ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਾਬਾ ਬੁੱਢਾ ਜੀ (ਜਨਮ 7 ਕੱਤਕ 1563 ਬਿਕਰਮੀ) ਜਾਂ (1506 -1631) ਸਿੱਖ ਧਰਮ ਦੀ ਸ਼ੁਰੂਆਤ ਵਿੱਚ ਇੱਕ ਪ੍ਰਮੁੱਖ ਗੁਰਸਿੱਖ ਸ਼ਖਸੀਅਤ ਸੀ, ਜਿਨ੍ਹਾਂ ਦਾ ਜਨਮ ਪਿੰਡ ਗੱਗੋਨੰਗਲ (ਹੁਣ ਕੱਥੂਨੰਗਲ) ਦੇ ਸ਼ਾਹੀ ਕਿਲ੍ਹਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਖਾ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਓਹਨਾਂ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਜੱਸਾ ਸਿੰਘ ਆਹਲੂਵਾਲੀਆ (3 ਮਈ 1718 - 23 ਅਕਤੂਬਰ 1783) ਅਠਾਰਵੀਂ ਸਦੀ ਦੇ ਸਿੱਖ ਸੰਘ ਦੇ ਸਮੇਂ ਦੌਰਾਨ ਸਿੱਖਾਂ ਦੇ ਦਲ ਖਾਲਸਾ ਦਾ ਸਰਵਉੱਚ ਸਿੱਖ ਜਰਨੈਲ ਸੀ। ਉਹ ਆਹਲੂਵਾਲੀਆ ਮਿਸਲ ਦਾ ਮਿਸਲਦਾਰ (ਨੇਤਾ ਜਾਂ ਕਮਾਂਡਰ) ਵੀ ਸੀ। ਇਹ ਸਮਾਂ ਇੱਕ ਅੰਤਰਾਲ ਸੀ, ਜੋ ਲਗਭਗ 1716 ਵਿੱਚ ਬੰਦਾ ਬਹਾਦਰ ਦੀ ਮੌਤ ਤੋਂ ਲੈ ਕੇ 1801 ਵਿੱਚ ਸਿੱਖ ਸਾਮਰਾਜ ਦੀ ਸਥਾਪਨਾ ਤੱਕ ਚੱਲਿਆ। ਉਸਨੇ 1772 ਵਿੱਚ ਕਪੂਰਥਲਾ ਰਾਜ ਦੀ ਸਥਾਪਨਾ ਕੀਤੀ। ਸਿੱਖ ਫ਼ੌਜਾਂ ਦੇ ਦੂਜੇ ਸਭ ਤੋਂ ਵੱਡੇ ਜਰਨੈਲ ਸ. ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਸ. ਬਦਰ ਸਿੰਘ ਸੰਧੂ ਜੱਟ ਸਿੱਖ ਪਰਿਵਾਰ ਦੇ ਘਰ 3 ਮਈ, 1718 ਦੇ ਦਿਨ ਲਹੌਰ, ਪੰਜਾਬ, ਖੇਤਰ ਦੇ ਨੇੜੇ ਇੱਕ ਪਿੰਡ ਆਹਲੁ ਵਿੱਚ ਹੋਇਆ ਸੀ। ਨਿੱਕੀ ਉਮਰ ਵਿੱਚ ਹੀ ਉਸ ਦੇ ਪਿਤਾ ਚੜ੍ਹਾਈ ਕਰ ਗਏ ਸਨ ਤੇ ਉਸ ਦਾ ਬਚਪਨ ਮਾਤਾ ਸੁੰਦਰ ਕੌਰ ਦੇ ਨਿਵਾਸ 'ਤੇ ਦਿੱਲੀ ਵਿੱਚ ਬੀਤਿਆ ਸੀ। ਮਗਰੋਂ ਸ.
ਮਹਾਰਿਸ਼ੀ ਵਾਲਮੀਕ (ਸੰਸਕ੍ਰਿਤ: महर्षि वाल्मीकि, Maharṣi Vālmīki, ਸੰਸਕ੍ਰਿਤ ਉੱਚਾਰਣ [ʋɑːlmiːki]) ਸੰਸਕ੍ਰਿਤ ਸਾਹਿਤ ਦੇ ਇੱਕ ਮਹਾਨ ਪ੍ਰਾਚੀਨ ਕਵੀ ਸਨ। ਓਹਨਾ ਨੇ ਰਾਮਾਇਣ ਦੀ ਰਚਨਾ ਕੀਤੀ। ਉਹਨਾਂ ਨੂੰ ਆਦਿ ਕਵੀ (ਸੰਸਕ੍ਰਿਤ: आदिकवि, Ādikavi, ਅਨੁ. ਪਹਿਲਾ ਕਵੀ) ਮੰਨਿਆ 'ਤੇ ਆਖਿਆਂ ਵੀ ਜਾਂਦਾ ਹੈ। ਇਹ ਵੀ ਮੰਨਿਆ ਜਾਂਦਾ ਹੈ ਕਿ ਉਹਨਾਂ ਨੇ ਸਭ ਤੋਂ ਪਹਿਲੇ ਸ਼ਲੋਕ ਦੀ ਰਚਨਾ ਕੀਤੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਸਮੁੱਚੇ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਪੰਜਾਬ ਦੇ ਭਾਰਤੀ ਖੇਤਰ ਨੂੰ ਚੜ੍ਹਦਾ ਪੰਜਾਬ ਕਹਿੰਦੇ ਹਨ ਅਤੇ ਪਾਕਿਸਤਾਨ ਵਾਲੇ ਖੇਤਰ ਨੂੰ ਲਹਿੰਦਾ ਪੰਜਾਬ ਕਹਿੰਦੇ ਹਨ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰਫਲ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਮੋਗਾ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਮਹਾਰਾਜਾ ਰਣਜੀਤ ਸਿੰਘ (13 ਨਵੰਬਰ 1780 – 27 ਜੂਨ 1839) ਸਿੱਖ ਸਾਮਰਾਜ ਦੇ ਬਾਨੀ ਅਤੇ ਪਹਿਲਾ ਮਹਾਰਾਜਾ ਸੀ, ਜਿਸ ਨੇ 1801 ਤੋਂ 1839 ਵਿੱਚ ਆਪਣੀ ਮੌਤ ਤੱਕ ਰਾਜ ਕੀਤਾ। ਉਸਨੇ 19ਵੀਂ ਸਦੀ ਦੇ ਆਰੰਭ ਵਿੱਚ ਉੱਤਰ-ਪੱਛਮੀ ਭਾਰਤੀ ਉਪ ਮਹਾਂਦੀਪ ਉੱਤੇ ਰਾਜ ਕੀਤਾ। ਉਹ ਬਚਪਨ ਵਿੱਚ ਚੇਚਕ ਤੋਂ ਬਚ ਗਿਆ ਪਰ ਉਸ ਦੀ ਖੱਬੀ ਅੱਖ ਦੀ ਨਜ਼ਰ ਚਲੀ ਗਈ। ਉਸ ਨੇ 10 ਸਾਲ ਦੀ ਉਮਰ ਵਿੱਚ ਆਪਣੇ ਪਿਤਾ ਦੇ ਨਾਲ ਆਪਣੀ ਪਹਿਲੀ ਲੜਾਈ ਲੜੀ ਸੀ।
ਗੁਰੂ ਗੋਬਿੰਦ ਸਿੰਘ (ਅੰਗ੍ਰੇਜ਼ੀ: Guru Gobind Singh; ਉਚਾਰਨ: [guru gobind singh]; 22 ਦਸੰਬਰ 1666 –7 ਅਕਤੂਬਰ 1708; ਜਨਮ ਦਾ ਨਾਮ: ਗੋਬਿੰਦ ਦਾਸ ਜਾਂ ਗੋਬਿੰਦ ਰਾਏ) ਸਿੱਖਾਂ ਦੇ ਦਸਵੇਂ ਗੁਰੂ ਹੋਏ ਹਨ। ਓਹ ਇੱਕ ਅਧਿਆਤਮਿਕ ਗੁਰੂ, ਯੋਧਾ, ਕਵੀ ਅਤੇ ਦਾਰਸ਼ਨਿਕ ਸਨ। ਜਦੋਂ ਓਹਨਾਂ ਦੇ ਪਿਤਾ, ਗੁਰੂ ਤੇਗ ਬਹਾਦਰ ਨੂੰ ਔਰੰਗਜ਼ੇਬ ਦੁਆਰਾ ਸ਼ਹੀਦ ਕੀਤਾ ਗਿਆ ਸੀ ਤਾਂ ਗੁਰੂ ਗੋਬਿੰਦ ਸਿੰਘ ਨੂੰ ਰਸਮੀ ਤੌਰ 'ਤੇ ਨੌਂ ਸਾਲ ਦੀ ਉਮਰ ਵਿੱਚ ਓਹਨਾਂ ਦੇ ਵਾਰਸ ਵਜੋਂ ਸਿੱਖਾਂ ਦੇ ਅਗਲੇ (ਦਸਵੇਂ) ਆਗੂ ਵਜੋਂ ਸਥਾਪਿਤ ਕੀਤਾ ਗਿਆ ਸੀ। ਆਪ ਜੀ ਸਿੱਖ ਕੌਮ ਦੇ ਆਖਰੀ ਮਨੁੱਖੀ ਸਿੱਖ ਗੁਰੂ ਹੋਏ ਹਨ। ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਕਾਲ ਵਿੱਚ ਓਹਨਾਂ ਦੇ ਚਾਰ ਜੀਵਿਤ ਪੁੱਤਰ ਸ਼ਹੀਦ ਹੋ ਗਏ - ਦੋ ਲੜਾਈ ਵਿੱਚ, ਦੋ ਨੂੰ ਮੁਗਲ ਗਵਰਨਰ ਵਜ਼ੀਰ ਖਾਨ ਦੇ ਵੱਲੋਂ ਸ਼ਹੀਦ ਕਰਵਾ ਦਿੱਤਾ ਗਿਆ।
ਦੁਸ਼ਹਿਰਾ ਜਾਂ ਵਿਜੇ ਦਸਮੀ (ਫਤਹਿ ਦਾ ਦਿਹਾੜਾ) ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਅੱਸੂ (ਕੁਆਰ) ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਤਿਥੀ ਨੂੰ ਇਹ ਤਿਉਹਾਰ ਮਨਾਇਆ ਜਾਂਦਾ ਹੈ। ਭਗਵਾਨ ਰਾਮ ਨੇ ਇਸ ਦਿਨ ਰਾਵਣ ਦਾ ਵਧ ਕੀਤਾ ਸੀ। ਇਸਨੂੰ ਬੁਰਾਈ ਉੱਤੇ ਸੱਚਾਈ ਦੀ ਜਿੱਤ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਲਈ ਇਸ ਦਸਮੀ ਨੂੰ ਵਿਜੈਦਸਮੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਦੁਸ਼ਹਿਰਾ ਸਾਲ ਦੀਆਂ ਤਿੰਨ ਅਤਿਅੰਤ ਸ਼ੁੱਭ ਤਿਥੀਆਂ ਵਿਚੌਂ ਇੱਕ ਹੈ, ਹੋਰ ਦੋ ਹਨ ਚੇਤ ਸ਼ੁਕਲ ਦੀ, ਅਤੇ ਕੱਤਕ ਸ਼ੁਕਲ ਦੀ ਇਕਮ। ਇਸ ਦਿਨ ਲੋਕ ਨਵਾਂ ਕਾਰਜ ਸ਼ੁਰੂ ਕਰਦੇ ਹਨ, ਸ਼ਸਤਰ-ਪੂਜਾ ਦਿੱਤੀ ਜਾਂਦੀ ਹੈ। ਪ੍ਰਾਚੀਨ ਕਾਲ ਵਿੱਚ ਰਾਜਾ ਲੋਕ ਇਸ ਦਿਨ ਜਿੱਤ ਦੀ ਅਰਦਾਸ ਕਰ ਕੇ ਰਣ-ਯਾਤਰਾ ਲਈ ਪ੍ਰਸਥਾਨ ਕਰਦੇ ਸਨ। ਇਸ ਦਿਨ ਥਾਂ-ਥਾਂ ਮੇਲੇ ਲੱਗਾਉਂਦੇ ਹਨ। ਰਾਮਲੀਲਾ ਦਾ ਅਯੋਜਨ ਹੁੰਦਾ ਹੈ। ਰਾਵਣ ਦਾ ਵਿਸ਼ਾਲ ਪੁਤਲਾ ਬਣਾ ਕੇ ਉਸਨੂੰ ਜਲਾਇਆ ਜਾਂਦਾ ਹੈ। ਦੁਸ਼ਹਿਰਾ ਅਤੇ ਵਿਜੈਦਸਮੀ ਭਗਵਾਨ ਰਾਮ ਦੀ ਵਿਜੈ ਦੇ ਰੂਪ ’ਚ ਮਨਾਇਆ ਜਾਵੇ ਜਾਂ ਦੁਰਗਾ ਪੂਜਾ ਦੇ ਰੂਪ ’ਚ, ਦੋਨ੍ਹਾਂ ਹੀ ਰੂਪਾਂ ਵਿੱਚ ਇਹ ਸ਼ਕਤੀ-ਪੂਜਾ ਦਾ ਪਰਬ ਹੈ, ਸ਼ਸਤਰ ਪੂਜਨ ਦੀ ਤਿਥੀ ਹੈ। ਹਰਸ਼, ਉੱਲਾਸ ਅਤੇ ਵਿਜੈ ਦਾ ਤਿਉਹਾਰ ਹੈ। ਭਾਰਤੀ ਸੱਭਿਆਚਾਰ ਬਹਾਦਰੀ ਦਾ ਉਪਾਸਕ ਹੈ, ਸੂਰਮਗਤੀ ਦਾ ਸੇਵਕ ਹੈ। ਵਿਅਕਤੀ ਅਤੇ ਸਮਾਜ ਦੇ ਖੂਨ ਵਿੱਚ ਬਹਾਦਰੀ ਪ੍ਰਗਟ ਹੋਵੇ, ਇਸ ਲਈ ਦੁਸ਼ਹਿਰੇ ਦਾ ਤਿਉਹਾਰ ਰੱਖਿਆ ਗਿਆ ਹੈ। ਦੁਸ਼ਹਿਰੇ ਦਾ ਤਿਉਹਾਰ ਦਸ ਪ੍ਰਕਾਰ ਦੇ ਪਾਪਾਂ- ਕਾਮ, ਕ੍ਰੋਧ, ਲੋਭ, ਮੋਹ ਮਦ, ਮਤਸਰ, ਅਹੰਕਾਰ, ਆਲਸ, ਹਿੰਸਾ ਤੇ ਚੋਰੀ ਦੇ ਪਰਿਤਯਾਗ ਦੀ ਸਦਪ੍ਰੇਰਣਾ ਪ੍ਰਦਾਨ ਕਰਦਾ ਹੈ।
