ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਦੁਸ਼ਹਿਰਾ ਜਾਂ ਵਿਜੇ ਦਸਮੀ (ਫਤਹਿ ਦਾ ਦਿਹਾੜਾ) ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਹ ਤਿਉਹਾਰ ਮਨਾਇਆ ਜਾਂਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਉੱਤੇ ਸੱਚਾਈ ਦੀ ਜਿੱਤ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਜਿੱਤ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਜਾਂ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਿਉਹਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦਾ ਉਪਾਸਕ ਹੈ, ਸੂਰਮਗਤੀ ਦਾ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਖੂਨ ਵਿੱਚ ਬਹਾਦਰੀ ਪ੍ਰਗਟ ਹੋਵੇ, ਇਸ ਲਈ ਦੁਸ਼ਹਿਰੇ ਦਾ ਤਿਉਹਾਰ ਰੱਖਿਆ ਗਿਆ ਹੈ। ਦੁਸ਼ਹਿਰੇ ਦਾ ਤਿਉਹਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।
ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ
ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਜਿਹਦਾ ਨਾਂ ਚੌਥੇ ਸਿੱਖ ਗੁਰੂ ਅਤੇ ਅੰਮ੍ਰਿਤਸਰ ਸ਼ਹਿਰ ਦੇ ਮੋਢੀ ਗੁਰੂ ਰਾਮਦਾਸ ਜੀ ਮਗਰੋਂ ਪਿਆ ਹੈ, ਅੰਮ੍ਰਿਤਸਰ, ਪੰਜਾਬ ਤੋਂ ੧੧ ਕਿੱਲੋਮੀਟਰ ਉੱਤਰ-ਪੱਛਮ ਵੱਲ ਪੈਂਦਾ ਕੌਮਾਂਤਰੀ ਹਵਾਈ ਅੱਡਾ ਹੈ। ਇਹ ਰਾਜਾਸਾਂਸੀ ਪਿੰਡ ਨੇੜੇ ਅੰਮ੍ਰਿਤਸਰ-ਅਜਨਾਲ਼ਾ ਰੋੜ 'ਤੇ ਪੈਂਦਾ ਹੈ। ਅੰਮ੍ਰਿਤਸਰ ਤੋਂ ਛੁੱਟ ਇਹ ਹਵਾਈ ਅੱਡਾ ਪੰਜਾਬ ਦੇ ਨੇੜਲੇ ਇਲਾਕਿਆਂ, ਹਿਮਾਚਲ ਪ੍ਰਦੇਸ਼ ਦੇ ਪੱਛਮੀ ਜ਼ਿਲ੍ਹਿਆਂ ਅਤੇ ਜੰਮੂ ਅਤੇ ਕਸ਼ਮੀਰ ਦੇ ਦੱਖਣੀ ਜ਼ਿਲ੍ਹਿਆਂ ਦੇ ਕੰਮ ਵੀ ਆਉਂਦਾ ਹੈ। ਨਵੇਂ ਸਮੁੱਚੇ ਟਰਮੀਨਲ ਦੀ ਸਮਾਈ ਪੁਰਾਣੇ ਟਰਮੀਨਲ ਤੋਂ ਦੁੱਗਣੀ ਹੈ। ਇਸ ਹਵਾਈ ਅੱਡੇ ਤੋਂ ੧੧ ਘਰੇਲੂ ਅਤੇ ੭ ਕੌਮਾਂਤਰੀ ਉਡਾਣਾਂ ਹਨ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਇੱਕ ਲਾਟਰੀ (ਅੰਗਰੇਜ਼ੀ: lottery), ਜੂਏ ਦਾ ਇੱਕ ਰੂਪ ਹੈ ਜਿਸ ਵਿੱਚ ਇਨਾਮਾਂ ਲਈ ਗਿਣਤੀ ਦੇ ਡਰਾਅ ਸ਼ਾਮਲ ਹੁੰਦੇ ਹਨ। ਕੁਝ ਸਰਕਾਰਾਂ ਦੁਆਰਾ ਲਾਟਰੀਆਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਜਾਂਦਾ ਹੈ, ਜਦੋਂ ਕਿ ਦੂਜੀਆਂ ਨੂੰ ਕੌਮੀ ਜਾਂ ਰਾਜ ਦੇ ਲਾਟਰੀ ਦਾ ਪ੍ਰਬੰਧ ਕਰਨ ਦੀ ਹੱਦ ਤੱਕ ਸਮਰਥਨ ਮਿਲਦਾ ਹੈ। ਸਰਕਾਰਾਂ ਦੁਆਰਾ ਲਾਟਰੀ ਦੇ ਕੁਝ ਡਿਗਰੀ ਨੂੰ ਲੱਭਣਾ ਆਮ ਗੱਲ ਹੈ; ਸਭ ਤੋਂ ਆਮ ਨਿਯਮ ਨਾਬਾਲਗ ਨੂੰ ਵੇਚਣ ਦੀ ਮਨਾਹੀ ਹੈ, ਅਤੇ ਵਿਕਰੇਤਾਵਾਂ ਨੂੰ ਲਾਟਰੀ ਟਿਕਟਾਂ ਵੇਚਣ ਲਈ ਲਾਈਸੈਂਸ ਲੈਣਾ ਜਰੂਰੀ ਹੈ। ਭਾਵੇਂ ਕਿ ਅਮਰੀਕਾ ਅਤੇ ਕੁਝ ਹੋਰ ਦੇਸ਼ਾਂ ਵਿਚ ਲਾਟਰੀ ਆਮ ਤੌਰ 'ਤੇ 19 ਵੀਂ ਸਦੀ ਦੇ ਦੌਰਾਨ ਆਮ ਵਾਂਗ ਸੀ, 20 ਵੀਂ ਸਦੀ ਦੀ ਸ਼ੁਰੂਆਤ ਤੱਕ, ਲੈਟਰੀਜ਼ ਅਤੇ ਸਵੀਪਸਟੈਕ ਸਮੇਤ ਬਹੁਤ ਸਾਰੇ ਜੂਏ ਦੀਆਂ ਜੂਆਂ ਅਮਰੀਕਾ ਦੇ ਗੈਰ-ਕਾਨੂੰਨੀ ਸਨ ਅਤੇ ਯੂਰਪ ਦੇ ਜ਼ਿਆਦਾਤਰ ਅਤੇ ਹੋਰ ਬਹੁਤ ਸਾਰੇ ਦੇਸ਼ਾਂ .
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਛੱਤੇਆਣਾ ਭਾਰਤੀ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਬਾਹਾ ਤਹਿਸੀਲ ਅਤੇ ਕੋਟ ਭਾਈ ਬਲਾਕ ਦਾ ਇੱਕ ਪਿੰਡ ਹੈ। ਪਿੰਡ ਛੱਤਿਆਣਾ ਨੂੰ ਸਭ ਤੋਂ ਨੇੜਲਾ ਰੇਲਵੇ ਸਟੇਸ਼ਨ ਤੇ ਸ਼ਹਿਰ ਗਿੱਦੜਬਾਹਾ ਪੈਂਦਾ ਹੈ ਜੋ ਪਿੰਡ ਤੋਂ 16 ਕਿਲੋਮੀਟਰ ਦੀ ਦੂਰੀ ਤੇ ਹੈ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ 25 ਕਿਲੋਮੀਟਰ ਦੀ ਦੂਰੀ ਤੇ ਹੈ ਤੇ ਬਠਿੰਡਾ 35 ਕਿਲੋਮੀਟਰ ਦੀ ਦੂਰੀ ਤੇ ਹੈ । ਫ਼ੌਜ ਦਾ ਹਵਾਈ ਅੱਡਾ, ਭੀਸੀਆਣਾ ਇਥੋਂ ਸਿਰਫ਼ 8 ਕਿਲੋਮੀਟਰ ਦੂਰ ਹੈ। ਇਹ ਪਿੰਡ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੋਂ ਤਕਰੀਬਨ 255 ਕਿਲੋਮੀਟਰ ਦੇ ਫ਼ਾਸਲੇ ’ਤੇ ਹੈ।
ਨੌਰਾਤੇ, ਨੌਰਾਤਰੀ ਜਾਂ ਨਵਰਾਤਰੀ ਇੱਕ ਹਿੰਦੂ ਤਿਓਹਾਰ ਹੈ। ਨਰਾਤੇ ਪੰਜਾਬੀ ਦਾ ਸ਼ਬਦ ਹੈ, ਜਿਸ ਦਾ ਮਤਲਬ ਹੁੰਦਾ ਹੈ 'ਨੌਂ ਰਾਤਾਂ'। ਇਹ ਤਿਓਹਾਰ ਸਾਲ ਵਿੱਚ ਚਾਰ ਵਾਰ ਆਉਂਦਾ ਹੈ। ਚੇਤ, ਹਾੜ, ਅੱਸੂ, ਪੋਹ ਪਹਿਲੇ ਦਿਨ ਤੋਂ ਨੌਮੀ ਤੱਕ ਮਨਾਇਆ ਜਾਂਦਾ ਹੈ। ਨਰਾਤਿਆਂ ਦੀਆਂ ਨੌਂ ਰਾਤਾਂ ਵਿੱਚ ਤਿੰਨ ਦੇਵੀਆਂ ਕਾਲੀ ਮਾਤਾ (ਸ਼ਿਵ ਦੀ ਪਤਨੀ, ਕਾਲ ਤੇ ਮੌਤ ਦੀ ਦੇਵੀ), ਲਕਸ਼ਮੀ (ਧੰਨ ਦੌਲਤ, ਖੁਸ਼ਹਾਲੀ ਅਤੇ ਸ਼ਾਂਤੀ ਦੀ ਦੇਵੀ) ਅਤੇ ਸਰਸਵਤੀ ਦੇਵੀ (ਸਾਹਿਤ, ਕਲਾ ਅਤੇ ਸੰਗੀਤ ਦੀ ਦੇਵੀ) ਦੇ ਅਤੇ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਹੁੰਦੀ ਹੈ ਜਿਹਨਾਂ ਨੂੰ ਨੌਦੁਰਗਾ ਕਹਿੰਦੇ ਹਨ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਅੱਠਵੇਂ ਗੁਰੂ ਸਨ। ਗੁਰੂ ਹਰਿਕ੍ਰਿਸ਼ਨ ਜਿਨ੍ਹਾਂ ਨੂੰ ਬਾਲ ਗੁਰੂ, ਜਾਂ ਹਰਿ ਕ੍ਰਿਸ਼ਨ ਸਾਹਿਬ, ਵਜੋਂ ਵੀ ਜਾਣਿਆ ਜਾਂਦਾ ਹੈ। ਪੰਜ ਸਾਲ ਦੀ ਉਮਰ ਵਿੱਚ, ਉਹ ਆਪਣੇ ਪਿਤਾ, ਗੁਰੂ ਹਰਿਰਾਇ, ਤੋਂ ਬਾਅਦ ਗੱਦੀ 'ਤੇ ਬੈਠੇ ਅਤੇ ਸਿੱਖ ਧਰਮ ਵਿੱਚ ਸਭ ਤੋਂ ਛੋਟੇ ਗੁਰੂ ਬਣੇ। 1664 ਵਿੱਚ ਗੁਰੂ ਨੂੰ ਚੇਚਕ ਹੋ ਗਈ ਅਤੇ ਉਹ ਆਪਣੇ ਅੱਠਵੇਂ ਜਨਮਦਿਨ ਤੱਕ ਪਹੁੰਚਣ ਤੋਂ ਪਹਿਲਾਂ ਹੀ ਅਕਾਲ ਚਲਾਣਾ ਕਰ ਗਏ, ਗੁਰੂਜੀ ਵਜੋਂ ਸਭ ਤੋਂ ਛੋਟਾ ਰਾਜ, ਸਿਰਫ਼ ਦੋ ਸਾਲ, ਪੰਜ ਮਹੀਨੇ ਅਤੇ 24 ਦਿਨ ਰਿਹਾ।
ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।
ਨਵੀਨ ਪਟਨਾਇਕ (ਜਨਮ 16 ਅਕਤੂਬਰ 1946) ਇੱਕ ਭਾਰਤੀ ਸਿਆਸਤਦਾਨ ਅਤੇ ਲੇਖਕ ਹੈ ਜੋ 2000 ਤੋਂ ਹਿਨਜਿਲੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਓਡੀਸ਼ਾ ਦੇ ਮੌਜੂਦਾ ਅਤੇ 14ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਿਹਾ ਹੈ। ਉਹ 1997 ਤੋਂ ਬੀਜੂ ਜਨਤਾ ਦਲ ਦਾ ਪਹਿਲਾ ਪ੍ਰਧਾਨ ਵੀ ਹੈ। ਉਹ ਓਡੀਸ਼ਾ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀ ਹਨ ਅਤੇ 2023 ਤੱਕ, ਕਿਸੇ ਵੀ ਭਾਰਤੀ ਰਾਜ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀਆਂ ਵਿੱਚੋਂ ਇੱਕ, ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਇਸ ਅਹੁਦੇ 'ਤੇ ਰਹੇ, ਅਤੇ ਪਵਨ ਚਾਮਲਿੰਗ ਅਤੇ ਜੋਤੀ ਬਾਸੂ ਤੋਂ ਬਾਅਦ ਸਿਰਫ ਤੀਜੇ ਭਾਰਤੀ ਮੁੱਖ ਮੰਤਰੀ ਹਨ। ਭਾਰਤੀ ਰਾਜ ਦੇ ਮੁੱਖ ਮੰਤਰੀ ਵਜੋਂ ਲਗਾਤਾਰ ਪੰਜ ਵਾਰ ਜਿੱਤਣਾ। 