ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਲੋਕ ਸਾਹਿਤ ਕੋਮਲ ਭਾਵਾਂ ਦਾ ਸੁਹਜਮਈ ਪ੍ਰਗਟਾਵਾ ਹੈ। ਇਸ ਦੇ ਅੰਤਰਗਤ ਉਹ ਸਭ ਸਾਰਥਕ ਕਲਾਤਮਕ ਅਭਿਵਿਅਕਤ ਸ਼ਾਮਲ ਹਨ, ਜੋ ਮਨੁੱਖ ਨੂੰ ਸੁਹਜ-ਸਵਾਦ ਦੇਂਦੇ ਤੇ ਜੀਵਨ ਅਗਵਾਈ ਕਰਦੇ ਹਨ, ਭਾਵੇਂ ਉਨ੍ਹਾਂ ਨੇ ਲਿਖਤ ਦਾ ਜਾਮਾ ਪਹਿਨਿਆ ਹੋਵੇ ਤੇ ਭਾਵੇਂ ਨਾ। ਸਾਹਿਤ ਦੇ ਦੋ ਰੂਪ ਹਨ ਇੱਕ ਲਿਖਤ ਸਾਹਿਤ ਜਿਸ ਨੂੰ ਕਲਾ ਸਾਹਿਤ ਆਖਦੇ ਹਨ ਅਤੇ ਦੂਸਰਾ ਹੈ ਮੌਖਿਕ ਸਾਹਿਤ ਜਿਸ ਦਾ ਸੰਚਾਰ ਬੋਲੀ ਰਾਹੀਂ ਹੋਇਆ ਹੋਵੇ ਅਤੇ ਜੋ ਪੁਸ਼ਤ ਦਰ ਪੁਸ਼ਤ ਸਮੁੱਚੀ ਜਾਤੀ ਦਾ ਸਾਂਝਾ ਹੋਣ ਕਰ ਕੇ ਲੋਕ ਸਾਹਿਤ ਅਖਵਾਉਂਦਾ ਹੈ। ਇਸ ਨਾਲ ਕਿਸੇ ਵਿਸ਼ੇਸ਼ ਵਿਅਕਤੀ ਦਾ ਨਾਂ ਨਹੀਂ ਜੁੜਿਆ ਹੁੰਦਾ। ਲੋਕ ਸਾਹਿਤ ਮਨ ਤੇ ਭਾਰ ਪਾਇਆ ਨਹੀਂ ਸਿਰਜਿਆ ਜਾ ਸਕਦਾ ਸਗੋਂ ਅਚੇਤ ਸਹਿਜ ਸੁਭਾ ਇਸ ਦੀ ਸਿਰਜਨਾ ਹੁੰਦੀ ਹੈ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਇੱਕ ਟੈਸਟ ਜਾਂ ਇਮਤਿਹਾਨ (ਗੈਰ-ਰਸਮੀ ਤੌਰ ਤੇ ਮੁਲਾਂਕਣ) ਵਿੱਚ ਟੈਸਟ-ਲੈਣ ਵਾਲੇ ਦੇ ਗਿਆਨ, ਹੁਨਰ, ਕੁਸ਼ਲਤਾ, ਸਰੀਰਕ ਤੰਦਰੁਸਤੀ ਜਾਂ ਕੋਈ ਹੋਰ ਵਿਸ਼ਲੇਸ਼ਣ ਕਲਾਸੀਫਿਕੇਸ਼ਨ (ਉਦਾਹਰਣ ਲਈ, ਵਿਸ਼ਵਾਸ) ਨੂੰ ਮਾਪਣ ਦਾ ਇਰਾਦਾ ਹੈ। ਇੱਕ ਟੈਸਟ, ਇੱਕ ਕੰਪਿਊਟਰ ਤੇ, ਜਾਂ ਪੂਰਵ ਨਿਰਧਾਰਤ ਖੇਤਰ ਵਿੱਚ ਕੀਤਾ ਜਾ ਸਕਦਾ ਹੈ ਜਿਸ ਵਿੱਚ ਟੈਸਟ ਲੈਣ ਵਾਲੇ ਨੂੰ ਹੁਨਰ ਦੇ ਇੱਕ ਸਮੂਹ ਦਾ ਪ੍ਰਦਰਸ਼ਨ ਜਾਂ ਕਾਬਲੀਅਤ ਪ੍ਰਦਰਸ਼ਨ ਕਰਨ ਦੀ ਲੋੜ ਹੁੰਦੀ ਹੈ। ਟੈਸਟ ਸਟਾਈਲ, ਕਠੋਰਤਾ ਅਤੇ ਲੋੜਾਂ ਅਨੁਸਾਰ ਬਦਲਦੇ ਹਨ। ਉਦਾਹਰਨ ਲਈ, ਇੱਕ ਬੰਦ ਬੁੱਕ ਟੈਸਟ ਵਿੱਚ, ਇੱਕ ਟੈਸਟ ਲੈਣ ਵਾਲੇ ਨੂੰ ਆਮ ਤੌਰ ਤੇ ਖਾਸ ਚੀਜ਼ਾਂ ਦਾ ਜਵਾਬ ਦੇਣ ਲਈ ਮੈਮੋਰੀ ਉੱਤੇ ਨਿਰਭਰ ਕਰਨਾ ਪੈਂਦਾ ਹੈ ਜਦੋਂ ਕਿ ਇੱਕ ਖੁੱਲ੍ਹੀ ਕਿਤਾਬ ਦੇ ਟੈਸਟ ਵਿੱਚ, ਇੱਕ ਟੈਸਟ ਲੈਣ ਵਾਲਾ ਇੱਕ ਜਾਂ ਵਧੇਰੇ ਪੂਰਕ ਸੰਦਾਂ ਜਿਵੇਂ ਕਿ ਇੱਕ ਸੰਦਰਭ ਪੁਸਤਕ ਜਾਂ ਕੈਲਕੁਲੇਟਰ ਦੀ ਵਰਤੋਂ ਕਰ ਸਕਦਾ ਹੈ। ਇੱਕ ਟੈਸਟ ਰਸਮੀ ਤੌਰ 'ਤੇ ਜਾਂ ਅਨੌਪਚਾਰਿਕ ਕੀਤਾ ਜਾ ਸਕਦਾ ਹੈ। ਇੱਕ ਅਨੌਪਚਾਰਕ ਟੈਸਟ ਦਾ ਇੱਕ ਉਦਾਹਰਣ ਮਾਪਿਆਂ ਦੁਆਰਾ ਇੱਕ ਬੱਚੇ ਦੁਆਰਾ ਪਾਲਣ ਲਈ ਇੱਕ ਪੜਣ ਦਾ ਟੈਸਟ ਹੋਵੇਗਾ। ਇੱਕ ਰਸਮੀ ਪਰੀਖਿਆ ਇੱਕ ਅਧਿਆਪਕ ਦੁਆਰਾ ਇੱਕ ਕਲਾਸਰੂਮ ਜਾਂ ਆਈ.ਕਿਊ.
ਮੱਧਕਾਲੀਨ ਪੰਜਾਬੀ ਸਾਹਿਤ ਦੇ ਸਾਂਝੇ ਲੱਛਣ
ਮੱਧਕਾਲੀਨ ਪੰਜਾਬੀ ਸਾਹਿਤ ਸਾਡੇ ਸਮੁੱਚੇ ਪੰਜਾਬੀ ਸਾਹਿਤ ਦੇ ਇਤਿਹਾਸ ਦਾ ਇੱਕ ਗੋਰਵਮਈ ਭਾਗ ਹੈ। ਇਸ ਕਾਲ ਵਿੱਚ ਸਾਹਿਤ ਦੇ ਵੱਖ-ਵੱਖ ਰੂਪਾਂ ਨੇ ਜਨਮ ਲਿਆ ਅਤੇ ਵਿਕਾਸ ਕੀਤਾ। ਇਸ ਕਾਲ ਵਿੱਚ ਚਾਰ ਪ੍ਰਮੁੱਖ ਕਾਵਿ ਧਾਰਾਵਾਂ ਸਮਾਨ ਅੰਤਰ ਵਿਚਰੀਆਂ ਅਤੇ ਆਪਣੇ ਵਿਕਾਸ ਦੀ ਸਿੱਖਰਾਂ ਨੂੰ ਛੋਹ ਲਿਆ। ਇਸ ਕਾਰਨ ਹੀ ਅਸੀਂ ਮੱਧ ਕਾਲ ਨੂੰ ਪੰਜਾਬੀ ਸਾਹਿਤ ਦਾ ਸੁਨਹਿਰੀ ਕਾਲ ਵੀ ਕਹਿੰਦੇ ਹਨ। ਸੂਫੀ ਅਤੇ ਭਗਤੀ ਧਾਰਾ ਦੀਆਂ ਪ੍ਰਵਿਰਤੀਆਂ ‘ਆਦਿ ਕਾਲ’ ਵਿੱਚ ਹੀ ਪੈਦਾ ਹੋ ਗਈਆਂ ਸਨ। ਉਹਨਾਂ ਧਾਰਾਵਾਂ ਨੇ ਮੱਧਕਾਲ ਵਿੱਚ ਪਹੁੰਚ ਕੇ ਬਹੁਤ ਪ੍ਰਗਤੀ ਕੀਤੀ। ਇਹਨਾਂ ਤੋਂ ਬਿਨਾਂ ਗੁਰਮਤਿ ਕਾਵਿ, ਕਿੱਸਾ ਕਾਵਿ, ਬੀਰ ਕਾਵਿ ਅਤੇ ਵਾਰਤਕ ਆਦਿ ਕੁੱਝ ਨਵੇਂ ਸਾਹਿਤ ਦੇ ਰੂਪ ਵੀ ਪੈਦਾ ਹੋਏ। ਡਾ.
