ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਸਾਕਾ ਸਰਹਿੰਦ ਜਾਂ ਨਿੱਕੇ ਸਾਹਿਬਜ਼ਾਦਾ ਸਾਕਾ ਗੁਰੂ ਗੋਬਿੰਦ ਸਿੰਘ ਦੇ ਦੋ ਪੁੱਤਰਾਂ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ (ਸ਼ਹੀਦੀ) ਨੂੰ ਦਰਸਾਉਂਦਾ ਹੈ। ਦੋ ਸਿੱਖ ਬੱਚਿਆਂ ਨੂੰ ਨਿੱਕੇ ਸਾਹਿਬਜ਼ਾਦੇ ਵਜੋਂ ਯਾਦ ਕੀਤਾ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਉਹਨਾਂ ਨੇ ਕ੍ਰਮਵਾਰ 5 (ਜਾਂ 6) ਅਤੇ 9 ਸਾਲ ਦੀ ਉਮਰ ਵਿੱਚ 26 ਦਸੰਬਰ 1704 ਨੂੰ ਸ਼ਹੀਦੀ ਪ੍ਰਾਪਤ ਕੀਤੀ ਸੀ। ਇਸ ਮੌਕੇ ਦੀ ਯਾਦ ਵਿੱਚ ਹਰ ਸਾਲ ਫ਼ਤਿਹਗੜ੍ਹ ਸਾਹਿਬ ਪੰਜਾਬ, ਭਾਰਤ ਵਿਖੇ ਸ਼ਹੀਦੀ ਜੋੜ ਮੇਲਾ 24 ਤੋਂ 26 ਦਸੰਬਰ ਨੂੰ ਉਨ੍ਹਾਂ ਦੀ ਸ਼ਹਾਦਤ ਦੇ ਸਥਾਨ 'ਤੇ ਮਹਾਨ ਕੁਰਬਾਨੀ ਦੀ ਯਾਦ ਵਿੱਚ ਲਗਾਇਆ ਜਾਂਦਾ ਹੈ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਫ਼ੇਸਬੁੱਕ ਇੱਕ ਆਜ਼ਾਦ ਸਮਾਜਿਕ ਨੈੱਟਵਰਕ ਅਮਰੀਕੀ ਆਨਲਾਈਨ ਸੋਸ਼ਲ ਨੈਟਵਰਕਿੰਗ ਸਰਵਿਸ ਹੈ, ਜੋ ਕਿ 'ਫ਼ੇਸਬੁੱਕ ਇਨਕੌਰਪੋਰੇਟਡ' ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਕੈਲੀਫੋਰਨੀਆ ਦੇ ਮੇਨਲੋ ਪਾਰਕ ਵਿੱਚ ਸਥਿਤ ਹੈ। ਫ਼ੇਸਬੁੱਕ ਨੂੰ ਮਾਰਕ ਜ਼ੁਕਰਬਰਗ ਨੇ ਆਪਣੇ ਹਾਰਵਰਡ ਕਾਲਜ਼ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੇ ਪੁੰਜ ਅਮਰ ਸ਼ਹੀਦ ਹਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1624 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਸਿੱਖ ਬੀਬੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰ ਸਿੱਖ ਬੀਬੀਆਂ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਵਿਸਾਖੀ ਜਾਂ ਬੈਸਾਖੀ ਵੈਸਾਖ ਮਹੀਨੇ ਦੇ ਪਹਿਲੇ ਦਿਨ ਨੂੰ ਦਰਸਾਉਂਦਾ ਹੈ ਅਤੇ ਰਵਾਇਤੀ ਤੌਰ 'ਤੇ ਹਰ ਸਾਲ 13 ਅਪ੍ਰੈਲ ਅਤੇ ਕਈ ਵਾਰ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਮੁੱਖ ਤੌਰ 'ਤੇ ਪੰਜਾਬ ਅਤੇ ਉੱਤਰੀ ਭਾਰਤ ਵਿੱਚ ਬਸੰਤ ਦੇ ਬਾਅਦ ਹਾੜੀ ਦੀ ਵਾਢੀ ਦੇ ਜਸ਼ਨ ਵਜੋਂ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਇਸ ਤਿਉਹਾਰ ਨੂੰ ਭਾਰਤ ਦੇ ਵੱਖ-ਵੱਖ ਸੱਭਿਆਚਾਰ ਅਤੇ ਡਾਇਸਪੋਰਾ ਵੀ ਮਨਾਉਂਦੇ ਹਨ। ਇਹ ਵਾਢੀ ਦੇ ਤਿਉਹਾਰ ਵਜੋਂ ਸੱਭਿਆਚਾਰਕ ਤੌਰ 'ਤੇ ਮਹੱਤਵਪੂਰਨ ਹੈ। ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਵਿਸਾਖੀ ਭਾਰਤੀ ਸੂਰਜੀ ਨਵੇਂ ਸਾਲ ਦੀ ਤਾਰੀਖ ਵੀ ਹੈ।
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ?
