ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਲਾਲ ਬਹਾਦੁਰ ਸ਼ਾਸਤਰੀ (2 ਅਕਤੂਬਰ 1904 – 11 ਜਨਵਰੀ 1966) ਇੱਕ ਭਾਰਤੀ ਕ੍ਰਾਂਤੀਕਾਰੀ, ਸਿਆਸਤਦਾਨ ਅਤੇ ਰਾਜਨੇਤਾ ਸੀ ਜਿਸ ਨੇ 9 ਜੂਨ 1964 ਤੋਂ 11 ਜਨਵਰੀ 1966 ਤੱਕ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਵਜੋ ਸੇਵਾ ਨਿਭਾਈ। ਸ਼ਾਸਤਰੀ ਨੇ ਭਾਰਤ ਦੀ ਪਹਿਲੀ ਕੈਬਨਿਟ ਵਿੱਚ ਤੀਜੇ ਰੇਲ ਮੰਤਰੀ (1952-1956) 6ਵੇਂ ਗ੍ਰਹਿ ਮੰਤਰੀ (1961-1963) ਵਜੋਂ ਸੇਵਾ ਨਿਭਾਈ। ਨੇਤਾਜੀ ਸੁਭਾਸ਼ ਚੰਦਰ ਬੋਸ ਵਾਂਗ ਉਸ ਨੂੰ ਪੂਰੇ ਭਾਰਤ ਵਿੱਚ ਸਤਿਕਾਰਿਆ ਜਾਂਦਾ ਹੈ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਛੱਤੇਆਣਾ ਭਾਰਤੀ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਬਾਹਾ ਤਹਿਸੀਲ ਅਤੇ ਕੋਟ ਭਾਈ ਬਲਾਕ ਦਾ ਇੱਕ ਪਿੰਡ ਹੈ। ਪਿੰਡ ਛੱਤਿਆਣਾ ਨੂੰ ਸਭ ਤੋਂ ਨੇੜਲਾ ਰੇਲਵੇ ਸਟੇਸ਼ਨ ਤੇ ਸ਼ਹਿਰ ਗਿੱਦੜਬਾਹਾ ਪੈਂਦਾ ਹੈ ਜੋ ਪਿੰਡ ਤੋਂ 16 ਕਿਲੋਮੀਟਰ ਦੀ ਦੂਰੀ ਤੇ ਹੈ । ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ 25 ਕਿਲੋਮੀਟਰ ਦੀ ਦੂਰੀ ਤੇ ਹੈ ਤੇ ਬਠਿੰਡਾ 35 ਕਿਲੋਮੀਟਰ ਦੀ ਦੂਰੀ ਤੇ ਹੈ । ਫ਼ੌਜ ਦਾ ਹਵਾਈ ਅੱਡਾ, ਭੀਸੀਆਣਾ ਇਥੋਂ ਸਿਰਫ਼ 8 ਕਿਲੋਮੀਟਰ ਦੂਰ ਹੈ। ਇਸ ਦੇ ਹੋਰ ਗੁਆਂਢੀ ਪਿੰਡਾਂ ਵਿੱਚ ਰੁਖਾਲਾ (3 ਕਿ:ਮੀ) ਬੁੱਟਰ ਸ਼ਰੀਹ (4 ਕਿ:ਮੀ) ਭਲਾਈਆਣਾ (4 ਕਿ:ਮੀ) ਸਹਿਬਚੰਦ (3 ਕਿ:ਮੀ) ਸੁਖਣਾ ਅਬਲੂ (2 ਕਿ:ਮੀ) ’ਤੇ ਕੋਟ ਭਾਈ (8 ਕਿ:ਮੀ) ਦੇ ਨਾਂ ਹਨ। ਪਿੰਡ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਤੋਂ ਤਕਰੀਬਨ 255 ਕਿਲੋਮੀਟਰ ਦੇ ਫ਼ਾਸਲੇ ’ਤੇ ਹੈ। ਬਸ ਸਰਵਿਸ ਰਾਹੀਂ ਪਿੰਡ ਆਸ ਪਾਸ ਦੇ ਸਾਰੇ ਸ਼ਹਿਰਾਂ ਨਾਲ ਜੁੜਿਆ ਹੋਇਆ ਹੈ।ਅੰਗਰੇਜਾਂ ਦੇ ਸਮੇਂ ਤੋਂ ਲੈ ਕੇ 1972 ਤੱਕ ਇਹ ਪਿੰਡ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਰਿਹਾ। ਫਿਰ ਫਰੀਦਕੋਟ ਵਿੱਚ ਸਾਮਲ ਕੀਤਾ ਗਿਆ।1995 ਵਿੱਚ ਇਹ ਪਿੰਡ ਮੁਕਤਸਰ ਨੂੰ ਜਿਲ੍ਹੇ ਦਾ ਦਰਜਾ ਮਿਲਣ ਤੇ ਮੁਕਤਸਰ ਵਿੱਚ ਆ ਗਿਆ। ਪਿਛੋਕੜ ਵੱਲ ਝਾਤ ਮਾਰੀਏ ਤਾਂ ਪਹਿਲਵਾਨ ਬੰਤਾ ਸਿੰਘ ਜੀ ਜਿੰਨਾਂ ਨੇ ਆਪਣੀ ਸਰੀਰਕ ਤਾਕਤ ਨਾਲ ਆਦਮਖੋਰ ਸ਼ੇਰ ਨੂੰ ਮਾਰ ਦਿੱਤਾ ਸੀ ਇਸੇ ਪਿੰਡ ਦੇ ਸਨ। ਪਿੰਡ ਛੱਤਿਆਣਾ ਦੇ ਬਹੁਤੇ ਲੋਕ ਤਰਕਸ਼ੀਲ ਸੁਭਾਅ ਦੇ ਹਨ ਜੋ ਵਹਿਮਾਂ ਭਰਮਾਂ ਤੋਂ ਕੋਹਾਂ ਦੂਰ ਹਨ। ਪਿੰਡ ਦੇ ਬਾਹਰਵਾਰ ਇਤਿਹਾਸਕ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਸਥਿਤ ਹੈ ਜਿਥੇ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਨਾਲ ਰਹਿੰਦੇ ਬਰਾੜ ਗੋਤ ਦੇ ਸਿੱਖਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਗੁਪਤ ਮਾਇਆ ਕੱਢ ਕੇ ਤਨਖ਼ਾਹਾਂ ਦੇ ਰੂਪ ਵਿੱਚ ਵੰਡੀ ਸੀ। ਦੇਸ਼ ਦੀ ਵੰਡ ਤੋਂ ਪਹਿਲਾਂ ਪਿੰਡ ਵਿੱਚ ਮੁਸਲਮਾਨਾਂ ਦੇ ਵੀ ਕਾਫ਼ੀ ਘਰ ਸਨ, ਜਿੰਨਾ ਨੇ ਲੱਗਭੱਗ 1925 ਵਿਚ ਪਿੰਡ ਵਿੱਚ ਇੱਕ ਮਸਜਿਦ ਦਾ ਨਿਰਮਾਣ ਵੀ ਕੀਤਾ ਜੋ ਕਿ ਅੱਜ ਵੀ ਖੜ੍ਹੀ ਹੈ। ਪਿੰਡ ਦੇ ਲੋਕਾਂ ਦਾ ਮੁੱਖ ਕਿੱਤਾ ਖੇਤੀਬਾੜੀ ਹੈ ਤੇ ਜੈਤੋ ਰਜਬਾਹੇ ਤੋਂ ਖੇਤੀਬਾੜੀ ਲਈ ਲੋੜੀਂਦੇ ਪਾਣੀ ਦੀ ਪੂਰਤੀ ਹੁੰਦੀ ਹੈ । ਜੈਤੋ ਰਜਬਾਹਾ 1870 ਵਿੱਚ ਅੰਗਰੇਜਾਂ ਦੁਆਰਾ ਕੱਢਿਆ ਗਿਆ ਸੀ ਜੋ ਕਿ ਬਿਲਕੁਲ ਪਿੰਡ ਦੇ ਨਾਲ਼ ਦੀ ਗੁਜ਼ਰਦਾ ਹੀ। ਪਿੰਡ ਦੇ ਬਾਹਰਵਾਰ ਜੈਤੋ ਰਜਬਾਹੇ ਦੇ ਉੱਪਰ ਅੰਗਰੇਜਾਂ ਦੇ ਸਮੇਂ ਦੀ ਨਹਿਰੀ ਕੋਠੀ ਹੈ ਜੋਕਿ ਅੱਜ ਵੀ ਵਧੀਆ ਹਾਲਤ ਵਿੱਚ ਖੜ੍ਹੀ ਹੈ। ਕਿਸੇ ਸਮੇਂ ਇਹ ਨਹਿਰੀ ਮਹਿਕਮੇ ਦਾ ਵਿਸ਼ਰਾਮ ਘਰ ਸੀ।1883 ਦੇ ਫਿਰੋਜ਼ਪੁਰ ਡਿਵੀਜ਼ਨ ਦੇ ਗਜਟੀਅਰ ਵਿੱਚ ਵੀ ਇਸ ਨਹਿਰੀ ਕੋਠੀ ਦਾ ਜ਼ਿਕਰ ਆਉਂਦਾ ਹੈ। ਲੱਗਭਗ 1920 ਵਿੱਚ ਕੋਠੀ ਵਿਚ ਤਾਰ ਦਾ ਵੀ ਪ੍ਰਬੰਧ ਹੋ ਗਿਆ ਸੀ ਜਿਸ ਨਾਲ਼ ਮਹਿਕਮਾ ਹੋਰਾਂ ਕੋਠੀਆਂ ਨਾਲ਼ ਜੁੜ ਗਿਆ ਤੇ ਸ਼ੁਰੂਆਤੀ ਪੋਸਟ ਆਫਿਸ ਵੀ ਬਣ ਗਿਆ ਤੇ ਤਾਰ ਬਾਬੂ ਦੀ ਵੀ ਨਿਯੁਕਤੀ ਹੋਈ।
ਗਾਂਧੀ ਜੈਅੰਤੀ ਇੱਕ ਕੌਮੀ ਤਿਉਹਾਰ ਹੈ ਜੋ ਭਾਰਤ ਵਿੱਚ ਮੋਹਨਦਾਸ ਕਰਮਚੰਦ ਗਾਂਧੀ ਦੇ ਜਨਮ ਦਿਨ ਦੇ ਮੌਕੇ ਨੂੰ ਮਨਾਉਣ ਲਈ ਮਨਾਇਆ ਜਾਂਦਾ ਹੈ, ਜਿਸ ਨੂੰ ਗੈਰ-ਰਸਮੀ ਤੌਰ 'ਤੇ "ਰਾਸ਼ਟਰ ਪਿਤਾ" ਕਿਹਾ ਜਾਂਦਾ ਹੈ। ਇਹ ਹਰ ਸਾਲ 2 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਹ ਦੇਸ਼ ਦੀਆਂ ਚਾਰ ਰਾਸ਼ਟਰੀ ਛੁੱਟੀਆਂ ਦੇ ਵਿੱਚੋਂ ਇੱਕ ਹੈ। ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਨੇ 15 ਜੂਨ 2007 ਨੂੰ ਇੱਕ ਮਤਾ ਅਪਣਾਇਆ ਜਿਸ ਨੇ ਐਲਾਨ ਕੀਤਾ ਸੀ ਕਿ 2 ਅਕਤੂਬਰ ਨੂੰ ਅਹਿੰਸਾ ਦੇ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਇਆ ਜਾਵੇਗਾ।
ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਜਸਦੀਪ ਸਿੰਘ ਗਿੱਲ, ਜਿਨ੍ਹਾਂ ਨੂੰ ਉਨ੍ਹਾਂ ਦੇ ਪੈਰੋਕਾਰਾਂ ਦੁਆਰਾ ਹਜ਼ੂਰ ਜੀ ਵਜੋਂ ਵੀ ਜਾਣਿਆ ਜਾਂਦਾ ਹੈ, ਰਾਧਾ ਸੁਆਮੀ ਸਤਿਸੰਗ ਬਿਆਸ (RSSB) ਦੇ ਅਧਿਆਤਮਿਕ ਮੁਖੀ ਹਨ। ਓਹਨਾਂ ਨੂੰ 2 ਸਤੰਬਰ 2024 ਨੂੰ ਬਾਬਾ ਗੁਰਿੰਦਰ ਸਿੰਘ ਜੀ ਢਿੱਲੋਂ ਦੁਆਰਾ ਆਪਣਾ ਉੱਤਰਾਧਿਕਾਰੀ ਥਾਪਿਆ ਗਿਆ। ਹਜ਼ੂਰ ਜਸਦੀਪ ਸਿੰਘ ਜੀ ਗਿੱਲ ਭਵਿੱਖ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਛੇਵੇਂ ਮੁਖੀ ਹੋਣਗੇ ਅਤੇ ਜਿਨ੍ਹਾਂ ਨੂੰ ਸਤਿਸੰਗ ਕਰਨ ਤੇ ਨਾਮਦਾਨ ਦੀ ਬਖ਼ਸ਼ਿਸ਼ ਕਰਨ ਦਾ ਪੂਰਾ ਅਧਿਕਾਰ ਹੋਵੇਗਾ। ਇਸ ਅਧਿਆਤਮਿਕ ਸੰਪਰਦਾ ਦਾ ਮੁੱਖ ਕੇਂਦਰ, ਡੇਰਾ ਬਾਬਾ ਜੈਮਲ ਸਿੰਘ, ਉੱਤਰੀ ਭਾਰਤ ਵਿੱਚ ਪੰਜਾਬ ਦੇ ਬਿਆਸ ਸ਼ਹਿਰ ਦੇ ਨੇੜੇ ਬਿਆਸ ਦਰਿਆ ਦੇ ਕੰਢੇ 'ਤੇ ਸਥਿਤ ਹੈ, ਅਤੇ 1891 ਤੋਂ ਸਤਿਸੰਗ ਦਾ ਕੇਂਦਰ ਰਿਹਾ ਹੈ। ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਤਿਸੰਗ ਘਰ ਪੂਰੀ ਦੁਨੀਆ ਵਿੱਚ ਸਥਿਤ ਹਨ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਪਿੰਡ ਡੋਡ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਤਹਿਸੀਲ ਜੈਤੋ ਦਾ ਇੱਕ ਪਿੰਡ ਹੈ। ਇਹ ਪਿੰਡ ਬਾਜਾਖਾਨਾ ਤੋਂ ਬਰਨਾਲਾ ਰੋਡ ਤੇ ਬਾਜਾਖਾਨਾ ਤੋਂ ਚਾਰ ਕੁ ਕਿੱਲੋਮੀਟਰ ਦੀ ਦੂਰੀ ਤੇ ਸਥਿਤ ਹੈ। ਪਿੰਡ ਦੇ ਦੱਖਣ ਵਾਲੇ ਪਾਸੇ ਜ਼ਿਲ੍ਹਾ ਮੋਗਾ ਦਾ ਪਿੰਡ ਵਾਂਦਰ ਹੈ। ਇਸ ਲਈ ਇਸ ਨੂੰ ਵਾਂਦਰ ਡੋਡ ਕਹਿ ਦਿੰਦੇ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਹੋਣ ਕਰਕੇ ਇਹ ਇਤਿਹਾਸਕ ਪਿੰਡ ਹੈ। ਇਸ ਪਿੰਡ ਨੂੰ ਡਾਕਖਾਨਾ ਡੋਡ ਦਾ ਹੀ ਲਗਦਾ ਹੈ। ਇਸ ਦੀ ਆਬਾਦੀ ਤਕਰੀਬਨ ਪੰਜ ਹਜ਼ਾਰ ਹੈ। ਡੋਡ ਪਿੰਡ ਬਾਜਾਖਾਨਾ ਤੋਂ ਬਰਨਾਲਾ ਰੋਡ ਤੇ ਹੈ। ਪਿੰਡ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਜੋੜਾ ਸਾਹਿਬ ਵੀ ਸ਼ਰਧਾਲੂ ਦੇ ਘਰ ਹਨ. Neeru bajwa actress belonged dod village.
ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।
ਸਾਈਬਰ ਕ੍ਰਾਈਮ, ਜਾਂ ਕੰਪਿਊਟਰ-ਅਧਾਰਿਤ ਅਪਰਾਧ, ਇੱਕ ਜੁਰਮ ਹੈ ਜਿਸ ਵਿੱਚ ਕੰਪਿਊਟਰ ਅਤੇ ਇੱਕ ਨੈਟਵਰਕ ਦੀ ਵਰਤੋਂ ਹੁੰਦੀ ਹੈ। ਕੰਪਿਊਟਰ ਦੀ ਵਰਤੋਂ ਕਿਸੇ ਜੁਰਮ ਦੇ ਆਯੋਗ ਵਿੱਚ ਕੀਤੀ ਗਈ ਹੋ ਸਕਦੀ ਹੈ, ਜਾਂ ਇਹ ਟੀਚਾ ਹੋ ਸਕਦਾ ਹੈ। ਸਾਈਬਰ ਕ੍ਰਾਈਮ ਨੂੰ ਪਰਿਭਾਸ਼ਤ ਕੀਤਾ ਜਾ ਸਕਦਾ ਹੈ: “ਅਪਰਾਧ ਜੋ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹਾਂ ਵਿਰੁੱਧ ਅਪਰਾਧਕ ਮਨੋਰਥ ਨਾਲ ਪੀੜਤ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਜਾਂ ਪੀੜਤ ਨੂੰ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ, ਸਰੀਰਕ ਜਾਂ ਮਾਨਸਿਕ ਨੁਕਸਾਨ ਲਈ ਨੈਟਵਰਕ ਦੀ ਵਰਤੋਂ ਕਰਕੇ ਕੀਤੇ ਜਾਂਦੇ ਹਨ। ਜਿਵੇਂ ਇੰਟਰਨੈਟ (ਨੈੱਟਵਰਕ ਜਿਵੇਂ ਚੈਟ ਰੂਮ, ਈਮੇਲਾਂ, ਨੋਟਿਸ ਬੋਰਡ ਅਤੇ ਸਮੂਹ) ਅਤੇ ਮੋਬਾਈਲ ਫੋਨ (ਬਲੂਟੁੱਥ / ਐਸ ਐਮ ਐਸ / ਐਮ ਐਮ ਐਸ) "। ਸਾਈਬਰ ਕ੍ਰਾਈਮ ਕਿਸੇ ਵਿਅਕਤੀ ਜਾਂ ਦੇਸ਼ ਦੀ ਸੁਰੱਖਿਆ ਅਤੇ ਵਿੱਤੀ ਸਿਹਤ ਲਈ ਖਤਰਾ ਪੈਦਾ ਕਰ ਸਕਦਾ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਪੰਜਾਬੀ ਸਿਆਸਤਦਾਨ ਹੈ। ਇਹ ਕਾਂਗਰਸ ਪਾਰਟੀ ਦਾ ਕਾਰਕੁਨ ਹੈ। ਇਨ੍ਹਾਂ ਨੇ ਪਹਿਲੀ ਵਾਰ 2012 ਦੀਆਂ ਵਿਧਾਨ ਸਭਾ ਚੋਣਾਂ 'ਚ ਗਿੱਦੜਬਾਹਾ ਹਲਕੇ ਤੋਂ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ। ਉਹ ਇੰਡੀਅਨ ਯੂਥ ਕਾਂਗਰਸ ਦਾ ਰਾਸ਼ਟਰੀ ਪ੍ਰਧਾਨ ਵੀ ਰਿਹਾ ਹੈ। 2024 ਦੀਆਂ ਲੋਕ ਸਭਾ ਚੋਣਾਂ 'ਚ ਅਮਰਿੰਦਰ ਸਿੰਘ ਰਾਜਾ ਵੜਿੰਗ ਹਲਕਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਹਰਾ ਕੇ ਚੋਣ ਜਿੱਤੇ।
ਬਾਬਾ ਬਾਲਕ ਨਾਥ ਇੱਕ ਹਿੰਦੂ ਦੇਵਤਾ ਹੈ, ਜਿਸ ਦੀ ਉੱਤਰ-ਭਾਰਤੀ ਰਾਜ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਬਹੁਤ ਸ਼ਰਧਾ ਨਾਲ ਪੂਜਾ ਕੀਤੀ ਜਾਂਦੀ ਹੈ। ਉਸ ਦਾ ਮੁੱਖ ਪੂਜਾ ਸਥਾਨ ਦੇਉਤਸਿਧ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਇਹ ਮੰਦਰ ਚੱਕਮੋਹ ਪਿੰਡ ਦੀ ਪਹਾੜੀ ਦੀ ਉੱਚੀ ਚੋਟੀ 'ਤੇ ਸਥਿਤ ਹੈ। ਮੰਦਰ ਵਿੱਚ ਪਹਾੜੀ ਦੇ ਵਿਚਕਾਰ ਇੱਕ ਕੁਦਰਤੀ ਗੁਫਾ ਹੈ, ਮੰਨਿਆ ਜਾਂਦਾ ਹੈ ਕਿ ਇਹ ਸਥਾਨ ਬਾਬਾ ਜੀ ਦਾ ਨਿਵਾਸ ਸੀ। ਮੰਦਿਰ ਵਿੱਚ ਬਾਬਾਜੀ ਦੀ ਇੱਕ ਮੂਰਤੀ ਸਥਿਤ ਹੈ, ਸ਼ਰਧਾਲੂ ਬਾਬਾ ਜੀ ਦੀ ਵੇਦੀ ਨੂੰ "ਰੋਟ" ਚੜ੍ਹਾਉਂਦੇ ਹਨ, "ਰੋਟ" ਆਟੇ ਅਤੇ ਚੀਨੀ/ਗੁੜ ਦੇ ਘਿਓ ਨਾਲ ਮਿਲਾਇਆ ਜਾਂਦਾ ਹੈ। ਇੱਥੇ ਬਾਬਾ ਜੀ ਨੂੰ ਇੱਕ ਬੱਕਰਾ ਵੀ ਚੜ੍ਹਾਇਆ ਜਾਂਦਾ ਹੈ, ਜੋ ਕਿ ਉਨ੍ਹਾਂ ਦੇ ਪਿਆਰ ਦਾ ਪ੍ਰਤੀਕ ਹੈ, ਇੱਥੇ ਬੱਕਰੀਆਂ ਦੀ ਬਲੀ ਨਹੀਂ ਦਿੱਤੀ ਜਾਂਦੀ ਸਗੋਂ ਉਨ੍ਹਾਂ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ। ਬਾਬਾ ਜੀ ਦੀ ਗੁਫਾ ਵਿੱਚ ਔਰਤਾਂ ਦੇ ਦਾਖ਼ਲੇ ਦੀ ਮਨਾਹੀ ਹੈ ਪਰ ਉਨ੍ਹਾਂ ਦੇ ਦਰਸ਼ਨਾਂ ਲਈ ਗੁਫ਼ਾ ਦੇ ਬਿਲਕੁਲ ਸਾਹਮਣੇ ਇੱਕ ਉੱਚਾ ਥੜ੍ਹਾ ਬਣਾਇਆ ਗਿਆ ਹੈ, ਜਿੱਥੋਂ ਔਰਤਾਂ ਉਨ੍ਹਾਂ ਨੂੰ ਦੂਰੋਂ ਦੇਖ ਸਕਦੀਆਂ ਹਨ। ਮੰਦਿਰ ਤੋਂ ਲਗਭਗ 6 ਕਿਲੋਮੀਟਰ ਅੱਗੇ ਇੱਕ ਸਥਾਨ "ਸ਼ਾਹਤਲਾਈ" ਸਥਿਤ ਹੈ, ਮੰਨਿਆ ਜਾਂਦਾ ਹੈ ਕਿ ਬਾਬਾ ਜੀ ਇਸ ਸਥਾਨ 'ਤੇ "ਧਿਆਨ ਯੋਗ" ਕਰਦੇ ਸਨ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਦੇਬੀ ਮਖਸੂਸਪੁਰੀ (ਅੰਗ੍ਰੇਜ਼ੀ: Debi Makhsoospuri; ਜਨਮ: ਗੁਰਦੇਵ ਸਿੰਘ ਗਿੱਲ; ਮਿਤੀ 10 ਜੂਨ 1966) ਇੱਕ ਪੰਜਾਬੀ ਗਾਇਕ, ਗੀਤਕਾਰ, ਸ਼ਾਇਰ ਅਤੇ ਕਵੀ ਹੈ। ਉਹ ਸ਼ੁਰੁਆਤ ਵਿੱਚ ਗੀਤਕਾਰ ਸੀ ਅਤੇ ਉਸ ਦਾ ਪਹਿਲਾ ਗੀਤ ਗਾਇਕ ਕੁਲਦੀਪ ਮਾਣਕ ਨੇ ਗਾਇਆ। ਉਦੋਂ ਇਹਨਾਂ ਦੀ ਉਮਰ ਵੀਹ ਸਾਲ ਦੀ ਸੀ। ਬਾਅਦ ਵਿੱਚ ਉਸਨੇ ਮਨਮੋਹਨ ਵਾਰਿਸ, ਕਮਲ ਹੀਰ, ਸਰਦੂਲ ਸਿਕੰਦਰ, ਅਤੇ ਹੰਸ ਰਾਜ ਹੰਸ ਵਰਗੇ ਪੰਜਾਬੀ ਕਲਾਕਾਰਾਂ ਲਈ ਗੀਤ ਲਿਖੇ ਹਨ। ਉਸਨੇ 1994 ਵਿੱਚ ਆਪਣੀ ਪਹਿਲੀ ਐਲਬਮ "ਜਦ ਮਾਂ ਨਹੀਂ ਰਹਿੰਦੀ" ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ।
