ਪੰਜਾਬੀ ਵਿਕੀਪੀਡੀਆ ਸਿਖਰਲੇ ੧੦੦

ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...

  1. 1

    ਪੰਜਾਬ

    ਪੰਜਾਬ

    ਪੰਜਾਬ (ਸ਼ਾਹਮੁਖੀ: پنجاب) ਉੱਤਰ-ਦੱਖਣੀ ਏਸ਼ੀਆ ਵਿੱਚ ਇੱਕ ਭੂਗੋਲਿਕ, ਸੱਭਿਆਚਾਰਕ ਅਤੇ ਇਤਿਹਾਸਕ ਖਿੱਤਾ ਹੈ। ਪੰਜਾਬ ਖ਼ਿੱਤੇ ਵਿੱਚ ਚੜ੍ਹਦਾ ਪੰਜਾਬ, ਲਹਿੰਦਾ ਪੰਜਾਬ, ਕਸ਼ਮੀਰ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ, ਉੱਤਰੀ ਰਾਜਸਥਾਨ, ਇਸਲਾਮਾਬਾਦ ਕੈਪਟਲ ਟੇਰਾਟੋਰੀ ਅਤੇ ਖ਼ੈਬਰ ਪਖ਼ਤੁਨਖ਼ਵਾ ਸ਼ਾਮਲ ਹਨ।

    66 ਵਾਰੀ ਵੇਖਿਆ ਗਿਆ (↓29 ਕੱਲ੍ਹ ਤੋਂ)68,61,95, 66

    3+ ਦਿਨ ਸਟ੍ਰੀਕ

    🔍 🗞️
  2. 2

    ਗੁਰੂ ਨਾਨਕ

    ਗੁਰੂ ਨਾਨਕ

    ਗੁਰੂ ਨਾਨਕ (ਅੰਗ੍ਰੇਜ਼ੀ: Guru Nanak; 15 ਅਪ੍ਰੈਲ 1469 – 22 ਸਤੰਬਰ 1539), ਜਾਂ ਬਾਬਾ ਨਾਨਕ, ਸਿੱਖ ਧਰਮ ਦੇ ਮੋਢੀ ਸਨ ਅਤੇ ਦਸ ਸਿੱਖ ਗੁਰੂਆਂ ਵਿੱਚੋਂ ਪਹਿਲੇ ਗੁਰੂ ਸੀ। ਉਨ੍ਹਾਂ ਦਾ ਜਨਮ ਕੱਤਕ ਦੀ ਪੂਰਨਮਾਸ਼ੀ (ਅਕਤੂਬਰ-ਨਵੰਬਰ) ਨੂੰ ਗੁਰੂ ਨਾਨਕ ਦੇਵ ਜੀ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ।

    50 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)38,60,47, 50

    3+ ਦਿਨ ਸਟ੍ਰੀਕ

    🔍 🗞️
  3. 3

    ਰਾਵਣ

    ਰਾਵਣ

    ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।

    48 ਵਾਰੀ ਵੇਖਿਆ ਗਿਆ (↓153 ਕੱਲ੍ਹ ਤੋਂ)44,77,201, 48

    3+ ਦਿਨ ਸਟ੍ਰੀਕ

    🔍 🗞️
  4. 4

    ਗੁਰੂ ਰਾਮਦਾਸ

    ਗੁਰੂ ਰਾਮਦਾਸ

    ਸ਼੍ਰੀ ਗੁਰੂ ਰਾਮਦਾਸ ਜੀ (24 ਸਤੰਬਰ 1534 – 1 ਸਤੰਬਰ 1581) ਸਿੱਖਾਂ ਦੇ ਚੌਥੇ ਗੁਰੂ ਸੀ। ਉਹ ਲਾਹੌਰ ਦੇ ਇੱਕ ਪਰਿਵਾਰ ਵਿੱਚ ਪੈਦਾ ਹੋਏ ਸੀ, ਜਿਸ ਨੇ ਉਨ੍ਹਾਂ ਦਾ ਨਾਮ ਭਾਈ ਜੇਠਾ ਰੱਖਿਆ। ਉਹ ਸੱਤ ਸਾਲ ਦੀ ਉਮਰ ਵਿੱਚ ਅਨਾਥ ਹੋ ਗਏ ਸੀ; ਅਤੇ ਇਸ ਤੋਂ ਬਾਅਦ ਇੱਕ ਪਿੰਡ ਵਿੱਚ ਆਪਣੀ ਨਾਨੀ ਕੋਲ ਵੱਡੇ ਹੋਏ।

    48 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)34,37,40, 48

    3+ ਦਿਨ ਸਟ੍ਰੀਕ

    🔍 🗞️
  5. 5

    ਦੁਸਹਿਰਾ

    ਦੁਸਹਿਰਾ

    ਦੁਸ਼ਹਿਰਾ ਜਾਂ ਵਿਜੇ ਦਸਮੀ (ਫਤਹਿ ਦਾ ਦਿਹਾੜਾ) ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਹ ਤਿਉਹਾਰ ਮਨਾਇਆ ਜਾਂਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਉੱਤੇ ਸੱਚਾਈ ਦੀ ਜਿੱਤ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਜਿੱਤ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਜਾਂ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਿਉਹਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦਾ ਉਪਾਸਕ ਹੈ, ਸੂਰਮਗਤੀ ਦਾ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਖੂਨ ਵਿੱਚ ਬਹਾਦਰੀ ਪ੍ਰਗਟ ਹੋਵੇ, ਇਸ ਲਈ ਦੁਸ਼ਹਿਰੇ ਦਾ ਤਿਉਹਾਰ ਰੱਖਿਆ ਗਿਆ ਹੈ। ਦੁਸ਼ਹਿਰੇ ਦਾ ਤਿਉਹਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।

    46 ਵਾਰੀ ਵੇਖਿਆ ਗਿਆ (↓185 ਕੱਲ੍ਹ ਤੋਂ)31,138,231, 46

    3+ ਦਿਨ ਸਟ੍ਰੀਕ

    🔍 🗞️
  6. 6

    ਪੰਜਾਬ, ਭਾਰਤ

    ਪੰਜਾਬ, ਭਾਰਤ

    ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤ‍ਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।

    40 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)26,30,24, 40

    3+ ਦਿਨ ਸਟ੍ਰੀਕ

    🔍 🗞️
  7. 7

    ਗੁਰੂ ਗ੍ਰੰਥ ਸਾਹਿਬ

    ਗੁਰੂ ਗ੍ਰੰਥ ਸਾਹਿਬ

    ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।

    34 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)18,49,20, 34

    3+ ਦਿਨ ਸਟ੍ਰੀਕ

    🔍 🗞️
  8. 8

    ਜਪੁਜੀ ਸਾਹਿਬ

    ਜਪੁਜੀ ਸਾਹਿਬ

    ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।

    33 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)49,39,29, 33

    3+ ਦਿਨ ਸਟ੍ਰੀਕ

    🔍 🗞️
  9. 9

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ

    ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।

    29 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)19,23,23, 29

    3+ ਦਿਨ ਸਟ੍ਰੀਕ

    🔍 🗞️
  10. 10

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ

    ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।

    29 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)12,25,22, 29

    3+ ਦਿਨ ਸਟ੍ਰੀਕ

    🔍 🗞️
  11. 11

    ਪੂਰਨ ਸਿੰਘ

    ਪੂਰਨ ਸਿੰਘ

    ਪ੍ਰੋਃ ਪੂਰਨ ਸਿੰਘ (17 ਫਰਵਰੀ 1881- 31 ਮਾਰਚ 1931) ਪੰਜਾਬੀ ਕਵੀ, ਵਾਰਤਾਕਾਰ, ਵਿਗਿਆਨੀ, ਅਨੁਵਾਦਕ, ਚਿੰਤਕ ਅਤੇ ਰਸਾਇਣ ਇੰਜਨੀਅਰ ਸਨ। ਉਹ ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕਾਂ ਵਿੱਚੋਂ ਇੱਕ ਹੈ।

    28 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)17,10,11, 28

    3+ ਦਿਨ ਸਟ੍ਰੀਕ

    🔍 🗞️
  12. 12

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ

    ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।

    24 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)21,18,13, 24

    3+ ਦਿਨ ਸਟ੍ਰੀਕ

    🔍 🗞️
  13. 13

    ਸੁਰਜੀਤ ਪਾਤਰ

    ਸੁਰਜੀਤ ਪਾਤਰ

    ਸੁਰਜੀਤ ਪਾਤਰ (ਜਨਮ ਨਾਮ: ਸੁਰਜੀਤ ਹੁੰਜਣ) (14 ਜਨਵਰੀ 1945 – 11 ਮਈ 2024) ਪੰਜਾਬੀ ਲੇਖਕ ਅਤੇ ਕਵੀ ਸਨ। ਇਨ੍ਹਾਂ ਦੀਆਂ ਕਵਿਤਾਵਾਂ ਨੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ ਹੈ ਅਤੇ ਆਲੋਚਕਾਂ ਦੁਆਰਾ ਇਨ੍ਹਾਂ ਨੂੰ ਉੱਚ ਪ੍ਰਸ਼ੰਸਾ ਪ੍ਰਾਪਤ ਹੋਈ ਹੈ।

    23 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)10,17,11, 23

    3+ ਦਿਨ ਸਟ੍ਰੀਕ

    🔍 🗞️
  14. 14

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ

    ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।

    22 ਵਾਰੀ ਵੇਖਿਆ ਗਿਆ (↑6 ਕੱਲ੍ਹ ਤੋਂ)0,15,16, 22

    3 ਦਿਨ ਸਟ੍ਰੀਕ

    🔍 🗞️
  15. 15

    ਰਣਜੀਤ ਸਿੰਘ

    ਰਣਜੀਤ ਸਿੰਘ

    ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।

    21 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)28,34,22, 21

    3+ ਦਿਨ ਸਟ੍ਰੀਕ

    🔍 🗞️
  16. 16

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ

    ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।

    21 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)10,13,14, 21

    3+ ਦਿਨ ਸਟ੍ਰੀਕ

    🔍 🗞️
  17. 17

    ਬੰਦਾ ਸਿੰਘ ਬਹਾਦਰ

    ਬੰਦਾ ਸਿੰਘ ਬਹਾਦਰ

    ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?

    21 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)22,20,9, 21

    3+ ਦਿਨ ਸਟ੍ਰੀਕ

    🔍 🗞️
  18. 18

    ਭਾਰਤ

    ਭਾਰਤ

    ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।

    20 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)11,0,8, 20

    2 ਦਿਨ ਸਟ੍ਰੀਕ

    🔍 🗞️
  19. 19

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ

    ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।

    20 ਵਾਰੀ ਵੇਖਿਆ ਗਿਆ (↓16 ਕੱਲ੍ਹ ਤੋਂ)20,21,36, 20

    3+ ਦਿਨ ਸਟ੍ਰੀਕ

    🔍 🗞️
  20. 20

    ਪਰਵਿੰਦਰ ਸਿੰਘ ਝੋਟਾ

    ਪਰਵਿੰਦਰ ਸਿੰਘ ਝੋਟਾ

    ਪਰਵਿੰਦਰ ਸਿੰਘ ਝੋਟਾ (1986 ਜਾਂ 1987 - 13 ਅਕਤੂਬਰ 2026) ਭਾਰਤ ਦੇ ਪੰਜਾਬ ਰਾਜ ਦੇ ਮਾਨਸਾ ਤੋ ਇੱਕ ਨਸ਼ਾ-ਵਿਰੋਧੀ ਕਾਰਕੁਨ ਅਤੇ ਕਬੱਡੀ ਖਿਡਾਰੀ ਸੀ। ਉਹ ਹੋਰ ਕਈ ਖੇਡਾਂ ਜਿਵੇਂ ਕ੍ਰਿਕਟ ਅਤੇ ਬਾਕਸਿੰਗ ਦਾ ਵੀ ਖਿਡਾਰੀ ਸੀ।

    19 ਵਾਰੀ ਵੇਖਿਆ ਗਿਆ (↑7 ਕੱਲ੍ਹ ਤੋਂ)34,31,12, 19

    3+ ਦਿਨ ਸਟ੍ਰੀਕ

    🔍 🗞️
  21. 21

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ

    ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।

    19 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)12,12,14, 19

    3+ ਦਿਨ ਸਟ੍ਰੀਕ

    🔍 🗞️
  22. 22

    ਗੁਰੂ ਹਰਿਗੋਬਿੰਦ

    ਗੁਰੂ ਹਰਿਗੋਬਿੰਦ

    ਗੁਰੂ ਹਰਗੋਬਿੰਦ ਸਾਹਿਬ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦਸਾਂ ਵਿਚੋਂ ਛੇਵੇਂ ਗੁਰੂ ਹੋਏ ਸਨ। ਉਹ ਗਿਆਰਾਂ ਸਾਲ ਦੀ ਛੋਟੀ ਉਮਰ ਵਿੱਚ ਹੀ ਗੁਰੂ ਬਣੇ ਸਨ, ਜਦੋਂ ਉਨ੍ਹਾਂ ਦੇ ਪਿਤਾ ਗੁਰੂ ਅਰਜਨ ਦੇਵ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੁਆਰਾ ਤੱਤੀ ਤਵੀ ਤੇ ਅਤੇ ਬੇਅੰਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ ਸੀ।

    17 ਵਾਰੀ ਵੇਖਿਆ ਗਿਆ (↑4 ਕੱਲ੍ਹ ਤੋਂ)11,0,13, 17

    2 ਦਿਨ ਸਟ੍ਰੀਕ

    🔍 🗞️
  23. 23

    ਬਲੋਗ

    ਬਲੋਗ

    ਬਲੌਗ ਇੱਕ ਅਜਿਹੀ ਵੈੱਬਸਾਈਟ ਹੁੰਦੀ ਹੈ ਜਿਸ ਉੱਤੇ ਅਸੀਂ ਆਪਣੇ ਵਿਚਾਰ, ਜਾਣਕਾਰੀ, ਤਜਰਬੇ, ਗਿਆਨ ਜਾਂ ਕਿਸੇ ਵਿਸ਼ੇ ਬਾਰੇ ਲੇਖ ਲਿਖ ਕੇ ਇੰਟਰਨੈੱਟ ਉੱਤੇ ਸਾਂਝੇ ਕਰ ਸਕਦੇ ਹਾਂ।

    17 ਵਾਰੀ ਵੇਖਿਆ ਗਿਆ (↑17 ਕੱਲ੍ਹ ਤੋਂ)0,0,0, 17

    1 ਦਿਨ ਸਟ੍ਰੀਕ

    🔍 🗞️
  24. 24

    ਪਾਇਨੀਅਰ (ਅਖਬਾਰ)

    ਪਾਇਨੀਅਰ (ਅਖਬਾਰ)

    ਦ ਪਾਇਨੀਅਰ ਭਾਰਤ ਵਿੱਚ ਕੀ ਥਾਵਾਂ ਤੋਂ ਛਪਦਾ ਇੱਕ ਅੰਗਰੇਜ਼ੀ ਰੋਜ਼ਾਨਾ ਅਖਬਾਰ ਹੈ। ਇਹ ਭਾਰਤ ਵਿੱਚ ਛਪਦਾ ਦੂਜਾ ਸਭ ਤੋਂ ਪੁਰਾਣਾ ਅੰਗਰੇਜ਼ੀ ਰੋਜ਼ਾਨਾ ਅਖਬਾਰ ਹੈ। 2010, ਵਿੱਚ ਇਸ ਦਾ ਹਿੰਦੀ ਸੰਸਕਰਨ ਲਖਨਊ ਤੋਂ ਸ਼ੁਰੂ ਕੀਤਾ ਗਿਆ ਸੀ।

