ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਿਵਾਉਣ ਦੀ ਕੋਸ਼ਿਸ਼ ਨਾਲ ਇੱਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿੱਚ ਅਤੇ ਬਰਲਿਨ ਵਿੱਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿੱਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿੱਚ ਭਾਰਤ ਭਰ ਵਿੱਚ ਵਰਤਿਆ ਗਿਆ ਸੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਚਿਪਕੋ ਅੰਦੋਲਨ ਦਰਖ਼ਤਾਂ ਨੂੰ ਕੱਟਣ ਤੋਂ ਬਚਾਉਣ ਲਈ ਉਹਨਾਂ ਨੂੰ ਜੱਫੀਆਂ ਪਾਉਣ ਵਾਲਾ ਗਾਂਧੀਵਾਦੀ ਧਾਰਨਾਵਾਂ ਸੱਤਿਆਗ੍ਰਹਿ ਅਤੇ ਅਹਿੰਸਾ ਉੱਤੇ ਅਧਾਰਤ ਇੱਕ ਅੰਦੋਲਨ ਸੀ। ਆਧੁਨਿਕ ਚਿਪਕੋ ਅੰਦੋਲਨ ਅਗੇਤਰੇ '70 ਦੇ ਦਹਾਕੇ ਵਿੱਚ ਉੱਤਰਾਖੰਡ (ਜੋ ਉਦੋਂ ਉੱਤਰ ਪ੍ਰਦੇਸ਼ ਵਿੱਚ ਸੀ) ਦੇ ਗੜ੍ਹਵਾਲ ਇਲਾਕੇ ਵਿੱਚ ਗਤੀਸ਼ੀਲ ਜੰਗਲ-ਵਾਢੇ ਖ਼ਿਲਾਫ਼ ਜਾਗਰੁਕਤਾ ਵਜੋਂ ਸ਼ੁਰੂ ਹੋਇਆ। ਇਸ ਸੰਘਰਸ਼ ਦੀ ਮਾਰਗ-ਦਰਸ਼ਕੀ ਵਾਰਦਾਤ 26 ਮਾਰਚ, 1974 ਨੂੰ ਹੋਈ ਜਦੋਂ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਵਾਲਘਾਟੀ ਦੇ ਰੇਣੀ ਪਿੰਡ ਦੀਆਂ ਔਰਤਾਂ ਨੇ ਦਰਖ਼ਤ ਵੱਢਣ ਖ਼ਿਲਾਫ਼ ਕਦਮ ਚੁੱਕੇ ਅਤੇ ਰਾਜ ਦੇ ਜੰਗਲਾਤ ਮਹਿਕਮੇ ਦੀ ਠੇਕੇਦਾਰੀ ਪ੍ਰਨਾਲੀ ਕਰ ਕੇ ਖ਼ਤਰੇ ਵਿੱਚ ਆਏ ਰਿਵਾਇਤੀ ਜੰਗਲਾਤੀ ਹੱਕਾਂ ਨੂੰ ਮੁੜ-ਪ੍ਰਾਪਤ ਕੀਤਾ। ਇਹਨਾਂ ਕਾਰਵਾਈਆਂ ਨੇ ਪੂਰੇ ਖੇਤਰ ਵਿੱਚ ਸੈਂਕੜਿਆਂ ਜਨ ਸਧਾਰਨ ਲੋਕਾਂ ਅਤੇ ਹੋਰਾਂ ਨੂੰ ਪ੍ਰੇਰਿਤ ਕੀਤਾ। '80 ਦੇ ਦਹਾਕੇ ਤੱਕ ਇਹ ਅੰਦੋਲਨ ਪੂਰੇ ਭਾਰਤ ਵਿੱਚ ਫੈਲ ਚੁੱਕਾ ਸੀ ਜਿਸ ਕਰ ਕੇ ਲੋਕ-ਮਿਜ਼ਾਜ਼ ਜੰਗਲਾਤੀ ਨੀਤੀਆਂ ਬਣਨ ਲੱਗੀਆਂ ਅਤੇ ਜਿਸਨੇ ਖੁੱਲ੍ਹੇਆਮ ਦਰਖ਼ਤਾਂ ਦੀ ਕਟਾਈ ਉੱਤੇ ਵਿੰਧਿਆ ਅਤੇ ਪੱਛਮੀ ਘਾਟਾਂ ਤੱਕ ਰੋਕ ਲਾ ਦਿੱਤੀ। ਅੱਜਕੱਲ੍ਹ ਇਸਨੂੰ ਗੜ੍ਹਵਾਲ ਦੇ ਚਿਪਕੋ ਅੰਦੋਲਨ ਦਾ ਪੂਰਵਗਾਮੀ ਅਤੇ ਪ੍ਰੇਰਨਾ-ਸਰੋਤ ਮੰਨਿਆ ਜਾਂਦਾ ਹੈ। "ਮਾਤੂ ਹਮਰੂ, ਪਾਨੀ ਹਮਰੂ, ਹਮਰਾ ਹੀ ਛਾਂ ਈ ਬੌਨ ਭੀ...
