਪ ' ਦੇ ਇੱਕ ਭਾਰਤੀ ਸਿਆਸਤਦਾਨ ਹਨ। ਉਹ ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਦੀ ਟਿਕਟ 'ਤੇ ਲੜਨ ਵਾਲੇ ਉਮੀਦਵਾਰਾਂ 'ਚੋਂ ਇਕ ਹੈ। ਉਹ ਜਿੱਤ ਗਿਆ ਹੈ। ਉਹ ਕਈ ਸਮਾਜਿਕ ਅੰਦੋਲਨਾਂ ਦਾ ਹਿੱਸਾ ਲੈਂਦਾ ਰਿਹਾ ਹੈ ਅਤੇ 18 ਸਾਲ ਦੀ ਉਮਰ ਵਿੱਚ ਇੱਕ ਪੈਨ ਪੰਜਾਬ ਯੂਨਾਈਟਿਡ ਯੂਥ ਆਰਗੇਨਾਈਜ਼ੇਸ਼ਨ ਦੀ ਸਥਾਪਨਾ ਕੀਤੀ। ਉਸਨੇ ਭਾਰਤ ਅਗੇਂਸਟ ਕੁਰੱਪਸ਼ਨ ਅੰਦੋਲਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਉਹ 23 ਸਾਲ ਦੀ ਉਮਰ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੰਸਥਾਪਕ ਪ੍ਰਧਾਨ ਸਨ। 2016 ਵਿੱਚ ਪੰਜਾਬ ਵਿੱਚ ਨਸ਼ਿਆਂ ਵਿਰੁੱਧ 15 ਰੋਜ਼ਾ "ਨਵਾਂ ਪੰਜਾਬ ਮਾਰਚ" ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਤੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਹੁਸੈਨੀਵਾਲਾ ਦੀ ਹੱਦ ਤੱਕ 300 ਕਿਲੋਮੀਟਰ ਪੈਦਲ ਯਾਤਰਾ ਕੀਤੀ ਸੀ। ਉਹ ਪੰਜਾਬ ਦੇ ਜ਼ਿਲ੍ਹਾ ਰੋਪੜ ਦੀ ਸ੍ਰੀ ਆਨੰਦਪੁਰ ਸਾਹਿਬ ਤਹਿਸੀਲ ਦੇ ਪਿੰਡ ਗੰਭੀਰਪੁਰ ਦਾ ਰਹਿਣ ਵਾਲਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸਣ ਬਨਸਪਤੀ ਵਿਗਿਆਨਕ ਨਾਮ Crotalaria juncea ਇੱਕ ਤਪਤ ਖੰਡੀ ਏਸ਼ੀਆ ਦਾ legume ਪ੍ਰ੍ਵਾਰ ਦਾ ਪੌਧਾ ਹੈ।