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,0, 16

    1 ਦਿਨ ਸਟ੍ਰੀਕ

    🔍 🗞️
  25. 25

    ਗੁਰੂ ਅਰਜਨ

    ਗੁਰੂ ਅਰਜਨ

    ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।

    16 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,19,8, 16

    3 ਦਿਨ ਸਟ੍ਰੀਕ

    🔍 🗞️
  26. 26

    ਆਈਐੱਸਬੀਐੱਨ

    ਆਈਐੱਸਬੀਐੱਨ

    ਆਈ.ਐੱਸ.ਬੀ.ਐੱਨ. (ISBN) ਜਿਸਦਾ ਪੂਰਾ ਨਾਮ 'ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ' ਹੈ, ਦੁਨੀਆ ਭਰ ਵਿੱਚ ਕਿਤਾਬਾਂ ਦੀ ਪਛਾਣ ਕਰਨ ਲਈ ਵਰਤਿਆ ਜਾਣ ਵਾਲਾ ਇੱਕ ਵਿਲੱਖਣ ਅੰਤਰਰਾਸ਼ਟਰੀ ਨੰਬਰ ਹੈ। ਇਸ ਦੀ ਸ਼ੁਰੂਆਤ ਕਿਤਾਬਾਂ ਦੇ ਵਪਾਰ, ਪ੍ਰਕਾਸ਼ਨ ਅਤੇ ਲਾਇਬ੍ਰੇਰੀ ਪ੍ਰਬੰਧਨ ਨੂੰ ਸਰਲ ਬਣਾਉਣ ਲਈ ਕੀਤੀ ਗਈ ਸੀ। ਹਰ ਇੱਕ ਕਿਤਾਬ, ਉਸਦੇ ਹਰ ਨਵੇਂ ਸੰਸਕਰਣ (ਜਿਵੇਂ ਕਿ ਪੇਪਰਬੈਕ, ਹਾਰਡਕਵਰ ਜਾਂ ਈ-ਬੁੱਕ) ਲਈ ਇੱਕ ਵੱਖਰਾ ISBN ਜਾਰੀ ਕੀਤਾ ਜਾਂਦਾ ਹੈ। ਇਹ ਨੰਬਰ ਇੱਕ ਤਰ੍ਹਾਂ ਨਾਲ ਕਿਤਾਬ ਦਾ ਆਧਾਰ ਕਾਰਡ ਜਾਂ ਪਛਾਣ ਪੱਤਰ ਹੁੰਦਾ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਪੂਰੀ ਦੁਨੀਆ ਵਿੱਚ ਉਸ ਵਰਗੀ ਦੂਜੀ ਕੋਈ ਕਿਤਾਬ ਉਸੇ ਨੰਬਰ ਨਾਲ ਮੌਜੂਦ ਨਾ ਹੋਵੇ। ਸਾਲ 2007 ਤੋਂ ਪਹਿਲਾਂ ISBN ਨੰਬਰ 10 ਅੰਕਾਂ ਦਾ ਹੁੰਦਾ ਸੀ, ਪਰ ਕਿਤਾਬਾਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਇਸ ਨੂੰ ਬਦਲ ਕੇ 13 ਅੰਕਾਂ ਦਾ ਕਰ ਦਿੱਤਾ ਗਿਆ। ਇਹ 13 ਅੰਕ ਪੰਜ ਵੱਖ-ਵੱਖ ਹਿੱਸਿਆਂ ਵਿੱਚ ਵੰਡੇ ਹੁੰਦੇ ਹਨ, ਜਿਨ੍ਹਾਂ ਵਿੱਚੋਂ ਹਰ ਇੱਕ ਹਿੱਸਾ ਖਾਸ ਜਾਣਕਾਰੀ ਦਿੰਦਾ ਹੈ। ਇਸ ਵਿੱਚ ਸਭ ਤੋਂ ਪਹਿਲਾਂ ਇੱਕ ਪ੍ਰੀਫਿਕਸ (ਜਿਵੇਂ 978 ਜਾਂ 979) ਹੁੰਦਾ ਹੈ, ਉਸ ਤੋਂ ਬਾਅਦ ਦੇਸ਼ ਜਾਂ ਭਾਸ਼ਾ ਦਾ ਕੋਡ, ਫਿਰ ਪ੍ਰਕਾਸ਼ਕ (ਪਬਲਿਸ਼ਰ) ਦਾ ਕੋਡ, ਕਿਤਾਬ ਦਾ ਖਾਸ ਸਿਰਲੇਖ ਕੋਡ ਅਤੇ ਆਖਰ ਵਿੱਚ ਇੱਕ ਜਾਂਚ ਅੰਕ (ਚੈੱਕ ਡਿਜਿਟ) ਹੁੰਦਾ ਹੈ। ਇਹ ਸਾਰੀ ਸੰਰਚਨਾ ਮਿਲ ਕੇ ਕਿਤਾਬ ਬਾਰੇ ਪੂਰੀ ਜਾਣਕਾਰੀ ਨੂੰ ਇੱਕ ਕੋਡ ਵਿੱਚ ਸਮੇਟ ਦਿੰਦੀ ਹੈ। ਕਿਤਾਬਾਂ ਦੇ ਬਾਜ਼ਾਰ ਅਤੇ ਸਾਹਿਤ ਜਗਤ ਵਿੱਚ ISBN ਦੀ ਮਹੱਤਤਾ ਬਹੁਤ ਜ਼ਿਆਦਾ ਹੈ। ਇਸ ਨੰਬਰ ਦੇ ਕਾਰਨ ਹੀ ਲਾਇਬ੍ਰੇਰੀਆਂ, ਕਿਤਾਬਾਂ ਦੀਆਂ ਦੁਕਾਨਾਂ ਅਤੇ ਆਨਲਾਈਨ ਵੈੱਬਸਾਈਟਾਂ (ਜਿਵੇਂ ਐਮਾਜ਼ਾਨ) 'ਤੇ ਲੱਖਾਂ ਕਿਤਾਬਾਂ ਵਿੱਚੋਂ ਕਿਸੇ ਇੱਕ ਖਾਸ ਕਿਤਾਬ ਨੂੰ ਲੱਭਣਾ ਬੇਹੱਦ ਆਸਾਨ ਹੋ ਜਾਂਦਾ ਹੈ। ਇਹ ਨੰਬਰ ਕਿਤਾਬ ਦੇ ਪਿੱਛੇ ਬਾਰਕੋਡ ਦੇ ਰੂਪ ਵਿੱਚ ਵੀ ਛਪਿਆ ਹੁੰਦਾ ਹੈ, ਜਿਸ ਨੂੰ ਸਕੈਨ ਕਰਕੇ ਬਿਲਿੰਗ ਅਤੇ ਸਟਾਕ ਦਾ ਹਿਸਾਬ-ਕਿਤਾਬ ਮਿੰਟਾਂ ਵਿੱਚ ਹੋ ਜਾਂਦਾ ਹੈ। ਜੇਕਰ ਕੋਈ ਲੇਖਕ ਆਪਣੀ ਕਿਤਾਬ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਵੇਚਣਾ ਚਾਹੁੰਦਾ ਹੈ, ਤਾਂ ਉਸ ਲਈ ਇਹ ਨੰਬਰ ਲੈਣਾ ਲਾਜ਼ਮੀ ਹੋ ਜਾਂਦਾ ਹੈ ਕਿਉਂਕਿ ਇਸ ਤੋਂ ਬਿਨਾਂ ਵੱਡੇ ਵਿਤਰਕ ਕਿਤਾਬ ਨੂੰ ਸਵੀਕਾਰ ਨਹੀਂ ਕਰਦੇ। ਭਾਰਤ ਵਿੱਚ ISBN ਨੰਬਰ ਜਾਰੀ ਕਰਨ ਦਾ ਕੰਮ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਅਧੀਨ 'ਰਾਜਾ ਰਾਮਮੋਹਨ ਰਾਏ ਰਾਸ਼ਟਰੀ ਏਜੰਸੀ' ਵੱਲੋਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਕੋਈ ਵੀ ਪ੍ਰਕਾਸ਼ਕ ਜਾਂ ਸਵੈ-ਪ੍ਰਕਾਸ਼ਿਤ ਲੇਖਕ ਆਨਲਾਈਨ ਅਪਲਾਈ ਕਰਕੇ ਆਪਣੀ ਕਿਤਾਬ ਲਈ ਇਹ ਨੰਬਰ ਪ੍ਰਾਪਤ ਕਰ ਸਕਦਾ ਹੈ। ਸੰਖੇਪ ਵਿੱਚ ਕਿਹਾ ਜਾਵੇ ਤਾਂ ਆਈ.ਐੱਸ.ਬੀ.ਐੱਨ.

    16 ਵਾਰੀ ਵੇਖਿਆ ਗਿਆ (↑16 ਕੱਲ੍ਹ ਤੋਂ)0,0,0, 16

    1 ਦਿਨ ਸਟ੍ਰੀਕ

    🔍 🗞️
  27. 27

    ਬਲੂ ਗਰਲ (ਫ਼ਿਲਮ)

    ਬਲੂ ਗਰਲ (ਫ਼ਿਲਮ)

    ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।

    16 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)12,16,13, 16

    3+ ਦਿਨ ਸਟ੍ਰੀਕ

    🔍 🗞️
  28. 28

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ

    ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,10,0, 15

    1 ਦਿਨ ਸਟ੍ਰੀਕ

    🔍 🗞️
  29. 29

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ

    ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਭਾਵ: ਰੱਬ ਦਾ ਘਰ) ਪੰਜਾਬ, ਭਾਰਤ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਸਿੱਖਾਂ ਦਾ ਧਰਮ ਸਥਾਨ (ਗੁਰੂਦੁਆਰਾ) ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।

    15 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)23,11,13, 15

    3+ ਦਿਨ ਸਟ੍ਰੀਕ

    🔍 🗞️
  30. 30

    ਸਿੱਖ ਧਰਮ

    ਸਿੱਖ ਧਰਮ

    ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)0,0,0, 15

    1 ਦਿਨ ਸਟ੍ਰੀਕ

    🔍 🗞️
  31. 31

    ਦਸਮ ਗ੍ਰੰਥ

    ਦਸਮ ਗ੍ਰੰਥ

    ਸ੍ਰੀ ਦਸਮ ਗ੍ਰੰਥ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਲਿਖਿਆ ਗਿਆ ਸਿੱਖ ਪਵਿੱਤਰ ਗ੍ਰੰਥ ਹੈ । ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਲੇਖਕ ਬਾਰੇ ਬਹੁਤ ਸਾਰੇ ਵਿਚਾਰ ਹਨ, ਪਰ ਆਮ ਤੌਰ 'ਤੇ ਵਿਦਵਾਨ, ਅਕਾਦਮਿਕ ਅਤੇ ਸਿੱਖ ਗੁਰੂ ਗੋਬਿੰਦ ਸਿੰਘ ਨੂੰ ਲੇਖਕ ਮੰਨਦੇ ਹਨ।

    15 ਵਾਰੀ ਵੇਖਿਆ ਗਿਆ (↑15 ਕੱਲ੍ਹ ਤੋਂ)10,0,0, 15

    1 ਦਿਨ ਸਟ੍ਰੀਕ

    🔍 🗞️
  32. 32

    ਵਾਰ

    ਵਾਰ

    ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)13,11,0, 14

    1 ਦਿਨ ਸਟ੍ਰੀਕ

    🔍 🗞️
  33. 33

    ਵਿਅੰਜਨ

    ਵਿਅੰਜਨ

    ਵਿਅੰਜਨ ਅਜਿਹੀ ਭਾਸ਼ਾਈ ਧੁਨੀ ਨੂੰ ਕਿਹਾ ਜਾਂਦਾ ਹੈ ਜਿਸਦੇ ਉਚਾਰਨ ਸਮੇਂ ਫੇਫੜਿਆਂ ਤੋਂ ਬਾਹਰ ਆਉਂਦੀ ਹਵਾ ਨੂੰ ਮੂੰਹ ਪੋਲ ਵਿੱਚ ਕਿਸੇ ਨਾ ਕਿਸੇ ਜਗ੍ਹਾ ਉੱਤੇ ਪੂਰਨ ਜਾਂ ਅਪੂਰਨ ਰੂਪ ਵਿੱਚ ਰੋਕਿਆ ਜਾਂਦਾ ਹੈ। ਉਦਾਹਰਨ ਦੇ ਤੌਰ ਉੱਤੇ /ਪ/ ਧੁਨੀ ਦੇ ਉਚਾਰਨ ਲਈ ਹਵਾ ਨੂੰ ਬੁੱਲਾਂ ਦੁਆਰਾ ਰੋਕ ਕੇ ਛੱਡਿਆ ਜਾਂਦਾ ਹੈ।ਦਸ ਸਵਰਾ ਨੂੰ ਛੱਡ ਕੇ ਵਾਕੀ ਬਚੀਆ ਧੁਨੀਆ ਵਿਅੰਜਨ ਹੁੰਦੇ ਹਨ

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0, 14

    1 ਦਿਨ ਸਟ੍ਰੀਕ

    🔍 🗞️
  34. 34

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ

    ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: ‎پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।

    14 ਵਾਰੀ ਵੇਖਿਆ ਗਿਆ (↓15 ਕੱਲ੍ਹ ਤੋਂ)33,15,29, 14

    3+ ਦਿਨ ਸਟ੍ਰੀਕ

    🔍 🗞️
  35. 35

    ਆਸਾ ਦੀ ਵਾਰ

    ਆਸਾ ਦੀ ਵਾਰ

    ਆਸਾ ਕੀ ਵਾਰ (ਜਾਂ ਵਾਰ ਆਸਾ) ਸਿੱਖਾਂ ਦੇ ਪਹਿਲੇ ਗੁਰੂ, ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਹੈ ਜੋ ਸਿੱਖਾਂ ਦਾ ਧਾਰਮਿਕ ਗ੍ਰੰਥ ਅਤੇ ਰਹਿਬਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖਾਂ ਦੇ ਨਿਤਨੇਮ ਦਾ ਹਿੱਸਾ ਹੈ। ਇਸ ਬਾਣੀ ਨੂੰ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 24 ਪਉੜੀਆਂ ਅਤੇ 59 ਸਲੋਕ ਸੰਗ੍ਰਹਿਤ ਕਰ ਕੇ ਗੁਰੂ ਗ੍ਰੰਥ ਸਾਹਿਬ ਜੀ

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0, 14

    1 ਦਿਨ ਸਟ੍ਰੀਕ

    🔍 🗞️
  36. 36

    ਜੰਤਰ ਮੰਤਰ

    ਜੰਤਰ ਮੰਤਰ

    ਜੰਤਰ ਮੰਤਰ (Hindustani pronunciation: [d͡ʒən̪t̪ər mən̪t̪ər]) ਪੱਥਰ ਦੁਆਰਾ ਬਣਾਏ ਖਗੋਲੀ ਯੰਤਰਾਂ ਦੀ ਇੱਕ ਅਸੈਂਬਲੀ ਹੈ, ਜੋ ਨੰਗੀ ਅੱਖ ਨਾਲ ਵਰਤਣ ਲਈ ਤਿਆਰ ਕੀਤੀ ਗਈ ਹੈ। ਭਾਰਤ ਵਿੱਚ ਪੰਜ ਜੰਤਰ ਮੰਤਰ ਸਨ, ਇਹ ਸਾਰੇ ਰਾਜਾ ਜੈ ਸਿੰਘ ਦੂਜੇ ਦੇ ਹੁਕਮ 'ਤੇ ਬਣਾਏ ਗਏ ਸਨ, ਜਿਨ੍ਹਾਂ ਨੂੰ ਗਣਿਤ, ਆਰਕੀਟੈਕਚਰ ਅਤੇ ਖਗੋਲ ਵਿਗਿਆਨ ਵਿੱਚ ਡੂੰਘੀ ਦਿਲਚਸਪੀ ਸੀ; ਸਭ ਤੋਂ ਵੱਡੀ ਉਦਾਹਰਨ ਜੈਪੁਰ ਦੇ ਯੰਤਰਾਂ ਦੀ ਅਸੈਂਬਲੀ ਨਾਲ ਸਬੰਧਤ ਸਮਰੂਪ ਸੂਰਜੀ ਸੂਰਜੀ ਚੱਕਰ ਹੈ, ਜਿਸ ਵਿੱਚ ਧਰਤੀ ਦੇ ਧੁਰੇ ਦੇ ਸਮਾਨਾਂਤਰ ਹਾਈਪੋਟੇਨਿਊਸ ਦੇ ਨਾਲ ਇੱਕ ਵਿਸ਼ਾਲ ਤਿਕੋਣੀ ਗਨੋਮੋਨ ਸ਼ਾਮਲ ਹੈ। ਗਨੋਮੋਨ ਦੇ ਦੋਵੇਂ ਪਾਸੇ ਭੂਮੱਧ ਰੇਖਾ ਦੇ ਸਮਤਲ ਦੇ ਸਮਾਨਾਂਤਰ ਇੱਕ ਚੱਕਰ ਦਾ ਇੱਕ ਚਤੁਰਭੁਜ ਹੈ। ਯੰਤਰ ਨੂੰ "ਕੁਸ਼ਲ ਨਿਰੀਖਕ" ਦੁਆਰਾ ਦਿਨ ਦੇ ਸਮੇਂ ਅਤੇ ਸੂਰਜ ਅਤੇ ਹੋਰ ਸਵਰਗੀ ਸਰੀਰਾਂ ਦੇ ਪਤਨ ਨੂੰ ਮਾਪਣ ਲਈ ਲਗਭਗ 20 ਸਕਿੰਟਾਂ ਦੀ ਸ਼ੁੱਧਤਾ ਨਾਲ ਵਰਤਿਆ ਜਾ ਸਕਦਾ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਪੱਥਰ ਦਾ ਸੂਰਜੀ ਚੱਕਰ ਹੈ, ਜਿਸਨੂੰ ਵ੍ਰਿਹਤ ਸਮਰਾਟ ਯੰਤਰ ਕਿਹਾ ਜਾਂਦਾ ਹੈ।

    14 ਵਾਰੀ ਵੇਖਿਆ ਗਿਆ (↑14 ਕੱਲ੍ਹ ਤੋਂ)0,0,0, 14

    1 ਦਿਨ ਸਟ੍ਰੀਕ

    🔍 🗞️
  37. 37

    ਸੱਭਿਆਚਾਰ ਅਤੇ ਸਾਹਿਤ

    ਸੱਭਿਆਚਾਰ ਅਤੇ ਸਾਹਿਤ

    ‘ਸਾਹਿਤ` ਸੰਸਕ੍ਰਿਤ ਸ਼ਬਦ ਸਾਹਿਤਯਮ ਦਾ ਪੰਜਾਬੀ ਰੂਪ ਹੈ। ਇਸ ਦੇ ਕੋਸ਼ਗਤ ਅਰਥ ਸੰਜੋਗ, ਮੇਲ ਤੇ ਸਾਥ ਹਨ। ਅਰਥ ਵਿਸਤਾਰ ਕਾਰਣ ਇਸ ਸ਼ਬਦ ਨੂੰ ਵਾਕਾਂ ਵਿੱਚ ਪਦਾ ਦੇ ਸੁਯੋਗ ਸੰਬੰਧ ਲਈ ਵਰਤਿਆ ਜਾਣ ਲੱਗ ਪਿਆ। ਅੱਜ ਕਲ੍ਹ ਸਾਹਿਤ ਦਾ ਭਾਵ ਅਜਿਹੀ ਰਚਨਾ ਹੈ ਜਿਸ ਵਿੱਚ ਸੁੰਦਰ ਵਿਚਾਰ ਸੋਹਣੇ ਅਤੇ ਦਿਲ-ਖਿੱਚਵੇਂ ਢੰਗ ਨਾਲ ਪੇਸ਼ ਕੀਤੇ ਗਏ ਹੋਣ। ਸਾਹਿਤ ਨੂੰ ਉਰਦੂ, ਫ਼ਾਰਸੀ ਤੇ ਅਰਬੀ ਵਾਲੇ ‘ਅਦਬ` ਕਹਿੰਦੇ ਹਨ। ‘ਅਦਬ` ਤੋਂ ਭਾਵ ਅਜਿਹੀ ਰਚਨਾ ਤੋਂ ਹੈ ਜੋ ਜੀਵਨ ਦੇ ਤੌਰ ਤਰੀਕੇ ਨੂੰ ਸੋਹਣੇ ਢੰਗ ਨਾਲ ਇਸ ਤਰ੍ਹਾਂ ਬਿਆਨ ਕਰੇ ਕਿ ਉਸ ਤੋਂ ਸੁੰਦਰ ਜੀਵਨ ਜਾਂਚ ਦੀ ਪ੍ਰੇਰਣਾ ਮਿਲਦੀ ਹੋਵੇ। ਸਾਹਿਤ ਲਈ ਅੰਗਰੇਜ਼ੀ ਵਿੱਚ ਸ਼ਬਦ ਲਿਟਰੇਚਰ (Literature) ਹੈ। ਲਿਟਰੇਚਰ ਦੇ ਮੂਲ ਭਾਵ ਹਨ ਕੁਝ ਵਿਚਾਰਾਂ ਨੂੰ ਲੈਟਰਜ਼ (Letters) ਭਾਵ ਅੱਖਰਾਂ ਰਾਹੀਂ ਬਿਆਨ ਕਰਨਾ।1 ਹੌਲੀ-ਹੌਲੀ ਇਨ੍ਹਾਂ ਭਾਵਾਂ ਵਿੱਚ ਵਿਕਾਸ ਆਇਆ ਤੇ ਅੱਜ ਲਿਟਰੇਚਰ ਤੋਂ ਭਾਵ ਅਜਿਹੀ ਰਚਨਾ ਹੈ ਜੋ ਮੂਲ ਰੂਪ ਵਿੱਚ ਮਨੁੱਖੀ ਜੀਵਨ ਨਾਲ ਸੰਬੰਧਿਤ ਹੋਵੇ ਤੇ ਜਿਸਨੂੰ ਸੋਹਣੇ ਦੇ ਦਿਲ ਖਿੱਚਵੇਂ ਢੰਗ ਨਾਲ ਬਿਆਨ ਕੀਤਾ ਗਿਆ ਹੋਵੇ। ਸਾਹਿਤ ਇੱਕ ਸੂਖ਼ਮ ਕਲਾ ਹੈ ਜਿਸ ਦਾ ਮੁੱਖ ਉਦੇਸ਼ ਸੁਹਜ ਸੁਆਦ ਉਪਜਾਣਾ ਤੇ ਇਸ ਰਾਹੀਂ ਇੱਕ ਚੰਗੇਰੇ ਜੀਵਨ ਲਈ ਪ੍ਰੇਰਣਾ ਹੈ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0, 13

    1 ਦਿਨ ਸਟ੍ਰੀਕ

    🔍 🗞️
  38. 38

    ਭਗਤ ਸਿੰਘ

    ਭਗਤ ਸਿੰਘ

    ਭਗਤ ਸਿੰਘ (27 ਸਤੰਬਰ 1907 – 23 ਮਾਰਚ 1931) ਇੱਕ ਭਾਰਤੀ ਬਸਤੀਵਾਦੀ ਵਿਰੋਧੀ ਕ੍ਰਾਂਤੀਕਾਰੀ ਸੀ ਜਿਸਨੇ ਦਸੰਬਰ 1928 ਵਿੱਚ ਇੱਕ ਜੂਨੀਅਰ ਬ੍ਰਿਟਿਸ਼ ਪੁਲਿਸ ਅਫ਼ਸਰ ਦੇ ਗਲਤੀ ਨਾਲ ਕੀਤੇ ਗਏ ਕਤਲ ਵਿੱਚ ਹਿੱਸਾ ਲਿਆ ਸੀ, ਜਿਸਦਾ ਉਦੇਸ਼ ਇੱਕ ਭਾਰਤੀ ਰਾਸ਼ਟਰਵਾਦੀ ਦੀ ਮੌਤ ਦਾ ਬਦਲਾ ਲੈਣਾ ਸੀ। ਬਾਅਦ ਵਿੱਚ ਉਸਨੇ ਦਿੱਲੀ ਵਿੱਚ ਕੇਂਦਰੀ ਵਿਧਾਨ ਸਭਾ ਉੱਤੇ ਵੱਡੇ ਪੱਧਰ 'ਤੇ ਪ੍ਰਤੀਕਾਤਮਕ ਬੰਬ ਧਮਾਕੇ ਅਤੇ ਜੇਲ੍ਹ ਵਿੱਚ ਭੁੱਖ ਹੜਤਾਲ ਵਿੱਚ ਹਿੱਸਾ ਲਿਆ, ਜਿਸਨੇ - ਭਾਰਤੀ ਮਾਲਕੀ ਵਾਲੇ ਅਖਬਾਰਾਂ ਵਿੱਚ ਹਮਦਰਦੀ ਭਰੇ ਕਵਰੇਜ ਦੇ ਪਿੱਛੇ - ਉਸਨੂੰ ਪੰਜਾਬ ਖੇਤਰ ਵਿੱਚ ਇੱਕ ਘਰੇਲੂ ਨਾਮ ਬਣਾ ਦਿੱਤਾ, ਅਤੇ, 23 ਸਾਲ ਦੀ ਉਮਰ ਵਿੱਚ ਫਾਂਸੀ ਦਿੱਤੇ ਜਾਣ ਤੋਂ ਬਾਅਦ, ਉੱਤਰੀ ਭਾਰਤ ਵਿੱਚ ਇੱਕ ਸ਼ਹੀਦ ਅਤੇ ਲੋਕ ਨਾਇਕ ਬਣ ਗਿਆ। ਬੋਲਸ਼ੇਵਵਾਦ ਅਤੇ ਅਰਾਜਕਤਾਵਾਦ ਤੋਂ ਵਿਚਾਰ ਉਧਾਰ ਲੈਣਾ, 1930 ਦੇ ਦਹਾਕੇ ਵਿੱਚ, ਕ੍ਰਿਸ਼ਮਈ ਭਗਤ ਸਿੰਘ ਨੇ ਭਾਰਤ ਵਿੱਚ ਵਧ ਰਹੀ ਖਾੜਕੂਵਾਦ ਨੂੰ ਉਤਸ਼ਾਹਿਤ ਕੀਤਾ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਅਹਿੰਸਕ, ਅਤੇ ਅੰਤ ਵਿੱਚ ਭਾਰਤ ਦੀ ਆਜ਼ਾਦੀ ਲਈ ਸਫਲ ਮੁਹਿੰਮ ਵਿੱਚ ਤੁਰੰਤ ਆਤਮ-ਨਿਰੀਖਣ ਨੂੰ ਪ੍ਰੇਰਿਤ ਕੀਤਾ। ਦਸੰਬਰ 1928 ਵਿੱਚ, ਭਗਤ ਸਿੰਘ ਅਤੇ ਉਸ ਦੇ ਇੱਕ ਸਾਥੀ, ਸ਼ਿਵਰਾਮ ਰਾਜਗੁਰੂ, ਦੋਵੇਂ ਇੱਕ ਛੋਟੇ ਜਿਹੇ ਇਨਕਲਾਬੀ ਸਮੂਹ, ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (ਜੋ ਕਿ ਆਰਮੀ, ਜਾਂ ਐਚਐਸਆਰਏ ਵੀ ਹੈ) ਦੇ ਮੈਂਬਰ ਸਨ, ਨੇ ਲਾਹੌਰ, ਪੰਜਾਬ ਵਿੱਚ, ਜੋ ਕਿ ਅੱਜ ਪਾਕਿਸਤਾਨ ਵਿੱਚ ਹੈ, ਇੱਕ 21 ਸਾਲਾ ਬ੍ਰਿਟਿਸ਼ ਪੁਲਿਸ ਅਫ਼ਸਰ, ਜੌਨ ਪੀ.

    13 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,16,11, 13

    3 ਦਿਨ ਸਟ੍ਰੀਕ

    🔍 🗞️
  39. 39

    ਦਿਵਾਲੀ

    ਦਿਵਾਲੀ

    ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।

    13 ਵਾਰੀ ਵੇਖਿਆ ਗਿਆ (↑5 ਕੱਲ੍ਹ ਤੋਂ)0,0,8, 13

    2 ਦਿਨ ਸਟ੍ਰੀਕ

    🔍 🗞️
  40. 40

    ਪਰੀਕਸ਼ਿਤ

    ਪਰੀਕਸ਼ਿਤ

    ਪਰੀਕਸ਼ਿਤ ਇੱਕ ਚੰਦਰ-ਵੰਸ਼ੀ ਰਾਜਾ ਸੀ। ਇਹ ਅਰਜੁਨ ਦਾ ਪੋਤਾ ਅਤੇ ਅਭਿਮੰਨਿਊ ਦਾ ਪੁੱਤਰ ਸੀ। ਇਸ ਦੇ ਪੁੱਤਰ ਦਾ ਨਾਂ ਜਨਮੇਜਾ ਸੀ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0, 13

    1 ਦਿਨ ਸਟ੍ਰੀਕ

    🔍 🗞️
  41. 41

    ਪਾਸ਼

    ਪਾਸ਼

    ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0, 13

    1 ਦਿਨ ਸਟ੍ਰੀਕ

    🔍 🗞️
  42. 42

    ਕਬੀਲਾ

    ਕਬੀਲਾ

    ਕਬੀਲਾ ਪਰਿਵਾਰਾਂ ਦੇ ਅਜਿਹੇ ਸਮਾਜਕ ਸਮੂਹ ਨੂੰ ਕਿਹਾ ਜਾਂਦਾ ਹੈ ਜਿਸ ਨੇ ਇੱਕ ਵਿਸ਼ੇਸ਼ ਨਾਂ ਅਪਣਾਇਆ ਹੁੰਦਾ ਹੈ, ਬੋਲੀ ਸਾਂਝੀ ਹੁੰਦੀ ਹੈ, ਕਾਰੋਬਾਰ ਇਕ ਕਿਸਮ ਦਾ ਹੁੰਦਾ ਹੈ, ਸਭਿਆਚਾਰਕ ਇਕਸਾਰਤਾ ਹੁੰਦੀ ਹੈ ਅਤੇ ਇਕ ਨਿਸ਼ਚਿਤ ਖੇਤਰ ਵਿਚ ਰਹਿੰਦਾ ਹੈ ਜਾਂ ਘੁੰਮਦਾ -ਫਿਰਦਾ ਹੈ ।ਇਹ ਸਮਾਜਕ ਸਮੂਹ ਆਪਸਦਾਰੀ ਅਤੇ ਪਰਸਪਰਤਾ ਪੱਖੋਂ ਚੰਗੀ ਤਰ੍ਹਾਂ ਸੰਗਠਿਤ ਹੁੰਦਾ ਹੈ। ਇਸ ਅੰਦਰ ਬਹੁਤ ਸਾਰੇ ਛੋਟੇ-ਮੋਟੇ ਪਰਿਵਾਰਾਂ, ਘਰਾਣਿਆਂ ਅਤੇ ਖਾਨਦਾਨਾਂ ਵਰਗੇ ਉਪ ਸਮੂਹ ਸ਼ਾਮਿਲ ਹੁੰਦੇ ਹਨ। ਸਧਾਰਨ ਰੂਪ ਵਿਚ ਹਰ ਕਬੀਲਾ ਆਪਣੇ ਵਡੇਰੇ ਪੁਰਖ ਅਤੇ ਕਬੀਲੇ ਦੇ ਸਰਪ੍ਰਸਤ ਦੇਵਤੇ ਜਾਂ ਦੇਵੀ ਦੀ ਮਾਨਤਾ ਕਰਦਾ ਹੈ। ਕਬੀਲੇ ਅੰਦਰਲੇ ਪਰਿਵਾਰਾਂ ਵਿਚਕਾਰ ਖੂਨ ਦੀ ਸਾਂਝ ਹੁੰਦੀ ਹੈ। ਇਸ ਤੋਂ ਇਲਾਵਾ ਇਹ ਸਾਂਝੀਆਂ ਧਾਰਮਿਕ ਤੇ ਸਮਾਜਕ ਰਹੁ-ਰੀਤਾਂ ਅਤੇ ਆਰਥਿਕ ਕਾਰਜਾਂ ਰਾਹੀਂ ਹੋਰ ਵੀ ਗੂੜ੍ਹੇ ਸੰਬਧੀ ਹੁੰਦੇ ਹਨ। ਕਬੀਲੇ ਦੀ ਪਛਾਣ ਅਤੇ ਪਰਿਭਾਸ਼ਾ ਵਾਰੇ ਅਜੇ ਤੱਕ ਭੰਬਲਭੂਸਾ ਹੈ। ਕਈ ਵਾਰ ਕਬੀਲੇ ਅਤੇ ਜਾਤੀ ਨੂੰ ਇੱਕੋ ਮੰਨ ਲਿਆ ਜਾਂਦਾ ਹੈ ਪਰ ਹੁਣ ਜਿਹੜੀ ਨਵੀਂ ਪਰਿਭਾਸ਼ਾ ਸਾਹਮਣੇ ਆਈ ਹੈ, ਉਹ ਕਬੀਲੇ ਦੇ ਗੁਣਾਂ ਤੇ ਸਹੀ ਚਾਨਣ ਪਾਉਂਦੀ ਹੈ। ਇਸ ਅਨੁਸਾਰ ਕਬੀਲਾ ਇੱਕ ਨਿਸ਼ਚਿਤ ਭੂਗੋਲਿਕ ਖੇਤਰ ਵਿਚ ਵੱਸਣ ਵਾਲਾ, ਅੰਦਰੂਨੀ ਵਿਆਹ ਵਿਵਸਥਾ ਵਿੱਚ ਬੱਝਿਆ ਸਮੂਹ ਹੈ ਜਿੱਥੇ ਅਜੇ ਕੰਮ ਦੀ ਵਿਸ਼ੇਸ਼ੱਗਤਾ ਦੇ ਅਧਾਰਤ ਵਟਾਂਦਰਾ ਨਹੀਂ ਹੋਇਆ ਹੁੰਦਾ। ਇੱਕੋ ਬੋਲੀ ਬੋਲਣ ਵਾਲੇ, ਕਬਾਇਲੀ ਅਹੁਦੇਦਾਰਾਂ ਦੁਆਰਾ ਸ਼ਾਸਨੀ ਬੰਧਨ 'ਚ ਬੱਝਿਆ ਇਹ ਸਮੂਹ ਦੂਜੇ ਕਬੀਲਿਆਂ ਜਾਂ ਜਾਤੀਆਂ ਤੋਂ ਦੂਰੀ ਤਾਂ ਰਖਦਾ ਹੈ ਪਰ ਸਮਾਜਿਕ ਊਚ-ਨੀਚ ਜਾਂ ਦਵੈਸ਼ ਭਾਵਨਾ ਨਹੀਂ ਰਖਦਾ ।

    13 ਵਾਰੀ ਵੇਖਿਆ ਗਿਆ (↑13 ਕੱਲ੍ਹ ਤੋਂ)0,0,0, 13

    1 ਦਿਨ ਸਟ੍ਰੀਕ

    🔍 🗞️
  43. 43

    ਬਲਵੰਤ ਗਾਰਗੀ

    ਬਲਵੰਤ ਗਾਰਗੀ

    ਬਲਵੰਤ ਗਾਰਗੀ (4 ਦਸੰਬਰ 1916 - 21 ਅਪ੍ਰੈਲ 2003) ਪੰਜਾਬੀ ਦਾ ਨਾਟਕਕਾਰ, ਰੇਖਾ ਚਿੱਤਰ ਲੇਖਕ, ਕਹਾਣੀਕਾਰ, ਨਾਵਲਕਾਰ ਅਤੇ ਨਾਟਕ ਦਾ ਖੋਜੀ ਸੀ।

    13 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)0,12,14, 13

    3 ਦਿਨ ਸਟ੍ਰੀਕ

    🔍 🗞️
  44. 44

    ਪੰਜਾਬੀ ਵਿਕੀਪੀਡੀਆ

    ਪੰਜਾਬੀ ਵਿਕੀਪੀਡੀਆ

    ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ। ਪੰਜਾਬੀ ਵਿਕੀਪੀਡੀਆ ਗੁਰਮੁਖੀ ਅਤੇ ਸ਼ਾਹਮੁਖੀ ਦੋ ਲਿਪੀਆਂ ਵਿੱਚ ਉਪਲਬਧ ਹੈ। ਪੂਰਬੀ ਪੰਜਾਬ, ਭਾਰਤ ਦੀ ਨੁਮਾਇੰਦਗੀ ਕਰਨ ਵਾਲਾ ਵਿਕੀਪੀਡੀਆ ਗੁਰਮੁਖੀ ਲਿਪੀ ਵਿੱਚ ਉਪਲਬਧ ਹੈ, ਜਦ ਕਿ ਪੱਛਮੀ ਪੰਜਾਬ, ਪਾਕਿਸਤਾਨ ਦਾ ਆਪਣਾ ਇੱਕ ਵੱਖਰਾ ਵਿਕੀਪੀਡੀਆ ਹੈ ਜੋ 24 ਅਕਤੂਬਰ, 2008 ਨੂੰ ਹੋਂਦ ਵਿੱਚ ਆਇਆ ਅਤੇ ਇਹ ਸ਼ਾਹਮੁਖੀ ਲਿਪੀ ਵਿੱਚ ਹੈ।

    12 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)0,9,9, 12

    3 ਦਿਨ ਸਟ੍ਰੀਕ

    🔍 🗞️
  45. 45

    ਸ਼ਾਹ ਰੁਖ਼ ਖ਼ਾਨ

    ਸ਼ਾਹ ਰੁਖ਼ ਖ਼ਾਨ

    ਸ਼ਾਹ ਰੁਖ਼ ਖ਼ਾਨ (ਜਾਂ ਸ਼ਾਹਰੁਖ਼ ਖ਼ਾਨ; ਜਨਮ 2 ਨਵੰਬਰ 1965) ਇੱਕ ਭਾਰਤੀ ਫ਼ਿਲਮੀ ਅਦਾਕਾਰ, ਨਿਰਮਾਤਾ ਅਤੇ ਟੈਲੀਵਿਜ਼ਨ ਮੇਜ਼ਬਾਨ ਹੈ। ਉਸਨੂੰ ਅਕਸਰ ਬਾਲੀਵੁੱਡ ਦਾ ਬਾਦਸ਼ਾਹ ਜਾਂ ਕਿੰਗ ਖ਼ਾਨ ਕਿਹਾ ਜਾਂਦਾ ਹੈ। ਉਸਨੇ 70 ਤੋਂ ਵੀ ਵੱਧ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਹੈ। ਖ਼ਾਨ ਨੂੰ ਤੀਹ ਨਾਮਜ਼ਦਗੀਆਂ ਵਿੱਚੋਂ ਚੌਦਾਂ ਫਿਲਮਫ਼ੇਅਰ ਇਨਾਮ ਪ੍ਰਾਪਤ ਹੋਏ ਹਨ ਅਤੇ ਦਿਲੀਪ ਕੁਮਾਰ ਦੇ ਨਾਲ ਉਹ 8 ਸਭ ਤੋਂ ਵਧੀਆ ਅਦਾਕਾਰ ਦਾ ਇਨਾਮ ਜਿੱਤਣ ਵਾਲੇ ਅਦਾਕਾਰ ਹੋਣ ਦਾ ਰਿਕਾਰਡ ਰੱਖਦਾ ਹੈ। 2005 ਵਿੱਚ ਭਾਰਤੀ ਸਰਕਾਰ ਨੇ ਭਾਰਤੀ ਸਿਨੇਮਾ ਵਿੱਚ ਯੋਗਦਾਨ ਲਈ ਉਸਨੂੰ ਪਦਮ ਸ਼੍ਰੀ ਇਨਾਮ ਅਤੇ ਫਰਾਂਸ ਦੀ ਸਰਕਾਰ ਨੇ ੳਰਡਰੇ ਡੇਸ ਆਰਟ ਏਟ ਡੇਸ ਲੈਟਰਸ ਅਤੇ ਲੀਜ਼ਨ ਡੀਔਨਰ ਨਾਲ ਸਨਮਾਨਿਤ ਕੀਤਾ। ਅਰਥ ਸ਼ਾਸਤਰ ਵਿੱਚ ਡਿਗਰੀ ਹਾਸਲ ਕਰਨ ਦੇ ਬਾਅਦ ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ 1980 ਵਿੱਚ ਰੰਗਮੰਚ ਅਤੇ ਕਈ ਟੈਲੀਵਿਜ਼ਨ ਲੜੀਵਾਰਾਂ ਤੋਂ ਕੀਤੀ ਅਤੇ 1992 ਵਿੱਚ ਵਪਾਰਕ ਪੱਖੋਂ ਸਫਲ ਫਿਲਮ ਦੀਵਾਨਾ ਤੋਂ ਫਿਲਮ ਖੇਤਰ ਵਿੱਚ ਕਦਮ ਰੱਖਿਆ। ਇਸ ਫਿਲਮ ਲਈ ਉਸਨੇ ਫ਼ਿਲਮਫ਼ੇਅਰ ਪਹਿਲੀ ਅਦਾਕਾਰੀ ਇਨਾਮ ਹਾਸਲ ਕੀਤਾ। ਇਸ ਤੋਂ ਬਾਅਦ ਉਸਨੇ ਕਈ ਫਿਲਮਾਂ ਵਿੱਚ ਖਲਨਾਇਕ ਕਿਰਦਾਰ ਅਦਾ ਕੀਤੇ ਜਿਨ੍ਹਾਂ ਵਿੱਚ ਡਰ (1993), ਬਾਜ਼ੀਗਰ (1993) ਅਤੇ ਅੰਜਾਮ (1994) ਸ਼ਾਮਲ ਹਨ। ਉਸਨੇ ਕਈ ਤਰ੍ਹਾਂ ਦੇ ਕਿਰਦਾਰ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ਵਿੱਚ ਕੰਮ ਕੀਤਾ ਜਿਨ੍ਹਾਂਂ ਵਿੱਚ ਰੁਮਾਂਸ ਫਿਲਮਾਂ, ਕਮੇਡੀ ਫਿਲਮਾਂ, ਖੇਡ ਫਿਲਮਾਂ ਅਤੇ ਇਤਿਹਾਸਕ ਡਰਾਮੇ ਸ਼ਾਮਲ ਹਨ। ਉਸ ਦੀਆਂ ਗਿਆਰਾਂ ਫ਼ਿਲਮਾਂ ਨੇ ਦੁਨੀਆ ਭਰ ਵਿੱਚ 1 ਬਿਲੀਅਨ ਦੀ ਕਮਾਈ ਕੀਤੀ। ਖ਼ਾਨ ਦੀ ਕੁਝ ਫਿਲਮਾਂ ਜਿਵੇਂ ਦਿਲਵਾਲੇ ਦੁਲਹਨੀਆ ਲੇ ਜਾਏਂਗੇ (1995), ਕੁਛ ਕੁਛ ਹੋਤਾ ਹੈ (1998), ਦੇਵਦਾਸ (2002), ਚਕ ਦੇ!

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)11,15,0, 12

    1 ਦਿਨ ਸਟ੍ਰੀਕ

    🔍 🗞️
  46. 46

    ਨਾਨਕ ਸਿੰਘ

    ਨਾਨਕ ਸਿੰਘ

    ਨਾਨਕ ਸਿੰਘ, (ਜਨਮ 4 ਜੁਲਾਈ 1897 ਹੰਸ ਰਾਜ ਵਜੋਂ – 28 ਦਸੰਬਰ 1971), ਇੱਕ ਭਾਰਤੀ ਕਵੀ, ਗੀਤਕਾਰ, ਪੰਜਾਬੀ ਭਾਸ਼ਾ ਦਾ ਨਾਵਲਕਾਰ ਸੀ। ਭਾਰਤ ਦੀ ਸੁਤੰਤਰਤਾ ਅੰਦੋਲਨ ਦੇ ਸਮਰਥਨ ਵਿੱਚ ਉਸਦੀਆਂ ਸਾਹਿਤਕ ਰਚਨਾਵਾਂ ਨੇ ਅੰਗਰੇਜ਼ਾਂ ਨੂੰ ਉਸ ਨੂੰ ਗ੍ਰਿਫਤਾਰ ਕਰਨ ਲਈ ਅਗਵਾਈ ਕੀਤੀ। ਉਸਨੇ ਨਾਵਲ ਪ੍ਰਕਾਸ਼ਿਤ ਕੀਤੇ ਜਿਨ੍ਹਾਂ ਨੇ ਉਸਨੂੰ ਸਾਹਿਤਕ ਪ੍ਰਸ਼ੰਸਾ ਪ੍ਰਦਾਨ ਕੀਤੀ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)9,0,0, 12

    1 ਦਿਨ ਸਟ੍ਰੀਕ

    🔍 🗞️
  47. 47

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ

    ਬਾਬਾ ਦੀਪ ਸਿੰਘ (26 ਜਨਵਰੀ 1682 – 13 ਨਵੰਬਰ 1757) ਸਿੱਖਾਂ ਵਿੱਚ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸ਼ਹੀਦਾਂ ਵਿੱਚੋਂ ਇੱਕ ਵਜੋਂ ਸਤਿਕਾਰਿਆ ਜਾਂਦਾ ਹੈ। ਉਸਨੂੰ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਪ੍ਰਤੀ ਉਸਦੀ ਕੁਰਬਾਨੀ ਅਤੇ ਸ਼ਰਧਾ ਲਈ ਯਾਦ ਕੀਤਾ ਜਾਂਦਾ ਹੈ। ਬਾਬਾ ਦੀਪ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਪਹਿਲੇ ਮੁਖੀ ਸਨ - ਜੋ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਧ ਦਲ ਦੇ ਉਸ ਸਮੇਂ ਦੇ ਮੁਖੀ ਨਵਾਬ ਕਪੂਰ ਸਿੰਘ ਦੁਆਰਾ ਸਥਾਪਿਤ ਖਾਲਸਾ ਫੌਜ ਦਾ ਇੱਕ ਕ੍ਰਮ ਸੀ। ਦਮਦਮੀ ਟਕਸਾਲ ਇਹ ਵੀ ਕਹਿੰਦੀ ਹੈ ਕਿ ਉਹ ਉਨ੍ਹਾਂ ਦੇ ਕ੍ਰਮ ਦੇ ਪਹਿਲੇ ਮੁਖੀ ਸਨ। ਸਿੱਖਾਂ ਦੁਆਰਾ ਉਸਨੂੰ 18ਵੀਂ ਸਦੀ ਦੇ ਆਪਣੇ ਪ੍ਰਸਿੱਧ ਸ਼ਹੀਦਾਂ ਵਿੱਚੋਂ ਇੱਕ ਵਜੋਂ ਯਾਦ ਕੀਤਾ ਜਾਂਦਾ ਹੈ।

    12 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)12,0,10, 12

    2 ਦਿਨ ਸਟ੍ਰੀਕ

    🔍 🗞️
  48. 48

    ਪੰਜਾਬੀ ਵਾਰ ਕਾਵਿ ਦਾ ਇਤਿਹਾਸ

    ਪੰਜਾਬੀ ਵਾਰ ਕਾਵਿ ਦਾ ਇਤਿਹਾਸ

    ਪੰਜਾਬੀ ਸਾਹਿਤ ਵਿੱਚ ਵਾਰ ਕਾਵਿ ਦੇ ਇਤਿਹਾਸ ਨੂੰ ਵਿਸ਼ੇਸ਼ ਥਾਂ ਪ੍ਪਤ ਹੈ। ਵਾਰ ਪੰਜਾਬੀ ਕਵਿਤਾ ਦੀ ਇੱਕ ਵਿਧਾ ਹੈ। ਵਾਰ ਸ਼ਬਦ ਦੀ ਉਤਪਤੀ ਬਾਰੇ ਕਈ ਵਿਚਾਰ ਹਨ। ਡਾ.

    12 ਵਾਰੀ ਵੇਖਿਆ ਗਿਆ (↓9 ਕੱਲ੍ਹ ਤੋਂ)10,15,21, 12

    3+ ਦਿਨ ਸਟ੍ਰੀਕ

    🔍 🗞️
  49. 49

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖ਼ਤ ਸ੍ਰੀ ਹਜ਼ੂਰ ਸਾਹਿਬ

    ਤਖਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਸ਼ਹਿਰ ਵਿੱਚ ਗੋਦਾਵਰੀ ਨਦੀ ਦੇ ਕੰਢੇ ਉੱਤੇ ਸਥਿਤ ਇੱਕ ਗੁਰਦੁਆਰਾ ਹੈ। ਇਹ ਉਹ ਸਥਾਨ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰੀਰ ਪੰਜ ਤੱਤਾਂ ਵਿੱਚ ਮਿਲਾ ਕੇ ਆਤਮ ਜੋਤ ਪਰਮਾਤਮਾ ਵਿੱਚ ਮਿਲਾ ਦਿੱਤਾ। ਇੱਥੇ ਹੀ ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪੀ।

    12 ਵਾਰੀ ਵੇਖਿਆ ਗਿਆ (↓9 ਕੱਲ੍ਹ ਤੋਂ)13,14,21, 12

    3+ ਦਿਨ ਸਟ੍ਰੀਕ

    🔍 🗞️
  50. 50

    ਅਜਮੇਰ ਸਿੰਘ ਔਲਖ

    ਅਜਮੇਰ ਸਿੰਘ ਔਲਖ

    ਅਜਮੇਰ ਸਿੰਘ ਔਲਖ (19 ਅਗਸਤ 1942 –15 ਜੂਨ 2017) ਮਾਨਸਾ ਜ਼ਿਲ੍ਹੇ, ਪੰਜਾਬ ਦਾ ਇੱਕ ਪ੍ਰਸਿੱਧ ਪੰਜਾਬੀ ਨਾਟਕਕਾਰ ਸੀ। ਉਸਦਾ ਜਨਮ 1942 ਵਿੱਚ ਕੁੰਭੜਵਾਲ, ਸੰਗਰੂਰ ਜ਼ਿਲ੍ਹਾ, ਪੰਜਾਬ, ਭਾਰਤ ਵਿੱਚ ਹੋਇਆ ਸੀ। ਪਰ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਉਹਨਾਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਕਿਸ਼ਨਗੜ੍ਹ ਫਰਵਾਹੀਂ ਵਿੱਚ ਬਤੀਤ ਕੀਤਾ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0, 12

    1 ਦਿਨ ਸਟ੍ਰੀਕ

    🔍 🗞️
  51. 51

    ਪ੍ਰੋਫ਼ੈਸਰ ਮੋਹਨ ਸਿੰਘ

    ਪ੍ਰੋਫ਼ੈਸਰ ਮੋਹਨ ਸਿੰਘ

    ਪ੍ਰੋ.

    12 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)11,17,10, 12

    3+ ਦਿਨ ਸਟ੍ਰੀਕ

    🔍 🗞️
  52. 52

    ਜੈਨ ਧਰਮ

    ਜੈਨ ਧਰਮ

    ਜੈਨ ਧਰਮ (ਸੰਸਕ੍ਰਿਤ: जैन धर्मः) ਭਾਰਤ ਦੀ ਸ਼ਰਮਣ ਪਰੰਪਰਾ ਤੋਂ ਨਿਕਲਿਆ ਧਰਮ ਅਤੇ ਦਰਸ਼ਨ ਹੈ। ਪ੍ਰੋਫੈਸਰ ਮਹਾਵੀਰ ਸਰਨ ਜੈਨ ਦਾ ਅਭਿਮਤ ਹੈ ਕਿ ਜੈਨ ਧਰਮ ਦੀ ਭਗਵਾਨ ਮਹਾਵੀਰ ਦੇ ਪੂਰਵ ਜੋ ਪਰੰਪਰਾ ਪ੍ਰਾਪਤ ਹੈ, ਉਸ ਦੇ ਵਾਚਕ ਨਿਗੰਠ ਧੰਮ (ਨਿਰਗਰੰਥ ਧਰਮ), ਆਰਹਤ‌ ਧਰਮ ਅਤੇ ਸ਼ਰਮਣ ਪਰੰਪਰਾ ਰਹੇ ਹਨ। ਪਾੱਰਸ਼ਵਨਾਥ ਦੇ ਸਮੇਂ ਤੱਕ ਚਾਤੁਰਿਆਮ ਧਰਮ ਸੀ।

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0, 12

    1 ਦਿਨ ਸਟ੍ਰੀਕ

    🔍 🗞️
  53. 53

    ਪੰਜਾਬ ਦਾ ਇਤਿਹਾਸ

    ਪੰਜਾਬ ਦਾ ਇਤਿਹਾਸ

    ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

    12 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)9,0,9, 12

    2 ਦਿਨ ਸਟ੍ਰੀਕ

    🔍 🗞️
  54. 54

    ਚਿੱਟਾ ਲਹੂ

    ਚਿੱਟਾ ਲਹੂ

    ਚਿੱਟਾ ਲਹੂ ਨਾਨਕ ਸਿੰਘ ਦਾ ਲਿਖਿਆ ਇੱਕ ਪੰਜਾਬੀ ਨਾਵਲ ਹੈ। ਇਹ ਪਹਿਲੀ ਵਾਰ 1932 ਵਿੱਚ ਪ੍ਰਕਾਸ਼ਿਤ ਹੋਇਆ ਸੀ। ਰੂਸੀ ਅਨੁਵਾਦਕ ਨਤਾਲੀਆ ਤਾਲਸਤਾਏ (ਜਿਸਦਾ ਲੀਓ ਤਾਲਸਤਾਏ ਨਾਲ ਕੋਈ ਸੰਬੰਧ ਨਹੀਂ) ਨੇ ਇਸ ਨਾਵਲ "ਚਿੱਟਾ ਲਹੂ" ਦਾ ਰੂਸੀ ਵਿੱਚ ਅਨੁਵਾਦ ਕੀਤਾ। "ਚਿੱਟਾ ਲਹੂ" ਦੇ ਮੁਖਬੰਦ ਵਿੱਚ ਨਾਨਕ ਸਿੰਘ ਲਿਖਦੇ ਹਨ, "ਇੰਞ ਜਾਪਦਾ ਹੈ ਕਿ ਸਾਡੇ ਸਮਾਜ ਦੇ ਖੂਨ ਵਿੱਚ ਲਾਲ ਰਕਤਾਣੂ ਖਤਮ ਹੋ ਗਏ ਹਨ।"

    12 ਵਾਰੀ ਵੇਖਿਆ ਗਿਆ (↑12 ਕੱਲ੍ਹ ਤੋਂ)0,0,0, 12

    1 ਦਿਨ ਸਟ੍ਰੀਕ

    🔍 🗞️
  55. 55

    ਮੱਧਕਾਲੀਨ ਪੰਜਾਬੀ ਵਾਰਤਕ

    ਮੱਧਕਾਲੀਨ ਪੰਜਾਬੀ ਵਾਰਤਕ

    'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।

    11 ਵਾਰੀ ਵੇਖਿਆ ਗਿਆ (↑3 ਕੱਲ੍ਹ ਤੋਂ)0,0,8, 11

    2 ਦਿਨ ਸਟ੍ਰੀਕ

    🔍 🗞️
  56. 56

    ਵਿਕੀਪੀਡੀਆ

    ਵਿਕੀਪੀਡੀਆ

    ਵਿਕੀਪੀਡੀਆ (ਅੰਗਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ। ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ। ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,12,0, 11

    1 ਦਿਨ ਸਟ੍ਰੀਕ

    🔍 🗞️
  57. 57

    ਚੜ੍ਹਦੀ ਕਲਾ

    ਚੜ੍ਹਦੀ ਕਲਾ

    ਸਿੱਖ ਧਰਮ ਵਿੱਚ ਚੜ੍ਹਦੀ ਕਲਾ, ਸਦੀਵੀ ਅਡੋਲਤਾ, ਆਸ਼ਾਵਾਦ ਅਤੇ ਅਨੰਦ ਦੀ ਮਾਨਸਿਕ ਸਥਿਤੀ ਨੂੰ ਕਾਇਮ ਰੱਖਣ ਦੀ ਇੱਛਾ ਰੱਖਣ ਲਈ ਪੰਜਾਬੀ ਵਾਕੰਸ਼ ਹੈ। ਦਰਅਸਲ ਇਹ ਵਾਕੰਸ਼ ਸਿੱਖ ਅਰਦਾਸ ਵਿੱਚ ਸ਼ਾਮਲ ਕੀਤਾ ਹੋਇਆ ਹੈ: ਨਾਨਕ ਨਾਮ ਚੜ੍ਹਦੀ ਕਲਾ। ਤੇਰੇ ਭਾਣੇ ਸਰਬੱਤ ਕਾ ਭਲਾ। ਇਹ ਇੱਕ ਤਰ੍ਹਾਂ ਸਵੀਕਾਰਨਾ ਹੈ ਕਿ ਜੀਵਨ ਦੇ ਵਹਿਣ ਵਿੱਚ ਮੁਸੀਬਤਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਉਨ੍ਹਾਂ ਮੁਸੀਬਤਾਂ ਵਿੱਚੋਂ ਉਭਰਨ ਵਾਲ਼ੀ ਮਨੋਸਥਿੱਤੀ ਨੂੰ ਨਵੀਂ ਨਰੋਈ ਰੱਖਣਾ ਹੈ। ਸਿੱਖਾਂ ਤੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੱਬ ਦੀ ਰਜ਼ਾ ਵਿੱਚ ਰਹਿਣ ਦੇ ਪ੍ਰਤੀਕ ਵਜੋਂ ਭਾਣਾ ਮੰਨ ਕੇ ਝੂਰਨਾ ਛੱਡ ਦੇਣ ਅਤੇ ਉੱਚੇ ਸੁੱਚੇ ਮੁੱਲਾਂ ਨਾਲ਼ ਆਪਣੀ ਵੱਚਨਬਧਤਾ ਦਾ ਸਾਬਤਕਦਮੀ ਨਾਲ਼ ਪਾਲਣ ਕਰਨ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0, 11

    1 ਦਿਨ ਸਟ੍ਰੀਕ

    🔍 🗞️
  58. 58

    ਪੰਜਾਬੀ ਧੁਨੀਵਿਉਂਤ

    ਪੰਜਾਬੀ ਧੁਨੀਵਿਉਂਤ

    ਪੰਜਾਬੀ ਧੁਨੀਵਿਉਂਤ ਪੰਜਾਬੀ ਭਾਸ਼ਾ ਵਿੱਚ ਵਰਤੀਆਂ ਜਾਂਦੀਆਂ ਧੁਨੀਆਂ ਦੇ ਅਧਿਐਨ ਨੂੰ ਕਿਹਾ ਜਾਂਦਾ ਹੈ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0, 11

    1 ਦਿਨ ਸਟ੍ਰੀਕ

    🔍 🗞️
  59. 59

    ਹਰੀ ਸਿੰਘ ਨਲੂਆ

    ਹਰੀ ਸਿੰਘ ਨਲੂਆ

    ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)14,15,0, 11

    1 ਦਿਨ ਸਟ੍ਰੀਕ

    🔍 🗞️
  60. 60

    ਅਜੀਤ ਕੌਰ

    ਅਜੀਤ ਕੌਰ

    ਅਜੀਤ ਕੌਰ (ਜਨਮ 1934) ਇੱਕ ਭਾਰਤੀ ਲੇਖਿਕਾ ਹੈ ਜੋ ਪੰਜਾਬੀ ਵਿੱਚ ਲਿਖਦੀ ਹੈ। ਉਸ ਨੂੰ ਸਾਹਿਤ ਅਕਾਦਮੀ ਇਨਾਮ ਅਤੇ ਭਾਰਤੀ ਸਰਕਾਰ ਦੇ ਚੌਥੇ ਸਭ ਤੋਂ ਵੱਡੇ ਨਾਗਰਿਕ ਇਨਾਮ, ਪਦਮ ਸ਼੍ਰੀ ਇਨਾਮ, ਨਾਲ ਸਨਮਾਨਿਤ ਕੀਤਾ ਗਿਆ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0, 11

    1 ਦਿਨ ਸਟ੍ਰੀਕ

    🔍 🗞️
  61. 61

    ਕਰਤਾਰ ਸਿੰਘ ਸਰਾਭਾ

    ਕਰਤਾਰ ਸਿੰਘ ਸਰਾਭਾ

    ਕਰਤਾਰ ਸਿੰਘ ਸਰਾਭਾ (24 ਮਈ 1896 - 16 ਨਵੰਬਰ 1915) ਪੰਜਾਬ ਦਾ ਇੱਕ ਅਜ਼ਾਦੀ ਘੁਲਾਟੀਆ ਅਤੇ ਇਨਕਲਾਬੀ ਦੇਸ਼ ਭਗਤ ਸੀ। ਉਹ ਗ਼ਦਰ ਪਾਰਟੀ ਦਾ ਸਰਗਰਮ ਕਾਰਕੁੰਨ ਸੀ। ਉਹ 15 ਸਾਲ ਦੇ ਸਨ ਜਦੋਂ ਉਹ ਗਦਰ ਪਾਰਟੀ ਦੇ ਮੈਂਬਰ ਬਣੇ; ਫਿਰ ਉਹ ਇੱਕ ਪ੍ਰਮੁੱਖ ਪ੍ਰਕਾਸ਼ਵਾਨ ਮੈਂਬਰ ਬਣ ਗਏ ਅਤੇ ਆਜ਼ਾਦੀ ਅੰਦੋਲਨ ਲਈ ਲੜਨਾ ਸ਼ੁਰੂ ਕਰ ਦਿੱਤਾ। ਉਹ ਅੰਦੋਲਨ ਦੇ ਸਭ ਤੋਂ ਸਰਗਰਮ ਮੈਂਬਰਾਂ ਵਿੱਚੋਂ ਇੱਕ ਸਨ। ਨਵੰਬਰ 1915 ਵਿੱਚ ਸੈਂਟਰਲ ਜੇਲ੍ਹ, ਲਾਹੌਰ ਵਿੱਚ, ਉਨ੍ਹਾਂ ਨੂੰ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਫਾਂਸੀ ਦੇ ਦਿੱਤੀ ਗਈ। ਉਹ 19 ਸਾਲ ਦੇ ਸਨ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0, 11

    1 ਦਿਨ ਸਟ੍ਰੀਕ

    🔍 🗞️
  62. 62

    ਅੱਧ ਚਾਨਣੀ ਰਾਤ

    ਅੱਧ ਚਾਨਣੀ ਰਾਤ

    ਅੱਧ ਚਾਨਣੀ ਰਾਤ ਗਿਆਨਪੀਠ ਪੁਰਸਕਾਰ ਜੇਤੂ ਪੰਜਾਬੀ ਨਾਵਲਕਾਰ ਗੁਰਦਿਆਲ ਸਿੰਘ ਦਾ ਨਾਵਲ ਹੈ। ਇਹ ਨਾਵਲ 1972 ਵਿੱਚ ਪ੍ਰਕਾਸ਼ਿਤ ਹੋਇਆ। ਸਾਹਿਤ ਅਕਾਦਮੀ ਦੁਆਰਾ ਇਸ ਨੂੰ 1975 ਵਿੱਚ ਸਨਮਾਨਿਤ ਕਿਆ ਗਿਆ। ਇਸ ਨਾਵਲ ਤੇ ਇਕ ਫ਼ਿਲਮ ਵੀ ਬਣਾਈ ਗਈ ਹੈ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0, 11

    1 ਦਿਨ ਸਟ੍ਰੀਕ

    🔍 🗞️
  63. 63

    ੴ

    ੴ

    ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।

    11 ਵਾਰੀ ਵੇਖਿਆ ਗਿਆ (↓7 ਕੱਲ੍ਹ ਤੋਂ)18,27,18, 11

    3+ ਦਿਨ ਸਟ੍ਰੀਕ

    🔍 🗞️
  64. 64

    ਸਾਂਝੀ

    ਸਾਂਝੀ

    ਸਾਂਝੀ ਮਾਈ ਦੀ ਪੂਜਾ ਉੱਤਰੀ ਭਾਰਤ ਦੇ ਵੱਡੇ ਖਿੱਤੇ ਵਿੱਚ ਅਨੇਕ ਭਾਈਚਾਰਿਆਂ ਵਿੱਚ ਤੇ ਦੁਸਹਿਰੇ ਤੋਂ ਪਹਿਲਾਂ ਨੌਂ ਰਾਤਾਂ (ਨਰਾਤਿਆਂ) ਦੌਰਾਨ ਕੀਤੀ ਜਾਂਦੀ ਹੈ। ਪੰਜਾਬ ਵਿੱਚ ਸਾਂਝੀ ਦੇਵੀ ਦੀ ਮੂਰਤੀ ਬਣਾ ਕੇ ਉਸ ਦੀ ਪੂਜਾ ਕੀਤੀ ਜਾਂਦੀ ਹੈ। ਇਸ ਲੋਕ ਦੇਵੀ ਦਾ ਸਬੰਧ ਲੋਕ ਧਰਮ ਨਾਲ ਹੈ।

    11 ਵਾਰੀ ਵੇਖਿਆ ਗਿਆ (↓39 ਕੱਲ੍ਹ ਤੋਂ)81,95,50, 11

    3+ ਦਿਨ ਸਟ੍ਰੀਕ

    🔍 🗞️
  65. 65

    ਸੂਫ਼ੀ ਕਾਵਿ ਦਾ ਇਤਿਹਾਸ

    ਸੂਫ਼ੀ ਕਾਵਿ ਦਾ ਇਤਿਹਾਸ

    ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ ਜਾਂ ਇਹ ਕਹਿ ਲਿਆ ਜਾਵੇ ਕਿ ਇਸਲਾਮਿਕ ਰਹੱਸਵਾਦ ਨੂੰ ਸੂਫ਼ੀਵਾਦ ਜਾਂ ਤਸਉਫ਼ ਕਿਹਾ ਜਾਂਦਾ ਹੈ। ਇਸ ਵਿੱਚ ਮਸਤ ਹੋਣ ਵਾਲੇ ਸੂਫ਼ੀ ਨੂੰ ਅਹਿਲੇ ਹੱਕ ਆਖਦੇ ਹਨ।ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)20,0,0, 11

    1 ਦਿਨ ਸਟ੍ਰੀਕ

    🔍 🗞️
  66. 66

    ਨਸ਼ਾ

    ਨਸ਼ਾ

    ਇੱਕ ਡਰੱਗ ਜਾਂ ਦਵਾਈ ਕੋਈ ਵੀ ਅਜਿਹਾ ਪਦਾਰਥ ਹੈ (ਭੋਜਨ ਤੋਂ ਇਲਾਵਾ ਜੋ ਪੋਸ਼ਣ ਦਾ ਸਮਰਥਨ ਕਰਦਾ ਹੈ), ਜੋ ਸਾਹ ਰਾਹੀਂ ਲਿਆ ਜਾਂਦਾ ਹੈ, ਜਾਂ ਟੀਕੇ ਰਾਹੀਂ ਲਗਾਇਆ ਜਾ ਸਕਦਾ ਹੈ, ਜਾਂ ਪੀਤਾ ਜਾਂਦਾ ਹੈ, ਜਾਂ ਚਮੜੀ 'ਤੇ ਪੈਂਚ ਦੁਆਰਾ ਸਮਾਈ ਜਾਂਦੀ ਹੈ, ਜਾਂ ਜੀਭ ਦੇ ਹੇਠਾਂ ਰੱਖੀ ਜਾਂਦੀ ਹੈ ਤਾਂ ਜੋ ਸਰੀਰ ਵਿੱਚ ਅਸਥਾਈ ਸਰੀਰਿਕ ਤਬਦੀਲੀ ਲਿਆਂਦੀ ਜਾ ਸਕੇ।

    11 ਵਾਰੀ ਵੇਖਿਆ ਗਿਆ (↑11 ਕੱਲ੍ਹ ਤੋਂ)0,0,0, 11

    1 ਦਿਨ ਸਟ੍ਰੀਕ

    🔍 🗞️
  67. 67

    ਸਾਰਾਗੜ੍ਹੀ ਦੀ ਲੜਾਈ

    ਸਾਰਾਗੜ੍ਹੀ ਦੀ ਲੜਾਈ

    ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜੀਮੈਂਟ) ਜੋ ਹੁਣ 4 ਸਿੱਖ ਰੈਜੀਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0, 10

    1 ਦਿਨ ਸਟ੍ਰੀਕ

    🔍 🗞️
  68. 68

    ਪੰਜਾਬ ਵਿਧਾਨ ਸਭਾ

    ਪੰਜਾਬ ਵਿਧਾਨ ਸਭਾ

    ਪੰਜਾਬ ਵਿਧਾਨ ਸਭਾ ਪੰਜਾਬ ਦੀ ਇੱਕਸਦਨੀ ਵਿਧਾਨ ਸਭਾ ਹੈ। ਅੱਜ ਦੇ ਸਮੇਂ, ਇਹ 117 ਮੈਂਬਰੀ ਸਦਨ ਹੈ ਅਤੇ ਇਹ 16ਵੀਂ ਪੰਜਾਬ ਵਿਧਾਨ ਸਭਾ ਹੈ। ਜਿਹਨਾਂ ਦੀ ਚੋਣ 117 ਹਲਕਿਆਂ ਵਿੱਚੋਂ ਕੀਤੀ ਜਾਂਦੀ ਹੈ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0, 10

    1 ਦਿਨ ਸਟ੍ਰੀਕ

    🔍 🗞️
  69. 69

    ਸੋਹਣ ਸਿੰਘ ਸੀਤਲ

    ਸੋਹਣ ਸਿੰਘ ਸੀਤਲ

    ਸੋਹਣ ਸਿੰਘ ਸੀਤਲ (7 ਅਗਸਤ 1909 - 23 ਸਤੰਬਰ 1998) ਪੰਜਾਬੀ ਗਾਇਕ ਅਤੇ ਸਾਹਿਤਕਾਰ ਸੀ ਉਸ ਦਾ ਮੁੱਖ ਪੇਸ਼ਾ ਢਾਡੀ ਕਲਾ ਸੀ। ਉਹ ਗੀਤ, ਗਲਪ ਅਤੇ ਇਤਹਾਸਕ ਬਿਰਤਾਂਤ ਵੀ ਲਿਖਦਾ ਸੀ।

    10 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,0,8, 10

    2 ਦਿਨ ਸਟ੍ਰੀਕ

    🔍 🗞️
  70. 70

    ਜਸਵੰਤ ਸਿੰਘ ਖਾਲੜਾ

    ਜਸਵੰਤ ਸਿੰਘ ਖਾਲੜਾ

    ਜਸਵੰਤ ਸਿੰਘ ਖਾਲੜਾ (1952–1995) ਇੱਕ ਭਾਰਤੀ ਮਨੁੱਖੀ ਅਧਿਕਾਰ ਕਾਰਕੁਨ ਸੀ। ਉਹ ਪੰਜਾਬ ਦੇ ਸਭ ਤੋਂ ਉੱਘੇ ਮਨੁੱਖੀ ਅਧਿਕਾਰ ਕਾਰਕੁਨਾਂ ਵਿੱਚੋਂ ਇੱਕ ਸੀ। ਉਸਨੇ ਪੰਜਾਬ, ਭਾਰਤ ਵਿੱਚ ਬਗਾਵਤ ਦੌਰਾਨ ਪੰਜਾਬ ਪੁਲਿਸ ਦੁਆਰਾ ਹਜ਼ਾਰਾਂ ਕਥਿਤ ਗੈਰ-ਨਿਆਇਕ ਕਤਲਾਂ, ਜਬਰੀ ਲਾਪਤਾ ਕੀਤੇ ਜਾਣ ਅਤੇ ਗੈਰ-ਕਾਨੂੰਨੀ ਸਸਕਾਰ ਦੇ ਸਬੂਤਾਂ ਦਾ ਪਰਦਾਫਾਸ਼ ਕੀਤਾ ਅਤੇ ਇਸਤੋਂ ਬਾਅਦ ਉਸਨੂੰ ਅੰਤਰਰਾਸ਼ਟਰੀ ਪਹਿਚਾਣ ਵੀ ਮਿਲੀ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0, 10

    1 ਦਿਨ ਸਟ੍ਰੀਕ

    🔍 🗞️
  71. 71

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਕੌਰ

    ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)9,0,0, 10

    1 ਦਿਨ ਸਟ੍ਰੀਕ

    🔍 🗞️
  72. 72

    ਪੰਜ ਕਕਾਰ

    ਪੰਜ ਕਕਾਰ

    ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0, 10

    1 ਦਿਨ ਸਟ੍ਰੀਕ

    🔍 🗞️
  73. 73

    ਭਗਤ ਰਵਿਦਾਸ

    ਭਗਤ ਰਵਿਦਾਸ

    ਗੁਰੂ ਰਵਿਦਾਸ ਜਾਂ ਰਾਇਦਾਸ13ਵੀਂ ਤੋਂ 14ਵੀਂ ਸਦੀ ਈਸਵੀ ਦੌਰਾਨ ਭਗਤੀ ਲਹਿਰ ਦੇ ਇੱਕ ਭਾਰਤੀ ਰਹੱਸਵਾਦੀ ਕਵੀ-ਸੰਤ ਸਨ। ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਆਧੁਨਿਕ ਖੇਤਰਾਂ ਵਿੱਚ ਇੱਕ ਗੁਰੂ (ਅਧਿਆਤਮਿਕ ਅਧਿਆਪਕ) ਵਜੋਂ ਸਤਿਕਾਰਿਆ ਗਿਆ, ਉਹ ਇੱਕ ਕਵੀ, ਸਮਾਜ ਸੁਧਾਰਕ ਅਤੇ ਅਧਿਆਤਮਿਕ ਹਸਤੀ ਸੀ।

    10 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)16,16,10, 10

    3+ ਦਿਨ ਸਟ੍ਰੀਕ

    🔍 🗞️
  74. 74

    ਗੁਰੂ ਅਮਰਦਾਸ

    ਗੁਰੂ ਅਮਰਦਾਸ

    ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ, 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।

    10 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)10,0,11, 10

    2 ਦਿਨ ਸਟ੍ਰੀਕ

    🔍 🗞️
  75. 75

    ਮਿੱਥ ਵਿਗਿਆਨ

    ਮਿੱਥ ਵਿਗਿਆਨ

    ਮਿੱਥ ਸ਼ਬਦ ਦੀ ਉੱਤਪਤੀ ਗ੍ਰੀਕ ਸ਼ਬਦ (muthos) ਜਾਂ (mythus) ਤੋਂ ਹੋਈ ਹੈ, ਜਿਸ ਦਾ ਸ਼ਾਬਦਿਕ ਅਰਥ ਹੈ - ਪ੍ਰਾਚੀਨ ਮਾਨਤਾਵਾਂ ਦੇ ਆਧਾਰ ਉੱਤੇ ਮਿੱੱਥੀਆਂ ਕਲਪਿਤ ਕਹਾਣੀਆਂ। ਇੰਜ ਸਭਿਅਤਾ ਦੇ ਮੁੱਢਲੇ ਕਾਲ ਦੀਆਂ ਰੂੜ੍ਹ ਕਹਾਣੀਆਂ,ਲੋਕ ਵਿਸ਼ਵਾਸਾਂ, ਉੱਤੇ ਆਧਾਰਿਤ ਦੰਤ ਕਥਾਵਾਂ ਅਤੇ ਪਰੰਪਰਾਗਤ ਰਹੁ ਰੀਤਾਂ ਨਾਲ ਸੰਬੰਧਿਤ ਧਾਰਨਾਵਾਂ ਦੇ ਸਮੁੱਚੇ ਅਧਿਅਐਨ ਨੂੰ "ਮਾਈਥੋਲੋਜੀ " ਕਿਹਾ ਜਾ ਸਕਦਾ ਹੈ। ਜਿਸ ਵਿੱਚ ਦੇਵੀ ਦੇਵਤਿਆਂ, ਦਿਵ ਪੁਰਸ਼ਾਂ, ਦੇਵੀਕ੍ਰਿਤ ਮੋਢੀ ਵਿਅਕਤੀਆਂ ਅਤੇ ਸ੍ਰਿਸ਼ਟੀ ਦੀ ਉੱਤਪਤੀ ਬਾਰੇ ਮਾਨਤਾਵਾਂ ਆ ਜਾਂਦੀਆਂ ਹਨ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0, 10

    1 ਦਿਨ ਸਟ੍ਰੀਕ

    🔍 🗞️
  76. 76

    ਚੰਡੀ ਦੀ ਵਾਰ

    ਚੰਡੀ ਦੀ ਵਾਰ

    ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.

    10 ਵਾਰੀ ਵੇਖਿਆ ਗਿਆ (↓1 ਕੱਲ੍ਹ ਤੋਂ)0,14,11, 10

    3 ਦਿਨ ਸਟ੍ਰੀਕ

    🔍 🗞️
  77. 77

    21 ਅਕਤੂਬਰ

    21 ਅਕਤੂਬਰ

    21 ਅਕਤੂਬਰ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 294ਵਾਂ (ਲੀਪ ਸਾਲ ਵਿੱਚ 295ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 71 ਦਿਨ ਬਾਕੀ ਹਨ।

    10 ਵਾਰੀ ਵੇਖਿਆ ਗਿਆ (↑2 ਕੱਲ੍ਹ ਤੋਂ)0,0,8, 10

    2 ਦਿਨ ਸਟ੍ਰੀਕ

    🔍 🗞️
  78. 78

    ਸ਼ਾਹ ਹੁਸੈਨ

    ਸ਼ਾਹ ਹੁਸੈਨ

    ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੂਫ਼ੀ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ । ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ-ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।

    10 ਵਾਰੀ ਵੇਖਿਆ ਗਿਆ (↑10 ਕੱਲ੍ਹ ਤੋਂ)0,0,0, 10

    1 ਦਿਨ ਸਟ੍ਰੀਕ

    🔍 🗞️
  79. 79

    ਬਲਵੰਤ ਸਿੰਘ ਰਾਜੋਆਣਾ

    ਬਲਵੰਤ ਸਿੰਘ ਰਾਜੋਆਣਾ

    ਬਲਵੰਤ ਸਿੰਘ ਰਾਜੋਆਣਾ, 31 ਅਗਸਤ 1995 ਨੂੰ ਬੇਅੰਤ ਸਿੰਘ (ਪੰਜਾਬ ਦੇ ਸਾਬਕਾ ਮੁੱਖ ਮੰਤਰੀ) ਦੀ ਹੱਤਿਆ ਲਈ ਦੋਸ਼ੀ ਪਾਏ ਗਏ ਮੁਲਜਮਾਂ ਵਿੱਚੋ ਮੁੱਖ ਦੋਸ਼ੀ ਹੈ। 1 ਅਗਸਤ 2007 ਨੂੰ ਚੰਡੀਗੜ ਦੀ ਵਿਸ਼ੇਸ਼ ਸੀ.ਬੀ.ਆਈ.

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0, 9

    1 ਦਿਨ ਸਟ੍ਰੀਕ

    🔍 🗞️
  80. 80

    ਸਿੱਧੂ ਮੂਸੇ ਵਾਲਾ

    ਸਿੱਧੂ ਮੂਸੇ ਵਾਲਾ

    ਸ਼ੁੱਭਦੀਪ ਸਿੰਘ ਸਿੱਧੂ (11 ਜੂਨ 1993 – 29 ਮਈ 2022), ਜਾਂ ਸਿੱਧੂ ਮੂਸੇ ਵਾਲਾ ਵਜੋਂ ਮਸ਼ਹੂਰ, ਇੱਕ ਭਾਰਤੀ ਗਾਇਕ, ਗੀਤਕਾਰ ਅਤੇ ਰੈਪਰ ਸੀ। ਉਸਨੇ ਮੁੱਖ ਤੌਰ 'ਤੇ ਪੰਜਾਬੀ-ਭਾਸ਼ਾ ਦੇ ਸੰਗੀਤ ਅਤੇ ਸਿਨੇਮਾ ਵਿੱਚ ਕੰਮ ਕੀਤਾ। ਉਸਨੂੰ ਸਭ ਤੋਂ ਮਸ਼ਹੂਰ ਅਤੇ ਵਿਵਾਦਪੂਰਨ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। 2020 ਵਿੱਚ, ਮੂਸੇ ਵਾਲਾ ਦਾ ਨਾਮ ਦ ਗਾਰਡੀਅਨ ਦੁਆਰਾ 50 ਆਉਣ ਵਾਲੇ ਕਲਾਕਾਰਾਂ ਵਿੱਚ ਸ਼ਾਮਲ ਕੀਤਾ ਗਿਆ ਸੀ। ਉਹ ਵਾਇਰਲੈੱਸ ਫੈਸਟੀਵਲ ਵਿੱਚ ਪ੍ਰਦਰਸ਼ਨ ਕਰਨ ਵਾਲਾ ਪਹਿਲਾ ਪੰਜਾਬੀ ਅਤੇ ਭਾਰਤੀ ਗਾਇਕ ਵੀ ਬਣਿਆ ਅਤੇ ਬ੍ਰਿਟ ਏਸ਼ੀਆ ਟੀਵੀ ਮਿਊਜ਼ਿਕ ਅਵਾਰਡਜ਼ ਵਿੱਚ ਚਾਰ ਪੁਰਸਕਾਰ ਜਿੱਤੇ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0, 9

    1 ਦਿਨ ਸਟ੍ਰੀਕ

    🔍 🗞️
  81. 81

    2026

    2026

    2026 21ਵੀਂ ਸਦੀ ਅਤੇ 2020 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0, 9

    1 ਦਿਨ ਸਟ੍ਰੀਕ

    🔍 🗞️
  82. 82

    ਰਾਏ ਸਿੱਖ

    ਰਾਏ ਸਿੱਖ

    ਰਾਇ ਸਿੱਖ ਪੰਜਾਬ ਵਿੱਚ ਰਹਿਣ ਵਾਲੀ ਇੱਕ ਬਰਾਦਰੀ ਹੈ। ਇਸ ਬਰਾਦਰੀ ਦੇ ਲੋਕ ਹੁਣ ਖੇਤੀਬਾੜੀ ਨਾਲ ਜੁੜੇ ਹੋਏ ਹਨ। ਹੁਣ ਰਾਏ ਸਿੱਖ ਬਰਾਦਰੀ ਦੇ ਲੋਕ ਕਾਫ਼ੀ ਸਮਝਦਾਰ ਅਤੇ ਤੱਰਕੀ ਦੇ ਰਹ ਤੇ ਹਨ, ਅਤੇ ਬਹੁਤ ਹੀ ਲੋਕ ਉਚੀ ਪੜ੍ਹਾਈ ਵਾਲੇ ਤੇ ਸਰਕਾਰੀ ਨੌਕਰੀਆਂ ਵਾਲੇ ਹਨ।ਇਹ ਬਰਾਦਰੀ ਜ਼ਿਆਦਾ ਤਰ ਫਿਰੋਜ਼ਪੁਰ ਤੋਂ ਲੈ ਕੇ ਫਾਜ਼ਿਲਕਾ ਤੱਕ ਬਾਡਰ ਪੱਟੀ ਤੇ ਬੈਠੀ ਹੈ। ਇਹਨਾਂ ਇਲਾਕਿਆਂ ਵਿੱਚ ਚੋਣਾਂ ਲੱੜਨ ਲਈ ਸਿਰਫ਼ ਇਸ ਰਾਏ ਸਿੱਖ ਬਰਾਦਰੀ ਦਾ ਆਦਮੀ ਹੀ ਚੋਣਾਂ ਵਿਚੋਂ ਜੇਤੂ ਹੋ ਸਕਦਾ ਹੈ। ਇਹ ਕੌਮ ਬਹੁਤ ਬਹਾਦਰ ਮੰਨੀ ਜਾਂਦੀ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0, 9

    1 ਦਿਨ ਸਟ੍ਰੀਕ

    🔍 🗞️
  83. 83

    ਨਿਬੰਧ

    ਨਿਬੰਧ

    ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ। ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ। ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ, ਵਿਅਕਤੀ, ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ। ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ। ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,11,0, 9

    1 ਦਿਨ ਸਟ੍ਰੀਕ

    🔍 🗞️
  84. 84

    ਮਹਾਤਮਾ ਗਾਂਧੀ

    ਮਹਾਤਮਾ ਗਾਂਧੀ

    ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।

    9 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)0,0,9, 9

    2 ਦਿਨ ਸਟ੍ਰੀਕ

    🔍 🗞️
  85. 85

    ਰਿਗਵੇਦ

    ਰਿਗਵੇਦ

    ਰਿਗਵੇਦ (ਸੰਸਕ੍ਰਿਤ: ऋग्वेद ṛgveda, ਰਿਕ "ਉਸਤਤੀ, ਭਜਨ" ਅਤੇ ਵੇਦ "ਗਿਆਨ" ਦਾ ਮੇਲ) ਸਨਾਤਨ ਧਰਮ ਅਤੇ ਹਿੰਦੂ ਧਰਮ ਦਾ ਸਰੋਤ ਹੈ। ਇਸ ਵਿੱਚ 1028 ਸੂਕਤ ਹਨ, ਜਿਹਨਾਂ ਵਿੱਚ ਦੇਵਤਿਆਂ ਦੀ ਉਸਤਤੀ ਕੀਤੀ ਗਈ ਹੈ। ਇਸ ਵਿੱਚ ਦੇਵਤਿਆਂ ਦਾ ਯੱਗ ਵਿੱਚ ਆਹਵਾਨ ਕਰਨ ਲਈ ਮੰਤਰ ਹਨ, ਇਹੀ ਸਰਵਪ੍ਰਥਮ ਵੇਦ ਹੈ। ਰਿਗਵੇਦ ਨੂੰ ਦੁਨੀਆਂ ਦੇ ਸਾਰੇ ਇਤਿਹਾਸਕਾਰ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਸਭ ਤੋਂ ਪਹਿਲੀ ਰਚਨਾ ਮੰਨਦੇ ਹਨ। ਇਹ ਦੁਨੀਆ ਦੇ ਸਰਵਪ੍ਰਥਮ ਗਰੰਥਾਂ ਵਿੱਚੋਂ ਇੱਕ ਹੈ। ਇਹ ਦੁਨੀਆ ਦੀ ਪਹਿਲੀ ਕਵਿਤਾ ਹੈ- ਪ੍ਰਿਥਵੀ, ਪਾਣੀ, ਅਗਨੀ, ਆਕਾਸ਼ ਅਤੇ ਸਮੀਰ ਨੂੰ ਇਕੱਠੇ ਗੁਣਗੁਣਾਉਂਦੀ ਹੋਈ ਕਵਿਤਾ। ਰਿਕ ਸੰਹਿਤਾ ਵਿੱਚ 10 ਮੰਡਲ, ਬਾਲਖਿਲਯ ਸਹਿਤ 1028 ਸੂਕਤ ਹਨ। ਵੇਦ ਮੰਤਰਾਂ ਦੇ ਸਮੂਹ ਨੂੰ ਸੂਕਤ ਕਿਹਾ ਜਾਂਦਾ ਹੈ, ਜਿਸ ਵਿੱਚ ਏਕਦੈਵਤਵ ਅਤੇ ਏਕਾਰਥ ਦਾ ਹੀ ਪ੍ਰਤੀਪਾਦਨ ਰਹਿੰਦਾ ਹੈ। ਕਾਤਯਾਯਨ ਪ੍ਰਭਤੀ ਰਿਸ਼ੀਆਂ ਦੀ ਅਨੁਕਰਮਣੀ ਦੇ ਅਨੁਸਾਰ ਰਿਚਾਵਾਂ ਦੀ ਗਿਣਤੀ 10,500, ਸ਼ਬਦਾਂ ਦੀ ਗਿਣਤੀ 153526 ਅਤੇ ਸ਼ੌਨਕ ਕ੍ਰਿਤ ਅਨੁਕਰਮਣੀ ਦੇ ਅਨੁਸਾਰ 4,32,000 ਅੱਖਰ ਹਨ। ਰਿਗਵੇਦ ਦੀ ਜਿਹਨਾਂ 21 ਸ਼ਾਖਾਵਾਂ ਦਾ ਵਰਣਨ ਮਿਲਦਾ ਹੈ, ਉਨ੍ਹਾਂ ਵਿਚੋਂ ਚਰਣਵਿਉਹ ਗਰੰਥ ਦੇ ਅਨੁਸਾਰ ਪੰਜ ਹੀ ਪ੍ਰਮੁੱਖ ਹਨ - 1. ਸ਼ਾਕਲ, 2. ਵਾਸ਼ਕਲ.

    9 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)0,0,9, 9

    2 ਦਿਨ ਸਟ੍ਰੀਕ

    🔍 🗞️
  86. 86

    ਤਾਓਵਾਦ

    ਤਾਓਵਾਦ

    ਤਾਓਵਾਦ (ਚੀਨੀ: 道教 ਦਾਓ - ਜਿਆਓ) ਚੀਨ ਦਾ ਇੱਕ ਮੂਲ ਧਰਮ ਅਤੇ ਦਰਸ਼ਨ ਹੈ। ਅਸਲ ਵਿੱਚ ਪਹਿਲਾਂ ਤਾਓ ਇੱਕ ਧਰਮ ਨਹੀਂ ਸਗੋਂ ਇੱਕ ਦਰਸ਼ਨ ਅਤੇ ਜੀਵਨਸ਼ੈਲੀ ਸੀ। ਬਾਅਦ ਵਿੱਚ ਬੋਧੀ ਧਰਮ ਦੇ ਚੀਨ ਪਹੁੰਚਣ ਦੇ ਬਾਅਦ ਤਾਓ ਨੇ ਬੋਧੀਆਂ ਤੋਂ ਕਈ ਧਾਰਨਾਵਾਂ ਉਧਾਰ ਲਈਆਂ ਅਤੇ ਇਹ ਇੱਕ ਧਰਮ ਬਣ ਗਿਆ। ਬੋਧੀ ਧਰਮ ਅਤੇ ਤਾਓ ਧਰਮ ਦਰਮਿਆਨ ਆਪਸ ਵਿੱਚ ਸਮੇਂ ਸਮੇਂ ਤੇ ਅਹਿੰਸਾਤਮਕ ਸੰਘਰਸ਼ ਵੀ ਹੁੰਦਾ ਰਿਹਾ ਹੈ। ਤਾਓ ਧਰਮ ਅਤੇ ਦਰਸ਼ਨ, ਦੋਨਾਂ ਦਾ ਸਰੋਤ ਦਾਰਸ਼ਨਕ ਲਿਆਓ -ਤਸੇ ਦੁਆਰਾ ਰਚਿਤ ਗਰੰਥ ਦਾਓ-ਦੇ-ਚਿੰਗ ਅਤੇ ਜੁਆਂਗ-ਜ਼ੀ ਹੈ। ਸਰਵੋੱਚ ਦੇਵੀ ਅਤੇ ਦੇਵਤਾ ਯਿਨ ਅਤੇ ਯਾਂਗ ਹਨ। ਦੇਵ-ਪੂਜਾ ਲਈ ਕਰਮਕਾਂਡ ਕੀਤੇ ਜਾਂਦੇ ਹਨ ਅਤੇ ਪਸ਼ੂਆਂ ਅਤੇ ਹੋਰ ਚੀਜਾਂ ਦੀ ਕੁਰਬਾਨੀ ਦਿੱਤੀ ਜਾਂਦੀ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0, 9

    1 ਦਿਨ ਸਟ੍ਰੀਕ

    🔍 🗞️
  87. 87

    ਜੱਸਾ ਸਿੰਘ ਆਹਲੂਵਾਲੀਆ

    ਜੱਸਾ ਸਿੰਘ ਆਹਲੂਵਾਲੀਆ

    ਜੱਸਾ ਸਿੰਘ ਆਹਲੂਵਾਲੀਆ (3 ਮਈ 1718 - 23 ਅਕਤੂਬਰ 1783) ਅਠਾਰਵੀਂ ਸਦੀ ਦੇ ਸਿੱਖ ਸੰਘ ਦੇ ਸਮੇਂ ਦੌਰਾਨ ਸਿੱਖਾਂ ਦੇ ਦਲ ਖਾਲਸਾ ਦਾ ਸਰਵਉੱਚ ਸਿੱਖ ਜਰਨੈਲ ਸੀ। ਉਹ ਆਹਲੂਵਾਲੀਆ ਮਿਸਲ ਦਾ ਮਿਸਲਦਾਰ (ਨੇਤਾ ਜਾਂ ਕਮਾਂਡਰ) ਵੀ ਸੀ। ਇਹ ਸਮਾਂ ਇੱਕ ਅੰਤਰਾਲ ਸੀ, ਜੋ ਲਗਭਗ 1716 ਵਿੱਚ ਬੰਦਾ ਬਹਾਦਰ ਦੀ ਮੌਤ ਤੋਂ ਲੈ ਕੇ 1801 ਵਿੱਚ ਸਿੱਖ ਸਾਮਰਾਜ ਦੀ ਸਥਾਪਨਾ ਤੱਕ ਚੱਲਿਆ। ਉਸਨੇ 1772 ਵਿੱਚ ਕਪੂਰਥਲਾ ਰਾਜ ਦੀ ਸਥਾਪਨਾ ਕੀਤੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਸੰਧੂ ਜੱਟ ਸਿੱਖ ਪਰਿਵਾਰ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.

