ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [gʊɾuː goːbɪn̪d̪ᵊ sɪ́ŋgᵊ]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਓਹ ਸਿੱਖ ਕੌਮ ਦੇ ਅੰਤਿਮ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਦੌਰਾਨ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੁਆਰਾ ਸ਼ਹੀਦ ਕਰਵਾ ਦਿੱਤਾ ਗਿਆ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਆਪਣੀ ਖੱਬੀ ਅੱਖ ਦੀ ਨਜ਼ਰ ਗੁਆ ਬੈਠਾ। ਉਸਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਸ਼ਹੀਦ ਬਾਬਾ ਦੀਪ ਸਿੰਘ ਜੀ (26 ਜਨਵਰੀ 1682 - 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰੇ ਜਾਂਦੇ ਹਨ। ਉਹਨਾਂ ਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਹਨਾਂ ਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਉਹ ਗੁਰੂ ਗੋਬਿੰਦ ਸਿੰਘ ਜੀ ਵੇਲੇ ਦੇ ਇੱਕ ਪ੍ਰਮੁੱਖ ਸਿੱਖ ਵਿਦਵਾਨ, ਆਗੂ ਅਤੇ ਜੰਗੀ ਜਰਨੈਲ ਸਨ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਹਨਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਹਨਾਂ ਨੂੰ 18ਵੀਂ ਸਦੀ ਦੇ ਆਪਣੇ ਮਹੱਤਵਪੂਰਨ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖਾਂ ਦਾ ਕੇਂਦਰੀ ਧਾਰਮਿਕ ਗਰੰਥ ਹੈ, ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹਨ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ ਸੰਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਇਸ ਵਿੱਚ 1705 ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਮਲ ਕੀਤੀ।
ਗੁਰੂ ਰਵਿਦਾਸ ਜਾਂ ਰਾਇਦਾਸ 15ਵੀਂ ਤੋਂ 16ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ। ਗੁਰੂ ਰਵਿਦਾਸ ਜੀ ਨੇ ਗੁਰੂ ਨਾਨਕ ਦੇਵ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤਾ ਸੀ ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਭਗਤ ਸਿੰਘ (27 ਸਤੰਬਰ 1907– 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ, 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ਼-ਨਾਲ਼ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸਨ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਇੰਨੇ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਗਿਆਰਵੇਂ ਅਤੇ ਸਦੀਵੀ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਵਿਸਥਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ, ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਆਪਣੀ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਰਾਏ- ਅਬਦੁੱਲਾ ਖ਼ਾਨ ਭੱਟੀ, ਪ੍ਰਚਲਿਤ ਨਾਮ ਦੁੱਲਾ ਭੱਟੀ (ਸ਼ਾਹਮੁਖੀ: دًﻻ بھٹى) ਪੰਜਾਬ ਦਾ ਇੱਕ ਪ੍ਰਸਿੱਧ ਪ੍ਰਾਚੀਨ ਰਾਜਪੂਤ ਨਾਇਕ ਸੀ, ਜਿਸਨੇ ਮੁਗਲ ਸਮਰਾਟ ਅਕਬਰ ਦੇ ਖਿਲਾਫ ਇੱਕ ਬਗ਼ਾਵਤ ਦੀ ਅਗਵਾਈ ਕੀਤੀ ਸੀ। ਉਸਦੀ ਮਾਂ ਦਾ ਨਾਂ ਲੱਧੀ ਤੇ ਪਿਉ ਦਾ ਨਾਂ ਫਰੀਦ ਸੀ।ਦੁੱਲੇ ਦੀ ਮਾਂ ਲੱਧੀ ਨੇ ਅਕਬਰ ਦੇ ਪੁੱਤ ਸ਼ੇਖੂ ਨੂੰ ਦੁੱਧ ਚੁੰਘਾਇਆ ਤੇ ਮਹੱਲਾਂ ਵਿੱਚ ਦੁੱਧ ਚੁੰਘਾਵੀ ਦੇ ਤੌਰ ਤੇ ਕੰਮ ਕੀਤਾ। ਰਾਏ ਅਬਦੁੱਲਾ ਖਾਨ ਨੇ ਇਸ ਹੱਦ ਤੱਕ ਹਕੂਮਤ ਨੂੰ ਵਖਤ ਪਾ ਰੱਖਿਆ ਸੀ ਕਿ ਅਕਬਰ ਨੂੰ ਆਪਣੀ ਰਾਜਧਾਨੀ ਦਿੱਲੀ ਤੋਂ ਤਬਦੀਲ ਕਰਨੀ ਪਈ ਅਤੇ ਲਗਭਗ 20 ਸਾਲਾਂ ਲਈ ਲਾਹੌਰ ਵਿੱਚ, ਲਾਹੌਰ ਕਿਲੇ ਨੂੰ ਆਪਣਾ ਹੈੱਡਕੁਆਰਟਰ ਬਣਾਉਣਾ ਪਿਆ ਸੀ ਅਤੇ ਇਹਦੇ ਬੁਨਿਆਦੀ ਢਾਂਚੇ ਨੂੰ ਵੀ ਬਦਲਣਾ ਪਿਆ ਸੀ। ਪੰਜਾਬੀ ਭਾਸ਼ਾ ਵਿੱਚ ਇੱਕ ਕਿੱਸਾ ਹੈ ਜਿਸ ਨੂੰ 'ਦੁੱਲੇ ਦੀ ਵਾਰ' ਕਿਹਾ ਜਾਂਦਾ ਹੈ। ਇਸ ਵਿੱਚ ਪਾਕਿਸਤਾਨੀ ਪੰਜਾਬ ਵਿੱਚ ਦੁੱਲਾ ਭੱਟੀ ਦੀ ਲੜਾਈ ਦੀਆਂ ਘਟਨਾਵਾਂ ਦਾ ਬਿਰਤਾਂਤ ਹੈ। ਅਤੇ ਇੱਕ ਇਲਾਕੇ ਦਾ ਨਾਂ 'ਦੁੱਲੇ ਦੀ ਬਾਰ' ਯਾਨੀ ਦੁੱਲਾ ਭੱਟੀ ਦਾ ਜੰਗਲ ਹੈ। ਇਹ ਮਹਾਨ ਰਾਜਪੂਤ ਨਾਇਕ ਲਾਹੌਰ, ਪੰਜਾਬ, ਪਾਕਿਸਤਾਨ ਵਿੱਚ ਮੈਣੀ ਸਾਹਿਬ ਕਬਰਿਸਤਾਨ ਵਿੱਚ ਦਫਨ ਦੱਸਿਆ ਜਾਂਦਾ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਗੁਰੂ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦੂਜੇ ਗੁਰੂ ਸਨ। ਗੁਰੂ ਸਾਹਿਬ ਦਾ ਬਚਪਨ ਦਾ ਨਾਮ ਭਾਈ ਲਹਿਣਾ ਜੀ ਸੀ, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਸਾਹਿਬ ਨੇੜੇ) ਪੰਜਾਬ ਵਿਖੇ ਹੋਇਆ। ਆਪ ਜੀ ਇੱਕ ਖੱਤਰੀ ਪਰਿਵਾਰ ਨਾਲ ਸੰਬੰਧ ਰੱਖਦੇ ਸੀ। ਆਪ ਜੀ ਦੇ ਪਿਤਾ ਜੀ ਇੱਕ ਛੋਟੇ ਪੱਧਰ ਦੇ ਸੁਦਾਗਰ ਸੀ, ਅਤੇ ਉਹ ਦੁਰਗਾ ਦੇ ਪੁਜਾਰੀ ਸਨ। ਆਪ ਜੀ ਦੀ ਮੁਲਾਕਾਤ ਸ਼੍ਰੀ ਗੁਰੂ ਨਾਨਕ ਦੇਵ ,ਸਿੱਖੀ ਦੇ ਬਾਨੀ ਨਾਲ ਹੋਣ ਤੋਂ ਬਾਅਦ ਸਿੱਖ ਬਣ ਗਏ। ਗੁਰੂ ਨਾਨਕ ਦੇਵ ਜੀ ਨੇ ਆਪ ਜੀ ਦਾ ਨਾ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ ਰੱਖ ਦਿੱਤਾ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਅਤੇ ਆਪਣੇ ਪੁੱਤਰਾਂ ਦੀ ਬਜਾਏ ਸ਼੍ਰੀ ਗੁਰੂ ਅੰਗਦ ਦੇਵ ਜੀ ਨੂੰ ਦੂਜਾ ਗੁਰੂ ਐਲਾਨ ਦਿੱਤਾ।
ਮੁਕਤਸਰ ਦੀ ਮਾਘੀ ਦੇ ਨਾਂ ਨਾਲ ਜਾਣਿਆ ਜਾਂਦਾ ਮਾਘੀ ਦਾ ਮੇਲਾ ਪੰਜਾਬੀਆਂ ਲਈ ਖਾਸ ਇਤਿਹਾਸਕ ਅਤੇ ਧਾਰਮਿਕ ਮਹੱਤਵ ਰਖਦਾ ਹੈ | ਜਿਸ ਨੂੰ ਪੰਜਾਬ ਵਿੱਚ ਸ਼ਰਧਾ ਭਾਵਨਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਦੀ ਪਹਿਲੀ ਤਾਰੀਖ਼ ਅਥਵਾ ਮਾਘ ਦੀ ਸੰਗਰਾਂਦ ਨੂੰ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਚਾਲੀ ਮੁਕਤਿਆਂ ਦੀ ਸ਼ਹੀਦੀ ਨੂੰ ਯਾਦ ਕਰਨ ਦੇ ਪ੍ਰਯੋਜਨ ਵਜੋਂ ਵੀ ਮਨਾਇਆ ਜਾਂਦਾ ਹੈ। ਮੁਕਤਸਰ ਦੀ ਮਾਘੀ ਦਾ ਮੇਲਾ ਪੁਰਾਤਨ ਸਮੇਂ ਤੋ ਹੀ ਖਿੱਚ ਦਾ ਕੇਂਦਰ ਰਿਹਾ ਹੈ। ਲੋਕ ਵੰਨ-ਸੁਵੰਨੀ ਸੁੰਦਰ ਵੇਸ਼-ਭੂਸ਼ਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਮੁਕਤਸਰ ਦੇ ਮੇਲੇ ਵਿੱਚ ਪਹੁੰਚਦੇ ਹਨ।
ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖ਼ਾਲਸਾ ਦੀ ਉਸਾਰੀ ਸਿੱਖ ਵਿਰਾਸਤ ਨੂੰ ਪੇਸ਼ ਕਰਨ ਦਾ ਪਹਿਲਾ ਵੱਡਾ ਉੱਦਮ ਹੈ। 100 ਏਕੜ ਰਕਬੇ ਵਿੱਚ ਉਸਾਰੇ ਵਿਰਾਸਤ-ਏ-ਖ਼ਾਲਸਾ ਨੂੰ ਅੰਤਰ-ਰਾਸ਼ਟਰੀ ਪ੍ਰਸਿੱਧ ਆਰਚੀਟੈਕਟ ਸ੍ਰੀ ਮੋਸ਼ੇ ਸੈਫਦੀ, ਜਿਸ ਵੱਲੋਂ ਯੇਰੋਸ਼ਲਮ ਵਿੱਚ ਹੋਲੋ-ਕਾਸ਼ਟ ਮਿਊਜ਼ੀਅਮ ਵੀ ਤਿਆਰ ਕੀਤੀ ਗਈ ਸੀ, ਨੇ ਡਿਜ਼ਾਇਨ ਕੀਤਾ ਹੈ। ਵਿਰਾਸਤ-ਏ-ਖ਼ਾਲਸਾ ਵਿੱਚ ਕੋਮੀ ਇਤਿਹਾਸ ਨੂੰ ਪੇਸ਼ ਕਰਨ ਲਈ ਪੂਰਬ ਵੱਲ ਫੁੱਲ ਇਮਾਰਤ ਅਤੇ ਕਿਸ਼ਤੀ ਇਮਾਰਤ ਬਣਾਏ ਗਏ ਹਨ। ਆਰਚੀਟੈਕਟ ਵੱਲੋਂ ਪੰਜ ਪਾਣੀ ਅਤੇ ਪੰਜ ਪੱਤੀਆਂ ਦੇ ਮਨੋਰਥ ਨੂੰ ਸਾਹਮਣੇ ਰੱਖ ਕੇ ਪੰਜ ਦਰਿਆਵਾਂ ਦੀ ਧਰਤੀ ਅਤੇ ਪੰਜ ਪਿਆਰਿਆਂ ਦੇ ਗੁਰੂ ਸੰਕਲਪ ਨੂੰ ਪ੍ਰਗਟ ਕਰਨ ਦਾ ਉਦੇਸ਼ ਰੱਖਿਆ ਗਿਆ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਨੂੰ ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ। ਦੇਸ਼ ਵੰਡ ਤੋਂ ਪਹਿਲਾਂ ਬਸੰਤ ਪੰਚਮੀ ਦਾ ਇੱਕ ਵੱਡਾ ਮੇਲਾ ਹਕੀਕਤ ਰਾਏ ਦੀ ਸਮਾਧ ਉੱਤੇ ਲਾਹੌਰ ਵਿੱਚ ਲੱਗਿਆ ਕਰਦਾ ਸੀ। ਧਰਮੀ ਹਕੀਕਤ ਰਾਏ ਬਸੰਤ ਪੰਚਮੀ ਵਾਲ਼ੇ ਦਿਨ ਲਾਹੌਰ ਵਿੱਚ ਮੁਗ਼ਲ ਹਾਕਮਾਂ ਦੇ ਤੁਅੱਸਬ ਦਾ ਸ਼ਿਕਾਰ ਹੋਇਆ ਸੀ ਅਤੇ ਉਸ ਨੇ ਇਸਲਾਮ ਮੱਤ ਗ੍ਰਹਿਣ ਕਰਨ ਦੀ ਥਾਂ ਸ਼ਹੀਦ ਹੋਣਾ ਵਧੇਰੇ ਪਸੰਦ ਕੀਤਾ। ਭਾਵੇਂ ਇਹ ਮੇਲਾ ਨਿਰੋਲ ਮੌਸਮੀ ਸੀ। ਪਰ ਹਕੀਕਤ ਰਾਏ ਦੀ ਸ਼ਹੀਦੀ ਨੇ ਇਸ ਨਾਲ਼ ਧਾਰਮਿਕ ਅਤੇ ਇਤਿਹਾਸਕ ਭਾਵਨਾ ਵੀ ਜੋੜ ਦਿੱਤੀ। ਬਸੰਤ ਪੰਚਮੀ ਨੂੰ ਲੋਕੀਂ ਆਪਣੀ ਦਿਲਾਂ ਦਾ ਹੁਲਾਸ ਪਤੰਗਾਂ ਉਡਾ ਕੇ ਕਰਦੇ ਹਨ। ਉਸ ਦਿਨ ਸਾਰਾ ਆਕਾਸ਼ ਰੰਗ ਬਰੰਗੀਆਂ ਹਵਾ ਵਿੱਤ ਤਰਦੀਆਂ ਤੇ ਨ੍ਰਿਤ ਕਰਦੀਆਂ ਗੁੱਡੀਆਂ ਨਾਲ਼ ਭਰ ਜਾਂਦਾ ਹੈ। ਇੱਕ ਦਿਨ ਆਕਾਸ਼ ਇੱਕ ਅਥਾਹ ਰੰਗਮੰਚ ਲੱਗਦਾ ਹੈ, ਜਿਸ ਤੇ ਵੰਨ ਸੁਵੰਨੀਆਂ ਗੁੱਡੀਆਂ ਦੇ ਰੂਪ ਵਿੱਚ ਪੰਜਾਬੀਆਂ ਦੇ ਮਨ ਤਰੰਗਿਤ ਹੋਇਆ ਅਠਖੇਲੀਆਂ ਭਰ ਰਿਹਾ ਹੁੰਦਾ ਹੈ। ਬਸੰਤ ਪੰਚਮੀ ਵਾਲ਼ੇ ਦਿਨ ਤੀਵੀਆਂ ਬਸੰਤੀ ਕੱਪੜੇ ਪਹਿਨ ਕੇ ਗਿੱਧਾ ਪਾਉਂਦੀਆਂ ਤੇ ਗੀਤ ਗਾਉਂਦੀਆਂ ਹਨ। ਬਸੰਤ ਪੰਚਮੀ ਦੇ ਗਿੱਧੇ ਨੂੰ ‘ਬਸੰਤੀ ਗਿੱਧਾ’ ਕਿਹਾ ਜਾਂਦਾ ਹੈ। ਬਸੰਤ ਪੰਚਮੀ ਰੁੱਤਾਂ ਦੀ ਤਬਦੀਲੀ ਨਾਲ਼ ਸੰਬੰਧਿਤ ਇੱਕ ਪਰਬ ਹੈ ਜੋ ਮਾਘ ਸੁਦੀ ਪੰਜਵੀਂ ਨੂੰ ਸਾਰੇ ਪੰਜਾਬ ਵਿੱਚ ਧੂਮ ਧਾਮ ਨਾਲ਼ ਮਨਾਇਆ ਜਾਂਦਾ ਹੈ। ‘ ਆਈ ਬਸੰਤ ਪਾਲ਼ਾ ਉਡੰਤ’ ਬਸੰਤ ਆਉਣ ਨਾਲ਼ ਪਾਲ਼ਾ ਖ਼ਤਮ ਹੋਣਾ ਆਰੰਭ ਹੋ ਜਾਂਦਾ ਹੈ ਅਤੇ ਬਹਾਰ ਆ ਜਾਂਦੀ ਹੈ। ਬਸੰਤ ਸਦਾ ਦੀਵਾਲੀ ਸਾਧ ਦੀ ਅੱਠੋਂ ਪਹਿਰ ਬਸੰਤ ਦੀ ਉਕਤੀ ਬਸੰਤ ਰੁੱਤ ਦੀ ਖ਼ੁਸ਼ੀਆਂ ਖੇੜਿਆਂ ਨਾਲ਼ ਜੁੜੇ ਰਹਿਣ ਦਾ ਸੰਕੇਤ ਦਿੰਦੀ ਹੈ। ਭਾਰਤ ਵਿੱਚ ਛੇ ਰੁੱਤਾਂ ਮੰਨੀਆਂ ਜਾਂਦੀਆਂ ਹਨ। ਉਹਨਾਂ ਵਿੱਚੋਂ ਬਸੰਤ ਰੁੱਤ ਨੂੰ ਰਿਤੂ ਰਾਜ ਕਿਹਾ ਜਾਂਦਾ ਹੈ ਕਿਉਂਕਿ ਬਸੰਤ ਰੁੱਤ ਸਭ ਰੁੱਤਾਂ ਤੋਂ ਉੱਤਮ ਗਿਣੀ ਜਾਂਦੀ ਹੈ। ਇਹ ਰੁੱਤ ਚੇਤ ਤੇ ਵਿਸਾਖ ਦੇ ਮਹੀਨੇ ਹੀ ਰਹਿੰਦੀ ਹੈ। ਮਜ਼ੇ ਦੀ ਗੱਲ ਇਹ ਹੈ ਕਿ ਬਸੰਤ ਪੰਚਮੀ ਮਹੀਨਾ ਪੈਂਤੀ ਕੁ ਦਿਨ ਪਹਿਲਾਂ ਹੀ ਆ ਜਾਂਦੀ ਹੈ। ਇਸ ਸੰਬੰਧ ਇਹ ਕਥਾ ਇਉਂ ਪ੍ਰਚੱਲਿਤ ਹੈ। ਇੱਕ ਵਾਰ ਰੁੱਤਾਂ ਨੇ ਰਿਤੂ ਰਾਜ ਬਸੰਤ ਦਾ ਅਭਿਨੰਦਨ ਕੀਤਾ ਅਤੇ ਆਪਣੇ ਵੱਲੋਂ ਹਰੇਕ ਨੇ ਆਪਣੀ ਉਮਰ ਦੇ ਅੱਠ ਦਿਨ ਬਣਦੇ ਹਨ ਤੇ ਇੱਕ ਮਾਘ ਸ਼ੁਕਲ ਪੰਜਵੀਂ ਅਤੇ ਚੇਤ ਵਦੀ ਪਹਿਲੀ ਵਿੱਚ ਇਤਨੇ ਹੀ ਦਿਨ ਆਉਂਦੇ ਹਨ। ਮਾਘ ਮਹੀਨੇ ਦੇ ਚਾਨਣੇ ਪੱਖ ਦੀ ਪੰਚਮੀ ਨੂੰ ਮਨਾਏ ਜਾਂਦੇ ਪ੍ਰਸਿੱਧ ਤਿਉਹਾਰ ਨੂੰ ਬਸੰਤ ਪੰਚਮੀ ਕਹਿੰਦੇ ਹਨ। ਬਹਾਰ ਦੇ ਮੌਸਮ ਨੂੰ ਬਸੰਤ ਰੁੱਤ ਕਹਿੰਦੇ ਹਨ। ਬਸੰਤ ਰੁੱਤ ਹੱਸਣ, ਖੇਡਣ, ਨੱਚਣ, ਗਾਉਣ ਤੇ ਖੁਸ਼ੀਆਂ ਮਨਾਉਣ ਦੀ ਰੁੱਤ ਮੰਨੀ ਜਾਂਦੀ ਹੈ। ਬਸੰਤ ਰੁੱਤ ਵਿਚ ਸਰ੍ਹੋਂ ਦੇ ਪੀਲੇ ਫੁੱਲਾਂ ਨਾਲ ਧਰਤੀ ਪੀਲੀ ਹੋਈ ਨਜ਼ਰ ਆਉਂਦੀ ਹੈ। ਏਸੇ ਕਰਕੇ ਬਸੰਤ ਰੁੱਤ ਨੂੰ ਸੁਗੰਧੀਆਂ ਦੀ ਰੁੱਤ ਕਹਿੰਦੇ ਹਨ। ਗੀਤਾਂ ਦੀ ਰੁੱਤ ਕਹਿੰਦੇ ਹਨ। ਰੁੱਤਾਂ ਦੀ ਰਾਣੀ ਕਹਿੰਦੇ ਹਨ। ਬਸੰਤ ਪੰਚਮੀ ਵਾਲੇ ਦਿਨ ਇਸ਼ਨਾਨ ਕਰਕੇ ਪੁੰਨ-ਦਾਨ ਕਰਨਾ ਸ਼ੁਭ ਮੰਨਿਆ ਜਾਂਦਾ ਹੈ। ਪੀਲੇ ਕਪੜੇ ਪਹਿਨੇ ਜਾਂਦੇ ਹਨ। ਜਨਾਨੀਆਂ ਪੀਲੇ ਸੂਟ ਪਾਉਂਦੀਆਂ ਹਨ।ਮਰਦ ਪੀਲੀਆਂ ਪੱਗਾਂ ਬਣਦੇ ਹਨ। ਬਸੰਤੀ ਰੰਗ ਦੇ ਮਿੱਠੇ ਚੌਲ ਬਣਾ ਕੇ ਖਾਧੇ ਜਾਂਦੇ ਹਨ। ਕਈ ਪਰਿਵਾਰ ਪੀਲਾ ਰੰਗ ਪਾ ਕੇ ਹੱਥ ਦੇ ਪੋਟਿਆਂ ਨਾਲ ਸੇਵੀਆਂ ਵੱਟ ਕੇ, ਬਣਾ ਕੇ ਖਾਂਦੇ ਹਨ। ਬਸੰਤ ਪੰਚਮੀ ਵਾਲੇ ਦਿਨ ਮਹਾਰਾਜਾ ਰਣਜੀਤ ਸਿੰਘ ਦਰਬਾਰ ਲਾਉਂਦਾ ਸੀ। ਫੌਜੀ ਪੀਲੇ ਕੱਪੜੇ ਪਾ ਕੇ ਪਰੇਡ ਕਰਦੇ ਸਨ। ਨਾਮਧਾਰੀ ਪੰਥ ਦੇ ਮੋਢੀ ਬਾਬਾ ਰਾਮ ਸਿੰਘ ਦਾ ਜਨਮ ਬਸੰਤ ਪੰਚਮੀ ਨੂੰ ਹੋਇਆ ਸੀ। ਅੰਗਰੇਜਾਂ ਨੇ ਉਨ੍ਹਾਂ ਨੂੰ ਸਾਲ 1873 ਵਿਚ ਬਸੰਤ ਪੰਚਮੀ ਵਾਲੇ ਦਿਨ ਹੀ ਬਰਮਾ ਵਿਚ ਦੇਸ- ਨਿਕਾਲਾ ਦਿੱਤਾ ਸੀ। ਸ਼ਹੀਦ ਭਗਤ ਸਿੰਘ “ਮੇਰਾ ਰੰਗ ਦੇ ਬਸੰਤੀ ਚੋਲਾ, ਮਾਏ !
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਹਨ।
ਨਜ਼ਮ ਅਰਬੀ ਭਾਸ਼ਾ ਦਾ ਮੂਲ ਸ਼ਬਦ ਹੈ ਜਿਸ ਦੇ ਅਰਥ ਹਨ-ਮੋਤੀਆਂ ਨੂੰ ਇੱਕ ਧਾਗੇ ਵਿੱਚ ਪਰੋਣਾ, ਤਰਤੀਬ ਦੇਣਾ, ਪ੍ਰਬੰਧ ਕਰਨਾ ਆਦਿ। ਸਾਹਿਤ ਵਿੱਚ ਨਜ਼ਮ ਦੇ ਅਰਥ ਭਾਵਾਂ ਤੇ ਵਿਚਾਰਾਂ ਨੂੰ ਇੱਕ ਖ਼ਾਸ ਵਜ਼ਨ-ਤੋਲ ਵਿੱਚ ਤਰਤੀਬ ਦੇਣ ਤੋਂ ਲਿਆ ਗਿਆ ਹੈ। ਨਜ਼ਮ ਵਿੱਚ ਬੁੱਧੀ ਤੱਤ ਜਾਂ ਵਿਚਾਰ ਦੀ ਸਦਾ ਹੀ ਪ੍ਰਧਾਨਤਾ ਹੁੰਦੀ ਹੈ। ਦਲੀਲ ਆਮ ਤੌਰ 'ਤੇ ਨਜ਼ਮ ਦੇ ਆਰ-ਪਾਰ ਫੈਲੀ ਹੁੰਦੀ ਹੈ। ਲੈਅ ਤਾਲ, ਛੰਦ ਤੇ ਸੰਗੀਤ ਆਦਿ ਕਾਵਿ ਤੱਤਾਂ ਦਾ ਮਹੱਤਵ ਨਜ਼ਮ ਵਿੱਚ ਉਸ ਤਰ੍ਹਾਂ ਨਹੀਂ ਦੇਖਿਆ ਜਾਂਦਾ ਜਿਵੇਂ ਕਿ ਪੁਰਾਤਨ ਕਵਿਤਾ ਜਾਂ ਸਰੋਦੀ ਕਵਿਤਾ ਵਿੱਚ ਹੁੰਦਾ ਹੈ। ਪੰਜਾਬੀ ਦੀ ਵਰਤਮਾਨ ਨਜ਼ਮ ਛੰਦ ਮੁਕਤ ਰਚੀ ਜਾ ਰਹੀ ਹੈ, ਜਿਸ ਵਿਚੋਂ ਸੰਗੀਤ, ਲੈਅ, ਤਾਲ ਸਭ ਗ਼ੈਰ ਹਾਜ਼ਰ ਹਨ। ਭਾਰਤ ਵਿੱਚ ਇਸ ਨੂੰ 'ਗੱਦ ਕਾਵਿ' ਅਤੇ ਪਾਕਿਸਤਾਨ ਵਿੱਚ 'ਨਜ਼ਮ' ਕਿਹਾ ਜਾਂਦਾ ਹੈ। ਪੰਜਾਬੀ ਵਿੱਚ ਬਹੁਤ ਸਾਰੇ ਕਵੀਆਂ ਨੇ ਛੰਦ ਬੱਧ ਨਜ਼ਮਾਂ ਦੀ ਰਚਨਾ ਵੀ ਕੀਤੀ ਹੈ। ਅਲੰਕਾਰ, ਪ੍ਰਤੀਕ ਤੇ ਬਿੰਬਾਂ ਦੀ ਬਹੁਤਾਤ ਨਜ਼ਮ ਦੇ ਤਰਕਮਈ ਸੁਭਾਅ ਤੇ ਸੱਟ ਮਾਰਦੀ ਹੈ। ਨਜ਼ਮ ਦੀ ਵਿਸ਼ੇਸ਼ਤਾ ਤਰਕ ਅਤੇ ਨਿਆਂਸ਼ੀਲ ਪ੍ਰਗਟਾਵੇ ਵਿੱਚ ਹੈ।
ਡਾਕਟਰ ਭੀਮਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਡਾਕਟਰ ਬਾਬਾਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਭਾਰਤ ਅਤੇ ਹੋਰ ਕਿਤੇ, ਉਹਨਾਂ ਨੂੰ ਅਕਸਰ ਬਾਬਾ ਸਾਹਿਬ, ਮਰਾਠੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ। ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ!
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਕਸੁੰਭ ਅੰਗਰੇਜ਼ੀ: Safflower ਲਾਲ ਜਾਂ ਪੀਲੇ ਫੁੱਲਾਂ ਵਾਲਾ ਪੌਦਾ ਹੈ।ਪ੍ਰਾਚੀਨ ਕਾਲ ਤੋਂ ਕਸੁੰਭ ਦੀ ਵਰਤੋਂ ਰੰਗਾਈ ਦੇ ਕੰਮ ਵਿੱਚ ਹੁੰਦੀ ਆਈ ਹੈ।ਫਾਰੋਹ ਦੀ ਬਾਹਰਵੀਂ ਵੰਸ਼ ਏ ਪਿਰਾਮਿਡਾਂ ਵਿੱਚ ਰਸਾਇਣ ਵਿਸ਼ਲੇਸ਼ਣਰਾਹੀਂ ਵਸਤਰ ਕਸੁੰਭ ਦੇ ਰੰਗ ਨਾਲ ਰੰਗੇ ਹੋਣ ਦੇ ਸਬੂਤ ਮਿਲੇ ਹਨ। ਫਸਲ ਦੀ ਬਿਜਾਈ ਬੀਜਾਂ ਵਾਸਤੇ ਕੀਤੀ ਜਾਂਦੀ ਰਹੀ ਹੈ ਜੋ ਲਾਲ(ਕਾਰਥਾਮਨ) ਜਾਂ ਪੀਲਾ ਰੰਗ ਬਣਾਉਣ ਦੇ ਕੰਮ ਆਂਉਦੇ ਸਨ ਖਾਸ ਕਰ ਕੇ ਉਦੋਂ ਤੱਕ ਜਦੋਂ ਸਸਤੇ ਰਸਾਇਣਕ ਰੰਗ ਮਿਲਣੇ ਸ਼ੁਰੂ ਹੋ ਗਏ। ਬੀਜ ਸੂਰਜਮੁਖੀ ਦੇ ਬੀਜ ਵਰਗਾ ਹੁੰਦਾ ਹੈ ਤੇ ਕਾਸਮੈਟਿਕ,ਖਾਧ ਤੇਲ ਅਤੇ ਸਲਾਦ ਦੀ ਡਰੈਸਿੰਗ ਦੇ ਕੰਮ ਵੀ ਆਂਉਦਾ ਹੈ।ਕੇਸਰ ਦੀ ਥਾਂ ਸਸਤਾ ਹੋਣ ਕਾਰਨ ਖੁਰਾਕ ਪਦਾਰਥਾਂ ਦੇ ਰੰਗਣ ਲਈ ਵੀ ਵਰਤਿਆ ਜਾਂਦਾ ਹੈ। ਪੁਰਾਤਨ ਮਿਸਰੀਆਂ ਨੇ ਮਮੀਆਂ ਦੇ ਹਾਰਾਂ ਲਈ ਵੀ ਵਰਤੋਂ ਕੀਤੀ। ਫੁੱਲਾਂ ਦੀਆਂ ਗਾੜੀਆਂ ਲਾਲ ਤੁਰੀਆਂ ਦੇਖਣ ਵਿੱਚ ਕੇਸਰ ਵਾਂਗ ਲਗਦੀਆਂ ਹਨ ਪਰ ਪਾਣੀ ਜਾਂ ਧੁੱਪ ਨਾਲ ਰੰਗ ਫਿੱਕਾ ਪੈ ਜਾਂਦਾ ਹੈ। ਗੁਰਬਾਣੀ ਵਿੱਚ ਤੁਲਨਾ ਮਾਇਆ ਦੇ ਕੱਚੇ ਰੰਗ ਨਾਲ ਕੀਤੀ ਹੈ: ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥ ਅੰਗ:27 ਸ.ਗ.ਗ.ਸ.
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਨਾਂਵ (ਲਾਤੀਨੀ ਵਿੱਚ nōmen, ਸ਼ਾਬਦਿਕ 'ਨਾਮ') ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ ਨਾਂਵ ਇੱਕ ਵਿਸ਼ਾਲ ਅਤੇ ਖੁੱਲ੍ਹੀ ਸ਼ਬਦ ਸ਼੍ਰੇਣੀ ਦਾ ਮੈਂਬਰ ਹੈ ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।
ਮਾਧਵ ਗਾਡਗਿਲ ਵਾਤਾਵਰਨ ਮਾਹਿਰ, ਅਕਾਦਮਿਕ, ਲੇਖਕ, ਕਾਲਮਨਵੀਸ ਅਤੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਦੀ ਇੱਕ ਖੋਜ ਇਕਾਈ, ਸੈਂਟਰ ਫਾਰ ਈਕੋਲੋਜੀਕਲ ਸਾਇੰਸਜ਼ ਦੇ ਸੰਸਥਾਪਕ, ਹਨ। ਇਸ ਦਾ ਜਨਮ ਪੂਨੇ (ਮਹਾਰਾਸ਼ਟਰ)1942 ਵਿੱਚ ਹੋਇਆ। ਉਹ ਭਾਰਤ ਦੇ ਪ੍ਰਧਾਨ ਮੰਤਰੀ ਦੀ ਵਿਗਿਆਨਕ ਸਲਾਹਕਾਰ ਪ੍ਰੀਸ਼ਦ ਦੇ ਇੱਕ ਸਮੇਂ ਮੈਂਬਰ ਅਤੇ 2010 ਦੇ ਪੱਛਮੀ ਘਾਟ ਵਾਤਾਵਰਨ ਮਾਹਿਰ ਪੈਨਲ (WGEEP) ਦੇ ਮੁਖੀ ਸਨ, ਜਿਸ ਨੂੰ ਗਾਡਗਿਲ ਕਮਿਸ਼ਨ ਵਜੋਂ ਜਾਣਿਆ ਜਾਂਦਾ ਹੈ।
ਖਿਦਰਾਣਾ ਦੀ ਲੜਾਈ ਜਿਸ ਨੂੰ ਮੁਕਤਸਰ ਦੀ ਲੜਾਈ ਵੀ ਕਿਹਾ ਜਾਂਦਾ ਹੈ ਜੋ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਮੁਗਲਾਂ ਅਤੇ ਸਿੱਖਾਂ ਦੇ ਵਿਚਾਕਰ ਲੜੀ ਗਈ। ਚਮਕੌਰ ਦੀ ਲੜਾਈ ਤੋਂ ਚੱਲ ਕੇ ਜਦ ਗੁਰੂ ਗੋਬਿੰਦ ਸਿੰਘ ਜੀ ਖਿਦਰਾਣੇ ਦੀ ਢਾਬ ਤੇ ਪੁੱਜੇ ਤਾਂ ਉਸ ਸਮੇਂ ਉਹਨਾਂ ਨਾਲ ਸਿੱਖ ਸਨ। ਜਿਹੜੇ ਸਿੱਖ ਅਨੰਦਪੁਰ ਸਾਹਿਬ ਵਿਖੇ ਰੁਸ ਕੇ ਬੇਦਾਵਾ ਦੇ ਗਏ ਸਨ ਉਹ ਵੀ ਮਾਈ ਭਾਗੋ ਦੇ ਵਿਸ਼ੇਸ਼ ਉੱਪਰਾਲੇ ਨਾਲ ਉਥੇ ਪੁੱਜ ਗਏ ਉਹਨਾਂ ਦੇ ਨਾਲ ਮਾਈ ਭਾਗੋ ਵੀ ਸਨ। ਉਸ ਸਮੇਂ ਸਿੱਖਾਂ ਦੀ ਗਿਣਤੀ 2000 ਦੇ ਲਗਭਗ ਸੀ। ਦੂਸਰੇ ਪਾਸੇ 10000 ਸੈਨਿਕਾਂ ਦੀ ਵਿਸ਼ਾਲ ਸੈਨਾ ਲੇ ਕੇ ਸਰਹਿੰਦ ਦਾ ਸੂਬੇਦਾਰ ਵਜ਼ੀਰ ਖਾਂ ਉਥੇ ਪਹਿਲਾ ਹੀ ਪੁੱਜਾ ਸੀ। ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਖਿਦਰਾਣਾ ਦੀ ਢਾਬ ਤੇ ਘਮਸਾਣ ਦੀ ਲੜਾਈ ਹੋਈ। ਇਸ ਯੁੱਧ ਵਿੱਚ ਵੀ ਗੁਰੂ ਸਾਹਿਬ ਨੇ ਸਾਥੀਆ ਨੇ ਆਪਣੀ ਅਦੁੱਤੀ ਬਹਾਦਰੀ ਦਾ ਸਬੂਤ ਦਿੱਤਾ। ਉਹਨਾਂ ਨੇ ਦੁਸ਼ਮਨ ਦੇ ਆਹੂ ਲਾਹੇ। ਉਥੇ ਪਾਣੀ ਦੀ ਘਾਟ ਹੋ ਕਰ ਕੇ ਮੁਗਲਾਂ ਲਈ ਲੜਨਾ ਬੜਾ ਔਖਾ ਸੀ। ਸਿੱਟੇ ਵਜੋਂ ਉਹਨਾਂ ਨੂੰ ਹਾਰ ਕੇ ਭੱਜ ਜਾਣਾ ਪਿਆ। ਇਸ ਲੜਾਈ ਵਿੱਚ ਮਾਈ ਭਾਗੋ ਅਤੇ ਚਾਲੀ ਸਿੱਖ ਜੋ ਗੁਰੂ ਜੀ ਨੂੰ ਬੇਦਾਵਾ ਦੇ ਗਏ ਸਨ ਬਹੁਤ ਬਹਾਦਰੀ ਨਾਲ ਲੜੇ ਅਤੇ ਸ਼ਹੀਦ ਹੋ ਗਏ। ਗੁਰੂ ਜੀ ਨੇ ਸਿੱਖਾਂ ਦੀ ਬਹਾਦਰੀ ਦੇਖ ਕੇ ਭਾਈ ਮਹਾਂ ਸਿੰਘ ਉਹਨਾਂ ਨੂੰ ਸਨਮਾਨ ਦਿੱਤਾ ਤੇ ਟੁੱਟੀ ਗੰਢੀ। ਇਹਨਾਂ ਸਿੱਖਾਂ ਨੂੰ ਸਿੱਖ ਇਤਿਹਾਸ ਵਿੱਚ ਚਾਲੀ ਮੁਕਤੇ ਕਿਹਾ ਜਾਂਦਾ ਹੈ। ਜਿਹਨਾਂ ਦੇ ਨਾਮ ਤੇ ਖਿਦਰਾਣੇ ਦੀ ਢਾਬ ਦਾ ਨਾਮ ਮੁਕਤਸਰ ਪੈ ਗਿਆ। ਇਹ ਲੜਾਈ ਚਮਕੌਰ ਦੀ ਜੰਗ ਤੋਂ ਕਰੀਬ ਚਾਰ ਮਹੀਨੇ ਬਾਦ ਲੜੀ ਗਈ ਸੀ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਹੋਈ ਸੀ ਜਦੋਂ ਮੌਸਮ ਗਰਮ ਹੋ ਗਿਆ ਸੀ ਅਤੇ “ਖਿਦਰਾਣੇ ਦੀ ਢਾਬ “ ਉਸ ਇਲਾਕੇ ਦੇ ਪਾਣੀ ਦਾ ਇੱਕੋ-ਇਕ ਵਸੀਲਾ ਸੀ, ਜਿਸਨੂੰ ਸਿੰਘਾਂ ਨੇ ਆਪਣੇ ਕਬਜ਼ੇ ਵਿੱਚ ਲਿਆ ਹੋਇਆ ਸੀ .
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਫ਼ਤਹਿਗੜ੍ਹ ਸਾਹਿਬ ਉੱਤਰ-ਪੱਛਮੀ ਭਾਰਤੀ ਰਾਜ ਪੰਜਾਬ ਵਿੱਚ ਇੱਕ ਸ਼ਹਿਰ ਅਤੇ ਸਿੱਖ ਧਰਮ ਦਾ ਇੱਕ ਪਵਿੱਤਰ ਤੀਰਥ ਸਥਾਨ ਹੈ। ਇਹ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਮੁੱਖ ਦਫਤਰ ਹੈ, ਜੋ ਸਰਹਿੰਦ ਤੋਂ ਲਗਭਗ 5 ਕਿਲੋਮੀਟਰ (3.1 ਮੀਲ) ਉੱਤਰ ਵਿੱਚ ਸਥਿਤ ਹੈ। ਫ਼ਤਹਿਗੜ੍ਹ ਸਾਹਿਬ ਦਾ ਨਾਮ ਗੁਰੂ ਗੋਬਿੰਦ ਸਿੰਘ ਦੇ 7 ਸਾਲਾ ਪੁੱਤਰ ਫਤਿਹ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ, ਜਿਸਨੂੰ 18ਵੀਂ ਸਦੀ ਦੇ ਸ਼ੁਰੂ ਵਿੱਚ ਚੱਲ ਰਹੇ ਮੁਗਲ-ਸਿੱਖ ਯੁੱਧਾਂ ਦੌਰਾਨ ਗਵਰਨਰ ਵਜ਼ੀਰ ਖਾਨ ਦੇ ਹੁਕਮਾਂ ਹੇਠ ਮੁਗਲਾਂ ਦੁਆਰਾ ਉਸਦੇ 9 ਸਾਲਾ ਭਰਾ ਜ਼ੋਰਾਵਰ ਸਿੰਘ ਸਮੇਤ ਫੜ ਲਿਆ ਗਿਆ ਸੀ ਅਤੇ ਜ਼ਿੰਦਾ ਦਫ਼ਨਾ ਦਿੱਤਾ ਗਿਆ ਸੀ। 1705 ਵਿੱਚ ਪੁੱਤਰਾਂ ਦੀ ਸ਼ਹਾਦਤ ਤੋਂ ਬਾਅਦ ਇਸ ਸ਼ਹਿਰ ਨੇ ਵੱਡੀਆਂ ਇਤਿਹਾਸਕ ਘਟਨਾਵਾਂ ਦਾ ਅਨੁਭਵ ਕੀਤਾ, ਜਿਸ ਵਿੱਚ ਸਿੱਖਾਂ ਅਤੇ ਮੁਗਲਾਂ ਵਿਚਕਾਰ ਅਕਸਰ ਨਿਯੰਤਰਣ ਬਦਲਦਾ ਰਿਹਾ।
ਰਹਿਰਾਸ ਸਾਹਿਬ ਸਿੱਖਾਂ ਦੁਆਰਾ ਸ਼ਾਮ ਵੇਲੇ ਪ੍ਰਮਾਤਮਾ ਦੀ ਯਾਦ ਵਿਚ ਜੁੜਨ ਲਈ ਕੀਤਾ ਜਾਂਦਾ ਗੁਰਬਾਣੀ ਦਾ ਪਾਠ ਹੈ। ਦਿਨ ਦੀ ਸਮਾਪਤੀ ਤੇ ਇਹਦਾ ਪਾਠ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੰਦੇ ਦੇ ਅਸਤਿਤਵ ਨੂੰ ਅਤੇ ਉਸ ਦੇ ਸਜੀਵ ਆਲੇ ਦੁਆਲੇ ਨੂੰ ਊਰਜਾ ਪ੍ਰਦਾਨ ਕਰਨਾ ਹੈ।ਸਿੱਖ ਆਪਣੀ ਦਿਨ ਭਰ ਦੀ ਥਕਾਵਟ ਇਸ ਦੁਆਰਾ ਦੂਰ ਕਰਦਾ ਹੈ। ਪ੍ਰਮਾਤਮਾ ਨੂੰ ਯਾਦ ਕਰਦਿਆਂ ਸਿੱਖ ਤਰੋਤਾਜ਼ਾ ਹੋ ਜਾਂਦਾ ਹੈ। ਰਹਿਰਾਸ ਸਾਹਿਬ ਨਾਲ ਮਨ ਨੂੰ ਸਕੂਨ ਮਿਲਦਾ ਹੈ ਜਿਸ ਨਾਲ ਭਟਕਣਾ ਦੂਰ ਹੁੰਦੀ ਹੈ ਔਰ ਗੁਰੂ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ। ਰਹਿਰਾਸ ਸਾਹਿਬ ਨੂੰ ਹਰ ਰੋਜ਼ ਕਰਨਾ ਜਰੂਰੀ ਹੈ ਕਿਉਂ ਕੇ ਸਿੱਖ ਨੂੰ ਹੁਕਮ ਵੀ ਹੈ ਔਰ ਇਹ ਆਤਮਾ ਦੀ ਇਕ ਬਹੁਤ ਹੀ ਵਡਮੁੱਲੀ ਖੁਰਾਕ ਵੀ ਇਹਨੂੰ ਜਪਣ ਨਾਲ ਖ਼ੁਦ ਨੂੰ ਸਵੇਰੇ ਉੱਠਣ ਚ ਵੀ ਤਰੋਤਾਜਗੀ ਮਿਲਦੀ ਹੈ। ਸਾਰੇ ਦਿਨ ਦੇ ਕਾਰ ਵਿਹਾਰਾਂ ਪਿੱਛੋਂ ਖਿੰਡਰਿਆ ਪੁੰਨਡਰਿਆ ਮਨ ਟਿਕਦਾ ਹੈ ਤਾ ਰਹਿਰਾਸ ਸਾਹਿਬ ਦੀ ਬਾਣੀ ਰਾਹੀਂ ਸਿਰਜਣਹਾਰ ਦਾ ਧੰਨਵਾਦ ਕਰਦੇ ਹੋਏ ਮਨੁੱਖੀ ਜੀਵਨ ਦਾ ਇਸ ਧਰਤੀ ਤੇ ਆਉਣ ਦਾ ਮੱਕਸਦ ਯਾਦ ਕਰਵਾਇਆ ਜਾਂਦਾ ਹੈl ਰਹਿਰਾਸ ਸਹਿਬ ਜੀ ਦੀ ਬਾਣੀ ਸ਼ਾਮ ਨੂੰ ਪੜਨ ਦੀ ਰਹੁਰੀਤੀ ਗੁਰੂ ਅਰਜਨ ਦੇਵ ਜੀ ਵੱਲੋਂ ਸ਼ੁਰੂ ਹੋਈ ਸੀ l ਭਾਈ ਗੁਰਦਾਸ ਜੀ ਗੁਰਸਿਖਾਂ ਦੇ ਇਸ ਬਾਣੀ ਦਾ ਨੇਮ ਨਾਲ ਪਾਠ ਕਰਨ ਬਾਰੇ ਲਿਖਦੇ ਹਨ – “ਸੰਝੇ ਸੋਦਰੁ ਗਾਵਣਾ ਮਨ ਮੇਲੀ ਕਰ ਮੇਲਿ ਮਿਲੰਦੇ “ ਰਹਿ ਮਤਲਬ ਰਸਤਾ ਤੇ ਰਾਸ ਮਤਲਬ ਪੂੰਜੀ- ਰਹਿਰਾਸ,ਸਾਡੀ ਹਰੀ ਤਕ ਪਹੁੰਚਣ ਦਾ ਰਸਤਾ ਹੈ ਤੇ ਸਾਡੇ ਜੀਵਨ ਦੇ ਰਾਹ ਦੀ ਪੂੰਜੀ ਹੈl ਪਹਿਲਾਂ ਇਸ ਬਾਣੀ ਨੂੰ ‘ਸੋਦਰੁ’ ਕਿਹਾ ਜਾਂਦਾ ਸੀ ਪਰ ਭਾਈ ਨੰਦ ਲਾਲ ਜੀ ਨੇ ਇਸ ਬਾਣੀ ਦਾ ਨਾਮ ਸੋਦਰ ਦੀ ਜਗਹ ਰਹਿਰਾਸ ਵਰਤਿਆ ਹੈl ਦਸਮ ਪਾਤਸ਼ਾਹ ਵੇਲੇ ਇਸ ਬਾਣੀ ਦੇ ਕੇਵਲ 9 ਸ਼ਬਦ ਸਨl ਸੋਦਰੁ ਦੇ ਪੰਜ ਸ਼ਬਦ ਤੇ ਸੋ ਪੁਰਖ ਦੇ ਚਾਰ ਸ਼ਬਦ ਪਰੰਤੂ ਉਨ੍ਹਾਂ ਤੋਂ ਉਪਰੰਤ ਸ਼ਰਧਾਲੂ ਗੁਰਸਿਖਾਂ ਨੇ ਚੌਪਈ ਅਤੇ ਆਨੰਦ ਸਾਹਿਬ ਦੀਆਂ ਪੰਜ ਪਹਿਲੀਆਂ ਤੇ ਇੱਕ ਅਖੀਰਲੀ 6 ਪਉੜੀਆਂ ਤੇ ਅੰਤ ਵਿੱਚ ਮੁੰਦਾਵਣੀ ਤੇ ਸਲੋਕ ਮਹੱਲਾ ਪੰਜਵਾਂ ਦੇ ਸ਼ਬਦ ਦਰਜ ਕਰ ਦਿੱਤੇ l ਰਹਿਰਾਸ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿੱਚ ਲਿਖੇ ਹੋਏ ਨੌ ਸ਼ਬਦ (‘ਸੋ ਦਰੁ’ ਤੋਂ ਲੈ ਕੇ ‘ਸਰਣਿ ਪਰੇ ਕੀ ਰਾਖਹੁ ਸਰਮਾ’) ਤਕ ਹੈ, ‘ਸੋਦਰ ਜਪੁਜੀ ਸਾਹਿਬ ਦੀ 27 ਪਉੜੀ ਵਿੱਚ ਆਉਂਦਾ ਜਦ ਕਿ ਰਹਿਰਾਸ ਸਾਹਿਬ ਦੀ ਸ਼ੁਰੂਵਾਤ ਇਸ ਸ਼ਬਦ ਤੋਂ ਹੁੰਦੀ ਹੈ ਮਤਲਬ ਇਹ ਰਹਿਰਾਸ ਸਾਹਿਬ ਜੀ ਦਾ ਪਹਿਲਾਂ ਸ਼ਬਦ ਹੈl ਜਪੁਜੀ ਕਿਸੇ ਰਾਗ ਨਾਲ ਸਬੰਧਿਤ ਬਾਣੀ ਨਹੀਂ ਹੈ ਜਦਕਿ ਰਹਿਰਾਸ ਵਿੱਚ ਇਹ ਰਾਗ ਆਸਾ ਦੇ ਸਿਰਲੇਖ ਹੇਠਾਂ ਆਉਂਦਾ ਹੈl ਪੁਰਾਤਨ ਰਹਿਤਨਾਮਿਆਂ ਵਿੱਚ ਇਸ ਬਾਣੀ ਦਾ ਜ਼ਿਕਰ ਮਿਲਦਾ ਹੈ। “ਸੰਧਿਆ ਸਮੇ ਸੁਨੇ ਰਹਿਰਾਸ” ਅਤੇ “ਬਿਨ ਰਹਿਰਾਸ ਸਮਾਂ ਜੋ ਖੋਵੇ “ ਗੁਰੂ ਨਾਨਕ ਸਾਹਿਬ ਆਪਣੀ ਬਾਣੀ ਵਿੱਚ ਪਰਮਾਤਮਾ ਨੂੰ ਸੰਬੋਧਨ ਕਰਕੇ ਸਵਾਲ ਕਰਦੇ ਹਨ ?
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਸਾਕਾ ਸਰਹਿੰਦ ਜਾਂ ਨਿੱਕੇ ਸਾਹਿਬਜ਼ਾਦਾ ਸਾਕਾ ਗੁਰੂ ਗੋਬਿੰਦ ਸਿੰਘ ਦੇ ਦੋ ਪੁੱਤਰਾਂ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਦੀ ਸ਼ਹਾਦਤ (ਸ਼ਹੀਦੀ) ਨੂੰ ਦਰਸਾਉਂਦਾ ਹੈ। ਦੋ ਸਿੱਖ ਬੱਚਿਆਂ ਨੂੰ ਨਿੱਕੇ ਸਾਹਿਬਜ਼ਾਦੇ ਵਜੋਂ ਯਾਦ ਕੀਤਾ ਜਾਂਦਾ ਹੈ। ਮੰਨਿਆ ਜਾਂਦਾ ਹੈ ਕਿ ਉਹਨਾਂ ਨੇ ਕ੍ਰਮਵਾਰ 5 (ਜਾਂ 6) ਅਤੇ 9 ਸਾਲ ਦੀ ਉਮਰ ਵਿੱਚ 26 ਦਸੰਬਰ 1704 ਨੂੰ ਸ਼ਹੀਦੀ ਪ੍ਰਾਪਤ ਕੀਤੀ ਸੀ। ਇਸ ਮੌਕੇ ਦੀ ਯਾਦ ਵਿੱਚ ਹਰ ਸਾਲ ਫ਼ਤਿਹਗੜ੍ਹ ਸਾਹਿਬ ਪੰਜਾਬ, ਭਾਰਤ ਵਿਖੇ ਸ਼ਹੀਦੀ ਜੋੜ ਮੇਲਾ 24 ਤੋਂ 26 ਦਸੰਬਰ ਨੂੰ ਉਨ੍ਹਾਂ ਦੀ ਸ਼ਹਾਦਤ ਦੇ ਸਥਾਨ 'ਤੇ ਮਹਾਨ ਕੁਰਬਾਨੀ ਦੀ ਯਾਦ ਵਿੱਚ ਲਗਾਇਆ ਜਾਂਦਾ ਹੈ।
ਸਾਹਿਬਜ਼ਾਦਾ ਅਜੀਤ ਸਿੰਘ (11 ਫਰਵਰੀ 1687 – 23 ਦਸੰਬਰ 1704), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਪੁੱਤਰ ਅਤੇ ਮਾਤਾ ਸੁੰਦਰੀ ਦੇ ਪੁੱਤਰ ਸਨ। ਉਨ੍ਹਾਂ ਦੇ ਛੋਟੇ ਭਰਾ ਜੁਝਾਰ ਸਿੰਘ, ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਸਨ, ਪਰ ਉਨ੍ਹਾਂ ਦਾ ਜਨਮ ਮਾਤਾ ਜੀਤੋ ਦੀ ਕੁੱਖੋਂ ਹੋਇਆ ਸੀ। ਉਹ ਚਮਕੌਰ ਦੀ ਦੂਜੀ ਜੰਗ ਵਿੱਚ ਆਪਣੇ ਭਰਾ ਜੁਝਾਰ ਸਿੰਘ ਸਮੇਤ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਦੇ ਹੋਰ ਦੋ ਭਰਾ ਜ਼ੋਰਾਵਰ ਸਿੰਘ ਅਤੇ ਫ਼ਤਹਿ ਸਿੰਘ, ਕ੍ਰਮਵਾਰ ਨੌਂ ਅਤੇ ਸੱਤ ਸਾਲ ਦੇ ਸਨ, ਨੂੰ ਸਰਹਿੰਦ - ਫ਼ਤਿਹਗੜ੍ਹ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਹੁਕਮ 'ਤੇ ਫ਼ਤਹਿਗੜ੍ਹ ਸਾਹਿਬ ਵਿਖੇ ਜਿੰਦਾ ਚਿਣਵਾ ਦਿੱਤਾ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
"ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਬਾਬਾ ਜੈ ਸਿੰਘ ਖਲਕੱਟ ਜੋ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਰਨ ਗੁਰਸਿੱਖ ਗੁਰੂ ਪਿਆਰੇ ਕਰਨੀ ਅਤੇ ਕਥਨੀ ਦੇ ਸੂਰੇ ਜਿਨ੍ਹਾਂ ਨੇ ਆਪਣਾ ਸਾਰਾ ਪਰਿਵਾਰ ਧਰਮ ਖਾਤਰ ਸ਼ਹੀਦ ਕਰਵਾ ਦਿੱਤਾ ਤੇ ਆਪਣੇ ਧਰਮ ਤੇ ਕਿਸੇ ਪ੍ਰਕਾਰ ਦੀ ਆਂਚ ਨਹੀਂ ਆਉਣ ਦਿੱਤੀ। ਆਪ ਦਾ ਜਨਮ ਜ਼ਿਲ੍ਹਾ ਪਟਿਆਲੇ ਦੇ ਬਾਰਨ ਪਿੰਡ ਜਿਸ ਦਾ ਪੁਰਾਣਾਂ ਨਾਂ ਮੁਗਲ ਮਾਜਰਾ ਸੀ ਵਿਖੇ ਹੋਇਆ। ਆਪ [ਸਿੱਖ] ਕੌਮ ਦੇ ਮਹਾਨ ਸ਼ਹੀਦ ਸਨ
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਮੂ਼ਲ ਮੰਤਰ ਗੂਰੂ ਬਾਣੀ ਦਾ ਅਧਾਰ ਹੈ। ਭਾਈ ਕਾਹਨ ਸਿੰਘ ਨਾਭਾ ਅਨੁਸਾਰ ਮੂਲ ਮੰਤ੍ਰ ਦਾ ਅਰਥ ਸਾਰੇ ਮੰਤਰਾਂ ਦੀ ਜੜ੍ਹ ਹੈ। ਗੁਰੂ ਨਾਨਕ ਦੇਵ ਜੀ ਨੇ ਸੰਨ 1499 ਵਿੱਚ ਜਦ ਤਿੰਨ ਦਿਨ ਲਈ ਵੇਈਂ ਨਦੀ ਪ੍ਰਵੇਸ਼ ਕੀਤਾ ਸੀ ਤਾਂ ਬਾਹਰ ਆਉਣ ਤੇ ਉਹਨਾਂ ਨੇ ਸਭ ਤੋਂ ਪਹਿਲਾਂ ਮੂਲ ਮੰਤ੍ਰ ਦਾ ਉਚਾਰਨ ਕੀਤਾ ਸੀ ਜਿਸ ਵਿੱਚ ਪ੍ਰਮਾਤਮਾ ਦੇ ਗੁਣਾਂ ਅਧਾਰਿਤ ਇਕ ਮੁਕੰਮਲ ਤਸਵੀਰ ਪੇਸ਼ ਕੀਤੀ ਗਈ ਸੀ।
ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ। ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪਰਿਭਾਸ਼ਾ (ਅੰਗਰੇਜ਼ੀ: Definition) ਦੀ ਪਰਿਭਾਸ਼ਾ ਕਿਸੇ ਸ਼ਬਦ ਜਾਂ ਵਾਕੰਸ਼ ਜਾਂ ਪ੍ਰਤੀਕ-ਲੜੀ ਦੀ ਵਿਲੱਖਣ ਅਹਿਮੀਅਤ ਸਥਾਪਤ ਕਰਨ ਵਾਲੇ ਕਿਸੇ ਬਿਆਨ ਵਜੋਂ ਕੀਤੀ ਜਾਂਦੀ ਹੈ। ਇਹ ਕਿਸੇ ਵੀ ਪਦ ਦਾ ਸੰਖੇਪ ਅਤੇ ਮੰਤਕੀ ਵਰਣਨ ਹੁੰਦੀ ਹੈ, ਜੋ ਸੰਕਲਪਾਂ ਦੇ ਮੁੱਢਲੇ ਵਿਸ਼ੇਸ਼ ਗੁਣ, ਅਰਥ, ਅੰਤਰਵਸਤੂ ਅਤੇ ਸੀਮਾਵਾਂ ਦੱਸਦੀ ਹੈ। ਕੋਈ ਵੀ ਪਦ ਆਮ ਤੌਰ 'ਤੇ ਬਹੁ-ਅਰਥੀ ਹੁੰਦਾ ਹੈ। ਇਸ ਲਈ ਵਕਤਾ ਨੂੰ ਲੋੜ ਹੁੰਦੀ ਹੈ ਕਿ ਉਹ ਆਪਣੀ ਗੱਲ/ਸੰਦੇਸ਼ ਦਾ ਮਨਸ਼ਾ ਸਪਸ਼ਟ ਕਰਨ ਲਈ ਆਪਣੇ ਪ੍ਰਸੰਗ ਅਨੁਸਾਰ ਤਰਜੀਹੀ ਅਰਥਾਂ ਦੀ ਵਿਆਖਿਆ ਕਰੇ। ਇਸ ਤਰ੍ਹਾਂ ਪਰਿਭਾਸ਼ਾ ਇੱਕ ਬਿਆਨ ਹੈ ਜੋ ਕਿਸੇ ਸ਼ਬਦ ਜਾਂ ਸੰਕਲਪ ਦੇ ਅਰਥ, ਪ੍ਰਯੋਗ, ਫੰਕਸ਼ਨ ਅਤੇ ਸਾਰਤੱਤ ਨੂੰ ਗ੍ਰਹਿਣ (ਕੈਪਚਰ) ਕਰਦਾ ਹੈ।
ਵਾਤਾਵਰਨ ਵਿਗਿਆਨ (ਅੰਗਰੇਜ਼ੀ: Echology ਇਕਾਲੋਜੀ) ਜੀਵ ਵਿਗਿਆਨ ਦੀ ਇੱਕ ਸ਼ਾਖਾ ਹੈ ਜਿਸ ਵਿੱਚ ਜੀਵ ਭਾਈਚਾਰਿਆਂ ਦਾ ਉਹਨਾਂ ਦੇ ਮਾਹੌਲ ਦੇ ਨਾਲ ਆਪਸੀ ਸਬੰਧਾਂ ਦੀ ਪੜ੍ਹਾਈ ਕੀਤੀ ਜਾਂਦੀ ਹੈ। ਹਰ ਇੱਕ ਜੰਤੂ ਜਾਂ ਬਨਸਪਤੀ ਇੱਕ ਖ਼ਾਸ ਮਾਹੌਲ ਵਿੱਚ ਰਹਿੰਦੇ ਹਨ। ਇਕਾਲੋਜੀ ਦੇ ਮਾਹਿਰ ਇਸ ਸਚਾਈ ਦਾ ਪਤਾ ਲਗਾਉਂਦੇ ਹਨ ਕਿ ਜੀਵ ਆਪਸ ਵਿੱਚ ਅਤੇ ਪਰਿਆਵਰਣ ਦੇ ਨਾਲ ਕਿਸ ਤਰ੍ਹਾਂ ਆਪਸੀ ਵਿਹਾਰ ਕਰਦੇ ਹਨ ਅਤੇ ਉਹ ਧਰਤੀ ਉੱਤੇ ਜੀਵਨ ਦੀ ਮੁਸ਼ਕਲ ਸੰਰਚਨਾ ਦਾ ਪਤਾ ਲਗਾਉਂਦੇ ਹਨ। ਇਕਾਲੋਜੀ ਨੂੰ (ਇਨਵਾਇਰਨਮੇਂਟਲ ਬਾਇਆਲੋਜੀ) ਵੀ ਕਿਹਾ ਜਾਂਦਾ ਹੈ। ਇਸ ਵਿਸ਼ੇ ਵਿੱਚ ਵਿਅਕਤੀ, ਜਨਸੰਖਿਆ, ਸਮੁਦਾਇਆਂ ਅਤੇ ਈਕੋਸਿਸਟਮ ਦਾ ਅਧਿਐਨ ਹੁੰਦਾ ਹੈ। ਈਕੋਲਾਜੀ (ਜਰਮਨ: Oekologie) ਸ਼ਬਦ ਦਾ ਪਹਿਲਾਂ ਪ੍ਰਯੋਗ 1866 ਵਿੱਚ ਜੈਮਨ ਜੀਵ-ਵਿਗਿਆਨੀ ਅਰਨੇਸਟ ਹੈਕਲ ਨੇ ਆਪਣੀ ਕਿਤਾਬ ਜਨਰੇਲ ਮੋਰਪੋਲਾਜੀ ਦੇਰ ਆਰਗੈਨਿਜਮੇਨ ਵਿੱਚ ਕੀਤਾ ਸੀ। ਕੁਦਰਤੀ ਮਾਹੌਲ ਬੇਹੱਦ ਜਟਿਲ ਹੈ ਇਸ ਲਈ ਖੋਜਕਾਰ ਆਮ ਤੌਰ ਤੇ ਕਿਸੇ ਇੱਕ ਕਿਸਮ ਦੇ ਪ੍ਰਾਣੀਆਂ ਜਾਂ ਬੂਟਿਆਂ ਬਾਰੇ ਜਾਂਚ ਕਰਦੇ ਹਨ। ਉਦਾਹਰਨ ਲਈ ਮਾਨਵਜਾਤੀ ਧਰਤੀ ਉੱਤੇ ਨਿਰਮਾਣ ਕਰਦੀ ਹੈ ਅਤੇ ਬਨਸਪਤੀ ਉੱਤੇ ਵੀ ਅਸਰ ਪਾਉਂਦੀ ਹੈ। ਮਨੁੱਖ ਬਨਸਪਤੀ ਦਾ ਕੁੱਝ ਭਾਗ ਸੇਵਨ ਕਰਦੇ ਹਨ, ਅਤੇ ਕੁੱਝ ਭਾਗ ਬਿਲਕੁੱਲ ਹੀ ਅਣਗੌਲਿਆ ਛੱਡ ਦਿੰਦੇ ਹਨ। ਉਹ ਬੂਟੇ ਲਗਾਤਾਰ ਆਪਣਾ ਫੈਲਾਓ ਕਰਦੇ ਰਹਿੰਦੇ ਹਨ।
ਕ੍ਰਿਕਟ ਇੱਕ ਬੱਲੇ ਅਤੇ ਗੇਂਦ ਨਾਲ ਖੇਡੀ ਜਾਣ ਵਾਲੀ ਖੇਡ ਹੈ। ਇਸ ਵਿੱਚ 11-11 ਖਿਡਾਰੀਆਂ ਦੀਆਂ ਦੋ ਟੀਮਾਂ ਇੱਕ ਮੈਦਾਨ ਵਿੱਚ 22 ਗਜ਼ ਲੰਮੀ ਪਿੱਚ ਉੱਤੇ ਖੇਡਦੀਆਂ ਹਨ। ਖੇਡ ਦੇ ਹਰ ਪੜਾਅ ਨੂੰ ਪਾਰੀ ਕਿਹਾ ਜਾਂਦਾ ਹੈ, ਜਿਸ ਦੌਰਾਨ ਇੱਕ ਟੀਮ ਬੱਲੇਬਾਜ਼ੀ ਕਰਦੀ ਹੈ, ਜਿੰਨੀਆਂ ਸੰਭਵ ਹੋ ਸਕਣ, ਬਹੁਤ ਸਾਰੀਆਂ ਦੌੜਾਂ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ, ਜਦੋਂ ਕਿ ਉਹਨਾਂ ਦੇ ਵਿਰੋਧੀ ਗੇਂਦਬਾਜ਼ੀ ਅਤੇ ਫੀਲਡਿੰਗ ਕਰਦੇ ਹਨ। ਉਹ ਦੌੜਾਂ ਬਣਾਉਣ ਵਾਲੀ ਟੀਮ ਦੀਆਂ ਦੌੜਾਂ ਦੀ ਗਿਣਤੀ ਨੂੰ ਘਟਾਉਣ ਦਾ ਯਤਨ ਕਰਦੇ ਹਨ। ਜਦੋਂ ਹਰੇਕ ਪਾਰੀ ਖ਼ਤਮ ਹੁੰਦੀ ਹੈ, ਤਾਂ ਟੀਮ ਆਮ ਤੌਰ 'ਤੇ ਅਗਲੀ ਪਾਰੀ ਲਈ ਭੂਮਿਕਾ ਨੂੰ ਸਵੈਪ ਕਰਦੀ ਹੈ (ਜਿਵੇਂ ਜੋ ਟੀਮ ਜੋ ਪਹਿਲਾਂ ਬੱਲੇਬਾਜ਼ੀ ਕਰ ਰਹੀ ਸੀ/ਹੁਣ ਉਹ ਫੀਲਡਿੰਗ, ਅਤੇ ਉਲਟ) ਮੈਚ ਦੀ ਕਿਸਮ 'ਤੇ ਨਿਰਭਰ ਕਰਦੇ ਹੋਏ, ਟੀਮਾਂ ਇੱਕ ਜਾਂ ਦੋ ਪਾਰੀਆਂ ਲਈ ਬੱਲੇਬਾਜ਼ੀ ਕਰਦੀਆਂ ਹਨ। ਜਿੱਤਣ ਵਾਲੀ ਟੀਮ ਉਹ ਹੈ ਜੋ ਸਭ ਤੋਂ ਵੱਧ ਦੌੜਾਂ ਬਣਾਉਂਦੀ ਹੈ, ਜਿਸ ਵਿੱਚ ਕਿਸੇ ਵੀ ਵਾਧੂ ਦੌੜਾਂ ਵੀ ਸ਼ਾਮਿਲ ਹੁੰਦੀਆਂ ਹਨ। (ਸਿਵਾਏ ਕਿ ਜਦੋਂ ਨਤੀਜਾ ਜਿੱਤ/ਹਾਰ ਦਾ ਨਤੀਜਾ ਨਹੀਂ ਹੁੰਦਾ)