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਵੈਂਕਟ ਰਾਏ (ਲਗਭਗ 1547 - ਅਕਤੂਬਰ 1614), ਪੂਰਾ ਨਾਂ ਵੈਂਕਟ ਦੇਵ ਰਾਏ ਵਿਜੈਨਗਰ ਸਾਮਰਾਜ ਦਾ ਇੱਕ ਰਾਜਾ ਸੀ, ਜਿਸ ਨੂੰ ਵੈਂਕਟ II ਵੀ ਕਿਹਾ ਜਾਂਦਾ ਹੈ, ਅਰਾਵਿਡੂ ਰਾਜਵੰਸ਼ ਵਿੱਚੋਂ ਵਿਜੇਨਗਰ ਦਾ ਤੀਜਾ ਸਮਰਾਟ ਸੀ। ਉਸ ਨੇ ਆਪਣੇ ਵੱਡੇ ਭਰਾ, ਸਮਰਾਟ ਸ਼੍ਰੀਰੰਗ ਦੇਵ ਰਾਏ ਤੋਂ ਬਾਅਦ ਵਿਜੈਨਗਰ ਸਾਮਰਾਜ ਦਾ ਸ਼ਾਸਕ ਬਣਾਇਆ ਜਿਸ ਦੇ ਠਿਕਾਣੇ ਪੇਨੂਕੋਂਡਾ, ਚੰਦਰਗਿਰੀ ਅਤੇ ਵੇਲੋਰ ਵਿੱਚ ਸਨ। ਲਗਭਗ ਤਿੰਨ ਦਹਾਕਿਆਂ ਦੇ ਉਸ ਦੇ ਰਾਜ ਵਿੱਚ ਸਾਮਰਾਜ ਦੀ ਤਾਕਤ ਅਤੇ ਖੁਸ਼ਹਾਲੀ ਵਿੱਚ ਇੱਕ ਪੁਨਰ ਸੁਰਜੀਤੀ ਦੇਖਣ ਨੂੰ ਮਿਲੀ। ਉਸ ਨੇ ਬੀਜਾਪੁਰ ਅਤੇ ਗੋਲਕੋਂਡਾ ਦੇ ਤੁਰਕੋ-ਫ਼ਾਰਸੀ ਦੱਖਣ ਸੁਲਤਾਨਾਂ, ਅੰਦਰੂਨੀ ਵਿਗਾੜਾਂ, ਨਾਲ ਸਫਲਤਾਪੂਰਵਕ ਨਜਿੱਠਿਆ, ਰਾਜ ਵਿੱਚ ਆਰਥਿਕ ਪੁਨਰ ਸੁਰਜੀਤੀ ਨੂੰ ਉਤਸ਼ਾਹਿਤ ਕੀਤਾ। ਉਸ ਨੇ ਤਾਮਿਲਨਾਡੂ ਅਤੇ ਮੌਜੂਦਾ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਦੇ ਬਾਗ਼ੀ ਨਾਇਕਾਂ ਨੂੰ ਦਬਾ ਦਿੱਤਾ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ, ਭਾਰਤ ਸਰਕਾਰ
ਵਿਭਾਗ ਦਾ ਤਕਨੀਕੀ ਸਿੱਖਿਆ ਭਾਗ ਇੰਜੀਅਨਰੀ, ਫਾਰਮੇਸੀ, ਨਕਸ਼ਾ ਨਵੀਸੀ ਆਦਿ ਦੇ ਡਿਪਲੋਮਾ ਤੇ ਡਿਗਰੀ ਕਾਲਜਾਂ ਦੀ ਪੜ੍ਹਾਈ ਦੀ ਨਿਗਰਾਨੀ ਲਈ ਹੈ।ਉਦਂਯੋਗਿਕ ਸਿਖਲਾਈ ਹਿੱਸੇ ਦਾ ਕੰਮ ਉਦਯੋਗਿਕ ਸਿਖਲਾਈ ਸੰਸਥਾਵਾਂ, ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਤਾਵਾਂ, ਤੇ ਹੁਨਰ ਵਿਕਾਸ ਸੰਸਥਾਵਾਂ ਦੀ ਦੇਖ ਰੇਖ ਕਰਨਾ ਹੈ।ਪੰਜਾਬ ਸਕਿਲ ਡਿਵਲਪਮੈਂਟ ਮਿਸ਼ਨ ਇਸ ਵਿਭਾਗ, ਰੁਜ਼ਗਾਰ ਤੇ ਸਿਖਲਾਈ ਵਿਭਾਗ ਪੰਜਾਬ(ਭਾਰਤ) ਸਰਕਾਰ ਅਤੇ ਮੁੱਖ ਮੰਤਰੀ ਸਕੱਤਰੇਤ ਦੀ ਸਾਂਝੀ ਜ਼ਿਮੇਵਾਰੀ ਅਧੀਨ ਹੁਨਰ ਵਿਕਾਸ ਦੀ ਗਤੀ ਵਿੱਚ ਤੇਜ਼ੀ ਲਿਆਉਣ ਲਈ, ਇੱਕ ਸਾਲ ਪਹਿਲੇ 2015 ਵਿੱਚ ਗਠਿਤ ਕੀਤਾ ਗਿਆ ਹੈ।
ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਖੇਤਰ ਵਿੱਚ ਬਸੰਤ ਪੰਚਮੀ ਦੇ ਦੌਰਾਨ ਪੰਜਾਬ ਦਾ ਇਤਿਹਾਸਿਕ ਬਸੰਤ ਰੁੱਤ ਦਾ ਪਤੰਗ ਉਡਾਉਣ ਵਾਲਾ ਮਸ਼ਹੂਰ ਤਿਉਹਾਰ ਰਿਹਾ ਹੈ। ਇਹ ਬਸੰਤ ਰੁੱਤ ਵਿੱਚ ਪੈਂਦਾ ਹੈ, ਜਿਸਨੂੰ ਪੰਜਾਬੀ ਵਿੱਚ ਬਸੰਤ ਪੰਚਮੀ ਵੀ ਕਿਹਾ ਜਾਂਦਾ ਹੈ; ਉਰਦੂ: بسنت پنچمی; ਹਿੰਦੀ: ਬਸन्त पञ्चमी) ਅਤੇ ਵਸੰਤ ਪੰਚਮੀ)। ਪੰਜਾਬੀ ਕੈਲੰਡਰ ਅਨੁਸਾਰ ਇਹ ਤਿਉਹਾਰ ਚੰਦ੍ਰਮਾ ਮਹੀਨਾ (ਪੰਜਵੀਂ ਦੇ ਅਖੀਰ ਜਾਂ ਫਰਵਰੀ ਦੇ ਅਖ਼ੀਰ ਵਿੱਚ) ਚੰਦਰਮਾ ਮਹੀਨੇ ਦੇ ਪੰਜਵੇਂ ਦਿਨ ਬਸੰਤ ਦੀ ਸ਼ੁਰੂਆਤ ਦਾ ਸੰਕੇਤ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਸਆਦੀ ਦਾ ਮਕਬਰਾ, ਆਮ ਤੌਰ 'ਤੇ ਸਆਦੀਏ (سعدیه), ਈਰਾਨੀ ਸ਼ਹਿਰ ਸ਼ੀਰਾਜ਼ ਵਿੱਚ ਫ਼ਾਰਸੀ ਕਵੀ ਸਆਦੀ ਨੂੰ ਸਮਰਪਿਤ ਮਕਬਰਾ ਹੈ। ਸਆਦੀ ਨੂੰ ਉਸ ਦੇ ਜੀਵਨ ਦਾ ਅੰਤ ਹੋਣ ਤੇ ਮੌਜੂਦਾ ਸਥਾਨ 'ਤੇ ਇੱਕ ਖ਼ਾਨਕਾਹ ਵਿੱਚ ਦਫ਼ਨਾਇਆ ਗਿਆ ਸੀ। 13ਵੀਂ ਸਦੀ ਵਿੱਚ, ਅਬਾਕਾ ਖ਼ਾਨ ਦੇ ਵਜ਼ੀਰ ਸ਼ਮਸ ਅਲ-ਦੀਨ ਜੁਵਾਇਨੀ ਨੇ ਸਆਦੀ ਦਾ ਮਕਬਰਾ ਬਣਾਵਾਇਆ ਸੀ। 17ਵੀਂ ਸਦੀ ਵਿੱਚ ਇਹ ਮਕਬਰਾ ਨਸ਼ਟ ਕਰ ਦਿੱਤਾ ਗਿਆ ਸੀ। ਕਰੀਮ ਖਾਨ ਜ਼ੰਦ ਦੇ ਰਾਜ ਦੌਰਾਨ ਪੱਕਾ ਦੋ ਮੰਜ਼ਲਾ ਮਕਬਰਾ, ਅਤੇ ਨਾਲ਼ ਦੋ ਕਮਰੇ ਬਣਾਏ ਗਏ। ਮੌਜੂਦਾ ਇਮਾਰਤ ਦਾ ਨਿਰਮਾਣ 1950 ਅਤੇ 1952 ਦੇ ਵਿਚਕਾਰ ਆਰਕੀਟੈਕਟ ਮੋਹਸੇਨ ਫ਼ਾਰੂਕ਼ੀ ਦੇ ਡਿਜ਼ਾਈਨ ਦੇ ਅਧਾਰ ਉੱਪਰ ਕੀਤਾ ਗਿਆ ਸੀ ਅਤੇ ਪੁਰਾਣੇ ਅਤੇ ਨਵੇਂ ਆਰਕੀਟੈਕਚਰਲ ਤੱਤਾਂ ਦੇ ਸੰਯੋਜਨ ਵਾਲ਼ਾ ਇਹ ਡਿਜ਼ਾਈਨ ਆਰਕੀਟੈਕਟ ਚੇਹੇਲ ਸੋਟੌਨ ਤੋਂ ਪ੍ਰੇਰਿਤ ਹੈ। ਦੀਵਾਰਾਂ ਉੱਤੇ ਕਬਰ ਦੇ ਆਲੇ-ਦੁਆਲੇ ਸਆਦੀ ਦੇ ਸੱਤ ਸ਼ਿਅਰ ਹਨ।
ਸਿੰਚਾਈ ਮਿੱਟੀ ਨੂੰ ਬਣਾਉਟੀ ਸਾਧਨਾਂ ਨਾਲ ਪਾਣੀ ਦੇਕੇ ਉਸ ਵਿੱਚ ਪਾਣੀ ਦੀ ਮਾਤਰਾ ਵਿੱਚ ਵਾਧਾ ਕਰਨ ਨੂੰ ਕਹਿੰਦੇ ਹਨ। ਆਮ ਤੌਰ ਤੇ ਇਸਦੀ ਵਰਤੋਂ ਫਸਲ ਉਗਾਉਣ ਦੇ ਦੌਰਾਨ, ਖੁਸ਼ਕ ਖੇਤਰਾਂ ਜਾਂ ਸਮਰੱਥ ਵਰਖਾ ਨਾ ਹੋਣ ਦੀ ਹਾਲਤ ਵਿੱਚ ਬੂਟਿਆਂ ਦੀ ਪਾਣੀ ਲੋੜ ਪੂਰੀ ਕਰਨ ਲਈ ਕੀਤਾ ਜਾਂਦਾ ਹੈ। ਖੇਤੀਬਾੜੀ ਦੇ ਖੇਤਰ ਵਿੱਚ ਇਸਦਾ ਪ੍ਰਯੋਗ ਇਸਦੇ ਇਲਾਵਾ ਨਿਮਨ ਕਾਰਣਾਂ ਵਲੋਂ ਵੀ ਕੀਤਾ ਜਾਂਦਾ ਹੈ:-