ਪੰਜਾਬੀ ਭਾਸ਼ਾ (ਸ਼ਾਹਮੁਖੀ ਲਿਪੀ: پنجابی, ਗੁਰਮੁਖੀ ਲਿਪੀ: ਪੰਜਾਬੀ) ਪੰਜਾਬ ਰਾਜ ਦੀ ਭਾਸ਼ਾ ਹੈ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸੰਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ। ਗੁਰਮੁਖੀ ਲਿੱਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲ਼ੀ ਬੋਲੀ ਹੈ।
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Guru Granth Sahib), ਸਿੱਖਾਂ ਦਾ ਕੇਂਦਰੀ ਧਾਰਮਿਕ ਗ੍ਰੰਥ ਹੈ ਅਤੇ ਸਿੱਖ ਧਰਮ ਦੇ ਪ੍ਰਗਟ ਅਤੇ ਸਦੀਵੀ ਕਾਲ ਗੁਰੂ ਹੈ। ਗੁਰੂ ਅਰਜਨ ਸਾਹਿਬ ਨੇ ਇਸ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ, 1604 ਨੂੰ ਪੂਰਾ ਕੀਤਾ। ਇਸ ਵਿੱਚ 1430 ਅੰਗ (ਪੰਨੇ) ਹਨ, ਜਿਸ ਵਿੱਚ 36 ਸੰਤਾਂ, ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ), ਦੀ ਬਾਣੀ ਸ਼ਾਮਲ ਹੈ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿੱਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾਵਾਂ ਸ਼ਾਮਲ ਹਨ। ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਜਾਤੀ-ਪਿਛੋਕੜਾਂ ਦੇ ਲੇਖਕਾਂ ਦੀਆਂ ਰਚਨਾਵਾਂ ਵੀ ਦਰਜ ਹੈ, ਜਿਨ੍ਹਾਂ ਵਿੱਚ ਸ਼ੂਦਰ ਅਤੇ ਅਛੂਤ ਵੀ ਸ਼ਾਮਲ ਹਨ। ਇਸ ਵਿੱਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਦੁਆਰਾ ਲਿਖਿਆ ਗਿਆ ਸੀ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਨੇ ਇਸ ਵਿੱਚ 1705 ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਸ਼ਾਮਲ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ (ਅੰਗ੍ਰੇਜ਼ੀ: Sri Guru Granth Sahib) ਸਿੱਖ ਧਰਮ ਦਾ ਕੇਂਦਰੀ ਪਵਿੱਤਰ ਧਾਰਮਿਕ ਗ੍ਰੰਥ ਹੈ, ਜਿਸ ਨੂੰ ਸਿੱਖਾਂ ਦੇ ਦਸ ਮਨੁੱਖੀ ਗੁਰੂਆਂ ਤੋਂ ਬਾਅਦ ਗਿਆਰਵਾਂ ਅਤੇ ਅੰਤਿਮ, ਪ੍ਰਭੂਸੱਤਾ ਸੰਪੰਨ ਅਤੇ ਸਦੀਵੀ ਗੁਰੂ ਮੰਨਿਆ ਜਾਂਦਾ ਹੈ। ਇਹ ਸੰਨ 1469 ਤੋਂ ਲੈ ਕੇ ਸੰਨ 1708 ਤੱਕ ਦੇ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ (ਸਫਿਆਂ) ਵਾਲਾ ਇੱਕ ਸਮੂਹ ਵਿਸਥਾਰਮਈ ਗ੍ਰੰਥ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ, ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀਆਂ ਸਿੱਖਿਆਵਾਂ ਦਾ ਅੰਬਾਰ ਹੈ ਅਤੇ ਸਿੱਖਾਂ ਦਾ ਮਾਰਗ-ਦਰਸ਼ਕ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।
ਦਿਵਾਲੀ ਜਾਂ ਦੀਪਾਵਲੀ (ਅੰਗ੍ਰੇਜ਼ੀ: Diwali ਜਾਂ Deepawali) (ਜੈਨ ਦੀਵਾਲੀ, ਬੰਦੀ ਛੋੜ ਦਿਵਸ, ਤਿਹਾਰ, ਸੁਅੰਤੀ, ਸੋਹਰਾਈ ਅਤੇ ਬਾਂਦਨਾ ਤਿਉਹਾਰਾਂ ਨਾਲ਼ ਸਬੰਧਤ) ਹਿੰਦੂ, ਸਿੱਖ, ਜੈਨ ਅਤੇ ਕੁਝ ਬੋਧੀ ਧਰਮ ਦੇ ਲੋਕਾਂ ਦੇ ਮੁੱਖ ਤਿਉਹਾਰਾਂ ਵਿਚੋਂ ਇਕ ਹੈ ਜਿਹੜਾ ਨੂਰ ਦਾ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ 'ਤੇ ਕੱਤਕ ਮਹੀਨੇ (ਅਕਤੂਬਰ ਅਤੇ ਨਵੰਬਰ ਵਿਚਕਾਰ) ਦੌਰਾਨ ਮਨਾਇਆ ਜਾਂਦਾ ਹੈ। ਦਿਵਾਲੀ ਹਨੇਰੇ 'ਤੇ ਚਾਨਣ, ਬੁਰਾਈ 'ਤੇ ਚੰਗਿਆਈ ਅਤੇ ਅਗਿਆਨਤਾ ਤੇ ਗਿਆਨ ਦੀ ਫ਼ਤਹਿ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਹ ਤਿਉਹਾਰ ਆਮ ਤੌਰ ਤੇ ਦੌਲਤ ਦੀ ਦੇਵੀ ਲੱਛਮੀ ਅਤੇ ਸਿਆਣਪ ਅਤੇ ਵਿਘਨਾਂ ਨੂੰ ਹਰਾਉਣ ਵਾਲ਼ੇ ਦੇਵਤੇ ਗਣੇਸ਼ ਨਾਲ ਸਬੰਧਤ ਹੈ। ਕਈ ਖੇਤਰੀ ਪਰੰਪਰਾਵਾਂ ਮੁਤਾਬਕ ਇਹ ਤਿਉਹਾਰ ਸੀਤਾ ਅਤੇ ਰਾਮ, ਕ੍ਰਿਸ਼ਨ, ਦੁਰਗਾ, ਸ਼ਿਵ, ਕਾਲ਼ੀ, ਹਨੂੰਮਾਨ, ਕੁਬੇਰ, ਜਮ, ਜਮਨਾ, ਧੰਨਵੰਰਰੀ ਜਾਂ ਵਿਸ਼ਵਕਰਮਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ, ਇਹ ਉਸ ਦਿਨ ਦੀ ਯਾਦ ਚ ਮਨਾਉਇਆ ਜਾਣ ਵਾਲ਼ਾ ਜਸ਼ਨ ਹੈ ਜਦੋਂ ਰਾਜਾ ਰਾਮ ਆਪਣੀ ਪਤਨੀ ਸੀਤਾ ਅਤੇ ਆਪਣੇ ਭਰਾ ਲਛਮਣ ਨਾਲ ਲੰਕਾ ਵਿਚ ਰਾਵਣ ਨੂੰ ਸ਼ਿਕਸਤ ਦੇਣ ਅਤੇ 14 ਸਾਲ ਦੀ ਜਲਾਵਤਨੀ ਉਪਰੰਤ ਅਯੁੱਧਿਆ ਵਾਪਸ ਆਇਆ ਸੀ।
ਗੁਰੂ ਤੇਗ ਬਹਾਦਰ (1 ਅਪਰੈਲ 1621 – 11 ਨਵੰਬਰ 1675 ਜੂਲੀਅਨ ਕੈਲੰਡਰ ਅਨੁਸਾਰ) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੇ ਸਿੱਖ ਧਰਮ ਦੀ ਸਥਾਪਨਾ ਕੀਤੀ ਅਤੇ 1665 ਤੋਂ 1675 ਵਿੱਚ ਆਪਣੇ ਸਿਰ ਕਲਮ ਕਰਨ ਤੱਕ ਸਿੱਖਾਂ ਦੇ ਆਗੂ ਰਹੇ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੂ ਤੇਗ ਬਹਾਦਰ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ। ਉਨ੍ਹਾਂ ਦਾ ਜਨਮ 1621 ਵਿੱਚ ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਹੋਇਆ ਸੀ ਅਤੇ ਛੇਵੇਂ ਸਿੱਖ ਗੁਰੂ, ਗੁਰੂ ਹਰਗੋਬਿੰਦ ਦੇ ਸਭ ਤੋਂ ਛੋਟੇ ਪੁੱਤਰ ਸਨ। ਇੱਕ ਸਿਧਾਂਤਕ ਅਤੇ ਨਿਡਰ ਯੋਧਾ ਮੰਨਿਆ ਜਾਂਦਾ ਹੈ, ਉਹ ਇੱਕ ਵਿਦਵਾਨ ਅਧਿਆਤਮਿਕ ਵਿਦਵਾਨ ਅਤੇ ਇੱਕ ਕਵੀ ਸੀ ਜਿਸ ਦੇ 115 ਭਜਨ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਹਨ, ਜੋ ਕਿ ਸਿੱਖ ਧਰਮ ਦਾ ਮੁੱਖ ਪਾਠ ਹੈ। ਉਹ 1664 ਵਿੱਚ ਆਨੰਦਪੁਰ ਸਾਹਿਬ ਦੇ ਸੰਸਥਾਪਕ ਸਨ।
ਫ਼ਰੀਦਉਦੀਨ ਮਸੂਦ ਗੰਜਸ਼ਕਰ (ਅੰਗ੍ਰੇਜ਼ੀ ਵਿੱਚ: Farīduddīn Masūd Ganjshakar; 4 ਅਪ੍ਰੈਲ 1188 – 7 ਮਈ 1266), ਆਮ ਤੌਰ 'ਤੇ ਬਾਬਾ ਫ਼ਰੀਦ ਜਾਂ ਸ਼ੇਖ ਫ਼ਰੀਦ ਵਜੋਂ ਜਾਣਿਆ ਜਾਂਦਾ ਹੈ, 13ਵੀਂ ਸਦੀ ਦਾ ਇੱਕ ਪੰਜਾਬੀ ਮੁਸਲਿਮ ਰਹੱਸਵਾਦੀ, ਪ੍ਰਚਾਰਕ, ਕਵੀ ਅਤੇ ਧਾਰਮਿਕ ਉਪਦੇਸ਼ਕ ਸੀ। ਉਹ ਮੁਸਲਮਾਨਾਂ ਅਤੇ ਸਿੱਖਾਂ ਦੋਵਾਂ ਦੁਆਰਾ ਸਤਿਕਾਰਿਆ ਜਾਂਦਾ ਹੈ ਅਤੇ ਇਸਲਾਮੀ ਸੁਨਹਿਰੀ ਯੁੱਗ ਦੌਰਾਨ ਦੱਖਣੀ ਏਸ਼ੀਆ ਦੇ ਸਭ ਤੋਂ ਸਤਿਕਾਰਯੋਗ ਮੁਸਲਿਮ ਰਹੱਸਵਾਦੀਆਂ ਵਿੱਚੋਂ ਇੱਕ ਹੈ।
