ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਕਲਾਸ ਪੌਂਟਸ ਆਰਨਲਡਸਨ (27 ਅਕਤੂਬਰ 1844 - 20 ਫਰਵਰੀ 1916) ਨੂੰ 1908 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ। ਕਲਾਸ ਇੱਕ ਸਵੀਡਿਸ਼ ਲੇਖਕ, ਪੱਤਰਕਾਰ, ਰਾਜਨੇਤਾ, ਅਤੇ ਵਚਨਬੱਧ ਸ਼ਾਂਤੀਵਾਦੀ ਸੀ ਜਿਸ ਨੂੰ 1908 ਵਿੱਚ ਫਰੈਡਰਿਕ ਬਾਜੇਰ ਨਾਲ ਨੋਬਲ ਸ਼ਾਂਤੀ ਪੁਰਸਕਾਰ ਜਿੱਤਿਆ ਸੀ। ਉਹ ਸਵੀਡਿਸ਼ ਪੀਸ ਐਂਡ ਆਰਬਿਟਰੇਸ਼ਨ ਸੁਸਾਇਟੀ ਦਾ ਸੰਸਥਾਪਕ ਮੈਂਬਰ ਅਤੇ 1882-1887 ਦੇ ਦੂਜੇ ਚੈਂਬਰ ਵਿੱਚ ਸੰਸਦ ਮੈਂਬਰ ਸੀ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਚੰਦਭਾਨ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ। ਇਹ ਫ਼ਰੀਦਕੋਟ ਦੀ ਬਠਿੰਡੇ ਜ਼ਿਲ੍ਹੇ ਨਾਲ ਲੱਗਦੀ ਹੱਦ ’ਤੇ ਆਖ਼ਰੀ ਪਿੰਡ ਹੈ। ਇਸ ਦੇ ਇੱਕ ਪਾਸੇ ਜੈਤੋ ਮੰਡੀ ਅਤੇ ਦੂਜੇ ਪਾਸੇ ਗੋਨਿਆਣਾ ਮੰਡੀ ਹੈ। ਆਵਾਜਾਈ ਪੱਖੋਂ ਇਹ ਸੜਕੀ ਮਾਰਗ ਬਠਿੰਡਾ, ਜੈਤੋ, ਅੰਮ੍ਰਿਤਸਰ ਤੇ ਰੇਲਵੇ ਮਾਰਗ ਬਠਿੰਡਾ, ਫ਼ਿਰੋਜ਼ਪੁਰ ’ਤੇ ਹੋਣ ਕਰਕੇ ਆਪਣੇ ਆਪ ਵਿੱਚ ਅਹਿਮ ਸਥਾਨ ਰੱਖਦਾ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਨਿਰਮਲਜੀਤ ਸਿੰਘ ਸੇਖੋਂ ਭਾਰਤੀ ਹਵਾਈ ਸੈਨਾ ਦਾ ਇੱਕ ਅਫ਼ਸਰ ਸੀ। ਨਿਰਮਲਜੀਤ ਨੂੰ ਮਰਣ ਤੋਂ ਬਾਅਦ ਪਰਮਵੀਰ ਚੱਕਰ, ਭਾਰਤ ਦਾ ਸਭ ਤੋਂ ਵੱਡਾ ਮਿਲਟਰੀ ਸਨਮਾਨ, ਨਾਲ ਸਨਮਾਨਿਤ ਕੀਤਾ ਗਿਆ ਕਿਉਂਕਿ ਭਾਰਤ-ਪਾਕਿਸਤਾਨ ਯੁੱਧ (1971) ਨਿਰਮਲਜੀਤ ਨੇ ਸ੍ਰੀਨਗਰ ਦੀ ਪਾਕਿਸਤਾਨ ਹਵਾਈ ਸੈਨਾ ਤੋਂ ਰੱਖਿਆ ਕੀਤੀ। ਭਾਰਤੀ ਹਵਾਈ ਸੈਨਾ ਵਿਚੋਂ ਨਿਰਮਲਜੀਤ ਇਕੱਲਾ ਹੀ ਅਫ਼ਸਰ ਹੈ ਜਿਸ ਨੂੰ ਵਧੇਰੇ ਸਨਮਾਨਿਤ ਕੀਤਾ ਗਿਆ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਮਾਤਾ ਖੀਵੀ (1506 - 1582) ਸਿੱਖ ਇਤਿਹਾਸ ਦੀ ਮਹਾਨ ਔਰਤ ਤੇ ਲੰਗਰ ਪ੍ਰਥਾ ਦੀ ਸਿਰਜਣਹਾਰੀ ਦਾ ਜਨਮ ਸੰਨ 1506 ਈ: ਵਿੱਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ, ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਉਸ ਸਮੇਂ ਦੇ ਅੰਮ੍ਰਿਤਸਰ ਜ਼ਿਲ੍ਹਾ ਦੇ ਨਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨਗਰ ਤਰਨਤਾਰਨ ਜ਼ਿਲ੍ਹਾ ਵਿਚ ਸਥਿਤ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ ਸਨ ਅਤੇ ਛੋਟੇ ਪੱਧਰ ਉੱਤੇ ਸ਼ਾਹੂਕਾਰੀ ਦਾ ਕੰਮ ਵੀ ਕਰਦੇ ਸਨ।
ਏ. ਆਈ. ਆਰਟੀਫੀਸ਼ਲ ਇੰਟੈਲੀਜੈਂਸ, ਨੂੰ A.I. ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਇੱਕ ਸਟੀਵਨ ਸਪੀਲਬਰਗ ਦੁਆਰਾ ਨਿਰਦੇਸਿਤ 2001 ਦੀ ਅਮਰੀਕੀ ਵਿਗਿਆਨ ਗਲਪ ਡਰਾਮਾ ਫ਼ਿਲਮ ਹੈ। ਸਪੈੱਲਬਰਗ ਦੀ ਸਕ੍ਰੀਨਪੱਉ ਅਤੇ ਇਆਨ ਵਾਟਸਨ ਦੁਆਰਾ ਸਕ੍ਰੀਨ ਕ੍ਰੀਏਸ਼ਨ 1967 ਦੀ ਛੋਟੀ ਕਹਾਣੀ "ਸੁਪਰਟੋਇਜ਼ ਆਖਰੀ ਆਲ ਸਮਅਰ ਲੋਂਗ" ਤੇ ਆਧਾਰਿਤ ਸੀ। ਇਹ ਫ਼ਿਲਮ ਕੈਥਲੀਨ ਕੈਨੇਡੀ, ਸਪੀਲਬਰਗ ਅਤੇ ਬੋਨੀ ਕਰਟਸ ਦੁਆਰਾ ਤਿਆਰ ਕੀਤੀ ਗਈ ਸੀ। ਇਹ ਹੈਲੇ ਜੋਲ ਓਸਮੈਂਟ, ਜੂਡ ਲਾਅ, ਫ੍ਰਾਂਸਸ ਓ ਕਾਂਨਰ, ਬ੍ਰੈਂਡਨ ਗਲੇਸਨ ਅਤੇ ਵਿਲੀਅਮ ਹਾਰਟ ਨੂੰ ਤਾਰੇ ਮਾਰਦਾ ਹੈ। ਫਿਊਚਰਿਸ਼ਿਕ ਪੋਸਟ-ਮੌਲਿਕ ਤਬਦੀਲੀ ਸਮਾਜ, ਏ.ਆਈ.