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਮੁਗ਼ਲ ਸਲਤਨਤ(ਮੁਗ਼ਲ ਸਲਤਨਤ-ਏ-ਹਿੰਦ) ਇੱਕ ਇਸਲਾਮੀ ਤੁਰਕੀ ਸਾਮਰਾਜ ਸੀ ਜੋ 1526 ਵਿੱਚ ਸ਼ੁਰੂ ਹੋਇਆ , ਜਿਸ ਨੇ 17 ਵੀਂ ਸਦੀ ਦੇ ਅਖੀਰ ਵਿੱਚ ਅਤੇ 18 ਵੀਂ ਸਦੀ ਦੀ ਸ਼ੁਰੁਆਤ ਤੱਕ ਭਾਰਤੀ ਉਪਮਹਾਦੀਪ ਵਿੱਚ ਰਾਜ ਕੀਤਾ ਅਤੇ 19 ਵੀਂ ਸਦੀ ਦੇ ਵਿਚਕਾਰ ਵਿੱਚ ਖ਼ਤਮ ਹੋਇਆ। ਮੁਗ਼ਲ ਸਮਰਾਟ ਤੁਰਕ - ਮੰਗੋਲ ਪੀੜ੍ਹੀ ਦੇ ਤੈਮੂਰਵੰਸ਼ੀ ਸਨ , ਅਤੇ ਇਨ੍ਹਾਂ ਨੇ ਅਤਿ ਉੱਨਤ ਮਿਸ਼ਰਤ ਹਿੰਦ - ਫਾਰਸੀ ਸੰਸਕ੍ਰਿਤੀ ਨੂੰ ਵਿਕਸਿਤ ਕੀਤਾ । 1700 ਦੇ ਕੋਲ , ਆਪਣੀ ਤਾਕਤ ਦੀ ਚੜਤ ਵੇਲੇ,ਇਸਨੇ ਭਾਰਤੀ ਉਪਮਹਾਂਦੀਪ ਦੇ ਲਗਭਗ ਸਾਰੇ ਹਿੱਸੇ ਨੂੰ ਕਬਜਾ ਲਿਆ - ਇਸਦਾ ਵਿਸਥਾਰ ਪੂਰਵ ਵਿੱਚ ਵਰਤਮਾਨ ਬੰਗਲਾਦੇਸ਼ ਵਲੋਂ ਪੱਛਮ ਵਿੱਚ ਬਲੂਚਿਸਤਾਨ ਤੱਕ ਅਤੇ ਉੱਤਰ ਵਿੱਚ ਕਸ਼ਮੀਰ ਤੋਂ ਦੱਖਣ ਵਿੱਚ ਕਾਵੇਰੀ ਘਾਟੀ ਤੱਕ ਸੀ। ਉਸ ਸਮੇਂ 40 ਲੱਖ ਵਰਗ ਕਿਲੋਮੀਟਰ ( 15 ਲੱਖ ਵਰਗ ਮੀਲ ) ਦੇ ਖੇਤਰ ਉੱਤੇ ਫੈਲੇ ਇਸ ਸਾਮਰਾਜ ਦੀ ਆਬਾਦੀ ਦਾ ਅੰਦਾਜਾ 11 ਅਤੇ 13 ਕਰੋੜ ਦੇ ਵਿਚਕਾਰ ਲਾਇਆ ਜਾਂਦਾ ਹੈ। 1725 ਈਸਵੀ ਤੋਂ ਬਾਅਦ ਇਸ ਦੀ ਤਾਕਤ ਵਿੱਚ ਤੇਜੀ ਵਲੋਂ ਗਿਰਾਵਟ ਆਈ ।ਵਾਰਿਸਾਂ ਦੇ ਕਲੇਸ਼ ਤੇ ਖੇਤੀਬਾੜੀ ਸੰਕਟ ਦੀ ਵਜ੍ਹਾ ਨਾਲ ਮਕਾਮੀ ਬਗ਼ਾਵਤ ,ਧਾਰਮਿਕ ਗੁਸੈਲਾਪਨ ਦਾ ਚੜ੍ਹਾਅ , ਅਤੇ ਅੰਗਰੇਜ਼ੀ ਉਪਨਿਵੇਸ਼ਵਾਦ ਵਲੋਂ ਕਮਜੋਰ ਹੋਏ ਸਾਮਰਾਜ ਦਾ ਅੰਤਮ ਸਮਰਾਟ ਬਹਾਦੁਰ ਜਫਰ ਸ਼ਾਹ ਸੀ , ਜਿਸਦਾ ਰਾਜ ਦਿੱਲੀ ਸ਼ਹਿਰ ਤੱਕ ਸੀਮਿਤ ਰਹਿ ਗਿਆ ਸੀ । ਅੰਗਰੇਜਾਂ ਨੇ ਉਸਨੂੰ ਕੈਦ ਵਿੱਚ ਰੱਖਿਆ ਅਤੇ 1857 ਦੇ ਭਾਰਤੀ ਬਗ਼ਾਵਤ ਦੇ ਬਾਅਦ ਅੰਗਰੇਜ਼ਾਂ ਵੱਲੋਂ ਮਿਆਨਮਾਰ ਵਤਨੋਂ ਬਾਹਰ ਕਰ ਦਿੱਤਾ ਗਿਆ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਵਿਚ ਕਾਲ-ਵੰਡ ਦੀਆਂ ਸਮੱਸਿਆਵਾਂ
ਸਾਹਿਤਕ ਇਤਿਹਾਸਕਾਰੀ ਦੇ ਸਿੱਧਾਂਤਕ ਪੱਖ ਨੂੰ ਉਭਾਰਨ ਵਿੱਚ ਜਿੱਥੇ ਬਾਕੀ ਪੱਖਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਥੇ ਕਾਲ ਵੰਡ ਦਾ ਵੀ ਬਹੁਤ ਮਹੱਤਵ ਹੈ। ਸਾਹਿਤ ਇਤਿਹਾਸ ਦਾ ਘੇਰਾ ਵਿਸ਼ਾਲ ਹੋਣ ਦੇ ਕਾਰਨ ਕਾਲਵੰਡ ਦੇ ਵੀ ਬਹੁਤ ਸਾਰੇ ਤਰੀਕੇ ਸਾਡੇ ਸਾਹਮਣੇ ਆਉਂਦੇ ਹਨ ਜਿਹਨਾਂ ਵਿੱਚ ਬਹੁਤ ਸਮੱਸਿਆਵਾਂ ਪਾਈਆਂ ਗਈਆਂ ਹਨ। ਜਿਨ੍ਹਾਂ-ਜਿਨ੍ਹਾਂ ਇਤਿਹਾਸਕਾਰਾਂ ਵਲੋਂ ਕਾਲ-ਵੰਡ ਕੀਤੀ ਗਈ ਹੈ ਉਹਨਾਂ ਨੇ ਵੱਖ-ਵੱਖ ਤਰੀਕੇ ਅਪਣਾਏ ਗਏ ਹਨ। ਜਿਸ ਕਾਰਨ ਇਹ ਸਮੱਸਿਆ ਪੈਦਾ ਹੁੰਦੀ ਹੈ ਕਿ ਕਿਸ ਸਾਹਿਤ ਇਤਿਹਾਸ ਦੀ ਕਾਲਵੰਡ ਨੂੰ ਠੀਕ ਮੰਨਿਆ ਜਾਵੇ। ਹੇਠਾਂ ਅਸੀਂ ਵੱਖ-ਵੱਖ ਇਤਿਹਾਸਕਾਰਾਂ ਵਲੋਂ ਕੀਤੀ ਕਾਲ-ਵੰਡ ਵਿੱਚ ਪਾਈਆਂ ਜਾਣ ਵਾਲੀਆ ਸਮੱਸਿਆਵਾ ਦੀ ਚਰਚਾ ਕਰਾਂਗੇ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮੱਨਾਰ ਦੀ ਖਾੜੀ (ਸਿੰਹਾਲਾ: මන්නාරමි බොක්ක ਤਮਿਲ਼: மன்னார் வளைகுடா) ਇੱਕ ਵਿਸ਼ਾਲ ਕਛਾਰ ਖਾੜੀ ਹੈ ਜੋ ਹਿੰਦ ਮਹਾਂਸਾਗਰ ਵਿਚਲੇ ਲਕਸ਼ਦੀਪ ਸਾਗਰ ਦਾ ਹਿੱਸਾ ਹੈ। ਇਹ ਭਾਰਤ ਦੇ ਦੱਖਣੀ ਸਿਰੇ ਅਤੇ ਸ੍ਰੀਲੰਕਾ ਦੇ ਪੱਛਮੀ ਤਟ ਵਿਚਕਾਰ ਸਥਿੱਤ ਹੈ। ਨੀਵੇਂ ਟਾਪੂਆਂ ਅਤੇ ਮੂੰਗਾਂ-ਚਟਾਨਾਂ ਦੀ ਇੱਕ ਲੜੀ, ਜਿਸ ਨੂੰ ਆਦਮ ਦਾ ਪੁਲ ਜਾਂ ਰਾਮਸੇਤੂ ਕਿਹਾ ਜਾਂਦਾ ਹੈ (ਜਿਸ ਵਿੱਚ ਮੱਨਾਰ ਟਾਪੂ ਸ਼ਾਮਲ ਹੈ), ਇਸ ਖਾੜੀ ਨੂੰ ਪਾਕ ਖਾੜੀ ਤੋਂ ਵੱਖ ਕਰਦੀ ਹੈ ਜੋ ਉੱਤਰ ਵੱਲ ਭਾਰਤ ਅਤੇ ਸ੍ਰੀਲੰਕਾ ਵਿਚਕਾਰ ਪੈਂਦੀ ਹੈ। ਦੱਖਣੀ ਭਾਰਤ ਥਮੀਰਬਰਾਨੀ ਦਰਿਆ ਅਤੇ ਸ੍ਰੀਲੰਕਾ ਦਾ ਅਰੂਵੀ ਅਰੂ ਦਰਿਆ ਇਸ ਵਿੱਚ ਆ ਡਿੱਗਦੇ ਹਨ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਅਨੁਪਮਾ ਇੱਕ ਭਾਰਤੀ ਹਿੰਦੀ -ਭਾਸ਼ਾ ਦੀ ਟੈਲੀਵਿਜ਼ਨ ਡਰਾਮਾ ਲੜੀ ਹੈ ਜਿਸਦਾ ਪ੍ਰੀਮੀਅਰ 13 ਜੁਲਾਈ 2020 ਨੂੰ ਸਟਾਰ ਪਲੱਸ 'ਤੇ ਹੋਇਆ ਸੀ। ਡਿਜ਼ਨੀ + ਹੌਟਸਟਾਰ 'ਤੇ ਡਿਜ਼ੀਟਲ ਤੌਰ 'ਤੇ ਸਟ੍ਰੀਮ ਕੀਤਾ ਗਿਆ ਸੀ। ਨਿਰਦੇਸ਼ਕ ਕੁਟ ਪ੍ਰੋਡਕਸ਼ਨ ਦੇ ਬੈਨਰ ਹੇਠ ਰਾਜਨ ਸ਼ਾਹੀ ਅਤੇ ਦੀਪਾ ਸ਼ਾਹੀ ਨੇ ਨਿਰਮਿਤ ਕੀਤਾ ਹੈ, ਇਹ ਸਟਾਰ ਜਲਸਾ ਦੀ ਬੰਗਾਲੀ ਲੜੀ ਸ਼੍ਰੀਮੋਈ 'ਤੇ ਅਧਾਰਤ ਹੈ। ਇਸ ਵਿੱਚ ਰੂਪਾਲੀ ਗਾਂਗੁਲੀ, ਸੁਧਾਂਸ਼ੂ ਪਾਂਡੇ, ਮਦਾਲਸਾ ਸ਼ਰਮਾ ਚੱਕਰਵਰਤੀ ਅਤੇ ਗੌਰਵ ਖੰਨਾ ਹਨ । Anupamaa at IMDb Anupamaa Archived 2022-10-08 at the Wayback Machine. on Disney+ Hotstar Production Website Archived 2015-08-01 at the Wayback Machine.