ਬਾਬਾ ਬੰਦਾ ਸਿੰਘ ਬਹਾਦਰ (ਅੰਗ੍ਰੇਜ਼ੀ: Banda Singh Bahadur; 27 ਅਕਤੂਬਰ 1670 – 9 ਜੂਨ 1716) ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗ੍ਰਿਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗ੍ਰਿਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। ਕੁਝ ਦਿਨ ਬਾਅਦ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲ੍ਹਾ ਤੱਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫੁੱਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨ੍ਹਿਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਵਲ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤੇ ਤੋਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਅਜਿਹਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਹਿੰਦੂ ਮਿਥਿਹਾਸਕ ਰਾਮਾਇਣ ਦੇ ਅਨੁਸਾਰ, ਰਾਵਣ ਲੰਕਾ ਟਾਪੂ ਦਾ ਰਾਜਾ ਸੀ, ਜਿਸ ਵਿੱਚ ਉਹ ਮੁੱਖ ਖਲਨਾਇਕ ਹੈ ਅਤੇ ਉਸਨੂੰ ਇੱਕ ਰਾਕਸ਼ਸ (ਦੈਂਤ) ਮੰਨਿਆ ਜਾਂਦਾ ਹੈ। ਰਾਮਾਇਣ ਵਿੱਚ, ਰਾਵਣ ਨੂੰ ਰਿਸ਼ੀ ਵਿਸ਼੍ਰਵ ਅਤੇ ਕੈਕਸੀ ਦੇ ਸਭ ਤੋਂ ਵੱਡੇ ਪੁੱਤਰ ਵਜੋਂ ਦਰਸਾਇਆ ਗਿਆ ਹੈ। ਉਸਨੇ ਰਾਮ ਦੀ ਪਤਨੀ ਸੀਤਾ ਨੂੰ ਅਗਵਾ ਕਰ ਲਿਆ ਅਤੇ ਉਸਨੂੰ ਆਪਣੇ ਰਾਜ ਲੰਕਾ ਲੈ ਗਿਆ, ਜਿੱਥੇ ਉਸਨੇ ਉਸਨੂੰ ਅਸ਼ੋਕ ਵਾਟਿਕਾ ਵਿੱਚ ਰੱਖਿਆ। ਰਾਮ ਨੇ, ਵਾਨਰਾ ਰਾਜਾ ਸੁਗਰੀਵ ਅਤੇ ਉਸਦੀ ਵਾਨਰਾ ਦੀ ਫੌਜ ਦੇ ਸਮਰਥਨ ਨਾਲ, ਲੰਕਾ ਵਿੱਚ ਰਾਵਣ ਦੇ ਵਿਰੁੱਧ ਸੀਤਾ ਲਈ ਇੱਕ ਬਚਾਅ ਕਾਰਜ ਸ਼ੁਰੂ ਕੀਤਾ। ਬਾਅਦ ਵਿੱਚ ਰਾਵਣ ਨੂੰ ਮਾਰ ਦਿੱਤਾ ਗਿਆ, ਅਤੇ ਰਾਮ ਨੇ ਆਪਣੀ ਪਿਆਰੀ ਪਤਨੀ ਸੀਤਾ ਨੂੰ ਬਚਾਇਆ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਉਹਨਾਂ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਸਿੱਖੀ ਜਾਂ ਸਿੱਖ ਧਰਮ (ਸਿੱਖ ਦਾ ਮਤਲਬ, "ਸਿੱਖਣ ਵਾਲ਼ਾ") ਇੱਕ ਭਾਰਤੀ ਧਰਮ ਹੈ, ਜੋ 15ਵੀਂ ਸਦੀ ਵਿੱਚ ਭਾਰਤੀ ਉਪਮਹਾਂਦੀਪ ਦੇ ਪੰਜਾਬ ਖੇਤਰ ਵਿੱਚ ਸ਼ੁਰੂ ਹੋਇਆ। ਇਹ ਜਗਤ ਦਾ ਪੰਜਵਾਂ ਸਭ ਤੋਂ ਵੱਡਾ ਧਰਮ ਹੈ ਅਤੇ ਸਾਰੇ ਵਿਸ਼ਵਵਿਆਪੀ ਪ੍ਰਮੁੱਖਤਾ ਪ੍ਰਾਪਤ ਧਰਮਾਂ ਵਿੱਚੋਂ ਸਭ ਤੋਂ ਹਾਲੀਆ ਸਥਾਪਤ ਹੋਇਆ। ਸਿੱਖ ਪੰਥ ਨੂੰ ਮੰਨਣ ਵਾਲਿਆਂ ਦੀ ਗਿਣਤੀ ਲਗਭਗ 3 ਕਰੋੜ (ਜਾਂ 25–30 ਮਿਲੀਅਨ) ਹੈ, ਇਨ੍ਹਾਂ ਦਾ ਬਹੁਮਤ ਪੰਜਾਬ, ਭਾਰਤ ਵਿੱਚ ਰਹਿੰਦਾ ਹੈ। ਸਿੱਖ ਧਰਮ ਦਾ ਅਧਿਆਤਮਕ ਆਧਾਰ ਸਿੱਖਾਂ ਦੇ ਦਸ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਜੋ ਕਿ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਗੂਰੂ ਨਾਨਕ ਦੇਵ ਨੇ ਸਿੱਖ ਧਰਮ ਦੀ ਨੀਂਹ ਰੱਖੀ ਸੀ ਅਤੇ ਗੂਰੂ ਗੋਬਿੰਦ ਸਿੰਘ ਨੇ ਗੂਰੂ ਗ੍ਰੰਥ ਸਾਹਿਬ ਨੂੰ ਇਸਦੇ ਅੰਤਮ ਗੁਰੂ ਵਜੋਂ ਨਿਯੁਕਤ ਕਰਕੇ ਦੇਹਧਾਰੀ ਗੁਰੂ ਦੀ ਪਰੰਪਰਾ ਨੂੰ ਸਮਾਪਤ ਕੀਤਾ। ਗੁਰੂ ਨਾਨਕ ਦੀਆਂ ਪ੍ਰਮੁੱਖ ਸਿੱਖਿਆਵਾਂ ਵਿੱਚ ਸ਼ਾਮਲ ਹਨ: ਰੱਬ ਉੱਪਰ ਯਕੀਨ ਰੱਖਕੇ ਉਸਦਾ ਨਾਮ ਜਪਣਾ, ਮਨੁੱਖਤਾ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਮਨੁੱਖੀ ਹੱਕਾਂ 'ਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜਿਉਣਾ। ਗੁਰੂ ਹਰਿਗੋਬਿੰਦ (ਛੇਵਾਂ ਗੁਰੂ) ਨੇ ਮੀਰੀ-ਪੀਰੀ ਦੀ ਧਾਰਨਾ ਨੂੰ ਸਥਾਪਤ ਕੀਤਾ ਜਿਸਦੇ ਅਧੀਨ ਦੋਵਾਂ ਅਸਥਾਈ ਜਾਂ ਰਾਜਨੀਤਕ ਅਧਿਕਾਰ (ਮੀਰੀ) ਅਤੇ ਅਧਿਆਤਮਕ ਸ਼ਕਤੀ (ਪੀਰੀ) ਨੂੰ ਸਮਾਨ ਮਹੱਤਤਾ ਪ੍ਰਾਪਤ ਹੋਈ।
ਗੁਰੂ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖ ਧਰਮ ਦੇ ਦਸ ਸਿੱਖ ਗੁਰੂਆਂ ਵਿੱਚੋਂ ਦੂਜੇ ਗੁਰੂ ਸੀ। ਗੁਰੂ ਨਾਨਕ, ਸਿੱਖੀ ਦੇ ਬਾਨੀ, ਨਾਲ ਮੁਲਾਕਾਤ ਹੋਣ ਤੋਂ ਬਾਅਦ ਉਹ ਸਿੱਖ ਬਣ ਗਏ। ਗੁਰੂ ਨਾਨਕ ਜੀ ਨਾਲ਼ ਕੰਮ ਕਰਨ ਅਤੇ ਉਨ੍ਹਾਂ ਦੀ ਸੇਵਾ ਕਰਨ ਤੋਂ ਬਾਅਦ ਗੁਰੂ ਨਾਨਕ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਤੋਂ ਬਦਲਕੇ ਅੰਗਦ ਦੇਵ (ਜਿਸ ਦਾ ਅਰਥ ਹੈ ਮੇਰੇ ਸਰੀਰ ਦਾ ਅੰਗ) ਰੱਖ ਦਿੱਤਾ ਅਤੇ ਉਨ੍ਹਾਂ ਨੂੰ ਦੂਜੇ ਸਿੱਖ ਗੁਰੂ ਵਜੋਂ ਚੁਣਿਆ।
ਗੁਰੂ ਅਰਜਨ ਦੇਵ (15 ਅਪਰੈਲ 1563 – 30 ਮਈ 1606) ਸਿੱਖਾਂ ਦੇ ਪੰਜਵੇਂ ਗੁਰੂ ਅਤੇ ਪਹਿਲੇ ਸ਼ਹੀਦ ਸਿੱਖ ਗੁਰੂ ਸੀ। ਉਨ੍ਹਾਂ ਨੇ ਸਿੱਖ ਧਰਮ ਗ੍ਰੰਥ ਦਾ ਪਹਿਲਾ ਅਧਿਕਾਰਤ ਸੰਸਕਰਣ 'ਆਦਿ ਗ੍ਰੰਥ' ਨਾਮਕ ਸੰਸਕਰਨ ਸੰਕਲਿਤ ਕੀਤਾ, ਜਿਸ ਨੂੰ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਵਿੱਚ ਫੈਲਾਇਆ ਗਿਆ। ਉਨ੍ਹਾਂ ਨੂੰ ਸਿੱਖ ਧਰਮ ਵਿੱਚ ਸ਼ਹੀਦ ਹੋਏ ਦੋ ਗੁਰੂਆਂ ਵਿੱਚੋਂ ਪਹਿਲਾ ਮੰਨਿਆ ਜਾਂਦਾ ਹੈ। ਉਨ੍ਹਾਂ ਨੂੰ ਕਰਤਾਰਪੁਰ (ਜਲੰਧਰ ਜ਼ਿਲ੍ਹਾ), ਹਰਗੋਬਿੰਦਪੁਰ ਅਤੇ ਤਰਨਤਾਰਨ ਦੀਆਂ ਬਸਤੀਆਂ ਦੀ ਸਥਾਪਨਾ ਦਾ ਸਿਹਰਾ ਦਿੱਤਾ ਜਾਂਦਾ ਹੈ।
ਭਾਰਤ, ਅਧਿਕਾਰਤ ਤੌਰ 'ਤੇ ਭਾਰਤ ਗਣਰਾਜ (ਆਈਐੱਸਓ: Bhārat Gaṇarājya), ਦੱਖਣੀ ਏਸ਼ੀਆ ਵਿੱਚ ਇੱਕ ਦੇਸ਼ ਹੈ। ਇਹ ਰਕਬੇ ਦੇ ਹਿਸਾਬ ਨਾਲ ਸੱਤਵਾਂ ਸਭ ਤੋਂ ਵੱਡਾ ਦੇਸ਼, ਜੂਨ 2023 ਤਕ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਅਤੇ 1947 ਵਿੱਚ ਆਪਣੀ ਆਜ਼ਾਦੀ ਦੇ ਸਮੇਂ ਤੋਂ ਦੁਨੀਆਂ ਦਾ ਸਭ ਤੋਂ ਵੱਧ ਆਬਾਦੀ ਵਾਲਾ ਲੋਕਤੰਤਰ ਹੈ। ਦੱਖਣ ਵੱਲ ਹਿੰਦ ਮਹਾਸਾਗਰ, ਦੱਖਣ-ਪੱਛਮ ਵੱਲ ਅਰਬ ਸਾਗਰ ਅਤੇ ਦੱਖਣ-ਪੂਰਬ ਵੱਲ ਬੰਗਾਲ ਦੀ ਖਾੜੀ ਨਾਲ ਘਿਰਿਆ ਹੋਇਆ। ਇਹ ਪੱਛਮ ਵੱਲ ਪਾਕਿਸਤਾਨ ਨਾਲ ਜ਼ਮੀਨੀ ਸਰਹੱਦਾਂ ਸਾਂਝੀਆਂ ਕਰਦਾ ਹੈ। ਇਸ ਦੀ ਸਰਹੱਦ ਨਾਲ ਉੱਤਰ ਵੱਲ ਚੀਨ, ਨੇਪਾਲ , ਭੂਟਾਨ ਅਤੇ ਪੂਰਬ ਵੱਲ ਬੰਗਲਾਦੇਸ਼ ਅਤੇ ਮਿਆਂਮਾਰ ਆਦਿ ਲੱਗਦੇ ਹਨ। ਇਹ ਹਿੰਦ ਮਹਾਸਾਗਰ ਵਿੱਚ, ਭਾਰਤ ਸ਼੍ਰੀਲੰਕਾ ਅਤੇ ਮਾਲਦੀਵ ਦੇ ਨੇੜੇ ਹੈ। ਇਸ ਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਥਾਈਲੈਂਡ, ਮਿਆਂਮਾਰ ਅਤੇ ਇੰਡੋਨੇਸ਼ੀਆ ਨਾਲ ਸਮੁੰਦਰੀ ਸਰਹੱਦ ਸਾਂਝੀ ਕਰਦੇ ਹਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਂਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਹਰ ਇਕ ਕੌਮ ਜਾਂ ਜਨ-ਸਮੂਹ, ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਉਸਦਾ ਆਪਣਾ ਇੱਕ ਸੱਭਿਆਚਾਰ ਹੁੰਦਾ ਹੈ, ਭਾਵੇਂ ਉਹ ਵਿਕਾਸ ਦੇ ਕਿਸੇ ਵੀ ਪੜਾਅ ਉੱਤੇ ਕਿਉ ਨਾ ਹੋਵੇ।