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਨਨਕਾਣਾ ਸਾਹਿਬ ਸ਼ਹੀਦੀ ਸਾਕਾ, 21 ਫਰਵਰੀ, ਸੰਨ 1921 ਨੂੰ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿੱਚ ਹੋਇਆ ਸੀ। ਨਨਕਾਣਾ ਸਾਹਿਬ ਦਾ ਇਹ ਗੁਰਦੁਆਰਾ ਉਹ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ। ਗੁਰਮਤਿ ਦੇ ਮਹਾਨ ਆਦਰਸ਼ ਨੂੰ ਦ੍ਰਿੜ੍ਹ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸ਼ਹੀਦ ਕੀਤਾ। ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹਿ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸ਼ਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤਸੀਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸ਼ਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ਹੀਦੀ ਦੇ ਦਿੱਤੀ। ਗੁਰੂ ਸਾਹਿਬਾਨ ਜੀ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ, ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦ੍ਰਿੜ੍ਹਤਾ ਨਾਲ ਚਲਦਿਆ ਸ਼ਹੀਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।
ਵੁਜ਼ੂ (ਅਰਬੀ: الوضوء, ਹਿੰਦੀ: वुज़ू) ਸ਼ਰੀਰ ਦੇ ਅੰਗਾਂ ਨੂੰ ਧੋਣ ਦੀ ਇੱਕ ਇਸਲਾਮੀ ਪ੍ਰਕਿਰਿਆ ਹੈ, ਇਹ ਸ਼ੁੱਧਤਾ ਦਾ ਇੱਕ ਧਾਰਮਿਕ ਤਰੀਕਾ ਹੈ। ਵੁਜ਼ੂ ਵਿੱਚ ਹੱਥ, ਮੂੰਹ, ਨੱਕ (ਅੰਦਰੂਨੀ), ਬਾਹਾਂ, ਸਿਰ ਅਤੇ ਪੈਰ ਪਾਣੀ ਨਾਲ ਧੋਣੇ ਸ਼ਾਮਿਲ ਹਨ ਅਤੇ ਇਹ ਇਸਲਾਮ ਵਿੱਚ ਧਾਰਮਿਕ ਰਸਮ ਦਾ ਇੱਕ ਮਹੱਤਵਪੂਰਣ ਹਿੱਸਾ ਹੈ। ਕਿਹੜੀਆਂ ਗਤੀਵਿਧੀਆਂ ਵਿੱਚ ਵੁਜ਼ੂ ਜ਼ਰੂਰੀ ਹੁੰਦਾ ਹੈ, ਇਹ ਕਿਹੜੀਆਂ ਕਿਹੜੀਆਂ ਧਾਰਮਿਕ ਵਿਧੀਆਂ ਨਾਲ ਗਠਿਤ ਹੁੰਦਾ ਹੈ ਅਤੇ ਕਿਹੜੀ ਚੀਜ਼ ਇਸ ਨੂੰ ਤੋੜਦੀ (ਭੰਗ) ਜਾਂ ਇਸ ਨੂੰ ਅਯੋਗ ਕਰ ਦਿੰਦੀ ਹੈ' ਇਹ ਸਾਰੇ ਮਾਮਲੇ ਫ਼ਿਕ਼ਹ (ਇਸਲਾਮਿਕ ਨਿਆਂਸ਼ਾਸਤਰ) ਦੇ ਅਧੀਨ ਆਉਂਦੇ ਹਨ ਅਤੇ ਵਿਸ਼ੇਸ਼ ਤੌਰ 'ਤੇ ਇਹ ਨਿਯਮ ਸਫਾਈ ਨਾਲ ਸਬੰਧਤ ਹੈ। ਵਜ਼ੂ ਆਮ ਤੌਰ 'ਤੇ ਨਮਾਜ਼ ਦੀ ਤਿਆਰੀ ਕਰਨ ਲਈ ਪਵਿੱਤਰ ਕੁਰਾਨ ਨੂੰ ਛੂਹਣ ਜਾਂ ਪੜ੍ਹਣ ਤੋਂ ਪਹਿਲਾਂ ਕੀਤਾ ਜਾਂਦਾ ਹੈ। ਪਿਸ਼ਾਬ, ਟੱਟੀ, ਪੱਦ, ਡੂੰਘੀ ਨੀਂਦ, ਅਤੇ ਇੱਥੋਂ ਤੱਕ ਕਿ ਹਲਕਾ ਜਿਹਾ ਖੂਨ ਵਗਣਾ ਆਦਿ ਅਸ਼ੁੱਧ ਕਰਨ ਵਾਲੀਆਂ ਗਤੀਵਿਧੀਆਂ ਨਾਲ ਵੁਜ਼ੂ ਟੁੱਟ ਜਾਂਦਾ ਹੈ.
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਸਨਾਤਨਵਾਦ (ਅੰਗ੍ਰੇਜ਼ੀ: Classicism; ਕਲਾਸਿਜ਼ਮ) ਦਾ ਉੱਤਰ-ਭਾਰਤੀ ਭਸ਼ਾਵਾਂ, ਵਿਸ਼ੇਸ਼ ਕਰਕੇ ਪੰਜਾਬੀ ਅਤੇ ਹਿੰਦੀ ਵਿੱਚ ਚਲਦਾ ਅਨੁਵਾਦ ਹੈ। ਇਸ ਭਾਵ ਦੇ ਹੋਰ ਸ਼ਬਦ 'ਪਰੰਪਰਾਵਾਦ', 'ਪ੍ਰਚੀਨਵਾਦ' ਤੇ 'ਸ਼ਾਸਤ੍ਰੀਅਤਾ' ਹਨ ਪਰੰਤੂ ਇਹ ਸਾਰੇ ਪਦ ਮੂਲ ਸ਼ਬਦ "ਕਲਾਸੀਸਿਜ਼ਿਮ" ਦੇ ਅਸਲ ਭਾਵ ਨੂੰ ਪ੍ਰਗਟ ਕਰਨੋਂ ਅਸਮਰੱਥ ਰਹਿੰਦੇ ਹਨ। ਇਸੇ ਲਈ "ਕਲਾਸੀਸਿਜ਼ਿਮ" ਨੂੰ ਹੀ ਮੂਲ ਸ਼ਬਦ ਵਜੋਂ ਇੰਨ-ਬਿੰਨ ਵਰਤ ਲੈਣ ਦੀ ਰੁਚੀ ਹੈ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਕਿਲਾ ਰਾਏਪੁਰ ਦੀਆਂ ਖੇਡਾਂ, ਖੇਡ ਮੇਲਿਆਂ ਵਿਚੋਂ ਸਭ ਤੋਂ ਵੱਡਾ ਖੇਡ ਮੇਲਾ ਹੈ। ਇਹ ਖੇਡਾਂ 1933 ਵਿੱਚ ਸ਼ੁਰੂ ਹੋਈਆਂ ਸਨ ਅਤੇ ਹੁਣ ਇਹ ਖੇਡਾਂ ਆਪਣੀ ਪਲੈਟਨੀਮ ਜੁਬਲੀ ਮਨਾ ਚੁੱਕੀਆਂ ਹਨ। ਇਸ ਸਾਲ ਇਹ ਖੇਡਾਂ 3 ਫਰਵਰੀ ਤੋਂ 6 ਫਰਵਰੀ ਤੱਕ ਹੋ ਰਹੀਆਂ ਹਨ। ਖੇਡਾਂ ਦਾ ਸ਼ੌਕ ਰੱਖਣ ਵਾਲੇ ਦੇਸ਼-ਵਿਦੇਸ਼ ਤੋਂ ਦਰਸ਼ਕ ਅਤੇ ਪੱਤਰਕਾਰ ਇਹ ਖੇਡਾਂ ਵੇਖਣ ਆ ਰਹੇ ਹਨ ਕਿਉਂਕਿ ਇਹ ਖੇਡਾਂ ਭਾਰਤ ਵਿੱਚ ਪੇਂਡੂ ਓਲੰਪਿਕ ਦੇ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਇਹ ਖੇਡਾਂ ਪੇਂਡੂ ਖੇਡਾਂ ਤੋਂ ਸ਼ੁਰੂ ਹੋ ਕੇ ਹੁਣ ਸ਼ਹਿਰੀ ਖੇਡਾਂ ਤੱਕ ਪੁੱਜ ਗਈਆਂ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਿਵਾਉਣ ਦੀ ਕੋਸ਼ਿਸ਼ ਨਾਲ ਇੱਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿੱਚ ਅਤੇ ਬਰਲਿਨ ਵਿੱਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿੱਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿੱਚ ਭਾਰਤ ਭਰ ਵਿੱਚ ਵਰਤਿਆ ਗਿਆ ਸੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
'ਅਲ ਜਜ਼ੀਰਾ (ਅਰਬੀ: الجزيرة IPA: [æl dʒæˈziːrɐ], ਲਫ਼ਜ਼ੀ ਅਰਥ "ਟਾਪੂ", ਅਰਬੀ ਪਰਾਇਦੀਪ ਦਾ ਛੋਟਾ ਰੂਪ"), ਜਿਹਨੂੰ ਅਲਜਜ਼ੀਰਾ ਅਤੇ ਜੇ ਐੱਸ ਸੀ (ਜਜ਼ੀਰਾ ਸੈਟੇਲਾਈਟ ਚੈਨਲ) ਵੀ ਆਖਿਆ ਜਾਂਦਾ ਹੈ ਇੱਕ ਬਰਾਡਕਾਸਟਰ ਹੈ ਜੋ ਨਿੱਜੀ ਮਲਕੀਅਤ ਅਲ ਜਜ਼ੀਰਾ ਮੀਡੀਆ ਨੈੱਟਵਰਕ ਦਾ ਹਿੱਸਾ ਹੈ ਅਤੇ ਜਿਹਦਾ ਸਦਰ ਮੁਕਾਮ ਦੋਹਾ, ਕਤਰ ਵਿਖੇ ਹੈ। ਇਹ ਮੱਧ ਪੂਰਬ ਅਤੇ ਉੱਤਰੀ ਅਫ਼ਰੀਕਾ ਖੇਤਰ ਦਾ ਸਭ ਤੋਂ ਵੱਡਾ ਨਿਊਜ਼ ਨੈੱਟਵਰਕ ਹੈ।[3][4] ਇਸ ਦੀ ਸਥਾਪਨਾ 1996 ਵਿੱਚ ਕਤਰ ਦੇ ਤਤਕਾਲੀ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦੁਆਰਾ ਕੀਤੀ ਗਈ ਸੀ।
