ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਸਾਵਿਤਰੀਬਾਈ ਫੂਲੇ (3 ਜਨਵਰੀ 1831 – 10 ਮਾਰਚ 1897 ) (ਸਾਵਿੱਤਰੀ ਬਾਈ ਫੂਲੇ) ਭਾਰਤ ਦੀ ਇੱਕ ਅਧਿਆਪਕਾ, ਸਮਾਜ ਸੁਧਾਰਿਕਾ ਅਤੇ ਮਰਾਠੀ ਕਵਿਤਰੀ ਸੀ। ਉਸ ਨੇ ਆਪਣੇ ਪਤੀ ਮਹਾਤਮਾ ਜੋਤੀਬਾ ਫੂਲੇ ਦੇ ਨਾਲ ਮਿਲ ਕੇ ਇਸਤਰੀਆਂ ਦੇ ਅਧਿਕਾਰਾਂ ਅਤੇ ਸਿੱਖਿਆ ਲਈ ਬਹੁਤ ਸਾਰੇ ਕਾਰਜ ਕੀਤੇ। ਸਾਵਿਤਰੀਬਾਈ ਭਾਰਤ ਦੇ ਪਹਿਲੀ ਕੰਨਿਆ ਪਾਠਸ਼ਾਲਾ ਵਿੱਚ ਪਹਿਲੀ ਇਸਤਰੀ ਅਧਿਆਪਕ ਸੀ। ਉਸ ਨੂੰ ਆਧੁਨਿਕ ਮਰਾਠੀ ਕਵਿਤਾ ਅਗਰਦੂਤ ਮੰਨਿਆ ਜਾਂਦਾ ਹੈ। 1852 ਵਿੱਚ ਉਸ ਨੇ ਅਛੂਤ ਬਾਲਿਕਾਵਾਂ ਲਈ ਇੱਕ ਪਾਠਸ਼ਾਲਾ ਦੀ ਸਥਾਪਨਾ ਕੀਤੀ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਸਾਕਾ ਸਰਹਿੰਦ ਜਾਂ ਨਿੱਕੇ ਸਾਹਿਬਜ਼ਾਦਾ ਸਾਕਾ ਗੁਰੂ ਗੋਬਿੰਦ ਸਿੰਘ ਦੇ ਦੋ ਪੁੱਤਰਾਂ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ (ਸ਼ਹੀਦੀ) ਨੂੰ ਦਰਸਾਉਂਦਾ ਹੈ। ਦੋ ਸਿੱਖ ਬੱਚਿਆਂ ਨੂੰ ਨਿੱਕੇ ਸਾਹਿਬਜ਼ਾਦੇ ਵਜੋਂ ਯਾਦ ਕੀਤਾ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਉਹਨਾਂ ਨੇ ਕ੍ਰਮਵਾਰ 5 (ਜਾਂ 6) ਅਤੇ 9 ਸਾਲ ਦੀ ਉਮਰ ਵਿੱਚ 26 ਦਸੰਬਰ 1704 ਨੂੰ ਸ਼ਹੀਦੀ ਪ੍ਰਾਪਤ ਕੀਤੀ ਸੀ। ਇਸ ਮੌਕੇ ਦੀ ਯਾਦ ਵਿੱਚ ਹਰ ਸਾਲ ਫ਼ਤਿਹਗੜ੍ਹ ਸਾਹਿਬ ਪੰਜਾਬ, ਭਾਰਤ ਵਿਖੇ ਸ਼ਹੀਦੀ ਜੋੜ ਮੇਲਾ 24 ਤੋਂ 26 ਦਸੰਬਰ ਨੂੰ ਉਨ੍ਹਾਂ ਦੀ ਸ਼ਹਾਦਤ ਦੇ ਸਥਾਨ 'ਤੇ ਮਹਾਨ ਕੁਰਬਾਨੀ ਦੀ ਯਾਦ ਵਿੱਚ ਲਗਾਇਆ ਜਾਂਦਾ ਹੈ।
ਪਿੰਡ ਹਰਦਾਸਪੁਰ ਜ਼ਿਲ੍ਹਾ ਪਟਿਆਲਾ ਤਹਿਸੀਲ ਪਟਿਆਲਾ ਦਾ ਇੱਕ ਪਿੰਡ ਹੈ।। ਇਹ ਪਿੰਡ ਪਟਿਆਲਾ ਤੋਂ ਸਰਹਿੰਦ ਰੋਡ ਉੱਤੇ ਸਥਿਤ ਹੈ ਅਤੇ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਤੋਂ 10 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਪਿੰਡ ਵਿੱਚ ਝੰਡਾ ਸਾਹਿਬ ਗੁਰੂਦੁਆਰਾ ਹੈ। ਇਹ ਪਿੰਡ ਵਿਧਾਨ ਸਭਾ ਹਲਕਾ ਪਟਿਆਲ਼ਾ ਦਿਹਾਤੀ ਅਤੇ ਲੋਕ ਸਭਾ ਹਲਕਾ ਪਟਿਆਲ਼ਾ ਹੈ। ਪਿੰਡ ਵਿੱਚ ਜਿਆਦਾ ਲੋਕ ਬੋਪਾਰਾਏ ਗੋਤ ਦੇ ਰਹਿੰਦੇ ਹਨ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਰਾਗ ਜੈਜੈਵੰਤੀ ਭਾਰਤੀ ਕਲਾਸੀਕਲ ਵਿੱਚ ਖਮਾਜ ਥਾਟ ਵਿੱਚ ਪੁਰਾਣਾ ਅਤੇ ਭਗਤੀ ਸ਼ਬਜ ਜਾਂ ਭਜਨ ਗਾਉਣ ਲਈ ਵਰਤਿਆ ਜਾਂਦਾ ਹੈ। ਗੁਰੂ ਗ੍ਰੰਥ ਸਾਹਿਬ ਜੀ ਅਨੁਸਾਰ ਇਹ ਰਾਗ ਦੋ ਰਾਗ ਬਿਲਾਵਲ ਅਤੇ ਸੋਰਠਿ ਤੋਂ ਬਣਿਆ ਹੈ ਅਤੇ ਕਰਮ ਅਨੁਸਾਰ ਇੱਕਤੀਵਾਂ ਰਾਗ ਹੈ। ਇਸ ਰਾਗ ਦੇ ਸਿਰਲੇਖ ਹੇਠ ਗੁਰੂ ਤੇਗ ਬਹਾਦਰ ਜੀ ਅਤੇ ਦੋ ਭਗਤਾਂ ਦੀਆਂ ਕੁੱਲ 12 ਰਚਨਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨਾ 1352 ਤੋਂ ਪੰਨਾ 1353 ਤੱਕ, ਰਾਗ ਜੈਜੈਵੰਤੀ ਵਿੱਚ ਦਰਜ ਹਨ।
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਬਾਬਾ ਮੋਤੀ ਰਾਮ ਮਹਿਰਾ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਸਮਰਪਤ ਸੇਵਕ ਸਨ। ਜਿਨ੍ਹਾ ਨੇ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਕੇ, ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ। ਉਹਨਾ ਦਾ ਨਿੱਕਾ ਤੇ ਗਰੀਬ ਜਿਹਾ ਪ੍ਰਵਾਰ ਸੀ ਜਿਨ੍ਹਾਂ ਨੂੰ ਨਵਾਬ ਵਜ਼ੀਦ ਖਾਨ ਸੂਬਾ ਸਰਹਿੰਦ ਨੇ ਕੈਦੀਆਂ ਨੂੰ ਭੋਜਨ ਛੁਕਾਉਣ ਦੀ ਜਿੰਮੇਵਾਰੀ ਸੌਂਪੀ ਹੋਈ ਸੀ।
"ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਗੁਣਾਚੌਰ (Punjabi: ਗੁਣਾਚੌਰ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ, ਪੰਜਾਬ ਰਾਜ, ਭਾਰਤ ਦਾ ਇੱਕ ਪਿੰਡ ਹੈ। ਵੱਡਾ ਡਾਕਘਰ, ਬੰਗਾ ਤੋ ਇਸ ਦੀ ਦੂਰੀ 5.3 ਕਿਲੋਮੀਟਰ (3.3 ਮੀਲ), ਮੁਕੰਦਪੁਰ ਤੋ 5.7 ਕਿਲੋਮੀਟਰ (3.3 ਮੀਲ), ਜ਼ਿਲ੍ਹਾ ਹੈਡਕੁਆਟਰ ਸ਼ਹੀਦ ਭਗਤ ਸਿੰਘ ਨਗਰ ਤੋ 9.3 ਕਿਲੋਮੀਟਰ (5.8 ਮੀਲ) ਅਤੇ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੋ 109 ਕਿਲੋਮੀਟਰ (68 ਮੀਲ)। ਪਿੰਡ ਦੀ ਦੇਖ ਰੇਖ ਲੋਕਾਂ ਵਲੋ ਚੁਣੇ ਪ੍ਰਤੀਨਿਧ ਸਰਪੰਚ ਵਲ਼ੋ ਕੀਤੀ ਜਾਂਦੀ ਹੈ।