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਭਾਈ ਮਨੀ ਸਿੰਘ (7 ਅਪਰੈਲ 1644 – 14 ਜੂਨ 1738) 18ਵੀਂ ਸਦੀ ਦੇ ਸਿੱਖ ਵਿਦਵਾਨ ਅਤੇ ਸ਼ਹੀਦ ਸਨ। ਉਹ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਦੇ ਸਾਥੀ ਸਨ ਅਤੇ ਜਦੋਂ ਗੁਰੂ ਜੀ ਨੇ ਮਾਰਚ 1699 ਵਿੱਚ ਖ਼ਾਲਸਾ ਸਿਰਜਿਆ ਸੀ ਤਾਂ ਉਹਨਾਂ ਨੇ ਸਿੱਖ ਧਰਮ ਅਪਣਾਇਆ ਸੀ। ਇਸ ਤੋਂ ਤੁਰੰਤ ਬਾਅਦ, ਗੁਰੂ ਜੀ ਨੇ ਉਹਨਾਂ ਨੂੰ ਹਰਿਮੰਦਰ ਸਾਹਿਬ ਦਾ ਚਾਰਜ ਸੰਭਾਲਣ ਲਈ ਅੰਮ੍ਰਿਤਸਰ ਭੇਜਿਆ, ਜੋ ਕਿ 1696 ਤੋਂ ਬਿਨਾਂ ਕਿਸੇ ਨਿਗਰਾਨ ਦੇ ਸੀ। ਉਹਨਾਂ ਨੇ ਸਿੱਖ ਇਤਿਹਾਸ ਦੇ ਇੱਕ ਨਾਜ਼ੁਕ ਪੜਾਅ 'ਤੇ ਸਿੱਖ ਧਰਮ ਨੂੰ ਸੰਭਾਲਿਆ ਅਤੇ ਅਗਵਾਈ ਕੀਤੀ।
ਆਸਟਰੇਲੀਆ ਅਤੇ ਨਿਊਜੀਲੈਂਡ ਦੇ ਲੇਖਕ ਮਨਜੀਤ ਬੋਪਾਰਾਏ, ਬ੍ਰਿਸਬੇਨ1) ਮੁੱਠੀ ਭਰ ਸਵਾਹ- ਕਾਵਿ-ਸੰਗ੍ਰਹਿ2) ਜੋਤਿਸ਼ ਝੂਠ ਬੋਲਦਾ ਹੈ- ਤਰਕਸ਼ੀਲ ਸਾਹਿਤ ਕਿਸ਼ਨ ਸਿੰਘ 1) ਕੱਚ ਦੇ ਰਿਸ਼ਤੇ (1984) ਦੀਪਕ ਪਬਲਿਸ਼ਰਜ਼, ਜਲੰਧਰ ਰੁਪਿੰਦਰ ਸੋਜ਼, ਬ੍ਰਿਸਬੇਨ1) ਸੰਨਾਟਾ ਬੋਲਦਾ- ਗ਼ਜ਼ਲ-ਸੰਗ੍ਰਹਿ ਹਰਕੀ ਵਿਰਕ, ਬ੍ਰਿਸਬੇਨ1) ਤਿਤਲੀਆਂ ਦੀ ਵੇਦਨਾ- ਕਾਵਿ-ਸੰਗ੍ਰਹਿ ਅਮਨ ਭੰਗੂ, ਬ੍ਰਿਸਬੇਨ1) ਅੱਖਰਾਂ ਦੇ ਸਿਰਨਾਵੇਂ- ਕਾਵਿ-ਸੰਗ੍ਰਹਿ ਹਰਮਨਦੀਪ ਗਿੱਲ, ਬ੍ਰਿਸਬੇਨ1) ਨਵੀਂ ਦੁਨੀਆ ਦੇ ਬਸ਼ਿੰਦਿਓ- ਕਾਵਿ-ਸੰਗ੍ਰਹਿ2) ਸੰਨਦ ਰਹੇ ਯਾਰੋ- ਕਾਵਿ-ਸੰਗ੍ਰਹਿ ਜਸਵੰਤ ਵਾਗਲਾ,ਬ੍ਰਿਸਬੇਨ1) ਹਾਦਸਿਆਂ ਦਾ ਜੰਗਲ- ਗ਼ਜ਼ਲ ਸੰਗ੍ਰਹਿ2) ਝਾਂਜਰ- ਗ਼ਜ਼ਲ ਸੰਗ੍ਰਹਿ ਡਾ. ਦਵਿੰਦਰ ਜੀਤਲਾ, ਸਿਡਨੀ1) ਸੋਚਾਂ ਦਾ ਸਿਲਸਿਲਾ- ਕਾਵਿ ਸੰਗ੍ਰਹਿ ਮਿੰਟੂ ਬਰਾੜ,ਐਡੀਲੇਡ1) ਕੈਂਗਰੂਨਾਮਾ- ਨਿਬੰਧ ਸੰਗ੍ਰਹਿ ਹਰਮੰਦਰ ਕੰਗ, ਮੈਲਬੌਰਨ1) ਵੱਖਰੀ ਮਿੱਟੀ ਵੱਖਰੇ ਰੰਗ- ਨਿਬੰਧ ਸੰਗ੍ਰਹਿ ਸਰਬਜੀਤ ਸੋਹੀ, ਬ੍ਰਿਸਬੇਨ1) ਸੂਰਜ ਆਵੇਗਾ ਕੱਲ ਵੀ- ਕਾਵਿ ਸੰਗ੍ਰਹਿ2) ਤਰਕਸ਼ ਵਿਚਲੇ ਹਰਫ- ਕਾਵਿ ਸੰਗ੍ਰਹਿ3) ਲਹੂ ਵਿੱਚ ਮੌਲਦੇ ਗੀਤ- ਕਾਵਿ ਸੰਗ੍ਰਹਿ4) ਸ਼ਬਦਾਂ ਦੀ ਪਰਵਾਜ਼- ਸੰਪਾਦਿਤ ਕਾਵਿ ਸੰਗ੍ਰਹਿ5) ਪੰਜਾਂ ਪਾਣੀਆਂ ਦੇ ਗੀਤ- ਸੰਪਾਦਿਤ ਗੀਤ ਸੰਗ੍ਰਹਿ6) ਜਗਦੇ ਹਰਫ਼ਾਂ ਦੀ ਡਾਰ- ਸੰਪਾਦਿਤ ਗ਼ਜ਼ਲ ਸੰਗ੍ਰਹਿ7) ਜਗਦੇ ਹਰਫ਼ਾਂ ਦੀ ਲੋਅ- ਸ਼ਾਹਮੁੱਖੀ ਅਨੁਵਾਦ8) ਵਿਸਰਜਨ ਸੇ ਪਹਿਲੇ- ਹਿੰਦੀ ਅਨੁਵਾਦ9) ਵਿਦਰੋਹੀ ਸੁਰ ਦਾ ਪੁਨਰ ਉਥਾਨ- ਆਲੋਚਨਾ, ਡਾ: ਅਨੂਪ ਸਿੰਘ10) ਸਰਬਜੀਤ ਸੋਹੀ ਦਾ ਕਾਵਿ ਸੰਸਾਰ- M Phil- ਯਾਦਵਿੰਦਰ ਸੰਧੂ ਸੁਰਿੰਦਰ ਸਿਦਕ, ਐਡੀਲੇਡ1) ਰੂਹ ਦੀ ਗਾਨੀ- ਗ਼ਜ਼ਲ ਸੰਗ੍ਰਹਿ2) ਕੁੱਝ ਤਾਂ ਕਹਿ- ਗ਼ਜ਼ਲ ਸੰਗ੍ਰਹਿ ਰਮਨਪ੍ਰੀਤ ਕੌਰ, ਐਡੀਲੇਡ1) ਰਸ਼ਨੂਰ- ਕਾਵਿ ਸੰਗ੍ਰਹਿ2) ਮੈਂ ਮੁਖਾਤਿਬ ਹਾਂ- ਕਾਵਿ ਸੰਗ੍ਰਹਿ ਕੁਲਜੀਤ ਗ਼ਜ਼ਲ, ਮੈਲਬੌਰਨ1) ਤ੍ਰੇਲ ਜਹੇ ਮੋਤੀ- ਗ਼ਜ਼ਲ ਸੰਗ੍ਰਹਿ2) ਦਿਲ ਕਰੇ ਤਾਂ ਖਤ ਲਿਖੀ- ਖਤ ਸੰਗ੍ਰਹਿ3) ਰਾਗ ਮੁਹੱਬਤ- ਕਾਵਿ ਸੰਗ੍ਰਹਿ4) ਇਹ ਪਰਿੰਦੇ ਸਿਆਸਤ ਨਹੀਂ ਜਾਣਦੇ- ਗ਼ਜ਼ਲ ਸੰਗ੍ਰਹਿ ਵਿਜੈ ਕੁਮਾਰ, ਮੈਲਬੌਰਨ1) ਸਮਾਈਲ- ਨਾਵਲ2) ਰੂਹ ਦਾ ਸਾਗਰ- ਕਹਾਣੀ ਸੰਗ੍ਰਹਿ ਹਰਦੀਪ ਭੰਗੂ, ਸਿਡਨੀ1) ਪੀੜਾਂ ਦੇ ਪਰਛਾਵੇਂ- ਕਾਵਿ ਸੰਗ੍ਰਹਿ2) ਦਰਦਾਂ ਦੇ ਦਰਿਆ- ਕਾਵਿ ਸੰਗ੍ਰਹਿ ਸ਼ੰਮੀ ਜਲੰਧਰੀ, ਐਡੀਲੇਡ1) ਵਤਨੋਂ ਦੂਰ- ਕਾਵਿ ਸੰਗ੍ਰਹਿ2) ਗ਼ਮਾਂ ਦਾ ਸਫਰ- ਕਾਵਿ ਸੰਗ੍ਰਹਿ3) ਬਾਰਿਸ਼- ਕਾਵਿ ਸੰਗ੍ਰਹਿ ਗਿਆਨੀ ਸੰਤੋਖ ਸਿੰਘ, ਸਿਡਨੀ1) ਸੱਚੇ ਦਾ ਸੱਚਾ ਢੋਆ- ਨਿਬੰਧ ਸੰਗ੍ਰਹਿ2) ਊਜਲ ਕੈਹਾ ਚਿਲਕਣਾ- ਨਿਬੰਧ ਸੰਗ੍ਰਹਿ3) ਯਾਦਾਂ ਭਰੀ ਚੰਗੇਰ- ਨਿਬੰਧ ਸੰਗ੍ਰਹਿ4) ਬਾਤਾਂ ਬੀਤੇ ਦੀਆਂ- ਨਿਬੰਧ ਸੰਗ੍ਰਹਿ5) ਜੋ ਵੇਖਿਆ ਸੋ ਆਖਿਆ- ਨਿਬੰਧ ਸੰਗ੍ਰਹਿ6) ਸਿਧਰੇ ਲੇਖ- ਨਿਬੰਧ ਸੰਗ੍ਰਹਿ7) ਸਾਦੇ-ਸਿਧਰੇ ਲੇਖ- ਨਿਬੰਧ ਸੰਗ੍ਰਹਿ8) ਜਿੰਨੇ ਮੂੰਹ ਓਨੀਆਂ ਗੱਲਾਂ- ਨਿਬੰਧ ਸੰਗ੍ਰਹਿ ਡਾ. ਅਮਰਜੀਤ ਟਾਂਡਾ, ਸਿਡਨੀ1) ਲਿਖਤੁਮ ਨੀਲੀ ਬੰਸਰੀ- ਕਾਵਿ ਸੰਗ੍ਰਹਿ2) ਸ਼ਬਦਾਂਮਣੀ- ਕਾਵਿ ਸੰਗ੍ਰਹਿ3) ਕਵਿਤਾਂਜਲੀ- ਕਾਵਿ ਸੰਗ੍ਰਹਿ4) ਸੁੱਲਗਦੇ ਹਰਫ਼- ਕਾਵਿ ਸੰਗ੍ਰਹਿ5) ਨੀਲਾ ਸੁੱਕਾ ਸਮੁੰਦਰ- ਪੰਜਾਬੀ ਨਾਵਲ6) ਥੱਕੇ ਹੂਏ- ਹਿੰਦੀ ਨਾਵਲ7) ਕੋਰੇ ਨੀਲੇ ਵਰਕੇ- ਕਾਵਿ ਸੰਗ੍ਰਹਿ8) ਦੀਵਾ ਸਫ਼ਿਆਂ ਦਾ- ਕਾਵਿ ਸੰਗ੍ਰਹਿ9) ਕੋਰੇ ਕਾਗ਼ਜ਼ ਤੇ ਨੀਲੇ ਦਸਖ਼ਤ- ਕਾਵਿ ਸੰਗ੍ਰਹਿ 10.
ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਜਗਜੀਤ ਸਿੰਘ ਅਨੰਦ (28 ਦਸੰਬਰ 1921 — 19 ਜੂਨ 2015) ਪੰਜਾਬ ਦੇ ਕਮਿਊਨਿਸਟ ਆਗੂ, ਪੱਤਰਕਾਰ, ਵਾਰਤਕ ਲੇਖਕ, ਸਾਹਿਤਕ ਅਤੇ ਸਿਧਾਂਤਕ ਪੁਸਤਕਾਂ ਦੇ ਅਨੁਵਾਦਕ ਅਤੇ ਸਾਬਕਾ ਰਾਜ ਸਭਾ ਮੈਂਬਰ ਸਨ। ਉਹ ਤਕਰੀਬਨ ਪਿੱਛਲੀ ਅਧੀ ਸਦੀ ਤੋਂ ਰੋਜ਼ਾਨਾ ਪੰਜਾਬੀ ਅਖਬਾਰ ਨਵਾਂ ਜ਼ਮਾਨਾ ਦੇ ਸੰਪਾਦਕ ਵਜੋਂ ਕੰਮ ਕਰਦੇ ਆ ਰਹੇ ਸਨ। ਉਹ ਭਾਰਤੀ ਪੰਜਾਬ ਅੰਦਰ 1980ਵਿਆਂ ਦੌਰਾਨ ਚੱਲੀ ਦਹਿਸ਼ਤਗਰਦੀ ਦੀ ਲਹਿਰ ਸਮੇਂ ਨਿਡਰਤਾ ਨਾਲ ਮਿਲਦੀਆਂ ਮੌਤ ਦੀਆਂ ਧਮਕੀਆਂ ਦੀ ਪਰਵਾਹ ਕੀਤੇ ਬਗੈਰ, ਜਾਨ ਖਤਰੇ ਵਿੱਚ ਪਾਕੇ ਵੀ ਅਡੋਲ ਲਿਖਦੇ ਰਹਿਣ ਲਈ ਜਾਣੇ ਜਾਂਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਕੁਆਂਟਮ ਕੰਪਿਊਟਰ ਅਜਿਹੇ ਸਿਧਾਂਤਿਕ ਕੰਪਿਊਟੇਸ਼ਨ ਸਿਸਟਮਾਂ (ਕੁਆਂਟਮ ਕੰਪਿਊਟਰ) ਦਾ ਅਧਿਐਨ ਕਰਦੀ ਹੈ ਜੋ ਡੈਟੇ ਉੱਤੇ ਓਪਰੇਸ਼ਨ ਕਰਨ ਲਈ, ਕੁਆਂਟਮ ਮਕੈਨੀਕਲ ਫੀਨੋਮੈਨਾ (ਵਰਤਾਰੇ) ਦੀ ਸਿੱਧੀ ਵਰਤੋਂ ਕਰਦੇ ਹਨ, ਜਿਵੇਂ ਸੁਪਰਪੁਜੀਸ਼ਨ ਅਤੇ ਇੰਟੈਂਗਲਮੈਂਟ। ਕੁਆਂਟਮ ਕੰਪਿਊਟਰ ਟਰਾਂਜ਼ਿਸਟਰਾਂ ਉੱਤੇ ਅਧਾਰਿਤ ਬਾਇਨਰੀ ਡਿਜੀਟਲ ਇਲੈਕਟ੍ਰੌਨਿਕ ਕੰਪਿਊਟਰਾਂ ਤੋਂ ਵੱਖਰੇ ਹੁੰਦੇ ਹਨ। ਜਿੱਥੇ ਆਮ ਡਿਜੀਟਲ ਕੰਪਿਊਟਿੰਗ ਇਹ ਮੰਗ ਕਰਦੀ ਹੈ ਕਿ ਡੈਟੇ ਨੂੰ ਬਾਇਨਰੀ ਡਿਜਿਟਾਂ (ਬਿੱਟਾਂ ਵਿੱਚ ਐੱਨਕੋਡ (ਸੰਕੇਤਬੱਧ) ਕੀਤਾ ਜਾਵੇ, ਜਿਸ ਵਿੱਚ ਹਰੇਕ ਬਿੱਟ ਹਮੇਸ਼ਾ ਹੀ ਦੋ ਨਿਸ਼ਚਿਤ ਅਵਸਥਾਵਾਂ (0 ਜਾਂ 1) ਵਿੱਚੋਂ ਕਿਸੇ ਇੱਕ ਵਿੱਚ ਹੁੰਦਾ ਹੈ, ਉੱਥੇ ਕੁਆਂਟਮ ਕੰਪਿਊਟੇਸ਼ਨ ਕੁਆਂਟਮ ਬਿੱਟਸ Archived 2016-07-28 at the Wayback Machine.
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਪ੍ਰਕਾਸ਼ ਦਾ ਔਰਬਿਟਲ ਐਂਗੁਲਰ ਮੋਮੈਂਟਮ
ਪ੍ਰਕਾਸ਼ ਦਾ ਔਰਬਿਟਲ ਐਂਗੁਲਰ ਮੋਮੈਂਟਮ (OAM) ਕਿਸੇ ਪ੍ਰਕਾਸ਼ ਬੀਮ ਦੇ ਐਂਗੁਲਰ ਮੋਮੈਂਟਮ ਦਾ ਪੁਰਜ਼ਾ ਹੁੰਦਾ ਹੈ ਜੋ ਫੀਲਡ ਸਥਾਨਿਕ ਵਿਸਥਾਰ-ਵੰਡ ਉੱਤੇ ਨਿਰਭਰ ਹੁੰਦਾ ਹੈ, ਅਤੇ ਧਰੁਵੀਕਰਨ ਉੱਤੇ ਨਿਰਭਰ ਨਹੀਂ ਹੁੰਦਾ। ਇਸਨੂੰ ਹੋਰ ਅੱਗੇ ਇੱਕ ਅੰਦਰੂਨੀ ਅਤੇ ਬਾਹਰੀ ਔਰਬਿਟਲ ਐਂਗੁਲਰ ਮੋਮੈਂਟਮ ਵਿੱਚ ਤੋੜਿਆ ਜਾ ਸਕਦਾ ਹੈ। ਅੰਦਰੂਨੀ ਔਰਬਿਟਲ ਐਂਗੁਲਰ ਮੋਮੈਂਟਮ ਕਿਸੇ ਪ੍ਰਕਾਸ਼ ਦੀ ਕਿਰਨ ਦਾ ਇੱਕ ਅਜਿਹਾ ਉਰਿਜਨ-ਸੁਤੰਤਰ ਐਂਗੁਲਰ-ਮੋਮੈਂਟਮ ਹੁੰਦਾ ਹੈ ਜਿਸਨੂੰ ਕਿਸੇ ਹੈਲੀਕਲ ਜਾਂ ਵਟੇਦਾਰ ਵੇਵਫਰੰਟ ਨਾਲ ਜੋੜਿਆ ਜਾ ਸਕਦਾ ਹੈ। ਬਾਹਰੀ ਔਰਬਿਟਲ ਐਂਗੁਲਰ ਮੋਮੈਂਟਮ ਇੱਕ ਉਰਿਜਨ-ਨਿਰਭਰ ਐਂਗੁਲਰ ਮੋਮੈਂਟਮ ਹੁੰਦਾ ਹੈ ਜਿਸ ਨੂੰ ਪ੍ਰਕਾਸ਼ ਬੀਮ ਪੁਜੀਸ਼ਨ (ਬੀਮ ਦਾ ਕੇਂਦਰ) ਅਤੇ ਇਸਦੇ ਕੁੱਲ ਰੇਖਿਕ ਮੋਮੈਂਟਮ ਦੇ ਕ੍ਰੌਸ ਪ੍ਰੋਡਕਟ ਦੇ ਤੌਰ ਤੇ ਪ੍ਰਾਪਤ ਕੀਤਾ ਜਾ ਸਕਦਾ ਹੈ।
ਐਂਗਲੋ-ਭਾਰਤੀ ਲੋਕ ਜਾਂ ਐਂਗਲੋ-ਇੰਡੀਅਨ ਲੋਕ ਦੋ ਵੱਖ-ਵੱਖ ਸਮੂਹਾਂ ਵਿੱਚ ਆਉਂਦੇ ਹਨ: ਮਿਸ਼ਰਤ ਭਾਰਤੀ ਅਤੇ ਬ੍ਰਿਟਿਸ਼ ਵੰਸ਼ ਵਾਲੇ, ਅਤੇ ਬ੍ਰਿਟਿਸ਼ ਮੂਲ ਦੇ ਲੋਕ ਜੋ ਭਾਰਤ ਵਿੱਚ ਪੈਦਾ ਹੋਏ ਜਾਂ ਰਹਿੰਦੇ ਹਨ। ਬਾਅਦ ਵਾਲਾ ਅਰਥ ਹੁਣ ਮੁੱਖ ਤੌਰ 'ਤੇ ਇਤਿਹਾਸਕ ਹੈ, ਪਰ ਉਲਝਣਾਂ ਪੈਦਾ ਹੋ ਸਕਦੀਆਂ ਹਨ। ਆਕਸਫੋਰਡ ਇੰਗਲਿਸ਼ ਡਿਕਸ਼ਨਰੀ, ਉਦਾਹਰਨ ਲਈ, ਤਿੰਨ ਸੰਭਾਵਨਾਵਾਂ ਦਿੰਦੀ ਹੈ: "ਮਿਲੇ ਹੋਏ ਬ੍ਰਿਟਿਸ਼ ਅਤੇ ਭਾਰਤੀ ਮੂਲ ਦੇ, ਭਾਰਤੀ ਮੂਲ ਦੇ ਪਰ ਜਨਮੇ ਜਾਂ ਬਰਤਾਨੀਆ ਵਿੱਚ ਰਹਿੰਦੇ ਹਨ ਜਾਂ (ਮੁੱਖ ਤੌਰ 'ਤੇ ਇਤਿਹਾਸਕ) ਅੰਗਰੇਜ਼ੀ ਮੂਲ ਦੇ ਜਾਂ ਜਨਮ ਪਰ ਭਾਰਤ ਵਿੱਚ ਰਹਿੰਦੇ ਹੋਏ ਜਾਂ ਲੰਬੇ ਸਮੇਂ ਤੱਕ ਰਹਿੰਦੇ ਹਨ"। ਮੱਧ ਪਰਿਭਾਸ਼ਾ ਨੂੰ ਫਿੱਟ ਕਰਨ ਵਾਲੇ ਲੋਕ ਆਮ ਤੌਰ 'ਤੇ ਬ੍ਰਿਟਿਸ਼ ਏਸ਼ੀਅਨ ਜਾਂ ਬ੍ਰਿਟਿਸ਼ ਇੰਡੀਅਨ ਵਜੋਂ ਜਾਣੇ ਜਾਂਦੇ ਹਨ। ਇਹ ਲੇਖ ਮੁੱਖ ਤੌਰ 'ਤੇ ਆਧੁਨਿਕ ਪਰਿਭਾਸ਼ਾ 'ਤੇ ਕੇਂਦਰਿਤ ਹੈ, ਮਿਸ਼ਰਤ ਯੂਰੇਸ਼ੀਅਨ ਵੰਸ਼ ਦਾ ਇੱਕ ਵੱਖਰਾ ਘੱਟ ਗਿਣਤੀ ਭਾਈਚਾਰਾ, ਜਿਸਦੀ ਪਹਿਲੀ ਭਾਸ਼ਾ ਅੰਗਰੇਜ਼ੀ ਹੈ।
ਵਿਕਰਮ (17 ਅਪ੍ਰੈਲ 1966), ਜਿਸ ਨੂੰ ਚਿਆਣ ਵਿਕਰਮ ਵੀ ਕਿਹਾ ਜਾਂਦਾ ਹੈ, ਇੱਕ ਭਾਰਤੀ ਫ਼ਿਲਮ ਅਭਿਨੇਤਾ ਹੈ, ਜੋ ਮੁੱਖ ਤੌਰ ਤੇ ਤਾਮਿਲ ਭਾਸ਼ਾ ਦੀਆਂ ਫਿਲਮਾਂ ਵਿੱਚ ਦਿਖਾਈ ਦਿੰਦੀ ਹੈ ਅਤੇ ਉਸਨੇ ਸੱਤ ਫਿਲਮਫੇਅਰ ਪੁਰਸਕਾਰ ਅਤੇ ਇੱਕ ਰਾਸ਼ਟਰੀ ਫਿਲਮ ਪੁਰਸਕਾਰ ਅਤੇ ਤਮਿਲਨਾਡੂ ਸਟੇਟ ਫਿਲਮ ਅਵਾਰਡ ਦੂਜੀਆਂ ਮਾਨਤਾ ਪ੍ਰਾਪਤ ਸਨ ਅਤੇ ਮਈ 2011 ਵਿੱਚ ਪੀਪਲਜ਼ ਯੂਨੀਵਰਸਿਟੀ ਮਿਲਾਨ ਨੇ ਇੱਕ ਸਨਮਾਨ ਡਾਕਟਰੇਟ ਨਾਲ ਸਨਮਾਨਿਤ ਕੀਤਾ।
ਯਸ਼ ਦਾਸਗੁਪਤਾ ਭਾਰਤੀ ਅਭਿਨੇਤਾ, ਟੈਲੀਵਿਜ਼ਨ ਸ਼ਖਸੀਅਤ, ਨਿਰਮਾਤਾ, ਸਿਆਸਤਦਾਨ ਹੈ। ਯਸ਼ ਬੰਗਾਲੀ ਅਤੇ ਹਿੰਦੀ ਮਨੋਰੰਜਨ ਉਦਯੋਗ ਵਿੱਚ ਕੰਮ ਕਰਦਾ ਹੈ। ਟੈਲੀਵਿਜ਼ਨ ਨਾਟਕਾਂ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਦੇ ਹੋਏ ਯਸ਼ ਨੇ 2016 ਦੀ ਬੰਗਾਲੀ ਫਿਲਮ ਗੈਂਗਸਟਰ ਵਿੱਚ ਆਪਣੀ ਫਿਲਮੀ ਸ਼ੁਰੂਆਤ ਕੀਤੀ। 2023 ਵਿੱਚ ਉਸਨੇ <i id="mwLQ">ਯਾਰੀਆਂ 2</i> ਵਿੱਚ ਆਪਣੀ ਹਿੰਦੀ ਫਿਲਮ ਦੀ ਸ਼ੁਰੂਆਤ ਕੀਤੀ।
ਤਖ਼ਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ। ਗੁਰਦਵਾਰਾ ਸਾਹਿਬ "ਪਟਨਾ ਸ਼ਹਿਰ" (Patna City) ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ (22 ਦਸੰਬਰ 1666) ਦੀ ਯਾਦਗਾਰ ਵੱਜੋਂ ਗੰਗਾ ਨਦੀ ਦੇ ਕਿਨਾਰੇ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ(1780-1839) ਨੇ ਇਸ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ। ਏਥੇ ਗੰਗਾ ਦੇ ਕਿਨਾਰੇ ਗੁਰਦਵਾਰਾ ਕੰਗਣ ਘਾਟ ਸਾਹਿਬ ਵੀ ਮੌਜੂਦ ਹੈ ਜੋ ਕਿ ਤੱਖਤ ਸਾਹਿਬ ਦੇ ਬਿਲਕੁਲ ਨੇੜੇ ਉੱਤਰ ਵਾਲੀ ਸਾਹਿਬ ਸਥਿਤ ਹੈ ਅਤੇ ਗੁਰਦਵਾਰਾ ਸਾਹਿਬ ਪੂਰਬ-ਦੱਖਣ ਵੱਲ ਲਗਭਗ 200 ਮੀਟਰ ਦੀ ਵਿੱਥ ਤੇ ਗੁਰਦਵਾਰਾ ਬਾਲ ਲੀਲਾ ਮੈਣੀ ਸੰਗਤ ਸਾਹਿਬ ਸੁਸ਼ੋਭਿਤ ਹੈ ਜਿਹਨਾਂ ਦੀ ਕਾਰ ਸੇਵਾ ਦੀ ਸੰਭਾਲ ਬਾਬਾ ਭੂਰੀ ਵਾਲੇ ਕਰ ਰਹੇ ਹਨ l ਇਸਤੋਂ ਇਲਾਵਾ ਪਟਨਾ ਸਾਹਿਬ ਵਿਖੇ 3 ਗੁਰਦਵਾਰਾ ਹੋਰ ਵੀ ਹਨ ਜੋ ਕਿ 25 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਹਨ l ਇਹਨਾਂ ਵਿਚੋਂ ਇਕ ਹੈ ਗੁਰਦਵਾਰਾ ਗੁਰੂ ਕਾ ਬਾਗ 7 ਕਿਲੋਮੀਟਰ, ਦੂਜਾ ਗੁਰਦਵਾਰਾ ਹਾਁਡੀ ਸਾਹਿਬ 25 ਕਿਲੋਮੀਟਰ, ਗੁਰਦਵਾਰਾ ਸੁਨਾਰ ਟੋਲੀ 500 ਮੀਟਰ ਦੀ ਵਿੱਥ ਤੇ ਸੁਸ਼ੋਭਿਤ ਹਨ l
ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।
ਮਾਤਾ ਸੁੰਦਰੀ (ਸ਼ਾਹਮੁਖੀ ਵਿੱਚ: ماتا سندری) ਲਾਹੌਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਾਉਂਟਾ ਸਾਹਿਬ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜਾਦਿਆਂ ਵਿੱਚੋਂ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿੱਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ, ਜਦੋਂ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜਾਦਾ ਅਜੀਤ ਸਿੰਘ ਜੀ ਯਾਦ ਵਿੱਚ ਇੱਕ ਬੱਚੇ ਨੂੰ ਗੋਦ ਲਿਆ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿੱਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿੱਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿੱਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿੱਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿੱਚ ਮਾਤਾ ਸੁੰਦਰੀ ਜੀ ਵੀ ਜੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿੱਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿੱਚ ਬਣਾਇਆ ਗਿਆ ਹੈ।
ਜਲ੍ਹਿਆਂਵਾਲਾ ਬਾਗ ਹੱਤਿਆਕਾਂਡ, ਜਿਸ ਨੂੰ ਅੰਮ੍ਰਿਤਸਰ ਹੱਤਿਆਕਾਂਡ ਵੀ ਕਿਹਾ ਜਾਂਦਾ ਹੈ, 13 ਅਪ੍ਰੈਲ 1919 ਨੂੰ ਵਾਪਰਿਆ ਸੀ। ਰੌਲਟ ਐਕਟ ਦਾ ਵਿਰੋਧ ਕਰਨ ਲਈ, ਸਾਲਾਨਾ ਵਿਸਾਖੀ ਮੇਲੇ ਦੌਰਾਨ, ਅੰਮ੍ਰਿਤਸਰ, ਪੰਜਾਬ, ਬ੍ਰਿਟਿਸ਼ ਇੰਡੀਆ ਦੇ ਵਿਰੋਧ ਵਿਚ ਜਲ੍ਹਿਆਂਵਾਲਾ ਬਾਗ ਵਿਖੇ ਇੱਕ ਵੱਡੀ, ਸ਼ਾਂਤਮਈ ਭੀੜ ਇਕੱਠੀ ਹੋਈ ਸੀ। ਸੁਤੰਤਰਤਾ ਪੱਖੀ ਕਾਰਕੁਨਾਂ ਡਾ. ਸੈਫੂਦੀਨ ਕਿਚਲੂ ਅਤੇ ਡਾ. ਸੱਤਿਆ ਪਾਲ ਦੀ ਗ੍ਰਿਫਤਾਰੀ। ਜਨਤਕ ਇਕੱਠ ਦੇ ਜਵਾਬ ਵਿੱਚ, ਅਸਥਾਈ ਬ੍ਰਿਗੇਡੀਅਰ ਜਨਰਲ ਆਰ.ਈ.ਐਚ.
ਅਹਿਮਦਾਬਾਦ (ਗੁਜਰਾਤੀ:અમદાવાદ) ਗੁਜਰਾਤ ਪ੍ਰਦੇਸ਼ ਦਾ ਸਭ ਤੋਂ ਵੱਡਾ ਸ਼ਹਿਰ ਹੈ। ਅਹਿਮਦਾਬਾਦ ਦੀ ਆਬਾਦੀ 5,633,927 (2011 ਦੀ ਜਨਗਣਨਾ ਮੁਤਾਬਕ) ਹੈ ਅਤੇ ਭਾਰਤ ਵਿੱਚ ਇਹ ਪੰਜਵਾਂ ਸਭ ਤੋਂ ਵੱਧ ਜਨਸੰਖਿਆ ਵਾਲਾ ਸ਼ਹਿਰ ਹੈ, ਅਤੇ ਸ਼ਹਿਰੀ ਸੰਗ੍ਰਹਿ ਅਬਾਦੀ ਦਾ ਅੰਦਾਜ਼ਾ 6,357,693 ਹੈ ਜੋ ਭਾਰਤ ਵਿੱਚ ਸੱਤਵਾਂ ਸਭ ਤੋਂ ਵੱਧ ਆਬਾਦੀ ਵਾਲਾ ਹੈ। ਸ਼ਹਿਰ, ਸਾਬਰਮਤੀ ਨਦੀ ਦੇ ਕੰਢੇ ਬਸਿਆ ਹੋਇਆ ਹੈ। ਪਹਿਲਾਂ ਗੁਜਰਾਤ ਦੀ ਰਾਜਧਾਨੀ ਇਹੀ ਸ਼ਹਿਰ ਹੀ ਸੀ। ਉਸ ਦੇ ਬਾਅਦ ਇਹ ਸਥਾਨ ਗਾਂਧੀਨਗਰ ਨੂੰ ਦੇ ਦਿੱਤਾ ਗਿਆ। ਅਹਿਮਦਾਬਾਦ ਨੂੰ ਕਰਣਾਵਤੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਸ ਸ਼ਹਿਰ ਦੀ ਬੁਨਿਆਦ ਸੰਨ 1411 ਵਿੱਚ ਰੱਖੀ ਗਈ ਸੀ। ਸ਼ਹਿਰ ਦਾ ਨਾਮ ਸੁਲਤਾਨ ਅਹਿਮਦ ਸ਼ਾਹ ਉੱਤੇ ਪਿਆ ਸੀ।