ਜੋਸ਼ੂਆ ਫ਼ਜ਼ਲਦੀਨ (ਜਨਮ 7.8.1903) ਪੰਜਾਬ ਦਾ ਇੱਕ ਪੰਜਾਬੀ ਕਵੀ ਅਤੇ ਨਾਟਕਕਾਰ ਸੀ। ਜੋਸ਼ੂਆ ਫ਼ਜ਼ਲਦੀਨ ਵੱਡਾ ਸੂਝਵਾਨ, ਸਿਆਸਤਦਾਨ, ਨਾਟਕਕਾਰ,ਅਤੇ ਵਕੀਲ ਸੀ। ਜੋਸ਼ੂਆ ਫ਼ਜ਼ਲਦੀਨ ਨੇ ਪੰਜਾਬੀ ਸਾਹਿਤ ਬਾਰੇ ਹੋਰ ਬਹੁਤ ਕੁਝ ਲਿਖਿਆ ਸੀ। ਜੋਸ਼ੂਆ ਫ਼ਜ਼ਲਦੀਨ ਦੀਆਂ ਕਵਿਤਾਵਾਂ,ਨਾਵਲ, ਕਹਾਣੀਆਂ ਬਹੁਤ ਪ੍ਰਸਿੱਧ ਸਨ। ਉਸ ਨੇ ਪੰਜਾਬੀ ਵਿੱਚ ਕੁਝ ਬਹੁਤ ਸੁੰਦਰ ਨਾਟਕ ਲਿਖੇ।ਜੋਸ਼ੂਆ ਫ਼ਜ਼ਲਦੀਨ ਨੇ ਉਰਦੂ ਤੇ ਅੰਗਰੇਜੀ ਵਿੱਚ ਵੀ ਕੁਝ ਰਚਨਾਵਾਂ ਲਿਖਿਆਂ।
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਸ੍ਰੀ ਚਮਕੌਰ ਸਾਹਿਬ ਪੰਜਾਬ ਦੇ ਭਾਰਤੀ ਰਾਜ ਵਿੱਚ ਰੂਪਨਗਰ ਜ਼ਿਲ੍ਹੇ ਦੇ ਅਧੀਨ ਆਉੰਦਾ ਇੱਕ ਸ਼ਹਿਰ ਅਤੇ ਵਿਧਾਨ ਸਭਾ ਹਲਕਾ ਹੈ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਆਪਣੇ 02 ਵੱਡੇ ਸਾਹਿਬਜ਼ਾਦਿਆਂ (ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ) ਅਤੇ 40 ਸਿੰਘਾਂ ਨਾਲ ਚਮਕੌਰ ਦੀ ਗੜ੍ਹੀ (ਜੋਕਿ ਹੁਣ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਦੇ ਨਾਮ ਨਾਲ ਜਾਣਿਆ ਜਾਂਦਾ ਹੈ) ਵਿੱਚ ਮੁਗਲਾਂ ਵਿਰੁੱਧ ਜੰਗੀ ਕਾਰਵਾਈ ਕੀਤੀ ਸੀ। ਚਮਕੌਰ ਦੀ ਗੜ੍ਹੀ ਵਿੱਚੋਂ ਗੁਰੂ ਸਾਹਿਬ ਨੇ ਜਵਾਬੀ ਹਮਲਿਆਂ ਵਿੱਚ ਮੁਗਲ ਸਿਪਾਹੀਆਂ ਅਤੇ ਉਹਨਾ ਦੇ ਜਰਨੈਲਾਂ ਦੀ ਚੰਗੀ ਖੁੰਬ ਠੱਪੀ। ਗੁਰੂ ਸਾਹਿਬ ਦੀ ਸ਼ਸਤਰ ਪ੍ਰਣਾਲੀ ਅਤੇ ਰਣਨੀਤੀ ਨੂੰ ਦੇਖ ਕੇ ਮੁਗਲਾਂ ਨੂੰ ਭਾਜੜਾਂ ਪੈ ਗਈਆਂ।ਸਰਹਿੰਦ ਨਹਿਰ ਦੇ ਕਿਨਾਰੇ ਤੇ ਸਥਿਤ ਸ੍ਰੀ ਚਮਕੌਰ ਸਾਹਿਬ ਮੋਰਿੰਡਾ ਤੋਂ 15 ਕਿਲੋਮੀਟਰ ਅਤੇ ਰੂਪਨਗਰ ਤੋਂ 16 ਕਿਲੋਮੀਟਰ ਦੂਰ ਹੈ। ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਦੋ ਵੱਡੇ ਸਾਹਿਬਜ਼ਾਦੇ ਅਤੇ 40 ਸਿੰਘ ਕੋਟਲਾ ਨਿਹੰਗ ਖ਼ਾਨ ਤੋਂ ਇਸ ਸਥਾਨ ਤੇ ਆਏ ਸਨ। ਮੁਗ਼ਲ ਫੌਜ ਉਨ੍ਹਾਂ ਦਾ ਪਿੱਛਾ ਕਰ ਰਹੀ ਸੀ। ਉਹ ਬਾਗ਼ ਵਿਚ ਆਏ ਸਨ, ਜੋ ਕਿ ਰਾਜਾ ਬਿਧੀ ਚੰਦ ਦਾ ਦੱਸਿਆ ਜਾਂਦਾ ਹੈ, ਜਿਥੇ ਹੁਣ ਗੁਰੂਦਵਾਰਾ ਕਤਲਗੜ੍ਹ ਸਾਹਿਬ ਹੈ। ਗੁਰੂ ਗੋਬਿੰਦ ਸਿੰਘ ਦੇ ਦੌਰੇ ਅਤੇ ਠਿਕਾਣਿਆਂ ਨੂੰ ਦਰਸਾਉਂਦੇ ਹੋਏ ਕਈ ਹੋਰ ਗੁਰਦੁਆਰੇ ਹਨ ਜਿਨ੍ਹਾਂ ਦੇ ਨਾਂ ਤਾਰੀ ਸਾਹਿਬ, ਦਮਦਮਾ ਸਾਹਿਬ, ਗੜ੍ਹੀ ਸਾਹਿਬ ਅਤੇ ਰਣਜੀਤਗੜ੍ਹ ਸਾਹਿਬ ਹਨ।
ਬਾਵਾ ਬਲਵੰਤ (21 ਅਗਸਤ, 1915 - 24 ਜੂਨ, 1972) ਇੱਕ ਪੰਜਾਬੀ ਸਾਹਿਤਕਾਰ ਅਤੇ ਮੁੱਖ ਤੌਰ ਉੱਤੇ ਕਵੀ ਸਨ। ਬਾਵਾ ਬਲਵੰਤ ਨੇ ਪਹਿਲਾਂ ਉਰਦੂ ਵਿੱਚ ਸ਼ਾਇਰੀ ਲਿਖਣੀ ਸ਼ੁਰੂ ਕੀਤੀ ਅਤੇ ਬਾਅਦ ਵਿੱਚ ਆਪਣੀ ਮਾਂ ਬੋਲੀ ਪੰਜਾਬੀ ਵੱਲ ਆਏ। ਬੌਧਿਕ ਤੇ ਪ੍ਰਗਤੀਵਾਦੀ ਕਵੀ, ਬਾਵਾ ਬਲਵੰਤ ਨੂੰ ਆਧੁਨਿਕ ਪੰਜਾਬੀ ਕਵਿਤਾ ਵਿੱਚ ਕ੍ਰਾਂਤੀਕਾਰੀ ਕਵੀ ਦੇ ਤੌਰ ‘ਤੇ ਜਾਣਿਆ ਜਾਂਦਾ ਹੈ। ਬਾਵਾ ਬਲਵੰਤ ਇੱਕ ਅਦਭੁੱਤ ਵਿਅਕਤੀਤਵ ਦਾ ਮਾਲਕ ਸੀ, ਜਿਸ ਵਿੱਚ ਕਈ ਪਰਸਪਰ ਵਿਰੋਧੀ ਗੁਣਾਂ ਦੇ ਬਾਵਜੂਦ ਇੱਕ ਮੂਲ ਏਕਤਾ ਸੀ। ਉਹ ਗੰਭੀਰ ਹੁੰਦਾ ਹੋਇਆ ਵੀ ਫ਼ੱਕਰ ਸੀ, ਸਾਮਵਾਦੀ ਹੁੰਦਾ ਹੋਇਆ ਵੀ ਭਾਰਤੀ ਸੰਸਕ੍ਰਿਤੀ ਦਾ ਉਪਾਸਕ ਸੀ, ਤਿਆਗੀ ਹੁੰਦਾ ਹੋਇਆ ਵੀ ਸੰਸਾਰ ਨਾਲ ਮੋਹ ਰੱਖਦਾ ਸੀ, ਦਰਦ ਰੱਖਦਾ ਸੀ। ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ ਬਾਵਾ ਬਲਵੰਤ ਦਾ ਜਨਮ 21 ਅਗਸਤ, 1906 ਈ. ਨੂੰ ਪਿੰਡ ਨੇਸ਼ਟਾ ਤਹਿਸੀਲ ਤਰਨਤਾਰਨ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪਿਤਾ ਹਕੀਮ ਠਾਕੁਰ ਦੀਨਾ ਨਾਥ ਤੇ ਮਾਤਾ ਗਿਆਨ ਦੇਵੀ ਦੇ ਘਰ ਹੋਇਆ। ਉਸ ਦੇ ਪਿਤਾ ਠਾਕੁਰ ਦੀਨਾ ਨਾਥ ਅਰਬੀ, ਫ਼ਾਰਸੀ, ਸੰਸਕ੍ਰਿਤ, ਹਿੰਦੀ ਤੇ ਉਰਦੂ ਦੇ ਵਿਦਵਾਨ ਸਨ। ਦਿਨ ਮੰਗਲਵਾਰ ਨੂੰ ਪੈਦਾ ਹੋਣ ਕਾਰਨ ਬਾਵਾ ਬਲਵੰਤ ਦਾ ਪਹਿਲਾ ਨਾਂਅ ਦੀਵਾਨ ਮੰਗਲ ਸੈਨ ਰੱਖਿਆ ਗਿਆ। ਇੱਕ ਰਸਮ ਮੁਤਾਬਕ ਬਾਵਾ ਜੀ ਨੂੰ ਪੈਦਾ ਹੁੰਦਿਆਂ ਹੀ ਰੂੜੀ ਦੇ ਢੇਰ ‘ਤੇ ਰੱਖ ਦਿੱਤਾ ਜਿੱਥੋਂ ਪਿਤਾ ਜੀ ਨੇ ਚੁੱਕ ਲਿਆ, ਜਿਸ ਕਰਕੇ ਮਾਤਾ ਨੇ ਇਨ੍ਹਾਂ ਦਾ ਨਾਂਅ ਕੂੜਾ ਮੱਲ ਰੱਖ ਦਿੱਤਾ ਤੇ ਸਾਰੀ ਉਮਰ ਉਹ ਬਾਵਾ ਨੂੰ ਕੂੜਾ ਮੱਲ ਨਾਂਅ ਨਾਲ ਹੀ ਪੁਕਾਰਦੀ ਰਹੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਇਸ ਰਸਮ ਦਾ ਅਸਲ ਕਾਰਨ ਪਰਿਵਾਰ ਵਿੱਚ ਮੁੰਡੇ ਦੀ ਸਾਲ-ਡੇਢ ਸਾਲ ਬਾਅਦ ਮੌਤ ਹੋ ਜਾਣਾ ਸੀ। ਬਚਪਨ ਵਿੱਚ ਬਾਵਾ ਦੇ ਸਿਰ ‘ਤੇ ਲੰਮੀਆਂ-ਲੰਮੀਆਂ ਜਟਾਂ ਹੋ ਗਈਆਂ ਜਿਸ ਕਰਕੇ ਸਾਰੇ ਪਿੰਡ ਵਾਲੇ ਉਨ੍ਹਾਂ ਨੂੰ ‘ਬਾਵਾ ਬਾਵਾ’ ਕਹਿ ਕੇ ਬੁਲਾਉਂਦੇ ਸਨ। ਭਾਵੇਂ ਉਨ੍ਹਾਂ ਨੂੰ ਮਾਂ ਵੱਲੋਂ ਤੇ ਲੋਕਾਂ ਵੱਲੋਂ ਰੱਖੇ ਦੋਵੇਂ ਨਾਂਅ ਪਸੰਦ ਨਹੀਂ ਸਨ ਪਰ ਉਹ ਆਪ ਬਾਵਾ ਸ਼ਬਦ ਨਾਲੋਂ ਆਪਣੇ-ਆਪ ਨੂੰ ਅਲੱਗ ਨਹੀਂ ਕਰ ਸਕੇ। ਇਸੇ ਕਰਕੇ ਖ਼ੁਦ ਰੱਖੇ ਆਪਣੇ ਪਸੰਦੀਦਾ ਨਾਂਅ ਬਲਵੰਤ ਰਾਏ ਸ਼ਰਮਾ ਦੇ ਕਰਕੇ ਵੀ ਆਪ ਸਾਹਿਤਕ ਜਗਤ ਵਿੱਚ ਬਾਵਾ ਬਲਵੰਤ ਦੇ ਨਾਂਅ ਨਾਲ ਜਾਣੇ ਗਏ। ਇਨ੍ਹਾਂ ਦੀ ਉਮਰ ਹਾਲੇ ਚਾਰ ਸਾਲਾਂ ਦੀ ਹੀ ਸੀ ਜਦੋਂ ਇਨ੍ਹਾਂ ਦੇ ਪਿਤਾ ਨੇ ਰੁਜ਼ਗਾਰ ਦੀ ਤਲਾਸ਼ ਵਿੱਚ ਪਿੰਡ ਨੂੰ ਛੱਡ ਕੇ ਅੰਮ੍ਰਿਤਸਰ ਦੇ ਬਜ਼ਾਰ ਕਟੜਾ ਮੋਹਰ ਸਿੰਘ ਵਿੱਚ ਵੈਦਗਿਰੀ ਦੀ ਦੁਕਾਨ ਖੋਲ੍ਹ ਲਈ। ਬਾਵਾ ਬਲਵੰਤ ਨੂੰ ਦੇਸ਼ ਪਿਆਰ ਦਾ ਜਜ਼ਬਾ ਇੱਥੋਂ ਹੀ ਮਿਲਿਆ। ਬਾਵਾ ਬਲਵੰਤ ਦੀ ਮੁੱਢਲੀ ਸਿੱਖਿਆ ਘਰ ਵਿੱਚ ਹੀ ਹੋਈ। ਹਿੰਦੀ, ਫ਼ਾਰਸੀ ਤੇ ਉਰਦੂ ਜ਼ੁਬਾਨ ਦੀ ਮੁੱਢਲੀ ਸਿੱਖਿਆ ਤੋਂ ਬਾਅਦ ਮੁਨੀਮੀ ਸਿੱਖਣ ਲਈ ਉਸ ਨੂੰ ਪਾਂਧੇ ਕੋਲ ਪੜ੍ਹਾਇਆ, ਜਿੱਥੇ ਉਸ ਨੇ ਲੰਡੇ ਲਿਖਣ-ਪੜ੍ਹਣ ਦੀ ਮੁਹਾਰਤ ਹਾਸਲ ਕੀਤੀ। ਮੁਨੀਮੀ ਦੀ ਪੂਰੀ ਪੜ੍ਹਾਈ ਸਿੱਖਣ ਲਈ ਇੱਕ ਵੱਡੇ ਮੁਨੀਮ ਪਾਸ ਸ਼ਾਗਿਰਦ ਰਖਵਾ ਦਿੱਤਾ। ਦੁਕਾਨ ‘ਤੇ ਕੰਮ ਕਰਦੇ ਹੋਇਆਂ ਵੀ ਬਾਵਾ ਜੀ ਸਾਹਿਤਕ ਪੁਸਤਕਾਂ ਪੜ੍ਹਦੇ ਰਹਿੰਦੇ ਅਤੇ ਸ਼ਾਗਿਰਦੀ ਦੇ ਮਿਲਦੇ ਪੈਸਿਆਂ ਤੋਂ ਉਹ ਕੋਈ ਨਾ ਕੋਈ ਕਿਤਾਬ ਜਾਂ ਰਸਾਲਾ ਲੈ ਲਿਆ ਕਰਦੇ। ਇਨ੍ਹਾਂ ਦਿਨਾਂ ਵਿੱਚ ਹੀ ਉਸ ਦੇ ਸਬੰਧ ਨੌਜੁਆਨ ਭਾਰਤ ਸਭਾ ਨਾਲ ਪੈਦਾ ਹੋਏ ਤੇ ਉਹ ਇਸ ਸਭਾ ਦੇ ਹਮਦਰਦ ਹੋ ਗਏ। ਆਪ ਨੇ ਅੰਡਰ-ਗਰਾਊਂਡ ਰਹਿ ਕੇ ਕਾਂਗਰਸ ਵਿੱਚ ਸਰਗਰਮ ਭੂਮਿਕਾ ਨਿਭਾਈ। ਉਸ ਨੇ ਆਪਣੀਆਂ ਉਰਦੂ ਦੀਆਂ ਇਨਕਲਾਬੀ ਨਜ਼ਮਾਂ ਦੀ ਪੁਸਤਕ ਸ਼ੇਰ-ਏ-ਹਿੰਦ ਦੇ ਨਾਂਅ ਦੀ ਛਪਵਾਈ ਜੋ ਕਿ ਅੰਗਰੇਜ਼ ਸਰਕਾਰ ਨੇ ਜ਼ਬਤ ਕਰ ਲਈ। ਉਹ ਕਾਂਗਰਸ ਦੇ ਜਲਸਿਆਂ ਵਿੱਚ ਆਪਣੀਆਂ ਲਿਖੀਆਂ ਇਨਕਲਾਬੀ ਕਵਿਤਾਵਾਂ ਪੜ੍ਹਦੇ:- ਵਤਨ ਦੀ ਲਾਜ ਰੱਖੀ ਲਾਲਾ ਲਾਜਪੱਤ ਨੇ, ਸੋਇਆ ਵਤਨ ਜਗਾਇਆ ਭਗਤ ਸਿੰਘ, ਦੱਤ ਨੇ। ਬਾਵਾ ਬਲਵੰਤ (Bawa Balwant) ਇਨਕਲਾਬੀ ਸਾਹਿਤ ਦਾ ਅਧਿਐਨ ਕਰਦੇ ਤੇ ‘ਕਿਰਤੀ’ ਰਸਾਲੇ ਰਾਹੀਂ ਉਸ ਸਮੇਂ ਦੇ ਵੱਡੇ ਕ੍ਰਾਂਤੀਕਾਰੀਆਂ ਲਾਲਾ ਹਰਦਿਆਲ, ਹੀਰਾ ਸਿੰਘ ਦਰਦ, ਅਰਜਨ ਸਿੰਘ ਗੜਗੱਜ, ਰਾਸ ਬਿਹਾਰੀ ਬੋਸ, ਭਗਤ ਸਿੰਘ ਤੇ ਅਜੀਤ ਸਿੰਘ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਏ। ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਇਸੇ ਦੌਰਾਨ ਉਸ ਨੇ ਮਾਰਕਸ, ਏਂਗਲਜ਼, ਲੈਨਿਨ ਦੀਆਂ ਕਿਤਾਬਾਂ ਦਾ ਮੁਤਾਲਿਆ ਕੀਤਾ ਜਿਸ ਦਾ ਅਸਰ ਉਨ੍ਹਾਂ ਦੀ ਕ੍ਰਾਂਤੀਕਾਰੀ ਕਵਿਤਾ ਵਿੱਚੋਂ ਸਾਫ਼ ਨਜ਼ਰ ਆਉਂਦਾ ਹੈ। ਆਪਣੀਆਂ ਆਰਥਿਕ ਲੋੜਾਂ ਲਈ ਉਨ੍ਹਾਂ ਨੂੰ ਕਈ ਨਿੱਕੇ-ਨਿੱਕੇ ਕੰਮ ਕਰਨੇ ਪਏ। ਗੱਤੇ ਦੇ ਡੱਬੇ ਬਣਾਉਣ ਤੋਂ ਲੈ ਕੇ ਲਿਫ਼ਾਫ਼ੇ ਬਣਾਉਣ, ਸੂਤ ਦੀ ਰੰਗਾਈ ਦਾ ਕੰਮ, ਖੱਦਰ ਦੀਆਂ ਟੋਪੀਆਂ ਬਣਾਉਣ ਦਾ ਕੰਮ ਕੀਤਾ ਪਰ ਉਹ ਕਿਸੇ ਵੀ ਕੰਮ ਵਿੱਚ ਆਪਣਾ ਪੂਰਾ ਧਿਆਨ ਨਾ ਲਾ ਸਕੇ, ਕਿਉਂਕਿ ਕਵਿਤਾ ਲਿਖਣ ਤੇ ਸਾਹਿਤ ਪੜ੍ਹਨ ਦੀ ਚੇਸ਼ਟਾ ਨੇ ਉਸ ਦੀਆਂ ਰੁਚੀਆਂ ਨੂੰ ਇਸ ਕੰਮ ਦਾ ਰਾਹਗੀਰ ਨਹੀਂ ਬਣਨ ਦਿੱਤਾ। ਬਾਵਾ ਬਲਵੰਤ ਦੀ ਕਾਵਿ-ਦ੍ਰਿਸ਼ਟੀ ਦਾ ਕੇਂਦਰੀ ਸਰੋਕਾਰ ਮਨੁੱਖੀ ਸਮਾਜ ਤੇ ਨਿਜ਼ਾਮ ਦੀ ਬਿਹਤਰੀ ਨਾਲ ਹੈ। ਸਮਾਜਵਾਦੀ ਚੇਤਨਾ ਦਾ ਧਾਰਨੀ ਹੋਣ ਕਾਰਨ ਉਹ ਮਿਹਨਤਕਸ਼ ਆਵਾਮ ਨੂੰ ਜਾਗ੍ਰਿਤ ਕਰਨ ਲਈ ਸਾਹਿਤ ਰਚਨਾ ਨੂੰ ਇੱਕ ਮਾਧਿਅਮ ਬਣਾਉਂਦਾ ਹੈ। ਉਹ ਜਿੱਥੇ ਸਾਮਰਾਜੀ ਤੇ ਸਰਮਾਏਦਾਰੀ ਨਿਜ਼ਾਮ ਦੀ ਜ਼ਬਰ ਅਤੇ ਹਿੰਸਕ ਪ੍ਰਵਿਰਤੀ ਦਾ ਪਰਦਾਫਾਸ਼ ਕਰਦਾ ਹੈ, ਉੱਥੇ ਜਾਗੀਰਦਾਰੀ ਪ੍ਰਬੰਧ ਦੀ ਫੋਕੀ ਨੈਤਿਕਤਾ ਵਿਰੁੱਧ ਵੀ ਆਪਣੇ ਵਿਚਾਰਾਂ ਦਾ ਸੰਚਾਰ ਕਰਦਾ ਹੈ। ਬਾਵਾ ਬਲਵੰਤ ਇਸਤਰੀ ਦੀ ਸੁਤੰਤਰਤਾ ਦੇ ਪ੍ਰਸੰਗ ਵਿੱਚ ਮਾਰਕਸਵਾਦੀ ਦ੍ਰਿਸ਼ਟੀ ਤੋਂ ਸਮਾਜਿਕ ਚੇਤਨਤਾ ਅਧੀਨ ਪਿਆਰ ਦੇ ਅਨੁਭਵ ਨੂੰ ਪੇਸ਼ ਕਰਨ ਵਾਲਾ ਕਵੀ ਹੈ, ਉਹ ਸਰਮਾਏਦਾਰੀ ਨਿਜ਼ਾਮ ਉੱਤੇ ਕਟਾਖਸ਼ ਕਰਦਾ ਹੈ ਜਿਸ ਨੇ ਇਸਤਰੀ ਨੂੰ ਸਿਰਫ਼ ਭੋਗ ਦੀ ਵਸਤ ਤੱਕ ਸੀਮਤ ਕਰ ਦਿੱਤਾ, ਇਸ ਭੋਗ ਦੇ ਮੁਕਾਬਲੇ ਦੇ ਉੱਪਰ ਬਾਵਾ ਬਲਵੰਤ ਔਰਤ ਅਤੇ ਮੁਹੱਬਤ ਨੂੰ ਇੱਕ ਸਮਾਜਿਕ ਸਰੋਕਾਰ ਬਣਾ ਕੇ ਪੇਸ਼ ਕਰਦਾ ਹੈ। ਬਾਵਾ ਬਲਵੰਤ ਦਾ ਦਿਹਾਂਤ ਪੰਜਾਬੀ ਸਾਹਿਤ ਦੀ ਭਿਆਨਕ ਤ੍ਰਾਸਦੀ ਆਖਿਆ ਜਾ ਸਕਦਾ ਹੈ। ਸਾਦਾ ਪਹਿਰਾਵਾ ਤੇ ਖਾਣ-ਪੀਣ ਦੀ ਸਾਦਗੀ ਵਾਲੇ ਬਾਵਾ ਬਲਵੰਤ 1972 ਵਿੱਚ ਸਨ ਸਟਰੋਕ ਲੱਗਣ ਕਾਰਨ ਚੱਲ ਵੱਸੇ। ਡਾ.
