ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ, ਪੰਜਾਬ ਦੇ ਲੋਕਾਂ ਦੇ ਰੀਤੀ ਰਿਵਾਜਾਂ ਅਤੇ ਸੱਭਿਆਚਾਰ ਦੀ ਗਵਾਹੀ ਭਰਦੇ ਹਨ। ਪੰਜਾਬ ਵਿੱਚ ਬਹੁਤ ਮੇਲੇ ਲੱਗਦੇ ਹਨ।

    129 ਵਾਰੀ ਵੇਖਿਆ ਗਿਆ (↓30 ਕੱਲ੍ਹ ਤੋਂ)89,61,52,72,107,95,130,150,159, 129

    9+ ਦਿਨ ਸਟ੍ਰੀਕ

    🔍 🗞️
  2. 2

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; 15 ਅਪਰੈਲ 1469 – 22 ਸਤੰਬਰ 1539), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸਨ। ਉਹਨਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    113 ਵਾਰੀ ਵੇਖਿਆ ਗਿਆ (↓33 ਕੱਲ੍ਹ ਤੋਂ)81,83,91,86,88,102,112,139,146, 113

    9+ ਦਿਨ ਸਟ੍ਰੀਕ

    🔍 🗞️
  3. 3

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।

    112 ਵਾਰੀ ਵੇਖਿਆ ਗਿਆ (↑32 ਕੱਲ੍ਹ ਤੋਂ)65,49,40,49,33,50,42,81,80, 112

    9+ ਦਿਨ ਸਟ੍ਰੀਕ

    🔍 🗞️
  4. 4

    ਲੋਹੜੀ

    ਲੋਹੜੀ

    ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।

    108 ਵਾਰੀ ਵੇਖਿਆ ਗਿਆ (↓42 ਕੱਲ੍ਹ ਤੋਂ)134,132,151,232,315,873,2479,477,150, 108

    9+ ਦਿਨ ਸਟ੍ਰੀਕ

    🔍 🗞️
  5. 5

    ਪੰਜਾਬੀ ਲੋਕ ਖੇਡਾਂ

    ਪੰਜਾਬੀ ਲੋਕ ਖੇਡਾਂ

    ‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।

    100 ਵਾਰੀ ਵੇਖਿਆ ਗਿਆ (↑52 ਕੱਲ੍ਹ ਤੋਂ)62,52,29,34,32,45,57,95,48, 100

    9+ ਦਿਨ ਸਟ੍ਰੀਕ

    🔍 🗞️
  6. 6

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।

    96 ਵਾਰੀ ਵੇਖਿਆ ਗਿਆ (↓13 ਕੱਲ੍ਹ ਤੋਂ)57,62,72,82,86,56,75,110,109, 96

    9+ ਦਿਨ ਸਟ੍ਰੀਕ

    🔍 🗞️
  7. 7

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।

    88 ਵਾਰੀ ਵੇਖਿਆ ਗਿਆ (↓22 ਕੱਲ੍ਹ ਤੋਂ)206,144,102,107,136,83,119,121,110, 88

    9+ ਦਿਨ ਸਟ੍ਰੀਕ

    🔍 🗞️
  8. 8

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ

    ਪੰਜਾਬ ਦੇ ਲੋਕ-ਨਾਚ, ਪੰਜਾਬੀ ਲੋਕਾਂ ਵਲੋਂ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਖੇਤਰਾਂ ਵਿੱਚ ਲੋਕ ਅਤੇ ਧਾਰਮਿਕ ਨਾਚਾਂ ਦੇ ਵੱਖ-ਵੱਖ ਰੂਪਾਂ ਦੀ ਇੱਕ ਲੜੀ ਹੈ। ਪੰਜਾਬੀ ਨਾਚਾਂ ਦੀ ਆਪਣੀ ਸ਼ੈਲੀ ਹੈ ਜੋ ਬਹੁਤ ਉੱਚ ਊਰਜਾ ਤੋਂ ਲੈ ਕੇ ਹੌਲੀ ਤੇ ਸੰਜਮੀ ਤੱਕ ਹੁੰਦੀ ਹੈ। ਇਨ੍ਹਾਂ ਲੋਕ-ਨਾਚਾਂ ਵਿੱਚ ਮਰਦਾਂ ਅਤੇ ਔਰਤਾਂ ਲਈ ਖ਼ਾਸ ਸ਼ੈਲੀਆਂ ਹੁੰਦੀਆਂ ਹਨ।

    76 ਵਾਰੀ ਵੇਖਿਆ ਗਿਆ (↓16 ਕੱਲ੍ਹ ਤੋਂ)74,42,24,46,46,56,42,63,92, 76

    9+ ਦਿਨ ਸਟ੍ਰੀਕ

    🔍 🗞️
  9. 9

    ਨਾਂਵ ਵਾਕੰਸ਼

    ਨਾਂਵ ਵਾਕੰਸ਼

    ਵਿਆਕਰਨ ਵਿੱਚ ਨਾਂਵ ਵਾਕੰਸ਼ ਵਾਕੰਸ਼ ਦੀ ਉਹ ਕਿਸਮ ਹੈ ਜਿਸਦਾ ਮੁੱਖ ਸ਼ਬਦ ਨਾਂਵ ਜਾਂ ਪੜਨਾਂਵ ਹੋਵੇ ਅਤੇ ਇਹ ਨਾਂਵ ਜਾਂ ਪੜਨਾਂਵ ਸ਼ਬਦ ਸ਼੍ਰੇਣੀ ਨਾਲ ਸਬੰਧਤ ਸ਼ਬਦਾਂ ਦੀ ਜਗ੍ਹਾ ਉੱਤੇ ਆਵੇ।

    74 ਵਾਰੀ ਵੇਖਿਆ ਗਿਆ (↑39 ਕੱਲ੍ਹ ਤੋਂ)0,0,0,0,0,0,0,0,35, 74

    2 ਦਿਨ ਸਟ੍ਰੀਕ

    🔍 🗞️
  10. 10

    ੴ

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    64 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)42,45,51,45,48,53,35,42,62, 64

    9+ ਦਿਨ ਸਟ੍ਰੀਕ

    🔍 🗞️
  11. 11

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ

    ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।

    59 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)53,46,42,32,40,39,27,42,59, 59

    9+ ਦਿਨ ਸਟ੍ਰੀਕ

    🔍 🗞️
  12. 12

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    56 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)69,90,65,56,79,71,46,70,58, 56

    9+ ਦਿਨ ਸਟ੍ਰੀਕ

    🔍 🗞️
  13. 13

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ​​ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।

    53 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)33,30,41,50,87,62,31,54,45, 53

    9+ ਦਿਨ ਸਟ੍ਰੀਕ

    🔍 🗞️
  14. 14

    ਭਗਤ ਸਿੰਘ

    ਭਗਤ ਸਿੰਘ

    ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।

    53 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)32,32,39,17,31,31,48,85,31, 53

    9+ ਦਿਨ ਸਟ੍ਰੀਕ

    🔍 🗞️
  15. 15

    ਮੱਧਕਾਲੀਨ ਪੰਜਾਬੀ ਵਾਰਤਕ

    ਮੱਧਕਾਲੀਨ ਪੰਜਾਬੀ ਵਾਰਤਕ

    'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।

    49 ਵਾਰੀ ਵੇਖਿਆ ਗਿਆ (↑49 ਕੱਲ੍ਹ ਤੋਂ)0,0,0,0,0,0,0,0,0, 49

    1 ਦਿਨ ਸਟ੍ਰੀਕ

    🔍 🗞️
  16. 16

    ਵਾਕੰਸ਼

    ਵਾਕੰਸ਼

    ਆਮ ਬੋਲ-ਚਾਲ ਦੀ ਭਾਸ਼ਾ ਵਿੱਚ, ਵਾਕੰਸ਼ (ਅੰਗਰੇਜ਼ੀ:Phrase) ਸ਼ਬਦਾਂ ਦੇ ਸਮੂਹ ਨੂੰ ਕਿਹਾ ਜਾ ਸਕਦਾ ਹੈ। ਵਾਕ ਵਿੱਚ ਵਰਤੇ ਗਏ ਵਿਆਕਰਨਿਕ ਵਰਗ (ਵਿਸ਼ੇਸ਼ਣ, ਕਿਰਿਆ, ਕਿਰਿਆ ਵਿਸ਼ੇਸ਼ਣ, ਨਾਂਵ, ਪੜਨਾਂਵ, ਸੰਬੰਧਕ, ਯੋਜਕ ਅਤੇ ਵਿਸਮਿਕ) ਦੇ ਸੂਚਕ ਸ਼ਬਦ ਜਾਂ ਸ਼ਬਦ-ਸਮੂਹ ਵਾਕੰਸ਼ ਕਹਾਉਂਦੇ ਹਨ।

    48 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)0,0,0,0,0,0,0,0,29, 48

    2 ਦਿਨ ਸਟ੍ਰੀਕ

    🔍 🗞️
  17. 17

    ਗੁਰੂ ਹਰਿਰਾਇ

    ਗੁਰੂ ਹਰਿਰਾਇ

    ਗੁਰ ਹਰਿਰਾਇ (16 ਜਨਵਰੀ 1630 – 20 ਅਕਤੂਬਰ 1661) ਸਿੱਖਾਂ ਦੇ ਸਤਵੇਂ ਗੁਰੂ ਸਨ।

    47 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,14,32,18,20,0,0,0,32, 47

    2 ਦਿਨ ਸਟ੍ਰੀਕ

    🔍 🗞️
  18. 18

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    46 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)42,33,35,59,59,43,34,37,39, 46

    9+ ਦਿਨ ਸਟ੍ਰੀਕ

    🔍 🗞️
  19. 19

    ਨਾਂਵ

    ਨਾਂਵ

    ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।

    45 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)30,30,20,15,24,45,34,0,25, 45

    2 ਦਿਨ ਸਟ੍ਰੀਕ

    🔍 🗞️
  20. 20

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।

    45 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)41,23,40,35,30,28,31,38,33, 45

    9+ ਦਿਨ ਸਟ੍ਰੀਕ

    🔍 🗞️
  21. 21

    ਗੁਰੂ ਰਾਮਦਾਸ

    ਗੁਰੂ ਰਾਮਦਾਸ

    ਸ਼੍ਰੀ ਗੁਰੂ ਰਾਮਦਾਸ ਜੀ (24 ਸਤੰਬਰ 1534 – 1 ਸਤੰਬਰ 1581) ਸਿੱਖਾਂ ਦੇ ਚੌਥੇ ਗੁਰੂ ਸਨ।

    41 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)38,40,24,42,61,53,45,51,36, 41

    9+ ਦਿਨ ਸਟ੍ਰੀਕ

    🔍 🗞️
  22. 22

    ਪੰਜਾਬੀ ਰੀਤੀ ਰਿਵਾਜ

    ਪੰਜਾਬੀ ਰੀਤੀ ਰਿਵਾਜ

    ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -

    40 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)16,17,20,0,21,28,0,27,44, 40

    3 ਦਿਨ ਸਟ੍ਰੀਕ

    🔍 🗞️
  23. 23

    ਪੰਜਾਬ ਦਾ ਇਤਿਹਾਸ

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    38 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)42,30,34,26,35,25,28,30,33, 38

    9+ ਦਿਨ ਸਟ੍ਰੀਕ

    🔍 🗞️
  24. 24

    ਛਪਾਰ ਦਾ ਮੇਲਾ

    ਛਪਾਰ ਦਾ ਮੇਲਾ

    ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।

    38 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,23,0,0,0,23,21, 38

    3 ਦਿਨ ਸਟ੍ਰੀਕ

    🔍 🗞️
  25. 25

    ਲੋਕਧਾਰਾ

    ਲੋਕਧਾਰਾ

    ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।

    38 ਵਾਰੀ ਵੇਖਿਆ ਗਿਆ (↑38 ਕੱਲ੍ਹ ਤੋਂ)0,0,0,0,0,0,0,0,0, 38

    1 ਦਿਨ ਸਟ੍ਰੀਕ

    🔍 🗞️
  26. 26

    ਬਾਬਾ ਫ਼ਰੀਦ

    ਬਾਬਾ ਫ਼ਰੀਦ

    ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।

    38 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)28,49,0,23,13,0,22,56,18, 38

    4 ਦਿਨ ਸਟ੍ਰੀਕ

    🔍 🗞️
  27. 27

    ਸ਼ਾਹ ਹੁਸੈਨ

    ਸ਼ਾਹ ਹੁਸੈਨ

    ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।

    37 ਵਾਰੀ ਵੇਖਿਆ ਗਿਆ (↑37 ਕੱਲ੍ਹ ਤੋਂ)20,19,0,0,0,0,0,0,0, 37

    1 ਦਿਨ ਸਟ੍ਰੀਕ

    🔍 🗞️
  28. 28

    ਪੰਜਾਬੀ ਮੁਹਾਵਰੇ ਅਤੇ ਅਖਾਣ

    ਪੰਜਾਬੀ ਮੁਹਾਵਰੇ ਅਤੇ ਅਖਾਣ

    37 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,18,14,16,14,25,0,0,21, 37

    2 ਦਿਨ ਸਟ੍ਰੀਕ

    🔍 🗞️
  29. 29

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ

    ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਭਾਵ: ਰੱਬ ਦਾ ਘਰ) ਪੰਜਾਬ, ਭਾਰਤ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਸਿੱਖਾਂ ਦਾ ਗੁਰੂਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।

    36 ਵਾਰੀ ਵੇਖਿਆ ਗਿਆ (↓6 ਕੱਲ੍ਹ ਤੋਂ)27,21,21,34,15,19,47,65,42, 36

    9+ ਦਿਨ ਸਟ੍ਰੀਕ

    🔍 🗞️
  30. 30

    ਗੁਰੂ ਅਮਰਦਾਸ

    ਗੁਰੂ ਅਮਰਦਾਸ

    ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।

    35 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)25,32,31,22,23,26,21,24,42, 35

    9+ ਦਿਨ ਸਟ੍ਰੀਕ

    🔍 🗞️
  31. 31

    ਕਾਂਬਾ

    ਕਾਂਬਾ

    ਕਾਂਬਾ, ਥਰਕ ਜਾਂ ਲਰਜ਼ ਇੱਕ ਅਜਿਹੀ ਮਕੈਨਕੀ ਘਟਨਾ ਹੁੰਦੀ ਹੈ ਜਿਸ ਤਹਿਤ ਕਿਸੇ ਸਮਤੋਲ ਬਿੰਦੂ ਦੇ ਦੁਆਲ਼ੇ ਝੂਲਣ ਵਾਪਰਦੇ ਹਨ। ਇਹ ਝੂਲਣ ਜਾਂ ਡੋਲਣ ਕਿਸੇ ਲਟਕਣ (ਪੈਂਡੂਲਮ) ਦੀ ਚਾਲ ਵਾਂਗ ਮਿਆਦੀ ਜਾਂ ਕਿਸੇ ਰੋੜੀ ਵਾਲ਼ੀ ਸੜਕ ਉੱਤੇ ਕਿਸੇ ਚੱਕੇ ਦੀ ਚਾਲ ਵਾਂਗ ਬੇਤੁਕੀ ਹੋ ਸਕਦੀ ਹੈ।

    34 ਵਾਰੀ ਵੇਖਿਆ ਗਿਆ (↑34 ਕੱਲ੍ਹ ਤੋਂ)0,0,0,0,0,0,0,0,0, 34

    1 ਦਿਨ ਸਟ੍ਰੀਕ

    🔍 🗞️
  32. 32

    ਮੱਧਕਾਲੀਨ ਪੰਜਾਬੀ ਸਾਹਿਤ

    ਮੱਧਕਾਲੀਨ ਪੰਜਾਬੀ ਸਾਹਿਤ

    ਪੰਜਾਬੀ ਸਾਹਿਤ ਦਾ ਆਰੰਭ ਆਮ ਤੌਰ ਤੇ ਅੱਠਵੀਂ - ਨੌਵੀਂ ਸਦੀ ਤੋਂ ਮੰਨਿਆਂ ਜਾਂਦਾ ਹੈ। ਬਹੁਤ ਸਾਰੇ ਵਿਦਵਾਨਾਂ ਨੇ 8 ਵੀਂ, 9 ਵੀਂ ਸਦੀ ਤੋਂ 1500 ਤੱਕ ਦੇ ਸਮੇਂ ਨੁੰ ਆਦਿ ਕਾਲ ਮੰਨਿਆ ਹੈ, ਪੰਰਤੂ 1501 ਤੋਂ 1850 ਈ. ਤੱਕ ਦੇ ਸਾਹਿਤ ਨੂੰ ਇੱਕ ਵੱਖਰੇ ਭਾਗ ਵਜੋਂ ਅੰਕਿਤ ਕੀਤਾ ਹੈ। ਪ੍ਰੋ ਕਿਰਪਾਲ ਸਿੰਘ ਕਸੇਲ ਅਤੇ ਉਹਨਾਂ ਦੇ ਸਹਿਯੋਗੀਆਂ ਨੇ 983 ਈ. ਤੋਂ ਲੈ ਕੇ 1849 ਈ.

    34 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)19,0,0,0,0,0,0,0,18, 34

    2 ਦਿਨ ਸਟ੍ਰੀਕ

    🔍 🗞️
  33. 33

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।

    34 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,0,17,31,13,15,17,21,32, 34

    8 ਦਿਨ ਸਟ੍ਰੀਕ

    🔍 🗞️
  34. 34

    ਗੁਰੂ ਅੰਗਦ

    ਗੁਰੂ ਅੰਗਦ

    ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।

    33 ਵਾਰੀ ਵੇਖਿਆ ਗਿਆ (↓40 ਕੱਲ੍ਹ ਤੋਂ)34,40,24,54,56,34,34,55,73, 33

    9+ ਦਿਨ ਸਟ੍ਰੀਕ

    🔍 🗞️
  35. 35

    ਪੰਜਾਬ

    ਪੰਜਾਬ

    ਪੰਜਾਬ (ਸ਼ਾਹਮੁਖੀ: پنجاب) ਉੱਤਰ-ਦੱਖਣੀ ਏਸ਼ੀਆ ਵਿੱਚ ਇੱਕ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਖਿੱਤਾ ਹੈ। ਪੰਜਾਬ ਖ਼ਿੱਤੇ ਵਿੱਚ ਚੜ੍ਹਦਾ ਪੰਜਾਬ, ਲਹਿੰਦਾ ਪੰਜਾਬ, ਕਸ਼ਮੀਰ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰੀ ਰਾਜਸਥਾਨ, ਇਸਲਾਮਾਬਾਦ ਕੈਪਟਲ ਟੇਰਾਟੋਰੀ ਅਤੇ ਖ਼ੈਬਰ ਪਖ਼ਤੁਨਖ਼ਵਾ ਸ਼ਾਮਲ ਹਨ।

    33 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)33,22,30,24,35,17,31,28,23, 33

    9+ ਦਿਨ ਸਟ੍ਰੀਕ

    🔍 🗞️
  36. 36

    ਸਮਾਜ ਸ਼ਾਸਤਰ

    ਸਮਾਜ ਸ਼ਾਸਤਰ

    ਸਮਾਜ ਸ਼ਾਸਤਰ (ਅੰਗ੍ਰੇਜ਼ੀ: Sociology) ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ। ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼, ਅਤੇ ਆਲੋਚਨਾਤਮਿਕ ਵਿਸ਼ਲੇਸ਼ਣ ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।ਸਮਾਜ ਸ਼ਾਸਤਰ ਨੂੰ ਸਮਾਜ ਦੇ ਆਮ ਵਿਗਿਆਨ ਵਜੋਂ ਵੀ ਪਰਿਭਾਸ਼ਤ ਕੀਤਾ ਜਾ ਸਕਦਾ ਹੈ। ਕੁਝ ਸਮਾਜ ਸ਼ਾਸਤਰੀ ਖੋਜ ਕਰਕੇ ਸਿੱਧੇ ਤੌਰ 'ਤੇ ਸਮਾਜਿਕ ਨੀਤੀ ਅਤੇ ਭਲਾਈ' ਤੇ ਲਾਗੂ ਕਰਦੇ ਹਨ, ਦੂਸਰੇ ਮੁੱਖ ਤੌਰ ਤੇ ਸਮਾਜਿਕ ਪ੍ਰਕਿਰਿਆਵਾਂ ਦੀ ਸਿਧਾਂਤਕ ਸਮਝ ਨੂੰ ਸੁਧਾਰਨ 'ਤੇ ਕੇਂਦ੍ਰਤ ਕਰਦੇ ਹਨ।ਵਿਸ਼ਾ ਵਸਤੂ ਸਮਾਜ ਦੇ ਮਾਈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਵਿਅਕਤੀਗਤ ਪਰਸਪਰ ਪ੍ਰਭਾਵ ਅਤੇ ਏਜੰਸੀ ਦੇ) ਤੋਂ ਲੈ ਕੇ ਮੈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਪ੍ਰਣਾਲੀਆਂ ਅਤੇ ਸਮਾਜਿਕ ਢਾਂਚੇ) ਤੱਕ ਹੋ ਸਕਦੀ ਹੈ।

    33 ਵਾਰੀ ਵੇਖਿਆ ਗਿਆ (↑33 ਕੱਲ੍ਹ ਤੋਂ)0,0,0,0,0,0,0,0,0, 33

    1 ਦਿਨ ਸਟ੍ਰੀਕ

    🔍 🗞️
  37. 37

    ਮੇਲਾ ਮਾਘੀ

    ਮੇਲਾ ਮਾਘੀ

    ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।

    33 ਵਾਰੀ ਵੇਖਿਆ ਗਿਆ (↓32 ਕੱਲ੍ਹ ਤੋਂ)17,24,24,22,58,89,292,455,65, 33

    9+ ਦਿਨ ਸਟ੍ਰੀਕ

    🔍 🗞️
  38. 38

    ਵੰਦੇ ਮਾਤਰਮ

    ਵੰਦੇ ਮਾਤਰਮ

    ਵੰਦੇ ਮਾਤਰਮ (ਸੰਸਕ੍ਰਿਤ: वन्दे मातरम्; ਬੰਗਾਲੀ: বন্দে মাতরম) ਭਾਰਤ ਦਾ ਰਾਸ਼ਟਰੀ ਗੀਤ ਹੈ। ਇਸਨੂੰ ਇੱਕ ਬੰਗਾਲੀ ਲਿਖਾਰੀ ਬੰਕਿਮ ਚੰਦਰ ਚਟਰਜੀ ਨੇ ੧੮੮੨ ਵਿੱਚ ਬੰਗਾਲੀ ਵਿੱਚ ਲਿਖਿਆ। ਇਹ ਗੀਤ ਉਸਦੇ ਨਾਵਲ ਅਨੰਦਮਠ ਵਿੱਚ ਦਰਜ ਹੈ। ਬਾਅਦ ਵਿੱਚ ਇਸਨੂੰ ਅਤੇ ਸੰਸਕ੍ਰਿਤ ਵਿੱਚ ਵੀ ਲਿਖਿਆ ਗਿਆ।