ਤਖ਼ਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਗੁਰਦਵਾਰਾ ਸਾਹਿਬ "ਪਟਨਾ ਸ਼ਹਿਰ" (Patna City) ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ (22 ਦਸੰਬਰ 1666) ਦੀ ਯਾਦਗਾਰ ਵੱਜੋਂ ਗੰਗਾ ਨਦੀ ਦੇ ਕਿਨਾਰੇ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ(1780-1839) ਨੇ ਇਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ। ਏਥੇ ਗੰਗਾ ਦੇ ਕਿਨਾਰੇ ਗੁਰਦਵਾਰਾ ਕੰਗਣ ਘਾਟ ਸਾਹਿਬ ਵੀ ਮੌਜੂਦ ਹੈ ਜੋ ਕਿ ਤੱਖਤ ਸਾਹਿਬ ਦੇ ਬਿਲਕੁਲ ਨੇੜੇ ਉੱਤਰ ਵਾਲੀ ਸਾਹਿਬ ਸਥਿਤ ਹੈ ਅਤੇ ਗੁਰਦਵਾਰਾ ਸਾਹਿਬ ਪੂਰਬ-ਦੱਖਣ ਵੱਲ ਲਗਭਗ 200 ਮੀਟਰ ਦੀ ਵਿੱਥ ਤੇ ਗੁਰਦਵਾਰਾ ਬਾਲ ਲੀਲਾ ਮੈਣੀ ਸੰਗਤ ਸਾਹਿਬ ਸੁਸ਼ੋਭਿਤ ਹੈ ਜਿਹਨਾਂ ਦੀ ਕਾਰ ਸੇਵਾ ਦੀ ਸੰਭਾਲ ਬਾਬਾ ਭੂਰੀ ਵਾਲੇ ਕਰ ਰਹੇ ਹਨ l ਇਸਤੋਂ ਇਲਾਵਾ ਪਟਨਾ ਸਾਹਿਬ ਵਿਖੇ 3 ਗੁਰਦਵਾਰਾ ਹੋਰ ਵੀ ਹਨ ਜੋ ਕਿ 25 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਹਨ l ਇਹਨਾਂ ਵਿਚੋਂ ਇਕ ਹੈ ਗੁਰਦਵਾਰਾ ਗੁਰੂ ਕਾ ਬਾਗ 7 ਕਿਲੋਮੀਟਰ, ਦੂਜਾ ਗੁਰਦਵਾਰਾ ਹਾਁਡੀ ਸਾਹਿਬ 25 ਕਿਲੋਮੀਟਰ, ਗੁਰਦਵਾਰਾ ਸੁਨਾਰ ਟੋਲੀ 500 ਮੀਟਰ ਦੀ ਵਿੱਥ ਤੇ ਸੁਸ਼ੋਭਿਤ ਹਨ l
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
ਚਾਰ ਸਾਹਿਬਜ਼ਾਦੇ ਇੱਕ 2014 ਦੀ ਭਾਰਤੀ ਪੰਜਾਬੀ - ਹਿੰਦੀ 3ਡੀ ਕੰਪਿਊਟਰ-ਐਨੀਮੇਟਿਡ ਇਤਿਹਾਸਕ ਡਰਾਮਾ ਫ਼ਿਲਮ ਹੈਰੀ ਬਵੇਜਾ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਇਹ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ- ਸਾਹਿਬਜ਼ਾਦਾ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀਆਂ ਕੁਰਬਾਨੀਆਂ 'ਤੇ ਆਧਾਰਿਤ ਹੈ। ਓਮ ਪੁਰੀ ਨੇ ਫਿਲਮ ਦਾ ਵਰਣਨ ਪ੍ਰਦਾਨ ਕੀਤਾ, ਅਤੇ ਵੱਖ-ਵੱਖ ਕਿਰਦਾਰਾਂ ਲਈ ਆਵਾਜ਼ ਕਲਾਕਾਰਾਂ ਨੂੰ ਗੁਮਨਾਮ ਰੱਖਿਆ ਗਿਆ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਖੇਤਰ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼; ਜੂਨ 2023 ਤੱਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼; ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ, ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ, ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ।; ਉੱਤਰ ਵੱਲ ਚੀਨ, ਨੇਪਾਲ ਅਤੇ ਭੂਟਾਨ; ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ। ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ; ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੇ ਕਰਦੇ ਹਨ।
ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ ਸੀ। ਇਸਦੇ ਚਿਹਰੇ ਉੱਤੇ ਇੱਕ ਮੱਸਾ ਸੀ ਅਤੇ ਇਸਦੀ ਜਾਤੀ ਰੰਘੜ ਸੀ, ਅਤੇ ਲੋਕ ਇਸਨੂੰ ਇਸਦੇ ਅਸਲੀ ਨਾਮ ਵਲੋਂ ਨਹੀਂ ਪੁਕਾਰ ਕੇ ਉਪ ਨਾਮ ਵਲੋਂ ਬੁਲਾਉਂਦੇ ਸਨ– ਚੌਧਰੀ ‘ਮੱਸਾ ਰੰਘੜ’। ੧੭੪੦ ਵਿੱਚ ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇੇ ਕਾਜ਼ੀ ਅਬਦੁਲ ਰਹਿਮਾਨ ਦੇ ਮਾਰੇੇ ਜਾਣ ਤੋਂ ਬਾਅਦ ਅੰਮ੍ਰਿਤਸਰ ਦਾ ਕੋਤਵਾਲ ਨਿਯੁਕਤ ਕੀਤਾ ਸੀ। ਇਸਨੇੇ ਸਿੱੱਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਉੱੱਤੇ ਕਬਜ਼ਾ ਕਰ ਲਿਆ ਅਤੇ ਉੱਥੇ ਵੇਸਵਾ ਦਾ ਨਾਚ ਦੇਖਦਾ, ਸ਼ਰਾਬ ਅਤੇ ਤੰਬਾਕੂ ਪੀਦਾਂ ਸੀ। ਜਿਸ ਕਾਰਨ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਅਤੇ ਸਿੱਖਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ। ਇਸੇ ਦੌਰਾਨ ਅੰਮ੍ਰਿਤਸਰ ਤੋਂ ਭਾਈ ਬਲਾਕਾ ਸਿੰਘ ਇਹ ਖਬਰ ਲੈ ਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪ੍ਰਚਾਰਦਾ ਹੋਇਆ ਰਾਜਸਥਾਨ ਦੇ ਬੀਕਾਨੇਰ (ਹੁਣ ਬੁੱਢਾ ਜੌਹੜ) ਪਹੁੰਚਿਆ। ਜਿੱਥੇ ਉਸਨੇ ਸਿੱਖਾਂ ਨੂੰ ਇਹ ਖਬਰ ਦੁਖੀ ਹਿਰਦੇ ਨਾਲ ਰੋਂਦਿਆਂ ਹੋਇਆਂ ਸੁਣਾਈ। ਇਹ ਸੁਣ ਕੇ ਜਿੱਥੇ ਨੌਜਵਾਨਾਂ ਦਾ ਖੂਨ ਉਬਾਲੇ ਖਾਣ ਲੱਗ ਪਿਆ ਉੱਥੇ ਹੀ ਮੱਸੇ ਰੰਘੜ ਦਾ ਸਿਰ ਲਾਹੁਣ ਲਈ ਵਿਉਂਤਬੰਦੀ ਵੀ ਕੀਤੀ ਜਾਣ ਲੱਗੀ ਜਿਸ ਤਹਿਤ ਸਿੱਖਾਂ ਦੇ ਉੱਥੋਂ ਦੇ ਆਗੂ ਸ੍ਰ. ਸ਼ਾਮ ਸਿੰਘ ਨੇ ਸਿੱਖਾਂ ਨੂੰ ਇਕੱਠੇ ਕਰਕੇ ਕਿਹਾ 'ਹੈ ਕੋਈ ਜੋ ਮੱਸੇ ਰੰਘੜ ਨੂੰ ਪਾਰ ਬੁਲਾ ਸਕੇ ਤੇ ਹਰਿਮੰਦਰ ਸਾਹਿਬ ਨੂੰ ਬਚਾ ਸਕੇ?