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ। ਇਹ ਪੰਜਾਬੀ ਗਲਪ ਵਿੱਚ ਨਾਵਲ ਤੋਂ ਬਾਅਦ ਦੂਜੇ ਸਥਾਨ ਤੇ ਹੈ। ਆਧੁਨਿਕ ਕਹਾਣੀ ਵਿੱਚ ਆਮ ਮਨੁੱਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ। ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਕਿੱਸਾ ਕਾਵਿ ਮੱਧਕਾਲੀਨ ਪੰਜਾਬੀ ਸਾਹਿਤ ਜਗਤ ਵਿੱਚ ਵਿਸ਼ੇਸ਼ ਮਹੱਤਵ ਦਾ ਧਾਰਣੀ ਹੈ। ਵਿਚਾਰਧੀਨ ਕਾਲਖੰਡ ਬਰਤਾਨਵੀਂ ਰਾਜ ਦੀ ਸਥਾਪਤੀ ਤੋਂ ਲੈ ਕੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੱਕ ਪਸਰਿਆ ਹੋਇਆ ਹੈ। ਇਸ ਸਮੇਂ ਦੌਰਾਨ ਹੀ ਪੰਜਾਬੀ ਸਾਹਿਤ ਪਰੰਪਰਕ ਸਾਹਿਤ ਰੂਪਾਕਾਰਾਂ ਨਾਲੋਂ ਆਪਣਾ ਨਾਤਾ ਤੋੜ ਕੇ ਨਵੀਨ ਸਾਹਿਤ ਰੂਪਾਕਾਰਾਂ ਅਤੇ ਚਿੰਤਨ ਤੇ ਚੇਤਨਾ ਦੇ ਨਵੇਂ ਸਰੋਕਾਰਾਂ ਨਾਲ ਜੁੜਦਾ ਹੈ। ਕਿੱਸਾ ਕਾਵਿ ਸਾਹਿਤ ਦੀ ਇੱਕ ਅਜਿਹੀ ਕਾਵਿ ਵਿਧਾ ਹੈ ਜੋ ਦੂਸਰੇ ਸਾਹਿਤ ਰੂਪਾਕਾਰਾਂ ਨਾਲੋਂ ਭਿੰਨ ਤੇ ਵਿਲੱਖਣ ਹੈ। ਇਸ ਸਮੁੱਚੇ ਕਾਲ ਦਾ ਕਿੱਸਾ ਕਾਵਿ ਬਹੁਪੱਖੀ ਅਧਿਐਨ ਦੀ ਮੰਗ ਕਰਦਾ ਹੈ। ਹੱਥਲੇ ਖੋਜ ਪੱਤਰ ਵਿੱਚ ਸਾਡਾ ਮੁੱਖ ਉਦੇਸ਼ ਅਧਿਐਨ ਕਾਲ ਦੇ ਕਿੱਸਾ ਕਾਵਿ ਦਾ ਨਵੇਂ ਵਿਸ਼ਿਆਂ ਦੇ ਪ੍ਰਸੰਗ ਵਿੱਚ ਅਧਿਐਨ ਕਰਨਾ ਹੈ ਅਤੇ ਇਹ ਵਾਚਨ ਹੈ ਕਿ ਇਸ ਸਮੂੱਚੇ ਸਮੇਂ ਵਿੱਚ ਬਹੁਪਾਸਾਰੀ ਵਿਸ਼ਿਆਂ ਦੀ ਧਾਰਣੀ ਇਹ ਕਾਵਿ ਪਰੰਪਰਾ ਕਿੰਨਾ ਨਵੇਂ ਵਿਸ਼ਿਆ ਨਾਲ ਆਪਣਾ ਸਰੋਕਾਰ ਜੋੜਦੀ ਹੈ।
ਸੰਕਸ਼ਤੀ ਚਤੁਰਥੀ Archived 2022-11-01 at the Wayback Machine., ਜਿਸਨੂੰ ਸੰਕਟਹਾਰਾ ਚਤੁਰਥੀ ਵੀ ਕਿਹਾ ਜਾਂਦਾ ਹੈ, ਹਿੰਦੂ ਕੈਲੰਡਰ ਦੇ ਹਰ ਚੰਦਰ ਮਹੀਨੇ ਦਾ ਇੱਕ ਦਿਨ ਹੈ ਜੋ ਹਿੰਦੂ ਭਗਵਾਨ ਗਣੇਸ਼ ਨੂੰ ਸਮਰਪਿਤ ਹੈ। ਇਹ ਦਿਨ ਕ੍ਰਿਸ਼ਨ ਪੱਖ ਦੇ ਚੌਥੇ ਦਿਨ (ਚੰਦਰਮਾ ਦਾ ਚੰਦਰਮਾ ਪੜਾਅ ਜਾਂ ਚੰਦਰਮਾ ਦਾ ਅਲੋਪ ਹੋਣ ਵਾਲਾ ਪੰਦਰਵਾੜਾ) 'ਤੇ ਆਉਂਦਾ ਹੈ। ਜੇਕਰ ਇਹ ਚਤੁਰਥੀ ਮੰਗਲਵਾਰ ਨੂੰ ਆਉਂਦੀ ਹੈ, ਤਾਂ ਇਸ ਨੂੰ ਅੰਗਾਰਕੀ ਸੰਕਸ਼ਤੀ ਚਤੁਰਥੀ ਕਿਹਾ ਜਾਂਦਾ ਹੈ। ਅੰਗਾਰਕੀ ਸੰਕਸ਼ਤੀ ਚਤੁਰਥੀ ਸਾਰੇ ਸੰਕਸ਼ਤੀ ਚਤੁਰਥੀ ਦਿਨਾਂ ਵਿੱਚ ਬਹੁਤ ਮਹੱਤਵਪੂਰਨ ਮੰਨੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਇਹ ਵਿਸ਼ਵਾਸ ਦੇ ਵਿਰੋਧੀ ਵਿਚਾਰਾਂ ਦੇ ਸਬੰਧ ਵਿੱਚ ਇੱਕ ਰੁਕਾਵਟ ਹਟਾਉਣ ਦੀ ਰਸਮ ਵਜੋਂ 700 ਈਸਾ ਪੂਰਵ ਦੇ ਆਸਪਾਸ ਸ਼ੁਰੂ ਹੋਇਆ ਸੀ ਜਿਵੇਂ ਕਿ ਅਭਿਸ਼ੇਕ ਮਹਾਰਿਸ਼ੀ ਦੁਆਰਾ ਧਰਮ ਗ੍ਰੰਥਾਂ ਤੋਂ ਉਚਿਤ ਕਾਰਨ ਪ੍ਰਾਪਤ ਕਰਦੇ ਹੋਏ ਆਪਣੀ ਸਿੱਖਿਆਰਥੀ ਐਸ਼ਵਰਿਆ ਨੂੰ ਸਿਖਾਉਣ ਵਿੱਚ ਕਿਹਾ ਗਿਆ ਸੀ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਪੰਜਾਬੀ ਸਾਹਿਤ, ਪੰਜਾਬ ਦੇ ਕਿਸੇ ਵੀ ਖਿੱਤੇ ਜਾਂ ਕੌਮ ਦੇ ਲੋਕਾਂ ਦਾ ਜੀਵਨ, ਰਹਿਣ ਸਹਿਣ ਤੇ ਓਥੋਂ ਦੇ ਲੋਕਾਂ ਦੇ ਵਿਚਰਨ ਦੇ ਬਿਰਤਾਂਤ ਨੂੰ ਕਿਸੇ ਵੀ ਲਿਖਤ ਦੇ ਰੂਪ ਵਿਚ ਪੇਸ਼ ਕਰਨ ਦਾ ਰੂਪ ਹੈ। ਪੰਜਾਬੀ ਲੋਕਾਂ ਦੇ ਰਹਿਣ ਸਹਿਣ ਨੂੰ ਵੱਖ ਵੱਖ ਲਿਖਤਾਂ (ਕਵਿਤਾਵਾਂ, ਲੇਖਾਂ, ਗੀਤਾਂ, ਕਹਾਣੀਆਂ, ਗ਼ਜ਼ਲਾਂ, ਵਾਰਾਂ, ਕਿੱਸਿਆਂ, ਇਤਿਹਾਸਿਕ ਲੇਖਾਂ ਤੇ ਹੋਰ ਸਭ ਤਰ੍ਹਾਂ ਦੀਆਂ ਧਾਰਮਿਕ ਰਚਨਾਵਾਂ) ਬਿਆਨ ਕਰਦੀਆਂ ਹਨ ਉਹ ਸਭ ਪੰਜਾਬੀ ਸਾਹਿਤ ਦਾ ਹਿੱਸਾ ਹਨ। ਸਾਹਿਤ ਲੋਕਾਂ ਨੂੰ ਉਹਨਾਂ ਦੇ ਪਿਛੋਕੜ ਨਾਲ ਜੋੜ ਕੇ ਰੱਖਣ ਦਾ ਕੰਮ ਕਰਦਾ ਹੈ ਤੇ ਉਹਨਾਂ ਦਾ ਮਨੋਰੰਜਨ ਕਰਨ ਦੇ ਨਾਲ ਨਾਲ ਉਹਨਾਂ ਵਿਚ ਸਭ ਤਰ੍ਹਾਂ ਦੇ ਰਸ ਵੀ ਭਰਦਾ ਹੈ। ਪੰਜਾਬੀ ਸਾਹਿਤ, ਪੰਜਾਬੀ ਭਾਸ਼ਾ ਵਿੱਚ ਲਿਖਿਆ ਗਿਆ ਸਾਹਿਤ ਹੈ। ਇਹ ਖਾਸਕਰ ਪੰਜਾਬ ਖੇਤਰ ਦੇ ਲੋਕਾਂ ਅਤੇ ਪੰਜਾਬੀ ਡਾਇਆਸਪੋਰਾ ਦੁਆਰਾ ਲਿਖਿਆ ਗਿਆ ਹੈ। ਪੰਜਾਬੀ ਲਿਖਣ ਲਈ ਕਈ ਲਿਪੀਆਂ ਪ੍ਰਚਲਿਤ ਹਨ ਜਿਹਨਾਂ ਵਿੱਚੋਂ ਸ਼ਾਹਮੁਖੀ ਅਤੇ ਗੁਰਮੁਖੀ ਪ੍ਰਮੁੱਖ ਹਨ। ਪਾਕਿਸਤਾਨੀ ਪੰਜਾਬ ਵਿੱਚ 'ਪੰਜਾਬੀ ਸਾਹਿਤ' ਲਈ 'ਪੰਜਾਬੀ ਅਦਬ' ਸ਼ਬਦ ਦੀ ਵਰਤੋਂ ਵਧੇਰੇ ਆਮ ਹੈ।