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਕੰਬੋਜ ਏਸ਼ੀਆ ਵਿੱਚ ਰਹਿਣ ਵਾਲੀ ਇੱਕ ਜਾਤੀ ਹੈ। ਪ੍ਰਾਚੀਨ ਕੰਬੋਜ ਸ਼ਾਇਦ ਹਿੰਦ-ਈਰਾਨੀ ਮੂਲ ਦੇ ਸਨ। ਹਾਲਾਂਕਿ, ਇਨ੍ਹਾਂ ਨੂੰ ਕਈ ਵਾਰ ਇੰਡੋ-ਆਰੀਅਨ ਅਤੇ ਕਈ ਵਾਰ ਭਾਰਤੀ ਅਤੇ ਈਰਾਨੀ ਦੋਵਾਂ ਦੇ ਤੌਰ 'ਤੇ ਵਰਣਿਤ ਕੀਤਾ ਜਾਂਦਾ ਹੈ। ਇਸ ਜਾਤੀ ਦਾ ਮੁੱਖ ਕਿੱਤਾ ਖੇਤੀਬਾੜੀ ਹੈ, ਇਹ ਕੌਮ ਬਹੁਤ ਹੀ ਦਲੇਰ, ਮਿਹਨਤੀ ਅਤੇ ਖੇਤੀਬਾੜੀ ਕਰਨ ਵਿੱਚ ਮਾਹਿਰ ਹੈ। ਇਹ ਲੋਕ ਜ਼ਿਆਦਾਤਰ ਸਬਜ਼ੀਆਂ ਫਲਾਂ ਦੀ ਕਾਸ਼ਤ ਕਰਦੇ ਹਨ।
ਚੇਨਈ (ਤਾਮਿਲ: சென்னை;।PA: [ˈtʃɛnnəɪ]), ਪੁਰਾਣਾ ਨਾਮ ਮਦਰਾਸ, ਬੰਗਾਲ ਦੀ ਖਾੜੀ ਦੇ ਕੋਰੋਮੰਡਲ ਤਟ ਉੱਤੇ ਸਥਿਤ ਭਾਰਤ ਦੇ ਤਾਮਿਲ ਨਾਡੂ ਸੂਬੇ ਦੀ ਰਾਜਧਾਨੀ ਹੈ। ਇਹ ਦੱਖਣੀ ਭਾਰਤ ਵਿੱਚ ਵੱਡਾ ਉਦਯੋਗਿਕ ਅਤੇ ਵਪਾਰਕ ਕੇਂਦਰ ਹੈ। ਆਪਣੇ ਸੱਭਿਆਚਾਰ ਅਤੇ ਰਵਾਇਤ ਲਈ ਜਾਣਿਆ ਜਾਂਦਾ ਚੇਨੱਈ, ਭਾਰਤ ਦਾ ਪੰਜਵਾਂ ਵੱਡਾ ਸ਼ਹਿਰ ਅਤੇ ਤੀਜੀ ਸਭ ਤੋਂ ਵੱਡੀ ਬੰਦਰਗਾਹ ਹੈ। ਇਸਦੀ ਆਬਾਦੀ 43 ਲੱਖ 40 ਹਜ਼ਾਰ ਹੈ। ਅੰਗਰੇਜ਼ੀ ਲੋਕਾਂ ਨੇ 17ਵੀਂ ਸਦੀ ਵਿੱਚ ਇੱਕ ਛੋਟੀ ਜਿਹੀ ਬਸਤੀ ਮਦਰਾਸਪੱਟਨਮ ਦਾ ਵਿਸਥਾਰ ਕਰਕੇ ਇਹ ਸ਼ਹਿਰ ਉੱਨਤ ਕੀਤਾ ਸੀ। ਉਹਨਾਂ ਨੇ ਇਸਨੂੰ ਇੱਕ ਪ੍ਰਧਾਨ ਸ਼ਹਿਰ ਅਤੇ ਨੌਸੈਨਿਕ ਅੱਡੇ ਦੇ ਰੂਪ ਵਿੱਚ ਉੱਨਤ ਕੀਤਾ। ਵੀਹਵੀਂ ਸਦੀ ਤੱਕ ਇਹ ਮਦਰਾਸ ਪ੍ਰੇਸਿਡੇਂਸੀ ਦੀ ਰਾਜਧਾਨੀ ਅਤੇ ਇੱਕ ਮੁੱਖ ਪ੍ਰਬੰਧਕੀ ਕੇਂਦਰ ਬਣ ਚੁੱਕਿਆ ਸੀ।
ਵਰਿਆਮ ਸਿੰਘ ਸੰਧੂ (ਜਨਮ: 10 ਸਤੰਬਰ 1945) ਇੱਕ ਪੰਜਾਬੀ ਕਹਾਣੀਕਾਰ ਹੈ। 2000 ਵਿੱਚ, ਇਨ੍ਹਾਂ ਆਪਣੇ ਕਹਾਣੀ ਸੰਗ੍ਰਹਿ ਚੌਥੀ ਕੂਟ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਇਹ ਮੂਲ ਰੂਪ 'ਚ ਪੰਜਾਬੀ ਲੇਖਕ ਹੈ, ਇਨ੍ਹਾਂ ਦੀਆਂ ਰਚਨਾਵਾਂ ਹਿੰਦੀ, ਬੰਗਾਲੀ, ਉਰਦੂ ਅਤੇ ਅੰਗਰੇਜ਼ੀ ਵਿੱਚ ਅਨੁਵਾਦ ਹੋ ਚੁੱਕੀਆਂ ਹਨ। ਇਹਨਾਂ ਦੀਆਂ ਦੀ ਦੋ ਕਹਾਣੀਆਂ- 'ਚੌਥੀ ਕੂਟ' ਅਤੇ ‘ਮੈਂ ਹੁਣ ਠੀਕ ਠਾਕ ਹਾਂ’, ਦੇ ਆਧਾਰ 'ਤੇ ਚੌਥੀ ਕੂਟ (ਫ਼ਿਲਮ) ਵੀ ਬਣੀ ਹੈ ਜਿਸਨੂੰ ਨਿਰਦੇਸ਼ਕ ਗੁਰਵਿੰਦਰ ਸਿੰਘ ਨੇ ਨਿਰਦੇਸ਼ਤ ਕੀਤਾ ਹੈ। ਇਹ ਫ਼ਿਲਮ ਮਈ 2015 ਨੂੰ ਫ਼ਰਾਂਸ ਵਿੱਚ ਕਾਨ ਵਿਖੇ ਹੋਣ ਵਾਲੇ ਕੌਮਾਂਤਰੀ ਫਿਲਮ ਉਤਸਵ ਲਈ ਚੁਣੀ ਗਈ ਇਹ ਪਹਿਲੀ ਪੰਜਾਬੀ ਫਿਲਮ ਹੈ।
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਗੁਰਬਖ਼ਸ਼ ਸਿੰਘ ਫ਼ਰੈਂਕ (1 ਸਤੰਬਰ 1935 - 14 ਅਪ੍ਰੈਲ 2022) ਇੱਕ ਪੰਜਾਬੀ ਵਿਦਵਾਨ, ਲੇਖਕ ਅਤੇ ਮੁੱਖ ਤੌਰ ਤੇ ਰੂਸੀ ਸਾਹਿਤਕ ਰਚਨਾਵਾਂ ਦਾ ਅਨੁਵਾਦਕ ਸੀ। ਉਸਨੇ ਤਿੰਨ ਨਾਵਾਂ: ਗੁਰੂਬਖ਼ਸ਼, ਗੁਰਬਖ਼ਸ਼ ਸਿੰਘ, ਗੁਰਬਖ਼ਸ਼ ਸਿੰਘ ਫ਼ਰੈਂਕ, ਹੇਠ ਆਪਣਾ ਅਨੁਵਾਦ-ਕਾਰਜ ਕੀਤਾ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਹੈ, ਜਿਸਨੇ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿੱਚ ਲਗਭਗ ਡੇਢ ਦਹਾਕਾ ਸੇਵਾ ਕੀਤੀ। ਉਹ ਅਨੁਵਾਦ ਕਲਾ ਦਾ ਮਾਹਿਰ ਜਿਸ ਕਾਰਨ ਉਸਦੀਆਂ ਅਨੁਵਾਦ ਕੀਤੀਆਂ ਸਾਹਿਤਕ ਲਿਖਤਾਂ ਮੌਲਿਕ ਰਚਨਾਵਾਂ ਲਗਦੀਆਂ ਹਨ। ਇਹ ਅਨੁਵਾਦ ਉਸ ਨੇ ਮੂਲ ਸੋਮਿਆਂ ਤੋਂ ਕੀਤੇ ਹਨ। ਪੰਜਾਬੀ ਚਿੰਤਨ ਦੀ ਦੁਨੀਆਂ ਵਿੱਚ ਫਰੈਂਕ ਦੀ ਕਾਰਜਸ਼ੀਲਤਾ ਦਾ ਦਾ ਸਮਾਂ ਵੀਹਵੀਂ ਸਦੀ ਦਾ ਨੌਵਾਂ ਦਹਾਕਾ ਹੈ। ਇਸ ਦਹਾਕੇ ਤੋਂ ਪੂਰਵ ਸਾਹਿਤ ਦੀ ਸਾਹਿਤਕਤਾ ਦੀ ਪਛਾਣ ਦਾ ਸਰੋਕਾਰ ਪੰਜਾਬੀ ਚਿੰਤਨ ਦੇ ਕੇਂਦਰ ਵਿੱਚ ਟਿਕਿਆ ਹੋਇਆ ਸੀ। ਡਾ. ਫਰੈਕ ਨੇ ਡਾ਼. ਰਵਿੰਦਰ ਸਿੰਘ ਰਵੀ, ਅਤੇ ਡਾ਼.