22 ਜੁਲਾਈ 2023 ਨੂੰ, ਨਵੀਨ ਪਟਨਾਇਕ ਨੇ ਭਾਰਤ ਵਿੱਚ ਦੂਜੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀ ਬਣ ਕੇ ਇੱਕ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤਾ। ਉਸਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਜੋਤੀ ਬਾਸੂ ਦੇ ਪਹਿਲਾਂ ਬਣਾਏ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ। ਪੰਜ ਵਾਰ ਓਡੀਸ਼ਾ ਦੇ ਮੁੱਖ ਮੰਤਰੀ ਰਹਿ ਚੁੱਕੇ ਪਟਨਾਇਕ ਨੇ 5 ਮਾਰਚ 2000 ਨੂੰ ਅਹੁਦਾ ਸੰਭਾਲਿਆ ਸੀ। 22 ਜੁਲਾਈ, 2023 ਤੱਕ ਉਹ 23 ਸਾਲ ਅਤੇ 139 ਦਿਨਾਂ ਦੀ ਪ੍ਰਭਾਵਸ਼ਾਲੀ ਮਿਆਦ ਲਈ ਇਸ ਅਹੁਦੇ 'ਤੇ ਰਿਹਾ ਹੈ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਸ਼ਾਹ ਰੁਖ਼ ਖ਼ਾਨ (ਜਾਂ ਸ਼ਾਹਰੁਖ਼ ਖ਼ਾਨ; ਜਨਮ 2 ਨਵੰਬਰ 1965) ਇੱਕ ਭਾਰਤੀ ਫ਼ਿਲਮੀ ਅਦਾਕਾਰ, ਨਿਰਮਾਤਾ ਅਤੇ ਟੈਲੀਵਿਜ਼ਨ ਮੇਜ਼ਬਾਨ ਹੈ। ਉਸਨੂੰ ਅਕਸਰ ਬਾਲੀਵੁੱਡ ਦਾ ਬਾਦਸ਼ਾਹ ਜਾਂ ਕਿੰਗ ਖ਼ਾਨ ਕਿਹਾ ਜਾਂਦਾ ਹੈ। ਉਸਨੇ 70 ਤੋਂ ਵੀ ਵੱਧ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਖ਼ਾਨ ਨੂੰ ਤੀਹ ਨਾਮਜ਼ਦਗੀਆਂ ਵਿੱਚੋਂ ਚੌਦਾਂ ਫਿਲਮਫ਼ੇਅਰ ਇਨਾਮ ਪ੍ਰਾਪਤ ਹੋਏ ਹਨ ਅਤੇ ਦਿਲੀਪ ਕੁਮਾਰ ਦੇ ਨਾਲ ਉਹ 8 ਸਭ ਤੋਂ ਵਧੀਆ ਅਦਾਕਾਰ ਦਾ ਇਨਾਮ ਜਿੱਤਣ ਵਾਲੇ ਅਦਾਕਾਰ ਹੋਣ ਦਾ ਰਿਕਾਰਡ ਰੱਖਦਾ ਹੈ। 2005 ਵਿੱਚ ਭਾਰਤੀ ਸਰਕਾਰ ਨੇ ਭਾਰਤੀ ਸਿਨੇਮਾ ਵਿੱਚ ਯੋਗਦਾਨ ਲਈ ਉਸਨੂੰ ਪਦਮ ਸ਼੍ਰੀ ਇਨਾਮ ਅਤੇ ਫਰਾਂਸ ਦੀ ਸਰਕਾਰ ਨੇ ੳਰਡਰੇ ਡੇਸ ਆਰਟ ਏਟ ਡੇਸ ਲੈਟਰਸ ਅਤੇ ਲੀਜ਼ਨ ਡੀਔਨਰ ਨਾਲ ਸਨਮਾਨਿਤ ਕੀਤਾ। ਅਰਥ ਸ਼ਾਸਤਰ ਵਿੱਚ ਡਿਗਰੀ ਹਾਸਲ ਕਰਨ ਦੇ ਬਾਅਦ ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ 1980 ਵਿੱਚ ਰੰਗਮੰਚ ਅਤੇ ਕਈ ਟੈਲੀਵਿਜ਼ਨ ਲੜੀਵਾਰਾਂ ਤੋਂ ਕੀਤੀ ਅਤੇ 1992 ਵਿੱਚ ਵਪਾਰਕ ਪੱਖੋਂ ਸਫਲ ਫਿਲਮ ਦੀਵਾਨਾ ਤੋਂ ਫਿਲਮ ਖੇਤਰ ਵਿੱਚ ਕਦਮ ਰੱਖਿਆ। ਇਸ ਫਿਲਮ ਲਈ ਉਸਨੇ ਫ਼ਿਲਮਫ਼ੇਅਰ ਪਹਿਲੀ ਅਦਾਕਾਰੀ ਇਨਾਮ ਹਾਸਲ ਕੀਤਾ। ਇਸ ਤੋਂ ਬਾਅਦ ਉਸਨੇ ਕਈ ਫਿਲਮਾਂ ਵਿੱਚ ਖਲਨਾਇਕ ਕਿਰਦਾਰ ਅਦਾ ਕੀਤੇ ਜਿਨ੍ਹਾਂ ਵਿੱਚ ਡਰ (1993), ਬਾਜ਼ੀਗਰ (1993) ਅਤੇ ਅੰਜਾਮ (1994) ਸ਼ਾਮਲ ਹਨ। ਉਸਨੇ ਕਈ ਤਰ੍ਹਾਂ ਦੇ ਕਿਰਦਾਰ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ਵਿੱਚ ਕੰਮ ਕੀਤਾ ਜਿਨ੍ਹਾਂਂ ਵਿੱਚ ਰੁਮਾਂਸ ਫਿਲਮਾਂ, ਕਮੇਡੀ ਫਿਲਮਾਂ, ਖੇਡ ਫਿਲਮਾਂ ਅਤੇ ਇਤਿਹਾਸਕ ਡਰਾਮੇ ਸ਼ਾਮਲ ਹਨ। ਉਸ ਦੀਆਂ ਗਿਆਰਾਂ ਫ਼ਿਲਮਾਂ ਨੇ ਦੁਨੀਆ ਭਰ ਵਿੱਚ 1 ਬਿਲੀਅਨ ਦੀ ਕਮਾਈ ਕੀਤੀ। ਖ਼ਾਨ ਦੀ ਕੁਝ ਫਿਲਮਾਂ ਜਿਵੇਂ ਦਿਲਵਾਲੇ ਦੁਲਹਨੀਆ ਲੇ ਜਾਏਂਗੇ (1995), ਕੁਛ ਕੁਛ ਹੋਤਾ ਹੈ (1998), ਦੇਵਦਾਸ (2002), ਚਕ ਦੇ!
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਸੰਗਰਾਂਦ ਸ਼ਬਦ ਸੰਸਕ੍ਰਿਤ ਦੇ ਸੰਕ੍ਰਾਂਤੀ ਸ਼ਬਦ ਦਾ ਪੰਜਾਬੀ ਤਦਭਵ ਹੈ। ਇਸ ਦਾ ਅਰਥ ਹੈ ਉਹ ਦਿਨ, ਜਿਸ ਵਿੱਚ ਸੂਰਜ, ਭਾਰਤੀ ਜੋਤਸ਼ ਅਨੁਸਾਰ ਨਵੀਂ ਰਾਸ਼ੀ ਵਿੱਚ ਪ੍ਰਵੇਸ਼ ਕਰੇ। ਇਹ ਹਰ ਭਾਰਤੀ ਸੂਰਜੀ ਮਹੀਨੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਤਰ੍ਹਾਂ ਸਾਲ ਵਿੱਚ ਬਾਰਾਂ ਸੰਗਰਾਦਾਂ ਹੁੰਦੀਆਂ ਹਨ। ਸੰਗਰਾਂਦ ਸੰਸਕ੍ਰਿਤ ਭਾਸ਼ਾ ਦੇ ਸ਼ਬਦ ਸੰਕ੍ਰਂਤਿ ਦਾ ਤਦਭਦ ਰੂਪ ਹੈ। ਭਾਰਤੀ ਮਿਥਿਹਾਸ ਅਨੁਸਾਰ ਸੰਗਰਾਂਦ ਦਾ ਅਰਥ ਸੂਰਜ ਦਾ ਇੱਕ ਰਾਸ਼ੀ ਤੋਂ ਦੂਜੀ ਰਾਸ਼ੀ ਵਿੱਚ ਪਹੁੰਚਣਾ ਹੈ। ਇਸ ਤਬਦੀਲੀ ਦਾ ਮਤਲਵ ਸੂਰਜ ਮਹੀਨੇ ਦਾ ਪਹਿਲਾ ਦਿਨ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ ਵਜੋਂ ਮਸ਼ਹੂਰ, ਇੱਕ ਭਾਰਤੀ ਗਾਇਕ, ਗੀਤਕਾਰ ਅਤੇ ਰੈਪਰ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਉਸਨੂੰ ਸਭ ਤੋਂ ਮਸ਼ਹੂਰ ਅਤੇ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2020 ਵਿੱਚ, ਮੂਸੇ ਵਾਲਾ ਦਾ ਨਾਮ ਦ ਗਾਰਡੀਅਨ ਦੁਆਰਾ 50 ਆਉਣ ਵਾਲੇ ਕਲਾਕਾਰਾਂ ਵਿੱਚ ਸ਼ਾਮਲ ਕੀਤਾ ਗਿਆ ਸੀ। ਉਹ ਵਾਇਰਲੈੱਸ ਫੈਸਟੀਵਲ ਵਿੱਚ ਪ੍ਰਦਰਸ਼ਨ ਕਰਨ ਵਾਲਾ ਪਹਿਲਾ ਪੰਜਾਬੀ ਅਤੇ ਭਾਰਤੀ ਗਾਇਕ ਵੀ ਬਣਿਆ ਅਤੇ ਬ੍ਰਿਟ ਏਸ਼ੀਆ ਟੀਵੀ ਮਿਊਜ਼ਿਕ ਅਵਾਰਡਜ਼ ਵਿੱਚ ਚਾਰ ਪੁਰਸਕਾਰ ਜਿੱਤੇ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ।
ਇੰਡੀਅਨ ਨੈਸ਼ਨਲ ਕਾਂਗਰਸ (INC), ਬੋਲਚਾਲ ਵਿੱਚ ਕਾਂਗਰਸ ਪਾਰਟੀ ਜਾਂ ਸਿਰਫ਼ ਕਾਂਗਰਸ, ਭਾਰਤ ਵਿੱਚ ਇੱਕ ਸਿਆਸੀ ਪਾਰਟੀ ਹੈ ਜਿਸ ਦੀਆਂ ਜੜ੍ਹਾਂ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿੱਚ ਡੂੰਘੀਆਂ ਹਨ। 28 ਦਸੰਬਰ 1885 ਨੂੰ ਸਥਾਪਿਤ, ਇਹ ਏਸ਼ੀਆ ਅਤੇ ਅਫਰੀਕਾ ਵਿੱਚ ਬ੍ਰਿਟਿਸ਼ ਸਾਮਰਾਜ ਵਿੱਚ ਉਭਰਨ ਵਾਲੀ ਪਹਿਲੀ ਆਧੁਨਿਕ ਰਾਸ਼ਟਰਵਾਦੀ ਲਹਿਰ ਸੀ। 19ਵੀਂ ਸਦੀ ਦੇ ਅੰਤ ਤੋਂ, ਅਤੇ ਖਾਸ ਕਰਕੇ 1920 ਤੋਂ ਬਾਅਦ, ਮਹਾਤਮਾ ਗਾਂਧੀ ਦੀ ਅਗਵਾਈ ਹੇਠ, ਕਾਂਗਰਸ ਭਾਰਤੀ ਸੁਤੰਤਰਤਾ ਅੰਦੋਲਨ ਦੀ ਪ੍ਰਮੁੱਖ ਨੇਤਾ ਬਣ ਗਈ। ਕਾਂਗਰਸ ਨੇ ਭਾਰਤ ਨੂੰ ਯੂਨਾਈਟਿਡ ਕਿੰਗਡਮ ਤੋਂ ਆਜ਼ਾਦੀ ਲਈ ਅਗਵਾਈ ਕੀਤੀ, ਅਤੇ ਬ੍ਰਿਟਿਸ਼ ਸਾਮਰਾਜ ਵਿੱਚ ਹੋਰ ਬਸਤੀਵਾਦ ਵਿਰੋਧੀ ਰਾਸ਼ਟਰਵਾਦੀ ਅੰਦੋਲਨਾਂ ਨੂੰ ਮਹੱਤਵਪੂਰਨ ਤੌਰ 'ਤੇ ਪ੍ਰਭਾਵਿਤ ਕੀਤਾ। ਕਾਂਗਰਸ ਇੱਕ "ਵੱਡਾ ਤੰਬੂ" ਪਾਰਟੀ ਹੈ ਜਿਸ ਨੂੰ ਭਾਰਤੀ ਸਿਆਸੀ ਸਪੈਕਟ੍ਰਮ ਦੇ ਕੇਂਦਰ ਵਿੱਚ ਬੈਠਾ ਦੱਸਿਆ ਗਿਆ ਹੈ। ਪਾਰਟੀ ਨੇ ਆਪਣਾ ਪਹਿਲਾ ਇਜਲਾਸ 1885 ਵਿੱਚ ਬੰਬਈ ਵਿੱਚ ਕੀਤਾ ਜਿੱਥੇ ਡਬਲਯੂ.ਸੀ.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਕੁਆਟ੍ਰਨੀਔਨ ਗਣਿਤ ਵਿੱਚ ਇੱਕ ਨੰਬਰ ਸਿਸਟਮ ਹੁੰਦਾ ਹੈ ਜੋ ਕੰਪਲੈਕਸ ਨੰਬਰਾਂ ਤੱਕ ਫੈਲਦਾ ਹੈ। ਇਹ ਸਭ ਤੋਂ ਪਹਿਲਾਂ ਆਇਰਿਸ਼ ਗਣਿਤ ਸ਼ਾਸਤਰੀ ਵਿਲੀਅਮ ਰੋਵਨ ਹੈਮਿਲਟਨ ਦੁਆਰਾ 1843/੧੮੪੩ ਵਿੱਚ ਦਰਸਾਏ ਗਏ ਸਨ। ਅਤੇ ਤਿੰਨ-ਅਯਾਮੀ ਸਪੇਸ ਵਿੱਚ ਮਕੈਨਿਕਸ ਉੱਤੇ ਲਾਗੂ ਕੀਤੇ ਗਏ ਸਨ। ਕੁਆਟ੍ਰਨੀਔਨਾਂ ਦਾ ਇੱਕ ਗੁਣ ਇਹ ਹੈ ਕਿ ਦੋ ਕੁਆਟ੍ਰਨੀਔਨਾਂ ਦਾ ਗੁਣਨਫਲ ਨੌਨ-ਕਮਿਉਟੇਟਿਵ ਹੁੰਦਾ ਹੈ। ਹੈਮਿਲਟਨ ਨੇ ਇੱਕ ਕੁਆਟ੍ਰਨੀਔਨ ਨੂੰ ਤਿੰਨ-ਅਯਾਮੀ ਸਪੇਸ ਵਿੱਚ ਦੋ ਨਿਰਦੇਸ਼ਿਤ ਰੇਖਾਵਾਂ ਦੇ ਕੋਸ਼ੰਟ (ਗੁਣਕ) ਦੇ ਤੌਰ ਤੇ ਪਰਿਭਾਸ਼ਿਤ ਕੀਤਾ ਜਾਂ ਦੋ ਵੈਕਟਰਾਂ ਦੇ ਕੋਸ਼ੰਟ ਦੇ ਤੌਰ ਤੇ ਬਰਾਬਰ ਪਰਿਭਾਸ਼ਿਤ ਕੀਤਾ।
ਭਗਵੰਤ ਸਿੰਘ ਮਾਨ (ਜਨਮ 17 ਅਕਤੂਬਰ 1973) ਇੱਕ ਭਾਰਤੀ ਸਿਆਸਤਦਾਨ, ਸਮਾਜ ਸੇਵਕ, ਸਾਬਕਾ ਕਾਮੇਡੀਅਨ, ਗਾਇਕ ਅਤੇ ਅਦਾਕਾਰ ਹੈ ਜੋ ਵਰਤਮਾਨ ਵਿੱਚ 2022 ਤੋਂ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਿਹਾ ਹੈ। ਉਹ 2022 ਤੋਂ ਪੰਜਾਬ ਵਿਧਾਨ ਸਭਾ ਵਿੱਚ ਧੂਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦਾ ਹੈ। ਅਤੇ 2019 ਤੋਂ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਕਨਵੀਨਰ ਵਜੋਂ ਵੀ ਸੇਵਾ ਕਰ ਰਿਹਾ ਹੈ। ਇਸ ਤੋਂ ਪਹਿਲਾਂ ਉਹ 2014 ਤੋਂ 2022 ਤੱਕ ਸੰਗਰੂਰ ਲੋਕ ਸਭਾ ਹਲਕੇ ਤੋਂ ਲੋਕ ਸਭਾ ਮੈਂਬਰ ਰਹੇ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮ ਦੇ ਰੂਹਾਨੀ ਮਾਲਕ ਹਨ, ਜਿਨਾਂ ਨੇ 1469 ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। 1469 ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ, ਜਿਨਾਂ ਤੋਂ ਬਾਅਦ ਨੌਂ ਹੋਰ ਗੁਰੂ ਸਾਹਿਬਾਨ ਹੋਏ। 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ।