ਬੰਦਰਗਾਹ ਸਮੁੰਦਰੀ ਜਹਾਜ ਦੇ ਖੜਨ ਦਾ ਸਥਾਨ ਤੇ ਸਮੁੰਦਰੀ ਕੰਢੇ ਤੇ ਉਹ ਸਥਾਨ ਹੈ ਜਿਥੇ ਸਮੁੰਦਰੀ ਪਾਣੀ ਅਤੇ ਜਮੀਨ ਮਿਲਦੇ ਹਨ ਅਤੇ ਜਿਥੇ ਸਮਾਨ ਨੂੰ ਉਤਾਰਿਆ ਜਾਂ ਲੱਦਿਆ ਜਾ ਸਕੇ ਅਤੇ ਦੂਸਰੇ ਦੇਸ਼ 'ਚ ਭੇਜਿਆ ਜਾ ਸਕੇ ਜਾਂ ਜਿਸ ਤੇ ਆਦਮੀ ਆ-ਜਾ ਸਕਣ। ਲਾਲ ਸਾਗਰ ਵਿੱਚ ਵਾਦੀ ਅਲ-ਜ਼ਰਫ ਦੁਨੀਆਂ ਦੀ ਸਭ ਤੋਂ ਪੁਰਾਣੀ ਮਨੁੱਖ ਦੁਆਰਾ ਬਣਾਈ ਹੋਈ ਬੰਦਰਗਾਹ ਹੈ। 3700 ਬੀਸੀ ਦਾ ਸਿੰਧੂ ਘਾਟੀ ਸੱਭਿਅਤਾ ਦਾ ਮਸ਼ਹੂਰ ਸ਼ਹਿਰ ਲੋਥਲ ਜੋ ਭਾਰਤ ਦੇ ਗੁਜਰਾਤ ਵਿੱਚ ਸਥਿਤ ਹੈ ਇੱਕ ਬੰਦਰਗਾਹ ਸੀ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸੱਤ ਬਗਾਨੇ ਪੰਜਾਬੀ ਨਾਟਕਕਾਰ ਅਜਮੇਰ ਸਿੰਘ ਔਲਖ ਦੁਆਰਾ 1988 ਵਿੱਚ ਲਿਖਿਆ ਇੱਕ ਨਾਟਕ ਹੈ। ਇਹ ਨਾਟਕ ਮਾਲਵੇ ਦੀ ਨਿਮਨ ਕਿਸਾਨੀ ਦੀ ਤ੍ਰਾਸਦੀ ਦੇ ਆਰਥਿਕ, ਸਮਾਜੀ, ਰਾਜਸੀ ਅਤੇ ਮਾਨਸਿਕ ਪਰਿਪੇਖ ਪੇਸ਼ ਕਰਦਾ ਹੈ। ਇਸ ਵਿੱਚ ਔਰਤ ਦੀ ਤ੍ਰਾਸਦੀ ਵੀ ਪੇਸ਼ ਹੁੰਦੀ ਹੈ। ਜੈ ਕੁਰ ਨੂੰ ਆਪਣੇ ਦਿਓਰ ਨਾਲ ਸਬੰਧ ਬਣਾਉਣੇ ਪੈਂਦੇ ਹਨ ਤਾਂ ਕਿ ਉਹਦੇ ਪੁੱਤਾਂ ਦੀ ਜ਼ਮੀਨ ਵੰਡੀ ਨਾ ਜਾਵੇ। ਜਦ ਸ਼ਰੀਕੇਬਾਜ਼ ਭੰਗੇ ਨੂੰ ਭੜਕਾ ਦਿੰਦੇ ਹਨ ਤਾਂ ਭੰਗਾ ਅੱਡ ਹੋ ਜਾਂਦਾ ਹੈ ਅਤੇ ਇਸ ਦੁੱਖ ਨਾਲ ਜੈ ਕੁਰ ਮਰ ਜਾਂਦੀ ਹੈ।
ਸਾਹਿਤ ਦਾ ਇਤਿਹਾਸ ਗੱਦ ਜਾਂ ਕਵਿਤਾ ਵਿੱਚ ਲਿਖਤਾਂ ਦੇ ਇਤਿਹਾਸਕ ਵਿਕਾਸ ਦੀ ਨਿਸ਼ਾਨਦੇਹੀ ਕਰਦਾ ਹੈ ਜੋ ਪਾਠਕ/ਸਰੋਤੇ/ਦਰਸ਼ਕ ਨੂੰ ਮਨੋਰੰਜਨ, ਗਿਆਨ ਜਾਂ ਸਿੱਖਿਆ ਦੇਣ ਦੇ ਨਾਲ ਨਾਲ ਇਹਨਾਂ ਲਿਖਤਾਂ ਵਿੱਚ ਸੰਚਾਰ ਲਈ ਵਰਤੀਆਂ ਗਈਆਂ ਸਾਹਿਤਕ ਤਕਨੀਕਾਂ ਦੇ ਵਿਕਾਸ ਨੂੰ ਵੀ ਉਲੀਕਦਾ ਹੈ। ਸਾਰੀਆਂ ਲਿਖਤਾਂ ਸਾਹਿਤ ਦਾ ਅੰਗ ਨਹੀਂ ਹੁੰਦੀਆਂ। ਕੁਝ ਰਿਕਾਰਡ ਕੀਤੀਆਂ ਸਮੱਗਰੀਆਂ, ਜਿਵੇਂ ਕਿ ਡੈਟਾ ਸੰਗ੍ਰਹਿ (ਉਦਾਹਰਣ ਲਈ, ਇੱਕ ਚੈੱਕ ਰਜਿਸਟਰ) ਨੂੰ ਸਾਹਿਤ ਨਹੀਂ ਮੰਨਿਆ ਜਾਂਦਾ, ਅਤੇ ਇਹ ਲੇਖ ਸਿਰਫ ਉੱਪਰ ਦੱਸੀਆਂ ਲਿਖਤਾਂ ਦੇ ਵਿਕਾਸ ਨਾਲ ਸਬੰਧਤ ਹੈ।
ਜਿੱਥੇ ਯੁੱਧ, ਦਾਨ, ਧਰਮ ਦੇ ਸੰਬੰਧ ਵਿੱਚ ੳਤਸ਼ਾਹ ਦੀ ਪੁਸ਼ਟੀ ਹੋਵੇ ਉੱਥੇ ਵੀਰ ਰਸ ਹੁੰਦਾ ਹੈ। ਇਹ ਉਤਸ਼ਾਹ ਉੱਤਮ ਪ੍ਰਕ੍ਰਿਤੀ ਅਰਥਾਤ ਉੱਤਮ ਕਿਸਮ ਦਾ ਹੁੰਦਾ ਹੈ "ਭਾਵ ਪ੍ਰਕਾਸ਼" ਵਿੱਚ ਲਿਖਿਆ ਹੈ ਕਿ ਕਿਸੇ ਕਾਰਜ ਨੂੰ ਸੰਪੂਰਨ ਕਰਨ ਵਾਸਤੇ ਸਾਡੇ ਮਨਾਂ ਵਿੱਚ ਜਿਹੜੀ ਇੱਕ ਖਾਸ ਕਿਸਮ ਦੀ ਹੌਂਸਲਾ ਭਰਪੂਰ ਕ੍ਰਿਆ ਪੈਦਾ ਹੁੰਦੀ ਹੈ ਉਹੋ ਹੀ ਉਤਸ਼ਾਹ ਹੈ। ਇਹ ਉਤਸ਼ਾਹ ਵੀਰ ਰਸ ਦਾ ਸਥਾਈ ਭਾਵ ਹੈ। ਦੁਸ਼ਮਣ;ਦੀਨ-ਗਰੀਬ, ਭਿਖਾਰੀ, ਤੀਰਥ, ਆਦਿ ਇਸ ਦੇ ਆਲੰਬਨ ਵਿਭਾਵ ਹਨ, ਦੁਸ਼ਮਣ ਦੀਆਂ ਹਰਕਤਾਂ, ਭਿਖਾਰੀ ਦੀ ਦੀਨ ਹੀਨ-ਅਵਸਥਾ ਇਸ ਦੇ ਉੱਦੀਪਨ ਵਿਭਾਵ ਹਨ, ਰੋਮਾਂਚ, ਅਭਿਮਾਨ-ਭਰੀ ਗਲਬਾਤ, ਭਿਖਾਰੀ ਲਈ ਦਯਾ ਦੇ ਵਚਨ ਇਸ ਦੇ ਅਨੁਭਾਵ ਹਨ, ਗਰਵ, ਸਮ੍ਰਿਤੀ, ਉੱਲਾਸ, ਆਵੇਗ ਆਦਿ ਇਸ ਦੇ ਸੰਚਾਰੀ ਭਾਵ ਹਨ ਆਚਾਰੀਆ ਨੇ ਵੀਰ ਰਸ ਦੇ ਚਾਰ ਭੇਦ ਮੰਨੇ ਹਨ: ੳ • ਯੁੱਧ ਵੀਰ ਅ • ਧਰਮ ਵੀਰ ੲ • ਦਾਨ ਵੀਰ ਸ • ਦਯਾ ਵੀਰ ਇਹਨਾਂ ਚਾਰੇ ਵੀਰ ਰਸਾਂ ਦਾ ਸਥਾਈ ਭਾਵ ਉਤਸ਼ਾਹ ਹੀ ਹੈ ਪਰ ਇਹਨਾਂ ਦਾ ਮਨੋਰਥ ਵੱਖ-ਵੱਖ ਹੁੰਦਾ ਹੈ। ਯੁੱਧ ਵੀਰ ਦਾ ਉਤਸ਼ਾਹ ਰਣਭੂਮੀ ਲਈ ਹੁੰਦਾ ਹੈ, ਧਰਮ ਵੀਰ ਦਾ ਉਤਸ਼ਾਹ ਧਰਮ-ਰਕਸ਼ਾ ਲਈ ਹੁੰਦਾ ਹੈ, ਦਾਨ ਵੀਰ ਦਾ ਉਤਸ਼ਾਹ ਦਾਨ ਦੇਣ ਲਈ ਹੁੰਦਾ ਹੈ, ਦਯਾ ਵੀਰ ਦਾ ਉਤਸ਼ਾਹ ਭਿਖਾਰੀਆਂ; ਨਿਰਾਸਰਿਆਂ ਲਈ ਦਯਾ, ਕਿ੍ਪਾ-ਦਿਖਾਉਣ ਲਈ ਹੁੰਦਾ ਹੈ। ਇਸ ਸਥਾਈ ਭਾਵ ਦੇ ਆਧਾਰ ਤੇ ਹੀ ਇਹ ਸਾਰੇ ਭੇਦ ਵੀਰ ਰਸ ਵਿੱਚ ਸ਼ਾਮਲ ਕੀਤੇ ਗਏ ਹਨ। ਉਦਾਹਰਣ:- ''ਬਲੀ ਸਿੰਘ ਰਣਜੀਤ ਘੋੜਾ ਕੁਦਾਇਆਂ ਨਿਕਲ ਤੇਗ ਨੇ ਇੱਕ ਨਜ਼ਾਰਾ ਵਿਖਾਇਆ ਉਡੇ ਪੌਣ ਤੋ ਤੇਜ ਰਾਕੀ ਰੰਗੀਲਾ ਰਹਿਆਂ ਮਾਰ ਯੋਧਾ ਹੈ ਨਾਅਰਾ ਜੁਸ਼ੀਲਾ ਭਖੇ ਨੈਣ, ਚੜ੍ਹਿਆ ਮਨੋ ਜਾਮ ਹੋਏ ਉਠੀ ਧੂੜ, ਘੋੜੇ ਹਜ਼ਾਰਾਂ ਨੇ ਦੋੜੇ ਚੜ੍ਹੇ ਸਿੰਘ ਬਲਵਾਨ ਸੀਨੇ ਨੇ ਚੌੜੇ ਫੜੋ ! ਮਾਰ ਲੌ!
ਭਾਰਤ ਦੇ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼
ਪ੍ਰਸ਼ਾਸਕੀ ਮਕਸਦ ਲਈ, ਭਾਰਤ ਨੂੰ ਛੋਟੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜ਼ਿਆਦਾਤਰ ਹਿੱਸਿਆਂ ਨੂੰ ਰਾਜ ਜਾਂ ਪ੍ਰਾਂਤ ਕਿਹਾ ਜਾਂਦਾ ਹੈ ਅਤੇ ਕੁਛ ਹਿੱਸਿਆਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ ਕਿਹਾ ਜਾਂਦਾ ਹੈ। ਭਾਰਤ ਵਿੱਚ 28 ਸੂਬੇ ਅਤੇ 8 ਕੇਂਦਰੀ ਸ਼ਾਸਤ ਪ੍ਰਦੇਸ਼ ਹਨ। ਇਹ ਅੱਗੇ ਜ਼ਿਲ੍ਹਿਆਂ ਅਤੇ ਡਿਵੀਜ਼ਨਾਂ ਵਿੱਚ ਵੰਡੇ ਹੋਏ ਹਨ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਿਵਾਉਣ ਦੀ ਕੋਸ਼ਿਸ਼ ਨਾਲ ਇੱਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿੱਚ ਅਤੇ ਬਰਲਿਨ ਵਿੱਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿੱਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿੱਚ ਭਾਰਤ ਭਰ ਵਿੱਚ ਵਰਤਿਆ ਗਿਆ ਸੀ।
ਸਵਾਮੀ ਵਿਵੇਕਾਨੰਦ (ਬਾਂਗਲਾ: [ʃami bibekanɒnɖo] ( ਸੁਣੋ) (12 ਜਨਵਰੀ 1863 - 4 ਜੁਲਾਈ 1902), ਜਨਮ ਸਮੇਂ ਨਰੇਂਦਰ ਨਾਥ ਦੱਤ (ਬਾਂਗਲਾ: [nɔrend̪ro nat̪ʰ d̪ɔt̪t̪o]), ਭਾਰਤੀ ਹਿੰਦੂ ਸੰਨਿਆਸੀ ਸੀ ਅਤੇ 19ਵੀਂ ਸਦੀ ਦੇ ਸੰਤ ਰਾਮ-ਕ੍ਰਿਸ਼ਨ ਪਰਮਹੰਸ ਦੇ ਮੁੱਖ ਚੇਲੇ ਸਨ। ਪੱਛਮੀ ਜਗਤ ਨੂੰ ਭਾਰਤੀ ਦਰਸ਼ਨ, ਵੇਦਾਂਤ ਅਤੇ ਯੋਗ ਦਾ ਤੁਆਰਫ਼ ਕਰਾਉਣ ਵਾਲੀ ਮੁੱਖ ਹਸਤੀ ਸਨ। ਅਤੇ ਉਨ੍ਹਾਂ ਨੂੰ ਅੰਤਰ-ਧਰਮੀ ਚੇਤਨਾ ਧਾਉਣ ਦਾ ਅਤੇ ਹਿੰਦੂ ਧਰਮ ਨੂੰ 19ਵੀਂ ਸਦੀ ਵਿੱਚ ਸੰਸਾਰ ਧਰਮ ਦੇ ਰੁਤਬੇ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।
ਚੋਣਵੀਂ ਨਸਲਕਸ਼ੀ (ਜਿਹਨੂੰ ਬਣਾਉਟੀ ਨਸਲਕਸ਼ੀ ਜਾਂ ਨਸਲ ਵਧਾਉਣੀ ਵੀ ਆਖਿਆ ਜਾਂਦਾ ਹੈ) ਅਜਿਹਾ ਅਮਲ ਹੁੰਦਾ ਹੈ ਜਿਸ ਰਾਹੀਂ ਮਨੁੱਖ ਹੋਰ ਜਾਨਵਰਾਂ ਅਤੇ ਬੂਟਿਆਂ ਦੀ ਉਹਨਾਂ ਦੇ ਖ਼ਾਸ ਲੱਛਣਾਂ ਕਰ ਕੇ ਨਸਲ ਵਧਾਉਂਦੇ ਹਨ ਭਾਵ ਉਹਨਾਂ ਲੱਛਣਾਂ ਵਾਲ਼ੇ ਜੀਵਾਂ ਦੀਆਂ ਅਗਲੀਆਂ ਪੀੜ੍ਹੀਆਂ ਦਾ ਪਾਲਣ-ਪੋਸਣ ਕਰਦੇ ਹਨ। ਆਮ ਤੌਰ ਉੱਤੇ ਜਿਹੜੇ ਲੱਛਣਾਂ ਨੂੰ ਚੋਣਵੇਂ ਤੌਰ ਉੱਤੇ ਅੱਗੇ ਵਧਾਇਆ ਜਾਂਦਾ ਹੈ ਉਹਨਾਂ ਦਾ ਘਰੋਗੀਕਰਨ ਕਰ ਦਿੱਤਾ ਜਾਂਦਾ ਹੈ ਅਤੇ ਇਹ ਸਭ ਇੱਕ ਪੇਸ਼ੇਵਰ ਨਸਲਕਸ਼ ਕਰਦਾ ਹੈ। ਜਿਹੜੇ ਜਾਨਵਰਾਂ ਦੀ ਨਸਲਕਸ਼ੀ ਕੀਤੀ ਜਾਂਦੀ ਹੈ ਉਹਨਾਂ ਨੂੰ ਉਸ ਜਾਨਵਰ ਦੀ ਨਸਲ ਅਤੇ ਬੂਟਿਆਂ ਵੇਲੇ ਉਸ ਬੂਟੇ ਦੀ ਪਨੀਰੀ ਆਖਿਆ ਜਾਂਦਾ ਹੈ।