ੴ (ਇੱਕ ਓਅੰਕਾਰ), ਜਿਸਨੂੰ ਏਕ ਓਂਕਾਰ ਵੀ ਕਿਹਾ ਜਾਂਦਾ ਹੈ (ਅੰਗ੍ਰੇਜ਼ੀ: Ik Onkar ਗੁਰਮੁਖੀ: ੴ ਜਾਂ ਇੱਕ ਓਂਕਾਰ; ਸ਼ਾਬਦਿਕ ਤੌਰ 'ਤੇ ਭਾਵ, "ਇੱਕ ਪਰਮਾਤਮਾ", ਇਸ ਲਈ "ਕੇਵਲ ਇੱਕ ਪਰਮਾਤਮਾ" ਜਾਂ ਇੱਕ ਸਿਰਜਣਹਾਰ ਹੈ" ਵਜੋਂ ਵਿਆਖਿਆ ਕੀਤੀ ਜਾਂਦੀ ਹੈ) ਸਿੱਖ ਧਰਮ ਵਿੱਚ ਇੱਕ ਵਾਕੰਸ਼ ਨਿਸ਼ਾਨ ਹੈ ਜੋ ਇੱਕ ਪਰਮ ਅਸਲੀਅਤ ਨੂੰ ਦਰਸਾਉਂਦਾ ਹੈ। ਇਹ ਸਿੱਖ ਧਾਰਮਿਕ ਦਰਸ਼ਨ ਦਾ ਇੱਕ ਕੇਂਦਰੀ ਸਿਧਾਂਤ ਹੈ।
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ, 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਤਥਾਕਥਿਤ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼ ਨੇ ਧਰਮ ਦੀ ਆੜ੍ਹ ਹੇਠ ਹੁੰਦੀ ਕਤਲੋਗਾਰਤ ਦੀ ਸਖ਼ਤ ਨਿੰਦਿਆ ਕੀਤੀ ਸੀ। ਉਸ ਦੇ ਜ਼ੋਰਦਾਰ ਖੱਬੇ-ਪੱਖੀ ਵਿਚਾਰ ਉਸ ਦੀ ਕਵਿਤਾ ਵਿੱਚ ਝਲਕਦੇ ਸਨ। ਪਾਸ਼ ਦੀ ਕਲਮ ਲਿਤਾੜੇ ਜਾ ਰਹੇ ਮਨੁੱਖੀ ਦੀ ਅਵਾਜ਼ ਬਣੀ।
ਭਾਈ ਵੀਰ ਸਿੰਘ (5 ਦਸੰਬਰ 1872 – 10 ਜੂਨ 1957) ਇੱਕ ਭਾਰਤੀ ਕਵੀ, ਵਿਦਵਾਨ, ਅਤੇ ਸਿੱਖ ਪੁਨਰ-ਸੁਰਜੀਤੀ ਲਹਿਰ ਦੇ ਸ਼ਾਸਤਰੀ ਸੀ, ਜਿਨ੍ਹਾਂ ਨੇ ਪੰਜਾਬੀ ਸਾਹਿਤਿਕ ਪਰੰਪਰਾ ਦੇ ਨਵੀਨੀਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਿੰਘ ਦੇ ਯੋਗਦਾਨ ਦੀ ਮਹਤੱਤਾ ਅਤੇ ਪ੍ਰਭਾਵ ਕਾਰਨ ਉਸ ਨੂੰ ਭਾਈ ਵਜੋਂ ਮਾਨਤਾ ਪ੍ਰਾਪਤ ਹੋਈ। ਇਹ ਸਨਮਾਨ ਅਕਸਰ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੂੰ ਸਿੱਖ ਧਰਮ ਦਾ ਸੰਤ ਮੰਨਿਆ ਜਾ ਸਕਦਾ ਹੈ।
‘ਲੋਕ ਖੇਡ’ ਦਾ ਅਰਥ ਹੈ: ‘ਲੋਕਾਂ ਦੀ ਖੇਡ’। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ 'ਮਨ ਪਰਚਾਉਣਾ' ਹੈ। ਲੋਕ ਖੇਡਾਂ ਦਾ ਮਨੁੱਖੀ ਜੀਵਨ ਨਾਲ ਡੂੰਘਾ ਸੰਬੰਧ ਹੈ। ਲੋਕ-ਖੇਡਾਂ ਸਖ਼ਤ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ, ਇਹ ਸਮਾਂ-ਸਥਾਨ ਅਨੁਸਾਰ ਖੇਡੀਆਂ ਜਾਂਦੀਆਂ ਹਨ। ਜਿਆਦਾਤਰ ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ ਪੈਂਦੀ, ਇਹਨਾਂ ਦੀ ਉਪਜ ਸਥਾਨਕ ਉਪਲਬਧ ਸਮਗਰੀ ਤੋਂ ਹੀ ਹੁੰਦੀ ਹੈ।
ਬਲੂ ਗਰਲ ਇੱਕ ਅਮਰੀਕੀ ਡਰਾਮਾ ਲਘੂ ਫ਼ਿਲਮ ਹੈ, ਜੋ ਕਬੀਰ ਮੈਕਨੀਲੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ। ਫ਼ਿਲਮ ਵਿੱਚ ਬੇਲਾ ਮਰਫੀ ਦੇ ਨਾਲ ਅਡੇਲ ਰੁਡਨਿਕ, ਅਨਾ-ਕਲੇਰ ਹੈਨਲੀ, ਕਬੀਰ ਮੈਕਨੀਲੀ, ਸੇਲੇਸਟੇ ਕੈਸੇਰੀਆ ਅਤੇ ਜੈਮੀ ਉਹਟੋਫ ਸਹਾਇਕ ਭੂਮਿਕਾਵਾਂ ਵਿੱਚ ਹਨ। ਇੱਕ ਵਰਚੁਅਲ ਹੋਮਰੂਮ ਕਲਾਸ ਵਿੱਚ ਸੈੱਟ ਕੀਤੀ ਗਈ, ਫ਼ਿਲਮ ਕੈਟੀ ਨਾਮ ਦੀ ਹਾਈ-ਸਕੂਲ ਦੀ ਵਿਦਿਆਰਥਣ ਦੀ ਕਹਾਣੀ ਪੇਸ਼ ਕਰਦੀ ਹੈ, ਜੋ ਇੱਕ ਲੈਸਬੀਅਨ ਵਜੋਂ ਆਪਣੀ ਕਲਾਸ ਵਿੱਚ ਆਉਂਦੀ ਹੈ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਪੰਡਿਤ ਰਾਮ ਦਾਸ ਜੀ ਦੇ ਘਰ ਮਾਤਾ ਜਸਦੇਵੀ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਇੱਕ (ਸੰਸਕ੍ਰਿਤਃ ਮੰਡਲ, ਰੋਮਾਨੀਕਰਨਃ , ਭਾਵ '', [mɐˈlɐ]] ਪ੍ਰਤੀਕਾਂ ਦੀ ਇੱਕ ਜਿਓਮੈਟਰਿਕ ਸੰਰਚਨਾ ਹੈ। ਵੱਖ-ਵੱਖ ਅਧਿਆਤਮਿਕ ਪਰੰਪਰਾਵਾਂ ਵਿੱਚ, ਮੰਡਲਾਂ ਨੂੰ ਅਭਿਆਸ ਕਰਨ ਵਾਲਿਆਂ ਅਤੇ ਯੋਗ ਲੋਕਾਂ ਦਾ ਧਿਆਨ ਕੇਂਦਰਿਤ ਕਰਨ ਲਈ, ਇੱਕ ਅਧਿਆਤਮਿਕ ਮਾਰਗਦਰਸ਼ਨ ਸਾਧਨ ਵਜੋਂ, ਇੱਕੋ ਪਵਿੱਤਰ ਸਥਾਨ ਦੀ ਸਥਾਪਨਾ ਲਈ ਅਤੇ ਧਿਆਨ ਅਤੇ ਸੰਜਮ ਨੂੰ ਪ੍ਰੇਰਿਤ ਕਰਨ ਵਿੱਚ ਸਹਾਇਤਾ ਵਜੋਂ ਵਰਤਿਆ ਜਾ ਸਕਦਾ ਹੈ। ਹਿੰਦੂ ਧਰਮ, ਬੁੱਧ ਧਰਮ, ਜੈਨ ਧਰਮ ਅਤੇ ਸ਼ਿੰਟੋ ਦੇ ਪੂਰਬੀ ਸਥਾਨ ਵਿੱਚ ਇਸ ਨੂੰ ਦੇਵਤਿਆਂ ਦੀ ਨੁਮਾਇੰਦਗੀ ਕਰਨ ਵਾਲੇ ਨਕਸ਼ੇ ਵਜੋਂ ਵਰਤਿਆ ਜਾਂਦਾ ਹੈ, ਜਾਂ ਖਾਸ ਤੌਰ 'ਤੇ ਸ਼ਿੰਟੋ, ਫਿਰਦੌਸ, ਕਮੀ ਜਾਂ ਅਸਲ ਮੰਦਰਾਂ ਦੇ ਮਾਮਲੇ ਵਿੱਚ। ਹਿੰਦੂ ਧਰਮ ਵਿੱਚ, ਇੱਕ ਬੁਨਿਆਦੀ ਮੰਡਲ, ਜਿਸ ਨੂੰ ਯੰਤਰ ਵੀ ਕਿਹਾ ਜਾਂਦਾ ਹੈ, ਇੱਕੋ ਵਰਗ ਦਾ ਰੂਪ ਲੈਂਦਾ ਹੈ ਜਿਸ ਵਿੱਚ ਚਾਰ ਦਰਵਾਜ਼ੇ ਹੁੰਦੇ ਹਨ ਜਿਸ ਵਿੱਚੋਂ ਇੱਕ ਕੇਂਦਰ ਬਿੰਦੂ ਵਾਲਾ ਇੱਕ ਚੱਕਰ ਹੁੰਦਾ ਹੈ। ਹਰੇਕ ਗੇਟ ਇੱਕ ਟੀ ਦੀ ਆਮ ਸ਼ਕਲ ਵਿੱਚ ਹੁੰਦਾ ਹੈ। ਮੰਡਲਾਂ ਵਿੱਚ ਅਕਸਰ ਰੇਡੀਅਲ ਸੰਤੁਲਨ ਹੁੰਦਾ ਹੈ। ਇੱਕ ਯੰਤਰ ਇੱਕ ਮੰਡਲ ਦੇ ਸਮਾਨ ਹੁੰਦਾ ਹੈ, ਆਮ ਤੌਰ ਉੱਤੇ ਛੋਟਾ ਹੁੰਦਾ ਅਤੇ ਇੱਕ ਵਧੇਰੇ ਸੀਮਤ ਰੰਗ ਪੈਲਅਟ ਦੀ ਵਰਤੋਂ ਕਰਦਾ ਹੈ। ਇਹ ਇੱਕ ਦੋ-ਜਾਂ ਤਿੰਨ-ਅਯਾਮੀ ਰੇਖਾਗਣਿਤਿਕ ਰਚਨਾ ਹੋ ਸਕਦੀ ਹੈ ਜੋ ਸਾਧਨਾ, ਪੂਜਾ ਜਾਂ ਧਿਆਨ ਦੀਆਂ ਰਸਮਾਂ ਵਿੱਚ ਵਰਤੀ ਜਾਂਦੀ ਹੈ, ਅਤੇ ਇਸ ਦੇ ਡਿਜ਼ਾਈਨ ਵਿੱਚ ਇੱਕ ਮੰਤਰ ਸ਼ਾਮਲ ਕੀਤਾ ਜਾ ਸਕਦਾ ਹੈ। ਇਸ ਨੂੰ ਦੇਵਤਾ ਦੇ ਨਿਵਾਸ ਦੀ ਨੁਮਾਇੰਦਗੀ ਮੰਨਿਆ ਜਾਂਦਾ ਹੈ। ਹਰੇਕ ਯੰਤਰ ਵਿਲੱਖਣ ਹੁੰਦਾ ਹੈ ਅਤੇ ਵਿਸਤ੍ਰਿਤ ਪ੍ਰਤੀਕਾਤਮਕ ਜਿਓਮੈਟਰਿਕ ਡਿਜ਼ਾਈਨ ਰਾਹੀਂ ਅਭਿਆਸ ਕਰਨ ਵਾਲੇ ਦੀ ਮੌਜੂਦਗੀ ਵਿੱਚ ਦੇਵਤਾ ਨੂੰ ਬੁਲਾਉਂਦਾ ਹੈ। ਇੱਕ ਵਿਦਵਾਨ ਦੇ ਅਨੁਸਾਰ, "ਯੰਤਰ ਬ੍ਰਹਿਮੰਡੀ ਸੱਚਾਈਆਂ ਦੇ ਪ੍ਰਕਾਸ਼ ਦੇ ਪ੍ਰਤੀਕਾਂ ਅਤੇ ਮਨੁੱਖੀ ਅਨੁਭਵ ਦੇ ਅਧਿਆਤਮਿਕ ਪਹਿਲੂ ਦੇ ਸਿੱਖਿਆ ਸੰਬੰਧੀ ਚਾਰਟ ਵਜੋਂ ਕੰਮ ਕਰਦੇ ਹਨ" ਬਹੁਤ ਸਾਰੇ ਲੋਕ ਯੰਤਰ ਨੂੰ ਹਿੰਦੂ ਤਾਂਤ੍ਰਿਕ ਅਭਿਆਸ ਲਈ ਕੇਂਦਰੀ ਕੇਂਦਰ ਬਿੰਦੂਆਂ ਵਜੋਂ ਸਥਾਪਿਤ ਕਰਦੇ ਹਨ। ਯੰਤਰ ਪ੍ਰਸਤੁਤੀਆਂ ਨਹੀਂ ਹਨ, ਬਲਕਿ ਜੀਵਤ, ਅਨੁਭਵਾਤਮਕ, ਗੈਰ-ਦੋਹਰੇ ਅਸਲੀਅਤ ਹਨ। ਜਿਵੇਂ ਕਿ ਖੰਨਾ ਦੱਸਦਾ ਹੈਃ Despite its cosmic meanings a yantra is a reality lived. Because of the relationship that exists in the Tantras between the outer world (the macrocosm) and man's inner world (the microcosm), every symbol in a yantra is ambivalently resonant in inner–outer synthesis, and is associated with the subtle body and aspects of human consciousness.