ਖੁੰਭ (ਜਾਂ ਖੁੰਬ) ਕਿਸੇ ਉੱਲੀ ਦਾ ਗੁੱਦੇਦਾਰ ਅਤੇ ਬੀਜਾਣੂਦਾਰ ਫਲ ਦੇਣ ਵਾਲਾ ਹਿੱਸਾ ਹੁੰਦਾ ਹੈ ਜੋ ਆਮ ਤੌਰ ਉੱਤੇ ਜ਼ਮੀਨ ਉਤਲੀ ਮਿੱਟੀ ਉੱਤੇ ਜਾਂ ਉਸ ਉੱਲੀ ਦੇ ਖਾਣੇ ਦੇ ਸਰੋਤ ਉੱਤੇ ਬਣਦਾ ਹੈ। "ਖੁੰਭ" ਦੀ ਮਿਆਰੀ ਕਿਸਮ ਫ਼ਸਲ ਦੇ ਰੂਪ 'ਚ ਉਗਾਈ ਜਾਣ ਵਾਲੀ ਚਿੱਟ-ਬਟਨੀ ਖੁੰਭ (ਅਗੈਰੀਕਸ ਬਾਈਸਪੋਰਸ) ਹੈ; ਇਸੇ ਕਰ ਕੇ ਖੁੰਭ ਬਹੁਤਾ ਕਰ ਕੇ ਉਹਨਾਂ ਉੱਲੀਆਂ ਨੂੰ ਆਖਿਆ ਜਾਂਦਾ ਹੈ ਜਿਹਨਾਂ ਵਿੱਚ ਇੱਕ ਡੰਡਲ, ਇੱਕ ਟੋਪੀ ਅਤੇ ਟੋਪੀ ਦੇ ਹੇਠਲੇ ਪਾਸੇ ਗਲਫੜੇ ਜਾਂ ਮੁਸਾਮ (ਛੇਕ) ਹੋਣ। ਇਹਨਾਂ ਛੇਕਾਂ ਵਿੱਚ ਸੂਖਮ ਬੀਜਾਣੂ ਬਣਦੇ ਹਨ ਜੋ ਉੱਲੀ ਨੂੰ ਜ਼ਮੀਨ ਜਾਂ ਕਿਸੇ ਹੋਰ ਸਤ੍ਹਾ ਉੱਤੇ ਅਗਾਂਹ ਵਧਣ ਵਿੱਚ ਮਦਦ ਕਰਦੇ ਹਨ। ਖੁੰਬ ਵਿੱਚ ਕੈਲਸ਼ੀਅਮ, ਫਾਸਫੋਰਸ, ਲੋਹਾ, ਪੋਟਾਸ਼, ਖਣਿਜ ਪਦਾਰਥ ਅਤੇ ਵਿਟਾਮਿਨ ‘ਸੀ’ ਵੀ ਕਾਫ਼ੀ ਮਾਤਰਾ ਵਿੱਚ ਹੁੰਦੇ ਹਨ। ਇਨ੍ਹਾਂ ਵਿੱਚ ਕਾਰਬੋਹਾਈਡ੍ਰੇਟ ਅਤੇ ਚਿਕਨਾਹਟ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਲਈ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਬਹੁਤ ਲਾਭਦਾਇਕ ਹੈ।
ਮੇਰਾ ਦਾਗ਼ਿਸਤਾਨ (ਰੂਸੀ: Мой Дагестан) ਰਸੂਲ ਹਮਜ਼ਾਤੋਵ ਦੀ ਰੂਸੀ ਦੀ ਉਪਭਾਸ਼ਾ ਅਵਾਰ ਬੋਲੀ ਵਿੱਚ ਲਿਖੀ ਹੋਈ ਪੁਸਤਕ ਹੈ। ਗੁਰਬਖ਼ਸ਼ ਸਿੰਘ ਫ਼ਰੈਂਕ ਨੇ 1971 ਵਿੱਚ ਇਸ ਕਿਤਾਬ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਸੀ। ਗੁਰਬਖ਼ਸ਼ ਸਿੰਘ ਫਰੈਂਕ ਦੁਆਰਾ ਇਸ ਪੁਸਤਕ ਦੇ ਪੰਜਾਬੀ ਅਨੁਵਾਦ ਨੇ ਰਸੂਲ ਹਮਜ਼ਾਤੋਵ ਨੂੰ ਪੰਜਾਬੀ ਭਾਸ਼ਾ ਵਿੱਚ ਮਹਾਨ ਲੇਖਕ ਵਜੋਂ ਸਥਾਪਿਤ ਕਰ ਦਿੱਤਾ ਹੈ। ਕਿਤਾਬ ਕਿਸੇ ਵੀ ਵਿਸ਼ੇਸ਼ ਵਿਧਾ ਨਾਲ ਸਬੰਧਤ ਨਹੀਂ ਹੈ, ਲੇਕਿਨ ਕਵਿਤਾ, ਗਦ ਅਤੇ ਆਲੋਚਨਾ ਦੀ ਇੱਕ ਅਨੋਖੀ ਰਚਨਾ ਹੈ। ਇਸ ਕਿਤਾਬ ਨੂੰ ਵਲਾਦੀਮੀਰ ਸੋਲਿਊਖਿਨ ਨੇ 1967 ਵਿੱਚ ਰੂਸੀ ਵਿੱਚ ਅਨੁਵਾਦ ਕੀਤਾ ਸੀ।