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ।
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ:ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। "ਵਾਹਿਗੁਰੂ" ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:- "ਵਾਹਿ" ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ, "ਗੁਰੂ" ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ। ਵਾਹ ਜਾਂ ਵਾਹਿ ਸ਼ਬਦ ਫ਼ਾਰਸੀ ਭਾਸ਼ਾ ਦਾ ਸ਼ਬਦ ਮੰਨਿਆ ਜਾਂਦਾ ਹੈ। ਵਾਹ' ਫ਼ਾਰਸੀ ਸ਼ਬਦ ਹੈ ਜਿਹੜਾ ਮੱਧਕਾਲੀ ਫ਼ਾਰਸੀ(ਪਹਿਲਵੀ)ਦੀਆਂ ਲਿਖਤਾਂ ਵਿੱਚ ਵੇਖਣ ਨੂੰ ਮਿਲਦਾ ਹੈ। ਸਅਦੀ (ਸਾ'ਦੀ) ਸ਼ੀਰਾਜ਼ੀ ਦੀਆਂ ਗ਼ਜ਼ਲਾਂ 'ਚ ਵੀ 'ਵਹ' ਦੇ ਰੂਪ 'ਚ ਆਉਂਦਾ ਹੈ:"ਵਹ ਕਿਹ੍ ਗਰ ਮਨ ਬਾਜ਼ ਬੀਨਮ ਰੂਯਿ-ਯਾਰੇ-ਖ਼ੀਸ਼ ਰਾ"। ਸਮਕਾਲੀ ਫ਼ਾਰਸੀ 'ਚ 'ਬਹ ਬਹ' ਰੂਪ ਵੇਖਣ ਨੂੰ ਮਿਲ਼ਦਾ ਹੈ। ਕੁਝ ਲੇਖਾਂ ਵਿੱਚ ਇਸਨੂੰ 'ਵਾਹਿਦ' ਦਾ ਰੂਪ ਆਖਿਆ ਗਿਆ ਹੈ। ਇਸਦਾ ਸ਼ਾਬਦਿਕ ਅਰਥ 'ਵਾਹਿਦ' ਮੰਨਣਾ ਸਹੀ ਨਹੀਂ ਜਾਪਦਾ। ਇਹਦੇ ਨਾਲ਼ ਰਲ਼ਦੇ ਕੁਝ ਹੋਰ ਸ਼ਬਦ: ਜ਼ਹਾਜ਼ਿਹ;ਜ਼ਹੀ;ਖ਼ੁਸ਼ਾ ਆਦਿ। ਇਕ ਵਿਚਾਰ, ਦੋ ਸ਼ਬਦਾਂ ਦਾ ਅਕਸਰ ਜਾਪ ਕੀਤਾ ਜਾਂਦਾ ਹੈ ; ਸਤਿਨਾਮੁ ਅਤੇ ਵਾਹਿਗੁਰੂ | ਅਸਲ ਵਿੱਚ ਸਤਿਨਾਮੁ ਇੱਕ ਨਹੀਂ ਦੋ ਸ਼ਬਦ ਹਨ, ਸਤਿ ਅਤੇ ਨਾਮੁ ਵਾਹਿਗੁਰੂ ਵੀ ਦੋ ਸ਼ਬਦ ਹਨ, ਵਾਹਿ ਅਤੇ ਗੁਰੂ ਪਰ ਗੁਰੂ ਗਰੰਥ ਸਾਹਿਬ ਦੀਆਂ ਹੱਥ ਲਿਖਤ ਆਦਿ ਬੀੜਾਂ ਵਿੱਚ ਸਾਰੇ ਅਗਲੇ ਪਿਛਲੇ ਸ਼ਬਦਾਂ ਨੂੰ ਜੁੜਵੇਂ ਰੂਪ ' ਚ ਲਗਾਤਾਰਤਾ ਵਿੱਚ ਲਿਖਿਆ ਗਿਆ, ਇਸ ਲਈ ਇਹ ਸ਼ਬਦ ਜੋਟੇ ਵੀ ਜੁੜਵੇਂ ਹੀ ਲਿਖੇ ਗਏ। ਵਾਹਿ ਗੁਰੂ ਦਾ ਉਚਾਰਨ ਅਸੀਂ ਵਾਹੇਗੁਰੂ ਦੇ ਤੌਰ 'ਤੇ ਕਰਦੇ ਹਾਂ, ਜਦ ਕਿ ਇਸ ਦਾ ਸਹੀ ਉਚਾਰਨ ਵਾਹ ਗੁਰੁ ਹੋਣਾ ਚਾਹੀਦਾ ਹੈ। ਪਰ ਜੇ ਵਾਹਿ ਨੂੰ ਵਾਹੇ ਬੋਲਣਾ ਉਚਿਤ ਹੈ ਤਾਂ ਸਤਿ ਨੂੰ ਸਤੇ ਬੋਲਣਾ ਚਾਹੀਦਾ ਹੈ ਭਾਵ ਸਤਿ ਨਾਮੁ ਦਾ ਉਚਾਰਨ ਸਤਨਾਮ ਦੀ ਬਜਾਏ ਸਤੇਨਾਮ ਹੋਣਾ ਚਾਹੀਦਾ ਹੈ, ਜੋ ਕਦਾਚਿਤ ਠੀਕ ਨਹੀਂ। ਇਸ ਲਈ ਵਾਹਿ ਗੁਰੂ ਦਾ ਉਚਾਰਨ ਵਾਹੇਗੁਰੂ ਵੀ ਠੀਕ ਨਹੀਂ ਹੋਣਾ। ਅਸੀਂ ' ਸਿੱਖਾਂ ਨੇ ਆਪਣੇ ਤੌਰ 'ਤੇ ਰੱਬ ਦਾ ਨਾਂ ਵਾਹਿਗੁਰੂ ਰੱਖਿਆ ਹੋਇਆ ਹੈ। ਗੁਰੂ ਗਰੰਥ ਸਾਹਿਬ ਵਿੱਚ ਗੁਰੂ ਨਾਨਕ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਤੱਕ ਛੇ ਗੁਰੂ ਸਾਹਿਬਾਨ ਦੀ ਬਾਣੀ ਵਿੱਚ ਵਾਹਿਗੁਰੂ ਸ਼ਬਦ ਕਿਧਰੇ ਨਹੀਂ ਆਇਆ। ਕਬੀਰ ਜੀ, ਰਵਿਦਾਸ ਜੀ, ਨਾਮਦੇਵ ਜੀ, ਫਰੀਦ ਜੀ, ਤ੍ਰਿਲੋਚਨ ਜੀ, ਬੇਣੀ ਜੀ ਆਦਿ ਪੰਦਰਾਂ ਆਦਿ ਗੁਰੁ ਭਗਤ ਸਾਹਿਬਾਨ ਦੀ ਬਾਣੀ ਵਿੱਚ ਵੀ ਕਿਸੇ ਨੇ ਪਰਮਾਤਮਾ ਨੂੰ ਵਾਹਿਗੁਰੂ ਸ਼ਬਦ ਨਾਲ ਯਾਦ ਨਹੀਂ ਕੀਤਾ। ਗੁਰੂ ਗਰੰਥ ਸਾਹਿਬ ਦੇ ਆਖਰੀ ਪੰਨਿਆਂ 'ਤੇ ਭੱਟਾਂ ਦੇ ਸਵੱਈਏ ਦਰਜ ਹਨ। ਭੱਟ ਸਾਹਿਬਾਨ ਗੁਰੂ ਅਰਜਨ ਜੀ ਦੇ ਸਮਕਾਲੀ ਸਨ। ਇਹ ਸਵੱਈਏ ਪਹਿਲੀਆਂ। ਪੰਜਾਂ ਪਾਤਸ਼ਾਹੀਆਂ ਦੀ ਸੋਭਾ ਅਤੇ ਸ਼ਾਨ ਵਿੱਚ ਲਿਖੇ ਹੋਏ ਹਨ। ਗੁਰੂ ਸਾਹਿਬਾਨ ਨੂੰ ਪ੍ਰਮਾਤਮਾ ਦੇ ਸਮਾਨ, ਪ੍ਰਮਾਤਮਾ ਦੇ ਅਵਤਾਰ ਜਾਂ ਪਰਮਾਤਮਾ ਦੇ ਰੂਪ ਵਜੋਂ ਵਡਿਆਇਆ ਗਿਆ ਹੈ। ਭੱਟ ਗਯੰਦ ਜੀ ਨੇ ਸਵੱਈਏ ਮਹਲੇ ਚੌਥੇ (ਪੰਨਾ ੧੪੦੨ ਅਤੇ ੧੪੦੩) ਵਿੱਚ ਗੁਰੂ ਰਾਮਦਾਸ ਜੀ ਦੀ ਉਸਤਤਿ ਕਰਦਿਆਂ ਉਹਨਾਂ ਨੂੰ ਵਾਰ ਵਾਰ " ਵਾਹਿ ਗੁਰੂ " ਕਹਿ ਕੇ ਗੁਰੂ ਜੀ ਦੀ ਵਾਹ - ਵਾਹੀ ਕੀਤੀ ਹੈ। ਉਪਰੋਕਤ ਦੀ ਰੌਸ਼ਨੀ ਵਿੱਚ ਮੈਨੂੰ 'ਵਾਹਿ ਗੁਰੂ ਜੀ ਕਾ ਖਾਲਸਾ, ਵਾਹਿ ਗੁਰੂ ਜੀ ਕੀ ਫਤਹਿ' ਦਾ ਮਤਲਬ ਇਹ ਸਮਝ ਆਉਂਦਾ ਹੈ ਕਿ ਗੁਰੂ ਜੀ ਦਾ ਖਾਲਸਾ ਮਹਾਨ (ਧੰਨ) ਹੈ ਅਤੇ ਗੁਰੂ ਜੀ ਦੀ ਫਤਹਿ ਵੀ ਮਹਾਨ (ਵੱਡੀ) ਹੈ। ਪ੍ਰਚੱਲਤ ਅਰਥਾਂ ਵਿੱਚ ਵਾਹਿਗੁਰੂ ਜੀ ਕੀ ਫਤਹਿ ਨੂੰ ਪ੍ਰਮਾਤਮਾ ਦੀ ਜਿੱਤ ਸਮਝਣਾ ਅਜੀਬ ਲੱਗਦਾ ਹੈ। ਪਰਮਾਤਮਾ ਤਾਂ ਕੁਲ ਦ੍ਰਿਸ਼ਟੀ ਦਾ ਮਾਲਕ ਹੈ, ਉਸ ਤੋਂ ਬਾਹਰ ਤਾਂ ਦੂਜਾ ਕੋਈ ਹੈ ਹੀ ਨਹੀਂ। ਤਮਾਮ ਜਿੱਤਾਂ ਹਾਰਾਂ ਉਸ ਦੀ ਬੁੱਕਲ ਵਿੱਚ ਵਾਪਰ ਰਹੀਆਂ ਹਨ। ਉਸ ਨੇ ਕਿਸ 'ਤੇ ਜਿੱਤ ਪ੍ਰਾਪਤ ਕਰਨੀ ਹੋਈ, ਉਸ ਨੇ ਕਿਸ ਨੂੰ ਹਰਾਉਣਾ ਹੋਇਆ?
ਮੁਹੀ ਅਲ-ਦੀਨ ਮੁਹੰਮਦ (ਅੰ. 1618 – 3 ਮਾਰਚ 1707), ਆਮ ਤੌਰ 'ਤੇ ਔਰੰਗਜ਼ੇਬ ਅਤੇ ਉਸਦੇ ਰਾਜਕੀ ਸਿਰਲੇਖ ਆਲਮਗੀਰ ਦੁਆਰਾ ਜਾਣਿਆ ਜਾਂਦਾ ਹੈ, ਮੁਗਲ ਸਾਮਰਾਜ ਦਾ ਛੇਵਾਂ ਬਾਦਸ਼ਾਹ ਸੀ, ਜੋ ਜੁਲਾਈ 1658 ਤੋਂ ਲੈ ਕੇ 1707 ਵਿੱਚ ਆਪਣੀ ਮੌਤ ਤੱਕ ਰਾਜ ਕਰਦਾ ਰਿਹਾ। ਉਸ ਦੇ ਬਾਦਸ਼ਾਹਤ ਅਧੀਨ, ਮੁਗਲ ਭਾਰਤੀ ਉਪ-ਮਹਾਂਦੀਪ ਦੇ ਲਗਭਗ ਪੂਰੇ ਖੇਤਰ ਵਿੱਚ ਫੈਲੇ ਹੋਏ ਆਪਣੇ ਖੇਤਰ ਦੇ ਨਾਲ ਆਪਣੀ ਸਭ ਤੋਂ ਵੱਡੀ ਹੱਦ ਤੱਕ ਪਹੁੰਚ ਗਏ। ਵਿਆਪਕ ਤੌਰ 'ਤੇ ਆਖਰੀ ਪ੍ਰਭਾਵਸ਼ਾਲੀ ਮੁਗਲ ਸ਼ਾਸਕ ਮੰਨਿਆ ਜਾਂਦਾ ਹੈ, ਔਰੰਗਜ਼ੇਬ ਨੇ ਫਤਵਾ 'ਆਲਮਗਿਰੀ' ਦਾ ਸੰਕਲਨ ਕੀਤਾ ਅਤੇ ਪੂਰੇ ਭਾਰਤੀ ਉਪ ਮਹਾਂਦੀਪ ਵਿੱਚ ਸ਼ਰੀਆ ਅਤੇ ਇਸਲਾਮੀ ਅਰਥਸ਼ਾਸਤਰ ਨੂੰ ਪੂਰੀ ਤਰ੍ਹਾਂ ਸਥਾਪਤ ਕਰਨ ਵਾਲੇ ਕੁਝ ਰਾਜਿਆਂ ਵਿੱਚੋਂ ਇੱਕ ਸੀ। ਕੁਲੀਨ ਤਿਮੂਰਦ ਰਾਜਵੰਸ਼ ਨਾਲ ਸਬੰਧਤ, ਔਰੰਗਜ਼ੇਬ ਦਾ ਮੁਢਲਾ ਜੀਵਨ ਧਾਰਮਿਕ ਕੰਮਾਂ ਵਿੱਚ ਲੱਗਾ ਹੋਇਆ ਸੀ। ਉਸਨੇ ਆਪਣੇ ਪਿਤਾ ਸ਼ਾਹ ਜਹਾਨ (ਸ਼.