ਇਸ ਨੂੰ ਹਰੀ ਖਾਧ ਤੇ ਪਸ਼ੂਆਂ ਦੀ ਖੁਰਾਕ ਦਾ ਵੱਡਾ ਸ੍ਰੋਤ ਜਾਣਿਆ ਜਾਂਦਾ ਹੈ। ਇਸ ਦਾ ਵਾਣ ਬਾਇਓ ਬਾਲਣ ਦੇ ਕੰਮ ਵੀ ਆਂਦਾ ਹੈ। ਇਸ ਦਾ ਰੇਸ਼ਾ ਇਸ ਦੇ ਤਨੇ ਦੇ ਛਿਲਕੇ ਨੂੰ ਪਾਣੀ ਵਿੱਚ ਡਬੋ ਕੇ ਗਾਲ ਕੇ ਕਢਿਆ ਜਾਂਦਾ ਹੈ ਜਿਸ ਦਾ ਵਾਣ ਵੱਟ ਕੇ ਰੱਸੇ ਆਦਿ ਬਣਾਏ ਜਾਂਦੇ ਹਨ। ਸਣ ਸਾਉਣੀ ਦੀ ਮਹੱਤਵ ਪੂਰਣ ਫਸਲ ਹੈ।ਅੱਜਕਲ ਪੰਜਾਬ ਵਿੱਚ ਝੋਨੇ ਦੇ ਬਦਲ ਵਿੱਚ ਇਸ ਦੀ ਬਿਜਾਈ ਦੀ ਬਹੁਤ ਵਕਾਲਤ ਕੀਤੀ ਜਾ ਰਹੀ ਹੈ। ਸਣ ਉਸ ਬੂਟੇ ਨੂੰ ਕਹਿੰਦੇ ਹਨ ਜਿਸ ਦੀ ਛਿੱਲ ਦੇ ਰੱਸੇ, ਰੱਸੀਆਂ ਤੇ ਵਾਣ ਵੱਟਿਆ ਜਾਂਦਾ ਹੈ। ਰੱਸੇ, ਰੱਸੀਆਂ, ਖੇਤੀ ਦੇ ਕੰਮ, ਪਸ਼ੂਆਂ ਨੂੰ ਬੰਨ੍ਹਣ ਦੇ ਕੰਮ ਅਤੇ ਹੋਰ ਕੰਮਾਂ ਵਿਚ ਕੰਮ ਆਉਂਦੇ ਹਨ। ਵਾਣ ਨਾਲ ਮੰਜੇ, ਪੀੜ੍ਹੀਆਂ ਬਣੀਆਂ ਜਾਂਦੀਆਂ ਹਨ। ਅੱਜ ਤੋਂ 50/60 ਕੁ ਸਾਲ ਪਹਿਲਾਂ ਹਰ ਪਰਿਵਾਰ ਸਣ ਦੀ ਫਸਲ ਬੀਜਦਾ ਸੀ। ਜਦ ਸੁਣ ਪੱਕ ਜਾਂਦੀ ਸੀ ਤਾਂ ਉਸ ਨੂੰ ਵੱਢ ਕੇ ਪੂਲੀਆਂ ਵਿਚ ਬੰਨ੍ਹਿਆ ਜਾਂਦਾ ਸੀ। ਇਨ੍ਹਾਂ ਪੂਲੀਆਂ ਨੂੰ ਗਰਨਾ ਕਹਿੰਦੇ ਹਨ। ਫੇਰ ਇਨ੍ਹਾਂ ਗਰਨਿਆਂ ਨੂੰ ਗਾਲਣ ਲਈ ਟੋਭੇ ਦੇ ਪਾਣੀ ਵਿਚ ਦੱਬਿਆ ਜਾਂਦਾ ਸੀ। ਜਦ ਦੱਬੇ ਗਰਨਿਆਂ ਦੀ ਉਪਰਲੀ ਛਿੱਲ ਨਰਮ ਹੋ ਜਾਂਦੀ ਸੀ ਤਾਂ ਗਰਨਿਆਂ ਨੂੰ ਟੋਭੇ ਵਿਚੋਂ ਕੱਢ ਕੇ ਮੁਹਾਰੀਆਂ ਲਾ ਦਿੰਦੇ ਸਨ। ਜਦ ਮੁਹਾਰੀਆਂ ਵਿਚ ਲੱਗੇ ਗਰਨੇ ਸੁੱਕ ਜਾਂਦੇ ਸਨ ਤਾਂ ਗਰਨੇ ਦੀ ਕੱਲੀ ਕੱਲੀ ਛਟੀ ਦੀ ਉਪਰਲੀ ਛਿੱਲ ਲਾਹੀ ਜਾਂਦੀ ਸੀ। ਫੇਰ ਇਸ ਲਾਹੀ ਛਿੱਲ ਕਾਫੀ ਮਿਕਦਾਰ ਵਿਚ ਕੱਠੀ ਕਰਕੇ ਜੂੜੀ ਬਣਾਈ ਜਾਂਦੀ ਸੀ। ਜੂੜੀ ਵਿਚੋਂ ਲੋੜ ਅਨੁਸਾਰ ਛਿੱਲ ਲੈ ਕੇ ਖੇਤੀ ਬਾੜੀ ਲਈ, ਪਸ਼ੂਆਂ ਲਈ ਰੱਸੇ ਰੱਸੀਆਂ ਅਤੇ ਹੋਰ ਘਰੇਲੂ ਕੰਮਾਂ ਲਈ ਰੱਸੇ ਵੱਟੇ ਜਾਂਦੇ ਸਨ। ਮੰਜੇ ਪੀੜ੍ਹੀਆਂ ਬਣਾਉਣ ਲਈ ਵਾਣ ਵੱਟਿਆ ਜਾਂਦਾ ਸੀ। ਹੁਣ ਪੰਜਾਬ ਵਿਚ ਸ਼ਾਇਦ ਹੀ ਕੋਈ ਜਿਮੀਂਦਾਰ ਸੁਣ ਬੀਜਦਾ ਹੋਵੇ ?
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸੰਘਵਾਦ ਸਰਕਾਰ ਦਾ ਇੱਕ ਸੰਯੁਕਤ/ਸੰਯੁਕਤ ਢੰਗ ਹੈ ਜੋ ਇੱਕ ਇੱਕ ਰਾਜਨੀਤਿਕ ਪ੍ਰਣਾਲੀ ਵਿੱਚ ਇੱਕ ਆਮ ਸਰਕਾਰ (ਕੇਂਦਰੀ ਜਾਂ "ਸੰਘੀ" ਸਰਕਾਰ) ਨੂੰ ਖੇਤਰੀ ਸਰਕਾਰਾਂ (ਸੂਬਾਈ, ਰਾਜ, ਛਾਉਣੀ, ਖੇਤਰੀ, ਜਾਂ ਹੋਰ ਉਪ-ਇਕਾਈ ਸਰਕਾਰਾਂ) ਨਾਲ ਜੋੜਦਾ ਹੈ, ਦੋਵਾਂ ਵਿਚਕਾਰ ਸ਼ਕਤੀਆਂ। ਆਧੁਨਿਕ ਯੁੱਗ ਵਿੱਚ ਸੰਘਵਾਦ ਨੂੰ ਪਹਿਲੀ ਵਾਰ ਪੁਰਾਣੀ ਸਵਿਸ ਸੰਘ ਦੇ ਦੌਰਾਨ ਰਾਜਾਂ ਦੀਆਂ ਯੂਨੀਅਨਾਂ ਵਿੱਚ ਅਪਣਾਇਆ ਗਿਆ ਸੀ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਸਿੱਖਾਂ ਦਾ ਇੱਕ ਦਿੱਤਾ ਨਾਮ ਅਤੇ ਇੱਕ ਜਾਂ ਦੋਨਾਂ ਉਪਨਾਮ ਅਤੇ ਇੱਕ ਖਾਲਸਾ ਨਾਮ ਹੈ। ਉਪਨਾਮ ਇੱਕ ਪਰਿਵਾਰਕ ਨਾਮ (ਪੁਰਖ ਪਿੰਡ ਦੇ ਨਾਮ ਦੇ ਅਧਾਰ ਤੇ) ਜਾਂ ਜਾਤੀ ਦਾ ਨਾਮ ਹੋ ਸਕਦਾ ਹੈ। ਪੰਜਾਬੀ ਸੱਭਿਆਚਾਰ ਦੇ ਕੁਝ ਪਹਿਲੂਆਂ ਵਿੱਚ ਅੱਜ ਵੀ ਵੱਖ-ਵੱਖ ਜਾਤਾਂ ਮੌਜੂਦ ਹਨ; ਹਿੰਦੂ ਜਾਤੀ ਪ੍ਰਣਾਲੀ ਵਾਂਗ ਹੀ, ਇਹ ਪ੍ਰਣਾਲੀ ਰੁਜ਼ਗਾਰ 'ਤੇ ਅਧਾਰਤ ਹੈ (ਜਿਵੇਂ ਕਿ ਜੱਟ ਕਿਸਾਨ ਜਾਤ ਨੂੰ ਦਰਸਾਉਂਦਾ ਹੈ)।