ਅੰਤਰਰਾਸ਼ਟਰੀ ਬਾਲੜੀ ਦਿਵਸ ਸੰਯੁਕਤ ਰਾਸ਼ਟਰ ਦੁਆਰਾ ਘੋਸ਼ਿਤ ਇੱਕ ਅੰਤਰਰਾਸ਼ਟਰੀ ਦਿਹਾੜਾ ਹੈ; ਇਸ ਨੂੰ ਕੁੜੀਆਂ ਦਾ ਦਿਨ ਵੀ ਕਿਹਾ ਜਾਂਦਾ ਹੈ। 11 ਅਕਤੂਬਰ 2012 ਨੂੰ ਪਹਿਲਾ ਬਾਲੜੀ ਦਿਵਸ ਸੀ। ਇਹ ਨਿਰੀਖਣ ਲੜਕੀਆਂ ਲਈ ਵਧੇਰੇ ਮੌਕਿਆਂ ਦਾ ਸਮਰਥਨ ਕਰਦਾ ਹੈ ਅਤੇ ਉਹਨਾਂ ਦੇ ਲਿੰਗ ਦੇ ਅਧਾਰ 'ਤੇ ਦੁਨੀਆ ਭਰ ਵਿੱਚ ਲੜਕੀਆਂ ਦੁਆਰਾ ਦਰਪੇਸ਼ ਲਿੰਗ ਅਸਮਾਨਤਾ ਬਾਰੇ ਜਾਗਰੂਕਤਾ ਵਧਾਉਂਦਾ ਹੈ। ਇਸ ਅਸਮਾਨਤਾ ਵਿੱਚ ਸਿੱਖਿਆ ਤੱਕ ਪਹੁੰਚ, ਪੋਸ਼ਣ, ਕਾਨੂੰਨੀ ਅਧਿਕਾਰ, ਡਾਕਟਰੀ ਦੇਖਭਾਲ, ਅਤੇ ਵਿਤਕਰੇ ਤੋਂ ਸੁਰੱਖਿਆ, ਔਰਤਾਂ ਵਿਰੁੱਧ ਹਿੰਸਾ ਅਤੇ ਜ਼ਬਰਦਸਤੀ ਬਾਲ ਵਿਆਹ ਵਰਗੇ ਖੇਤਰ ਸ਼ਾਮਲ ਹਨ। ਇਸ ਦਿਨ ਦਾ ਜਸ਼ਨ "ਵਿਕਾਸ ਨੀਤੀ, ਪ੍ਰੋਗਰਾਮਿੰਗ, ਮੁਹਿੰਮ ਅਤੇ ਖੋਜ ਵਿੱਚ ਇੱਕ ਵੱਖਰੇ ਸਮੂਹ ਵਜੋਂ ਕੁੜੀਆਂ ਅਤੇ ਮੁਟਿਆਰਾਂ ਦੇ ਸਫਲ ਉਭਰਨ ਨੂੰ ਵੀ ਦਰਸਾਉਂਦਾ ਹੈ।"
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਜਸਬੀਰ ਸਿੰਘ ਗਿੱਲ (ਅੰਗ੍ਰੇਜ਼ੀ: Jasbir Singh Gill; ਡਿੰਪਾ) ਇੱਕ ਭਾਰਤੀ ਸਿਆਸਤਦਾਨ ਹੈ ਅਤੇ ਪੰਜਾਬ, ਭਾਰਤ ਦੇ ਖਡੂਰ ਸਾਹਿਬ (ਲੋਕ ਸਭਾ ਹਲਕਾ) ਤੋਂ 17ਵੀਂ ਲੋਕ ਸਭਾ ਲਈ ਸੰਸਦ ਮੈਂਬਰ ਸੀ। ਉਸਨੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਉਮੀਦਵਾਰ ਵਜੋਂ ਭਾਰਤੀ ਆਮ ਚੋਣਾਂ 2019 ਜਿੱਤੀ। ਸਾਲ 2002 ਵਿੱਚ ਉਹ ਬਿਆਸ ਹਲਕੇ ਤੋਂ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ। ਦਸੰਬਰ 2020 ਵਿੱਚ, ਉਹ ਇੱਕ ਨੌਜਵਾਨ ਮਹਿਲਾ ਰਿਪੋਰਟਰ ਦੇ ਨਾਲ ਇੱਕ ਮੁੱਦੇ ਵਿੱਚ ਸੀ ਜਿਸ ਨੇ ਉਸ ਨੂੰ ਟੀਵੀ 'ਤੇ ਲਾਈਵ ਕਿਸਾਨਾਂ ਦੇ ਵਿਰੋਧ ਬਾਰੇ ਸਵਾਲ ਕੀਤਾ ਸੀ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਲੋਕ ਮੱਤ ਜਾਂ ਲੋਕ ਵਿਸ਼ਵਾਸ ਇੱਕ ਅਜਿਹੇ ਭਾਵ ਦਾ ਨਾਮ ਹੈ, ਜਿਸ ਨੂੰ ਆਧਾਰ ਬਣਾ ਕੇ ਮਨੁੱਖ ਨੇ ਗਿਆਨ ਅਤੇ ਵਿਗਿਆਨ ਦੇ ਖੇਤਰ ਵਿੱਚ ਬੇ-ਮਿਸਾਲ ਤਰੱਕੀ ਕੀਤੀ ਹੈ। ਮਨੁੱਖ ਦਾ ਸਾਰਾ ਸਮਾਜਿਕ, ਧਾਰਮਿਕ ਅਤੇ ਸਭਿਆਚਾਰਕ ਵਿਕਾਸ ਵਿਭਿੰਨ ਕਿਸਮਾਂ ਦੇ ਵਿਸ਼ਵਾਸਾਂ ਨਾਲ ਜੁੜਿਆ ਹੋਇਆ ਹੈ। “ਮਨੁੱਖ ਪ੍ਰਕ੍ਰਿਤੀ ਵਿੱਚ ਵਾਪਰਦੀਆਂ ਘਟਨਾਵਾਂ ਤੋਂ ਆਪਣੀ ਪ੍ਰਤੱਖਣ ਸ਼ਕਤੀ ਰਾਹੀਂ ਜੋ ਪ੍ਰਭਾਵ ਗ੍ਰਹਿਣ ਕਰਦਾ ਸੀ ਉਹ ਹੀ ਲੋਕ ਵਿਸ਼ਵਾਸ਼ਾਂ ਦਾ ਆਧਾਰ ਬਣਦੇ ਹਨ। ਪ੍ਰਕ੍ਰਿਤੀ ਜਾਂ ਮਨੁੱਖੀ ਜੀਵਨ ਵਿੱਚ ਵਾਪਰੀ ਕਿਸੇ ਘਟਨਾ ਦਾ ਸੰਬੰਧ ਜਦੋਂ ਕਿਸੇ ਦੂਸਰੀ ਘਟਨਾ ਨਾਲ ਜੁੜ ਗਿਆ ਤਾਂ ਮਨੁੱਖ ਸਮਾਨ ਸਥਿਤੀਆਂ ਵਿੱਚ ਅਜਿਹੀਆਂ ਹੀ ਘਟਨਾਵਾਂ ਦੇ ਵਾਪਰਨ ਬਾਰੇ ਵਿਸ਼ਵਾਸ ਕਰਨ ਲੱਗ ਗਿਆ। ਉਸਨੇ ਇੱਕ ਘਟਨਾ ਨੂੰ ਦੂਸਰੀ ਦਾ ਕਾਰਨ ਮੰਨ ਲਿਆ। ਪ੍ਰਕ੍ਰਿਤੀ ਨਾਲ ਅੰਤਰ ਕਿਰਿਆ ਵਿੱਚ ਆਉਣ ਨਾਲ ਉਹ ਵਿਸ਼ਵਾਸ ਬਣਨੇ ਸ਼ੁਰੂ ਹੋਏ ਅਤੇ ਜਿਉ-ਜਿਉ ਮਨੁੱਖੀ ਅਨੁਭਵ ਵਿਸ਼ਾਲ ਹੁੰਦਾ ਗਿਆ ਇੰਨ੍ਹਾਂ ਵਿਸ਼ਵਾਸਾਂ ਦਾ ਦਾਇਰਾ ਵੀ ਫੈਲਦਾ ਗਿਆ।”
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ) ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ 'ਗੁਰੂ ਦੇ ਬਚਨ' ਲਈ ਵੀ ਵਰਤਿਆ ਗਿਆ ਹੈ। ਪ੍ਰੋ.
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
"ਜਨ ਗਣ ਮਨ" (ਸ਼ਾ.ਅ. 'Thou Art the Ruler of the Minds of All People') ਭਾਰਤ ਗਣਰਾਜ ਦਾ ਰਾਸ਼ਟਰਗਾਣ ਹੈ। ਇਹ ਮੂਲ ਰੂਪ ਵਿੱਚ 11 ਦਸੰਬਰ 1911 ਨੂੰ ਬਹੁਮੰਤਵੀ ਰਾਬਿੰਦਰਨਾਥ ਟੈਗੋਰ ਦੁਆਰਾ ਬੰਗਾਲੀ ਵਿੱਚ ਭਰੋਤੋ ਭਾਗੋ ਬਿਧਾਤਾ ਵਜੋਂ ਰਚਿਆ ਗਿਆ ਸੀ। ਭਾਰਤੋ ਭਾਗਿਓ ਬਿਧਾਤਾ ਗੀਤ ਦੀ ਪਹਿਲੀ ਪਉੜੀ ਨੂੰ 24 ਜਨਵਰੀ 1950 ਨੂੰ ਭਾਰਤ ਦੀ ਸੰਵਿਧਾਨ ਸਭਾ ਦੁਆਰਾ ਇਸਦੇ ਦੇਵਨਾਗਰੀ ਲਿਪੀਅੰਤਰਨ ਵਿੱਚ ਰਾਸ਼ਟਰੀ ਗੀਤ ਵਜੋਂ ਅਪਣਾਇਆ ਗਿਆ ਸੀ। ਰਾਸ਼ਟਰੀ ਗੀਤ ਦੀ ਰਸਮੀ ਪੇਸ਼ਕਾਰੀ ਵਿੱਚ ਲਗਭਗ 52 ਸਕਿੰਟ ਲੱਗਦੇ ਹਨ। ਪਹਿਲੀ ਅਤੇ ਆਖ਼ਰੀ ਲਾਈਨਾਂ ਵਾਲਾ ਇੱਕ ਛੋਟਾ ਕੀਤਾ ਸੰਸਕਰਣ (ਅਤੇ ਖੇਡਣ ਵਿੱਚ ਲਗਭਗ 20 ਸਕਿੰਟ ਦਾ ਸਮਾਂ ਲੱਗਦਾ ਹੈ) ਵੀ ਕਦੇ-ਕਦਾਈਂ ਸਟੇਜ ਕੀਤਾ ਜਾਂਦਾ ਹੈ। ਇਹ ਪਹਿਲੀ ਵਾਰ 27 ਦਸੰਬਰ 1911 ਨੂੰ ਭਾਰਤੀ ਰਾਸ਼ਟਰੀ ਕਾਂਗਰਸ ਦੇ ਕਲਕੱਤਾ (ਹੁਣ ਕੋਲਕਾਤਾ) ਸੈਸ਼ਨ ਵਿੱਚ ਜਨਤਕ ਤੌਰ 'ਤੇ ਗਾਇਆ ਗਿਆ ਸੀ।
ਭਾਰਤ ਦੇ ਪ੍ਰਧਾਨ ਮੰਤਰੀਆਂ ਦੀ ਸੂਚੀ