    9 ਵਾਰੀ ਵੇਖਿਆ ਗਿਆ (0 ਕੱਲ੍ਹ ਤੋਂ)0,0,9, 9

    2 ਦਿਨ ਸਟ੍ਰੀਕ

    🔍 🗞️
  88. 88

    ਉਪ-ਖੇਤਰ

    ਉਪ-ਖੇਤਰ

    ਉਪ-ਖੇਤਰ ਕਿਸੇ ਵੱਡੇ ਖੇਤਰ ਜਾਂ ਮਹਾਂਦੀਪ ਦਾ ਹਿੱਸਾ ਹੁੰਦਾ ਹੈ ਅਤੇ ਆਮ ਤੌਰ ਉੱਤੇ ਸਥਿਤੀ ਉੱਤੇ ਅਧਾਰਤ ਹੁੰਦਾ ਹੈ। ਮੁੱਖ ਦਿਸ਼ਾਵਾਂ, ਜਿਵੇਂ ਕਿ ਦੱਖਣ ਜਾਂ ਦੱਖਣੀ, ਆਮ ਤੌਰ ਉੱਤੇ ਇਹਨਾਂ ਉਪ-ਖੇਤਰਾਂ ਨੂੰ ਪਰਿਭਾਸ਼ਤ ਕਰਨ ਵਿੱਚ ਵਰਤੀਆਂ ਜਾਂਦੀਆਂ ਹਨ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0, 9

    1 ਦਿਨ ਸਟ੍ਰੀਕ

    🔍 🗞️
  89. 89

    ਰੂਸ

    ਰੂਸ

    ਰੂਸ ( ( ਸੁਣੋ); ਰੂਸੀ: Росси́я, tr.

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0, 9

    1 ਦਿਨ ਸਟ੍ਰੀਕ

    🔍 🗞️
  90. 90

    ਗੁਰਮੁਖੀ

    ਗੁਰਮੁਖੀ

    ਗੁਰਮੁਖੀ (ਸ਼ਾਹਮੁਖੀ: گُرمُکھی) ਇੱਕ ਆਬੂਗੀਦਾ ਹੈ ਜੋ ਲੰਡਾ ਲਿਪੀਆਂ ਤੋਂ ਵਿਕਸਤ ਕੀਤੀ ਗਈ ਹੈ, ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਦੇਵ (1504–1552) ਦੁਆਰਾ ਮਿਆਰੀਕਰਨ ਕੀਤਾ ਅਤੇ ਵਰਤਿਆ ਗਿਆ ਹੈ। ਆਮ ਤੌਰ 'ਤੇ ਸਿੱਖ ਲਿਪੀ ਵਜੋਂ ਮੰਨਿਆ ਜਾਂਦਾ ਹੈ, ਗੁਰਮੁਖੀ ਨੂੰ ਪੰਜਾਬ, ਭਾਰਤ ਵਿੱਚ ਪੰਜਾਬੀ ਭਾਸ਼ਾ ਦੀ ਅਧਿਕਾਰਤ ਲਿਪੀ ਵਜੋਂ ਵਰਤਿਆ ਜਾਂਦਾ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0, 9

    1 ਦਿਨ ਸਟ੍ਰੀਕ

    🔍 🗞️
  91. 91

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ

    ਪੰਜਾਬ ਦੇ ਮੇਲੇ ਅਤੇ ਤਿਉਹਾਰ, ਪੰਜਾਬ ਦੇ ਲੋਕਾਂ ਦੇ ਰੀਤੀ ਰਿਵਾਜਾਂ ਅਤੇ ਸੱਭਿਆਚਾਰ ਦੀ ਗਵਾਹੀ ਭਰਦੇ ਹਨ। ਪੰਜਾਬ ਵਿੱਚ ਬਹੁਤ ਮੇਲੇ ਲੱਗਦੇ ਹਨ।

    9 ਵਾਰੀ ਵੇਖਿਆ ਗਿਆ (↓5 ਕੱਲ੍ਹ ਤੋਂ)10,12,14, 9

    3+ ਦਿਨ ਸਟ੍ਰੀਕ

    🔍 🗞️
  92. 92

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ

    ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0, 9

    1 ਦਿਨ ਸਟ੍ਰੀਕ

    🔍 🗞️
  93. 93

    ਪਿੰਜਰ (ਨਾਵਲ)

    ਪਿੰਜਰ (ਨਾਵਲ)

    ਪਿੰਜਰ ਨਾਵਲ ਅੰਮ੍ਰਿਤਾ ਪ੍ਰੀਤਮ ਦਾ ਲਿਖਿਆ ਇੱਕ ਪੰਜਾਬੀ ਬੋਲੀ ਦਾ ਨਾਵਲ ਹੈ ਜੋ ਪਹਿਲੀ ਵਾਰ 1950 ਵਿੱਚ ਛਪਿਆ। ਇਹ ਨਾਵਲ ਦੇਸ਼-ਵੰਡ ਨਾਲ ਸੰਬੰਧਿਤ ਹੈ। ਇਸ ਨਾਵਲ ਵਿੱਚ ਵੰਡ ਵੇਲੇ ਔਰਤ ਦੀ ਤ੍ਰਾਸਦਿਕ ਹਾਲਤ ਦਾ ਪੁਰੋ ਪਾਤਰ ਦੇ ਹਵਾਲੇ ਨਾਲ ਚਿਤਰਣ ਹੈ। ਪਿੰਜਰ ਨਾਵਲ ਹਿੰਦੀ ਭਾਸ਼ਾ ਸਮੇਤ ਕਈ ਭਾਸ਼ਾਵਾਂ 'ਚ ਅਨੁਵਾਦ ਹੋਇਆ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0, 9

    1 ਦਿਨ ਸਟ੍ਰੀਕ

    🔍 🗞️
  94. 94

    ਅੰਮ੍ਰਿਤਸਰ

    ਅੰਮ੍ਰਿਤਸਰ

    ਅੰਮ੍ਰਿਤਸਰ (ਜਾਂ ਅੰਬਰਸਰ ਵਜੋਂ ਵੀ ਬੋਲਿਆ ਜਾਂਦਾ ਹੈ; ਸ਼ਬਦ ਭਾਵ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰ-ਪੱਛਮੀ ਹਿੱਸੇ ਵਿੱਚ ਸਥਿੱਤ ਹੈ। ਇਹ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦ‍ਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਤੋਂ ਮਾਰਚ ਮਹੀਨੇ ਦੇ ਵਿੱਚ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)8,0,0, 9

    1 ਦਿਨ ਸਟ੍ਰੀਕ

    🔍 🗞️
  95. 95

    ਦੱਖਣੀ ਏਸ਼ੀਆ

    ਦੱਖਣੀ ਏਸ਼ੀਆ

    ਦੱਖਣੀ ਏਸ਼ੀਆ ਏਸ਼ੀਆ ਦਾ ਇੱਕ ਹਿੱਸਾ ਹੈ, ਜੋ ਭਾਰਤੀ ਉਪ-ਮਹਾਂਦੀਪ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।

    9 ਵਾਰੀ ਵੇਖਿਆ ਗਿਆ (↑9 ਕੱਲ੍ਹ ਤੋਂ)0,0,0, 9

    1 ਦਿਨ ਸਟ੍ਰੀਕ

    🔍 🗞️
  96. 96

    ਅਸ਼ੋਕ ਵਾਟਿਕਾ

    ਅਸ਼ੋਕ ਵਾਟਿਕਾ

    ਅਸ਼ੋਕ ਵਾਟਿਕਾ ਲੰਕਾ ਦਾ ਇੱਕ ਬਾਗ ਸੀ ਜੋ ਰਾਕਸ਼ਸ ਰਾਜੇ ਰਾਵਣ ਦੇ ਰਾਜ ਵਿੱਚ ਸਥਿਤ ਸੀ, ਜਿਵੇਂ ਕਿ ਵਿਸ਼ਨੂੰ ਪੁਰਾਣ ਅਤੇ ਵਾਲਮੀਕ ਦੇ ਹਿੰਦੂ ਮਹਾਂਕਾਵਿ ਰਾਮਾਇਣ ਵਿੱਚ ਜ਼ਿਕਰ ਕੀਤਾ ਗਿਆ ਹੈ, ਅਤੇ ਇਸ ਤੋਂ ਬਾਅਦ ਦੇ ਸਾਰੇ ਸੰਸਕਰਣ, ਤੁਲਸੀ ਦਾਸ ਦੁਆਰਾ ਲਿਖੇ ਗਏ ਰਾਮਚਰਿਤਮਾਨਾਂ ਸਮੇਤ, ਜਿੱਥੇ ਇਸਦਾ ਜ਼ਿਕਰ ਸੁੰਦਰ ਕਾਂਡ ਵਿੱਚ ਮਿਲਦਾ ਹੈ। ਵਾਟਿਕਾ ਦੇ ਆਲੇ-ਦੁਆਲੇ ਬਗੀਚੇ ਦੇ ਘਰ ਹਨ, ਜਿਨ੍ਹਾਂ ਨੂੰ ਵਿਸ਼ਵਕਰਮਾ ਨੇ ਖੁਦ ਬਣਾਇਆ ਹੈ।

    9 ਵਾਰੀ ਵੇਖਿਆ ਗਿਆ (↑1 ਕੱਲ੍ਹ ਤੋਂ)0,0,8, 9

    2 ਦਿਨ ਸਟ੍ਰੀਕ

    🔍 🗞️
  97. 97

    ਲੋਕ ਪ੍ਰਸ਼ਾਸਨ

    ਲੋਕ ਪ੍ਰਸ਼ਾਸਨ

    ਲੋਕ ਪ੍ਰਬੰਧ ਜਾਂ ਲੋਕ ਇੰਤਜ਼ਾਮ ਦੇ ਦੋ ਅਰਥ ਹਨ: ਪਹਿਲਾ, ਇਹ ਸਰਕਾਰੀ ਨੀਤੀ ਨੂੰ ਲਾਗੂ ਕਰਨ ਨਾਲ਼ ਸਬੰਧਤ ਹੈ। ਦੂਜਾ, ਇਹ ਇੱਕ ਅਕਾਦਮੀ ਘੋਖ ਹੈ ਜੋ ਇਸ ਨੂੰ ਲਾਗੂ ਕਰਨ ਦਾ ਅਧਿਐਨ ਅਤੇ ਲੋਕ-ਸੇਵਾ ਵਿੱਚ ਕੰਮ ਕਰਨ ਲਈ ਸਿਵਲ ਸੇਵਕ ਨੂੰ ਤਿਆਰ ਕਰਦੀ ਹੈ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0, 8

    1 ਦਿਨ ਸਟ੍ਰੀਕ

    🔍 🗞️
  98. 98

    ਸਦੀ

    ਸਦੀ

    ਦਿੱਲੀ ਨਦੀ ਸਥਿਤੀ ਹੈ

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0, 8

    1 ਦਿਨ ਸਟ੍ਰੀਕ

    🔍 🗞️
  99. 99

    ਸੰਤ ਅਤਰ ਸਿੰਘ

    ਸੰਤ ਅਤਰ ਸਿੰਘ

    ਸੰਤ ਅਤਰ ਸਿੰਘ (28 ਮਾਰਚ, 1866 - 31 ਜਨਵਰੀ, 1927) ਇੱਕ ਤਪੱਸਵੀ, ਕਰਮਯੋਗੀ, ਚਿੰਤਕ, ਵਿੱਦਿਆਦਾਨੀ ਤੇ ਨਾਮਬਾਣੀ ਦੇ ਰਸੀਏ ਮਹਾਂਪੁਰਸ਼ ਸਨ। ਓਹਨਾਂ ਨੇ ਸਿੱਖੀ ਦਾ ਪ੍ਰਚਾਰਕ, ਵਿਦਿਆ ਦਾ ਦਾਨੀ ਬਣ ਕੇ ਮਸਤੁਆਣਾ ਸਾਹਿਬ ਇੱਕ ਵੱਡਾ ਵਿਦਿਆ ਦਾ ਕੇਂਦਰ ਬਣਾ ਦਿਤਾ। ਉਹਨਾਂ ਦੇ ਸੇਵਕ ਸੰਤ ਤੇਜਾ ਸਿੰਘ ਨੇ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਿਚ ਧਾਰਮਿਕ ਅਤੇ ਵਿਦਿਆ ਦਾ ਵੱਡਾ ਕੇਂਦਰ ਸਥਾਪਿਤ ਕੀਤਾ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0, 8

    1 ਦਿਨ ਸਟ੍ਰੀਕ

    🔍 🗞️
  100. 100

    ਗੂਗਲ ਟਰਾਂਸਲੇਟਰ

    ਗੂਗਲ ਟਰਾਂਸਲੇਟਰ

    ਗੂਗਲ ਟਰਾਂਸਲੇਟਰ (Google Translate) ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਮੁਫ਼ਤ ਅਨੁਵਾਦ ਸਾਧਨ ਹੈ। ਇਸ ਦੀ ਮਦਦ ਨਾਲ ਤੁਸੀਂ ਪੰਜਾਬੀ ਸਮੇਤ 100 ਤੋਂ ਵੱਧ ਭਾਸ਼ਾਵਾਂ ਦਾ ਇੱਕ-ਦੂਜੇ ਵਿੱਚ ਤੁਰੰਤ ਅਨੁਵਾਦ ਕਰ ਸਕਦੇ ਹੋ।

    8 ਵਾਰੀ ਵੇਖਿਆ ਗਿਆ (↑8 ਕੱਲ੍ਹ ਤੋਂ)0,0,0, 8

    1 ਦਿਨ ਸਟ੍ਰੀਕ

    🔍 🗞️

ਡਾਟਾ ਪ੍ਰਾਪਤੀ ਸਮਾਂ: ।