ਜਸਬੀਰ ਸਿੰਘ ਗਿੱਲ (ਅੰਗ੍ਰੇਜ਼ੀ: Jasbir Singh Gill; ਡਿੰਪਾ) ਇੱਕ ਭਾਰਤੀ ਸਿਆਸਤਦਾਨ ਹੈ ਅਤੇ ਪੰਜਾਬ, ਭਾਰਤ ਦੇ ਖਡੂਰ ਸਾਹਿਬ (ਲੋਕ ਸਭਾ ਹਲਕਾ) ਤੋਂ 17ਵੀਂ ਲੋਕ ਸਭਾ ਲਈ ਸੰਸਦ ਮੈਂਬਰ ਸੀ। ਉਸਨੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਉਮੀਦਵਾਰ ਵਜੋਂ ਭਾਰਤੀ ਆਮ ਚੋਣਾਂ 2019 ਜਿੱਤੀ। ਸਾਲ 2002 ਵਿੱਚ ਉਹ ਬਿਆਸ ਹਲਕੇ ਤੋਂ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ ਸਨ। ਦਸੰਬਰ 2020 ਵਿੱਚ, ਉਹ ਇੱਕ ਨੌਜਵਾਨ ਮਹਿਲਾ ਰਿਪੋਰਟਰ ਦੇ ਨਾਲ ਇੱਕ ਮੁੱਦੇ ਵਿੱਚ ਸੀ ਜਿਸ ਨੇ ਉਸ ਨੂੰ ਟੀਵੀ 'ਤੇ ਲਾਈਵ ਕਿਸਾਨਾਂ ਦੇ ਵਿਰੋਧ ਬਾਰੇ ਸਵਾਲ ਕੀਤਾ ਸੀ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਜਾਂ ਕ੍ਰੋਨਾ ਮਹਾਮਾਰੀ, ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡ੍ਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹ ਪੱੱਦ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ। ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਗ਼ਜ਼ਲ (ਅਰਬੀ/ਫ਼ਾਰਸੀ/ਉਰਦੂ : غزل) ਮੂਲ ਤੌਰ 'ਤੇ ਅਰਬੀ ਸ਼ਾਇਰੀ ਦੀ ਇੱਕ ਵਿਧਾ ਹੈ। ਬਾਅਦ ਵਿੱਚ ਇਹ ਇਰਾਨ ਤੋਂ ਹੁੰਦੀ ਹੋਈ ਭਾਰਤ ਪਹੁੰਚੀ ਅਤੇ ਫ਼ਾਰਸੀ ਅਤੇ ਉਰਦੂ ਸ਼ਾਇਰੀ ਵਿੱਚ ਰਚਮਿਚ ਗਈ। ਇਸ ਕਾਵਿ-ਵਿਧਾ ਵਿੱਚ ‘ਅਰੂਜ਼’ ਦੇ ਨਿਯਮਾਂ ਦੀ ਬੰਦਸ਼ ਨੇ ਇਸ ਨੂੰ ਸੰਗੀਤ ਨਾਲ ਇੱਕਸੁਰ ਕਰ ਦਿੱਤਾ। ਇਸ ਲਈ ਇਹ ਗਾਇਕੀ ਦੇ ਖੇਤਰ ਵਿੱਚ ਸੁਹਜਾਤਮਕ ਬੁਲੰਦੀਆਂ ਛੂਹ ਗਈ। ਚੌਧਵੀਂ ਸਦੀ ਦੇ ਫ਼ਾਰਸੀ ਸ਼ਾਇਰ ਹਾਫਿਜ਼ ਸ਼ਿਰਾਜ਼ੀ ਦੀ ਕਾਵਿਕ ਜਾਦੂਗਰੀ ਨੇ ਯੂਰਪ ਵਿੱਚ ਮਹਾਨ ਜਰਮਨ ਕਵੀ ਗੇਟੇ ਅਤੇ ਸਪੇਨੀ ਕਵੀ ਲੋਰਕਾ ਤੱਕ ਨੂੰ ਇਸ ਵਿਧਾ ਵਿੱਚ ਸ਼ਾਇਰੀ ਕਰਨ ਲਈ ਪ੍ਰੇਰ ਲਿਆ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸੇਸ ਤੌਰ ਤੇ ਜਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਵਿਜੈਨਗਰ ਸਾਮਰਾਜ (1082 - 1646) ਮੱਧਕਾਲੀਨ ਦੱਖਣ ਭਾਰਤ ਦਾ ਇੱਕ ਸਾਮਰਾਜ ਸੀ। ਇਸ ਦੇ ਰਾਜਾਵਾਂ ਨੇ 564 ਸਾਲ ਰਾਜ ਕੀਤਾ। ਇਸ ਦਾ ਰਸਮੀ ਨਾਮ ਕਰਣਾਟਕ ਸਾਮਰਾਜ ਸੀ। ਇਸ ਰਾਜ ਦੀ 1565 ਵਿੱਚ ਭਾਰੀ ਹਾਰ ਹੋਈ ਅਤੇ ਰਾਜਧਾਨੀ ਵਿਜੈਨਗਰ ਨੂੰ ਸਾੜ ਦਿੱਤਾ ਗਿਆ। ਉਸ ਦੇ ਬਾਦ ਕਸ਼ੀਣ ਰੂਪ ਵਿੱਚ ਇਹ ਅਤੇ 80 ਸਾਲ ਚੱਲਿਆ। ਇਸ ਦੀ ਸਥਾਪਨਾ ਹਰਿਹਰ ਅਤੇ ਬੁੱਕਾ ਨਾਮਕ ਦੋ ਭਰਾਵਾਂ ਨੇ ਕੀਤੀਆਂ ਸੀ। ਇਸ ਦਾ ਪ੍ਰਤੀਦਵੰਦੀ ਮੁਸਲਮਾਨ ਬਹਮਨੀ ਸਲਤਨਤ ਸੀ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਗੂਗਲ ਸਰਚ, ਜਿਸ ਨੂੰ ਆਮ ਤੌਰ ਤੇ ਗੂਗਲ ਵੈਬ ਸਰਚ ਜਾਂ ਬਸ ਗੂਗਲ ਕਿਹਾ ਜਾਂਦਾ ਹੈ, ਗੂਗਲ ਦੁਆਰਾ ਤਿਆਰ ਕੀਤਾ ਗਿਆ ਇੱਕ ਵੈਬ ਖੋਜ ਇੰਜਨ ਹੈ। ਇਹ ਵਰਲਡ ਵਾਈਡ ਵੈੱਬ ਤੇ ਸਭ ਤੋਂ ਵੱਧ ਵਰਤਿਆ ਖੋਜ ਇੰਜਨ ਹੈ, ਹਰ ਰੋਜ਼ ਤਿੰਨ ਅਰਬ ਤੋਂ ਵੱਧ ਖੋਜਾਂ ਦਾ ਪ੍ਰਬੰਧ ਕਰਦਾ ਹੈ। ਫਰਵਰੀ 2016 ਤੱਕ, ਇਹ 64.0% ਮਾਰਕੀਟ ਸ਼ੇਅਰ ਨਾਲ ਅਮਰੀਕਾ ਵਿੱਚ ਸਭ ਤੋਂ ਵੱਧ ਵਰਤਿਆ ਗਿਆ ਖੋਜ ਇੰਜਣ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹੈ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।