ਭਾਰਤ ਦਾ ਪ੍ਰਧਾਨ ਮੰਤਰੀ ਭਾਰਤ ਸਰਕਾਰ ਦਾ ਮੁੱਖ ਕਾਰਜਕਾਰੀ ਹੈ। ਹਾਲਾਂਕਿ ਭਾਰਤ ਦਾ ਰਾਸ਼ਟਰਪਤੀ ਸੰਵਿਧਾਨਕ, ਨਾਮਾਤਰ, ਅਤੇ ਰਸਮੀ ਰਾਜ ਦਾ ਮੁਖੀ ਹੁੰਦਾ ਹੈ, ਅਭਿਆਸ ਵਿੱਚ ਅਤੇ ਆਮ ਤੌਰ 'ਤੇ, ਕਾਰਜਕਾਰੀ ਅਧਿਕਾਰ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਚੁਣੀ ਹੋਈ ਮੰਤਰੀ ਮੰਡਲ। ਪ੍ਰਧਾਨ ਮੰਤਰੀ ਭਾਰਤੀ ਸੰਸਦ ਦੇ ਹੇਠਲੇ ਸਦਨ, ਲੋਕ ਸਭਾ, ਜੋ ਕਿ ਭਾਰਤੀ ਗਣਰਾਜ ਦੀ ਮੁੱਖ ਵਿਧਾਨਕ ਸੰਸਥਾ ਹੈ, ਵਿੱਚ ਬਹੁਮਤ ਨਾਲ ਪਾਰਟੀ ਦੁਆਰਾ ਚੁਣਿਆ ਗਿਆ ਨੇਤਾ ਹੁੰਦਾ ਹੈ। ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਕੈਬਨਿਟ ਹਰ ਸਮੇਂ ਲੋਕ ਸਭਾ ਲਈ ਜ਼ਿੰਮੇਵਾਰ ਹੁੰਦੀ ਹੈ। ਪ੍ਰਧਾਨ ਮੰਤਰੀ ਲੋਕ ਸਭਾ ਜਾਂ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਦਾ ਮੈਂਬਰ ਹੋ ਸਕਦਾ ਹੈ। ਪ੍ਰਧਾਨ ਮੰਤਰੀ ਤਰਜੀਹ ਦੇ ਕ੍ਰਮ ਵਿੱਚ ਤੀਜੇ ਨੰਬਰ 'ਤੇ ਹਨ।
ਤਾਰਾ ਦਾ ਮਤਲੱਬ ਹੁੰਦਾ ਹੈ ਨਛੱਤਰ। .ਪਰ ਪ੍ਰਯੋਗ ਦੇ ਅਨੁਸਾਰ ਇਸ ਦੇ ਭਿੰਨ ਮਤਲੱਬ ਵੀ ਹੋ ਸਕਦੇ ਹਨ। ਬ੍ਰਹਿਮੰਡ ਵਿੱਚ ਅਰਬਾਂ ਹੀ ਗਲੈਕਸੀਆਂ ਹਨ। ਹਰੇਕ ਗਲੈਕਸੀ ਵਿੱਚ ਅਰਬਾਂ ਤਾਰੇ ਹੁੰਦੇ ਹਨ। ਸਾਡਾ ਸੂਰਜ ਵੀ ਇੱਕ ਤਾਰਾ ਹੈ। ਇਸ ਦਾ ਰੰਗ ਪੀਲਾ ਹੈ। ਤਾਰੇ ਗੇਂਦ ਵਰਗੇ ਆਕਾਰ ਦੇ ਵੱਡੇ-ਵੱਡੇ ਪਿੰਡ ਹਨ, ਜੋ ਸਾਡੀ ਧਰਤੀ ਨਾਲੋਂ ਕਾਫ਼ੀ ਵੱਡੇ ਹਨ। ਕਈ ਤਾਰੇ ਤਾਂ ਸੂਰਜ ਨਾਲੋਂ ਵੀ ਵੱਡੇ ਹਨ, ਪਰ ਬਹੁਤ ਦੂਰੀ ’ਤੇ ਹੋਣ ਕਰਕੇ ਇਹ ਸਾਨੂੰ ਛੋਟੇ-ਛੋਟੇ ਦਿਖਾਈ ਦਿੰਦੇ ਹਨ। ਕਈ ਤਾਰਿਆਂ ਦਾ ਤਾਪਮਾਨ ਸੂਰਜ ਤੋਂ ਵੀ ਕਈ ਗੁਣਾਂ ਜ਼ਿਆਦਾ ਹੁੰਦਾ ਹੈ।ਬ੍ਰਹਿਮੰਡ ਵਿੱਚ ਅਣਗਿਣਤ ਤਾਰੇ ਹਨ। ਸੂਰਜ ਵੀ ਇੱਕ ਤਾਰਾ ਹੈ। ਤਾਰਿਆਂ ਵਿਚਲੀ ਜਗ੍ਹਾ ਧੂੜ ਅਤੇ ਗੈਸਾਂ ਨਾਲ ਭਰੀ ਹੁੰਦੀ ਹੈ। ਇਹ ਧੂੜ ਹਾਈਡ੍ਰੋਜਨ, ਆਕਸੀਜਨ, ਕਾਰਬਨ ਅਤੇ ਨਾਈਟ੍ਰੋਜਨ ਦਾ ਸੰਘਣਾ ਰੂਪ ਹੈ। ਨੰਗੀ ਅੱਖ ਦੇ ਨਾਲ ਇੱਕੋ ਸਮੇਂ ਲਗਪਗ 3000 ਦੇ ਕਰੀਬ ਤਾਰੇ ਦੇਖ ਸਕਦੇ ਹਾਂ, ਪਰ ਤਾਰਿਆਂ ਦੀ ਸੰਖਿਆ ਬਹੁਤ ਜ਼ਿਆਦਾ ਹੈ। ਤਾਰਿਆਂ ਦਾ ਰੰਗ ਵੱਖ-ਵੱਖ ਦਿਖਾਈ ਦਿੰਦਾ ਹੈ। ਤਾਰੇ ਦਾ ਰੰਗ ਉਸ ਦੇ ਤਾਪਮਾਨ ’ਤੇ ਨਿਰਭਰ ਕਰਦਾ ਹੈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਗੁਰੂ ਨਾਨਕ ਦੇਵ ਜੀ ਦੀ ਪਹਿਲੀ ਉਦਾਸੀ ਪੂਰਬ ਦਿਸ਼ਾ ਵੱਲ ਸੀ। ਇਸ ਉਦਾਸੀ ਵਿੱਚ ਉਹਨਾਂ ਦੇ ਨਾਲ ਭਾਈ ਮਰਦਾਨਾ ਜੀ ਸਨ।