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ। ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀ
ਸਾਹਿਤ ਅਕਾਦਮੀ ਇਨਾਮ ਹਰ ਸਾਲ, 1955 ਤੋਂ, ਸਾਹਿਤ ਅਕਾਦਮੀ, ਭਾਰਤ ਦੀ ਨੈਸ਼ਨਲ ਅਕੈਡਮੀ ਆਫ਼ ਲੈਟਰਜ਼ ਦੁਆਰਾ, ਲੇਖਕਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ, ਭਾਰਤੀ ਸਾਹਿਤ ਦੇ ਵਿਕਾਸ ਵਿੱਚ ਉਹਨਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਜਾਂਦਾ ਹੈ ਅਤੇ ਪੰਜਾਬੀ ਸਾਹਿਤ ਵਿਸ਼ੇਸ਼ ਤੌਰ 'ਤੇ। ਇਸ ਦੇ ਨਾਲ ਨਾਲ ਅਨੁਵਾਦਾਂ ਲਈ। ਗਿਆਨਪੀਠ ਇਨਾਮ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਵੱਡਾ ਸਾਹਿਤਕ ਪੁਰਸਕਾਰ ਹੈ। ਸਾਲ 1957, 1958, 1960, 1966 ਵਿੱਚ ਕੋਈ ਇਨਾਮ ਨਹੀਂ ਦਿੱਤਾ ਗਿਆ।
ਇਲੂਮੀਨਾਤੀ ਜਾਂ ਇਲੂਮਿਨਾਟੀ (ਅੰਗ੍ਰੇਜ਼ੀ: Illuminati; /əˌluːmɪˈnɑːti/; ਲਾਤੀਨੀ: ਇਲੂਮਿਨਾਟਸ ਦਾ ਬਹੁਵਚਨ, 'ਪ੍ਰਕਾਸ਼ਵਾਨ') ਕਈ ਸਮੂਹਾਂ ਨੂੰ ਦਿੱਤਾ ਗਿਆ ਇੱਕ ਨਾਮ, ਅਸਲ ਅਤੇ ਕਾਲਪਨਿਕ ਦੋਵੇਂ, ਹੈ। ਇਤਿਹਾਸਕ ਤੌਰ 'ਤੇ, ਇਹ ਨਾਮ ਆਮ ਤੌਰ 'ਤੇ ਬਾਵੇਰੀਅਨ ਇਲੂਮਿਨਾਟੀ ਨੂੰ ਦਰਸਾਉਂਦਾ ਹੈ, ਇੱਕ ਗਿਆਨ-ਯੁੱਗ ਗੁਪਤ ਸਮਾਜ ਜੋ 1 ਮਈ 1776 ਨੂੰ ਬਾਵੇਰੀਆ ਦੇ ਚੋਣ ਖੇਤਰ ਵਿੱਚ ਸਥਾਪਿਤ ਕੀਤਾ ਗਿਆ ਸੀ। ਸਮਾਜ ਦੇ ਦੱਸੇ ਗਏ ਟੀਚੇ ਅੰਧਵਿਸ਼ਵਾਸ, ਅਸ਼ਲੀਲਤਾ, ਜਨਤਕ ਜੀਵਨ ਉੱਤੇ ਧਾਰਮਿਕ ਪ੍ਰਭਾਵ ਅਤੇ ਰਾਜਿਆਂ ਦੁਆਰਾ ਰਾਜ ਸ਼ਕਤੀ ਦੀ ਦੁਰਵਰਤੋਂ ਦਾ ਵਿਰੋਧ ਕਰਨਾ ਸੀ। "ਦਿਨ ਦਾ ਕ੍ਰਮ", ਉਨ੍ਹਾਂ ਨੇ ਆਪਣੇ ਆਮ ਕਾਨੂੰਨਾਂ ਵਿੱਚ ਲਿਖਿਆ, "ਬੇਇਨਸਾਫ਼ੀ ਦੇ ਭੰਡਾਰੀਆਂ ਦੀਆਂ ਚਾਲਾਂ ਨੂੰ ਖ਼ਤਮ ਕਰਨਾ ਹੈ, ਉਨ੍ਹਾਂ 'ਤੇ ਹਾਵੀ ਹੋਏ ਬਿਨਾਂ ਉਨ੍ਹਾਂ ਨੂੰ ਕੰਟਰੋਲ ਕਰਨਾ ਹੈ।"
ਦੇਬੀ ਮਖਸੂਸਪੁਰੀ (ਅੰਗ੍ਰੇਜ਼ੀ: Debi Makhsoospuri; ਜਨਮ: ਗੁਰਦੇਵ ਸਿੰਘ ਗਿੱਲ; ਮਿਤੀ 10 ਜੂਨ 1966) ਇੱਕ ਪੰਜਾਬੀ ਗਾਇਕ, ਗੀਤਕਾਰ, ਸ਼ਾਇਰ ਅਤੇ ਕਵੀ ਹੈ। ਉਹ ਸ਼ੁਰੁਆਤ ਵਿੱਚ ਗੀਤਕਾਰ ਸੀ ਅਤੇ ਉਸ ਦਾ ਪਹਿਲਾ ਗੀਤ ਗਾਇਕ ਕੁਲਦੀਪ ਮਾਣਕ ਨੇ ਗਾਇਆ। ਉਦੋਂ ਇਹਨਾਂ ਦੀ ਉਮਰ ਵੀਹ ਸਾਲ ਦੀ ਸੀ। ਬਾਅਦ ਵਿੱਚ ਉਸਨੇ ਮਨਮੋਹਨ ਵਾਰਿਸ, ਕਮਲ ਹੀਰ, ਸਰਦੂਲ ਸਿਕੰਦਰ, ਅਤੇ ਹੰਸ ਰਾਜ ਹੰਸ ਵਰਗੇ ਪੰਜਾਬੀ ਕਲਾਕਾਰਾਂ ਲਈ ਗੀਤ ਲਿਖੇ ਹਨ। ਉਸਨੇ 1994 ਵਿੱਚ ਆਪਣੀ ਪਹਿਲੀ ਐਲਬਮ "ਜਦ ਮਾਂ ਨਹੀਂ ਰਹਿੰਦੀ" ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕੀਤੀ।
ਸਿੰਧੂ ਘਾਟੀ ਸੱਭਿਅਤਾ (ਅੰਗ੍ਰੇਜ਼ੀ: Indus Valley Civilisation) ਸੰਸਾਰ ਦੀਆਂ ਪ੍ਰਾਚੀਨ ਸੱਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸੱਭਿਅਤਾ ਸੀ। ਇਹ ਹੜੱਪਾ ਸੱਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਕਿ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ। ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕਰਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਹਾਲਾਂਕਿ "ਸ਼ਬਦ" ਦੀ ਵਿਆਖਿਆ ਲਈ ਵਿਦਵਾਨਾਂ ਦੇ ਅਲੱਗ-ਅਲੱਗ ਵਿਚਾਰ ਹਨ। ਪ੍ਰਸਿੱਧ ਅਮਰੀਕੀ ਭਾਸ਼ਾ ਵਿਗਿਆਨੀ ਲਿਉਨਾਰਦ ਬਲੂਮਫ਼ੀਲਡ ਨੇ ਕਿ 'ਸ਼ਬਦ' ਬਾਰੇ ਕਿਹਾ ਹੈ: “ A word is a minimal free form” ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਪੰਜਾਬ ਸ਼ਬਦ ਫ਼ਾਰਸੀ ਭਾਸ਼ਾ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ, ਜਿਸ ਵਿੱਚੋਂ ਪੰਜ ਦਾ ਅਰਥ ਪੰਜ ਅਤੇ ਆਬ ਦਾ ਅਰਥ ਪਾਣੀ ਹੈ, ਇਸ ਤਰ੍ਹਾਂ ਪੰਜ + ਆਬ ਦਾ ਅਰਥ ਹੋਇਆ ਪੰਜ ਪਾਣੀਆਂ ਦੀ ਧਰਤੀ (ਪੰਜ ਦਰਿਆਵਾਂ ਦੀ ਧਰਤੀ)। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਤਖ਼ਤ ਸ੍ਰੀ ਦਰਬਾਰ ਸਾਹਿਬ ਦਮਦਮਾ ਸਾਹਿਬ, ਇਹ ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ, ਜੋ ਕਿ ਤਲਵੰਡੀ ਸਾਬੋ ਵਿੱਚ ਸਥਿਤ ਹੈ, ਜੋ ਕਿ ਪੰਜਾਬ, ਭਾਰਤ ਦੇ ਬਠਿੰਡਾ ਜ਼ਿਲ੍ਹੇ ਦੇ ਬਠਿੰਡਾ ਸ਼ਹਿਰ ਦੇ ਨੇੜੇ ਹੈ। ਇਸ ਸਥਾਨ 'ਤੇ ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਮਕ ਸਿੱਖ ਧਰਮ ਗ੍ਰੰਥਾਂ ਦਾ ਪੂਰਾ ਸੰਸਕਰਣ ਤਿਆਰ ਕੀਤਾ ਸੀ। ਬਾਕੀ ਚਾਰ ਤਖ਼ਤ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ।
ਗੁਰੂਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ
ਗੁਰਦੁਆਰਾ ਸ਼੍ਰੀ ਜਨਮ ਅਸਥਾਨ ਬਾਬਾ ਬੁੱਢਾ ਜੀ ਸਾਹਿਬ ਪਿੰਡ ਕੱਥੂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਹੈ। ਅੰਮ੍ਰਿਤਸਰ ਬਟਾਲਾ ਰੋਡ 'ਤੇ ਸਥਿਤ ਇਹ ਬਾਬਾ ਬੁੱਢਾ ਜੀ ਸਾਹਿਬ ਦਾ ਜਨਮ ਸਥਾਨ ਹੈ।
ਅਕਾਲੀ ਫੂਲਾ ਸਿੰਘ (ਜਨਮ: ਫੂਲਾ ਸਿੰਘ; 1 ਜਨਵਰੀ 1761 – 14 ਮਾਰਚ 1823) ਇੱਕ ਨਿਹੰਗ ਸਿੱਖ ਆਗੂ ਸੀ। ਉਹ 19ਵੀਂ ਸਦੀ ਦੇ ਸ਼ੁਰੂ ਵਿੱਚ ਖ਼ਾਲਸਾ ਸ਼ਹੀਦਾਂ ਮਿਸਲ ਦਾ ਸੰਤ ਸਿਪਾਹੀ ਅਤੇ ਬੁੱਢਾ ਦਲ ਦਾ ਮੁਖੀ ਸੀ। ਉਹ ਸਿੱਖ ਖ਼ਾਲਸਾ ਫੌਜ ਵਿੱਚ ਇੱਕ ਸੀਨੀਅਰ ਜਨਰਲ ਅਤੇ ਫੌਜ ਦੇ ਅਨਿਯਮਿਤ ਨਿਹੰਗ ਦਾ ਕਮਾਂਡਰ ਵੀ ਸੀ। ਉਸਨੇ ਅੰਮ੍ਰਿਤਸਰ ਵਿੱਚ ਸਿੱਖ ਮਿਸਲਾਂ ਨੂੰ ਇੱਕਜੁੱਟ ਕਰਨ ਵਿੱਚ ਭੂਮਿਕਾ ਨਿਭਾਈ। ਉਹ ਅੰਗਰੇਜ਼ਾਂ ਤੋਂ ਨਹੀਂ ਡਰਦਾ ਸੀ ਜਿਨ੍ਹਾਂ ਨੇ ਕਈ ਵਾਰ ਉਸ ਦੀ ਗ੍ਰਿਫਤਾਰੀ ਦੇ ਹੁਕਮ ਦਿੱਤੇ ਪਰ ਕਾਮਯਾਬ ਨਹੀਂ ਹੋਏ। ਆਪਣੇ ਬਾਅਦ ਦੇ ਸਾਲਾਂ ਦੌਰਾਨ ਉਸਨੇ ਮਹਾਰਾਜਾ ਰਣਜੀਤ ਸਿੰਘ ਦੇ ਸਿੱਧੇ ਸਲਾਹਕਾਰ ਵਜੋਂ ਸਿੱਖ ਸਾਮਰਾਜ ਲਈ ਸੇਵਾ ਕੀਤੀ। ਨੌਸ਼ਹਿਰਾ ਦੀ ਲੜਾਈ ਵਿੱਚ ਆਪਣੀ ਸ਼ਹਾਦਤ ਤੱਕ ਉਹ ਕਈ ਪ੍ਰਸਿੱਧ ਸਿੱਖ ਲੜਾਈਆਂ ਵਿੱਚ ਇੱਕ ਫੌਜੀ ਜਰਨੈਲ ਰਿਹਾ। ਉਹ ਸਥਾਨਕ ਲੋਕਾਂ ਦੁਆਰਾ ਪ੍ਰਸ਼ੰਸਾਯੋਗ ਸੀ ਅਤੇ ਜ਼ਮੀਨ 'ਤੇ ਉਨ੍ਹਾਂ ਦਾ ਬਹੁਤ ਪ੍ਰਭਾਵ ਸੀ ਅਤੇ ਗਰੀਬਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਉਸ ਦਾ ਬੰਦੋਬਸਤ ਹਮੇਸ਼ਾ ਖੁੱਲ੍ਹਾ ਰਹਿੰਦਾ ਸੀ। ਉਹ ਉਸਦੇ ਨਿਮਰ ਵਿਲੱਖਣ ਨੇਤਾ ਅਤੇ ਉੱਚ ਚਰਿੱਤਰ ਵਾਲੇ ਵੱਕਾਰੀ ਯੋਧੇ ਵਜੋਂ ਚੰਗੀ ਤਰ੍ਹਾਂ ਜਾਣਿਆ ਜਾਂਦਾ ਸੀ। ਉਹ ਗੁਰਮਤਿ ਅਤੇ ਖਾਲਸਾ ਪੰਥ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਕੀਤੇ ਗਏ ਯਤਨਾਂ ਲਈ ਵੀ ਜਾਣੇ ਜਾਂਦੇ ਸਨ।
ਜਸਵੀਰ ਗੁਣਾਚੌਰੀਆ ਇਕ ਪੰਜਾਬੀ ਗੀਤਕਾਰ ਹੈ ਜੋ ਪਿੰਡ ਗੁਣਾਚੌਰ ਜਿਲ੍ਹਾ ਨਵਾਂਸ਼ਹਿਰ ਦਾ ਜੰਮਪਲ ਹੈ ਅਤੇ ਅੱਜ ਕੱਲ ਕਨੇਡਾ ਵਿਚ ਰਹਿੰਦਾ ਹੈ। ਜਸਵੀਰ ਗੁਣਾਚੌਰੀਆ ਦਾ ਅਸਲ ਨਾਂ ਜਸਵੀਰ ਸਿੰਘ ਰਾਏ ਹੈ। ਇਨ੍ਹਾਂ ਨੂੰ ਗੀਤ ਲਿਖਣ ਦੀ ਚੇਟਕ ਬਾਬੂ ਸਿੰਘ ਮਾਨ ਮਰਾੜਾਂ ਵਾਲੇ, "ਦੀਦਾਰ ਸੰਧੂ, ਮੁਹੰਮਦ ਸਦੀਕ ਆਦਿ ਤੋਂ ਪ੍ਰਭਾਵਿਤ ਹੋ ਕੇ ਲੱਗੀ। ਇਨ੍ਹਾਂ ਦੇ ਲਿਖੇ ਗੀਤ ਗੁਰਦਾਸ ਮਾਨ, ਸਰਦੂਲ ਸਿਕੰਦਰ, ਸੁਰਿੰਦਰ ਛਿੰਦਾ, ਮਨਮੋਹਨ ਵਾਰਿਸ, ਕਮਲ ਹੀਰ, ਜਸਵੀਰ ਜੱਸੀ, ਫਿਰੋਜ ਖਾਨ ਅਤੇ ਨਵੇਂ ਗਾਇਕ ਰੌਸ਼ਨ ਪ੍ਰਿੰਸ, ਲੈਂਬਰ ਅਤੇ ਨੂਰਾ ਸਿਸਟਰਸ ਆਦਿ ਤੋਂ ਬਿਨਾ ਪੰਜਾਬੀ ਦੇ ਵੱਡੀ ਗਿਣਤੀ ਗਾਇਕਾਂ ਨੇ ਗਾਏ। ਗੁਣਾਚੌਰੀਆ ਦੇ 500 ਦੇ ਕਰੀਬ ਗੀਤ ਰਿਕਾਰਡ ਹੋਏ ਹਨ ਜਿਨਾਂ ਵਿਚੋਂ : ਕੱਲੀ ਬਹਿਕੇ ਸੋਚੀ ਨੀ( ਮਨਮੋਹਨ ਵਾਰਿਸ) ਕਦੇ ਮਿਲਿਆ ਵੀ ਕਰ ਸਿਧੇ ਮੂੰਹ ਸੱਜਣਾ ( ਗੁਰਦਾਸ ਮਾਨ), ਤੁਸੀ ਵਸੋ ਤੁਸੀ ਵਸੋ (ਕਲੇਰ ਕੰਠ), ਜਿੰਦੇ ਨੀ ਜਿੰਦੇ (ਕਮਲ ਹੀਰ), ਸਾਡਿਆਂ ਪਰਾਂ ਤੇ ਸਿਖਣੀ ਉਡਣਾ (ਸਰਦੂਲ ਸਿਕੰਦਰ), ਛੱਲਾ (ਜਸਵੀਰ ਜੱਸੀ) ਅਤੇ ਹੋਰ ਬਹੁਤ ਸਾਰੇ ਗੀਤ ਮਸ਼ਹੂਰ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ ਲਈ ਜਾਣਿਆ ਜਾਂਦਾ ਸੀ, ਇਸ ਕਾਰਨ ਉਸਨੂੰ "ਬਿਰਹਾ ਦਾ ਸੁਲਤਾਨ" ਵੀ ਕਿਹਾ ਜਾਂਦਾ ਸੀ। ਉਸਨੂੰ 'ਪੰਜਾਬ ਦਾ ਕੀਟਸ' ਵੀ ਕਿਹਾ ਜਾਂਦਾ ਹੈ।
ਸੌਂਕਣ ਮਹੁਰਾ ਔਰਤਾਂ ਦੁਆਰਾ ਗਲ਼ ਵਿੱਚ ਪਾਇਆ ਜਾਣ ਵਾਲਾ ਇੱਕ ਗਹਿਣਾ ਹੈ ਜਿਸ ਵਿੱਚ ਤਵੀਤ ਨੂੰ ਝਾਲਰ ਲੱਗੀ ਹੁੰਦੀ ਹੈ। ਸੌਂਕਣ ਨੂੰ ਹਮੇਸ਼ਾ ਮਹੁਰਾ ਭਾਵ ਜ਼ਹਿਰ ਹੀ ਸਮਝਿਆ ਜਾਂਦਾ ਹੈ ਚਾਹੇ ਉਹ ਮਰੀ ਹੋਵੇ ਜਾਂ ਜਿੰਦਾ। ਇਹ ਪੁਰਾਣੀ ਰਸਮ ਹੈ। ਪਹਿਲਾਂ ਜਦੋਂ ਕਿਸੇ ਬੰਦੇ ਦੀ ਪਹਿਲੀ ਘਰਵਾਲੀ ਮਰ ਜਾਂਦੀ ਸੀ ਤਾਂ ਉਸ ਦੁਆਰਾ ਦੂਜਾ ਵਿਆਹ ਕਰਵਾਉਣ ’ਤੇ ਜਦੋਂ ਨਵੀਂ ਬਹੂ ਘਰ ਆਉਂਦੀ ਤਾਂ ਉਸਨੂੰ ਸਿੱਧਾ ਦਰਵਾਜ਼ੇ ਰਾਹੀਂ ਘਰ ਨਹੀਂ ਸੀ ਲਿਆਂਦਾ ਜਾਂਦਾ ਸਗੋਂ ਉਸਨੂੰ ਘਰ ਦੇ ਪਿੱਛੋਂ ਦੀ ਪੌੜੀ ਲਾ ਕੇ ਕੋਠੇ ਉੱਪਰੋਂ ਦੀ ਵਿਹੜੇ ਵਿੱਚ ਉਤਾਰਿਆ ਜਾਂਦਾ ਸੀ। ਫਿਰ ਪਹਿਲੀ ਘਰਵਾਲੀ ਦੇ ਕਮਰੇ ਨੂੰ ਤਾਲਾ ਲਾ ਕੇ ਨਵੀਂ ਬਹੂ ਨੂੰ ਚਾਬੀ ਫੜਾ ਦਿੱਤੀ ਜਾਂਦੀ ਸੀ ਤੇ ਉਸ ਵੇਲੇ ਇਹ ਰਸਮ ਵੀ ਕੀਤੀ ਜਾਂਦੀ ਸੀ ਕਿ ਪਹਿਲੀ ਔਰਤ ਦੇ ਕਿਸੇ ਗਹਿਣੇ ਨੂੰ ਤਵੀਜ ਵਿੱਚ ਜੜਾ ਕੇ ਨਵੀਂ ਬਹੂ ਦੇ ਗਲ਼ ਵਿੱਚ ਪਾਇਆ ਜਾਂਦਾ ਸੀ। ਨਵੀਂ ਬਹੂ ਇਹੋ ਕਹਿੰਦੀ ਸੀ ਕਿ ਤੇਰਾ ਬੰਦ ਪਿਆ ਘਰ ਖੋਲ੍ਹਣ ਆਈ ਆਂ ਪਰ ਤੈਨੂੰ ਹਰ ਵੇਲੇ ਆਪਣੇ ਨਾਲ ਰੱਖਾਂਗੀ ਇਸ ਤਾਵੀਜ਼ ਜਾਣੀ ਕਿ ਸੌਂਕਣ ਮੋਹਰੇ ਦੇ ਰੂਪ ਵਿੱਚ।
ਰਾਸ਼ਟਰੀ ਸਿੱਖਿਆ ਨੀਤੀ (National Policy on Education) ਭਾਰਤ ਸਰਕਾਰ ਦੀ ਦੇਸ਼ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਨੀਤੀ ਹੈ। ਇਸ ਨੀਤੀ ਵਿਚ ਪੇਂਡੂ ਅਤੇ ਸ਼ਹਿਰੀ ਭਾਰਤ ਦੀ ਮੁੱਢਲੀ ਅਤੇ ਉੱਚ ਸਿੱਖਿਆ ਸ਼ਾਮਲ ਹੈ। ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸਰਕਾਰ ਨੇ 1968 ਵਿੱਚ ਪਹਿਲੀ ਅਤੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ 1986 ਵਿਚ ਦੂਜੀ ਸਿੱਖਿਆ ਨੀਤੀ ਲਾਗੂ ਕੀਤੀ। ਭਾਰਤ ਸਰਕਾਰ ਨੇ 2017 ਵਿੱਚ ਕੇ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸ ਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸ ਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੀਆਂ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਅੰਮ੍ਰਿਤਾ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਅੰਮ੍ਰਿਤਾ ਨੂੰ ਸਾਹਿਤ ਅਕਾਦਮੀ ਪੁਰਸਕਾਰ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸੁਖਮਨੀ ਸਾਹਿਬ (ਅੰਗਰੇਜ਼ੀ: Sukhmani Sahib), ਜਿਸਨੂੰ ਗ੍ਰੰਥ ਵਿੱਚ ਗਉੜੀ ਸੁਖਮਨੀ ਦੇ ਸਿਰਲੇਖ ਹੇਠ ਵੀ ਜਾਣਿਆ ਜਾਂਦਾ ਹੈ (ਜਿਸ ਗੌਰੀ ਰਾਗ ਸੰਗੀਤਕ ਮਾਪ ਦੇ ਨਾਮ ਤੇ ਰੱਖਿਆ ਗਿਆ ਹੈ), ਆਮ ਤੌਰ 'ਤੇ ਇਸਦਾ ਅਰਥ ਹੈ ਸ਼ਾਂਤੀ ਦੀ ਪ੍ਰਾਰਥਨਾ, ਇਹ 192 ਪਦਾਂ (10 ਭਜਨਾਂ ਦੇ ਪਉੜੀਆਂ) ਦੀ ਬਾਣੀ ਦਾ ਇੱਕ ਸਮੂਹ ਹੈ ਜੋ ਪਵਿੱਤਰ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹਨ, ਜੋ ਕਿ ਮੁੱਖ ਗ੍ਰੰਥ ਅਤੇ ਅੰਗ 262 ਤੋਂ ਅੰਗ 296 (ਲਗਭਗ 35 ਗਿਣਤੀ) ਤੱਕ ਸਿੱਖ ਧਰਮ ਦੇ ਜੀਵਤ ਗੁਰੂ ਹਨ। ਇਹ ਗੁਰਬਾਣੀ ਪਾਠ (ਗੁਰੂਆਂ ਦੀ ਲਿਖਤ) 5ਵੇਂ ਗੁਰੂ, ਗੁਰੂ ਅਰਜਨ ਦੇਵ (1563–1606) ਦੁਆਰਾ ਲਗਭਗ 1602 ਵਿੱਚ ਅੰਮ੍ਰਿਤਸਰ ਵਿਖੇ ਲਿਖਿਆ ਗਿਆ ਸੀ। ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਭਾਰਤ ਦੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਗੁਰਦੁਆਰਾ ਬਰਥ ਸਾਹਿਬ ਵਿਖੇ ਬਾਣੀ ਦਾ ਪਾਠ ਕੀਤਾ ਸੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850- 6 ਸਤੰਬਰ 1901) ਪੰਜਾਬੀ ਦੇ ਪਹਿਲੇ ਪ੍ਰੋਫੈਸਰ, ਸਿੱਖ ਧਰਮ ਅਤੇ ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ (ਅੰਮ੍ਰਿਤਸਰ) ਦੇ ਮੋਢੀ ਸਨ।
ਸਰਦਾਰ ਹਰੀ ਸਿੰਘ ਨਲੂਆ (ਅੰਗ੍ਰੇਜ਼ੀ ਵਿੱਚ: Hari Singh Nalwa; 29 ਅਪ੍ਰੈਲ 1791 - 30 ਅਪ੍ਰੈਲ 1837) ਸਿੱਖ ਸਾਮਰਾਜ ਦੀ ਫੌਜ ਦੇ ਜਰਨੈਲ, ਸਿੱਖ ਖਾਲਸਾ ਫੌਜ ਦੇ ਕਮਾਂਡਰ-ਇਨ-ਚੀਫ਼ ਸਨ। ਉਹ ਕਸੂਰ, ਸਿਆਲਕੋਟ, ਅਟਕ, ਮੁਲਤਾਨ, ਕਸ਼ਮੀਰ, ਪੇਸ਼ਾਵਰ ਅਤੇ ਜਮਰੌਦ ਦੀਆਂ ਜਿੱਤਾਂ ਵਿੱਚ ਆਪਣੀ ਮੁੱਖ ਭੂਮਿਕਾ ਲਈ ਜਾਣੇ ਜਾਂਦੇ ਹਨ। ਹਰੀ ਸਿੰਘ ਨਲਵਾ ਸਿੱਖ ਸਾਮਰਾਜ ਦੀ ਸਰਹੱਦ ਨੂੰ ਸਿੰਧ ਦਰਿਆ ਤੋਂ ਪਾਰ ਖੈਬਰ ਦੱਰੇ ਦੇ ਮੂੰਹ ਤੱਕ ਫੈਲਾਉਣ ਲਈ ਜ਼ਿੰਮੇਵਾਰ ਸਨ। ਆਪਣੀ ਮੌਤ ਦੇ ਸਮੇਂ, ਜਮਰੌਦ ਸਾਮਰਾਜ ਦੀ ਪੱਛਮੀ ਸੀਮਾ ਦਾ ਗਠਨ ਕਰਦਾ ਸੀ। ਉਸਨੇ ਕਸ਼ਮੀਰ, ਪੇਸ਼ਾਵਰ ਅਤੇ ਹਜ਼ਾਰਾ ਦੇ ਗਵਰਨਰ ਵਜੋਂ ਸੇਵਾ ਨਿਭਾਈ। ਉਸਨੇ ਕਸ਼ਮੀਰ ਅਤੇ ਪੇਸ਼ਾਵਰ ਵਿੱਚ ਮਾਲੀਆ ਇਕੱਠਾ ਕਰਨ ਦੀ ਸਹੂਲਤ ਲਈ ਸਿੱਖ ਸਾਮਰਾਜ ਵੱਲੋਂ ਇੱਕ ਟਕਸਾਲ ਦੀ ਸਥਾਪਨਾ ਕੀਤੀ।
ਰੀਤੀ ਰਿਵਾਜ (ਅੰਗਰੇਜੀ: Rituals) ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ। ਉਸ ਦਾ ਜਨਮ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਉੱਚੀ ਵਿੱਚ 1935 ਵਿੱਚ ਹੋਇਆ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀਐਚ.ਡੀ.