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਸੱਤ ਬਗਾਨੇ ਪੰਜਾਬੀ ਨਾਟਕਕਾਰ ਅਜਮੇਰ ਸਿੰਘ ਔਲਖ ਦੁਆਰਾ 1988 ਵਿੱਚ ਲਿਖਿਆ ਇੱਕ ਨਾਟਕ ਹੈ। ਇਹ ਨਾਟਕ ਮਾਲਵੇ ਦੀ ਨਿਮਨ ਕਿਸਾਨੀ ਦੀ ਤ੍ਰਾਸਦੀ ਦੇ ਆਰਥਿਕ, ਸਮਾਜੀ, ਰਾਜਸੀ ਅਤੇ ਮਾਨਸਿਕ ਪਰਿਪੇਖ ਪੇਸ਼ ਕਰਦਾ ਹੈ। ਇਸ ਵਿੱਚ ਔਰਤ ਦੀ ਤ੍ਰਾਸਦੀ ਵੀ ਪੇਸ਼ ਹੁੰਦੀ ਹੈ। ਜੈ ਕੁਰ ਨੂੰ ਆਪਣੇ ਦਿਓਰ ਨਾਲ ਸਬੰਧ ਬਣਾਉਣੇ ਪੈਂਦੇ ਹਨ ਤਾਂ ਕਿ ਉਹਦੇ ਪੁੱਤਾਂ ਦੀ ਜ਼ਮੀਨ ਵੰਡੀ ਨਾ ਜਾਵੇ। ਜਦ ਸ਼ਰੀਕੇਬਾਜ਼ ਭੰਗੇ ਨੂੰ ਭੜਕਾ ਦਿੰਦੇ ਹਨ ਤਾਂ ਭੰਗਾ ਅੱਡ ਹੋ ਜਾਂਦਾ ਹੈ ਅਤੇ ਇਸ ਦੁੱਖ ਨਾਲ ਜੈ ਕੁਰ ਮਰ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਭਾਰਤ ਦੀ ਰਾਜਨੀਤੀ ਦੇਸ਼ ਦੇ ਸੰਵਿਧਾਨ ਦੇ ਢਾਂਚੇ ਦੇ ਅੰਦਰ ਕੰਮ ਕਰਦੀ ਹੈ। ਭਾਰਤ ਇੱਕ ਸੰਸਦੀ ਧਰਮ ਨਿਰਪੱਖ ਲੋਕਤੰਤਰੀ ਗਣਰਾਜ ਹੈ ਜਿਸ ਵਿੱਚ ਭਾਰਤ ਦਾ ਰਾਸ਼ਟਰਪਤੀ ਰਾਜ ਦਾ ਮੁਖੀ ਅਤੇ ਭਾਰਤ ਦਾ ਪਹਿਲਾ ਨਾਗਰਿਕ ਹੈ ਅਤੇ ਭਾਰਤ ਦਾ ਪ੍ਰਧਾਨ ਮੰਤਰੀ ਸਰਕਾਰ ਦਾ ਮੁਖੀ ਹੈ। ਇਹ ਸਰਕਾਰ ਦੇ ਸੰਘੀ ਢਾਂਚੇ 'ਤੇ ਆਧਾਰਿਤ ਹੈ, ਹਾਲਾਂਕਿ ਇਹ ਸ਼ਬਦ ਸੰਵਿਧਾਨ ਵਿੱਚ ਹੀ ਨਹੀਂ ਵਰਤਿਆ ਗਿਆ ਹੈ। ਭਾਰਤ ਦੋਹਰੀ ਰਾਜਨੀਤਿਕ ਪ੍ਰਣਾਲੀ ਦਾ ਪਾਲਣ ਕਰਦਾ ਹੈ, ਭਾਵ ਸੰਘੀ ਸ਼ਾਸ਼ਨ ਪ੍ਰਣਾਲੀ, ਜਿਸ ਵਿੱਚ ਕੇਂਦਰ ਵਿੱਚ ਕੇਂਦਰੀ ਦੇ ਹੱਥ ਵਿੱਚ ਤਾਕਤ ਹੁੰਦੀ ਹੈ ਅਤੇ ਰਾਜ ਕੇਂਦਰ ਨੂੰ ਜਵਾਬਦੇਹ ਹੈ। ਸੰਵਿਧਾਨ ਕੇਂਦਰ ਅਤੇ ਰਾਜ ਸਰਕਾਰਾਂ ਦੋਵਾਂ ਦੀਆਂ ਸੰਗਠਨਾਤਮਕ ਸ਼ਕਤੀਆਂ ਅਤੇ ਸੀਮਾਵਾਂ ਨੂੰ ਪਰਿਭਾਸ਼ਿਤ ਕਰਦਾ ਹੈ।
ਭਾਰਤ ਵਿੱਚ ਭ੍ਰਿਸ਼ਟਾਚਾਰ ਇੱਕ ਅਜਿਹਾ ਮੁੱਦਾ ਹੈ ਜੋ ਕੇਂਦਰੀ, ਰਾਜ ਅਤੇ ਸਥਾਨਕ ਸਰਕਾਰੀ ਏਜੰਸੀਆਂ ਦੀ ਆਰਥਿਕਤਾ ਨੂੰ ਕਈ ਤਰੀਕਿਆਂ ਨਾਲ ਪ੍ਰਭਾਵਿਤ ਕਰਦਾ ਹੈ। ਭਾਰਤ ਦੀ ਅਰਥਵਿਵਸਥਾ ਨੂੰ ਠੱਪ ਕਰਨ ਲਈ ਭ੍ਰਿਸ਼ਟਾਚਾਰ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। 2005 ਵਿੱਚ ਟਰਾਂਸਪੇਰੈਂਸੀ ਇੰਟਰਨੈਸ਼ਨਲ ਦੁਆਰਾ ਕਰਵਾਏ ਗਏ ਇੱਕ ਸਰਵੇਖਣ ਵਿੱਚ ਦਰਜ ਕੀਤਾ ਗਿਆ ਸੀ ਕਿ 62% ਤੋਂ ਵੱਧ ਭਾਰਤੀਆਂ ਨੇ ਕਿਸੇ ਨਾ ਕਿਸੇ ਸਮੇਂ ਕਿਸੇ ਸਰਕਾਰੀ ਅਧਿਕਾਰੀ ਨੂੰ ਕਿਸੇ ਕੰਮ ਬਦਲੇ ਰਿਸ਼ਵਤ ਦਿੱਤੀ ਹੈ। ਟਰਾਂਸਪੇਰੈਂਸੀ ਇੰਟਰਨੈਸ਼ਨਲ ਦੇ 2022 ਭ੍ਰਿਸ਼ਟਾਚਾਰ ਸੂਚਕ ਅੰਕ ਵਿੱਚ, ਜਿਸ ਵਿੱਚ 0 ("ਬਹੁਤ ਭ੍ਰਿਸ਼ਟ") ਤੋਂ 100 ("ਭ੍ਰਿਸ਼ਟਾਚਾਰ ਮੁਕਤ") ਦੇ ਪੈਮਾਨੇ 'ਤੇ 180 ਦੇਸ਼ਾਂ ਨੂੰ ਅੰਕਿਤ ਕੀਤਾ, ਵਿੱਚ ਭਾਰਤ ਨੇ 40 ਅੰਕ ਪ੍ਰਾਪਤ ਕੀਤੇ। ਅੰਕਾਂ ਦੇ ਆਧਾਰ ਤੇ ਕੀਤੀ ਗਈ ਦਰਜਾਬੰਦੀ ਵਿੱਚ ਭਾਰਤ ਸੂਚਕਾਂਕ ਵਿੱਚ 180 ਦੇਸ਼ਾਂ ਵਿੱਚੋਂ 85ਵੇਂ ਸਥਾਨ 'ਤੇ ਹੈ। ਸਭ ਤੋਂ ਵਧੀਆ ਸਕੋਰ 90 (ਰੈਂਕ 1), ਸਭ ਤੋਂ ਮਾੜਾ ਸਕੋਰ 12 (ਰੈਂਕ 180) ਸੀ, ਅਤੇ ਔਸਤ ਸਕੋਰ 43 ਸੀ ਵੱਖ-ਵੱਖ ਕਾਰਕ ਭ੍ਰਿਸ਼ਟਾਚਾਰ ਵਿੱਚ ਯੋਗਦਾਨ ਪਾਉਂਦੇ ਹਨ, ਜਿਸ ਵਿੱਚ ਅਧਿਕਾਰੀ ਸਰਕਾਰੀ ਸਮਾਜ ਭਲਾਈ ਸਕੀਮਾਂ ਵਿੱਚੋਂ ਪੈਸੇ ਕੱਢਦੇ ਹਨ। ਉਦਾਹਰਨਾਂ ਵਿੱਚ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ ਅਤੇ ਰਾਸ਼ਟਰੀ ਪੇਂਡੂ ਸਿਹਤ ਮਿਸ਼ਨ ਸ਼ਾਮਲ ਹਨ। ਭ੍ਰਿਸ਼ਟਾਚਾਰ ਦੇ ਹੋਰ ਖੇਤਰਾਂ ਵਿੱਚ ਭਾਰਤ ਦਾ ਟਰੱਕਿੰਗ ਉਦਯੋਗ ਸ਼ਾਮਲ ਹੈ ਜਿਸ ਨੂੰ ਅੰਤਰਰਾਜੀ ਹਾਈਵੇਅ 'ਤੇ ਕਈ ਰੈਗੂਲੇਟਰੀ ਅਤੇ ਪੁਲਿਸ ਸਟਾਪਾਂ ਨੂੰ ਸਾਲਾਨਾ ਅਰਬਾਂ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਜਾਂਦਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ
ਗੁਰਦੁਆਰਾ ਦੁਖ ਨਿਵਾਰਨ ਸਾਹਿਬ ਲਹਿਲ ਪਿੰਡ ਵਿੱਚ ਸਥਿਤ ਇੱਕ ਗੁਰਦੁਆਰਾ ਹੈ ਜੋ ਕਿ ਅੱਜ ਕੱਲ ਪਟਿਆਲਾ ਸ਼ਹਿਰ ਦਾ ਹਿੱਸਾ ਹੈ। ਇਹ ਗੁਰਦੁਆਰਾ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਬਣਾਇਆ ਗਿਆ ਹੈ।
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਭਾਰਤ ਦੇ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼
ਪ੍ਰਸ਼ਾਸਕੀ ਮਕਸਦ ਲਈ, ਭਾਰਤ ਨੂੰ ਛੋਟੇ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜ਼ਿਆਦਾਤਰ ਹਿੱਸਿਆਂ ਨੂੰ ਰਾਜ ਜਾਂ ਪ੍ਰਾਂਤ ਕਿਹਾ ਜਾਂਦਾ ਹੈ ਅਤੇ ਕੁਛ ਹਿੱਸਿਆਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ ਕਿਹਾ ਜਾਂਦਾ ਹੈ। ਭਾਰਤ ਵਿੱਚ 28 ਸੂਬੇ ਅਤੇ 8 ਕੇਂਦਰੀ ਸ਼ਾਸਤ ਪ੍ਰਦੇਸ਼ ਹਨ। ਇਹ ਅੱਗੇ ਜ਼ਿਲ੍ਹਿਆਂ ਅਤੇ ਡਿਵੀਜ਼ਨਾਂ ਵਿੱਚ ਵੰਡੇ ਹੋਏ ਹਨ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਕਤਰ (ਅਰਬੀ: قطر) ਅਰਬ ਪ੍ਰਾਯਦੀਪ ਦੇ ਜਵਾਬ ਪੂਰਵੀ ਤਟ ਉੱਤੇ ਸਥਿਤ ਇੱਕ ਛੋਟਾ ਪ੍ਰਾਯਦੀਪ ਹੈ। ਇਸ ਦੇ ਦੱਖਣ ਵਿੱਚ ਜਿੱਥੇ ਸਾਊਦੀ ਅਰਬ ਹੈ, ਉਥੇ ਹੀ ਬਾਕੀ ਤਿੰਨਾਂ ਵੱਲ ਫਾਰਸ ਦੀ ਖਾੜੀ ਹੈ। ਇੱਕ ਤੇਲ ਬਖ਼ਤਾਵਰ ਰਾਸ਼ਟਰ ਦੇ ਰੂਪ ਵਿੱਚ ਕਤਰ ਦੁਨੀਆ ਦਾ ਦੂਜਾ (ਪ੍ਰਤੀ ਵਿਅਕਤੀ ਸਕਲ ਫਰੇਲੂ ਉਤਪਾਦ) ਬਖ਼ਤਾਵਰ ਦੇਸ਼ ਹੈ। ਸੰਨ 1783 ਵਿੱਚ ਕੁਵੈਤ ਦੇ ਅਲ ਖਲੀਫ ਖ਼ਾਨਦਾਨ ਨੇ ਇੱਥੇ ਸ਼ਾਸਨ ਕਰਣਾ ਸ਼ੁਰੂ ਕੀਤਾ। ਤਤਪਸ਼ਚਾਤ ਇਹ ਤੁਰਕੀ ਦੇ ਅਧੀਨ ਰਿਹਾ। ਪਹਿਲਾਂ ਵਿਸ਼ਵਿਉੱਧ ਦੇ ਬਾਅਦ ਇਹ ਬਰੀਟੇਨ ਦੇ ਹਿਫਾਜ਼ਤ ਵਿੱਚ ਰਿਹਾ। 1971 ਵਿੱਚ ਅਜ਼ਾਦੀ ਮਿਲਣ ਦੇ ਬਾਅਦ 1972 ਵਿੱਚ ਖਲੀਫਾ ਬਿਨਾਂ ਹਮਦ ਦਾ ਸ਼ਾਸਨ ਸ਼ੁਰੂ ਹੋਇਆ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ ਹੈ, ਅਸਲ ਅਤੇ ਕਾਲਪਨਿਕ ਦੋਵੇਂ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸਨ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
淫夢政府 (ISO: Bhārat Sarkār), ਕੇਂਦਰ ਸਰਕਾਰ ਜਾਂ ਸੰਘੀ ਸਰਕਾਰ ਵਜੋਂ ਜਾਣੀ ਜਾਂਦੀ ਹੈ ਪਰ ਅਕਸਰ ਸਿਰਫ਼ ਕੇਂਦਰ ਵਜੋਂ ਜਾਣੀ ਜਾਂਦੀ ਹੈ, ਭਾਰਤ ਗਥਾਰਸ਼ੀਆ ਵਿੱਚ ਸਥਿ ਲੋਕਤਵਿੱਚ 28 ਕੇਂਦਰ ਰ ਸ਼ਾਸਤ ਪ੍ਰਦੇਸ਼ ਹਨ। ਸੰਵਿਧਾਨ ਦੇ ਤਹਿਤ, ਸਰਕਾਰ ਦੀਆਂ ਤਿੰਨ ਪ੍ਰਾਇਮਰੀ ਸ਼ਾਖਾਵਾਂ ਹਨ: ਵਿਧਾਨਕ, ਕਾਰਜਪਾਲਿਕਾ ਅਤੇ ਨਿਆਂਪਾਲਿਕਾ, ਜਿਨ੍ਹਾਂ ਦੀਆਂ ਸ਼ਕਤੀਆਂ ਕ੍ਰਮਵਾਰ ਦੋ-ਸਦਨੀ ਸੰਸਦ, ਰਾਸ਼ਟਰਪਤੀ, ਮੰਤਰੀ大日本帝國万歳 lਪ੍ਰੀਸ਼ਦ ਦੁਆਰਾ ਸਹਾਇਤਾ ਪ੍ਰਾਪਤ, ਅਤੇ ਸੁゲイਲ ਹਨ। ਨਿਆਂਇਕ ਵਿਕਾਸ ਦੁਆਰਾ, ਸੰਸਦ ਨੇ ਆਪਣੀ ਪ੍ਰਭੂਸੱਤਾ ਗੁਆ ਦਿੱਤੀ ਹੈ ਕਿਉਂਕਿ ਸੰਵਿਧਾਨ ਵਿੱਚ ਇਸ ਦੀਆਂ ਸੋਧਾਂ ਨਿਆਂਇਕ ਦਖਲ ਦੇ ਅਧੀਨ ਹਨ। ਭਾਰਤ ਵਿੱਚ ਨਿਆਂਇਕ ਨਿਯੁਕਤੀਆਂ ਇਸ ਪੱਖੋਂ ਵਿਲੱਖਣ ਹਨ ਕਿ ਕਾਰਜਪਾਲਿਕਾ ਜਾਂ ਵਿਧਾਨਪਾਲਿਕਾ ਦਾ ਕਹਿਣਾ ਬਹੁਤ ਘੱਟ ਹੈ।野獣先輩はこの世の絶対神であって不可侵である。
ਪੰਜਾਬ, ਭਾਰਤ ਦੇ ਮੁੱਖ ਮੰਤਰੀਆਂ ਦੀ ਸੂਚੀ
ਪੰਜਾਬ ਦਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਮੁਖੀ ਹੁੰਦਾ ਹੈ। ਭਾਰਤ ਦੇ ਸੰਵਿਧਾਨ ਅਨੁਸਾਰ, ਪੰਜਾਬ ਦਾ ਰਾਜਪਾਲ ਰਾਜ ਦਾ ਮੁਖੀ ਹੈ, ਪਰ ਅਸਲ ਵਿੱਚ ਕਾਰਜਕਾਰੀ ਅਥਾਰਟੀ ਮੁੱਖ ਮੰਤਰੀ ਕੋਲ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ, ਰਾਜਪਾਲ ਆਮ ਤੌਰ 'ਤੇ ਸਰਕਾਰ ਬਣਾਉਣ ਲਈ ਬਹੁਮਤ ਸੀਟਾਂ ਵਾਲੀ ਪਾਰਟੀ (ਜਾਂ ਗੱਠਜੋੜ) ਨੂੰ ਸੱਦਾ ਦਿੰਦਾ ਹੈ। ਰਾਜਪਾਲ ਮੁੱਖ ਮੰਤਰੀ ਦੀ ਨਿਯੁਕਤੀ ਕਰਦਾ ਹੈ, ਜਿਸ ਦੀ ਮੰਤਰੀ ਮੰਡਲ ਸਮੂਹਿਕ ਤੌਰ 'ਤੇ ਅਸੈਂਬਲੀ ਲਈ ਜ਼ਿੰਮੇਵਾਰ ਹੁੰਦੀ ਹੈ। ਇਹ ਦੇਖਦੇ ਹੋਏ ਕਿ ਉਨ੍ਹਾਂ ਨੂੰ ਵਿਧਾਨ ਸਭਾ ਦਾ ਭਰੋਸਾ ਹੈ, ਮੁੱਖ ਮੰਤਰੀ ਦਾ ਕਾਰਜਕਾਲ ਪੰਜ ਸਾਲਾਂ ਲਈ ਹੈ ਅਤੇ ਇਸਦੀ ਮਿਆਦ ਦੀ ਕੋਈ ਸੀਮਾ ਨਹੀਂ ਹੈ।
ਟਿਕਾਊ ਵਿਕਾਸ ਟੀਚੇ,ਵਿਕਾਸ ਨਾਲ ਸੰਬੰਧਿਤ ਸਤਾਰਾਂ "ਆਲਮੀ ਟੀਚਿਆਂ" ਦਾ ਜੁੱਟ ਹੈ ਜਿਹਨਾਂ ਅੰਦਰ 169 ਨਿਸ਼ਾਨੇ ਸ਼ਾਮਲ ਹਨ ਜੋ ਦੁਨੀਆ ਦੀ ਕਾਇਆ ਕਲਪ ਲਈ: ਟਿਕਾਊ ਵਿਕਾਸ ਵਾਸਤੇ 2030 ਏਜੰਡਾ ਨਾਮ ਦੇ ਵਿਸ਼ਵ ਵਿਆਪੀ ਪ੍ਰੋਗਰਾਮ ਅਧੀਨ ਪ੍ਰਾਪਤ ਕੀਤੇ ਜਾਣੇ ਹਨ।ਸੰਯੁਕਤ ਰਾਸ਼ਟਰ ਦੀ ਅਗਵਾਈ ਹੇਠਲੇ ਇਹਨਾਂ ਟੀਚਿਆਂ ਨੂੰ 193 ਮੈਂਬਰ ਮੁਲਕਾਂ ਨੇ, ਆਲਮੀ ਲੋਕ-ਸਮਾਜ ਸਣੇ, ਲੰਮੇ-ਚੌੜੇ ਸਲਾਹ-ਮਸ਼ਵਰੇ ਮਗਰੋਂ ਤਿਆਰ ਕੀਤਾ ਹੈ ਜੋ ਕਿ ਸੰਯੁਕਤ ਰਾਸ਼ਟਰ ਦੇ 25 ਸਤੰਬਰ 2015 ਵਾਲ਼ੇ ਮਤੇ A/RES/70/1 ਦੇ ਪੈਰ੍ਹਾ 54 ਵਿੱਚ ਰੱਖੇ ਹੋਏ ਹਨ।
ਅਧਿਕਾਰਤ ਤੌਰ 'ਤੇ ਸੰਵਿਧਾਨ (101ਵੀਂ ਸੋਧ) ਐਕਟ, 2017 ਵਜੋਂ ਜਾਣੀ ਜਾਣ ਵਾਲੀ ਇਸ ਸੋਧ ਨੇ 1 ਜੁਲਾਈ 2017 ਤੋਂ ਭਾਰਤ ਵਿੱਚ ਇੱਕ ਰਾਸ਼ਟਰੀ ਵਸਤੂ ਅਤੇ ਸੇਵਾਵਾਂ ਕਰ(ਜੀਐਸਟੀ) ਦੀ ਸ਼ੁਰੂਆਤ ਕੀਤੀ। ਇਹ ਭਾਰਤ ਦੇ ਸੰਵਿਧਾਨ ਦੇ 122ਵੇਂ ਸੋਧ ਬਿੱਲ ਵਜੋਂ ਪੇਸ਼ ਕੀਤਾ ਗਿਆ ਸੀ, ਵਸਤੂਆਂ ਅਤੇ ਸੇਵਾਵਾਂ ਟੈਕਸ (ਜੀਐਸਟੀ) ਇੱਕ ਮੁੱਲ ਜੋੜਿਆ ਟੈਕਸ (ਵੈਟ) ਹੈ ਜੋ ਰਾਸ਼ਟਰੀ ਪੱਧਰ 'ਤੇ ਵਸਤੂਆਂ ਦੇ ਨਿਰਮਾਣ, ਵਿਕਰੀ ਅਤੇ ਖਪਤ ਦੇ ਨਾਲ-ਨਾਲ ਸੇਵਾਵਾਂ 'ਤੇ ਇੱਕ ਵਿਆਪਕ ਅਸਿੱਧੇ ਟੈਕਸ ਲਗਾਉਣ ਦਾ ਪ੍ਰਸਤਾਵ ਹੈ। ਇਹ ਭਾਰਤੀ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਵਸਤੂਆਂ ਅਤੇ ਸੇਵਾਵਾਂ 'ਤੇ ਲਗਾਏ ਜਾਣ ਵਾਲੇ ਸਾਰੇ ਅਸਿੱਧੇ ਟੈਕਸਾਂ ਦੀ ਥਾਂ ਲੈਂਦਾ ਹੈ। ਇਸਦਾ ਉਦੇਸ਼ ਜ਼ਿਆਦਾਤਰ ਚੀਜ਼ਾਂ ਅਤੇ ਸੇਵਾਵਾਂ ਲਈ ਵਿਆਪਕ ਹੋਣਾ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ।