ਸਾਹਿਤ ਇੱਕ ਵਿਆਪਕ ਸ਼ਬਦ ਹੈ।ਆਦਿ ਕਾਲ ਤੋਂ ਪੂਰਬੀ ਤੇ ਪੱਛਮੀ ਸਾਹਿਤ ਆਚਾਰੀਆ ਭਾਵੇਂ ਇਸਨੂੰ ਭਿੰਨ-ਭਿੰਨ ਰੂਪਾਂ ਵਿੱਚ ਪਰਿਭਾਸ਼ਿਤ ਕਰਦੇ ਰਹੇ ਹਨ।ਪਰੰਤੂ ਕਿਸੇ ਇੱਕ ਦੀ ਵੀ ਪਰਿਭਾਸ਼ਾ ਇਸਦੇ ਮਨੁੱਖੀ ਜੀਵਨ ਨਾਲ ਮੇਲ ਤੋਂ ਮੁਨਕਰ ਨਹੀਂ।ਸਾਡੇ ਵਿਦਵਾਨ ਸਾਹਿਤ ਸ਼ਬਦ ਦੀ ਉਤਪਤੀ ਸਾਹਿਤ(ਸ+ਹਿਤ)ਸ਼ਬਦ ਤੋਂ ਮੰਨਦੇ ਹਨ।ਜਿਸਦਾ ਅਰਥ ਸੰਯੋਗ / ਸੁਮੇਲ/ ਸਾਥ ਹੈ।ਭਾਵਾਂ ਦਾ ਭਾਵਾਂ ਨਾਲ, ਵਿਚਾਰਾਂ ਦਾ ਵਿਚਾਰਾਂ ਨਾਲ ਤੇ ਮਨੁੱਖ ਦਾ ਮਨੁੱਖ ਨਾਲ ਮੇਲ। ਇਹ ਗੱਲ ਸਰਬ ਸਾਂਝੇ ਤੌਰ ਤੇ ਮੰਨਣਯੋਗ ਹੈ ਕਿ ਸਾਹਿਤ ਮਨੁੱਖੀ ਜੀਵਨ ਦੀ ਅਭਿਵਿਅਕਤੀ ਹੈ ਭਾਵ ਸਾਹਿਤ ਦਾ ਆਧਾਰ ਜੀਵਨ ਹੈ।ਸਾਹਿਤ ਸਮਾਜ ਦਾ ਦਰਪਨ ਹੈ ਜਾਂ ਸਾਹਿਤ ਜੀਵਨ ਦਾ ਪ੍ਰਤਿਬਿੰਬ ਹੈ, ਇਹ ਇਕ ਅਧੂਰਾ ਅਤੇ ਗਲ਼ਤ ਮੁਹਾਵਰਾ ਹੈ । ਦਰਪਣ ਜਾਂ ਪ੍ਰਤਿਬਿੰਬ ਚੀਜ਼ਾਂ ਨੂੰ ਉਵੇਂ ਹੀ ਦਰਸਾਉਂਦੇ ਹਨ ਜਿਵੇਂ ਕਿ ਉਹ ਵਾਸਤਵਿਕ ਸ਼ਕਲ ਵਿੱਚ ਮੌਜੂਦ ਹਨ। ਇਸ ਲਈ ਸਾਹਿਤ ਸਮਾਜ ਦਾ ਦਰਪਨ ਜਾਂ ਜੀਵਨ ਦਾ ਪ੍ਰਤਿਬਿੰਬ ਨਾ ਹੋ ਕੇ ਆਪਣੇ ਆਪ ਵਿਚ ਇਕ ਸਮਾਜ ਹੁੰਦਾ ਹੈ । ਇਕ ਅਜਿਹਾ ਜੀਵਨ ਹੁੰਦਾ ਹੈ ਜਿਹੜਾ ਨਿਸ਼ਚੇ ਹੀ ਅਸਲੀ ਸਮਾਜ ਅਤੇ ਜੀਵਨ ਨਾਲੋਂ ਵੱਖਰਾ ਹੁੰਦਾ ਹੈ । ਪ੍ਰਤੂੰ ਹੁੰਦਾ ਹੈ ਉਸਦੇ ਸਮਾਨੰਤਰ, ਸੁਤੰਤਰ ਅਤੇ ਸਵੈਪੂਰਨ । ਗੱਲ ਭਾਵੇਂ ਮਨੁੱਖ ਦੀ ਆਰਥਿਕ ਸਮੱਸਿਆ ਬਾਰੇ ਹੋਵੇ ਤੇ ਭਾਵੇਂ ਸਮਾਜਿਕ ਸੰਬੰਧਾਂ ਬਾਰੇ,ਪਰੰਤੂ ਮਨੁੱਖ ਅੰਦਰ ਵਾਪਰ ਰਹੀ ਮਾਨਸਿਕ ਪ੍ਰਕਿਰਿਆ ਨੂੰ ਅਸੀਂ ਅੱਖੋਂ ਪਰੋਖੇ ਨਹੀਂ ਕਰ ਸਕਦੇ।ਇਹ ਪ੍ਰਕਿਰਿਆ ਕਿਸੇ ਨਾ ਕਿਸੇ ਮਾਨਸਿਕ ਤਣਾਉ ਦੇ ਕਾਰਨ ਹੀ ਹੁੰਦੀ ਹੈ। ਇਹ ਤਣਾਉ ਸਾਹਿਤ ਦਾ ਵਿਸ਼ਾ ਹੀ ਨਹੀਂ ਸਗੋਂ ਸਿਰਜਣ ਪ੍ਰਕਿਰਿਆ ਦਾ ਮੂਲ ਆਧਾਰ ਹੈ ਅਤੇ ਸਾਹਿਤ ਦੀ ਸਮੁੱਚੀ ਬਣਤਰ ਤੇ ਉਸਦੀ ਹੋਂਦ ਦਾ ਹਰ ਅੰਗ,ਉਪ-ਅੰਗ,ਸਿੱਧੇ/ ਅਸਿੱਧੇ ਰੂਪ ਵਿੱਚ ਭਾਵਾਂ ਦੇ ਇਸ ਤਣਾਉ ਤੇ ਸੁਲਝਾਉ ਜਾਂ ਇਹਨਾਂ ਦੀ ਅੰਤਰ ਸੰਬੰਧਤਾ ਉੱਤੇ ਨਿਰਭਰ ਕਰਦਾ ਹੈ। ਮਨ ਦੀ ਇਸ ਜਟਿਲਤਾ ਦੇ ਵਿਗਿਆਨਕ ਅਧਿਐਨ ਲਈ ਮਨੁੱਖ ਨੇ ਜਿਸ ਸ਼ਾਸਤਰ ਨੂੰ ਆਧਾਰ ਬਣਾਇਆ,ਉਸਨੂੰ ਮਨੋਵਿਗਿਆਨ ਕਿਹਾ ਗਿਆ ਹੈ। ਜਿਵੇਂ ਮਨੁੱਖੀ ਵਿਵਹਾਰ ਦੀਆਂ ਕੋਈ ਸੀਮਾਵਾਂ ਨਹੀਂ,ਉਵੇਂ ਹੀ ਮਨੋਵਿਗਿਆਨ ਦਾ ਖੇਤਰ ਵੀ ਵਿਸ਼ਾਲ ਹੈ। ਮਾਨਵ ਦੇ ਆਪਣੇ ਆਲੇ-ਦੁਆਲੇ ਨਾਲ ਸੰਬੰਧਾਂ ਦਾ ਸਮੁੱਚਾ ਖੇਤਰ ਮਨੋਵਿਗਿਆਨ ਦਾ ਖੇਤਰ ਹੈ। ਹੁਣ ਤਾਂ ਮਨੋਵਿਗਿਆਨ ਦੀਆਂ ਅਨੇਕ ਸ਼ਾਖਾਵਾਂ ਹੋਂਦ ਵਿੱਚ ਆ ਗਈਆਂ ਹਨ, ਜਿਹਨਾਂ ਵਿੱਚੋਂ ਤੁਲਨਾਤਮਕ ਮਨੋਵਿਗਿਆਨ,ਜਾਤੀ ਮਨੋਵਿਗਿਆਨ,ਆਸਾਧਾਰਣ ਮਨੋਵਿਗਿਆਨ,ਸਮਾਜਿਕ ਮਨੋਵਿਗਿਆਨ,ਉਦਯੋਗਿਕ ਆਦਿ ਪ੍ਰਮੁੱਖ ਹਨ।ਨਿਰਸੰਦੇਹ ਮਨੋਵਿਗਿਆਨ ਦਾ ਖੇਤਰ ਅਸੀਮ ਹੈ। ਭਾਵੇਂ ਮਨੁੱਖ ਦਾ ਆਪਣੇ ਆਲੇ-ਦੁਆਲੇ ਨਾਲ ਰਿਸ਼ਤਾ ਅਤੇ ਸੰਬੰਧ ਇਸਦਾ ਮੁੱਢਲਾ ਵਿਸ਼ਾ ਹੈ ਪਰ ਮਨ ਦਾ ਵਿਕਾਸ,ਤੰਤਰਿਕ ਪ੍ਰਬੰਧ ਦਾ ਵਿਕਾਸ,ਮੂਲ ਪ੍ਰਵਿਰਤੀਆਂ,ਸਿੱਖਿਆ ਗ੍ਰਹਿਣ ਕਰਨ ਦੀ ਵਿਧੀ,ਪ੍ਰਤੱਖਣ ਸੰਵੇਦਨਾਵਾਂ ਆਦਿ ਰਾਹੀਂ ਉਸਾਰਨ ਦੀ ਕਿਰਿਆ,ਭਾਸ਼ਾ ਦਾ ਨਿਰਮਾਣ,ਗਿਆਨ ਗ੍ਰਹਿਣ ਕਰਨ ਦੀ ਸਮਰੱਥੀ ਅਤੇ ਯਾਦ ਸ਼ਕਤੀ,ਸੁਪਨੇ,ਯਾਦਾਂ ਅਰਥਾਤ ਸੁਚੇਤ ਅਤੇ ਅਚੇਤ ਮਨ ਆਦਿ ਇਸ ਦੇ ਅਨੇਕਾਂ ਮਹੱਤਵਪੂਰਨ ਖੇਤਰ ਹਨ।ਮਨੋਵਿਗਿਆਨ ਨੇ ਜੀਵਨ ਦੇ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ ਪਰ ਸਾਹਿਤ ਉੱਤੇ ਇਸ ਦਾ ਪ੍ਰਭਾਵ ਕਿਸੇ ਵੀ ਹੋਰ ਖੇਤਰ ਦੇ ਮੁਕਾਬਲੇ ਵਧੇਰੇ ਡੂੰਘਾ ਅਤੇਵਿਸ਼ਾਲ ਹੈ। ਮਨੋਵਿਗਿਆਨ ਨੇ ਮਨੁੱਖ ਅਤੇ ਸਮਾਜ ਨੂੰ ਜਾਂਚਣ ਸਮਝਣ ਅਤੇ ਪਰਖਣ ਅਰਥਾਤ ਅਧਿਅੈਨ ਕਰਨ ਦੇ ਦ੍ਰਿਸ਼ਟੀਕੋਣ ਹੀ ਬਦਲ ਦਿੱਤੇ ਹਨ। ਸਾਹਿਤ ਦੇ ਖੇਤਰ ਵਿੱਚ ਮਨੋਵਿਗਿਆਨ ਨੇ ਵਿਸ਼ੇ , ਪਾਤਰ- ਉਸਾਰੀ, ਘਟਨਾਵਾਂ ਦੀ ਪੇਸ਼ਕਾਰੀ, ਦ੍ਰਿਸ਼-ਚਿਤਰਣ ਆਦਿ ਸਭ ਖੇਤਰਾਂ ਅਤੇ ਪੱਖਾਂ ਵਿੱਚ ਇਨਕਲਾਬੀ ਤਬਦੀਲੀ ਲਿਆਂਦੀ।ਇੱਕ ਮਨੋਵਿਗਿਆਨੀ ਇੱਕ ਮਨੋਰੋਗੀ ਦੇ ਅਸੰਤੁਲਨ ਨੂੰ ਦੂਰ ਕਰਨ ਦੀ ਜਿਹੜੀ ਵਿਧੀ ਅਪਣਾਉਂਦਾ ਹੈ ਉਸਨੂੰ ਮਨੋਵਿਸ਼ਲੇਸ਼ਣ ਵਿਧੀ ਕਹਿੰਦੇ ਹਨ। ਇਸ ਵਿਧੀ ਦਾ ਨਿਰਮਾਣ ਅਤੇ ਵਿਕਾਸ ਸਿਗਮੰਡ ਫਰਾਈਡ ਨੇ ਕੀਤਾ ਸੀ ਅਤੇ ਇਸ ਵਿਧੀ ਨੇ ਪਰਿਭਾਸ਼ਾ ਹੀ ਬਦਲ ਦਿੱਤੀ ਹੈ। ਮਨੋਵਿਸ਼ਲੇਸ਼ਣ ਵਿਧੀ ਸੰਬੰਧਿਤ ਵਿਅਕਤੀ ਦੀਆਂ ਨਿੱਜੀ ਸਮੱਸਿਆਵਾਂ ਦਾ ਅਧਿਐਨ ਕਰਦੀ ਹੈ। ਅਤੇ ਉਸਦੇ ਜੀਵਨ ਸੰਬੰਧੀ ਦ੍ਰਿਸ਼ਟੀਕੋਣ ਨੂੰ ਘੋਖ ਦੀ ਪਰਖਦੀ ਹੈ, ਉਸਦੇ ਜੀਵਨ ਆਦਰਸ਼ਾਂ ਦਾ ਅਧਿਐਨ ਕਰਦੀ ਹੈ ਅਤੇ ਉਸਦੇ ਅਤੀਤ ਨੂੰ ਫਰੋਲਦੀ ਹੈ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ (ਲੁਧਿਆਣਾ ਪੱਛਮ) ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਸਤ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ। ਇਸ ਮੇਲੇ ਤੇ ਅੱਡ ਅੱਡ ਤਰ੍ਹਾਂ ਦੇ ਝੁਲੇ ਲਗਦੇ ਹਨ ਜਿਵੇ ਕੇ ਚੰਡੋਲ,ਕਿਸ਼ਤੀ,ਮੌਤ ਦਾ ਖੂਹ ਆਦਿ। ਮੇਲੇ ਤੇ ਕਈ ਪ੍ਰਕਾਰ ਦੀਆਂ ਮਠਿਆਈਆਂ ਹੁੰਦੀਆਂ ਹਨ ਜੋ ਕੇ ਖਾਣ ਵਿੱਚ ਸਵਾਦ ਹੁੰਦੀਆਂ ਹਨ ਜਿਵੇ ਕੇ ਪਾਥੀਆਂ, ਗੁਲਾਬ ਜਾਮੁਨ, ਰਸਗੁੱਲੇ ਆਦਿ।
ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।
ਮਾਓ ਤਸੇ-ਤੁੰਗ ਜਾਂ ਮਾਓ ਜ਼ੇਦੋਂਗ (26 ਦਸੰਬਰ 1893 – 9 ਸਤੰਬਰ 1976) ਚੀਨੀ ਕ੍ਰਾਂਤੀਕਾਰੀ, ਰਾਜਨੀਤਿਕ ਚਿੰਤਕ ਅਤੇ ਕਮਿਊਨਿਸਟ ਪਾਰਟੀ ਦੇ ਨੇਤਾ ਸਨ, ਜਿਨ੍ਹਾਂ ਦੀ ਅਗਵਾਈ ਵਿੱਚ ਸੱਭਿਆਚਾਰਿਕ ਕ੍ਰਾਂਤੀ ਸਫਲ ਹੋਈ। ਉਹ ਚੇਅਰਮੈਨ ਮਾਓ ਦੇ ਨਾਂ ਨਾਲ ਵੀ ਮਸ਼ਹੂਰ ਸਨ। ਉਨ੍ਹਾਂ ਨੇ ਜਨਵਾਦੀ ਚੀਨ ਗਣਰਾਜ ਦੀ ਸਥਾਪਨਾ (1949) ਤੋਂ ਆਪਣੀ ਮੌਤ (1976) ਤੱਕ ਚੀਨ ਦੀ ਅਗਵਾਈ ਕੀਤੀ। ਮਾਰਕਸਵਾਦੀ-ਲੈਨਿਨਵਾਦੀ ਵਿਚਾਰਧਾਰਾ ਨੂੰ ਫੌਜੀ ਰਣਨੀਤੀ ਵਿੱਚ ਜੋੜ ਕੇ ਉਨ੍ਹਾਂ ਨੇ ਜਿਸ ਸਿਧਾਂਤ ਨੂੰ ਜਨਮ ਦਿੱਤਾ ਉਸਨੂੰ ਮਾਓਵਾਦ ਨਾਮ ਨਾਲ ਜਾਣਿਆ ਜਾਂਦਾ ਹੈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ (ਜਨਮ: ਜਰਨੈਲ ਸਿੰਘ ਬਰਾੜ; 2 ਜੂਨ, 1947 - 6 ਜੂਨ, 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ 14ਵੇਂ ਮੁਖੀ ਸਨ। 1974 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਤੋਂ ਹਟਾਉਣ ਲਈ ਸਿੱਖ ਨਸਲਕੁਸ਼ੀ ਦੀ ਸ਼ੁਰੂਆਤ ਗਿਆ ਸੀ।
‘ਸਾਹਿਤ` ਸੰਸਕ੍ਰਿਤ ਸ਼ਬਦ ਸਾਹਿਤਯਮ ਦਾ ਪੰਜਾਬੀ ਰੂਪ ਹੈ। ਇਸ ਦੇ ਕੋਸ਼ਗਤ ਅਰਥ ਸੰਜੋਗ, ਮੇਲ ਤੇ ਸਾਥ ਹਨ। ਅਰਥ ਵਿਸਤਾਰ ਕਾਰਣ ਇਸ ਸ਼ਬਦ ਨੂੰ ਵਾਕਾਂ ਵਿੱਚ ਪਦਾ ਦੇ ਸੁਯੋਗ ਸੰਬੰਧ ਲਈ ਵਰਤਿਆ ਜਾਣ ਲੱਗ ਪਿਆ। ਅੱਜ ਕਲ੍ਹ ਸਾਹਿਤ ਦਾ ਭਾਵ ਅਜਿਹੀ ਰਚਨਾ ਹੈ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ-ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਗਏ ਹੋਣ। ਸਾਹਿਤ ਨੂੰ ਉਰਦੂ, ਫ਼ਾਰਸੀ ਤੇ ਅਰਬੀ ਵਾਲੇ ‘ਅਦਬ` ਕਹਿੰਦੇ ਹਨ। ‘ਅਦਬ` ਤੋਂ ਭਾਵ ਅਜਿਹੀ ਰਚਨਾ ਤੋਂ ਹੈ ਜੋ ਜੀਵਨ ਦੇ ਤੌਰ ਤਰੀਕੇ ਨੂੰ ਸੋਹਣੇ ਢੰਗ ਨਾਲ ਇਸ ਤਰ੍ਹਾਂ ਬਿਆਨ ਕਰੇ ਕਿ ਉਸ ਤੋਂ ਸੁੰਦਰ ਜੀਵਨ ਜਾਂਚ ਦੀ ਪ੍ਰੇਰਣਾ ਮਿਲਦੀ ਹੋਵੇ। ਸਾਹਿਤ ਲਈ ਅੰਗਰੇਜ਼ੀ ਵਿੱਚ ਸ਼ਬਦ ਲਿਟਰੇਚਰ (Literature) ਹੈ। ਲਿਟਰੇਚਰ ਦੇ ਮੂਲ ਭਾਵ ਹਨ ਕੁਝ ਵਿਚਾਰਾਂ ਨੂੰ ਲੈਟਰਜ਼ (Letters) ਭਾਵ ਅੱਖਰਾਂ ਰਾਹੀਂ ਬਿਆਨ ਕਰਨਾ।1 ਹੌਲੀ-ਹੌਲੀ ਇਨ੍ਹਾਂ ਭਾਵਾਂ ਵਿੱਚ ਵਿਕਾਸ ਆਇਆ ਤੇ ਅੱਜ ਲਿਟਰੇਚਰ ਤੋਂ ਭਾਵ ਅਜਿਹੀ ਰਚਨਾ ਹੈ ਜੋ ਮੂਲ ਰੂਪ ਵਿੱਚ ਮਨੁੱਖੀ ਜੀਵਨ ਨਾਲ ਸੰਬੰਧਿਤ ਹੋਵੇ ਤੇ ਜਿਸਨੂੰ ਸੋਹਣੇ ਦੇ ਦਿਲ ਖਿੱਚਵੇਂ ਢੰਗ ਨਾਲ ਬਿਆਨ ਕੀਤਾ ਗਿਆ ਹੋਵੇ। ਸਾਹਿਤ ਇੱਕ ਸੂਖ਼ਮ ਕਲਾ ਹੈ ਜਿਸ ਦਾ ਮੁੱਖ ਉਦੇਸ਼ ਸੁਹਜ ਸੁਆਦ ਉਪਜਾਣਾ ਤੇ ਇਸ ਰਾਹੀਂ ਇੱਕ ਚੰਗੇਰੇ ਜੀਵਨ ਲਈ ਪ੍ਰੇਰਣਾ ਹੈ।
ਗੰਗਾ ਜਮਨੀ ਕਲਚਰ ਜਾਂ ਗੰਗਾ ਜਮਨੀ ਤਹਿਜ਼ੀਬ (ਹਿੰਦੁਸਤਾਨੀ: गंगा जमुनी तहज़ीब, گنگا جمنی تهزیب,) ਮਹਾਨ ਭਾਰਤ ਦੇਸ਼ ਦੇ ਹਿੰਦੂ ਅਤੇ ਮੁਸਲਿਮ ਤਰਜੇ ਜ਼ਿੰਦਗੀਆਂ ਦੇ ਇੱਕ ਦੂਜੇ ਨਾਲ ਘੁਲ ਮਿਲ ਕੇ ਸਹਿਹੋਂਦ ਦੇ ਸੱਭਿਆਚਾਰ ਦਾ ਨਾਮ ਹੈ। ਏਸ਼ੀਆ ਦੇ ਇਸ ਖਿੱਤੇ ਵਿੱਚ ਭਾਸ਼ਾ, ਸੱਭਿਆਚਾਰ, ਕਲਾ, ਸੰਗੀਤ, ਆਰਕੀਟੈਕਟ ਅਤੇ ਹੋਰ ਰਸਮਾਂ ਰਵਾਇਤਾਂ ਦਾ ਨਿਰਮਾਣ ਹਜ਼ਾਰਾਂ ਸਾਲਾਂ ਦੇ ਸੰਘਰਸ਼ਾਂ ਅਤੇ ਅੰਤਰਅਮਲਾਂ ਨਾਲ ਹੋਇਆ ਹੈ ਅਤੇ ਇਹਨਾਂ ਵਿੱਚ ਬੁਨਿਆਦੀ ਤਬਦੀਲੀਆਂ ਆਸਾਨ ਨਾਲ ਨਹੀਂ ਹੋ ਸਕਦੀਆਂ। ਪਾਕਿਸਤਾਨ ਅਤੇ ਹਿੰਦੁਸਤਾਨ ਵਿੱਚ ਸਿਆਸੀ ਰਿਸ਼ਤੇ ਭਾਵੇਂ ਜਿਹੋ ਜਿਹੇ ਮਰਜੀ ਹੋਣ, ਦਿੱਲੀ, ਲਖਨਊ, ਹੈਦਰਾਬਾਦ, ਅਤੇ ਲਾਹੌਰ ਦੀ ਗੰਗਾ ਜਮਨੀ ਤਹਜੀਬ ਡੂੰਘੀਆਂ ਜੜ੍ਹਾਂ ਨਹੀਂ ਪੁੱਟੀਆਂ ਜਾ ਸਕਦੀਆਂ। ਕਾਲੀਦਾਸ, ਭਗਤ ਕਬੀਰ, ਗੁਰੂ ਨਾਨਕ, ਬੁੱਲ੍ਹੇ ਸ਼ਾਹ, ਗ਼ਾਲਿਬ ਅਤੇ ਹੋਰ ਅਨੇਕਾਂ ਸ਼ਾਇਰਾਂ ਤੇ ਦਰਵੇਸ਼ਾਂ ਦੀਆਂ ਪਾਈਆਂ ਪਿਰਤਾਂ ਦੀ ਸਾਂਝ ਇਸ ਦੀ ਪਛਾਣ ਬਣੀ ਰਹੇਗੀ। ਇਸ ਤਹਜੀਬ ਦੀਆਂ ਜੜਾਂ ਹੜੱਪਾ ਤੇ ਮਹਿੰਜੋਦੜੋ, ਘੜਾਮ ਅਤੇ ਸੰਘੋਲ, ਗਯਾ, ਗੰਧਾਰਾ, ਟਕਸਿਲਾ, ਮਥਰਾ, ਅਜੰਤਾ, ਅਜਮੇਰ, ਕੁਤਬ ਮੀਨਾਰ, ਤਾਜ ਮਹਿਲ, ਜਾਮਾ ਮਸਜਿਦ, ਸ਼ਾਲੀਮਾਰ ਬਾਗ਼ ਹਰ ਜਗ੍ਹਾ ਫੈਲੀਆਂ ਹੋਈਆਂ ਹਨ। ਹੈਦਰਾਬਾਦ ਦੱਖਨ 1950ਵਿਆਂ ਤੱਕ ਇਸਦਾ ਸਭ ਤੋਂ ਵਧੀਆ ਨਮੂਨਾ ਸਮਝਿਆ ਜਾਂਦਾ ਰਿਹਾ ਹੈ!!