ਚਿਪਕੋ ਅੰਦੋਲਨ ਦਰਖ਼ਤਾਂ ਨੂੰ ਕੱਟਣ ਤੋਂ ਬਚਾਉਣ ਲਈ ਉਹਨਾਂ ਨੂੰ ਜੱਫੀਆਂ ਪਾਉਣ ਵਾਲਾ ਗਾਂਧੀਵਾਦੀ ਧਾਰਨਾਵਾਂ ਸੱਤਿਆਗ੍ਰਹਿ ਅਤੇ ਅਹਿੰਸਾ ਉੱਤੇ ਅਧਾਰਤ ਇੱਕ ਅੰਦੋਲਨ ਸੀ। ਆਧੁਨਿਕ ਚਿਪਕੋ ਅੰਦੋਲਨ ਅਗੇਤਰੇ '70 ਦੇ ਦਹਾਕੇ ਵਿੱਚ ਉੱਤਰਾਖੰਡ (ਜੋ ਉਦੋਂ ਉੱਤਰ ਪ੍ਰਦੇਸ਼ ਵਿੱਚ ਸੀ) ਦੇ ਗੜ੍ਹਵਾਲ ਇਲਾਕੇ ਵਿੱਚ ਗਤੀਸ਼ੀਲ ਜੰਗਲ-ਵਾਢੇ ਖ਼ਿਲਾਫ਼ ਜਾਗਰੁਕਤਾ ਵਜੋਂ ਸ਼ੁਰੂ ਹੋਇਆ। ਇਸ ਸੰਘਰਸ਼ ਦੀ ਮਾਰਗ-ਦਰਸ਼ਕੀ ਵਾਰਦਾਤ 26 ਮਾਰਚ, 1974 ਨੂੰ ਹੋਈ ਜਦੋਂ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਵਾਲਘਾਟੀ ਦੇ ਰੇਣੀ ਪਿੰਡ ਦੀਆਂ ਔਰਤਾਂ ਨੇ ਦਰਖ਼ਤ ਵੱਢਣ ਖ਼ਿਲਾਫ਼ ਕਦਮ ਚੁੱਕੇ ਅਤੇ ਰਾਜ ਦੇ ਜੰਗਲਾਤ ਮਹਿਕਮੇ ਦੀ ਠੇਕੇਦਾਰੀ ਪ੍ਰਨਾਲੀ ਕਰ ਕੇ ਖ਼ਤਰੇ ਵਿੱਚ ਆਏ ਰਿਵਾਇਤੀ ਜੰਗਲਾਤੀ ਹੱਕਾਂ ਨੂੰ ਮੁੜ-ਪ੍ਰਾਪਤ ਕੀਤਾ। ਇਹਨਾਂ ਕਾਰਵਾਈਆਂ ਨੇ ਪੂਰੇ ਖੇਤਰ ਵਿੱਚ ਸੈਂਕੜਿਆਂ ਜਨ ਸਧਾਰਨ ਲੋਕਾਂ ਅਤੇ ਹੋਰਾਂ ਨੂੰ ਪ੍ਰੇਰਿਤ ਕੀਤਾ। '80 ਦੇ ਦਹਾਕੇ ਤੱਕ ਇਹ ਅੰਦੋਲਨ ਪੂਰੇ ਭਾਰਤ ਵਿੱਚ ਫੈਲ ਚੁੱਕਾ ਸੀ ਜਿਸ ਕਰ ਕੇ ਲੋਕ-ਮਿਜ਼ਾਜ਼ ਜੰਗਲਾਤੀ ਨੀਤੀਆਂ ਬਣਨ ਲੱਗੀਆਂ ਅਤੇ ਜਿਸਨੇ ਖੁੱਲ੍ਹੇਆਮ ਦਰਖ਼ਤਾਂ ਦੀ ਕਟਾਈ ਉੱਤੇ ਵਿੰਧਿਆ ਅਤੇ ਪੱਛਮੀ ਘਾਟਾਂ ਤੱਕ ਰੋਕ ਲਾ ਦਿੱਤੀ। ਅੱਜਕੱਲ੍ਹ ਇਸਨੂੰ ਗੜ੍ਹਵਾਲ ਦੇ ਚਿਪਕੋ ਅੰਦੋਲਨ ਦਾ ਪੂਰਵਗਾਮੀ ਅਤੇ ਪ੍ਰੇਰਨਾ-ਸਰੋਤ ਮੰਨਿਆ ਜਾਂਦਾ ਹੈ। "ਮਾਤੂ ਹਮਰੂ, ਪਾਨੀ ਹਮਰੂ, ਹਮਰਾ ਹੀ ਛਾਂ ਈ ਬੌਨ ਭੀ...
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਜਨਮ ਤੇ ਮੌਤ ਸੰਬੰਧੀ ਪੰਜਾਬ ਦੇ ਰਸਮਾਂ-ਰਿਵਾਜ਼ ਅਤੇ ਲੋਕ ਵਿਸ਼ਵਾਸ
ਰਸਮ-ਰਿਵਾਜ਼, ਰਹੁ-ਰੀਤਾਂ ਤੇ ਸੰਸਕਾਰ ਭਾਇਚਾਰਕ ਜੀਵਾਂ ਦੇ ਮਨਾਂ ਦੀਆਂ ਸਿੱਕਾਂ, ਸੱਧਰਾਂ ਤੇ ਜਜ਼ਬਿਆ ਦੀ ਤਰਜਮਾਨੀ ਕਰਦੇ ਹਨ। ਭਾਇਚਾਰਕ ਜੀਵਾਂ ਦੇ ਜਨਮ, ਮਰਨ ਤੇੇ ਵਿਆਹ-ਸ਼ਾਦੀ ਤੇੇ ਇਹਨਾਂ ਦਾ ਅਸਲੀ ਰੂਪ ਸਾਮ੍ਹਣੇੇ ਆਉਂਦਾ ਹੈ। ਜੀਵਨ-ਨਾਟਕ ਦੀਆਂ ਇਹਨਾਂ ਤਿੰਨਾਂ ਝਾਕੀਆਂ ਦੇ ਰੰਗ-ਮੰਚ ਆਮ ਤੌਰ 'ਤੇ ਸਾਡੇ ਘਰਾਂ ਦੇ ਵਿਹੜੇੇ ਹੁੰਦੇ ਹਨ। ਸਾਡੇ ਬਹੁਤ ਸੰਸਕਾਰ ਅਗਨੀ, ਪਾਣੀ, ਲੋਹੇ, ਅਨਾਜ ਅਤੇ ਬਿਰਖਾਂਂ ਦੀਆਂ ਟਾਹਣੀਆਂ ਰਾਹੀਂ ਨੇੇੇਪਰੇ ਚਾੜੇ ਜ੍ਹਾਦੇ ਰਹੇੇ ਹਨ। ਮੁੁੁਢਲੇ ਮਨੁੱਖ ਨੂੰ ਦੈੈਵੀ ਤਾਕਤਾਂ ਦਾ ਸਾਥੋ ਜ਼ਿਆਦਾ ਸੀ। ਬਹੁਤ ਸਾਰੇ ਸੰਸਕਾਰਾਂ ਦਾ ਅਰੰਭ ਇਹਨਾਂ ਦੈਵੀ ਤਾਕਤਾਂ ਨੂੰ ਪਤਿਆਉਣ ਜਾਂ ਰਿਝਾਉਣ ਕਰਕੇ ਹੋਇਆ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਸੁੰਦਰਵਨ ਜਾਂ ਸੁੰਦਰਬੋਨ ਸੁੰਦਰਬਨ (ਉਚਾਰਿਆ ਗਿਆ /sʌnˈdɑːrbənz/) ਬੰਗਾਲ ਦੀ ਖਾੜੀ ਵਿੱਚ ਗੰਗਾ, ਬ੍ਰਹਮਪੁੱਤਰ ਅਤੇ ਮੇਘਨਾ ਨਦੀਆਂ ਦੇ ਸੰਗਮ ਦੁਆਰਾ ਬਣੇ ਡੈਲਟਾ ਵਿੱਚ ਇੱਕ ਮੈਂਗਰੋਵ ਖੇਤਰ ਹੈ। ਬੰਗਲਾਦੇਸ਼ ਦਾ ਸੁੰਦਰਬਨ ਰਿਜ਼ਰਵ ਫੋਰੈਸਟ (SRF) ਦੁਨੀਆ ਦਾ ਸਭ ਤੋਂ ਵੱਡਾ ਮੈਂਗਰੋਵ ਜੰਗਲ ਹੈ। ਇਹ ਬੰਗਲਾਦੇਸ਼ ਦੇ ਖੁਲਨਾ ਡਿਵੀਜ਼ਨ ਵਿੱਚ ਬਾਲੇਸ਼ਵਰ ਨਦੀ ਤੋਂ ਭਾਰਤ ਦੇ ਪੱਛਮੀ ਬੰਗਾਲ ਰਾਜ ਵਿੱਚ ਹੁਗਲੀ ਨਦੀ ਤੱਕ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ। ਇਸ ਵਿੱਚ ਬੰਦ ਅਤੇ ਖੁੱਲ੍ਹੇ ਮੈਂਗਰੋਵ ਜੰਗਲ, ਖੇਤੀਬਾੜੀ ਦੇ ਉਦੇਸ਼ਾਂ ਲਈ ਵਰਤੀ ਜਾਂਦੀ ਜ਼ਮੀਨ, ਚਿੱਕੜ ਅਤੇ ਬੰਜਰ ਜ਼ਮੀਨ ਸ਼ਾਮਲ ਹੈ, ਅਤੇ ਇਹ ਕਈ ਟਾਈਡਲ ਧਾਰਾਵਾਂ ਅਤੇ ਚੈਨਲਾਂ ਦੁਆਰਾ ਕੱਟਿਆ ਹੋਇਆ ਹੈ। ਸੁੰਦਰਬਨ ਦੁਨੀਆ ਦੇ ਸਭ ਤੋਂ ਵੱਡੇ ਮੈਂਗਰੋਵ ਜੰਗਲਾਂ ਦਾ ਘਰ ਹੈ। ਸੁੰਦਰਬਨ ਦੇ ਚਾਰ ਸੁਰੱਖਿਅਤ ਖੇਤਰਾਂ ਨੂੰ ਯੂਨੈਸਕੋ ਵਿਸ਼ਵ ਵਿਰਾਸਤ ਸਾਈਟਾਂ ਵਜੋਂ ਸੂਚੀਬੱਧ ਕੀਤਾ ਗਿਆ ਹੈ, ਜਿਵੇਂ ਕਿ.