ਕਣਕ (ਅੰਗਰੇਜ਼ੀ ਨਾਮ: Wheat), ਇੱਕ ਤਰ੍ਹਾਂ ਦੀ ਘਾਹ ਪ੍ਰਜਾਤੀ ਦੀ ਫ਼ਸਲ ਹੈ, ਜੋ ਕਿ ਪੂਰੀ ਦੁਨੀਆਂ ਵਿੱਚ ਇੱਕ ਵਿਸ਼ਵਵਿਆਪੀ ਮੁੱਖ ਭੋਜਨ ਹੈ। ਮੱਕੀ ਤੋਂ ਬਾਦ ਇਹ ਦੁਨੀਆ ਭਰ ਵਿੱਚ ਉਗਾਈ ਜਾਣ ਵਾਲੀ ਦੂਸਰੀ ਵੱਡੀ ਅਨਾਜ ਦੀ ਫਸਲ ਹੈ। ਤੀਸਰੇ ਪੱਧਰ 'ਤੇ ਝੋਨੇ (ਚੌਲ) ਦੀ ਫ਼ਸਲ ਆਉਂਦੀ ਹੈ। ਕਣਕ, ਕਿਸੇ ਵੀ ਹੋਰ ਖੁਰਾਕੀ ਫਸਲ (220.4 ਮਿਲੀਅਨ ਹੈਕਟੇਅਰ ਜਾਂ 545 ਮਿਲੀਅਨ ਏਕੜ, 2014) ਨਾਲੋਂ ਵੱਧ ਜ਼ਮੀਨੀ ਖੇਤਰ 'ਤੇ ਉਗਾਈ ਜਾਂਦੀ ਹੈ। ਕਣਕ ਦਾ ਵਿਸ਼ਵ ਵਪਾਰ ਬਾਕੀ ਸਾਰੀਆਂ ਫ਼ਸਲਾਂ ਨਾਲੋਂ ਵੱਧ ਹੈ। ਕਣਕ ਆਟਾ ਬਣਾਉਣ ਲਈ ਵਰਤੀ ਜਾਂਦੀ ਹੈ ਜੋ ਇੱਕ ਮਨਭਾਉਂਦਾ ਖਾਣਾ ਹੈ, ਇਹ ਜਾਨਵਰ ਖੁਰਾਕ ਲਈ ਵੀ ਵਰਤੀ ਜਾਂਦੀ ਹੈ ਅਤੇ ਬੀਅਰ ਕੱਢਣ ਵਿੱਚ ਵੀ ਇੱਕ ਜ਼ਰੂਰੀ ਅੰਗ ਦੇ ਤੌਰ 'ਤੇ ਵਰਤੀ ਜਾਂਦੀ ਹੈ। ਛਿਲਕਾ ਵਖਰਾ ਕਰਕੇ ਛਾਣਬੂਰਾ ਪੀਹ ਕੇ ਵੀ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਕਣਕ ਦੀ ਬਿਜਾਈ ਹਰੇ ਜਾਂ ਸੁੱਕੇ ਚਾਰੇ (forage crop) ਦੇ ਤੌਰ 'ਤੇ ਵੀ ਕੀਤੀ ਜਾਂਦੀ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਸੱਭਿਆਚਾਰ (ਲਾਤੀਨੀ: [cultura] Error: {{Lang}}: text has italic markup (help)), ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
1857 ਦਾ ਭਾਰਤੀ ਵਿਦਰੋਹ, ਜਿਸਨੂੰ ਭਾਰਤ ਦੀ ਪਹਿਲੀ ਆਜ਼ਾਦੀ ਦੀ ਜੰਗ, ਸਿਪਾਹੀ ਬਗ਼ਾਵਤ ਅਤੇ ਭਾਰਤੀ ਗਦਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ ਬਰਤਾਂਵੀ ਸ਼ਾਸਨ ਦੇ ਵਿਰੁੱਧ ਇੱਕ ਸ਼ਸਤਰਬੰਦ ਵਿਦਰੋਹ ਸੀ। 10 ਮਈ, 1857 ਨੂੰ ਭਾਰਤ ਦਾ ਪਹਿਲਾ ਆਜ਼ਾਦੀ ਸੰਗਰਾਮ 'ਚ ਮੇਰਠ ਵਿੱਚ ਭਾਰਤੀ ਫ਼ੌਜੀਆਂ ਨੇ ਅੰਗਰੇਜ਼ਾਂ ਦੇ ਖ਼ਿਲਾਫ਼ ਬਗ਼ਾਵਤ ਕਰ ਦਿਤੀ। ਇਹ ਵਿਦਰੋਹ ਦੋ ਸਾਲਾਂ ਤੱਕ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਚੱਲਿਆ। ਇਹ ਬਗ਼ਾਵਤ ਛਾਉਣੀ ਖੇਤਰਾਂ ਵਿੱਚ ਛੋਟੀਆਂ ਮੋਟੀਆਂ ਝੜਪਾਂ ਅਤੇ ਆਗਜਨੀ ਨਾਲ ਸ਼ੁਰੂ ਹੋਈ ਸੀ ਪਰ ਜਨਵਰੀ ਮਹੀਨੇ ਤੱਕ ਇਸਨੇ ਵਿਸ਼ਾਲ ਰੂਪ ਧਾਰ ਲਿਆ ਸੀ। ਵਿਦਰੋਹ ਦਾ ਅੰਤ ਭਾਰਤ ਵਿੱਚ ਈਸਟ ਇੰਡੀਆ ਕੰਪਨੀ ਦੇ ਸ਼ਾਸਨ ਦੇ ਅੰਤ ਨਾਲ ਹੋਇਆ, ਅਤੇ ਪੂਰੇ ਭਾਰਤ ਉੱਤੇ ਬਰਤਾਨਵੀ ਤਾਜ ਦੀ ਹਕੂਮਤ ਹੋ ਗਈ ਜੋ ਅਗਲੇ 90 ਸਾਲਾਂ ਤੱਕ ਰਹੀ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।