ਭਾਈ ਬਲਦੀਪ ਸਿੰਘ ਇੱਕ ਕਲਾਸੀਕਲ ਤੇ ਗੁਰਮਤਿ ਸੰਗੀਤ /ਗੁਰਬਾਣੀ ਸੰਗੀਤ ਵਾਦਕ ਤੇ ਗਾਇਕ , ਤੰਤੀ ਸਾਜ਼ ਘੜਨ ਦੇ ਕਲਾਕਾਰ, ਪਰੰਪਰਾਗਤ ਗੁਰੂਕਾਲ ਸਾਜ਼ਾਂ ਦੇ ਖੋਜੀ ਤੇ ਪੁਨਰ ਸੁਰਜੀਤਕਾਰ ਤੇ ਜੋੜੀ ( ਪਖਾਵਜ , ਮਿਰਦੰਗ) ਮਾਹਿਰ ਵਾਦਕ ਹਨ।ਉਹ ਗੁਰਬਾਣੀ ਕੀਰਤਨ ਨੂੰ ਸਮਰਪਿਤ ਆਨਾਦਿ ਫਾਊਂਡੇਸ਼ਨ ਦਾ ਬਾਨੀ ਅਤੇ ਚੇਅਰਮੈਨ ਅਤੇ ਉੱਘਾ ਸੰਗੀਤਕਾਰ ਹੈ। ਉਹ 2014 ਦੀਆਂ ਆਮ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਰਹੇ ਹਨ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।[1]
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਕੋਟਲਾ ਛਪਾਕੀ ਜਾਂ ਕਾਜੀ ਕੋਟਲੇ ਦੀ ਮਾਰ ਇੱਕ ਖੇਡ ਹੈ। ਇਹ ਮੁੰਡੇ-ਕੁੜੀਆਂ ਵੱਲੋਂ ਮਿਲ ਕੇ ਜਾਂ ਇਕੱਲੇ ਮੁੰਡੇ ਜਾਂ ਇਕੱਲੀਆਂ ਕੁਡੀਆਂ ਵੱਲੋਂ ਖੇਡੀ ਜਾਂਦੀ ਹੈ। ਇਹ ਖੇਡ ਨੂੰ ਘੱਟ ਤੋਂ ਘੱਟ 7-15 ਬੱਚੇ ਖੇਡਦੇ ਹਨ ਗਿਣਤੀ ਜ਼ਿਆਦਾ ਵੀ ਹੋ ਸਕਦੀ ਹੈ। ਕੱਪੜੇ ਦੇ ਇੱਕ ਟੁਕੜੇ ਨੂੰ ਵੱਟ ਚੜ੍ਹਾ ਕੇ, ਦੂਹਰਾ ਕਰ ਕੇ, ਇੱਕ ਪੋਲਾ ਜਿਹਾ ਦੋ-ਤਿੰਨ ਫੁੱਟ ਦਾ ਰੱਸਾ ਤਿਆਰ ਕੀਤਾ ਜਾਂਦਾ ਹੈ ਜਿਸ ਨੂੰ ਕੋਟਲਾ ਕਹਿੰਦੇ ਹਨ ਇਹ ਕੋਟਲਾ ਦਾਈ ਦੇਣ ਵਾਲੇ ਕੋਲ ਹੁੰਦਾ ਹੈ। ਵਾਰੀ (ਦਾਈ) ਦੇਣ ਵਾਲੇ ਬੱਚੇ ਦੀ ਚੋਣ ਛੋਟੇ ਟੈਸਟ ਰਾਹੀ ਕੀਤੀ ਜਾਂਦੀ ਹੈ ਜੋ ਹਾਰ ਜਾਂਦਾ ਹੈ ਉਸ ਦੀ ਦਾਈ ਮਤਲਵ ਵਾਰੀ ਆ ਜਾਂਦੀ ਹੈ। ਸਾਰੇ ਬੱਚੇ ਇੱਕ ਚੱਕਰ ਦੇ ਰੂਪ ਵਿੱਚ ਮੂੰਹ ਹੇਠਾਂ ਅਤੇ ਮੂੰਹ ਦੀ ਦਿਸ਼ਾ ਚੱਕਰ ਦੇ ਕੇਂਦਰ ਵੱਲ ਕਰ ਕੇ ਬੈਠ ਜਾਂਦੇ ਹਨ ਅਤੇ ਵਾਰੀ ਦੇਣ ਵਾਲਾ ਹੱਥ ਵਿੱਚ ਕੋਟਲਾ ਫੜ੍ਹ ਉਸ ਚੱਕਰ ਦੇ ਦੁਆਲੇ ਘੁੰਮਦਾ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਸਿੱਖ ਇਤਿਹਾਸ ਵਿੱਚ ਪੀਰ ਬੁੱਧੂ ਸ਼ਾਹ ਜੀ ਦਾ ਨਾਮ ਬੜੇ ਹੀ ਪਿਆਰ ਅਤੇ ਸਤਿਕਾਰ ਨਾਲ ਲਿਆ ਜਾਂਦਾ ਹੈ। ਇਹ ਉਹ ਮਹਾਨ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਧਰਮ ਦੇ ਸਹੀ ਅਰਥਾਂ ਨੂੰ ਪਛਾਣਿਆ ਅਤੇ ਉਸੇ ਰਾਹ ਤੇ ਚੱਲੇ। ਭਾਵੇਂ ਕਿ ਉਨ੍ਹਾਂ ਨੂੰ ਇਸ ਕੰਮ ਵਿੱਚ ਆਪਣੇ ਹਮ-ਮਜ਼੍ਹਬੀ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ, ਪਰ ਫਿਰ ਵੀ ਉਹ ਮਜ਼ਬੂਤ ਇਰਾਦੇ ਤੇ ਦ੍ਰਿੜ ਨਿਸ਼ਚੇ ਨਾਲ ਇਸ ਰਾਹ ਤੇ ਚੱਲਦੇ ਰਹੇ। ਗੁਰੂ ਨਾਨਕ ਦੇਵ ਜੀ ਦੇ ਮਹਾਂਵਾਕ "ਇਤੁ ਮਾਰਗਿ ਪੈਰੁ ਧਰੀਜੈ-- ਸਿਰੁ ਦੀਜੈ ਕਾਣਿ ਨ ਕੀਜੈ" ਅਨੁਸਾਰ ਚੱਲਦੇ ਹੋਏ ਆਪ ਜੀ ਨੇ ਆਪਣਾ ਸਭ ਕੁਝ ਗੁਰੂ-ਚਰਨਾਂ ਵਿੱਚ ਅਰਪਣ ਕਰ ਦਿੱਤਾ ਅਤੇ ਸ਼ਹੀਦੀ ਪ੍ਰਾਪਤ ਕੀਤੀ।