    33 ਵਾਰੀ ਵੇਖਿਆ ਗਿਆ (↑33 ਕੱਲ੍ਹ ਤੋਂ)0,0,0,0,0,0,0,0,0, 33

    1 ਦਿਨ ਸਟ੍ਰੀਕ

    🔍 🗞️
  39. 39

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    33 ਵਾਰੀ ਵੇਖਿਆ ਗਿਆ (↓9 ਕੱਲ੍ਹ ਤੋਂ)14,26,31,34,32,34,36,0,42, 33

    2 ਦਿਨ ਸਟ੍ਰੀਕ

    🔍 🗞️
  40. 40

    ਵਿਸਾਖੀ

    ਵਿਸਾਖੀ

    ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।

    32 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)19,14,0,0,0,0,31,25,22, 32

    4 ਦਿਨ ਸਟ੍ਰੀਕ

    🔍 🗞️
  41. 41

    ਬੁੱਲ੍ਹੇ ਸ਼ਾਹ

    ਬੁੱਲ੍ਹੇ ਸ਼ਾਹ

    ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।

    31 ਵਾਰੀ ਵੇਖਿਆ ਗਿਆ (↑31 ਕੱਲ੍ਹ ਤੋਂ)27,45,0,0,0,0,0,0,0, 31

    1 ਦਿਨ ਸਟ੍ਰੀਕ

    🔍 🗞️
  42. 42

    ਗੁਰੂ ਅਰਜਨ

    ਗੁਰੂ ਅਰਜਨ

    ਸ੍ਰੀ ਗੁਰੂ ਅਰਜਨ ਦੇਵ ਜੀ (15 ਅਪ੍ਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸਨ।

    31 ਵਾਰੀ ਵੇਖਿਆ ਗਿਆ (↓12 ਕੱਲ੍ਹ ਤੋਂ)32,34,26,47,30,31,19,46,43, 31

    9+ ਦਿਨ ਸਟ੍ਰੀਕ

    🔍 🗞️
  43. 43

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    31 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)26,39,37,56,24,25,45,27,30, 31

    9+ ਦਿਨ ਸਟ੍ਰੀਕ

    🔍 🗞️
  44. 44

    ਕਿਰਿਆ

    ਕਿਰਿਆ

    ਕਿਰਿਆ ਵਾਕ-ਵਿਉਂਤ ਵਿੱਚ ਕੋਈ ਸ਼ਬਦ ਜਾਂ ਸ਼ਬਦ ਸ਼੍ਰੇਣੀ ਹੁੰਦੀ ਹੈ ਜੋ ਆਮ ਤੌਰ 'ਤੇ ਕਿਸੇ ਕੰਮ ਦੇ ਹੋਣ (ਲਿਆਓ, ਪੜ੍ਹੋ, ਚੱਲੋ, ਦੌੜੋ, ਸਿੱਖੋ), ਕਿਸੇ ਘਟਨਾ (ਵਾਪਰਨਾ, ਬਣਨਾ), ਜਾਂ ਹੋਣ ਦੀ ਸਥਿਤੀ ਨੂੰ ਦਰਸਾਉਂਦਾ ਹੈ। (ਹੋਣਾ, ਮੌਜੂਦ ਹੋਣਾ, ਖੜ੍ਹਾ ਹੋਣਾ) ਦਾ ਲਖਾਇਕ ਹੋਵੇ।

    30 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)26,28,22,20,16,20,0,0,24, 30

    2 ਦਿਨ ਸਟ੍ਰੀਕ

    🔍 🗞️
  45. 45

    ਕਿਰਿਆ-ਵਿਸ਼ੇਸ਼ਣ

    ਕਿਰਿਆ-ਵਿਸ਼ੇਸ਼ਣ

    ਕਿਰਿਆ-ਵਿਸ਼ੇਸ਼ਣ ਅਜਿਹੇ ਸ਼ਬਦ ਜਾਂ ਵਾਕੰਸ਼ ਨੂੰ ਕਹਿੰਦੇ ਹਨ ਜੋ ਕਿਰਿਆ ਬਾਰੇ ਹੋਰ ਕੁਝ ਦੱਸੇ। ਜਾਂ ਇਵੇਂ ਕਹਿ ਲਈਏ ਕਿ ਕਿਰਿਆ ਬਾਰੇ ਵਾਧੂ ਬੋਧ ਕਰਵਾਉਣ ਵਾਲੇ ਸ਼ਬਦਾਂ ਨੂੰ ਕਿਰਿਆ ਵਿਸ਼ੇਸ਼ਣ ਕਿਹਾ ਜਾਂਦਾ ਹੈ। ਇਨ੍ਹਾਂ ਕੋਲੋਂ ਲਗਭਗ ਹਮੇਸ਼ਾ ਕਦੋਂ?, ਕਿੱਥੇ?, ਕਿੰਨੀ ਵਾਰ?, ਅਤੇ ਕਿਸ ਤਰੀਕੇ ਨਾਲ? ਵਰਗੇ ਸਵਾਲਾਂ ਦਾ ਜਵਾਬ ਮਿਲਦਾ ਹੈ?

    30 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)31,20,23,29,28,21,25,47,28, 30

    9+ ਦਿਨ ਸਟ੍ਰੀਕ

    🔍 🗞️
  46. 46

    ਗੁਰੂ ਅਰਜਨ ਦੇਵ ਜੀ ਦਾ ਜੀਵਨ ਅਤੇ ਰਚਨਾਵਾਂ

    ਗੁਰੂ ਅਰਜਨ ਦੇਵ ਜੀ ਦਾ ਜੀਵਨ ਅਤੇ ਰਚਨਾਵਾਂ

    29 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0,31,20,20,0,0,17, 29

    2 ਦਿਨ ਸਟ੍ਰੀਕ

    🔍 🗞️
  47. 47

    ਜਨਮ ਤੇ ਮੌਤ ਸੰਬੰਧੀ ਪੰਜਾਬ ਦੇ ਰਸਮਾਂ-ਰਿਵਾਜ਼ ਅਤੇ ਲੋਕ ਵਿਸ਼ਵਾਸ

    ਜਨਮ ਤੇ ਮੌਤ ਸੰਬੰਧੀ ਪੰਜਾਬ ਦੇ ਰਸਮਾਂ-ਰਿਵਾਜ਼ ਅਤੇ ਲੋਕ ਵਿਸ਼ਵਾਸ

    ਰਸਮ-ਰਿਵਾਜ਼, ਰਹੁ-ਰੀਤਾਂ ਤੇ ਸੰਸਕਾਰ ਭਾਇਚਾਰਕ ਜੀਵਾਂ ਦੇ ਮਨਾਂ ਦੀਆਂ ਸਿੱਕਾਂ, ਸੱਧਰਾਂ ਤੇ ਜਜ਼ਬਿਆ ਦੀ ਤਰਜਮਾਨੀ ਕਰਦੇ ਹਨ। ਭਾਇਚਾਰਕ ਜੀਵਾਂ ਦੇ ਜਨਮ, ਮਰਨ ਤੇੇ ਵਿਆਹ-ਸ਼ਾਦੀ ਤੇੇ ਇਹਨਾਂ ਦਾ ਅਸਲੀ ਰੂਪ ਸਾਮ੍ਹਣੇੇ ਆਉਂਦਾ ਹੈ। ਜੀਵਨ-ਨਾਟਕ ਦੀਆਂ ਇਹਨਾਂ ਤਿੰਨਾਂ ਝਾਕੀਆਂ ਦੇ ਰੰਗ-ਮੰਚ ਆਮ ਤੌਰ 'ਤੇ ਸਾਡੇ ਘਰਾਂ ਦੇ ਵਿਹੜੇੇ ਹੁੰਦੇ ਹਨ। ਸਾਡੇ ਬਹੁਤ ਸੰਸਕਾਰ ਅਗਨੀ, ਪਾਣੀ, ਲੋਹੇ, ਅਨਾਜ ਅਤੇ ਬਿਰਖਾਂਂ ਦੀਆਂ ਟਾਹਣੀਆਂ ਰਾਹੀਂ ਨੇੇੇਪਰੇ ਚਾੜੇ ਜ੍ਹਾਦੇ ਰਹੇੇ ਹਨ। ਮੁੁੁਢਲੇ ਮਨੁੱਖ ਨੂੰ ਦੈੈਵੀ ਤਾਕਤਾਂ ਦਾ ਸਾਥੋ ਜ਼ਿਆਦਾ ਸੀ। ਬਹੁਤ ਸਾਰੇ ਸੰਸਕਾਰਾਂ ਦਾ ਅਰੰਭ ਇਹਨਾਂ ਦੈਵੀ ਤਾਕਤਾਂ ਨੂੰ ਪਤਿਆਉਣ ਜਾਂ ਰਿਝਾਉਣ ਕਰਕੇ ਹੋਇਆ।

    29 ਵਾਰੀ ਵੇਖਿਆ ਗਿਆ (↑29 ਕੱਲ੍ਹ ਤੋਂ)0,0,0,0,0,16,0,0,0, 29

    1 ਦਿਨ ਸਟ੍ਰੀਕ

    🔍 🗞️
  48. 48

    ਸੂਫ਼ੀ ਕਾਵਿ ਦਾ ਇਤਿਹਾਸ

    ਸੂਫ਼ੀ ਕਾਵਿ ਦਾ ਇਤਿਹਾਸ

    ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”

    29 ਵਾਰੀ ਵੇਖਿਆ ਗਿਆ (↑29 ਕੱਲ੍ਹ ਤੋਂ)32,56,0,15,0,0,0,0,0, 29

    1 ਦਿਨ ਸਟ੍ਰੀਕ

    🔍 🗞️
  49. 49

    ਪੰਜਾਬੀ ਕੱਪੜੇ

    ਪੰਜਾਬੀ ਕੱਪੜੇ

    ਪੰਜਾਬੀ ਕੱਪੜੇ ਮੂਲ ਰੂਪ ਵਿੱਚ ਮਨੁੱਖ ਦੀ ਸਰੀਰਕ ਲੋੜ ਨੂੰ ਪੂਰਾ ਕਰਦਾ ਹੈ। ਜਿਸਮ ਨੂੰ ਕੱਜਣ ਤੇ ਪ੍ਰਾਕਿਰਤਕ ਆਫਤਾਂ ਤੋਂ ਬਚਾਉਣ ਵਿੱਚ ਸਹਾਈ ਹੁੰਦਾ ਹੈ। ਹਰ ਮਨੁੱਖੀ ਸਮਾਜ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਦੇ ਪਹਿਰਾਵੇ ਦੀ ਰਵਾਇਤ ਜਰੂਰੀ ਰਹੀ ਹੈ। ਪੰਜਾਬੀ ਕੱਪੜੇ ਪੰਜਾਬ ਨਾਲ ਸੰਬੰਧਿਤ ਲੋਕਾਂ ਦੁਆਰਾ ਪਹਿਨੇ ਜਾਂਦੇ ਲੀੜਿਆਂ ਨੂੰ ਕਿਹਾ ਜਾਂਦਾ ਹੈ।

    29 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)59,25,19,19,14,21,36,39,25, 29

    9+ ਦਿਨ ਸਟ੍ਰੀਕ

    🔍 🗞️
  50. 50

    ਬਸੰਤ ਪੰਚਮੀ

    ਬਸੰਤ ਪੰਚਮੀ

    ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !

    29 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)18,0,21,15,18,0,18,31,28, 29

    4 ਦਿਨ ਸਟ੍ਰੀਕ

    🔍 🗞️
  51. 51

    ਪੰਜਾਬੀ ਵਿਆਹ ਦੇ ਰਸਮ-ਰਿਵਾਜ਼

    ਪੰਜਾਬੀ ਵਿਆਹ ਦੇ ਰਸਮ-ਰਿਵਾਜ਼

    ਪੰਜਾਬੀ ਵਿਆਹ ਦੇ ਰਸਮ-ਰਿਵਾਜ਼ ਅਰੰਭ ਤੋਂ ਅਖ਼ੀਰ ਦੇ ਕ੍ਰਮ ਅਨੁਸਾਰ ਹੇਠ ਲਿਖੇ ਅਨੁਸਾਰ ਹਨ:

    29 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)14,18,14,0,0,0,0,0,19, 29

    2 ਦਿਨ ਸਟ੍ਰੀਕ

    🔍 🗞️
  52. 52

    ਚਾਰ ਸਾਹਿਬਜ਼ਾਦੇ

    ਚਾਰ ਸਾਹਿਬਜ਼ਾਦੇ

    ਸਿੱਖ ਧਰਮ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਨੂੰ ਚਾਰ ਸਾਹਿਬਜ਼ਾਦਿਆਂ ਵਜੋਂ ਜਾਣਿਆਂ ਜਾਂਦਾ ਹੈ। ਚਾਰ ਸਾਹਿਬਜ਼ਾਦਿਆਂ ਦੇ ਨਾਮ ਇਸ ਪ੍ਰਕਾਰ ਹਨ -

    28 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)30,21,29,16,14,20,38,29,28, 28

    9+ ਦਿਨ ਸਟ੍ਰੀਕ

    🔍 🗞️
  53. 53

    ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ

    ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ

    ਗਿਆਨੀ ਗੁਰਮੁਖ ਸਿੰਘ ਮੁਸਾਫ਼ਰ (15 ਜਨਵਰੀ 1899 - 18 ਜਨਵਰੀ 1976) ਇੱਕ ਪੰਜਾਬੀ ਕਵੀ, ਕਹਾਣੀਕਾਰ, ਆਜ਼ਾਦੀ ਘੁਲਾਟੀਆ ਅਤੇ ਸਿਆਸਤਦਾਨ ਸੀ। ਇਸਨੂੰ 1978 ਵਿੱਚ ਨਿੱਕੀ ਕਹਾਣੀ ਸੰਗ੍ਰਹਿ ਉਰਵਾਰ ਪਾਰ ਲਈ ਸਾਹਿਤ ਆਕਦਮੀ ਪੁਰਸਕਾਰ ਮਿਲਿਆ।

    28 ਵਾਰੀ ਵੇਖਿਆ ਗਿਆ (↑28 ਕੱਲ੍ਹ ਤੋਂ)0,0,0,15,0,0,0,0,0, 28

    1 ਦਿਨ ਸਟ੍ਰੀਕ

    🔍 🗞️
  54. 54

    ਵਾਕ ਦੀ ਪਰਿਭਾਸ਼ਾ ਅਤੇ ਕਿਸਮਾਂ

    ਵਾਕ ਦੀ ਪਰਿਭਾਸ਼ਾ ਅਤੇ ਕਿਸਮਾਂ

    28 ਵਾਰੀ ਵੇਖਿਆ ਗਿਆ (↓2 ਕੱਲ੍ਹ ਤੋਂ)0,14,40,14,13,0,0,0,30, 28

    2 ਦਿਨ ਸਟ੍ਰੀਕ

    🔍 🗞️
  55. 55

    ਪੰਜਾਬੀ ਲੋਕ ਬੋਲੀਆਂ

    ਪੰਜਾਬੀ ਲੋਕ ਬੋਲੀਆਂ

    ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।

    28 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)31,43,28,39,25,39,83,46,36, 28

    9+ ਦਿਨ ਸਟ੍ਰੀਕ

    🔍 🗞️
  56. 56

    ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)

    ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)

    ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।[1]

    27 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)0,0,0,0,0,0,0,23,20, 27

    3 ਦਿਨ ਸਟ੍ਰੀਕ

    🔍 🗞️
  57. 57

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: ‎پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।

    27 ਵਾਰੀ ਵੇਖਿਆ ਗਿਆ (↓15 ਕੱਲ੍ਹ ਤੋਂ)21,43,15,27,45,31,40,35,42, 27

    9+ ਦਿਨ ਸਟ੍ਰੀਕ

    🔍 🗞️
  58. 58

    ਚੰਡੀ ਦੀ ਵਾਰ

    ਚੰਡੀ ਦੀ ਵਾਰ

    ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.

    27 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)18,18,13,16,25,29,0,0,21, 27

    2 ਦਿਨ ਸਟ੍ਰੀਕ

    🔍 🗞️
  59. 59

    ਸ੍ਰੀ ਮੁਕਤਸਰ ਸਾਹਿਬ

    ਸ੍ਰੀ ਮੁਕਤਸਰ ਸਾਹਿਬ

    ਸ੍ਰੀ ਮੁਕਤਸਰ ਸਾਹਿਬ (ਜਿਸਨੂੰ ਕਈ ਵਾਰ ਮੁਕਤਸਰ ਵੀ ਕਿਹਾ ਜਾਂਦਾ ਹੈ) ਪੰਜਾਬ ਦਾ ਇੱਕ ਸ਼ਹਿਰ ਹੈ ਅਤੇ ਇਹ ਸ੍ਰੀ ਮੁਕਤਸਰ ਜ਼ਿਲ੍ਹੇ ਵਿੱਚ ਪੈਂਦਾ ਹੈ। ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ ਵੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਮੁਗਲਾਂ ਨਾਲ ਯੁੱਧ ਦੀ ਯਾਦ ਅਤੇ ਸਿੱਖ ਇਤਿਹਾਸ ਦੀ ਇੱਕ ਵਿਲੱਖਣ ਘਟਨਾ ਨਾਲ ਜੁੜਿਆ ਹੋਇਆ ਹੈ।

    27 ਵਾਰੀ ਵੇਖਿਆ ਗਿਆ (↓31 ਕੱਲ੍ਹ ਤੋਂ)0,0,25,25,41,72,164,272,58, 27

    8 ਦਿਨ ਸਟ੍ਰੀਕ

    🔍 🗞️
  60. 60

    ਬਣਾਵਟੀ ਬੁੱਧੀ

    ਬਣਾਵਟੀ ਬੁੱਧੀ

    ਮਸ਼ੀਨੀ ਬੁੱਧੀ, ਮਸ਼ੀਨੀ ਬੁੱਧੀਮਾਨਤਾ, ਮਸਨੂਈ ਬੁੱਧੀ, ਬਣਾਉਟੀ ਬੁੱਧੀ, ਬਣਾਵਟੀ ਬੌਧਿਕਤਾ, ਕ੍ਰਿਤਮ ਬੁੱਧੀ ਜਾਂ ਆਰਟੀਫੀਸ਼ਲ ਇੰਟੈਲਜੈਂਸ (ਏਆਈ), ਤਕਨੀਕ ਦੀ ਇੱਕ ਪ੍ਰਣਾਲੀ ਹੈ ਜਿਸ ਵਿੱਚ ਮਸ਼ੀਨਾਂ ਅਤੇ ਕੰਪਿਊਟਰ ਸਿਸਟਮ ਐਸੀ ਖੁਬੀਆਂ ਦੇ ਨਾਲ ਬਣਾਏ ਜਾਂਦੇ ਹਨ ਜੋ ਕਿ ਮਨੁੱਖੀ ਬੌਧਿਕਤਾ ਨੂੰ ਨਕਲ ਕਰਨ ਦੀ ਯੋਗਤਾ ਰੱਖਦੇ ਹਨ। ਇਸ ਵਿੱਚ ਮਸ਼ੀਨਾਂ ਨੂੰ ਸਿੱਖਣ, ਸਮਝਣ, ਸਵੀਕਾਰ ਕਰਨ, ਅਤੇ ਅਨੁਮਾਨ ਲਗਾਉਣ ਦੀ ਕਾਬਲੀਅਤ ਸ਼ਾਮਲ ਹੁੰਦੀ ਹੈ। ਮੈਕਾਰਥੀ ਦੀ ਪ੍ਰੀਭਾਸ਼ਾ ਦਾ ਭਾਵ ਮਸ਼ੀਨਾਂ ਅਤੇ ਸਾਫ਼ਟਵੇਅਰ ਵਿੱਚ ਸਥਾਪਿਤ ਬੁੱਧੀ ਹੈ। ਮਨੁੱਖ ਸੋਚਣ, ਵਿਸ਼ਲੇਸ਼ਣ ਕਰਨ ਅਤੇ ਯਾਦ ਰੱਖਣ ਦਾ ਕੰਮ ਵੀ ਆਪਣੀ ਬੁੱਧੀ ਦੀ ਥਾਂ ਤੇ ਕੰਪਿਊਟਰ ਤੋਂ ਕਰਾਉਣ ਵੱਲ ਵਧ ਰਿਹਾ ਹੈ।

    27 ਵਾਰੀ ਵੇਖਿਆ ਗਿਆ (↓8 ਕੱਲ੍ਹ ਤੋਂ)0,0,0,0,0,0,0,0,35, 27

    2 ਦਿਨ ਸਟ੍ਰੀਕ

    🔍 🗞️
  61. 61

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

    26 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0,21,0,23,0,27,18, 26

    3 ਦਿਨ ਸਟ੍ਰੀਕ

    🔍 🗞️
  62. 62

    ਨਿਮਰਤ ਖਹਿਰਾ

    ਨਿਮਰਤ ਖਹਿਰਾ

    ਨਿਮਰਤ ਖਹਿਰਾ ਇੱਕ ਪੰਜਾਬੀ ਗਾਇਕਾ ਅਤੇ ਅਭਿਨੇਤਰੀ ਹੈ, ਜੋ ਆਪਣੇ ਗੀਤਾਂ ਐਸ ਪੀ ਦੇ ਰੈਂਕ ਵਰਗੀ, ਦੁਬਈ ਵਾਲੇ ਸ਼ੇਖ, ਸੂਟ ਆਦਿ ਗੀਤਾਂ ਲਈ ਜਾਣੀ ਜਾਂਦੀ ਹੈ।