ਲੋਕ ਸਾਹਿਤ ਤੇ ਵਿਸ਼ਿਸ਼ਟ ਸਾਹਿਤ ਦਾ ਨਿਖੇੜਾ
ਵਿਸ਼ਿਸਟ ਸਾਹਿਤ ਦੇ ਰਚਨਹਾਰੇ ਬਾਰੇ ਸਾਨੂੰ ਪਤਾ ਹੁੰਦਾ ਹੈ, ਪਰ ਲੋਕ ਸਾਹਿਤ ਦਾ ਰਚਨਾਤਮਕ ਅਗਿਆਤ ਵਿਅਕਤੀ ਹੁੰਦਾ ਹੈ। ਭਾਵੇਂ ਲੋਕ ਸਾਹਿਤ ਦਾ ਪਹਿਲਾ ਰਚਨਹਾਰਾ ਕੋਈ ਵਿਅਕਤੀ ਵਿਸ਼ੇਸ਼ ਹੀ ਹੋਵੇਗਾ। ਪਰ ਉਹ ਆਪਣੀ ਰਚਨਾ ਨਾਲ ਆਪਣੇ ਨਾਂ ਨੂੰ ਸੰਬੰਧਿਤ ਨਹੀਂ ਕਰ ਸਕਿਆ ਹੁੰਦਾ। ਅਸਲ ਵਿੱਚ ਲੋਕ ਸਾਹਿਤ ਇੱਕ ਕਿਸਮ ਨਾਲ ਲੋਕ ਸਮੂਹ ਦੀ ਰਚਨਾਂ ਹੀ ਹੋ ਨਿਬੜਦਾ ਹੈ। ਮੂੰਹੋਂ ਮੂੰਹ ਤੁਰੀ ਮੌਖਿਕ ਪਰੰਪਰਾ ਵਿੱਚ ਲੋਕ ਸਮੂਹ ਤਬਦੀਲੀ ਕਰਦਾ ਹੈ। ਸ਼ਾਕਿਰ ਪੁਰਸਾਰਥੀ ਲਿਖਦੇ ਹਨ ਕਿ ਲੋਕ-ਸਾਹਿਤ ਵਿੱਚ ਕਿਸੇ ਇੱਕ ਵਿਅਕਤੀ ਮਾਤਰ ਦੀ ਆਵੱਸ਼ਕਤਾ ਨਹੀਂ ਹੁੰਦੀ, ਸਗੋਂ ਸਮੁੱਚੇ ਸਮਾਜ ਦੀਆਂ ਆਵੱਸ਼ਕਤਾਵਾਂ ਮੁਖ਼ਾਤਿਬ ਹੁੰਦੀਆਂ ਹਨ। ਲੋਕ ਸਾਹਿਤ ਵਿੱਚ ਕਿਉਂਕਿ ਰਚਨਾਂ ਪ੍ਰਮੁੱਖ ਹੁੰਦੀ ਹੈ। ਸਿਰਜਕ ਗੌਣ ਹੁੰਦਾ ਹੈ ਇਸ ਕਰਕੇ ਉਹ ਸਮੇਂ ਦੀ ਦੌੜ ਵਿੱਚ ਹੀ ਗਵਾਚ ਜਾਂਦਾ ਹੈ। ਪਰ ਵਿਸ਼ਿਸ਼ਟ ਸਾਹਿਤ ਵਿੱਚ ਕਿਸੇ ਖਾਸ ਵਿਅਕਤੀ ਵਿਸ਼ੇਸ਼ ਦੀ ਰਚਨਾ ਹੋਣ ਕਰਕੇ ਉਸ ਦਾ ਨਾਂ ਉਸ ਨਾਲ ਜੁੜਿਆ ਰਹਿੰਦਾ ਹੈ। ਇਸ ਲਈ ਜਰੂਰੀ ਨਹੀਂ ਕਿ ਵਿਸ਼ਿਸ਼ਟ ਸਾਹਿਤ ਲੋਕ ਸਮੂਹ ਦੀ ਤਰਜਮਾਨੀ ਏ। ਪਰ ਲੋਕ ਸਾਹਿਤ ਲਈ ਅਜਿਹਾ ਲਈ ਲੋਕ ਸਮੂਹ ਦੀ ਪ੍ਰਵਾਨਗੀ ਜਰੂਰੀ ਹੈ। ਪ੍ਰਗਟਾ ਮਾਧਿਅਮ ਵਿਸ਼ਿਸ਼ਟ ਸਾਹਿਤ ਅਤੇ ਲੋਕ ਸਾਹਿਤ ਦਾ ਪ੍ਰਗਟਾ ਮਾਧਿਅਮ ਭਾਵੇਂ ਭਾਸ਼ਾ ਰਾਹੀਂ ਹੀ ਹੁੰਦਾ ਹੈ। ਪਰ ਲੋਕ ਸਾਹਿਤ ਦੀ ਪਰੰਪਰਾ ਮੌਖਿਕ ਰੂਪ ਵਿੱਚ ਪੀੜ੍ਹੀਓਂ ਪੀੜ੍ਹੀ ਅੱਗੇ ਚੱਲਦੀ ਹੈ । ਜਦੋਂ ਕਿ ਵਿਸ਼ਿਸਟ ਸਾਹਿਤ ਦਾ ਸੰਚਾਰ ਲਿਖਤੀ ਰੂਪ ਵਿੱਚ ਕੀਤਾ ਜਾਂਦਾ ਹੈ। ਇਹ ਪੁਸਤਕ ਦੇ ਰੂਪ ਵਿੱਚ ਪੀੜ੍ਹੀ ਦਰ ਪੀੜ੍ਹੀ ਅੱਗੇ ਚਲਦਾ ਹੈ ਜਦੋਂ ਕਿ ਲੋਕ ਹਿਰਦੇ ਅਤੇ ਸਿਮਰਤੀ ਰਾਹੀਂ ਮੌਖਿਕ ਰੂਪ ਵਿੱਚ ਅੱਗੇ ਚਲਦਾ ਹੈ। ਇਸ ਲਈ ਲੋਕ ਸਾਹਿਤ ਅਤੇ ਵਿਸ਼ੇਸ਼ ਸਾਹਿਤ ਵਿੱਚ ਬੁਨਿਆਦੀ ਅੰਤਰ ਇਨ੍ਹਾਂ ਦੀ ਅਭਿਵਿਅਕਤੀ ਲਈ ਵਰਤੇ ਗਏ ਮਾਧਿਅਮ ਦਾ ਹੈ। ਵਿਸ਼ਿਸ਼ਟ ਸਾਹਿਤ ਕਿਉਂ ਕਿ ਲਿਖਤੀ ਰੂਪ ਵਿੱਚ ਹੋਣ ਕਰਕੇ ਇਸ ਦਾ ਪਾਠ ਨਿਸ਼ਚਿਤ ਰਹਿੰਦਾ ਹੈ। ਲੋਕ ਸਾਹਿਤ ਮੂੰਹੋਂ ਮੂੰਹੀ ਅੱਗੇ ਚੱਲਣ ਕਰਕੇ ਇਸ ਦੇ ਪਾਠ ਬਦਲਦੇ ਰਹੇ ਹਨ ਜਾਂ ਗਾਉਣ ਦੀਆਂ ਲੋੜਾਂ ਮੁਤਾਬਿਕ ਤਬਦੀਲ ਹੁੰਦੇ ਰਹੇ ਹਨ। ਇਸ ਵੱਖਰਤਾ ਦਾ ਇੱਕ ਹੋਰ ਕਾਰਨ ਇਹ ਹੈ ਕਿ ਵਿਸ਼ਿਸ਼ਟ ਸਾਹਿਤ ਟਕਸਾਲੀ ਭਾਸ਼ਾ ਦੇ ਨਿਯਮਾਂ ਦੀ ਪਾਲਣਾ ਕਰਦਾ ਹੈ ਸਾਮਗ੍ਰੀ ਚੋਣ *ਲੋਕ ਤੱਤ* ਇੱਕ ਮਹੱਤਵਪੂਰਨ ਤੱਤ ਜੋ ਲੋਕ ਸਾਹਿਤ ਨੂੰ ਵਿਸ਼ਿਸ਼ਟ ਸਾਹਿਤ ਤੋਂ ਨਿਖੇੜਦਾ ਹੈ, ਉਹ ਹੈ ਲੋਕ ਸਾਹਿਤ ਵਿੱਚ ਲੋਕ ਅੰਸ਼ਾਂ ਦੀ ਅਧਿਕਤਾ। ਇਸ ਸਾਹਿਤ ਵਿੱਚ ਪਰੰਪਰਾ ਦੇ ਤੱਤ ਕਾਫੀ ਮਾਤਰਾ ਵਿੱਚ ਰਚੇ ਹੁੰਦੇ ਹਨ। ਇਸ ਲਈ ਇਹ ਸਾਹਿਤ ਨਿਰੋਲ ਮਨੁੱਖੀ ਭਾਵਨਾਵਾਂ ਨੂੰ ਵੀ ਪ੍ਰਤੀਬਿੰਬਤ ਨਹੀਂ ਕਰਦਾ, ਸਗੋਂ ਲੋਕ ਵਿਸ਼ਵਾਸ਼ਾ, ਮਨੋਤਾਂ, ਭਰਮਾਂ ਵਹਿਮਾਂ ਤੇ ਸੰਕਲਪਾਂ ਦੀ ਰੁਵੀ ਉੱਤੇ ਉਸਰਿਆ ਹੋਣ ਕਰਕੇ ਇਸ ਦੀ ਭਾਵ ਭੂਮੀ ਵੱਖਰੀ ਹੈ। ਇਸ ਦੇ ਮੁਕਾਬਲੇ ਉੱਤੇ ਵਿਸ਼ਿਸ਼ਟ ਸਾਹਿਤ ਇਸ ਨਾਲੋਂ ਵੱਖਰੇ ਮੰਡਲਾਂ ਵਿੱਚ ਉਸਰਦਾ ਤੇ ਲਾਉਂਦਾ ਹੈ। ਇਸ ਸਾਹਿਤ ਵਿੱਚ ਪਰੰਪਰਾ ਅਤੇ ਲੋਕ ਤੱਤਾਂ ਨਾਲੋਂ ਮੌਲਿਕਤਾ ਕਲਪਨਾ ਅਤੇ ਅਨੁਭਵ ਦੀਆਂਹੈ। ਲੋਕ ਸਾਹਿਤ ਵਿਅਕਤੀਗਤ ਭਾਵਨਾਵਾਂ ਅਤੇ ਦ੍ਰਿਸ਼ਟੀ ਦੀ ਮਿਲਾਵਟ ਨੂੰ ਸਹਿਣ ਨਹੀਂ ਕਰ ਸਕਦਾ ਹੈ। ਇਹ ਵਿਸ਼ਿਸ਼ਟ ਸਾਹਿਤ ਦਾ ਆਸਾਰ ਵਿਅਕਤੀ ਵਲ ਅਤੇ ਵਿਸ਼ਿਸ਼ਟ ਸਾਹਿਤ ਵਿਅਕਤੀ ਤੋਂ ਸਮੂਹ ਵੱਲ ਦੀ ਯਾਤਰਾ ਹੈ।ਵਿਸ਼ਿਸ਼ਟ ਸਾਹਿਤ ਦੇ ਸਾਹਿਤਕ ਰੂਪ ਸਮਾਜਕ ਮਿਯਾਦਾ ਅਤੇ ਇਤਿਹਾਸਕ ਪਰਿਸਥਿਤੀਆਂ ਦੇ ਬਦਲ ਨਾਲ ਪ੍ਰਭਾਵਿਤ ਹੁੰਦੇ ਹਨ। ਸਾਹਿਤ ਉਤਪੱਤੀ ਵਿਗਿਆਨ ਦੀ ਮੂਲ ਧਾਰਨਾ ਇਹ ਹੈ ਇਤਿਹਾਸਕ ਕਰਮ ਵਿੱਚ ਕੋਈ ਇੱਕ ਰੂਪ ਵਿਕਸਿਤ ਹੁੰਦਾ ਹੋਇਆ ਕਿਸੇ ਹੱਦ ਤੱਕ ਪ੍ਰਭੁਤਾ ਧਾਰਨ ਕਰਦਾ ਹੈ ਤੇ ਫਿਰ ਮੱਧਮ ਪੈ ਜਾਂਦਾ ਹੈ। ਜਿਵੇਂ ਜਾਗੀਰਦਾਰੀ ਪ੍ਰਬੰਧ ਵਿੱਚ ਪੰਜਾਬੀ ਕਿੱਸਾ ਕਾਵਿ ਆਪਣੀ ਸਿੱਖਰ ਤੇ ਪਹੁੰਚ ਗਿਆ ਪਰ ਵੀਹਵੀਂ ਸਦੀ ਵਿੱਚ ਜਗੀਰਦਾਰੀ ਦੀ ਥਾਂ ਪੂੰਜੀਪਤੀਵਿਸ਼ਿਸਟ ਸਾਹਿਤ ਦੀ ਉਪਰੋਕਤ ਵੱਖਰਤਾ ਦੇ ਹੁੰਦੇ ਹੋਏ ਵੀ ਇਨ੍ਹਾਂ ਵਿੱਚ ਅੰਤਰ ਸੰਬੰਧ ਹਨ ਜੋ ਹੇਠ ਲਿਖੇ ਹਨ *ਅੰਤਰ ਸੰਬੰਧ* 1. ਦੋਹਾਂ ਦਾ ਸੰਚਾਰ ਭਾਸ਼ਾ ਰਾਹੀਂ ਹੁੰਦਾ ਹੈ। ਇਹ ਮੌਖਿਕ ਭਾਸ਼ਾ ਦੀ ਵਰਤੋਂ ਕਰਦਾ ਹੈ ਅਤੇ ਦੂਜਾ ਲਿਖਿਤ ਰੂਪ ਵਿਚ ਵਰਤੋਂ ਕਰਦਾ ਹੈ । 2.
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਤਰਾਈ ਖੇਤਰ ਭਾਰਤ, ਨੇਪਾਲ ਅਤੇ ਭੁਟਾਨ ਵਿੱਚ ਸਥਿਤ ਹਿਮਾਲਾ ਦੇ ਆਧਾਰ ਦੇ ਦੱਖਣ ਵਿੱਚ ਸਥਿਤ ਖੇਤਰਾਂ ਨੂੰ ਕਹਿੰਦੇ ਹਨ। ਇਹ ਖੇਤਰ ਪੱਛਮ ਵਿੱਚ ਜਮੁਨਾ ਨਦੀ ਵਲੋਂ ਲੈ ਕੇ ਪੂਰਬ ਵਿੱਚ ਬਰਹਿਮਪੁਤਰ ਨਦੀ ਤੱਕ ਫੈਲਿਆ ਹੋਇਆ ਹੈ। ਇਸ ਖੇਤਰ ਵਿੱਚ ਭੂਮੀ ਨਮ ਹੈ ਅਤੇ ਇਸ ਖੇਤਰ ਵਿੱਚ ਘਾਹ ਦੇ ਮੈਦਾਨ ਅਤੇ ਜੰਗਲ ਹਨ। ਤਰਾਈ ਖੇਤਰ ਦੇ ਉੱਤਰੀ ਭਾਗ ਭਾਭਰ ਖੇਤਰ ਕਹਾਂਦਾ ਹੈ। ਤਰਾਈ ਖੇਤਰ ਦੀ ਭੂਮੀ ਦੇ ਅੰਦਰ ਮਿੱਟੀ ਅਤੇ ਰੇਤਾ ਦੀ ਇੱਕ ਦੇ ਬਾਅਦ ਇੱਕ ਪਰਦੇ ਹਨ। ਇੱਥੇ ਪਾਣੀ-ਪੱਧਰ ਬਹੁਤ ਉੱਪਰ ਹੈ। ਇਸ ਖੇਤਰ ਦੀਆਂ ਨਦੀਆਂ ਵਿੱਚ ਮਾਨਸੂਨ ਦੇ ਸਮੇਂ ਆਮ ਤੌਰ: ਹੜ੍ਹ ਆ ਜਾਂਦੀ ਹੈ। ਤਰਾਈ ਖੇਤਰ ਦੇ ਹੇਠਾਂ (ਦੱਖਣ ਵਿੱਚ) ਗੰਗਾ - ਜਮੁਨਾ - ਬਰਹਮਪੁਤਰ ਦਾ ਮੈਦਾਨੀ ਖੇਤਰ ਸਥਿਤ ਹੈ। ਇਸ ਵਿਚ ਇਕ ਦਲਦਲੀ ਪੱਟੀ ਹੈ ਜਿਸ ਦੀ ਚੋੜਾਈ 15 ਤੋਂ 20km ਹੈ।
ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਰੂਸੀ ਅਨੁਵਾਦਕ ਨਤਾਲੀਆ ਤਾਲਸਤਾਏ (ਜਿਸਦਾ ਲੀਓ ਤਾਲਸਤਾਏ ਨਾਲ ਕੋਈ ਸੰਬੰਧ ਨਹੀਂ) ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਰਤੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।