ਸਾਂਸੀ ਖਾਨਬਦੋਸ਼ ਕਬੀਲਾ ਹੈ ਜੋ ਮੂਲ ਤੌਰ ਤੇ ਰਾਜਸਥਾਨ ਦਾ ਹੈ। ਮੱਧਕਾਲੀਨ ਭਾਰਤ ਵਿੱਚ ਇਨ੍ਹਾਂ ਦਾ ਕੁੱਝ ਬਿਖਰਾਓ ਹੋਇਆ ਜਿਸਦੇ ਨਾਲ ਹੁਣ ਇਹ ਕਬੀਲਾ ਰਾਜਸਥਾਨ ਦੇ ਇਲਾਵਾ ਹਰਿਆਣਾ ਅਤੇ ਪੰਜਾਬ ਵਿੱਚ ਵੀ ਮਿਲਦਾ ਹੈ, ਭਾਰਤ ਦੇ ਕਈ ਹੋਰ ਇਲਾਕਿਆਂ ਵਿੱਚ ਵੀ ਇਹ ਕਬੀਲਾ ਮਿਲਦਾ ਹੈ। ਇਨ੍ਹਾਂ ਦੀ ਭਾਸ਼ਾ ਸਾਂਸੀ ਬੋਲੀ ਹੈ ਜਿਸ ਨੂੰ ਭਿਲਕੀ ਦੇ ਨਾਮ ਨਾਲ਼ ਜਾਣਿਆ ਜਾਂਦਾ ਹੈ ਇਹ ਬੋਲੀ ਹਿੰਦ - ਆਰਿਆ ਭਾਸ਼ਾਵਾਂ ਵਿੱਚ ਸਭ ਤੋਂ ਜਿਆਦਾ ਲੁਪਤ ਹੋਣ ਦੇ ਖ਼ਤਰੇ ਵਿੱਚ ਆ ਚੁੱਕੀਆਂ ਬੋਲੀਆਂ ਵਿੱਚੋਂ ਇੱਕ ਹੈ ਜਿਸਦੇ ਤਕਰੀਬਨ 60, 000 (ਸਾਲ 2002 ਦੇ ਅਨੁਸਾਰ) ਜਾਣਨ ਵਾਲੇ ਹਨ।
ਮਹਾਰਾਣੀ ਜਿੰਦ ਕੌਰ (ਅੰ. 1817 – 1 ਅਗਸਤ 1863), ਜਿਸਨੂੰ ਰਾਣੀ ਜਿੰਦਾਂ ਕੌਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ, 1843 ਤੋਂ 29 ਮਾਰਚ 1847 ਤੱਕ ਸਿੱਖ ਸਾਮਰਾਜ ਦੀ ਰੀਜੈਂਟ ਸੀ। 29 ਮਾਰਚ 1847 ਨੂੰ ਸਿੱਖ ਸਾਮਰਾਜ ਦੇ ਭੰਗ ਹੋਣ ਤੋਂ ਬਾਅਦ, ਸਿੱਖਾਂ ਨੇ ਉਸਨੂੰ ਮਹਾਰਾਣੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਉੱਤਰਾਧਿਕਾਰੀ ਵਜੋਂ ਦਾਅਵਾ ਕੀਤਾ। ਪਰੰਤੂ, ਉਸੇ ਦਿਨ ਅੰਗਰੇਜ਼ਾਂ ਨੇ ਪੂਰਾ ਕਬਜ਼ਾ ਕਰ ਲਿਆ ਅਤੇ ਦਾਅਵਿਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850- 6 ਸਤੰਬਰ 1901) ਪੰਜਾਬੀ ਦੇ ਪਹਿਲੇ ਪ੍ਰੋਫੈਸਰ, ਸਿੱਖ ਧਰਮ ਅਤੇ ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ (ਅੰਮ੍ਰਿਤਸਰ) ਦੇ ਮੋਢੀ ਸਨ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਵੀ ਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਨਾਲ ਪੜ੍ਹੀ ਨਹੀਂ ਜਾ ਸਕੀ। ਸਿੰਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਵੀ ਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000ਈਸਵੀ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦੀ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ ਗਿਆ ਹੈ। ਆਰੀਆਂ ਦੀ ਭਾਸ਼ਾ ਵੈਦਿਕ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ। ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਮਿਲਖਾ ਸਿੰਘ (ਜਨਮ 20 ਨਵੰਬਰ 1929 - 18 ਜੂਨ 2021) ਜੋ ਉਡਣੇ ਸਿੱਖ (ਫਲਾਇੰਗ ਸਿੱਖ) ਵਜੋਂ ਜਾਣਿਆ ਜਾਂਦਾ ਭਾਰਤੀ ਦੌੜਾਕ ਸੀ, ਜਿਹਨਾਂ ਨੇ 1960 ਸਮਰ ਓਲੰਪਿਕ ਵਿੱਚ ਰੋਮ ਵਿਖੇ ਅਤੇ 1964 ਸਮਰ ਓਲੰਪਿਕ ਵਿੱਚ ਟੋਕੀਓ ਵਿਖੇ ਭਾਰਤ ਦੀ ਨੁਮਾਇੰਦਗੀ ਕੀਤੀ। 2010 ਤੱਕ ਜਦੋ ਕ੍ਰਿਸ਼ਨਾ ਪੂਨੀਆ ਨੇ ਡਿਸਕਸ ਵਿਚ ਰਾਸ਼ਟਰਮੰਡਲ ਖੇਡਾਂ ਵਿਚ ਭਾਰਤ ਨੂੰ ਸੋਨੇ ਦਾ ਤਗਮਾ ਦਿਵਾਇਆ ਸੀ, ਉਹ ਭਾਰਤ ਦਾ ਅਜਿਹਾ ਇੱਕਲਾ ਅਥਲੀਟ ਸਨ ਜਿਸ ਨੇ ਭਾਰਤ ਨੂੰ ਅਥਲੈਟਿਕ ਵਿਚ ਵਿਅਕਤੀਗਤ ਸੋਨੇ ਦਾ ਤਗਮਾ ਦਿਵਾਇਆ। ਮਿਲਖਾ ਸਿੰਘ ਨੂੰ ਖੇਡਾਂ ਵਿਚ ਉਹਨਾਂ ਦੀ ਪ੍ਰਾਪਤੀਆਂ ਕਰ ਕੇ ਭਾਰਤ ਦਾ ਚੌਥਾ ਸਭ ਤੋਂ ਉਚਾ ਨਾਗਰਿਕ ਐਵਾਰਡ ਪਦਮ ਸ਼੍ਰੀ ਨਾਲ ਨਿਵਾਜ਼ਿਆ ਗਿਆ। ਇਹ ਗੌਲਫ ਖਿਡਾਰੀ ਜੀਵ ਮਿਲਖਾ ਸਿੰਘ ਦੇ ਪਿਤਾ ਹਨ।
ਰਾਜਾ ਪੋਰਸ (ਰਾਜਾ ਪੁਰੂ ਜਾਂ ਰਾਜਾ ਪਾਰਸ) ਪੌਰਵ ਰਾਸ਼ਟਰ ਦਾ ਰਾਜਾ ਸੀ। ਜਿਨ੍ਹਾਂ ਦਾ ਸਾਮਰਾਜ ਪੰਜਾਬ ਵਿੱਚ ਜਿਹਲਮ ਅਤੇ ਚਨਾਬ ਨਦੀਆਂ ਤੱਕ ਫੈਲਿਆ ਹੋਇਆ ਸੀ। ਉਸਦੀ ਰਾਜਧਾਨੀ ਅਜੋਕੇ ਵਰਤਮਾਨ ਸ਼ਹਿਰ ਲਾਹੌਰ ਦੇ ਕੋਲ ਸਥਿਤ ਰਹੀ ਹੋਵੇਗੀ। ਉਹ ਆਪਣੀ ਬਹਾਦੁਰੀ ਲਈ ਪ੍ਰਸਿੱਧ ਸੀ। ਸਿਕੰਦਰ ਯੂਨਾਨ ਦਾ ਰਹਿਣ ਵਾਲਾ ਸੀ ਜੋ ਪੂਰੀ ਦੁਨੀਆਂ ਨੂੰ ਫਤਹਿ ਕਰਨ ਦਾ ਸੁਪਨਾ ਲੈ ਕੇ ਆਪਣੇ ਦੇਸ਼ ਤੋਂ ਤੁਰਿਆ। ਪੇਸ਼ਾਵਰ ਤੇ ਟੈਕਸਲਾ ਦੀਆਂ ਰਿਆਸਤਾਂ ਨੂੰ ਫਤਹਿ ਕਰ ਕੇ ਅੱਗੇ ਉਸ ਦਾ ਪਿੜ ਪੰਜਾਬ ਦੇ ਲੱਜਪਾਲ ਪੁੱਤਰ ਨਾਲ ਪੈ ਗਿਆ। ਇਸ ਪੰਜਾਬੀ ਪੁੱਤਰ ਦਾ ਨਾਂ ਪੋਰਸ ਸੀ। ਇਹ ਵਾਕਿਆ ਈਸਾ ਪੂਰਬ ਦਾ ਹੈ। ਰਾਜਾ ਪੋਰਸ ਨੇ ਸਿਕੰਦਰ ਨੂੰ ਏਨਾ ਔਖਾ ਵਕਤ ਦਿਖਾਇਆ ਕਿ ਉਹ ਅੱਗੇ ਤੁਰਨ ਦੇ ਕਾਬਿਲ ਨਾ ਰਿਹਾ। ਜਿਸ ਵਕਤ ਸਿਕੰਦਰ ਨੇ ਟੈਕਸਲਾ ਦੀ ਰਿਆਸਤ ਨੂੰ ਜਿੱਤ ਲਿਆ ਤਾਂ ਉਸ ਨੇ ਪੰਜਾਬ ਦੀ ਰਿਆਸਤ ਪਾਰਾਵਤ ਦੇ ਰਾਜਾ ਪੋਰਸ ਨੂੰ ਸੁਨੇਹਾ ਭੇਜਿਅ- ‘ਮੇਰਾ ਇਸਤਕਬਾਲ ਤੂੰ ਟੈਕਸਲਾ ਆ ਕੇ ਕਰ, ਜਾਂ ਫਿਰ ਆਪਣੀ ਰਿਆਸਤ ਮੇਰੇ ਹਵਾਲੇ ਕਰ ਕੇ ਮੇਰੀ ਹੁਕਮਰਾਨੀ ਦਾ ਐਲਾਨ ਕਰ।’ ਪੰਜਾਬ ਦੇ ਗ਼ੈਰਤਮੰਦ ਪੁੱਤਰ ਨੇ ਜਵਾਬ ਦਿੱਤਾ ਜਿਹੜਾ ਤਾਰੀਖ ਦਾ ਹਿੱਸਾ ਬਣ ਗਿਆ- ‘ਸਿਕੰਦਰ ਮੈਂ ਤੇਰਾ ਇਸਤਕਬਾਲ ਜ਼ਰੂਰ ਕਰਾਂਗਾ, ਪਰ ਤਲਵਾਰ ਨਾਲ ਤੇ ਇਹ ਤਲਵਾਰ ਹੀ ਮੇਰੇ ਮੁਲਕ ਦੀ ਕਿਸਮਤ ਦਾ ਫੈਸਲਾ ਕਰੇਗੀ।’ ਰਾਜਾ ਪੋਰਸ ਦੀ ਰਿਆਸਤ ਦਾ ਨਾਂ ਪਾਰਾਵਤ ਸੀ ਜੋ ਦਰਿਆ ਜਿਹਲਮ ਤੇ ਚਨਾਬ ਦੇ ਦਰਮਿਆਨੀ ਇਲਾਕੇ ਵਿਚ ਸੀ। ਪੋਰਸ ਬੜੀ ਅਮੀਰ ਰਿਆਸਤ ਦਾ ਮਾਲਕ ਸੀ ਤੇ ਉਹ ਲੰਮੇ-ਚੌੜੇ ਇਲਾਕੇ ‘ਤੇ ਹੁਕਮਰਾਨੀ ਕਰ ਰਿਹਾ ਸੀ। ਲਹਿੰਦੇ ਪੰਜਾਬ ਦੇ ਮੌਜੂਦਾ ਜ਼ਿਲ੍ਹਾ ਗੁਜਰਾਤ, ਮੰਡੀ ਬਹਾਊਦੀਨ, ਸਰਗੋਧਾ ਤੇ ਕੁਝ ਇਲਾਕਾ ਝੰਗ ਦਾ ਇਸ ਦੀ ਰਿਆਸਤ ਵਿਚ ਸ਼ਾਮਿਲ ਸੀ। ਪੋਰਸ ਜਿਹਲਮ ਨੇੜੇ ਇਕ ਪਿੰਡ ਵਿਚ ਪੈਦਾ ਹੋਇਆ। ਇਸ ਜਨਮ ਮਿਤੀ ਬਾਰੇ ਕੋਈ ਢੁਕਵੀਂ ਜਾਣਕਾਰੀ ਨਹੀਂ ਮਿਲ ਸਕੀ। ਪੋਰਸ ਹਿੰਦੂ ਧਰਮ ਨੂੰ ਮੰਨਣ ਵਾਲਾ ਸੀ। ਪੋਰਸ ਦਾ ਕੱਦ 7 ਫੁੱਟ 4 ਇੰਚ ਸੀ। ਉਹ ਬੜਾ ਹੀ ਖੂਬਸੂਰਤ ਤੇ ਰੋਅਬ ਵਾਲਾ ਜਵਾਨ ਸੀ। ਇਸ ਮਜ਼ਬੂਤ ਜਿਸਮਾਨੀ ਅਜ਼ਾ ਦੇ ਮਾਲਕ ਪੰਜਾਬੀ ਪੁੱਤਰ ਦਾ ਹਕੂਮਤੀ ਦੌਰ 317 ਈਸਾ ਪੂਰਬ ਦਾ ਹੈ। ਰਾਜਾ ਪੋਰਸ ਨੂੰ ਪੋਰੋ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਜੰਗ-ਏ-ਜਿਹਲਮ (326 ਈਸਾ ਪੂਰਬ) ਜੁਲਾਈ ਮਹੀਨੇ ਲੜੀ ਗਈ। ਲਹਿੰਦੇ ਪੰਜਾਬ ਦੇ ਮੌਜੂਦਾ ਜ਼ਿਲ੍ਹੇ ਮੰਡੀ ਬਹਾਊਦੀਨ ਤੋਂ 10 ਕਿਲੋ ਮੀਟਰ ਦੂਰ ਨਿਕਾਸਾ ਨਾਂ ਦੇ ਪਿੰਡ ਜਿਸ ਦਾ ਮੌਜੂਦਾ ਨਾਂ ਮੌਂਗ ਹੈ, ਸਿਕੰਦਰ ਤੇ ਪੋਰਸ ਦੀਆਂ ਫ਼ੌਜਾਂ ਵਿਚਾਲੇ ਮੈਦਾਨ-ਏ-ਜੰਗ ਬਣਿਆ। ਪੋਰਸ ਦੀਆਂ ਫ਼ੌਜਾਂ ਜਿਹਲਮ ਦਰਿਆ ਦੇ ਪੂਰਬੀ ਕੰਢੇ ਅਤੇ ਸਿਕੰਦਰ ਦੀਆਂ ਪੱਛਮੀ ਕੰਢੇ ‘ਤੇ ਕਸਬਾ ਹਰਨਪੁਰ ਕੋਲ ਮੌਜੂਦ ਸਨ। ਇਥੇ ਮੈਂ ਸਿਕੰਦਰ ਤੇ ਪੋਰਸ ਦੀਆਂ ਫ਼ੌਜਾਂ ਦਾ ਵੇਰਵਾ ਸਾਂਝਾ ਕਰਨਾ ਜ਼ਰੂਰੀ ਹੈ- ਪੋਰਸ ਦੀਆਂ ਫ਼ੌਜਾਂ: 30000 ਪੈਦਲ ਸੈਨਿਕ, 4000 ਘੋੜ ਸਵਾਰ, 200 ਹਾਥੀ, 1000 ਰੱਥ; ਸਿਕੰਦਰ ਦੀਆਂ ਫ਼ੌਜਾਂ: 15000 ਪੈਦਲ ਸੈਨਿਕ, 3000 ਘੋੜ ਸਵਾਰ, 80 ਹਾਥੀ, ਰੱਥ ਕੋਈ ਨਹੀਂ ਸਿਕੰਦਰ ਨੇ ਹਰਨਪੁਰ ਨੇੜੇ ਜਲਾਲਪੁਰ ਦੇ ਮੁਕਾਮ ਤੋਂ ਜਿਹਲਮ ਨੂੰ ਪਾਰ ਕੀਤਾ ਤੇ ਮੌਜੂਦਾ ਪਿੰਡ ਮੌਂਗ ਪੁੱਜਾ। ਪੋਰਸ ਦੇ ਜਾਸੂਸ ਦਰਿਆ ‘ਤੇ ਪੂਰੀ ਨਿਗਰਾਨੀ ਰੱਖ ਰਹੇ ਸਨ। ਇਸ ਜਾਸੂਸ ਦਸਤੇ ਨੇ ਸਿਕੰਦਰ ਨੂੰ ਦਰਿਆ ਪਾਰ ਕਰਦੇ ਵੇਖ ਲਿਆ। ਇਸ ਦਸਤੇ ਦੀ ਕਮਾਨ ਪੋਰਸ ਦੇ 19 ਸਾਲਾ ਪੁੱਤਰ ਦੇ ਹੱਥ ਸੀ। ਸਿਕੰਦਰ ਦੇ ਦਰਿਆ ਪਾਰ ਕਰਦਿਆਂ ਹੀ ਦੋਹਾਂ ਧਿਰਾਂ ਵਿਚ ਤਕੜੀ ਝੜਪ ਹੋਈ। ਇਸ ਵਿਚ ਸਿਕੰਦਰ ਦਾ ਪਿਆਰਾ ਘੋੜਾ ਬੋਸੀ ਪੌਲਿਸ ਮਾਰਿਆ ਗਿਆ ਜਿਸ ਦੀ ਯਾਦ ਵਿਚ ਉਸ ਨੇ ਫਾਲੀਆ ਸ਼ਹਿਰ ਆਬਾਦ ਕੀਤਾ ਜੋ ਹੁਣ ਮੰਡੀ ਬਹਾਊਦੀਨ ਜ਼ਿਲ੍ਹੇ ਦਾ ਤਹਿਸੀਲ ਹੈੱਡਕੁਆਰਟਰ ਹੈ। ਇਸ ਜੰਗ ਵਿਚ ਸਿਕੰਦਰ ਆਪ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਮੂੰਹ ਪਰਨੇ ਡਿੱਗ ਪਿਆ ਤੇ ਉਸ ਨੂੰ ਉਸ ਦੇ ਸੈਨਿਕਾਂ ਨੇ ਚੁਕਿਆ। ਇਸ ਲੜਾਈ ਵਿਚ ਪੋਰਸ ਦਾ ਜਵਾਨ ਪੁੱਤਰ ਮਾਰਿਆ ਗਿਆ। ਇਸ ਤੋਂ ਬਾਅਦ ਬਕਾਇਦਾ ਜੰਗ ਸ਼ੁਰੂ ਹੋਈ। ਜੰਗ ਦੌਰਾਨ ਪੋਰਸ ਆਪਣੇ ਵੱਡੇ ਹਾਥੀ ‘ਤੇ ਸਵਾਰ ਸੀ। ਜਦੋਂ ਸਿਕੰਦਰ ਨੇ ਪੋਰਸ ਨੂੰ ਪਹਿਲੀ ਵਾਰ ਤੱਕਿਆ ਤਾਂ ਉਸ ਨੇ ਤਾਰੀਖੀ ਗੱਲ ਕੀਤੀ- ‘ਅੱਜ ਮੇਰੇ ਸਾਹਮਣੇ ਇਹੋ ਜਿਹਾ ਜਵਾਨ ਮੌਜੂਦ ਹੈ ਜਿਹੜਾ ਮੇਰੀ ਹਿੰਮਤ, ਹੌਸਲੇ ਤੇ ਸ਼ਾਨ ‘ਤੇ ਪੂਰਾ ਉਤਰਦਾ ਹੈ। ਮੈਨੂੰ ਅੱਜ ਪੋਰਸ ਦੇ ਬਹਾਦਰ ਸਿਪਾਹੀਆਂ ਤੇ ਵਹਿਸ਼ੀ ਹਾਥੀਆਂ ਦਾ ਮੁਕਾਬਲਾ ਕਰਨਾ ਪਵੇਗਾ।’ ਤਾਰੀਖ ਗਵਾਹ ਹੈ ਕਿ ਇਹ ਜੰਗ ਪਿਛਲੀਆਂ ਜੰਗਾਂ ਤੋਂ ਵੱਧ ਖੂਨੀ ਸੀ। ਇਸ ਦੀ ਵਜ੍ਹਾ ਇਹ ਸੀ ਕਿ ਇਸ ਵਿਚ ਖੂੰਖਾਰ ਹਾਥੀ ਸ਼ਾਮਿਲ ਸਨ। ਸਭ ਤੋਂ ਵੱਡੀ ਝੜਪ ਅੱਠ ਘੰਟੇ ਦੀ ਹੋਈ। ਸਿਕੰਦਰ ਦੀਆਂ ਫ਼ੌਜਾਂ ਦਾ ਵੱਡਾ ਹਿੱਸਾ ਤਬਾਹ ਹੋ ਗਿਆ। ਪੋਰਸ ਨੂੰ ਇਸ ਜੰਗ ਵਿਚ ਨੌਂ ਜ਼ਖ਼ਮ ਲੱਗੇ। ਸਭ ਤੋਂ ਵੱਡਾ ਜ਼ਖ਼ਮ ਉਸ ਦੇ ਸੱਜੇ ਮੋਢੇ ‘ਤੇ ਲੱਗਾ। ਦੋਹੀਂ ਪਾਸੇ ਬੜੀ ਤਬਾਹੀ ਹੋਈ, ਪਰ ਕੋਈ ਵੀ ਹਾਰ ਮੰਨਣ ਲਈ ਤਿਆਰ ਨਹੀਂ ਸੀ। ਹਬਸ਼ੀ ਅਹਿਦਨਾਮੇ ਵਿਚ ਯੂਨਾਨੀ ਫ਼ੌਜਾਂ ਦਾ ਹਸ਼ਰ ਇੰਜ ਲਿਖਿਆ ਹੈ- ‘ਸਿਕੰਦਰ ਦੇ ਫ਼ੌਜੀ ਕੁੱਤਿਆਂ ਵਾਂਗ ਉਚੀ ਉਚੀ ਰੋ ਰੋ ਕੀਰਨੇ ਪਾ ਰਹੇ ਸਨ। ਉਹ ਹਥਿਆਰ ਸੁੱਟ ਕੇ ਪੋਰਸ ਨਾਲ ਮਿਲਣ ਦੀ ਖਾਹਿਸ਼ ਰੱਖਦੇ ਸਨ। ਜਦੋਂ ਸਿਕੰਦਰ ਨੂੰ ਪਤਾ ਲੱਗਾ ਉਹ ਫੌਰਨ ਉਨ੍ਹਾਂ ਕੋਲ ਗਿਆ ਅਤੇ ਉਨ੍ਹਾਂ ਦਾ ਮਾਣ ਵਧਾਇਆ, ਪਰ ਸੱਚੀ ਗੱਲ ਇਹ ਹੈ ਕਿ ਸਿਕੰਦਰ ਆਪ ਵੀ ਥੱਕ ਗਿਆ ਸੀ। ਢਿੱਡੋਂ ਉਹ ਵੀ ਚਾਹੁੰਦਾ ਸੀ ਕਿ ਜੰਗ ਕਿਸੇ ਨਾ ਕਿਸੇ ਤਰ੍ਹਾਂ ਮੁੱਕ ਜਾਵੇ।’ ‘ਹਿਸਟਰੀ ਆਫ ਦਿ ਜਿਊਸ’ ਵਿਚ ਯਹੂਦੀ ਇਤਿਹਾਸਕਾਰ ਜੋਸਫ ਬਿਨ ਗੋਰੀਆਨ ਲਿਖਦਾ ਹੈ, ‘ਜੰਗ ਏਨੀ ਤੇਜ਼ ਤੇ ਖਤਰਨਾਕ ਸੀ ਕਿ ਇਸ ਵਿਚ ਸਿਕੰਦਰ ਦੀਆਂ ਫ਼ੌਜਾਂ ਦਾ ਚੋਖਾ ਹਿੱਸਾ ਤਬਾਹ ਹੋ ਗਿਆ। ਸਿਕੰਦਰ ਦੇ ਫ਼ੌਜੀਆਂ ਦੀ ਇਹ ਸੋਚ ਬਣ ਗਈ ਸੀ ਕਿ ਅਸੀਂ ਸਾਰੇ ਸਿਕੰਦਰ ਨਾਲ ਬਗ਼ਾਵਤ ਕਰ ਕੇ ਪੋਰਸ ਦੀਆਂ ਫ਼ੌਜਾਂ ਵਿਚ ਸ਼ਾਮਿਲ ਹੋ ਜਾਈਏ।’ ਹਬਸ਼ੀ ਅਹਿਦਨਾਮੇ ਦੇ ਮੁਤਾਬਿਕ ਜਦੋਂ ਜੰਗ ਬਹੁਤਾ ਜ਼ੋਰ ਫੜ ਗਈ ਫਿਰ ਸਿਕੰਦਰ ਸੰਘ ਪਾੜ ਕੇ ਬੋਲਿਆ, ‘ਓ ਹਿੰਦੋਸਤਾਨ ਦੇ ਰਾਜਿਆ! ਓ ਪੰਜਾਬ ਦੇ ਰਾਜਿਆ! ਮੈਂ ਤੇਰੀ ਤਾਕਤ ਦਾ ਅੰਦਾਜ਼ਾ ਲਾ ਲਿਆ ਹੈ। ਅਸੀਂ ਆਪਣੇ ਫ਼ੌਜੀ ਨਾ ਮਰਵਾਈਏ। ਅਸੀਂ ਜੰਗ ਬੰਦ ਕਰ ਕੇ ਦੋਵੇਂ ਆਪਸ ਵਿਚ ਲੜਦੇ ਹਾਂ।’ ਇਹ ਗੱਲ ਸਿਕੰਦਰ ਨੇ ਉਸ ਸਮੇਂ ਕੀਤੀ ਜਦੋਂ ਉਸ ਨੂੰ ਆਪਣੀਆਂ ਫ਼ੌਜਾਂ ਦੀ ਇਸ ਗੱਲ ਦਾ ਯਕੀਨ ਹੋ ਗਿਆ ਕਿ ਸਿਕੰਦਰ ਨੂੰ ਫੜ ਕੇ ਪੋਰਸ ਦੇ ਹਵਾਲੇ ਕਰ ਦਿੱਤਾ ਜਾਵੇ। ਜਦੋਂ ਸਿਕੰਦਰ ਨੂੰ ਆਪਣੀਆਂ ਫ਼ੌਜਾਂ ਦੇ ਖਿਆਲਾਂ ਦਾ ਪਤਾ ਲੱਗਾ, ਉਸ ਵਕਤ ਸਿਕੰਦਰ ਨੇ ਪੋਰਸ ਨੂੰ ਜੰਗਬੰਦੀ ਦੀ ਪੇਸ਼ਕਸ਼ ਕੀਤੀ, ਜਾਂ ਫਿਰ ਪੋਰਸ ਨੂੰ ਆਹਮੋ-ਸਾਹਮਣੇ ਲੜਨ ਲਈ ਆਖਿਆ। ਇਰਾਨੀ ਸ਼ਾਇਰ ਫਿਰਦੌਸੀ ਨੇ ਆਪਣੀ ਕਿਤਾਬ ‘ਸ਼ਾਹਨਾਮਾ ਇਸਲਾਮ’ ਵਿਚ ਸਿਕੰਦਰ ਅਤੇ ਪੋਰਸ ਦੀ ਲੜਾਈ ਦਾ ਜ਼ਿਕਰ ਇਨ੍ਹਾਂ ਅਲਫਾਜ਼ ਨਾਲ ਕੀਤਾ ਹੈ, ‘ਜਦੋਂ ਜੰਗ ਵਿਚ ਬੜੀ ਤਬਾਹੀ ਤੇ ਖ਼ੂਨ-ਖਰਾਬਾ ਹੋਇਆ ਤਾਂ ਸਿਕੰਦਰ ਨੇ ਉਚੀ ਆਵਾਜ਼ ਨਾਲ ਪੋਰਸ ਨੂੰ ਆਖਿਆ, ‘ਐ ਪੰਜਾਬ ਦੇ ਵੱਡੇ ਇਨਸਾਨ!
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਖ਼ਾਲਿਸਤਾਨ (ਭਾਵ: "ਖ਼ਾਲਸੇ ਦੀ ਸਰਜ਼ਮੀਨ") ਪੰਜਾਬ ਦੇ ਸਿੱਖ ਵਾਸੀਆਂ ਦੁਆਰਾ ਪ੍ਰਸਤਾਵਿਤ ਖੁਦਮੁਖਤਿਆਰ ਮੁਲਕ ਨੂੰ ਦਿੱਤਾ ਗਿਆ ਨਾਮ ਹੈ। ਖ਼ਾਲਿਸਤਾਨ ਦੇ ਖ਼ੇਤਰੀ ਦਾਅਵੇ ਸਪੱਸ਼ਟ ਨਹੀਂ ਹਨ, ਵੱਖ-ਵੱਖ ਜਥੇਬੰਦੀਆਂ ਵੱਖ-ਵੱਖ ਖ਼ੇਤਰਾਂ ਉੱਤੇ ਆਪਣਾ ਦਾਅਵਾ ਕਰਦੀਆਂ ਹਨ, ਇਨ੍ਹਾਂ ਦਾਅਵਿਆਂ ਵਿੱਚ ਪ੍ਰਮੁੱਖਤਾ ਨਾਲ ਸਿੱਖ ਬਹੁਗਿਣਤੀ ਵਾਲਾ ਪੰਜਾਬ ਰਾਜ ਅਤੇ ਸੰਭਾਵੀ ਤੌਰ ਤੇ ਗੁਆਂਢੀ ਰਾਜਾਂ ਦੇ ਪੰਜਾਬੀ ਬੋਲਣ ਵਾਲੇ ਖ਼ੇਤਰ ਸ਼ਾਮਿਲ ਹਨ। ਖ਼ਾਲਿਸਤਾਨੀ ਵੱਖਵਾਦੀਆਂ ਨੇ 29 ਅਪ੍ਰੈਲ 1986 ਨੂੰ ਭਾਰਤ ਤੋਂ ਆਪਣੀ ਇੱਕਪਾਸੜ ਆਜ਼ਾਦੀ ਦਾ ਐਲਾਨ ਕੀਤਾ। 1980 ਅਤੇ 1990 ਦੇ ਦਹਾਕੇ ਦੌਰਾਨ ਖ਼ਾਲਿਸਤਾਨ ਲਹਿਰ ਆਪਣੇ ਸਿਖ਼ਰ 'ਤੇ ਸੀ ਪਰ 1995 ਤੱਕ ਭਾਰਤ ਸਰਕਾਰ ਨੇ ਇਸ ਲਹਿਰ ਨੂੰ ਦਬਾ ਦਿੱਤਾ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਪੰਜਾਬ ਵਿਧਾਨ ਸਭਾ ਚੋਣਾਂ 2007 ਜੋ 13 ਫਰਵਰੀ, 2007 ਵਿੱਚ ਹੋਈਆ ਅਤੇ ਇਸ ਦਾ ਨਤੀਜਾ 15 ਫਰਵਰੀ 2007 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਜਿੱਤ ਪ੍ਰਾਪਤ ਕੀਤੀ। ਪੰਜਾਬ ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਅਤੇ ਕੌਮੀ ਜਮਹੂਰੀ ਗਠਜੋੜ ਦਾ ਮੁਕਾਬਲਾ ਹੁੰਦਾ ਹੈ। ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨਾਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਸ੍ਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈਆ। ਇਹਨਾਂ ਚੋਣਾਂ ਵਿੱਚ ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਚੋਣਾਂ 'ਚ ਭਾਗ ਲਿਆ।
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਅਨੁਵਾਦਕ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਬਾਅਦ ਵਿੱਚ ਪੜ੍ਹਨ ਕਰਕੇ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਿਆ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਿਆ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਇਆ।
ਜ਼ਫ਼ਰਨਾਮਾ (ਪਾਠ: zəfərnɑːmɑː; ਫ਼ਾਰਸੀ: ظفرنامہ; ਮਤਲਬ: ਜਿੱਤ ਦਾ ਖ਼ਤ) ਸਿੱਖਾਂ ਦੇ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਮੁਗ਼ਲ ਸਾਮਰਾਜ ਔਰੰਗਜ਼ੇਬ ਨੂੰ 1705 ਵਿੱਚ ਭੇਜਿਆ ਖ਼ਤ ਜਾਂ ਚਿੱਠੀ ਹੈ। ਇਹ ਫ਼ਾਰਸੀ ਸ਼ਾਇਰੀ ਵਿੱਚ ਲਿਖਿਆ ਹੋਇਆ ਹੈ। ਗੁਰੂ ਜੀ ਨੇ ਇਸਨੂੰ ਪਿੰਡ ਕਾਂਗੜ ਦੀ ਧਰਤੀ 'ਤੇ 1705 ਈਸਵੀ ਵਿੱਚ ਲਿਖਿਆ ਜਿਸ ਵਿਚ ਪਿੰਡ ਕਾਂਗੜ ਦਾ ਵਿਸ਼ੇਸ ਤੌਰ ਤੇ ਜ਼ਿਕਰ ਕੀਤਾ ਹੋਇਆ ਹੈ ਅਤੇ ਭਾਈ ਦਇਆ ਸਿੰਘ ਅਤੇ ਭਾਈ ਧਰਮ ਸਿੰਘ ਨੇ ਇਸਨੂੰ ਅਹਿਮਦਨਗਰ ਵਿਖੇ ਔਰੰਗਜ਼ੇਬ ਤੱਕ ਪਹੁੰਚਾਇਆ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।