    26 ਵਾਰੀ ਵੇਖਿਆ ਗਿਆ (↑26 ਕੱਲ੍ਹ ਤੋਂ)0,0,0,0,0,0,0,0,0, 26

    1 ਦਿਨ ਸਟ੍ਰੀਕ

    🔍 🗞️
  63. 63

    ਅੰਡੇਮਾਨ ਅਤੇ ਨਿਕੋਬਾਰ ਟਾਪੂ

    ਅੰਡੇਮਾਨ ਅਤੇ ਨਿਕੋਬਾਰ ਟਾਪੂ

    ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦਾ ਸਮੂਹ ਭਾਰਤ ਦੇ 8 ਕੇਂਦਰੀ ਸ਼ਾਸ਼ਤ ਪ੍ਰਦੇਸਾਂ ਵਿੱਚੋਂ ਇੱਕ ਹੈ। ਇਹ ਭਾਰਤ ਦੇ ਦੱਖਣ-ਪੂਰਬ ਵਿੱਚ ਸਥਿਤ ਦੀਪ-ਸਮੂਹ ਹਨ। ਪੋਰਟ ਬਲੇਅਰ ਇਸ ਦੀ ਰਾਜਧਾਨੀ ਹੈ।

    25 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)0,28,18,16,0,19,0,0,28, 25

    2 ਦਿਨ ਸਟ੍ਰੀਕ

    🔍 🗞️
  64. 64

    ਪੰਜਾਬੀ ਤਿਓਹਾਰ

    ਪੰਜਾਬੀ ਤਿਓਹਾਰ

    ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|

    25 ਵਾਰੀ ਵੇਖਿਆ ਗਿਆ (↓22 ਕੱਲ੍ਹ ਤੋਂ)25,0,21,21,26,30,23,45,47, 25

    8 ਦਿਨ ਸਟ੍ਰੀਕ

    🔍 🗞️
  65. 65

    ਭਾਰਤ ਦਾ ਸੰਵਿਧਾਨ

    ਭਾਰਤ ਦਾ ਸੰਵਿਧਾਨ

    ਭਾਰਤ ਦਾ ਸੰਵਿਧਾਨ (ਅੰਗ੍ਰੇਜ਼ੀ: Constitution of India) ਭਾਰਤ ਦਾ ਸਰਵਉੱਚ ਕਾਨੂੰਨ ਹੈ। ਇਹ ਦਸਤਾਵੇਜ਼ ਬੁਨਿਆਦੀ ਰਾਜਨੀਤਿਕ ਕੋਡ, ਢਾਂਚੇ, ਪ੍ਰਕਿਰਿਆਵਾਂ, ਸ਼ਕਤੀਆਂ ਅਤੇ ਸਰਕਾਰੀ ਸੰਸਥਾਵਾਂ ਦੇ ਕਰਤੱਵਾਂ ਦੀ ਹੱਦਬੰਦੀ ਕਰਦਾ ਹੈ ਅਤੇ ਐਮ. ਐਨ.

    25 ਵਾਰੀ ਵੇਖਿਆ ਗਿਆ (↓3 ਕੱਲ੍ਹ ਤੋਂ)32,29,34,18,24,16,53,74,28, 25

    9+ ਦਿਨ ਸਟ੍ਰੀਕ

    🔍 🗞️
  66. 66

    ਗੁਰੂ ਹਰਿਗੋਬਿੰਦ

    ਗੁਰੂ ਹਰਿਗੋਬਿੰਦ

    ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦਸਾਂ ਵਿਚੋਂ ਛੇਵੇਂ ਗੁਰੂ ਹੋਏ ਸਨ।

    25 ਵਾਰੀ ਵੇਖਿਆ ਗਿਆ (↓15 ਕੱਲ੍ਹ ਤੋਂ)48,25,41,16,29,17,31,52,40, 25

    9+ ਦਿਨ ਸਟ੍ਰੀਕ

    🔍 🗞️
  67. 67

    ਹਰੀ ਸਿੰਘ ਨਲੂਆ

    ਹਰੀ ਸਿੰਘ ਨਲੂਆ

    ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।

    25 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)27,26,27,20,32,28,16,0,22, 25

    2 ਦਿਨ ਸਟ੍ਰੀਕ

    🔍 🗞️
  68. 68

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।

    25 ਵਾਰੀ ਵੇਖਿਆ ਗਿਆ (↓27 ਕੱਲ੍ਹ ਤੋਂ)34,28,26,15,0,37,16,32,52, 25

    5 ਦਿਨ ਸਟ੍ਰੀਕ

    🔍 🗞️
  69. 69

    ਪੰਜਾਬ ਦੀਆਂ ਪੇਂਡੂ ਖੇਡਾਂ

    ਪੰਜਾਬ ਦੀਆਂ ਪੇਂਡੂ ਖੇਡਾਂ

    ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।

    25 ਵਾਰੀ ਵੇਖਿਆ ਗਿਆ (↑25 ਕੱਲ੍ਹ ਤੋਂ)0,0,0,0,0,0,23,20,0, 25

    1 ਦਿਨ ਸਟ੍ਰੀਕ

    🔍 🗞️
  70. 70

    ਚਾਲੀ ਮੁਕਤੇ

    ਚਾਲੀ ਮੁਕਤੇ

    ਚਾਲੀ ਮੁਕਤੇਜਿਹਨਾਂ ਨੇ ਖਿਦਰਾਣੇ ਦੀ ਢਾਬ (ਮੁਕਤਸਰ) ਵਿਖੇ ਯੁੱਧ ਕੀਤਾ ਤੇ ਸ਼ਹੀਦੀਆਂ ਪ੍ਰਾਪਤ ਕੀਤੀਆਂ। ਉਹਨਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਮੁਕਤਿਆ ਦਾ ਵਰ ਦਿਤਾ। ਇਸ ਕਾਰਨ ਹੀ ਇਸ ਸਥਾਨ ਦਾ ਨਾਮ ਮੁਕਤਸਰ ਹੈ। ਅੱਜ ਕੱਲ ਇਸ ਸ਼ਹਿਰ ਦਾ ਨਾਮ ਸ਼੍ਰੀ ਮੁਕਤਸਰ ਸਾਹਿਬ ਹੈ।

    24 ਵਾਰੀ ਵੇਖਿਆ ਗਿਆ (↓18 ਕੱਲ੍ਹ ਤੋਂ)19,14,19,23,37,59,264,421,42, 24

    9+ ਦਿਨ ਸਟ੍ਰੀਕ

    🔍 🗞️
  71. 71

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸ਼ਹਿਰ ਵਿੱਚ ਗੋਦਾਵਰੀ ਨਦੀ ਦੇ ਕੰਢੇ ਉੱਤੇ ਸਥਿਤ ਇੱਕ ਗੁਰਦੁਆਰਾ ਹੈ। ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ। ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ।

    24 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)33,34,26,14,24,26,29,28,29, 24

    9+ ਦਿਨ ਸਟ੍ਰੀਕ

    🔍 🗞️
  72. 72

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    23 ਵਾਰੀ ਵੇਖਿਆ ਗਿਆ (↓19 ਕੱਲ੍ਹ ਤੋਂ)50,38,27,20,14,27,28,34,42, 23

    9+ ਦਿਨ ਸਟ੍ਰੀਕ

    🔍 🗞️
  73. 73

    ਭਾਰਤ

    ਭਾਰਤ

    ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)17,18,0,14,17,19,0,25,0, 23

    1 ਦਿਨ ਸਟ੍ਰੀਕ

    🔍 🗞️
  74. 74

    ਤੀਆਂ

    ਤੀਆਂ

    ਤੀਆਂ ਦਾ ਤਿਓਹਾਰ ਸਾਉਣ ਮਹੀਨੇ ਦੀ ਤੀਜ ਤੋਂ ਸ਼ੁਰੂ ਹੋ ਕੇ ਸਾਰਾ ਮਹੀਨਾ ਚੱਲਣ ਵਾਲਾਂ ਕੁੜੀਆਂ ਦਾ ਤਿਓਹਾਰ ਹੈ।

    23 ਵਾਰੀ ਵੇਖਿਆ ਗਿਆ (↑23 ਕੱਲ੍ਹ ਤੋਂ)0,0,0,0,0,0,18,0,0, 23

    1 ਦਿਨ ਸਟ੍ਰੀਕ

    🔍 🗞️
  75. 75

    ਕੋਟਲਾ ਛਪਾਕੀ

    ਕੋਟਲਾ ਛਪਾਕੀ

    ਕੋਟਲਾ ਛਪਾਕੀ ਜਾਂ ਕਾਜੀ ਕੋਟਲੇ ਦੀ ਮਾਰ ਇੱਕ ਖੇਡ ਹੈ। ਇਹ ਮੁੰਡੇ-ਕੁੜੀਆਂ ਵੱਲੋਂ ਮਿਲ ਕੇ ਜਾਂ ਇਕੱਲੇ ਮੁੰਡੇ ਜਾਂ ਇਕੱਲੀਆਂ ਕੁਡੀਆਂ ਵੱਲੋਂ ਖੇਡੀ ਜਾਂਦੀ ਹੈ। ਇਹ ਖੇਡ ਨੂੰ ਘੱਟ ਤੋਂ ਘੱਟ 7-15 ਬੱਚੇ ਖੇਡਦੇ ਹਨ ਗਿਣਤੀ ਜ਼ਿਆਦਾ ਵੀ ਹੋ ਸਕਦੀ ਹੈ। ਕੱਪੜੇ ਦੇ ਇੱਕ ਟੁਕੜੇ ਨੂੰ ਵੱਟ ਚੜ੍ਹਾ ਕੇ, ਦੂਹਰਾ ਕਰ ਕੇ, ਇੱਕ ਪੋਲਾ ਜਿਹਾ ਦੋ-ਤਿੰਨ ਫੁੱਟ ਦਾ ਰੱਸਾ ਤਿਆਰ ਕੀਤਾ ਜਾਂਦਾ ਹੈ ਜਿਸ ਨੂੰ ਕੋਟਲਾ ਕਹਿੰਦੇ ਹਨ ਇਹ ਕੋਟਲਾ ਦਾਈ ਦੇਣ ਵਾਲੇ ਕੋਲ ਹੁੰਦਾ ਹੈ। ਵਾਰੀ (ਦਾਈ) ਦੇਣ ਵਾਲੇ ਬੱਚੇ ਦੀ ਚੋਣ ਛੋਟੇ ਟੈਸਟ ਰਾਹੀ ਕੀਤੀ ਜਾਂਦੀ ਹੈ ਜੋ ਹਾਰ ਜਾਂਦਾ ਹੈ ਉਸ ਦੀ ਦਾਈ ਮਤਲਵ ਵਾਰੀ ਆ ਜਾਂਦੀ ਹੈ। ਸਾਰੇ ਬੱਚੇ ਇੱਕ ਚੱਕਰ ਦੇ ਰੂਪ ਵਿੱਚ ਮੂੰਹ ਹੇਠਾਂ ਅਤੇ ਮੂੰਹ ਦੀ ਦਿਸ਼ਾ ਚੱਕਰ ਦੇ ਕੇਂਦਰ ਵੱਲ ਕਰ ਕੇ ਬੈਠ ਜਾਂਦੇ ਹਨ ਅਤੇ ਵਾਰੀ ਦੇਣ ਵਾਲਾ ਹੱਥ ਵਿੱਚ ਕੋਟਲਾ ਫੜ੍ਹ ਉਸ ਚੱਕਰ ਦੇ ਦੁਆਲੇ ਘੁੰਮਦਾ ਹੈ।

    22 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)17,0,0,0,0,0,0,0,0, 22

    1 ਦਿਨ ਸਟ੍ਰੀਕ

    🔍 🗞️
  76. 76

    ਹੀਰ ਰਾਂਝਾ

    ਹੀਰ ਰਾਂਝਾ

    ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.