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਸਤਿ ਸ੍ਰੀ ਅਕਾਲ () ਪੰਜਾਬੀ ਲੋਕਾਂ ਵੱਲੋਂ ਕਿਸੇ ਨੂੰ ਮਿਲਣ ਵੇਲ਼ੇ ਵਰਤਿਆ ਜਾਣ ਵਾਲ਼ਾ ਫ਼ਿਕਰਾ ਹੈ। ਆਮ ਤੌਰ ਤੇ ਸਾਰੇ ਪੰਜਾਬੀ ਲੋਕਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਸਿੱਖ ਧਰਮ ਨੂੰ ਮੰਨਣ ਵਾਲ਼ਿਆਂ ਵਿੱਚ ਇਸ ਦੀ ਖ਼ਾਸ ਅਹਿਮੀਅਤ ਹੈ। ਸਤਿ ਦਾ ਮਾਇਨਾ ਹੈ ਸੱਚ, ਸ੍ਰੀ ਅਦਬ ਵਜੋਂ ਲਾਇਆ ਜਾਂਦਾ ਹੈ ਅਤੇ ਅਕਾਲ ਦਾ ਮਾਇਨਾ ਹੈ ਵਕਤ ਤੋਂ ਪਰ੍ਹੇ ਦਾ ਭਾਵ ਪਰਮਾਤਮਾ। ਸੋ ਇਸ ਪ੍ਰਕਾਰ ਇਸ ਫ਼ਿਕਰੇ ਦੇ ਮਾਇਨੇ ਹਨ, ਕੇਵਲ ਪਰਮਾਤਮਾ ਹੀ ਆਖ਼ਰੀ ਸੱਚ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਗਰਮੀਆਂ ਦੀਆਂ ਓਲੰਪਿਕ ਖੇਡਾਂ (ਇੰਗਲਿਸ਼: Summer Olympic Games) ਜਾਂ ਓਲੰਪਿਅਡ ਦੀਆਂ ਖੇਡਾਂ, ਪਹਿਲੀ ਵਾਰ 1896 ਵਿੱਚ ਹੋਈਆਂ, ਇਹ ਇੱਕ ਅੰਤਰਰਾਸ਼ਟਰੀ ਬਹੁ-ਖੇਲ ਘਟਨਾ ਹੈ ਜੋ ਹਰ ਚਾਰ ਸਾਲਾਂ ਬਾਅਦ ਕਿਸੇ ਵੱਖਰੇ ਸ਼ਹਿਰ ਦੁਆਰਾ ਆਯੋਜਿਤ ਕੀਤੀ ਜਾਂਦੀ ਹੈ। ਸਭ ਤੋਂ ਤਾਜ਼ਾ ਓਲੰਪਿਕਸ ਰਿਓ ਡੀ ਜਨੇਰੀਓ, ਬ੍ਰਾਜ਼ੀਲ ਵਿੱਚ ਆਯੋਜਿਤ ਕੀਤੇ ਗਏ ਸਨ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਗੇਮਜ਼ ਦਾ ਆਯੋਜਨ ਕਰਦੀ ਹੈ ਅਤੇ ਹੋਸਟ ਸਿਟੀ ਦੀਆਂ ਤਿਆਰੀਆਂ ਦੀ ਨਿਗਰਾਨੀ ਕਰਦੀ ਹੈ। ਹਰੇਕ ਓਲੰਪਿਕ ਸਮਾਰੋਹ ਵਿਚ, ਪਹਿਲੀ ਥਾਂ ਲਈ ਸੋਨ ਤਮਗਾ ਜਿੱਤਿਆ ਜਾਂਦਾ ਹੈ, ਸਿਲਵਰ ਮੈਡਲ ਦੂਜੇ ਸਥਾਨ ਲਈ ਦਿੱਤੇ ਜਾਂਦੇ ਹਨ, ਅਤੇ ਕਾਂਸੇ ਦੇ ਤਮਗੇ ਤੀਜੇ ਸਥਾਨ ਲਈ ਦਿੱਤੇ ਜਾਂਦੇ ਹਨ; ਇਹ ਪਰੰਪਰਾ 1904 ਵਿੱਚ ਸ਼ੁਰੂ ਹੋਈ। ਗਰਮੀ ਦੀਆਂ ਓਲੰਪਿਕ ਖੇਡਾਂ ਕਾਰਨ ਹੀ ਸਰਦੀਆਂ ਦੀਆਂ ਓਲੰਪਿਕ ਖੇਡਾਂ ਦਾ ਵੀ ਨਿਰਮਾਣ ਕੀਤਾ ਗਿਆ ਸੀ।ਫ਼ਰਾਂਸੀਸੀ: Jeux olympiques d'été
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜੀਮੈਂਟ) ਜੋ ਹੁਣ 4 ਸਿੱਖ ਰੈਜੀਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਕਾਗਜ਼ ਇੱਕ ਪਤਲਾ ਪਦਾਰਥ ਹੈ, ਜੋ ਲਿਖਣ, ਕੁਝ ਪਰਿੰਟ ਕਰਨ,ਜਾਂ ਕੋਈ ਚੀਜ਼ ਲਪੇਟਣ ਜਾਂ ਪੈਕੇਜਿੰਗ ਲਈ ਵਰਤਿਆ ਜਾਂਦਾ ਹੈ। ਕਾਗਜ਼ ਦਾ ਰੰਗ ਆਮ ਤੌਰ ’ਤੇ ਚਿੱਟਾ ਹੁੰਦਾ ਹੈ। ਕਾਗਜ਼ ਕੱਪੜਾ, ਲੱਕੜੀ, ਜਾਂ ਘਾਹ ਦਾ ਬਣਿਆਂ ਹੁੰਦਾ ਹੈ। ਕਾਗਜ਼ ਜਿਆਦਾ ਲਿਖਣ ਜਾਂ ਪਰਿੰਟ ਕਰਨ ਲਈ ਜਾਣਿਆਂ ਜਾਂਦਾ ਹੈ, ਪਰ ਇਸ ਦੀ ਵਰਤੋਂ ਸਫਾਈ ਕਰਨ, ਪੈਕੇਜ ਕਰਨ, ਅਤੇ ਕੁਝ ਥਾਵਾਂ ਤੇ ਖਾਣੇ ਵਿੱਚ ਵੀ ਵਰਤਿਆ ਜਾਂਦਾ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !