ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਦੁਸ਼ਹਿਰਾ ਜਾਂ ਵਿਜੇ ਦਸਮੀ (ਫਤਹਿ ਦਾ ਦਿਹਾੜਾ) ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਹ ਤਿਉਹਾਰ ਮਨਾਇਆ ਜਾਂਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਉੱਤੇ ਸੱਚਾਈ ਦੀ ਜਿੱਤ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਜਿੱਤ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਜਾਂ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਿਉਹਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦਾ ਉਪਾਸਕ ਹੈ, ਸੂਰਮਗਤੀ ਦਾ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਖੂਨ ਵਿੱਚ ਬਹਾਦਰੀ ਪ੍ਰਗਟ ਹੋਵੇ, ਇਸ ਲਈ ਦੁਸ਼ਹਿਰੇ ਦਾ ਤਿਉਹਾਰ ਰੱਖਿਆ ਗਿਆ ਹੈ। ਦੁਸ਼ਹਿਰੇ ਦਾ ਤਿਉਹਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਛੱਤੇਆਣਾ ਭਾਰਤੀ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਬਾਹਾ ਤਹਿਸੀਲ ਅਤੇ ਕੋਟ ਭਾਈ ਬਲਾਕ ਦਾ ਇੱਕ ਪਿੰਡ ਹੈ। ਪਿੰਡ ਛੱਤਿਆਣਾ ਨੂੰ ਸਭ ਤੋਂ ਨੇੜਲਾ ਰੇਲਵੇ ਸਟੇਸ਼ਨ ਤੇ ਸ਼ਹਿਰ ਗਿੱਦੜਬਾਹਾ ਪੈਂਦਾ ਹੈ ਜੋ ਪਿੰਡ ਤੋਂ 16 ਕਿਲੋਮੀਟਰ ਦੀ ਦੂਰੀ ਤੇ ਹੈ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ 25 ਕਿਲੋਮੀਟਰ ਦੀ ਦੂਰੀ ਤੇ ਹੈ ਤੇ ਬਠਿੰਡਾ 35 ਕਿਲੋਮੀਟਰ ਦੀ ਦੂਰੀ ਤੇ ਹੈ । ਫ਼ੌਜ ਦਾ ਹਵਾਈ ਅੱਡਾ, ਭੀਸੀਆਣਾ ਇਥੋਂ ਸਿਰਫ਼ 8 ਕਿਲੋਮੀਟਰ ਦੂਰ ਹੈ। ਇਹ ਪਿੰਡ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੋਂ ਤਕਰੀਬਨ 255 ਕਿਲੋਮੀਟਰ ਦੇ ਫ਼ਾਸਲੇ ’ਤੇ ਹੈ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ।
ਪੰਜਾਬੀ ਸੱਭਿਆਚਾਰ ਦੇ ਨਿਖੜਵੇਂ ਲੱਛਣ
ਦੁਨੀਆ ਦੇ ਸਾਰੇ ਸਭਿਆਚਾਰਾਂ ਦੀ ਸਿਰਜਣ ਪ੍ਰਕਿਰਿਆ ਇੱਕ ਹੈ ਪਰ ਸਾਰੇ ਸਭਿਆਚਾਰਾਂ ਵਿੱਚ ਵਿਭਿੰਨਤਾ ਪਾਈ ਜਾਂਦੀ ਹੈ। ਇਸਦਾ ਕਾਰਨ ਇਹ ਹੈ ਕਿ ਦੁਨੀਆ ਦੇ ਹਰ ਖਿੱਤੇ ਦੇ ਲੋਕ ਇਕੋ ਵਸਤੂ ਨੂੰ ਸਮਾਨ ਢੰਗ ਨਾਲ ਅਨੁਭਵ ਨਹੀਂ ਕਰਦੇ ਜਿਵੇਂ ਚੰਨ ਸਾਰੀ ਦੁਨੀਆ ਵਿੱਚ ਦਿਖਾਈ ਦਿੰਦਾ ਹੈ ਪਰ ਹਰ ਸਭਿਆਚਾਰ ਚੰਨ ਬਾਰੇ ਆਪਣੀਆਂ ਆਪਣੀਆਂ ਧਾਰਨਾਵਾਂ ਸਿਰਜਦਾ ਹੈ।ਇਹ ਵੱਖ-ਵੱਖ ਧਾਰਨਾਵਾਂ ਹੀ ਨਿਖੜਵੇਂ ਲੱਛਣਾਂ ਦੀ ਸਿਰਜਣਾ ਕਰਦੀਆਂ ਹਨ। ਪੰਜਾਬੀ ਸਭਿਆਚਾਰ ਦੀ ਨਿੱਖੜਵੀਂ ਤੇ ਵਿਲੱਖਣ ਹੋਂਦ ਸਾਕਾਰ ਕਰਨ ਵਿੱਚ ਇਸ ਦੀਆਂ ਭੂਗੋਲਿਕ ਹੱਦਾਂ, ਹਾਲਤਾਂ ਅਤੇ ਇਸਦੇ ਇਤਿਹਾਸਕ ਪਿਛੋਕੜ ਦਾ ਵਡੇਰਾ ਯੋਗਦਾਨ ਹੈ ਪਰ ਵਰਤਮਾਨ ਸਮੇਂ ਦੌਰਾਨ ਪੰਜਾਬੀ ਸਭਿਆਚਾਰ ਦੇ ਨਿਖੜਵੇਂ ਮੁਹਾਂਦਰੇ, ਸਹੀ ਇਤਿਹਾਸਕ ਪਿਛੋਕੜ, ਆਰੰਭਿਕ ਦੌਰ ਅਤੇ ਬਣਤਰ ਸੰਬੰਧੀ ਨਾਂ ਸਿਰਫ ਵਿਭਿੰਨ ਦ੍ਰਿਸ਼ਟੀਕੋਣ ਹੀ ਸਾਹਮਣੇ ਆ ਰਹੇ ਹਨ ਸਗੋਂ ਅਸੰਤੁਲਿਤ ਸੰਕੀਰਣ ਅਤੇ ਇਕਪਾਸੜ ਪਹੁੰਚ ਰਾਹੀਂ ਿੲਸਦੇ ਸਹੀ ਅਤੇ ਸੁਤੰਤਰ ਰੂਪ ਨੂੰ ਵਿਗਾੜਨ ਦੇ ਨਿਰੰਤਰ ਯਤਨ ਹੋ ਰਹੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਖੇਤੀਬਾੜੀ (ਅੰਗ੍ਰੇਜ਼ੀ: Agriculture) ਵਿੱਚ ਖੇਤੀ ਦਾ ਵਿਗਿਆਨ ਜਾਂ ਅਭਿਆਸ, ਜਿਸ ਵਿੱਚ ਫਸਲਾਂ ਦੇ ਉਗਾਉਣ ਲਈ ਮਿੱਟੀ ਦੀ ਕਾਸ਼ਤ ਅਤੇ ਭੋਜਨ, ਉੱਨ ਅਤੇ ਹੋਰ ਉਤਪਾਦ ਪ੍ਰਦਾਨ ਕਰਨ ਲਈ ਪੌਦਿਆਂ ਅਤੇ ਜਾਨਵਰਾਂ ਦੀ ਪਰਵਰਿਸ਼ (ਪਾਲਣ-ਪੋਸ਼ਣ) ਸ਼ਾਮਲ ਹੈ। ਖੇਤੀਬਾੜੀ ਅਜਿਹੀ ਕਿਰਿਆ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਕੀਤੀ ਜਾਂਦੀ ਹੈ। ਖੇਤੀਬਾੜੀ ਵਿੱਚ ਫਸਲਾਂ ਅਤੇ ਪਸ਼ੂਆਂ ਦੇ ਉਤਪਾਦਨ, ਪਸ਼ੂ-ਪਾਲਣ, ਜਲ-ਖੇਤੀ, ਮੱਛੀ ਪਾਲਣ ਅਤੇ ਭੋਜਨ ਅਤੇ ਗੈਰ-ਭੋਜਨ ਉਤਪਾਦਾਂ ਲਈ ਜੰਗਲਾਤ ਸ਼ਾਮਲ ਹਨ। ਮਨੁੱਖੀ ਸਭਿਅਤਾ ਦੇ ਉਭਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਨਾਲ ਪਾਲਤੂ ਨਸਲਾਂ ਦੀ ਖੇਤੀ ਨੇ ਵਾਧੂ ਭੋਜਨ ਪੈਦਾ ਕੀਤਾ, ਜਿਸ ਨਾਲ ਲੋਕਾਂ ਨੂੰ ਸ਼ਹਿਰਾਂ ਵਿੱਚ ਰਹਿਣ ਦੇ ਯੋਗ ਬਣਾਇਆ ਗਿਆ। ਖੇਤੀਬਾੜੀ ਦੇ ਅਧਿਐਨ ਨੂੰ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ। ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਜਦੋਂ ਕਿ ਮਨੁੱਖਾਂ ਨੇ ਘੱਟੋ-ਘੱਟ 105,000 ਸਾਲ ਪਹਿਲਾਂ ਅਨਾਜ ਇਕੱਠਾ ਕਰਨਾ ਸ਼ੁਰੂ ਕੀਤਾ ਸੀ, ਨਵੇਂ ਕਿਸਾਨਾਂ ਨੇ ਉਨ੍ਹਾਂ ਨੂੰ ਲਗਭਗ 11,500 ਸਾਲ ਪਹਿਲਾਂ ਬੀਜਣਾ ਸ਼ੁਰੂ ਕੀਤਾ ਸੀ। ਭੇਡਾਂ, ਬੱਕਰੀਆਂ, ਸੂਰ ਅਤੇ ਪਸ਼ੂ 10,000 ਸਾਲ ਪਹਿਲਾਂ ਪਾਲਤੂ ਸਨ। ਦੁਨੀਆ ਦੇ ਘੱਟੋ-ਘੱਟ 11 ਖੇਤਰਾਂ ਵਿੱਚ ਪੌਦਿਆਂ ਦੀ ਸੁਤੰਤਰ ਤੌਰ 'ਤੇ ਕਾਸ਼ਤ ਕੀਤੀ ਗਈ ਸੀ। ਵੀਹਵੀਂ ਸਦੀ ਵਿੱਚ, ਵੱਡੇ ਪੈਮਾਨੇ ਦੇ ਮੋਨੋਕਲਚਰ 'ਤੇ ਆਧਾਰਿਤ ਉਦਯੋਗਿਕ ਖੇਤੀ ਖੇਤੀ ਉਤਪਾਦਨ 'ਤੇ ਹਾਵੀ ਹੋ ਗਈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਮੁੱਖ ਖੇਤੀਬਾੜੀ ਉਤਪਾਦਾਂ ਵਿੱਚ ਭੋਜਨ, ਫਾਈਬਰ, ਈਂਧਨ ਅਤੇ ਕੱਚੇ ਮਾਲ (ਜਿਵੇਂ ਕਿ ਰਬੜ) ਆਦਿ ਸ਼ਾਮਿਲ ਹਨ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।
ਚੰਡੀਗੜ੍ਹ ਭਾਰਤ ਦਾ ਇੱਕ ਕੇਂਦਰੀ ਸ਼ਾਸ਼ਤ ਪ੍ਰਦੇਸ ਹੈ। ਇਹ ਭਾਰਤ ਦੇ ਦੋ ਸੂਬਿਆਂ, ਪੰਜਾਬ ਅਤੇ ਹਰਿਆਣਾ, ਦੀ ਸਾਂਝੀ ਰਾਜਧਾਨੀ ਹੈ। ਸ਼ਹਿਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਪੰਜਾਬ ਦੇ ਮੋਹਾਲੀ, ਪਟਿਆਲਾ ਅਤੇ ਰੋਪੜ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਅਤੇ ਪੰਚਕੁਲਾ ਸ਼ਾਮਿਲ ਹਨ। ਇਸਦੇ ਉੱਤਰੀ ਹਿੱਸੇ ਤੋਂ ਹਿਮਾਚਲ ਪ੍ਰਦੇਸ਼ ਦੀ ਸੀਮਾ ਵੀ ਨੇੜੇ ਹੈ। ਚੰਡੀਗੜ੍ਹ ਪੂਰੇ ਵਿਸ਼ਵ ਵਿੱਚ ਆਪਣੇ ਆਰਕੀਟੈਕਚਰ ਡਿਜ਼ਾਇਨ ਅਤੇ ਚੰਗੀ ਆਬੋ-ਹਵਾ ਲਈ ਮਸ਼ਹੂਰ ਹੈ। ਸ਼ਹਿਰ ਦਾ ਮਾਸਟਰ ਪਲਾਨ ਫਰਾਂਸੀਸੀ ਆਰਕੀਟੈਕਟ ਲ ਕਾਰਬੂਜ਼ੀਏ ਨੇ ਬਣਾਇਆ ਸੀ। ਸਾਲ 2015 ਵਿੱਚ ਬੀ.ਬੀ.ਸੀ. ਦੇ ਇੱਕ ਲੇਖ ਵਿੱਚ ਚੰਡੀਗੜ੍ਹ ਨੂੰ ਦੁਨੀਆ ਦੇ ਸਾਰੇ ਸ਼ਹਿਰਾਂ ਵਿੱਚੋ ਇੱਕ ਇਹੋ ਜੇਹਾ ਸ਼ਹਿਰ ਕਿਹਾ ਗਿਆ ਜਿੱਥੇ ਆਰਕੀਟੈਕਚਰ, ਸੱਭਿਆਚਾਰ ਅਤੇ ਆਧੁਨਿਕੀਕਰਨ ਇੱਕ ਦਾ ਵਧੀਆ ਤਾਲਮੇਲ ਹੈ। ਸ਼ਹਿਰ ਦੀ ਆਬੋ-ਹਵਾ ਸਿੱਲ੍ਹੀ ਉਪ-ਤਪਤ-ਖੰਡੀ (humid subtropical) ਕਿਸਮ ਦੀ ਹੈ; ਜਿਸ ਵਿੱਚ ਗਰਮੀਆਂ ਵਿੱਚ ਬਹੁਤ ਗਰਮੀ, ਸਿਆਲ਼ ਵਿੱਚ ਨਿੱਘ, ਬੇਅਤਬਾਰੀ ਬਰਸਾਤ ਅਤੇ ਤਾਪਮਾਨ ਵਿੱਚ ਵੱਡੇ ਫ਼ਰਕ (-1° ਤੋਂ 41.2°) ਦਾ ਅੰਦਾਜ਼ਾ ਰਹਿੰਦਾ ਹੈ। ਸਿਆਲ਼ ਵਿੱਚ ਦਸੰਬਰ ਅਤੇ ਜਨਵਰੀ ਦੇ ਮਹੀਨੇ ਵਿੱਚ ਕਦੇ-ਕਦੇ ਕੋਹਰਾ ਹੋ ਸਕਦਾ ਹੈ। ਔਸਤ ਸਾਲਾਨਾ ਬਰਸਾਤ 1110.7 m.m.
ਸ਼ਾਹ ਰੁਖ਼ ਖ਼ਾਨ (ਜਾਂ ਸ਼ਾਹਰੁਖ਼ ਖ਼ਾਨ; ਜਨਮ 2 ਨਵੰਬਰ 1965) ਇੱਕ ਭਾਰਤੀ ਫ਼ਿਲਮੀ ਅਦਾਕਾਰ, ਨਿਰਮਾਤਾ ਅਤੇ ਟੈਲੀਵਿਜ਼ਨ ਮੇਜ਼ਬਾਨ ਹੈ। ਉਸਨੂੰ ਅਕਸਰ ਬਾਲੀਵੁੱਡ ਦਾ ਬਾਦਸ਼ਾਹ ਜਾਂ ਕਿੰਗ ਖ਼ਾਨ ਕਿਹਾ ਜਾਂਦਾ ਹੈ। ਉਸਨੇ 70 ਤੋਂ ਵੀ ਵੱਧ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਖ਼ਾਨ ਨੂੰ ਤੀਹ ਨਾਮਜ਼ਦਗੀਆਂ ਵਿੱਚੋਂ ਚੌਦਾਂ ਫਿਲਮਫ਼ੇਅਰ ਇਨਾਮ ਪ੍ਰਾਪਤ ਹੋਏ ਹਨ ਅਤੇ ਦਿਲੀਪ ਕੁਮਾਰ ਦੇ ਨਾਲ ਉਹ 8 ਸਭ ਤੋਂ ਵਧੀਆ ਅਦਾਕਾਰ ਦਾ ਇਨਾਮ ਜਿੱਤਣ ਵਾਲੇ ਅਦਾਕਾਰ ਹੋਣ ਦਾ ਰਿਕਾਰਡ ਰੱਖਦਾ ਹੈ। 2005 ਵਿੱਚ ਭਾਰਤੀ ਸਰਕਾਰ ਨੇ ਭਾਰਤੀ ਸਿਨੇਮਾ ਵਿੱਚ ਯੋਗਦਾਨ ਲਈ ਉਸਨੂੰ ਪਦਮ ਸ਼੍ਰੀ ਇਨਾਮ ਅਤੇ ਫਰਾਂਸ ਦੀ ਸਰਕਾਰ ਨੇ ੳਰਡਰੇ ਡੇਸ ਆਰਟ ਏਟ ਡੇਸ ਲੈਟਰਸ ਅਤੇ ਲੀਜ਼ਨ ਡੀਔਨਰ ਨਾਲ ਸਨਮਾਨਿਤ ਕੀਤਾ। ਅਰਥ ਸ਼ਾਸਤਰ ਵਿੱਚ ਡਿਗਰੀ ਹਾਸਲ ਕਰਨ ਦੇ ਬਾਅਦ ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ 1980 ਵਿੱਚ ਰੰਗਮੰਚ ਅਤੇ ਕਈ ਟੈਲੀਵਿਜ਼ਨ ਲੜੀਵਾਰਾਂ ਤੋਂ ਕੀਤੀ ਅਤੇ 1992 ਵਿੱਚ ਵਪਾਰਕ ਪੱਖੋਂ ਸਫਲ ਫਿਲਮ ਦੀਵਾਨਾ ਤੋਂ ਫਿਲਮ ਖੇਤਰ ਵਿੱਚ ਕਦਮ ਰੱਖਿਆ। ਇਸ ਫਿਲਮ ਲਈ ਉਸਨੇ ਫ਼ਿਲਮਫ਼ੇਅਰ ਪਹਿਲੀ ਅਦਾਕਾਰੀ ਇਨਾਮ ਹਾਸਲ ਕੀਤਾ। ਇਸ ਤੋਂ ਬਾਅਦ ਉਸਨੇ ਕਈ ਫਿਲਮਾਂ ਵਿੱਚ ਖਲਨਾਇਕ ਕਿਰਦਾਰ ਅਦਾ ਕੀਤੇ ਜਿਨ੍ਹਾਂ ਵਿੱਚ ਡਰ (1993), ਬਾਜ਼ੀਗਰ (1993) ਅਤੇ ਅੰਜਾਮ (1994) ਸ਼ਾਮਲ ਹਨ। ਉਸਨੇ ਕਈ ਤਰ੍ਹਾਂ ਦੇ ਕਿਰਦਾਰ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ਵਿੱਚ ਕੰਮ ਕੀਤਾ ਜਿਨ੍ਹਾਂਂ ਵਿੱਚ ਰੁਮਾਂਸ ਫਿਲਮਾਂ, ਕਮੇਡੀ ਫਿਲਮਾਂ, ਖੇਡ ਫਿਲਮਾਂ ਅਤੇ ਇਤਿਹਾਸਕ ਡਰਾਮੇ ਸ਼ਾਮਲ ਹਨ। ਉਸ ਦੀਆਂ ਗਿਆਰਾਂ ਫ਼ਿਲਮਾਂ ਨੇ ਦੁਨੀਆ ਭਰ ਵਿੱਚ 1 ਬਿਲੀਅਨ ਦੀ ਕਮਾਈ ਕੀਤੀ। ਖ਼ਾਨ ਦੀ ਕੁਝ ਫਿਲਮਾਂ ਜਿਵੇਂ ਦਿਲਵਾਲੇ ਦੁਲਹਨੀਆ ਲੇ ਜਾਏਂਗੇ (1995), ਕੁਛ ਕੁਛ ਹੋਤਾ ਹੈ (1998), ਦੇਵਦਾਸ (2002), ਚਕ ਦੇ!
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਸੰਤ ਸਿੰਘ ਸੇਖੋਂ (1908–1997) ਪੰਜਾਬੀ ਸਾਹਿਤ ਨਾਲ ਜੁੜੇ ਇੱਕ ਭਾਰਤੀ ਨਾਟਕਕਾਰ ਅਤੇ ਗਲਪ ਲੇਖਕ ਸਨ। ਉਹ ਭਾਰਤੀ ਲੇਖਕਾਂ ਦੀ ਪੀੜ੍ਹੀ ਦਾ ਹਿੱਸਾ ਹੈ ਜੋ ਵੰਡ ਦੇ ਦੁਖਾਂਤ ਤੋਂ ਦੁਖੀ ਭਾਰਤ ਨੂੰ ਇੱਕ ਆਜ਼ਾਦ ਰਾਸ਼ਟਰ ਵਿੱਚ ਤਬਦੀਲੀ ਦੀ ਨਿਸ਼ਾਨਦੇਹੀ ਕਰਦਾ ਹੈ। ਸੇਖੋਂ ਦਾ ਜਨਮ ਲਾਇਲਪੁਰ, ਪੰਜਾਬ, ਬ੍ਰਿਟਿਸ਼ ਭਾਰਤ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਲੁਧਿਆਣਾ ਨੇੜੇ ਦਾਖਾ ਵਿੱਚ ਆਪਣੇ ਪਿਤਾ ਦੇ ਪਿੰਡ ਵਿੱਚ ਵੱਡਾ ਹੋਇਆ ਸੀ। ਉਸਦੇ ਪਿਤਾ ਇੱਕ ਆਦਰਸ਼ਵਾਦੀ ਪਰ ਅੰਤਰਮੁਖੀ ਸਨ ਜਦੋਂ ਕਿ ਉਸਦੀ ਮਾਂ ਵਧੇਰੇ ਵਿਹਾਰਕ ਅਤੇ ਧਾਰਮਿਕ ਸੀ, ਸਿੱਖ ਸਿੰਘ ਸਭਾ ਦਾ ਅਭਿਆਸ ਕਰਦੀ ਸੀ। ਪਰਿਵਾਰ ਵਿਚ ਕਾਫ਼ੀ ਵਿਆਹੁਤਾ ਵਿਵਾਦ ਸੀ ਜੋ ਉਸ ਦੀਆਂ ਕਈ ਕਹਾਣੀਆਂ ਨੂੰ ਰੰਗਦਾ ਹੈ। ਸੇਖੋਂ ਨੇ ਅੰਤ ਵਿੱਚ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਵਿੱਚ ਮਾਸਟਰ ਡਿਗਰੀ ਨਾਲ ਗ੍ਰੈਜੂਏਸ਼ਨ ਕੀਤੀ। 1930 ਦੇ ਦਹਾਕੇ ਵਿੱਚ, ਉਸਨੇ ਅੰਗਰੇਜ਼ੀ ਵਿੱਚ ਲਿਖਣਾ ਸ਼ੁਰੂ ਕੀਤਾ, ਅਤੇ ਕੁਝ ਸ਼ੁਰੂਆਤੀ ਪ੍ਰਕਾਸ਼ਨਾਂ ਤੋਂ ਬਾਅਦ ਕੁਝ ਸਾਂਝੇ ਪ੍ਰਕਾਸ਼ਨਾਂ ਵਿੱਚ ਡਬਲਯੂ.ਐਚ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਅਸੋਕ (304 ਬੀਸੀ - 232 ਬੀਸੀ) (ਦੇਵਨਾਗਰੀ: अशोक) ਮਗਧ ਦੇਸ਼ ਦੀ ਮੌਰਯ ਵੰਸ਼ ਵਿੱਚ ਬਿੰਦੂਸਾਰ ਦਾ ਪੁਤਰ, ਇੱਕ ਮਸ਼ਹੂਰ ਰਾਜਾ, ਜੋ ਚੰਦ੍ਰਗੁਪਤ ਦਾ ਪੋਤਾ ਸੀ। ਇਸ ਦਾ ਪੂਰਾ ਨਾਉਂ ਅਸ਼ੋਕ ਵਰਧਮਾਨ ਹੈ। ਬੁੱਧਮਤ ਦੇ ਇਤਿਹਾਸ ਨੇ ਇਸ ਦੀ ਵਡੀ ਵਡਿਆਈ ਕੀਤੀ ਹੈ। ਅਸ਼ੋਕ ਭਾਰਤ ਦਾ ਹੀ ਨਹੀਂ ਸਗੋਂ ਦੁਨੀਆ ਦਾ ਇੱਕ ਮਹਾਨ ਸ਼ਾਸ਼ਕ ਸੀ। ਅਸ਼ੋਕ ਪਹਿਲਾਂ ਬ੍ਰਾਹਮਣਾਂ ਨੂੰ ਮੰਨਦਾ ਅਤੇ ਸ਼ੈਵ ਸੀ, ਪਰ ਮਗਰੋਂ ਬੋਧੀ ਹੋ ਗਿਆ।
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਨਵੀਨ ਪਟਨਾਇਕ (ਜਨਮ 16 ਅਕਤੂਬਰ 1946) ਇੱਕ ਭਾਰਤੀ ਸਿਆਸਤਦਾਨ ਅਤੇ ਲੇਖਕ ਹੈ ਜੋ 2000 ਤੋਂ ਹਿਨਜਿਲੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਓਡੀਸ਼ਾ ਦੇ ਮੌਜੂਦਾ ਅਤੇ 14ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਿਹਾ ਹੈ। ਉਹ 1997 ਤੋਂ ਬੀਜੂ ਜਨਤਾ ਦਲ ਦਾ ਪਹਿਲਾ ਪ੍ਰਧਾਨ ਵੀ ਹੈ। ਉਹ ਓਡੀਸ਼ਾ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀ ਹਨ ਅਤੇ 2023 ਤੱਕ, ਕਿਸੇ ਵੀ ਭਾਰਤੀ ਰਾਜ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀਆਂ ਵਿੱਚੋਂ ਇੱਕ, ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਇਸ ਅਹੁਦੇ 'ਤੇ ਰਹੇ, ਅਤੇ ਪਵਨ ਚਾਮਲਿੰਗ ਅਤੇ ਜੋਤੀ ਬਾਸੂ ਤੋਂ ਬਾਅਦ ਸਿਰਫ ਤੀਜੇ ਭਾਰਤੀ ਮੁੱਖ ਮੰਤਰੀ ਹਨ। ਭਾਰਤੀ ਰਾਜ ਦੇ ਮੁੱਖ ਮੰਤਰੀ ਵਜੋਂ ਲਗਾਤਾਰ ਪੰਜ ਵਾਰ ਜਿੱਤਣਾ। 22 ਜੁਲਾਈ 2023 ਨੂੰ, ਨਵੀਨ ਪਟਨਾਇਕ ਨੇ ਭਾਰਤ ਵਿੱਚ ਦੂਜੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀ ਬਣ ਕੇ ਇੱਕ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤਾ। ਉਸਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਜੋਤੀ ਬਾਸੂ ਦੇ ਪਹਿਲਾਂ ਬਣਾਏ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ। ਪੰਜ ਵਾਰ ਓਡੀਸ਼ਾ ਦੇ ਮੁੱਖ ਮੰਤਰੀ ਰਹਿ ਚੁੱਕੇ ਪਟਨਾਇਕ ਨੇ 5 ਮਾਰਚ 2000 ਨੂੰ ਅਹੁਦਾ ਸੰਭਾਲਿਆ ਸੀ। 22 ਜੁਲਾਈ, 2023 ਤੱਕ ਉਹ 23 ਸਾਲ ਅਤੇ 139 ਦਿਨਾਂ ਦੀ ਪ੍ਰਭਾਵਸ਼ਾਲੀ ਮਿਆਦ ਲਈ ਇਸ ਅਹੁਦੇ 'ਤੇ ਰਿਹਾ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ। ਪਾਕਿਸਤਾਨ ਦੇ ਸ਼ਹਿਰ ਕਸੂਰ ਵਿੱਚ ਬਾਬਾ ਬੁੱਲੇ ਸ਼ਾਹ ਦੀ ਮਜ਼ਾਰ ਵੀ ਬਣੀ ਹੋਈ ਹੈ ਜਿੱਥੇ ਹਰ ਸਾਲ ਮੇਲਾ ਲਗਦਾ ਹੈ।
ਸ਼ੁੱਕਰ ਸੂਰਜ ਮੰਡਲ ਵਿੱਚ ਸੂਰਜ ਤੋਂ ਦੂਜਾ ਗ੍ਰਹਿ ਹੈ। ਸ਼ੁੱਕਰ ਨੂੰ ਸੂਰਜ ਦਾ ਇੱਕ ਚੱਕਰ ਪੂਰਾ ਕਰਨ ਲਈ 224.7 ਦਿਨ ਲੱਗਦੇ ਹਨ। ਇਸ ਦਾ ਵਿਆਸ ਧਰਤੀ ਤੋਂ ਸਿਰਫ਼ 650 ਕਿਲੋਮੀਟਰ ਘੱਟ ਹੈ। ਸ਼ੁੱਕਰ ਦਾ ਚੱਕਰ ਸਮਾਂ ਸੂਰਜ ਮੰਡਲ ਦੇ ਗ੍ਰਹਿਆਂ ਵਿੱਚੋਂ ਸਭ ਤੋਂ ਵਧੇਰੇ (243 ਦਿਨ) ਹੈ। ਇਹ ਇੱਕ ਸਥਲੀ ਗ੍ਰਹਿ ਹੈ ਕਿਉਂਕਿ ਇਸਦੀ ਸਤ੍ਹਾ ਅੰਦਰੂਨੀ ਸੂਰਜੀ ਮੰਡਲ ਦੇ ਗ੍ਰਹਿਆਂ ਵਾਂਗ ਠੋਸ ਅਤੇ ਪਥਰੀਲੀ ਹੈ। ਖਗੋਲ ਸ਼ਾਸਤਰੀ ਇਸ ਗ੍ਰਹਿ ਨੂੰ ਹਜ਼ਾਰਾਂ ਸਾਲਾਂ ਤੋਂ ਜਾਣਦੇ ਹਨ ਅਤੇ ਇਸਦਾ ਨਾਮ ਰੋਮ ਦੀ ਪਿਆਰ ਅਤੇ ਖੂਬਸੂਰਤੀ ਦੀ ਦੇਵੀ ਵੀਨਸ ਉੱਪਰ ਰੱਖਿਆ ਗਿਆ ਹੈ। ਇਹ ਚੰਦ ਤੋਂ ਬਾਅਦ ਧਰਤੀ ਦੇ ਆਕਾਸ਼ ਵਿੱਚ ਵਿਖਾਈ ਦੇਣ ਵਾਲਾ ਸਭ ਤੋਂ ਚਮਕੀਲਾ ਕੁਦਰਤੀ ਪਦਾਰਥ ਹੈ। ਇਸਨੂੰ ਆਮ ਤੌਰ ਤੇ 'ਸੰਝ ਦਾ ਤਾਰਾ' ਜਾਂ 'ਸਵੇਰ ਦਾ ਤਾਰਾ' ਵੀ ਕਿਹਾ ਜਾਂਦਾ ਹੈ। ਕਿਉਂਕਿ ਇਹ ਧਰਤੀ ਤੋਂ ਪਹਿਲੇ ਦਾ ਗ੍ਰਹਿ ਹੋਣ ਕਾਰਣ ਆਪਣੀ ਖ਼ਾਸ ਸਥਿਤੀ ਕਾਰਨ ਇਹ ਸੂਰਜ ਚੜ੍ਹਨ ਤੋਂ ਕੁਝ ਸਮਾਂ ਪਹਿਲਾਂ ਵਿਖਾਈ ਦਿੰਦਾ ਹੈ ਅਤੇ ਸੂਰਜ ਡੁੱਬਣ ਤੋਂ ਕੁਝ ਦੇਰ ਬਾਅਦ ਵਿਖਾਈ ਦੇਣਾ ਸ਼ੁਰੂ ਹੋ ਜਾਂਦਾ ਹੈ। ਸ਼ੁੱਕਰ ਗ੍ਰਹਿ ਸੂਰਜੀ ਪਰਿਵਾਰ ਦੇ ਹੋਰਨਾਂ ਗ੍ਰਹਿਆਂ ਨਾਲੋਂ ਧਰਤੀ ਦੇ ਸਭ ਤੋਂ ਨੇੜੇ ਆ ਜਾਂਦਾ ਹੈ।
ਕੁਆਟ੍ਰਨੀਔਨ ਗਣਿਤ ਵਿੱਚ ਇੱਕ ਨੰਬਰ ਸਿਸਟਮ ਹੁੰਦਾ ਹੈ ਜੋ ਕੰਪਲੈਕਸ ਨੰਬਰਾਂ ਤੱਕ ਫੈਲਦਾ ਹੈ। ਇਹ ਸਭ ਤੋਂ ਪਹਿਲਾਂ ਆਇਰਿਸ਼ ਗਣਿਤ ਸ਼ਾਸਤਰੀ ਵਿਲੀਅਮ ਰੋਵਨ ਹੈਮਿਲਟਨ ਦੁਆਰਾ 1843/੧੮੪੩ ਵਿੱਚ ਦਰਸਾਏ ਗਏ ਸਨ। ਅਤੇ ਤਿੰਨ-ਅਯਾਮੀ ਸਪੇਸ ਵਿੱਚ ਮਕੈਨਿਕਸ ਉੱਤੇ ਲਾਗੂ ਕੀਤੇ ਗਏ ਸਨ। ਕੁਆਟ੍ਰਨੀਔਨਾਂ ਦਾ ਇੱਕ ਗੁਣ ਇਹ ਹੈ ਕਿ ਦੋ ਕੁਆਟ੍ਰਨੀਔਨਾਂ ਦਾ ਗੁਣਨਫਲ ਨੌਨ-ਕਮਿਉਟੇਟਿਵ ਹੁੰਦਾ ਹੈ। ਹੈਮਿਲਟਨ ਨੇ ਇੱਕ ਕੁਆਟ੍ਰਨੀਔਨ ਨੂੰ ਤਿੰਨ-ਅਯਾਮੀ ਸਪੇਸ ਵਿੱਚ ਦੋ ਨਿਰਦੇਸ਼ਿਤ ਰੇਖਾਵਾਂ ਦੇ ਕੋਸ਼ੰਟ (ਗੁਣਕ) ਦੇ ਤੌਰ ਤੇ ਪਰਿਭਾਸ਼ਿਤ ਕੀਤਾ ਜਾਂ ਦੋ ਵੈਕਟਰਾਂ ਦੇ ਕੋਸ਼ੰਟ ਦੇ ਤੌਰ ਤੇ ਬਰਾਬਰ ਪਰਿਭਾਸ਼ਿਤ ਕੀਤਾ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
"ਬੰਦੀ ਛੋੜ ਦਿਵਸ" (ਜਿਸਦਾ ਅਰਥ ਹੈ "ਮੁਕਤੀ ਦਾ ਦਿਨ"), ਜਿਸਨੂੰ ਬੰਦੀ ਛੋੜ ਦਿਹਾੜਾ ਵੀ ਕਿਹਾ ਜਾਂਦਾ ਹੈ, ਇੱਕ ਸਿੱਖ ਤਿਉਹਾਰ ਹੈ ਜੋ ਉਸ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਦੋਂ ਸਿੱਖਾਂ ਦੇ ਛੇਵੇਂ ਗੁਰੂ, ਗੁਰੂ ਹਰਗੋਬਿੰਦ ਜੀ ਅਤੇ 52 ਹਿੰਦੂ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਤੋਂ ਰਿਹਾਅ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮੁਗਲ ਸਮਰਾਟ ਜਹਾਂਗੀਰ ਦੁਆਰਾ ਕੈਦ ਕੀਤਾ ਗਿਆ ਸੀ। ਸਮਰਾਟ ਜਹਾਂਗੀਰ ਨੇ ਕਈ ਮਹੀਨਿਆਂ ਤੱਕ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਰੱਖਿਆ ਸੀ। ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲ੍ਹੇ ਵਿੱਚ ਗੁਰੂ ਜੀ ਦੀ ਨਜ਼ਰਬੰਦੀ ਵਾਲੀ ਥਾਂ 'ਤੇ ਸਥਿਤ ਹੈ। ਇਹ ਦਿਨ ਅੱਸੂ ਮਹੀਨੇ ਵਿੱਚ ਪਤਝੜ ਵਿੱਚ ਆਉਂਦਾ ਹੈ ਅਤੇ ਅਕਸਰ ਹਿੰਦੂ ਦੀਵਾਲੀ ਦੇ ਨਾਲ ਮਿਲਦਾ ਹੈ, ਜੋ ਕਿ ਪੰਜਾਬ ਅਤੇ ਬਾਕੀ ਭਾਰਤ ਵਿੱਚ ਮਨਾਇਆ ਜਾਂਦਾ ਰੌਸ਼ਨੀ ਦਾ ਤਿਉਹਾਰ ਹੈ। ਇਤਿਹਾਸਕ ਤੌਰ 'ਤੇ, ਤੀਜੇ ਸਿੱਖ ਗੁਰੂ ਅਮਰਦਾਸ ਦੇ ਸਮੇਂ ਤੋਂ, ਉਸ ਸਮੇਂ ਦੇ ਸਿੱਖ ਅਤੇ ਹਿੰਦੂ ਦੀਵਾਲੀ, ਵਿਸਾਖੀ ਅਤੇ ਹੋਰ ਅਜਿਹੇ ਤਿਉਹਾਰਾਂ ਦੇ ਮੌਕੇ ਗੁਰੂਆਂ ਦੇ ਅਸਥਾਨ 'ਤੇ ਇਕੱਠੇ ਹੁੰਦੇ ਸਨ। 2003 ਵਿੱਚ, ਸਿੱਖ ਧਾਰਮਿਕ ਆਗੂਆਂ ਅਤੇ ਪ੍ਰੋ.
ਸੂਰਜ (ਚਿੰਨ੍ਹ: ) ਇੱਕ ਤਾਰਾ ਹੈ, ਜਿਸ ਦੇ ਦੁਆਲੇ ਸੌਰ ਮੰਡਲ ਸਥਿਤ ਹੈ। ਇਹ ਧਰਤੀ ਲਈ ਊਰਜਾ ਦਾ ਮੁੱਖ ਸ੍ਰੋਤ ਹੈ ਤੇ ਇਸ ਨਾਲ ਹੀ ਇੱਥੇ ਜੀਵਨ ਪੈਦਾ ਹੋ ਕੇ ਵਿਕਸਿਤ ਹੋਇਆ। ਇਸਦਾ ਕੁੱਲ ਵਿਆਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਆਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ਇਸ ਤੋਂ ਇਲਾਵਾ ਥੋੜੀ ਮਾਤਰਾ ਵਿੱਚ ਆਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ। ਸੂਰਜ ਦਾ ਇੱਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿੱਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਸਰਗਰਮੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ ਅਤੇ ਇਹ ਉਮਰ ਦੇ ਅੱਧ ਵਿੱਚ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਵਗ਼ੈਰਾ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਾਨੀ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
"ਕਾਮਾਗਾਟਾਮਾਰੂ ਕਾਂਡ" ਵਿੱਚ ਜਾਪਾਨੀ ਭਾਫ ਸਟੀਮਰ ਕਾਮਾਗਾਟਾਮਾਰੂ ਸ਼ਾਮਲ ਸੀ, ਜਿਸ 'ਤੇ ਬ੍ਰਿਟਿਸ਼ ਭਾਰਤ ਦੇ ਲੋਕਾਂ ਦੇ ਇੱਕ ਸਮੂਹ ਨੇ ਅਪ੍ਰੈਲ 1914 ਵਿੱਚ ਕੈਨੇਡਾ ਆਵਾਸ ਕਰਨ ਦੀ ਕੋਸ਼ਿਸ਼ ਕੀਤੀ, ਪਰ ਜ਼ਿਆਦਾਤਰ ਲੋਕਾਂ ਨੂੰ ਦਾਖਲੇ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਬਜ ਬਜ, ਕਲਕੱਤਾ ਵਾਪਸ ਜਾਣ ਲਈ ਮਜਬੂਰ ਕੀਤਾ ਗਿਆ। ਉੱਥੇ, ਭਾਰਤੀ ਇੰਪੀਰੀਅਲ ਪੁਲਿਸ ਨੇ ਸਮੂਹ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ। ਸਿੱਟੇ ਵਜੋਂ ਦੰਗਾ ਹੋਇਆ ਅਤੇ ਪੁਲਿਸ ਦੁਆਰਾ ਉਹਨਾਂ 'ਤੇ ਗੋਲੀਬਾਰੀ ਕੀਤੀ ਗਈ, ਨਤੀਜੇ ਵਜੋਂ 22 ਲੋਕਾਂ ਦੀ ਮੌਤ ਹੋ ਗਈ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਮੁੰਬਈ (1995 ਤੱਕ ਬੰਬਈ) ਭਾਰਤ ਦੇ ਮਹਾਂਰਾਸ਼ਟਰ ਸੂਬੇ ਦੀ ਰਾਜਧਾਨੀ ਹੈ ਅਤੇ ਇਹ ਭਾਰਤ ਦਾ ਦੂਸਰਾ ਵੱਡਾ ਮਹਾਂਨਗਰ ਹੈ। ਭਾਰਤ ਦੇ ਪੱਛਮੀ ਤੱਟ ਉੱਤੇ ਸਥਿਤ ਹੈ। ਇਸ ਦੀ ਜਨਸੰਖਿਆ ਲਗਭਗ 6 ਕਰੋੜ 60 ਲੱਖ ਹੈ। ਇਹ ਭਾਰਤ ਦਾ ਸਭ ਤੋਂ ਜਿਆਦਾ ਆਬਾਦੀ ਵਾਲਾ ਸ਼ਹਿਰ ਹੈ। ਇਸ ਦਾ ਗਠਨ ਲਾਵਾ ਨਿਰਮਿਤ ਸੱਤ ਛੋਟੇ-ਛੋਟੇ ਦੀਪਾਂ ਦੁਆਰਾ ਹੋਇਆ ਹੈ ਅਤੇ ਇਹ ਪੁਲਾਂ ਦੁਆਰਾ ਪ੍ਰਮੁੱਖ ਧਰਤੀ-ਖੰਡ ਦੇ ਨਾਲ ਜੁੜਿਆ ਹੋਇਆ ਹੈ। ਮੁੰਬਈ ਬੰਦਰਗਾਹ ਭਾਰਤ ਦਾ ਸਭ ਤੋਂ ਵੱਡੀ ਸਮੁੰਦਰੀ ਬੰਦਰਗਾਹ ਹੈ। ਮੁੰਬਈ ਦਾ ਸਮੁੰਦਰੀ ਕਿਨਾਰਾ ਕਟਿਆ-ਫੱਟਿਆ ਹੈ ਜਿਸਦੇ ਕਾਰਨ ਇਸ ਦਾ ਬੰਦਰਗਾਹ ਸੁਭਾਵਕ ਅਤੇ ਸੁਰੱਖਿਅਤ ਹੈ। ਯੂਰਪ, ਅਮਰੀਕਾ, ਅਫਰੀਕਾ ਆਦਿ ਪੱਛਮੀ ਦੇਸ਼ਾਂ ਨਾਲ ਜਲਮਾਰਗ ਜਾਂ ਵਾਯੂ ਮਾਰਗ ਰਾਹੀਂ ਆਉਣ ਵਾਲੇ ਜਹਾਜ ਅਤੇ ਯਾਤਰੀ ਸਭ ਤੋਂ ਪਹਿਲਾਂ ਮੁੰਬਈ ਹੀ ਆਉਂਦੇ ਰਹੇ ਹਨ ਇਸ ਲਈ ਮੁੰਬਈ ਨੂੰ ਭਾਰਤ ਦਾ ਪ੍ਰਵੇਸ਼ਦਵਾਰ ਕਿਹਾ ਜਾਂਦਾ ਹੈ।
ਚੀਨ (ਮੰਦਾਰਿਨੀ ਚੀਨੀ ਵਿੱਚ: 中国) ਜਾਂ ਚੀਨ ਦਾ ਲੋਕਤੰਤਰੀ ਗਣਤੰਤਰ (ਮੰਦਾਰਿਨੀ ਚੀਨੀ ਵਿੱਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਲਗਭਗ 1.3 ਅਰਬ ਦੀ ਆਬਾਦੀ ਵਾਲੇ ਇਸ ਮੁਲਕ ਦੀ ਰਾਜਧਾਨੀ ਬੀਜਿੰਗ ਹੈ ਅਤੇ ਮੰਦਾਰਿਨੀ ਇਸ ਦੀ ਦਫ਼ਤਰੀ ਭਾਸ਼ਾ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਚੀਨ ਦੀ ਲਗਪਗ 3,380 ਕਿਲੋਮੀਟਰ ਦੀ ਹੱਦ ਭਾਰਤ ਨਾਲ ਲੱਗਦੀ ਹੈ। ਇਹ ਦੇਸ਼ ਪਹਾੜਾਂ ਨਾਲ ਘਿਰਿਆ ਹੋਇਆ ਹੈ।
ਮਿਆ ਖ਼ਲੀਫ਼ਾ (ਅੰਗ੍ਰੇਜ਼ੀ: Mia Khalifa; ਅਰਬੀ: ميا خليفة; ਜਨਮ 1993) ਇੱਕ ਲੇਬਨਾਨੀ-ਅਮਰੀਕੀ ਮੀਡੀਆ ਸ਼ਖਸੀਅਤ ਅਤੇ ਸਾਬਕਾ ਅਸ਼ਲੀਲ ਫ਼ਿਲਮ ਅਦਾਕਾਰਾ (ਪੌਰਨਸਟਾਰ) ਅਤੇ ਵੈਬਕੈਮ ਮਾਡਲ ਹੈ। ਲੇਬਨਾਨ ਵਿੱਚ ਜੰਮੀ ਅਤੇ ਵੱਡੀ ਹੋਈ, ਉਹ ਅਤੇ ਉਸਦਾ ਪਰਿਵਾਰ 2001 ਵਿੱਚ ਸੰਯੁਕਤ ਰਾਜ ਅਮਰੀਕਾ ਆ ਗਿਆ। ਉਸਨੇ ਅਕਤੂਬਰ 2014 ਵਿੱਚ ਸੈਕਸ ਉਦਯੋਗ ਵਿੱਚ ਪ੍ਰਵੇਸ਼ ਕੀਤਾ, ਦੋ ਮਹੀਨਿਆਂ ਵਿੱਚ ਪੋਰਨਹਬ 'ਤੇ ਸਭ ਤੋਂ ਵੱਧ ਦੇਖੀ ਜਾਣ ਵਾਲੀ ਅਦਾਕਾਰਾ ਬਣ ਗਈ। ਉਸਦੀ ਕੈਰੀਅਰ ਦੀ ਚੋਣ ਇੱਕ ਵੀਡੀਓ ਦੇ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਸੀ ਜਿਸ ਵਿੱਚ ਉਹ ਇੱਕ ਹਿਜਾਬ ਪਹਿਨ ਕੇ ਇੱਕ ਤਿੱਕੜੀ ਵਿੱਚ ਰੁੱਝੀ ਹੋਈ ਹੈ; ਇਸ ਦ੍ਰਿਸ਼ ਨੇ ਖਲੀਫਾ ਨੂੰ ਤੁਰੰਤ ਪ੍ਰਸਿੱਧੀ ਦੇ ਨਾਲ-ਨਾਲ ਲੇਖਕਾਂ ਅਤੇ ਧਾਰਮਿਕ ਸ਼ਖਸੀਅਤਾਂ ਦੀ ਆਲੋਚਨਾ ਵੀ ਦਿੱਤੀ। 2015 ਵਿੱਚ, ਖਲੀਫਾ ਨੂੰ ਪੋਰਨਹਬ 'ਤੇ "ਨੰਬਰ 1 ਪੋਰਨ ਸਟਾਰ" ਵਜੋਂ ਵੋਟ ਦਿੱਤਾ ਗਿਆ ਸੀ। ਜਨਵਰੀ 2017 ਵਿੱਚ, xHamster ਨੇ ਦੱਸਿਆ ਕਿ ਉਹ 2016 ਦੀ ਸਭ ਤੋਂ ਵੱਧ ਖੋਜੀ ਗਈ ਬਾਲਗ ਅਭਿਨੇਤਰੀ ਸੀ। 2018 ਵਿੱਚ, ਉਹ ਪੋਰਨਹਬ 'ਤੇ ਸਭ ਤੋਂ ਵੱਧ ਖੋਜੀ ਜਾਣ ਵਾਲੀ ਅਦਾਕਾਰਾ ਬਣ ਗਈ।
ਸੂਫ਼ੀਵਾਦ ਜਾਂ ਤਸੱਵੁਫ਼ (ਅਰਬੀ: تصوّف) ਇਸਲਾਮ ਦਾ ਇੱਕ ਰਹੱਸਵਾਦੀ ਸੰਪਰਦਾ ਹੈ। ਇਸਦੇ ਪੈਰੋਕਾਰਾਂ ਨੂੰ ਸੂਫ਼ੀ(صُوفِيّ) ਕਹਿੰਦੇ ਹਨ। ਇਹ ਲੋਕ ਈਸ਼ਵਰ ਦੀ ਉਪਾਸਨਾ ਪ੍ਰੇਮੀ ਅਤੇ ਪ੍ਰੇਮਿਕਾ ਦੇ ਰੂਪ ਵਿੱਚ ਕਰਦੇ ਹਨ। ਆਪਣੀ ਉਤਪੱਤੀ ਦੇ ਸ਼ੁਰੂ ਤੋਂ ਹੀ ਇਹ ਮੂਲਧਾਰਾ ਇਸਲਾਮ ਤੋਂ ਵੱਖ ਸਨ ਅਤੇ ਇਨ੍ਹਾਂ ਦਾ ਲਕਸ਼ ਆਤਮਕ ਤਰੱਕੀ ਅਤੇ ਮਨੁੱਖਤਾ ਦੀ ਸੇਵਾ ਰਿਹਾ ਹੈ। ਇਹ ਸੂਫ਼ੀ ਬਾਦਸ਼ਾਹਾਂ ਕੋਲੋਂ ਦਾਨ-ਉਪਹਾਰ ਸਵੀਕਾਰ ਨਹੀਂ ਕਰਦੇ ਸਨ ਅਤੇ ਸਾਦਾ ਜੀਵਨ ਗੁਜ਼ਾਰਨਾ ਪਸੰਦ ਕਰਦੇ ਸਨ। ਪ੍ਰੋਫ਼ੈਸਰ ਗੁਲਵੰਤ ਸਿੰਘ ਅਨੁਸਾਰ ਸੂਫ਼ੀਵਾਦ ਦਾ ਅਸਲ ਮਤਲਬ ਦੋ ਗੱਲਾਂ ਉਪਰ ਨਿਰਭਰ ਕਰਦਾ ਹੈ। ਪਹਿਲੀ ਅਨੁਸਾਰ ਜ਼ਰੂਰੀ ਹੈ ਕਿ ਸੂਫ਼ੀ ਆਪਣੇ ਮਨ ਨੂੰ ਮਾਰ ਚੁੱਕਾ ਹੋਵੇ, ਦਿਲ ਦਾ ਸਾਫ਼ ਹੋਵੇ,ਲੋਭ ਲਾਲਚ ਉਪਰ ਕਾਬੂ ਪਾ ਚੁੱਕਾ ਹੋਵੇ ਅਤੇ ਅੱਲਾਹ ਨਾਲ ਜੁੜ ਚੁੱਕਾ ਹੋਵੇ। ਅਤੇ ਕੁਰਾਨ ਅਤੇ ਸੁੱਨਤ ਦੇ ਆਦੇਸ਼ਾਂ ਅਨੁਸਾਰ ਪੂਰਣ ਤੌਰ ਤੇ ਚੱਲੇ।
ਨਪੋਲੀਅਨ ਬੋਨਾਪਾਰਤ (ਫ਼ਰਾਂਸੀਸੀ: Napoléon Bonaparte, ਫ਼ਰਾਂਸੀਸੀ: [napɔleɔ̃ bɔnapaʁt], ਜਨਮ ਵੇਲੇ ਨਾਪੂਲਿਓਨੇ ਬੁਓਨਾਪਾਰਤੇ (ਕਾਰਸਿਕੀ: [Napulione Buonaparte] Error: {{Lang}}: text has italic markup (help), ਇਤਾਲਵੀ: Napoleone di Buonaparte), 15 ਅਗਸਤ 1769 – 5 ਮਈ 1821) ਫ਼ਰਾਂਸ ਦਾ ਇੱਕ ਸਿਆਸੀ ਅਤੇ ਫ਼ੌਜੀ ਆਗੂ ਸੀ ਜਿਹਨੇ ਫ਼ਰਾਂਸੀਸੀ ਇਨਕ਼ਲਾਬ ਅਤੇ ਇਹਦੇ ਨਾਲ਼ ਸਬੰਧਤ ਜੰਗਾਂ ਦੇ ਪਿਛੇਤੇ ਦੌਰ ਵਿੱਚ ਡਾਢਾ ਨਾਮਣਾ ਖੱਟਿਆਂ। 1804 ਤੋਂ 1814 ਤੱਕ ਅਤੇ ਮਗਰੋਂ 1815 ਵਿੱਚ ਇਹ ਨਪੋਲੀਅਨ ਪਹਿਲੇ ਵੱਜੋਂ ਫ਼ਰਾਂਸ ਦਾ ਹੁਕਮਰਾਨ ਰਿਹਾ। ਇਹਨੇ ਵਧੇਰੇ ਜੰਗਾਂ ਵਿੱਚ ਜਿੱਤਾਂ ਪ੍ਰਾਪਤ ਕੀਤੀਆਂ ਅਤੇ ਜ਼ਮੀਨੀ ਯੂਰਪ ਦੇ ਬਹੁਤੇ ਹਿੱਸੇ ਨੂੰ ਇਹਨੇ ਕਾਬੂ ਵਿੱਚ ਕਰ ਲਿਆ ਸੀ ਪਰ ਆਖਰ 1815 ਵਿੱਚ ਇਹਨੂੰ ਹਾਰ ਝੱਲਣੀ ਪੈ ਗਈ। ਇਤਿਹਾਸ ਦੇ ਸਭ ਤੋਂ ਉੱਚੇ ਕੱਦ ਦੇ ਫ਼ੌਜਦਾਰਾਂ ਵਿੱਚ ਗਿਣੇ ਜਾਣ ਕਰ ਕੇ ਇਹਦੇ ਮੋਰਚਿਆਂ ਨੂੰ ਦੁਨੀਆ ਭਰ ਦੇ ਫ਼ੌਜੀ ਸਕੂਲਾਂ ਵਿੱਚ ਪੜ੍ਹਾਇਆ ਜਾਂਦਾ ਹੈ ਅਤੇ ਨਾਲ਼ ਹੀ ਇਹ ਯੂਰਪੀ ਇਤਿਹਾਸ ਦੀ ਇੱਕ ਸਭ ਤੋਂ ਵੱਧ ਨਾਮੀਂ ਅਤੇ ਤਕ਼ਰਾਰੀ ਸ਼ਖ਼ਸੀਅਤ ਰਹੀ ਹੈ। ਗ਼ੈਰ-ਫ਼ੌਜੀ ਕਾਰ-ਵਿਹਾਰ ਵਿੱੱਚ ਨਪੋਲੀਅਨ ਨੇ ਯੂਰਪ ਭਰ ਵਿੱਚ ਕਈ ਕਿਸਮ ਦੇ ਅਜ਼ਾਦ-ਖ਼ਿਆਲੀ ਸੁਧਾਰ ਲਾਗੂ ਕੀਤੇ ਜਿਹਨਾਂ ਵਿੱਚ ਜਗੀਰਦਾਰੀ ਦਾ ਖ਼ਾਤਮਾ, ਕ਼ਨੂੰਨੀ ਬਰਾਬਰਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਕਾਇਮੀ ਅਤੇ ਤਲਾਕ਼ ਦਾ ਕ਼ਨੂੰਨੀਕਰਨ ਸ਼ਾਮਲ ਹਨ। ਇਹਦੀ ਆਖ਼ਰੀ ਕਨੂੰਨੀ ਪ੍ਰਾਪਤੀ, ਨਪੋਲੀਅਨੀ ਜ਼ਾਬਤੇ, ਨੂੰ ਦੁਨੀਆ ਭਰ ਦੇ ਕਈ ਦੇਸ਼ਾਂ ਵਿੱਚ ਵੱਖੋ-ਵੱਖ ਦਰਜੇ ਨਾਲ਼ ਅਪਣਾ ਲਿਆ ਗਿਆ ਹੈ।
ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ,ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ,ਸਿਲਾਈ ਕਢਾਈ ਵਿੱਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿੱਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿੱਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਲੋਕਾਂ ਵੱਲੋਂ ਇਸ ਪ੍ਰਗਟਾਵੇ ਲਈ ਵਰਤੀਆਂ ਯੁਗਤਾਂ ਰੂੜ੍ਹੀਆਂ ਅਤੇ ਬਿਨ੍ਹਾਂ ਪ੍ਰਤੀਕ ਆਤਮਿਕ ਵਸਤੂਆਂ ਅਤੇ ਜੀਵਾਂ ਨੂੰ ਕਿਸੇ ਸਖਿਅਤ ਕਲਾਕਾਰ ਵਾਂਗ ਹੂ-ਬ-ਹੂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੁੰਦੀ ਸਗੋਂ ਇਨ੍ਹਾਂ ਦੀ ਬਣਾਟ ਦਾ ਖੁਦਰਾਪਣ ਹੀ ਇਸ ਦੀ ਖੂਬਸ਼ੁਰਤੀ ਅਤੇ ਸੋਜ ਦਾ ਗੁਣ ਹੈ। ਜੇਕਰ ਇਸ ਕਲਾ ਨੂੰ ਗੋਰ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪਵੇਗੀ ਕਿ ਕੱਪੜਿਆ ਦਾ ਕਢਾਈ, ਬਰਤਨਾਂ ਦੀ ਸਜਾਵਟ ਲਈ ਬਣਾਏ ਇਨ੍ਹਾਂ ਚਿੱਤਰਾਂ ਮੋਟਿਫਾ ਗ੍ਰਾਫਾਂ, ਅਤੇ ਖਾਨਿਆਂ ਵਿਚੋਂ ਸਾਨੰ ਪੂਰੇ ਬ੍ਰਹਿਮੰਡ ਦੇ ਦਰਸ਼ਨ ਹੁੰਦੇ ਹਨ। ਇਹ ਲੋਕਾਂ ਦਾ ਬ੍ਰਹਿਮੰਡ ਹੈ ਨਾ ਕਿ ਕਿਸੇ ਵਿਗਿਆਨੀ ਦਾ ਨਹੀਂ। ਜਿਹੜਾ ਕਦੀ ਸਾਡੇ ਪੁਰਖਿਆ ਨੇ ਦੇਖਿਆ ਸੋਚਿਆ ਅਤੇ ਸਿਰਜਿਆ ਹੋਵੇਗਾ ਇਸ ਚਿੱਤਰਕਾਰੀ ਵਿੱਚ ਕਾਂ, ਤੋਤੇ, ਚਿੜ੍ਹਿਆ, ਮੋਰ, ਘੁੱਗੀਆਂ, ਕੁੱਤੇ ਆਦਿ ਜਾਨਵਰ ਪੰਜਾਬੀ ਮਨੁੱਖ ਨਾਲ ਉਹਨਾਂ ਦੇ ਰਿਸ਼ਤਿਆਂ ਦੀ ਗਵਾਹੀ ਭਰਦੇ ਹਨ। ਇਹ ਪਸ਼ੂ ਪੰਛੀ ਅਤੇ ਜੀਵ ਸਾਡੀਆਂ ਹੀ ਮਿੱਥਾਂ, ਦੰਦ ਕਥਾਵਾਂ, ਪਰੀ ਕਹਾਣੀਆਂ ਵਿਚੋਂ ਰੂਪਾਂਤਰਿਤ ਹੋ ਲੋਕ ਰੂੜ੍ਹੀਆਂ ਵਿੱਚ ਸਾਡੀ ਚਿੱਤਰਕਾਰੀ ਕਲਾ ਵਿੱਚ ਪੇਸ਼ ਹੋਏ ਹਨ। ਲੋਕ ਕਲਾ ਬਾਰੇ ਅਰਨਿਸਟਰ ਫੀਸਰ ਲਿਖਦੇ ਹਨ-ਸਭਿਅਤਾ ਦੇ ਮੁੱਢਲੇ ਪੜਾਵਾ ਉੱਤੇ ਕਲਾ ਦਾ ਸੁਹਜ ਨਾਲ ਕੋਈ ਲਾਗਾ ਦੇਗਾ ਨਹੀਂ ਸੀ।
ਪਿਆਨੋ ਸੁਰ ਪੱਟੀ ਦੇ ਜ਼ਰੀਏ ਵਜਾਏ ਜਾਣ ਵਾਲਾ ਇੱਕ ਸਾਜ਼ ਹੈ। ਇਹ ਦੁਨੀਆ ਦੇ ਸਭ ਤੋਂ ਮਸ਼ਹੂਰ ਸਾਜ਼ਾਂ ਵਿੱਚੋਂ ਇੱਕ ਹੈ। ਪਿਆਨੋ ਇਕ ਧੁਨੀ, ਤਾਰ ਵਾਲਾ ਸੰਗੀਤ ਯੰਤਰ ਹੈ ਜੋ ਇਟਲੀ ਵਿਚ ਬਾਰਟੋਲੋਮਿਓ ਕ੍ਰਿਸਟੋਫੋਰੀ ਦੁਆਰਾ ਸਾਲ 1700 ਦੇ ਆਸ ਪਾਸ ਖੋਜਿਆ ਗਿਆ ਸੀ (ਸਹੀ ਸਾਲ ਅਨਿਸ਼ਚਿਤ ਹੈ) ਜਿਸ ਵਿਚ ਤਾਰਾਂ ਨੂੰ ਲੱਕੜ ਦੇ ਹਥੌੜੇ ਦੁਆਰਾ ਮਾਰਿਆ ਜਾਂਦਾ ਹੈ ਜੋ ਨਰਮ ਸਮੱਗਰੀ ਨਾਲ ਲਪੇਟੇ ਜਾਂਦੇ ਹਨ (ਆਧੁਨਿਕ ਹਥੌੜੇ ਸੰਘਣੀ ਉੱਨ ਨਾਲ ਭਰੇ ਹੋਏ ਹੁੰਦੇ ਹਨ; ਕੁਝ ਸ਼ੁਰੂਆਤੀ ਪਿਆਨੋ ਚਮੜੇ ਵਰਤੇ ਜਾਂਦੇ ਸਨ)। ਇਹ ਇੱਕ ਕੀਬੋਰਡ ਦੀ ਵਰਤੋਂ ਕਰਦਿਆਂ ਖੇਡਿਆ ਜਾਂਦਾ ਹੈ, ਜੋ ਕਿ ਕੁੰਜੀਆਂ ਦੀ ਇੱਕ ਕਤਾਰ ਹੈ (ਛੋਟੇ ਲੀਵਰ) ਜੋ ਕਿ ਕੰਮ ਕਰਨ ਵਾਲੇ ਹੇਠਾਂ ਦੱਬਦੇ ਹਨ ਜਾਂ ਦੋਵੇਂ ਹੱਥਾਂ ਦੀਆਂ ਉਂਗਲਾਂ ਅਤੇ ਅੰਗੂਠੇ ਨਾਲ ਵਾਰ ਕਰਦੇ ਹਨ ਤਾਂ ਜੋ ਹਥੌੜੇ ਨੂੰ ਸੱਟਾਂ ਮਾਰਨ ਦਾ ਕਾਰਨ ਬਣ ਸਕੇ। ਪਿਆਨੋ ਸ਼ਬਦ ਪਿਆਨੋਫੋਰਟ ਦਾ ਇੱਕ ਛੋਟਾ ਜਿਹਾ ਰੂਪ ਹੈ, ਯੰਤਰ ਦੇ 1700 ਦੇ ਅਰੰਭ ਦੇ ਸ਼ੁਰੂਆਤੀ ਸੰਸਕਰਣਾਂ ਲਈ ਇਤਾਲਵੀ ਸ਼ਬਦ, ਜੋ ਬਦਲੇ ਵਿਚ ਗ੍ਰੈਵੀਸੇਮਬਲੋ ਕੋਲ ਪਿਆਨੋ ਈ ਫੋਰਟੇ (ਚੁੱਪ ਅਤੇ ਉੱਚੀ ਆਵਾਜ਼ ਨਾਲ ਕੁੰਜੀ ਵਾਲਾ ਝਾਂਕੀ) ਅਤੇ ਫੋਰਟੇਪੀਅਨੋ ਤੋਂ ਲਿਆ ਗਿਆ ਹੈ। ਇਤਾਲਵੀ ਸੰਗੀਤਕ ਸ਼ਬਦ ਪਿਆਨੋ ਅਤੇ ਫੋਰਟੀ ਕ੍ਰਮਵਾਰ "ਨਰਮ" ਅਤੇ "ਉੱਚੀ" ਸੰਕੇਤ ਦਿੰਦੇ ਹਨ। ਇਸ ਪ੍ਰਸੰਗ ਵਿੱਚ, ਕੁੰਜੀਆਂ ਤੇ ਇੱਕ ਪਿਆਨੋਵਾਦੀ ਦੇ ਛੂਹਣ ਜਾਂ ਦਬਾਅ ਦੇ ਜਵਾਬ ਵਿੱਚ ਪੈਦਾ ਹੋਈ ਆਵਾਜ਼ (ਅਰਥਾਤ ਉੱਚਾਈ) ਵਿੱਚ ਤਬਦੀਲੀਆਂ ਦਾ ਹਵਾਲਾ ਦਿੰਦੇ ਹੋਏ: ਇੱਕ ਕੁੰਜੀ ਪ੍ਰੈਸ ਦੀ ਗਤੀ ਜਿੰਨੀ ਜ਼ਿਆਦਾ ਹੋਵੇਗੀ, ਹਥੌੜੇ ਦੀਆਂ ਤਾਰਾਂ ਨੂੰ ਮਾਰਨਾ ਵਧੇਰੇ ਹੋਵੇਗਾ ਅਤੇ ਉੱਚੀ ਗਈ ਨੋਟ ਦੀ ਆਵਾਜ਼ ਅਤੇ ਹਮਲਾ ਵਧੇਰੇ ਮਜ਼ਬੂਤ ਹੋਵੇਗਾ। ਨਾਮ ਹਰਪੀਸਕੋਰਡ ਦੇ ਵਿਪਰੀਤ ਰੂਪ ਵਿੱਚ ਬਣਾਇਆ ਗਿਆ ਸੀ, ਇੱਕ ਅਜਿਹਾ ਸੰਗੀਤ ਯੰਤਰ ਜੋ ਵੌਲਯੂਮ ਵਿੱਚ ਪਰਿਵਰਤਨ ਦੀ ਆਗਿਆ ਨਹੀਂ ਦਿੰਦਾ; ਹਰਪੀਸਕੋਰਡ ਦੀ ਤੁਲਨਾ ਵਿਚ, 1700 ਦੇ ਦਹਾਕੇ ਵਿਚ ਪਹਿਲੇ ਫੋਰਟੀਪੀਅਨਸ ਵਿਚ ਇਕ ਸ਼ਾਂਤ ਆਵਾਜ਼ ਅਤੇ ਛੋਟੀ ਗਤੀਸ਼ੀਲ ਰੇਂਜ ਸੀ। ਇੱਕ ਪਿਆਨੋ ਵਿੱਚ ਆਮ ਤੌਰ ਤੇ ਸਾਰੇ ਬੋਰਡ ਅਤੇ ਧਾਤ ਦੀਆਂ ਤਾਰਾਂ ਦੇ ਦੁਆਲੇ ਇੱਕ ਲੱਕੜ ਦਾ ਬਚਾਅ ਹੁੰਦਾ ਹੈ। ਇੱਕ ਪਿਆਨੋ ਵਿੱਚ ਆਮ ਤੌਰ ਤੇ ਸਾਉਂਡਬੋਰਡ ਅਤੇ ਧਾਤ ਦੀਆਂ ਤਾਰਾਂ ਦੇ ਦੁਆਲੇ ਇੱਕ ਲੱਕੜ ਦਾ ਬਚਾਅ ਹੁੰਦਾ ਹੈ, ਜੋ ਇੱਕ ਭਾਰੀ ਧਾਤ ਦੇ ਫਰੇਮ ਤੇ ਬਹੁਤ ਤਣਾਅ ਅਧੀਨ ਘਿਰਿਆ ਜਾਂਦਾ ਹੈ। ਪਿਆਨੋ ਦੇ ਕੀਬੋਰਡ ਉੱਤੇ ਇੱਕ ਜਾਂ ਵਧੇਰੇ ਕੁੰਜੀਆਂ ਦਬਾਉਣ ਨਾਲ ਲੱਕੜ ਜਾਂ ਪਲਾਸਟਿਕ ਦਾ ਹਥੌੜਾ (ਆਮ ਤੌਰ 'ਤੇ ਪੱਕਾ ਮਹਿਸੂਸ ਕੀਤਾ ਹੋਇਆ) ਸਤਰਾਂ ਨੂੰ ਮਾਰਦਾ ਹੈ। ਹਥੌੜਾ ਤਾਰਾਂ ਤੋਂ ਮੁੱਕ ਜਾਂਦਾ ਹੈ, ਅਤੇ ਤਾਰਾਂ ਉਨ੍ਹਾਂ ਦੀ ਗੂੰਜਦੀ ਬਾਰੰਬਾਰਤਾ ਤੇ ਹਿਲਦੀਆਂ ਰਹਿੰਦੀਆਂ ਹਨ। ਇਹ ਕੰਪਨ ਇੱਕ ਪੁਲ ਦੇ ਜ਼ਰੀਏ ਇੱਕ ਸਾਉਂਡਬੋਰਡ ਵਿੱਚ ਸੰਚਾਰਿਤ ਹੁੰਦੀਆਂ ਹਨ ਜੋ ਧੁਨੀ ਨੂੰ ਹਵਾ ਵਿੱਚ ਜੋੜ ਕੇ ਵਧੇਰੇ ਕੁਸ਼ਲਤਾ ਨਾਲ ਵਧਾਉਂਦੀਆਂ ਹਨ। ਜਦੋਂ ਕੁੰਜੀ ਜਾਰੀ ਕੀਤੀ ਜਾਂਦੀ ਹੈ, ਤਾਂ ਇੱਕ ਡੈਂਪਰ ਸਤਰਾਂ ਦੀ ਕੰਬਣੀ ਨੂੰ ਰੋਕਦਾ ਹੈ, ਆਵਾਜ਼ ਨੂੰ ਖਤਮ ਕਰਦਾ ਹੈ.
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਰਾਸ਼ਟਰੀ ਸਿੱਖਿਆ ਨੀਤੀ (National Policy on Education) ਭਾਰਤ ਸਰਕਾਰ ਦੀ ਦੇਸ਼ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਨੀਤੀ ਹੈ। ਇਸ ਨੀਤੀ ਵਿਚ ਪੇਂਡੂ ਅਤੇ ਸ਼ਹਿਰੀ ਭਾਰਤ ਦੀ ਮੁੱਢਲੀ ਅਤੇ ਉੱਚ ਸਿੱਖਿਆ ਸ਼ਾਮਲ ਹੈ। ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸਰਕਾਰ ਨੇ 1968 ਵਿੱਚ ਪਹਿਲੀ ਅਤੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ 1986 ਵਿਚ ਦੂਜੀ ਸਿੱਖਿਆ ਨੀਤੀ ਲਾਗੂ ਕੀਤੀ। ਭਾਰਤ ਸਰਕਾਰ ਨੇ 2017 ਵਿੱਚ ਕੇ.
ਪੰਜਾਬ (ਪੰਜਾਬੀ, ਉਰਦੂ: پنجاب, ਉਚਾਰਨ [pənˈd͡ʒɑːb] ) ਪਾਕਿਸਤਾਨ ਦਾ ਇੱਕ ਸੂਬਾ ਹੈ। 127 ਮਿਲੀਅਨ ਤੋਂ ਵੱਧ ਦੀ ਆਬਾਦੀ ਦੇ ਨਾਲ, ਇਹ ਪਾਕਿਸਤਾਨ ਦਾ ਸਭ ਤੋਂ ਵੱਧ ਆਬਾਦੀ ਵਾਲਾ ਸੂਬਾ ਹੈ ਅਤੇ ਦੁਨੀਆ ਵਿੱਚ ਦੂਜਾ ਸਭ ਤੋਂ ਵੱਧ ਆਬਾਦੀ ਵਾਲਾ ਉਪ-ਰਾਸ਼ਟਰੀ ਰਾਜਨੀਤੀ ਹੈ। ਦੇਸ਼ ਦੇ ਮੱਧ-ਪੂਰਬੀ ਖੇਤਰ ਵਿੱਚ ਸਥਿਤ, ਇਸਦੀ ਸਭ ਤੋਂ ਵੱਡੀ ਆਰਥਿਕਤਾ ਹੈ, ਜੋ ਪਾਕਿਸਤਾਨ ਵਿੱਚ ਰਾਸ਼ਟਰੀ ਜੀਡੀਪੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੀ ਹੈ। ਲਾਹੌਰ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਹੋਰ ਪ੍ਰਮੁੱਖ ਸ਼ਹਿਰਾਂ ਵਿੱਚ ਫੈਸਲਾਬਾਦ, ਰਾਵਲਪਿੰਡੀ, ਗੁਜਰਾਂਵਾਲਾ ਅਤੇ ਮੁਲਤਾਨ ਸ਼ਾਮਲ ਹਨ।
ਆਦਿ ਸ਼ੰਕਰਾਚਾਰੀਆ (ਮਲਿਆਲਮ: ശങ്കരാചാര്യൻ, ਸ਼ੰਕਰਾਚਾਰੀਅਨ), ਜਨਮ ਦਾ ਨਾਮ: ਸ਼ੰਕਰ) (788-820) ਜਿਹਨਾਂ ਨੂੰ ਸ਼ੰਕਰ ਭਗਵਦਪਾਦਾਚਾਰੀਆ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਵੇਦਾਂਤ ਮਤ ਦੇ ਰਚਣਹਾਰ ਸਨ। ਉਹਨਾਂ ਦੇ ਵਿਚਾਰ ਆਤਮਾ ਅਤੇ ਈਸਵਰ ਦੀ ਬਰਾਬਰੀ ਉੱਤੇ ਆਧਾਰਿਤ ਹਨ ਜਿਸਦੇ ਅਨੁਸਾਰ ਈਸਵਰ ਇੱਕ ਹੀ ਸਮੇਂ ਵਿੱਚ ਸਗੁਣ ਅਤੇ ਨਿਰਗੁਣ ਦੋਨਾਂ ਹੀ ਸਰੂਪਾਂ ਵਿੱਚ ਰਹਿੰਦਾ ਹੈ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਪੰਜਾਬ ਵਿਧਾਨ ਸਭਾ ਚੋਣਾਂ 1997 ਜੋ 30 ਜਨਵਰੀ, 1997 ਵਿੱਚ ਹੋਈਆ ਅਤੇ ਇਸ ਦਾ ਨਤੀਜਾ ਫਰਵਰੀ 1997 ਘੋਸ਼ਿਤ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਨੇ ਰਾਜਿੰਦਰ ਕੌਰ ਭੱਠਲ ਦੀ ਅਗਵਾਹੀ ਵਿੱਚ ਇਹ ਚੋਣਾਂ ਦਾ ਮੁਕਾਬਲਾ ਹੋਇਆ। ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ 14 ਸੀਟਾਂ ’ਤੇ ਜਿੱਤ ਹਾਸਲ ਕੀਤੀ ਜਦੋਂ ਕਿ ਅਕਾਲੀ ਦਲ ਨੂੰ 76 ਸੀਟਾਂ ਮਿਲੀਆਂ। ਭਾਜਪਾ ਨੂੰ 17 ਤੇ ਹੋਰਾਂ ਨੇ 10 ਸੀਟਾਂ ’ਤੇ ਜਿੱਤ ਹਾਸਲ ਕੀਤੀ। 12 ਫਰਵਰੀ 1997 ਤੋਂ ਇੱਕ 24 ਫਰਵਰੀ 2007 ਤਕ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਰਹੇ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅੰਮ੍ਰਿਤਸਰ (ਜਾਂ ਅੰਬਰਸਰ ਵਜੋਂ ਵੀ ਬੋਲਿਆ ਜਾਂਦਾ ਹੈ; ਸ਼ਬਦ ਭਾਵ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਤੋਂ ਮਾਰਚ ਮਹੀਨੇ ਦੇ ਵਿੱਚ ਹੈ।
ਜਰਨੈਲ ਸਿੰਘ ਸੇਖਾ (ਜਨਮ-1 ਅਗਸਤ 1934) ਪੰਜਾਬੀ ਲੇਖਕ, ਨਾਵਲਕਾਰ ਅਤੇ ਕਹਾਣੀਕਾਰ ਹੈ। ਉਹ ਅੱਧੀ ਸਦੀ ਦੇ ਕ਼ਰੀਬ ਸਮੇਂ ਤੋਂ ਪੰਜਾਬੀ ਸਾਹਿਤ ਲਿਖਣ ਦਾ ਕਾਰਜ ਕਰ ਰਹੇ ਹਨ। ਹੁਣ ਤੱਕ ਉਹ ਡੇਢ ਦਰਜਨ ਦੇ ਕ਼ਰੀਬ ਕਿਤਾਬਾਂ ਲਿਖ ਚੁੱਕੇ ਹਨ। ਲੇਖਕ ਅਤੇ ਸਮਾਜ ਦੇ ਰਿਸ਼ਤੇ 'ਤੇ ਟਿੱਪਣੀ ਕਰਦਿਆਂ ਉਹ ਕਹਿੰਦਾ ਹੈ, "ਲੇਖਕ ਸਮਾਜ ਦਾ ਸ਼ੀਸ਼ਾ ਹੁੰਦਾ ਹੈ। ਸਮੇਂ ਤੇ ਸਥਾਨ ਅਨੁਸਾਰ ਜਿਹੜੀਆਂ ਘਟਨਾਵਾਂ ਘਟਦੀਆਂ ਹਨ ਜਾਂ ਸਮਾਜਕ ਸਮੱਸਿਆਵਾਂ ਉਤਪੰਨ ਹੁੰਦੀਆਂ ਹਨ, ਉਹਨਾਂ ਨੂੰ ਆਪਣੀ ਕ਼ਲਮ ਦੀ ਨੋਕ 'ਤੇ ਲਿਆਉਣਾ ਲੇਖਕ ਦਾ ਕਰਤੱਵ ਹੁੰਦਾ ਹੈ। ਜੇ ਉਹ ਉਹਨਾਂ ਤੋਂ ਮੂੰਹ ਮੋੜਦਾ ਹੈ ਤਾਂ ਉਹ ਨਾ ਆਪਣੇ ਆਪ ਨਾਲ ਅਤੇ ਨਾ ਹੀ ਸਮਾਜ ਨਾਲ਼ ਇਨਸਾਫ਼ ਕਰ ਰਿਹਾ ਹੁੰਦਾ ਹੈ।"