    22 ਵਾਰੀ ਵੇਖਿਆ ਗਿਆ (↑22 ਕੱਲ੍ਹ ਤੋਂ)0,22,14,24,30,0,0,35,0, 22

    1 ਦਿਨ ਸਟ੍ਰੀਕ

    🔍 🗞️
  77. 77

    ਸੱਭਿਆਚਾਰ

    ਸੱਭਿਆਚਾਰ

    ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help)), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,0,0,0,0, 21

    1 ਦਿਨ ਸਟ੍ਰੀਕ

    🔍 🗞️
  78. 78

    ਸਿੰਘ ਸਭਾ ਲਹਿਰ

    ਸਿੰਘ ਸਭਾ ਲਹਿਰ

    ਸਿੰਘ ਸਭਾ ਲਹਿਰ ਇੱਕ ਸਿੱਖ ਲਹਿਰ ਸੀ, ਜੋ ਪੰਜਾਬ ਵਿੱਚ 1870 ਦੇ ਦਹਾਕੇ ਵਿੱਚ ਈਸਾਈਆਂ, ਹਿੰਦੂ ਸੁਧਾਰ ਲਹਿਰਾਂ (ਬ੍ਰਹਮੋ ਸਮਾਜੀਆਂ, ਆਰੀਆ ਸਮਾਜ) ਦੀਆਂ ਧਰਮ-ਧਰਮ ਦੀਆਂ ਗਤੀਵਿਧੀਆਂ ਦੇ ਪ੍ਰਤੀਕਰਮ ਵਜੋਂ ਸ਼ੁਰੂ ਹੋਈ ਸੀ। ਇਸ ਲਹਿਰ ਦੀ ਸਥਾਪਨਾ ਇੱਕ ਅਜਿਹੇ ਦੌਰ ਵਿੱਚ ਕੀਤੀ ਗਈ ਸੀ। ਜਦੋਂ ਸਿੱਖ ਸਾਮਰਾਜ ਨੂੰ ਭੰਗ ਕਰ ਦਿੱਤਾ ਗਿਆ ਸੀ ਅਤੇ ਅੰਗਰੇਜ਼ਾਂ ਦੁਆਰਾ ਆਪਣੇ ਨਾਲ ਮਿਲਾ ਲਿਆ ਗਿਆ ਸੀ, ਖਾਲਸਾ ਆਪਣਾ ਮਾਣ ਗੁਆ ਚੁੱਕਾ ਸੀ, ਅਤੇ ਮੁੱਖ ਧਾਰਾ ਦੇ ਸਿੱਖ ਤੇਜ਼ੀ ਨਾਲ ਦੂਜੇ ਧਰਮਾਂ ਵਿੱਚ ਤਬਦੀਲ ਹੋ ਰਹੇ ਸਨ। ਲਹਿਰ ਦੇ ਉਦੇਸ਼ "ਸੱਚੇ ਸਿੱਖ ਧਰਮ ਦਾ ਪ੍ਰਚਾਰ ਕਰਨਾ ਅਤੇ ਸਿੱਖ ਧਰਮ ਨੂੰ ਇਸਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ; ਸਿੱਖਾਂ ਦੀਆਂ ਇਤਿਹਾਸਕ ਅਤੇ ਧਾਰਮਿਕ ਪੁਸਤਕਾਂ ਨੂੰ ਲਿਖਣਾ ਅਤੇ ਵੰਡਣਾ; ਅਤੇ ਰਸਾਲਿਆਂ ਅਤੇ ਮੀਡੀਆ ਦੁਆਰਾ ਗੁਰਮੁਖੀ ਪੰਜਾਬੀ ਦਾ ਪ੍ਰਚਾਰ ਕਰਨਾ ਸੀ।" ਇਸ ਲਹਿਰ ਨੇ ਸਿੱਖ ਧਰਮ ਨੂੰ ਸੁਧਾਰਨ ਅਤੇ ਦੂਜੇ ਧਰਮਾਂ ਵਿੱਚ ਪਰਿਵਰਤਿਤ ਹੋਏ ਧਰਮ-ਤਿਆਗੀ ਲੋਕਾਂ ਨੂੰ ਸਿੱਖੀ ਵਿੱਚ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ; ਨਾਲ ਹੀ ਸਿੱਖ ਭਾਈਚਾਰੇ ਨੂੰ ਅੱਗੇ ਵਧਾਉਣ ਲਈ ਪ੍ਰਭਾਵਸ਼ਾਲੀ ਬ੍ਰਿਟਿਸ਼ ਅਧਿਕਾਰੀਆਂ ਦੀ ਦਿਲਚਸਪੀ ਲਈ। ਆਪਣੀ ਸਥਾਪਨਾ ਦੇ ਸਮੇਂ, ਸਿੰਘ ਸਭਾ ਦੀ ਨੀਤੀ ਦੂਜੇ ਧਰਮਾਂ ਅਤੇ ਰਾਜਨੀਤਿਕ ਮਾਮਲਿਆਂ ਦੀ ਆਲੋਚਨਾ ਤੋਂ ਬਚਣ ਦੀ ਸੀ।

    21 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)0,0,0,0,25,23,0,0,17, 21

    2 ਦਿਨ ਸਟ੍ਰੀਕ

    🔍 🗞️
  79. 79

    ਪੰਜਾਬੀ ਲੋਕ ਕਲਾਵਾਂ

    ਪੰਜਾਬੀ ਲੋਕ ਕਲਾਵਾਂ

    ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ,ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ,ਸਿਲਾਈ ਕਢਾਈ ਵਿੱਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿੱਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿੱਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਲੋਕਾਂ ਵੱਲੋਂ ਇਸ ਪ੍ਰਗਟਾਵੇ ਲਈ ਵਰਤੀਆਂ ਯੁਗਤਾਂ ਰੂੜ੍ਹੀਆਂ ਅਤੇ ਬਿਨ੍ਹਾਂ ਪ੍ਰਤੀਕ ਆਤਮਿਕ ਵਸਤੂਆਂ ਅਤੇ ਜੀਵਾਂ ਨੂੰ ਕਿਸੇ ਸਖਿਅਤ ਕਲਾਕਾਰ ਵਾਂਗ ਹੂ-ਬ-ਹੂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੁੰਦੀ ਸਗੋਂ ਇਨ੍ਹਾਂ ਦੀ ਬਣਾਟ ਦਾ ਖੁਦਰਾਪਣ ਹੀ ਇਸ ਦੀ ਖੂਬਸ਼ੁਰਤੀ ਅਤੇ ਸੋਜ ਦਾ ਗੁਣ ਹੈ। ਜੇਕਰ ਇਸ ਕਲਾ ਨੂੰ ਗੋਰ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪਵੇਗੀ ਕਿ ਕੱਪੜਿਆ ਦਾ ਕਢਾਈ, ਬਰਤਨਾਂ ਦੀ ਸਜਾਵਟ ਲਈ ਬਣਾਏ ਇਨ੍ਹਾਂ ਚਿੱਤਰਾਂ ਮੋਟਿਫਾ ਗ੍ਰਾਫਾਂ, ਅਤੇ ਖਾਨਿਆਂ ਵਿਚੋਂ ਸਾਨੰ ਪੂਰੇ ਬ੍ਰਹਿਮੰਡ ਦੇ ਦਰਸ਼ਨ ਹੁੰਦੇ ਹਨ। ਇਹ ਲੋਕਾਂ ਦਾ ਬ੍ਰਹਿਮੰਡ ਹੈ ਨਾ ਕਿ ਕਿਸੇ ਵਿਗਿਆਨੀ ਦਾ ਨਹੀਂ। ਜਿਹੜਾ ਕਦੀ ਸਾਡੇ ਪੁਰਖਿਆ ਨੇ ਦੇਖਿਆ ਸੋਚਿਆ ਅਤੇ ਸਿਰਜਿਆ ਹੋਵੇਗਾ ਇਸ ਚਿੱਤਰਕਾਰੀ ਵਿੱਚ ਕਾਂ, ਤੋਤੇ, ਚਿੜ੍ਹਿਆ, ਮੋਰ, ਘੁੱਗੀਆਂ, ਕੁੱਤੇ ਆਦਿ ਜਾਨਵਰ ਪੰਜਾਬੀ ਮਨੁੱਖ ਨਾਲ ਉਹਨਾਂ ਦੇ ਰਿਸ਼ਤਿਆਂ ਦੀ ਗਵਾਹੀ ਭਰਦੇ ਹਨ। ਇਹ ਪਸ਼ੂ ਪੰਛੀ ਅਤੇ ਜੀਵ ਸਾਡੀਆਂ ਹੀ ਮਿੱਥਾਂ, ਦੰਦ ਕਥਾਵਾਂ, ਪਰੀ ਕਹਾਣੀਆਂ ਵਿਚੋਂ ਰੂਪਾਂਤਰਿਤ ਹੋ ਲੋਕ ਰੂੜ੍ਹੀਆਂ ਵਿੱਚ ਸਾਡੀ ਚਿੱਤਰਕਾਰੀ ਕਲਾ ਵਿੱਚ ਪੇਸ਼ ਹੋਏ ਹਨ। ਲੋਕ ਕਲਾ ਬਾਰੇ ਅਰਨਿਸਟਰ ਫੀਸਰ ਲਿਖਦੇ ਹਨ-ਸਭਿਅਤਾ ਦੇ ਮੁੱਢਲੇ ਪੜਾਵਾ ਉੱਤੇ ਕਲਾ ਦਾ ਸੁਹਜ ਨਾਲ ਕੋਈ ਲਾਗਾ ਦੇਗਾ ਨਹੀਂ ਸੀ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,0,0,0,0, 21

    1 ਦਿਨ ਸਟ੍ਰੀਕ

    🔍 🗞️
  80. 80

    2024 ਭਾਰਤ ਦੀਆਂ ਆਮ ਚੋਣਾਂ

    2024 ਭਾਰਤ ਦੀਆਂ ਆਮ ਚੋਣਾਂ

    ਭਾਰਤ ਵਿੱਚ 18ਵੀਂ ਲੋਕ ਸਭਾ ਦੇ 543 ਮੈਂਬਰਾਂ ਦੀ ਚੋਣ ਕਰਨ ਲਈ 19 ਅਪ੍ਰੈਲ 2024 ਤੋਂ 1 ਜੂਨ 2024 ਤੱਕ ਆਮ ਚੋਣਾਂ ਕਰਵਾਈਆਂ ਗਈਆਂ ਸਨ। ਚੋਣਾਂ ਸੱਤ ਪੜਾਵਾਂ ਵਿੱਚ ਹੋਈਆਂ ਸੀ ਅਤੇ ਨਤੀਜੇ 4 ਜੂਨ 2024 ਨੂੰ ਘੋਸ਼ਿਤ ਕੀਤੇ ਗਏ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,0,0,0,0,0,0,0,0, 21

    1 ਦਿਨ ਸਟ੍ਰੀਕ

    🔍 🗞️
  81. 81

    ਡਾ. ਹਰਿਭਜਨ ਸਿੰਘ

    ਡਾ. ਹਰਿਭਜਨ ਸਿੰਘ

    ਡਾ.