ਅਲਸਾਸ ਜਾਂ ਅਲਜ਼ਾਸ (ਫ਼ਰਾਂਸੀਸੀ: Alsace [al.zas] ( ਸੁਣੋ); ਅਲਸਾਸੀ: ’s Elsass [ˈɛlsɑs]; ਜਰਮਨ: ), 1996 ਤੋਂ ਪਹਿਲਾਂ: Elsaß [ˈɛlzas]; ਲਾਤੀਨੀ: [Alsatia] Error: {{Lang}}: text has italic markup (help)) ਫ਼ਰਾਂਸ ਦਾ ਇੱਕ ਖੇਤਰ ਹੈ ਜੋ ਖੇਤਰਫਲ ਪੱਖੋਂ 27 ਖੇਤਰਾਂ ਵਿੱਚੋਂ 5ਵਾਂ ਸਭ ਤੋਂ ਛੋਟਾ ਅਤੇ ਮਹਾਂਦੀਪੀ ਫ਼ਰਾਂਸ ਵਿੱਚ ਸਭ ਤੋਂ ਛੋਟਾ ਖੇਤਰ ਹੈ। ਇਹ ਫ਼ਰਾਂਸ ਵਿੱਚ 7ਵਾਂ ਸਭ ਤੋਂ ਵੱਧ ਅਤੇ ਮੁੱਖ-ਨਗਰੀ ਫ਼ਰਾਂਸ ਵਿੱਚ ਤੀਜਾ ਸਭ ਤੋਂ ਵੱਧ ਅਬਾਦੀ ਦੇ ਸੰਘਣੇਪਣ ਵਾਲਾ ਖੇਤਰ ਹੈ। ਇਹ ਫ਼ਰਾਂਸ ਦੀ ਪੂਰਬੀ ਸਰਹੱਦ ਉੱਤੇ ਜਰਮਨੀ ਅਤੇ ਸਵਿਟਜ਼ਰਲੈਂਡ ਲਾਗੇ ਰਾਈਨ ਦਰਿਆ ਦੇ ਪੱਛਮੀ ਕੰਢੇ ਕੋਲ ਸਥਿਤ ਹੈ। ਇਸ ਦਾ ਰਾਜਨੀਤਕ, ਆਰਥਕ ਅਤੇ ਸੱਭਿਆਚਾਰਕ ਕੇਂਦਰ ਅਤੇ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਸਟਰਾਸਬੂਰਗ ਹੈ।
ਕਬੀਰ (ਹਿੰਦੀ: कबीर) (1398-1518) ਇੱਕ ਮਸ਼ਹੂਰ ਭਾਰਤੀ ਭਗਤੀ ਰਹੱਸਵਾਦੀ ਕਵੀ ਅਤੇ ਸੰਤ ਸਨ। ਉਨ੍ਹਾਂ ਦੀਆਂ ਲਿਖਤਾਂ ਨੇ ਹਿੰਦੂ ਧਰਮ ਦੀ ਭਗਤੀ ਲਹਿਰ ਨੂੰ ਪ੍ਰਭਾਵਿਤ ਕੀਤਾ, ਅਤੇ ਉਨ੍ਹਾਂ ਦੀਆਂ ਬਾਣੀਆਂ ਸਿੱਖ ਧਰਮ ਦੇ ਗ੍ਰੰਥ ਗੁਰੂ ਗ੍ਰੰਥ ਸਾਹਿਬ, ਸੰਤ ਗਰੀਬ ਦਾਸ ਦੇ ਸਤਿਗੁਰੂ ਗ੍ਰੰਥ ਸਾਹਿਬ ਅਤੇ ਧਰਮਦਾਸ ਦੇ ਕਬੀਰ ਸਾਗਰ ਵਿੱਚ ਮਿਲਦੀਆਂ ਹਨ। ਕਬੀਰ ਅਰਬੀ ਸ਼ਬਦ ਹੈ ਜਿਸ ਦਾ ਅਰਥ ਮਹਾਨ ਅਤੇ ਵੱਡਾ ਹੈ। ਕਬੀਰ ਸਾਹਿਬ ਜੀ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਸਾਹਿਬ ਜੀ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਜੀ ਨੂੰ ਆਪਣਾ ਬਾਨੀ ਮੰਨਦੇ ਹਨ। ਭਗਤ ਕਬੀਰ ਜੀ ਦੇ ਅਨੁਆਈ ਉੱਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ,ਕਬੀਰ ਸਾਗਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ। ਕਬੀਰ ਸਾਹਿਬ ਦੇ ਮੂਲ ਗ੍ਰੰਥ ਬੀਜਕ ਦਾ ਪੰਜਾਬੀ ਅਨੁਵਾਦ ਪਹਿਲੀ ਵਾਰ ਸ੍ਰੀ ਜਗਦੀਸ਼ ਲਾਲ ਵਲੋਂ 'ਕਬੀਰ: ਜੀਵਨ ਤੇ ਬਾਣੀ' ਦੇ ਪਹਿਲੇ ਭਾਗ ਵਿੱਚ ਕੀਤਾ ਗਿਆ ਹੈ। ਇਸ ਪੁਸਤਕ ਵਿੱਚ ਕਬੀਰ ਸਾਹਿਬ ਦਾ ਜੀਵਨ ਇਤਿਹਾਸ ਵੀ ਵਿਗਿਆਨਕ ਅਧਾਰ 'ਤੇ ਲਿਖਿਆ ਗਿਆ ਹੈ।
ਥੀਓਡੋਆ ਮਮਸੇਨ (30 ਨਵੰਬਰ 1817 – 1 ਨਵੰਬਰ 1903) ਇੱਕ ਜਰਮਨ ਸ਼ਾਸਤਰੀ ਵਿਦਵਾਨ, ਇਤਿਹਾਸਕਾਰ, ਕਾਨੂੰਨਦਾਨ, ਪੱਤਰਕਾਰ, ਸਿਆਸਤਦਾਨ ਅਤੇ ਪੁਰਾਤੱਤਵ ਵਿਗਿਆਨੀ ਸੀ। ਉਹ 19 ਵੀਂ ਸਦੀ ਦੇ ਸਭ ਤੋਂ ਮਹਾਨ ਕਲਾਸਕੀਵਾਦੀਆਂ ਵਿੱਚੋਂ ਇੱਕ ਸੀ। ਰੋਮਨ ਇਤਿਹਾਸ ਦੇ ਬਾਰੇ ਉਸ ਦਾ ਕੰਮ ਸਮਕਾਲੀ ਖੋਜ ਲਈ ਅਜੇ ਵੀ ਮੌਲਿਕ ਮਹੱਤਤਾ ਦਾ ਹੈ। 1902 ਵਿੱਚ ਸਾਹਿਤ ਵਿੱਚ ਨੋਬਲ ਪੁਰਸਕਾਰ ਪ੍ਰਾਪਤ ਕੀਤਾ। ਪਰੂਸ਼ੀਅਨ ਅਕੈਡਮੀ ਆਫ ਸਾਇੰਸਜ਼ ਦੇ 18 ਮੈਂਬਰਾਂ ਨੇ ਉਸਨੂੰ ਨਾਮਜ਼ਦ ਕੀਤਾ ਸੀ। ਉਸਨੂੰ "ਉਸ ਦੇ ਮਹੱਤਵਪੂਰਨ ਕੰਮ 'ਰੋਮ ਦਾ ਇਤਿਹਾਸ' ਦੇ ਵਿਸ਼ੇਸ਼ ਹਵਾਲੇ ਨਾਲ ਇਤਿਹਾਸਕ ਲਿਖਤਾਂ ਦੀ ਕਲਾ ਦਾ ਸਭ ਤੋਂ ਵੱਡਾ ਜੀਵੰਤ ਮਾਸਟਰ" ਕਿਹਾ ਗਿਆ। ਉਹ ਪਰੂਸ਼ੀਅਨ ਅਤੇ ਜਰਮਨ ਸੰਸਦਾਂ ਦੇ ਮੈਂਬਰ ਦੇ ਰੂਪ ਵਿੱਚ ਇੱਕ ਮਸ਼ਹੂਰ ਜਰਮਨ ਸਿਆਸਤਦਾਨ ਵੀ ਸੀ। ਰੋਮਨ ਕਾਨੂੰਨ ਅਤੇ ਫਰਜ਼ਾਂ ਦੇ ਨਿਯਮਾਂ ਬਾਰੇ ਉਸ ਦੀਆਂ ਰਚਨਾਵਾਂ ਦਾ ਜਰਮਨ ਸਿਵਲ ਕੋਡ ਉੱਤੇ ਮਹੱਤਵਪੂਰਨ ਅਸਰ ਪਿਆ।
ਸੰਕਲਪ ਭਾਸ਼ਾ ਦਰਸ਼ਨ ਦਾ ਸ਼ਬਦ ਹੈ ਜੋ ਸੰਗਿਆਨ ਵਿਗਿਆਨ, ਤੱਤਮੀਮਾਂਸਾ ਅਤੇ ਮਨ ਦੇ ਦਰਸ਼ਨ ਨਾਲ ਸੰਬੰਧਿਤ ਹੈ। ਇਸਨੂੰ ਅਰਥ ਦੀ ਸੰਗਿਆਨਕ ਇਕਾਈ; ਅਮੂਰਤ ਵਿਚਾਰ ਜਾਂ ਮਾਨਸਿਕ ਪ੍ਰਤੀਕ ਵਜੋਂ ਸਮਝਿਆ ਜਾਂਦਾ ਹੈ। ਸੰਕਲਪ ਦੇ ਅਨੁਸਾਰ ਯਥਾਰਥ ਦੀਆਂ ਵਸਤਾਂ ਅਤੇ ਵਰਤਾਰਿਆਂ ਦਾ ਸੰਵੇਦਨਾਤਮਕ ਸਾਧਾਰਨੀਕ੍ਰਿਤ ਬਿੰਬ, ਜੋ ਵਸਤਾਂ ਅਤੇ ਵਰਤਾਰਿਆਂ ਦੀਆਂ ਗਿਆਨ ਇੰਦਰੀਆਂ ਉੱਤੇ ਪ੍ਰਤੱਖ ਕਿਰਿਆ ਦੇ ਬਿਨਾਂ ਚੇਤਨਾ ਵਿੱਚ ਬਣਿਆ ਰਹਿੰਦਾ ਹੈ ਅਤੇ ਪੁਨਰਸਿਰਜਿਤ ਹੁੰਦਾ ਹੈ। ਹਾਲਾਂਕਿ ਸੰਕਲਪ ਮਾਈਕਰੋ ਸੰਵੇਦਨਾਤਮਕ ਪ੍ਰਤੀਬਿੰਬ ਦਾ ਇੱਕ ਰੂਪ ਹੈ ਫਿਰ ਵੀ ਮਨੁੱਖ ਵਿੱਚ ਸਮਾਜਕ ਤੌਰ ਤੇ ਨਿਰਮਿਤ ਮੁੱਲਾਂ ਨਾਲ ਉਸਦਾ ਅਭਿੰਨ ਸੰਬੰਧ ਰਹਿੰਦਾ ਹੈ। ਸੰਕਲਪ ਭਾਸ਼ਾ ਦੇ ਮਾਧਿਅਮ ਨਾਲ ਪ੍ਰਕਾਸ਼ਤ ਹੁੰਦਾ ਹੈ, ਉਸਦਾ ਸਮਾਜਕ ਮਹੱਤਵ ਹੁੰਦਾ ਹੈ ਅਤੇ ਉਸਦਾ ਹਮੇਸ਼ਾ ਬੋਧ ਕੀਤਾ ਜਾਂਦਾ ਹੈ। ਸੰਕਲਪ ਚੇਤਨਾ ਦਾ ਜ਼ਰੂਰੀ ਤੱਤ ਹੈ, ਕਿਉਂਕਿ ਉਹ ਸੰਕਲਪਾਂ ਦੇ ਵਸਤੂ - ਅਰਥ ਅਤੇ ਅਰਥ ਨੂੰ ਵਸਤਾਂ ਦੇ ਬਿੰਬਾਂ ਦੇ ਨਾਲ ਜੋੜਦੀ ਹੈ ਅਤੇ ਸਾਡੀ ਚੇਤਨਾ ਨੂੰ ਵਸਤਾਂ ਦੇ ਸੰਵੇਦਨਾਤਮਕ ਬਿੰਬਾਂ ਨੂੰ ਆਜਾਦ ਤੌਰ ਤੇ ਪਰਿਚਾਲਿਤ ਕਰਨ ਦੀ ਸੰਭਾਵਨਾ ਪ੍ਰਦਾਨ ਕਰਦੀ ਹੈ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ
ਕੰਬੋਜ ਏਸ਼ੀਆ ਵਿੱਚ ਰਹਿਣ ਵਾਲੀ ਇੱਕ ਜਾਤੀ ਹੈ। ਪ੍ਰਾਚੀਨ ਕੰਬੋਜ ਸ਼ਾਇਦ ਹਿੰਦ-ਈਰਾਨੀ ਮੂਲ ਦੇ ਸਨ। ਹਾਲਾਂਕਿ, ਇਨ੍ਹਾਂ ਨੂੰ ਕਈ ਵਾਰ ਇੰਡੋ-ਆਰੀਅਨ ਅਤੇ ਕਈ ਵਾਰ ਭਾਰਤੀ ਅਤੇ ਈਰਾਨੀ ਦੋਵਾਂ ਦੇ ਤੌਰ 'ਤੇ ਵਰਣਿਤ ਕੀਤਾ ਜਾਂਦਾ ਹੈ। ਇਸ ਜਾਤੀ ਦਾ ਮੁੱਖ ਕਿੱਤਾ ਖੇਤੀਬਾੜੀ ਹੈ, ਇਹ ਕੌਮ ਬਹੁਤ ਹੀ ਦਲੇਰ, ਮਿਹਨਤੀ ਅਤੇ ਖੇਤੀਬਾੜੀ ਕਰਨ ਵਿੱਚ ਮਾਹਿਰ ਹੈ। ਇਹ ਲੋਕ ਜ਼ਿਆਦਾਤਰ ਸਬਜ਼ੀਆਂ ਫਲਾਂ ਦੀ ਕਾਸ਼ਤ ਕਰਦੇ ਹਨ।
ਰਹਿਰਾਸ ਸਾਹਿਬ ਸਿੱਖਾਂ ਦੁਆਰਾ ਸ਼ਾਮ ਵੇਲੇ ਪ੍ਰਮਾਤਮਾ ਦੀ ਯਾਦ ਵਿਚ ਜੁੜਨ ਲਈ ਕੀਤਾ ਜਾਂਦਾ ਗੁਰਬਾਣੀ ਦਾ ਪਾਠ ਹੈ। ਦਿਨ ਦੀ ਸਮਾਪਤੀ ਤੇ ਇਹਦਾ ਪਾਠ ਕੀਤਾ ਜਾਂਦਾ ਹੈ। ਇਸ ਦਾ ਮਕਸਦ ਬੰਦੇ ਦੇ ਅਸਤਿਤਵ ਨੂੰ ਅਤੇ ਉਸ ਦੇ ਸਜੀਵ ਆਲੇ ਦੁਆਲੇ ਨੂੰ ਊਰਜਾ ਪ੍ਰਦਾਨ ਕਰਨਾ ਹੈ।ਸਿੱਖ ਆਪਣੀ ਦਿਨ ਭਰ ਦੀ ਥਕਾਵਟ ਇਸ ਦੁਆਰਾ ਦੂਰ ਕਰਦਾ ਹੈ। ਪ੍ਰਮਾਤਮਾ ਨੂੰ ਯਾਦ ਕਰਦਿਆਂ ਸਿੱਖ ਤਰੋਤਾਜ਼ਾ ਹੋ ਜਾਂਦਾ ਹੈ। ਰਹਿਰਾਸ ਸਾਹਿਬ ਨਾਲ ਮਨ ਨੂੰ ਸਕੂਨ ਮਿਲਦਾ ਹੈ ਜਿਸ ਨਾਲ ਭਟਕਣਾ ਦੂਰ ਹੁੰਦੀ ਹੈ ਔਰ ਗੁਰੂ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ। ਰਹਿਰਾਸ ਸਾਹਿਬ ਨੂੰ ਹਰ ਰੋਜ਼ ਕਰਨਾ ਜਰੂਰੀ ਹੈ ਕਿਉਂ ਕੇ ਸਿੱਖ ਨੂੰ ਹੁਕਮ ਵੀ ਹੈ ਔਰ ਇਹ ਆਤਮਾ ਦੀ ਇਕ ਬਹੁਤ ਹੀ ਵਡਮੁੱਲੀ ਖੁਰਾਕ ਵੀ ਇਹਨੂੰ ਜਪਣ ਨਾਲ ਖ਼ੁਦ ਨੂੰ ਸਵੇਰੇ ਉੱਠਣ ਚ ਵੀ ਤਰੋਤਾਜਗੀ ਮਿਲਦੀ ਹੈ। ਸਾਰੇ ਦਿਨ ਦੇ ਕਾਰ ਵਿਹਾਰਾਂ ਪਿੱਛੋਂ ਖਿੰਡਰਿਆ ਪੁੰਨਡਰਿਆ ਮਨ ਟਿਕਦਾ ਹੈ ਤਾ ਰਹਿਰਾਸ ਸਾਹਿਬ ਦੀ ਬਾਣੀ ਰਾਹੀਂ ਸਿਰਜਣਹਾਰ ਦਾ ਧੰਨਵਾਦ ਕਰਦੇ ਹੋਏ ਮਨੁੱਖੀ ਜੀਵਨ ਦਾ ਇਸ ਧਰਤੀ ਤੇ ਆਉਣ ਦਾ ਮੱਕਸਦ ਯਾਦ ਕਰਵਾਇਆ ਜਾਂਦਾ ਹੈl ਰਹਿਰਾਸ ਸਹਿਬ ਜੀ ਦੀ ਬਾਣੀ ਸ਼ਾਮ ਨੂੰ ਪੜਨ ਦੀ ਰਹੁਰੀਤੀ ਗੁਰੂ ਅਰਜਨ ਦੇਵ ਜੀ ਵੱਲੋਂ ਸ਼ੁਰੂ ਹੋਈ ਸੀ l ਭਾਈ ਗੁਰਦਾਸ ਜੀ ਗੁਰਸਿਖਾਂ ਦੇ ਇਸ ਬਾਣੀ ਦਾ ਨੇਮ ਨਾਲ ਪਾਠ ਕਰਨ ਬਾਰੇ ਲਿਖਦੇ ਹਨ – “ਸੰਝੇ ਸੋਦਰੁ ਗਾਵਣਾ ਮਨ ਮੇਲੀ ਕਰ ਮੇਲਿ ਮਿਲੰਦੇ “ ਰਹਿ ਮਤਲਬ ਰਸਤਾ ਤੇ ਰਾਸ ਮਤਲਬ ਪੂੰਜੀ- ਰਹਿਰਾਸ,ਸਾਡੀ ਹਰੀ ਤਕ ਪਹੁੰਚਣ ਦਾ ਰਸਤਾ ਹੈ ਤੇ ਸਾਡੇ ਜੀਵਨ ਦੇ ਰਾਹ ਦੀ ਪੂੰਜੀ ਹੈl ਪਹਿਲਾਂ ਇਸ ਬਾਣੀ ਨੂੰ ‘ਸੋਦਰੁ’ ਕਿਹਾ ਜਾਂਦਾ ਸੀ ਪਰ ਭਾਈ ਨੰਦ ਲਾਲ ਜੀ ਨੇ ਇਸ ਬਾਣੀ ਦਾ ਨਾਮ ਸੋਦਰ ਦੀ ਜਗਹ ਰਹਿਰਾਸ ਵਰਤਿਆ ਹੈl ਦਸਮ ਪਾਤਸ਼ਾਹ ਵੇਲੇ ਇਸ ਬਾਣੀ ਦੇ ਕੇਵਲ 9 ਸ਼ਬਦ ਸਨl ਸੋਦਰੁ ਦੇ ਪੰਜ ਸ਼ਬਦ ਤੇ ਸੋ ਪੁਰਖ ਦੇ ਚਾਰ ਸ਼ਬਦ ਪਰੰਤੂ ਉਨ੍ਹਾਂ ਤੋਂ ਉਪਰੰਤ ਸ਼ਰਧਾਲੂ ਗੁਰਸਿਖਾਂ ਨੇ ਚੌਪਈ ਅਤੇ ਆਨੰਦ ਸਾਹਿਬ ਦੀਆਂ ਪੰਜ ਪਹਿਲੀਆਂ ਤੇ ਇੱਕ ਅਖੀਰਲੀ 6 ਪਉੜੀਆਂ ਤੇ ਅੰਤ ਵਿੱਚ ਮੁੰਦਾਵਣੀ ਤੇ ਸਲੋਕ ਮਹੱਲਾ ਪੰਜਵਾਂ ਦੇ ਸ਼ਬਦ ਦਰਜ ਕਰ ਦਿੱਤੇ l ਰਹਿਰਾਸ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਵਿੱਚ ਲਿਖੇ ਹੋਏ ਨੌ ਸ਼ਬਦ (‘ਸੋ ਦਰੁ’ ਤੋਂ ਲੈ ਕੇ ‘ਸਰਣਿ ਪਰੇ ਕੀ ਰਾਖਹੁ ਸਰਮਾ’) ਤਕ ਹੈ, ‘ਸੋਦਰ ਜਪੁਜੀ ਸਾਹਿਬ ਦੀ 27 ਪਉੜੀ ਵਿੱਚ ਆਉਂਦਾ ਜਦ ਕਿ ਰਹਿਰਾਸ ਸਾਹਿਬ ਦੀ ਸ਼ੁਰੂਵਾਤ ਇਸ ਸ਼ਬਦ ਤੋਂ ਹੁੰਦੀ ਹੈ ਮਤਲਬ ਇਹ ਰਹਿਰਾਸ ਸਾਹਿਬ ਜੀ ਦਾ ਪਹਿਲਾਂ ਸ਼ਬਦ ਹੈl ਜਪੁਜੀ ਕਿਸੇ ਰਾਗ ਨਾਲ ਸਬੰਧਿਤ ਬਾਣੀ ਨਹੀਂ ਹੈ ਜਦਕਿ ਰਹਿਰਾਸ ਵਿੱਚ ਇਹ ਰਾਗ ਆਸਾ ਦੇ ਸਿਰਲੇਖ ਹੇਠਾਂ ਆਉਂਦਾ ਹੈl ਪੁਰਾਤਨ ਰਹਿਤਨਾਮਿਆਂ ਵਿੱਚ ਇਸ ਬਾਣੀ ਦਾ ਜ਼ਿਕਰ ਮਿਲਦਾ ਹੈ। “ਸੰਧਿਆ ਸਮੇ ਸੁਨੇ ਰਹਿਰਾਸ” ਅਤੇ “ਬਿਨ ਰਹਿਰਾਸ ਸਮਾਂ ਜੋ ਖੋਵੇ “ ਗੁਰੂ ਨਾਨਕ ਸਾਹਿਬ ਆਪਣੀ ਬਾਣੀ ਵਿੱਚ ਪਰਮਾਤਮਾ ਨੂੰ ਸੰਬੋਧਨ ਕਰਕੇ ਸਵਾਲ ਕਰਦੇ ਹਨ ?
ਮਾਤਾ ਸੁੰਦਰੀ (ਸ਼ਾਹਮੁਖੀ ਵਿੱਚ: ماتا سندری) ਲਾਹੌਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਾਉਂਟਾ ਸਾਹਿਬ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜਾਦਿਆਂ ਵਿੱਚੋਂ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿੱਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ, ਜਦੋਂ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜਾਦਾ ਅਜੀਤ ਸਿੰਘ ਜੀ ਯਾਦ ਵਿੱਚ ਇੱਕ ਬੱਚੇ ਨੂੰ ਗੋਦ ਲਿਆ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿੱਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿੱਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿੱਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿੱਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿੱਚ ਮਾਤਾ ਸੁੰਦਰੀ ਜੀ ਵੀ ਜੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿੱਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿੱਚ ਬਣਾਇਆ ਗਿਆ ਹੈ।