ਇਹ ਉਦਾਸੀ ਸੰਨ 1507 ਤੋਂ 1515ਤੱਕ ਰਹੀ। ਗੁਰੂ ਜੀ ਸੁਲਤਾਨਪੁਰ ਲੋਧੀ ਤੋਂ ਚਲ ਕੇ ਤੁਲੰਬਾ (ਅੱਜ-ਕੱਲ੍ਹ ਮਖਦੂਮਪੁਰ) ਜ਼ਿਲ੍ਹਾ ਮੁਲਤਾਨ ਹੁੰਦੇ ਹੋਏ ਪਾਨੀਪਤ, ਬਨਾਰਸ,ਨਾਨਕਮਤਾ (ਜ਼ਿਲ੍ਹਾ ਨੈਨੀਤਾਲ) ਪਹੁੰਚੇ। ਉਥੋਂ ਟਾਂਡਾ ਵਣਜਾਰਾ (ਜ਼ਿਲ੍ਹਾ ਰਾਮਪੁਰ), ਅਸਾਮ ਦੇ ਸ਼ਹਿਰ ਕਾਮਰੂਪ ਤੇ ਆਸਾ ਦੇਸ਼ ਪਹੁੰਚੇ। ਵਾਪਸੀ ਤੇ ਸੈਦਪੁਰ (ਅੱਜ-ਕੱਲ੍ਹ ਐਮਨਾਬਾਦ (ਪਾਕਿਸਤਾਨ),ਸਿਆਲਕੋਟ(ਪਾਕਿਸਤਾਨ) ਹੁੰਦੇ ਹੋਏ ਤਲਵੰਡੀ (ਨਨਕਾਣਾ ਸਾਹਿਬ) ਠਹਿਰੇ।ਗੁਰੂ ਨਾਨਕ ਸਾਹਿਬ ਦੀ ਉਮਰ ਇਸ ਉਦਾਸੀ ਦੌਰਾਨ 31-37 ਸਾਲ ਸੀ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕਿ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰੱਖਦਾ ਹੈ। ਪੰਜ ਤਖਤਾਂ 'ਚੋਂ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ। ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸ ਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਤਖ਼ਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਗੁਰਦਵਾਰਾ ਸਾਹਿਬ "ਪਟਨਾ ਸ਼ਹਿਰ" (Patna City) ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ (22 ਦਸੰਬਰ 1666) ਦੀ ਯਾਦਗਾਰ ਵੱਜੋਂ ਗੰਗਾ ਨਦੀ ਦੇ ਕਿਨਾਰੇ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ(1780-1839) ਨੇ ਇਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ। ਏਥੇ ਗੰਗਾ ਦੇ ਕਿਨਾਰੇ ਗੁਰਦਵਾਰਾ ਕੰਗਣ ਘਾਟ ਸਾਹਿਬ ਵੀ ਮੌਜੂਦ ਹੈ ਜੋ ਕਿ ਤੱਖਤ ਸਾਹਿਬ ਦੇ ਬਿਲਕੁਲ ਨੇੜੇ ਉੱਤਰ ਵਾਲੀ ਸਾਹਿਬ ਸਥਿਤ ਹੈ ਅਤੇ ਗੁਰਦਵਾਰਾ ਸਾਹਿਬ ਪੂਰਬ-ਦੱਖਣ ਵੱਲ ਲਗਭਗ 200 ਮੀਟਰ ਦੀ ਵਿੱਥ ਤੇ ਗੁਰਦਵਾਰਾ ਬਾਲ ਲੀਲਾ ਮੈਣੀ ਸੰਗਤ ਸਾਹਿਬ ਸੁਸ਼ੋਭਿਤ ਹੈ ਜਿਹਨਾਂ ਦੀ ਕਾਰ ਸੇਵਾ ਦੀ ਸੰਭਾਲ ਬਾਬਾ ਭੂਰੀ ਵਾਲੇ ਕਰ ਰਹੇ ਹਨ l ਇਸਤੋਂ ਇਲਾਵਾ ਪਟਨਾ ਸਾਹਿਬ ਵਿਖੇ 3 ਗੁਰਦਵਾਰਾ ਹੋਰ ਵੀ ਹਨ ਜੋ ਕਿ 25 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਹਨ l ਇਹਨਾਂ ਵਿਚੋਂ ਇਕ ਹੈ ਗੁਰਦਵਾਰਾ ਗੁਰੂ ਕਾ ਬਾਗ 7 ਕਿਲੋਮੀਟਰ, ਦੂਜਾ ਗੁਰਦਵਾਰਾ ਹਾਁਡੀ ਸਾਹਿਬ 25 ਕਿਲੋਮੀਟਰ, ਗੁਰਦਵਾਰਾ ਸੁਨਾਰ ਟੋਲੀ 500 ਮੀਟਰ ਦੀ ਵਿੱਥ ਤੇ ਸੁਸ਼ੋਭਿਤ ਹਨ l
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।