    21 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)0,22,0,0,0,0,0,22,21, 21

    3 ਦਿਨ ਸਟ੍ਰੀਕ

    🔍 🗞️
  82. 82

    ਸੱਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ

    ਸੱਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ

    ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।

    21 ਵਾਰੀ ਵੇਖਿਆ ਗਿਆ (↑21 ਕੱਲ੍ਹ ਤੋਂ)0,15,13,0,13,0,0,0,0, 21

    1 ਦਿਨ ਸਟ੍ਰੀਕ

    🔍 🗞️
  83. 83

    ਹੋਲਾ ਮਹੱਲਾ

    ਹੋਲਾ ਮਹੱਲਾ

    ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿੱਚ ਕੇਸਗੜ੍ਹ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਸਥਾਨ ਉਤੇ, ਇੱਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਵੀ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1701 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿੱਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿੱਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਸੰਗਤ ਦਾ ਇੱਕ ਵੱਡਾ ਇਕੱਠ ਹੂੰਦਾ ਹੈ ਜਿਸ ਨੂੰ 'ਮਹੱਲਾ' ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਮਹੱਲਾ ਵਿੱਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।

    20 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)0,0,0,0,0,15,0,0,19, 20

    2 ਦਿਨ ਸਟ੍ਰੀਕ

    🔍 🗞️
  84. 84

    ਅਕਾਲ ਤਖ਼ਤ

    ਅਕਾਲ ਤਖ਼ਤ

    ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।

    20 ਵਾਰੀ ਵੇਖਿਆ ਗਿਆ (↓4 ਕੱਲ੍ਹ ਤੋਂ)23,22,21,24,16,23,0,29,24, 20

    3 ਦਿਨ ਸਟ੍ਰੀਕ

    🔍 🗞️
  85. 85

    ਵਿਆਹ ਦੀਆਂ ਰਸਮਾਂ

    ਵਿਆਹ ਦੀਆਂ ਰਸਮਾਂ

    ਕਿਸੇ ਕਾਰਜ ਨੂੰ ਲੋਕਾਂ ਵੱਲੋਂ ਨਿਰਧਾਰਿਤ ਵਿਧੀ ਅਨੁਸਾਰ ਨਿਭਾਉਣਾ ਰਸਮ ਅਖਵਾਉਂਦਾ ਹੈ। ਇਉਂ ਰਿਵਾਜ ਜਦੋਂ ਸਮਾਜ ਦਾ ਵੱਡਾ ਹਿੱਸਾ ਵਾਰ-ਵਾਰ ਨਿਭਾਉਣ ਲਗਦਾ ਹੈ ਅਤੇ ਉਸ ਨੂੰ ਧਾਰਮਿਕ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਉਸਨੂੰ ਰਸਮ ਕਿਹਾ ਜਾਂਦਾ ਹੈ। ਵਿਆਹ ਇੱਕ ਪੜ੍ਹਾਅ ਹੈ। ਜਿਸ ਵਿੱਚ ਅਨੇਕਾਂ ਰਸਮਾਂ ਦਾ ਪਾਲਣ ਕੀਤਾ ਜਾਂਦਾ ਹੈ।

    20 ਵਾਰੀ ਵੇਖਿਆ ਗਿਆ (↓14 ਕੱਲ੍ਹ ਤੋਂ)0,0,20,0,0,0,0,24,34, 20

    3 ਦਿਨ ਸਟ੍ਰੀਕ

    🔍 🗞️
  86. 86

    ਸ਼ਾਹ ਮੁਹੰਮਦ

    ਸ਼ਾਹ ਮੁਹੰਮਦ

    ਸ਼ਾਹ ਮੁਹੰਮਦ (1780-1862) ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਪੰਜਾਬੀ ਦਾ ਸ਼ਾਇਰ ਸੀ। ਜੰਗਨਾਮਾ ਵਿੱਚ ਉਸਨੇ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਹਿਲੀ ਅੰਗਰੇਜ਼-ਸਿੱਖ ਲੜਾਈ ਦੀ ਕਹਾਣੀ ਬਿਆਨ ਕੀਤੀ ਹੈ। ਜਿਸ ਨੂੰ ਜੰਗਨਾਮਾ ਸਿੰਘਾਂ ਅਤੇ ਫਿਰਨਗੀਆਂ ਦਾ , ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਸ਼ਾਹ ਮੁਹੰਮਦ ਦੂਰ-ਦ੍ਰਿਸ਼ਟੀ ਵਾਲਾ ਕਵੀ ਸੀ ਜੋ ਆਉਣ ਵਾਲੀਆਂ ਘਟਨਾਵਾਂ ਦੇ ਅਕਸ ਨੂੰ ਵੇਖ ਸਕਦਾ ਸੀ। ਉਸ ਦੇ ਅੰਦਾਜੇ ਤਜਰਬਿਆਂ ਅਤੇ ਤੱਥਾਂ ’ਤੇ ਆਧਾਰਤ ਸਨ।

    20 ਵਾਰੀ ਵੇਖਿਆ ਗਿਆ (↑20 ਕੱਲ੍ਹ ਤੋਂ)0,0,0,0,0,0,0,0,0, 20

    1 ਦਿਨ ਸਟ੍ਰੀਕ

    🔍 🗞️
  87. 87

    ਮਾਈ ਭਾਗੋ

    ਮਾਈ ਭਾਗੋ

    ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!

    19 ਵਾਰੀ ਵੇਖਿਆ ਗਿਆ (↓10 ਕੱਲ੍ਹ ਤੋਂ)14,0,21,15,14,28,86,122,29, 19

    8 ਦਿਨ ਸਟ੍ਰੀਕ

    🔍 🗞️
  88. 88

    ਜਰਗ ਦਾ ਮੇਲਾ

    ਜਰਗ ਦਾ ਮੇਲਾ

    ਪੰਜਾਬ ਵਿੱਚ ਸਾਲ ਭਰ ਦੌਰਾਨ ਕਈ ਮੇਲੇ ਭਰਦੇ ਹਨ। ਇਨ੍ਹਾਂ ਮੇਲਿਆਂ ਵਿੱਚ ਜਰਗ ਦੇ ਮੇਲੇ ਦਾ ਅਹਿਮ ਸਥਾਨ ਹੈ। ਹਰ ਵਰ੍ਹੇ ਹਜ਼ਾਰਾਂ ਲੋਕ ਇਸ ਮੇਲੇ ਵਿੱਚ ਪੁੱਜ ਕੇ ਆਪਣੀ ਹਾਜ਼ਰੀ ਭਰ ਕੇ ਸ਼ਰਧਾ ਪ੍ਰਗਟ ਕਰਦੇ ਹਨ।

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)0,13,13,0,0,0,0,24,0, 19

    1 ਦਿਨ ਸਟ੍ਰੀਕ

    🔍 🗞️
  89. 89

    ਜ਼ਫ਼ਰਨਾਮਾ (ਪੱਤਰ)

    ਜ਼ਫ਼ਰਨਾਮਾ (ਪੱਤਰ)

    ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ‎ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।

    19 ਵਾਰੀ ਵੇਖਿਆ ਗਿਆ (↑19 ਕੱਲ੍ਹ ਤੋਂ)19,0,13,18,18,0,0,27,0, 19

    1 ਦਿਨ ਸਟ੍ਰੀਕ

    🔍 🗞️
  90. 90

    ਸਿਫ਼ਰ

    ਸਿਫ਼ਰ

    0 (ਜ਼ੀਰੋ) ਇੱਕ ਸੰਖਿਆ ਅਤੇ ਉਸ ਸੰਖਿਆ ਨੂੰ ਹਿੰਦਸਿਆਂ ਵਿੱਚ ਦਰਸਾਉਣ ਲਈ ਵਰਤਿਆ ਜਾਂਦਾ ਹਿੰਦਸਾ ਦੋਨੋਂ ਹੈ। ਸੰਖਿਆ 0 ਪੂਰਨ ਅੰਕ, ਵਾਸਤਵਿਕ ਸੰਖਿਆਵਾਂ ਅਤੇ ਕਈ ਹੋਰ ਅਲਜੈਬਰਿਕ ਸੰਰਚਨਾਵਾਂ ਦੀ ਜੋੜਨ ਵਾਲੀ ਪਛਾਣ ਵਜੋਂ ਗਣਿਤ ਵਿੱਚ ਕੇਂਦਰੀ ਭੂਮਿਕਾ ਨਿਭਾਉਂਦੀ ਹੈ। ਇੱਕ ਅੰਕੜੇ ਦੇ ਰੂਪ ਵਿੱਚ, 0 ਨੂੰ ਸਥਾਨ ਮੁੱਲ ਪ੍ਰਣਾਲੀਆਂ ਵਿੱਚ ਇੱਕ ਪਲੇਸਹੋਲਡਰ ਵਜੋਂ ਵਰਤਿਆ ਜਾਂਦਾ ਹੈ। ਅੰਗਰੇਜ਼ੀ ਵਿੱਚ 0 ਨੰਬਰ ਦੇ ਨਾਵਾਂ ਵਿੱਚ ਜ਼ੀਰੋ, ਨੌਟ (ਯੂਕੇ), ਨਾੱਟ (ਯੂਐਸ) (/n ɔː t /), ਨਿਲ, ਸ਼ਾਮਲ ਹਨ ਜਾਂ ਉਨ੍ਹਾਂ ਪ੍ਰਸੰਗਾਂ ਵਿੱਚ ਜਿਥੇ ਘੱਟੋ ਘੱਟ ਇੱਕ ਨਾਲ ਵਾਲਾ ਅੰਕੜਾ ਇਸ ਨੂੰ "O" ਅੱਖਰ ਤੋਂ ਵੱਖ ਕਰਦਾ ਹੈ - oh ਜਾਂ o ()। ਜ਼ੀਰੋ ਲਈ ਗੈਰ ਰਸਮੀ ਜਾਂ ਸਲੈਂਗ ਵਿੱਚ ਜ਼ਿਲਚ ਅਤੇ ਜ਼ਿਪ ਸ਼ਾਮਲ ਹਨ। ਔਟ ਅਤੇ ਆਟ (), ਦੇ ਨਾਲ ਨਾਲ ਸਿਫਰ, ਵੀ ਇਤਿਹਾਸਕ ਤੌਰ ਤੇ ਵਰਤੀ ਜਾਂਦੀ ਰਹੀ ਹੈ।

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)0,0,0,0,0,0,0,0,0, 18

    1 ਦਿਨ ਸਟ੍ਰੀਕ

    🔍 🗞️
  91. 91

    ਭੀਮਰਾਓ ਅੰਬੇਡਕਰ

    ਭੀਮਰਾਓ ਅੰਬੇਡਕਰ

    ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।

    18 ਵਾਰੀ ਵੇਖਿਆ ਗਿਆ (↑18 ਕੱਲ੍ਹ ਤੋਂ)0,0,21,0,0,0,0,0,0, 18

    1 ਦਿਨ ਸਟ੍ਰੀਕ

    🔍 🗞️
  92. 92

    ਆਨੰਦਪੁਰ ਸਾਹਿਬ

    ਆਨੰਦਪੁਰ ਸਾਹਿਬ

    ਆਨੰਦਪੁਰ ਸਾਹਿਬ ਭਾਰਤ ਦੇ ਉੱਤਰ-ਪੱਛਮੀ ਰਾਜ ਪੰਜਾਬ, ਭਾਰਤ ਦੇ ਰੂਪਨਗਰ ਜਿਲੇ ਦਾ ਇੱਕ ਨਗਰ ਹੈ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)29,23,17,0,0,0,17,0,0, 17