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1624 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਸਿੱਖ ਬੀਬੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰ ਸਿੱਖ ਬੀਬੀਆਂ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਗੁਰੂਦੁਆਰਾ ਰਕਾਬ ਗੰਜ ਸਾਹਿਬ ਇੱਕ ਇਤਿਹਾਸਕ ਗੁਰੂਦੁਆਰਾ ਹੈ, ਜੋ ਸੰਸਦ ਭਵਨ ਦੇ ਨੇੜੇ ਦਿੱਲੀ ਵਿੱਚ ਸਥਿਤ ਹੈ। ਇਹ ਗੁਰੂਦੁਆਰਾ 1783 ਵਿੱਚ ਸਿੱਖ ਸੈਨਾ ਦੇ ਮੁੱਖੀ ਬਘੇਲ ਸਿੰਘ ਦੁਆਰਾ ਦਿੱਲੀ ਉੱਪਰ ਕਬਜ਼ਾ ਕਰਨ ਤੋਂ ਬਾਅਦ ਬਣਵਾਇਆ। ਔਰੰਗਜ਼ੇਬ ਦੇ ਹੁਕਮ 'ਤੇ 11 ਨਵੰਬਰ, 1675 ਈ: ਨੂੰ ਚਾਂਦਨੀ ਚੌਕ ਵਿਖੇ ਜੱਲਾਦ ਜਲਾਲਦੀਨ ਨੇ ਤਲਵਾਰ ਨਾਲ ਵਾਰ ਕੀਤਾ ਅਤੇ ਗੁਰੂ ਸਾਹਿਬ ਦਾ ਸੀਸ ਧੜ ਨਾਲੋਂ ਅਲੱਗ ਕਰਕੇ ਸ਼ਹੀਦ ਕਰ ਦਿੱਤਾ। ਇਹ ਗੁਰੂਦੁਆਰਾ ਰਾਏਸੀਨਾ ਹਿੱਲ ਦੇ ਨੇੜੇ ਪੁਰਾਣੇ ਰਾਏਸੀਨਾ ਪਿੰਡ (ਵਰਤਮਾਨ ਪੰਡਿਤ ਪੰਤ ਮਾਰਗ) ਵਿੱਚ 12 ਸਾਲਾਂ ਵਿੱਚ ਬਣਿਆ।
ਜਸਬੀਰ ਸਿੰਘ ਗਿੱਲ (ਅੰਗ੍ਰੇਜ਼ੀ: Jasbir Singh Gill; ਡਿੰਪਾ) ਇੱਕ ਭਾਰਤੀ ਸਿਆਸਤਦਾਨ ਹੈ ਅਤੇ ਪੰਜਾਬ, ਭਾਰਤ ਦੇ ਖਡੂਰ ਸਾਹਿਬ (ਲੋਕ ਸਭਾ ਹਲਕਾ) ਤੋਂ 17ਵੀਂ ਲੋਕ ਸਭਾ ਲਈ ਸੰਸਦ ਮੈਂਬਰ ਸੀ। ਉਸਨੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਉਮੀਦਵਾਰ ਵਜੋਂ ਭਾਰਤੀ ਆਮ ਚੋਣਾਂ 2019 ਜਿੱਤੀ। ਸਾਲ 2002 ਵਿੱਚ ਉਹ ਬਿਆਸ ਹਲਕੇ ਤੋਂ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ। ਦਸੰਬਰ 2020 ਵਿੱਚ, ਉਹ ਇੱਕ ਨੌਜਵਾਨ ਮਹਿਲਾ ਰਿਪੋਰਟਰ ਦੇ ਨਾਲ ਇੱਕ ਮੁੱਦੇ ਵਿੱਚ ਸੀ ਜਿਸ ਨੇ ਉਸ ਨੂੰ ਟੀਵੀ 'ਤੇ ਲਾਈਵ ਕਿਸਾਨਾਂ ਦੇ ਵਿਰੋਧ ਬਾਰੇ ਸਵਾਲ ਕੀਤਾ ਸੀ।