ਕੁਲਵੰਤ ਸਿੰਘ ਵਿਰਕ (20 ਮਈ 1921 – 24 ਦਸੰਬਰ 1987) ਇੱਕ ਪੰਜਾਬੀ ਕਹਾਣੀਕਾਰ ਸੀ। ਉਸ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਵਿਰਕ ਨੂੰ 1968 ਵਿੱਚ ਕਹਾਣੀ ਸੰਗ੍ਰਹਿ ਨਵੇਂ ਲੋਕ ਲਈ ਸਾਹਿਤ ਅਕਾਦਮੀ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਸ ਦੀਆਂ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ. ਤੋਮੀਓ ਮੀਜੋਕਾਮੀ ਦੁਆਰਾ ਜਾਪਾਨੀ ਵਿੱਚ ਅਨੁਵਾਦ ਕੀਤਾ ਗਿਆ। ਕੁਲਵੰਤ ਸਿੰਘ ਵਿਰਕ ਦੇ ਪਿਤਾ ਸਰਦਾਰ ਆਸਾ ਸਿੰਘ ਵਿਰਕ ਅਤੇ ਮਾਤਾ ਸਰਦਾਰਨੀ ਈਸ਼ਰ ਕੌਰ (ਚੱਠਾ) ਸਨ। ਜਨਮ ਭੂਮੀ ਪਿੰਡ ਫੁੱਲਰਵਨ, ਜ਼ਿਲ੍ਹਾ ਸ਼ੇਖ਼ੂਪੁਰਾ (ਪਾਕਿਸਤਾਨ) ਹੈ। ਪਿੰਡ ਦੇ ਪ੍ਰਾਇਮਰੀ ਸਕੂਲ ਤੋਂ ਚਾਰ ਜਮਾਤਾਂ ਪਾਸ ਕੀਤੀਆਂ। ਫੇਰ ਨਨਕਾਣਾ ਸਾਹਿਬ ਦੇ ਖਾਲਸਾ ਹਾਈ ਸਕੂਲ ਚ ਪੜ੍ਹਨ ਚਲਾ ਗਿਆ। ਉਸ ਨੇ ਮੈਟ੍ਰਿਕ 1936 ਵਿੱਚ ਸ਼ੇਖ਼ੂਪੁਰਾ, ਬਰਤਾਨਵੀ ਪੰਜਾਬ (ਹੁਣ ਪਾਕਿਸਤਾਨੀ ਪੰਜਾਬ) ਅਤੇ ਬੀ.ਏ. 1940 ਵਿੱਚ ਐਫ਼.ਸੀ.ਕਾਲਜ, ਲਾਹੌਰ ਤੋਂ ਕੀਤੀ। ਅੰਗਰੇਜ਼ੀ ਦੀ ਐਮ.ਏ.
ਵਾਲੀਬਾਲ ਇੱਕ ਟੀਮ ਖੇਡ ਹੈ। ਹਰ ਟੀਮ ਵਿੱਚ ਛੇ-ਛੇ ਖਿਡਾਰੀ ਹੁੰਦੇ ਹਨ। ਮੈਦਾਨ ਦੀ ਲੰਬਾਈ 18 ਮੀਟਰ ਅਤੇ ਚੋੜਾਈ 9 ਮੀਟਰ ਹੁੰਦੀ ਹੈ। ਗਰਾਊਂਡ ਦੇ ਵਿਚਕਾਰ ਇੱਕ ਜਾਲ ਲਗਾ ਹੁੰਦਾ ਹੈ ਜੋ ਦੋਵਾਂ ਟੀਮਾਂ ਦੇ ਪਾੜੇ ਨਿਸਚਿਤ ਕਰਦਾ ਹੈ ਅਤੇ ਇਸ ਤਰ੍ਹਾਂ ਇੱਕ ਪਾਸਾ 9 ਮੀਟਰ ਦਾ ਵਰਗਾਕਾਰ ਹੁੰਦਾ ਹੈ। ਹਰੇਕ ਟੀਮ ਦੇ ਖਿਡਾਰੀ ਵਿਰੋਧੀ ਟੀਮ ਦੇ ਪਾੜੇ ਵਿੱਚ ਗੇਂਦ ਸੁਟ ਕੇ ਆਪਣਾ ਪੂਆਇਟ ਲੈਣ ਦਾ ਯਤਨ ਕਰਦੇ ਹਨ। ਇਹ ਖੇਡ 1964 ਤੋਂ ਲੈ ਕੇ ਹੁਣ ਤਕ ਓਲੰਪਿਕ ਖੇਡਾਂ ਦਾ ਹਿੱਸਾ ਹੈ।
ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਇੱਕ ਪ੍ਰਸ਼ਾਸਕੀ ਭੂਗੋਲਿਕ ਇਕਾਈ ਹੈ, ਜਿਸਦਾ ਮੁਖੀ ਜ਼ਿਲ੍ਹਾ ਮੈਜਿਸਟ੍ਰੇਟ ਜਾਂ ਡਿਪਟੀ ਕਮਿਸ਼ਨਰ, ਭਾਰਤੀ ਪ੍ਰਸ਼ਾਸਨਿਕ ਸੇਵਾ ਨਾਲ ਸਬੰਧਤ ਇੱਕ ਅਧਿਕਾਰੀ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਜਾਂ ਡਿਪਟੀ ਕਮਿਸ਼ਨਰ ਦੀ ਸਹਾਇਤਾ ਪੰਜਾਬ ਸਿਵਲ ਸਰਵਿਸ ਅਤੇ ਹੋਰ ਰਾਜ ਸੇਵਾਵਾਂ ਨਾਲ ਸਬੰਧਤ ਬਹੁਤ ਸਾਰੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ। 14 ਮਈ 2021 ਨੂੰ ਸੰਗਰੂਰ ਜ਼ਿਲ੍ਹੇ ਤੋਂ ਮਾਲੇਰਕੋਟਲਾ ਜ਼ਿਲ੍ਹੇ ਨੂੰ 23ਵੇਂ ਜ਼ਿਲ੍ਹੇ ਵਜੋਂ ਵੰਡਣ ਤੋਂ ਬਾਅਦ ਪੰਜਾਬ ਵਿੱਚ 23 ਜ਼ਿਲ੍ਹੇ ਹਨ।
ਪਰੀ ਕਥਾ (ਅੰਗਰੇਜ਼ੀ:fairy tale; ਉੱਚਾਰਨ/ˈfeəriˌteɪl/) ਇੱਕ ਨਿੱਕੀ ਕਹਾਣੀ ਹੁੰਦੀ ਹੈ ਜਿਸ ਵਿੱਚ ਲੋਕਕਥਾਈ ਬਾਤਾਂ ਵਾਲੇ ਫੈਂਟਸੀ ਪਾਤਰ ਹੁੰਦੇ ਹਨ, ਜਿਵੇਂ ਪਰੀਆਂ, ਭੂਤ, ਰਾਖਸ, ਜਾਦੂਗਰ, ਦਿਓ ਅਤੇ ਗਿਠਮੁਠੀਏ, ਅਤੇ ਆਮ ਤੌਰ 'ਤੇ ਇਸ ਵਿੱਚ ਜਾਦੂ ਟੂਣਾ ਸ਼ਾਮਲ ਹੁੰਦਾ ਹੈ। ਪਰ ਇਹ ਦੰਤ ਕਥਾ, (ਜਿਸ ਵਿੱਚ ਬਿਆਨ ਨੂੰ ਸੱਚ ਵਜੋਂ ਪੇਸ਼ ਕੀਤਾ ਗਿਆ ਹੁੰਦਾ ਹੈ) ਨੀਤੀ ਕਥਾ ਅਤੇ ਜਨੌਰ ਕਹਾਣੀ ਤੋਂ ਵੱਖਰਾ ਬਿਰਤਾਂਤ ਰੂਪ ਹੈ। ਇਸ ਵਿੱਚ ਵਿਸਮਕ ਘਟਨਾਵਾਂ ਦੀ ਭਰਮਾਰ ਹੁੰਦੀ ਹੈ ਅਤੇ ਆਮ ਤੌਰ 'ਤੇ ਇੱਕ ਲੰਬੇ ਕਾਲ ਦਾ ਵਰਣਨ ਹੁੰਦਾ ਹੈ। ਪਰੀ ਕਥਾਵਾਂ ਆਮ ਤੌਰ ਉੱਤੇ ਛੋਟੇ ਬੱਚਿਆਂ ਨੂੰ ਆਕਰਸ਼ਤ ਕਰਦੀਆਂ ਹਨ ਕਿਉਂਕਿ ਇਨ੍ਹਾਂ ਨੂੰ ਸਮਝਣਾ ਆਸਾਨ ਹੁੰਦਾ ਹੈ ਅਤੇ ਇਨ੍ਹਾਂ ਵਿਚਲੇ ਪਾਤਰ ਉਹਨਾਂ ਨੂੰ ਧੂਹ ਪਾਉਣ ਵਾਲੇ ਹੁੰਦੇ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”
ਪੀਰ ਬੁੱਢਣ ਸ਼ਾਹ (ਅੰਗ੍ਰੇਜ਼ੀ: Pir Budhan Shah; ਮੌਤ 1643; پیر بدھن علی شاہ ), ਜਿਸ ਨੂੰ ਬਾਬਾ ਬੁੱਢਣ ਅਲੀ ਸ਼ਾਹ, ਪੀਰ ਬਾਬਾ, ਅਤੇ ਸੱਯਦ ਸ਼ਮਸੁਦੀਨ ਵੀ ਕਿਹਾ ਜਾਂਦਾ ਹੈ, ਇੱਕ ਸ਼ਰਧਾਲੂ ਸੂਫ਼ੀ ਪੀਰ ਸੀ। ਰਾਵਲਪਿੰਡੀ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਧਾਰਮਿਕ ਪ੍ਰਵਚਨ ਕੀਤਾ ਅਤੇ ਬਾਅਦ ਵਿੱਚ ਗੁਰੂ ਜੀ ਦੇ ਸਮੇਂ ਗੁਰਮਤਿ ਵਿਚਾਰਾਂ ਨੂੰ ਸਵੀਕਾਰ ਕੀਤਾ। ਹਰਗੋਬਿੰਦ ਉਹ ਜਨਮ ਤੋਂ ਇੱਕ ਸੂਫੀ ਮੁਸਲਮਾਨ ਸੀ ਉਸਦਾ ਜਨਮ ਗੁਰੂ ਨਾਨਕ ਦੇਵ ਜੀ ਦੇ ਪਿੰਡ ਤਲਵੰਡੀ ਵਿੱਚ ਹੋਇਆ ਸੀ। ਸਿੱਖਾਂ, ਮੁਸਲਮਾਨਾਂ ਅਤੇ ਹਿੰਦੂਆਂ ਦੁਆਰਾ ਉਸਦੀ ਪੂਜਾ ਕੀਤੀ ਜਾਂਦੀ ਹੈ। ਮੰਨਿਆ ਜਾਂਦਾ ਹੈ ਕਿ ਉਹ ਲਗਭਗ 500 ਸਾਲ ਤੱਕ ਜੀਉਂਦਾ ਰਿਹਾ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਇੰਦਰਜੀਤ ਕੌਰ ਸਿੱਧੂ ਇੱਕ ਕਨੇਡੀਅਨ ਪੰਜਾਬੀ ਲੇਖਕਾ ਹੈ, ਜੋ ਹੁਣ ਤੱਕ ਇੱਕ ਦਰਜਨ ਤੋਂ ਵੱਧ ਕਿਤਾਬਾਂ ਲਿਖ ਚੁੱਕੀ ਹੈ। ਇਹਨਾਂ ਕਿਤਾਬਾਂ ਵਿੱਚ ਕਵਿਤਾ, ਕਹਾਣੀ, ਅਤੇ ਵਾਰਤਕ ਦੀਆਂ ਕਿਤਾਬਾਂ ਸ਼ਾਮਲ ਹਨ। ਸਿੱਧੂ ਨੌਰਥ ਅਮਰੀਕਨ ਪੰਜਾਬੀ ਰਾਈਟਰਜ਼ ਅਸੋਸੀਏਸ਼ਨ ਦੀ ਮੈਂਬਰ ਹੈ। ਸਿੱਧੂ ਰੇਡੀਓ ਤੇ ਟੌਕ ਸ਼ੋਅ ਕਰਦੇ ਜਨ ਅਤੇ ਇੰਡੋ ਕੈਨੇਡੀਅਨ ਟਾਇਮਜ਼ ਅਖਬਾਰ ਵਿੱਚ ਇੱਕ ਕਾਲਮ ਵੀ ਲਿਖਦੇ ਹਨ।