    1 ਦਿਨ ਸਟ੍ਰੀਕ

    🔍 🗞️
  93. 93

    ਮੱਧ-ਕਾਲੀਨ ਪੰਜਾਬੀ ਵਾਰਤਕ

    ਮੱਧ-ਕਾਲੀਨ ਪੰਜਾਬੀ ਵਾਰਤਕ

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,0,0,0,0,0, 17

    1 ਦਿਨ ਸਟ੍ਰੀਕ

    🔍 🗞️
  94. 94

    ਕਿਰਿਆ ਵਾਕੰਸ਼

    ਕਿਰਿਆ ਵਾਕੰਸ਼

    ਵਿਆਕਰਨ ਵਿੱਚ ਕਿਰਿਆ ਵਾਕੰਸ਼ ਵਾਕੰਸ਼ ਦੀ ਉਹ ਕਿਸਮ ਹੈ ਜਿਸ ਵਿੱਚ ਘੱਟੋ ਘੱਟ ਇੱਕ ਕਿਰਿਆ ਅਤੇ ਉਸ ਉੱਤੇ ਆਧਾਰਿਤ – ਕਰਮ, ਪੂਰਕ ਅਤੇ ਹੋਰ ਮੋਡੀਫਾਇਰ ਹੁੰਦੇ ਹਨ, ਪਰ ਕਰਤਾ ਸ਼ਾਮਲ ਨਹੀਂ ਹੁੰਦਾ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,0,0,0,0,0, 17

    1 ਦਿਨ ਸਟ੍ਰੀਕ

    🔍 🗞️
  95. 95

    ਫੁਲਕਾਰੀ

    ਫੁਲਕਾਰੀ

    ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,0,0,0,0,0, 17

    1 ਦਿਨ ਸਟ੍ਰੀਕ

    🔍 🗞️
  96. 96

    ਜਗਮੀਤ ਸਿੰਘ ਬਰਾੜ

    ਜਗਮੀਤ ਸਿੰਘ ਬਰਾੜ

    ਜਗਮੀਤ ਸਿੰਘ ਬਰਾੜ (ਜਨਮ 23 ਮਈ 1958 ਨੂੰ ਬਾਮ, ਮੁਕਤਸਰ ਜ਼ਿਲ੍ਹਾ, ਪੰਜਾਬ ) ਇੱਕ ਭਾਰਤੀ ਸਿਆਸਤਦਾਨ, ਵਕੀਲ, ਲੇਖਕ ਅਤੇ ਕਵੀ ਹੈ ਜੋ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਹੈ। ਉਸ ਨੇ ਲੋਕਹਿਤ ਅਭਿਆਨ ਸਿਆਸੀ ਪਾਰਟੀ ਵੀ ਬਣਾਈ। ਬਰਾੜ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ਆਪਣੇ ਪਿਤਾ ਗੁਰਮੀਤ ਸਿੰਘ ਬਰਾੜ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਵਿਦਿਆਰਥੀ ਆਗੂ ਵਜੋਂ ਕੀਤੀ। ਉਹ ਛੋਟੀ ਉਮਰ ਵਿੱਚ ਹੀ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਰਿਹਾ। ਉਹ 1975 ਤੋਂ 1977 ਤੱਕ ਐਮਰਜੈਂਸੀ ਦੌਰਾਨ ਪੰਜਾਬ ਦੇ ਸਰਕਾਰੀ ਕਾਲਜ, ਮੁਕਤਸਰ ਵਿੱਚ ਪੜ੍ਹਦੇ ਵਿਦਿਆਰਥੀ ਆਗੂ ਵਜੋਂ ਜੇਲ੍ਹ ਵਿੱਚ ਰਿਹਾ ਅਤੇ ਰਾਜਨੀਤਿਕ ਮੁੱਦਿਆਂ 'ਤੇ ਕਈ ਵਾਰ ਗ੍ਰਿਫਤਾਰੀ ਦਿੱਤੀ। ਉਹ 1979 ਤੋਂ 1980 ਤੱਕ ਅਕਾਲੀ ਸਰਕਾਰ ਵਿਰੁੱਧ ਸੱਤ ਮਹੀਨੇ ਬਠਿੰਡਾ ਜੇਲ੍ਹ ਵਿੱਚ ਰਿਹਾ। ਫਰੀਦਕੋਟ ਵਿੱਚ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਵੇਲ਼ੇ ਉਸ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਉਸਨੇ 1980 ਅਤੇ 1984 ਵਿੱਚ ਗਿੱਦੜਬਾਹਾ ਤੋਂ ਪ੍ਰਕਾਸ਼ ਸਿੰਘ ਬਾਦਲ ਵਰਗੇ ਦਿੱਗਜਾਂ ਦੇ ਖਿਲਾਫ ਕਈ ਸਖ਼ਤ ਚੋਣਾਂ ਲੜੀਆਂ। 1980 ਵਿੱਚ, ਉਹ ਸਿਰਫ 22 ਸਾਲਾਂ ਦਾ ਸੀ ਅਤੇ ਗਿੱਦੜਬਾਹਾ ਤੋਂ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਵਿਧਾਨ ਸਭਾ ਚੋਣ ਲੜੀ। ਉਹ 1992 ਵਿੱਚ 10ਵੀਂ ਲੋਕ ਸਭਾ ਅਤੇ 1999 ਵਿੱਚ 13ਵੀਂ ਲੋਕ ਸਭਾ ਲਈ, ਕਾਂਗਰਸ ਪਾਰਟੀ ਦੀ ਟਿਕਟ 'ਤੇ ਪੰਜਾਬ ਦੇ ਫਰੀਦਕੋਟ ਹਲਕੇ ਤੋਂ ਚੁਣਿਆ ਗਿਆ। 1999 ਵਿੱਚ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਹਰਾਇਆ ਸੀ, ਜਦੋਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦਾ ਮੁੱਖ ਮੰਤਰੀ ਸੀ। ਇਸ ਨੂੰ ਵੱਡੀ ਜਿੱਤ ਮੰਨਿਆ ਗਿਆ ਕਿਉਂਕਿ ਲਹਿਰ ਕਾਂਗਰਸ ਵਿਰੋਧੀ ਸੀ। ਇੱਕ ਰਾਸ਼ਟਰੀ ਨੇਤਾ ਹੋਣ ਦੇ ਬਾਵਜੂਦ, ਉਹ ਦੋ ਸਥਾਨਕ ਨੇਤਾਵਾਂ ਤੋਂ 2004 ਅਤੇ 2009 ਦੀਆਂ ਲੋਕ ਸਭਾ ਚੋਣਾਂ ਹਾਰ ਗਿਆ। ਉਸਨੇ 2014 ਦੀਆਂ ਲੋਕ ਸਭਾ ਚੋਣਾਂ ਨਹੀਂ ਲੜੀਆਂ ਪਰ ਰਾਜ ਭਰ ਵਿੱਚ ਸਰਗਰਮੀ ਨਾਲ ਪ੍ਰਚਾਰ ਕੀਤਾ ਸੀ। ਉਹ 2005 ਤੋਂ 2012 ਤੱਕ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਰਿਹਾ। ਉਹ ਥੋੜ੍ਹੇ ਸਮੇਂ ਲਈ ਗੋਆ ਕਾਂਗਰਸ ਦੇ ਇੰਚਾਰਜ ਵੀ ਰਿਹਾ,। ਬਰਾੜ ਨੇ 35 ਸਾਲ ਤੋਂ ਵੱਧ ਲੰਬੇ ਸਮੇਂ ਤੱਕ ਪਾਰਟੀ ਦੀ ਸੇਵਾ ਕਰਨ ਤੋਂ ਬਾਅਦ ਕੇਂਦਰ ਅਤੇ ਪੰਜਾਬ ਪੱਧਰ 'ਤੇ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨਾਲ ਮਤਭੇਦ ਹੋਣ ਕਾਰਨ 5 ਜਨਵਰੀ 2015 ਨੂੰ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਉਸਨੇ ਐਮ.ਏ ਅਤੇ ਐਲ.ਐਲ. ਬੀ.

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,0,0,0,0,0, 17

    1 ਦਿਨ ਸਟ੍ਰੀਕ

    🔍 🗞️
  97. 97

    ਲੋਕਯਾਨ ਅਤੇ ਮਧਕਾਲੀਨ ਪੰਜਾਬੀ ਸਾਹਿਤ

    ਲੋਕਯਾਨ ਅਤੇ ਮਧਕਾਲੀਨ ਪੰਜਾਬੀ ਸਾਹਿਤ

    ਲੋਕਯਾਨ ਅਤੇ ਮੱਧਕਾਲੀ ਪੰਜਾਬੀ ਸਾਹਿਤ ਡਾ.

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0,0,0,0,0,0,0, 17

    1 ਦਿਨ ਸਟ੍ਰੀਕ

    🔍 🗞️
  98. 98

    ਕਰਤਾਰ ਸਿੰਘ ਸਰਾਭਾ

    ਕਰਤਾਰ ਸਿੰਘ ਸਰਾਭਾ

    ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,0,19,0,21,0,0,0, 16

    1 ਦਿਨ ਸਟ੍ਰੀਕ

    🔍 🗞️
  99. 99

    ਗੁੱਲੀ ਡੰਡਾ

    ਗੁੱਲੀ ਡੰਡਾ

    ਗੁੱਲੀ ਡੰਡਾ ਜਾਂ ਗਿਲੀਡੰਡਾ (ਅੰਗ੍ਰੇਜ਼ੀ: Gillidanda) ਦੱਖਣੀ ਏਸ਼ੀਆ ਖਾਸਕਰ ਭਾਰਤ ਤੋਂ ਉਤਪੰਨ ਹੋਈ ਇੱਕ ਪ੍ਰਾਚੀਨ ਖੇਡ ਹੈ ਜੋ ਅਜੇ ਵੀ ਪੂਰੇ ਦੱਖਣੀ ਏਸ਼ੀਆ ਵਿੱਚ ਵਿਆਪਕ ਤੌਰ 'ਤੇ ਖੇਡੀ ਜਾਂਦੀ ਹੈ। ਇਹ ਖੇਡ ਮੈਡੀਟੇਰੀਅਨ ਦੇ ਉੱਤਰ ਵਿੱਚ ਅਤੇ ਦੱਖਣ-ਪੂਰਬੀ ਏਸ਼ੀਆ ਦੇ ਪੂਰਬ ਵਿੱਚ ਵੀ ਪਾਈ ਜਾਂਦੀ ਹੈ। ਇਹ ਦੱਖਣੀ ਏਸ਼ੀਆ ਵਿੱਚ ਕ੍ਰਿਕਟ ਦਾ ਪੂਰਵਗਾਮੀ ਸੀ।

    16 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)29,0,0,0,0,0,0,0,23, 16

    2 ਦਿਨ ਸਟ੍ਰੀਕ

    🔍 🗞️
  100. 100

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,0,0,0,0,0,0,0, 16

    1 ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: ।